ਲੁਧਿਆਣਾ

ਆਰ ਕੇ ਹਾਈ ਸਕੂਲ ਜਗਰਾਉਂ ਵਿਖੇ ਕੋਵਿਡ ਤੋਂ ਬਚਾ ਲਈ ਲਗਿਆ ਵੈਕਸਿਨੇਸਨ ਕੈਂਪ

ਜਗਰਾਉਂ, 24 ਮਾਰਚ (ਅਮਿਤ ਖੰਨਾ,ਕੁਲਦੀਪ ਸਿੰਘ ਕੋਮਲ, ਮੋਹਿਤ ਗੋਇਲ) ਅੱਜ ਇੱਥੇ ਆਰ ਕੇ ਹਾਈ ਸਕੂਲ ਜਗਰਾਉਂ ਵਿਖੇ ਇਕ ਵੈਕਸਿਨੇਸਨ ਕੈਂਪ ਲਗਾਇਆ ਗਿਆ ਜਿਸ ਵਿਚ ਸਕੂਲ ਪ੍ਰਿੰਸੀਪਲ ਕੈਪਟਨ ਨਰੇਸ਼ ਵਰਮਾ ਨੇ ਦੱਸਿਆ ਕਿ ਸਕੂਲ ਦਾ ਹਰ ਬੱਚਾ ਸਾਡਾ ਅਪਣਾ ਬੱਚਾ ਹੈ ਇਸ ਲਈ ਇਨ੍ਹਾਂ ਦੀ ਸਿਹਤ ਦਾ ਖਿਆਲ ਰੱਖਣਾ ਵੀ ਸਾਡਾ ਫਰਜ਼ ਬਣਦਾ ਹੈ, ਉਨ੍ਹਾਂ ਕਿਹਾ ਕਿ 12 ਤੋਂ 14 ਸਾਲ ਅਤੇ 15 ਤੋਂ 18 ਸਾਲ ਦੇ ਬੱਚੇ ਇਸ ਕੈਂਪ ਵਿੱਚ ਵੈਕਸਿੰਗ ( ਟੀਕਾ) ਕਰਵਾਇਆ ਗਿਆ। ਜਿਸ ਵਿੱਚ 12 ਤੋਂ 14 ਸਾਲ ਦੇ 40 ਬੱਚੇ ਅਤੇ 15 ਤੋਂ 18 ਸਾਲ ਦੇ 30 ਬਚਿੱਆਂ ਨੂੰ ਕੋਵਿਡ ਤੋਂ ਬਚਾ ਲਈ ਟੀਕਾ ਕਰਨ ਕੀਤਾ ਗਿਆ। ਬਚਿੱਆਂ ਨੇ ਵੀ ਜ਼ਰੂਰੀ ਸਮਝਿਆ ਬੜੇ ਉਤਸ਼ਾਹ ਨਾਲ ਟੀਕਾ ਲਗਵਾਇਆ।ਇਸ ਮੌਕੇ ਉਨ੍ਹਾਂ ਨੂੰ ਡਾਕਟਰ ਸਾਹਿਬਾਨ ਵੱਲੋਂ ਓ ਆਰ ਐੱਸ ਘੋਲ ਤੇ ਦਵਾਈਆਂ ਵੀ ਦਿੱਤੀਆਂ ਗਈਆਂ। ਸਕੂਲ ਦੇ ਪ੍ਰਧਾਨ ਐਡਵੋਕੇਟ ਨਵੀਨ ਗੁਪਤਾ ਨੇ ਸਿਵਲ ਹਸਪਤਾਲ ਦੇ ਐਸ ਐਮ ਓ ਡਾ ਪ੍ਰਦੀਪ ਮਹਿੰਦਰਾ, ਜਸਦੀਪ ਸਿੰਘ, ਚਿਰਾਗ, ਕਮਲਜੀਤ ਕੌਰ,ਹਰਦੀਪ ਕੌਰ ਦਾ ਇਸ ਸਹਿਯੋਗ ਲਈ ਧੰਨਵਾਦ ਕੀਤਾ।

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਸੇਵਾ ਕੇਂਦਰ ਦੀ ਅਚਨਚੇਤ ਚੈਕਿੰਗ

ਜ਼ਿਲ੍ਹਾ ਪ੍ਰਸ਼ਾਸ਼ਨ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ :  ਅਮਿਤ ਕੁਮਾਰ ਪੰਚਾਲ

ਲੁਧਿਆਣਾ, 24 ਮਾਰਚ (ਰਣਜੀਤ ਸਿੱਧਵਾਂ)  :  ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਵੱਲੋਂ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਸੇਵਾ ਕੇਂਦਰ ਦੀ ਅਚਨਚੇਤ ਚੈਕਿੰਗ ਕੀਤੀ ਗਈ, ਜਿੱਥੇ ਉਨ੍ਹਾਂ ਆਮ ਲੋਕਾਂ ਦੀ ਸਹੂਲਤ ਲਈ ਸਾਰੇ ਪੱਖਾਂ ਨੂੰ ਜਾਂਚਿਆ ਅਤੇ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ। ਵਧੀਕ ਡਿਪਟੀ ਕਮਿਸ਼ਨਰ ਸ੍ਰੀ ਪੰਚਾਲ ਅਚਾਨਕ ਅੱਜ ਦੁਪਹਿਰ ਕਰੀਬ 2 ਵਜੇ ਸੁਵਿਧਾ ਕੇਂਦਰ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਆਮ ਜਨਤਾ ਦੀ ਸਹੂਲਤ ਲਈ ਵੱਖ-ਵੱਖ ਪ੍ਰਸ਼ਾਸ਼ਨਿਕ ਸੇਵਾਵਾਂ ਲਈ ਲੱਗੇ ਕਾਊਂਟਰਾਂ ਦੀ ਜਾਂਚ ਕੀਤੀ। ਉਨ੍ਹਾ ਸੁਵਿਧਾ ਕੇਂਦਰ ਵਿੱਚ ਆਪਣਾ ਕੰਮ ਕਰਵਾਉਣ ਲਈ ਆਏ ਲੋਕਾਂ ਤੋਂ ਵੀ ਫੀਡਬੈਕ ਲਿਆ। ਉਨ੍ਹਾਂ ਸੇਵਾ ਕੇਂਦਰ ਦੇ ਇੰਚਾਰਜ ਨੂੰ ਹਦਾਇਤ ਕੀਤੀ ਕਿ ਆਮ ਜਨਤਾ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਾ ਆਵੇ ਅਤੇ ਬੇਨਿਯਮੀ ਜਾਂ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਆਪਣਾ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਨੂੰ ਬੈਠਣ ਲਈ ਕੁਰਸੀਆਂ, ਪੱਖੇ ਅਤੇ ਪੀਣ ਵਾਲੇ ਪਾਣੀ ਦਾ ਢੁੱਕਵਾਂ ਪ੍ਰਬੰਧ ਕੀਤਾ ਜਾਵੇ।

ਵਧੀਕ ਡਿਪਟੀ ਕਮਿਸ਼ਨਰ ਨੇ ਆਮ ਜਨਤਾ ਨੂੰ ਅਪੀਲ ਕਰਦਿਆਂ ਕਿ ਸੂਬੇ ਵਿੱਚ 'ਆਮ ਆਦਮੀ ਪਾਰਟੀ' ਦੀ ਸਰਕਾਰ ਵੱਲੋਂ ਜਾਰੀ ਹਦਾਇਤਾਂ ਤਹਿਤ ਪ੍ਰਸ਼ਾਸ਼ਨ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਅਧਿਕਾਰੀ/ਕਰਮਚਾਰੀ ਆਮ ਲੋਕਾਂ ਪਾਸੋਂ ਕੰਮ ਕਰਵਾਉਣ ਦੇ ਬਦਲੇ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਐਂਟੀ ਕਰੱਪਸ਼ਨ ਐਕਸ਼ਨ ਲਾਈਨ ਤਹਿਤ ਜਾਰੀ ਵਟਸਐਪ ਨੰਬਰ 95012-00200 'ਤੇ ਵੀਡੀਓ/ਆਡੀਓ ਕਲਿੱਪ ਪਾ ਕੇ ਸ਼ਿਕਾਇਤ ਕੀਤੀ ਜਾ ਸਕਦੀ ਹੈ।

ਟੀ.ਬੀ. ਦੀ ਬਿਮਾਰੀ ਇਲਾਜਯੋਗ ਹੈ, ਸਮੇਂ ਸਿਰ ਕਰਵਾਓ ਇਲਾਜ਼ - ਸਿਵਲ ਸਰਜਨ ਡਾ.ਐਸ.ਪੀ. ਸਿੰਘ

ਲੁਧਿਆਣਾ, 24 ਮਾਰਚ (ਰਣਜੀਤ ਸਿੱਧਵਾਂ)  :  ਜ਼ਿਲ੍ਹਾ ਸਿਹਤ ਸੁਸਾਇਟੀ ਐਨ.ਟੀ.ਈ.ਪੀ. ਲੁਧਿਆਣਾ ਵੱਲੋਂ  ਮਾਨਯੋਗ ਸਿਵਲ ਸਰਜਨ ਡਾ. ਐਸ.ਪੀ. ਸਿੰਘ ਦੇ ਦਿਸ਼ਾ ਨਿਰਦੇਸ਼ਾ ਅਤੇ ਸਿਵਲ ਹਸਪਤਾਲ ਦੇ ਸੀਨੀਅਰ ਅਫਸਰ ਡਾ. ਅਮਰਜੀਤ ਕੌਰ ਅਤੇ ਜ਼ਿਲ੍ਹਾ ਟੀ.ਬੀ. ਅਫਸਰ ਡਾ. ਅਸੀਸ ਚਾਵਲਾ ਦੇ ਸਹਿਯੋਗ ਨਾਲ ਸਿਵਲ ਹਸਪਤਾਲ ਵਿੱਚ "ਇਨਵੈਸਟ ਟੂ ਐਂਡ ਟੀ.ਬੀ ਸੇਵ ਲਾਈਫ਼ਸ"  ਦੇ ਥੀਮ ਹੇਠ ਵਿਸ਼ਵ ਟੀ.ਬੀ ਦਿਵਸ ਮਨਾਇਆ ਗਿਆ। ਇਸ ਮੌਕੇ ਸਿਵਲ ਸਰਜਨ ਡਾ.ਐਸ.ਪੀ. ਸਿੰਘ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ।  ਉਨ੍ਹਾਂ ਟੀ.ਬੀ. ਦੀ ਬਿਮਾਰੀ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਵਲੋ ਟੀ.ਬੀ. ਦੀ ਬਿਮਾਰੀ ਦੀ ਜਾਂਚ/ਇਲਾਜ ਸਰਕਾਰੀ ਹਸਪਤਾਲਾਂ ਵਿੱਚ ਡਾਟਸ ਪ੍ਰਣਾਲੀ ਤਹਿਤ ਬਿਲਕੁੱਲ ਮੁਫ਼ਤ ਕੀਤਾ ਜਾਂਦਾ ਹੈ। ਉਨ੍ਹਾਂ  ਦੱਸਿਆ ਕਿ ਵਿਸ਼ਵ ਭਰ ਵਿੱਚ 90 ਲੱਖ ਲੋਕਾਂ ਨੂੰ ਹਰ ਸਾਲ ਟੀ.ਬੀ. ਹੁੰਦੀ ਹੈ ਅਤੇ ਭਾਰਤ ਵਿੱਚ 28 ਲੱਖ ਲੋਕਾਂ ਨੂੰ ਟੀ.ਬੀ. ਹੁੰਦੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦੋ ਹਫ਼ਤਿਆ ਤੋ ਪੁਰਾਣੀ ਖੰਘ, ਬੁਖਾਰ, ਬਲਗਮ ਵਿੱਚ ਖੂਨ ਆਉਣਾ, ਭਾਰ ਘਟਣਾ ਅਤੇ ਰਾਤ ਨੂੰ ਪਸੀਨਾ ਆਉਣਾ ਟੀ.ਬੀ. ਦੇ ਲੱਛਣ ਹੋ ਸਕਦੇ ਹਨ ਅਤੇ ਮਰੀਜ਼ ਨੂੰ ਤੁਰੰਤ ਨੇੜੇ ਦੇ ਸਰਕਾਰੀ ਹਸਪਤਾਲਾਂ ਵਿੱਚ ਜਾ ਕੇ ਆਪਣੀ ਜਾਂਚ ਕਰਵਾਉਣੀ ਚਾਹੀਦੀ ਹੈ। ਜੇਕਰ ਉਸਨੂੰ ਟੀ.ਬੀ. ਹੋਵੇ ਤਾਂ ਡਾਟਸ ਪ੍ਰਣਾਲੀ ਰਾਹੀ ਉਸ ਦਾ ਇਲਾਜ ਮੁਫ਼ਤ ਕਰਵਾਉਣਾ ਚਾਹੀਦਾ ਹੈ ਤਾਂ ਜੋ ਟੀ.ਬੀ. ਦੀ ਬਿਮਾਰੀ ਤੋ ਛੁਟਕਾਰਾ ਮਿਲ ਸਕੇ। ਉਨ੍ਹਾਂ ਕਿਹਾ ਕਿ ਟੀ. ਬੀ ਲਾਇਲਾਜ ਨਹੀ ਹੈ। ਇਸ ਮੌਕੇ ਜ਼ਿਲ੍ਹਾ ਟੀ.ਬੀ. ਅਫ਼ਸਰ ਡਾ. ਆਸੀਸ ਚਾਵਲਾ ਨੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ 16 ਟੀ.ਬੀ. ਯੂਨਿਟ, 34 ਮਾੲਕਰੋਸਕੋਪੀ ਸੈਂਟਰ ਅਤੇ 650 ਡਾਟਸ ਸੈੰਟਰ ਹਨ। ਸਾਲ 2021 ਵਿੱਚ 11430 ਮਰੀਜ਼ ਨੂੰ ਇਲਾਜ ਤੇ ਪਾਇਆ ਗਿਆ ਅਤੇ 176 ਮਰੀਜਾਂ ਮਲਟੀ ਡਰੱਗ ਰਜਿਸਟੈਟ ਅਧੀਨ ਇਲਾਜ ਤੇ ਚੱਲ ਰਹੇ ਹਨ। ਜ਼ਿਲ੍ਹਾ ਲੁਧਿਆਣਾ ਵਿੱਚ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵੱਖ-ਵੱਖ ਗੈਰ-ਸਰਕਾਰੀ ਸੰਗਠਨ (ਐਨ.ਜੀ.ਓ.) ਟੀ.ਬੀ. ਦੇ ਖਾਤਮੇ ਲਈ ਕੰਮ ਕਰ ਰਹੀਆਂ ਹਨ ਜਿਸ ਵਿੱਚ ਐਲ.ਟੀ.ਬੀ. ਆਈ.ਜੀ. ਪ੍ਰੋਜੈਕਟ, ਅਲਰਟ ਇੰਡੀਆ, ਵਲਡ ਵਿਜ਼ਨ ਇੰਡੀਆ, ਅਪੋਲੋ ਟਾਇਰ ਫਾਊਡੇਸ਼ਨ ਕੰਮ ਕਰ ਰਹੀਆਂ ਹਨ।

ਏ.ਡੀ.ਸੀ. (ਜ) ਲੁਧਿਆਣਾ ਨੇ 13ਵੇਂ ਕਬਾਇਲੀ ਯੂਥ ਐਕਸਚੇਂਜ ਪ੍ਰੋਗਰਾਮ 'ਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਲੁਧਿਆਣਾ 24 ਮਾਰਚ (ਰਣਜੀਤ ਸਿੱਧਵਾਂ) :   ਅੱਜ 13ਵਾਂ ਕਬਾਇਲੀ ਯੂਥ ਐਕਸਚੇਂਜ ਪ੍ਰੋਗਰਾਮ ਦਾ ਉਦਘਾਟਨੀ ਸਮਾਰੋਹ ਆਯੋਜਿਤ ਕੀਤਾ ਗਿਆ ਅਤੇ ਪ੍ਰੋਗਰਾਮ ਦਾ ਉਦਘਾਟਨ ਮਾਨਯੋਗ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਲੁਧਿਆਣਾ ਸ਼੍ਰੀ ਰਾਹੁਲ ਚਾਬਾ ਦੁਆਰਾ ਕੀਤਾ ਗਿਆ। ਵਧੀਕ ਡਿਪਟੀ ਕਮਿਸ਼ਨਰ (ਜਨਰਲ) ਲੁਧਿਆਣਾ ਸ਼੍ਰੀ ਰਾਹੁਲ ਚਾਬਾ ਮੁੱਖ ਮਹਿਮਾਨ ਨੇ ਛੱਤੀਸਗੜ੍ਹ ਦੇ ਨੌਜਵਾਨਾਂ ਨੂੰ ਜੀ ਆਇਆਂ ਕਿਹਾ ਅਤੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਪ੍ਰੋਗਰਾਮ ਲਈ ਪੂਰਾ ਸਹਿਯੋਗ ਅਤੇ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਕੋਰਡੀਨੇਟਰ ਨਹਿਰੂ ਯੁਵਾ ਕੇਂਦਰ ਲੁਧਿਆਣਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਸਨ। ਇਹ ਨਹਿਰੂ ਯੁਵਾ ਕੇਂਦਰ, ਲੁਧਿਆਣਾ, ਮਿਨ ਆਫ ਯੂਥ ਅਫੇਅਰਜ਼ ਐਂਡ ਸਪੋਰਟਸ, ਭਾਰਤ ਸਰਕਾਰ ਵੱਲੋਂ 24 ਮਾਰਚ ਤੋਂ 30 ਮਾਰਚ 2022 ਤੱਕ ਪੰਜਾਬ ਐਗਰੀਕਲਚਰ ਯੂਨੀਵਰਸਿਟੀ, ਲੁਧਿਆਣਾ ਵਿਖੇ ਮਿਨ ਆਫ਼ ਹੋਮ ਅਫੇਅਰਜ਼ ਭਾਰਤ ਸਰਕਾਰ ਦੇ ਸਹਿਯੋਗ ਨਾਲ 13ਵਾਂ ਕਬਾਇਲੀ ਯੂਥ ਐਕਸਚੇਂਜ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਛੱਤੀਸਗੜ੍ਹ ਰਾਜ ਦੇ 200 ਕਬਾਇਲੀ ਨੌਜਵਾਨ ਅਤੇ 20 ਸੀਆਰਪੀਐਫ ਜਵਾਨ ਸ਼ਾਮਲ ਹਨ। ਇਸ ਦਾ ਮੂਲ ਉਦੇਸ਼ ਦੇਸ਼ ਦੇ ਸਭ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਜ਼ਿਲ੍ਹਿਆਂ ਦੇ ਕਬਾਇਲੀ ਨੌਜਵਾਨਾਂ ਨੂੰ ਪੰਜਾਬ ਦੇ ਲੋਕਾਂ ਦੀ ਸੱਭਿਆਚਾਰਕ ਕਦਰਾਂ-ਕੀਮਤਾਂ, ਭਾਸ਼ਾਵਾਂ ਅਤੇ ਜੀਵਨਸ਼ੈਲੀ ਤੋਂ ਜਾਣੂੰ ਕਰਵਾਉਣਾ, ਪੰਜਾਬ ਵਿੱਚ ਤਕਨੀਕੀ ਅਤੇ ਉਦਯੋਗਿਕ ਉੱਨਤੀ ਨਾਲ ਜਾਣੂੰ ਕਰਵਾਉਣਾ ਹੈ ਜੋ ਵੱਖ-ਵੱਖ ਖੇਤਰਾਂ ਤੇ ਕੇਂਦਰਿਤ ਹੈ। ਵਿਕਾਸ ਦੀਆਂ ਗਤੀਵਿਧੀਆਂ, ਹੁਨਰ ਵਿਕਾਸ, ਵਿੱਦਿਅਕ ਅਤੇ ਰੁਜ਼ਗਾਰ ਦੇ ਮੌਕੇ ਉਪਲਬਧ ਹਨ, ਕਬਾਇਲੀ ਨੌਜਵਾਨਾਂ ਨੂੰ ਅਮੀਰ ਪਰੰਪਰਾਗਤ ਅਤੇ ਸੱਭਿਆਚਾਰਕ ਵਿਰਸੇ ਬਾਰੇ ਸੰਵੇਦਨਸ਼ੀਲ ਬਣਾਉਣਾ ਅਤੇ ਭਵਿੱਖੀ ਪੀੜ੍ਹੀ ਲਈ ਇਸ ਨੂੰ ਸੁਰੱਖਿਅਤ ਰੱਖਣ ਦੇ ਯੋਗ ਬਣਾਉਣ ਲਈ, ਕਬਾਇਲੀ ਨੌਜਵਾਨਾਂ ਨੂੰ ਆਪਣੇ ਸਾਥੀ ਸਮੂਹਾਂ ਨਾਲ ਭਾਵਨਾਤਮਿਕ ਸੰਬੰਧ ਵਿਕਸਿਤ ਕਰਨ ਵਿੱਚ ਮਦਦ ਕਰਨ ਲਈ, ਦੇਸ਼ ਦੇ ਦੂਜੇ ਹਿੱਸੇ ਅਤੇ ਆਪਣੇ ਸਵੈਮਾਣ ਨੂੰ ਵਧਾਉਣਾ।
7-ਦਿਨਾਂ ਪ੍ਰੋਗਰਾਮ ਦੌਰਾਨ, ਭਾਗੀਦਾਰ ਵੱਖ-ਵੱਖ ਗਤੀਵਿਧੀਆਂ ਵਿੱਚ ਸ਼ਾਮਲ ਹੋਣਗੇ ਜਿਵੇਂ ਕਿ ਸਫਾਈ ਅਭਿਆਨ, ਰੁੱਖ ਲਗਾਉਣਾ, ਯੋਗਾ ਧਿਆਨ ਸੈਸ਼ਨ, ਉਦਯੋਗਿਕ ਇਕਾਈਆਂ ਦਾ ਦੌਰਾ, ਘੋਸ਼ਣਾ ਅਤੇ ਸੱਭਿਆਚਾਰਕ ਮੁਕਾਬਲੇ, ਸਥਾਨਕ ਵਿਦਿਆਰਥੀਆਂ ਨਾਲ ਗੱਲਬਾਤ, ਪ੍ਰਭਾਤ ਫੇਰੀ, ਅੰਮ੍ਰਿਤਸਰ ਦਾ ਦੌਰਾ ਆਦਿ। ਉਨ੍ਹਾਂ ਦੱਸਿਆ ਕਿ ਸਮਾਪਤੀ ਸਮਾਰੋਹ 30 ਮਾਰਚ ਨੂੰ ਹੋਵੇਗਾ।

ਕਰਿਆਨਾ ਵਪਾਰੀਆਂ ਨੂੰ ਫੂਡ ਐਕਟ ਬਾਰੇ ਦਿੱਤੀ ਜਾਣਕਾਰੀ  

 ਜਗਰਾਉਂ   (ਰਣਜੀਤ ਸਿੱਧਵਾਂ)  :  ਮਿਸ਼ਨ ਤੰਦਰੁਸਤ ਪੰਜਾਬ ਤਹਿਤ ਲੁਧਿਆਣਾ ਦੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਫੂਡ ਸੇਫ਼ਟੀ ਅਫ਼ਸਰ ਯੋਗੇਸ਼ ਗੋਇਲ ਨੇ ਦਿ ਰਿਟੇਲ ਕਰਿਆਨਾ ਵਪਾਰੀ ਐਸੋਸੀਏਸ਼ਨ ਜਗਰਾਉਂ ਦੇ ਅਹੁਦੇਦਾਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ । ਮੀਟਿੰਗ ਵਿੱਚ ਜ਼ਿਲ੍ਹਾ ਸਿਹਤ ਅਫ਼ਸਰ ਡਾ. ਗੁਰਪ੍ਰੀਤ ਸਿੰਘ ਨੇ ਕਰਿਆਨਾ ਵਪਾਰੀਆਂ ਨੂੰ ਫੂਡ ਐਕਟ ਬਾਰੇ ਪੂਰੀ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਾਰੀ ਦਿਸ਼ਾ- ਨਿਰਦੇਸ਼ਾਂ ਅਨੁਸਾਰ ਖਾਣ-ਪੀਣ ਦਾ ਕਾਰੋਬਾਰ ਕਰਨ ਵਾਲੇ ਹਰੇਕ ਵਪਾਰੀ ਲਈ ਫੂਡ ਲਾਇਸੈਂਸ ਬਣਾਉਣਾ ਬਹੁਤ ਜ਼ਰੂਰੀ ਹੈ। ਲਾਇਸੰਸ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਲਾਇਸੈਂਸ ਬਣਾਉਣ ਦੀ ਪ੍ਰਕਿਰਿਆ ਨੂੰ ਬਹੁਤ ਹੀ ਸਰਲ ਬਣਾਇਆ ਗਿਆ ਹੈ ਅਤੇ ਕੋਈ ਵੀ ਵਪਾਰੀ http://www.foscos.fssai.gov.in/ 'ਤੇ ਆਨਲਾਈਨ ਅਪਲਾਈ ਕਰਕੇ ਲਾਇਸੰਸ ਪ੍ਰਾਪਤ ਕਰ ਸਕਦਾ ਹੈ ਅਤੇ ਲਾਇਸੈਂਸ ਬਣਾਉਣ ਲਈ ਦਸਤਾਵੇਜ਼ ਵਿੱਚ ਫਰਮ ਦੇ ਮਾਲਕ ਦਾ ਆਈ.ਡੀ ਪਰੂਫ ਅਤੇ ਪਾਸਪੋਰਟ ਸਾਈਜ਼ ਫੋਟੋ ਅਤੇ ਕਾਰੋਬਾਰੀ ਸਥਾਨ ਦਾ ਆਈ.ਡੀ ਪਰੂਫ (ਦੁਕਾਨ/ਬਿਜਲੀ ਦੇ ਬਿੱਲ ਦੀ ਰਜਿਸਟ੍ਰੇਸ਼ਨ) ਜ਼ਰੂਰੀ ਹੈ, ਫੂਡ ਸੇਫਟੀ ਅਫ਼ਸਰ ਯੋਗੇਸ਼ ਗੋਇਲ ਨੇ ਦੱਸਿਆ ਕਿ ਵੈੱਬਸਾਈਟ 'ਤੇ ਟੋਲ ਫ੍ਰੀ ਨੰਬਰ ਅਤੇ ਲਾਇਸੈਂਸ ਬਣਾਉਣ ਦੀ ਪ੍ਰਕਿਰਿਆ ਬਾਰੇ ਪੂਰੀ ਜਾਣਕਾਰੀ ਦਿੱਤੀ ਗਈ ਹੈ। ਜੇਕਰ ਫਿਰ ਵੀ ਕਿਸੇ ਵਪਾਰੀ ਨੂੰ ਲਾਇਸੈਂਸ ਬਣਾਉਣ 'ਚ ਦਿੱਕਤ ਆਉਂਦੀ ਹੈ ਤਾਂ ਉਹ ਵਿਭਾਗ ਤੋਂ ਵੀ ਮਦਦ ਲੈ ਸਕਦਾ ਹੈ। ਉਨ੍ਹਾਂ ਦੱਸਿਆ ਕਿ  ਲਾਇਸੈਂਸ ਨਾ ਹੋਣ ਦੀ ਸੂਰਤ ਵਿੱਚ ਵਪਾਰੀ ਨੂੰ ਛੇ ਮਹੀਨੇ ਦੀ ਕੈਦ ਅਤੇ 5 ਲੱਖ ਜੁਰਮਾਨਾ ਵੀ ਹੋ ਸਕਦਾ ਹੈ। ਇਸ ਮੌਕੇ ਪ੍ਰਚੂਨ ਵਪਾਰੀਆਂ ਨੇ ਅਧਿਕਾਰੀਆਂ ਨਾਲ ਆਪਣੀਆਂ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ। ਐਸੋਸੀਏਸ਼ਨ ਦੇ ਪ੍ਰਧਾਨ ਮਨੋਹਰ ਸਿੰਘ ਟੱਕਰ ਨੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਗੁਰਪ੍ਰੀਤ ਸਿੰਘ ਅਤੇ ਫੂਡ ਸੇਫ਼ਟੀ ਅਫ਼ਸਰ ਯੋਗੇਸ਼ ਗੋਇਲ ਦਾ ਸਵਾਗਤ ਕਰਦਿਆਂ ਅਧਿਕਾਰੀਆਂ ਨੂੰ ਭਰੋਸਾ ਦਿਵਾਇਆ ਕਿ ਵਿਭਾਗ ਦੇ ਹੁਕਮਾਂ ਅਨੁਸਾਰ ਐਸੋਸੀਏਸ਼ਨ ਦੇ ਸਾਰੇ ਮੈਂਬਰਾਂ ਨੂੰ ਜਲਦੀ ਹੀ ਲਾਇਸੰਸ ਬਣਾ ਦਿੱਤੇ ਜਾਣਗੇ | ਇਸ ਮੌਕੇ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਪ੍ਰਵੀਨ ਜੈਨ ਅਤੇ ਇਕਬਾਲ ਸਿੰਘ, ਜਨਰਲ ਸਕੱਤਰ ਵਿਨੋਦ ਜੈਨ, ਸਕੱਤਰ ਕਮਲਦੀਪ ਬਾਂਸਲ, ਮੈਂਬਰ ਨਵਨੀਤ ਮੰਗਲਾ ਅਤੇ ਕਸ਼ਿਸ਼ ਸਮੇਤ ਸਮੂਹ ਐਸੋਸੀਏਸ਼ਨ ਦੇ ਮੈਂਬਰ ਹਾਜ਼ਰ ਸਨ।

ਸੀ ਪੀ ਆਈ (ਐਮ)ਨੇ ਜਗਰਾਓ ਪੁਲਿਸ ਖਿਲਾਫ ਕੀਤਾ ਰੋਸ ਪ੍ਰਦਰਸਨ

ਜਗਰਾਓ/ਹਠੂਰ,24 ਮਾਰਚ-(ਕੌਸ਼ਲ ਮੱਲ੍ਹਾ)-ਸੀ ਪੀ ਆਈ (ਐਮ)ਤਹਿਸੀਲ ਜਗਰਾਓ ਦੇ ਸਕੱਤਰ ਕਾਮਰੇਡ ਗੁਰਦੀਪ ਸਿੰਘ ਕੋਟਉਮਰਾ ਦੀ ਅਗਵਾਈ ਹੇਠ ਅੱਜ ਪੰਜਾਬ ਪੁਲਿਸ ਜਗਰਾਓ ਦੇ ਇੱਕ ਏ ਐਸ ਆਈ ਦੇ ਖਿਲਾਫ ਰੋਸ ਪ੍ਰਦਰਸਨ ਕੀਤਾ ਗਿਆ।ਇਸ ਰੋਸ ਪ੍ਰਦਰਸਨ ਨੂੰ ਸੰਬੋਧਨ ਕਰਦਿਆ ਆਲ ਇੰਡੀਆ ਕਿਸਾਨ ਸਭਾ ਪੰਜਾਬ ਦੇ ਵਿੱਤ ਸਕੱਤਰ ਕਾਮਰੇਡ ਬਲਦੇਵ ਸਿੰਘ ਲਤਾਲਾ,ਕੁੱਲ ਹਿੰਦ ਖੇਤ ਮਜਦੂਰ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਭਜਨ ਸਿੰਘ ਸਮਰਾਲਾ ਅਤੇ ਕਾਮਰੇਡ ਪਰਮਜੀਤ ਸਿੰਘ ਪੰਮਾ ਨੇ ਕਿਹਾ ਕਿ 21 ਮਾਰਚ ਨੂੰ ਦਰਿਆ ਇਲਾਕੇ ਦੇ ਪਿੰਡਾ ਵਿਚ ਜਗਰਾਓ ਪੁਲਿਸ ਵੱਲੋ ਧੱਕੇ ਨਾਲ ਛਾਪੇ ਮਾਰੀ ਕੀਤੀ ਗਈ ਅਤੇ ਕੁਝ ਲੋਕਾ ਤੇ ਝੂਠੇ ਮਾਮਲੇ ਦਰਜ ਕੀਤੇ ਗਏ।ਉਨ੍ਹਾ ਕਿਹਾ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਚ ਹੋਣੀ ਚਾਹੀਦੀ ਹੈ ਅਤੇ ਝੂਠੇ ਮੁਕੱਦਮੇ ਦਰਜ ਕਰਨ ਵਾਲੇ ਏ ਐਸ ਆਈ ਤੇ ਕਾਨੂੰਨੀ ਕਾਰਵਾਈ ਕਰਨੀ ਚਾਹੀਦੀ ਹੈ।ਉਨ੍ਹਾ ਕਿਹਾ ਕਿ ਅੱਜ ਅਸੀ ਜਗਰਾਓ ਵਿਖੇ ਰੋਸ ਪ੍ਰਦਰਸਨ ਕੀਤਾ ਹੈ ਅਤੇ ਆਉਣ ਵਾਲੇ ਦਿਨਾ ਵਿਚ ਲੁਧਿਆਣਾ ਅਤੇ ਚੰਡੀਗੜ੍ਹ ਵਿਖੇ ਵੀ ਰੋਸ ਪ੍ਰਦਰਸਨ ਕਰਾਗੇ।ਉਨ੍ਹਾ ਪੰਜਾਬ ਸਰਕਾਰ ਅਤੇ ਪੰਜਾਬ ਦੇ ਡੀ ਜੀ ਪੀ ਤੋ ਮੰਗ ਕੀਤੀ ਕਿ ਝੂਠੇ ਮਾਮਲੇ ਦਰਜ ਕਰਨ ਵਾਲੇ ਪੁਲਿਸ ਅਧਿਕਾਰੀਆ ਤੇ ਜਲਦੀ ਤੋ ਜਲਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।ਇਸ ਮੌਕੇ ਉਨ੍ਹਾ ਪੁਲਿਸ ਪ੍ਰਸਾਸਨ ਖਿਲਾਫ ਜੰਮ ਕੇ ਨਾਅਰੇਬਾਜੀ ਕੀਤੀ।ਇਸ ਮੌਕੇ ਉਨ੍ਹਾ ਨਾਲ ਅਜੀਤ ਸਿੰਘ ਘੰਮਣੇਵਾਲ,ਭਰਪੂਰ ਸਿੰਘ,ਬੂਟਾ ਸਿੰਘ ਹਾਂਸ,ਕਮਲਜੀਤ ਸਿੰਘ,ਕਰਮਜੀਤ ਸਿੰਘ,ਮੰਗੂ ਸਿੰਘ,ਬਲਦੇਵ ਸਿੰਘ,ਮੁਖਤਿਆਰ ਸਿੰਘ,ਰਣਜੀਤ ਸਿੰਘ,ਜੀਤਾ ਸਿੰਘ,ਬਾਗੀ ਸਿੰਘ,ਮਨਜੀਤ ਸਿੰਘ,ਸੁਖਦੀਪ ਸਿੰਘ,ਕੁਲਦੀਪ ਕੌਰ ਸਿੰਘ,ਪ੍ਰਕਾਸ ਸਿੰਘ,ਤੇਜਿੰਦਰ ਸਿੰਘ,ਜਗਜੀਤ ਸਿੰਘ ਡਾਗੀਆ,ਰਾਜਦੀਪ ਸਿੰਘ,ਕੁਲਵਿੰਦਰ ਸਿੰਘ,ਸੰਦੀਪ ਸਿੰਘ ਆਦਿ ਹਾਜ਼ਰ ਸਨ।

ਸ਼੍ਰੀ ਕੁਰਾਨ ਸਰੀਫ ਦਾ ਖਤਮ ਦੁਬਾਇਆ -video link

ਹਠੂਰ,24 ਮਾਰਚ-(ਕੌਸ਼ਲ ਮੱਲ੍ਹਾ)-ਸਮੂਹ ਗਰਾਮ ਪੰਚਾਇਤ ਮੀਨੀਆਂ ਅਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬਾਬਾ ਮੂਸਾ ਜੀ ਦੀ 52 ਵੀਂ ਬਰਸੀ ਪਿੰਡ ਮੀਨੀਆਂ ਵਿਖੇ ਸਰਧਾ-ਭਾਵਨਾ ਨਾਲ ਮਨਾਈ ਗਈ।ਇਸ ਮੌਕੇ ਪਿਛਲੇ ਤਿੰਨ ਦਿਨਾ ਤੋ ਆਰੰਭ ਸ੍ਰੀ ਕੁਰਾਨ ਸਰੀਫ ਦਾ ਖਤਮ ਦੁਬਾਇਆ ਅਤੇ ਸਰਬੱਤ ਦੇ ਭਲਾ ਲਈ ਅੱਲਾ ਪਾਕ ਅੱਗੇ ਦੁਆ ਕੀਤੀ।ਇਸ ਉਪਰੰਤ ਜਮੀਲ ਖਾਂ ਨੇ ਬਾਬਾ ਮੂਸਾ ਜੀ ਦੇ ਜੀਵਨ ਤੇ ਵਿਸਥਾਰ ਪੂਰਵ ਚਾਨਣਾ ਪਾਇਆ।ਇਸ ਮੌਕੇ ਵੱਡੀ ਗਿਣਤੀ ਵਿਚ ਪਹੰੁਚੀਆਂ ਸµਗਤਾਂ ਨੂੰ ਸµਬੋਧਨ ਕਰਦਿਆਂ ਇਲਾਕੇ ਦੇ ਉਘੇ ਸਮਾਜ ਸੇਵਕ ਇਕਬਾਲ ਮੁਹੰਮਦ ਨੇ ਕਿਹਾ ਕਿ ਸਾਨੂੰ ਹਰ ਸਮੇਂ ਅੱਲਾ ਦੇ ਭਾਣੇ ਵਿਚ ਰਹਿਣਾ ਚਾਹੀਦਾ ਹੈ ਪਰ ਅੱਜ ਦਾ ਮਨੁੱਖ ਆਪਣੇ ਗੁਰੂਆ ਤੋ ਬੇਮੁੱਖ ਹੋ ਕੇ ਸਮਾਜ ਪ੍ਰਤੀ ਆਪਣੀਆ ਜਿੰਮੇਵਾਰੀਆ ਨੂੰ ਭੱੁਲਦਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਗੁਰੂ ਸਹਿਬਾਨਾ ਵੱਲੋ ਵਿਖਾਏ ਮਾਰਗ ਤੇ ਚੱਲਦੇ ਹੋਏ ਨਰੋਏ ਸਮਾਜ ਦੀ ਸਿਰਜਣਾ ਲਈ ਅੱਗੇ ਆਉਣਾ ਚਾਹੀਦਾ ਹੈ।ਅੰਤ ਵਿਚ ਉਨ੍ਹਾ ਕਿਹਾ ਕਿ ਸਾਨੂੰ ਜਾਤਾ-ਪਾਤਾ ਤੋ ਉੱਪਰ ਉੱਠ ਕੇ ਹਰ ਧਰਮ ਦਾ ਸਤਿਕਾਰ ਕਰਨਾ ਚਾਹੀਦਾ ਹੈ।ਇਸ ਮੌਕੇ ਇਕਬਾਲ ਮੁਹੰਮਦ ਸੋਹਲ ਅਤੇ ਸਮੂਹ ਪ੍ਰਬੰਧਕ ਕਮੇਟੀ ਵੱਲੋ ਜਮੀਲ ਖਾ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਅਤੇ ਵੱਡੀ ਗਿਣਤੀ ਵਿਚ ਪੁੱਜੀਆਂ ਸੰਗਤਾ ਦਾ ਧੰਨਵਾਦ ਕੀਤਾ।ਇਸ ਮੌਕੇ ਉਨ੍ਹਾ ਨਾਲ ਪ੍ਰਧਾਨ ਬਿੱਲੂ ਮੀਨੀਆ, ਜਮੀਰ ਖਾਂ,ਨਸੀਬ ਖਾਂ,ਜਸਪ੍ਰੀਤ ਖਾਂ,ਆਸਿਫ ਅਲੀ ਸੋਹਲ,ਗੁਰਮੇਲ ਸਿੰਘ ਧਾਨੂੰਕੇ,ਗੁਰਮੇਲ ਸਿੰਘ ਬਾਬੇਕਾ,ਕੇਵਲ ਸਿੰਘ,ਸਾਬ ਸਿੰਘ ਭੰਗੂ,ਧਰਮ ਚੰਦ,ਸੁਖਵਿੰਦਰਪਾਲ ਸਿੰਘ,ਗਿੰਦਰ ਸਿੰਘ,ਰਜਿੰਦਰ ਕੁਮਾਰ ਸੇਠੀ,ਸੋਰਣ ਸਿੰਘ,ਪ੍ਰਧਾਨ ਗੁਰਦੀਪ ਸਿੰਘ,ਨੰਬਰਦਾਰ ਜੱਗਾ ਸਿੰਘ,ਬਿੰਦਰ ਸਿੰਘ ਹਲਵਾਈ,ਬਲਰਾਜ ਸਿੰਘ,ਗੋਬਿੰਦ ਸਿੰਘ,ਚਮਕੌਰ ਸਿੰਘ ਆਦਿ ਤੋ ਇਲਾਵਾ ਵੱਡੀ ਗਿਣਤੀ ਵਿਚ ਸੰਗਤਾ ਹਾਜਰ ਸਨ।
ਫੋਟੋ ਕੈਪਸਨ:- ਸਖਸੀਅਤਾ ਦਾ ਸਨਮਾਨ ਕਰਦੇ ਹੋਏ ਉਘੇ ਸਮਾਜ ਸੇਵਕ ਇਕਬਾਲ ਮੁਹੰਮਦ ਅਤੇ ਹੋਰ
ਫੇਸਬੁੱਕ ਵੀਡੀਓ ਦੇਖਣ ਲਈ ਇਸ ਲਿੰਕ ਉਪਰ ਕਲਿੱਕ ਕਰੋ https://fb.watch/bYqdIEBJ7H/

ਸਹੀਦਾ ਦੀ ਯਾਦ ਵਿਚ ਕੈਡਲ ਮਾਰਚ ਕੱਢਿਆ

ਹਠੂਰ,24,ਮਾਰਚ-(ਕੌਸ਼ਲ ਮੱਲ੍ਹਾ) ਆਮ-ਆਦਮੀ ਪਾਰਟੀ ਯੂਥ ਵਿੰਗ ਦੇ ਸੀਨੀਅਰ ਆਗੂ ਸਿਮਰਨਜੋਤ ਸਿੰਘ ਗਾਹਲੇ ਦੀ ਅਗਵਾਈ ਹੇਠ 23 ਮਾਰਚ ਦੇ ਸਮੂਹ ਸ਼ਹੀਦਾ ਦੀ ਯਾਦ ਨੂੰ ਸਮਰਪਿਤ ਹਠੂਰ ਵਿਖੇ ਬੁੱਧਵਾਰ ਦੀ ਰਾਤ ਕੈਡਲ ਮਾਰਚ ਕੱਢਿਆ ਗਿਆ।ਇਸ ਮੌਕੇ ਨੌਜਵਾਨਾ ਦੇ ਹੱਥਾ ਵਿਚ ਤਿਰੰਗੇ ਝੰਡੇ,ਮੋਮਬੱਤੀਆ,ਸ਼ਹੀਦ ਭਗਤ ਸਿੰਘ,ਰਾਜਗੁਰੂ ਅਤੇ ਸੁਖਦੇਵ ਦੀਆ ਤਸਵੀਰਾ ਫੜ੍ਹ ਕੇ ਪਿੰਡ ਦੀਆ ਵੱਖ-ਵੱਖ ਗਲੀਆ ਅਤੇ ਹਠੂਰ ਦੀ ਮੁੱਖ ਫਿਰਨੀ ਤੋ ਦੀ ਹੁੰਦਾ ਹੋਇਆ ਦੇਰ ਰਾਤ ਹਠੂਰ ਦੇ ਮੇਨ ਬੱਸ ਸਟੈਡ ਤੇ ਸਮਾਪਤ ਹੋਇਆ।ਇਸ ਮੌਕੇ ਵੱਖ-ਵੱਖ ਨੌਜਵਾਨਾ ਨੇ ਕਿਹਾ ਕਿ 23 ਮਾਰਚ 1931 ਨੂੰ ਸਾਡੇ ਦੇਸ ਦੇ ਮਹਾਨ ਸਪੂਤ ਸਹੀਦੇ-ਏ-ਆਜਮ ਸ਼ਹੀਦ ਭਗਤ ਸਿੰਘ,ਰਾਜਗੁਰੂ ਅਤੇ ਸੁਖਦੇਵ ਨੂੰ ਸਾਡੇ ਦੇਸ ਨੂੰ ਅਜਾਦ ਕਰਵਾਉਣ ਲਈ ਆਪਣੇ ਜੀਵਨ ਦਾ ਬਲੀਦਾਨ ਦੇਣਾ ਪਿਆ ਸੀ ਪਰ ਬੜੇ ਦੁੱਖ ਦੀ ਗੱਲ ਹੈ ਕਿ ਅੱਜ ਦਾ ਨੌਜਵਾਨ ਇਨ੍ਹਾ ਸਹੀਦਾ ਦੀਆਂ ਅਣਮੁੱਲੀਆਂ ਕੁਰਬਾਨੀਆਂ ਨੂੰ ਭੁੱਲ ਕੇ ਸਮਾਜਿਕ ਕੁਰੀਤੀਆਂ ਵੱਲ ਦਿਨੋ-ਦਿਨ ਵੱਧ ਰਿਹਾ ਹੈ ਜੋ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ।ਉਨ੍ਹਾ ਕਿਹਾ ਕਿ ਦੇਸ ਨੂੰ ਅਜਾਦ ਕਰਵਾਉਣ ਵਾਲੇ ਸਮੂਹ ਸਹੀਦਾ ਦੇ ਦਰਸਾਏ ਮਾਰਗ ਤੇ ਚੱਲਣਾ ਅੱਜ ਸਮੇਂ ਦੀ ਮੁੱਖ ਲੋੜ ਹੈ।ਇਸ ਮੌਕੇ ਇਨਕਲਾਬੀ ਗੀਤ ਅਤੇ ਕੋਰਿਓ ਗ੍ਰਾਫੀ ਪੇਸ ਕੀਤੀ ਗਈ ਅਤੇ ਕੈਡਲ ਮਾਰਚ ਵਿਚ ਹਿੱਸਾ ਲੈਣ ਵਾਲੇ ਨੌਜਵਾਨਾ ਨੂੰ ਸ਼ਹੀਦਾ ਦੀਆ ਤਸਵੀਰਾ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਉਨ੍ਹਾ ਨਾਲ ਪ੍ਰਧਾਨ ਤਰਸੇਮ ਸਿੰਘ, ਸਿਮਰਨਜੋਤ ਸਿੰਘ ਹਠੂਰ,ਯੂਥ ਆਗੂ ਭਾਗ ਸਿੰਘ ਗੋਲਡੀ,ਹਰਜਿੰਦਰ ਸਿੰਘ,ਸੇਵਕ ਸਿੰਘ,ਪ੍ਰਮਿੰਦਰ ਸਿੰਘ,ਹਰਜੀਤ ਸਿੰਘ,ਗੁਰਚਰਨ ਸਿੰਘ,ਅਮਰ ਸਿੰਘ,ਬਲਵੀਰ ਸਿੰਘ ਆਦਿ ਹਾਜ਼ਰ ਸਨ।
ਫੋਟੋ ਕੈਪਸ਼ਨ:-ਕੈਡਲ ਮਾਰਚ ਸੁਰੂ ਕਰਨ ਸਮੇਂ ਯੂਥ ਆਗੂ ਸਿਮਰਨਜੋਤ ਸਿੰਘ ਗਾਹਲੇ ਆਪਣੇ ਸਾਥੀਆ ਸਮੇਂਤ

ਸ਼ਹੀਦ ਭਗਤ ਸਿੰਘ ਜੀ ਦਾ ਸ਼ਹੀਦੀ ਦਿਹਾੜਾ  ਮਨਾਇਆ

ਜਗਰਾਉ 23 ਮਾਰਚ(ਅਮਿਤਖੰਨਾ) ਜਗਰਾਉਂ ਵਿਖੇ ਸਾਇੰਸ ਕਾਲਜ ਦੇ ਨੇਡ਼ੇ  ਓਬੀਸੀ ਸੈੱਲ ਦੇ ਚੇਅਰਮੈਨ ਸੰਦੀਪ ਕੁਮਾਰ ਟਿੰਕਾ ਅਤੇ ਸੁਖਪਾਲ ਸਿੰਘ ਖਹਿਰਾ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਜੀ ਦਾ ਸ਼ਹੀਦੀ ਦਿਹਾਡ਼ਾ ਮਨਾਇਆ ਗਿਆ  ਇਸ ਮੌਕੇ ਚੇਅਰਮੈਨ ਸੰਦੀਪ ਕੁਮਾਰ ਟਿੰਕਾ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਉਪਰੰਤ  ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਪਹਿਰੇ ਤੇ ਸਾਨੂੰ ਚੱਲਣਾ ਚਾਹੀਦਾ ਹੈ  ਅਤੇ ਨਾਲ ਹੀ ਉਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਸ਼ਹੀਦਾਂ ਵੱਲੋਂ ਦਿਖਾਏ ਗਏ ਰਸਤਿਆਂ ਤੇ ਚੱਲਣ ਦੀ ਪ੍ਰੇਰਨਾ ਦਿੱਤੀ  ਇਸ ਮੌਕੇ ਚੇਅਰਮੈਨ ਸੰਦੀਪ ਕੁਮਾਰ ਟਿੰਕਾ, ਸੁਖਪਾਲ ਸਿੰਘ ਖਹਿਰਾ, ਬਿਲਡਿੰਗ ਠੇਕੇਦਾਰ ਦੇ ਪ੍ਰਧਾਨ ਜਿੰਦਰਪਾਲ ਧੀਮਾਨ, ਗੁਰਚਰਨ ਸਿੰਘ ,ਸਤਨਾਮ ਸਿੰਘ ਭੱਟੀ, ਜਸਬੀਰ ਸਿੰਘ, ਕੋਮਲਜੀਤ ਖਹਿਰਾ, ਸੋਨੀ ਪਹਿਲਵਾਨ  ਆਦਿ ਹਾਜ਼ਰ ਸਨ

'ਆਲ ਇੰਡੀਆ ਭਾਰਤ ਵਿਕਾਸ ਨੌਜਵਾਨ ਸਭਾ 'ਵੱਲੋਂ ਸ਼ਹੀਦੀ ਦਿਹਾੜੇ ਸਮਰਪਿਤ ਸ਼ਰਧਾ ਦੇ ਫੁੱਲ ਭੇਂਟ ਕੀਤੇ

ਜਗਰਾਉ 23 ਮਾਰਚ (ਅਮਿਤ ਖੰਨਾ) ਅੱਜ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ 'ਆਲ ਇੰਡੀਆ ਭਾਰਤ ਵਿਕਾਸ ਨੌਜਵਾਨ ਸਭਾ 'ਵੱਲੋਂ ਇਕ ਵਿਸ਼ੇਸ਼ ਪ੍ਰੋਗਰਾਮ ਕੀਤਾ ਗਿਆ। ਜਿਸ ਵਿੱਚ ਨੌਜਵਾਨਾਂ ਵੱਲੋਂ ਸ਼ਿਰਕਤ ਕੀਤੀ ਗਈ। ਇਸ ਅਵਸਰ ਤੇ ਡੀ.ਏ.ਵੀ ਸੈਟੇਨਰੀ ਪਬਲਿਕ ਸਕੂਲ ਦੇ ਪ੍ਰਿੰਸੀਪਲ ਸਾਹਿਬ ਸ੍ਰੀ ਬਿ੍ਜ  ਮੋਹਨ ਬੱਬਰ ਜੀ ਨੂੰ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਸਾਹਿਬ ਸ੍ਰੀ ਬਿ੍ਜ ਮੋਹਨ ਬੱਬਰ  ਜੀ ਨੇ ਖਟਕੜ ਕਲਾਂ ਵਿੱਚ ਜਨਮੇ ਸ਼ੇਰ-ਦਿਲ ਸ਼ਹੀਦ ਜਿਸ ਨੇ ਇਨਕਲਾਬ ਨੂੰ ਇਕ ਨਵੀਂ ਸੋਚ ਪ੍ਰਦਾਨ ਕੀਤੀ ਸੀ ਉਸ ਨੂੰ ਆਪਣੀ ਸ਼ਰਧਾ ਦੇ ਫੁੱਲ ਅਰਪਨ ਕੀਤੇ ਅਤੇ ਨੌਜਵਾਨਾਂ ਨੂੰ  ਭਗਤ ਸਿੰਘ ਦੇ ਨਕਸ਼ੇ ਕਦਮ ਤੇ ਚੱਲ ਕੇ ਨਿਘੱਰ ਰਹੀ ਮਾਨਸਿਕ ਸੋਚ ਨੂੰ ਬੁਲੰਦੀ ਤੇ ਮਾਰਗ ਤੇ ਲਿਆਉਣ ਲਈ ਪ੍ਰੇਰਿਆ। ਉਹਨਾਂ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ 91 ਸਾਲ ਬਾਅਦ ਵੀ ਸ਼ਹੀਦ ਭਗਤ ਸਿੰਘ ਦੀ ਕੁਰਬਾਨੀ ਨੂੰ ਯਾਦ ਕੀਤਾ ਜਾਂਦਾ ਹੈ ।ਸਮਾਜ ਨੂੰ  ਆਪਣੀ ਨੌਜਵਾਨ ਪੀੜ੍ਹੀ ਦੇ ਸੁਰੱਖਿਅਤ ਭਵਿੱਖ ਲਈ ਸੋਚ ਵਿਚ ਇਨਕਲਾਬ ਲਿਆਉਣ ਦੀ ਲੋੜ ਹੈ। ਇਸ ਸ਼ਹੀਦੀ ਦਿਵਸ ਮੌਕੇ ਸਭਾ ਦੇ ਚੇਅਰਮੈਨ ਸਾਹਿਬ ਸ਼੍ਰੀ ਸੰਜੇ ਕੁਮਾਰ ਬੱਬਾ ਜੀ ਦੀ ਅਗਵਾਈ ਹੇਠ ਸੁਖਜਿੰਦਰ ਸਿੰਘ ਸੁੱਖੀ, ਆਤਮਜੀਤ ,ਏਕਮਪ੍ਰੀਤ ਸਿੰਘ, ਦਿਨੇਸ਼ ਕੁਮਾਰ ,ਅਮਨਪ੍ਰੀਤ, ਮਨਜੀਤ ,ਸੰਜੀਵ ,ਰਾਧੇ, ਬਿੱਟੂ, ਸੋਨੂੰ, ਰਿੰਕੂ, ਸਾਂਭੀ ਅਤੇ ਹੋਰ ਕਈ ਮੈਂਬਰ ਵੀ ਹਾਜ਼ਰ ਸਨ।