ਭਾਰਤ

ਪੰਜਾਬ ਵੋਟਾਂ ਦੀ ਤਰੀਕ ਤਬਦੀਲੀ , ਹੁਣ 20 ਫਰਵਰੀ ਨੂੰ ਪੈਣਗੀਆਂ ਵੋਟਾਂ

ਨਵੀਂ ਦਿੱਲੀ, 17 ਜਨਵਰੀ - ਪੰਜਾਬ ਵਿਚ ਵੋਟਾਂ ਦੀ ਤਰੀਕ ਬਦਲ ਗਈ ਹੈ । ਹੁਣ ਵੋਟਾਂ 14 ਨੂੰ ਨਹੀਂ  20 ਫਰਵਰੀ ਨੂੰ ਪੈਣਗੀਆਂ । ਪੰਜਾਬ ਵਿਧਾਨ ਸਭਾ ਚੋਣਾਂ ਹੁਣ 20 ਫਰਵਰੀ ਨੂੰ ਹੋਣਗੀਆਂ । ਭਾਰਤ ਚੋਣ ਕਮਿਸ਼ਨ ਵਲੋਂ ਇਹ ਐਲਾਨ ਕੀਤਾ ਗਿਆ ਹੈ । ਜ਼ਿਕਰਯੋਗ ਹੈ ਕਿ 25 ਜਨਵਰੀ ਤੋਂ ਨਾਮਜ਼ਦਗੀ ਪੱਤਰ ਦਾਖ਼ਲ ਹੋ ਸਕਣਗੇ । ਉੱਥੇ ਹੀ 1 ਫਰਵਰੀ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਆਖ਼ਰੀ ਮਿਤੀ ਹੈ । ਤੁਹਾਡੀ ਜਾਣਕਾਰੀ ਲਈ ਦੱਸ ਦਈਏ ਕਿ ਕੱਲ੍ਹ ਚੋਣ ਕਮਿਸ਼ਨਰ ਵੱਲੋਂ 22 ਜਨਵਰੀ ਤੱਕ ਚੋਣ ਜਲਸਿਆਂ ਸੂਬੇ ਚ ਰੈਲੀਆਂ ਤੇ ਰੋਡ ਸ਼ੋਆਂ ਤੇ ਵੀ ਪਾਬੰਦੀ ਲਾਈ ਹੈ । 

 

 

ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ - ਹੁਣ 23 ਜਨਵਰੀ ਤੋਂ ਸ਼ੁਰੂ ਹੋਵੇਗਾ ਗਣਤੰਤਰ ਦਿਵਸ ਦਾ ਜਸ਼ਨ, ਜਾਣੋ ਕੀ ਹੈ ਕਾਰਨ

ਨਵੀਂ ਦਿੱਲੀ ,  ਸੁਭਾਸ਼ ਚੰਦਰ ਬੋਸ ਦੀ ਜੈਅੰਤੀ ਨੂੰ ਸ਼ਾਮਿਲ ਕਰਨ ਲਈ ਗਣਤੰਤਰ ਦਿਵਸ ਸਮਾਗਮ ਹੁਣ 24 ਜਨਵਰੀ ਦੀ ਥਾਂ ਹਰ ਸਾਲ 23 ਜਨਵਰੀ ਤੋਂ ਸ਼ੁਰੂ ਹੋਵੇਗਾ।

ਤੁਹਾਨੂੰ ਦੱਸ ਦੇਈਏ ਕਿ ਹੁਣ ਤੱਕ ਦੇਸ਼ ਵਿੱਚ ਗਣਤੰਤਰ ਦਿਵਸ ਨਾਲ ਸਬੰਧਤ ਸਾਰੇ ਰੰਗਾਰੰਗ ਪ੍ਰੋਗਰਾਮ ਅਤੇ ਜਸ਼ਨ 24 ਜਨਵਰੀ ਤੋਂ ਸ਼ੁਰੂ ਹੁੰਦੇ ਸਨ ਪਰ ਕੇਂਦਰ ਸਰਕਾਰ ਨੇ 23 ਜਨਵਰੀ ਤੋਂ ਮਨਾਉਣ ਦਾ ਫੈਸਲਾ ਕੀਤਾ ਹੈ। ਦਰਅਸਲ, 23 ਜਨਵਰੀ ਨੂੰ ਬਹਾਦਰ ਆਜ਼ਾਦੀ ਘੁਲਾਟੀਏ ਸੁਭਾਸ਼ ਚੰਦਰ ਬੋਸ ਦਾ ਜਨਮ ਦਿਨ ਹੈ, ਇਸ ਲਈ ਹੁਣ ਸੁਭਾਸ਼ ਚੰਦਰ ਬੋਸ ਦੇ ਜਨਮ ਦਿਨ ਤੋਂ ਦੇਸ਼ ਵਿੱਚ ਗਣਤੰਤਰ ਦਿਵਸ ਮਨਾਇਆ ਜਾਵੇਗਾ।

ਜਾਣਕਾਰੀ ਅਨੁਸਾਰ ਗਣਤੰਤਰ ਦਿਵਸ ਦਾ ਸਮਾਗਮ ਹੁਣ ਹਰ ਸਾਲ 23 ਜਨਵਰੀ ਤੋਂ ਸ਼ੁਰੂ ਹੋਵੇਗਾ। ਨੇਤਾਜੀ ਸੁਭਾਸ਼ ਚੰਦਰ ਬੋਸ ਦੇ ਜਨਮ ਦਿਨ ਨੂੰ ਗਣਤੰਤਰ ਦਿਵਸ ਸਮਾਗਮ ’ਚ ਸ਼ਾਮਿਲ ਕਰਨ ਲਈ ਇਹ ਵੱਡਾ ਫੈਸਲਾ ਲਿਆ ਗਿਆ ਹੈ। ਦੱਸ ਦੇਈਏ ਕਿ ਇਸਤੋਂ ਪਹਿਲਾਂ ਸੁਭਾਸ਼ ਚੰਦਰ ਬੋਸ ਦੀ ਜੈਅੰਤੀ ਨੂੰ ਪਰਾਕ੍ਰਮ ਦਿਵਸ ਦੇ ਰੂਪ ’ਚ ਮਨਾਉਣ ਦੀ ਸ਼ੁਰੂਆਤ ਕੀਤੀ ਸੀ।

ਦੱਸ ਦੇਈਏ ਕਿ ਮੋਦੀ ਸਰਕਾਰ ਦੇ ਆਉਣ ਤੋਂ ਬਾਅਦ ਹਰ ਸਾਲ ਹੋਰ ਵੀ ਕਈ ਦਿਨ ਮਨਾਏ ਜਾਣ ਲੱਗੇ ਹਨ, ਜੋ ਇਸ ਪ੍ਰਕਾਰ ਹਨ :

14 ਅਗਸਤ - ਵੰਡ ਦਾ ਭਿਆਨਕ ਯਾਦਗਾਰੀ ਦਿਨ।

31 ਅਕਤੂਬਰ - ਏਕਤਾ ਦਿਵਸ - ਰਾਸ਼ਟਰੀ ਏਕਤਾ ਦਿਵਸ (ਸਰਦਾਰ ਪਟੇਲ ਦਾ ਜਨਮ ਦਿਨ)।

15 ਨਵੰਬਰ – ਜਨਜਾਤੀ ਗੌਰਵ ਦਿਵਸ (ਭਗਵਾਨ ਬਿਰਸਾ ਮੁੰਡਾ ਦਾ ਜਨਮ ਦਿਨ)।

26 ਨਵੰਬਰ - ਸੰਵਿਧਾਨ ਦਿਵਸ।

26 ਦਸੰਬਰ - ਵੀਰ ਬਾਲ ਦਿਵਸ (4 ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ)।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਲੋਹੜੀ ਦੇ ਤਿਉਹਾਰ 'ਤੇ ਦਿੱਤੀ ਵਧਾਈ

ਨਵੀਂ ਦਿੱਲੀ, 13 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਮੈਂ ਸਾਰਿਆਂ ਦੀ ਚੰਗੀ ਸਿਹਤ ਅਤੇ ਤੰਦਰੁਸਤੀ ਲਈ ਪ੍ਰਾਰਥਨਾ ਕਰਦਾ ਹਾਂ। ਇਹ ਵਿਸ਼ੇਸ਼ ਦਿਨ ਸਾਡੇ ਸਮਾਜ ਵਿਚ ਭਾਈਚਾਰਕ ਸਾਂਝ ਦੀ ਭਾਵਨਾ ਨੂੰ ਅੱਗੇ ਵਧਾਏਗਾ।

ਬੱਤੀ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ  

ਦਿੱਲੀ /ਸਿੰਘੂ ਬਾਰਡਰ , 9 ਦਸੰਬਰ  (ਗੁਰਸੇਵਕ ਸੋਹੀ ) 

ਪੰਜਾਬ ਦੀ ਬੱਤੀ ਜਥੇਬੰਦੀਆਂ ਦੀ ਸਿੰਘ ਬਾਡਰ ਦਿੱਲੀ ਉੱਪਰ ਹੋਈ ਅਹਿਮ ਮੀਟਿੰਗ ਵਿੱਚ ਲਏ ਗਏ ਅਹਿਮ ਫ਼ੈਸਲੇ  

1) 9 ਦਸੰਬਰ ਨੂੰ ਸ਼ਾਮ 5.30 ਵਜੇ ਸਿੰਘੂ ਬਾਰਡਰ ਦੀ ਸਟੇਜ ਤੇ ਤੋਂ ਫਤਹਿ ਅਰਦਾਸ ਹੋਵੇਗੀ । 

2) 11 ਦਸੰਬਰ ਨੂੰ ਸਿੰਘੂ ਬਾਰਡਰ ਅਤੇ ਟਿਕਰੀ ਬਾਰਡਰ ਤੋਂ ਸਵੇਰੇ 9 ਵਜੇ ਵਾਪਸੀ ਰਵਾਨਗੀ ।

3)13 ਦਸੰਬਰ ਨੂੰ 32 ਕਿਸਾਨ ਜਥੇਬੰਦੀਆਂ ਦੇ ਆਗੂ ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣਗੇ। 

4)15 ਦਸੰਬਰ ਨੂੰ ਪੰਜਾਬ ਚ ਚਲਦੇ ਸਾਰੇ ਮੋਰਚੇ ਸਮਾਪਿਤ ਜਾਣਗੇ  ।

ਵਿਦੇਸ਼ਾਂ ਤੋਂ ਆਉਣ ਵਾਲੇ 30 ਹਜ਼ਾਰ ਯਾਤਰੀਆਂ ਦੀ ਟੈਸਟਿੰਗ ਕੀਤੀ ਗਈ 

10 ਪਾਏ ਗਏ ਓਮਨੀ ਕ੍ਰੌਨ ਪਾਜ਼ੇਟਿਵ  

ਪੁਣੇ , 07 ਦਸੰਬਰ (ਏਜੰਸੀ ) ਮਹਾਰਾਸ਼ਟਰ ਦੇ ਪੁਣੇ ਸ਼ਹਿਰ ਤੋਂ ਕੋਛੜ ਦੇ ਲਈ ਜ਼ਿਲ੍ਹਾ ਨਿਗਰਾਨੀ ਅਧਿਕਾਰੀ ਡਾ ਪ੍ਰਦੀਪ ਆਵਟੇ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਹੁਣ ਤਕ ਵਿਦੇਸ਼ ਤੋਂ ਆਉਣ  ਤੀਹ ਹਜਾਰ ਯਾਤਰੀਅਾਂ ਦੀ ਟੈਸਟਿੰਗ ਕੀਤੀ ਗਈ ਹੈ ਦੱਸ ਓਮਨੀ ਕ੍ਰੌਨ ਪਾਜ਼ੇਟਿਵ ਪਾਏ ਗਏ ਹਨ ਕੋਵਿੰਦ ਦਿਸ਼ਾ ਨਿਰਦੇਸ਼ਾਂ ਦਾ ਪਾਲਣ ਕਰਨ ਅਤੇ ਵੈਕਸੀਨ ਦੀ ਪੂਰੀ ਕਰਵਾਉਣ ਲਈ ਲੋਕਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ । ਜੋ ਕਿ ਇੱਕੋ ਇੱਕ ਰਸਤਾ ਹੈ ਇਸ ਬਿਮਾਰੀ ਤੋਂ ਬਚਣ ਦਾ ।

ਕੇਰਲਾ ਚ ਟਮਾਟਰ ਦੀ ਕੀਮਤ ਇੱਕ 150 ਰੁਪਏ ਤੋਂ ਉੱਪਰ ਹੋਈ  

ਤਿਰੂਵਨੱਤਪੁਰ, 7 ਦਸੰਬਰ  (ਏਜੰਸੀ) ਭਾਰਤ ਅੰਦਰ ਲਗਾਤਾਰ ਟਮਾਟਰ ਦੀ ਕੀਮਤ ਅਸਮਾਨਾਂ ਨੂੰ ਛੂਹ ਰਹੀ ਹੈ ।ਦੱਖਣੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਟਮਾਟਰ ਦੀ ਪ੍ਰਚੂਨ ਕੀਮਤ 160 ਰੁਪਏ ਪ੍ਰਤੀ ਕਿਲੋ ਤਕ ਜਾ ਪਹੁੰਚੀ ਹੈ। ਕੇਰਲਾ ਚ ਟਮਾਟਰ 140 ਤੋਂ 160 ਰੁਪਏ ਕਿਲੋ ਤਾਮਿਲਨਾਡੂ ਚ ਟਮਾਟਰ 90 ਰੁਪਏ ਪ੍ਰਤੀ ਕਿਲੋ ਵਿਕ ਰਿਹਾ ਹੈ। 

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਟਿੱਕਰੀ ਵਾਰਡਰ ਸਟੇਜ ਦੀ ਕਮਾਨ ਅੱਜ ਔਰਤਾਂ ਨੇ ਸੰਭਾਲੀ

ਦਿੱਲੀ/ ਟੀਕਰੀ ਬਾਰਡਰ,07 ਦਸੰਬਰ ( ਗੁਰਸੇਵਕ ਸੋਹੀ) ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਟਿਕਰੀ ਬਾਰਡਰ 'ਤੇ ਗ਼ਦਰੀ ਬੀਬੀ ਗੁਲਾਬ ਕੌਰ ਨਗਰ ਵਿਖੇ ਚੱਲ ਰਹੀ ਸਟੇਜ ਅੱਜ ਔਰਤਾਂ ਨੇ ਸੰਭਾਲੀ। ਇੱਥੇ ਬਠਿੰਡਾ ਜ਼ਿਲ੍ਹੇ ਦੀ ਔਰਤ ਆਗੂ ਪਰਮਜੀਤ ਕੌਰ ਪਿੱਥੋ ਅਤੇ ਪਟਿਆਲਾ ਜ਼ਿਲ੍ਹੇ ਤੋਂ ਅਮਨਦੀਪ ਕੌਰ ਦੌਣਕਲਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਦੀ ਫਾਸ਼ੀਵਾਦੀ ਹਕੂਮਤ ਵੱਲੋਂ ਭਾਰਤੀ ਫੌਜਾਂ ਨੂੰ ਮਜ਼ਲੂਮ ਲੋਕਾਂ 'ਤੇ ਜਬਰ ਕਰਨ ਦੀਆਂ ਖੁੱਲ੍ਹੀਆਂ ਛੁੱਟੀਆਂ ਦਿੱਤੀਆਂ ਹੋਈਆਂ ਹਨ। ਪਿਛਲੇ ਦਿਨੀਂ ਨਾਗਾਲੈਂਡ 'ਚ ਜੋ ਆਦਿਵਾਸੀ ਲੋਕ ਜੰਗਲਾਂ ਦੇ ਸਹਾਰੇ ਆਪਣੀ ਦਿਨ ਕਟੀ ਕਰ ਰਹੇ ਹਨ। ਭਾਰਤੀ ਹਕੂਮਤ ਵੱਲੋਂ ਜੰਗਲਾਂ ਥੱਲੇ ਦੱਬੇ ਹੋਏ ਅਮੀਰ ਖ਼ਜ਼ਾਨਿਆਂ ਨੂੰ ਬਹੁਤ ਸਸਤੇ ਰੇਟਾਂ 'ਤੇ ਬਹੁਕੌਮੀ ਕੰਪਨੀਆਂ ਨੂੰ ਲੁਟਾਉਣ ਦਾ ਵਿਰੋਧ ਕਰ ਰਹੇ ਹਨ, ਉਨ੍ਹਾਂ ਲੋਕਾਂ ਨੂੰ ਭਾਰਤੀ ਹਕੂਮਤ ਦੀ ਸੋਚੀ ਸਮਝੀ ਸਕੀਮ ਤਹਿਤ ਫੌਜ ਵੱਲੋਂ ਗੋਲੀਆਂ ਨਾਲ ਭੁੰਨਿਆ ਗਿਆ ਹੈ। ਨਾਗਾਲੈਂਡ ਦੇ ਸਧਾਰਨ ਨਿਹੱਥੇ ਲੋਕਾਂ ਦੇ ਕਤਲੇਆਮ ਦੀ ਅੱਜ ਦੀ ਸਟੇਜ ਤੋਂ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਗਈ ਅਤੇ ਪੀੜਤ ਪਰਿਵਾਰਾਂ ਲਈ ਇਨਸਾਫ਼ ਦੀ ਮੰਗ ਤੋਂ ਇਲਾਵਾ ਅਜਿਹੇ ਜਾਬਰ ਹੱਲੇ ਬੰਦ ਕਰਨ ਦੀ ਮੰਗ ਕੀਤੀ ਗਈ। 
             ਮਾਲਣ ਕੌਰ ਕੋਠਾਗੁਰੂ ਅਤੇ ਛਿੰਦਰ ਕੌਰ ਗੰਢੂਆਂ ਨੇ ਕਿਹਾ ਕਿ ਭਾਵੇਂ ਕਿਸਾਨਾਂ ਨੇ ਆਪਣੀਆਂ ਜ਼ਮੀਨਾਂ ਬਚਾਉਣ ਦੀ ਲੜਾਈ ਲੰਮਾ ਸਮਾਂ ਸੰਘਰਸ਼ ਕਰਕੇ ਸਬਰ ਤੇ ਸੰਤੋਖ ਨਾਲ ਸੰਘਰਸ਼ੀ ਲੋਕਾਂ 'ਤੇ ਭਰੋਸਾ ਰੱਖ ਕੇ ਲੜੀ ਜਿਸਦਾ ਨਤੀਜਾ ਸਾਰੀ ਦੁਨੀਆਂ ਦੇ ਸਾਹਮਣੇ ਹੈ। ਸਾਮਰਾਜੀ ਕਾਰਪੋਰੇਟਾਂ ਦੀ ਵਫ਼ਾਦਾਰ ਕੇਂਦਰ ਦੀ ਹੰਕਾਰੀ ਹਕੂਮਤ ਨੂੰ ਗੋਡਣੀਏਂ ਕਰਕੇ ਆਪਣਾ ਹੀ ਥੁੱਕਿਆ ਚੱਟਣ ਯਾਨੀ ਕਾਲ਼ੇ ਖੇਤੀ ਕਾਨੂੰਨ ਰੱਦ ਕਰਨ ਲਈ ਮਜਬੂਰ ਕੀਤਾ ਹੈ। ਆਉਣ ਵਾਲੇ ਦਿਨਾਂ 'ਚ ਪਿਛਲੀਆਂ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ਼ ਕੀਤੇ ਵਾਅਦੇ ਪੂਰੇ ਕਰਵਾਉਣ ਲਈ ਪੰਜਾਬ ਸਰਕਾਰ ਦੇ ਖ਼ਿਲਾਫ਼ ਸੰਘਰਸ਼ ਵਿੱਢਣ ਦਾ ਸੱਦਾ ਦਿੱਤਾ। ਸਟੇਜ ਤੋਂ ਗੁਰਜੀਤ ਕੌਰ ਕੌਮੀ ਪ੍ਰਧਾਨ ਮਹਿਲਾ ਕਿਸਾਨ ਮਜ਼ਦੂਰ ਸਭਾ, ਗੁਰਮੇਲ ਕੌਰ ਕੋਠਾਗੁਰੂ, ਤਾਜ਼ਾ ਬੇਗਮ ਅਤੇ ਦਵਿੰਦਰ ਕੌਰ ਹਰਦਾਸਪੁਰਾ ਨੇ ਵੀ ਸੰਬੋਧਨ ਕੀਤਾ ।
ਜਾਰੀ ਕਰਤਾ ਸ਼ਿੰਗਾਰਾ ਸਿੰਘ ਮਾਨ

ਸਰਕਾਰ ਵੱਲੋਂ ਕਿਸਾਨਾਂ ਉੱਪਰ ਹੋਏ ਪਰਚਿਆਂ ਤੇ ਆਏ ਫੈਸਲੇ ਉਪਰ ਕੱਲ੍ਹ ਨੂੰ ਕਿਸਾਨ ਯੂਨੀਅਨਾਂ ਕਰਨਗੀਆਂ ਮੀਟਿੰਗ ਤੇ ਉਸ ਤੋਂ ਬਾਅਦ ਹੋਵੇਗਾ ਫ਼ੈਸਲਾ  - ਸੁਖਦੇਵ ਸਿੰਘ ਕੋਕਰੀਕਲਾਂ

ਅੱਜ ਦੀ ਮੀਟਿੰਗ ਬਾਰੇ ਬੀ ਕੇ ਯੂ ਏਕਤਾ (ਉਗਰਾਹਾਂ) ਵੱਲੋਂ ਜਾਣਕਾਰੀ

 ਦਿੱਲੀ /ਟੀਕਰੀ ਬਾਰਡਰ 07 ਦਸੰਬਰ ( ਗੁਰਸੇਵਕ ਸੋਹੀ) ਅੱਜ ਸੰਯੁਕਤ ਮੋਰਚੇ ਦੀ ਮੀਟਿੰਗ ਤੋਂ ਪਹਿਲਾਂ ਗੱਲਬਾਤ ਲਈ ਗਠਿਤ ਕੀਤੀ ਹੋਈ ਕਮੇਟੀ ਦੇ ਆਗੂਆਂ ਨੂੰ ਸਰਕਾਰ ਵੱਲੋਂ ਕੁਝ ਤਜਵੀਜ਼ਾਂ ਹਾਸਲ ਹੋਈਆਂ ਸਨ। ਇਨ੍ਹਾਂ ਤਜਵੀਜ਼ਾਂ 'ਤੇ ਸੰਯੁਕਤ ਮੋਰਚੇ ਦੀ ਮੀਟਿੰਗ 'ਚ ਭਰਵੀਂ ਵਿਚਾਰ ਚਰਚਾ ਕੀਤੀ ਗਈ। ਇਨ੍ਹਾਂ ਤਜਵੀਜ਼ਾਂ ਨੂੰ ਤਸੱਲੀਬਖ਼ਸ਼ ਨਾ ਸਮਝੇ ਜਾਣ ਕਰਕੇ ਇਹ ਚਰਚਾ ਕਿਸੇ ਸਿੱਟੇ 'ਤੇ ਨਹੀਂ ਪੁੱਜ ਸਕੀ। ਗੱਲਬਾਤ ਲਈ ਗਠਿਤ ਕੀਤੀ ਗਈ ਕਮੇਟੀ ਨੂੰ ਸੰਯੁਕਤ ਮੋਰਚੇ ਦੀ ਮੀਟਿੰਗ ਨੇ ਜਿੰਮਾ ਲਾਇਆ ਕਿ ਉਹ ਸਰਕਾਰ ਤੱਕ  ਮੰਗਾਂ ਦੀ ਪ੍ਰਵਾਨਗੀ ਤਸੱਲੀਬਖ਼ਸ਼ ਢੰਗ ਨਾਲ ਕਰਨ ਦਾ ਸੁਨੇਹਾ ਪਹੁੰਚਾਵੇ। ਇਸ ਲਈ ਕੱਲ੍ਹ ਨੂੰ ਦੁਬਾਰਾ ਮੀਟਿੰਗ ਹੋਵੇਗੀ। ਅਜੇ ਸੰਘਰਸ਼ ਜਿਉਂ ਦੀ ਤਿਉਂ ਜਾਰੀ ਹੈ , ਇਸ ਲਈ ਸਰਕਾਰ ਵੱਲੋਂ ਸਾਰੀਆਂ ਮੰਗਾਂ ਮੰਨ ਲੈਣ ਤੇ ਸੰਘਰਸ਼ ਖ਼ਤਮ ਕਰ ਦੇਣ ਬਾਰੇ ਕੀਤੇ ਜਾ ਰਹੇ ਗੁਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹੋ ਤੇ ਮੋਰਚਿਆਂ ਵਿੱਚ ਡਟੇ ਰਹੋ। ਵੱਲੋਂ :ਸੂਬਾ ਕਮੇਟੀ, ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ)

ਸਰਕਾਰ ਵੱਲੋਂ ਕਿਸਾਨਾਂ ਉੱਪਰ ਹੋਏ ਪਰਚਿਆਂ ਤੇ ਆਏ ਫੈਸਲੇ ਉਪਰ ਕੱਲ੍ਹ ਨੂੰ ਕਿਸਾਨ ਯੂਨੀਅਨਾਂ ਕਰਨਗੀਆਂ ਮੀਟਿੰਗ ਤੇ ਉਸ ਤੋਂ ਬਾਅਦ ਹੋਵੇਗਾ ਫ਼ੈਸਲਾ  - ਸੁਖਦੇਵ ਸਿੰਘ ਕੋਕਰੀਕਲਾਂ

ਅੱਜ ਦੀ ਮੀਟਿੰਗ ਬਾਰੇ ਬੀ ਕੇ ਯੂ ਏਕਤਾ (ਉਗਰਾਹਾਂ) ਵੱਲੋਂ ਜਾਣਕਾਰੀ

 ਦਿੱਲੀ /ਟੀਕਰੀ ਬਾਰਡਰ 07 ਦਸੰਬਰ ( ਗੁਰਸੇਵਕ ਸੋਹੀ) ਅੱਜ ਸੰਯੁਕਤ ਮੋਰਚੇ ਦੀ ਮੀਟਿੰਗ ਤੋਂ ਪਹਿਲਾਂ ਗੱਲਬਾਤ ਲਈ ਗਠਿਤ ਕੀਤੀ ਹੋਈ ਕਮੇਟੀ ਦੇ ਆਗੂਆਂ ਨੂੰ ਸਰਕਾਰ ਵੱਲੋਂ ਕੁਝ ਤਜਵੀਜ਼ਾਂ ਹਾਸਲ ਹੋਈਆਂ ਸਨ। ਇਨ੍ਹਾਂ ਤਜਵੀਜ਼ਾਂ 'ਤੇ ਸੰਯੁਕਤ ਮੋਰਚੇ ਦੀ ਮੀਟਿੰਗ 'ਚ ਭਰਵੀਂ ਵਿਚਾਰ ਚਰਚਾ ਕੀਤੀ ਗਈ। ਇਨ੍ਹਾਂ ਤਜਵੀਜ਼ਾਂ ਨੂੰ ਤਸੱਲੀਬਖ਼ਸ਼ ਨਾ ਸਮਝੇ ਜਾਣ ਕਰਕੇ ਇਹ ਚਰਚਾ ਕਿਸੇ ਸਿੱਟੇ 'ਤੇ ਨਹੀਂ ਪੁੱਜ ਸਕੀ। ਗੱਲਬਾਤ ਲਈ ਗਠਿਤ ਕੀਤੀ ਗਈ ਕਮੇਟੀ ਨੂੰ ਸੰਯੁਕਤ ਮੋਰਚੇ ਦੀ ਮੀਟਿੰਗ ਨੇ ਜਿੰਮਾ ਲਾਇਆ ਕਿ ਉਹ ਸਰਕਾਰ ਤੱਕ  ਮੰਗਾਂ ਦੀ ਪ੍ਰਵਾਨਗੀ ਤਸੱਲੀਬਖ਼ਸ਼ ਢੰਗ ਨਾਲ ਕਰਨ ਦਾ ਸੁਨੇਹਾ ਪਹੁੰਚਾਵੇ। ਇਸ ਲਈ ਕੱਲ੍ਹ ਨੂੰ ਦੁਬਾਰਾ ਮੀਟਿੰਗ ਹੋਵੇਗੀ। ਅਜੇ ਸੰਘਰਸ਼ ਜਿਉਂ ਦੀ ਤਿਉਂ ਜਾਰੀ ਹੈ , ਇਸ ਲਈ ਸਰਕਾਰ ਵੱਲੋਂ ਸਾਰੀਆਂ ਮੰਗਾਂ ਮੰਨ ਲੈਣ ਤੇ ਸੰਘਰਸ਼ ਖ਼ਤਮ ਕਰ ਦੇਣ ਬਾਰੇ ਕੀਤੇ ਜਾ ਰਹੇ ਗੁਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹੋ ਤੇ ਮੋਰਚਿਆਂ ਵਿੱਚ ਡਟੇ ਰਹੋ। ਵੱਲੋਂ :ਸੂਬਾ ਕਮੇਟੀ, ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ)

ਕਿਸਾਨਾਂ ਦੇ ਰੋਹ ਅੱਗੇ ਬਹਾਦਰਗਡ਼੍ਹ ਦਾ ਐਸ ਡੀ ਐਮ ਅਤੇ ਬਿਜਲੀ ਬੋਰਡ ਦੇ ਅਧਿਕਾਰੀ ਹੋਏ ਗੋਡਿਆਂ ਭਾਰ

ਨਵੀਂ ਦਿੱਲੀ 6 ਦਸੰਬਰ (  ਗੁਰਸੇਵਕ ਸੋਹੀ    ) ਬਹਾਦਰਗੜ੍ਹ ਦੇ ਕਿਸਾਨ ਬਲਜੀਤ ਸਿੰਘ ਵੱਲੋਂ ਅੰਦੋਲਨਕਾਰੀ ਕਿਸਾਨਾਂ ਨੂੰ  ਪੀਣ ਵਾਲੇ ਪਾਣੀ ਦੀ ਸਹੂਲਤ ਦੇਣ ਲਈ ਆਪਣੇ ਨਿੱਜੀ ਟਿਊਬਵੈੱਲ  ਤੋਂ  ਪੀਣ ਵਾਲੇ ਪਾਣੀ ਦੀ ਸਪਲਾਈ ਕਿਸਾਨਾਂ ਵਾਸਤੇ ਚਾਲੂ ਕੀਤੀ ਹੋਈ ਹੈ  ਤਾਂ ਬਿਜਲੀ ਬੋਰਡ ਦੇ ਅਧਿਕਾਰੀਆਂ ਨੇ ਭਾਜਪਾ ਆਗੂਆਂ ਦੇ ਇਸ਼ਾਰੇ 'ਤੇ ਬਦਲਾ ਖੋਰੀ ਦੀ ਭਾਵਨਾ ਨਾਲ  ਬਿਜਲੀ ਚੋਰੀ ਦਾ ਕੇਸ ਪਾ ਕੇ 44000 ਰੁਪਏ  ਦੇ ਕਰੀਬ ਜੁਰਮਾਨਾ ਪਾ ਦਿੱਤਾ । ਜੁਰਮਾਨੇ ਨੂੰ ਰੱਦ ਕਰਵਾਉਣ ਲਈ ਭਾਰਤੀ ਕਿਸਾਨ (ਏਕਤਾ ਉਗਰਾਹਾਂ) ਦੇ ਆਗੂਆਂ ਦਾ ਵਫ਼ਦ ਪਿਛਲੇ ਚਾਰ ਮਹੀਨਿਆਂ ਤੋਂ ਬਿਜਲੀ ਅਧਿਕਾਰੀਆਂ, ਐਸਡੀਐਮ ਅਤੇ ਡੀ ਸੀ ਨੂੰ ਕਈ ਵਾਰ ਮਿਲ ਚੁੱਕੇ ਸਨ। ਪਰ ਕਿਸੇ ਵੀ ਪ੍ਰਸ਼ਾਸਨਿਕ ਅਧਿਕਾਰੀ ਨੇ ਕੋਈ ਤਸੱਲੀਬਖ਼ਸ਼ ਜਵਾਬ ਨਹੀਂ ਦਿੱਤਾ ਤਾਂ ਅੱਜ ਮਜਬੂਰ ਹੋਏ ਕਿਸਾਨਾਂ ਨੇ ਐਸਡੀਐਮ ਬਹਾਦਰਗਡ਼੍ਹ ਦਾ ਦਫ਼ਤਰ ਘੇਰ ਲਿਆ । ਕਿਸਾਨਾਂ ਦੇ ਰੋਹ ਅੱਗੇ ਝੁਕਦਿਆਂ ਐੱਸਡੀਐਮ ਬਹਾਦਰਗਡ਼੍ਹ ਨੇ ਇੱਕ ਘੰਟੇ ਦੇ ਅੰਦਰ ਅੰਦਰ ਕਿਸਾਨਾਂ ਦੇ ਧਰਨੇ ਵਿਚ ਆ ਕੇ ਕਿਸਾਨ ਬਲਜੀਤ ਸਿੰਘ ਤੇ ਪਾਏ ਹੋਏ ਜੁਰਮਾਨੇ ਨੂੰ ਰੱਦ ਕਰਨ ਦਾ ਐਲਾਨ ਕਰ ਦਿੱਤਾ। ਇਸ ਤੋਂ ਬਾਅਦ  ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਇਸ ਸਾਰੀ ਘਟਨਾ ਦੀ ਪਕੌੜਾ ਚੌਕ ਦੀ ਸਟੇਜ ਤੋਂ ਜਾਣਕਾਰੀ ਸਾਂਝੀ ਕੀਤੀ ਤਾਂ ਰੋਹ ਵਿੱਚ ਆਏ ਕਿਸਾਨਾਂ ਨੇ ਜਿੱਤ ਦੀ ਖੁਸ਼ੀ ਚ ਰੋਹ ਭਰਪੂਰ ਨਾਹਿਰਆਂ ਨਾਲ ਅਕਾਸ਼ ਗੂੰਜਣ ਲਾ ਦਿਤਾ। ਸੰਗਰੂਰ ਜਿਲ੍ਹੇ ਦੇ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਅਤੇ ਮੋਗਾ ਜ਼ਿਲ੍ਹੇ ਦੀ ਔਰਤ ਆਗੂ ਕੁਲਦੀਪ ਕੌਰ ਕੁੱਸਾ ਨੇ   ਮੋਰਚੇ ਦੌਰਾਨ ਰਹਿੰਦੀਆਂ ਮੰਗਾਂ ਵੀ ਮੰਨਣ ਲਈ ਮਜਬੂਰ ਕਰਨ ਦਾ ਤਹੱਈਆ ਕੀਤਾ ਹੈ ਅਤੇ ਇੱਕਮੁੱਠ ਸੰਘਰਸ਼ ਲਗਾਤਾਰ ਅੱਗੇ ਵਧ ਰਿਹਾ ਹੈ। ਅੱਜ ਸਟੇਜ ਸਕੱਤਰ ਦੀ ਭੂਮਿਕਾ ਬਠਿੰਡੇ ਜ਼ਿਲ੍ਹੇ ਦੇ ਮੀਤ ਪ੍ਰਧਾਨ ਬਸੰਤ ਸਿੰਘ ਕੋਠਾਗੁਰੂ ਨੇ ਨਿਭਾਈ ਅਤੇ ਗੁਰਦੇਵ ਸਿੰਘ ਕਿਸ਼ਨਪੁਰਾ ਤੇ ਮੋਠੂ ਸਿੰਘ ਕੋਟੜਾ  ਨੇ ਵੀ ਇਕੱਠ ਨੂੰ ਸੰਬੋਧਨ ਕੀਤਾ।
ਜਾਰੀ ਕਰਤਾ: ਅਮਰੀਕ ਸਿੰਘ ਗੰਢੂਆਂ 

ਐੱਮ ਐੱਸ ਪੀ ਦਾ ਕਾਨੂੰਨੀ ਹੱਕ, ਪੁਲਿਸ ਕੇਸਾਂ ਦੀ ਵਾਪਸੀ, ਸ਼ਹੀਦਾਂ ਦੇ ਵਾਰਸਾਂ ਨੂੰ ਮੁਆਵਜ਼ਾ ਆਦਿ ਰਹਿੰਦੀਆਂ ਅਹਿਮ ਮੰਗਾਂ ਦੀ ਪੂਰਤੀ ਤੱਕ ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਸੰਘਰਸ਼ ਦੇ ਮੈਦਾਨ ਵਿੱਚ ਡਟਣ ਦਾ ਐਲਾਨ

ਨਵੀਂ ਦਿੱਲੀ 4 ਦਸੰਬਰ(   ਗੁਰਸੇਵਕ ਸੋਹੀ  ) ਕਿਸਾਨ ਘੋਲ਼ ਦੇ ਅਹਿਮ ਮੋੜ 'ਤੇ ਅੱਜ ਇੱਥੇ ਬੀਬੀ ਗੁਲਾਬ ਕੌਰ ਨਗਰ (ਪਕੌੜਾ ਚੌਕ ਟਿਕਰੀ ਬਾਰਡਰ) ਵਿਖੇ ਪੱਕੇ ਸ਼ੈੱਡ ਵਿੱਚ ਹੋਈ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਵਿਸ਼ਾਲ ਰੈਲੀ ਮੌਕੇ ਪੰਡਾਲ ਵਿੱਚ ਔਰਤਾਂ, ਕਿਸਾਨਾਂ, ਮਜ਼ਦੂਰਾਂ ਤੇ ਨੌਜਵਾਨਾਂ ਦੇ ਹਜ਼ਾਰਾਂ ਦੀ ਤਾਦਾਦ ਵਿੱਚ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਸਾਲ ਤੋਂ ਵੀ ਵੱਧ ਸਮੇਂ ਤੋਂਂ ਪੂਰੇ ਸਿਦਕ ਸਿਰੜ ਨਾਲ ਮੁਲਕ ਪੱਧਰੇ ਸਾਂਝੇ ਕਿਸਾਨ ਘੋਲ਼ ਦੇ ਮੈਦਾਨ ਵਿੱਚ ਡਟੇ ਹੋਏ ਜੁਝਾਰੂ ਲੋਕਾਂ ਦੀ ਜੈ ਜੈਕਾਰ ਕੀਤੀ। ਸੈਂਕੜੇ ਸ਼ਹਾਦਤਾਂ ਅਤੇ ਹੋਰ ਅਨੇਕਾਂ ਦੁਸ਼ਵਾਰੀਆਂ ਨੂੰ ਝੱਲ ਕੇ ਵੀ ਸਾਮਰਾਜੀ ਕਾਰਪੋਰੇਟਾਂ ਪੱਖੀ ਮੋਦੀ ਸਰਕਾਰ ਦੀ ਅੜੀ ਭੰਨ ਕੇ ਤਿੰਨੇ ਕਾਲ਼ੇ ਖੇਤੀ ਕਾਨੂੰਨ ਰੱਦ ਕਰਵਾਉਣ ਨੂੰ ਜਥੇਬੰਦ ਲੋਕ ਤਾਕਤ ਦੀ ਸ਼ਾਨਦਾਰ ਜਿੱਤ ਕਰਾਰ ਦਿੱਤਾ। ਪ੍ਰੰਤੂ ਘੋਲ਼ ਦੀਆਂ ਰਹਿੰਦੀਆਂ ਅਹਿਮ ਮੰਗਾਂ ਪ੍ਰਤੀ ਮੋਦੀ ਸਰਕਾਰ ਵੱਲੋਂ ਧਾਰਨ ਕੀਤੇ ਗਏ ਟਾਲਮਟੋਲ ਵਾਲੇ ਅੜੀਖੋਰ ਵਤੀਰੇ ਦੀ ਸਖ਼ਤ ਨਿੰਦਾ ਕੀਤੀ। ਕਾਲੇ ਖੇਤੀ ਕਾਨੂੰਨਾਂ ਦੀ ਵਾਪਸੀ ਵਾਂਗ ਹੀ ਸਰਕਾਰ ਦੀ ਇਸ ਅੜੀ ਨੂੰ ਵੀ ਲੋਕ ਤਾਕਤ ਦੇ ਜ਼ੋਰ ਭੰਨਣ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ ਐਲਾਨ ਕੀਤੇ ਜਾਣ ਵਾਲੇ ਅਗਲੇ ਸੰਘਰਸ਼ ਨੂੰ ਜਥੇਬੰਦੀ ਵੱਲੋਂ ਪਹਿਲਾਂ ਵਾਂਗ ਹੀ ਪੂਰਾ ਤਾਣ ਲਾ ਕੇ ਲਾਗੂ ਕੀਤਾ ਜਾਵੇਗਾ।
          ਸੂਬਾ ਕਮੇਟੀ ਮੈਂਬਰ ਜਗਤਾਰ ਸਿੰਘ ਕਾਲਾਝਾੜ ਨੇ ਦੱਸਿਆ ਕਿ ਇਨ੍ਹਾਂ ਅਹਿਮ ਮੰਗਾਂ ਵਿੱਚ ਦੇਸ਼ ਭਰ ਦੇ ਕਿਸਾਨਾਂ ਲਈ ਐੱਮ ਐੱਸ ਪੀ 'ਤੇ ਸਾਰੀਆਂ ਫ਼ਸਲਾਂ ਦੀ ਖਰੀਦ ਦੀ ਗਰੰਟੀ ਦਾ ਕਾਨੂੰਨ ਬਣਾਉਣ; ਬਿਜਲੀ ਬਿੱਲ 2020 ਰੱਦ ਕਰਨ ਅਤੇ ਜਨਤਕ ਵੰਡ ਪ੍ਰਣਾਲੀ ਪੂਰੀ ਮਜ਼ਬੂਤ ਕਰਨ ਤੋਂ ਇਲਾਵਾ ਘੋਲ਼ ਦੌਰਾਨ ਮੜ੍ਹੇ ਸਾਰੇ ਪੁਲਿਸ ਕੇਸ ਵਾਪਸ ਲੈਣ; 700 ਤੋਂ ਵੱਧ ਸ਼ਹੀਦ ਹੋਏ ਕਿਸਾਨਾਂ, ਮਜ਼ਦੂਰਾਂ, ਔਰਤਾਂ, ਨੌਜਵਾਨਾਂ ਦੇ ਵਾਰਸਾਂ ਨੂੰ ਢੁੱਕਵੇਂ ਮੁਆਵਜ਼ੇ ਤੇ ਪੱਕੀ ਸਰਕਾਰੀ ਨੌਕਰੀ ਦੇਣ ਤੋਂ ਇਲਾਵਾ ਲਖੀਮਪੁਰ ਖੀਰੀ ਕਤਲੇਆਮ ਦੀ ਸਾਜ਼ਿਸ਼ ਦੇ ਦੋਸ਼ੀ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਣੀ ਨੂੰ ਅਹੁਦੇ ਤੋਂ ਬਰਖਾਸਤ ਕਰਕੇ ਜੇਲ੍ਹ ਭੇਜਣ ਸਮੇਤ ਸਾਰੇ ਕਾਤਲਾਂ ਨੂੰ ਸਖ਼ਤ ਸਜ਼ਾਵਾਂ ਦੇਣ ਵਰਗੀਆਂ ਮੰਗਾਂ ਸ਼ਾਮਲ ਹਨ। ਉਨ੍ਹਾਂ ਨੇ ਸਾਰੀਆਂ ਫ਼ਸਲਾਂ ਦੀ ਖਰੀਦ ਦੀ ਗਰੰਟੀ ਵਾਲੇ ਕਾਨੂੰਨ ਤੋਂ ਟਾਲ਼ਾ ਵੱਟਣ ਲਈ ਸਰਕਾਰ ਦੇ ਇਸ ਬਹਾਨੇ ਨੂੰ ਸਰਾਸਰ ਥੋਥਾ ਦੱਸਿਆ ਕਿ ਸਾਰੀਆਂ ਫ਼ਸਲਾਂ ਦੀ ਖਰੀਦ ਲਈ ਸਰਕਾਰ ਕੋਲ ਇੰਨਾ ਜ਼ਿਆਦਾ ਪੈਸਾ ਕਿੱਥੋਂ ਆਵੇਗਾ। ਉਨ੍ਹਾਂ ਕਿਹਾ ਕਿ ਅਡਾਨੀ ਅੰਬਾਨੀ ਅਤੇ ਹੋਰ ਸਾਰੇ ਅਰਬਾਂਪਤੀਆਂ ਸਮੇਤ ਵੱਡੇ ਵੱਡੇ ਜਗੀਰਦਾਰਾਂ ਤੇ ਸੂਦਖੋਰ ਸ਼ਾਹੂਕਾਰਾਂ ਉੱਤੇ ਜਾਇਦਾਦ ਟੈਕਸ ਲਾ ਕੇ ਅਤੇ ਬਹੁਕੌਮੀ ਕਾਰਪੋਰੇਸ਼ਨਾਂ ਨੂੰ ਹਰ ਸਾਲ ਦਿੱਤੀ ਜਾਂਦੀ ਖਰਬਾਂ ਰੁਪਏ ਦੀਆਂ ਕਰਜ਼ਾ ਮਾਫ਼ੀਆਂ ਤੇ ਟੈਕਸ ਛੋਟਾਂ ਬੰਦ ਕਰ ਕੇ ਬੇਅੰਤ ਸਰਮਾਇਆ ਜੁਟਾਇਆ ਜਾ ਸਕਦਾ ਹੈ।
            ਜਿਲ੍ਹਾ ਸੰਗਰੂਰ ਦੀ ਕਿਸਾਨ ਆਗੂ ਨਵਜੋਤ ਕੌਰ ਚੰਨੋ ਨੇ ਆਪਣੇ ਸੰਬੋਧਨ ਦੌਰਾਨ ਇਸ ਜਾਨ ਹੂਲਵੇਂ ਘੋਲ਼ ਵਿੱਚ ਔਰਤਾਂ ਵੱਲੋਂ ਨਿਭਾਈ ਜਾ ਰਹੀ ਸ਼ਾਨਾਂਮੱਤੀ ਭੂਮਿਕਾ ਅਤੇ ਆਪਾਵਾਰੂ ਸਿਰੜੀ ਜਜ਼ਬੇ ਨਾਲ ਕੀਤੀ ਜਾ ਰਹੀ ਲਾਮਿਸਾਲ ਸ਼ਮੂਲੀਅਤ ਦੀ ਜੈ ਜੈਕਾਰ ਕੀਤੀ। ਆਉਂਦੇ ਦਿਨਾਂ ਵਿੱਚ ਹੋਰ ਵੀ ਦ੍ਰਿੜ੍ਹਤਾ ਨਾਲ ਘੋਲ਼ ਦੇ ਮੈਦਾਨ ਵਿੱਚ ਡਟਣ ਦੀ ਉਨ੍ਹਾਂ ਦੀ ਤਤਪਰਤਾ ਨੂੰ ਉਚਿਆਇਆ। ਮੁਕੰਮਲ ਕਰਜ਼ਾ ਮੁਕਤੀ ਅਤੇ ਨਸ਼ੇ ਮੁਕਤ ਸਮਾਜ ਲਈ ਚੱਲਣ ਵਾਲੇ ਵੱਡੇ ਸੰਘਰਸ਼ਾਂ ਵਿੱਚ ਕੁੱਦਣ ਲਈ ਹੁਣੇ ਤੋਂ ਤਿਆਰੀਆਂ ਕੱਸਣ ਦਾ ਸੱਦਾ ਦਿੱਤਾ।
            ਜਿਲ੍ਹਾ ਮਾਨਸਾ ਦੇ ਜਨਰਲ ਸਕੱਤਰ ਇੰਦਰਜੀਤ ਸਿੰਘ ਝੱਬਰ ਨੇ ਸੰਸਾਰ ਵਪਾਰ ਸੰਸਥਾ ਦੀਆਂ ਸਾਮਰਾਜ ਪੱਖੀ ਨਿੱਜੀਕਰਨ, ਵਪਾਰੀਕਰਨ ਤੇ ਸੰਸਾਰੀਕਰਨ ਖੁੱਲ੍ਹੀ ਮੰਡੀ ਦੀਆਂ ਲੋਕ ਮਾਰੂ ਨੀਤੀਆਂ ਨੂੰ ਮੁਕੰਮਲ ਭਾਂਜ ਦੇਣ ਲਈ ਕਿਸਾਨਾਂ ਮਜ਼ਦੂਰਾਂ ਤੇ ਹੋਰ ਸਾਰੇ ਕਿਰਤੀਆਂ ਦੇ ਇੱਕਜੁਟਤਾ ਵਾਲੇ ਸੰਘਰਸ਼ਾਂ ਲਈ ਮਾਨਸਿਕ ਤੌਰ 'ਤੇ ਤਿਆਰ ਹੋਣ ਅਤੇ ਹੋਰ ਵੀ ਵੱਡੀਆਂ ਲਾਮਬੰਦੀਆਂ ਜੁਟਾਉਣ ਦਾ ਸੱਦਾ ਦਿੱਤਾ। ਇਸੇ ਸੇਧ ਅਧੀਨ ਪੂਰੀਆਂ ਤਨਖਾਹਾਂ ਤੇ ਪੱਕੇ ਰੁਜ਼ਗਾਰ ਲਈ ਅਤੇ ਸਰਕਾਰੀ ਅਦਾਰੇ ਬਚਾਉਣ ਲਈ ਜੂਝ ਰਹੇ ਠੇਕਾ ਭਰਤੀ ਅਧੀਨ ਨਿਗੂਣੀਆਂ ਤਨਖਾਹਾਂ 'ਤੇ ਰੱਖੇ ਗਏ ਕੱਚੇ ਟੀਚਰਾਂ, ਪ੍ਰੋਫ਼ੈਸਰਾਂ, ਨਰਸਾਂ,ਜਲ ਸਪਲਾਈ ਕਾਮਿਆਂ, ਬਿਜਲੀ ਕਾਮਿਆਂ, ਆਂਗਨਵਾੜੀ ਵਰਕਰਾਂ ਅਤੇ ਵਿਦਿਆਰਥੀਆਂ ਆਦਿ ਸਭਨਾਂ ਦੇ ਸੰਘਰਸ਼ਾਂ ਦੀ ਡਟਵੀਂ ਹਮਾਇਤ ਕਰਨ ਦਾ ਸੱਦਾ ਦਿੱਤਾ।
         ਗੁਰਪਾਸ਼ ਸਿੰਘ ਸਿੰਘੇਵਾਲਾ ਨੇ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ। ਪੰਡਾਲ ਵੱਲੋਂ ਪਟਿਆਲਾ ਵਿਖੇ ਕਰੋਨਾ ਵਲੰਟੀਅਰ ਸਿਹਤ ਕਾਮਿਆਂ ਦੇ ਸ਼ਾਂਤਮਈ ਧਰਨੇ ਉੱਤੇ ਲਾਠੀਚਾਰਜ ਕਰਨ ਅਤੇ ਉਨ੍ਹਾਂ ਦੀਆਂ ਗ੍ਰਿਫ਼ਤਾਰੀਆਂ ਕਰਨ ਦੀ ਜ਼ੋਰਦਾਰ ਨਿੰਦਾ ਕੀਤੀ ਗਈ ਅਤੇ ਗ੍ਰਿਫਤਾਰ ਆਗੂਆਂ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਗਈ। ਸਟੇਜ ਤੋਂ ਲਾਏ ਜਾ ਰਹੇ ਨਾਹਰਿਆਂ ਦੇ ਜੁਆਬ ਵਿੱਚ ਤਣੇ ਹੋਏ ਮੁੱਕਿਆਂ ਨਾਲ ਆਕਾਸ਼ ਗੁੰਜਾਊ ਬੋਲਾਂ ਰਾਹੀਂ ਮੋਦੀ ਸਰਕਾਰ ਵਿਰੁੱਧ ਤਿੱਖੇ ਰੋਹ ਅਤੇ ਸੰਘਰਸ਼ ਪ੍ਰਤੀ ਠਾਠਾਂ ਮਾਰਦੇ ਜੋਸ਼ ਦਾ ਪ੍ਰਗਟਾਵਾ ਹੋ ਰਿਹਾ ਸੀ।
         ਸੰਬੋਧਨ ਕਰਨ ਵਾਲੇ ਹੋਰ ਬੁਲਾਰਿਆਂ ਵਿੱਚ ਬਚਿੱਤਰ ਕੌਰ ਮੋਗਾ, ਬਿੱਟੂ ਮੱਲਣ, ਦਰਸ਼ਨ ਸਿੰਘ ਚੀਮਾ ਅਤੇ ਸੁਖਵੰਤ ਸਿੰਘ ਵਲਟੋਹਾ ਸ਼ਾਮਲ ਸਨ। ਅਜਮੇਰ ਸਿੰਘ ਆਕਲੀਆ, ਹਰਬੰਸ ਸਿੰਘ ਘਣੀਆਂ ਅਤੇ ਗੁਰਚਰਨ ਸਿੰਘ ਦੀਨਾ ਸਾਹਿਬ ਸਮੇਤ ਕਈ ਨਵੇਂ ਉੱਭਰੇ ਗੀਤਕਾਰਾਂ ਨੇ ਲੋਕਪੱਖੀ ਗੀਤਾਂ ਰਾਹੀਂ ਰੰਗ ਬੰਨ੍ਹਿਆ। 
         
        ਜਾਰੀ ਕਰਤਾ: ਸੁਖਦੇਵ ਸਿੰਘ ਕੋਕਰੀ ਕਲਾਂ

ਕਿਸਾਨ ਸੰਯੁਕਤ ਮੋਰਚੇ ਨੇ ਸਰਕਾਰ ਨਾਲ ਗੱਲਬਾਤ ਕਰਨ ਲਈ ਬਣਾਈ ਕਮੇਟੀ  -Video

ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਹੋਈ ਸਮਾਪਤ  

ਇਹ ਉਹ ਕਮੇਟੀ ਬਣਾਈ ਗਈ ਹੈ ਜੋ ਕਿ ਭਾਰਤ ਸਰਕਾਰ ਦੇ ਨਾਲ ਗੱਲਬਾਤ ਕਰੇਗੀ

ਬਲਬੀਰ ਸਿੰਘ ਰਾਜੇਵਾਲ,  ਸ਼ਿਵ ਕੁਮਾਰ ਕਾਕਾ,  ਗੁਰਨਾਮ ਸਿੰਘ ਚੜੂਨੀ, ਅਸ਼ੋਕ ਦੁਹਾਵਲੇ , ਯੁੱਧਵੀਰ ਸਿੰਘ ਹੋਣਗੇ ਸੰਯੁਕਤ ਕਿਸਾਨ ਮੋਰਚਾ ਕਮੇਟੀ ਮੈਂਬਰ  

7 ਦਸੰਬਰ ਨੂੰ ਹੋਵੇਗੀ ਅਗਲੀ ਮੀਟਿੰਗ  

ਓਨੇ ਸਮੇਂ ਲਈ ਅੰਦੋਲਨ ਇਸੇ ਤਰ੍ਹਾਂ ਜਾਰੀ ਰਹੇਗਾ  

ਪੱਤਰਕਾਰ ਜਸਮੇਲ ਗ਼ਾਲਿਬ

ਮੋਰਚਿਆਂ ਦੀਆਂ ਸਭਨਾਂ ਮੰਗਾਂ ਦੇ ਤਸੱਲੀਬਖ਼ਸ਼ ਨਿਪਟਾਰੇ ਤੱਕ ਸੰਘਰਸ਼ ਜਾਰੀ ਰਹੇਗਾ- ਬੀ ਕੇ ਯੂ ਏਕਤਾ (ਉਗਰਾਹਾਂ) 

ਦਿੱਲੀ ਦੇ ਟਿਕਰੀ ਬਾਰਡਰ 'ਤੇ ਜਥੇਬੰਦੀ ਦੀ ਵਧਵੀਂ ਸੂਬਾਈ ਮੀਟਿੰਗ , ਸੰਘਰਸ਼ ਦੇ ਮੌਜੂਦਾ ਪੜਾਅ ਬਾਰੇ ਵਿਚਾਰ ਚਰਚਾ 

ਦਿੱਲੀ/ ਟਿਕਰੀ ਬਾਰਡਰ , 3 ਦਸੰਬਰ ( ਗੁਰਸੇਵਕ ਸੋਹੀ  )  ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਸੰਘਰਸ਼ ਦੇ ਮੌਜੂਦਾ ਪੜਾਅ ਬਾਰੇ ਵਿਚਾਰ ਚਰਚਾ ਕਰਨ ਤੇ ਅਗਲੀ ਰਣਨੀਤੀ ਘੜਨ ਲਈ ਵਧਵੀਂ ਸੂਬਾਈ ਮੀਟਿੰਗ ਅੱਜ ਦਿੱਲੀ ਦੇ ਟਿਕਰੀ ਬਾਰਡਰ 'ਤੇ ਕੀਤੀ ਗਈ। ਇਸ ਮੀਟਿੰਗ ਵਿਚ ਜਥੇਬੰਦੀ ਦੀ ਸੂਬਾ ਕਮੇਟੀ ਤੋਂ ਅੱਗੇ ਬਲਾਕ ਪੱਧਰੀਆਂ ਆਗੂ ਕਮੇਟੀਆਂ ਸ਼ਾਮਲ ਸਨ। ਮੀਟਿੰਗ ਮਗਰੋਂ ਸੰਘਰਸ਼ ਦੇ ਇਸ ਪੜਾਅ ਬਾਰੇ ਜਥੇਬੰਦੀ ਦੀ ਪਹੁੰਚ ਸਾਂਝੀ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਖੇਤੀ ਕਾਨੂੰਨ ਰੱਦ ਕਰਨ ਦੀ ਮੁੱਖ ਮੰਗ ਕਿਸਾਨ ਏਕੇ ਤੇ ਸੰਘਰਸ਼ ਦੇ ਜ਼ੋਰ ਮਨਵਾਈ ਜਾ ਚੁੱਕੀ ਹੈ, ਇਹ ਸੰਘਰਸ਼ ਦੀ ਬਹੁਤ ਵੱਡੀ ਜਿੱਤ ਹੈ ਪਰ ਸੰਘਰਸ਼ ਦੀਆਂ ਬਾਕੀ ਮੰਗਾਂ ਪ੍ਰਤੀ ਕੇਂਦਰ ਸਰਕਾਰ ਦਾ ਰਵੱਈਆ ਟਾਲ ਮਟੋਲ ਵਾਲਾ ਹੈ। ਸਰਕਾਰ ਦਾ ਸਾਰਾ ਧਿਆਨ ਬਾਕੀ ਮੁੱਦਿਆਂ ਦਾ ਬਕਾਇਦਾ ਹੱਲ ਕਰੇ ਬਿਨਾਂ ਹੀ ਮੋਰਚਾ ਉਠਾਉਣ 'ਤੇ ਲੱਗਿਆ ਹੋਇਆ ਹੈ। ਇਸ ਦੀ ਖਾਤਰ ਕੁਝ ਜ਼ੁਬਾਨੀ ਕਲਾਮੀ ਭਰੋਸਿਆਂ 'ਤੇ ਟੇਕ ਰੱਖੀ ਜਾ ਰਹੀ ਹੈ। 

ਸੰਘਰਸ਼ ਦੀਆਂ ਬਾਕੀ ਮੰਗਾਂ ਚੋਂ ਸਿਰਫ ਪਰਾਲੀ ਪ੍ਰਦੂਸ਼ਣ ਵਾਲੇ ਮਸਲੇ 'ਤੇ ਹੀ ਸਰਕਾਰ ਨੇ ਜਨਤਕ ਐਲਾਨ ਕੀਤਾ ਹੈ ਕਿ ਪਰਾਲੀ ਸਾੜਨਾ ਕਾਨੂੰਨੀ ਅਪਰਾਧ ਦੇ ਦਾਇਰੇ 'ਚ ਨਹੀਂ ਆਵੇਗਾ। ਹੋਰ ਕਿਸੇ ਮੁੱਦੇ ਬਾਰੇ ਸਰਕਾਰ ਨੇ ਆਪਣੇ ਵੱਲੋਂ ਅਜੇ ਤੱਕ ਸੰਘਰਸ਼ ਦੀ ਕੋਈ ਮੰਗ ਮੰਨੇ ਜਾਣ ਦਾ ਐਲਾਨ ਨਹੀਂ ਕੀਤਾ ਹੈ। ਸਗੋਂ ਇਸ ਤੋਂ ਉਲਟ ਬਿਜਲੀ ਸੋਧ ਬਿੱਲ -2020 ਨੂੰ ਪਾਰਲੀਮੈਂਟ ਵਿਚ ਪੇਸ਼ ਹੋਣ ਵਾਲੇ ਬਿੱਲਾਂ ਦੀ ਸੂਚੀ ਵਿਚ ਰੱਖਿਆ ਹੋਇਆ ਹੈ। ਇਉਂ ਹੀ ਐਮ ਐਸ ਪੀ ਅਤੇ ਸਰਕਾਰੀ ਖ਼ਰੀਦ ਦੇ ਮਸਲੇ 'ਤੇ ਬਿਨਾਂ ਕਿਸੇ ਚੌਖਟੇ ਤੇ ਮੰਤਵ ਦੀ ਸਪੱਸ਼ਟਤਾ ਤੋਂ ਬਿਨਾਂ ਹੀ ਕਮੇਟੀ ਬਣਾਉਣ ਦੀ ਗੱਲ ਕੀਤੀ ਜਾ ਰਹੀ ਹੈ ਤੇ ਪੰਜ ਕਿਸਾਨ ਨੁਮਾਇੰਦਿਆਂ ਦੇ ਨਾਂ ਮੰਗੇ ਜਾ ਰਹੇ ਹਨ। ਇਹ ਰਵੱਈਆ ਜ਼ਾਹਰ ਕਰਦਾ ਹੈ ਕਿ ਸਰਕਾਰ ਐਮ ਐਸ ਪੀ ਦੇ ਮਸਲੇ 'ਤੇ ਗੰਭੀਰ ਨਹੀਂ ਹੈ ਤੇ ਸਿਰਫ਼ ਸਮਾਂ ਲੰਘਾਉਣ ਲਈ ਹੀ ਕਮੇਟੀ ਦੇ ਗਠਨ ਦੀ ਰਸਮ ਪੂਰਤੀ ਕਰ ਰਹੀ ਹੈ। ਸੰਘਰਸ਼ ਦੌਰਾਨ ਕਿਸਾਨਾਂ 'ਤੇ ਦਰਜ ਕੀਤੇ ਗਏ ਕੇਸਾਂ ਬਾਰੇ ਸੂਬਿਆਂ 'ਤੇ ਗੱਲ ਸੁੱਟ ਕੇ ਪੱਲਾ ਝਾੜਨ ਦੀ ਕੋਸ਼ਿਸ਼ ਕੀਤੀ ਗਈ ਹੈ, ਜਦਕਿ ਦਿੱਲੀ ਤੇ ਚੰਡੀਗੜ੍ਹ ਵਰਗੇ ਕੇਂਦਰ ਸ਼ਾਸ਼ਤ ਪ੍ਰਦੇਸ਼ਾਂ ਦੇ ਕੇਸ ਸਿੱਧੇ ਕੇਂਦਰ ਸਰਕਾਰ ਦਾ ਮਸਲਾ ਬਣਦੇ ਹਨ ਅਤੇ ਸੂਬਿਆਂ ਦੀਆਂ ਸਰਕਾਰਾਂ ਵੀ ਕੇਂਦਰ ਸਰਕਾਰ ਤੋਂ ਬਾਹਰ ਨਹੀਂ ਹਨ। ਕਿਸੇ ਵੀ ਸੰਘਰਸ਼ ਦੀਆਂ ਮੁੱਖ ਮੰਗਾਂ ਮੰਨੇ ਜਾਣ ਮਗਰੋਂ ਕੇਸ ਵਾਪਸੀ ਦਾ ਐਲਾਨ ਸਰਕਾਰਾਂ ਵੱਲੋਂ ਕੀਤਾ ਜਾਂਦਾ ਹੈ ਪਰ ਕੇਂਦਰ ਸਰਕਾਰ ਇਹ ਐਲਾਨ ਕਰਨ ਤੋਂ ਟਾਲਾ ਵੱਟ ਕੇ ਆਪਣੇ ਨਾਪਾਕ ਤੇ ਬਦਲਾ ਲਊ ਮਨਸੂਬਿਆਂ ਨੂੰ ਜ਼ਾਹਰ ਕਰ ਰਹੀ ਹੈ। ਇਨ੍ਹਾਂ ਬਾਕੀ ਸਭਨਾਂ ਮੰਗਾਂ ਬਾਰੇ ਜ਼ਾਹਿਰ ਹੋ ਰਿਹਾ ਸਰਕਾਰ ਦਾ ਰਵੱਈਆ ਨਿੰਦਣਯੋਗ ਹੈ। ਆਗੂਆਂ ਨੇ ਦੱਸਿਆ ਕਿ ਅੱਜ ਜੱਥੇਬੰਦੀ ਦੀਆਂ ਆਗੂ ਪਰਤਾਂ ਦੀ ਇਸ ਇਕੱਤਰਤਾ ਨੇ ਇਕਮੱਤ ਹੋ ਕੇ ਮੰਗ ਕੀਤੀ ਕਿ ਕੇਂਦਰ ਸਰਕਾਰ ਇਨ੍ਹਾਂ ਸਭਨਾਂ ਮੰਗਾਂ ਦੇ ਹੱਲ ਲਈ ਬਕਾਇਦਾ ਐਲਾਨ ਕਰੇ। ਅਜਿਹਾ ਨਾ ਕਰਨ ਦੀ ਹਾਲਤ ਵਿਚ ਜਥੇਬੰਦੀ ਇਨ੍ਹਾਂ ਸਭਨਾਂ ਮੁੱਦਿਆਂ ਦੇ ਹੱਲ ਲਈ ਸੰਘਰਸ਼ ਜਾਰੀ ਰੱਖੇਗੀ। 

ਜਥੇਬੰਦੀ ਦੇ ਦੋਹਾਂ ਪ੍ਰਮੁੱਖ ਆਗੂਆਂ ਨੇ ਕਿਹਾ ਕਿ ਐੱਮ ਐੱਸ ਪੀ ਦਾ ਮਸਲਾ ਸਿਰਫ਼ ਭਾਅ ਮਿਥਣ ਦਾ ਮਸਲਾ ਨਹੀਂ ਹੈ ਸਗੋਂ ਇਹ ਘੱਟੋ ਘੱਟ ਸਮਰਥਨ ਮੁੱਲ 'ਤੇ ਸਭਨਾ ਜਿਣਸਾਂ ਦੀ ਸਰਕਾਰੀ ਖ਼ਰੀਦ ਕਰਨ ਦਾ ਮਸਲਾ ਹੈ। ਅਜਿਹਾ ਕਰਨ ਲਈ ਸਰਕਾਰੀ ਅਨਾਜ ਭੰਡਾਰਨ, ਸਰਕਾਰੀ ਖ਼ਰੀਦ ਏਜੰਸੀਆਂ ਤੇ ਜਨਤਕ ਵੰਡ ਪ੍ਰਣਾਲੀ ਦੇ ਖੇਤਰਾਂ ਨੂੰ ਮਜ਼ਬੂਤ ਕਰਨ ਦੀ ਨੀਤੀ ਅਖ਼ਤਿਆਰ ਕਰਨ ਦੀ ਲੋੜ ਹੈ। ਇਸ ਮਜ਼ਬੂਤੀ ਲਈ ਬਜਟ ਜੁਟਾਉਣ ਖਾਤਰ ਕਾਰਪੋਰੇਟਾਂ ਦੇ ਕਾਰੋਬਾਰਾਂ ਤੇ ਸਿੱਧੇ ਟੈਕਸ ਲਾਉਣ ਤੇ ਉਗਰਾਹੁਣ ਦੀ ਨੀਤੀ ਅਪਨਾਉਣ ਦੀ ਲੋੜ ਹੈ। ਪਰ ਸਰਕਾਰ ਇੱਕ ਨਾਮ ਨਿਹਾਦ ਕਮੇਟੀ ਬਣਾ ਕੇ ਐੱਮ ਐੱਸ ਪੀ ਦੇ ਮਸਲੇ 'ਤੇ ਭਰਮ ਫੈਲਾਉਣਾ ਚਾਹੁੰਦੀ ਹੈ। ਸਰਕਾਰ ਵੱਲੋਂ ਕਹੀ ਜਾ ਰਹੀ ਕਮੇਟੀ ਅਜਿਹੇ ਮੁੱਦੇ ਵਿਚਾਰਨ ਲਈ ਨਹੀਂ ਬਣਾਈ ਜਾ ਰਹੀ ਸਗੋਂ ਸਿਰਫ਼ ਇਸ ਮਸਲੇ ਨੂੰ ਰੋਲਣ ਲਈ ਬਣਾਈ ਜਾ ਰਹੀ ਹੈ। ਇਸ ਲਈ ਅਜਿਹੀ ਕਮੇਟੀ ਤੋਂ ਕੋਈ ਉਮੀਦ ਨਹੀਂ ਕੀਤੀ ਜਾ ਸਕਦੀ।

ਜਥੇਬੰਦੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਤੇ ਸੂਬਾ ਪ੍ਰੈੱਸ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਮੌਜੂਦਾ ਹਾਲਾਤਾਂ ਨੂੰ ਢੁਕਵਾਂ ਹੁੰਗਾਰਾ ਇਹੀ ਬਣਦਾ ਹੈ ਕਿ ਸੰਘਰਸ਼ ਨੂੰ ਜਾਰੀ ਰੱਖਿਆ ਜਾਵੇ, ਸਰਕਾਰ 'ਤੇ ਦਬਾਅ ਬਣਾ ਕੇ ਰੱਖਿਆ ਜਾਵੇ ਤੇ ਸਭਨਾਂ ਮੰਗਾਂ ਦੇ ਤਸੱਲੀਬਖ਼ਸ਼ ਨਿਪਟਾਰੇ ਤਕ ਮੋਰਚਿਆਂ 'ਚ ਡਟਿਆ ਜਾਵੇ। ਉਨ੍ਹਾਂ ਦੀ ਜਥੇਬੰਦੀ ਸਮਝਦੀ ਹੈ ਕਿ ਇਨ੍ਹਾਂ ਮੰਗਾਂ ਦੇ ਹੱਲ ਤੋਂ ਬਿਨਾਂ ਦਿੱਲੀ ਮੋਰਚੇ ਸਮਾਪਤ ਨਹੀਂ ਕੀਤੇ ਜਾ ਸਕਦੇ ਚਾਹੇ ਇਸ ਬਾਰੇ ਅਗਲਾ ਅੰਤਿਮ ਫ਼ੈਸਲਾ ਸੰਯੁਕਤ ਮੋਰਚੇ ਦੀਆਂ ਬਾਕੀ ਜਥੇਬੰਦੀਆਂ ਨਾਲ ਵਿਚਾਰ ਚਰਚਾ ਮਗਰੋਂ ਕੀਤਾ ਜਾਵੇਗਾ। 

 ਅੱਜ ਦੀ ਇਸ ਵਧਵੀਂ ਮੀਟਿੰਗ ਦੇ ਸਾਂਝੇ ਮਤੇ ਬਾਰੇ ਦੋਹਾਂ ਆਗੂਆਂ ਨੇ ਦੱਸਿਆ ਕਿ ਸਰਕਾਰ ਦਾ ਰੁਖ਼ ਅਤੇ ਮੰਗਾਂ ਦੇ ਨਿਪਟਾਰੇ ਦੀ ਹਾਲਤ ਦੱਸ ਰਹੀ ਹੈ ਕਿ ਇਹ ਸੰਘਰਸ਼ ਅਜੇ ਅੰਤਮ ਪੜਾਅ 'ਤੇ ਨਹੀਂ ਪੁੱਜਿਆ ਹੈ। ਖੇਤੀ ਕਾਨੂੰਨ ਰੱਦ ਕਰਵਾਉਣ ਰਾਹੀਂ ਇਸ ਨੇ ਪਹਿਲਾ ਅਹਿਮ ਪੜਾਅ ਸਰ ਕਰ ਲਿਆ ਹੈ ਪਰ ਐੱਮ ਐੱਸ ਪੀ, ਸਰਕਾਰੀ ਖ਼ਰੀਦ, ਜਨਤਕ ਵੰਡ ਪ੍ਰਣਾਲੀ ਤੇ ਬਿਜਲੀ ਸੋਧ ਬਿਲ ਵਰਗੇ ਮੁੱਦਿਆਂ 'ਤੇ ਅਜੇ ਕਠਿਨ ਸੰਘਰਸ਼ ਦਰਕਾਰ ਹੈ ਕਿਉਂਕਿ ਸਰਕਾਰ ਨੇ ਨਵੀਂਆਂ ਆਰਥਕ ਨੀਤੀਆਂ ਲਾਗੂ ਕਰਨ ਦੀ ਆਪਣੀ ਧੁੱਸ ਖੇਤੀ ਕਾਨੂੰਨਾਂ ਦੀ ਵਾਪਸੀ ਵੇਲੇ ਵੀ ਪੂਰੇ ਜ਼ੋਰ ਨਾਲ ਜ਼ਾਹਰ ਕੀਤੀ ਹੈ। ਇਨ੍ਹਾਂ ਬਾਕੀ ਮੰਗਾਂ ਦੇ ਹੱਲ ਤੋਂ ਹੋ ਰਹੀ ਟਾਲ ਮਟੋਲ ਵੀ ਇਨ੍ਹਾਂ ਨੀਤੀਆਂ ਪ੍ਰਤੀ ਹਕੂਮਤੀ ਵਚਨਬੱਧਤਾ ਦਾ ਹੀ ਸਿੱਟਾ ਹੈ। ਇਸ ਲਈ ਇਨ੍ਹਾਂ ਮੰਗਾਂ 'ਤੇ ਸੰਘਰਸ਼ ਕਰਨ ਲਈ ਦੇਸ਼ ਭਰ ਦੇ ਕਿਸਾਨਾਂ ਦੀ ਏਕਤਾ ਨੂੰ ਹੋਰ ਪੀਡੀ ਕਰਨ ਤੇ ਜੂਝਣ ਭਾਵਨਾ ਨੂੰ ਹੋਰ ਡੂੰਘੀ ਕਰਨ ਦੀ ਜ਼ਰੂਰਤ ਹੈ।

ਮੀਟਿੰਗ ਨੇ ਸਾਂਝੇ ਤੌਰ ਤੇ ਕਿਹਾ ਕਿ ਇਸ ਸੰਘਰਸ਼ ਦੌਰਾਨ ਮਜ਼ਬੂਤ ਹੋਈ ਦੇਸ਼ ਭਰ ਦੇ ਕਿਸਾਨਾਂ ਦੀ ਏਕਤਾ ਇਸ ਸੰਘਰਸ਼ ਦੀ ਸਭ ਤੋਂ ਵੱਡੀ ਪ੍ਰਾਪਤੀ ਹੈ, ਇਹ ਪ੍ਰਾਪਤੀ ਸਾਂਭੀ ਜਾਣੀ ਚਾਹੀਦੀ ਹੈ ਤੇ ਅੱਗੇ ਵਧਾਈ ਜਾਣੀ ਚਾਹੀਦੀ ਹੈ। ਖੇਤੀ ਖੇਤਰ ਅੰਦਰ ਸਾਮਰਾਜੀ ਤੇ ਕਾਰਪੋਰੇਟ ਲੁਟੇਰਿਆਂ ਪੱਖੀ ਨੀਤੀਆਂ ਲਾਗੂ ਕਰਨ ਜਾ ਰਹੀ ਮੋਦੀ ਹਕੂਮਤ ਨਾਲ ਇਸ ਏਕਤਾ ਦੇ ਜ਼ੋਰ ਹੀ ਟੱਕਰਿਆ ਜਾ ਸਕੇਗਾ।

ਜਾਰੀ ਕਰਤਾ - ਸੁਖਦੇਵ ਸਿੰਘ ਕੋਕਰੀ ਕਲਾਂ, ਸੂਬਾ ਜਨਰਲ ਸਕੱਤਰ ਬੀ ਕੇ ਯੂ ਏਕਤਾ (ਉਗਰਾਹਾਂ)

ਐੱਮ ਐੱਸ ਪੀ ਦਾ ਕਾਨੂੰਨੀ ਹੱਕ, ਪੁਲਿਸ ਕੇਸਾਂ ਦੀ ਵਾਪਸੀ, ਸ਼ਹੀਦਾਂ ਦੇ ਵਾਰਸਾਂ ਨੂੰ ਮੁਆਵਜ਼ਾ ਆਦਿ ਰਹਿੰਦੀਆਂ ਅਹਿਮ ਮੰਗਾਂ ਲਈ ਸਾਂਝਾ ਕਿਸਾਨ ਘੋਲ਼ ਜਾਰੀ

4 ਦਸੰਬਰ ਨੂੰ ਹੋਵੇਗਾ ਅਗਲੇ ਐਕਸ਼ਨ ਦਾ ਐਲਾਨ- ਭਾਕਿਯੂ (ਏਕਤਾ ਉਗਰਾਹਾਂ)
ਨਵੀਂ ਦਿੱਲੀ 2 ਦਸੰਬਰ(ਗੁਰਸੇਵਕ ਸੋਹੀ   ) ਅੱਜ ਇੱਥੇ ਬੀਬੀ ਗੁਲਾਬ ਕੌਰ ਨਗਰ ਪਕੌੜਾ ਚੌਕ ਵਿਖੇ ਹੋਈ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਰੋਜ਼ਾਨਾ ਘੋਲ਼-ਰੈਲੀ ਮੌਕੇ ਪੰਡਾਲ ਵਿੱਚ ਔਰਤਾਂ, ਕਿਸਾਨਾਂ, ਮਜ਼ਦੂਰਾਂ ਤੇ ਨੌਜਵਾਨਾਂ ਦੇ ਹਜ਼ਾਰਾਂ ਦੀ ਤਾਦਾਦ ਵਿੱਚ ਹੋਏ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਸਾਲ ਤੋਂ ਵੀ ਵੱਧ ਸਮੇਂ ਤੋਂਂ ਪੂਰੇ ਸਿਦਕ ਸਿਰੜ ਨਾਲ ਮੁਲਕ ਪੱਧਰੇ ਸਾਂਝੇ ਕਿਸਾਨ ਘੋਲ਼ ਦੇ ਮੈਦਾਨ ਵਿੱਚ ਡਟੇ ਹੋਏ ਜੁਝਾਰੂ ਲੋਕਾਂ ਦੀ ਜੈ ਜੈਕਾਰ ਕੀਤੀ। ਸੈਂਕੜੇ ਸ਼ਹਾਦਤਾਂ ਅਤੇ ਹੋਰ ਅਨੇਕਾਂ ਦੁਸ਼ਵਾਰੀਆਂ ਝੱਲ ਕੇ ਵੀ ਸਾਮਰਾਜੀ ਕਾਰਪੋਰੇਟਾਂ ਪੱਖੀ ਮੋਦੀ ਸਰਕਾਰ ਦੀ ਅੜੀ ਭੰਨ ਕੇ ਤਿੰਨੇ ਕਾਲ਼ੇ ਖੇਤੀ ਕਾਨੂੰਨ ਰੱਦ ਕਰਵਾਉਣ ਨੂੰ ਜਥੇਬੰਦ ਲੋਕ ਤਾਕਤ ਦੀ ਸ਼ਾਨਦਾਰ ਜਿੱਤ ਕਰਾਰ ਦਿੱਤਾ ਅਤੇ ਸਭਨਾਂ ਸੰਘਰਸ਼ਸ਼ੀਲ ਕਿਸਾਨਾਂ ਮਜ਼ਦੂਰਾਂ ਤੇ ਘੋਲ਼ ਦੇ ਹਮਾਇਤੀਆਂ ਨੂੰ ਇਸਦੀ ਮੁਬਾਰਕਬਾਦ ਦਿੱਤੀ। ਉਨ੍ਹਾਂ ਦੱਸਿਆ ਕਿ ਰਹਿੰਦੀਆਂ ਮੰਗਾਂ ਮੰਨਵਾਉਣ ਲਈ ਪੰਜਾਬ ਤੋਂ ਜੁਝਾਰੂ ਕਾਫ਼ਲੇ ਲਗਾਤਾਰ ਆ ਰਹੇ ਹਨ। ਸਰਕਾਰ ਵੱਲੋਂ ਵੱਲੋਂ ਟਾਲਮਟੋਲ ਖ਼ਾਤਰ ਕੀਤੀਆਂ ਜਾ ਰਹੀਆਂ ਚਾਲਬਾਜ਼ੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ 4 ਦਸੰਬਰ ਨੂੰ ਹੋ ਰਹੀ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਵਿੱਚ ਅਗਲੇ ਐਕਸ਼ਨ ਦਾ ਐਲਾਨ ਕੀਤਾ ਜਾਵੇਗਾ।
          ਨੌਜਵਾਨ ਆਗੂ ਹਰਪ੍ਰੀਤ ਸਿੰਘ ਲੇਹਲ ਕਲਾਂ ਨੇ ਇਸ ਘੋਲ਼ ਦੀਆਂ ਰਹਿੰਦੀਆਂ ਮੰਗਾਂ ਦੇਸ਼ ਭਰ ਦੇ ਕਿਸਾਨਾਂ ਲਈ ਐੱਮ ਐੱਸ ਪੀ 'ਤੇ ਖਰੀਦ ਦੀ ਗਰੰਟੀ ਦਾ ਕਾਨੂੰਨ ਬਣਾਉਣ; ਬਿਜਲੀ ਬਿੱਲ 2020 ਰੱਦ ਕਰਨ ਅਤੇ ਜਨਤਕ ਵੰਡ ਪ੍ਰਣਾਲੀ ਪੂਰੀ ਮਜ਼ਬੂਤ ਕਰਨ ਤੋਂ ਇਲਾਵਾ ਘੋਲ਼ ਦੌਰਾਨ ਮੜ੍ਹੇ ਸਾਰੇ ਪੁਲਿਸ ਕੇਸ ਵਾਪਸ ਲੈਣ; 700 ਤੋਂ ਵੱਧ ਸ਼ਹੀਦ ਹੋਏ ਕਿਸਾਨਾਂ ਦੇ ਵਾਰਸਾਂ ਨੂੰ ਢੁੱਕਵੇਂ ਮੁਆਵਜ਼ੇ ਤੇ ਪੱਕੀ ਸਰਕਾਰੀ ਨੌਕਰੀ ਦੇਣ ਅਤੇ ਲਖੀਮਪੁਰ ਖੀਰੀ ਕਤਲੇਆਮ ਦੇ ਦੋਸ਼ੀ ਮੰਤਰੀ ਅਜੈ ਮਿਸ਼ਰਾ ਟੈਣੀ ਨੂੰ ਅਹੁਦੇ ਤੋਂ ਬਰਖਾਸਤ ਕਰਨ ਸਮੇਤ ਸਾਰੇ ਕਾਤਲਾਂ ਨੂੰ ਸਖ਼ਤ ਸਜ਼ਾਵਾਂ ਦੇਣ ਵਰਗੀਆਂ ਮੰਗਾਂ ਮੰਨਵਾਉਣ ਲਈ ਘੋਲ਼ ਇਸੇ ਤਰ੍ਹਾਂ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਨੇ ਸਾਰੀਆਂ ਫ਼ਸਲਾਂ ਦੀ ਖਰੀਦ ਦੀ ਗਰੰਟੀ ਵਾਲੇ ਕਾਨੂੰਨ ਤੋਂ ਟਾਲ਼ਾ ਵੱਟਣ ਲਈ ਸਰਕਾਰ ਦੇ ਇਸ ਬਹਾਨੇ ਨੂੰ ਸਰਾਸਰ ਥੋਥਾ ਦੱਸਿਆ ਕਿ ਸਾਰੀਆਂ ਫ਼ਸਲਾਂ ਦੀ ਖਰੀਦ ਲਈ ਸਰਕਾਰ ਕੋਲ ਇੰਨਾ ਜ਼ਿਆਦਾ ਪੈਸਾ ਕਿੱਥੋਂ ਆਵੇਗਾ। ਉਨ੍ਹਾਂ ਕਿਹਾ ਕਿ ਅਡਾਨੀ ਅੰਬਾਨੀ ਅਤੇ ਹੋਰ ਸਾਰੇ ਅਰਬਾਂਪਤੀਆਂ ਸਮੇਤ ਵੱਡੇ ਵੱਡੇ ਜਗੀਰਦਾਰਾਂ ਤੇ ਸੂਦਖੋਰ ਸ਼ਾਹੂਕਾਰਾਂ ਉੱਤੇ ਜਾਇਦਾਦ ਟੈਕਸ ਲਾ ਕੇ ਅਤੇ ਬਹੁਕੌਮੀ ਕਾਰਪੋਰੇਸ਼ਨਾਂ ਨੂੰ ਹਰ ਸਾਲ ਦਿੱਤੀ ਜਾਂਦੀ ਖਰਬਾਂ ਰੁਪਏ ਦੀ ਕਰਜ਼ਾ ਮਾਫ਼ੀ ਤੇ ਟੈਕਸ ਮਾਫ਼ੀ ਬੰਦ ਕਰ ਕੇ ਬੇਅੰਤ ਸਰਮਾਇਆ ਜੁਟਾਇਆ ਜਾ ਸਕਦਾ ਹੈ।
           ਸਟੇਜ ਤੋਂ ਲਾਏ ਜਾ ਰਹੇ ਨਾਹਰਿਆਂ ਦੇ ਜੁਆਬ 'ਚ ਪੂਰੇ ਪੰਡਾਲ ਦੇ ਤਣੇ ਹੋਏ ਮੁੱਕਿਆਂ ਤੇ ਆਕਾਸ਼ ਗੁੰਜਾਊ ਬੋਲਾਂ ਵਿੱਚੋਂ ਲੋਕਾਂ ਦਾ ਮੋਦੀ ਹਕੂਮਤ ਵਿਰੁੱਧ ਤਿੱਖਾ ਰੋਹ ਅਤੇ ਠਾਠਾਂ ਮਾਰਦਾ ਜੇਤੂ ਰੌਂਅ/ਜੋਸ਼/ਉਤਸ਼ਾਹ ਝਲਕ ਰਿਹਾ ਸੀ।
            ਪਰਮਜੀਤ ਕੌਰ ਪਿੱਥੋ ਨੇ ਆਪਣੇ ਸੰਬੋਧਨ ਦੌਰਾਨ ਇਸ ਜਾਨ ਹੂਲਵੇਂ ਘੋਲ਼ ਵਿੱਚ ਔਰਤਾਂ ਵੱਲੋਂ ਨਿਭਾਈ ਜਾ ਰਹੀ ਸ਼ਾਨਾਂਮੱਤੀ ਭੂਮਿਕਾ ਅਤੇ ਆਪਾਵਾਰੂ ਸਿਦਕੀ ਜਜ਼ਬੇ ਨਾਲ ਕੀਤੀ ਜਾ ਰਹੀ ਲਾਮਿਸਾਲ ਸ਼ਮੂਲੀਅਤ ਦੀ ਜੈ ਜੈਕਾਰ ਕੀਤੀ। ਆਉਂਦੇ ਦਿਨਾਂ ਵਿੱਚ ਹੋਰ ਵੀ ਦ੍ਰਿੜ੍ਹਤਾ ਨਾਲ ਘੋਲ਼ ਦੇ ਮੈਦਾਨ ਵਿੱਚ ਡਟਣ ਦੀ ਉਨ੍ਹਾਂ ਦੀ ਤਤਪਰਤਾ ਨੂੰ ਉਚਿਆਇਆ। 
           ਇੰਦਰਜੀਤ ਸਿੰਘ ਝੱਬਰ ਨੇ ਸੰਸਾਰ ਵਪਾਰ ਸੰਸਥਾ ਦੀਆਂ ਸਾਮਰਾਜ ਪੱਖੀ ਨਿੱਜੀਕਰਨ ਵਪਾਰੀਕਰਨ ਸੰਸਾਰੀਕਰਨ ਖੁੱਲ੍ਹੀ ਮੰਡੀ ਦੀਆਂ ਲੋਕ ਮਾਰੂ ਨੀਤੀਆਂ ਨੂੰ ਮੁਕੰਮਲ ਭਾਂਜ ਦੇਣ ਲਈ ਕਿਸਾਨਾਂ ਮਜ਼ਦੂਰਾਂ ਤੇ ਹੋਰ ਸਾਰੇ ਕਿਰਤੀਆਂ ਦੇ ਇੱਕਜੁਟਤਾ ਵਾਲੇ ਸੰਘਰਸ਼ਾਂ ਲਈ ਮਾਨਸਿਕ ਤੌਰ 'ਤੇ ਤਿਆਰ ਹੋਣ ਅਤੇ ਹੋਰ ਵੀ ਵੱਡੀਆਂ ਔਰਤ ਲਾਮਬੰਦੀਆਂ ਜੁਟਾਉਣ ਦਾ ਸੱਦਾ ਦਿੱਤਾ।
      ਜਗਸੀਰ ਸਿੰਘ ਜਵਾਹਰਕੇ ਵੱਲੋਂ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ ਗਈ ਅਤੇ ਸੰਬੋਧਨ ਕਰਨ ਵਾਲੇ ਹੋਰ ਬੁਲਾਰਿਆਂ ਵਿੱਚ ਰਣਧੀਰ ਸਿੰਘ ਮਲੂਕਾ, ਬਹਾਦਰ ਸਿੰਘ ਭੁਟਾਲ ਖੁਰਦ, ਕਰਮਜੀਤ ਕੌਰ ਕਿਸ਼ਨਗੜ੍ਹ ਅਤੇ ਕਰਨੈਲ ਸਿੰਘ ਲੰਗ ਸ਼ਾਮਲ ਸਨ।
      ਅਜਮੇਰ ਸਿੰਘ ਆਕਲੀਆ,ਮਿੱਠੂ ਸਿੰਘ ਕਿਲਾਭਰੀਆਂ ਅਤੇ ਦਵਿੰਦਰ ਸਿੰਘ ਧੌਲਾ ਸਮੇਤ ਕਈ ਨਵੇਂ ਉੱਭਰੇ ਗੀਤਕਾਰਾਂ ਨੇ ਲੋਕਪੱਖੀ ਗੀਤਾਂ ਰਾਹੀਂ ਰੰਗ ਬੰਨ੍ਹਿਆ। 
        ਜਾਰੀ ਕਰਤਾ: ਸੁਖਦੇਵ ਸਿੰਘ ਕੋਕਰੀ ਕਲਾਂ

ਲੋਕ ਤਾਕਤ ਦੇ ਜ਼ੋਰ ਕਾਲ਼ੇ ਖੇਤੀ ਕਾਨੂੰਨ ਰੱਦ ਕਰਾਉਣ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਐੱਮ ਐੱਸ ਪੀ ਤੇ ਘੋਲ਼ ਦੀਆਂ ਹੋਰ ਅਹਿਮ ਮੰਗਾਂ ਲਈ ਸਾਂਝਾ ਕਿਸਾਨ ਘੋਲ਼ ਜਾਰੀ

4 ਦਸੰਬਰ ਨੂੰ ਹੋਵੇਗਾ ਅਗਲੇ ਐਕਸ਼ਨ ਦਾ ਐਲਾਨ- ਭਾਕਿਯੂ (ਏਕਤਾ ਉਗਰਾਹਾਂ)
ਨਵੀਂ ਦਿੱਲੀ 1 ਦਸੰਬਰ ( ਗੁਰਸੇਵਕ ਸੋਹੀ) ਅੱਜ ਇੱਥੇ ਟਿਕਰੀ ਬਾਰਡਰ ਪਕੌੜਾ ਚੌਕ ਵਿਖੇ ਨੌਜਵਾਨਾਂ ਦੀ ਅਗਵਾਈ ਹੇਠ ਹੋਈ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਘੋਲ਼ ਰੈਲੀ ਦੀ ਸ਼ੁਰੂਆਤ ਜਥੇਬੰਦੀ ਦੇ ਜ਼ਿਲ੍ਹਾ ਮੋਗਾ ਦੇ ਸਾਬਕਾ ਪ੍ਰਧਾਨ 75ਸਾਲਾ ਤਰਲੋਕ ਸਿੰਘ ਹਿੰਮਤਪੁਰਾ ਦੇ ਦਿਲ ਦੇ ਦੌਰੇ ਕਾਰਨ ਹੋਏ ਅਚਾਨਕ ਸਦੀਵੀ ਵਿਛੋੜੇ ਮੌਕੇ ਉਨ੍ਹਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਂਟ ਕਰਨ ਰਾਹੀਂ ਕੀਤੀ ਗਈ। ਇਸ ਮੌਕੇ ਪੰਡਾਲ ਵਿੱਚ ਔਰਤਾਂ, ਕਿਸਾਨਾਂ, ਮਜ਼ਦੂਰਾਂ ਤੇ ਨੌਜਵਾਨਾਂ ਦੇ ਹਜ਼ਾਰਾਂ ਦੀ ਤਾਦਾਦ ਵਿੱਚ ਹੋਏ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਨੌਜਵਾਨ ਆਗੂ ਅਜੇਪਾਲ ਘੁੱਦਾ (ਬਠਿੰਡਾ) ਨੇ ਸਾਲ ਤੋਂ ਵੀ ਵੱਧ ਸਮੇਂ ਤੋਂ ਮੁਲਕ ਪੱਧਰੇ ਕਿਸਾਨ ਮੋਰਚੇ ਵਿੱਚ ਪੂਰੇ ਸਿਦਕ ਸਿਰੜ ਨਾਲ ਡਟੇ ਹੋਏ ਜੁਝਾਰੂ ਲੋਕਾਂ ਵੱਲੋਂ ਮੋਦੀ ਭਾਜਪਾ ਹਕੂਮਤ ਦੀ ਸਾਮਰਾਜੀ ਕਾਰਪੋਰੇਟਾਂ ਪੱਖੀ ਅੜੀ ਭੰਨ ਕੇ ਤਿੰਨੇ ਕਾਲ਼ੇ ਖੇਤੀ ਕਾਨੂੰਨ ਰੱਦ ਕਰਵਾਉਣ ਨੂੰ ਜਥੇਬੰਦ ਲੋਕ ਤਾਕਤ ਦੀ ਸ਼ਾਨਦਾਰ ਜਿੱਤ ਕਰਾਰ ਦਿੱਤਾ ਅਤੇ ਸਭਨਾਂ ਸੰਘਰਸ਼ਸ਼ੀਲ ਕਿਸਾਨਾਂ ਮਜ਼ਦੂਰਾਂ ਤੇ ਘੋਲ਼ ਦੇ ਹਮਾਇਤੀ ਲੋਕਾਂ ਨੂੰ ਇਸਦੀ ਮੁਬਾਰਕਬਾਦ ਦਿੱਤੀ।
         ਸੁਖਜੀਤ ਸਿੰਘ ਕੋਠਾਗੁਰੂ (ਬਠਿੰਡਾ) ਨੇ ਇਸ ਘੋਲ਼ ਦੀਆਂ ਰਹਿੰਦੀਆਂ ਮੰਗਾਂ ਦੇਸ਼ ਭਰ ਦੇ ਕਿਸਾਨਾਂ ਲਈ ਐੱਮ ਐੱਸ ਪੀ 'ਤੇ ਖਰੀਦ ਦੀ ਗਰੰਟੀ ਦਾ ਕਾਨੂੰਨ ਬਣਾਉਣ; ਬਿਜਲੀ ਬਿੱਲ 2020 ਰੱਦ ਕਰਨ ਅਤੇ ਜਨਤਕ ਵੰਡ ਪ੍ਰਣਾਲੀ ਪੂਰੀ ਮਜ਼ਬੂਤ ਕਰਨ ਤੋਂ ਇਲਾਵਾ ਘੋਲ਼ ਦੌਰਾਨ ਮੜ੍ਹੇ ਸਾਰੇ ਪੁਲਿਸ ਕੇਸ ਵਾਪਸ ਲੈਣ; 700 ਤੋਂ ਵੱਧ ਸ਼ਹੀਦ ਹੋਏ ਕਿਸਾਨਾਂ ਦੇ ਵਾਰਸਾਂ ਨੂੰ ਢੁੱਕਵੇਂ ਮੁਆਵਜ਼ੇ ਤੇ ਪੱਕੀ ਸਰਕਾਰੀ ਨੌਕਰੀ ਅਤੇ ਲਖੀਮਪੁਰ ਖੀਰੀ ਕਤਲੇਆਮ ਦੇ ਦੋਸ਼ੀ ਮੰਤਰੀ ਅਜੈ ਮਿਸ਼ਰਾ ਟੈਣੀ ਨੂੰ ਅਹੁਦੇ ਤੋਂ ਬਰਖਾਸਤ ਕਰਨ ਸਮੇਤ ਸਾਰੇ ਕਾਤਲਾਂ ਨੂੰ ਸਖ਼ਤ ਸਜ਼ਾਵਾਂ ਦੇਣ ਵਰਗੀਆਂ ਮੰਗਾਂ ਮੰਨਵਾਉਣ ਲਈ ਘੋਲ਼ ਇਸੇ ਤਰ੍ਹਾਂ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਨੇ ਅੱਜ ਕੇਂਦਰੀ ਖੇਤੀ ਮੰਤਰਾਲੇ ਦੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਵੱਲੋਂ ਪਾਰਲੀਮੈਂਟ 'ਚ ਸਰਾਸਰ ਝੂਠ ਪੇਸ਼ ਕਰਨ ਦੀ ਜ਼ੋਰਦਾਰ ਨਿਖੇਧੀ ਕੀਤੀ ਕਿ ਉਨ੍ਹਾਂ ਕੋਲ ਮੌਜੂਦਾ ਕਿਸਾਨ ਘੋਲ਼ ਦੇ ਸ਼ਹੀਦਾਂ ਦੀ ਕੋਈ ਜਾਣਕਾਰੀ ਹੀ ਨਹੀਂ ਹੈ। ਹਕੀਕਤ ਇਹ ਹੈ ਕਿ ਸਾਰੇ ਸ਼ਹੀਦਾਂ ਦੇ ਪੋਸਟ-ਮਾਰਟਮ ਦਾ ਰਿਕਾਰਡ ਸਰਕਾਰੀ ਹਸਪਤਾਲਾਂ ਅਤੇ ਪੁਲਿਸ ਥਾਣਿਆਂ ਵਿੱਚ ਮੌਜੂਦ ਹੈ। ਜੇਕਰ ਸਰਕਾਰ ਦੀ ਨੀਅਤ ਸਾਫ਼ ਹੋਵੇ ਤਾਂ ਸੰਬੰਧਿਤ ਜਥੇਬੰਦੀਆਂ ਕੋਲ਼ੋਂ ਵੀ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ।
         ਨੌਜਵਾਨ ਜਗਸੀਰ ਸਿੰਘ ਦੋਦੜਾ (ਮਾਨਸਾ) ਨੇ ਦੱਸਿਆ ਕਿ ਸਰਕਾਰੀ ਚਾਲਬਾਜ਼ੀਆਂ ਨੂੰ ਧਿਆਨ ਵਿੱਚ ਰੱਖਦਿਆਂ ਹੀ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੀਤੀ ਜਾਣ ਵਾਲੀ 4 ਦਸੰਬਰ ਦੀ ਮੀਟਿੰਗ ਵਿੱਚ ਅਗਲੇ ਐਕਸ਼ਨ ਬਾਰੇ ਫੈਸਲਾ ਕੀਤਾ ਜਾਵੇਗਾ। ਸਟੇਜ ਤੋਂ ਲਵਾਏ ਗਏ ਨਾਹਰਿਆਂ ਦੇ ਆਕਾਸ਼ ਗੁੰਜਾਊ ਬੋਲਾਂ ਵਿੱਚੋਂ ਲੋਕਾਂ ਦਾ ਠਾਠਾਂ ਮਾਰਦਾ ਜੇਤੂ ਰੌਂਅ, ਜੋਸ਼ ਤੇ ਕੇਂਦਰ ਸਰਕਾਰ ਵਿਰੁੱਧ ਤਿੱਖਾ ਰੋਹ ਝਲਕ ਰਿਹਾ ਸੀ।
         ਨੌਜਵਾਨ ਔਰਤ ਆਗੂ ਅਮਨਦੀਪ ਕੌਰ ਦੌਣ ਕਲਾਂ (ਪਟਿਆਲਾ) ਨੇ ਆਪਣੇ ਸੰਬੋਧਨ ਦੌਰਾਨ ਇਸ ਜਾਨ ਹੂਲਵੇਂ ਘੋਲ਼ ਵਿੱਚ ਔਰਤਾਂ ਵੱਲੋਂ ਨਿਭਾਈ ਜਾ ਰਹੀ ਸ਼ਾਨਾਂਮੱਤੀ ਭੂਮਿਕਾ ਅਤੇ ਆਪਾਵਾਰੂ ਸਿਦਕੀ ਜਜ਼ਬੇ ਨਾਲ ਕੀਤੀ ਜਾ ਰਹੀ ਲਾਮਿਸਾਲ ਸ਼ਮੂਲੀਅਤ ਦੀ ਜੈ ਜੈਕਾਰ ਕੀਤੀ। ਆਉਂਦੇ ਦਿਨਾਂ ਵਿੱਚ ਹੋਰ ਵੀ ਦ੍ਰਿੜ੍ਹਤਾ ਨਾਲ ਘੋਲ਼ ਦੇ ਮੈਦਾਨ ਵਿੱਚ ਡਟਣ ਲਈ ਉਨ੍ਹਾਂ ਦੀ ਤਤਪਰਤਾ ਨੂੰ ਉਚਿਆਇਆ। 
           ਜਗਤਾਰ ਸਿੰਘ ਲੱਡੀ (ਸੰਗਰੂਰ) ਨੇ ਸੰਸਾਰ ਵਪਾਰ ਸੰਸਥਾ ਦੀਆਂ ਸਾਮਰਾਜ ਪੱਖੀ ਨਿੱਜੀਕਰਨ, ਵਪਾਰੀਕਰਨ, ਸੰਸਾਰੀਕਰਨ, ਖੁੱਲ੍ਹੀ ਮੰਡੀ ਦੀਆਂ ਲੋਕ ਮਾਰੂ ਨੀਤੀਆਂ ਨੂੰ ਮੁਕੰਮਲ ਭਾਂਜ ਦੇਣ ਲਈ ਕਿਸਾਨਾਂ ਮਜ਼ਦੂਰਾਂ ਤੇ ਹੋਰ ਸਾਰੇ ਕਿਰਤੀਆਂ ਦੇ ਇੱਕਜੁਟਤਾ ਵਾਲੇ ਸੰਘਰਸ਼ਾਂ ਲਈ ਮਾਨਸਿਕ ਤੌਰ 'ਤੇ ਤਿਆਰ ਹੋਣ ਅਤੇ ਹੋਰ ਵੀ ਵੱਡੀਆਂ ਔਰਤ ਲਾਮਬੰਦੀਆਂ ਜੁਟਾਉਣ ਦਾ ਸੱਦਾ ਦਿੱਤਾ।
       ਸਟੇਜ ਸਕੱਤਰ ਦੀ ਭੂਮਿਕਾ ਨੌਜਵਾਨ ਆਗੂ ਗੁਰਬਾਜ਼ ਸਿੰਘ ਜ਼ਿਲ੍ਹਾ ਜਨਰਲ ਸਕੱਤਰ ਫਾਜ਼ਿਲਕਾ ਵੱਲੋਂ ਨਿਭਾਈ ਗਈ ਅਤੇ ਸੰਬੋਧਨ ਕਰਨ ਵਾਲੇ ਹੋਰ ਬੁਲਾਰਿਆਂ ਵਿੱਚ ਹਰਦੇਵ ਸਿੰਘ ਕੁਲਾਰਾਂ ਤੇ ਜਰਨੈਲ ਸਿੰਘ (ਸੰਗਰੂਰ), ਲਖਵਿੰਦਰ ਸਿੰਘ ਤੇ ਪਰਮਵੀਰ ਸਿੰਘ ਘਲੋਟੀ (ਲੁਧਿਆਣਾ), ਜਗਸੀਰ ਸਿੰਘ ਜਵਾਹਰਕੇ (ਮਾਨਸਾ), ਬਿੱਕਰਜੀਤ ਪੂਹਲਾ (ਬਠਿੰਡਾ) ਅਤੇ ਗੁਰਵਿੰਦਰ ਸਿੰਘ (ਉੱਤਰਾਖੰਡ) ਸ਼ਾਮਲ ਸਨ।
        ਲੋਕਪੱਖੀ ਕਲਾਕਾਰ ਸੁਲਤਾਨ ਦੀਵਾਨਾ ਪਲਸ ਮੰਚ ਦੀ ਨਿਰਦੇਸ਼ਨਾ ਹੇਠ ਕੋਰੀਓਗ੍ਰਾਫੀ "ਕੱਖੋਂ ਹੌਲੇ ਹੋ ਜਾਂ 'ਗੇ,ਜੇ ਅੰਦਰ ਵੜ ਜਾਂ 'ਗੇ" ਪੇਸ਼ ਕੀਤੀ ਗਈ। ਬੈਸਟ ਪ੍ਰਾਈਸ ਭੁੱਚੋ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਜਸਪ੍ਰੀਤ ਸਿੰਘ ਝੰਡੂਕੇ ਵੱਲੋਂ ਆਪਣੀ ਜਥੇਬੰਦੀ ਦੁਆਰਾ ਕਿਸਾਨ ਘੋਲ਼ ਦੀ ਹਮਾਇਤ ਲਗਾਤਾਰ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ।
        ਜਾਰੀ ਕਰਤਾ: ਸੁਖਜੀਤ ਸਿੰਘ ਕੋਠਾਗੁਰੂ  
        

ਕੇਂਦਰ ਸਰਕਾਰ ਨੇ ਪਹਿਲਕਦਮੀ ਕਰਦਿਆਂ MSP ਮੁੱਦੇ ਤੇ ਕਮੇਟੀ ਲਈ ਸੰਯੁਕਤ ਕਿਸਾਨ ਮੋਰਚੇ ਤੋਂ ਮੰਗੇ ਪੰਜ ਨਾ  

ਨਾਵਾ ਬਾਰੇ ਕੀ ਫ਼ੈਸਲਾ ਹੁੰਦਾ ਹੈ ਬੁੱਧਵਾਰ ਨੂੰ ਹੋ ਰਹੀ ਸੰਯੁਕਤ ਕਿਸਾਨ ਮੋਰਚੇ ਦੀ ਬੈਠਕ ਤੋਂ ਬਾਅਦ ਹੀ ਪਤਾ ਲੱਗੇਗਾ  

ਸੰਘਰਸ਼ ਕਰ ਰਹੇ ਕਿਸਾਨਾਂ ਦੀ ਘਰ ਵਾਪਸੀ ਨੂੰ ਲੈ ਕੇ ਗਲਤ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ -ਰਾਕੇਸ਼ ਟਿਕੈਤ  

ਦਿੱਲੀ, 30 ਨਵੰਬਰ (ਗੁਰਸੇਵਕ ਸੋਹੀ ) ਕੇਂਦਰ ਦੀ ਸਰਕਾਰ ਨੇ ਸੰਯੁਕਤ ਕਿਸਾਨ ਮੋਰਚੇ ਤੋਂ ਘੱਟੋ ਘੱਟ ਸਮਰਥਨ ਮੁੱਲ ਲਈ ਕਿਰਤੀ ਕਾਨੂੰਨਾਂ ਲਈ ਬਣਾਈ ਜਾਣ ਵਾਲੀ ਕਮੇਟੀ ਲਈ 5 ਲੋਕਾਂ ਦੇ ਨਾਂ ਮੰਗੇ ਹਨ । ਸੰਯੁਕਤ ਕਿਸਾਨ ਮੋਰਚੇ ਵੱਲੋਂ ਅਜੇ ਇਹ ਨਾਂ ਤੈਅ ਨਹੀਂ ਕੀਤੇ ਗਏ ਕਿਉਂਕਿ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਕੱਲ੍ਹ ਬੁੱਧਵਾਰ ਨੂੰ ਬਾਅਦ ਦੁਪਹਿਰ ਹੋ ਰਹੀ ਹੈ ਜਿਸ ਤੋਂ ਬਾਅਦ ਹੀ ਅਸਲ ਗੱਲ ਤਾਂ ਪਤਾ ਲੱਗ ਸਕੇਗਾ ।

ਪੰਜਾਬ ਦੀਆਂ 32 ਜਥੇਬੰਦੀਆਂ ਦਾ ਕਹਿਣਾ ਹੈ ਕਿ ਉਹ ਅਧੂਰੀਆਂ ਮੰਗਾਂ ਲੈ ਕੇ ਵਾਪਸ ਨਹੀਂ ਜਾਣਗੇ ਅਤੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਆਖਿਆ ਕਿ ਜਿੰਨਾ ਚਿਰ  ਐਮ ਐਸ ਪੀ ਤੇ ਕਨੂੰਨ ਅਤੇ ਕਿਸਾਨਾਂ ਤੇ ਲੱਗੇ ਮੁਕੱਦਮਿਆਂ ਦੀ ਵਾਪਸੀ ਬਿਨਾਂ ਅਸੀਂ ਵਾਪਸ ਨਹੀਂ ਜਾਵਾਂਗੇ । ਸੰਯੁਕਤ ਕਿਸਾਨ ਮੋਰਚੇ ਨਾਲ ਸਾਰੇ ਹੀ ਪ੍ਰਦਰਸ਼ਨਕਾਰੀ( ਜਿਨ੍ਹਾਂ ਵਿਚ ਨਿਹੰਗ ਸਿੰਘ ਜਥੇਬੰਦੀਆਂ) ਇਸ ਗੱਲ ਉੱਪਰ ਸਹਿਮਤ ਹਨ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵੱਲੋਂ ਕੀਤੇ ਫ਼ੈਸਲੇ ਮੁਤਾਬਕ ਹੀ ਘਰ ਵਾਪਸੀ ਹੋਵੇਗੀ ।  

ਸਰਦ ਰੁੱਤ ਦੇ ਸੈਸ਼ਨ ਦੇ ਪਹਿਲੇ ਦਿਨ ਖੇਤੀ ਕਾਨੂੰਨ ਵਾਪਸੀ ਬਿਲ ਲੋਕ ਸਭਾ ਚ ਪਾਸ  

ਦਿਲੀ, 29 ਨਵੰਬਰ  (ਏਜੰਸੀ ) ਸੰਸਦ ਦਾ ਸਰਦ ਰੁੱਤ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ।ਸੰਸਦ ਦਾ ਇਹ ਸੈਸ਼ਨ 29 ਨਵੰਬਰ ਤੋਂ 23 ਦਸੰਬਰ ਤਕ ਚੱਲੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਲ ਹੀ ਵਿਚ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਫੈਸਲੇ ਦਾ ਐਲਾਨ ਕੀਤਾ ਸੀ ਤੇ ਇਸ ਤੋਂ ਬਾਅਦ ਕੇਂਦਰੀ ਮੰਤਰੀ ਮੰਡਲ ਨੇ ਇਨ੍ਹਾਂ ਤਿੰਨਾਂ ਕਾਨੂੰਨਾਂ ਨੂੰ ਰੱਦ ਕਰਨ ਦੇ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਇਲਾਵਾ ਸਰਕਾਰ ਇਸ ਪੂਰੇ ਸੈਸ਼ਨ 'ਚ ਕਰੀਬ 30 ਬਿੱਲ ਪੇਸ਼ ਕਰਨ ਜਾ ਰਹੀ ਹੈ, ਜਿਸ 'ਚ ਕ੍ਰਿਪਟੋਕਰੰਸੀ, ਬਿਜਲੀ, ਪੈਨਸ਼ਨ, ਵਿੱਤੀ ਸੁਧਾਰ ਤੇ ਬੈਂਕਿੰਗ ਕਾਨੂੰਨ ਨਾਲ ਜੁੜੇ ਬਿੱਲ ਸ਼ਾਮਲ ਹਨ।

ਡੀ ਆਰ ਆਈ ਨੇ ਮੁੰਬਈ ਹਵਾਈ ਅੱਡੇ 'ਤੇ ਆਈਫੋਨ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼

 

3646 ਫੋਨ ਦੇ ਨਵੀਨਤਮ ਮਾਡਲ ਜ਼ਬਤ , ਬਾਜ਼ਾਰੂ ਕੀਮਤ ਲਗਭਗ 42.86 ਕਰੋਡ਼  

ਮੁਬਈ , 28 ਨਵੰਬਰ  (ਜਨ ਸ਼ਕਤੀ ਨਿਊਜ਼ ਬਿਊਰੋ  )   ਰੈਵੇਨਿਊ ਇੰਟੈਲੀਜੈਂਸ ਡਾਇਰੈਕਟੋਰੇਟ (ਡੀਆਰਆਈ) ਦੀ ਮੁੰਬਈ ਯੂਨਿਟ ਨੇ ਐਤਵਾਰ ਨੂੰ ਮੁੰਬਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਐਪਲ ਆਈਫੋਨ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਪਰਦਾਫਾਸ਼ ਕੀਤਾ। ਡੀਆਰਆਈ ਨੇ ਹਵਾਈ ਅੱਡੇ 'ਤੇ ਏਅਰ ਕਾਰਗੋ ਕੰਪਲੈਕਸ (ਏਸੀਸੀ) 'ਤੇ ਆਈਫੋਨ ਦੇ ਨਵੀਨਤਮ ਮਾਡਲਾਂ ਦੀ 3,646 ਦੀ ਖੇਪ ਜ਼ਬਤ ਕੀਤੀ। ਆਈਫੋਨ ਹਾਂਗਕਾਂਗ ਤੋਂ ਦੇਸ਼ ਵਿੱਚ ਤਸਕਰੀ ਕੀਤੇ ਜਾਣ ਦਾ ਸ਼ੱਕ ਹੈ। ਕਸਟਮ ਡਿਊਟੀ ਤੋਂ ਬਚਣ ਲਈ ਇਨ੍ਹਾਂ ਚੀਜ਼ਾਂ ਨੂੰ 'ਮੈਮੋਰੀ ਚਿਪਸ' ਵਜੋਂ ਦਰਾਮਦ ਕੀਤਾ ਗਿਆ ਸੀ। ਖੇਪ ਵਿੱਚ ਆਈਫੋਨ 13- ਪ੍ਰੋ ਦੇ 2,245 ਹੈਂਡਸੈੱਟ, ਆਈਫੋਨ 13- ਪ੍ਰੋ ਮੈਕਸ ਦੇ 1,401 ਹੈਂਡਸੈੱਟ, ਗੂਗਲ ਪਿਕਸਲ 6- ਪ੍ਰੋ ਦੇ 12 ਹੈਂਡਸੈੱਟ ਅਤੇ ਇੱਕ ਐਪਲ ਸਮਾਰਟਵਾਚ ਸ਼ਾਮਲ ਸਨ। “ਉਪਰੋਕਤ ਮੋਬਾਈਲ ਫੋਨ ਅਤੇ ਐਪਲ ਸਮਾਰਟਵਾਚ, ਜਿਨ੍ਹਾਂ ਦੀ ਘੋਸ਼ਣਾ ਨਹੀਂ ਕੀਤੀ ਗਈ ਸੀ, ਨੂੰ ਕਸਟਮ ਐਕਟ, 1962 ਦੇ ਤਹਿਤ ਜ਼ਬਤ ਕੀਤਾ ਗਿਆ ਸੀ। ਜ਼ਬਤ ਕੀਤੇ ਗਏ ਸਾਮਾਨ ਦੀ ਕੁੱਲ ਕੀਮਤ ਲਗਭਗ 42.86 ਕਰੋੜ ਰੁਪਏ ਹੈ, ਜਦੋਂ ਕਿ ਮਾਲ ਦੀ ਘੋਸ਼ਿਤ ਕੀਮਤ ਸਿਰਫ 80 ਲੱਖ ਰੁਪਏ ਸੀ। "ਏਜੰਸੀ ਨੇ ਕਿਹਾ  ਆਈਫੋਨ 13 ਮਾਡਲ ਸਤੰਬਰ ਤੋਂ ਭਾਰਤ ਵਿੱਚ ਵਿਕਰੀ ਲਈ ਆਏ, ਜਿਨ੍ਹਾਂ ਦੀ ਬੇਸ ਕੀਮਤ 70,000 ਰੁਪਏ ਹੈ ਅਤੇ ਕੁਝ ਉੱਚ-ਅੰਤ ਵਾਲੇ ਮਾਡਲਾਂ ਦੀ ਕੀਮਤ 1,80,000 ਰੁਪਏ ਤੱਕ ਹੈ। ਭਾਰਤ ਵਿੱਚ ਮੋਬਾਈਲ ਫੋਨਾਂ ਦੀ ਦਰਾਮਦ 'ਤੇ ਲਗਭਗ 44 ਫੀਸਦੀ ਦੀ ਪ੍ਰਭਾਵੀ ਕਸਟਮ ਡਿਊਟੀ ਲੱਗਦੀ ਹੈ। ਏਜੰਸੀ ਨੇ ਕਿਹਾ, "ਇੰਨੀ ਵੱਡੀ ਸੰਖਿਆ ਵਿੱਚ ਨਵੀਨਤਮ ਮਾਡਲਾਂ ਦੇ ਇਹਨਾਂ ਉੱਚ-ਅੰਤ ਵਾਲੇ ਫੋਨਾਂ ਦੀ ਤਸਕਰੀ ਦੀ ਕੋਸ਼ਿਸ਼ ਦਾ ਪਤਾ ਲੱਗਦਾ ਹੈ ਕਿ ਤਸਕਰ ਆਈਫੋਨ 13 ਵਰਗੇ ਨਵੀਨਤਮ ਉਤਪਾਦਾਂ ਲਈ ਕਿੰਨੀ ਤੇਜ਼ੀ ਨਾਲ ਤਸਕਰੀ ਦਾ ਨੈੱਟਵਰਕ ਸਥਾਪਤ ਕਰਦੇ ਹਨ," ਏਜੰਸੀ ਨੇ ਕਿਹਾ।

ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਦੇ ਬਿਆਨ ਬਾਰੇ ਭਾਕਿਯੂ (ਏਕਤਾ ਉਗਰਾਹਾਂ) ਦਾ ਪ੍ਰਤੀਕਰਮ

ਨਵੀਂ ਦਿੱਲੀ 27 ਨਵੰਬਰ ( ਗੁਰਸੇਵਕ ਸਿੰਘ ਸੋਹੀ  ) ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ  ਦਾ ਅੱਜ ਦਾ ਬਿਆਨ ਪ੍ਰਧਾਨ ਮੰਤਰੀ ਵੱਲੋਂ ਪਹਿਲਾਂ ਹੀ ਕੀਤੇ ਗਏ ਐਲਾਨ ਤੋਂ ਵੱਧ ਕੁਝ ਨਹੀਂ ਹੈ। ਖੇਤੀ ਕਾਨੂੰਨਾਂ ਦੀ ਵਾਪਸੀ ਦੀ ਮੰਗ ਤੋਂ ਬਿਨਾਂ ਬਾਕੀ ਸਭਨਾਂ ਮੰਗਾਂ ਨੂੰ ਮੰਨਣ ਦਾ ਕੋਈ ਇਰਾਦਾ ਜ਼ਾਹਰ ਨਹੀਂ ਕੀਤਾ ਹੈ। ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਵੱਲੋਂ ਇੱਥੇ ਜਾਰੀ ਕੀਤੇ ਗਏ ਸਾਂਝੇ ਪ੍ਰੈੱਸ ਬਿਆਨ ਰਾਹੀਂ ਇਹ ਪ੍ਰਤੀਕਰਮ ਜ਼ਾਹਿਰ ਕਰਦਿਆਂ ਕਿਹਾ ਗਿਆ ਹੈ ਕਿ ਸ੍ਰੀ ਤੋਮਰ ਨੇ ਸ੍ਰੀ ਮੋਦੀ ਦੇ ਉਸੇ ਬਿਆਨ ਨੂੰ ਦੁਹਰਾਇਆ ਹੈ ਕਿ ਸਰਕਾਰ ਨੇ ਸਾਰੀਆਂ ਮੰਗਾਂ ਮੰਨ ਲਈਆਂ ਹਨ ਤੇ ਕਿਸਾਨਾਂ ਨੂੰ ਘਰੇ ਵਾਪਸ ਚਲੇ ਜਾਣਾ ਚਾਹੀਦਾ ਹੈ। ਜਦ ਕਿ ਹਕੀਕਤ ਵਿੱਚ ਅਜੇ ਖੇਤੀ ਕਾਨੂੰਨਾਂ ਦੀ ਵਾਪਸੀ ਦਾ ਵੀ ਸਿਰਫ਼ ਐਲਾਨ ਹੀ ਕੀਤਾ ਹੈ। ਜਿਸ ਦਾ ਪਾਰਲੀਮੈਂਟ ਵਿੱਚ ਪੇਸ਼/ਪਾਸ ਹੋਣਾ ਅਜੇ ਬਾਕੀ ਹੈ। ਬਾਕੀ ਮੰਗਾਂ ਬਾਰੇ ਵੀ ਅਜੇ ਸਪੱਸ਼ਟਤਾ ਨਾਲ ਕੁਝ ਨਹੀਂ ਕਿਹਾ ਗਿਆ ਹੈ। ਐੱਮ ਐੱਸ ਪੀ ਦੇ ਮੁੱਦੇ 'ਤੇ ਕਮੇਟੀ ਬਣਾਉਣ ਦੇ ਐਲਾਨ ਦਾ ਦਾਅਵਾ ਵੀ ਸਪੱਸ਼ਟ ਨਹੀਂ ਹੈ ਕਿ ਕਮੇਟੀ ਕਿਹੋ ਜਿਹੀ ਹੋਵੇਗੀ, ਉਹ ਕੀ ਵਿਚਾਰੇਗੀ , ਉਸ ਦੀ ਬਣਤਰ, ਉਸਦੀ ਸਮਾਂ-ਬੱਧਤਾ ਵਰਗੇ ਕਈ ਪੱਖ ਹਨ ਜਿਨ੍ਹਾਂ ਬਾਰੇ ਵਿਸਥਾਰਿਤ ਚਰਚਾ ਤੋਂ ਬਿਨਾਂ ਇਹ ਇੱਕ ਅਜਿਹੀ ਕਮੇਟੀ ਸਾਬਤ ਹੋਵੇਗੀ ਜਿਹੜੀਆਂ ਕਮੇਟੀਆਂ  ਸਰਕਾਰਾਂ ਅਕਸਰ ਮਸਲੇ ਟਾਲਣ ਲਈ ਹੀ ਬਣਾਉਂਦੀਆਂ ਹਨ। ਇਉਂ ਹੀ ਕੇਸ ਵਾਪਸੀ ਤੇ ਮੁਆਵਜ਼ੇ ਦੀਆਂ ਮੰਗਾਂ ਵੀ ਸਰਕਾਰ ਨੇ ਰਾਜ ਸਰਕਾਰਾਂ ਦੇ ਸਿਰ ਪਾ ਕੇ ਪੱਲਾ ਝਾੜਿਆ ਹੈ। 
ਇਸ ਲਈ ਬਿਆਨਬਾਜ਼ੀ ਨਾਲ ਹੀ ਕਿਸਾਨ ਸੰਘਰਸ਼ ਦੇ ਹਮਾਇਤੀ ਹਿੱਸਿਆਂ ਚ ਮੰਗਾਂ ਮੰਨ ਲੈਣ ਦਾ ਭਰਮ ਫੈਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਦ ਕਿ ਸਰਕਾਰ ਕਾਨੂੰਨਾਂ ਦੀ ਵਾਪਸੀ ਤੋਂ ਬਿਨਾਂ ਬਾਕੀ ਮੰਗਾਂ ਬਾਰੇ ਕੋਈ ਗੰਭੀਰਤਾ ਨਹੀਂ ਦਿਖਾ ਰਹੀ। ਇਸ ਲਈ ਇਨ੍ਹਾਂ ਮੁੱਦਿਆਂ ਦੇ ਤਸੱਲੀਬਖਸ਼ ਹੱਲ ਤੋਂ ਬਿਨਾਂ ਸੰਘਰਸ਼ ਸਮਾਪਤੀ ਦਾ ਕੋਈ ਅਰਥ ਨਹੀਂ ਬਣਦਾ। ਦਿੱਲੀ ਦੇ ਮੋਰਚਿਆਂ ਸਮੇਤ ਦੇਸ਼ ਭਰ ਅੰਦਰ ਚੱਲ ਰਿਹਾ ਕਿਸਾਨਾਂ ਦਾ ਸੰਘਰਸ਼ ਅਜੇ ਜਾਰੀ ਹੈ ਤੇ ਜਾਰੀ ਰਹੇਗਾ।

ਪਰਾਲੀ ਸਾੜਨ ਦੇ ਮਾਮਲੇ ਨੂੰ ਲੈ ਕੇ ਸਾਡੇ ਕੋਲ ਅਜੇ ਤਕ ਕੁਝ ਵੀ ਲਿਖਤੀ ਚ ਨਹੀਂ ਆਇਆ -ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ  

ਦਿੱਲੀ , 27 ਨਵੰਬਰ (ਗੁਰਸੇਵਕ ਸਿੰਘ ਸੋਹੀ )  ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਜੇਕਰ ਮਨੋਹਰ ਲਾਲ ਖੱਟੜ ਅਜਿਹਾ ਕਹਿੰਦੇ ਹਨ ਕਿ ਐੱਮ ਐੱਸ ਪੀ  ਦੇਣਾ ਸੰਭਵ ਨਹੀਂ ਹੈ ਤਾਂ ਹੋ ਸਕਦਾ ਹੈ ਕਿਉਂ ਸਾਨੂੰ ਇਥੋਂ ਜਾਣ ਨਹੀਂ ਦੇਣਾ ਚਾਹੁੰਦੇ ਹੋਣਗੇ ਇਹ ਵੀ ਅਸੰਭਵ ਹੈ  ਕਿ ਉਨ੍ਹਾਂ ਨੂੰ ਇਸ ਅੰਦੋਲਨ ਨੂੰ ਅੱਗੇ ਚੱਲਦਾ ਰੱਖਣ ਦਾ ਮਨ ਹੋਵੇ ਅਤੇ ਮੈਂ ਤੁਹਾਨੂੰ ਸਾਫ਼ ਅਤੇ ਸਪਸ਼ਟ ਦੱਸਣਾ ਚਾਹੁੰਦਾ ਕਿ ਪਰਾਲੀ ਸਾੜਨ ਦੇ ਮਸਲੇ ਉੱਪਰ ਅਜੇ ਤਕ ਸਾਡੇ ਕੋਲ ਲਿਖਤੀ ਰੂਪ ਵਿੱਚ ਕੁਝ ਵੀ ਨਹੀਂ ਆਇਆ ਜਿਸ ਤੇ ਅਸੀਂ ਵਿਸ਼ਵਾਸ ਕਰ ਸਕੀਏ । ਇਕ ਪ੍ਰੈਸ ਵਾਰਤਾ ਦੌਰਾਨ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਇਹ ਦੱਸਿਆ ।