ਭਾਰਤ

ਪੰਜਾਬ ਚੰਡੀਗੜ ਹਿਮਾਚਲ ਚ ਮਹਿਸੂਸ ਹੋਏ  ਭੁਚਾਲ ਦੇ ਤੇਜ ਝਟਕੇ!

ਜਗਰਾਉਂ, 21ਮਾਰਚ (ਗੁਰਕੀਰਤ ਸਿੰਘ/ਮਨਜਿੰਦਰ ਗਿੱਲ ) ਕੁੱਝ ਕੁ ਸਮਾਂ ਪਹਿਲਾਂ ਤਕਰੀਬਨ 10.20 ਮਿੰਟ ਤੇ ਪੰਜਾਬ ਚੰਡੀਗੜ ਤੇ  ਹਿਮਾਚਲ ਚ ਭੁਚਾਲ ਦੇ ਤੇਜ ਝਟਕੇ ਮਹਿਸੂਸ ਕੀਤੇ ਗਏ!ਜਿਸ ਦੀ ਤੀਬਰਤਾ 7.2  ਦੱਸੀ ਜਾ ਰਹੀ ਹੈ! ਫਿਲਹਾਲ ਹਲੇ ਤੱਕ ਕਿਸੇ ਵੀ ਜਾਨੀ ਜਾ ਮਾਲੀ ਨੁਕਸਾਨ ਦੀ ਖਬਰ ਸਾਹਮਣੇ ਨਹੀ ਆਈ! ਪਰ ਇਹ ਭੁਚਾਲ ਦੇ ਝਟਕਿਆਂ ਨੇੇ ਪੰਜਾਬ ਨੂੰ ਪੰਜਾਬ ਦੇ ਲੋਕਾਂ ਨੂੰ ਹਿਲਾਕੇ ਰੱਖ ਦਿੱਤਾ!

ਪੰਜਾਬ ‘ਚ ਦਹਿਸ਼ਤ ਦਾ ਮਾਹੌਲ ਸਿਰਜਣ ਤੋਂ ਗੁਰੇਜ਼ ਕਰਨ ਸਰਕਾਰਾਂ- ਗਿਆਨੀ ਹਰਪ੍ਰੀਤ ਸਿੰਘ

ਸਿੱਖ ਨੌਜਵਾਨਾਂ ਦੇ ਜਜ਼ਬਾਤਾਂ ਨਾਲ ਖੇਡ ਕੇ ਉਨ੍ਹਾਂ ਨੂੰ ਦਿਸ਼ਾਹੀਣ ਕਰਨ ਅਤੇ ਬਲੀ ਦੇ ਬੱਕਰੇ ਬਣਾਉਣ ਲਈ ਵੀ ਵੱਡੀਆਂ ਸ਼ਕਤੀਆਂ ਲਗਾਤਾਰ ਮੌਕੇ ਦੀ ਤਾਕ ਵਿਚ

ਜਮਹੂਰੀਅਤ ਵਿਚ ਰਹਿ ਕੇ ਆਪਣੇ ਹੱਕਾਂ ਦੀ ਗੱਲ ਕਰਨ ਵਾਲੇ ਨੌਜਵਾਨ ਨਾਲ ਸਰਕਾਰੀ ਜਬਰ ਅਤੇ ਨਜਾਇਜ਼ ਹਿਰਾਸਤਾਂ ਦਾ ਅਮਲ ਅਪਨਾਉਣ ਤੋਂ ਸਰਕਾਰਾਂ ਨੂੰ ਗੁਰੇਜ਼ ਕਰਨਾ -ਗਿਆਨੀ ਹਰਪ੍ਰੀਤ ਸਿੰਘ

ਨਵੀਂ ਦਿੱਲੀ, 19 ਮਾਰਚ (ਮਨਪ੍ਰੀਤ ਸਿੰਘ ਖਾਲਸਾ):-ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਸਰਕਾਰਾਂ ਨੂੰ ਸਿਆਸੀ ਮੁਫਾਦਾਂ ਕਾਰਨ ਪੰਜਾਬ ਵਿਚ ਦਹਿਸ਼ਤ ਦਾ ਮਾਹੌਲ ਸਿਰਜਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਜਮਹੂਰੀਅਤ ਵਿਚ ਰਹਿ ਕੇ ਆਪਣੇ ਹੱਕਾਂ ਦੀ ਗੱਲ ਕਰਨ ਵਾਲੇ ਨੌਜਵਾਨ ਹਨ,ਉਨਾ ਨਾਲ ਸਰਕਾਰੀ ਜਬਰ ਅਤੇ ਨਜਾਇਜ਼ ਹਿਰਾਸਤਾਂ ਦਾ ਅਮਲ ਅਪਨਾਉਣ ਤੋਂ ਸਰਕਾਰਾਂ ਨੂੰ ਗੁਰੇਜ਼ ਕਰਨਾ ਚਾਹੀਦਾ ਹੈ ਕਿਉਂਕਿ ਪੰਜਾਬ ਨੇ ਪਹਿਲਾਂ ਹੀ ਬੜੇ ਸੰਤਾਪ ਹੰਢਾਏ ਹਨ ਅਤੇ ਹੁਣ ਚੰਗੇਰੇ ਭਵਿੱਖ ਵੱਲ ਤੁਰਨ ਦੀ ਲੋੜ ਹੈ। 

ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਇੱਥੇ ਜਾਰੀ ਕੀਤੇ ਬਿਆਨ ਵਿਚ ਕਿਹਾ ਹੈ ਕਿ ਪੰਜਾਬ ਦੇ ਚੇਤਿਆਂ ਵਿਚ ਅਤੀਤ ਦੀਆਂ ਹਕੂਮਤਾਂ ਦੇ ਜਬਰ ਦੇ ਡੂੰਘੇ ਜ਼ਖ਼ਮ ਮੌਜੂਦ ਹਨ ਅਤੇ ਇਨ੍ਹਾਂ ਨੂੰ ਭਰਨ ਲਈ ਕਦੇ ਵੀ ਕਿਸੇ ਸਰਕਾਰ ਨੇ ਗੰਭੀਰਤਾ ਨਹੀਂ ਅਪਨਾਈ। ਉਨ੍ਹਾਂ ਕਿਹਾ ਕਿ ਇਸ ਸੰਦਰਭ ਨੂੰ ਅਣਡਿੱਠ ਨਹੀੰ ਕੀਤਾ ਜਾ ਸਕਦਾ ਕਿ ਸਿੱਖ ਨੌਜਵਾਨ ਮਾਨਸਿਕਤਾ ਅੰਦਰ ਸਮੇਂ-ਸਮੇਂ ਦੀਆਂ ਸਰਕਾਰਾਂ ਦੀਆਂ ਵਿਤਕਰੇਬਾਜ਼ੀਆਂ ਤੇ ਵਧੀਕੀਆਂ ਦੇ ਖਿਲਾਫ ਡਾਢਾ ਅਸੰਤੋਸ਼ ਮੌਜੂਦ ਹੈ ਪਰ ਸਿੱਖ ਨੌਜਵਾਨਾਂ ਦੇ ਜਜ਼ਬਾਤਾਂ ਨਾਲ ਖੇਡ ਕੇ ਉਨ੍ਹਾਂ ਨੂੰ ਦਿਸ਼ਾਹੀਣ ਕਰਨ ਅਤੇ ਬਲੀ ਦੇ ਬੱਕਰੇ ਬਣਾਉਣ ਲਈ ਵੀ ਵੱਡੀਆਂ ਸ਼ਕਤੀਆਂ ਲਗਾਤਾਰ ਮੌਕੇ ਦੀ ਤਾਕ ਵਿਚ ਰਹਿੰਦੀਆਂ ਹਨ। ਉਨ੍ਹਾਂ ਸਿੱਖ ਨੌਜਵਾਨਾਂ ਨੂੰ ਵੀ ਟਕਰਾਅ ਦਾ ਰਾਹ ਅਪਨਾਉਣ ਦੀ ਬਜਾਇ ਆਪਣੇ ਬੌਧਿਕ ਤੇ ਅਕਾਦਮਿਕ ਕਾਇਆ-ਕਲਪ ਵਾਲੇ ਰਾਹ ‘ਤੇ ਤੁਰਨ ਦੀ ਸਲਾਹ ਦਿੰਦਿਆਂ ਕੌਮ ਦੇ ਸੁਨਹਿਰੇ ਭਵਿੱਖ ਨੂੰ ਸੰਭਾਲਣ ਦਾ ਸੱਦਾ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਸਮੇਂ ਦੀਆਂ ਸਥਾਪਤੀਆਂ ਦੀ ਵਿਉਂਤਬੰਦੀ ਬੜੀ ਜ਼ਹੀਨ ਹੁੰਦੀ ਹੈ, ਜਿਸ ਕਰਕੇ ਨੌਜਵਾਨਾਂ ਨੂੰ ਕਿਸੇ ਵੀ ਅਜਿਹੇ ਬਹਿਕਾਵੇ ਵਿਚ ਆਉਣ ਤੋਂ ਸੰਕੋਚ ਕਰਨਾ ਚਾਹੀਦਾ ਹੈ, ਜਿਸ ਨਾਲ ਸਰਕਾਰਾਂ ਨੂੰ ਸਿੱਖ ਨੌਜਵਾਨੀ ਦਾ ਦਮਨ ਕਰਨ ਦਾ ਮੌਕਾ ਮਿਲਦਾ ਹੋਵੇ।  ਉਨ੍ਹਾਂ ਕਿਹਾ ਕਿ ਸਰਕਾਰਾਂ ਵਲੋਂ ਸਿੱਖਾਂ ਨੂੰ ਧਾਰਮਿਕ ਤੇ ਰਾਜਨੀਤਕ ਤੌਰ ‘ਤੇ ਕਮਜ਼ੋਰ ਕਰਨ ਦੀ ਨੀਤੀ ਸਿੱਖਾਂ ਅੰਦਰ ਖਲਾਅ ਤੇ ਬੇਚੈਨੀ ਪੈਦਾ ਕਰਦੀ ਹੈ ਅਤੇ ਇਹ ਅਮਲ ਨਾ ਤਾਂ ਸਰਕਾਰਾਂ ਦੇ ਅਤੇ ਨਾ ਹੀ ਪੰਜਾਬ ਦੇ ਹਿਤ ਵਿਚ ਹੈ। ਇਸ ਬਾਰੇ ਸਾਨੂੰ ਸਭ ਨੂੰ ਸੋਚਣ ਦੀ ਲੋੜ ਹੈ।

ਗਿਆਨੀ ਹਰਪ੍ਰੀਤ ਸਿੰਘ ਨੇ ਅੱਗੇ ਕਿਹਾ ਕਿ ਭਾਰਤ ਦੀ ਆਜ਼ਾਦੀ ਲਈ ਸਭ ਤੋਂ ਵੱਧ ਕੁਰਬਾਨੀਆਂ ਕਰਨ ਵਾਲੇ ਸਿੱਖਾਂ ਅੰਦਰ ਇਸ ਦੇਸ਼ ਵਿਚ ਅਲਹਿਦਗੀ ਦਾ ਅਹਿਸਾਸ ਭਰਨ ਵਿਚ ਸਮੇਂ-ਸਮੇਂ ਦੀਆਂ ਸਰਕਾਰਾਂ ਦੇ ਸਿਆਸੀ ਵਿਤਕਰਿਆਂ ਨੇ ਵੱਡੀ ਭੂਮਿਕਾ ਨਿਭਾਈ ਹੈ ਪਰ ਅੱਜ ਸਮਾਂ ਮੰਗ ਕਰ ਰਿਹਾ ਹੈ ਕਿ ਅਤੀਤ ਦੀਆਂ ਗਲਤੀਆਂ ਤੋਂ ਸਬਕ ਸਿੱਖ ਕੇ ਸਰਕਾਰਾਂ ਦੁਆਰਾ ਸਿੱਖਾਂ ਦੇ ਚਿਰੋਕਣੇ ਧਾਰਮਿਕ, ਰਾਜਨੀਤਕ ਅਤੇ ਆਰਥਿਕ ਮਸਲਿਆਂ ਦਾ ਸਰਲੀਕਰਨ ਕਰਕੇ ਸਿੱਖਾਂ ਅੰਦਰ ਬੇਗਾਨਗੀ ਦੇ ਅਹਿਸਾਸ ਨੂੰ ਖਤਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਿਆਸਤ ਤੇ ਸੱਤਾ ਦੇ ਹਿਤਾਂ ਨੂੰ ਪੂਰਨ ਲਈ ਅੱਜ ਦੀਆਂ ਸਰਕਾਰਾਂ ਨੂੰ ਘੱਟ-ਗਿਣਤੀਆਂ ਦੇ ਨੌਜਵਾਨਾਂ ਵਿਚ ਦਹਿਸ਼ਤ, ਡਰ ਅਤੇ ਬੇਗਾਨਗੀ ਦਾ ਅਹਿਸਾਸ ਭਰਨ ਤੋਂ 

ਦਿੱਲੀ ਕਮੇਟੀ ਵੱਲੋਂ ਮਨੁੱਖਤਾ ਦੀ ਕੀਤੀ ਜਾ ਰਹੀ ਸੇਵਾ ਬੇਹੱਦ ਸ਼ਲਾਘਾਯੋਗ- ਅਮਰੀਕੀ ਵਫਦ

ਨਵੀਂ ਦਿੱਲੀ, 16 ਮਾਰਚ (ਮਨਪ੍ਰੀਤ ਸਿੰਘ ਖਾਲਸਾ): ਅਮਰੀਕਾ ਦੀ ਟਿਮਕਨ ਫਾਉਂਡੇਸ਼ਨ ਦੇ ਸੀਈਓ ਹੈਨਰੀ ਕਰਟਜ਼ ਟਿਮਕਨ ਅਤੇ ਭਾਰਤ ਤੇ ਦੱਖਣ ਪੂਰਬੀ ਏਸ਼ੀਆ ਦੇ ਪ੍ਰਧਾਨ ਸੰਜੇ ਕੌਲ ਦੀ ਅਗਵਾਈ ਹੇਠ ਅੱਜ ਅਮਰੀਕਾ ਦੇ ਇਕ ਉਚ ਪੱਧਰੀ ਵਫਦ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਚਲਾਈਆਂ ਜਾ ਰਹੀਆਂ ਸਿਹਤ ਸਹਲੂਤਾਂ ਦੇ ਅਸਥਾਨਾ ਦਾ ਦੌਰਾ ਕੀਤਾ ਅਤੇ ਦੌਰੇ ਮਗਰੋਂ ਕਮੇਟੀ ਨੂੰ ਭਰੋਸਾ ਦੁਆਇਆ ਕਿ ਉਹਨਾਂ ਦੀ ਫਾਉਂਡੇਸ਼ਨ ਜਲਦੀ ਹੀ ਕਮੇਟੀ ਨਾਲ ਮਿਲ ਕੇ ਇਹਨਾਂ ਸੇਵਾਵਾਂ ਦੇ ਵਿਸਥਾਰ ਵਿਚ ਯੋਗਦਾਨ ਪਾਵੇਗੀ।

ਇਸ ਵਫਦ ਨੇ ਸਵੇਰੇ ਪਹਿਲਾਂ ਬਾਲਾ ਸਾਹਿਬ ਹਸਪਤਾਲ ਦਾ ਦੌਰਾ ਕੀਤਾ ਸੀ । ਇਸ ਉਪਰੰਤ ਗੁਰਦੁਆਰਾ ਬੰਗਲਾ ਸਾਹਿਬ ਕੰਪਲੈਕਸ ਵਿਚ ਚਲਾ ਰਹੇ  ਸੀਟੀ ਸਕੈਨ ਅਤੇ ਐਮਆਰਆਈ ਸੈਂਟਰ ਦਾ ਦੌਰਾ ਕੀਤਾ ਤੇ ਨਾਲ ਹੀ ਬਾਲਾ ਪ੍ਰੀਤਮ ਦਵਾਖਾਨੇ ਵੀ ਵੇਖੇ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਹੈਨਰੀ ਕਰਟਜ਼ ਟਿਮਕਨ ਅਤੇ ਸੰਜੇ ਕੌਲ ਨੇ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਦੀ ਟੀਮ ਮਨੁੱਖਤਾ ਦੀ ਸੇਵਾਵਾਂ ਵਾਸਤੇ ਲਾਮਿਸਾਲ ਸੇਵਾਵਾਂ ਦੇ ਰਹੀ ਹੈ। ਉਹਨਾਂ ਕਿਹਾ ਕਿ ਉਹਨਾਂ ਆਪਣੇ ਜੀਵਨ ਵਿਚ ਆਮ ਤਾਂ ਵੇਖਿਆ ਸੀ ਕਿ ਧਾਰਮਿਕ ਸੰਸਥਾ ਧਾਰਮਿਕ ਕਾਰਜਾਂ ਵਿਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਦੀ ਹੈ ਪਰ ਇਹ ਵੇਖ ਕੇ ਮਨ ਨੂੰ ਬਹੁਤ ਖੁਸ਼ੀ ਹੋਈ ਹੈ ਕਿ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਧਰਮ ਦੇ ਨਾਲ ਨਾਲ ਸਿਹਤ ਖੇਤਰ ਤੇ ਸਿੱਖਿਆ ਖੇਤਰ ਵਿਚ ਵੀ ਵੱਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਮਨੁੱਖਤਾ ਦੀ ਸੇਵਾ ਜੀਵਨ ਵਿਚ ਸਭ ਤੋਂ ਉੱਤਮ ਸੇਵਾ ਹੈ ਤੇ ਇਹ ਸੇਵਾ ਕਰ ਕੇ ਹੀ ਅਸੀਂ ਆਪਣਾ ਜਨਮ ਸਫਲਾ ਕਰ ਸਕਦੇ ਹਾਂ।

ਇਸ ਮੌਕੇ ਉਹਨਾਂ ਭਰੋਸਾ ਦੁਆਇਆ ਕਿ ਉਹਨਾਂ ਦੀ ਫਾਉਂਡੇਸ਼ਨ ਵੀ ਜਲਦੀ ਹੀ ਇਕ ਯੋਜਨਾ ਤਿਆਰ ਕਰ ਕੇ ਦਿੱਲੀ ਗੁਰਦੁਆਰਾ ਕਮੇਟੀ ਨਾਲ ਸਹਿਯੋਗੀ ਕਰੇਗੀ ਅਤੇ ਮਨੁੱਖਤਾ ਦੀ ਸੇਵਾ ਦੇ ਇਸ ਉਪਰਾਲੇ ਵਿਚ ਵਾਧੇ ਲਈ ਯੋਗਦਾਨ ਪਾਵੇਗੀ।

ਇਸ ਮੌਕੇ ਦਿੱਲੀ ਗੁਰਦੁਆਰਾ ਕਮੇਟੀ ਦੀ ਟੀਮ ਨੇ ਅਮਰੀਕੀ ਵਫਦ ਨੂੰ ਜੀ ਆਇਆਂ ਕਿਹਾ ਕਿ ਉਹਨਾਂ ਨੂੰ ਸਿਰੋਪਾਓ ਭੇਂਟ ਕਰ ਕੇ ਸਨਮਾਨਤ ਕੀਤਾ। ਇਸ ਮੌਕੇ ਕਮੇਟੀ ਦੀ ਟੀਮ ਨੇ ਕਮੇਟੀ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਸਿਹਤ ਸਹੂਲਤਾਂ, ਸਿੱਖਿਆ ਸਹੂਲਤਾਂ ਤੇ ਧਾਰਮਿਕ ਖੇਤਰ ਵਿਚ ਕੀਤੇ ਜਾ ਰਹੇ ਕਾਰਜਾਂ ਤੋਂ ਵਿਸਥਾਰ ਨਾਲ ਜਾਣੂ ਕਰਵਾਇਆ ਤੇ ਦੱਸਿਆ ਕਿ ਇਹ ਸਾਰੀਆਂ ਸੇਵਾਵਾਂ ਸੰਗਤਾਂ ਦੇ ਦਸਵੰਧ ਨਾਲ ਹੀ ਸੰਭਵ ਹੋਈਆਂ ਹਨ। ਕਮੇਟੀ ਦੀ ਟੀਮ ਨੇ ਦੱਸਿਆ ਕਿ ਇਹਨਾਂ ਸਿਹਤ ਸਹੂਲਤਾਂ ਦੇ ਸ਼ੁਰੂ ਹੋਣ ਨਾਲ ਹੁਣ ਤੱਕ ਹਜ਼ਾਰਾਂ ਮਰੀਜ਼ ਸਿਰਫ 50 ਰੁਪਏ ਵਿਚ ਐਮਆਰਆਈ ਤੇ ਸੀਟੀ ਸਕੈਨ, ਮੁਫਤ ਡਾਇਲਸਿਸ ਦੀ ਸਹੂਲਤ ਤੇ ਬਜ਼ਾਰ ਨਾਲੋਂ 10 ਤੋਂ 90 ਫੀਸਦੀ ਤੱਕ ਸਸਤੀਆਂ ਦਵਾਈਆਂ ਦੀ ਸਹੂਲਤ ਦਾ ਲਾਭ ਲੈ ਚੁੱਕੇ ਹਨ।

ਇਸ ਮੌਕੇ ਦਿੱਲੀ ਗੁਰਦੁਆਰਾ ਕਮੇਟੀ ਦੇ ਸਕੱਤਰ ਸਰਦਾਰ ਜਸਮੇਨ ਸਿੰਘ ਨੋਨੀ, ਮੈਂਬਰ ਅਤੇ ਬੰਗਲਾ ਸਾਹਿਬ ਹਸਪਤਾਲ ਦੇ ਚੇਅਰਮੈਨ ਸਰਦਾਰ ਭੁਪਿੰਦਰ ਸਿੰਘ ਭੁੱਲਰ, ਕਮੇਟੀ ਮੈਂਬਰ ਤੇ ਬਾਲਾ ਸਾਹਿਬ ਹਸਪਤਾਲ ਦੇ ਚੇਅਰਮੈਨ ਗੁਰਦੇਵ ਸਿੰਘ ਅਤੇ ਮੈਂਬਰ ਪ੍ਰਭਜੀਤ ਸਿੰਘ ਜੀਤੀ ਵੀ ਹਾਜ਼ਰ ਸਨ।

ਬੀ.ਬੀ.ਸੀ. ’ਚ ਜੇਕਰ ਕੁਝ ਗਲਤ ਹੈ ਤਾਂ ਹੋਵੇ ਕਾਨੂੰਨੀ ਕਾਰਵਾਈ- ਭੁਪੇਸ਼ ਬਘੇਲ 

ਬੀ.ਬੀ.ਸੀ. ’ਤੇ ਪਾਬੰਦੀ ਲਗਾਓਗੇ, ਇਸ ’ਤੇ ਛਾਪੇਮਾਰੀ ਕਰੋਗੇ, ਡਰਾਉਣ ਦੀ ਕੋਸ਼ਿਸ਼ ਕਰੋਗੇ, ਇਹ ਜਾਇਜ਼ ਨਹੀਂ - ਭੁਪੇਸ਼ ਬਘੇਲ  ਮੁੱਖ ਮੰਤਰੀ ਛੱਤੀਸਗੜ੍ਹ

ਰਾਏਪੁਰ, 11 ਮਾਰਚ- (ਜਨ ਸ਼ਕਤੀ ਨਿਊਜ਼ ਬਿਊਰੋ )-  ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਕਿਹਾ ਕਿ ਜੇਕਰ ਬੀ.ਬੀ.ਸੀ. ਦੀ ਡਾਕੂਮੈਂਟਰੀ ਵਿਚ ਕੁਝ ਗਲਤ ਹੈ ਤਾਂ ਉਸ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਪਰ ਜੇਕਰ ਤੁਸੀਂ ਇਸ ’ਤੇ ਪਾਬੰਦੀ ਲਗਾਓਗੇ, ਇਸ ’ਤੇ ਛਾਪੇਮਾਰੀ ਕਰੋਗੇ, ਡਰਾਉਣ ਦੀ ਕੋਸ਼ਿਸ਼ ਕਰੋਗੇ, ਤਾਂ ਇਹ ਜਾਇਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇ ਗਲਤ ਹੋਵੇ ਤਾਂ ਕਾਰਵਾਈ ਹੋਣੀ ਚਾਹੀਦੀ ਹੈ, ਜੇਕਰ ਮਤਾ ਪਾਸ ਹੋ ਗਿਆ ਤਾਂ ਕੀ ਹੋਇਆ?

ਗੁਜਰਾਤ ਵਿਧਾਨ ਸਭਾ ਵੱਲੋਂ ਬੀਬੀਸੀ ਖ਼ਿਲਾਫ਼ ਪਾਸ ਕੀਤੇ ਮਤੇ ’ਤੇ ਟਿੱਪਣੀ ਕਰਦਿਆਂ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਕਿਹਾ ਕਿ ਜੇਕਰ ਦਸਤਾਵੇਜ਼ੀ ਗ਼ਲਤ ਹੈ ਤਾਂ ਇਸ ਨੂੰ ਚੁਣੌਤੀ ਦਿੱਤੀ ਜਾਣੀ ਚਾਹੀਦੀ ਹੈ ਪਰ ਮਤਾ ਪਾਸ ਕਰਨ ਨਾਲ ਕੀ ਹੋਵੇਗਾ। ਸੀਐਮ ਬਘੇਲ ਨੇ ਰਾਏਪੁਰ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ, "ਜੇਕਰ ਦਸਤਾਵੇਜ਼ੀ ਗਲਤ ਹੈ ਤਾਂ ਇਸ ਨੂੰ ਚੁਣੌਤੀ ਦਿੱਤੀ ਜਾਣੀ ਚਾਹੀਦੀ ਹੈ ਅਤੇ ਇਸ 'ਤੇ ਕਾਰਵਾਈ ਕਰਨ ਦੇ ਤਰੀਕੇ ਹਨ। ਪਰ ਤੁਸੀਂ (ਭਾਜਪਾ ਦੇ ਸਪੱਸ਼ਟ ਸੰਦਰਭ ਵਿੱਚ) ਉਨ੍ਹਾਂ ਵਿਰੁੱਧ ਛਾਪੇਮਾਰੀ ਕੀਤੀ ਅਤੇ ਉਨ੍ਹਾਂ ਨੂੰ ਡਰਾਇਆ ਜੋ ਸਹੀ ਨਹੀਂ ਹੈ," ਸੀਐਮ ਬਘੇਲ ਨੇ ਰਾਏਪੁਰ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ। 

ਜੇਕਰ ਡਾਕੂਮੈਂਟਰੀ ਗਲਤ ਹੈ ਤਾਂ ਕਾਰਵਾਈ ਕਰਨ ਦੀ ਲੋੜ ਹੈ, ਮਤਾ ਪਾਸ ਕਰਕੇ ਕੀ ਹੋਵੇਗਾ, ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਜੇਕਰ ਇਹ ਗਲਤ ਨਹੀਂ ਹੈ ਤਾਂ ਸਵੀਕਾਰ ਕਰੋ। ਇਸ ਤੋਂ ਪਹਿਲਾਂ 10 ਮਾਰਚ ਨੂੰ, ਗੁਜਰਾਤ ਵਿਧਾਨ ਸਭਾ ਨੇ ਇੱਕ ਮਤਾ ਪਾਸ ਕਰਕੇ ਕੇਂਦਰ ਨੂੰ 2002 ਦੇ ਗੋਧਰਾ ਦੰਗਿਆਂ 'ਤੇ ਆਪਣੀ ਦਸਤਾਵੇਜ਼ੀ ਫਿਲਮ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਕਸ ਨੂੰ ਖਰਾਬ ਕਰਨ ਲਈ ਬੀਬੀਸੀ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਬੇਨਤੀ ਕੀਤੀ ਸੀ।

ਇਸ ਸਾਲ ਫਰਵਰੀ ਵਿੱਚ, ਆਮਦਨ ਕਰ ਅਧਿਕਾਰੀਆਂ ਨੇ ਨਵੀਂ ਦਿੱਲੀ ਅਤੇ ਮੁੰਬਈ ਵਿੱਚ ਬ੍ਰਿਟਿਸ਼ ਬ੍ਰੌਡਕਾਸਟਰ ਦੇ ਦਫਤਰਾਂ ਦੀ ਤਲਾਸ਼ੀ ਲਈ ਸੀ। ਕੇਂਦਰ ਸਰਕਾਰ ਨੇ ਜਨਵਰੀ 'ਚ ਬੀਬੀਸੀ ਦੀ ਵਿਵਾਦਤ ਦਸਤਾਵੇਜ਼ੀ ਫਿਲਮ 'ਇੰਡੀਆ: ਦਿ ਮੋਦੀ ਕਵੇਸ਼ਨ' ਦੇ ਲਿੰਕ ਸਾਂਝੇ ਕਰਨ ਵਾਲੇ ਯੂ-ਟਿਊਬ ਵੀਡੀਓਜ਼ ਅਤੇ ਟਵਿੱਟਰ ਪੋਸਟਾਂ ਨੂੰ ਬਲਾਕ ਕਰਨ ਦੇ ਨਿਰਦੇਸ਼ ਜਾਰੀ ਕੀਤੇ ਸਨ।

ਸਿੱਖ ਪਰਿਵਾਰ ਦੀ ਕੇਸਾਂ ਤੋਂ ਫੜ ਕੀਤੀ ਕੁੱਟਮਾਰ, ਪਰਿਵਾਰਿਕ ਮੈਂਬਰ ਸਖ਼ਤ ਫਟੜ

ਨਵੀਂ ਦਿੱਲੀ,  09 ਮਾਰਚ (ਮਨਪ੍ਰੀਤ ਸਿੰਘ ਖਾਲਸਾ):-ਦਿੱਲੀ ਦੇ ਪਹਾੜਗੰਜ ਇਲਾਕੇ 'ਚ ਆਪਣੇ ਘਰ ਦੇ ਬਾਹਰ ਗਲੀ ਵਿਚ ਖੜ੍ਹ ਕੇ ਕੇਸ਼ ਨੂੰ ਧੁੱਪ ਲਵਾ ਰਹੇ ਸਿੱਖ ਪਰਿਵਾਰ ਉਤੇ ਕੁਝ ਲੋਕਾਂ ਵੱਲੋਂ ਕੇਸਾ਼ ਉਤੇ ਟਿੱਪਣੀ ਕਰਨ ਉਪਰੰਤ ਅੱਜ ਦੁਪਹਿਰ ਵੇਲੇ ਹਮਲਾ ਹੋਣ ਦੀ ਦੁਖਦਾਈ ਖ਼ਬਰ ਆਈ ਹੈ। ਪਰਿਵਾਰਿਕ ਮੈਂਬਰ ਨਾਲ ਹੋਈ ਗੱਲਬਾਤ ਮੁਤਾਬਿਕ ਪਰਿਵਾਰ ਦੇ ਮੁਖੀ ਦੀ ਪਤਨੀ ਨੂੰ ਨੱਕ ਅਤੇ ਪਸਲੀਆਂ ਉਤੇ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਉਨ੍ਹਾਂ ਦਾ ਬੱਚਿਆਂ ਸਮੇਤ ਇਲਾਜ ਲੇਡੀ ਹਾਰਡਿੰਗ ਹਸਪਤਾਲ ਵਿਚ ਚਲ ਰਿਹਾ ਹੈ।"

ਉਨ੍ਹਾਂ ਦਸਿਆ ਕਿ ਉੱਥੇ ਰਹਿੰਦੇ ਬੱਚਿਆਂ ਦੀ ਕੁਝ ਆਪਸੀ ਗੱਲਬਾਤ ਹੋਣ ਉਪਰੰਤ ਜਦੋ ਬੀਬੀ ਨਵਨੀਤ ਕੋਰ ਆ ਰਹੇ ਸਨ ਤਦ ਉਨ੍ਹਾਂ ਨੂੰ ਘੇਰ ਕੇ ਹਮਲਾ ਕਰ ਦਿੱਤਾ ਗਿਆ ਜਿਸ ਨੂੰ ਘਰ ਦੇ ਬਾਹਰ ਖੜੇ ਪਰਿਵਾਰਿਕ ਮੈਂਬਰਾਂ ਨੇ ਦੇਖਿਆ ਤੇ ਉਨ੍ਹਾਂ ਨੂੰ ਬਚਾਣ ਲਈ ਗਏ ਜਿਥੇ ਉਨ੍ਹਾਂ ਲੋਕਾਂ ਨੇ ਇਨ੍ਹਾਂ ਦੀ ਕੇਸਾਂ ਤੋਂ ਫੜ ਕੇ ਖਿੱਚ ਧੂਹ ਕੀਤੀ ਤੇ ਨਾਲ ਹੀ ਮਾਰਕੁਟਾਈ ਸ਼ੁਰੂ ਕਰ ਦਿੱਤੀ । ਉਨ੍ਹਾਂ ਦਸਿਆ ਕਿ ਓਹ ਬਾਰ ਬਾਰ ਧਮਕੀਆਂ ਦੇ ਰਹੇ ਸਨ ਜਿਸ ਕਰਕੇ ਪਰਿਵਾਰ ਅੰਦਰ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ । ਦਿੱਲੀ ਦੇ ਸਿੱਖ ਨੇਤਾਵਾਂ ਨੇ ਮਾਮਲੇ ਦੀ ਸਖ਼ਤ ਨਿੰਦਿਆਂ ਕਰਦਿਆਂ ਪ੍ਰਸ਼ਾਸ਼ਨ ਨੂੰ ਤੁਰੰਤ ਕਾਰਵਾਈ ਕਰਕੇ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਮੰਗ ਕੀਤੀ ਹੈ ।

High Commissioner of UK the stuff in India celebrated holi 

Delhi, 09 March (Jan Shakti News Bureau) High Commission of UK, The UK in India team wishes everyone celebrating a very happy, colourful and safe Holi!

The more (colours), the merrier - this is how we celebrated Holi with colleagues, friends and family of the UK in India network.(High Commission of UK in Delhi)

ਬ੍ਰਿਟੇਨ ਦੀ ਪਹਿਲੀ ਮਹਿਲਾ ਸਿੱਖ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਨੂੰ ਮਿਲੀ ਧਮਕੀ 

ਨਵੀਂ ਦਿੱਲੀ/ਲੰਡਨ  06 ਮਾਰਚ -(ਮਨਪ੍ਰੀਤ ਸਿੰਘ ਖਾਲਸਾ)-ਬ੍ਰਿਟੇਨ ਦੀ ਪਹਿਲੀ ਮਹਿਲਾ ਸਿੱਖ ਸੰਸਦ ਮੈਂਬਰ ਪ੍ਰੀਤ ਕੌਰ ਗਿੱਲ ਨੇ ਫੋਨ ਤੇ ਗੱਲਬਾਤ ਕਰਦਿਆਂ ਕਿਹਾ ਕਿ ਧਮਕੀ ਭਰੀ ਈਮੇਲ ਮਿਲਣ ਤੋਂ ਬਾਅਦ ਉਨ੍ਹਾਂ ਨੂੰ ਆਪਣੀ ਸੁਰੱਖਿਆ ਵਧਾਉਣ ਲਈ ਮਜ਼ਬੂਰ ਹੋਣਾ ਪਿਆ ਹੈ । ਜਿਕਰਯੋਗ ਹੈ ਕਿ ਪ੍ਰੀਤ ਕੋਰ ਗਿੱਲ ਬਰਮਿੰਘਮ, ਐਜਬੈਸਟਨ ਤੋਂ ਵਿਰੋਧੀ ਲੇਬਰ ਪਾਰਟੀ ਦੇ ਸੰਸਦ ਮੈਂਬਰ ਹਨ।  ਉਨ੍ਹਾਂ ਨੇ ਫੋਨ ਤੇ ਦੱਸਿਆ ਕਿ ਉਹ ਆਪਣੇ ਪਰਿਵਾਰ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹੈ ਕਿਉਂਕਿ ਉਹ ਇੱਕ ਸੰਸਦ ਮੈਂਬਰ ਵਜੋਂ ਆਪਣੀਆਂ ਰੁਟੀਨ ਡਿਊਟੀਆਂ ਵਿੱਚ ਰੁੱਝੀ ਹੋਈ ਹੈ। “ਇਹ ਮੇਰੇ ਲਈ ਬਹੁਤ ਡੂੰਘੀ ਚਿੰਤਾ ਦਾ ਵਿਸ਼ਾ ਹੈ ਕਿਉਂਕਿ ਮੈਂ ਹਰ ਸਮੇਂ ਹਲਕੇ ਵਿੱਚ ਆਪਣੀਆਂ ਧੀਆਂ ਨਾਲ ਰਹਿੰਦੀ ਹਾਂ।  ਮੇਰਾ ਪਰਿਵਾਰ ਉੱਥੇ ਰਹਿੰਦਾ ਹੈ ਇਸ ਲਈ ਇਸ ਧਮਕੀ ਨੇ ਮੈਨੂੰ ਚਿੰਤਤ ਕਰ ਦਿੱਤਾ ਹੈ।  ਉਨ੍ਹਾਂ ਕਿਹਾ ਕਿ ਇੱਕ ਔਰਤ ਹੋਣ ਦੇ ਨਾਤੇ, ਜਦੋਂ ਤੁਸੀਂ ਆਪਣੇ ਆਪ ਨੂੰ ਅੱਗੇ ਰੱਖਦੇ ਹੋ ਅਤੇ ਤੁਸੀਂ ਬੇਇਨਸਾਫ਼ੀ ਨਾਲ ਲੜਨਾ ਚਾਹੁੰਦੇ ਹੋ, ਤਾਂ ਤੁਸੀਂ ਉਹਨਾਂ ਲੋਕਾਂ ਨੂੰ ਮਿਲਦੇ ਹੋ ਜੋ ਤੁਹਾਨੂੰ ਇਹ ਗੱਲਾਂ ਕਹਿਣ ਨੂੰ ਠੀਕ ਸਮਝਦੇ ਹਨ।  ਮੈਂ ਵਿਸ਼ਵਾਸ ਨਹੀਂ ਕਰ ਸਕਦੀ ਕਿ ਇਸ ਵਿਅਕਤੀ ਨੇ ਧਮਕੀ ਦੇਣ ਲਈ ਆਪਣੇ ਕੰਮ ਦੀ ਈਮੇਲ ਦੀ ਵਰਤੋਂ ਕੀਤੀ ਹੈ।" ਉਹ ਆਪਣੀ ਸੁਰੱਖਿਆ ਲਈ ਇੱਕ ਬਾਡੀਗਾਰਡ ਦੀ ਵਰਤੋਂ ਕਰਦੀ ਹੈ ਅਤੇ ਉਨ੍ਹਾਂ ਨੇ ਵੈਸਟ ਮਿਡਲੈਂਡਜ਼ ਪੁਲਿਸ ਨੂੰ ਧਮਕੀਆਂ ਬਾਰੇ ਸੂਚਿਤ ਕੀਤਾ ਹੈ ।

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕ੍ਰਿਸ਼ਨਾ ਪਾਰਕ ਐਕਸਟੈਂਸ਼ਨ ਵਿਖੇ ਭਾਈ ਘਨੱਈਆ ਜੀ ਚੈਰੀਟੇਬਲ ਮੈਡੀਕਲ ਸੈਂਟਰ ਦਾ ਹੋਇਆ ਉਦਘਾਟਨ 

ਨਵੀਂ ਦਿੱਲੀ, 5 ਮਾਰਚ (ਮਨਪ੍ਰੀਤ ਸਿੰਘ ਖਾਲਸਾ): ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕ੍ਰਿਸ਼ਨਾ ਪਾਰਕ ਐਕਸਟੈਂਸ਼ਨ ਵਿਖੇ ਭਾਈ ਘਨੱਈਆ ਜੀ ਚੈਰੀਟੇਬਲ ਮੈਡੀਕਲ ਸੈਂਟਰ ਦਾ ਉਦਘਾਟਨ ਕਾਰ ਸੇਵਾ ਵਾਲੇ ਬਾਬਾ ਬਚਨ ਸਿੰਘ ਜੀ ਨੇ ਆਪਣੇ ਕਰ ਕਮਲਾਂ ਨਾਲ ਕੀਤਾ।

ਇਸ ਮੌਕੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਭਾਈ ਮਨੋਹਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸੀਸਗੰਜ ਸਾਹਿਬ ਨੇ ਕੀਤਾ । ਇਸ ਮੌਕੇ ਗਿਆਨੀ ਹਰਨਾਮ ਸਿੰਘ ਜੀ ਅਤੇ ਗਿਆਨੀ ਜੋਗਿੰਦਰ ਸਿੰਘ ਜੀ ਨੇ ਗੁਰੂ ਸਾਹਿਬ ਦੇ ਉਪਦੇਸ਼ ਤੇ ਸੰਦੇਸ਼ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ।

ਇਸ ਮੌਕੇ ਹਾਜ਼ਰ ਸੰਗਤਾਂ ਨੂੰ ਸੰਬੋਧਨ ਕਰਦਿਆਂ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਇਹ ਮੈਡੀਕਲ ਸੈਂਟਰ ਡੇਢ ਦੋ ਸਾਲ ਪਹਿਲਾਂ ਹੀ ਖੁੱਲ੍ਹ ਜਾਣਾ ਸੀ ਪਰ ਕੋਰੋਨਾ ਕਾਲ ਕਾਰਨ ਇਹ ਪ੍ਰੋਗਰਾਮ ਪਛੜ ਗਿਆ ਤੇ ਅੱਜ ਮੈਡੀਕਲ ਸੈਂਟਰ ਦਾ ਉਦਘਾਟਨ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਇਸ ਸੈਂਟਰ ਵਿਚ ਆਲਾ ਮਿਆਰੀ ਡਾਕਟਰ ਲੋਕਾਂ ਦਾ ਇਲਾਜ ਕਰਨਗੇ ਅਤੇ ਹਰ ਤਰ੍ਹਾਂ ਦੇ ਟੈਸਟਾਂ ਕਰਨ ਦਾ ਵੀ ਇਥੇ ਢੁਕਵਾਂ ਪ੍ਰਬੰਧ ਕੀਤਾ ਗਿਆ ਹੈ।ਉਹਨਾਂ ਕਿਹਾ ਕਿ ਇਸਦੇ ਨਾਲ ਐਮ ਆਰ ਆਈ ਤੇ ਸੀ ਟੀ ਸਕੈਨ ਵਰਗੇ ਟੈਸਟ ਗੁਰਦੁਆਰਾ ਬੰਗਲਾ ਸਾਹਿਬ ਵਿਚ ਪਹਿਲਾਂ ਹੀ 50 ਰੁਪਏ ਵਿਚ ਉਪਲਬਧ ਹਨ ਜੋ ਉਥੇ ਕਰਵਾਏ ਜਾ ਸਕਣਗੇ।

ਉਹਨਾਂ ਇਹ ਵੀ ਦੱਸਿਆ ਕਿ ਇਸ ਮੈਡੀਕਲ ਸੈਂਟਰ ਵਿਚ ਦੰਦਾਂ ਦੇ ਇਲਾਜ ਵਾਸਤੇ ਆਧੁਨਿਕ ਸਹੂਲਤਾਂ ਹਨ, ਆਧੁਨਿਕ ਫਿਜ਼ੀਓਥੈਰੇਪੀ ਮਸ਼ੀਨਾਂ ਲਗਾ ਕੇ ਫਿਜ਼ੀਓਥੈਰੇਪੀ ਦਾ ਪ੍ਰਬੰਧ ਵੀ ਕੀਤਾ ਗਿਆ ਹੈ ਤੇ ਇਸ ਤੋਂ ਇਲਾਵਾ ਅੱਖਾਂ ਦੇ, ਨੱਕ ਗਲਾ ਕੰਨ, ਮੈਡੀਸਿਨ ਆਦਿ ਸਮੇਤ ਵੱਖ-ਵੱਖ ਬਿਮਾਰੀਆਂ ਦੇ ਮਾਹਰ ਡਾਕਟਰ ਉਪਲਬਧ ਹੋਣਗੇ ਜੋ ਲੋਕਾਂ ਦੇ ਇਲਾਜ ਵਿਚ ਸਹਾਈ ਹੋਣਗੇ।

ਉਹਨਾਂ ਦੱਸਿਆ ਕਿ ਸੰਗਤਾਂ ਦੇ ਸਹਿਯੋਗ ਨਾਲ ਇਸ ਅਸਥਾਨ ’ਤੇ ਪੁਰਾਣੀ ਡਿਸਪੈਂਸਰੀ ਦੀ ਬਿਲਡਿੰਗ ਤੋੜ ਕੇ 5 ਮੰਜ਼ਿਲਾ ਇਮਾਰਤ ਤਿਆਰ ਕੀਤੀ ਗਈ ਹੈ। ਉਹਨਾਂ ਕਿਹਾ ਕਿ ਮੈਡੀਕਲ ਸੈਂਟਰ ਦਾ ਨਾਂ ਭਾਈ ਘਨੱਈਆ ਜੀ ਦੇ ਨਾਂ ’ਤੇ ਇਸ ਕਰ ਕੇ ਰੱਖਿਆ ਹੈ ਕਿਉਂਕਿ ਉਹਨਾਂ ਮਨੁੱਖਤਾ ਦੀ ਸੇਵਾ ਕਰਦਿਆਂ ਇਹ ਨਹੀਂ ਵੇਖਿਆ ਕਿ ਕੌਣ ਆਪਣਾ ਹੈ ਤੇ ਕੌਣ ਬੇਗਾਨਾ ਹੈ ਤੇ ਉਹਨਾਂ ਸਭ ਦੀਸੇਵਾ  ਕੀਤੀ । ਉਹਨਾਂ ਕਿਹਾ ਕਿ ਇਸ ਅਸਥਾਨ ’ਤੇ ਵੀ ਮਨੁੱਖਤਾ ਦੀ ਸੇਵਾ ਹੋਣੀ ਹੈ, ਇਸੇ ਲਈ ਇਸ ਅਸਥਾਨ ਦਾ ਨਾਂ ਵੀ ਭਾਈ ਘਨੱਈਆ ਜੀ ਦੇ ਨਾਂ ’ਤੇ ਰੱਖਿਆ ਗਿਆ ਹੈ।

ਇਸ ਮੌਕੇ ਪ੍ਰੋਗਰਾਮ ਵਿਚ ਪੰਥ ਰਤਨ ਬਾਬਾ ਹਰਬੰਸ ਸਿੰਘ ਜੀ ਤੋਂ ਵਰੋਸਾਏ ਮਹਾਂਪੁਰਖ ਬਾਬਾ ਬਚਨ ਸਿੰਘ ਜੀ ਕਾਰ ਸੇਵਾ ਵਾਲੇ, ਬਾਬਾ ਸੁਰਿੰਦਰ ਸਿੰਘ ਜੀ, ਬਾਬਾ ਸਤਨਾਮ ਸਿੰਘ ਜੀ, ਗਿਆਨੀ ਹਰਨਾਮ ਸਿੰਘ, ਗਿਆਨੀ ਜੋਗਿੰਦਰ ਸਿੰਘ, ਹਜ਼ੂਰੀ ਰਾਗੀ ਗੁਰਦੁਆਰਾ ਸੀਸਗੰਜ ਸਾਹਿਬ ਭਾਈ ਸਤਿੰਦਰ ਸਿੰਘ ਸਰਤਾਜ ਸਮੇਤ ਵੱਡੀ ਗਿਣਤੀ ਵਿਚ ਸ਼ਖਸੀਅਤਾਂ ਹਾਜ਼ਰ ਸਨ।

ਭਾਜਪਾ ਸਰਕਾਰ ਈਡੀ, ਸੀਬੀਆਈ ਦੀ ਵਰਤੋਂ ਕਰਕੇ ਵਿਰੋਧੀਆਂ ਨੂੰ ਜੇਲ੍ਹ ਵਿੱਚ ਬੰਦ ਕਰ ਰਹੀਆਂ - ਰਾਘਵ ਚੱਢਾ  

ਸੱਤਾ ’ਤੇ ਕਬਜ਼ ਕਾਲੇ ਅੰਗਰੇਜ਼ਾਂ ਨਾਲ ਲੜਨ ਲਈ ਬਹੁਤ ਕੁਰਬਾਨੀਆਂ ਦੇਣੀਆਂ ਪੈ ਸਕਦੀਆਂ ਹਨ - ਆਮ ਆਦਮੀ ਪਾਰਟੀ

ਨਵੀਂ ਦਿੱਲੀ, 26 ਫਰਵਰੀ, (ਜਨ ਸ਼ਕਤੀ ਨਿਊਜ਼ ਬਿਊਰੋ )  ਸ਼ਰਾਬ ਨੀਤੀ ਮਾਮਲੇ ਵਿੱਚ ਸੀਬੀਆਈ ਵੱਲੋਂ ਅੱਜ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਪ੍ਰੈਸ ਕਾਨਫਰੰਸ ਕੀਤੀ। ਆਮ ਆਦਮੀ ਪਾਰਟੀ ਦੇ ਆਗੂ ਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਸੱਤਾ ਉਤੇ ਕਬਜ਼ ਕਾਲੇ ਅੰਗਰੇਜ਼ਾਂ ਨਾਲ ਲੜਨ ਲਈ, ਸੱਤਾ ਦੇ ਨਸ਼ੇ ’ਚ ਭਾਜਪਾ ਨੂੰ ਸੱਤਾ ਵਿਚੋਂ ਹਟਾਉਣ ਲਈ ਲੋਕਾਂ ਨੂੰ ਕੁਰਬਾਨੀਆਂ ਦੇਣੀਆਂ ਪੈਣਗੀਆਂ। ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਮਨੀਸ਼ ਸਿਸੋਦੀਆ ਨੂੰ ਭਾਜਪਾ ਜੇਲ੍ਹ ਵਿੱਚ ਬੰਦ ਕਰਨਾ ਚਾਹੁੰਦੀ ਹੈ, ਇਸ ਉਤੇ ਕੋਈ ਦੁੱਖ ਨਹੀਂ, ਕਿਉਂਕਿ ਭਾਜਪਾ ਉਨ੍ਹਾਂ ਲੋਕਾਂ ਨੂੰ ਝੂਠੇ ਕੇਸਾਂ ਵਿੱਚ ਜੇਲ੍ਹ ’ਚ ਬੰਦ ਕਰਨਾ ਚਾਹੁੰਦੀ ਹੈ ਜੋ ਉਨ੍ਹਾਂ ਨੂੰ ਚੈਲਜ ਕਰਦੇ ਹਨ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਭਾਜਪਾ ਨੂੰ ਹਰਾਉਂਦਾ ਹੈ ਤਾਂ ਉਹ ਹੈ ਅਰਵਿੰਦ ਕੇਜਰੀਵਾਲ, ਭਾਜਪਾ ਕੇਜਰੀਵਾਲ ਦੇ ਬੰਦਿਆਂ ਨੂੰ ਹੁਣ ਜੇਲ੍ਹਾਂ ਵਿੱਚ ਬੰਦ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਭਾਜਪਾ ਦੀ ਈਡੀ, ਸੀਬੀਆਈ ਅਤੇ ਜੇਲ੍ਹ ਤੋਂ ਡਰਨ ਵਾਲੀ ਨਹੀਂ ਹੈ। ਉਨ੍ਹਾਂ ਕਿਹਾ ਕਿ ਅੱਜ ਈਡੀ, ਸੀਬੀਆਈ ਦੀ ਵਰਤੋਂ ਕਰਕੇ ਲੋਕਾਂ ਨੂੰ ਜੇਲ੍ਹ ਵਿੱਚ ਸੁੱਟਿਆ ਜਾ ਰਿਹਾ ਹੈ।

 

ਟਰੱਕ ਨੇ ਤਿੰਨ ਖੜੀਆ ਬੱਸਾਂ ਨੂੰ ਮਾਰੀ ਟੱਕਰ ਲਾਏ ਲਾਸਾ ਦੇ ਢੇਰ 

15 ਲੋਕਾ ਦੀ ਮੌਤ ਤਕਰੀਬਨ 50 ਦੇ ਲਗਭਗ ਜਖਮੀ

ਭੂਪਾਲ, 25 ਫ਼ਰਵਰੀ   (ਜਨ ਸ਼ਕਤੀ ਨਿਊਜ਼ ਬਿਊਰੋ ) ਮੱਧ ਪ੍ਰਦੇਸ਼ ਦੇ ਸਿੱਧੀ 'ਚ ਚੁਰਹਟ-ਰੀਵਾ ਰਾਸ਼ਟਰੀ ਰਾਜਮਾਰਗ 'ਤੇ ਰਾਤ ਹੋਏ ਭਿਆਨਕ ਸੜਕ ਹਾਦਸੇ 'ਚ 15 ਬੱਸ ਯਾਤਰੀਆਂ ਦੀ ਮੌਤ ਹੋ ਗਈ। 8 ਦੀ ਮੌਕੇ 'ਤੇ ਹੀ ਮੌਤ, ਜਦਕਿ ਬਾਕੀਆਂ ਨੇ ਹਸਪਤਾਲ 'ਚ ਦਮ ਤੋੜ ਦਿੱਤਾ। 50 ਯਾਤਰੀ ਜ਼ਖਮੀ ਇਨ੍ਹਾਂ ਵਿੱਚੋਂ 10 ਦੀ ਹਾਲਤ ਗੰਭੀਰ ਬਣੀ ਹੋਈ ਹੈ। ਹਾਦਸਾ ਟਰੱਕ ਦਾ ਟਾਇਰ ਫਟਣ ਕਾਰਨ ਵਾਪਰਿਆ। ਬੇਕਾਬੂ ਟਰੱਕ ਨੇ ਖੜ੍ਹੀਆਂ ਤਿੰਨ ਬੱਸਾਂ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਹੁਣ ਤੱਕ ਸਿਰਫ 9 ਮ੍ਰਿਤਕਾਂ ਦੀ ਪਛਾਣ ਹੋ ਸਕੀ ਹੈ।ਇਹ ਬੱਸਾਂ ਸਤਨਾ 'ਚ ਆਯੋਜਿਤ ਕੋਲ ਸਮਾਜ ਦੇ ਮਹਾਕੁੰਭ 'ਚ ਸ਼ਾਮਲ ਹੋਣ ਤੋਂ ਬਾਅਦ ਸਿੱਧੀ ਵਾਪਸ ਪਰਤ ਰਹੀਆਂ ਸਨ।  ਸੀਐਮ ਸ਼ਿਵਰਾਜ ਸਿੱਧੀ ਸੂਚਨਾ ਮਿਲਦੇ ਹੀ ਪਿੰਡ ਬਡਖਰਾ ਪਹੁੰਚੇ।ਚਸ਼ਮਦੀਦਾਂ ਨੇ ਦੱਸਿਆ ਕਿ ਇਹ ਹਾਦਸਾ ਰਾਤ 9 ਵਜੇ ਮੋਹਨੀਆ ਸੁਰੰਗ ਤੋਂ ਕੁਝ ਦੂਰੀ 'ਤੇ ਵਾਪਰਿਆ। ਇੱਥੇ ਇੱਕ ਤੇਜ਼ ਰਫ਼ਤਾਰ ਟਰੱਕ ਦੀ ਟੱਕਰ ਨਾਲ ਦੋ ਬੱਸਾਂ 10 ਫੁੱਟ ਡੂੰਘੀ ਖੱਡ ਵਿੱਚ ਜਾ ਡਿੱਗੀਆਂ। ਹਾਈਵੇ 'ਤੇ ਹੀ ਇੱਕ ਬੱਸ ਪਲਟ ਗਈ। ਟਰੱਕ ਸੀਮਿੰਟ ਨਾਲ ਭਰਿਆ ਹੋਇਆ ਸੀ ।

ਗੁਰੂ ਹਰ ਰਾਏ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੁਭਾਸ਼ ਨਗਰ ਦੇ ਗੁਰਦੁਆਰਿਆਂ `ਚ ਸਜਾਏ ਗਏ ਦੀਵਾਨ

ਨਵੀਂ ਦਿੱਲੀ, 19 ਫਰਵਰੀ (ਮਨਪ੍ਰੀਤ ਸਿੰਘ ਖਾਲਸਾ): ਸੱਤਵੀਂ ਪਾਤਸ਼ਾਹੀ ਧੰਨ-ਧੰਨ ਸਾਹਿਬ ਸ਼੍ਰੀ ਗੁਰੂ ਹਰ ਰਾਏ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ੇਸ਼ ਕੀਰਤਨ ਸਮਾਗਮ ਕਰਵਾਏ ਗਏ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਇੰਦਰਪ੍ਰੀਤ ਸਿੰਘ ਕੋਛੜ (ਮੌਂਟੀ) ਨੇ ਦਸਿਆ ਕਿ ਸਾਹਿਬ ਸ਼੍ਰੀ ਗੁਰੂ ਹਰ ਰਾਏ ਸਾਹਿਬ  ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਬੀਤੇ ਦਿਨੀਂ ਸੁਭਾਸ਼ ਨਗਰ ਦੇ ਵੱਖ-ਵੱਖ ਗੁਰਦੁਆਰਿਆਂ ਵਿੱਚ ਕੀਰਤਨ ਸਮਾਗਮ ਕਰਵਾਏ ਗਏ। ਇੰਦਰਪ੍ਰੀਤ ਸਿੰਘ ਮੌਂਟੀ ਕੋਛੜ ਨੇ ਦਸਿਆ ਕਿ ਸਾਹਿਬ ਸ਼੍ਰੀ ਗੁਰੂ ਹਰ ਰਾਏ ਸਾਹਿਬ  ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ 1-ਬਲਾਕ ਸੁਭਾਸ਼ ਨਗਰ ਅਤੇ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ 7 ਬਲਾਕ ਸੁਭਾਸ਼ ਨਗਰ ਵਿਖੇ ਭਾਈ ਜਸਕਰਣ ਸਿੰਘ ਪਟਿਆਲੇ ਵਾਲਿਆਂ ਦੇ ਰਾਗੀ ਜੱਥੇ ਵੱਲੋਂ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀ ਨਿਹਾਲ ਕੀਤਾ ਗਿਆ ਅਤੇ ਸ਼ਬਦ ਗੁਰੂ ਦੇ ਲੜ੍ਹ ਲੱਗਣ ਦੀ ਤਕੀਦ ਵੀ ਕੀਤੀ ਗਈ।ਇਸ ਮੌਕੇ ਇੰਦਰਪ੍ਰੀਤ ਸਿੰਘ ਮੌਂਟੀ ਕੋਛੜ ਨੇ ਕੀਰਤਨ ਸਮਾਗਮ ਦੌਰਾਨ ਇਕੱਤਰ ਹੋਈਆਂ ਸੰਗਤਾਂ ਨੂੰ ਸਾਹਿਬ ਸ਼੍ਰੀ ਗੁਰੂ ਹਰ ਰਾਏ ਸਾਹਿਬ  ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਗੁਰੂ ਸਾਹਿਬ ਜੀ ਦੇ ਜੀਵਨੀ ਅਤੇ ਗੁਰ ਇਤਿਹਾਸ ਬਾਰੇ ਚਾਨਣਾ ਪਾਇਆ। ਸ. ਮੌਂਟੀ ਕੋਛੜ ਨੇ ਮਾਤਾਵਾਂ-ਭੈਣਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਿੱਖੀ ਨਾਲ ਜੋੜਨ ਲਈ ਬਾਣੀ ਅਤੇ ਬਾਣੇ ਦੇ ਧਾਰਨੀ ਬਣਾਉਣ।ਇੰਦਰਪ੍ਰੀਤ ਸਿੰਘ ਕੋਛੜ (ਮੌਂਟੀ) ਨੇ ਦਸਿਆ ਕਿ ਉਪਰੋਕਤ ਕੀਰਤਨ ਸਮਾਗਮ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ 1-ਬਲਾਕ ਸੁਭਾਸ਼ ਨਗਰ ਅਤੇ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ 7 ਬਲਾਕ ਸੁਭਾਸ਼ ਨਗਰ ਦੀਆਂ ਪ੍ਰਬੰਧਕ ਕਮੇਟੀਆਂ ਦੇ ਸਹਿਯੋਗ ਨਾਲ ਕਰਵਾਏ ਗਏ।ਉਨ੍ਹਾਂ ਇਹ ਵੀ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੇ ਗੁਰਮਤਿ ਸਮਾਗਮ ਹਰੇਕ ਮਹੀਨੇ ਉਲੀਕੇ ਜਾਣਗੇ ਤਾਂ ਜੋ ਸਿੱਖ ਸੰਗਤਾਂ ਇਸ ਦਾ ਵੱਧ ਤੋਂ ਵੱਧ ਲਾਹਾ ਪ੍ਰਾਪਤ ਕਰਦਿਆਂ ਗੁਰੂ ਦੇ ਭਾਣੇ ਵਿੱਚ ਰਹਿਣ।

ਚੀਮਾ ਵੱਲੋਂ ਪੈਨਸਿਲ ਸ਼ਾਰਪਨਰਾਂ 'ਤੇ ਜੀਐਸਟੀ ਘਟਾਉਣ ਬਾਰੇ ਪੰਜਾਬ ਦੀ ਮੰਗ ਨੂੰ ਸਵੀਕਾਰ ਕਰਨ ਲਈ ਜੀਐਸਟੀ ਕੌਂਸਲ ਦਾ ਧੰਨਵਾਦ

ਨਵੀਂ ਦਿੱਲੀ, 19 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੈਨਸਿਲ ਸ਼ਾਰਪਨਰਾਂ 'ਤੇ ਜੀਐਸਟੀ ਨੂੰ 18 ਪ੍ਰਤੀਸ਼ਤ ਤੋਂ ਘਟਾ ਕੇ 12 ਪ੍ਰਤੀਸ਼ਤ ਕਰਨ ਦੀ ਰਾਜ ਦੀ ਮੰਗ ਨੂੰ ਪ੍ਰਵਾਨ ਕਰਨ ਲਈ ਜੀਐਸਟੀ ਕੌਂਸਲ ਦਾ ਧੰਨਵਾਦ ਕੀਤਾ ਹੈ।

ਨਵੀਂ ਦਿੱਲੀ ਵਿੱਚ ਕੇਂਦਰੀ ਵਿੱਤ ਅਤੇ ਕਾਰਪੋਰੇਟ ਮਾਮਲਿਆਂ ਬਾਰੇ ਮੰਤਰੀ ਸ੍ਰੀਮਤੀ ਨਿਰਮਲਾ ਸੀਤਾਰਮਨ ਦੀ ਪ੍ਰਧਾਨਗੀ ਹੇਠ ਹੋਈ 49ਵੀਂ ਜੀਐਸਟੀ ਕੌਂਸਲ ਦੀ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਫੈਸਲੇ ਨਾਲ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਕੁਝ ਰਾਹਤ ਮਿਲੇਗੀ। ਇੱਥੇ ਵਰਣਨਯੋਗ ਹੈ ਕਿ ਸ. ਚੀਮਾ ਨੇ 17 ਦਸੰਬਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਜੀਐਸਟੀ ਕੌਂਸਲ ਦੀ 48ਵੀਂ ਮੀਟਿੰਗ ਵਿੱਚ ਹਿੱਸਾ ਲੈਂਦੇ ਹੋਏ ਪੈਨਸਿਲ ਸ਼ਾਰਪਨਰਾਂ ’ਤੇ ਜੀਐਸਟੀ 12 ਫੀਸਦੀ ਦੀ ਮੌਜੂਦਾ ਸਲੈਬ ਦੀ ਬਜਾਏ 18 ਫੀਸਦੀ ’ਤੇ ਵਿਚਾਰ ਕਰਨ ਦੇ ਪ੍ਰਸਤਾਵ ਦਾ ਵਿਰੋਧ ਕੀਤਾ ਸੀ।

ਪੰਜਾਬ ਦੇ ਵਿੱਤ ਮੰਤਰੀ ਨੇ ਜੂਨ 2022 ਦੇ ਸਮੁੱਚੇ ਬਕਾਇਆ ਜੀਐਸਟੀ ਮੁਆਵਜ਼ੇ ਨੂੰ ਕਲੀਅਰ ਕਰਨ ਦੇ ਫੈਸਲੇ ਲਈ ਵੀ ਜੀਐਸਟੀ ਕੌਂਸਲ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ ਕਿ ਇਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਠੋਸ ਅਤੇ ਨਿਰੰਤਰ ਯਤਨਾਂ ਸਦਕਾ ਹੀ ਸੰਭਵ ਹੋ ਸਕਿਆ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਸੂਬੇ ਨੂੰ ਜੂਨ 2022 ਲਈ ਬਕਾਇਆ ਜੀਐਸਟੀ ਮੁਆਵਜ਼ੇ ਵਜੋਂ 995 ਕਰੋੜ ਰੁਪਏ ਪ੍ਰਾਪਤ ਕਰਨ ਵਿੱਚ ਮਦਦ ਮਿਲੇਗੀ।

ਜੀਐਸਟੀ ਟ੍ਰਿਬਿਊਨਲ ਦੇ ਮੁੱਦੇ ’ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੌਮੀ ਪੱਧਰ ’ਤੇ ਅਪੀਲੀ ਟ੍ਰਿਬਿਊਨਲ ਦੀ ਸਥਾਪਨਾ ਦੀ ਬਜਾਏ ਦੇਸ਼ ਦੇ ਸੰਘੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਇਹ ਸ਼ਕਤੀ ਰਾਜਾਂ ਨੂੰ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਭਾਰਤ ਇੱਕ ਵੱਡਾ ਦੇਸ਼ ਹੈ ਅਤੇ ਹਰ ਸੂਬੇ ਦੀਆਂ ਆਪਣੀਆਂ ਚੁਣੌਤੀਆਂ ਹਨ। ਉਨ੍ਹਾਂ ਕਿਹਾ ਕਿ ਕੌਮੀ ਪੱਧਰ 'ਤੇ ਟ੍ਰਿਬਿਊਨਲ ਬਣਾਉਣ ਦੀ ਬਜਾਏ, ਹਰੇਕ ਰਾਜ ਦਾ ਆਪਣਾ ਟ੍ਰਿਬਿਊਨਲ ਹੋਣਾ ਚਾਹੀਦਾ ਹੈ ਤਾਂ ਜੋ ਜੀਐਸਟੀ ਨਾਲ ਸਬੰਧਤ ਮੁੱਦਿਆਂ ਨੂੰ ਬਿਹਤਰ ਅਤੇ ਤੇਜ਼ੀ ਨਾਲ ਹੱਲ ਕੀਤਾ ਜਾ ਸਕੇ।

ਸ. ਚੀਮਾ ਨੇ ਅੱਗੇ ਕਿਹਾ ਕਿ ਟ੍ਰਿਬਿਊਨਲ ਲਈ ਰਾਜ ਮੈਂਬਰ ਦੀ ਚੋਣ ਵੀ ਰਾਜ ਦੁਆਰਾ ਤੈਅ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਪਣੀਆਂ ਟਿੱਪਣੀਆਂ ਲਈ ਜੀਐਸਟੀ ਕਾਨੂੰਨਾਂ ਵਿੱਚ ਸੋਧਾਂ ਦੇ ਅੰਤਿਮ ਖਰੜੇ ਦਾ ਅਧਿਐਨ ਕਰੇਗੀ।

ਭਾਜਪਾ ’ਚ ਸ਼ਾਮਲ ਹੋਏ ਅਕਾਲੀ ਦਲ ਦੇ ਦੋ ਸਾਬਕਾ ਵਿਧਾਇਕ

ਅਕਾਲੀ ਦਲ ਦੇ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਤੇ ਸਾਬਕਾ ਵਿਧਾਇਕ ਮਨਮੋਹਨ ਸਿੰਘ ਭਾਜਪਾ ਵਿੱਚ ਸ਼ਾਮਲ

ਨਵੀਂ ਦਿੱਲੀ, 15 ਫਰਵਰੀ, (ਜਨ ਸ਼ਕਤੀ ਨਿਊਜ਼ ਬਿਊਰੋ )  ਅੱਜ ਅਕਾਲੀ ਦਲ ਦੇ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਤੇ ਸਾਬਕਾ ਵਿਧਾਇਕ ਮਨਮੋਹਨ ਸਿੰਘ ਭਾਜਪਾ ਵਿੱਚ ਸ਼ਾਮਲ ਹੋ ਗਏ। ਦੋਵੇਂ ਸਾਬਕਾ ਵਿਧਾਇਕ ਅੱਜ ਦਿੱਲੀ ਵਿਖੇ ਭਾਜਪਾ ਆਗੂਆਂ ਦੀ ਹਾਜ਼ਰੀ ਵਿੱਚ ਸ਼ਾਮਲ ਹੋਏ। ਇਸ ਮੌਕੇ ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵੀ ਹਾਜ਼ਰ ਸਨ।  ਅਮਰਪਾਲ ਸਿੰਘ ਬੋਨੀ ਨੇ ਕੁਝ ਦਿਨ ਪਹਿਲਾਂ ਹੀ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ਾ ਦੇ ਦਿੱਤਾ ਸੀ। ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਆਪਣਾ ਅਸਤੀਫਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜਿਆ ਸੀ। ਜਿਸ ਵਿੱਚ ਲਿਖਿਆ ਹੈ ਕਿ ਉਹ ਆਪਣੀ ਅਕਾਲੀ ਦਲ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਰਹੇ ਹਨ। ਬੋਨੀ ਨੇ ਲਿਖਿਆ ਸੀ ਕਿ ਮੈਂ ਅਕਾਲੀ ਦਲ ਦੀ ਮੈਂਬਰਸ਼ਿਪ ਛੱਡਣ ਲਈ ਮਜਬੂਰ ਹਾਂ ਕਿਉਂਕਿ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਦੀ ਅਗਵਾਈ ਵਾਲੀ ਪਾਰਟੀ ਵਿੱਚ ਸਭ ਕੁਝ ਠੀਕ ਨਹੀਂ ਚੱਲ ਰਿਹਾ ਹੈ। ਵਿਧਾਨ ਸਭਾ ਚੋਣਾਂ 'ਚ ਅਕਾਲੀ ਦਲ ਦੀ ਪਿੱਠ 'ਚ ਛੁਰਾ ਮਾਰਨ ਵਾਲਿਆਂ ਨੂੰ ਹਲਕਾ ਇੰਚਾਰਜ ਥਾਪਿਆ ਜਾ ਰਿਹਾ ਹੈ।

ਆਪ ਅਤੇ ਭਾਜਪਾ ਕੌਂਸਲਰਾਂ ਦੇ ਹੰਗਾਮੇ ਕਰਕੇ ਦਿੱਲੀ ਦੇ ਮੇਅਰ ਦੀ ਚੋਣ ਲਗਾਤਾਰ ਤੀਜੀ ਵਾਰ ਹੋਈ ਮੁਲਤਵੀ

ਨਵੀਂ ਦਿੱਲੀ, 06 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):-ਦਿੱਲੀ ਨਗਰ ਨਿਗਮ'ਚ ਮੇਅਰ ਦੀ ਚੋਣ ਪ੍ਰਕਿਰਿਆ ਸੋਮਵਾਰ ਨੂੰ ਲਗਾਤਾਰ ਤੀਜੀ ਵਾਰ ਹੰਗਾਮੇ ਕਾਰਨ ਮੁਲਤਵੀ ਕਰ ਦਿੱਤੀ ਗਈ। ਸੋਮਵਾਰ ਨੂੰ ਸਦਨ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਸਿਵਿਕ ਸੈਂਟਰ ਸਥਿਤ ਐਮਸੀਡੀ ਸਦਨ ਵਿੱਚ ਹੰਗਾਮਾ ਸ਼ੁਰੂ ਹੋ ਗਿਆ। ਇਸ ਕਾਰਨ ਪਹਿਲਾਂ ਕਾਰਵਾਈ 10 ਮਿੰਟ ਲਈ ਮੁਲਤਵੀ ਕਰ ਦਿੱਤੀ ਗਈ। ਬਾਅਦ 'ਚ ਹੰਗਾਮਾ ਰੁਕਦਾ ਨਾ ਹੋਣ 'ਤੇ ਸਦਨ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਗਈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ 6 ਅਤੇ 24 ਜਨਵਰੀ ਨੂੰ ਹੋਈ ਐਮਸੀਡੀ ਦੀ ਮੀਟਿੰਗ ਵਿੱਚ ਹੰਗਾਮੇ ਕਾਰਨ ਮੇਅਰ ਦੀ ਚੋਣ ਨਹੀਂ ਹੋ ਸਕੀ ਸੀ। 24 ਜਨਵਰੀ ਨੂੰ ਸਾਰੇ ਕੌਂਸਲਰਾਂ ਨੇ ਸਹੁੰ ਚੁੱਕੀ ਸੀ ਪਰ ਇਸ ਤੋਂ ਬਾਅਦ ਐਮਸੀਡੀ ਹਾਊਸ ਵਿੱਚ ‘ਆਪ’ ਅਤੇ ਭਾਜਪਾ ਦੇ ਕੌਂਸਲਰਾਂ ਵਿਚਾਲੇ ਹੰਗਾਮਾ ਹੋ ਗਿਆ।

ਐਮਸੀਡੀ ਹਾਊਸ ਵਿੱਚ ਦਿੱਲੀ ਦੇ ਮੇਅਰ, ਡਿਪਟੀ ਮੇਅਰ ਅਤੇ ਸਟੈਂਡਿੰਗ ਕਮੇਟੀ ਮੈਂਬਰਾਂ ਦੀ ਚੋਣ ਦੀ ਪ੍ਰਕਿਰਿਆ ਸ਼ੁਰੂ ਹੋਣ ਤੋਂ ਪਹਿਲਾਂ ਪ੍ਰੀਜ਼ਾਈਡਿੰਗ ਅਫ਼ਸਰ ਸੱਤਿਆ ਸ਼ਰਮਾ ਨੇ ਸਦਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਐਲਡਰਮੈਨ ਮੇਅਰ ਲਈ ਨਾਮਜ਼ਦ ਕੌਂਸਲਰਾਂ, ਡਿਪਟੀ ਮੇਅਰ ਸਥਾਈ ਕਮੇਟੀ ਦਾ ਮੈਂਬਰ ਅਤੇ ਮੈਂਬਰ ਵੀ ਚੁਣ ਸਕਦਾ ਹੈ। ਸਤਿਆ ਸ਼ਰਮਾ ਦੇ ਇਸ ਸੰਬੋਧਨ ਤੋਂ ਬਾਅਦ 'ਆਪ' ਅਤੇ ਭਾਜਪਾ ਦੇ ਕੌਂਸਲਰਾਂ ਵਿਚਾਲੇ ਹੰਗਾਮਾ ਸ਼ੁਰੂ ਹੋ ਗਿਆ ਅਤੇ ਪ੍ਰੀਜ਼ਾਈਡਿੰਗ ਅਫਸਰ ਵਲੋਂ ਸਦਨ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਗਈ ।

ਐਮਸੀਡੀ ਹਾਊਸ ਦੀਆਂ ਪਿਛਲੀਆਂ ਦੋ ਮੀਟਿੰਗਾਂ ਦੌਰਾਨ ‘ਆਪ’ ਅਤੇ ਭਾਜਪਾ ਦੇ ਕੌਂਸਲਰਾਂ ਵਿਚਾਲੇ ਜ਼ਬਰਦਸਤ ਹੰਗਾਮਾ ਹੋਇਆ। ਸੋਮਵਾਰ ਦੀ ਮੀਟਿੰਗ ਵਿੱਚ ਕੋਈ ਹੰਗਾਮਾ ਨਾ ਹੋਵੇ ਇਹ ਯਕੀਨੀ ਬਣਾਉਣ ਲਈ ਐਮਸੀਡੀ ਸਦਨ ਦੇ ਅੰਦਰ ਅਤੇ ਸਿਵਿਕ ਸੈਂਟਰ ਦੇ ਅਹਾਤੇ ਵਿੱਚ ਭਾਰੀ ਸੁਰੱਖਿਆ ਤਾਇਨਾਤ ਕੀਤੀ ਗਈ ਸੀ। ਪਰ ਇਸ ਤੋਂ ਬਾਅਦ ਵੀ 

ਦਾਸਤਾਨ-ਏ-ਗੁਰੂ ਤੇਗ ਬਹਾਦਰ ਦਾ ਪ੍ਰੀਮੀਅਮ ਸ਼ੋਅ ਰਾਜੌਰੀ ਗਾਰਡਨ ਵਿੱਖੇ ਕਰਵਾਇਆ ਗਿਆ

ਨਵੀਂ ਦਿੱਲੀ, 06 ਫਰਵਰੀ (ਮਨਪ੍ਰੀਤ ਸਿੰਘ ਖਾਲਸਾ): ਸਿੱਖ ਯੂਥ ਫਾਊਂਡੇਸ਼ਨ ਵੱਲੋਂ ਗੁਰਦੁਆਰਾ ਸਿੰਘ ਸਭਾ ਰਾਜੌਰੀ ਗਾਰਡਨ ਦੇ ਸਹਿਯੋਗ ਨਾਲ ਕਮਿਊਨਿਟੀ ਹਾਲ ਰਾਜੌਰੀ ਗਾਰਡਨ ਵਿਖੇ ਕੁਲਜੀਤ ਸਿੰਘ ਦੁਆਰਾ ਤਿਆਰ “ਦਾਸਤਾਨ-ਏ-ਗੁਰੂ ਤੇਗ ਬਹਾਦਰ” ਦਾ ਪ੍ਰੀਮੀਅਮ ਸ਼ੋਅ ਕਰਵਾਇਆ ਗਿਆ। ਜਿਸ ਨੂੰ ਵੇਖਣ ਲਈ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਗੁਰਦੁਆਰਾ ਰਾਜੌਰੀ ਗਾਰਡਨ ਦੇ ਪ੍ਰਧਾਨ ਹਰਮਨਜੀਤ ਸਿੰਘ, ਜਨਰਲ ਸਕੱਤਰ ਮਨਜੀਤ ਸਿੰਘ ਖੰਨਾ, ਹਰਬੰਸ ਸਿੰਘ ਭਾਟੀਆ, ਪ੍ਰੀਤ ਪ੍ਰਤਾਪ ਸਿੰਘ, ਅਕਾਲੀ ਦਲ ਸੰਯੁਕਤ ਦੇ ਆਗੂ ਹਰਪ੍ਰੀਤ ਸਿੰਘ ਬੰਨੀ ਜੌਲੀ, ਜਾਗੋ ਪਾਰਟੀ ਦੇ ਆਗੂ ਅਤੇ ਗੁਰੂ ਨਾਨਕ ਪਬਲਿਕ ਸਕੂਲ ਰਾਜੌਰੀ ਗਾਰਡਨ ਦੇ ਚੇਅਰਮੈਨ ਬਲਦੀਪ ਸਿੰਘ ਰਾਜਾ , ਮੈਨੇਜਰ ਜਗਜੀਤ ਸਿੰਘ, ਸਥਾਨਕ ਵਿਧਾਇਕ ਧਨਵੰਤੀ ਚੰਦੇਲਾ, ਕੌਂਸਲਰ ਸ਼ਸ਼ੀ ਤਲਵਾੜ ਸਮੇਤ ਕਈ ਪਤਵੰਤੇ ਸ਼ਾਮਲ ਹੋਏ। 

ਸਿੱਖ ਯੂਥ ਫਾਊਂਡੇਸ਼ਨ ਦੇ ਮੁਖੀ ਹਰਨੇਕ ਸਿੰਘ ਸਮੇਤ ਸਮੁੱਚੀ ਟੀਮ ਨੇ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤੇ। ਸ: ਹਰਮੀਤ ਸਿੰਘ ਕਾਲਕਾ ਨੇ ਸਿੱਖ ਯੂਥ ਫਾਊਂਡੇਸ਼ਨ ਦਾ ਦਾਇਰਾ ਪੂਰੀ ਦਿੱਲੀ ਵਿੱਚ ਵਧਾ ਕੇ ਦਾਸਤਾਨ-ਏ-ਗੁਰੂ ਤੇਗ ਬਹਾਦਰ ਸ਼ੋਅ ਵਿਖਾਉਣ ਦੀ ਪੇਸ਼ਕਸ਼ ਕੀਤੀ ਅਤੇ ਕਮੇਟੀ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।

ਸ: ਹਰਮਨਜੀਤ ਸਿੰਘ ਨੇ ਕਿਹਾ ਕਿ ਇਹ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਸ: ਕੁਲਜੀਤ ਸਿੰਘ ਨੇ ਪਹਿਲਾਂ “ਦਾਸਤਾਨ ਏ ਗੁਰੂ ਨਾਨਕ ਦੇਵ ਜੀ” ਬਣਾਈ ਸੀ ਅਤੇ ਉਸ ਦਾ ਪਹਿਲਾ ਸ਼ੋਅ ਵੀ ਰਾਜੌਰੀ ਗਾਰਡਨ ਗੁਰਦੁਆਰਾ ਸਾਹਿਬ 'ਚ ਵਿਖਾਇਆ ਸੀ ਅਤੇ ਹੁਣ “ਦਾਸਤਾਨ ਏ ਗੁਰੂ ਤੇਗ ਬਹਾਦਰ ਜੀ” ਦਾ ਪਹਿਲਾ ਪ੍ਰੀਮੀਅਮ ਸ਼ੋਅ ਰਾਜੌਰੀ ਗਾਰਡਨ ਵਿਖੇ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਅਜੋਕੇ ਯੁੱਗ ਵਿੱਚ ਇਸ ਤਰ੍ਹਾਂ ਦੇ ਸ਼ੋਅ ਦੀ ਲੋੜ ਹੈ ਤਾਂ ਜੋ ਸਾਡੀ ਨੌਜਵਾਨ ਪੀੜ੍ਹੀ ਨੂੰ ਇਤਿਹਾਸ ਦੀ ਜਾਣਕਾਰੀ ਮਿਲ ਸਕੇ ਅਤੇ ਆਸ ਹੈ ਕਿ ਅਜਿਹੇ ਸ਼ੋਅ ਰਾਹੀਂ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਅਤੇ ਜੀਵਨ ਇਤਿਹਾਸ ਦੀ ਜਾਣਕਾਰੀ ਹਰ ਘਰ ਤੱਕ ਪਹੁੰਚੇਗੀ।

ਆਜ਼ਾਦ ਖਾਲਸਾ ਰਾਜ ਦੇ ਸੰਕਲਪ ਨੂੰ ਮੋਰਚੇ ਵਿੱਚੋਂ ਮਨਫੀ ਕਰਕੇ ਕੋਈ ਪ੍ਰਾਪਤੀ ਨਹੀਂ ਕੀਤੀ ਜਾ ਸਕਦੀ - ਹਰਦੀਪ ਸਿੰਘ ਨਿੱਝਰ 

ਪੰਥਕ ਨਿਸ਼ਾਨੇ ਤੋਂ ਨੌਜੁਆਨੀ ਨੂੰ ਭਟਕਾਉਣ ਦਾ ਯਤਨ ਕਰਨ ਵਾਲਿਆਂ ਨੂੰ ਕੌਮ ਕਦੀ ਮੁਆਫ ਨਹੀਂ ਕਰੇਗੀ

ਨਵੀਂ ਦਿੱਲੀ 05 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):-ਭਾਰਤ ਦੀਆਂ ਵੱਖੋ ਵੱਖ ਜੇਲਾ ਵਿੱਚ ਬੰਦ ਸਿੱਖ ਆਜ਼ਾਦ ਖਾਲਸਾ ਰਾਜ ਦੀ ਅਜ਼ਾਦੀ ਦੇ ਸੰਘਰਸ਼ ਵਿੱਚ ਸ਼ਮੂਲੀਅਤ ਕਰਨ ਕਰਕੇ ਭਾਰਤ ਦੀ ਸਰਕਾਰ ਵੱਲੋਂ ਜੇਲਾ ਵਿੱਚ ਕੈਦ ਹਨ। ਉਨ੍ਹਾਂ ਨੇ ਇਹ ਕੈਦਾਂ ਅਤੇ ਤਸੀਹੇ ਆਜ਼ਾਦ ਖਾਲਸਾ ਰਾਜ ਦੇ ਸੋਚ ਦੇ ਹਾਮੀ ਹੋਣ ਕਾਰਨ ਸਹਿਣ ਕੀਤੇ ਹਨ। ਜੇਕਰ ਅੱਜ ਕੁਝ ਲੋਕ ਆਜ਼ਾਦ ਖਾਲਸਾ ਰਾਜ ਦੀ ਅਜ਼ਾਦੀ ਦੇ ਸੰਕਲਪ ਨੂੰ ਅੱਖੋਂ ਪਰੋਖੇ ਕਰਕੇ ਸਰਕਾਰ ਨਾਲ ਸਮਝੌਤਾ ਕਰਕੇ ਬੰਦੀ ਸਿੰਘਾਂ ਦਾ ਨਾਮ ਵਰਤਕੇ ਆਪਣੀ ਰਾਜਨੀਤਿਕ ਪੈਂਠ ਬਣਾਉਣਾ ਚਾਹੁੰਦੇ ਹਨ । ਜਿੰਨਾ ਵਿੱਚ ਵਿਦੇਸ਼ਾਂ ਵਿੱਚ ਬੈਠੇ ਕੁਝ ਸਾਬਕਾ ਪੰਥਕ ਕਹਾਉਣ ਵਾਲੇ ਲੋਕ ਵੀ ਸ਼ਾਮਿਲ ਹਨ ਅਜਿਹੇ ਲੋਕਾਂ ਨੂੰ ਪੰਥ ਦੇ ਗ਼ੱਦਾਰ ਮੰਨਿਆ ਜਾਵੇਗਾ ਜੋ ਸਰਕਾਰ ਦੇ ਝੋਲੀਚੁਕ ਹਨ ਤੇ ਹਰ ਸਮੇਂ ਆਪਣੇ ਨਿੱਜੀ ਮੁਫ਼ਾਦਾਂ ਲਈ ਪੰਥ ਨੂ ਢਾਅ ਲਾਉਣ ਦਾ ਯਤਨ ਕਰਦੇ ਹਨ। 

ਸਾਡੀ ਕੌਮ ਦੇ ਬੱਬਰ ਸ਼ੇਰ ਭਾਈ ਜਗਤਾਰ ਸਿੰਘ ਤਾਰਾ ਅਤੇ ਭਾਈ ਪਰਮਜੀਤ ਸਿੰਘ ਭਿਓਰਾ ਖੁਦ ਵੀ ਆਪਣੇ ਵਕੀਲ ਰਾਹੀ ਬਿਆਨ ਜਾਰੀ ਕਰ ਚੁੱਕੇ ਹਨ ਕਿ ਸਾਡਾ ਜੀਵਨ ਆਜ਼ਾਦ ਖਾਲਸਾ ਰਾਜ ਦੇ ਸੰਘਰਸ਼ ਦੇ ਨਾਮ ਹੈ, ਅਸੀਂ ਭਾਰਤ ਦੀ ਸਰਕਾਰ ਨਾਲ ਕਦੀ ਵੀ ਕਿਸੇ ਤਰਾਂ ਦਾ ਸਮਝੌਤਾ ਕਰਕੇ ਰਿਹਾਈ ਨਹੀਂ ਮੰਗਦੇ। ਪਰ ਉਨ੍ਹਾਂ ਸਿੰਘਾ ਦੇ ਨਾਮ ਤੇ ਕੌਮ ਨੂੰ ਗੁੰਮਰਾਹ ਕਰਨ ਦਾ ਯਤਨ ਕਰਨ ਵਾਲੇ ਆਪਣਾ ਪੜਿਆ ਵਿਚਾਰ ਲੈਣ । ਖਾਲਸਾ ਰਾਜ ਦੀ ਅਜ਼ਾਦੀ ਸਾਡਾ ਕੌੰਮੀ ਨਿਸ਼ਾਨਾ ਹੈ,  ਇਸ ਨਿਸ਼ਾਨੇ ਤੋਂ ਨੌਜੁਆਨੀ ਨੂੰ ਭਟਕਾਉਣ ਦਾ ਯਤਨ ਕਰਨ ਵਾਲਿਆਂ ਨੂੰ ਕੌਮ ਕਦੀ ਮੁਆਫ ਨਹੀਂ ਕਰੇਗੀ। ਕੌਮ ਦੀ ਨੌਜੁਆਨੀ ਸੁਚੇਤ ਹੋ ਚੁੱਕੀ ਹੈ ਸਰਕਾਰ ਦੇ ਝੋਲੀਚੁਕਾਂ ਨੂੰ ਆਪਣੇ ਮਕਸਦ ਵਿੱਚ ਕਦੇ ਵੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਗ਼ੱਦਾਰਾਂ ਦਾ ਅੰਤ ਨੂੰ ਖ਼ਾਲਸੇ ਪੰਥ ਨੇ ਸਦਾ ਸੋਧਾ ਲਾਇਆ ਹੈ, ਕੋਮ ਨਾਲ ਗਦਾਰੀ ਕਰਨ ਵਾਲੇ ਕਦੀ ਵੀ ਸੇਫ ਨਹੀਂ ਰਹਿ ਸਕਣਗੇ। ਦਾਸ ਵਲੋਂ ਬੰਦੀ ਸਿੰਘ ਰਿਹਾਈ ਮੋਰਚਾ ਕਮੇਟੀ ਨੂੰ ਬੇਨਤੀ ਹੈ ਕਿ ਆਜ਼ਾਦ ਖਾਲਸਾ ਰਾਜ ਦਾ ਵਿਰੋਧ ਕਰਨ ਵਾਲਿਆਂ ਨੂੰ ਕਮੇਟੀ ਵਾਲੇ ਆਪ ਮੋਰਚੇ ਤੋਂ ਬਾਹਰ ਕਰਨ ਨਹੀਂ ਤਾਂ ਕੱਲ ਨੂੰ ਜੇ ਨੋਜੁਆਨਾ ਨੇ ਇਹਨਾਂ ਦੀ ਡੰਡਾ ਪਰੇਡ ਕਰ ਦਿੱਤੀ, ਫੇਰ ਉਲਾਹਮੇ ਦੇਣਗੇ।

ਅਮੂਲ ਨੇ ਦੁੱਧ ਦੀ ਕੀਮਤ ਵਧਾਉਣ ਦਾ ਐਲਾਨ ਕੀਤਾ

ਨਵੀਂ ਦਿੱਲੀ, 03 ਫ਼ਰਵਰੀ (ਜਨ ਸ਼ਕਤੀ ਨਿਊਜ਼ ਬਿਊਰੋ )  ਗੁਜਰਾਤ ਡੇਅਰੀ ਕੋ-ਆਪਰੇਟਿਵ ਅਮੂਲ ਨੇ ਦੁੱਧ ਦੀ ਕੀਮਤ ਵਧਾਉਣ ਦਾ ਐਲਾਨ ਕੀਤਾ ਹੈ। ਦੁੱਧ ਦੀ ਕੀਮਤ ਵਿੱਚ 3 ਰੁਪਏ ਪ੍ਰਤੀ ਲੀਟਰ ਤੱਕ ਦੇ ਵਾਧੇ ਦਾ ਐਲਾਨ ਕੀਤਾ ਗਿਆ ਹੈ। ਨਵੀਆਂ ਕੀਮਤਾਂ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਈਆਂ ਹਨ।ਅਮੁੱਲ ਵੱਲੋਂ ਦਿੱਤੇ ਗਏ ਬਿਆਨ ਦੇ ਅਨੁਸਾਰ, ਇਸ ਸੋਧ ਤੋਂ ਬਾਅਦ, ਅਮੂਲ ਗੋਲਡ ਦੀ ਕੀਮਤ 66 ਰੁਪਏ ਪ੍ਰਤੀ ਲੀਟਰ, ਅਮੂਲ ਤਾਜ਼ਾ ਦੀ ਕੀਮਤ 54 ਰੁਪਏ ਪ੍ਰਤੀ ਲੀਟਰ, ਅਮੂਲ ਗਾਂ ਦੇ ਦੁੱਧ ਦੀ ਕੀਮਤ 56 ਰੁਪਏ ਪ੍ਰਤੀ ਲੀਟਰ ਅਤੇ ਅਮੂਲ ਏ2 ਮੱਝ ਦੇ ਦੁੱਧ ਦੀ ਕੀਮਤ 70 ਰੁਪਏ ਪ੍ਰਤੀ ਲੀਟਰ ਹੋਵੇਗੀ।ਅਮੂਲ ਦਹੀਂ ਅਤੇ ਹੋਰ ਉਪ-ਉਤਪਾਦਾਂ ਦੀਆਂ ਕੀਮਤਾਂ ਵਿੱਚ ਵੀ ਵਾਧਾ ਕੀਤਾ ਗਿਆ ਹੈ। ਵਧੀਆਂ ਕੀਮਤਾਂ 3 ਫਰਵਰੀ ਤੋਂ ਲਾਗੂ ਹੋ ਗਈਆਂ ਹਨ। ਇਸ ਤੋਂ ਪਹਿਲਾਂ ਅਕਤੂਬਰ 2022 ਵਿੱਚ ਅਮੂਲ ਨੇ ਦੁੱਧ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਸੀ।ਅਮੂਲ ਤੋਂ ਇਲਾਵਾ ਪਰਾਗ ਅਤੇ ਮਦਰ ਡੇਅਰੀ ਨੇ ਵੀ ਦੁੱਧ ਅਤੇ ਦੁੱਧ ਉਤਪਾਦਾਂ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ।

ਜਾਤੀ ਸਰਟੀਫਿਕੇਟ ਬਣਾਉਣ ਦਾ ਇਕ ਅਜੀਬੋ-ਗਰੀਬ ਮਾਮਲਾ ਸਾਹਮਣੇ ਆਇਆ

ਬਿਹਾਰ ਦੇ ਗਯਾ ਜ਼ਿਲੇ ਦੇ ਗੁਰੂਰੂ ਬਲਾਕ ਦੇ ਸਰਕਲ ਦਫਤਰ 'ਚ ਇਕ ਕੁੱਤੇ ਨੇ ਜਾਤੀ ਦਰਜਾ ਸਰਟੀਫਿਕੇਟ ਲਈ ਅਰਜ਼ੀ ਦਿੱਤੀ

ਨਵੀਂ ਦਿੱਲੀ, 03 ਫਰਵਰੀ -(ਜਨ ਸ਼ਕਤੀ ਨਿਊਜ਼ ਬਿਊਰੋ)  ਹੁਣ ਤੱਕ ਤੁਸੀਂ ਵਿਅਕਤੀ ਨੂੰ ਜਾਤੀ ਸਰਟੀਫਿਕੇਟ ਲਈ ਅਪਲਾਈ ਕਰਦੇ ਦੇਖਿਆ ਅਤੇ ਸੁਣਿਆ ਹੋਵੇਗਾ ਪਰ ਬਿਹਾਰ ਦੇ ਗਯਾ ਜ਼ਿਲੇ ਦੇ ਗੁਰੂਰੂ ਬਲਾਕ ਦੇ ਸਰਕਲ ਦਫਤਰ 'ਚ ਜਾਤੀ ਸਰਟੀਫਿਕੇਟ ਬਣਾਉਣ ਦਾ ਇਕ ਅਜੀਬੋ-ਗਰੀਬ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇਕ ਕੁੱਤੇ ਨੇ ਜਾਤੀ ਦਰਜਾ ਸਰਟੀਫਿਕੇਟ ਲਈ ਅਰਜ਼ੀ ਦਿੱਤੀ ਹੈ। ਹਾਲਾਂਕਿ ਆਨਲਾਈਨ ਪਾਈ ਗਈ ਇਸ ਐਪਲੀਕੇਸ਼ਨ ਨੂੰ ਜਾਂਚ ਤੋਂ ਬਾਅਦ ਰੱਦ ਕਰ ਦਿੱਤਾ ਗਿਆ ਹੈ । ਪਰ ਇਸ ਐਪਲੀਕੇਸ਼ਨ ਦੀ ਕਾਫੀ ਚਰਚਾ ਹੋ ਰਹੀ ਹੈ।ਦਰਅਸਲ ਇਹ ਪੂਰਾ ਮਾਮਲਾ ਗਯਾ ਜ਼ਿਲ੍ਹੇ ਦੇ ਗੁਰੂਰੂ ਜ਼ੋਨਲ ਦਫ਼ਤਰ ਦਾ ਹੈ। ਜਿੱਥੇ ਕੁੱਤੇ ਦੀ ਜਾਤ ਲਈ ਆਨਲਾਈਨ ਅਰਜ਼ੀ ਦਿੱਤੀ ਗਈ ਹੈ। ਬਿਨੈਪੱਤਰ ਲਈ ਜਮ੍ਹਾਂ ਕਰਵਾਏ ਆਧਾਰ 'ਤੇ ਕੁੱਤੇ ਦੀ ਤਸਵੀਰ ਲੱਗੀ ਹੋਈ ਹੈ। ਅਰਜ਼ੀ ਵਿੱਚ ਬਿਨੈਕਾਰ ਦਾ ਨਾਮ ਟੌਮੀ, ਪਿਤਾ ਦਾ ਨਾਮ ਸ਼ੇਰੂ, ਮਾਤਾ ਦਾ ਨਾਮ ਗਿੰਨੀ ਜਦਕਿ ਲਿੰਗ ਪੁਰਸ਼ ਦੱਸਿਆ ਗਿਆ ਹੈ। ਬਿਨੈਕਾਰ ਨੇ ਆਪਣੇ ਪਤੇ ਵਿੱਚ ਪਿੰਡ ਪੰਡੇਪੋਖਰ, ਪੰਚਾਇਤ ਰਾਉਣਾ, ਵਾਰਡ ਨੰ: 13, ਸਰਕਲ ਗੁਰੂਰੂ ਅਤੇ ਥਾਣਾ ਕੋਂਚ ਲਿਖਿਆ ਹੈ। ਅਰਜ਼ੀ ਫਾਰਮ ਦੇ ਨਾਲ ਦਿੱਤੇ ਗਏ ਆਧਾਰ ਕਾਰਡ 'ਤੇ ਕੁੱਤੇ ਦੀ ਤਸਵੀਰ ਹੈ ਅਤੇ ਆਧਾਰ ਨੰਬਰ 993460458271 ਹੈ। ਅਰਜ਼ੀ ਵਿੱਚ, ਬਿਨੈਕਾਰ ਨੇ ਪੇਸ਼ੇ ਦਾ ਵਿਦਿਆਰਥੀ, ਜਾਤੀ ਤਰਖਾਣ, ਜਾਤੀ ਲੜੀ ਨੰਬਰ- 113, ਜਨਮ ਮਿਤੀ- 14 ਅਪ੍ਰੈਲ 2022 ਲਿਖਿਆ ਹੈ। ਜਾਤ ਵਿੱਚ ਸ਼੍ਰੇਣੀ ਨੂੰ ਅਤਿ ਪਛੜੀ ਸ਼੍ਰੇਣੀ ਲਿਖਿਆ ਗਿਆ ਹੈ।

 ਜਾਤੀ ਸਰਟੀਫਿਕੇਟ ਲਈ ਇਹ ਆਨਲਾਈਨ ਅਰਜ਼ੀ 24 ਜਨਵਰੀ ਨੂੰ ਕੀਤੀ ਗਈ ਸੀ। ਜਦੋਂ ਇਹ ਦਰਖਾਸਤ ਆਈ ਤਾਂ ਅਧਿਕਾਰੀ ਤੋਂ ਲੈ ਕੇ ਕਰਮਚਾਰੀ ਤੱਕ ਵੀ ਹੈਰਾਨ ਹੋ ਗਏ, ਬਾਅਦ ਵਿੱਚ ਜਾਂਚ ਤੋਂ ਬਾਅਦ ਇਹ ਅਰਜ਼ੀ ਰੱਦ ਕਰ ਦਿੱਤੀ ਗਈ। ਜਾਂਚ ਵਿੱਚ ਆਧਾਰ ਕਾਰਡ ਵੀ ਫਰਜ਼ੀ ਨਿਕਲਿਆ ਹੈ। ਇਸ ਮਾਮਲੇ ਵਿੱਚ ਗੁਰੂਰੂ ਸਰਕਲ ਅਧਿਕਾਰੀ ਸੰਜੀਵ ਕੁਮਾਰ ਤ੍ਰਿਵੇਦੀ ਨੇ ਆਈਏਐਨਐਸ ਨੂੰ ਦੱਸਿਆ ਕਿ ਇਹ ਕਿਸੇ ਦੀ ਸ਼ਰਾਰਤ ਸੀ। ਉਨ੍ਹਾਂ ਦੱਸਿਆ ਕਿ ਐਪਲੀਕੇਸ਼ਨ ਦੇ ਨਾਲ ਦਿੱਤੇ ਗਏ ਮੋਬਾਈਲ ਨੰਬਰ 'ਤੇ ਡਾਇਲ ਕਰਨ 'ਤੇ ਟਰੂਕਾਲਰ 'ਤੇ ਰਾਜਾ ਬਾਬੂ ਦਾ ਨਾਮ ਦਿਖਾਈ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦੀ ਸ਼ਨਾਖਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੀ ਪਛਾਣ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਬਿਹਾਰ 'ਚ ਜਾਤੀ ਆਧਾਰਿਤ ਜਨਗਣਨਾ ਵੀ ਸ਼ੁਰੂ ਹੋ ਚੁੱਕੀ ਹੈ।

ਅਡਾਨੀ ਇੰਟਰਪ੍ਰਾਈਜਿਜ਼ ਨੇ 20, 000 ਕਰੋੜ ਰੁਪਏ ਦੇ ਇਕੁਇਟੀ ਸ਼ੇਅਰਾਂ ਦਾ ਐਫਪੀਓ ਰੱਦ

ਨਿਵੇਸ਼ਕਾਂ ਦੇ ਪੈਸੇ ਵਾਪਸ ਕਰਨਗੇ ਅਡਾਨੀ

ਨਵੀਂ ਦਿੱਲੀ, 02 ਫ਼ਰਵਰੀ (ਜਨ ਸ਼ਕਤੀ ਨਿਊਜ਼ ਬਿਊਰੋ  ) ਅਡਾਨੀ ਇੰਟਰਪ੍ਰਾਈਜਿਜ਼ ਨੇ 20,000 ਕਰੋੜ ਰੁਪਏ ਦੇ ਇਕੁਇਟੀ ਸ਼ੇਅਰਾਂ ਦਾ ਐਫਪੀਓ ਰੱਦ ਕਰ ਦਿੱਤਾ ਹੈ। ਐਫਪੀਓ ਰੱਦ ਹੋਣ ਤੋਂ ਬਾਅਦ ਨਿਵੇਸ਼ਕਾਂ ਦੇ ਪੈਸੇ ਵਾਪਸ ਕਰ ਦਿੱਤੇ ਜਾਣਗੇ। ਕੰਪਨੀ ਦੇ ਨਿਰਦੇਸ਼ਕ ਮੰਡਲ ਨੇ ਬੁੱਧਵਾਰ ਰਾਤ ਨੂੰ ਇਹ ਫੈਸਲਾ ਲਿਆ। ਇਹਨਾਂ ਇਕੁਇਟੀ ਸ਼ੇਅਰਾਂ ਦਾ ਫੇਸ ਵੈਲਿਊ ਇੱਕ ਰੁਪਿਆ ਹੈ। ਇਹ ਐਫਪੀਓ ਪੂਰੀ ਤਰ੍ਹਾਂ ਸਬਸਕ੍ਰਾਈਬ ਹੋਇਆ ਸੀ।ਐਫਪੀਓ ਵਿੱਚ ਨਿਵੇਸ਼ ਕਰਨ ਵਾਲੇ ਨਿਵੇਸ਼ਕਾਂ ਦਾ ਧੰਨਵਾਦ ਕਰਦੇ ਹੋਏ, ਗੌਤਮ ਅਡਾਨੀ ਨੇ ਇੱਕ ਬਿਆਨ ਵਿੱਚ ਕਿਹਾ ਕਿ ਪਿਛਲੇ ਹਫ਼ਤੇ ਸਟਾਕ ਵਿੱਚ ਉਤਰਾਅ-ਚੜ੍ਹਾਅ ਦੇ ਬਾਵਜੂਦ, ਕੰਪਨੀ ਦੇ ਕਾਰੋਬਾਰ ਅਤੇ ਇਸ ਦੇ ਪ੍ਰਬੰਧਨ ਵਿੱਚ ਤੁਹਾਡਾ ਭਰੋਸਾ ਸਾਡੇ ਲਈ ਤਸੱਲੀ ਵਾਲਾ ਹੈ, ਪਰ ਅਸੀਂ ਨਹੀਂ ਚਾਹੁੰਦੇ ਕਿ ਨਿਵੇਸ਼ਕ ਦਾ ਨੁਕਸਾਨ ਹੋਵੇ।ਅਡਾਨੀ ਐਂਟਰਪ੍ਰਾਈਜਿਜ਼ ਨੇ 01 ਫਰਵਰੀ ਨੂੰ ਹੋਈ ਬੋਰਡ ਮੀਟਿੰਗ ਵਿੱਚ ਫੈਸਲਾ ਕੀਤਾ ਹੈ ਕਿ ਅਸੀਂ ਐਫਪੀਓ ਨੂੰ ਅੱਗੇ ਨਹੀਂ ਲੈ ਕੇ ਜਾਵਾਂਗੇ। ਮੌਜੂਦਾ ਸਥਿਤੀ ਅਤੇ ਸਟਾਕ ਵਿੱਚ ਅਸਥਿਰਤਾ ਨੂੰ ਧਿਆਨ ਵਿੱਚ ਰੱਖਦੇ ਹੋਏ, ਅਸੀਂ ਗਾਹਕਾਂ ਦੇ ਹਿੱਤ ਵਿੱਚ ਐਫਪੀਓ ਨਾਲ ਅੱਗੇ ਨਾ ਵਧਣ ਅਤੇ ਲੈਣ-ਦੇਣ ਨੂੰ ਪੂਰੀ ਤਰ੍ਹਾਂ ਬੰਦ ਕਰਨ ਦਾ ਫੈਸਲਾ ਕੀਤਾ ਹੈ। ਅਸੀਂ ਐਫਪੀਓ ਵਿੱਚ ਹਿੱਸਾ ਲੈਣ ਲਈ ਨਿਵੇਸ਼ਕਾਂ ਦਾ ਧੰਨਵਾਦ ਕਰਦੇ ਹਾਂ। ਇਸ ਐਫਪੀਓ ਦੀ ਗਾਹਕੀ (31 ਜਨਵਰੀ ਨੂੰ) ਸਫਲਤਾਪੂਰਵਕ ਬੰਦ ਹੋ ਗਈ ਹੈ।

ਉਪ ਰਾਸ਼ਟਰਪਤੀ ਜਗਦੀਪ ਧਨਖੜ ਅਤੇ ਕਾਨੂੰਨ ਮੰਤਰੀ ਕਿਰੇਨ ਰਿਜਿਜੂ ਖਿਲਾਫ ਬੰਬੇ ਹਾਈ ਕੋਰਟ 'ਚ ਪਟੀਸ਼ਨ ਦਾਇਰ

ਉਪ ਰਾਸ਼ਟਰਪਤੀ ਜਗਦੀਪ ਧਨਖੜ ਅਤੇ ਕਾਨੂੰਨ ਮੰਤਰੀ ਕਿਰੇਨ ਰਿਜਿਜੂ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ

ਮੁੰਬਈ, 02 ਜਨਵਰੀ (ਜਨ ਸ਼ਕਤੀ ਨਿਊਜ਼ ਬਿਊਰੋ  ) ਉਪ ਰਾਸ਼ਟਰਪਤੀ ਜਗਦੀਪ ਧਨਖੜ ਅਤੇ ਕਾਨੂੰਨ ਮੰਤਰੀ ਕਿਰੇਨ ਰਿਜਿਜੂ ਖਿਲਾਫ ਬੰਬੇ ਹਾਈ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਨਿਆਂਪਾਲਿਕਾ 'ਤੇ ਦੋਵਾਂ ਦੇ ਤਾਜ਼ਾ ਬਿਆਨ ਭਾਰਤ ਦੇ ਸੰਵਿਧਾਨ ਵਿਚ ਵਿਸ਼ਵਾਸ ਦੀ ਕਮੀ ਨੂੰ ਦਰਸਾਉਂਦੇ ਹਨ। ਇਸ ਮਾਮਲੇ 'ਚ ਉਨ੍ਹਾਂ ਨੂੰ ਅਯੋਗ ਕਰਾਰ ਦਿੱਤਾ ਜਾਣਾ ਚਾਹੀਦਾ ਹੈ।ਬੰਬੇ ਲਾਇਰਜ਼ ਐਸੋਸੀਏਸ਼ਨ ਦੁਆਰਾ ਦਾਇਰ ਪਟੀਸ਼ਨ ਵਿੱਚ ਮੰਗ ਕੀਤੀ ਗਈ ਕਿ ਹਾਈ ਕੋਰਟ ਉਪ ਰਾਸ਼ਟਰਪਤੀ ਧਨਖੜ ਅਤੇ ਕਾਨੂੰਨ ਮੰਤਰੀ ਰਿਜਿਜੂ ਨੂੰ ਉਨ੍ਹਾਂ ਦੇ ਅਧਿਕਾਰਤ ਫਰਜ਼ ਨਿਭਾਉਣ ਤੋਂ ਰੋਕੇ ਅਤੇ ਐਲਾਨ ਕਰੇ ਕਿ ਦੋਵੇਂ, ਆਪਣੇ ਜਨਤਕ ਵਿਹਾਰ ਅਤੇ ਉਨ੍ਹਾਂ ਦੇ ਬਿਆਨਾਂ ਰਾਹੀਂ, ਭਾਰਤ ਦੇ ਸੰਵਿਧਾਨ ਵਿੱਚ ਵਿਸ਼ਵਾਸ ਦੀ ਕਮੀ ਰੱਖਦੇ ਹਨ ਅਤੇ ਸੰਵਿਧਾਨਕ ਅਹੁਦਿਆਂ 'ਤੇ ਰਹਿਣ ਤੋਂ ਅਯੋਗ ਕਰਾਰ ਦਿੱਤਾ ਜਾਂਦਾ ਹੈ।