You are here

ਧਾਰਮਿਕ

ਅੱਜ ਦੇ ਦਿਨ ਦਾ ਇਤਿਹਾਸ ਮਿਤੀ: 7 ਪੋਹ (22 ਦਸੰਬਰ, 2019)

ਨਿੱਕੀਆਂ ਜ਼ਿੰਦਾਂ ਵੱਡਾ ਸਾਕਾ - ਗੌਰਵਮਈ ਸ਼ਹੀਦੀ ਸਾਕੇ ਦਾ ਦੂਸਰਾ ਦਿਨ

ਅੱਜ ਦੇ ਦਿਨ ਦਾ ਇਤਿਹਾਸ ਮਿਤੀ: 7 ਪੋਹ (22 ਦਸੰਬਰ, 2019)

 ਅੱਜ ਦੇ ਦਿਨ, ਸਿੱਖਾਂ ਅਤੇ ਜ਼ਾਲਮ ਹਾਕਮਾਂ (ਮੁਗਲ ਸਰਕਾਰ ਅਤੇ ਹਿੰਦੂ ਪਹਾੜੀ ਰਾਜਿਆਂ ਦੀਆਂ ਸਾਂਝੀਆਂ ਫ਼ੌਜਾਂ) ਵਿਚਕਾਰ ਭਿਆਨਕ ਯੁੱਧ ਹੋਇਆ। ਇਸ ਯੁੱਧ ਦੌਰਾਨ ਹਨੇਰੀ, ਮੀਂਹ ਅਤੇ ਝੱਖੜ ਝੁੱਲ ਰਹੇ ਸਨ ਅਤੇ ਸਰਸਾ ਨਦੀ ਦਾ ਪਾਣੀ ਠਾਠਾਂ ਮਾਰ ਰਿਹਾ ਸੀ। ਇਸ ਸਮੇਂ ਗੁਰੂ ਸਾਹਿਬ ਜੀ ਦਾ ਪਰਿਵਾਰ ਵਿਛੜ ਗਿਆ। ਇਸ ਕਠਿਨ ਸਮੇਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਅੰਮ੍ਰਿਤ ਵੇਲੇ ਸਿੰਘਾਂ ਨੂੰ ਆਸਾ ਦੀ ਵਾਰ ਦਾ ਕੀਰਤਨ ਕਰਨ ਦਾ ਹੁਕਮ ਕੀਤਾ ਅਤੇ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ।

ਮਾਤਾ ਗੁਜਰ ਕੌਰ ਜੀ ਨੇ ਪਰਮਾਤਮਾ ਦਾ ਭਾਣਾ ਮਿੱਠਾ ਕਰਕੇ ਮੰਨਿਆ ਅਤੇ ਛੋਟੇ ਸਾਹਿਬਜ਼ਾਦਿਆਂ (ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਿਹ ਸਿੰਘ ਜੀ) ਨੂੰ ਨਾਲ ਲੈ ਕੇ ਗੰਗੂ ਬ੍ਰਾਹਮਣ ਨਾਲ ਉਸ ਦੇ ਪਿੰਡ ਖੇੜੀ ਵੱਲ ਨੂੰ ਚੱਲ ਪਏ। ਰਾਹ ਵਿੱਚ ਉਹ ਕੁੰਮੇ ਮਾਸ਼ਕੀ ਦੀ ਛੰਨ ਵਿੱਚ ਪਹੁੰਚੇ। ਇਹ ਰਾਤ ਉਨ੍ਹਾਂ ਨੇ ਇਸੇ ਛੰਨ ਵਿੱਚ ਬਤੀਤ ਕੀਤੀ।

ਮਾਤਾ ਸਾਹਿਬ ਕੌਰ ਜੀ, ਮਾਤਾ ਸੁੰਦਰ ਕੌਰ ਜੀ ਅਤੇ ਭਾਈ ਮਨੀ ਸਿੰਘ ਜੀ ਨੇ ਹੋਰ ਸਿੰਘਾਂ ਸਮੇਤ ਦਿੱਲੀ ਵੱਲ ਨੂੰ ਚਾਲੇ ਪਾ ਦਿੱਤੇ।

ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਪੰਜ ਪਿਆਰੇ, ਵੱਡੇ ਸਾਹਿਬਜ਼ਾਦੇ (ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ) ਚਾਲ਼ੀ ਸਿੰਘਾਂ ਸਮੇਤ ਚਮਕੌਰ ਸਾਹਿਬ ਨੂੰ ਚਲੇ ਗਏ।

ਅੱਜ ਦੇ ਇਤਿਹਾਸ ਤੋਂ ਸਾਨੂੰ ਇਹ ਪ੍ਰੇਰਨਾ ਮਿਲਦੀ ਹੈ ਕਿ ਮੁਸੀਬਤਾਂ ਦੇ ਸਮੇਂ ਸਾਨੂੰ ਘਬਰਾਉਣਾ ਨਹੀਂ ਚਾਹੀਦਾ। ਗੁਰਬਾਣੀ ਦਾ ਆਸਰਾ ਲੈ ਕੇ ਪਰਮਾਤਮਾ ਨੂੰ ਅੰਗ ਸੰਗ ਜਾਣਦਿਆਂ ਸਾਨੂੰ ਹਮੇਸ਼ਾ ਚੜ੍ਹਦੀ ਕਲਾ ਵਿੱਚ ਰਹਿਣਾ ਚਾਹੀਦਾ ਹੈ।

ਜੀਵੀਏ ਗੁਰਬਾਣੀ ਨਾਲ ਲਹਿਰ

ਆਤਮ ਪਰਗਾਸ ਸੋਸ਼ਲ ਵੈਲਫ਼ੇਅਰ ਕੌਂਸਲ

officeatampargas@gmail.com

http://www.atampargas.org

99, ਪ੍ਰੀਤ ਵਿਹਾਰ, ਦਾਦ, ਪੱਖੋਵਾਲ ਰੋਡ, ਲੁਧਿਆਣਾ-142022

ਜਨ ਸਕਤੀ ਨਿਉਜ ਬਹੁਤ ਧੰਨਵਾਦੀ ਹੈ ਜੀਵੀਏ ਗੁਰਬਾਣੀ ਨਾਲ ਲਹਿਰ ,ਆਤਮ ਪਰਗਾਸ ਸੋਸ਼ਲ ਵੈਲਫ਼ੇਅਰ ਕੌਂਸਲ ਦਾ ਅਤੇ ਸ ਹਰਨਰਾਇਣ ਸਿੰਘ ਮੱਲ੍ਹੇਆਣਾ ਜੀ ਜਿਨ੍ਹਾਂ ਇਹ ਭਰਭੂਰ ਜਾਣਕਾਰੀ ਸਾਂਝੀ ਕੀਤੀ-

ਅਮਨਜੀਤ ਸਿੰਘ ਖਹਿਰਾ

6 ਪੋਹ (21 ਦਸੰਬਰ) ਗੌਰਵਮਈ ਸਿੱਖ ਇਤਿਹਾਸ ਦਾ ਨਿੱਕੀਆਂ ਜ਼ਿੰਦਾਂ-ਵੱਡਾ ਸਾਕਾ ਅਰੰਭ ਹੁੰਦਾ ਹੈ

ਮਿਤੀ: 6 ਪੋਹ (21 ਦਸੰਬਰ, 2019)  ਦਿਨ ਦਾ  ਸਿੱਖ ਇਤਿਹਾਸ

ਪਿਛੋਕੜ: ਵਜ਼ੀਰ ਖ਼ਾਨ ਦੁਆਰਾ ਭੇਜੇ ਗਏ ਪੈਗ਼ਾਮ ਨਾਲ ਪਹਾੜੀ ਰਾਜਿਆਂ ਅਤੇ ਮੁਗਲਾਂ ਵਿੱਚ ਸਮਝੌਤਾ ਹੋਣ ਉਪਰੰਤ ਉਨ੍ਹਾਂ ਨੇ ਰਲ਼ ਕੇ ਅਨੰਦਪੁਰ ਸਾਹਿਬ ਦੇ ਕਿਲ੍ਹੇ ਉੱਤੇ ਧਾਵਾ ਬੋਲ ਦਿੱਤਾ ਸੀ ਅਤੇ ਜੰਗ ਚੱਲ ਰਹੀ ਸੀ। 

6 ਮਹੀਨੇ ਬੀਤ ਗਏ, ਮੁਗਲਾਂ ਅਤੇ ਪਹਾੜੀ ਰਾਜਿਆਂ ਦੇ ਸਿਪਾਹੀਆਂ ਵਿੱਚ ਬਿਮਾਰੀ ਫੈਲਣ ਲੱਗ ਪਈ।

ਕਿਲ੍ਹੇ ਵਿੱਚ ਰਹਿ ਰਹੇ ਸਿੰਘਾਂ ਕੋਲ ਵੀ ਖਾਣ-ਪੀਣ ਦਾ ਸਮਾਨ ਮੁੱਕਣ ਲੱਗਾ। ਅੱਤ ਦੀ ਸਰਦੀ ਵਿੱਚ ਉਨ੍ਹਾਂ ਕੋਲ ਜ਼ਰੂਰਤ ਦਾ ਸਮਾਨ ਵੀ ਥੋੜ੍ਹਾ ਰਹਿ ਗਿਆ। 

ਇਸ ਔਖੇ ਸਮੇਂ ਦੌਰਾਨ 40 ਸਿੰਘਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਬੇਦਾਵਾ ਲਿਖ ਕੇ ਦੇ ਦਿੱਤਾ ਕਿ 'ਅਸੀਂ ਤੁਹਾਡੇ ਸਿੱਖ ਨਹੀਂ, ਤੁਸੀਂ ਸਾਡੇ ਗੁਰੂ ਨਹੀਂ ' ਅਤੇ ਕਿਲ੍ਹਾ ਛੱਡ ਕੇ ਚਲੇ ਗਏ। 

ਵਜ਼ੀਰ ਖ਼ਾਨ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸੁਨੇਹਾ ਭੇਜਿਆ ਕਿ ਜੇਕਰ ਸਿੱਖ ਚੁੱਪ-ਚਾਪ ਅਨੰਦਪੁਰ ਸਾਹਿਬ ਦਾ ਕਿਲ੍ਹਾ ਖ਼ਾਲੀ ਕਰ ਦੇਣ ਤਾਂ ਪਹਾੜੀ ਰਾਜੇ ਅਤੇ ਮੁਗ਼ਲ ਸੈਨਾ ਉਨ੍ਹਾਂ ਤੇ ਹਮਲਾ ਨਹੀਂ ਕਰੇਗੀ। ਆਪਣੇ ਵਾਅਦਿਆਂ ਦਾ ਭਰੋਸਾ ਦਿਵਾਉਣ ਲਈ ਮੁਗਲਾਂ ਅਤੇ ਹਿੰਦੂ ਰਾਜਿਆਂ ਨੇ ਕੁਰਾਨ ਅਤੇ ਗਊ ਦੀਆਂ ਕਸਮਾਂ ਵੀ ਖਾਧੀਆਂ।

ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਮੁਗਲਾਂ ਅਤੇ ਹਿੰਦੂ ਰਾਜਿਆਂ ਦੀ ਮਾੜੀ ਨੀਅਤ ਦੇ ਜਾਣੂ ਸਨ ਪਰ ਸਿੰਘਾਂ ਦੇ ਕਹਿਣ ਤੇ ਗੁਰੂ ਜੀ ਨੇ ਸ਼ਾਂਤੀ ਨਾਲ ਕਿਲ੍ਹਾ ਖਾਲੀ ਕਰ ਦੇਣ ਦਾ ਪ੍ਰਸਤਾਵ ਪਰਵਾਨ ਕਰ ਲਿਆ। 

ਇਸ ਦੌਰਾਨ ਛੋਟੇ ਸਾਹਿਬਜ਼ਾਦੇ, ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਿਹ ਸਿੰਘ ਜੀ, ਮਾਤਾ ਗੁਜਰ ਕੌਰ ਜੀ, ਮਾਤਾ ਸਾਹਿਬ ਕੌਰ ਜੀ ਅਤੇ ਹੋਰ ਸਿੰਘਾਂ ਦੇ ਜਥੇ ਨਾਲ ਅੱਗੇ-ਅੱਗੇ ਅਤੇ ਵੱਡੇ ਸਾਹਿਬਜ਼ਾਦੇ ਸਾਰੇ ਸਿੰਘਾਂ ਦੇ ਪਿੱਛੇ-ਪਿੱਛੇ ਜਥੇ ਦੀ ਰਾਖੀ ਕਰਦੇ ਚੱਲ ਪਏ। 

 ਵਜ਼ੀਰ ਖ਼ਾਨ ਨੂੰ ਜਦੋਂ ਪਤਾ ਲੱਗਾ ਕਿ ਗੁਰੂ ਜੀ ਅਤੇ ਸਿੰਘ ਕਿਲ੍ਹਾ ਖਾਲੀ ਕਰ ਕੇ ਜਾ ਰਹੇ ਹਨ ਤਾਂ ਉਸਨੇ ਆਪਣੀਆਂ ਸਾਰੀਆਂ ਕਸਮਾਂ ਤੋੜ ਦਿੱਤੀਆਂ ਅਤੇ ਪਿੱਛੇ ਤੋਂ ਸਿੰਘਾਂ ਤੇ ਹਮਲਾ ਬੋਲ ਦਿੱਤਾ।

ਇਸ ਤੋਂ ਸਾਨੂੰ ਇਹ ਪਤਾ ਲੱਗਦਾ ਹੈ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਉਹਨਾਂ ਦੇ ਸਿੰਘ ਸ਼ਾਂਤੀ ਅਤੇ ਦ੍ਰਿੜ੍ਹਤਾ ਦੇ ਪੂਰਕ ਸਨ। ਉਨ੍ਹਾਂ ੬ ਮਹੀਨੇ ਬਹੁਤ ਔਖਾ ਸਮਾਂ ਗੁਜ਼ਾਰਿਆ ਪਰ ਆਪਣੇ ਧਰਮ ਵਿੱਚ ਅਡੋਲ ਰਹੇ। ਗੁਰੂ ਜੀ ਅਤੇ ਸਿੰਘਾਂ ਨੇ ਵਜ਼ੀਰ ਖ਼ਾਨ ਅਤੇ ਹਿੰਦੂ ਰਾਜਿਆਂ ਦੀਆਂ ਧਰਮੀ ਕਸਮਾਂ ਤੇ ਭਰੋਸਾ ਕੀਤਾ ਅਤੇ ਬਿਨਾਂ ਕੁਝ ਕਹੇ ਕਿਲ੍ਹਾ ਖਾਲੀ ਕਰ ਦਿੱਤਾ। 

ਆਓ ਅੱਜ ਆਪਾਂ ਇਹ ਪ੍ਰਣ ਕਰੀਏ ਕਿ ਅਸੀਂ ਸਾਰੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਸਿੰਘਾਂ ਵਾਂਗ ਸ਼ਾਂਤੀ ਅਤੇ ਦ੍ਰਿੜ੍ਹਤਾ ਨਾਲ ਜੀਵਨ ਬਿਤਾਉੰਦਿਆਂ ਘਰਾਂ ਦੇ ਸੁੱਖ ਅਰਾਮ ਛੱਡ ਕੇ ਗੁਰੂ ਕੌਮ ਦੀ ਚੜ੍ਹਦੀ ਕਲਾ ਹਿੱਤ ਹਰ ਤਰ੍ਹਾਂ ਦੀ ਕੁਰਬਾਨੀ ਕਰਨ ਲਈ ਤਿਆਰ ਬਰ ਤਿਆਰ ਰਹਾਂਗੇ। ਇਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੈ।

 ਜੀਵੀਏ ਗੁਰਬਾਣੀ ਨਾਲ ਲਹਿਰ

ਆਤਮ ਪਰਗਾਸ ਸੋਸ਼ਲ ਵੈਲਫ਼ੇਅਰ ਕੌਂਸਲ

atampargas@gmail.com

www.atampargas.org

 99, ਪ੍ਰੀਤ ਵਿਹਾਰ, ਦਾਦ, ਪੱਖੋਵਾਲ ਰੋਡ, ਲੁਧਿਆਣਾ-142022

ਜਨ ਸਕਤੀ ਨਿਉਜ ਬਹੁਤ ਧੰਨਵਾਦੀ ਹੈ ਜੀਵੀਏ ਗੁਰਬਾਣੀ ਨਾਲ ਲਹਿਰ ,ਆਤਮ ਪਰਗਾਸ ਸੋਸ਼ਲ ਵੈਲਫ਼ੇਅਰ ਕੌਂਸਲ ਦਾ ਅਤੇ ਸ ਹਰਨਰਾਇਣ ਸਿੰਘ ਮੱਲ੍ਹੇਆਣਾ ਜੀ ਜਿਨ੍ਹਾਂ ਇਹ ਭਰਭੂਰ ਜਾਣਕਾਰੀ ਸਾਂਝੀ ਕੀਤੀ-

ਅਮਨਜੀਤ ਸਿੰਘ ਖਹਿਰਾ

ਸਿੱਖ ਇਤਿਹਾਸ ਵਿੱਚ 6 ਪੋਹ 21 ਦਸੰਬਰ 

ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ 6 ਪੋਹ (21 ਦਸੰਬਰ )ਦੀ ਰਾਤ ਨੂੰ ਜ ਅੱਜ  ਦੇ ਦਿਨਾਂ ‘ਚ ਅਨੰਦਪੁਰ ਸਾਹਿਬ ਦਾ ਕਿਲ੍ਹਾ ਛੱਡਣ ਤੋਂ ਬਾਅਦ ਗੁਰੂ ਸਾਹਿਬ ਦਾ ਕਾਫਲਾ ਅਜੇ ਕੁਝ ਦੂਰ ਹੀ ਗਿਆ ਸੀ ਕਿ ਪਹਾੜੀ ਰਾਜਿਆਂ ਅਤੇ ਮੁਗਲਾਂ ਦੀ ਸਾਂਝੀ ਫੌਜ ਨੇ ਸਾਰੇ ਵਾਅਦੇ ਤੋੜ ਕੇ ਅੰਮ੍ਰਿਤ ਵੇਲੇ ਸਿੱਖਾਂ ਦੇ ਵਹੀਰ ‘ਤੇ ਹਮਲਾ ਕਰ ਦਿੱਤਾ। ਦਸਮੇਸ਼ ਪਿਤਾ ਜੀ ਨੇ ਨੇ ਭਾਈ ਜੈਤਾ ਜੀ ਅਤੇ 100 ਕੁ ਸਿੱਖਾਂ ਨੂੰ ਫੌਜ ਦਾ ਮੁਕਾਬਲਾ ਕਰਨ ਲਈ ਪਿੱਛੇ ਛੱਡ ਦਿਤਾ। ਉਹਨਾਂ ਨੇ ਫੌਜ ਦਾ ਮੁਕਾਬਲਾ ਕੀਤਾ ਤੇ ਬਹੁਤ ਸਾਰਾ ਨੁਕਸਾਨ ਕੀਤਾ। ਉਨ੍ਹਾਂ ਨੂੰ ਆਦੇਸ਼ ਸੀ ਕਿ ਜਦ ਤੱਕ ਵਹੀਰ ਸਰਸਾ ਪਾਰ ਨਹੀਂ ਕਰ ਜਾਂਦੀ ਤਦ ਤਕ ਵੈਰੀਆਂ ਦਾ ਟਾਕਰਾ ਕਰਦੇ ਰਹਿਣਾ। ਸ਼ਾਮ ਹੁੰਦੀਆਂ ਗੁਰੂ ਸਾਹਿਬ ਅਤੇ ਸੰਗਤਾਂ ਸਰਸਾ ਨਦੀ ਕਿਨਾਰੇ ਜਾ ਪਹੁੰਚਿਆ ।ਸਰਸਾ ਨਦੀ ਦੇ ਕੰਢੇ ਰਾਤ ਵੇਲੇ ਯੁੱਧ ਹੋਇਆ। ਮੀਂਹ ਪੈਣਾ ਸ਼ੁਰੂ ਹੋ ਗਿਆ। ਸਰਸਾ ਨਦੀ ਪੂਰੇ ਵੇਗ ਵਿਚ ਸੀ ਅਤੇ ਕਾਲੀ ਬੋਲੀ ਦਸੰਬਰ ਦੀ ਰਾਤ ਵੇਲੇ ਸਰਸਾ ਪਾਰ ਕਰਨ ਦੀ ਕੋਸ਼ਿਸ਼ ਵਿਚ ਕਈ ਸਿੰਘ ਪਾਣੀ ਦੇ ਤੇਜ ਵਹਾਅ ਵਿਚ ਰੁੜ੍ਹ ਗਏ। ਵਡਮੁੱਲਾ ਸਿੱਖ ਸਾਹਿਤ ਵੀ ਸਰਸਾ ਨਦੀ ਵਿੱਚ ਰੁੜ ਗਿਆ। ਪਰਿਵਾਰ ਵਿਚ ਵਿਛੋੜਾ ਪੈ ਗਿਆ, ਤਿੰਨ ਥਾਈਂ ਵੰਡੇ ਗਏ, ਜੋ ਮੁੜ ਕਦੇ ਇੱਕਠੇ ਨਾ ਹੋ ਸਕੇ। ਅੱਜ ਦੇ ਦਿਨ ਵਾਪਰਿਆ ਪਰਿਵਾਰ ਨੂੰ ਖੇਰੂ ਖੇਰੂ ਕਰਦਾ ਇਹ ਬਹੁਤ ਹੀ ਦੁਖਦਾਇਕ ਸਾਕਾ। 

ਗੁਰੂ ਜੀ ਅਤੇ ਦੋ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਅਤੇ ਬਾਬਾ ਜੁਝਾਰ ਸਿੰਘ ਤਕਰੀਬਨ 40 ਸਿੰਘਾਂ ਨਾਲ ਸਰਸਾ ਪਾਰ ਕਰ ਗਏ ਜਦਕਿ ਮਾਤਾ ਗੁਜਰ ਕੌਰ ਜੀ ਤੇ ਛੋਟੇ ਸਾਹਿਬਜ਼ਾਦੇ (ਬਾਬਾ ਜੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ) ਗੁਰੂ ਜੀ ਤੋਂ ਵਿਛੜ ਗਏ ਅਤੇ ਅੱਗੇ ਜਾ ਕੇ ਗੰਗੂ ਨੂੰ ਮਿਲ ਪਏ ਅਤੇ ਉਸਦੇ ਨਾਲ ਉਸਦੇ ਘਰ ਚਲੇ ਗਏ। ਸਾਹਿਬਜ਼ਾਦਿਆਂ ਦੀ ਮਾਤਾ ਸਾਹਿਬ ਕੌਰ ਜੀ ਅਤੇ ਕੁੱਝ ਸਿੰਘ ਦਿੱਲੀ ਪਹੁੰਚ ਗਏ।

ਇਸ ਜਗ੍ਹਾ ਗੁਰਦੁਆਰਾ ਪਰਿਵਾਰ ਵਿਛੋੜਾ ਸਾਹਿਬ ਸਥਾਪਤ ਹੈ, ਉੱਥੇ ਜਾ ਕੇ ਤੇ ਆਲਾ-ਦੁਆਲਾ ਦੇਖ ਕੇ ਅੱਜ ਵੀ ਮਹਿਸੂਸ ਹੁੰਦਾ ਹੈ ਕਿ ਕਿਹੋ ਜਿਹੇ ਹੋਣਗੇ ਉਹ ਦਿਨ, ਜਦ ਗੁਰੂ ਸਾਹਿਬ ਦਾ ਪਰਿਵਾਰ ਵਿੱਛੜਿਆ ਅਤੇ ਸਿੱਖ ਜੰਗ ਲੜਦਿਆਂ ਸ਼ਹੀਦ ਹੋਏ। ਅੱਜ ਅਸੀਂ ਠੰਡੇ ਪਾਣੀ ਨਾਲ ਨਹਾਉਣ ਨੂੰ ਵੀ ਨਹੀਂ ਤਿਆਰ ਪਰ ਕੀ ਵਿਤੀ ਹੋਵੇਗੀ ਛੋਟੇ ਲਾਲ ਉਪਰ ਵਾਹਿਗੁਰੂ ਜੀ ਜਾਣਦਾ ਹੈ।

ਅਮਨਜੀਤ ਸਿੰਘ ਖਹਿਰਾ

 

ਅੱਜ ਦੇ ਦਿਨ (ਮਿਤੀ 04 ਦਸੰਬਰ, 2019 (੧੯ ਮੱਘਰ)) ਦਾ ਇਤਿਹਾਸ

ਸ਼ਹੀਦੀ ਦਿਵਸ: ਬਾਬਾ ਗੁਰਬਖਸ਼ ਸਿੰਘ ਜੀ

ਬਾਬਾ ਗੁਰਬਖਸ਼ ਸਿੰਘ ਜੀ ਰਹਿਤਵਾਨ ਅਤੇ ਸੂਰਬੀਰ ਸਿੰਘ ਸਨ । ਆਪ ਜੀ ਖੇਮਕਰਨ ਦੇ ਨੇੜੇ ਪਿੰਡ ਲੀਲ੍ਹ ਦੇ ਰਹਿਣ ਵਾਲੇ ਸਨ। ਆਪ ਜੀ ਨੇ ਭਾਈ ਮਨੀ ਸਿੰਘ ਜੀ ਦੇ ਪਾਸੋਂ ਅੰਮ੍ਰਿਤ ਛਕਿਆ ਸੀ । ਆਪ ਜੀ ਜਿੱਥੇ ਕਿਤੇ ਵੀ ਜ਼ਾਲਮਾਂ ਦੇ ਅੱਤਿਆਚਾਰ ਦੀ ਖਬਰ ਸੁਣਦੇ, ਉੱਥੇ ਜ਼ਾਲਮਾਂ ਨੂੰ ਸੋਧਣ ਲਈ ਨਗਾਰੇ ਵਜਾਉਂਦੇ ਪੁੱਜ ਜਾਂਦੇ । 

ਸਿੱਖਾਂ ਵੱਲੋਂ ਜਵਾਹਰ ਸਿੰਘ ਭਰਤਪੁਰੀਏ ਦੀ ਮਦਦ ਲਈ ਦਿੱਲੀ ਜਾਣਾ 

 ਭਰਤਪੁਰ ਰਿਆਸਤ ਦੇ ਰਾਜਾ ਸੂਰਜ ਮੱਲ ਅਤੇ ਦਿੱਲੀ ਤੇ ਕਾਬਜ਼ ਰੋਹੇਲਾ ਸਰਦਾਰ, ਨਜੀਬ-ਉਦ-ਦੌਲਾ, ਵਿਚਕਾਰ ਅਕਸਰ ਟੱਕਰ ਹੁੰਦੀ ਰਹਿੰਦੀ ਸੀ। 25 ਦਸੰਬਰ, 1763 ਦੇ ਦਿਨ ਨਜੀਬ-ਉਦ-ਦੌਲਾ ਨੇ ਸੂਰਜ ਮੱਲ ਦਾ ਕਤਲ ਕਰ ਦਿੱਤਾ। ਸੂਰਜ ਮੱਲ ਦੇ ਪੁੱਤਰ ਜਵਾਹਰ ਸਿੰਘ ਨੇ ਦਿੱਲੀ ਉੱਤੇ ਹਮਲਾ ਕਰਕੇ ਨਜੀਬ-ਉਦ-ਦੌਲਾ ਤੋਂ ਆਪਣੇ ਪਿਤਾ ਦੀ ਮੌਤ ਦਾ ਬਦਲਾ ਲੈਣ ਲਈ ਖਾਲਸਾ ਜੀ ਅਤੇ ਮਰਾਠਿਆਂ ਤੋਂ ਸਹਾਇਤਾ ਮੰਗੀ ਸੀ। ਮਰਾਠਿਆਂ ਦਾ ਸਰਦਾਰ ਮਲਹਾਰ ਰਾਓ ਹੁਲਕਰ ਤਾਂ ਖੜ੍ਹਾ ਤਮਾਸ਼ਾ ਹੀ ਦੇਖਦਾ ਰਿਹਾ ਪਰ ਦਲ ਖਾਲਸਾ ਦੇ ਸਰਦਾਰ ਜੱਸਾ ਸਿੰਘ ਆਹਲੂਵਾਲੀਆ ਜੀ 15 ਹਜ਼ਾਰ ਸਿੰਘਾਂ ਸਮੇਤ ਜਵਾਹਰ ਸਿੰਘ ਦੀ ਮਦਦ ਲਈ ਦਿੱਲੀ ਪਹੁੰਚ ਗਏ ਸਨ। ਨਜੀਬ-ਉਦ-ਦੌਲਾ ਨੇ ਆਪਣੇ ਆਪ ਨੂੰ ਮੁਸੀਬਤ ਵਿੱਚ ਘਿਰਿਆ ਦੇਖ ਕੇ ਅਬਦਾਲੀ ਵੱਲ ਮਦਦ ਲਈ ਸੁਨੇਹਾ ਭੇਜਿਆ ਜਿਸ ਨੂੰ ਅਬਦਾਲੀ ਨੇ ਸਵੀਕਾਰ ਕਰ ਲਿਆ।

ਅਬਦਾਲੀ ਦਾ ਹਿੰਦੁਸਤਾਨ ਉੱਪਰ ਸੱਤਵਾਂ ਹਮਲਾ 

 ਅਬਦਾਲੀ ਨੂੰ ਇਹ ਖ਼ਬਰਾਂ ਮਿਲ ਰਹੀਆਂ ਸਨ ਕਿ ਸਿੰਘਾਂ ਨੇ ਪੰਜਾਬ ਵਿੱਚ ਦੁਰਾਨੀਆਂ ਨੂੰ ਹੂੰਝਾ ਫੇਰ ਦਿੱਤਾ ਹੈ। ਉਨ੍ਹਾਂ ਨੇ ਸਰਹੰਦ ਉੱਪਰ ਕਬਜ਼ਾ ਕਰ ਲਿਆ ਸੀ, ਲਾਹੌਰ ਦੇ ਗਵਰਨਰ ਕਾਬਲੀ ਮੱਲ ਨੇ ਖਾਲਸਾ ਜੀ ਦੀ ਈਨ ਮੰਨ ਲਈ ਸੀ। ਸਿੱਖਾਂ ਦੇ ਵੱਧ ਰਹੇ ਉਭਾਰ ਨੂੰ ਦਬਾਉਣ ਲਈ ਅਬਦਾਲੀ ਵੱਲੋਂ ਭੇਜੇ ਜਰਨੈਲ ਜਹਾਨ ਖ਼ਾਨ ਨੂੰ ਸਰਦਾਰ ਚੜ੍ਹਤ ਸਿੰਘ ਅਤੇ ਸਾਥੀਆਂ ਨੇ ਸਿਆਲਕੋਟ ਦੇ ਸਥਾਨ ਤੇ ਕਰਾਰੀ ਹਾਰ ਦਿੱਤੀ। ਉਨ੍ਹਾਂ ਨੇ ਰੁਹਤਾਸ ਕਿਲ੍ਹੇ ਤੇ ਕਾਬਜ਼ ਸਰਬਲੰਦ ਖ਼ਾਨ ਨੂੰ ਬੜੀ ਸਿਆਣਪ ਅਤੇ ਯੁੱਧਨੀਤੀ ਨਾਲ ਕਿਲ੍ਹੇ ਵਿੱਚੋਂ ਬਾਹਰ ਕੱਢ ਕੇ ਕਿਲ੍ਹੇ ਉੱਤੇ ਕਬਜ਼ਾ ਕਰ ਲਿਆ ਸੀ। ਸਰਬਲੰਦ ਖ਼ਾਨ ਸਰਦਾਰ ਚੜ੍ਹਤ ਸਿੰਘ ਦੇ ਰਵੱਈਏ ਤੋਂ ਇੰਨਾ ਖ਼ੁਸ਼ ਹੋਇਆ ਕਿ ਉਸ ਨੇ ਬੜੀ ਖੁਸ਼ੀ ਨਾਲ ਖਾਲਸੇ ਦੀ ਅਧੀਨਗੀ ਸਵੀਕਾਰ ਕਰ ਲਈ। ਇਨ੍ਹਾਂ ਸਾਰੇ ਹਾਲਾਤਾਂ ਨੂੰ ਮੁੱਖ ਰੱਖ ਕੇ ਅਬਦਾਲੀ ਨੇ ਕਲਾਤ ਦੇ ਬਲੋਚ ਹਾਕਮ ਨਸੀਰ ਖ਼ਾਨ ਨੂੰ ਆਪਣੇ ਨਾਲ ਲਿਆ ਅਤੇ ਸਿੰਘਾਂ ਵਿਰੁੱਧ ਜਹਾਦ ਦਾ ਨਾਹਰਾ ਦਿੰਦੇ ਹੋਏ ਦਸੰਬਰ, 1764 ਈ. ਵਿੱਚ ਹਿੰਦੁਸਤਾਨ ਉੱਪਰ ਆਪਣਾ ਸੱਤਵਾਂ ਹਮਲਾ ਬੋਲ ਦਿੱਤਾ।

  ਸਰਦਾਰ ਚੜ੍ਹਤ ਸਿੰਘ ਜੀ ਵੱਲੋਂ ਅਬਦਾਲੀ ਦੀਆਂ ਫ਼ੌਜਾਂ ਉੱਤੇ ਹਮਲਾ 

 ਅਬਦਾਲੀ ਦੇ ਹਮਲੇ ਵੇਲੇ ਸਿੱਖ ਸਰਦਾਰ ਵੱਖ-ਵੱਖ ਮੁਹਿੰਮਾਂ ਉੱਪਰ ਚੜ੍ਹੇ ਹੋਏ ਸਨ ਅਤੇ ਕੇਂਦਰੀ ਪੰਜਾਬ ਸਿੰਘਾਂ ਤੋਂ ਲਗਭਗ ਖਾਲੀ ਹੀ ਸੀ। ਸਰਦਾਰ ਜੱਸਾ ਸਿੰਘ ਆਹਲੂਵਾਲੀਆ ਜਵਾਹਰ ਸਿੰਘ ਦੀ ਸਹਾਇਤਾ ਲਈ ਦਿੱਲੀ ਵਿੱਚ ਸਨ। ਭੰਗੀ ਸਰਦਾਰ ਸਾਂਦਲ ਬਾਰ ਦੇ ਇਲਾਕੇ ਵੱਲ ਸਨ। ਕੇਵਲ ਸਰਦਾਰ ਚੜ੍ਹਤ ਸਿੰਘ ਹੀ ਸਿਆਲਕੋਟ ਸੀ ਅਤੇ ਉਸ ਨੇ ਜਦ ਅਬਦਾਲੀ ਦੇ ਲਾਹੌਰ ਪਹੁੰਚਣ ਦੀ ਖ਼ਬਰ ਸੁਣੀ ਤਾਂ ਇਕਦਮ ਅਬਦਾਲੀ ਦੇ ਕੈਂਪ ਉੱਤੇ ਹਮਲਾ ਬੋਲ ਦਿੱਤਾ। ਹਮਲਾ ਇੰਨਾ ਤੇਜ਼ ਅਤੇ ਮਾਰੂ ਸੀ ਕਿ ਦੁਰਾਨੀਆਂ ਨੂੰ ਹੱਥਾਂ-ਪੈਰਾਂ ਦੀ ਪੈ ਗਈ ਅਤੇ ਉਨ੍ਹਾਂ ਦਾ ਬਹੁਤ ਨੁਕਸਾਨ ਹੋਇਆ। ਇਸ ਤਰ੍ਹਾਂ ਸਰਦਾਰ ਚੜ੍ਹਤ ਸਿੰਘ ਅਬਦਾਲੀ ਨਾਲ ਇੱਕ ਸਫ਼ਲ ਟੱਕਰ ਲੈ ਕੇ, ਫਿਰ ਕਿਸੇ ਮੌਕੇ ਦੀ ਤਾੜ ਲਈ ਇੱਕ ਪਾਸੇ ਹਟ ਗਿਆ।

ਅਬਦਾਲੀ ਵੱਲੋਂ ਅੰਮ੍ਰਿਤਸਰ ਸ਼ਹਿਰ ਉੱਤੇ ਹਮਲਾ 

 ਅਬਦਾਲੀ ਨੂੰ ਖ਼ਬਰ ਮਿਲੀ ਕਿ ਸਿੰਘ ਅੰਮ੍ਰਿਤਸਰ ਵੱਲ ਗਏ ਹੋਏ ਹਨ। ਸਿੰਘਾਂ ਦਾ ਪਿੱਛਾ ਕਰਨ ਲਈ ਉਸ ਨੇ ਅੰਮ੍ਰਿਤਸਰ ਵੱਲ ਕੂਚ ਕੀਤਾ। ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਵਿੱਚ ਇਸ ਵੇਲੇ ਕੇਵਲ ਤੀਹ ਕੁ ਸਿੰਘ ਹੀ ਸਨ ਅਤੇ ਇਨ੍ਹਾਂ ਦੇ ਜਥੇਦਾਰ ਨਿਹੰਗ ਸਿੰਘ ਬਾਬਾ ਗੁਰਬਖਸ਼ ਸਿੰਘ ਜੀ ਸਨ। ਅਬਦਾਲੀ ਦੇ ਸ੍ਰੀ ਦਰਬਾਰ ਸਾਹਿਬ ਉੱਪਰ ਹਮਲੇ ਦੀ ਖ਼ਬਰ ਸੁਣਦਿਆਂ ਹੀ ਬਾਬਾ ਗੁਰਬਖਸ਼ ਸਿੰਘ ਅਤੇ ਉਸ ਦੇ ਤੀਹ ਸਾਥੀਆਂ ਨੇ ਸ੍ਰੀ ਦਰਬਾਰ ਸਾਹਿਬ ਦੀ ਰਖਵਾਲੀ ਲਈ ਤਿਆਰੀ ਅਰੰਭ ਕਰ ਦਿੱਤੀ। ਉਹ ਸਾਰੇ ਸਨਮੁੱਖ ਸ਼ਹੀਦੀਆਂ ਪ੍ਰਾਪਤ ਕਰਨ ਦੀਆਂ ਅਰਜ਼ੋਈਆਂ ਕਰ ਰਹੇ ਸਨ। ਪੂਰੀ ਤਿਆਰੀ ਕਰਨ ਉਪਰੰਤ ਅਕਾਲ ਬੁੰਗੇ ਤੋਂ ਉਤਰਕੇ ਬਾਬਾ ਗੁਰਬਖਸ਼ ਸਿੰਘ ਜੀ ਆਪਣੇ ਸਾਥੀਆਂ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦਰਸ਼ਨ ਦੀਦਾਰ ਅਤੇ ਅਰਦਾਸ ਕਰਨ ਲਈ ਗਏ। 

ਉਨ੍ਹਾਂ ਸਾਰੇ ਸਿੰਘਾਂ ਨੇ ਗੁਰੂ ਪਿਆਰ ਵਿੱਚ ਭਿੱਜ ਕੇ ਗੁਰੂ ਜੀ ਦੇ ਚਰਨਾਂ ਵਿੱਚ ਇਹ ਅਰਦਾਸ ਕੀਤੀ :

ਰਿਮੰਦਰ ਕੇ ਹਜੂਰ ਇਮ ਖੜ ਕਰ ਕਰੀ ਅਰਦਾਸ।

ਸਤਿਗੁਰ ਸਿੱਖੀ ਸੰਗ ਨਿਭੈ ਸੀਸ ਕੇਸਨ ਕੇ ਸਾਥ।

(ਪ੍ਰਾਚੀਨ ਪੰਥ ਪ੍ਰਕਾਸ਼, ਭਾਈ ਰਤਨ ਸਿੰਘ ਭੰਗੂ )

ਦੁਰਾਨੀਆਂ ਦੇ ਸਰੀਰ ਸੰਜੋਆਂ ਵਿੱਚ ਢਕੇ ਹੋਏ ਸਨ। ਪਰ ਸਿੰਘਾਂ ਪਾਸ ਸਰੀਰ ਢਕਣ ਲਈ ਪੂਰੇ ਬਸਤਰ ਵੀ ਨਹੀਂ ਸਨ। ਦੁਰਾਨੀਆਂ ਪਾਸ ਲੰਬੀ ਮਾਰ ਕਰਨ ਵਾਲੇ ਹਥਿਆਰ, ਤੀਰ, ਬੰਦੂਕ ਆਦਿ ਸਨ। ਸਿੰਘਾਂ ਪਾਸ ਤੇਗਾਂ ਤੇ ਬਰਛੇ ਹੀ ਸਨ, ਪਰ ਸਿੰਘਾਂ ਦੇ ਮਨਾਂ ਵਿੱਚ ਆਪਣੇ ਪਵਿੱਤਰ ਅਸਥਾਨ ਦੀ ਰੱਖਿਆ ਲਈ ਇੱਕ ਦੂਜੇ ਤੋਂ ਅੱਗੇ ਹੋ ਕੇ ਸ਼ਹੀਦ ਹੋਣ ਦਾ ਚਾਅ ਸੀ-

ਆਪ ਬਿਚ ਤੇ ਕਰੇ ਕਰਾਰ।

ਤੁਹਿ ਤੇ ਅਗੇ ਮੈਂ ਹੋਗੁ ਸਿਧਾਰ॥52॥

ਅਬਦਾਲੀ ਦੀਆਂ ਫ਼ੌਜਾਂ ਪ੍ਰਕਰਮਾ ਨੇੜੇ ਪਹੁੰਚ ਗਈਆਂ ਸਨ। ਸਿੰਘ ਗਿਣਤੀ ਵਿੱਚ ਕੇਵਲ ਤੀਹ ਸਨ, ਪ੍ਰੰਤੂ ਅਬਦਾਲੀ ਦੀਆਂ ਫ਼ੌਜਾਂ ਦੀ ਗਿਣਤੀ ਛੱਤੀ ਹਜ਼ਾਰ ਸੀ। ਸਿੰਘ ਜਿਸ ਪਾਸੇ ਵੀ ਪੈਂਦੇ, ਦੁਸ਼ਮਣਾਂ ਦੀਆਂ ਸਫ਼ਾਂ ਵਿਹਲੀਆਂ ਕਰੀ ਜਾਂਦੇ। ਇਸ ਤਰ੍ਹਾਂ ਉਹ ਸ੍ਰੀ ਦਰਬਾਰ ਸਾਹਿਬ ਦੀ ਰਖਵਾਲੀ ਲਈ ਦੁਸ਼ਮਣ ਨਾਲ ਲੋਹਾ ਲੈਂਦੇ ਇੱਕ ਦੂਸਰੇ ਤੋਂ ਅੱਗੇ ਹੋ ਕੇ ਸ਼ਹੀਦ ਹੁੰਦੇ ਗਏ। ਬਾਬਾ ਗੁਰਬਖਸ਼ ਸਿੰਘ ਜੀ ਸਭ ਨੂੰ ਹੌਂਸਲਾ ਦੇ ਰਹੇ ਸਨ ਅਤੇ ਅੱਗੇ ਤੋਂ ਅੱਗੇ ਹੋ ਕੇ ਲੜਨ ਦੀ ਪ੍ਰੇਰਨਾ ਕਰ ਰਹੇ ਸਨ। ਇਸ ਪ੍ਰੇਰਨਾ ਸਦਕਾ ਉਹ ਰਣ ਭੂਮੀ ਵਿੱਚ ਹੋਰ ਅੱਗੇ ਹੋ ਕੇ ਜੂਝਦੇ ਅਤੇ ਦੁਸ਼ਮਣਾਂ ਦੀਆਂ ਸਫਾਂ ਲਪੇਟਦਿਆਂ ਅਤੇ ਫੱਟ ਸਹਿੰਦਿਆਂ ਵੀ ਅੱਗੇ ਹੀ ਅੱਗੇ ਵਧਦੇ ਅਤੇ ਸ਼ਹੀਦੀ ਦਾ ਜਾਮ ਪੀ ਜਾਂਦੇ :

ਪਗ ਆਗੇ ਪਤ ਊਬਰੈ ਪਗ ਪਾਛੈ ਪਤ ਜਾਇ।

ਬੈਰੀ ਖੰਡੇ ਸਿਰ ਧਰੈ, ਬੈਰੀ ਕ੍ਯਾ ਤਕਨ ਸਹਾਇ॥58॥

ਸਿੰਘਾਂ ਦੇ ਇਸ ਜੋਸ਼ ਨੇ ਦੁਸ਼ਮਣ ਦੇ ਕੰਨੀਂ ਹੱਥ ਲੁਆ ਦਿੱਤੇ। ਬਾਬਾ ਗੁਰਬਖਸ਼ ਸਿੰਘ ਜੀ ਆਪ ਵੀ ਤੇਗਾ ਲੈ ਕੇ ਵੈਰੀ ਦਾ ਮੁਕਾਬਲਾ ਕਰ ਰਹੇ ਸਨ। ਉਹ ਸਰੀਰਾਂ ਨੂੰ ਸੰਜੋਆਂ ਸਹਿਤ ਚੀਰਦੇ ਹੋਏ ਵੈਰੀ ਦੀਆਂ ਸਫ਼ਾਂ ਵਿਹਲੀਆਂ ਕਰਦੇ ਗਏ। ਵੈਰੀ ਢਾਲ ਦਾ ਆਸਰਾ ਲੈਂਦੇ ਸਨ, ਪਰ ਸਿੰਘ ਜੀ ਨੇ ਢਾਲ ਵੀ ਛੱਡ ਦਿੱਤੀ, ‘ਮੂੰਹ ਲੁਕਾ ਕੇ ਨਹੀਂ, ਹੁਣ ਸਨਮੁਖ ਹੋ ਕੇ ਲੜਨਾ ਹੈ।’ ਬਾਬਾ ਗੁਰਬਖਸ਼ ਸਿੰਘ ਜੀ ਹੁਣ ਨੰਗੇ ਧੜ ਮੈਦਾਨ ਵਿੱਚ ਨਿੱਤਰ ਆਏ। ਗਿਲਜ਼ੇ ਹੁਣ ਦੂਰੋਂ ਹੀ ਗੋਲੀਆਂ ਜਾਂ ਤੀਰਾਂ ਨਾਲ ਲੜ ਰਹੇ ਸਨ, ਨੇੜੇ ਆਉਣ ਦੀ ਜੁਰਅੱਤ ਨਹੀਂ ਸਨ ਕਰ ਰਹੇ। ਵੈਰੀ ਦੇ ਤੀਰਾਂ ਨਾਲ ਅਣਗਿਣਤ ਜ਼ਖ਼ਮਾਂ ਕਾਰਨ ਸਰੀਰ ਵਿੱਚੋਂ ਖੂਨ ਇਵੇਂ ਚੋਅ ਰਿਹਾ ਸੀ, ਜਿਵੇਂ ਕੋਹਲੂ ਵਿੱਚੋਂ ਪਰਨਾਲੇ ਛੁੱਟ ਰਹੇ ਹੋਣ ਜਾਂ ਜਿਵੇਂ ਵੱਡੀ ਮਸ਼ਕ ਵਿੱਚ ਛੇਕ ਹੋਏ ਹੋਣ ਤੇ ਉਸ ਵਿੱਚੋਂ ਚਾਰੇ ਪਾਸੀਂ ਫੁਹਾਰੇ ਛੁੱਟ ਰਹੇ ਹੋਣ :

ਜਨੁ ਬਡ ਮਛਕ ਸੁ ਭਏ ਸੁਲਾਕ।

ਛੁਟੇ ਫੁਹਾਰੇ ਚਹੂੰ ਵਲ ਝਾਕ।

ਸਰੀਰ ਰਤ-ਹੀਣ ਹੋ ਗਿਆ, ਪਰ ਪੈਰ ਫਿਰ ਵੀ ਅੱਗੇ ਵੱਲ ਹੀ ਜਾਂਦੇ ਸਨ। ਚਾਰ-ਚੁਫ਼ੇਰੇ ਘੇਰਾ ਪੈ ਗਿਆ। ਗਿਲਜ਼ਿਆਂ ਨੇ ਚੁਫੇਰਿਓਂ ਨੇਜੇ ਮਾਰੇ ਅਤੇ ਬਾਬਾ ਜੀ ਗੋਡਿਆਂ ਭਾਰ ਡਿੱਗ ਪਏ ਪਰ ਹੱਥੋਂ ਤੇਗ ਨਹੀਂ ਛੱਡੀ, ਉਹ ਚਲਦੀ ਰਹੀ। ਅਖੀਰ, ਅੰਤ ਸਮਾਂ ਆ ਗਿਆ ਅਤੇ ਉਹ ਗੁਰੂ-ਚਰਨਾਂ ਵਿੱਚ ਜਾ ਬਿਰਾਜੇ।

ਜੰਗਨਾਮੇ ਦੇ ਕਰਤਾ ਕਾਜ਼ੀ ਨੂਰ ਮੁਹੰਮਦ ਨੇ ਇਹ ਸਾਰਾ ਯੁੱਧ ਅੱਖੀਂ ਦੇਖਿਆ ਸੀ। ਉਹ ਇਸ ਹਮਲੇ ਦੌਰਾਨ ਅਬਦਾਲੀ ਦੇ ਨਾਲ ਹੀ ਸੀ। ਇਸ ਸਾਕੇ ਬਾਰੇ ਨੂਰ ਮੁਹੰਮਦ ਲਿਖਦਾ ਹੈ-

ਜਦ ਬਾਦਸ਼ਾਹ ਅਤੇ ਸ਼ਾਹੀ ਲਸ਼ਕਰ (ਗੁਰੂ) ਚੱਕ (ਅੰਮ੍ਰਿਤਸਰ) ਪੁੱਜਾ ਤਾਂ ਕੋਈ ਕਾਫ਼ਰ ਉੱਥੇ ਨਜ਼ਰ ਨਾ ਆਇਆ। ਪਰ ਕੁਝ ਥੋੜ੍ਹੇ ਜਿਹੇ ਬੰਦੇ ਗੜ੍ਹੀ (ਬੁੰਗੇ) ਵਿੱਚ ਟਿਕੇ ਹੋਏ ਸਨ ਤਾਂ ਜੋ ਲੋੜ ਪੈਣ ਤੇ (ਗੁਰਦੁਆਰਿਆਂ ਦੀ ਰਾਖੀ ਲਈ) ਆਪਣਾ ਖੂਨ ਡੋਲ੍ਹ ਸਕਣ ਅਤੇ ਜਿਨ੍ਹਾਂ ਨੇ ਆਪਣੇ-ਆਪ ਨੂੰ ਗੁਰੂ ਤੋਂ ਕੁਰਬਾਨ ਕਰ ਦਿੱਤਾ। ਜਦ ਉਨ੍ਹਾਂ ਨੇ ਬਾਦਸ਼ਾਹ ਅਤੇ ਇਸਲਾਮੀ ਲਸ਼ਕਰ ਨੂੰ ਦੇਖਿਆ ਤਾਂ ਉਹ ਸਾਰੇ ਬੁੰਗੇ ਵਿੱਚੋਂ ਨਿਕਲ ਆਏ। ਉਹ ਸਾਰੇ ਗਿਣਤੀ ਵਿੱਚ ਤੀਹ ਸਨ। ਉਹ ਜ਼ਰਾ ਭਰ ਵੀ ਡਰੇ ਜਾਂ ਘਬਰਾਏ ਨਹੀਂ। ਉਨ੍ਹਾਂ ਨੂੰ ਨਾ ਕਤਲ ਹੋਣ ਦਾ ਡਰ ਸੀ ਨਾ ਮੌਤ ਦਾ ਭੈਅ। ਉਹ ਗਾਜ਼ੀਆਂ ਨਾਲ ਉਲਝ ਪਏ ਅਤੇ ਇਸ ਲੜਾਈ ਵਿੱਚ ਆਪਣਾ ਲਹੂ ਡੋਲ੍ਹ ਗਏ। ਇਸ ਤਰ੍ਹਾਂ ਠੀਕ ਸਾਰੇ ਹੀ (ਸਿੰਘ) ਕਤਲ ਹੋ ਗਏ।”

ਇਹ ਹੈ ਕਾਜ਼ੀ ਨੂਰ ਮੁਹੰਮਦ ਦਾ ਅੱਖੀਂ ਡਿੱਠਾ ਬਿਆਨ ਕਿ ਕਿਵੇਂ ਕੇਵਲ ਤੀਹ ਸਿੰਘਾਂ ਨੇ ਅਬਦਾਲੀ ਦੀ ਤੀਹ ਹਜ਼ਾਰ ਅਫਗਾਨੀ ਤੇ ਬਲੋਚ ਫ਼ੌਜ ਦਾ ਮੁਕਾਬਲਾ ਕੀਤਾ ਅਤੇ ਮੌਤ ਤੋਂ ਨਿਡਰ ਹੋ ਕੇ ਗੁਰੂ ਦੇ ਨਾਮ ਉੱਪਰ ਆਪਣੀਆਂ ਜਾਨਾਂ ਵਾਰ ਗਏ।

ਸਿੱਖਿਆ 

 ਬਾਬਾ ਗੁਰਬਖਸ਼ ਸਿੰਘ ਜੀ ਦੇ ਜੀਵਨ ਤੋਂ ਸਾਨੂੰ ਇਹ ਸਿੱਖਿਆ ਮਿਲਦੀ ਹੈ ਕਿ ਸਿੱਖ ਲਈ ਗੁਰੂ ਦਾ ਪਿਆਰ ਅਤੇ ਸਤਿਕਾਰ ਉਸ ਦੀ ਜਾਨ ਨਾਲੋਂ ਕਿਤੇ ਜ਼ਿਆਦਾ ਕੀਮਤੀ ਹੈ। ਸਿੱਖੀ ਦੀ ਆਨ ਅਤੇ ਸ਼ਾਨ ਨੂੰ ਕਾਇਮ ਰੱਖਣ ਅਤੇ ਮਨੁੱਖੀ ਕਦਰਾਂ-ਕੀਮਤਾਂ ਦੀ ਰਾਖੀ ਲਈ ਸਾਨੂੰ ਵੀ ਹਰ ਤਰ੍ਹਾਂ ਦੀ ਕੁਰਬਾਨੀ ਕਰਨ ਲਈ ਤਿਆਰ ਰਹਿਣਾ ਚਾਹੀਦਾ ਹੈ।

 ਸਾਡਾ ਇਤਿਹਾਸ (ਪ੍ਰਿੰ. ਸਤਿਬੀਰ ਸਿੰਘ) ਪ੍ਰਕਾਸ਼ਕ: ਨਿਊ ਬੁੱਕ ਕੰਪਨੀ, ਮਾਈ ਹੀਰਾਂ ਗੇਟ, ਜਲੰਧਰ

ਸਿੱਖਾਂ ਦੀ ਸੰਖੇਪ ਗਾਥਾ (ਪ੍ਰਕਾਸ਼ਕ: ਸਿੱਖ ਮਿਸ਼ਨਰੀ ਕਾਲਜ, ਲੁਧਿਆਣਾ)

ਸਿੱਖ ਇਤਿਹਾਸ (ਪ੍ਰਿੰਸੀਪਲ ਤੇਜਾ ਸਿੰਘ, ਡਾ. ਗੰਡਾ ਸਿੰਘ) ਪ੍ਰਕਾਸ਼ਕ: ਪੰਜਾਬੀ ਯੂਨੀਵਰਸਿਟੀ, ਪਟਿਆਲਾ  

ਇਹ ਜਾਣਕਾਰੀ ਸਾਜ਼ੀ ਕਰਨ ਲਈ ਅਸੀਂ ਆਤਮ ਪਰਗਾਸ ਸੋਸ਼ਲ ਵੈਲਫ਼ੇਅਰ ਕੌਂਸਲ ਧੰਨਵਾਦੀ ਹਾਂ-ਅਮਨਜੀਤ ਸਿੰਘ ਖਹਿਰਾ

ਜੀਵੀਏ ਗੁਰਬਾਣੀ ਨਾਲ ਲਹਿਰ

ਆਤਮ ਪਰਗਾਸ ਸੋਸ਼ਲ ਵੈਲਫ਼ੇਅਰ ਕੌਂਸਲ

officeatampargas@gmail.com

 http://www.atampargas.org

 99, ਪ੍ਰੀਤ ਵਿਹਾਰ, ਦਾਦ, ਪੱਖੋਵਾਲ ਰੋਡ, ਲੁਧਿਆਣਾ-142022

ਮਿਤੀ 1 ਦਸੰਬਰ, 2019 (੧੬ ਮੱਘਰ) ਨੂੰ ਇਤਿਹਾਸਿਕ ਦਿਹਾੜਾ 

ਸ਼ਹੀਦੀ ਪੁਰਬ : ਸ੍ਰੀ ਗੁਰੂ ਤੇਗ ਬਹਾਦਰ ਜੀ 

ਨੋਟ: ਉਪਰੋਕਤ ਮਿਤੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਕਾਸ਼ਿਤ ਨਾਨਕਸ਼ਾਹੀ ਕੈਲੰਡਰ ਮੁਤਾਬਕ ਲਈ ਗਈ ਹੈ। ਪਰ, ਇਸ ਕੈਲੰਡਰ ਦੀਆਂ ਬਹੁਤ ਸਾਰੀਆਂ ਮਿਤੀਆਂ ਇਤਿਹਾਸਿਕ ਹਵਾਲਿਆਂ ਨਾਲ ਮੇਲ ਨਹੀਂ ਖਾਂਦੀਆਂ। ਸ਼ਾਨਾਮੱਤੇ ਇਤਿਹਾਸ ਦੇ ਵਾਰਸ ਸਿੱਖਾਂ ਨੇ ਆਪਣੇ ਇਤਿਹਾਸ ਦੀ ਵਿਧੀਬੱਧ ਸੰਭਾਲ ਵਿੱਚ ਵੱਡੀ ਲਾਪ੍ਰਵਾਹੀ ਕੀਤੀ ਹੈ। ਸਿੱਟੇ ਵਜੋਂ ਇਤਿਹਾਸਿਕ ਮਿਤੀਆਂ ਅਤੇ ਘਟਨਾਵਾਂ ਸੰਬੰਧੀ ਪੈਦਾ ਹੋਈਆਂ ਦੁਬਿਧਾਵਾਂ ਦੁਖਦਾਈ ਹਨ। ਵਧੇਰੇ ਦੁਖਦਾਈ ਇਹ ਹੈ ਕਿ ਇਸ ਦਿਸ਼ਾ ਵਿੱਚ ਸਾਰਥਿਕ ਯਤਨ ਅਰੰਭ ਹੋਏ ਵੀ ਨਜ਼ਰ ਨਹੀਂ ਆਉਂਦੇ। ਆਓ ਜਥੇਬੰਦੀਆਂ ਦੀਆਂ ਵੰਡੀਆਂ ਤੋਂ ਉਤਾਂਹ ਉੱਠ ਕੇ ਇੱਕ ਜੁੱਟ ਹੋਈਏ ਅਤੇ ਆਪਣੇ ਗੌਰਵਮਈ ਇਤਿਹਾਸ ਨੂੰ ਸੰਭਾਲਣ ਲਈ ਠੋਸ ਉਪਰਾਲੇ ਅਰੰਭ ਕਰੀਏ।

ਮਾਤਾ ਜੀ : ਮਾਤਾ ਨਾਨਕੀ ਜੀ 

ਪਿਤਾ ਜੀ : ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ 

ਜਨਮ ਮਿਤੀ : 5 ਵਿਸਾਖ, ਸੰਮਤ 1678 ਬਿ. (1 ਅਪ੍ਰੈਲ, 1621 ਈ.)

ਜਨਮ ਸਥਾਨ :  ਸ੍ਰੀ ਅੰਮ੍ਰਿਤਸਰ ਸਾਹਿਬ (ਗੁਰੂ ਕੇ ਮਹਿਲ) 

ਮਹਿਲ : ਮਾਤਾ ਗੁਜਰ ਕੌਰ ਜੀ 

ਸੰਤਾਨ : ਸ੍ਰੀ ਗੁਰੂ ਗੋਬਿੰਦ ਸਿੰਘ ਜੀ 

ਸ਼ਹੀਦੀ ਦਿਨ : 11 ਮੱਘਰ, ਸੰਮਤ 1732 ਬਿ. (11 ਨਵੰਬਰ, 1675 ਈ.) 

ਸ਼ਹੀਦੀ ਸਥਾਨ : ਚਾਂਦਨੀ ਚੌਂਕ, ਦਿੱਲੀ  

ਮੁੱਢਲਾ ਜੀਵਨ :

ਬਚਪਨ ਤੋਂ ਹੀ ਆਪ ਜੀ ਦਲੇਰ, ਤਿਆਗੀ, ਪਰਉਪਕਾਰੀ ਅਤੇ ਸਾਧੂ ਸੁਭਾਅ ਦੇ ਮਾਲਕ ਸਨ। ਗੁਰਮਤਿ ਦੀ ਸਿੱਖਿਆ ਹਾਸਲ ਕਰਨ ਦੇ ਨਾਲ-ਨਾਲ ਆਪ ਜੀ ਨੇ ਯੁੱਧ ਕਲਾ ਵੀ ਸਿੱਖੀ। ਆਪ ਜੀ ਨੇ ਕਰਤਾਰਪੁਰ ਦੀ ਜੰਗ ਵਿੱਚ ਤੇਗ ਦੇ ਉਹ ਜੌਹਰ ਦਿਖਾਏ ਕਿ ਆਪ ਜੀ ਦੇ ਪਿਤਾ ਜੀ, ਛੇਵੇਂ ਗੁਰੂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਆਪ ਜੀ ਉੱਤੇ ਪ੍ਰਸੰਨ ਹੋ ਕੇ ਆਪ ਜੀ ਦਾ ਨਾਂ ਤਿਆਗ ਮੱਲ ਤੋਂ ਬਦਲ ਕੇ *ਤੇਗ ਬਹਾਦਰ* ਰੱਖ ਦਿੱਤਾ।

ਗੁਰੂ ਜੀ ਦੁਅਾਰਾ ਸ੍ਰੀ ਅਨੰਦਪੁਰ ਸਾਹਿਬ  ਵਸਾੳੁਣਾ :

 ਗੁਰੂ ਜੀ ਨੇ ਕਹਿਲੂਰ ਦੇ ਰਾਜੇ ਦੀਪ ਚੰਦ ਪਾਸੋਂ ਮਾਖੋਵਾਲ ਪਿੰਡ ਦੀ ਜ਼ਮੀਨ ਮੁੱਲ ਲੈ ਕੇ ਅਕਤੂਬਰ 1665 ਈ. ਵਿੱਚ ਅਨੰਦਪੁਰ ਸਾਹਿਬ ਦੀ ਨੀਂਹ ਰੱਖੀ। ਇਸ ਨਗਰ ਦਾ ਪਹਿਲਾ ਨਾਂ ਚੱਕ ਨਾਨਕੀ ਸਤਿਗੁਰਾਂ ਨੇ ਆਪਣੀ ਮਾਤਾ ਜੀ ਦੇ ਨਾਮ ਤੇ ਰੱਖਿਆ ਸੀ, ਜੋ ਬਾਅਦ ਵਿੱਚ ਅਨੰਦਪੁਰ ਸਾਹਿਬ (ਅਨੰਦਾਂ ਦੀ ਪੁਰੀ) ਦੇ ਨਾਂ ਨਾਲ ਪ੍ਰਸਿੱਧ ਹੋਇਆ। 

ਪ੍ਰਚਾਰ ਦੌਰੇ :

 ਆਪਣੇ ਪ੍ਰਚਾਰ ਦੌਰਿਆਂ ਦੌਰਾਨ ਗੁਰੂ ਜੀ ਪੰਜਾਬ ਦੇ ਪਿੰਡਾਂ ਤੋਂ ਇਲਾਵਾ ਕੁਰੂਕਸ਼ੇਤਰ, ਦਿੱਲੀ, ਹਰਿਦੁਆਰ, ਮਥੁਰਾ, ਆਗਰਾ, ਕਾਨਪੁਰ, ਇਲਾਹਾਬਾਦ, ਬਨਾਰਸ, ਗਯਾ, ਢਾਕਾ ਅਤੇ ਆਸਾਮ ਆਦਿ ਦੇ ਇਲਾਕਿਆਂ ਵਿੱਚ ਗਏ। ਗੁਰੂ ਜੀ ਨੇ ਧੂਬੜੀ (ਅਸਾਮ) ਵਿਖੇ ਰਾਜਾ ਰਾਮ ਸਿੰਘ ਅਤੇ ਹੋਮੀ ਕਬੀਲੇ ਦੇ ਸਰਦਾਰ ਚੱਕਰਧਵੱਜ ਵਿੱਚ ਸੁਲ੍ਹਾ ਕਰਵਾਈ। ਗੁਰੂ ਸਾਹਿਬ ਦੇ ਉਪਦੇਸ਼ਾਂ ਨੇ ਦੋਹਾਂ ਧਿਰਾਂ ਦੇ ਮਨਾਂ ਵਿੱਚੋਂ ਵੈਰ ਭਾਵਨਾ ਨੂੰ ਖਤਮ ਕਰ ਦਿੱਤਾ। ਇਨ੍ਹਾਂ ਪ੍ਰਚਾਰ ਦੌਰਿਆਂ ਦੌਰਾਨ ਗੁਰੂ ਜੀ ਨੇ ਮੁੱਖ ਤੌਰ ਤੇ ਲੋਕਾਂ ਨੂੰ ਨਾ ਕਿਸੇ ਤੋਂ ਡਰਨ ਅਤੇ ਨਾ ਹੀ ਕਿਸੇ ਨੂੰ ਡਰਾਉਣ ਦੀ ਪ੍ਰੇਰਨਾ ਕਰਕੇ ਉਨ੍ਹਾਂ ਅੰਦਰ ਕੁਰਬਾਨੀ ਦਾ ਜਜ਼ਬਾ ਭਰਿਆ।

ਅੌਰੰਗਜ਼ੇਬ ਦੇ ਅੱਤਿਆਚਾਰ :

ਮੁਗਲ ਬਾਦਸ਼ਾਹ ਅੌਰੰਗਜ਼ੇਬ ਨੇ 1658 ਈ. ਤੋਂ 1707 ਈ. ਤੱਕ ਦੇ ਆਪਣੇ ਰਾਜ ਦੇ ਸਮੇਂ ਦੌਰਾਨ ਭਾਰਤ ਵਿੱਚ ਹਰ ਪਾਸੇ ਬਹੁਤ ਜ਼ੁਲਮ ਕੀਤੇ। ਉਸ ਦੇ ਹੁਕਮ ਨਾਲ ਦੇਸ਼ ਅੰਦਰ ਧਾਰਮਿਕ ਕੱਟੜਤਾ ਦੀ ਲਹਿਰ ਚਲਾਈ ਗਈ, ਜਿਸ ਤਹਿਤ ਹਿੰਦੂ ਲੋਕਾਂ ਨੂੰ ਸਰਕਾਰੀ ਨੌਕਰੀਆਂ ਤੋਂ ਕੱਢਿਆ ਜਾਣ ਲੱਗਿਆ। ਅੌਰੰਗਜ਼ੇਬ ਨੇ 1674 ਈ. ਵਿੱਚ ਫ਼ੈਸਲਾ ਕੀਤਾ ਕਿ ਗੈਰ-ਮੁਸਲਮਾਨਾਂ ਨੂੰ ਮੁਸਲਮਾਨ ਬਣਾੲਿਅਾ ਜਾਵੇ। ਉਸ ਨੇ ਇਸ ਲਈ ਸਭ ਤੋਂ ਪਹਿਲਾਂ ਕਸ਼ਮੀਰ ਨੂੰ ਚੁਣਿਅਾ ਕਿਉਂਕਿ ਉਹ ਸੋਚਦਾ ਸੀ ਕਿ ਕਸ਼ਮੀਰ ਦੇ ਪੰਡਿਤ ਬਹੁਤ ਵਿਦਵਾਨ ਹਨ। ਇਸ ਲਈ ਜੇਕਰ ਉਹ ਇਸਲਾਮ ਧਰਮ ਅਪਣਾ ਲੈਣਗੇ ਤਾਂ ਬਾਕੀ ਦੇ ਆਮ ਲੋਕ ਵੀ ਉਨ੍ਹਾਂ ਵੱਲ ਵੇਖ ਕੇ ਅਸਾਨੀ ਨਾਲ ਆਪਣਾ ਧਰਮ ਬਦਲ ਲੈਣਗੇ।

ਕਸ਼ਮੀਰੀ ਪੰਡਿਤਾਂ ਦੀ ਪੁਕਾਰ :

 ਔਰੰਗਜ਼ੇਬ ਦੇ ਅੱਤਿਆਚਾਰਾਂ ਤੋਂ ਬਚਾਉਣ ਦੀ ਫਰਿਆਦ ਲੈ ਕੇ, ਪੰਡਿਤ ਕਿਰਪਾ ਰਾਮ ਦੀ ਅਗਵਾਈ ਹੇਠ, ਕੁੱਝ ਕਸ਼ਮੀਰੀ ਬ੍ਰਾਹਮਣਾਂ ਦਾ ਇੱਕ ਵਫ਼ਦ ਸ੍ਰੀ ਅਨੰਦਪੁਰ ਸਾਹਿਬ ਪੁੱਜਾ। 25 ਮਈ, 1675 ਈ. ਨੂੰ ਉਨ੍ਹਾਂ ਦੀ ਮੁਲਾਕਾਤ ਸ੍ਰੀ ਗੁਰੂ ਤੇਗ ਬਹਾਦਰ ਜੀ ਨਾਲ ਹੋਈ। ਸਤਿਗੁਰਾਂ ਨੇ ਕਸ਼ਮੀਰੀ ਪੰਡਿਤਾਂ ਦੇ ਦੁੱਖ ਨੂੰ ਬਹੁਤ ਹਮਦਰਦੀ ਨਾਲ ਸੁਣਿਅਾ। ਗੁਰੂ ਜੀ ਨੇ ਸੋਚ ਵਿਚਾਰ ਕਰਨ ਉਪਰੰਤ ਇਹ ਬਚਨ ਕੀਤਾ ਕਿ ਇਹ ਸੰਕਟ ਤਾਂ ਟਲ ਸਕਦਾ ਹੈ, ਜੇਕਰ ਕੋਈ ਮਹਾਨ ਵਿਅਕਤੀ ਆਪਣਾ ਬਲੀਦਾਨ ਦੇਵੇ। ਇਹ ਸੁਣ ਕੇ ਪਾਸ ਬੈਠੇ ਬਾਲ ਸ੍ਰੀ ਗੋਬਿੰਦ ਰਾੲਿ ਜੀ ਨੇ ਕਿਹਾ ਕਿ ਪਿਤਾ ਜੀ! ਤੁਹਾਡੇ ਤੋਂ ਮਹਾਨ ਵਿਅਕਤੀ ਹੋਰ ਕੌਣ ਹੋ ਸਕਦਾ ਹੈ? ਇਹ ਸੁਣ ਕੇ ਗੁਰੂ ਜੀ ਨੇ ਕਸ਼ਮੀਰੀ ਪੰਡਿਤਾਂ ਨੂੰ ਕਿਹਾ ਕਿ ਤੁਸੀਂ ਬਾਦਸ਼ਾਹ ਨੂੰ ਲਿਖ ਭੇਜੋ ਕਿ ਗੁਰੂ ਤੇਗ ਬਹਾਦੁਰ ਸਾਡੇ ਧਾਰਮਿਕ ਰਹਿਬਰ ਹਨ। ਜੇਕਰ ਉਹ ਇਸਲਾਮ ਕਬੂਲ ਕਰ ਲੈਣ ਤਾਂ ਅਸੀਂ ਸਾਰੇ ਹੀ ਇਸਲਾਮ ਕਬੂਲ ਕਰ ਲਵਾਂਗੇ। ਇਸ ਤਰ੍ਹਾਂ ਗੁਰੂ ਜੀ ਨੇ ਅੌਰੰਗਜ਼ੇਬ ਦੇ ਜ਼ੁਲਮ ਨੂੰ ਵੰਗਾਰਿਆ। 

ਗੁਰੂ ਸਾਹਿਬ ਜੀ ਦੀ ਸ਼ਹੀਦੀ :

 ਗੁਰੂ ਸਾਹਿਬ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਤੋਂ ਚੱਲਣ ਵੇਲੇ ਸੰਗਤਾਂ ਨੂੰ ਬਚਨ ਕੀਤਾ ਕਿ ਸਾਡੇ ਤੋਂ ਬਾਅਦ ਗੁਰਿਅਾੲੀ ਦੀ ਜ਼ੁੰਮੇਵਾਰੀ ਗੋਬਿੰਦ ਰਾੲਿ ਜੀ ਸੰਭਾਲਣਗੇ। ਮਿਤੀ 11 ਜੁਲਾਈ, 1675 ਈ. ਨੂੰ ਗੁਰੂ ਜੀ ਪੰਜ ਸਿੱਖਾਂ ਸਮੇਤ ਸ੍ਰੀ ਅਨੰਦਪੁਰ ਸਾਹਿਬ ਤੋਂ ਰਵਾਨਾ ਹੋਏ। ਉਸ ਸਮੇਂ ਭਾਵੇਂ ਅੌਰੰਗਜ਼ੇਬ ਦਿੱਲੀ ਵਿੱਚ ਨਹੀਂ ਸੀ, ਪਰ ਉਸ ਦੇ ਹੁਕਮ ਨਾਲ ਹੀ ਸਭ ਕੁਝ ਹੋ ਰਿਹਾ ਸੀ। ਅੌਰੰਗਜ਼ੇਬ ਦੇ ਭੇਜੇ ਹੁਕਮ ਅਨੁਸਾਰ ਸਥਾਨਕ ਹਾਕਮਾਂ ਨੇ ਗੁਰੂ ਜੀ ਅੱਗੇ ਤਿੰਨ ਸ਼ਰਤਾਂ ਰੱਖੀਅਾਂ, *'ਇਸਲਾਮ ਕਬੂਲ ਕਰੋ, ਕਰਾਮਾਤ ਵਿਖਾਓ ਜਾਂ ਮੌਤ ਕਬੂਲ ਕਰੋ।'* ਗੁਰੂ ਜੀ ਨੇ ਉੱਤਰ ਦਿੱਤਾ ਕਿ *ਸਾਡੇ ਲੲੀ ਆਪਣਾ ਧਰਮ ਪਿਆਰਾ ਹੈ; ਕਰਾਮਾਤ ਕਹਿਰ ਦਾ ਨਾਂ ਹੈ, ਇਹ ਅਸਾਂ ਦਿਖਾੳੁਣੀ ਨਹੀਂ, ਕਿਉਂਕਿ ਇਹ ਗੁਰੂ ਅਾਸ਼ੇ ਦੇ ੳੁਲਟ ਹੈ। ਤੀਸਰੀ ਰਹੀ ਮੌਤ ਦੀ ਗੱਲ, ਇਸ ਨੂੰ ਅਸੀਂ ਪ੍ਰਵਾਨ ਕਰਦੇ ਹਾਂ।* ਇਹ ਸੁਣ ਕੇ ਸਤਿਗੁਰਾਂ ਨੂੰ ਸ਼ਹੀਦ ਕਰਨ ਦਾ ਹੁਕਮ ਜਾਰੀ ਕਰ ਦਿੱਤਾ ਗਿਆ। ਦਿੱਲੀ ਦੇ ਚਾਂਦਨੀ ਚੌਂਕ ਵਿੱਚ ਇਹ ਵਰਤਾਰਾ ਵੇਖਣ ਵਾਲਿਆਂ ਦੀ ਭੀੜ ਲੱਗ ਗਈ। ਗੁਰੂ ਜੀ ਨੂੰ ਆਪਣਾ ਧਰਮ ਛੱਡ ਕੇ ਇਸਲਾਮ ਕਬੂਲ ਕਰਨ ਲਈ ਮਾਨਸਿਕ ਤੌਰ ਤੇ ਡਰਾਉਣ ਧਮਕਾਉਣ ਦੇ ਨਾਲ ਨਾਲ ਉਨ੍ਹਾਂ ਦੇ ਸਾਹਮਣੇ ਉਨ੍ਹਾਂ ਦੇ ਪਿਆਰੇ ਤਿੰਨ ਸਿੱਖਾਂ ਨੂੰ ਅਸਹਿ ਅਤੇ ਅਕਹਿ ਤਸੀਹੇ ਦੇ ਦੇ ਕੇ ਸ਼ਹੀਦ ਕੀਤਾ ਗਿਆ ਤਾਂ ਜੋ ਗੁਰੂ ਸਾਹਿਬ ਤਸੀਹਿਆਂ ਤੋਂ ਡਰ ਕੇ ਈਨ ਮੰਨ ਲੈਣ ਅਤੇ ਮੁਸਲਮਾਨ ਧਰਮ ਕਬੂਲ ਲੈਣ। ਇਸ ਤਹਿਤ ਸਭ ਤੋਂ ਪਹਿਲਾਂ ਭਾਈ ਮਤੀ ਦਾਸ ਜੀ ਨੂੰ ਗੁਰੂ ਜੀ ਦੀਆਂ ਅੱਖਾਂ ਦੇ ਸਾਹਮਣੇ ਆਰੇ ਨਾਲ ਚੀਰਿਅਾ ਗਿਅਾ। ਫਿਰ ਭਾਈ ਸਤੀ ਦਾਸ ਜੀ ਨੂੰ ਜਿਉਂਦੇ ਜੀਅ ਰੂੰ ਵਿੱਚ ਲਪੇਟ ਕੇ ਅੱਗ ਲਾ ਕੇ ਸਾੜਿਅਾ ਗਿਅਾ। ੲਿਹਨਾਂ ਤੋਂ ਬਾਅਦ ਭਾਈ ਦਿਅਾਲਾ ਜੀ ਨੂੰ ਪਾਣੀ ਦੀ ਉਬਲਦੀ ਦੇਗ ਵਿੱਚ ਬਿਠਾ ਕੇ ਉਬਾਲਿਅਾ ਗਿਅਾ। ਗੁਰੂ ਜੀ ਦੇ ਤਿੰਨ ਪਿਆਰੇ ਸਿੱਖ, ਆਪਣਾ ਸਿੱਖੀ ਸਿਦਕ ਨਿਭਾੳੁਂਦੇ ਹੋਏ ਗੁਰੂ ਜੀ ਦੀਆਂ ਅੱਖਾਂ ਦੇ ਸਾਹਮਣੇ ਸ਼ਹੀਦ ਹੋ ਗਏ। ਤਿੰਨਾਂ ਸਿੱਖਾਂ ਦੀ ਸ਼ਹੀਦੀ ਤੋਂ ਬਾਅਦ ਗੁਰੂ ਜੀ ਨੂੰ ਆਪਣਾ ਫ਼ੈਸਲਾ ਬਦਲਣ ਲਈ ਮਜ਼ਬੂਰ ਕੀਤਾ ਗਿਆ ਪਰ ਗੁਰੂ ਸਾਹਿਬ ਨੇ ਸ਼ਹੀਦੀ ਨੂੰ ਪ੍ਰਵਾਨ ਕੀਤਾ ਅਤੇ 11 ਨਵੰਬਰ, 1675 ਈ. ਨੂੰ ਦਿੱਲੀ ਦੇ ਚਾਂਦਨੀ ਚੌਂਕ ਵਿੱਚ ਜਲਾਦ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸੀਸ ਤਲਵਾਰ ਨਾਲ ਧੜ ਤੋਂ ਵੱਖ ਕਰਨ ਦਾ ਕਹਿਰ ਕਮਾਇਆ। ਇਸ ਸਥਾਨ ਉੱਤੇ ਹੁਣ ਗੁਰਦੁਵਾਰਾ ਸੀਸ ਗੰਜ ਸਾਹਿਬ ਸੁਸ਼ੋਭਿਤ ਹੈ। ਗੁਰੂ ਜੀ ਨੇ ਆਪਣੀ ਸ਼ਹਾਦਤ ਦੇ ਕੇ ਮੁਗਲ ਹਕੂਮਤ ਦੁਆਰਾ ਭਾਰਤ ਦੇ ਗਲ਼ ਪਾਈਆਂ ਗੁਲਾਮੀ ਦੀਆਂ ਜ਼ੰਜੀਰਾਂ ਸਦਾ ਲਈ ਤੋੜਨ ਦਾ ਬਿਗਲ ਵਜਾ ਦਿੱਤਾ। 

ਸੀਸ ਦਾ ਸਸਕਾਰ :

 ਗੁਰੂ ਜੀ ਦੀ ਸ਼ਹੀਦੀ ਉਪਰੰਤ ਭਾਈ ਜੈਤਾ ਜੀ ਨੇ ਬਹੁਤ ਹੀ ਫੁਰਤੀ ਅਤੇ ਨਿਡਰਤਾ ਨਾਲ ਹਾਕਮਾਂ ਨੂੰ ਬਿਨਾਂ ਪਤਾ ਲੱਗਣ ਦਿੱਤੇ ਸਤਿਗੁਰਾਂ ਦਾ ਸੀਸ ਉਠਾ ਲਿਆ। ਇਸ ਨਿਰਭੈ ਸੂਰਮੇ ਨੇ ਜ਼ਾਲਮ ਹਕੂਮਤ ਦੀ ਪ੍ਰਵਾਹ ਨਹੀਂ ਕੀਤੀ ਤੇ ਦਿਨ ਰਾਤ ਚੱਲਦਾ ਹੋਇਆ ਸੀਸ ਲੈ ਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਕੋਲ ਪਹੁੰਚ ਗਿਅਾ। ਗੁਰੂ ਜੀ ਨੇ ਭਾਈ ਜੈਤਾ ਜੀ ਨੂੰ ਗਲ਼ ਨਾਲ ਲਾੲਿਅਾ ਅਤੇ ਪਿਆਰ ਨਾਲ ਬਚਨ ਕਹੇ, 'ਰੰਘਰੇਟੇ ਗੁਰ ਕੇ ਬੇਟੇ।' ਜਿੱਥੇ ਨੌਵੇਂ ਪਾਤਸ਼ਾਹ ਜੀ ਦੇ ਸੀਸ ਦਾ ਸਸਕਾਰ ਕੀਤਾ ਗਿਅਾ, ੳੁੱਥੇ ਅਨੰਦਪੁਰ ਸਾਹਿਬ ਵਿਖੇ ਗੁਰਦੁਵਾਰਾ ਸੀਸ ਗੰਜ ਸਾਹਿਬ ਸਸ਼ੋਭਿਤ ਹੈ।

ਗੁਰੂ ਜੀ ਦੇ ਧੜ ਦਾ ਸਸਕਾਰ :

 ਸਤਿਗੁਰਾਂ ਦੇ ਧੜ ਨੂੰ ਸੰਭਾਲਣ ਦੀ ਸੇਵਾ ਭਾਈ ਲੱਖੀ ਸ਼ਾਹ ਵਣਜਾਰਾ ਜੀ ਨੇ ਕੀਤੀ। ਉਹ ਸਮਾਂ ਦੇਖ ਕੇ ਸਤਿਗੁਰਾਂ ਦਾ ਧੜ ੳੁਠਾ ਕੇ ਘਰ ਲੈ ਅਾੲੇ। ਉਨ੍ਹਾਂ ਨੇ ਆਪਣੇ ਘਰ ਵਿੱਚ ਹੀ ਚਿਖਾ ਬਣਾ ਕੇ ਸਤਿਕਾਰ ਨਾਲ ਸਤਿਗੁਰਾਂ ਦੀ ਦੇਹ ਰੱਖੀ ਤੇ ਘਰ ਨੂੰ ਹੀ ਅੱਗ ਲਗਾ ਦਿੱਤੀ। ਜਿੱਥੇ ਗੁਰੂ ਜੀ ਦੇ ਸਰੀਰ ਦਾ ਸਸਕਾਰ ਹੋਇਆ, ੲਿੱਥੇ ਗੁਰਦੁਵਾਰਾ 'ਰਕਾਬ ਗੰਜ ਸਾਹਿਬ' (ਦਿੱਲੀ) ਸੁਸ਼ੋਭਿਤ ਹੈ। 

ਸ੍ਰਿਸ਼ਟੀ ਦੀ ਚਾਦਰ :

 ਆਪਣਾ ਬਲੀਦਾਨ ਦੇ ਕੇ ਨੌਵੇਂ ਪਾਤਸ਼ਾਹ, ਸ੍ਰੀ ਗੁਰੂ ਤੇਗ ਬਹਾਦਰ ਜੀ, ਨੇ ਸਿਰਫ਼ ਹਿੰਦੂ ਧਰਮ ਦੇ ਤਿਲਕ ਤੇ ਜੰਞੂ ਨੂੰ ਹੀ ਨਹੀਂ ਬਚਾਇਆ ਸਗੋਂ ਸਾਰੀ ਮਨੁੱਖਤਾ ਦੀ ਧਾਰਮਿਕ ਸੁਤੰਤਰਤਾ ਅਤੇ ਮਨੁੱਖੀ ਕਦਰਾਂ ਕੀਮਤਾਂ ਦੀ ਰਾਖੀ ਦੀ ਅਵਾਜ਼ ਬੁਲੰਦ ਕੀਤੀ। ਕਲਯੁੱਗ ਵਿੱਚ ਸ਼ਹੀਦੀ ਪਾ ਕੇ ਸਤਿਗੁਰਾਂ ਨੇ ਬਹੁਤ ਵੱਡਾ ਸਾਕਾ ਕਰ ਦਿਖਾੲਿਅਾ। ਸ਼ਰਨ ਵਿੱਚ ਆਇਆਂ ਲਈ ਭਲਾਈ ਕਰਦਿਅਾਂ ਅਾਪਣਾ ਸੀਸ ਕੁਰਬਾਨ ਕਰ ਦਿੱਤਾ, ਪਰ ਮੁੱਖ ਤੋਂ 'ਸੀ' ਤੱਕ ਨਾ ੳੁਚਾਰੀ। ਧਰਮ ਦੀ ਰੱਖਿਅਾ ਲੲੀ ੲਿਹ ਮਹਾਨ ਸਾਕਾ ਕੀਤਾ। ਸਤਿਗੁਰਾਂ ਨੇ ਆਪਣਾ ਸੀਸ ਤਾਂ ਵਾਰ ਦਿੱਤਾ, ਪਰ ਸਿਦਕ ਨਾ ਹਾਰਿਆ। ਇਸ ਮਹਾਨ ਕੁਰਬਾਨੀ ਦੇ ਸਦਕਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ 'ਧਰਮ ਦੀ ਚਾਦਰ' ਵੀ ਕਿਹਾ ਜਾਂਦਾ ਹੈ। 

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਦੇ ਸੰਬੰਧ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਬਚਿੱਤਰ ਨਾਟਕ ਵਿੱਚ, ੲਿਉਂ ਫ਼ਰਮਾੳੁਂਦੇ ਹਨ :- 

ਤਿਲਕ ਜੰਞੂ ਰਾਖਾ ਪ੍ਰਭ ਤਾਕਾ॥

ਕੀਨੋ ਬਡੋ ਕਲੂ ਮਹਿ ਸਾਕਾ॥

ਸਾਧਨਿ ਹੇਤਿ ੲਿਤੀ ਜਿਨਿ ਕਰੀ॥

ਸੀਸੁ ਦੀਅਾ ਪਰੁ ਸੀ ਨ ੳੁਚਰੀ॥

ਧਰਮ ਹੇਤ ਸਾਕਾ ਜਿਨਿ ਕੀਅਾ॥

ਸੀਸੁ ਦੀਅਾ ਪਰੁ ਸਿਰਰੁ ਨ ਦੀਅਾ॥

ਬਾਣੀ ਰਚਨਾ :

 ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ 59 ਸ਼ਬਦ ਅਤੇ 57 ਸਲੋਕ ਉਚਾਰਨ ਕੀਤੇ ਹਨ। ਉਨ੍ਹਾਂ ਨੇ ਆਪਣੀ ਬਾਣੀ ਵਿੱਚ ਇਹ ਮਨੁੱਖਾ ਜੀਵਨ ਅਜਾਈਂ ਨਾ ਗੁਆਉਣ ਅਤੇ ਪ੍ਰਭੂ ਨਾਲ ਜੁੜ ਕੇ ਸਫਲ ਕਰਨ ਉੱਤੇ ਜ਼ੋਰ ਦਿੱਤਾ ਹੈ।

 ਸਿੱਖਿਆ :

 ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਤੋਂ ਸਾਨੂੰ ਇਹ ਪ੍ਰੇਰਣਾ ਮਿਲਦੀ ਹੈ ਕਿ ਸਾਨੂੰ ਇੱਕ ਅਕਾਲ ਪੁਰਖ ਉੱਤੇ ਭਰੋਸਾ ਰੱਖਣਾ ਚਾਹੀਦਾ ਹੈ, ਕਦੇ ਵੀ ਜ਼ਾਲਮ ਦੇ ਜ਼ੁਲਮ ਅੱਗੇ ਝੁਕਣਾ ਨਹੀਂ ਚਾਹੀਦਾ ਅਤੇ ਮਨੁੱਖੀ ਅਧਿਕਾਰਾਂ ਅਤੇ ਕਦਰਾਂ ਕੀਮਤਾਂ ਦੀ ਰਾਖੀ ਲਈ ਹਰ ਕੁਰਬਾਨੀ ਕਰਨ ਲਈ ਤਿਆਰ ਰਹਿਣਾ ਚਾਹੀਦਾ ਹੈ।

1.ਹਵਾਲਾ ਪੁਸਤਕਾਂ : 1. ਸਿੱਖ ਇਤਿਹਾਸ (ਪ੍ਰੋ. ਕਰਤਾਰ ਸਿੰਘ, ਐਮ.ਏ.) ਪ੍ਰਕਾਸ਼ਕ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ 

2. ਸਿੱਖਾਂ ਦੀ ਸੰਖੇਪ ਗਾਥਾ ਪ੍ਰਕਾਸ਼ਕ: ਸਿੱਖ ਮਿਸ਼ਨਰੀ ਕਾਲਜ, ਲੁਧਿਆਣਾ

3. ਜੀਵਨ ਦਸ ਪਾਤਸ਼ਾਹੀਆਂ (ਸ. ਮੁਖਤਾਰ ਸਿੰਘ ਗੁਰਾਇਆ) ਪ੍ਰਕਾਸ਼ਕ: ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ (ਰਜਿ.), ਸ੍ਰੀ ਅੰਮ੍ਰਿਤਸਰ ਸਾਹਿਬ 

4. ਸਿੱਖ ਹਿਸਟਰੀ ਕਾਰਡ ਭਾਗ-1 (ਡਾ. ਵਰਿੰਦਰਪਾਲ ਸਿੰਘ) ਪ੍ਰਕਾਸ਼ਕ: ਆਤਮ ਪਰਗਾਸ ਸੋਸ਼ਲ ਵੈਲਫ਼ੇਅਰ ਕੌਂਸਲ, ਲੁਧਿਆਣਾ

ਇਹ ਜਾਣਕਾਰੀ ਸਾਜ਼ੀ ਕਰਨ ਲਈ ਅਸੀਂ ਧੰਨਵਾਦੀ ਹਾਂ;

ਜੀਵੀਏ ਗੁਰਬਾਣੀ ਨਾਲ ਲਹਿਰ

ਆਤਮ ਪਰਗਾਸ ਸੋਸ਼ਲ ਵੈਲਫ਼ੇਅਰ ਕੌਂਸਲ

officeatampargas@gmail.com

http://www.atampargas.org

99, ਪ੍ਰੀਤ ਵਿਹਾਰ, ਦਾਦ, ਪੱਖੋਵਾਲ ਰੋਡ, ਲੁਧਿਆਣਾ-142022

ਅੱਜ ਦੇ ਦਿਨ (ਮਿਤੀ 29 ਨਵੰਬਰ, 2019) ਦਾ ਇਤਿਹਾਸ 

ਗੁਰਗੱਦੀ ਦਿਵਸ : ਸ੍ਰੀ ਗੁਰੂ ਗੋਬਿੰਦ ਸਿੰਘ ਜੀ 

ਨੋਟ: ਉਪਰੋਕਤ ਮਿਤੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਕਾਸ਼ਿਤ ਨਾਨਕਸ਼ਾਹੀ ਕੈਲੰਡਰ ਮੁਤਾਬਕ ਲਈ ਗਈ ਹੈ। ਪਰ, ਇਸ ਕੈਲੰਡਰ ਦੀਆਂ ਬਹੁਤ ਸਾਰੀਆਂ ਮਿਤੀਆਂ ਇਤਿਹਾਸਿਕ ਹਵਾਲਿਆਂ ਨਾਲ ਮੇਲ ਨਹੀਂ ਖਾਂਦੀਆਂ। ਸ਼ਾਨਾਮੱਤੇ ਇਤਿਹਾਸ ਦੇ ਵਾਰਸ ਸਿੱਖਾਂ ਨੇ ਆਪਣੇ ਇਤਿਹਾਸ ਦੀ ਵਿਧੀਬੱਧ ਸੰਭਾਲ ਵਿੱਚ ਵੱਡੀ ਲਾਪ੍ਰਵਾਹੀ ਕੀਤੀ ਹੈ। ਸਿੱਟੇ ਵਜੋਂ ਇਤਿਹਾਸਿਕ ਮਿਤੀਆਂ ਅਤੇ ਘਟਨਾਵਾਂ ਸੰਬੰਧੀ ਪੈਦਾ ਹੋਈਆਂ ਦੁਬਿਧਾਵਾਂ ਦੁਖਦਾਈ ਹਨ। ਵਧੇਰੇ ਦੁਖਦਾਈ ਇਹ ਹੈ ਕਿ ਇਸ ਦਿਸ਼ਾ ਵਿੱਚ ਸਾਰਥਿਕ ਯਤਨ ਅਰੰਭ ਹੋਏ ਵੀ ਨਜ਼ਰ ਨਹੀਂ ਆਉਂਦੇ। ਆਓ, ਜਥੇਬੰਦੀਆਂ ਦੀਆਂ ਵੰਡੀਆਂ ਤੋਂ ਉਤਾਂਹ ਉੱਠ ਕੇ ਇੱਕਜੁੱਟ ਹੋਈਏ ਅਤੇ ਆਪਣੇ ਗੌਰਵਮਈ ਇਤਿਹਾਸ ਨੂੰ ਸੰਭਾਲਣ ਲਈ ਠੋਸ ਉਪਰਾਲੇ ਅਰੰਭ ਕਰੀਏ।

ਮਾਤਾ ਜੀ : ਮਾਤਾ ਗੁਜਰ ਕੌਰ ਜੀ

ਪਿਤਾ ਜੀ : ਸ੍ਰੀ ਗੁਰੂ ਤੇਗ ਬਹਾਦਰ ਜੀ

ਜਨਮ ਮਿਤੀ : ੨੩ ਪੋਹ, ਸੰਮਤ ੧੭੨੩ ਬਿ. (22 ਦਸੰਬਰ, 1666 ਈ.)

ਜਨਮ ਸਥਾਨ : ਸ੍ਰੀ ਪਟਨਾ ਸਾਹਿਬ, ਬਿਹਾਰ

ਮਹਿਲ : ਮਾਤਾ ਅਜੀਤ ਕੌਰ ਜੀ, ਮਾਤਾ ਸੁੰਦਰ ਕੌਰ ਜੀ, ਮਾਤਾ ਸਾਹਿਬ ਕੌਰ ਜੀ

ਸੰਤਾਨ : ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ

ਗੁਰਿਆਈ : ੧੧ ਮੱਘਰ, ਸੰਮਤ ੧੭੩੨ ਬਿ. (11 ਨਵੰਬਰ, 1675 ਈ.)

 ਪ੍ਰਮੁੱਖ ਧਰਮ ਯੁੱਧ : 

1. ਭੰਗਾਣੀ 

2. ਨਦੌਣ 

3. ਹੁਸੈਨੀ

4. ਨਿਰਮੋਹੀ

5. ਬਸਾਲੀ 

6. ਅਨੰਦਪੁਰ ਸਾਹਿਬ (4 ਜੰਗਾਂ) 

7. ਸਰਸਾ

8. ਚਮਕੌਰ ਸਾਹਿਬ

9. ਸ੍ਰੀ ਮੁਕਤਸਰ ਸਾਹਿਬ 

ਜੋਤੀ-ਜੋਤ : ੬ ਕੱਤਕ, ਸੰਮਤ ੧੭੬੫ ਬਿ. (7 ਅਕਤੂਬਰ,1708 ਈ.)

ਜੋਤੀ-ਜੋਤ ਸਥਾਨ : ਸ੍ਰੀ ਹਜ਼ੂਰ ਸਾਹਿਬ, ਨੰਦੇੜ, ਮਹਾਂਰਾਸ਼ਟਰ 

ਮੁੱਢਲਾ ਜੀਵਨ : 

ਆਪ ਜੀ ਨੇ ਆਪਣੇ ਜੀਵਨ ਦੇ ਮੁੱਢਲੇ ਕੁਝ ਸਾਲ ਪਟਨਾ ਸਾਹਿਬ ਵਿਖੇ ਬਤੀਤ ਕੀਤੇ। ਬਚਪਨ ਵਿੱਚ ਆਪ ਜੀ ਨੂੰ ਘੋੜ-ਸਵਾਰੀ, ਤੀਰ-ਅੰਦਾਜ਼ੀ ਅਤੇ ਸ਼ਸਤਰਾਂ ਦੀ ਸਿਖਲਾਈ ਦਿੱਤੀ ਗਈ। ਆਪ ਆਪਣੇ ਹਾਣੀਆਂ ਦੀਆਂ ਜੋਟੀਆਂ ਬਣਾ ਕੇ ਨਕਲੀ ਯੁੱਧ ਖੇਡਣ ਦਾ ਅਭਿਆਸ ਕਰਨ ਦੀਆਂ ਖੇਡਾਂ ਖੇਡਦੇ। ਆਪ ਜੀ ਦੇ ਆਸ-ਪਾਸ ਰਹਿਣ ਵਾਲੇ ਸਾਰੇ ਧਰਮਾਂ ਦੇ ਲੋਕ ਆਪ ਜੀ ਨੂੰ ਬਹੁਤ ਪਿਆਰ ਕਰਦੇ ਸਨ।

ਪਟਨਾ ਸਾਹਿਬ ਤੋਂ ਅਨੰਦਪੁਰ ਸਾਹਿਬ ਆਉਣਾ ਅਤੇ ਵਿੱਦਿਆ ਪ੍ਰਾਪਤੀ : 

ਆਪ ਜੀ ਆਪਣੇ ਪਿਤਾ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸੱਦੇ ਤੇ ਪਰਿਵਾਰ ਸਮੇਤ ਪਟਨਾ ਸਾਹਿਬ ਤੋਂ ਸ੍ਰੀ ਅਨੰਦਪੁਰ ਸਾਹਿਬ ਆ ਗਏ। ਇੱਥੇ ਆਪ ਜੀ ਨੇ ਮੁਣਸ਼ੀ ਸਾਹਿਬ ਚੰਦ ਅਤੇ ਮਦਰੱਸੇ ਵੱਲੋਂ ਬਣਾਈ ਪਾਠਸ਼ਾਲਾ ਵਿੱਚ ਸੰਸਕ੍ਰਿਤ ਅਤੇ ਫ਼ਾਰਸੀ ਦੀ ਪੜ੍ਹਾਈ ਕੀਤੀ। ਆਪ ਜੀ ਨੂੰ ਗੁਰਬਾਣੀ ਦਾ ਗਿਆਨ ਮਾਤਾ ਗੁਜਰੀ ਜੀ ਅਤੇ ਮੁਣਸ਼ੀ ਸਾਹਿਬ ਚੰਦ ਨੇ ਦਿੱਤਾ। ਕੁਰਾਨ ਸ਼ਰੀਫ ਆਪ ਜੀ ਨੇ ਕਾਜ਼ੀ ਪੀਰ ਮੁਹੰਮਦ ਪਾਸੋਂ ਪੜ੍ਹਿਆ। ਆਪ ਜੀ ਨੇ 6 ਮਹੀਨਿਆਂ ਵਿੱਚ ਹੀ ਆਦਿ ਗ੍ਰੰਥ ਸਾਹਿਬ ਜੀ ਦੇ ਗੁਹਝ ਸਮਝ ਕੇ ਅਧਿਐਨ ਕਰਨ ਦੇ ਨਾਲ-ਨਾਲ ਕੰਠ ਵੀ ਕਰ ਲਿਆ।

ਗੁਰਗੱਦੀ :

 ਆਪਣੀ ਸ਼ਹਾਦਤ ਦੇਣ ਲਈ ਅਨੰਦਪੁਰ ਸਾਹਿਬ ਤੋਂ ਤੁਰਨ ਤੋਂ ਪਹਿਲਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਹੁਕਮ ਕਰ ਗਏ ਸਨ ਕਿ "ਸਾਡੇ ਪਿੱਛੋਂ ਗੁਰਗੱਦੀ ਦੀ ਜ਼ਿੰਮੇਵਾਰੀ ਗੋਬਿੰਦ ਰਾਇ ਜੀ ਸੰਭਾਲਣਗੇ", ਜਿਸਨੂੰ ਆਪ ਜੀ ਨੇ ਨੌਵੇਂ ਗੁਰੂ ਜੀ ਦੀ ਸ਼ਹੀਦੀ ਵਾਲੇ ਦਿਨ (11 ਨਵੰਬਰ, 1675 ਈ.) ਤੋਂ ਹੀ ਸੰਭਾਲ ਲਿਆ ਸੀ।

ਪਾਉਂਟਾ ਸਾਹਿਬ ਦੀ ਉਸਾਰੀ : 

ਨਾਹਨ (ਸਰਮੌਰ) ਦੇ ਰਾਜਾ ਮੇਦਨੀ ਪ੍ਰਕਾਸ਼ ਨੇ ਗੁਰੂ ਜੀ ਨੂੰ ਆਪਣੀ ਰਿਆਸਤ ਵਿੱਚ ਕਿਲ੍ਹਾ ਬਣਾਉਣ ਲਈ ਬੇਨਤੀ ਕੀਤੀ। ਗੁਰੂ ਜੀ ਨੇ ਸੰਨ ੧੬੮੫ ਈ. ਵਿੱਚ ਜਮਨਾ ਦਰਿਆ ਦੇ ਕੰਢੇ ਕਿਲ੍ਹਾ ਤਿਆਰ ਕੀਤਾ ਜਿਸਦਾ ਨਾਮ ਪਾਉਂਟਾ ਰੱਖਿਆ। ਪਾਉਂਟਾ ਸਾਹਿਬ ਦੇ ਨਜ਼ਦੀਕ ਹੋਏ ਭੰਗਾਣੀ ਦੇ ਯੁੱਧ ਵਿੱਚ ਪੀਰ ਬੁੱਧੂ ਸ਼ਾਹ ਜੀ ਆਪਣੇ ਸੈਂਕੜੇ ਸ਼ਰਧਾਲੂਆਂ ਦੇ ਨਾਲ ਸ਼ਾਮਲ ਹੋਏ, ਜਿਸ ਵਿੱਚ ਉਨ੍ਹਾਂ ਦੇ ਦੋ ਪੁੱਤਰ ਅਤੇ ਇੱਕ ਭਰਾ ਸ਼ਹੀਦ ਹੋ ਗਏ।

ਖਾਲਸਾ ਪੰਥ ਦੀ ਸਾਜਣਾ : 

ਸ੍ਰੀ ਗੁਰੂ ਨਾਨਕ ਦੇਵ ਜੀ ਨੇ ਭਾਈ ਲਹਿਣਾ ਜੀ ਦੀ ਪਰੀਖਿਆ ਲੈਣ ਉਪਰੰਤ ਉਹਨਾਂ ਨੂੰ ਨਾਨਕ ਜੋਤ ਦਾ ਵਾਰਿਸ ਬਣਾਇਆ ਸੀ। ਇਸੇ ਸਫ਼ਰ ਦੇ ਅਖੀਰਲੇ ਪੜਾਅ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਗੁਰੂ ਜੋਤ ਦਾ ਵਾਰਿਸ, ਆਦਰਸ਼ (ਸਚਿਆਰ) ਮਨੁੱਖਾਂ ਦੇ ਸਮੂਹ ਨੂੰ ਥਾਪਣਾ ਚਾਹੁੰਦੇ ਸਨ। ਇਸ ਉਦੇਸ਼ ਦੀ ਪੂਰਤੀ ਲਈ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸੰਮਤ ੧੭੫੬ ਦੀ ਵੈਸਾਖੀ (30 ਮਾਰਚ, ਸੰਨ 1699) ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਰੀ ਇਕੱਠ ਸਾਹਮਣੇ 5 ਸਿਰਾਂ ਦੀ ਮੰਗ ਕੀਤੀ। 

ਤਦ ਪੰਜ ਸਿੱਖ:

1. ਭਾਈ ਦਇਆ ਸਿੰਘ ਜੀ

2. ਭਾਈ ਧਰਮ ਸਿੰਘ ਜੀ

3. ਭਾਈ ਹਿੰਮਤ ਸਿੰਘ ਜੀ

4. ਭਾਈ ਮੋਹਕਮ ਸਿੰਘ ਜੀ

5. ਭਾਈ ਸਾਹਿਬ ਸਿੰਘ ਜੀ

ਸੀਸ ਦੇਣ ਲਈ ਗੁਰੂ ਜੀ ਦੇ ਸਨਮੁੱਖ ਹਾਜ਼ਰ ਹੋਏ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਉਨ੍ਹਾਂ ਨੂੰ ਅੰਮ੍ਰਿਤ ਦੀ ਦਾਤ ਬਖ਼ਸ਼ ਕੇ ਪੰਜ ਪਿਆਰਿਆਂ ਦੀ ਪਦਵੀ ਦੇ ਕੇ ਖਾਲਸਾ ਪੰਥ ਦੀ ਸਾਜਣਾ ਕੀਤੀ। ਆਪੇ ਹੀ ਸਾਜੇ ਪੰਜ ਪਿਆਰਿਆਂ ਪਾਸੋਂ ਗੁਰੂ ਜੀ ਨੇ ਇੱਕ ਸਿੱਖ ਬਣਕੇ ਅੰਮ੍ਰਿਤ ਦੀ ਦਾਤ ਦੀ ਮੰਗ ਕੀਤੀ ਅਤੇ ਆਪੇ ਗੁਰ ਚੇਲਾ ਦੀ ਨਵੀਂ ਪ੍ਰਥਾ ਨੂੰ ਜਨਮ ਦਿੱਤਾ। ਇਸ ਤਰ੍ਹਾਂ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਗੁਰੂ ਜੀ ਗੋਬਿੰਦ ਰਾਏ ਤੋਂ ਗੋਬਿੰਦ ਸਿੰਘ ਬਣ ਗਏ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਇਸ ਪਰੀਖਿਆ ਵਿੱਚ ਸੀਸ ਦੇਣ ਦੀ ਸ਼ਰਤ ਸੰਕੇਤ ਕਰਦੀ ਹੈ ਕਿ ਜੋ ਸਨਮਾਨ, ਅਹੁਦਾ ਅਤੇ ਜ਼ਿੰਮੇਵਾਰੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸਿੱਖਾਂ ਨੂੰ ਦੇਣੀ ਚਾਹੁੰਦੇ ਸਨ, ਉਸ ਨੂੰ ਨਿਭਾਉਣ ਲਈ ਆਪਾ (ਭਾਵ ਹਉਮੈਂ) ਨੂੰ ਸਿਧਾਂਤ ਤੋਂ ਕੁਰਬਾਨ ਕਰਨਾ ਲਾਜ਼ਮੀ ਹੈ। ਫਿਰ ਗੁਰੂ ਜੀ ਨੇ ਹੁਕਮ ਦਿੱਤਾ ਕਿ ਕੋਈ ਪੰਜ ਅੰਮ੍ਰਿਤਧਾਰੀ ਸਿੱਖ, ਜੋ ਰਹਿਤ ਵਿੱਚ ਪੱਕੇ ਧਾਰਨੀ ਹੋਣ, ਹੋਰਨਾਂ ਨੂੰ ਅੰਮ੍ਰਿਤ ਛਕਾ ਕੇ ਸਿੰਘ ਸਜਾ ਸਕਦੇ ਹਨ।

 ਔਰੰਗਜ਼ੇਬ ਨੂੰ ਜਫ਼ਰਨਾਮਾ ਲਿਖਣਾ : 

ਚਮਕੌਰ ਦੇ ਯੁੱਧ ਤੋਂ ਬਾਅਦ ਗੁਰੂ ਜੀ ਚਮਕੌਰ ਦੀ ਗੜ੍ਹੀ ਛੱਡ ਕੇ ਮਾਛੀਵਾੜੇ ਤੋਂ ਹੁੰਦੇ ਹੋਏ ਦੀਨਾ ਕਾਂਗੜ ਪੁੱਜੇ। ਇੱਥੋਂ ਹੀ ਆਪ ਜੀ ਨੇ ਔਰੰਗਜ਼ੇਬ ਨੂੰ ਜਫ਼ਰਨਾਮਾ (ਜਿੱਤ ਦੀ ਚਿੱਠੀ) ਲਿਖਿਆ। ਜਿਸ ਨੂੰ ਪੜ੍ਹ ਕੇ ਔਰੰਗਜ਼ੇਬ ਦੇ ਦਿਲ ਉੱਤੇ ਡੂੰਘਾ ਅਸਰ ਹੋਇਆ। ਉਸ ਨੂੰ ਆਪਣੀਆਂ ਗਲਤੀਆਂ ਦਾ ਬਹੁਤ ਪਛਤਾਵਾ ਹੋਇਆ।

ਦਮਦਮੀ ਬੀੜ ਤਿਆਰ ਕਰਵਾਉਣਾ : 

ਭਾਵੇਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਜ਼ਿੰਦਗੀ ਦਾ ਬਹੁਤਾ ਸਮਾਂ ਜੰਗਾਂ ਯੁੱਧਾਂ ਵਿੱਚ ਬਤੀਤ ਹੋਇਆ ਪਰ ਉਨ੍ਹਾਂ ਨੇ ਧਰਮ ਪ੍ਰਚਾਰ ਵੱਲ ਪੂਰਾ ਧਿਆਨ ਦਿੱਤਾ। ਆਪ ਜੀ ਨੇ ਆਪ ਬਾਣੀ ਰਚੀ ਅਤੇ ਆਪਣੇ ਕਵੀਆਂ ਪਾਸੋਂ ਧਾਰਮਿਕ ਸਾਹਿਤ ਲਿਖਵਾਇਆ। ਧਰਮ ਪ੍ਰਚਾਰ ਲਈ ਆਪ ਰਵਾਲਸਰ, ਹਰਿਦੁਆਰ, ਕੁਰੂਕਸ਼ੇਤਰ ਅਤੇ ਤਲਵੰਡੀ ਸਾਬੋ ਸਮੇਤ ਬਹੁਤ ਸਾਰੀਆਂ ਥਾਂਵਾਂ ਉੱਤੇ ਗਏ। ਤਲਵੰਡੀ ਸਾਬੋ ਵਿਖੇ ਆਪ ਜੀ ਨੇ ਭਾਈ ਮਨੀ ਸਿੰਘ ਜੀ ਪਾਸੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਲਿਖਵਾਈ, ਜਿਸ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਮ ਬਾਣੀ ਦਰਜ ਕਰਵਾ ਕੇ ਇਸਨੂੰ ਸੰਪੂਰਨ ਕੀਤਾ। ਇਸ ਬੀੜ ਨੂੰ ਦਮਦਮੀ ਬੀੜ ਵੀ ਕਿਹਾ ਜਾਂਦਾ ਹੈ।

ਨੰਦੇੜ ਵਿਖੇ ਮਾਧੋ ਦਾਸ ਬੈਰਾਗੀ (ਬੰਦਾ ਸਿੰਘ ਬਹਾਦਰ) ਨਾਲ ਮੁਲਾਕਾਤ :

 ਨੰਦੇੜ ਵਿਖੇ ਮਾਧੋ ਦਾਸ ਨਾਂ ਦਾ ਬੈਰਾਗੀ ਆਪਣੀਆਂ ਰਿੱਧੀਆਂ-ਸਿੱਧੀਆਂ ਨਾਲ ਲੋਕਾਂ ਉੱਤੇ ਆਪਣਾ ਪ੍ਰਭਾਵ ਪਾਉਂਦਾ ਸੀ। ਜਦ ਗੁਰੂ ਜੀ ਉੱਤੇ ਉਸਦੀ ਕੋਈ ਕਰਾਮਾਤ ਨਾ ਚੱਲੀ ਤਾਂ ਉਹ ਗੁਰੂ ਜੀ ਦੇ ਚਰਨਾਂ ਉੱਤੇ ਢਹਿ ਪਿਆ ਅਤੇ ਆਪਣਾ ਸਿੱਖ ਬਣਾਉਣ ਦੀ ਬੇਨਤੀ ਕੀਤੀ। ਗੁਰੂ ਜੀ ਨੇ ਉਸਨੂੰ ਅੰਮ੍ਰਿਤ ਛਕਾ ਕੇ ਸਿੰਘ ਸਜਾਇਆ ਅਤੇ ਉਸਨੂੰ ਆਪਣੇ ਭੱਥੇ ਵਿੱਚੋਂ ਪੰਜ ਤੀਰ, ਇੱਕ ਨਗਾਰਾ ਅਤੇ ਕੁਝ ਸਿੰਘ ਦੇ ਕੇ ਜ਼ਾਲਮਾਂ ਨੂੰ ਸੋਧਣ ਲਈ ਪੰਜਾਬ ਵੱਲ ਭੇਜਿਆ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰਿਆਈ ਦੇਣਾ :

 14 ਸਤੰਬਰ, 1708 ਈ. ਦੀ ਸ਼ਾਮ ਨੂੰ ਗੁਰੂ ਜੀ ਆਪਣੇ ਤੰਬੂ ਵਿੱਚ ਅਰਾਮ ਕਰ ਰਹੇ ਸਨ, ਜਦੋਂ ਮੌਕੇ ਦੀ ਭਾਲ ਕਰਦੇ ਦੋ ਪਠਾਣਾਂ, ਜਮਸ਼ੇਦ ਖਾਂ ਅਤੇ ਗੁਲ ਖਾਂ ਵਿੱਚੋਂ ਇੱਕ ਨੇ ਗੁਰੂ ਜੀ ਉੱਤੇ ਛੁਰੇ ਨਾਲ ਵਾਰ ਕੀਤਾ। ਗੁਰੂ ਜੀ ਨੇ ਹਮਲਾਵਰ ਨੂੰ ਤੁਰੰਤ ਮਾਰ ਦਿੱਤਾ ਅਤੇ ਉਸਦੇ ਸਾਥੀ ਨੂੰ ਸਿੰਘਾਂ ਨੇ ਮੌਤ ਦੇ ਘਾਟ ਉਤਾਰ ਦਿੱਤਾ। ਗੁਰੂ ਜੀ ਦਾ ਜਖ਼ਮ ਸੀਤਾ ਗਿਆ ਜੋ ਠੀਕ ਹੋ ਰਿਹਾ ਸੀ। ਪਰੰਤੂ 6 ਅਕਤੂਬਰ,1708 ਈ. ਨੂੰ ਆਪ ਇੱਕ ਸਖ਼ਤ ਕਮਾਨ ਉੱਤੇ ਚਿੱਲਾ ਚੜ੍ਹਾਉਣ ਲੱਗੇ, ਤਾਂ ਅੱਲੇ ਜਖ਼ਮ ਦੇ ਤੋਪੇ ਟੁੱਟ ਗਏ ਅਤੇ ਲਹੂ ਵਗ ਤੁਰਿਆ। ਸੱਚਖੰਡ ਵਾਪਸੀ ਦਾ ਸਮਾਂ ਨਜ਼ਦੀਕ ਆਇਆ ਪ੍ਰਤੀਤ ਕਰਕੇ ਗੁਰੂ ਜੀ ਨੇ ਸਿੱਖਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਖਾਲਸਾ ਪੰਥ ਨੂੰ ਜਾਣ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਆਪਣਾ ਸਦੀਵੀ ਗੁਰੂ ਮੰਨਣ ਦਾ ਹੁਕਮ ਕੀਤਾ।

ਸੱਚਖੰਡ ਵਾਪਸੀ : 

ਅਗਲੇ ਦਿਨ ੬ ਕੱਤਕ, ੧੭੬੫ ਬਿ. (7 ਅਕਤੂਬਰ,1708 ਈ.) ਨੂੰ ਆਪ ਜੀ ਜੋਤੀ-ਜੋਤ ਸਮਾ ਗਏ। 

 ਸਿੱਖਿਆ : 

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਤੋਂ ਸਾਨੂੰ ਇਹ ਸਿੱਖਿਆ ਮਿਲਦੀ ਹੈ ਕਿ ਸਾਨੂੰ ਵੀ ਆਪਣੇ ਨਿੱਜੀ ਸਵਾਰਥਾਂ ਤੋਂ ਉੱਪਰ ਉੱਠ ਕੇ ਮਨੁੱਖਤਾ ਦੀ ਭਲਾਈ ਵਾਲੇ ਕਾਰਜ ਕਰਨੇ ਚਾਹੀਦੇ ਹਨ। ਪਰਮਾਤਮਾ ਦੇ ਭਾਣੇ ਵਿੱਚ ਰਹਿੰਦੇ ਹੋਏ ਨਾ ਤਾਂ ਕਿਸੇ ਉੱਤੇ ਜ਼ੁਲਮ ਕਰਨਾ ਚਾਹੀਦਾ ਹੈ ਅਤੇ ਨਾ ਹੀ ਜ਼ੁਲਮ ਸਹਿਣਾ ਚਾਹੀਦਾ ਹੈ। ਆਓ ਅਸੀਂ ਸਾਰੇ ਗੁਰੂ ਜੀ ਵਲੋਂ ਬਖਸ਼ੀ ਖੰਡੇ ਬਾਟੇ ਦੀ ਪਾਹੁਲ ਛਕ ਕੇ ਤਿਆਰ ਬਰ ਤਿਆਰ ਖ਼ਾਲਸੇ ਸਜ ਜਾਈਏ ਅਤੇ ਗੁਰੂ ਜੀ ਦੇ ਆਸ਼ੇ ਅਨੁਸਾਰ ਸਚਿਆਰ ਮਨੁੱਖਾਂ ਦਾ ਕਾਫ਼ਲਾ ਤਿਆਰ ਕਰਨ ਲਈ ਵਿਉਂਤਬੰਦੀ ਨਾਲ ਕਾਰਜਸ਼ੀਲ ਹੋਈਏ। ਇਸ ਮਿਸ਼ਨ ਦੀ ਸਫਲਤਾ ਲਈ ਆਤਮ ਪਰਗਾਸ ਟੀਮ ਆਪ ਜੀ ਦੀ ਸੇਵਾ ਵਿੱਚ ਦਿਨ ਰਾਤ ਹਾਜ਼ਰ ਹੈ ਜੀ। 

ਹਵਾਲਾ ਪੁਸਤਕਾਂ:- 

1. ਦਸ ਪਾਤਸ਼ਾਹੀਆਂ ਜੀਵਨ, ਕਾਰਜ ਤੇ ਉਪਦੇਸ਼ (ਮੁਖਤਾਰ ਸਿੰਘ ਗੁਰਾਇਆ) ਪ੍ਰਕਾਸ਼ਕ: ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ, ਸ੍ਰੀ ਅੰਮ੍ਰਿਤਸਰ

2. ਸਿੱਖ ਇਤਿਹਾਸ (ਪ੍ਰੋ. ਕਰਤਾਰ ਸਿੰਘ ਐਮ.ਏ.) ਪ੍ਰਕਾਸ਼ਕ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ  

3. ਸਿੱਖਾਂ ਦੀ ਸੰਖੇਪ ਗਾਥਾ (ਪ੍ਰਕਾਸ਼ਕ: ਸਿੱਖ ਮਿਸ਼ਨਰੀ ਕਾਲਜ, ਲੁਧਿਆਣਾ)

4. ਸਿੱਖ ਹਿਸਟਰੀ ਕਾਰਡ ਭਾਗ-1 (ਡਾ. ਵਰਿੰਦਰਪਾਲ ਸਿੰਘ) ਪ੍ਰਕਾਸ਼ਕ : ਆਤਮ ਪਰਗਾਸ ਸੋਸ਼ਲ ਵੈਲਫ਼ੇਅਰ ਕੌਂਸਲ, ਲੁਧਿਆਣਾ

ਇਹ ਜਾਣਕਾਰੀ ਸਾਜ਼ੀ ਕਰਨ ਲਈ ਅਸੀਂ ਧੰਨਵਾਦੀ ਹਾਂ;

ਜੀਵੀਏ ਗੁਰਬਾਣੀ ਨਾਲ ਲਹਿਰ

ਆਤਮ ਪਰਗਾਸ ਸੋਸ਼ਲ ਵੈਲਫ਼ੇਅਰ ਕੌਂਸਲ

officeatampargas@gmail.com

http://www.atampargas.org

 99, ਪ੍ਰੀਤ ਵਿਹਾਰ, ਦਾਦ, ਪੱਖੋਵਾਲ ਰੋਡ,ਲੁਧਿਆਣਾ-142022

ਅੱਜ ਦੇ ਦਿਨ (ਮਿਤੀ 15 ਨਵੰਬਰ, 2019) ਦਾ ਇਤਿਹਾਸ 

ਸ਼ਹੀਦੀ ਦਿਨ : ਸ਼ਹੀਦ ਬਾਬਾ ਦੀਪ ਸਿੰਘ ਜੀ 

 

ਨੋਟ: ਉਪਰੋਕਤ ਮਿਤੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਕਾਸ਼ਿਤ ਨਾਨਕਸ਼ਾਹੀ ਕੈਲੰਡਰ ਮੁਤਾਬਕ ਲਈ ਗਈ ਹੈ। ਪਰ, ਇਸ ਕੈਲੰਡਰ ਦੀਆਂ ਬਹੁਤ ਸਾਰੀਆਂ ਮਿਤੀਆਂ ਇਤਿਹਾਸਿਕ ਹਵਾਲਿਆਂ ਨਾਲ ਮੇਲ ਨਹੀਂ ਖਾਂਦੀਆਂ। ਸ਼ਾਨਾਮੱਤੇ ਇਤਿਹਾਸ ਦੇ ਵਾਰਸ ਸਿੱਖਾਂ ਨੇ ਆਪਣੇ ਇਤਿਹਾਸ ਦੀ ਵਿਧੀਬੱਧ ਸੰਭਾਲ ਵਿੱਚ ਵੱਡੀ ਲਾਪ੍ਰਵਾਹੀ ਕੀਤੀ ਹੈ। ਸਿੱਟੇ ਵਜੋਂ ਇਤਿਹਾਸਿਕ ਮਿਤੀਆਂ ਅਤੇ ਘਟਨਾਵਾਂ ਸੰਬੰਧੀ ਪੈਦਾ ਹੋਈਆਂ ਦੁਬਿਧਾਵਾਂ ਦੁਖਦਾਈ ਹਨ। ਵਧੇਰੇ ਦੁਖਦਾਈ ਇਹ ਹੈ ਕਿ ਇਸ ਦਿਸ਼ਾ ਵਿੱਚ ਸਾਰਥਿਕ ਯਤਨ ਅਰੰਭ ਹੋਏ ਵੀ ਨਜ਼ਰ ਨਹੀਂ ਆਉਂਦੇ। ਆਓ ਜਥੇਬੰਦੀਆਂ ਦੀਆਂ ਵੰਡੀਆਂ ਤੋਂ ਉਤਾਂਹ ਉੱਠ ਕੇ ਇੱਕ ਜੁੱਟ ਹੋਈਏ ਅਤੇ ਆਪਣੇ ਗੌਰਵਮਈ ਇਤਿਹਾਸ ਨੂੰ ਸੰਭਾਲਣ ਲਈ ਠੋਸ ਉਪਰਾਲੇ ਅਰੰਭ ਕਰੀਏ।

ਮਾਤਾ ਜੀ : ਮਾਤਾ ਜਿਉਣੀ ਜੀ 

ਪਿਤਾ ਜੀ : ਭਾਈ ਭਗਤਾ ਜੀ 

ਜਨਮ-ਮਿਤੀ : ੨੭ ਜਨਵਰੀ, ਸੰਨ ੧੬੮੨ ਈ. 

ਜਨਮ-ਸਥਾਨ : ਪਿੰਡ ਪਹੂਵਿੰਡ, ਜ਼ਿਲ੍ਹਾ ਤਰਨਤਾਰਨ, ਪੰਜਾਬ 

ਸ਼ਹੀਦੀ : ੧੧ ਨਵੰਬਰ, ਸੰਨ ੧੭੫੭ ਈ.

 ਸਿੱਖ ਇਤਿਹਾਸ ਲਾਸਾਨੀ ਸ਼ਹਾਦਤਾਂ ਦੀਅਾਂ ਗਾਥਾਵਾਂ ਨਾਲ ਭਰਪੂਰ ਹੈ।

ਅਨਿਆਂ ਦੇ ਵਿਰੁੱਧ ਲੜਦਿਆਂ ਅਤੇ ਦੇਸ਼ ਕੌਮ ਦੀ ਰਾਖੀ ਕਰਦਿਆਂ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਤੱਤੀ ਤਵੀ ’ਤੇ ਬਿਠਾ ਕੇ ਸੀਸ ਉੱਤੇ ਗਰਮ ਰੇਤ ਪਾ ਕੇ ਸ਼ਹੀਦ ਕਰ ਦਿੱਤਾ ਗਿਆ। ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਨੇ ਆਪਣਾ ਸੀਸ ਦੇ ਕੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਕੀਤੀ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਰਬੱਤ ਦੇ ਭਲੇ ਦੇ ਇਸ ਮਿਸ਼ਨ ਦੀ ਚੜ੍ਹਦੀ ਕਲਾ ਲਈ ਆਪਣਾ ਸਾਰਾ ਸਰਬੰਸ ਵਾਰ ਦਿੱਤਾ। ਆਪਣੇ ਸਿੱਖਾਂ ਨੂੰ ਖੰਡੇ ਬਾਟੇ ਦੀ ਪਾਹੁਲ ਬਖਸ਼ਿਸ਼ ਕਰਕੇ ਉਨ੍ਹਾਂ ਅੰਦਰ ਕੁਰਬਾਨੀ ਲਈ ਤਿਆਰ ਬਰ ਤਿਆਰ ਰਹਿਣ ਦਾ ਜਜ਼ਬਾ ਗੁਰੂ ਜੀ ਨੇ ਇਸ ਕਾਬਲੀਅਤ ਨਾਲ ਭਰਿਆ ਕਿ ਸਿੱਖਾਂ ਨੇ ਲਾਮਿਸਾਲ ਇਤਿਹਾਸ ਸਿਰਜ ਦਿੱਤਾ। ਇਸ ਇਤਿਹਾਸ ਦੇ ਚਮਕਦੇ ਸਿਤਾਰੇ ਹਨ ਸ਼ਹੀਦ ਬਾਬਾ ਦੀਪ ਸਿੰਘ ਜੀ। 

ਬਾਬਾ ਜੀ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਕੋਲੋਂ ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕਰਨ ਦਾ ਸੁਭਾਗ ਪ੍ਰਾਪਤ ਹੋਇਆ। ਉਨ੍ਹਾਂ ਦੀ ਸ਼ਹੀਦੀ ਆਪਣੇ ਆਪ ਵਿੱਚ ਇੱਕ ਅਦੁੱਤੀ ਮਿਸਾਲ ਹੈ।

 

ਬਾਬਾ ਦੀਪ ਸਿੰਘ ਜੀ ਦਾ ਮੁੱਢਲਾ ਜੀਵਨ :

ਬਚਪਨ ਵਿੱਚ ਮਾਤਾ-ਪਿਤਾ ਨੇ ਉਨ੍ਹਾਂ ਦਾ ਨਾਂ ਦੀਪਾ ਰੱਖਿਆ। ਤਕਰੀਬਨ 18 ਸਾਲ ਦੀ ਉਮਰ ਵਿੱਚ ਉਹ ਆਪਣੇ ਮਾਤਾ ਪਿਤਾ ਦੇ ਨਾਲ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਮਨਾਉਣ ਲਈ ਪਹੁੰਚੇ। ਇੱਥੇ ਹੀ ਉਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਕੋਲੋਂ ਅੰਮ੍ਰਿਤ ਦੀ ਪਾਹੁਲ ਲੈ ਕੇ ਸਿੰਘ ਸਜ ਗਏ ਅਤੇ ਉਨ੍ਹਾਂ ਦਾ ਨਾਂ ਦੀਪ ਸਿੰਘ ਰੱਖ ਦਿੱਤਾ ਗਿਆ। ਬਾਬਾ ਦੀਪ ਸਿੰਘ ਜੀ ਦੇ ਮਾਤਾ ਪਿਤਾ ਤਾਂ ਵਾਪਸ ਪਿੰਡ ਆ ਗਏ ਪਰ ਉਹ ਗੁਰੂ ਜੀ ਕੋਲ ਹੀ ਰਹਿ ਗਏ।

 

ਗੁਰਬਾਣੀ ਦਾ ਅਧਿਐਨ ਅਤੇ ਸ਼ਸਤਰ ਵਿੱਦਿਆ ਦੀ ਪ੍ਰਾਪਤੀ :

ਅਨੰਦਪੁਰ ਸਾਹਿਬ ਵਿੱਚ ਰਹਿ ਕੇ ਉਨ੍ਹਾਂ ਨੇ ਭਾਈ ਮਨੀ ਸਿੰਘ ਜੀ ਦੀ ਰਹਿਨੁਮਾਈ ਹੇਠ ਗੁਰਬਾਣੀ ਦਾ ਅਧਿਐਨ ਕੀਤਾ ਅਤੇ ਸ਼ਸਤਰ ਵਿੱਦਿਆ ਗ੍ਰਹਿਣ ਕੀਤੀ। ਉਨ੍ਹਾਂ ਨੇ ਸੰਸਕ੍ਰਿਤ, ਬ੍ਰਿਜ, ਫ਼ਾਰਸੀ ਅਤੇ ਗੁਰਮੁਖੀ ਭਾਸ਼ਾਵਾਂ ਵਿੱਚ ਮੁਹਾਰਤ ਹਾਸਿਲ ਕਰ ਕੇ ਜਿੱਥੇ ਧਰਮ ਗ੍ਰੰਥਾਂ ਦਾ ਅਧਿਐਨ ਕੀਤਾ, ਉੱਥੇ ਹੀ ਬਾਣੀ ਦਾ ਪ੍ਰਚਾਰ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਈ।

 

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੱਥ ਲਿਖਤ ਬੀੜਾਂ ਤਿਆਰ ਕਰਨਾ :

ਜਦੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤਲਵੰਡੀ ਸਾਬੋ ਵਿਖੇ ਆ ਗਏ ਤਾਂ ਬਾਬਾ ਦੀਪ ਸਿੰਘ ਜੀ ਵੀ 1705 ਈ. ਵਿੱਚ ਉਨ੍ਹਾਂ ਕੋਲ ਉੱਥੇ ਪਹੁੰਚ ਗਏ। ਇੱਥੇ ਹੀ ਉਨ੍ਹਾਂ ਨੇ ਭਾਈ ਮਨੀ ਸਿੰਘ ਜੀ ਨਾਲ ਮਿਲ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਹੱਥ ਲਿਖਤ ਬੀੜਾਂ ਤਿਆਰ ਕੀਤੀਆਂ। ਬਾਬਾ ਦੀਪ ਸਿੰਘ ਜੀ ਵੱਲੋਂ ਤਿਆਰ ਕੀਤੇ ਹੱਥ ਲਿਖਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਵੱਖ-ਵੱਖ ਤਖ਼ਤਾਂ ਤੇ ਭੇਜੇ ਗਏ।

 

ਜੰਗਾਂ-ਯੁੱਧਾਂ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਸਾਥ ਦੇਣਾ :

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੋਤੀ-ਜੋਤ ਸਮਾਉਣ ਤੋਂ ਬਾਅਦ ਬਾਬਾ ਦੀਪ ਸਿੰਘ ਜੀ ਨੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਧਰਮ ਯੁੱਧਾਂ ਵਿੱਚ ਮਦਦ ਕੀਤੀ ਅਤੇ ਪਹਿਲੇ ਖਾਲਸਾ ਰਾਜ ਦੀ ਸਥਾਪਨਾ ਵਿੱਚ ਵਿਸ਼ੇਸ਼ ਭੂਮਿਕਾ ਨਿਭਾਈ। 

 

ਸ਼ਹੀਦ ਮਿਸਲ ਦੇ ਜਥੇਦਾਰ ਦੀ ਜ਼ਿੰਮੇਵਾਰੀ :

ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਸ਼ਹੀਦੀ ਤੋਂ ਬਾਅਦ ਸਰਦਾਰ ਦਰਬਾਰਾ ਸਿੰਘ ਜੀ ਅਤੇ ਨਵਾਬ ਕਪੂਰ ਸਿੰਘ ਜੀ ਨੇ ਸਿੱਖ ਕੌਮ ਨੂੰ ਜਥਿਆਂ ਵਿੱਚ ਵੰਡ ਕੇ ਲਾਮਬੰਦ ਕੀਤਾ। ਇਨ੍ਹਾਂ ਜਥਿਆਂ ਨੂੰ ਮਿਸਲਾਂ ਦਾ ਨਾਂ ਦਿੱਤਾ ਗਿਆ। ਬਾਬਾ ਦੀਪ ਸਿੰਘ ਜੀ ਨੂੰ *ਸ਼ਹੀਦ ਮਿਸਲ* ਦੇ ਜਥੇਦਾਰ ਦੀ ਸੇਵਾ ਸੌਂਪੀ ਗਈ।

ਸ੍ਰੀ ਦਰਬਾਰ ਸਾਹਿਬ ਜੀ ਦੀ ਬੇਅਦਬੀ ਨਾ ਸਹਾਰਨਾ :

ਅਬਦਾਲੀ ਦਾ ਪੁੱਤਰ ਤੈਮੂਰ ਸਿੱਖਾਂ ਦੀ ਚੜ੍ਹਦੀ ਕਲਾ ਤੋਂ ਪਰੇਸ਼ਾਨ ਸੀ। ਉਸ ਦੇ ਹੁਕਮ ਤੇ ਜਹਾਨ ਖ਼ਾਨ ਨੇ ਸਿੱਖਾਂ ਦਾ ਕਤਲੇਆਮ ਸ਼ੁਰੂ ਕਰ ਦਿੱਤਾ ਅਤੇ ਹਰਿਮੰਦਰ ਸਾਹਿਬ ਦੇ ਪਵਿੱਤਰ ਸਰੋਵਰ ਨੂੰ ਮਿੱਟੀ ਨਾਲ ਪੂਰ ਦਿੱਤਾ। ਇਹ ਖਬਰ ਮਿਲਦਿਆਂ ਹੀ ਬਾਬਾ ਦੀਪ ਸਿੰਘ ਜੀ ਨੇ 5000 ਸਿੰਘਾਂ ਦਾ ਜਥਾ ਲੈ ਕੇ ਸ੍ਰੀ ਅੰਮ੍ਰਿਤਸਰ ਵੱਲ ਕੂਚ ਕਰ ਦਿੱਤਾ। ਸ੍ਰੀ ਤਰਨਤਾਰਨ ਸਾਹਿਬ ਪਹੁੰਚ ਕੇ ਬਾਬਾ ਜੀ ਨੇ ਅਰਦਾਸ ਕੀਤੀ ਅਤੇ ਸ਼ਹਿਰ ਤੋਂ ਬਾਹਰ ਇੱਕ ਲਕੀਰ ਖਿੱਚ ਦਿੱਤੀ ਤੇ ਕਿਹਾ ਕਿ ਜੋ ਸ਼ਹੀਦ ਹੋਣ ਲਈ ਤਿਆਰ ਹੋਣ ਸਿਰਫ਼ ਉਹੀ ਲਕੀਰ ਟੱਪਣ ਬਾਕੀ ਵਾਪਸ ਚਲੇ ਜਾਣ। ਸਾਰੇ ਸਿੰਘ ਗੁਰਧਾਮਾਂ ਦੀ ਰਾਖੀ ਲਈ ਆਪਾ ਕੁਰਬਾਨ ਕਰਨ ਦੇ ਚਾਉ ਨਾਲ ਜੈਕਾਰੇ ਛੱਡਦੇ ਲਕੀਰ ਟੱਪ ਗਏ। ਅੱਜ ਇੱਥੇ ਗੁਰਦੁਆਰਾ ਲਕੀਰ ਸਾਹਿਬ ਸੁਸ਼ੋਭਿਤ ਹੈ।

ਸ਼ਹੀਦੀ :

ਸ੍ਰੀ ਤਰਨਤਾਰਨ ਸਾਹਿਬ ਤੋਂ 10 ਕਿਲੋਮੀਟਰ ਦੀ ਦੂਰੀ ਉੱਤੇ ਸਥਿਤ ਗੋਹਲਵੜ ਪਿੰਡ ਵਿਖੇ ਘਮਸਾਨ ਦਾ ਯੁੱਧ ਹੋਇਆ। ਬਾਬਾ ਜੀ ਨੇ ਸਿੰਘਾਂ ਨੂੰ ਦੁਸ਼ਮਣ ਦੀਆਂ ਫ਼ੌਜਾਂ ਤੇ ਟੁੱਟ ਪੈਣ ਲਈ ਲਲਕਾਰਿਆ। ਇਸ ਜਗ੍ਹਾ ਅੱਜ ਗੁਰਦੁਆਰਾ ਲਲਕਾਰ ਸਾਹਿਬ ਬਣਿਆ ਹੋਇਆ ਹੈ। ਇਸ ਜੰਗ ਵਿੱਚ ਬਾਬਾ ਜੀ ਦਾ ਸਾਹਮਣਾ ਜਹਾਨ ਖ਼ਾਨ ਦੀਆਂ ਫੌਜਾਂ ਨਾਲ ਹੋਇਆ। ਫ਼ੌਜਾਂ ਲੜਦੀਆਂ ਹੋਈਆਂ ਸ੍ਰੀ ਅੰਮ੍ਰਿਤਸਰ ਸਾਹਿਬ ਵੱਲ ਵਧ ਰਹੀਆਂ ਸਨ। ਬਾਬਾ ਦੀਪ ਸਿੰਘ ਜੀ ਆਪਣੇ 18 ਸੇਰ ਦੇ ਦੋਧਾਰੇ ਖੰਡੇ ਨਾਲ ਜ਼ਾਲਮਾਂ ਦੇ ਆਹੂ ਲਾਹੁੰਦਿਆਂ ਅੱਗੇ ਵਧ ਰਹੇ ਸਨ। ਅਮਾਨ ਖਾਨ ਨਾਲ ਆਹਮਣੇ-ਸਾਹਮਣੇ ਦੀ ਜੰਗ ਦੌਰਾਨ ਦੋਹਾਂ ਦੇ ਸਾਂਝੇ ਵਾਰ ਨਾਲ ਦੋਨਾਂ ਦੇ ਸੀਸ ਧੜ ਨਾਲੋਂ ਅੱਡ ਹੋ ਗਏ। ਅਮਾਨ ਖ਼ਾਨ ਦੀ ਤਾਂ ਮੌਕੇ ’ਤੇ ਹੀ ਮੌਤ ਹੋ ਗਈ ਪਰ ਬਾਬਾ ਜੀ ਨੇ ਇੱਕ ਹੱਥ ਦੀ ਤਲੀ ਨਾਲ ਆਪਣੇ ਸੀਸ ਨੂੰ ਸੰਭਾਲਿਆ ਅਤੇ ਦੂਜੇ ਹੱਥ ਨਾਲ ਖੰਡਾ ਵਾਹੁੰਦੇ ਹੋਏ ਅੱਗੇ ਵੱਧਦੇ ਰਹੇ। ਬਾਬਾ ਜੀ ਦਾ ਇਹ ਦ੍ਰਿੜ ਨਿਸ਼ਚਾ ਸੀ ਕਿ ਉਹ ਦਰਬਾਰ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਜ਼ਾ ਦੇਣ ਉਪਰੰਤ ਆਪਣਾ ਸੀਸ ਗੁਰੂ ਜੀ ਦੇ ਚਰਨਾਂ ਵਿੱਚ ਭੇਂਟ ਕਰਕੇ ਹੀ ਸ਼ਹੀਦੀ ਪ੍ਰਾਪਤ ਕਰਨਗੇ। ਉਨ੍ਹਾਂ ਦੀ ਇਹ ਚੜ੍ਹਦੀ ਕਲਾ, ਗੁਰਬਾਣੀ ਦੇ ਅਧਿਐਨ ਸਦਕਾ ਪ੍ਰਾਪਤ ਹੋਈ ਆਤਮਿਕ ਸ਼ਕਤੀ ਦਾ ਪ੍ਰਤੀਕ ਸੀ। ਇਸ ਤਰ੍ਹਾਂ ਉਨ੍ਹਾਂ ਆਪਣੀ ਬਹਾਦਰੀ ਅਤੇ ਕਾਬਲੀਅਤ ਨਾਲ ਇਤਿਹਾਸ ਵਿੱਚ ਨਵਾਂ ਰੰਗ ਭਰਿਆ। ਬਾਬਾ ਜੀ ਤਲੀ ਨਾਲ ਸੀਸ ਨੂੰ ਸੰਭਾਲਦੇ ਹੋਏ ਜ਼ਾਲਮਾਂ ਨਾਲ ਲੜਦੇ ਅੱਗੇ ਵਧਦੇ ਗਏ ਅਤੇ ਸ੍ਰੀ ਹਰਿਮੰਦਰ ਸਾਹਿਬ ਦੀ ਪ੍ਰਕਰਮਾ ਵਿੱਚ ਆਪਣਾ ਸੀਸ ਭੇਂਟ ਕਰਕੇ ਸ਼ਹੀਦੀ ਪ੍ਰਾਪਤ ਕੀਤੀ। ਇਹ ਸਥਾਨ ਸ੍ਰੀ ਦਰਬਾਰ ਸਾਹਿਬ ਜੀ ਦੀ ਪ੍ਰਕਰਮਾ ਵਿੱਚ ਸੁਸ਼ੋਭਿਤ ਹੈ। ਸ਼ਹੀਦ ਬਾਬਾ ਦੀਪ ਸਿੰਘ ਜੀ ਅਤੇ ਹੋਰ ਸਿੰਘਾਂ ਦਾ ਜਿੱਥੇ ਸਸਕਾਰ ਕੀਤਾ ਗਿਆ, ਉੱਥੇ ਗੁਰਦੁਆਰਾ ਸ਼ਹੀਦਾਂ ਸੁਸ਼ੋਭਿਤ ਹੈ।

ਸਿੱਖਿਆ: ਬਾਬਾ ਦੀਪ ਸਿੰਘ ਜੀ ਦੇ ਜੀਵਨ ਤੋਂ ਸਾਨੂੰ ਇਹ ਸਿੱਖਿਆ ਮਿਲਦੀ ਹੈ ਕਿ ਸਾਨੂੰ ਗੁਰਬਾਣੀ ਨਾਲ ਅਥਾਹ ਪਿਆਰ ਕਰਨਾ ਚਾਹੀਦਾ ਹੈ ਅਤੇ ਹਮੇਸ਼ਾ ਚੜ੍ਹਦੀ ਕਲਾ ਵਿੱਚ ਰਹਿੰਦੇ ਹੋਏ ਜ਼ੁਲਮ ਦਾ ਮੁਕਾਬਲਾ ਡਟ ਕੇ ਕਰਨਾ ਚਾਹੀਦਾ ਹੈ।

ਹਵਾਲਾ ਪੁਸਤਕਾਂ:-

 1. ਸਾਡਾ ਇਤਿਹਾਸ (ਪ੍ਰਿੰਸੀਪਲ ਸਤਬੀਰ ਸਿੰਘ) ਪ੍ਰਕਾਸ਼ਕ: ਨਿਊ ਬੁੱਕ ਕੰਪਨੀ, ਜਲੰਧਰ

2. ਸਿੱਖ ਇਤਿਹਾਸ ਵਿੱਚੋਂ ਚੋਣਵੀਆਂ ਸਾਖੀਆਂ (ਪ੍ਰਕਾਸ਼ਕ: ਸਿੱਖ ਮਿਸ਼ਨਰੀ ਕਾਲਜ, ਲੁਧਿਆਣਾ)

3. ਸਿੱਖ ਹਿਸਟਰੀ ਕਾਰਡ ਭਾਗ-੨ (ਡਾ. ਵਰਿੰਦਰਪਾਲ ਸਿੰਘ) ਪ੍ਰਕਾਸ਼ਕ : ਆਤਮ ਪਰਗਾਸ ਸੋਸ਼ਲ ਵੈਲਫ਼ੇਅਰ ਕੌਂਸਲ, ਲੁਧਿਆਣਾ

ਇਹ ਜਾਣਕਾਰੀ ਸਾਜ਼ੀ ਕਰਨ ਲਈ ਅਸੀਂ ਧੰਨਵਾਦੀ ਹਾਂ;

ਜੀਵੀਏ ਗੁਰਬਾਣੀ ਨਾਲ ਲਹਿਰ

ਆਤਮ ਪਰਗਾਸ ਸੋਸ਼ਲ ਵੈਲਫ਼ੇਅਰ ਕੌਂਸਲ

+91-82880-10531/32

officeatampargas@gmail.com

http://www.atampargas.org

99, ਪ੍ਰੀਤ ਵਿਹਾਰ, ਦਾਦ, ਪੱਖੋਵਾਲ ਰੋਡ, ਲੁਧਿਆਣਾ-142022

ਅੱਜ ਦੇ ਦਿਨ (ਮਿਤੀ 12 ਨਵੰਬਰ, 2019 (੨੭ ਕੱਤਕ)) ਦਾ ਇਤਿਹਾਸ 

ਪ੍ਰਕਾਸ਼-ਪੁਰਬ : ਸ੍ਰੀ ਗੁਰੂ ਨਾਨਕ ਦੇਵ ਜੀ 

ਨੋਟ: ਉਪਰੋਕਤ ਮਿਤੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਕਾਸ਼ਿਤ ਨਾਨਕਸ਼ਾਹੀ ਕੈਲੰਡਰ ਮੁਤਾਬਕ ਲਈ ਗਈ ਹੈ। ਪਰ, ਇਸ ਕੈਲੰਡਰ ਦੀਆਂ ਬਹੁਤ ਸਾਰੀਆਂ ਮਿਤੀਆਂ ਇਤਿਹਾਸਿਕ ਹਵਾਲਿਆਂ ਨਾਲ ਮੇਲ ਨਹੀਂ ਖਾਂਦੀਆਂ। ਸ਼ਾਨਾਮੱਤੇ ਇਤਿਹਾਸ ਦੇ ਵਾਰਸ ਸਿੱਖਾਂ ਨੇ ਆਪਣੇ ਇਤਿਹਾਸ ਦੀ ਵਿਧੀਬੱਧ ਸੰਭਾਲ ਵਿੱਚ ਵੱਡੀ ਲਾਪ੍ਰਵਾਹੀ ਕੀਤੀ ਹੈ। ਸਿੱਟੇ ਵਜੋਂ ਇਤਿਹਾਸਿਕ ਮਿਤੀਆਂ ਅਤੇ ਘਟਨਾਵਾਂ ਸੰਬੰਧੀ ਪੈਦਾ ਹੋਈਆਂ ਦੁਬਿਧਾਵਾਂ ਦੁਖਦਾਈ ਹਨ। ਵਧੇਰੇ ਦੁਖਦਾਈ ਇਹ ਹੈ ਕਿ ਇਸ ਦਿਸ਼ਾ ਵਿੱਚ ਸਾਰਥਿਕ ਯਤਨ ਅਰੰਭ ਹੋਏ ਵੀ ਨਜ਼ਰ ਨਹੀਂ ਆਉਂਦੇ। ਆਓ ਜਥੇਬੰਦੀਆਂ ਦੀਆਂ ਵੰਡੀਆਂ ਤੋਂ ਉਤਾਂਹ ਉੱਠ ਕੇ ਇੱਕ ਜੁੱਟ ਹੋਈਏ ਅਤੇ ਆਪਣੇ ਗੌਰਵਮਈ ਇਤਿਹਾਸ ਨੂੰ ਸੰਭਾਲਣ ਲਈ ਠੋਸ ਉਪਰਾਲੇ ਅਰੰਭ ਕਰੀਏ।

 ਮਾਤਾ ਜੀ : ਮਾਤਾ ਤ੍ਰਿਪਤਾ ਜੀ 

 ਪਿਤਾ ਜੀ : ਮਹਿਤਾ ਕਲਿਆਣ ਦਾਸ ਜੀ 

 ਜਨਮ ਮਿਤੀ : 15 ਅਪ੍ਰੈਲ, ਸੰਨ 1469 ਈ. (20 ਵਿਸਾਖ, ਸੰਮਤ 1526 ਬਿ.)

 ਜਨਮ ਸਥਾਨ : ਰਾਇ ਭੋਇ ਦੀ ਤਲਵੰਡੀ (ਸ੍ਰੀ ਨਨਕਾਣਾ ਸਾਹਿਬ), ਸ਼ੇਖੂਪੁਰ, ਪਾਕਿਸਤਾਨ 

 ਮਹਿਲ : ਮਾਤਾ ਸੁਲੱਖਣੀ ਜੀ

ਜੋਤੀ-ਜੋਤ : 7 ਸਤੰਬਰ,1539 ਈ. (7 ਅੱਸੂ, 1596 ਬਿ.)

 ਜੋਤੀ-ਜੋਤ ਸਥਾਨ : ਕਰਤਾਰਪੁਰ ਸਾਹਿਬ, ਪਾਕਿਸਤਾਨ

ਗੁਰੂ ਜੀ ਦੇ ਜਨਮ ਤੋਂ ਪਹਿਲਾਂ ਸਮਾਜ ਦੀ ਦਸ਼ਾ : ਗੁਰੂ ਜੀ ਦੇ ਜਨਮ ਤੋਂ ਪਹਿਲਾਂ ਸਮਾਜ ਦੇ ਲੋਕ ਅੰਧ-ਵਿਸ਼ਵਾਸਾਂ ਅਤੇ ਕਰਮ-ਕਾਂਡਾਂ ਵਿੱਚ ਬੁਰੀ ਤਰ੍ਹਾਂ ਫਸੇ ਹੋਏ ਸਨ। ਮਹਿਮੂਦ ਗਜ਼ਨਵੀ, ਕੁੱਤਬਦੀਨ ਐਬਕ, ਅਲਤਤਮਸ਼, ਅਲਾਉਦੀਨ ਖਿਲਜੀ, ਫਿਰੋਜ਼ ਤੁਗਲਕ ਅਤੇ ਤੈਮੂਰ ਜਿਹੇ ਵਿਦੇਸ਼ੀ ਜਰਵਾਣਿਆਂ ਦੇ ਹਮਲਿਆਂ ਨੇ ਭਾਰਤੀ ਲੋਕਾਂ ਦੀ ਅਣਖ ਨੂੰ ਬਿਲਕੁਲ ਹੀ ਖ਼ਤਮ ਕਰ ਦਿੱਤਾ ਸੀ। ਮੁਸਲਮਾਨ ਰਾਜ ਦੇ ਹੰਕਾਰ ਵਿੱਚ ਆਫਰੇ ਹੋਏ ਸਨ ਅਤੇ ਹਿੰਦੂ ਗੁਲਾਮੀ ਥੱਲੇ ਦੱਬੇ ਹੋਏ। ਹਰ ਪਾਸੇ ਕੂੜ ਹੀ ਪ੍ਰਧਾਨ ਹੋ ਗਿਆ ਸੀ। ਸੱਚ ਅਤੇ ਧਰਮ ਖੰਭ ਲਾ ਕੇ ਉੱਡ ਗਏ ਸਨ। ਇਸ ਸੰਬੰਧੀ ਸ੍ਰੀ ਗੁਰੂ ਨਾਨਕ ਦੇਵ ਜੀ ਫ਼ਰਮਾਉਂਦੇ ਹਨ :-

ਕਲਿ ਕਾਤੀ ਰਾਜੇ ਕਾਸਾਈ ਧਰਮੁ ਪੰਖ ਕਰਿ ਉਡਰਿਆ॥

ਕੂੜੁ ਅਮਾਵਸ ਸਚੁ ਚੰਦ੍ਮਾ  ਦੀਸੈ ਨਾਹੀ ਕਹ ਚੜਿਆ॥     

(ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਅੰਗ-੧੪੫)

ਗੁਰੂ ਜੀ ਦਾ ਜਨਮ ਅਤੇ ਬਚਪਨ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਨੇ ਮੁਰਦਾ ਰੂਹਾਂ ਨੂੰ ਨਵਾਂ ਜੀਵਨ ਬਖ਼ਸ਼ਿਆ। ਆਮ ਲੋਕ ਉਸ ਸਮੇਂ ਦੇ ਅਖੌਤੀ ਧਰਮੀ ਆਗੂਆਂ ਦੇ ਦਬਾਅ ਥੱਲੇ ਦੱਬੇ ਹੋਏ ਸਨ। ਲੁਕਾਈ ਨੂੰ ਇਸ ਗੁਲਾਮੀ ਤੋਂ ਮੁਕਤ ਕਰਾਉਣ ਲਈ ਪਰਮਾਤਮਾ ਨੇ ਗੁਰੂ ਜੀ ਨੂੰ ਇਸ ਧਰਤੀ ਉੱਤੇ ਸਚਿਆਰ ਮਨੁੱਖਾਂ ਦਾ ਕਾਫ਼ਲਾ ਤਿਆਰ ਕਰਨ ਦੇ ਵਿਸ਼ੇਸ਼ ਮਿਸ਼ਨ ਲਈ ਭੇਜਿਆ। ਇਸ ਪ੍ਰਥਾਇ ਭਾਈ ਗੁਰਦਾਸ ਜੀ ਫ਼ਰਮਾਉਂਦੇ ਹਨ :-

ਸੁਣੀ ਪੁਕਾਰਿ ਦਾਤਾਰ ਪ੍ਰਭੁ ਗੁਰ ਨਾਨਕ ਜਗ ਮਾਹਿ ਪਠਾਇਆ॥

ਗੁਰੂ ਜੀ ਨੂੰ ਵਿੱਦਿਆ ਪ੍ਰਾਪਤ ਕਰਨ ਲਈ 3 ਅਧਿਆਪਕਾਂ ਕੋਲ ਭੇਜਿਆ ਗਿਆ : ਦੇਵਨਾਗਰੀ ਅਤੇ ਗਣਿਤ ਸਿੱਖਣ ਲਈ ਗੋਪਾਲ ਦਾਸ ਪਾਂਧੇ ਕੋਲ, ਸੰਸਕ੍ਰਿਤ ਸਿੱਖਣ ਲਈ ਪੰਡਿਤ ਬ੍ਰਿਜ ਲਾਲ ਕੋਲ ਅਤੇ ਫ਼ਾਰਸੀ ਸਿੱਖਣ ਲਈ ਮੌਲਵੀ ਕੁਤਬੁੱਦੀਨ ਕੋਲ। ਗੁਰੂ ਜੀ, ਉਨ੍ਹਾਂ ਨੂੰ ਪੜ੍ਹਾਇਆ ਗਿਆ ਹਰ ਸਬਕ ਤੁਰੰਤ ਯਾਦ ਕਰ ਲੈਂਦੇ ਅਤੇ ਅਧਿਆਪਕਾਂ ਕੋਲੋਂ ਅਜਿਹੇ ਪ੍ਰਸ਼ਨ ਪੁੱਛਦੇ ਜਿਨ੍ਹਾਂ ਦਾ ਜਵਾਬ ਉਨ੍ਹਾਂ ਕੋਲ ਨਾ ਹੁੰਦਾ। ਗੁਰੂ ਜੀ ਦੀ ਤੀਖਣ ਬੁੱਧੀ ਅਤੇ ਦੈਵੀ ਸੋਝੀ ਨੂੰ ਅਧਿਆਪਕਾਂ ਨੇ ਬਚਪਨ ਵਿੱਚ ਹੀ ਪਹਿਚਾਣ ਲਿਆ ਸੀ। 

ਜਨੇਊ ਪਾਉਣ ਤੋਂ ਇਨਕਾਰ ਕਰਨਾ : ਜਦੋਂ ਗੁਰੂ ਜੀ 9 ਸਾਲ ਦੇ ਹੋਏ ਤਾਂ ਪਰਿਵਾਰ ਨੇ ਪ੍ਰੋਹਤ ਹਰਦਿਆਲ ਨਾਲ ਸਲਾਹ ਕਰਕੇ ਜਨੇਊ ਪਾਉਣ ਦਾ ਦਿਨ ਮਿੱਥ ਲਿਆ। ਮਿੱਥੇ ਹੋਏ ਦਿਨ ਉੱਤੇ ਜਦੋਂ ਸਾਰੇ ਰਿਸ਼ਤੇਦਾਰਾਂ ਅਤੇ ਭਾਈਚਾਰੇ ਦੇ ਆਉਣ ਤੇ ਪ੍ਰੋਹਤ ਪੂਜਾ ਪਾਠ ਕਰਕੇ ਜਨੇਊ ਪਾਉਣ ਲੱਗਾ ਤਾਂ ਗੁਰੂ ਜੀ ਨੇ ਕਿਹਾ ਕਿ ਇਹ ਜਨੇਊ ਪਹਿਲਾਂ ਮੇਰੀ ਮਾਤਾ ਜੀ ਨੂੰ ਪਹਿਨਾਇਆ ਜਾਵੇ। ਪਰ ਪ੍ਰੋਹਤ ਨੇ ਮਾਤਾ ਜੀ ਨੂੰ ਜਨੇਊ ਪਹਿਨਾਉਣ ਤੋਂ ਇਸ ਲਈ ਇਨਕਾਰ ਕਰ ਦਿੱਤਾ ਕਿਉਂਕਿ ਔਰਤਾਂ ਨੂੰ ਜਨੇਊ ਨਹੀਂ ਪਹਿਨਾਇਆ ਜਾਂਦਾ। ਫਿਰ ਗੁਰੂ ਜੀ ਨੇ ਆਪਣੇ ਸਾਥੀ ਭਾਈ ਮਰਦਾਨਾ ਜੀ ਨੂੰ ਜਨੇਊ ਪਹਿਨਾਉਣ ਲਈ ਕਿਹਾ ਪਰ ਉਸ ਨੂੰ ਵੀ ਨੀਵੀਂ ਜਾਤ ਨਾਲ ਸੰਬੰਧਿਤ ਹੋਣ ਕਰਕੇ ਜਨੇਊ ਪਹਿਨਾਉਣ ਤੋਂ ਮਨ੍ਹਾਂ ਕਰ ਦਿੱਤਾ ਗਿਆ। ਇਹ ਸੁਣ ਕੇ ਗੁਰੂ ਜੀ ਨੇ ਆਪ ਵੀ ਜਨੇਊ ਪਹਿਨਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਜਿਹੜਾ ਜਨੇਊ ਮਨੁੱਖਾਂ ਵਿੱਚ ਵੰਡੀਆਂ ਪਾਉਂਦਾ ਹੋਵੇ ਅਜਿਹਾ ਜਨੇਊ ਉਹ ਕਦੇ ਨਹੀਂ ਪਹਿਨਣਗੇ। ਉਨ੍ਹਾਂ ਦਾ ਮਨੋਰਥ ਤਾਂ ਸਾਰੀ ਲੋਕਾਈ ਨੂੰ ਆਪਸ ਵਿੱਚ ਜੋੜਨਾ ਹੈ ਨਾ ਕਿ ਵੰਡੀਆਂ ਪਾਉਣਾ। ਜਿਸ ਜਨੇਊ ਦੀ ਮੰਗ ਗੁਰੂ ਜੀ ਨੇ ਕੀਤੀ ਉਸ ਬਾਰੇ ਗੁਰੂ ਜੀ ਫ਼ਰਮਾਉਂਦੇ ਹਨ :-

ਦਇਆ ਕਪਾਹ ਸੰਤੋਖੁ ਸੂਤੁ ਜਤੁ ਗੰਢੀ ਸਤੁ ਵਟੁ ॥ ਏਹੁ ਜਨੇਊ ਜੀਅ ਕਾ ਹਈ ਤ ਪਾਡੇ ਘਤੁ ॥  

(ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਅੰਗ-੪੭੧)

ਇਸ ਤਰ੍ਹਾਂ ਸਦੀਆਂ ਤੋਂ ਚੱਲੀ ਆ ਰਹੀ ਮਰਿਯਾਦਾ ਨੂੰ ਮੰਨਣ ਤੋਂ ਇਨਕਾਰ ਕਰਨ ਦਾ ਸਾਹਸ ਗੁਰੂ ਜੀ ਤੋਂ ਪਹਿਲਾਂ ਕਦੇ ਕਿਸੇ ਨੇ ਨਹੀਂ ਸੀ ਕੀਤਾ। ਉਨ੍ਹਾਂ ਦੇ ਇਨਕਾਰ ਕਰਨ ਦਾ ਢੰਗ ਵੀ ਲੜਾਈ-ਝਗੜੇ ਦੀ ਬਜਾਏ ਤਰਕ ਭਰਪੂਰ ਸੀ। 

ਸੱਚਾ ਸੌਦਾ ਕਰਨਾ : ਆਪ ਜੀ ਦੇ ਪਿਤਾ ਜੀ ਆਪ ਜੀ ਨੂੰ ਕਿਸੇ ਕੰਮ ਧੰਦੇ ਵਿੱਚ ਲਗਾਉਣਾ ਚਾਹੁੰਦੇ ਸਨ। ਇਸ ਲਈ ਉਨ੍ਹਾਂ ਨੇ ਗੁਰੂ ਜੀ ਨੂੰ ਵੀਹ ਰੁਪਏ ਦਿੱਤੇ ਅਤੇ ਕੋਈ ਲਾਹੇ ਦਾ ਸੌਦਾ ਕਰਨ ਲਈ ਕਿਹਾ। ਗੁਰੂ ਜੀ ਪੈਸੇ ਲੈ ਕੇ ਘਰ ਤੋਂ ਚੱਲ ਪਏ। ਰਸਤੇ ਵਿੱਚ ਉਨ੍ਹਾਂ ਨੂੰ ਕੁਝ ਸਾਧੂ ਮਿਲੇ। ਉਨ੍ਹਾਂ ਨਾਲ ਗੱਲਬਾਤ ਕਰਨ ਤੇ ਗੁਰੂ ਜੀ ਨੂੰ ਪਤਾ ਲੱਗਾ ਕਿ ਉਹ ਸਾਧੂ ਕਈ ਦਿਨਾਂ ਤੋਂ ਭੁੱਖੇ ਹਨ। ਗੁਰੂ ਜੀ ਨੇ ਆਪਣੇ ਪੈਸਿਆਂ ਨਾਲ ਉਨ੍ਹਾਂ ਨੂੰ ਰਾਸ਼ਨ ਲੈ ਦਿੱਤਾ। ਖਾਲੀ ਹੱਥ ਘਰ ਪਰਤਣ ਤੇ ਉਨ੍ਹਾਂ ਦੇ ਪਿਤਾ ਜੀ ਗੁਰੂ ਜੀ ਨਾਲ ਬਹੁਤ ਗੁੱਸੇ ਹੋਏ। ਪਰ ਗੁਰੂ ਜੀ ਨੇ ਕਿਹਾ ਕਿ ਉਹ ਤਾਂ ਸੱਚਾ ਸੌਦਾ ਕਰ ਕੇ ਆਏ ਹਨ।

ਗ੍ਰਹਿਸਥ ਜੀਵਨ : 18 ਸਾਲ ਦੀ ਉਮਰ ਵਿੱਚ ਆਪ ਜੀ ਦਾ ਵਿਆਹ ਬਟਾਲਾ ਨਿਵਾਸੀ, ਭਾਈ ਮੂਲ ਚੰਦ ਜੀ ਦੀ ਸਪੁੱਤਰੀ ਮਾਤਾ ਸੁਲੱਖਣੀ ਜੀ ਨਾਲ ਹੋਇਆ। ਆਪ ਜੀ ਦੇ ਘਰ ਦੋ ਪੁੱਤਰਾਂ, ਬਾਬਾ ਸ੍ਰੀ ਚੰਦ ਜੀ ਅਤੇ ਬਾਬਾ ਲਖਮੀ ਦਾਸ ਜੀ ਦਾ ਜਨਮ ਹੋਇਆ।

ਚਾਰ ਉਦਾਸੀਆਂ : ਸਮਾਜ ਦੇ ਸੁਧਾਰ ਲਈ ਆਪ ਜੀ ਨੇ ਚਾਰ ਲੰਮੀਆਂ ਯਾਤਰਾਵਾਂ ਕੀਤੀਆਂ। ਇਨ੍ਹਾਂ ਦੌਰਾਨ ਆਪ ਜੀ ਇਰਾਕ, ਈਰਾਨ, ਅਫਗਾਨਿਸਤਾਨ, ਪਾਕਿਸਤਾਨ, ਸ੍ਰੀਲੰਕਾ, ਤਿੱਬਤ, ਆਸਾਮ, ਬੰਗਾਲ, ਕਸ਼ਮੀਰ, ਪੰਜਾਬ ਅਤੇ ਭਾਰਤ ਦੇ ਵੱਖ-ਵੱਖ ਇਲਾਕਿਆਂ ਵਿੱਚ ਗਏ। ਆਪ ਜੀ ਹਿੰਦੂਆਂ, ਬੋਧੀਆਂ, ਜੈਨੀਆਂ, ਯੋਗੀਆਂ, ਸੂਫੀਆਂ ਅਤੇ ਮੁਸਲਮਾਨਾਂ ਦੇ ਵੱਡੇ-ਵੱਡੇ ਧਰਮ ਅਸਥਾਨਾਂ ਅਤੇ ਡੇਰਿਆਂ ਆਦਿ ਤੇ ਗਏ। ਉੱਥੇ ਆਪ ਜੀ ਨੇ ਵਿਦਵਾਨਾਂ, ਪ੍ਰਚਾਰਕਾਂ, ਸਾਧਕਾਂ ਅਤੇ ਆਮ ਲੋਕਾਂ ਨਾਲ ਵਿਚਾਰ ਸਾਂਝੇ ਕੀਤੇ ਅਤੇ ਉਨ੍ਹਾਂ ਨੂੰ ਸੱਚ ਦੇ ਮਾਰਗ ਤੇ ਤੋਰਿਆ। ਇਨ੍ਹਾਂ ਉਦਾਸੀਆਂ ਦੌਰਾਨ ਆਪ ਜੀ ਨੇ ਮਲਕ ਭਾਗੋ, ਵੈਸ਼ਨਵ ਸਾਧ, ਕਲਜੁਗ ਪਾਂਡੇ, ਸੱਜਣ ਠੱਗ ਅਤੇ ਵਲੀ ਕੰਧਾਰੀ ਜਿਹੇ ਅਨੇਕਾਂ ਭੁੱਲੇ ਭਟਕੇ ਲੋਕਾਂ ਦਾ ਉਧਾਰ ਕੀਤਾ।

ਔਰਤ ਦੀ ਆਜ਼ਾਦੀ ਲਈ ਸੰਘਰਸ਼ ਦਾ ਆਗਾਜ਼ : ਗੁਰੂ ਜੀ ਪਹਿਲੇ ਯੋਧੇ ਸਨ ਜਿਨ੍ਹਾਂ ਨੇ ਸਮਾਜ ਦੇ ਵੱਖ-ਵੱਖ ਵਰਗਾਂ ਅਤੇ ਅਖੌਤੀ ਧਰਮੀ ਅਲੰਬਰਦਾਰਾਂ ਵੱਲੋਂ ਔਰਤ ਦੀ ਕੀਤੀ ਦੁਰਦਸ਼ਾ ਤੋਂ ਔਰਤ ਨੂੰ ਆਜ਼ਾਦ ਕਰਾਉਣ ਲਈ ਪਹਿਲੀ ਆਵਾਜ਼ ਉਠਾਈ। ਇਹ ਉਹ ਸਮਾਂ ਸੀ ਜਿਸ ਵਕਤ ਉਸ ਸਮੇਂ ਦੇ ਸਾਰੇ ਧਰਮ ਅਤੇ ਵਿਚਾਰਧਾਰਾਵਾਂ ਔਰਤ ਨੂੰ ਕਮਜ਼ੋਰ, ਨਿਰਬਲ ਅਤੇ ਅਪਵਿੱਤਰ ਸਮਝਦੀਆਂ ਸਨ। ਔਰਤ ਉੱਪਰ ਪਾਬੰਦੀਆਂ ਇੱਥੋਂ ਤੱਕ ਸਨ ਕਿ ਉਹ ਕਿਸੇ ਵਿੱਦਿਆ ਦੇ ਸਥਾਨ ਤੇ ਜਾ ਕੇ ਨਾ ਵਿੱਦਿਆ ਗ੍ਰਹਿਣ ਕਰ ਸਕਦੀ ਸੀ ਅਤੇ ਨਾ ਹੀ ਕਿਸੇ ਧਰਮ ਸਥਾਨ ਤੇ ਜਾ ਕੇ ਪ੍ਰਮਾਤਮਾ ਦਾ ਨਾਮ ਜਪ ਸਕਦੀ ਸੀ। ਉਸ ਨੂੰ ਅਪਵਿੱਤਰ ਜਾਣ ਕੇ ਦੁਰਕਾਰਿਆ ਜਾਂਦਾ ਸੀ। ਸਮਾਜ ਦੀ ਇਸ ਵੱਡੀ ਕੁਰੀਤੀ ਦੇ ਖ਼ਿਲਾਫ਼ ਆਵਾਜ਼ ਉਠਾਉਣਾ ਉਸ ਵੇਲੇ ਆਪਣੀ ਮੌਤ ਨੂੰ ਅਵਾਜ਼ ਮਾਰਨ ਤੋਂ ਘੱਟ ਨਹੀਂ ਸੀ। ਪਰ ਗੁਰੂ ਸਾਹਿਬ ਜੀ ਅਜਿਹੇ ਯੋਧੇ ਸਨ ਜਿਨ੍ਹਾਂ ਨੇ ਉਸ ਸਮੇਂ ਦੇ ਧਰਮੀ ਅਲੰਬਰਦਾਰਾਂ ਦੇ ਨਾਲ ਟੱਕਰ ਲਈ ਅਤੇ ਔਰਤ ਦੀ ਅਜ਼ਾਦੀ ਲਈ ਵੱਡਾ ਸੰਘਰਸ਼ ਵਿੱਢਿਆ। ਇਸ ਪ੍ਰਥਾਇ ਗੁਰੂ ਜੀ ਆਪਣੀ ਬਾਣੀ ਵਿੱਚ ਇਸ ਤਰ੍ਹਾਂ ਫ਼ਰਮਾਉਂਦੇ ਹਨ : ਸੋ ਕਿਉ ਮੰਦਾ ਆਖੀਐ ਜਿਤੁ ਜੰਮਹਿ ਰਾਜਾਨ।। 

ਸੋ ਕਿਉ ਮੰਦਾ ਆਖੀਐ ਜਿਤੁ ਜੰਮਹਿ ਰਾਜਾਨ।। 

(ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਅੰਗ 473)

 

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਮਿਹਨਤ ਅਤੇ ਵੱਡੀ ਸਮਾਜਿਕ ਚੇਤਨਾ ਪੈਦਾ ਕਰਨ ਦਾ ਨਤੀਜਾ ਹੀ ਹੈ ਕਿ ਅੱਜ ਬੱਚੀਆਂ ਵਿਸ਼ਵ ਭਰ ਵਿੱਚ ਵੱਖ ਵੱਖ ਖੇਤਰਾਂ ਵਿੱਚ ਵੱਡੀਆਂ ਪੁਲਾਂਘਾਂ ਪੁੱਟ ਰਹੀਆਂ ਹਨ। ਔਰਤ ਜਾਤੀ ਉੱਪਰ ਗੁਰੂ ਜੀ ਦੇ ਇਸ ਉਪਕਾਰ ਲਈ ਇਹ ਸੰਸਾਰ ਹਮੇਸ਼ਾ ਉਨ੍ਹਾਂ ਦਾ ਰਿਣੀ ਰਹੇਗਾ। ਜਿਵੇਂ-ਜਿਵੇਂ ਔਰਤਾਂ ਤਰੱਕੀ ਕਰਨਗੀਆਂ ਤਿਵੇਂ-ਤਿਵੇਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ ਸਾਡੇ ਹਿਰਦਿਆਂ ਦੇ ਵਿੱਚ ਹੋਰ ਪ੍ਰਪੱਕ ਹੋਵੇਗੀ ਕਿਉਂਕਿ ਗੁਰੂ ਜੀ ਵੱਲੋਂ ਔਰਤਾਂ ਦੀ ਅਜ਼ਾਦੀ ਲਈ ਉਠਾਈ ਅਵਾਜ਼ ਸਦਕਾ ਹੀ ਉਹ ਇਨ੍ਹਾਂ ਬੁਲੰਦੀਆਂ ਨੂੰ ਛੂਹਣ ਦੇ ਯੋਗ ਹੋ ਸਕੀਆਂ ਹਨ।

ਕਰਤਾਰਪੁਰ ਸਾਹਿਬ ਦੀ ਨੀਂਹ ਰੱਖਣੀ : ਗੁਰੂ ਜੀ ਨੇ ਰਾਵੀ ਦਰਿਆ ਦੇ ਕੰਢੇ ਕਰਤਾਰਪੁਰ ਨਾਂ ਦਾ ਨਗਰ ਵਸਾਇਆ। ਆਪ ਜੀ ਨੇ ਆਪਣੀ ਸੰਸਾਰਿਕ ਯਾਤਰਾ ਦੇ ਆਖਰੀ 18 ਸਾਲ ਕਰਤਾਰਪੁਰ ਸਾਹਿਬ ਵਿਖੇ ਹੱਥੀਂ ਕਿਰਤ ਕਰਦਿਆਂ ਬਤੀਤ ਕੀਤੇ ਅਤੇ ਉੱਤਮ ਖੇਤੀ ਦੀ ਨੀਂਹ ਰੱਖੀ।

ਭਾਈ ਲਹਿਣਾ ਜੀ ਨੂੰ ਗੁਰਿਆਈ ਸੌਂਪਣੀ : ਸਮਾਜ ਨੂੰ ਬਦਲ ਕੇ ਨਵਾਂ ਰੂਪ ਦੇਣ ਲਈ ਅਰੰਭ ਕੀਤੇ ਵੱਡੇ ਮਿਸ਼ਨ ਨੂੰ ਪੂਰਾ ਕਰਨ ਲਈ ਇਹ ਜ਼ੁੰਮੇਵਾਰੀ ਅੱਗੇ ਦੇਣ ਦੀ ਲੋੜ ਸੀ। ਇਸ ਲਈ ਆਪ ਜੀ ਨੇ ਭਾਈ ਲਹਿਣਾ ਜੀ ਨੂੰ ਯੋਗ ਜਾਣ ਕੇ ਅਤੇ ਉਨ੍ਹਾਂ ਨੂੰ ਸ੍ਰੀ ਗੁਰੂ ਅੰਗਦ ਦੇਵ ਜੀ ਬਣਾ ਕੇ ਸਿੱਖ ਲਹਿਰ ਨੂੰ ਅਗਵਾਈ ਦੇਣ ਦੀ ਜ਼ੁੰਮੇਵਾਰੀ ਸੌਂਪ ਦਿੱਤੀ। ਆਪ ਜੀ ਨੇ ਆਪਣੀ ਅਤੇ ਭਗਤਾਂ ਦੀ ਇਕੱਤਰ ਕੀਤੀ ਬਾਣੀ ਦਾ ਖ਼ਜ਼ਾਨਾ ਵੀ ਉਨ੍ਹਾਂ ਨੂੰ ਸੌਂਪ ਦਿੱਤਾ।

ਜੋਤੀ-ਜੋਤ : 7 ਸਤੰਬਰ,1539 ਈ. (7 ਅੱਸੂ, 1596 ਬਿ.) ਨੂੰ ਆਪ ਜੀ ਕਰਤਾਰਪੁਰ ਸਾਹਿਬ, ਪਾਕਿਸਤਾਨ ਵਿਖੇ ਜੋਤੀ-ਜੋਤ ਸਮਾ ਗਏ।

ਸਿੱਖਿਆ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੋਂ ਸਾਨੂੰ ਕਿਰਤ ਕਰਨ, ਨਾਮ ਜਪਣ ਅਤੇ ਵੰਡ ਕੇ ਛਕਣ ਦੀ ਪ੍ਰੇਰਨਾ ਮਿਲਦੀ ਹੈ। ਗੁਰੂ ਜੀ ਨੇ ਸਾਨੂੰ ਅੰਧ-ਵਿਸ਼ਵਾਸਾਂ, ਕਰਮ-ਕਾਂਡਾਂ ਅਤੇ ਪਖੰਡਾਂ ਆਦਿ ਵਿੱਚੋਂ ਕੱਢ ਕੇ ਇੱਕ ਅਕਾਲ ਪੁਰਖ ਨਾਲ ਜੋੜਿਆ। ਗੁਰੂ ਜੀ ਨੇ ਤਨ ਦੀ ਸੁੰਦਰਤਾ ਨਾਲੋਂ ਮਨ ਦੀ ਸੁੰਦਰਤਾ ਨੂੰ ਵਧਾਉਣ ਅਤੇ ਅੱਠੇ ਪਹਿਰ ਇੱਕ ਅਕਾਲ ਪੁਰਖ ਦੀ ਯਾਦ ਵਿੱਚ ਆਪਣੀ ਸੁਰਤ ਨੂੰ ਜੋੜ ਕੇ ਆਪਣੀਆਂ ਜ਼ੁੰਮੇਵਾਰੀਆਂ ਨੂੰ ਨੇਕ ਨੀਤੀ ਨਾਲ ਨਿਭਾਉਣ ਦੀ ਸਿੱਖਿਆ ਦਿੱਤੀ। *ਆਓ ਅਸੀਂ ਸਾਰੇ ਗੁਰੂ ਜੀ ਦੇ ਆਸ਼ੇ ਅਨੁਸਾਰ ਸਚਿਆਰ ਮਨੁੱਖਾਂ ਦਾ ਕਾਫ਼ਲਾ ਤਿਆਰ ਕਰਨ ਲਈ ਵਿਉਂਤਬੰਦੀ ਨਾਲ ਕਾਰਜਸ਼ੀਲ ਹੋਈਏ।* ਇਸ ਮਿਸ਼ਨ ਦੀ ਸਫ਼ਲਤਾ ਲਈ ਆਤਮ ਪਰਗਾਸ ਟੀਮ ਆਪ ਜੀ ਦੀ ਸੇਵਾ ਵਿੱਚ ਦਿਨ ਰਾਤ ਹਾਜ਼ਰ ਹੈ ਜੀ। 

 ਹਵਾਲੇ:- 

1. ਦਸ ਪਾਤਸ਼ਾਹੀਆਂ ਜੀਵਨ, ਕਾਰਜ ਤੇ ਉਪਦੇਸ਼ (ਮੁਖਤਾਰ ਸਿੰਘ ਗੁਰਾਇਆ) ਪ੍ਰਕਾਸ਼ਕ: ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ, ਸ੍ਰੀ ਅੰਮ੍ਰਿਤਸਰ

2. ਸਿੱਖ ਇਤਿਹਾਸ (ਪ੍ਰੋ. ਕਰਤਾਰ ਸਿੰਘ ਐਮ.ਏ.) ਪ੍ਰਕਾਸ਼ਕ: ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ

3. ਸਿੱਖਾਂ ਦੀ ਸੰਖੇਪ ਗਾਥਾ (ਪ੍ਰਕਾਸ਼ਕ: ਸਿੱਖ ਮਿਸ਼ਨਰੀ ਕਾਲਜ, ਲੁਧਿਆਣਾ) 

4. ਸਿੱਖ ਹਿਸਟਰੀ ਕਾਰਡ ਭਾਗ-1 (ਡਾ. ਵਰਿੰਦਰਪਾਲ ਸਿੰਘ) ਪ੍ਰਕਾਸ਼ਕ: ਆਤਮ ਪਰਗਾਸ ਸੋਸ਼ਲ ਵੈਲਫ਼ੇਅਰ ਕੌਂਸਲ, ਲੁਧਿਆਣਾ

ਇਹ ਜਾਣਕਾਰੀ ਸਾਜ਼ੀ ਕਰਨ ਲਈ ਅਸੀਂ ਧੰਨਵਾਦੀ ਹਾਂ;

ਜੀਵੀਏ ਗੁਰਬਾਣੀ ਨਾਲ ਲਹਿਰ

ਆਤਮ ਪਰਗਾਸ ਸੋਸ਼ਲ ਵੈਲਫ਼ੇਅਰ ਕੌਂਸਲ

+91-82880-10531/32

officeatampargas@gmail.com

http://www.atampargas.org

99, ਪ੍ਰੀਤ ਵਿਹਾਰ, ਦਾਦ, ਪੱਖੋਵਾਲ ਰੋਡ, ਲੁਧਿਆਣਾ-142022

ਅੱਜ ਦੇ ਦਿਨ (ਮਿਤੀ 1 ਨਵੰਬਰ, 2019) ਦਾ ਇਤਿਹਾਸ

ਜੋਤੀ-ਜੋਤ ਦਿਵਸ : ਸ੍ਰੀ ਗੁਰੂ ਗੋਬਿੰਦ ਸਿੰਘ ਜੀ 

 

ਨੋਟ: ਇਤਿਹਾਸਿਕ ਮਿਤੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਕਾਸ਼ਿਤ ਨਾਨਕਸ਼ਾਹੀ ਕੈਲੰਡਰ ਦੇ ਅਧਾਰ ਤੇ ਲਈਆਂ ਗਈਆਂ ਹਨ। ਪਰ, ਬਹੁਤ ਸਾਰੀਆਂ ਮਿਤੀਆਂ ਇਤਿਹਾਸਿਕ ਹਵਾਲਿਆਂ ਨਾਲ ਮੇਲ ਨਹੀਂ ਖਾਂਦੀਆਂ। ਸ਼ਾਨਾਮੱਤੇ ਇਤਿਹਾਸ ਦੇ ਵਾਰਸ ਸਿੱਖਾਂ ਨੇ ਆਪਣੇ ਇਤਿਹਾਸ ਦੀ ਵਿਧੀ ਬੱਧ ਸੰਭਾਲ ਵਿੱਚ ਵੱਡੀ ਲਾਪ੍ਰਵਾਹੀ ਕੀਤੀ ਹੈ। ਸਿੱਟੇ ਵਜੋਂ ਇਤਿਹਾਸਿਕ ਮਿਤੀਆਂ ਅਤੇ ਘਟਨਾਵਾਂ ਸੰਬੰਧੀ ਪੈਦਾ ਹੋਈਆਂ ਦੁਬਿਧਾਵਾਂ ਦੁਖਦਾਈ ਹਨ। ਵਧੇਰੇ ਦੁਖਦਾਈ ਇਹ ਹੈ ਕਿ ਇਸ ਦਿਸ਼ਾ ਵਿੱਚ ਸਾਰਥਿਕ ਯਤਨ ਅਰੰਭ ਹੋਏ ਵੀ ਨਜ਼ਰ ਨਹੀਂ ਆਉਂਦੇ। ਆਓ ਜਥੇਬੰਦੀਆਂ ਦੀਆਂ ਵੰਡੀਆਂ ਤੋਂ ਉਤਾਂਹ ਉੱਠ ਕੇ ਇੱਕ ਜੁਟ ਹੋਈਏ ਅਤੇ ਆਪਣੇ ਗੌਰਵਮਈ ਇਤਿਹਾਸ ਨੂੰ ਸੰਭਾਲਣ ਲਈ ਠੋਸ ਉਪਰਾਲੇ ਅਰੰਭ ਕਰੀਏ।

 ਮਾਤਾ ਜੀ :* ਮਾਤਾ ਗੁਜਰ ਕੌਰ ਜੀ

 ਪਿਤਾ ਜੀ :* ਸ੍ਰੀ ਗੁਰੂ ਤੇਗ ਬਹਾਦਰ ਜੀ

 ਜਨਮ ਮਿਤੀ :* ੨੩ ਪੋਹ, ਸੰਮਤ ੧੭੨੩ ਬਿ. (੨੨ ਦਸੰਬਰ, ੧੬੬੬ ਈ.)

 ਜਨਮ ਸਥਾਨ :* ਸ੍ਰੀ ਪਟਨਾ ਸਾਹਿਬ, ਬਿਹਾਰ

ਮਹਿਲ : ਮਾਤਾ ਅਜੀਤ ਕੌਰ ਜੀ, ਮਾਤਾ ਸੁੰਦਰ ਕੌਰ ਜੀ, ਮਾਤਾ ਸਾਹਿਬ ਕੌਰ ਜੀ

 ਸੰਤਾਨ : ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ

ਗੁਰਿਆਈ :*੧੧ ਮੱਘਰ, ਸੰਮਤ ੧੭੩੨ ਬਿ. (੧੧ ਨਵੰਬਰ, ੧੬੭੫ ਈ.)

 ਪ੍ਰਮੁੱਖ ਧਰਮ ਯੁੱਧ : 

੧. ਭੰਗਾਣੀ 

੨. ਨਦੌਣ 

੩. ਹੁਸੈਨੀ

੪. ਨਿਰਮੋਹੀ

੫. ਬਸਾਲੀ 

੬. ਅਨੰਦਪੁਰ ਸਾਹਿਬ (੪ ਜੰਗਾਂ) 

੭. ਸਰਸਾ

੮. ਚਮਕੌਰ ਸਾਹਿਬ

੯. ਸ੍ਰੀ ਮੁਕਤਸਰ ਸਾਹਿਬ 

 ਜੋਤੀ-ਜੋਤ : ੬ ਕੱਤਕ, ਸੰਮਤ ੧੭੬੫ ਬਿ. (੭ ਅਕਤੂਬਰ, ੧੭੦੮ ਈ.)

 

 ਮੁੱਢਲਾ ਜੀਵਨ : ਆਪ ਜੀ ਨੇ ਆਪਣੇ ਜੀਵਨ ਦੇ ਮੁੱਢਲੇ ਕੁਝ ਸਾਲ ਪਟਨਾ ਸਾਹਿਬ ਵਿਖੇ ਬਤੀਤ ਕੀਤੇ। ਬਚਪਨ ਵਿੱਚ ਆਪ ਜੀ ਨੂੰ ਘੋੜ-ਸਵਾਰੀ, ਤੀਰ-ਅੰਦਾਜ਼ੀ ਅਤੇ ਸ਼ਸਤਰਾਂ ਦੀ ਸਿਖਲਾਈ ਦਿੱਤੀ ਗਈ। ਆਪ ਆਪਣੇ ਹਾਣੀਆਂ ਦੀਆਂ ਜੋਟੀਆਂ ਬਣਾ ਕੇ ਨਕਲੀ ਯੁੱਧ ਖੇਡਣ ਦਾ ਅਭਿਆਸ ਕਰਨ ਦੀਆਂ ਖੇਡਾਂ ਖੇਡਦੇ। ਆਪ ਜੀ ਦੇ ਆਸ-ਪਾਸ ਰਹਿਣ ਵਾਲੇ ਸਾਰੇ ਧਰਮਾਂ ਦੇ ਲੋਕ ਆਪ ਜੀ ਨੂੰ ਬਹੁਤ ਪਿਆਰ ਕਰਦੇ ਸਨ।

 

 ਪਟਨਾ ਸਾਹਿਬ ਤੋਂ ਅਨੰਦਪੁਰ ਸਾਹਿਬ ਆਉਣਾ ਅਤੇ ਵਿੱਦਿਆ ਪ੍ਰਾਪਤੀ :* ਆਪ ਜੀ ਆਪਣੇ ਪਿਤਾ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸੱਦੇ ਤੇ ਪਰਿਵਾਰ ਸਮੇਤ ਪਟਨਾ ਸਾਹਿਬ ਤੋਂ ਸ੍ਰੀ ਅਨੰਦਪੁਰ ਸਾਹਿਬ ਆ ਗਏ। ਇੱਥੇ ਆਪ ਜੀ ਨੇ ਮੁਣਸ਼ੀ ਸਾਹਿਬ ਚੰਦ ਅਤੇ ਮਦਰੱਸੇ ਵਲੋਂ ਬਣਾਈ ਪਾਠਸ਼ਾਲਾ ਵਿਚ ਸੰਸਕ੍ਰਿਤ ਅਤੇ ਫ਼ਾਰਸੀ ਦੀ ਪੜ੍ਹਾਈ ਕੀਤੀ। ਆਪ ਜੀ ਨੂੰ ਗੁਰਬਾਣੀ ਦਾ ਗਿਆਨ ਮਾਤਾ ਗੁਜਰੀ ਜੀ ਅਤੇ ਮੁਣਸ਼ੀ ਸਾਹਿਬ ਚੰਦ ਨੇ ਦਿੱਤਾ। ਵਿਹਲੇ ਸਮੇਂ ਆਪ ਜੀ ਆਪਣੇ ਹਾਣੀਆਂ ਨਾਲ ਖੇਡਾਂ ਖੇਡਦੇ। ਕੁਰਾਨ ਸ਼ਰੀਫ ਆਪ ਜੀ ਨੇ ਕਾਜ਼ੀ ਪੀਰ ਮੁਹੰਮਦ ਪਾਸੋਂ ਪੜ੍ਹਿਆ। ਆਪ ਜੀ ਨੇ ੬ ਮਹੀਨਿਆਂ ਵਿਚ ਹੀ ਆਦਿ ਗ੍ਰੰਥ ਸਾਹਿਬ ਜੀ ਦੇ ਗੁਹਝ ਸਮਝ ਕੇ ਅਧਿਐਨ ਕਰਨ ਦੇ ਨਾਲ-ਨਾਲ ਕੰਠ ਵੀ ਕਰ ਲਿਆ।

 

 ਗੁਰਗੱਦੀ : ਆਪਣੀ ਸ਼ਹਾਦਤ ਦੇਣ ਲਈ ਅਨੰਦਪੁਰ ਸਾਹਿਬ ਤੋਂ ਤੁਰਨ ਤੋਂ ਪਹਿਲਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਹੁਕਮ ਕਰ ਗਏ ਸਨ ਕਿ "ਸਾਡੇ ਪਿੱਛੋਂ ਗੁਰਗੱਦੀ ਦੀ ਜ਼ਿੰਮੇਵਾਰੀ ਗੋਬਿੰਦ ਰਾਇ ਜੀ ਸੰਭਾਲਣਗੇ", ਜਿਸਨੂੰ ਆਪ ਜੀ ਨੇ ਨੌਵੇਂ ਗੁਰੂ ਜੀ ਦੀ ਸ਼ਹੀਦੀ ਵਾਲੇ ਦਿਨ (੧੧ ਨਵੰਬਰ, ੧੬੭੫ ਈ.) ਤੋਂ ਹੀ ਸੰਭਾਲ ਲਿਆ ਸੀ।

 

 ਪਾਉਂਟਾ ਸਾਹਿਬ ਦੀ ਉਸਾਰੀ : ਨਾਹਨ (ਸਰਮੌਰ) ਦੇ ਰਾਜਾ ਮੇਦਨੀ ਪ੍ਰਕਾਸ਼ ਨੇ ਗੁਰੂ ਜੀ ਨੂੰ ਆਪਣੀ ਰਿਆਸਤ ਵਿੱਚ ਕਿਲ੍ਹਾ ਬਣਾਉਣ ਲਈ ਬੇਨਤੀ ਕੀਤੀ। ਗੁਰੂ ਜੀ ਨੇ ਸੰਨ ੧੬੮੫ ਈ. ਵਿੱਚ ਜਮਨਾ ਦਰਿਆ ਦੇ ਕੰਢੇ ਕਿਲ੍ਹਾ ਤਿਆਰ ਕੀਤਾ ਜਿਸਦਾ ਨਾਮ ਪਾਉਂਟਾ ਰੱਖਿਆ। ਪਾਉਂਟਾ ਸਾਹਿਬ ਦੇ ਨਜ਼ਦੀਕ ਹੋਏ ਭੰਗਾਣੀ ਦੇ ਯੁੱਧ ਵਿੱਚ ਪੀਰ ਬੁੱਧੂ ਸ਼ਾਹ ਜੀ ਆਪਣੇ ਸੈਂਕੜੇ ਸ਼ਰਧਾਲੂਆਂ ਦੇ ਨਾਲ ਸ਼ਾਮਲ ਹੋਏ, ਜਿਸ ਵਿੱਚ ਉਨ੍ਹਾਂ ਦੇ ਦੋ ਪੁੱਤਰ ਅਤੇ ਇੱਕ ਭਰਾ ਸ਼ਹੀਦ ਹੋ ਗਏ।

 

 ਖਾਲਸਾ ਪੰਥ ਦੀ ਸਾਜਣਾ : ਸ੍ਰੀ ਗੁਰੂ ਨਾਨਕ ਦੇਵ ਜੀ ਨੇ ਭਾਈ ਲਹਿਣਾ ਜੀ ਦੀ ਪਰੀਖਿਆ ਲੈਣ ਉਪਰੰਤ ਉਹਨਾਂ ਨੂੰ ਨਾਨਕ ਜੋਤ ਦਾ ਵਾਰਿਸ ਬਣਾਇਆ ਸੀ। ਇਸੇ ਸਫ਼ਰ ਦੇ ਅਖੀਰਲੇ ਪੜਾਅ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਗੁਰੂ ਜੋਤ ਦਾ ਵਾਰਿਸ, ਆਦਰਸ਼ (ਸਚਿਆਰ) ਮਨੁੱਖਾਂ ਦੇ ਸਮੂਹ ਨੂੰ ਥਾਪਣਾ ਚਾਹੁੰਦੇ ਸਨ। ਇਸ ਉਦੇਸ਼ ਦੀ ਪੂਰਤੀ ਲਈ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸੰਮਤ ੧੭੫੬ ਦੀ ਵੈਸਾਖੀ (੩੦ ਮਾਰਚ, ਸੰਨ ੧੬੯੯) ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਰੀ ਇਕੱਠ ਸਾਹਮਣੇ ੫ ਸਿਰਾਂ ਦੀ ਮੰਗ ਕੀਤੀ। ਤਦ ਪੰਜ ਸਿੱਖ:

 

੧. ਭਾਈ ਦਇਆ ਸਿੰਘ ਜੀ

੨. ਭਾਈ ਧਰਮ ਸਿੰਘ ਜੀ

੩. ਭਾਈ ਹਿੰਮਤ ਸਿੰਘ ਜੀ

੪. ਭਾਈ ਮੋਹਕਮ ਸਿੰਘ ਜੀ

੫. ਭਾਈ ਸਾਹਿਬ ਸਿੰਘ ਜੀ

 

ਸੀਸ ਦੇਣ ਲਈ ਗੁਰੂ ਜੀ ਦੇ ਸਨਮੁਖ ਹਾਜ਼ਰ ਹੋਏ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਉਨ੍ਹਾਂ ਨੂੰ ਅੰਮ੍ਰਿਤ ਦੀ ਦਾਤ ਬਖ਼ਸ਼ ਕੇ ਪੰਜ ਪਿਆਰਿਆਂ ਦੀ ਪਦਵੀ ਦੇ ਕੇ ਖਾਲਸਾ ਪੰਥ ਦੀ ਸਾਜਣਾ ਕੀਤੀ। ਆਪੇ ਹੀ ਸਾਜੇ ਪੰਜ ਪਿਆਰਿਆਂ ਪਾਸੋਂ ਗੁਰੂ ਜੀ ਨੇ ਇੱਕ ਸਿੱਖ ਬਣਕੇ ਅੰਮ੍ਰਿਤ ਦੀ ਦਾਤ ਦੀ ਮੰਗ ਕੀਤੀ ਅਤੇ *ਆਪੇ ਗੁਰ ਚੇਲਾ* ਦੀ ਨਵੀਂ ਪ੍ਰਥਾ ਨੂੰ ਜਨਮ ਦਿੱਤਾ। ਇਸ ਤਰ੍ਹਾਂ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਗੁਰੂ ਜੀ ਗੋਬਿੰਦ ਰਾਏ ਤੋਂ ਗੋਬਿੰਦ ਸਿੰਘ ਬਣ ਗਏ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਇਸ ਪਰੀਖਿਆ ਵਿੱਚ ਸੀਸ ਦੇਣ ਦੀ ਸ਼ਰਤ ਸੰਕੇਤ ਕਰਦੀ ਹੈ ਕਿ ਜੋ ਸਨਮਾਨ, ਅਹੁਦਾ ਅਤੇ ਜ਼ਿੰਮੇਵਾਰੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸਿੱਖਾਂ ਨੂੰ ਦੇਣੀ ਚਾਹੁੰਦੇ ਸਨ, ਉਸ ਨੂੰ ਨਿਭਾਉਣ ਲਈ *ਆਪਾ* (ਭਾਵ *ਹਉਮੈਂ*) ਨੂੰ ਸਿਧਾਂਤ ਤੋਂ ਕੁਰਬਾਨ ਕਰਨਾ ਲਾਜ਼ਮੀ ਹੈ। ਫਿਰ ਗੁਰੂ ਜੀ ਨੇ ਹੁਕਮ ਦਿੱਤਾ ਕਿ ਕੋਈ ਪੰਜ ਅੰਮ੍ਰਿਤਧਾਰੀ ਸਿੱਖ, ਜੋ ਰਹਿਤ ਵਿੱਚ ਪੱਕੇ ਧਾਰਨੀ ਹੋਣ, ਹੋਰਨਾਂ ਨੂੰ ਅੰਮ੍ਰਿਤ ਛਕਾ ਕੇ ਸਿੰਘ ਸਜਾ ਸਕਦੇ ਹਨ।

 

 ਔਰੰਗਜ਼ੇਬ ਨੂੰ ਜਫ਼ਰਨਾਮਾ ਲਿਖਣਾ : ਚਮਕੌਰ ਦੇ ਯੁੱਧ ਤੋਂ ਬਾਅਦ ਗੁਰੂ ਜੀ ਚਮਕੌਰ ਦੀ ਗੜ੍ਹੀ ਛੱਡ ਕੇ ਮਾਛੀਵਾੜੇ ਤੋਂ ਹੁੰਦੇ ਹੋਏ ਦੀਨਾ ਕਾਂਗੜ ਪੁੱਜੇ। ਇੱਥੋਂ ਹੀ ਆਪ ਜੀ ਨੇ ਔਰੰਗਜ਼ੇਬ ਨੂੰ ਜਫ਼ਰਨਾਮਾ (ਜਿੱਤ ਦੀ ਚਿੱਠੀ) ਲਿਖਿਆ। ਜਿਸ ਨੂੰ ਪੜ੍ਹ ਕੇ ਔਰੰਗਜ਼ੇਬ ਦੇ ਦਿਲ ਉੱਤੇ ਡੂੰਘਾ ਅਸਰ ਹੋਇਆ। ਉਸ ਨੂੰ ਆਪਣੀਆਂ ਗਲਤੀਆਂ ਦਾ ਬਹੁਤ ਪਛਤਾਵਾ ਹੋਇਆ।

 

 ਦਮਦਮੀ ਬੀੜ ਤਿਆਰ ਕਰਵਾਉਣਾ : ਭਾਵੇਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਜ਼ਿੰਦਗੀ ਦਾ ਬਹੁਤਾ ਸਮਾਂ ਜੰਗਾਂ ਯੁੱਧਾਂ ਵਿੱਚ ਬਤੀਤ ਹੋਇਆ ਪਰ ਉਨ੍ਹਾਂ ਨੇ ਧਰਮ ਪ੍ਰਚਾਰ ਵੱਲ ਪੂਰਾ ਧਿਆਨ ਦਿੱਤਾ। ਆਪ ਜੀ ਨੇ ਆਪ ਬਾਣੀ ਰਚੀ ਅਤੇ ਆਪਣੇ ਕਵੀਆਂ ਪਾਸੋਂ ਧਾਰਮਿਕ ਸਾਹਿਤ ਲਿਖਵਾਇਆ। ਧਰਮ ਪ੍ਰਚਾਰ ਲਈ ਆਪ ਰਵਾਲਸਰ, ਹਰਿਦੁਆਰ, ਕੁਰੂਕਸ਼ੇਤਰ ਅਤੇ ਤਲਵੰਡੀ ਸਾਬੋ ਸਮੇਤ ਬਹੁਤ ਸਾਰੀਆਂ ਥਾਂਵਾਂ ਉੱਤੇ ਗਏ। ਤਲਵੰਡੀ ਸਾਬੋ ਵਿਖੇ ਆਪ ਜੀ ਨੇ ਭਾਈ ਮਨੀ ਸਿੰਘ ਜੀ ਪਾਸੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੀੜ ਲਿਖਵਾਈ, ਜਿਸ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਦਰਜ ਕਰਵਾ ਕੇ ਇਸਨੂੰ ਸੰਪੂਰਨ ਕੀਤਾ। ਇਸ ਬੀੜ ਨੂੰ ਦਮਦਮੀ ਬੀੜ ਵੀ ਕਿਹਾ ਜਾਂਦਾ ਹੈ।

 

 ਨੰਦੇੜ ਵਿਖੇ ਮਾਧੋ ਦਾਸ ਬੈਰਾਗੀ (ਬੰਦਾ ਸਿੰਘ ਬਹਾਦਰ) ਨਾਲ ਮੁਲਾਕਾਤ : ਨੰਦੇੜ ਵਿਖੇ ਮਾਧੋ ਦਾਸ ਨਾਂ ਦਾ ਬੈਰਾਗੀ ਆਪਣੀਆਂ ਰਿੱਧੀਆਂ-ਸਿੱਧੀਆਂ ਨਾਲ ਲੋਕਾਂ ਉੱਤੇ ਆਪਣਾ ਪ੍ਰਭਾਵ ਪਾਉਂਦਾ ਸੀ। ਜਦ ਗੁਰੂ ਜੀ ਉੱਤੇ ਉਸਦੀ ਕੋਈ ਕਰਾਮਾਤ ਨਾ ਚੱਲੀ ਤਾਂ ਉਹ ਗੁਰੂ ਜੀ ਦੇ ਚਰਨਾਂ ਉੱਤੇ ਢਹਿ ਪਿਆ ਅਤੇ ਆਪਣਾ ਸਿੱਖ ਬਣਾਉਣ ਦੀ ਬੇਨਤੀ ਕੀਤੀ। ਗੁਰੂ ਜੀ ਨੇ ਉਸਨੂੰ ਅੰਮ੍ਰਿਤ ਛਕਾ ਕੇ ਸਿੰਘ ਸਜਾਇਆ ਅਤੇ ਉਸਨੂੰ ਆਪਣੇ ਭੱਥੇ ਵਿੱਚੋਂ ਪੰਜ ਤੀਰ, ਇੱਕ ਨਗਾਰਾ ਅਤੇ ਕੁਝ ਸਿੰਘ ਦੇ ਕੇ ਜ਼ਾਲਮਾਂ ਨੂੰ ਸੋਧਣ ਲਈ ਪੰਜਾਬ ਵੱਲ ਭੇਜਿਆ।

 

 ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰਿਆਈ ਦੇਣਾ :* ੧੪ ਸਤੰਬਰ, ੧੭੦੮ ਈ. ਦੀ ਸ਼ਾਮ ਨੂੰ ਗੁਰੂ ਜੀ ਆਪਣੇ ਤੰਬੂ ਵਿੱਚ ਅਰਾਮ ਕਰ ਰਹੇ ਸਨ, ਜਦੋਂ ਮੌਕੇ ਦੀ ਭਾਲ ਕਰਦੇ ਦੋ ਪਠਾਣਾਂ, ਜਮਸ਼ੇਦ ਖਾਂ ਅਤੇ ਗੁਲ ਖਾਂ ਵਿੱਚੋਂ ਇੱਕ ਨੇ ਗੁਰੂ ਜੀ ਉੱਤੇ ਛੁਰੇ ਨਾਲ ਵਾਰ ਕੀਤਾ। ਗੁਰੂ ਜੀ ਨੇ ਹਮਲਾਵਰ ਨੂੰ ਤੁਰੰਤ ਮਾਰ ਦਿੱਤਾ ਅਤੇ ਉਸਦੇ ਸਾਥੀ ਨੂੰ ਸਿੰਘਾਂ ਨੇ ਮੌਤ ਦੇ ਘਾਟ ਉਤਾਰ ਦਿੱਤਾ। ਗੁਰੂ ਜੀ ਦਾ ਜਖ਼ਮ ਸੀਤਾ ਗਿਆ ਜੋ ਠੀਕ ਹੋ ਰਿਹਾ ਸੀ। ਪਰੰਤੂ ੬ ਅਕਤੂਬਰ, ੧੭੦੮ ਈ. ਨੂੰ ਆਪ ਇੱਕ ਸਖ਼ਤ ਕਮਾਨ ਉੱਤੇ ਚਿੱਲਾ ਚੜ੍ਹਾਉਣ ਲੱਗੇ, ਤਾਂ ਅੱਲੇ ਜਖ਼ਮ ਦੇ ਤੋਪੇ ਟੁੱਟ ਗਏ ਅਤੇ ਲਹੂ ਵਗ ਤੁਰਿਆ। ਸੱਚਖੰਡ ਵਾਪਸੀ ਦਾ ਸਮਾਂ ਨਜ਼ਦੀਕ ਆਇਆ ਪ੍ਰਤੀਤ ਕਰਕੇ ਗੁਰੂ ਜੀ ਨੇ ਸਿੱਖਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਖਾਲਸਾ ਪੰਥ ਨੂੰ ਜਾਣ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਆਪਣਾ ਸਦੀਵੀ ਗੁਰੂ ਮੰਨਣ ਦਾ ਹੁਕਮ ਕੀਤਾ।

 

 ਸੱਚਖੰਡ ਵਾਪਸੀ : ਅਗਲੇ ਦਿਨ ੬ ਕੱਤਕ, ੧੭੬੫ ਬਿ. (੭ ਅਕਤੂਬਰ, ੧੭੦੮ ਈ.) ਨੂੰ ਆਪ ਜੀ ਜੋਤੀ-ਜੋਤ ਸਮਾ ਗਏ। 

 

 ਸਿੱਖਿਆ; ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਤੋਂ ਸਾਨੂੰ ਇਹ ਸਿੱਖਿਆ ਮਿਲਦੀ ਹੈ ਕਿ ਸਾਨੂੰ ਵੀ ਆਪਣੇ ਨਿੱਜੀ ਸਵਾਰਥਾਂ ਤੋਂ ਉੱਪਰ ਉੱਠ ਕੇ ਮਨੁੱਖਤਾ ਦੀ ਭਲਾਈ ਵਾਲੇ ਕਾਰਜ ਕਰਨੇ ਚਾਹੀਦੇ ਹਨ। ਪਰਮਾਤਮਾ ਦੇ ਭਾਣੇ ਵਿੱਚ ਰਹਿੰਦੇ ਹੋਏ ਨਾ ਤਾਂ ਕਿਸੇ ਉੱਤੇ ਜ਼ੁਲਮ ਕਰਨਾ ਚਾਹੀਦਾ ਹੈ ਅਤੇ ਨਾ ਹੀ ਜ਼ੁਲਮ ਸਹਿਣਾ ਚਾਹੀਦਾ ਹੈ। ਆਓ ਅਸੀਂ ਸਾਰੇ ਗੁਰੂ ਜੀ ਵਲੋਂ ਬਖਸ਼ੀ ਖੰਡੇ ਬਾਟੇ ਦੀ ਪਾਹੁਲ ਛਕ ਕੇ ਤਿਆਰ ਬਰ ਤਿਆਰ ਖ਼ਾਲਸੇ ਸਜ ਜਾਈਏ ਅਤੇ ਗੁਰੂ ਜੀ ਦੇ ਆਸ਼ੇ ਅਨੁਸਾਰ ਸਚਿਆਰ ਮਨੁੱਖਾਂ ਦਾ ਕਾਫ਼ਲਾ ਤਿਆਰ ਕਰਨ ਲਈ ਵਿਉਂਤਬੰਦੀ ਨਾਲ ਕਾਰਜਸ਼ੀਲ ਹੋਈਏ। ਇਸ ਮਿਸ਼ਨ ਦੀ ਸਫਲਤਾ ਲਈ ਆਤਮ ਪਰਗਾਸ ਟੀਮ ਆਪ ਜੀ ਦੀ ਸੇਵਾ ਵਿੱਚ ਦਿਨ ਰਾਤ ਹਾਜ਼ਰ ਹੈ ਜੀ। 

 

 ਹਵਾਲਾ ਪੁਸਤਕਾਂ:

 1. ਦਸ ਪਾਤਸ਼ਾਹੀਆਂ ਜੀਵਨ, ਕਾਰਜ ਤੇ ਉਪਦੇਸ਼ (ਮੁਖਤਾਰ ਸਿੰਘ ਗੁਰਾਇਆ) ਪ੍ਰਕਾਸ਼ਕ: ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ, ਸ੍ਰੀ ਅੰਮ੍ਰਿਤਸਰ

 

2. ਸਿੱਖ ਇਤਿਹਾਸ (ਪ੍ਰੋ. ਕਰਤਾਰ ਸਿੰਘ ਐਮ.ਏ.) ਪ੍ਰਕਾਸ਼ਕ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ  

 

3. ਸਿੱਖਾਂ ਦੀ ਸੰਖੇਪ ਗਾਥਾ (ਪ੍ਰਕਾਸ਼ਕ: ਸਿੱਖ ਮਿਸ਼ਨਰੀ ਕਾਲਜ, ਲੁਧਿਆਣਾ)

 

4. ਸਿੱਖ ਹਿਸਟਰੀ ਕਾਰਡ ਭਾਗ-੧ (ਡਾ. ਵਰਿੰਦਰਪਾਲ ਸਿੰਘ) ਪ੍ਰਕਾਸ਼ਕ : ਆਤਮ ਪਰਗਾਸ ਸੋਸ਼ਲ ਵੈਲਫ਼ੇਅਰ ਕੌਂਸਲ, ਲੁਧਿਆਣਾ

 

ਇਹ ਜਾਣਕਾਰੀ ਸਾਜ਼ੀ ਕਰਨ ਲਈ ਅਸੀਂ ਧੰਨਵਾਦੀ ਹਾਂ;

ਜੀਵੀਏ ਗੁਰਬਾਣੀ ਨਾਲ ਲਹਿਰ

ਆਤਮ ਪਰਗਾਸ ਸੋਸ਼ਲ ਵੈਲਫ਼ੇਅਰ ਕੌਂਸਲ

+91-82880-10531/32

officeatampargas@gmail.com

http://www.atampargas.or.in 

99, ਪ੍ਰੀਤ ਵਿਹਾਰ, ਦਾਦ, ਪੱਖੋਵਾਲ ਰੋਡ, ਲੁਧਿਆਣਾ-142022

ਅੱਜ ਦੇ ਦਿਨ (ਮਿਤੀ 30 ਅਕਤੂਬਰ, 2019) ਦਾ ਇਤਿਹਾਸ

ਸਾਕਾ ਪੰਜਾ ਸਾਹਿਬ (ਪਾਕਿਸਤਾਨ)

ਪੰਜਾ ਸਾਹਿਬ ਦੇ ਸਾਕੇ ਦਾ ਸੰਬੰਧ *ਗੁਰੂ ਕੇ ਬਾਗ ਦੇ ਮੋਰਚੇ* ਨਾਲ ਜੁੜਦਾ ਹੈ। ਗੁਰਦੁਆਰਾ ਗੁਰੂ ਕਾ ਬਾਗ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ 13 ਮੀਲ ਦੀ ਦੂਰੀ ਤੇ ਸਥਿਤ ਹੈ। ਇਸ ਗੁਰਦੁਆਰੇ ਦੀ ਜ਼ਮੀਨ ਵਿੱਚ ਸਿੰਘ ਲੰਗਰ ਲਈ ਲੱਕੜਾਂ ਲੈਣ ਜਾਂਦੇ ਸਨ। 8 ਅਗਸਤ, 1922 ਦੇ ਦਿਨ ਲੰਗਰ ਦੀ ਸੇਵਾ ਲਈ ਲੱਕੜੀ-ਬਾਲਣ ਇਕੱਠਾ ਕਰਨ ਗਏ ਸਿੰਘਾਂ ਨੂੰ ਮਹੰਤ ਸੁੰਦਰ ਦਾਸ ਨੇ ਅੰਗਰੇਜ਼ ਪੁਲਿਸ ਕੋਲ ਗ੍ਰਿਫ਼ਤਾਰ ਕਰਵਾ ਦਿੱਤਾ। ਉਨ੍ਹਾਂ ਨੂੰ ਜੁਰਮਾਨੇ ਦੇ ਨਾਲ ਛੇ-ਛੇ ਮਹੀਨੇ ਦੀ ਕੈਦ ਸੁਣਾਈ ਗਈ। ਇਸ ਘਟਨਾ ਕਾਰਨ ਮੋਰਚਾ ਲੱਗ ਗਿਆ। 

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹਰ ਰੋਜ਼ 100-100 ਸਿੰਘਾਂ ਦਾ ਜਥਾ ਗੁਰੂ ਕਾ ਬਾਗ ਗੁਰਦੁਆਰੇ ਲਈ ਜਾਂਦਾ। ਇਨ੍ਹਾਂ ਸਿੰਘਾਂ ਨੂੰ ਗ੍ਰਿਫ਼ਤਾਰ ਕਰਕੇ ਵੱਖ-ਵੱਖ ਜੇਲ੍ਹਾਂ ਵਿੱਚ ਭੇਜ ਦਿੱਤਾ ਜਾਂਦਾ ਸੀ। ਇਸੇ ਤਰ੍ਹਾਂ 30 ਅਕਤੂਬਰ (ਕੁਝ ਸ੍ਰੋਤਾਂ ਅਨੁਸਾਰ 31 ਅਕਤੂਬਰ),1922 ਈ. ਨੂੰ ਗ੍ਰਿਫ਼ਤਾਰ ਕੀਤੇ ਸਿੰਘਾਂ ਨੂੰ ਰੇਲਗੱਡੀ ਰਾਹੀਂ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਅਟਕ ਜੇਲ੍ਹ ਵਿੱਚ ਲਿਜਾਇਆ ਜਾ ਰਿਹਾ ਸੀ। ਇਸ ਰੇਲਗੱਡੀ ਨੇ ਹਸਨ ਅਬਦਾਲ (ਪੰਜਾ ਸਾਹਿਬ) ਦੇ ਸਟੇਸ਼ਨ ਤੋਂ ਲੰਘ ਕੇ ਜਾਣਾ ਸੀ। ਜਦੋਂ ਇਸ ਦੀ ਖ਼ਬਰ ਉੱਥੋਂ ਦੇ ਰਹਿਣ ਵਾਲੇ ਸਿੱਖਾਂ ਨੂੰ ਪਤਾ ਲੱਗੀ ਤਾਂ ਉਨ੍ਹਾਂ ਨੇ ਸਟੇਸ਼ਨ ਉੱਤੇ ਗੱਡੀ ਰੋਕ ਕੇ ਗ੍ਰਿਫ਼ਤਾਰ ਕੀਤੇ ਸਿੰਘਾਂ ਨੂੰ ਲੰਗਰ ਛਕਾਉਣ ਦਾ ਫੈਸਲਾ ਕੀਤਾ। 

ਸਾਰੀ ਸੰਗਤ ਨੇ ਮਿਲ ਕੇ ਲੰਗਰ ਤਿਆਰ ਕੀਤਾ ਅਤੇ ਸਟੇਸ਼ਨ ਮਾਸਟਰ ਨੂੰ ਗੱਡੀ ਰੋਕਣ ਦੀ ਬੇਨਤੀ ਕੀਤੀ ਪਰ ਉਸ ਨੇ ਸਰਕਾਰ ਵੱਲੋਂ ਮਿਲੇ ਹੁਕਮਾਂ ਅਨੁਸਾਰ ਗੱਡੀ ਰੋਕਣ ਤੋਂ ਇਨਕਾਰ ਕਰ ਦਿੱਤਾ। ਇਹ ਸੁਣ ਕੇ ਸੰਗਤਾਂ ਵਿੱਚ ਗੁੱਸੇ ਦੀ ਲਹਿਰ ਫੈਲ ਗਈ ਅਤੇ ਉਨ੍ਹਾਂ ਨੇ ਗੱਡੀ ਵਿੱਚ ਕੈਦ ਕਰ ਕੇ ਲਿਜਾਏ ਜਾ ਰਹੇ ਸਿੰਘਾਂ ਨੂੰ ਹਰ ਹਾਲਤ ਲੰਗਰ ਛਕਾਉਣ ਦਾ ਨਿਰਣਾ ਕਰ ਲਿਆ। ਇਸ ਫੈਸਲੇ ਨੂੰ ਅਮਲ ਵਿੱਚ ਲਿਆਉਣ ਲਈ ਭਾਈ ਪ੍ਰਤਾਪ ਸਿੰਘ ਜੀ ਅਤੇ ਭਾਈ ਕਰਮ ਸਿੰਘ ਜੀ ਸਮੇਤ ਬਹੁਤ ਸਾਰੇ ਸਿੰਘ-ਸਿੰਘਣੀਆਂ ਗੱਡੀ ਦੀਆਂ ਲਾਈਨਾਂ ਵਿੱਚ ਬੈਠ ਗਏ ਅਤੇ ਪਾਠ ਕਰਨ ਲੱਗੇ। ਗੱਡੀ ਤੇਜ਼ ਰਫ਼ਤਾਰ ਨਾਲ ਆਈ ਅਤੇ ਇੰਜਣ ਕੁਝ ਸਿੰਘਾਂ ਨੂੰ ਲਿਤਾੜ ਕੇ ਬੰਦ ਹੋ ਗਿਆ। ਕਈ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਪਰ ਉਨ੍ਹਾਂ ਨੇ ਸੰਗਤ ਨੂੰ ਇਹ ਬੇਨਤੀ ਕੀਤੀ ਕਿ ਉਹ ਪਹਿਲਾਂ ਕੈਦੀ ਸਿੰਘਾਂ ਨੂੰ ਭੋਜਨ ਛਕਾਉਣ ਅਤੇ ਬਾਅਦ ਵਿੱਚ ਉਨ੍ਹਾਂ ਦੀ ਸੰਭਾਲ ਕੀਤੀ ਜਾਵੇ, ਕਿਉਂਕਿ ਜੇਕਰ ਉਨ੍ਹਾਂ ਨੂੰ ਗੱਡੀ ਦੇ ਹੇਠੋਂ ਕੱਢ ਲਿਆ ਗਿਆ ਤਾਂ ਡਰਾਈਵਰ ਗੱਡੀ ਭਜਾ ਕੇ ਲੈ ਜਾਵੇਗਾ। ਇਸੇ ਤਰ੍ਹਾਂ ਹੀ ਕੀਤਾ ਗਿਆ। ਸਿੰਘਾਂ ਨੂੰ ਪ੍ਰਸ਼ਾਦਾ-ਪਾਣੀ ਛਕਾਉਣ ਤੋਂ ਬਾਅਦ ਜ਼ਖ਼ਮੀ ਸਿੰਘਾਂ ਨੂੰ ਗੱਡੀ ਹੇਠੋਂ ਕੱਢਿਆ ਗਿਆ ਅਤੇ ਗੱਡੀ ਨੂੰ ਰਵਾਨਾ ਕੀਤਾ ਗਿਆ। ਬਾਅਦ ਵਿੱਚ ਭਾਈ ਪ੍ਰਤਾਪ ਸਿੰਘ ਜੀ ਅਤੇ ਭਾਈ ਕਰਮ ਸਿੰਘ ਜੀ ਦੋਵੇਂ ਸਿੰਘ ਸ਼ਹੀਦ ਹੋ ਗਏ। 

ਇਸ ਗੱਡੀ ਨੂੰ ਚਲਾਉਣ ਵਾਲੇ ਡਰਾਈਵਰ ਦੇ ਵਿਰੁੱਧ ਅੰਗਰੇਜ਼ ਸਰਕਾਰ ਵੱਲੋਂ ਕੇਸ ਚਲਾਇਆ ਗਿਆ ਕਿ ਇਸ ਨੇ ਇੱਥੇ ਗੱਡੀ ਕਿਉਂ ਰੋਕੀ ਸੀ। ਪੜਤਾਲ ਦੌਰਾਨ ਇਸ ਗੱਡੀ ਦੇ ਡਰਾਈਵਰ ਨੇ ਬਿਆਨ ਦਿੱਤਾ ਸੀ ਕਿ ਮੈਨੂੰ ਇਸ ਸਟੇਸ਼ਨ ਉੱਤੇ ਕਿਸੇ ਵੀ ਕੀਮਤ ਤੇ ਗੱਡੀ ਖੜ੍ਹੀ ਨਾ ਕਰਨ ਦਾ ਹੁਕਮ ਮਿਲਿਆ ਸੀ ਪਰ ਜਦੋਂ ਗੱਡੀ ਇਨ੍ਹਾਂ ਸਿੰਘਾਂ ਨਾਲ ਆ ਕੇ ਟਕਰਾਈ ਤਾਂ ਮੈਨੂੰ ਇੰਝ ਮਹਿਸੂਸ ਹੋਇਆ ਕਿ ਜਿਵੇਂ ਗੱਡੀ ਕਿਸੇ ਪਹਾੜ ਨਾਲ ਟਕਰਾ ਗਈ ਹੋਵੇ। ਇੰਜਣ ਦੀ ਪੜਤਾਲ ਕਰਨ ਤੇ ਵੀ ਇਹ ਹੀ ਨਤੀਜਾ ਨਿਕਲਿਆ ਕਿ ਇਸ ਨੂੰ ਬ੍ਰੇਕ ਨਹੀਂ ਸੀ ਲਗਾਈ ਗਈ। ਇਹ ਸਭ ਉਨ੍ਹਾਂ ਸਿੰਘਾਂ ਦੇ ਸਿਦਕ, ਆਪਣੇ ਗੁਰੂ ਉੱਪਰ ਪੂਰਨ ਭਰੋਸੇ ਅਤੇ ਗੁਰਬਾਣੀ ਦੇ ਅਧਿਐਨ ਤੋਂ ਪ੍ਰਾਪਤ ਹੋਈ ਆਤਮਿਕ ਸ਼ਕਤੀ ਦਾ ਨਤੀਜਾ ਸੀ। 

ਇਸ ਤਰ੍ਹਾਂ ਗੁਰੂ ਜੀ ਦੇ ਸਿੰਘਾਂ ਨੇ ਜਾਨਾਂ ਦੀ ਪਰਵਾਹ ਨਾ ਕਰਦਿਆਂ ਸਿੱਖੀ ਸਿਦਕ ਨਿਭਾਇਆ ਅਤੇ ਮਨੁੱਖੀ ਕਦਰਾਂ-ਕੀਮਤਾਂ ਲਈ ਸ਼ਹੀਦ ਹੋ ਕੇ ਦੁਨੀਆ ਸਾਹਮਣੇ ਇੱਕ ਮਿਸਾਲ ਕਾਇਮ ਕੀਤੀ।

ਇਹ ਜਾਣਕਾਰੀ ਸਾਜ਼ੀ ਕਰਨ ਲਈ ਅਸੀਂ ਧੰਨਵਾਦੀ ਹਾਂ;

ਜੀਵੀਏ ਗੁਰਬਾਣੀ ਨਾਲ ਲਹਿਰ

ਆਤਮ ਪਰਗਾਸ ਸੋਸ਼ਲ ਵੈਲਫ਼ੇਅਰ ਕੌਂਸਲ

+91-82880-10531/32

officeatampargas@gmail.com

http://www.atampargas.org

99, ਪ੍ਰੀਤ ਵਿਹਾਰ, ਦਾਦ, ਪੱਖੋਵਾਲ ਰੋਡ, ਲੁਧਿਆਣਾ-142022

ਅੱਜ ਦੇ ਦਿਨ (ਮਿਤੀ 29 ਅਕਤੂਬਰ, 2019) ਦਾ ਇਤਿਹਾਸ

 ਗੁਰਗੱਦੀ ਦਿਵਸ

 ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿਰਫ਼ ਸਿੱਖਾਂ ਦੇ ਹੀ ਨਹੀਂ ਸਗੋਂ ਸਮੁੱਚੀ ਮਾਨਵਤਾ ਦੇ ਸਦੀਵੀ ਗੁਰੂ ਹਨ।

 ਦੁਨੀਆਂ ਦੇ ਧਾਰਮਿਕ ਗ੍ਰੰਥਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਵੱਖਰਾ ਸਥਾਨ ਹੈ ਕਿਉਂਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਸਮੇਂ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸਭ ਧਰਮਾਂ/ਵਰਨਾਂ ਦੇ ਮਹਾਂਪੁਰਖਾਂ ਦੀ ਬਾਣੀ ਨੂੰ ਸਿੱਖ ਗੁਰੂ ਸਾਹਿਬਾਨ ਦੀ ਬਾਣੀ ਦੇ ਬਰਾਬਰ ਸ਼ਾਮਲ ਕਰਕੇ ਊਚ-ਨੀਚ, ਅਮੀਰ-ਗਰੀਬ ਆਦਿਕ ਦੇ ਸਭ ਭੇਦ-ਭਾਵ ਨੂੰ ਸਦਾ ਲਈ ਮਿਟਾ ਕੇ ਮਨੁੱਖਤਾ ਨੂੰ ਏਕੇ ਦੀ ਲੜੀ ਵਿੱਚ ਪਰੋ ਦਿੱਤਾ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਹਾਨ ਵਿਸ਼ੇਸ਼ਤਾ ਇਹ ਵੀ ਹੈ ਕਿ ਗੁਰੂ ਜੀ ਦੁਨੀਆਂ ਦੇ ਇੱਕੋ-ਇੱਕ ਧਾਰਮਿਕ ਗ੍ਰੰਥ ਹਨ ਜਿਨ੍ਹਾਂ ਨੂੰ ਰੱਬੀ ਪੁਰਖਾਂ ਨੇ ਆਪ ਲਿਖਿਆ ਹੈ। ਹੋਰਨਾਂ ਧਾਰਮਿਕ ਗ੍ਰੰਥਾਂ ਨੂੰ ਵੱਖ-ਵੱਖ ਲਿਖਾਰੀਆਂ ਵੱਲੋਂ ਸੰਬੰਧਿਤ ਪੈਗੰਬਰਾਂ ਦੀ ਜੀਵਨ ਯਾਤਰਾ ਪੂਰੀ ਕਰਨ ਉਪਰੰਤ ਲਿਖਿਆ ਗਿਆ, ਪਰ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਉਚਾਰਨ ਕੀਤੀ ਸਾਰੀ ਬਾਣੀ ਅਤੇ ਉਦਾਸੀਆਂ ਦੌਰਾਨ ਹੋਰ ਮਹਾਂਪੁਰਖਾਂ ਦੀ ਬਾਣੀ ਇਕੱਤਰ ਕਰਕੇ ਆਪ ਲਿਖ ਕੇ ਸ੍ਰੀ ਗੁਰੂ ਅੰਗਦ ਦੇਵ ਜੀ ਨੂੰ ਸੌਂਪ ਦਿੱਤੀ ਅਤੇ ਇਸੇ ਤਰ੍ਹਾਂ ਸਾਰੇ ਗੁਰੂ ਸਾਹਿਬਾਨ ਆਪਣੀ ਬਾਣੀ ਆਪ ਸੰਭਾਲ ਕੇ ਅਗਲੇ ਗੁਰੂ ਸਾਹਿਬਾਨ ਜੀ ਨੂੰ ਸੌਂਪਦੇ ਗਏ ਅਤੇ ਇਹ ਖਜ਼ਾਨਾ ਸ੍ਰੀ ਗੁਰੂ ਅਰਜਨ ਦੇਵ ਜੀ ਕੋਲ ਪਹੁੰਚ ਗਿਆ। 

ਸਿੱਖ ਗੁਰੂ ਸਾਹਿਬਾਨਾਂ ਦੇ ਵੱਧਦੇ ਪ੍ਰਭਾਵ ਨੂੰ ਦੇਖ ਕੇ ਸਮਕਾਲੀ ਹੁਕਮਰਾਨਾਂ ਅਤੇ ਵਿਰੋਧੀ ਤਾਕਤਾਂ ਨੇ ਸੰਗਤਾਂ ਨੂੰ ਗੁੰਮਰਾਹ ਕਰਨ ਲਈ ਆਪਣੀ ਮੱਤ ਅਨੁਸਾਰ ਲਿਖੀ ਬਾਣੀ ਨੂੰ ਗੁਰਬਾਣੀ ਕਹਿ ਕੇ ਪ੍ਰਚਾਰਨਾ ਸ਼ੁਰੂ ਕਰ ਦਿੱਤਾ। ਇਸ ਰੁਝਾਨ ਨੂੰ ਠੱਲ੍ਹ ਪਾਉਣ ਲਈ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਗੁਰਬਾਣੀ ਦੀ ਸਦੀਵੀ ਸੰਭਾਲ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਮਨੁੱਖਤਾ ਦੇ ਮਾਰਗ ਦਰਸ਼ਨ ਲਈ ਗੁਰਬਾਣੀ ਨੂੰ ਸਦਾ ਲਈ ਸੰਭਾਲਣ ਦੀ ਮਹਾਨ ਸੇਵਾ ਕਰ ਦਿੱਤੀ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਆਪੋ-ਆਪਣੀ ਬਾਣੀ ਦਰਜ ਕਰਵਾਉਣ ਲਈ ਭਗਤ ਕਾਹਨੇ ਅਤੇ ਪੀਲੂ ਵਰਗੇ ਹੰਕਾਰੀ ਅਤੇ ਅਖੌਤੀ ਧਾਰਮਿਕ ਲੋਕਾਂ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਉੱਪਰ ਕਈ ਤਰ੍ਹਾਂ ਦੇ ਸਿਆਸੀ ਦਬਾਅ ਪਾਉਣ ਦੀ ਕੋਸ਼ਿਸ਼ ਕੀਤੀ ਪਰ ਗੁਰੂ ਜੀ ਨੇ ਕੋਈ ਸਮਝੌਤਾ ਨਾ ਕੀਤਾ ਅਤੇ ਅਕਾਲ ਪੁਰਖ ਦੇ ਹੁਕਮ ਅਨੁਸਾਰ ਸਿਰਫ਼ ਰੱਬੀ-ਪੁਰਖਾਂ ਦੀ ਬਾਣੀ ਨੂੰ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਸ਼ਾਮਲ ਕੀਤਾ। ਗੁਰੂ ਜੀ ਵੱਲੋਂ ਇਸ ਮਹਾਨ ਗ੍ਰੰਥ ਦਾ ਸੰਕਲਨ 1601 ਈ. ਵਿੱਚ ਸ਼ੁਰੂ ਕੀਤਾ ਗਿਆ ਜੋ 1604 ਈ. ਵਿੱਚ ਸੰਪੰਨ ਹੋਇਆ। 

ਭਾਈ ਗੁਰਦਾਸ ਜੀ, ਜੋ ਗੁਰਮਤਿ ਦੇ ਉੱਘੇ ਵਿਦਵਾਨ ਤੇ ਮੁਖੀ ਪ੍ਰਬੰਧਕਾਂ ਵਿੱਚੋਂ ਇੱਕ ਸਨ, ਨੇ ਰਾਮਸਰ ਸਰੋਵਰ ਦੇ ਰਮਣੀਕ ਕਿਨਾਰੇ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦੀ ਅਗਵਾਈ ਹੇਠ ਪਾਵਨ ਗ੍ਰੰਥ ਨੂੰ ਲਿਖਣ ਦੀ ਸੇਵਾ ਨਿਭਾਈ।

ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਸਮੇਂ ਬਾਣੀ ਨੂੰ 30 ਰਾਗਾਂ ਵਿੱਚ ਤਰਤੀਬ ਅਨੁਸਾਰ ਲਿਖਵਾਇਆ। ਗੁਰੂ ਸਾਹਿਬਾਨ ਦੀ ਬਾਣੀ ਮਹਲਾ ੧, ੨, ੩, ੪, ੫ ਕ੍ਰਮ ਅਨੁਸਾਰ ਦਰਜ ਕਰਨ ਪਿੱਛੋਂ ਭਗਤਾਂ ਦੀ ਬਾਣੀ ਨੂੰ ਦਰਜ ਕੀਤਾ ਗਿਆ। ਇਸ ਬੀੜ (ਗ੍ਰੰਥ) ਨੂੰ *ਆਦਿ ਗ੍ਰੰਥ* ਕਿਹਾ ਜਾਂਦਾ ਹੈ। ਇਸ ਦਾ *ਪਹਿਲਾ ਪ੍ਰਕਾਸ਼ ਭਾਦੋਂ ਸੁਦੀ ੧, ਸੰਮਤ ੧੬੬੧ ਬਿਕ੍ਰਮੀ* ਨੂੰ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਕੀਤਾ ਗਿਆ ਅਤੇ ਬਾਬਾ ਬੁੱਢਾ ਜੀ ਨੂੰ ਪਹਿਲੇ ਗ੍ਰੰਥੀ ਥਾਪਿਆ ਗਿਆ।

ਸੰਨ 1706 ਈ. ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਦਮਦਮਾ ਸਾਹਿਬ, ਤਲਵੰਡੀ ਸਾਬੋ, ਬਠਿੰਡਾ ਵਿਖੇ ਇਸ ਗ੍ਰੰਥ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਸ਼ਾਮਲ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੰਪੂਰਨ ਕੀਤਾ। ''ਜੈਜਾਵੰਤੀ'' ਰਾਗ ਵਿੱਚ ਨੌਵੇਂ ਪਾਤਸ਼ਾਹ ਜੀ ਦੀ ਬਾਣੀ ਨੂੰ ਸ਼ਾਮਲ ਕਰਨ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਰਾਗਾਂ ਦੀ ਗਿਣਤੀ 31 ਹੋ ਗਈ। ਇਸ ਬੀੜ ਨੂੰ *'ਦਮਦਮੀ ਬੀੜ'* ਦੇ ਨਾਮ ਨਾਲ ਜਾਣਿਆ ਜਾਂਦਾ ਹੈ। ਇਸ ਨੂੰ ਲਿਖਣ ਦੀ ਸੇਵਾ ਭਾਈ ਮਨੀ ਸਿੰਘ ਜੀ ਨੇ ਨਿਭਾਈ। ਬਾਬਾ ਦੀਪ ਸਿੰਘ ਜੀ ਨੇ ਇਸ ਬੀੜ ਦੇ ਹੋਰ ਉਤਾਰੇ ਕਰ ਕੇ ਇਹ ਸਰੂਪ ਸਾਰੇ ਤਖ਼ਤਾਂ ਉੱਤੇ ਭੇਜੇ। 

 

 ਸ੍ਰੀ ਗੁਰੂ ਗੋਬਿੰਦ ਸਿੰਘ ਜੀ 1708 ਈਸਵੀ ਵਿੱਚ ਸੱਚਖੰਡ ਪਿਆਨਾ ਕਰਨ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰਗੱਦੀ ਸੌਂਪ ਕੇ ਸਿੱਖਾਂ ਨੂੰ ਇਹ ਹੁਕਮ ਕਰਕੇ:

ਸਭ ਸਿੱਖਨ ਕੋ ਹੁਕਮ ਹੈ ਗੁਰੂ ਮਾਨਿਓ ਗ੍ਰੰਥ

ਜੋਤੀ ਜੋਤ ਸਮਾ ਗਏ। 

 

 ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ 6 ਗੁਰੂ ਸਹਿਬਾਨਾਂ ਤੋਂ ਇਲਾਵਾ 15 ਭਗਤਾਂ, 11 ਭੱਟਾਂ ਤੇ 3 ਗੁਰਸਿੱਖਾਂ ਦੀ ਬਾਣੀ ਦਰਜ ਹੈ, ਜੋ ਹੇਠ ਲਿਖੇ ਅਨੁਸਾਰ ਹਨ;

6 ਗੁਰੂ ਸਾਹਿਬਾਨ 

ਸ੍ਰੀ ਗੁਰੂ ਨਾਨਕ ਦੇਵ ਜੀ

ਸ੍ਰੀ ਗੁਰੂ ਅੰਗਦ ਦੇਵ ਜੀ

ਸ੍ਰੀ ਗੁਰੂ ਅਮਰ ਦਾਸ ਜੀ

ਸ੍ਰੀ ਗੁਰੂ ਰਾਮਦਾਸ ਜੀ

ਸ੍ਰੀ ਗੁਰੂ ਅਰਜਨ ਦੇਵ ਜੀ

ਸ੍ਰੀ ਗੁਰੂ ਤੇਗ ਬਹਾਦਰ ਜੀ

15 ਭਗਤ 

ਭਗਤ ਕਬੀਰ ਜੀ 

ਭਗਤ ਨਾਮਦੇਵ ਜੀ 

ਭਗਤ ਰਵਿਦਾਸ ਜੀ 

ਭਗਤ ਤ੍ਰਿਲੋਚਨ ਜੀ 

ਭਗਤ ਫ਼ਰੀਦ ਜੀ 

ਭਗਤ ਬੇਣੀ ਜੀ 

ਭਗਤ ਧੰਨਾ ਜੀ 

ਭਗਤ ਜੈਦੇਵ ਜੀ

ਭਗਤ ਭੀਖਨ ਜੀ 

ਭਗਤ ਪਰਮਾਨੰਦ ਜੀ

ਭਗਤ ਸੈਣ ਜੀ

ਭਗਤ ਪੀਪਾ ਜੀ

ਭਗਤ ਸਧਨਾ ਜੀ 

ਭਗਤ ਰਾਮਾਨੰਦ ਜੀ

ਭਗਤ ਸੂਰਦਾਸ ਜੀ

11 ਭੱਟ 

ਭੱਟ ਕਲਸਹਾਰ ਜੀ

ਭੱਟ ਜਾਲਪ ਜੀ

ਭੱਟ ਕਿਰਤ ਜੀ

ਭੱਟ ਭਿਖਾ ਜੀ

ਭੱਟ ਸਲ੍ਹ ਜੀ 

ਭੱਟ ਬਲ੍ਹ ਜੀ 

ਭੱਟ ਭਲ੍ਹ ਜੀ 

ਭੱਟ ਨਲ੍ਹ ਜੀ 

ਭੱਟ ਗਯੰਦ ਜੀ 

ਭੱਟ ਮਥੁਰਾ ਜੀ

ਭੱਟ ਹਰਬੰਸ ਜੀ

3 ਗੁਰਸਿੱਖ 

ਭਾਈ ਸੱਤਾ ਜੀ 

ਭਾਈ ਬਲਵੰਡ ਜੀ 

ਭਾਈ ਸੁੰਦਰ ਜੀ 

(ਕੁਝ ਵਿਦਵਾਨ ਉਪਰੋਕਤ ਮਹਾਂਪੁਰਖਾਂ ਦੀ ਬਾਣੀ ਤੋਂ ਇਲਾਵਾ ਬਿਹਾਗੜੇ ਕੀ ਵਾਰ ਮਹਲਾ ੪ ਵਿੱਚ ੩ ਸਲੋਕ ਭਾਈ ਮਰਦਾਨਾ ਜੀ ਦੇ ਮੰਨਦੇ ਹਨ। ਪਰ ਕੁਝ ਵਿਦਵਾਨਾਂ ਅਨੁਸਾਰ ਇਹ ਸਲੋਕ ਸ੍ਰੀ ਗੁਰੂ ਨਾਨਕ ਦੇਵ ਜੀ ਦੁਆਰਾ ਉਚਾਰਣ ਕੀਤੇ ਹੋਏ ਹਨ।)

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਪਰਮੇਸ਼ਰ ਜਾਂ ਨਿਰੰਕਾਰ ਦੇ ਬੋਲ ਹਨ, ਜੋ ਉਸ ਦੀ ਕ੍ਰਿਪਾ-ਦ੍ਰਿਸ਼ਟੀ ਸਦਕਾ ਬਾਣੀਕਾਰਾਂ ਦੇ ਮਾਧਿਅਮ ਰਾਹੀਂ ਸੰਸਾਰੀ ਜੀਵਾਂ ਨੂੰ ਪ੍ਰਾਪਤ ਹੋਏ ਹਨ। ਇਸ ਪ੍ਰਥਾਇ ਗੁਰ ਫ਼ਰਮਾਨ ਹਨ;

ਹਉ ਆਪਹੁ ਬੋਲਿ ਨ ਜਾਣਦਾ ਮੈ ਕਹਿਆ ਸਭੁ ਹੁਕਮਾਉ ਜੀਉ॥

(ਸ੍ਰੀ ਗੁਰੂ ਅਰਜਨ ਦੇਵ ਜੀ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਅੰਗ ੭੬੩)

ਸਤਿਗੁਰ ਕੀ ਬਾਣੀ ਸਤਿ ਸਤਿ ਕਰਿ ਜਾਣਹੁ ਗੁਰਸਿਖਹੁ ਹਰਿ ਕਰਤਾ ਆਪਿ ਮੁਹਹੁ ਕਢਾਏ॥

(ਸ੍ਰੀ ਗੁਰੂ ਰਾਮਦਾਸ ਜੀ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਅੰਗ ੩੦੮)

ਦਸ ਗੁਰੂ ਸਾਹਿਬਾਨ ਤੋਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਭਾਵ ‘ਸ਼ਬਦ-ਗੁਰੂ’ ਹੀ ਸਾਡਾ ਗੁਰੂ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਨੇ *‘ਸਬਦੁ ਗੁਰੂ ਸੁਰਤਿ ਧੁਨਿ ਚੇਲਾ’* ਦਾ ਸੁਨੇਹਾ ਦੇ ਕੇ ਸ਼ਬਦ-ਗੁਰੂ ਦੇ ਸਿਧਾਂਤ ਦੀ ਨੀਂਹ ਆਪ ਹੀ ਰੱਖ ਦਿੱਤੀ ਸੀ, ਜਿਸ ਦੀ ਪ੍ਰੋੜ੍ਹਤਾ ਸ੍ਰੀ ਗੁਰੂ ਰਾਮਦਾਸ ਜੀ ਆਪਣੀ ਪਾਵਨ ਬਾਣੀ ਵਿੱਚ ਇਸ ਤਰ੍ਹਾਂ ਕਰਦੇ ਹਨ ;

ਬਾਣੀ ਗੁਰੂ ਗੁਰੂ ਹੈ ਬਾਣੀ ਵਿਚਿ ਬਾਣੀ ਅੰਮ੍ਰਿਤੁ ਸਾਰੇ॥

ਗੁਰੁ ਬਾਣੀ ਕਹੈ ਸੇਵਕੁ ਜਨੁ ਮਾਨੈ ਪਰਤਖਿ ਗੁਰੂ ਨਿਸਤਾਰੇ॥

ਦੁਨੀਆਂ ਦੇ ਮਹਾਨ ਵਿਦਵਾਨਾਂ ਦਾ ਮੰਨਣਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਸਰਬੱਤ ਦੇ ਭਲੇ ਲਈ ਵੱਡਮੁੱਲਾ ਖਜ਼ਾਨਾ ਹੈ ਅਤੇ ਗੁਰੂ ਜੀ ਦੇ ਉਪਦੇਸ਼ਾਂ ਨੂੰ ਜ਼ਿੰਦਗੀ ਵਿੱਚ ਅਪਣਾ ਕੇ ਸੁਖੀ ਅਤੇ ਖੁਸ਼ਹਾਲ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ। ਇੰਗਲੈਂਡ ਦਾ ਨੋਬਲ ਪੁਰਸਕਾਰ ਵਿਜੇਤਾ ਅਤੇ ਮਹਾਨ ਵਿਦਵਾਨ, ਬਰਟਲੈਂਡ ਰਸਲ, ਲਿਖਦਾ ਹੈ ਕਿ ਸਿੱਖਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਉਪਦੇਸ਼ਾਂ ਸੰਬੰਧੀ ਸੰਸਾਰ ਨੂੰ ਜਾਣੂ ਨਾ ਕਰਵਾ ਕੇ ਬਹੁਤ ਵੱਡਾ ਪਾਪ ਕੀਤਾ ਹੈ ਕਿਉਂਕਿ ਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ਠੀਕ ਢੰਗ ਨਾਲ ਦੁਨੀਆ ਨੂੰ ਸਮਝਾ ਦਿੱਤੀਆਂ ਜਾਂਦੀਆਂ ਤਾਂ ਸਮਾਜ ਦਾ ਵੱਡਾ ਵਿਕਾਸ ਹੋ ਸਕਦਾ ਸੀ।

ਆਓ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਸਮੁੱਚੀ ਮਾਨਵਤਾ ਤੱਕ ਪਹੁੰਚਾਉਣ ਲਈ ਆਤਮ ਪਰਗਾਸ ਸੋਸ਼ਲ ਵੈਲਫ਼ੇਅਰ ਕੌਂਸਲ ਵੱਲੋਂ ਅਰੰਭ ਕੀਤੀ ਗਈ *ਜੀਵੀਏ ਗੁਰਬਾਣੀ ਨਾਲ ਲਹਿਰ* ਨੂੰ ਮਜ਼ਬੂਤ ਕਰਕੇ ਗੁਰੂ ਜੀ ਦੀਆਂ ਖੁਸ਼ੀਆਂ ਦੇ ਪਾਤਰ ਬਣੀਏ।

 

 ਹਵਾਲੇ :- 1. ਸਾਡਾ ਇਤਿਹਾਸ (ਪ੍ਰਿੰ. ਸਤਬੀਰ ਸਿੰਘ) ਪ੍ਰਕਾਸ਼ਕ: ਨਿਊ ਬੁੱਕ ਕੰਪਨੀ, ਜਲੰਧਰ

2. ਸਿੱਖਾਂ ਦੀ ਸੰਖੇਪ ਗਾਥਾ, ਪ੍ਰਕਾਸ਼ਕ: ਸਿੱਖ ਮਿਸ਼ਨਰੀ ਕਾਲਜ, ਲੁਧਿਆਣਾ

3. ਸਿੱਖ ਇਤਿਹਾਸ (ਪ੍ਰੋ. ਕਰਤਾਰ ਸਿੰਘ ਐਮ.ਏ.) ਪ੍ਰਕਾਸ਼ਕ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ

4. ਸਿੱਖ ਇਤਿਹਾਸ (ਪ੍ਰਿੰ. ਤੇਜਾ ਸਿੰਘ, ਡਾ. ਗੰਡਾ ਸਿੰਘ) ਪ੍ਰਕਾਸ਼ਕ: ਪੰਜਾਬੀ ਯੂਨੀਵਰਸਿਟੀ, ਪਟਿਆਲਾ 

5. ਵਿਕੀਪੀਡੀਆ

ਇਹ ਜਾਣਕਾਰੀ ਸਾਜ਼ੀ ਕਰਨ ਲਈ ਅਸੀਂ ਧੰਨਵਾਦੀ ਹਾਂ;

ਜੀਵੀਏ ਗੁਰਬਾਣੀ ਨਾਲ ਲਹਿਰ

ਆਤਮ ਪਰਗਾਸ ਸੋਸ਼ਲ ਵੈਲਫ਼ੇਅਰ ਕੌਂਸਲ 

+91-82880-10531/

 officeatampargas@gmail.com

 http://www.atampargas.org

99, ਪ੍ਰੀਤ ਵਿਹਾਰ, ਦਾਦ, ਪੱਖੋਵਾਲ ਰੋਡ, ਲੁਧਿਆਣਾ-142022

ਅੱਜ ਦੇ ਦਿਨ (ਮਿਤੀ 22 ਅਕਤੂਬਰ, 2019) ਦਾ ਇਤਿਹਾਸ

ਗੁਰਗੱਦੀ-ਦਿਵਸ : ਸ੍ਰੀ ਗੁਰੂ ਹਰਿਕ੍ਰਿਸ਼ਨ ਜੀ  

ਨੋਟ:- ਇਤਿਹਾਸਿਕ ਮਿਤੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪ੍ਰਕਾਸ਼ਿਤ ਨਾਨਕਸ਼ਾਹੀ ਕਲੰਡਰ ਦੇ ਅਧਾਰ ਤੇ ਲਈਆਂ ਗਈਆਂ ਹਨ। ਪਰ, ਬਹੁਤ ਸਾਰੀਆਂ ਮਿਤੀਆਂ ਇਤਿਹਾਸਿਕ ਹਵਾਲਿਆਂ ਨਾਲ ਮੇਲ ਨਹੀਂ ਖਾਂਦੀਆਂ। ਸ਼ਾਨਾਮੱਤੇ ਇਤਿਹਾਸ ਦੇ ਵਾਰਸ ਸਿੱਖਾਂ ਨੇ ਆਪਣੇ ਇਤਿਹਾਸ ਦੀ ਵਿਧੀ ਬੱਧ ਸੰਭਾਲ ਵਿਚ ਵੱਡੀ ਲਾਪ੍ਰਵਾਹੀ ਕੀਤੀ ਹੈ। ਸਿੱਟੇ ਵਜੋਂ ਇਤਿਹਾਸਿਕ ਮਿਤੀਆਂ ਅਤੇ ਘਟਨਾਵਾਂ ਸੰਬੰਧੀ ਪੈਦਾ ਹੋਈਆਂ ਦੁਬਿਧਾਵਾਂ ਦੁਖਦਾਈ ਹਨ। ਵਧੇਰੇ ਦੁਖਦਾਈ ਇਹ ਹੈ ਕਿ ਇਸ ਦਿਸ਼ਾ ਵਿਚ ਸਾਰਥਿਕ ਯਤਨ ਅਰੰਭ ਹੋਏ ਵੀ ਨਜ਼ਰ ਨਹੀਂ ਆਉਂਦੇ। ਆਓ ਜਥੇਬੰਦੀਆਂ ਦੀਆਂ ਵੰਡੀਆਂ ਤੋਂ ਉਤਾਂਹ ਉੱਠ ਕੇ ਇੱਕ ਜੁਟ ਹੋਈਏ ਅਤੇ ਆਪਣੇ ਗੌਰਵਮਈ ਇਤਿਹਾਸ ਨੂੰ ਸੰਭਾਲਣ ਲਈ ਠੋਸ ਉਪਰਾਲੇ ਅਰੰਭ ਕਰੀਏ।

ਮਾਤਾ ਜੀ : ਮਾਤਾ ਕ੍ਰਿਸ਼ਨ ਕੌਰ ਜੀ 

 ਪਿਤਾ ਜੀ : ਸ੍ਰੀ ਗੁਰੂ ਹਰਿਰਾਇ ਜੀ 

 ਜਨਮ-ਮਿਤੀ : 8 ਸਾਵਣ, ਸੰਮਤ 1713 ਬਿ. (7 ਜੁਲਾਈ, ਸੰਨ 1656 ਈ.)  

 ਜਨਮ ਸਥਾਨ : ਕੀਰਤਪੁਰ ਸਾਹਿਬ, ਜ਼ਿਲ੍ਹਾ ਰੂਪਨਗਰ, ਪੰਜਾਬ 

 ਜੋਤੀ-ਜੋਤ : 3 ਵੈਸਾਖ, ਸੰਮਤ 1721 ਬਿ. (30 ਮਾਰਚ, ਸੰਨ 1664 ਈ.)

 ਜੋਤੀ-ਜੋਤ ਸਥਾਨ : ਦਿੱਲੀ 

 ਗੁਰੂ ਸਾਹਿਬ ਜੀ ਦਾ ਬਚਪਨ : ਆਪ ਜੀ ਦਾ ਚਿਹਰਾ ਮਨਮੋਹਣਾ ਅਤੇ ਹਿਰਦਾ ਕੋਮਲ ਸੀ। ਆਪ ਜੀ ਦਾ ਬਚਪਨ ਗੁਰੂ-ਪਿਤਾ ਸ੍ਰੀ ਗੁਰੂ ਹਰਿਰਾਇ ਜੀ ਦੀ ਨਿਗਰਾਨੀ ਹੇਠ ਬੀਤਿਆ ਜਿਸ ਕਾਰਨ ਗੁਰੂ ਸਾਹਿਬ ਜੀ ਦੀ ਰੱਬੀ ਸ਼ਖ਼ਸੀਅਤ ਵਾਲੇ ਗੁਣ ਆਪ ਜੀ ਦੇ ਜੀਵਨ ਦਾ ਹਿੱਸਾ ਬਣ ਗਏ।

ਸ੍ਰੀ ਗੁਰੂ ਹਰਿਰਾਇ ਜੀ ਦਾ ਵੱਡੇ ਪੁੱਤਰ ਵੱਲੋਂ ਮੁੱਖ ਮੋੜਨਾ : ਬਾਲ ਹਰਿਕ੍ਰਿਸ਼ਨ ਜੀ ਦੇ ਵੱਡੇ ਭਰਾ ਰਾਮ ਰਾਇ ਜੀ ਬੜੇ ਚਤੁਰ, ਨੀਤੀ ਨਿਪੁੰਨ ਤੇ ਸਿੱਖ ਸੰਗਤਾਂ ਅਤੇ ਮਸੰਦਾਂ ਵਿਚ ਸਤਿਕਾਰ ਦੀ ਨਿਗ੍ਹਾ ਨਾਲ ਵੇਖੇ ਜਾਂਦੇ ਸਨ। ਜਦ ਔਰੰਗਜ਼ੇਬ ਨੇ ਸ੍ਰੀ ਗੁਰੂ ਹਰਿਰਾਇ ਜੀ ਨੂੰ ਦਿੱਲੀ ਬੁਲਾਇਆ ਤਾਂ ਗੁਰੂ ਜੀ ਨੇ ਆਪਣੀ ਥਾਂ ਆਪਣੇ ਵੱਡੇ ਪੁੱਤਰ ਰਾਮ ਰਾਇ ਨੂੰ ਗੁਰਮਤਿ ਦੇ ਸਿਧਾਂਤ ਸਪੱਸ਼ਟ ਕਰਨ ਲਈ ਦਿੱਲੀ ਭੇਜ ਦਿੱਤਾ। ਰਾਮ ਰਾਇ ਨੇ ਪਹਿਲਾਂ ਤਾਂ ਬਾਦਸ਼ਾਹ ਔਰੰਗਜ਼ੇਬ ਨੂੰ ਆਪਣੀ ਪ੍ਰਤਿਭਾ ਨਾਲ ਬਹੁਤ ਪ੍ਰਭਾਵਿਤ ਕੀਤਾ ਤੇ ਬਾਅਦ ਵਿਚ ਕਰਾਮਾਤਾਂ ਵੀ ਦਿਖਾਈਆਂ। ਅੰਤ ਵਿਚ ਮੁਲਾਣਿਆਂ ਦੇ ਕਹਿਣ ‘ਤੇ ਔਰੰਗਜ਼ੇਬ ਨੇ ਰਾਮ ਰਾਇ ਨੂੰ ਪੁੱਛਿਆ ਕਿ ਤੁਹਾਡੇ ਗ੍ਰੰਥ ਵਿਚ *‘ਮਿਟੀ ਮੁਸਲਮਾਨ ਕੀ ਪੇੜੈ ਪਈ ਕੁਮਿਆਰ’* ਲਿਖ ਕੇ ਇਸਲਾਮ ਧਰਮ ਦੀ ਨਿੰਦਾ ਕੀਤੀ ਗਈ ਹੈ। ਬਾਦਸ਼ਾਹ ਉੱਤੇ ਆਪਣਾ ਬਣਿਆ ਪ੍ਰਭਾਵ ਕਾਇਮ ਰੱਖਣ ਲਈ ਅਤੇ ਉਸ ਦੀ ਖੁਸ਼ੀ ਪ੍ਰਾਪਤ ਕਰਨ ਲਈ ਰਾਮ ਰਾਇ ਨੇ ਕਿਹਾ ਕਿ ਅਸਲ ਸ਼ਬਦ *‘ਮਿਟੀ ਬੇਈਮਾਨ ਕੀ ਪੇੜੈ ਪਈ ਕੁਮਿਆਰ’* ਹੈ ਪਰ ਲਿਖਾਰੀ ਦੀ ਗਲਤੀ ਕਾਰਨ ‘ਮੁਸਲਮਾਨ’ ਲਿਖਿਆ ਗਿਆ ਹੈ। ਇਸ ਘੋਰ ਅਵੱਗਿਆ ਕਾਰਨ ਸ੍ਰੀ ਗੁਰੂ ਹਰਿਰਾਇ ਜੀ ਨੇ ਉਸ ਨੂੰ ਗੁਰਗੱਦੀ ਤੋਂ ਵਾਂਝਾ ਕਰ ਦਿੱਤਾ ਅਤੇ ਸਦਾ ਲਈ ਤਿਆਗ ਦਿੱਤਾ। 

ਗੁਰਗੱਦੀ ਦੀ ਬਖਸ਼ਿਸ਼ : ਸ੍ਰੀ ਗੁਰੂ ਹਰਿਰਾਇ ਜੀ ਨੇ ਆਪਣੇ ਛੋਟੇ ਪੁੱਤਰ ਸ੍ਰੀ ਹਰਿਕ੍ਰਿਸ਼ਨ ਜੀ ਨੂੰ ਅਕਤੂਬਰ 1661 ਈਸਵੀ ਵਿਚ ਯੋਗਤਾ ਦੇ ਅਧਾਰ ‘ਤੇ ਗੁਰਗੱਦੀ ਬਖਸ਼ ਦਿੱਤੀ। ਇਸ ਕਰਕੇ ਰਾਮ ਰਾਇ ਨੇ ਆਪ ਜੀ ਦੀ ਵਿਰੋਧਤਾ ਜਾਰੀ ਰੱਖੀ। ਗੁਰਗੱਦੀ ਉੱਤੇ ਬੈਠਣ ਤੋਂ ਬਾਅਦ ਆਪ ਜੀ ਕੀਰਤਪੁਰ ਸਾਹਿਬ ਵਿਖੇ ਪਹਿਲੇ ਗੁਰੂਆਂ ਦੀ ਤਰ੍ਹਾਂ ਸਿੱਖ ਧਰਮ ਦਾ ਪ੍ਰਚਾਰ ਕਰਦੇ ਅਤੇ ਸਿੱਖਾਂ ਨੂੰ ਉਪਦੇਸ਼ ਦਿੰਦੇ। ਦੂਰ-ਦੂਰ ਤੋਂ ਸਿੱਖ ਸੰਗਤਾਂ ਦਰਸ਼ਨ ਕਰਨ ਲਈ ਆਉਂਦੀਆਂ। ਗੁਰੂ ਜੀ ਨੇ ਉਨ੍ਹਾਂ ਨੂੰ ਨਾਮ ਸਿਮਰਨ ਦੀ ਦਾਤ ਦੇ ਕੇ ਸਿੱਧੇ ਰਸਤੇ ਪਾਇਆ।

ਰਾਮ ਰਾਇ ਵੱਲੋਂ ਔਰੰਗਜ਼ੇਬ ਪਾਸ ਸ਼ਿਕਾਇਤ : ਗੁਰੂ ਸਾਹਿਬ ਦੇ ਵੱਡੇ ਭਰਾ ਰਾਮ ਰਾਇ ਨੇ ਬਾਦਸ਼ਾਹ ਔਰੰਗਜ਼ੇਬ ਕੋਲ ਫਰਿਆਦ ਕੀਤੀ ਕਿ ਮੇਰੇ ਪਿਤਾ ਨੇ ਮੇਰਾ ਹੱਕ ਮਾਰ ਕੇ ਮੇਰੇ ਛੋਟੇ ਭਰਾ ਨੂੰ ਗੁਰਗੱਦੀ ਅਤੇ ਜਾਇਦਾਦ ਦੇ ਦਿੱਤੀ ਹੈ। ਇਹ ਸਭ ਕੁਝ ਤਾਂ ਹੋਇਆ ਕਿਉਂਕਿ ਮੈਂ ਤੁਹਾਡਾ ਹੁਕਮ ਮੰਨਦਾ ਹਾਂ। ਇਹ ਸੁਣਕੇ ਔਰੰਗਜ਼ੇਬ ਨੇ ਰਾਜਾ ਜੈ ਸਿੰਘ ਨੂੰ ਹੁਕਮ ਕੀਤਾ ਕਿ ਉਹ ਗੁਰੂ ਸਾਹਿਬ ਨੂੰ ਦਿੱਲੀ ਬੁਲਾਏ। ਰਾਜਾ ਜੈ ਸਿਘ ਨੇ ਆਪਣੇ ਦੀਵਾਨ ਪਰਸਰਾਮ ਨੂੰ ਗੁਰੂ ਸਾਹਿਬ ਨੂੰ ਸਤਿਕਾਰ ਸਹਿਤ ਦਿੱਲੀ ਲਿਆਉਣ ਲਈ ਭੇਜਿਆ। ਦੀਵਾਨ ਨੇ ਕੀਰਤਪੁਰ ਸਾਹਿਬ ਜਾ ਕੇ ਗੁਰੂ ਸਾਹਿਬ ਨੂੰ ਦਿੱਲੀ ਜਾਣ ਲਈ ਬੇਨਤੀ ਕੀਤੀ। ਗੁਰੂ ਸਾਹਿਬ ਨੇ ਉਸਨੂੰ ਕਿਹਾ ਕਿ ਉਨ੍ਹਾਂ ਨੂੰ ਦਿੱਲੀ ਜਾਣ ਤੋਂ ਕੋਈ ਇਨਕਾਰ ਨਹੀਂ ਪਰ ਉਹ ਔਰੰਗਜ਼ੇਬ ਵਰਗੇ ਬਾਦਸ਼ਾਹ ਦਾ ਮੂੰਹ ਨਹੀਂ ਵੇਖਣਗੇ। ਅੰਤ ਵਿਚ ਗੁਰੂ ਸਾਹਿਬ ਨੇ ਆਪਣੀ ਮਾਤਾ ਜੀ ਅਤੇ ਸਿੱਖ ਸੰਗਤਾਂ ਨਾਲ ਸਲਾਹ ਕਰਕੇ ਦਿੱਲੀ ਜਾਣ ਦਾ ਫੈਸਲਾ ਕੀਤਾ। ਗੁਰੂ ਜੀ ਦੇ ਤੁਰਨ ਸਮੇਂ ਸਿੱਖ ਸੰਗਤਾਂ ਭਾਰੀ ਗਿਣਤੀ ਵਿਚ ਕੀਰਤਪੁਰ ਸਾਹਿਬ ਪਹੁੰਚ ਗਈਆਂ । ਗੁਰੂ ਸਾਹਿਬ ਨੇ ਸਭ ਨੂੰ ਧੀਰਜ ਤੇ ਦਿਲਾਸਾ ਦਿੱਤਾ। ਫਿਰ ਵੀ ਸੈਂਕੜੇ ਸਿੱਖ ਆਪ ਜੀ ਦੇ ਨਾਲ ਚੱਲ ਪਏ। ਅੰਬਾਲੇ ਜ਼ਿਲ੍ਹੇ ਦੇ ਕਸਬੇ ਪੰਜੋਖਰੇ ਪਹੁੰਚ ਕੇ ਗੁਰੂ ਜੀ ਨੇ ਕੁਝ ਉੱਘੇ ਸਿੱਖਾਂ ਤੋਂ ਬਿਨਾਂ ਬਾਕੀ ਸਭ ਨੂੰ ਵਾਪਸ ਮੋੜ ਦਿੱਤਾ। 

ਲਾਲ ਚੰਦ ਬ੍ਰਾਹਮਣ ਦਾ ਹੰਕਾਰ ਤੋੜਨਾ : ਦਿੱਲੀ ਜਾਂਦੇ ਹੋਏ ਗੁਰੂ ਜੀ ਨੇ ਪਹਿਲੀ ਰਾਤ ਪੰਜੋਖਰੇ ਕੱਟੀ। ਉੱਥੋਂ ਦਾ ਇੱਕ ਹੰਕਾਰੀ ਪੰਡਿਤ ਲਾਲ ਚੰਦ ਗੁਰੂ ਜੀ ਨੂੰ ਮਿਲਿਆ ਤੇ ਕਿਹਾ ਕਿ ਸਿੱਖ ਤੁਹਾਨੁੂੰ ਗੁਰੂ ਹਰਿਕ੍ਰਿਸ਼ਨ ਕਹਿੰਦੇ ਹਨ। ਦੁਆਪਰ ਯੁੱਗ ਦੇ ਕ੍ਰਿਸ਼ਨ ਜੀ ਨੇ ਗੀਤਾ ਰਚੀ ਸੀ। ਤੁਸੀਂ ਉਸ ਦੇ ਅਰਥ ਕਰਕੇ ਵਿਖਾਓ। ਗੁਰੂ ਨਾਨਕ ਦੇ ਘਰ ਵਿੱਚੋਂ ਧੁਰੋਂ ਪ੍ਰਾਪਤ ਹੋਈ ਨਿਮਰਤਾ ਦੇ ਧਾਰਨੀ ਸਤਿਗੁਰੂ ਜੀ ਨੇ ਕਿਹਾ ਕਿ ਅਸੀਂ ਤਾਂ ਅਕਾਲ ਪੁਰਖ ਦੇ ਸੇਵਕ ਹਾਂ। ਕਲਾ ਅਕਾਲ ਪੁਰਖ ਦੀ ਹੀ ਵਰਤਦੀ ਹੈ। ਜੇਕਰ ਤੂੰ ਕਲਾ ਦੇਖਣੀ ਹੈ ਤਾਂ ਆਪਣੇ ਨਗਰ ਵਿੱਚੋਂ ਕੋਈ ਬੰਦਾ ਲੈ ਆ, ਗੁਰੂ ਨਾਨਕ ਪਾਤਸ਼ਾਹ ਆਪਣੀ ਮਿਹਰ ਸਦਕਾ ਗੀਤਾ ਦੇ ਅਰਥ ਕਰਕੇ ਤੇਰਾ ਹੰਕਾਰ ਤੋੜ ਦੇਣਗੇ। ਉਹ ਪੰਡਿਤ ਇੱਕ ਛੱਜੂ ਨਾਮੀ ਅਨਪੜ੍ਹ ਆਦਮੀ ਨੂੰ ਲੈ ਆਇਆ। ਸਤਿਗੁਰਾਂ ਨੇ ਉਸ ਨੂੰ ਨਦਰੀਂ ਨਦਰਿ ਨਿਹਾਲ ਕੀਤਾ ਤੇ ਕਿਹਾ ਕਿ ਉਹ ਪੰਡਿਤ ਜੀ ਦੀ ਤਸੱਲੀ ਕਰਵਾਏ। ਗੁਰੂ ਜੀ ਨੇ ਉਸ ਦੇ ਸਿਰ ਤੇ ਸੋਟੀ ਰੱਖ ਦਿੱਤੀ ਅਤੇ ਨੇਤਰਾਂ ਵਿਚ ਨੇਤਰ ਪਾਏ। ਪੰਡਿਤ ਨੇ ਗੀਤਾ ਦੇ ਔਖੇ ਤੋਂ ਔਖੇ ਸਲੋਕਾਂ ਦੇ ਅਰਥ ਉਸ ਕੋਲੋਂ ਪੁੱਛੇ, ਜਿਨ੍ਹਾਂ ਦੇ ਉਸ ਨੇ ਤੁਰੰਤ ਅਰਥ ਕਰ ਦਿੱਤੇ। ਪੰਡਿਤ ਨੇ ਇਹ ਕੌਤਕ ਵੇਖ ਕੇ ਗੁਰੂ ਜੀ ਦੇ ਚਰਨੀਂ ਪੈ ਕੇ ਮਾਫ਼ੀ ਮੰਗੀ। ਉਹ ਗੁਰੂ ਜੀ ਦਾ ਸਿੱਖ ਬਣ ਗਿਆ ਅਤੇ ਇਸ ਇਲਾਕੇ ਵਿਚ ਸਿੱਖੀ ਦਾ ਪ੍ਰਚਾਰ ਕਰਨ ਲੱਗਾ। 

ਦਿੱਲੀ ਵਿਚ ਰਾਜਾ ਜੈ ਸਿੰਘ ਦੇ ਬੰਗਲੇ ਵਿਚ ਠਹਿਰਨਾ : ਦਿੱਲੀ ਪਹੁੰਚ ਕੇ ਗੁਰੂ ਸਾਹਿਬ ਰਾਜਾ ਜੈ ਸਿੰਘ ਦੇ ਬੰਗਲੇ ਵਿਚ ਠਹਿਰੇ, ਜਿੱਥੇ ਅੱਜ ਕੱਲ੍ਹ ਗੁਰਦੁਆਰਾ ਬੰਗਲਾ ਸਾਹਿਬ ਸਥਿਤ ਹੈ। ਔਰੰਗਜ਼ੇਬ ਨੇ ਆਪ ਜੀ ਦੇ ਦਰਸ਼ਨਾਂ ਦੀ ਇੱਛਾ ਪ੍ਰਗਟ ਕੀਤੀ। ਆਪ ਜੀ ਨੇ ਆਪਣੇ ਪਿਤਾ ਵੱਲੋਂ ਦਿੱਤੇ ਆਦੇਸ਼ ਅਨੁਸਾਰ ‘ਨਹਿ ਮਲੇਛ ਕੋ ਦਰਸਨ ਦੇਹੈਂ’ ਕਹਿ ਕੇ ਦਰਸ਼ਨ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਇਹ ਸਲੋਕ ਲਿਖ ਕੇ ਭੇਜ ਦਿੱਤਾ:

‘ਕਿਆ ਖਾਧੈ ਕਿਆ ਪੈਧੈ ਹੋਇ।।

ਜਾ ਮਨਿ ਨਾਹੀ ਸਚਾ ਸੋਇ॥

ਕਿਆ ਮੇਵਾ ਕਿਆ ਘਿਉ ਗੁੜੁ ਮਿਠਾ ਕਿਆ ਮੈਦਾ ਕਿਆ ਮਾਸੁ।।

ਕਿਆ ਕਪੜੁ ਕਿਆ ਸੇਜ ਸੁਖਾਲੀ ਕੀਜਹਿ ਭੋਗ ਬਿਲਾਸ।।

ਕਿਆ ਲਸਕਰ ਕਿਆ ਨੇਬ ਖਵਾਸੀ ਆਵੈ ਮਹਲੀ ਵਾਸੁ।।

ਨਾਨਕ ਸਚੇ ਨਾਮ ਵਿਣੁ ਸਭੇ ਟੋਲ ਵਿਣਾਸੁ।।

ਔਰੰਗਜ਼ੇਬ ਨੇ ਆਪਣੇ ਪੁੱਤਰ ਸ਼ਹਿਜ਼ਾਦਾ ਮੁਅੱਜ਼ਮ ਨੂੰ ਗੁਰੂ ਜੀ ਕੋਲ ਭੇਜਿਆ। ਗੁਰੂ ਜੀ ਨੇ ਉਸ ਨੂੰ ਆਤਮਿਕ ਉਪਦੇਸ਼ ਦੇ ਕੇ ਨਿਹਾਲ ਕੀਤਾ। ਜਦ ਰਾਮ ਰਾਇ ਨੂੰ ਗੱਦੀ ਨਾ ਦਿੱਤੇ ਜਾਣ ਦੀ ਗੱਲ ਤੁਰੀ ਤਾਂ ਗੁਰੂ ਜੀ ਨੇ ਸਪੱਸ਼ਟ ਕੀਤਾ ਕਿ ਗੁਰਗੱਦੀ ਵਿਰਾਸਤ ਜਾਂ ਜੱਦੀ ਮਲਕੀਅਤ ਨਹੀਂ। ਰਾਮ ਰਾਇ ਨੇ ਗੁਰਬਾਣੀ ਦੀ ਤੁਕ ਬਦਲੀ, ਇਸ ਤੇ ਪਿਤਾ ਗੁਰੂ ਜੀ ਨੇ ਉਸ ਨੁੂੰ ਤਿਆਗ ਦਿੱਤਾ। ਇਸ ਲਈ ਉਸ ਦਾ ਗੁਰਗੱਦੀ ਬਾਰੇ ਦਾਅਵਾ ਝੂਠਾ ਹੈ। ਸ਼ਹਿਜ਼ਾਦਾ ਮੁਅੱਜ਼ਮ ਤੋਂ ਇਹ ਸਪੱਸ਼ਟੀਕਰਨ ਸੁਣ ਕੇ ਔਰੰਗਜ਼ੇਬ ਗੁਰੂ ਜੀ ਦੀ ਸਿਆਣਪ ਦਾ ਕਾਇਲ ਹੋ ਗਿਆ। ਉਸ ਨੇ ਰਾਜਾ ਜੈ ਸਿੰਘ ਨੂੰ ਗੁਰੂ ਜੀ ਦੀ ਕਰਾਮਾਤੀ ਸ਼ਕਤੀ ਪਰਖਣ ਲਈ ਕਿਹਾ। ਰਾਜਾ ਜੈ ਸਿੰਘ ਗੁਰੂ ਜੀ ਨੂੰ ਆਪਣੀ ਰਾਣੀ ਦੇ ਮਹਿਲ ਵਿਚ ਲੈ ਗਿਆ। ਰਾਣੀ ਨੇ ਆਪਣੀਆਂ ਗੋਲੀਆਂ ਨੂੰ ਵੀ ਆਪਣੇ ਵਰਗੀਆਂ ਵਧੀਆ ਪੁਸ਼ਾਕਾਂ ਪਹਿਨਾ ਦਿੱਤੀਆਂ ਅਤੇ ਆਪ ਉਨ੍ਹਾਂ ਦੇ ਵਿਚ ਬੈਠ ਗਈ। ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਸਭ ਗੋਲੀਆਂ ਨੂੰ ਛੱਡ ਕੇ ਰਾਣੀ ਦੀ ਗੋਦ ਵਿਚ ਜਾ ਕੇ ਬੈਠ ਗਏ। ਇਸ ਘਟਨਾ ਨਾਲ ਗੁਰੂ ਘਰ ਦੀ ਸ਼ੋਭਾ ਹੋਰ ਵੱਧ ਗਈ।

ਗੁਰੂ ਜੀ ਵੱਲੋਂ ਚੇਚਕ ਪੀੜਤ ਰੋਗੀਆਂ ਦੀ ਸਹਾਇਤਾ ਕਰਨਾ : ਜਦੋਂ ਗੁਰੂ ਜੀ ਦਿੱਲੀ ਪਹੁੰਚੇ ਸਨ ਤਾਂ ਉੱਥੇ ਬੁਖਾਰ ਅਤੇ ਚੇਚਕ ਦੀ ਬਿਮਾਰੀ ਫੈਲੀ ਹੋਈ ਸੀ। ਗੁਰੂ ਜੀ ਨੇ ਦੁਖੀਆਂ ਅਤੇ ਬਿਮਾਰਾਂ ਦੀ ਦਿਨ ਰਾਤ ਸਹਾਇਤਾ ਕੀਤੀ। ਸੰਗਤਾਂ ਦੇ ਦਸਵੰਧ ਅਤੇ ਭੇਟਾ ਨੂੰ ਇਸ ਸੇਵਾ ਲਈ ਵਰਤਿਆ। ਰੋਗੀਆਂ ਦੀ ਸੇਵਾ ਕਰਦਿਆਂ ਗੁਰੂ ਜੀ ਨੂੰ ਵੀ ਤੇਜ਼ ਬੁਖਾਰ ਹੋ ਗਿਆ। ਉਨ੍ਹਾਂ ਦੇ ਸਰੀਰ ਉੱਤੇ ਵੀ ਚੇਚਕ ਦੇ ਲੱਛਣ ਦਿੱਸਣ ਲੱਗ ਪਏ। ਆਪਣਾ ਅੰਤ ਸਮਾਂ ਜਾਣ ਕੇ ਆਪ ਜੀ ਨੇ ਸੰਗਤਾਂ ਨੂੰ ਗੁਰਿਆਈ ਬਾਰੇ ਹੁਕਮ ਦਿੱਤਾ, ‘ਬਾਬਾ ਬਕਾਲੇ’ ਜਿਸ ਦਾ ਭਾਵ ਸੀ ਕਿ ਅਗਲਾ ਗੁਰੂ ਪਿੰਡ ਬਕਾਲੇ ਵਿਚ ਹੈ ।

ਜੋਤੀ-ਜੋਤ ਸਮਾਉਣਾ : ਆਪ ਜੀ 3 ਵੈਸਾਖ, ਸੰਮਤ 1721ਬਿ. (30 ਮਾਰਚ, 1664 ਈ.) ਨੂੰ ਜੋਤੀ-ਜੋਤ ਸਮਾ ਗਏ। ਆਪ ਜੀ ਦਾ ਸਸਕਾਰ ਜਮੁਨਾ ਨਦੀ ਦੇ ਕਿਨਾਰੇ ‘ਤੇ ਕੀਤਾ ਗਿਆ, ਜਿਸ ਥਾਂ ਉੱਤੇ ਹੁਣ ‘ਬਾਲਾ ਸਾਹਿਬ ਗੁਰਦੁਆਰਾ’ ਹੈ।

ਸਿੱਖਿਆ : ਸ੍ਰੀ ਗੁਰੂ ਹਰਿਕ੍ਰਿਸ਼ਨ ਜੀ ਨੇ ਆਪਣੀ ਗੁਰਿਆਈ ਦੇ ਤਿੰਨ ਸਾਲ ਦੇ ਸਮੇਂ ਵਿਚ ਜਿਸ ਸੂਝ, ਸਿਆਣਪ, ਦ੍ਰਿੜ੍ਹਤਾ ਅਤੇ ਦਲੇਰੀ ਨਾਲ ਸਿੱਖ ਪੰਥ ਦੀ ਅਗਵਾਈ ਕੀਤੀ ਉਹ ਆਪਣੀ ਮਿਸਾਲ ਆਪ ਸੀ। ਉਨ੍ਹਾਂ ਨੇ ਦਰਸਾਅ ਦਿੱਤਾ ਕਿ ਪ੍ਰਮਾਤਮਾ ਦੀ ਕਿਰਪਾ ਨਾਲ ਆਤਮਿਕ ਗਿਆਨ ਕਿਸੇ ਵੀ ਉਮਰ ਵਿਚ ਪ੍ਰਾਪਤ ਕੀਤਾ ਜਾ ਸਕਦਾ ਹੈ। ਉਨ੍ਹਾਂ ਦੇ ਜੀਵਨ ਤੋਂ ਸਾਨੂੰ ਨਿਰਭਉ ਅਤੇ ਨਿਰਵੈਰ ਰਹਿੰਦੇ ਹੋਏ ਲੋੜਵੰਦਾਂ ਦੀ ਮਦਦ ਕਰਨ ਅਤੇ ਪਰਮਾਤਮਾ ਦੀ ਯਾਦ ਨੂੰ ਹਰ ਸਮੇਂ ਮਨ ਵਿਚ ਵਸਾ ਕੇ ਉਸ ਦੀ ਰਜ਼ਾ ਵਿਚ ਰਾਜ਼ੀ ਰਹਿਣ ਦੀ ਪ੍ਰੇਰਨਾ ਮਿਲਦੀ ਹੈ।

ਹਵਾਲੇ :1. ਖੂਨ ਸ਼ਹੀਦਾਂ ਦਾ, ਪ੍ਰਕਾਸ਼ਕ: ਸਿੱਖ ਮਿਸ਼ਨਰੀ ਕਾਲਜ (ਰਜਿ.), ਲੁਧਿਆਣਾ

2. ਵਿਕੀਪੀਡੀਆ 

3. ਸਿੱਖ ਹਿਸਟਰੀ ਕਾਰਡ ਭਾਗ - 2 (ਡਾ. ਵਰਿੰਦਰਪਾਲ ਸਿੰਘ), ਪ੍ਰਕਾਸ਼ਕ: ਆਤਮ ਪਰਗਾਸ ਸੋਸ਼ਲ ਵੈਲਫ਼ੇਅਰ ਕੌਂਸਲ, ਲੁਧਿਆਣਾ 

4. ਸਿੱਖ ਇਤਿਹਾਸ (ਪ੍ਰਿੰ. ਤੇਜਾ ਸਿੰਘ, ਡਾ. ਗੰਡਾ ਸਿੰਘ) ਪ੍ਰਕਾਸ਼ਕ: ਪਬਲੀਕੇਸ਼ਨ ਬਿਊਰੋ, ਪੰਜਾਬੀ ਯੂਨੀਵਰਸਿਟੀ, ਪਟਿਆਲਾ

5. ਸਿੱਖ ਇਤਿਹਾਸ ਭਾਗ-੧ (ਪ੍ਰੋ. ਕਰਤਾਰ ਸਿੰਘ ਐਮ.ਏ.) ਪ੍ਰਕਾਸ਼ਕ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ 

ਨੋਟ: ਇਸ ਪੋਸਟ ਨੂੰ ਅੱਗੇ ਸ਼ੇਅਰ ਕਰਨ ਸਮੇਂ ਸੰਸਥਾ ਦਾ ਨਾਮ ਬਦਲ ਕੇ ਆਪਣਾ ਨਾਮ ਨਾ ਲਿਖਿਆ ਜਾਵੇ ਜੀ ਤਾਂ ਜੋ ਸੰਗਤਾਂ ਦੇ ਸੁਝਾਓ ਅਤੇ ਉਤਸ਼ਾਹ ਦੀ ਜਾਣਕਾਰੀ ਪ੍ਰਾਪਤ ਹੋ ਸਕੇ ਤੇ ਇਸ ਸੇਵਾ ਨੂੰ ਵਧੇਰੇ ਨਿਪੁੰਨਤਾ ਨਾਲ ਨਿਭਾਇਆ ਜਾ ਸਕੇ।

ਜੀਵੀਏ ਗੁਰਬਾਣੀ ਨਾਲ ਲਹਿਰ

ਆਤਮ ਪਰਗਾਸ ਸੋਸ਼ਲ ਵੈਲਫ਼ੇਅਰ ਕੌਂਸਲ

 +91-82880-10531/32

  officeatampargas@gmail.com

   http://www.atampargas.org/

  99, ਪ੍ਰੀਤ ਵਿਹਾਰ, ਦਾਦ, ਪੱਖੋਵਾਲ ਰੋਡ, ਲੁਧਿਆਣਾ-142022

ਨਾਮ ਜਪਣ ਦੇ ਲਾਭ -ਸ ਹਰਨਾਰਾਇਣ ਸਿੰਘ ਮੱਲੇਆਣਾ

ਨਾਮ ਜਪਣ ਦੇ ਲਾਭ

1.ਨਾਮ ਜਪਣਾ ਗੁਰੁ ਹੁਕਮ ਦੀ ਪਾਲਣਾ ਹੈ। 
2.ਨਾਮ ਜਾਪ ਵਿਅਕਤੀਤਵ ਜੀਵਨ ਨੂੰ ਸੁਹੇਲਾ ਤੇ ਸਮਾਜ ਅਤੇ ਸੰਸਾਰ ਲਈ ਜ਼ਿਆਦਾ ਲਾਭਕਾਰੀ ਬਣਾਉਣ ਹੈ।
3.ਨਾਮ ਜਪਣ ਨਾਲ ਮਨ ਟਿਕਾਉ ਵਿੱਚ ਆਉਦਾ ਹੈ, ਨਿਰਮਾਣ ਹੁੰਦਾ ਹੈ ਤੇ ਸਦੀਵੀ ਸੁਖ ਦੀ ਅਵਸਥਾ ਖੋੜੇ ਤੇ ਉਮਾਹ ਵਿੱਚ ਰਹਿੰਦਾ ਹੈ।
4.ਨਾਮ ਸਦਕਾ ਸੋਝੀ ਤਿੱਖੀ ਹੁੰਦੀ ਹੈ। ਮਨੁੱਖ ਮਨੋ-ਬ੍ਰਿਿਤਆ ਦੀ ਭਾਵਨਾਤਮਕ ਖੇਡ ਨੂੰ ਸਮਝਣ ਲੱਗ ਪੈਦੀ ਹੈ ਤੇ ਹਓੁਮੈ, ਦੁਬਿਧਾ, ਤ੍ਰਿਸ਼ਨਾ, ਕਾਮ, ਕ੍ਰੋਧ, ਲੋਭ, ਮੋਹ ਆਦਿ ਦੀ ਪਕੜ ਕਮਜ਼ੋਰ ਪੈ ਜਾਦੀ ਹੈ।
5.ਨਾਮ ਜਪਣ ਵਾਲੇ ਮਨੁੱਖ ਦੇ ਸੁਭਾਉ ਵਿੱਚ ਸਰਬ ਸਾਝੀ ਵਾਲਤਾ, ਦਇਆ, ਨਿਮਰਤਾ, ਸਤਿ, ਸੰਤੋਖ, ਸੰਜਮ ਜੈਸੇ ਦੈਵੀ ਗੁਣ ਪ੍ਰਵੇਸ਼ ਕਰਦੇ ਹਨ ਜੋ ਉਸਦੀ ਰਹਿਤ ਨੂੰ ਨਿਰਮਲ ਅਤੇ ਹਰੱਸਮਈ ਬਣਾਉਦੇ ਹਨ।
6.ਨਾਮ ਜਪਣ ਨਾਲ ਸੰਸਾਰਕ ਪੀੜਾ ਦੇ ਸੋਮੇ ਈਰਖਾ, ਡਰ, ਨਫਰਤ ਬੇਚੈਨੀ, ਗਮ ਆਦਿ ਸਮਾਪਤ ਹੋ ਜਾਂਦੇ ਹਨ।
7.ਇਕ ਮਨ ਹੋ ਕੇ ਨਾਮ ਜਪਣ ਨਾਲ ਅਕਾਲ ਪੁਰਖ ਦੀ ਮਿਹਰ ਪ੍ਰਾਪਤ ਹੁੰਦੀ ਹੈ।ਇਸ ਮਿਹਰ ਸਦਕਾ ਸਾਰੇ ਕਾਰਜ ਸੁੱਤੇ ਸਿੱਧ ਰਾਸ ਹੋ ਜਾਂਦੇ ਹਨ।
8.ਜਮ ਦਾ ਤ੍ਰਾਸ ਮਿਟ ਜਾਦਾ ਹੈ ਤੇ ਮਨੁੱਖ ਆਵਾਗਵਨ ਤੋਂ ਮੁਕਤ ਹੋ ਜਾਂਦਾ ਹੈ।
6. ਸੰਗਤ, ਪੰਗਤ 
1.ਸੰਗਤ, ਪੰਗਤ ਸਿੱਖ ਧਾਰਮਿਕ ਜੀਵਨ ਦੇ ਆਵੱਸ਼ਕ ਅੰਗ ਹਨ।ਸੰਗਤ-ਪਗਤ ਦੀ ਪਰੰਪਰਾ ਗੁਰੁ ਨਾਨਕ ਦੇਵ ਜੀ ਨੇ ਆਪ ਸ਼ੁਰੂ ਕੀਤਾ।ਜਿੱਥੇ-ਜਿੱਥੇ ਗਏ ਸੰਗਤਾ ਕਾਇਮ ਕੀਤੀਆ। ਸੰਗਤ, ਪੰਗਤ ਦੇ ਸਥਾਨ ਦਾ ਨਾਉ ਪਹਿਲਾ ਧਰਮਸਾਲ ਤੇ ਫਿਰ ਗੁਰਦੁਆਰਾ ਹੋਇਆ।
2.ਸੰਗਤ.ਪੰਗਤ ਰਾਹੀ ਇਸਤ੍ਰੀ ਨੂੰ ਘਰ ਦੀ ਚਾਰ-ਦੀਵਾਰੀ ਵਿਚੌੋਂ ਕੱਢ ਕੇ ਧਾਰਮਿਕ ਤੇ ਸਮਾਜਿਕ ਜੀਵਨ ਵਿੱਚ ਸ਼ਾਮਿਲ ਕੀਤਾ ਗਿਆ। ਇਸਤ੍ਰੀ ਨੂੰ ਪੁਰਸ਼ ਦੇ ਬਰਾਬਰ ਦਰਜਾ ਦਿੱਤਾ ਗਿਆ ਤੇ ਪਤੀ ਦੇ ਮਰ ਜਾਣ ਤੇ ਪਤਨੀ ਨੂੰ ਸਤੀ ਕਰਨ ਦੀ ਮਨਾਹੀ ਕੀਤੀ ਗਈ। ਵਿਧਵਾ ਲਈ ਵਿਆਹ ਜਾਇਜ਼ ਮੰਨਿਆ ਗਿਆ ਤੇ ਘੁੰਡ ਦਾ ਰਿਵਾਜ ਬੰਦ ਕੀਤਾ ਗਿਆ। ਕੁੜੀਆ ਮਾਰਨ ਦੀ ਸਖਤ ਮਨਾਹੀ ਕੀਤੀ ਗਈ। ਇਸਤ੍ਰੀ ਲਈ ਘਰ ਤੋਂ ਬਾਹਰ ਧਾਰਮਿਕ, ਸਮਾਜਕ, ਆਰਥਿਕ ਤੇ ਹੋਰ ਕਾਰਜ਼ਾ ਲਈ ਬੂਹੇ ਹਰ ਪਾਸੇ ਖੁੱਲ੍ਹੇ ਗਏ।

 

ਸ ਹਰਨਾਰਾਇਣ ਸਿੰਘ ਮੱਲੇਆਣਾ

ਸ਼ਬਦ ਸਾਧਨਾ ਤੇ ਤਬਲਾ ਸੋਲੋ ਮੁਕਾਬਲਾ Video

ਸ੍ਰੀ ਗੁਰੂ ਰਾਮਦਾਸ ਗੁਰਮਿਤ ਸੰਗੀਤ ਅਕੈਡਮੀ ਵੱਲੋਂ ਸ਼ਬਦ ਸਾਧਨਾ ਤੇ ਤਬਲਾ  ਸੋਲੋ ਮੁਕਾਬਲਾ 

ਲਾਈਵ ਪ੍ਰੋਗਰਾਮ ਦੇਖਣ ਲਈ ਸਾਡੇ YouTube Chanel ਸਬਸਕਰਾਇਬ ਕਰੋ 

 

ਸਹੀਦੀ ਦਿਵਸ ਤੇ ਵਿਸੇਸ

 

ਸਰਕਾਰ ਤੇ ਨਗਰ ਨਿਵਾਸੀਆਂ ਦੇ ਅੱਖੋ ਪਰਖੇ ਹੋਈ ਜਰਨੈਲ ਸਾਮ ਸਿੰਘ ਅਟਾਰੀ ਦੀ ਸਹਾਦਤ

ਜਰਨੈਲ ਸਾਮ ਸਿੰਘ ਅਟਾਰੀ ਦੀ ਯਾਦਗਾਰੀ ਇਮਾਰਤ ਹੋਣ ਲੱਗੀ ਢਹਿਢੇਰੀ

ਇਰਦ ਗਿਰਦ ਗੰਦਗੀ ਤੇ ਘਾਹਫੂਸ ਨੇ ਉਜਾੜੇ ਦਾ ਰੂਪ ਧਾਰਿਆ 

ਜਗਰਾਂਉ, 9 ਫਰਵਰੀ ( ਹਰਵਿੰਦਰ ਸਿੰਘ ਸੱਗੂ )—ਜਗਰਾਓ ਤਹਿਸੀਲ ਦੇ ਇਤਿਹਾਸਿਕ ਪਿੰਡ ਕਾਉਂਕੇ ਕਲਾਂ ਨਾਲ ਸਬੰਧਿਤ ੧੮੪੬ ਦੇ ਪਹਿਲੇ ਐਂਗਲੋ ਸਿੱਖ ਯੁੱਧ ਦੌਰਾਨ ਸਭਰਾਵਾਂ ਵਿਖੇ ਸਹੀਦ ਹੋਏ ਅਣਖੀਲੇ ਸੂਰਮੇ,ਸਿੱਖ ਕੌਮ ਦੇ ਨਿਧੜਕ ਜਰਨੈਲ ਸਾਮ ਸਿੰਘ ਅਟਾਰੀ ਦੀ ਪਿੰਡ ਕਾਉਂਕੇ ਕਲਾਂ ਦੇ ਸਰਕਾਰੀ ਹਸਪਤਾਲ ਵਿੱਖੇ ਪ੍ਰੰਪਰਾਗਤ ਯਾਦਗਾਰੀ ਇਮਾਰਤ ਇਸ ਸਮੇ ਢਹਿਢੇਰੀ ਹੋਣੀ ਸੁਰੂ ਹੋ ਗਈ ਹੈ ਤੇ ਯੋਗ ਸਫਾਈ ਨਾ ਹੋਣ ਕਾਰਨ ਇਰਦ ਗਿਰਦ ਘਾਹਫੂਸ ਤੇ ਗੰਦਗੀ ਕਾਰਨ ਉਜਾੜੇ ਦਾ ਰੂਪ ਵੀ ਧਾਰਨ ਕਰ ਚੁੱਕੀ ਹੈ।ਬੇਸੱਕ ਪਿੰਡ ਦੀ ਸਾਮ ਸਿੰਘ ਅਟਾਰੀ ਕਮੇਟੀ ਵੱਲੋ ਇਸ ਯੋਧੇ ਦਾ ਸਹੀਦੀ ਦਿਹਾੜਾ ਨਗਰ ਕੀਰਤਨ ਸਮੇਤ ਭਾਰੀ ਉਤਸਾਹ ਨਾਲ ਮਨਾਇਆ ਜਾਂਦਾ ਹੈ ਪਰ ਯਾਦਗਾਰੀ ਇਮਾਰਤ ਦਾ ਢਹਿਢੇਰੀ ਹੋਣਾ ਤੇ ਸ਼ਾਭਣਯੋਗ ਉਪਰਾਲਾ ਨਾ ਕਰਨਾ ਨਗਰ ਨਿਵਾਸੀਆਂ ਤੇ ਹੁਕਮਰਾਨ ਸਰਕਾਰਾਂ ਲਈ ਭਾਰੀ ਨਾਮੋਸੀ ਵਾਲੀ ਗੱਲ ਹੈ।ਅੱਜ ਇਸ ਇਮਾਰਤ ਸਬੰਧੀ ਜਾਣਕਾਰੀ ਦਿੰਦਿਆ ਭਾਈ ਹਰਚੰਦ ਸਿੰਘ ਕਾਉਂਕੇ ਨੇ ਦੱਸਿਆ ਕਿ ਬੇਸੱਕ ਸਾਮ ਸਿੰਘ ਅਟਾਰੀ ਦੇ ਜੱਦੀ ਪਿੰਡ ਕਾਉਂਕੇ ਕਲਾਂ ਦੇ ਹੋਣ ਕਾਰਨ ਪਿੰਡ ਨੂੰ ਇਸ ਸੂਰਮੇ ਦੀ ਬਦੌਲਤ ਰੱਜਵਾਂ ਪਿਆਰ ਤੇ ਸਤਿਕਾਰ ਮਿਲਿਆ ਹੈ ਪਰ ਉਸ ਦੀ ਯਾਦਗਾਰੀ ਯਾਦ ਦਾ ਢੁਕਵਾਂ ਸਾਂਭਣਯੋਗ ਉਪਰਾਲਾ ਨਾ ਹੋਣਾ ਬੜਾ ਹੀ ਮੰਦਭਾਗਾ ਹੈ । ਉਨਾ ਦੱਸਿਆ ਕਿ ਇਸ ਸੂਰਮੇ ਦੀ ਯਾਦ ਨੂੰ ਸਮਰਪਿਤ ਪਿੰਡ ਵਿੱਚ ਉਨਾ ਦੇ ਸਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਤੇ ਨਗਰ ਕੀਰਤਨ ਵੀ ਸਜਾਏ ਜਾਂਦੇ ਹਨ ਪਰ ਯਾਦਗਾਰ ਦਾ ਮਾਮਲਾ ਅੱਖੋ ਪਰਖੇ ਹੀ ਹੈ।ਪਿੰਡ ਦੇ ਸਰਕਾਰੀ ਸਕੂਲ ਤੇ ਸਰਕਾਰੀ ਹਸਪਤਾਲ ਨਾਲ ਸਬੰਧਿਤ ਯਾਦਗਾਰ ਦਾ ਨਿਰਾਦਰ ਸਮਝੋ ਬਾਹਰ ਹੈ,ਤੇ ਸਾਇਦ ਕਿਸੇ ਆਗੂ ਕੋਲ ਵੀ ਯਾਦਗਾਰ ਸਬੰਧੀ ਜਾਣਕਾਰੀ ਲੈਣ ਦਾ ਸਮਾਂ ਨਹੀ ਹੈ।ਇਸ ਸਬੰਧੀ ਸਾਮ ਸਿੰਘ ਅਟਾਰੀ ਨੌਜਵਾਨ ਸਭਾ ਦੇ ਮੈਂਬਰਾਂ ਗੁਰਚਰਨ ਸਿੰਘ,ਰਾਜਪ੍ਰੀਤ ਸਿੰਘ,ਸਰਪ੍ਰੀਤ ਸਿੰਘ ਅਮਨਦੀਪ ਸਿੰਘ ਨੇ ਕਿਹਾ ਕਿ ਪੁਰਾਣੀਆਂ ਯਾਦਗਾਰਾਂ ਸਬੰਧੀ ਪ੍ਰਸ਼ਾਸਨ ਦਾ ਦਾਅਵਿਆ ਤੋ ਇਲਾਵਾ ਕੋਈ ਹੋਰ ਪ੍ਰਬੰਧ ਨਹੀ ਹੈ ਸਾਡੇ ਵੱਲੋ ਇਸ ਬਾਂਕੇ ਜਰਨੈਲ ਨੂੰ ਸਹਾਦਤ ਤੌਰ ਤੇ ਨਗਰ ਕੀਰਤਨ ਕਰਵਾਉਣ ਦਾ ਉਪਰਾਲਾ ਕੀਤਾ ਜਾਂਦਾ ਹੈ।ਸਾਮ ਸਿੰਘ ਅਟਾਰੀ ਟਰੱਸਟ ਦੇ ਸਰਪ੍ਰਸਤ ਕੁਲਵੰਤ ਸਿੰਘ ਨੇ ਵੀ ਕਿਹਾ ਕਿ ਜੋ ਵੀ ਸਰਕਾਰ ਵੱਲੋ ਫੰਡ ਆਉਦਾਂ ਹੈ ਉਹ ਸਕੂਲ ਦੀ ਭਲਾਈ ਤੇ ਹੋਰਨਾਂ ਕਾਰਜਾ ਤੇ ਖਰਚ ਕੀਤਾ ਜਾਂਦਾ ਹੈ ਹੈ ਤੇ ਸਾਮ ਸਿੰਘ ਅਟਾਰੀ ਦੀ ਯਾਦਗਾਰੀ ਵਾਲੀ ਇਮਾਰਤ ਦੀ ਥਾਂ ਪਿੰਡ ਦੇ ਸਰਕਾਰੀ ਹਸਪਤਾਲ ਦੇ ਹਿੱਸੇ ਆਉਦੀ ਹੈ ਪਰ ਫਿਰ ਵੀ ਅਸੀ ਨਵੀ ਪੰਚਾਇਤ ਦੇ ਸਹਿਯੋਗ ਨਾਲ ਇਸ ਇਮਾਰਤ ਦੀ ਸੰਭਾਲ ਤੇ ਸਫਾਈ ਲਈ ਯੋਗ ਪ੍ਰਬੰਧ ਕਰਾਗੇ।ਇਸ ਸਬੰਧੀ ਸਾਮ ਸਿੰਘ ਅਟਾਰੀ ਟਰੱਸਟ ਦੇ ਪ੍ਰਧਾਨ ਦੇ ਮੌਜੂਦਾ ਸਰਪੰਚ ਜਗਜੀਤ ਸਿੰਘ ਕਾਉਂਕੇ ਦਾ ਵੀ ਕਹਿਣਾ ਹੈ ਕਿ ਇਸ ਇਮਾਰਤ ਤੇ ਪਿੰਡ ਦੇ ਹੋਰਨਾ ਸਮਾਜ ਭਲਾਈ ਕੰਮਾ ਲਈ ਪਿੰਡ ਦੀ ਸਮੁੱਚੀ ਪੰਚਾਇਤ ਦੇ ਸਹਿਯੋਗ ਨਾਲ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਜਲਦੀ ਹੈ ਇਸ ਇਮਾਰਤ ਦੀ ਸੰਭਾਲ ਪਿੰਡ ਦੇ ਹੋਰਨਾ ਕਾਰਜਾ ਨੂੰ ਪੂਰਾ ਕਰਨ ਜਾ ਰਹੀ ਹੈ ।

Japji Sahib || ਜਪੁਜੀ ਸਾਹਿਬ || Bhai Sahib Bhai Giani Ranjit Singh Khalsa || Jan Shakti News

Listen Japji Sahib path, by Bhai Sahib Bhai Giani Ranjit Singh Khalsa and subscribe us for more Gurbani Shabad kirtan and Waheguru Simran & News and Discussion.

ਸ੍ਰੀ ਹਰਿਮੰਦਰ ਸਾਹਿਬ ’ਚ ਸੀਐੱਨਜੀ ਪਾਈਪ ਲਾਈਨ ਦਾ 95 ਫੀਸਦੀ ਕੰਮ ਮੁਕੰਮਲ

ਅੰਮ੍ਰਿਤਸਰ, 14 ਜਨਵਰੀ :  ਸ੍ਰੀ ਹਰਿਮੰਦਰ ਸਾਹਿਬ ਦੇ ਗੁਰੂ ਰਾਮਦਾਸ ਲੰਗਰ ਘਰ ਵਿਚ ਜਲਦੀ ਹੀ ਐੱਲਪੀਜੀ ਗੈਸ ਸਿਲੰਡਰ ਦੀ ਥਾਂ ਹੁਣ ਪਾਈਪ ਸਪਲਾਈ ਰਾਹੀਂ ਸੀਐੱਨਜੀ (ਕੰਪਰੈਸਡ ਨੈਚੁਰਲ ਗੈਸ) ਮਿਲਣੀ ਸ਼ੁਰੂ ਹੋ ਜਾਵੇਗੀ ਜਿਸ ਨਾਲ ਗੁਰੂ ਘਰ ਵਿਚੋਂ ਪ੍ਰਦੂਸ਼ਣ ਹੋਰ ਘਟੇਗਾ। ਇਹ ਯੋਜਨਾ ਅੰਮ੍ਰਿਤਸਰ ਸਮਾਰਟ ਸਿਟੀ ਪ੍ਰੋਜੈਕਟ ਹੇਠ ਸ਼ੁਰੂ ਕੀਤੀ ਜਾ ਰਹੀ ਹੈ ਜਿਸ ਤਹਿਤ ਗੁਜਰਾਤ ਰਾਜ ਪੈਟਰੋਲੀਅਮ ਨਿਗਮ ਵਲੋਂ ਇਸ ਸ਼ਹਿਰ ਵਿਚ ਗੈਸ ਪਾਈਪ ਲਾਈਨ ਵਿਛਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਸ਼ਹਿਰ ਵਿਚ ਲਗਪਗ 13 ਕਿਲੋਮੀਟਰ ਖੇਤਰ ਵਿਚ ਸੀਐੱਨਜੀ ਗੈਸ ਪਾਈਪ ਲਾਈਨ ਵਿਛਾਉਣ ਦਾ ਟੀਚਾ ਹੈ ਜਿਸ ਵਿਚੋਂ 50 ਫੀਸਦ ਕੰਮ ਮੁਕੰਮਲ ਹੋ ਚੁੱਕਾ ਹੈ। ਹਰਿਮੰਦਰ ਸਾਹਿਬ ਦੇ ਲੰਗਰ ਘਰ ਤਕ ਪਾਈਪ ਲਾਈਨ ਵਿਛਾਉਣ ਦਾ ਕੰਮ ਲਗਪਗ ਖਤਮ ਹੋਣ ਕੰਢੇ ਹੈ। ਯੋਜਨਾ ਤਹਿਤ ਮਾਰਚ ਮਹੀਨੇ ਤਕ ਲੰਗਰ ਘਰ ਵਿਚ ਪਾਈਪ ਲਾਈਨ ਰਾਹੀਂ ਸੀਐਨਜੀ ਗੈਸ ਉਪਲਬਧ ਕਰਨ ਦਾ ਟੀਚਾ ਰੱਖਿਆ ਗਿਆ ਹੈ।

ਜਾਣਕਾਰੀ ਅਨੁਸਾਰ ਹਰਿਮੰਦਰ ਸਾਹਿਬ ਵਿਚ ਰੋਜ਼ਾਨਾ ਲੱਖ ਤੋਂ ਵੱਧ ਸ਼ਰਧਾਲੂ ਨਤਮਸਤਕ ਹੋਣ ਆਉਂਦੇ ਹਨ ਅਤੇ ਗੁਰਪੁਰਬ ਤੇ ਹੋਰ ਦਿਨਾਂ ਵਿਚ ਸ਼ਰਧਾਲੂਆਂ ਦੀ ਗਿਣਤੀ ਦੁੱਗਣੀ ਹੋ ਜਾਂਦੀ ਹੈ। ਇਥੇ ਆਉਣ ਵਾਲੇ ਸ਼ਰਧਾਲੂਆਂ ਵਿਚੋਂ 60 ਫੀਸਦ ਤੋਂ ਵਧੇਰੇ ਲੰਗਰ ਵੀ ਛਕਦੇ ਹਨ, ਜਿਸ ਨੂੰ ਤਿਆਰ ਕਰਨ ਵਾਸਤੇ ਰੋਜ਼ਾਨਾ ਸੌ ਐੱਲਪੀਜੀ ਗੈਸ ਸਿਲੰਡਰ ਲਗਦੇ ਹਨ। ਇਸ ਤੋਂ ਇਲਾਵਾ ਲੱਕੜ ਦਾ ਬਾਲਣ ਵੀ ਵਰਤਿਆ ਜਾਂਦਾ ਹੈ ਜਿਸ ਨਾਲ ਪ੍ਰਦੂਸ਼ਣ ਵਧਦਾ ਹੈ। ਦੱਸਣਯੋਗ ਹੈ ਕਿ ਸੀਐਨਜੀ ਗੈਸ ਦੀ ਪ੍ਰਮੁੱਖ ਸਪਲਾਈ ਲਾਈਨ ਬਠਿੰਡਾ, ਲੁਧਿਆਣਾ ਅਤੇ ਜਲੰਧਰ ਤਕ ਪੁੱਜੇਗੀ। ਅੰਮ੍ਰਿਤਸਰ ਸ਼ਹਿਰ ਵਿਚ ਪਹਿਲੇ ਪੜਾਅ ਹੇਠ ਲਗਪਗ 25 ਹਜ਼ਾਰ ਘਰਾਂ ਨੂੰ ਸੀਐੱਨਜੀ ਗੈਸ ਕੁਨੈਕਸ਼ਨ ਮੁਹੱਈਆ ਕਰਵਾਏ ਜਾਣਗੇ। ਇਸ ਤੋਂ ਇਲਾਵਾ ਸ਼ਹਿਰ ਵਿਚ ਵੱਖ ਵੱਖ ਥਾਵਾਂ ’ਤੇ ਗੈਸ ਸਟੇਸ਼ਨ ਵੀ ਸਥਾਪਤ ਹੋਣਗੇ, ਜਿਸ ਨਾਲ ਸੀਐੱਨਜੀ ਰਾਹੀਂ ਚੱਲਣ ਵਾਲੇ ਵਾਹਨਾਂ ਨੂੰ ਗੈਸ ਸਪਲਾਈ ਮਿਲ ਸਕੇਗੀ।