You are here

ਲੁਧਿਆਣਾ

ਕੇਂਦਰ ਦੀ ਸਰਕਾਰ ਵਲੋਂ ਸਾਕਾ ਨਨਕਾਣਾ ਸਾਹਿਬ ਦੀ ਸ਼ਬਦਾਵਲੀ ਮਨਾਉਣ ਵਾਲੇ ਜਥੇ ਨੂੰ ਰੋਕਣਾ ਮੰਦਭਾਗਾ ਹੈ: ਭਾਈ ਪ੍ਰਿਤਪਾਲ ਸਿੰਘ ਪਾਰਸ

ਸਿੱਧਵਾਂ ਬੇਟ (ਜਸਮੇਲ ਗ਼ਾਲਿਬ)ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਪਹਿਲੀ ਸ਼ਤਾਬਦੀ ਮਨਾਉਣ ਜਾ ਰਹੇ ਜਥੇ ਨੂੰ ਕੇਂਦਰ ਦੇ ਗ੍ਰਹਿ ਮੰਤਰਾਲੇ ਵੱਲੋਂ ਇਕ ਦਿਨ ਪਹਿਲਾਂ ਰੋਕਣ ਬਹੁਤ ਮੰਦਭਾਗਾ ਹੈ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗੁਰਮਤਿ ਗ੍ਰੰਥੀ ਢਾਡੀ ਰਾਗੀ ਸਭਾ ਇੰਟਰਨੈਸ਼ਨਲ ਪ੍ਰਧਾਨ ਪ੍ਰਿਤਪਾਲ ਸਿੰਘ ਪਾਰਸ ਨੇ ਪੱਤਰਕਾਰਾਂ ਨਾਲ ਗੱਲਬਾਤ  ਦੌਰਾਨ ਕੀਤੇ ।ਭਾਈ ਪਾਰਸ ਨੇ ਕਿਹਾ ਕਿ ਭਾਰਤ ਸਥਿਤ ਪਾਕਿਸਤਾਨੀ ਦੂਤਾਵਾਸ ਰਸ਼ੀਦ ਸਾਕੇ ਦੀ 100ਸਾਲ ਸ਼ਬਦਾਵਲੀ ਮਨਾਉਣ ਵੱਲੋਂ ਜਥੇ ਨੂੰ ਵੀਜ਼ੇ ਜਾਰੀ ਕੀਤੇ ਗਏ ਸਨ  ਪ੍ਰੰਤੂ ਭਾਰਤ ਦੀ ਕੇਂਦਰ ਸਰਕਾਰ ਵੱਲੋਂ ਪਹਿਲਾਂ ਹੀ ਮਾੜੀ ਮਨਸ਼ਾ ਕਾਰਨ ਸ੍ਰੀ ਕਰਤਾਰ ਸਾਹਿਬ ਦਾ ਲਾਂਘਾ ਬੰਦ ਕੀਤਾ ਗਿਆ ਹੋਇਆ ਹੈ ਪਰ ਆਪਣੀਆਂ ਘੱਟਗਿਣਤੀਅਾਂ ਵਿਰੋਧੀ ਮਨਸੂਬਿਆਂ ਨੂੰ ਪੱਕਾ ਕਰਦਿਆਂ  ਸੁਰੱਖਿਆ ਕਾਰਨਾਂ ਦਾ ਕਹਿ ਕੇ ਸਿੱਖ ਸ਼ਰਧਾਲੂ ਜੱਥੇ ਨੂੰ ਸ੍ਰੀ ਨਨਕਾਣਾ ਸਾਹਿਬ ਜਾਣ ਤੋਂ ਠੀਕ ਇਕ ਦਿਨ ਪਹਿਲਾਂ ਰੋਕਣ ਦਾ ਫ਼ੈਸਲਾ ਕੀਤਾ ਹੈ  ਇਸ ਫ਼ੈਸਲੇ ਦਾ ਪ੍ਰਧਾਨ ਪ੍ਰਿਤਪਾਲ ਸਿੰਘ ਪਾਰਸ ਵੱਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ ਉਨ੍ਹਾਂ ਕਿਹਾ ਕਿ ਭਾਰਤ ਦੀ ਹਿੰਦੂਤਵੀ ਸਰਕਾਰ ਸਿੱਖਾਂ ਦੇ ਧਾਰਮਿਕ ਮਸਲਿਆਂ ਵਿੱਚ ਦਖ਼ਲ ਅੰਦਾਜ਼ੀ ਕਰ ਰਹੀ ਹੈ ਜਿਸ ਨੂੰ ਬਰਦਾਸ਼ਤ ਕਰਨਾ ਔਖਾ ਹੈ ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਆਪਣੇ ਫ਼ੈਸਲੇ ਤੇ ਮੁੜ ਵਿਚਾਰ ਕਰੇ ਅਤੇ ਜਥੇ ਨੂੰ ਪ੍ਰਵਾਨਗੀ ਦੇਵੇ 

ਵੋਕੇਸ਼ਨਲ ਰੀਹੈਬਲੀਟੇਸ਼ਨ ਸੈਂਟਰ ਜਮਾਲਪੁਰ ਵਿਖੇ ਪੰਜਾਬੀ ਸਟੈਨੋਗ੍ਰਾਫੀ ਦੀ ਸਿਖਲਾਈ ਲਈ 26 ਫਰਵਰੀ ਨੂੰ ਹੋਵੇਗੀ ਇੰਟਵਿਊ

ਪੰਜਾਬ ਸਰਕਾਰ ਵੱਲੋਂ ਅੰਗਹੀਣ ਲੜਕੀਆਂ/ਇਸਤਰੀਆਂ ਨੂੰ ਆਪਣੇ ਪੈਰਾਂ 'ਤੇ ਖੜ੍ਹੇ ਹੋਣ ਲਈ ਦਿੱਤੀ ਜਾਂਦੀ ਹੈ ਮੁਫਤ ਸਿਖਲਾਈ

 

 ਸਿਖਲਾਈ ਦੌਰਾਨ ਸਿਖਿਆਰਥਣਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਵਜ਼ੀਫਾ ਵੀ ਦਿੱਤਾ ਜਾਵੇਗਾ

 

ਲੁਧਿਆਆਣਾ, 18 ਫਰਵਰੀ (ਸਤਪਾਲ ਦੇਹਡ਼ਕਾ/ ਮਨਜਿੰਦਰ ਗਿੱਲ  ) - ਪੰਜਾਬ ਸਰਕਾਰ ਵਲੋਂ ਅੰਗਹੀਣ ਲੜਕੀਆਂ ਨੂੰ ਆਪਣੇ ਪੈਰਾਂ 'ਤੇ ਖੜ੍ਹੇ ਹੋਣ ਵਿੱਚ ਸਹਿਯੋਗ ਕਰਨ ਹਿੱਤ  ਵੋਕੇਸ਼ਨਲ ਰੀਹੈਬਲੀਟੇਸ਼ਨ ਸੈਂਟਰ, ਬਰੇਲ ਭਵਨ, ਜਮਾਲਪੁਰ, ਲੁਧਿਆਣਾ ਵਿਖੇ 18 ਸਾਲ ਤੋਂ ਵੱਧ ਉਮਰ ਵਰਗ ਦੀਆਂ ਅੰਗਹੀਣ ਲੜਕੀਆਂ / ਇਸਤਰੀਆਂ ਨੂੰ ਪੰਜਾਬੀ ਸ਼ਾਰਟਹੈਂਡ ਦੀ ਸਿਖਲਾਈ ਦਿੱਤੀ ਜਾਂਦੀ ਹੈ।

ਸੁਪਰਡੈੇਂਟ ਵੋਕੇਸ਼ਨਲ ਰੀਹੈਬਲੀਟੇਸ਼ਨ ਸੈਂਟਰ ਸ੍ਰੀ ਤਰੁਨ ਅੱਗਰਵਾਲ ਨੇ ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕੋਰਸ ਲਈ ਇੰਟਰਵਿਊ 26 ਫਰਵਰੀ, 2021 ਨੂੰ ਸਵੇਰੇ 10 ਵਜੇ ਰੱਖੀ ਗਈ ਹੈ। ਉਨ੍ਹਾਂ ਦੱਸਿਆ ਕਿ ਸਿਖਲਾਈ ਦੌਰਾਨ ਸਿਖਿਆਰਥਣਾਂ ਨੂੰ 1500/-ਰੁਪਏ ਪ੍ਰਤੀ ਮਹੀਨਾ ਵਜ਼ੀਫਾ ਵੀ ਦਿੱਤਾ ਜਾਂਦਾ ਹੈ। 21 ਮਾਰਚ, 2021 ਤੋਂ ਸੁਰੂ ਹੋਣ ਵਾਲੇ ਇਸ ਕੋਰਸ ਦੀ ਮਿਆਦ ਇੱਕ ਸਾਲ ਦੀ ਹੋਵੇਗੀ ਅਤੇ ਕੋਰਸ ਪੂਰਾ ਹੋਣ 'ਤੇ ਵਿਭਾਗ ਵਲੋਂ ਸਰਟੀਫਿਕੇਟ ਵੀ ਦਿੱਤਾ ਜਾਂਦਾ ਹੈ।

ਸ੍ਰੀ ਅਗਰਵਾਲ ਨੇ ਲਾਭਪਾਤਰੀਆਂ ਨੂੰ ਅਪੀਲ ਕਰਦਿਆਂ ਕਿਹਾ ਇਸ ਕੋਰਸ ਨੂੰ ਵੱਧ ਤੋਂ ਵੱਧ ਜੁਆਇੰਨ ਕਰਨ ਤਾਂ ਜ਼ੋ  ਕੋਰਸ ਉਪਰੰਤ ਚੰਗੀ ਨੌਕਰੀ ਪ੍ਰਾਪਤ ਕਰਕੇ ਆਤਮ ਨਿਰਭਰ ਹੋ ਸਕਣ।

ਸ੍ਰੀ ਅਗਰਵਾਲ ਨੇ ਦੱਸਿਆ ਕਿ ਸਿਖਿਆਰਥਣਾਂ ਲਈ ਫਰੀ ਹੋਸਟਲ ਅਤੇ ਕੋਆਪਰੇਟਿਵ ਮੈੱਸ ਦਾ ਵੀ ਪ੍ਰਬੰਧ ਹੈ। ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਸਬੰਧੀ  ਮੋਬਾਈਲ ਨੰ:83606-67179 ਅਤੇ 73474-48398 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਡਿਪਟੀ ਕਮਿਸ਼ਨਰ ਵੱਲੋਂ ਫੂਡ ਪ੍ਰੋਸੈਸਿੰਗ ਉੱਧਮੀਆਂ ਨੂੰ ਪ੍ਰਧਾਨ ਮੰਤਰੀ ਮਾਈਕਰੋ ਫੂਡ ਪ੍ਰੋਸੈਸਿੰਗ ਸਕੀਮ ਦਾ ਲਾਹਾ ਲੈਣ ਦਾ ਸੱਦਾ

ਲੁਧਿਆਣਾ, ਫਰਵਰੀ 2021 (ਸਤਪਾਲ ਸਿੰਘ ਦੇਹਡ਼ਕਾ/ ਮਨਜਿੰਦਰ ਗਿੱਲ  ) -

ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਫੂਡ ਪ੍ਰੋਸੈਸਿੰਗ ਉੱਧਮੀਆਂ ਨੂੰ ਅਪੀਲ ਕੀਤੀ ਕਿ ਉਹ ਅੱਗੇ ਆਉਣ ਅਤੇ ਪ੍ਰਧਾਨ ਮੰਤਰੀ ਮਾਈਕਰੋ ਫੂਡ ਪ੍ਰੋਸੈਸਿੰਗ ਐਂਟਰਪ੍ਰਾਈਜ਼ਜ ਸਕੀਮ (ਪ੍ਰਧਾਨ ਮੰਤਰੀ-ਐਫ.ਐਮ.ਈ.ਸਕੀਮ) ਦਾ ਵਿੱਤੀ, ਤਕਨੀਕੀ ਅਤੇ ਵਪਾਰਕ ਸਹਿਯੋਗ ਪ੍ਰਾਪਤ ਕਰਕੇ ਆਪਣੇ ਕਾਰੋਬਾਰ ਨੂੰ ਹੋਰ ਵਧਾਉਣ।

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਫੂਡ ਪ੍ਰੋਸੈਸਿੰਗ ਸੈਕਟਰ ਵਿਚ ਛੋਟੀਆਂ ਇਕਾਈਆਂ ਅਤੇ ਸੈਲਫ ਹੈਲਪ ਗਰੁੱਪਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੁਧਿਆਣਾ ਵਿਚ ਬੇਕਰੀ /ਮਿਠਾਈ ਉਤਪਾਦਾਂ ਦੀ ਚੋਣ 'ਇਕ ਜ਼ਿਲ੍ਹਾ ਇਕ ਉਤਪਾਦ' ਸ਼੍ਰੇਣੀ ਅਧੀਨ ਕੀਤੀ ਗਈ ਹੈ ਜਿਸ ਨੂੰ ਇਸ ਸਕੀਮ ਤਹਿਤ ਹੋਰ ਉਤਸ਼ਾਹਤ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਇਸ ਉਤਪਾਦ ਦੀ ਚੋਣ ਕਾਰਜਕਾਰੀ ਏਜੰਸੀ ਦੁਆਰਾ ਆਪਣੀ ਵਿਲੱਖਣ ਮਾਰਕੀਟ ਸੰਭਾਵਨਾ ਨੂੰ ਧਿਆਨ ਨਾਲ ਵਿਚਾਰਨ ਤੋਂ ਬਾਅਦ ਕੀਤੀ ਗਈ ਹੈ।

ਸ੍ਰੀ ਸ਼ਰਮਾ ਨੇ ਅੱਗੇ ਕਿਹਾ ਕਿ ਜ਼ਿਆਦਾਤਰ ਖਾਧ ਪਦਾਰਥਾਂ ਦੇ ਪ੍ਰੋਸੈਸਿੰਗ ਯੂਨਿਟ ਜਾਂ ਤਾਂ ਗੈਰ ਰਸਮੀ ਜਾਂ ਗੈਰ-ਸੰਗਠਿਤ, ਮਾਰਕੀਟਿੰਗ ਦੀ ਘਾਟ ਨਾਲ ਜੂਝ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਲਾਭ ਲੈਣ ਨਾਲ ਇਹ ਯੂਨਿਟ ਨਾ ਸਿਰਫ ਉੱਚ-ਗੁਣਵੱਤਾ ਅਤੇ ਸੁਰੱਖਿਅਤ ਉਤਪਾਦ ਤਿਆਰ ਕਰ ਸਕਣਗੇ, ਬਲਕਿ ਲੋਨਿੰਗ, ਬ੍ਰਾਂਡਿੰਗ, ਸਕਿੱਲਿੰਗ, ਮਜਬੂਤੀ ਆਦਿ ਦੇ ਸਹਿਯੋਗ ਨਾਲ ਸਵੈ-ਨਿਰਭਰ ਵੀ ਬਣਨਗੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਇਸ ਸਕੀਮ ਦੀ ਕਾਰਜਕਾਰੀ ਏਜੰਸੀ ਹੈ, ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਜ਼ਿਲ੍ਹੇ ਵਿੱਚ ਨੋਡਲ ਅਧਿਕਾਰੀ ਹੋਵੇਗਾ ਅਤੇ ਕੋਈ ਵੀ ਇਸ ਯੋਜਨਾ ਤਹਿਤ ਅਪਲਾਈ ਕਰਨ ਲਈ ਸਬੰਧਤ ਅਧਿਕਾਰੀ ਨਾਲ ਸੰਪਰਕ ਕਰ ਸਕਦਾ ਹੈ। 

ਉਨ੍ਹਾਂ ਕਿਹਾ ਕਿ ਮਾਈਕ੍ਰੋ ਫੂਡ ਪ੍ਰੋਸੈਸਿੰਗ ਯੂਨਿਟ ਦਾ ਮੌਜੂਦਾ ਵਿਅਕਤੀ ਕ੍ਰੈਡਿਟ-ਲਿੰਕਡ ਪੂੰਜੀ ਦੀ 35 ਫੀਸਦ ਸਬਸਿਡੀ ਦੀ ਯੋਗਤਾ ਪ੍ਰਾਜੈਕਟ ਲਾਗਤ ਦੇ ਵੱਧ ਤੋਂ ਵੱਧ 10 ਲੱਖ ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ, ਪੂੰਜੀ ਨਿਵੇਸ਼ ਲਈ ਬੀਜ ਪੂੰਜੀ ਅਤੇ ਕ੍ਰੈਡਿਟ-ਲਿੰਕਡ ਗਰਾਂਟ ਦੇ ਨਾਲ ਪ੍ਰਾਪਤ ਕਰ ਸਕਦਾ ਹੈ। ਕਿਉਂਕਿ ਇਨ੍ਹਾਂ ਇਕਾਈਆਂ ਨੂੰ ਇੱਕ ਆਮ ਬੁਨਿਆਦੀ ਢਾਂਚਾ ਵੀ ਪ੍ਰਦਾਨ ਕੀਤਾ ਜਾਵੇਗਾ।

ਲਿਸ ਕਮਿਸ਼ਨਰ ਵੱਲੋਂ ਗੋਲਡ ਲੋਨ ਕੰਪਨੀਆਂ ਅਤੇ ਹੋਰ ਵਿੱਤੀ ਸੰਸਥਾਵਾਂ ਨੂੰ ਕਾਨੂੰਨ ਵਿਵਸਥਾ ਦੀ ਸਾਂਭ-ਸੰਭਾਲ ਲਈ ਵੱਖ-ਵੱਖ ਦਿਸ਼ਾ ਨਿਰਦੇਸ਼ ਕੀਤੇ ਜਾਰੀ

ਲੁਧਿਆਣਾ, ਫਰਵਰੀ 2021 (ਸਤਪਾਲ ਸਿੰਘ ਦੇਹਡ਼ਕਾ/ ਮਨਜਿੰਦਰ ਗਿੱਲ  ) -

ਪੁਲਿਸ ਕਮਿਸ਼ਨਰ ਲੁਧਿਆਣਾ ਸ੍ਰੀ ਰਾਕੇਸ਼ ਅਗਰਵਾਲ ਨੇ ਗੋਲਡ ਲੋਨ ਕੰਪਨੀਆਂ ਅਤੇ ਹੋਰ ਵਿੱਤੀ ਸੰਸਥਾਵਾਂ ਨੂੰ ਕਾਨੂੰਨ ਵਿਵਸਥਾ ਦੀ ਸਾਂਭ-ਸੰਭਾਲ ਲਈ ਵੱਖ-ਵੱਖ ਨਿਰਦੇਸ਼ ਜਾਰੀ ਕੀਤੇ ਹਨ ।

ਸ੍ਰੀ ਅਗਰਵਾਲ ਵੱਲੋਂ ਸੀ.ਆਰ.ਪੀ.ਸੀ. 1973 ਦੀ ਧਾਰਾ 144 ਅਧੀਨ ਸੌਂਪੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਹੁਕਮਾਂ ਵਿੱਚ ਵੱਖ-ਵੱਖ ਸਥਾਨਾਂ 'ਤੇ ਬਰਾਂਚਾ ਦੇ ਅੰਦਰ ਅਤੇ ਬਾਹਰ ਹਾਈ ਕੁਆਲਟੀ ਡੇ-ਨਾਈਟ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹਨ ਜਿਸ ਵਿੱਚ ਡੀ.ਵੀ.ਆਰ/ਐਨ.ਵੀ.ਟੀ. ਅਤੇ ਰਿਮੋਟ ਕੰਟਰੋਲ ਰਿਕਾਰਡਿੰਗ ਅਤੇ ਸਟੋਰੇਜ ਸਹੂਲਤਾਂ ਹੋਣ ।

ਇਸ ਤੋਂ ਇਲਾਵਾ, ਉਨ੍ਹਾਂ ਮੁੱਖ ਦਫਤਰਾਂ ਨਾਲ ਜੁੜੀਆਂ ਬ੍ਰਾਂਚਾਂ ਵਿਚ ਚੋਰੀ ਦੀ ਵਾਰਦਾਤ ਹੋਣ 'ਤੇ ਅਲਾਰਮ ਲਗਾਉਣ ਲਈ ਵੀ ਕਿਹਾ ਜਿਥੇ ਇਨ ਕਾਲ ਮੈਸਜ ਤੁਰੰਤ ਲੁਧਿਆਣਾ ਪੁਲਿਸ ਕਮਿਸ਼ਨਰ ਦੇ ਕੰਟਰੋਲ ਰੂਮ (ਫੋਨ ਨੰਬਰ 78370-18500, 0161-2414932, 0161-2414933) 'ਤੇ ਭੇਜੇ ਜਾ ਸਕਣ ਅਤੇ ਗੰਭੀਰ ਹਾਲਾਤਾਂ ਵਿੱਚ ਤੁਰੰਤ ਕਾਰਵਾਈ ਕਰਨ ਲਈ ਟੈਕਸਟ ਮੈਸਜ ਆਪਣੇ ਆਪ ਸਬੰਧਤ ਐਸ.ਐਚ.ਓ., ਏ.ਸੀ.ਪੀ., ਏ.ਡੀ.ਸੀ.ਪੀ., ਜੁਆਇੰਟ ਸੀ.ਪੀ. ਅਤੇ ਸੀ.ਪੀ. ਨੂੰ ਭੇਜੇ ਜਾ ਸਕਣ।

ਇਸ ਤੋਂ ਇਲਾਵਾ, ਅਲਾਰਮ ਨੂੰ ਇਕ ਬੀ.ਐਸ.ਐਨ.ਐਲ. ਲੈਂਡਲਾਈਨ ਫੋਨ ਨਾਲ ਸ਼ਾਖਾ ਵਿਚ ਇਕ ਆਟੋਡਾਇਲਰ ਨਾਲ ਜੋੜਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਵੇਂ ਹੀ ਅਲਾਰਮ ਬੰਦ ਹੋ ਜਾਂਦਾ ਹੈ, ਇਕ ਟੈਲੀਪ੍ਰੋੰਪਟਰ ਆਪਣੇ ਆਪ ਪੁਲਿਸ ਕੰਟਰੋਲ ਰੂਮ (ਫੋਨ ਨੰਬਰ 78370-18500, 0161-2414932 , 0161-2414933) ਨੂੰ ਪਹਿਲਾਂ ਤੋਂ ਰਿਕਾਰਡ ਕੀਤੇ ਸੰਦੇਸ਼ ਰਾਹੀਂ ਬ੍ਰਾਂਚ ਵਿੱਚ ਸ਼ੱਕੀ ਗਤੀਵਿਧੀ ਬਾਰੇ ਸੂਚਿਤ ਕਰੇ।

ਪੁਲਿਸ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਸਿਸਟਮ ਉੱਚੀ ਅਵਾਜ਼ ਵਿੱਚ ਅਲਾਰਮ/ਹੂਟਰ ਦੇਣ ਦੇ ਯੋਗ ਹੋਣਾ ਚਾਹੀਦਾ ਹੈ ਜੋ 100 ਮੀਟਰ ਤੱਕ ਆਸਪਾਸ ਦੇ ਇਲਾਕੇ ਵਿੱਚ ਸੁਣਨਾ ਚਾਹੀਦਾ ਹੈ ਜੋਕਿ ਵਾਲਟ/ਸਟਰੋਂਗ ਰੂਮ/ਕਰੰਸੀ ਚੈਸਟ ਨੂੰ ਜ਼ੋਰਦਾਰ ਢੰਗ ਨਾਲ ਖੋਲਣ ਜਾਂ ਕੋਈ ਨੁਕਸਾਨ ਪਹੁੰਚਾਉਣ ਦੀ ਸਥਿਤੀ ਵਿੱਚ ਆਪਣੇ ਆਪ ਵੱਜਣ ਲੱਗ ਜਾਵੇ।

ਉਨ੍ਹਾਂ ਕਿਹਾ ਕਿ ਸੁਰੱਖਿਆ ਮੁਲਾਜ਼ਮ ਲਾਜ਼ਮੀ ਤੌਰ 'ਤੇ ਪੁਲਿਸ ਵੈਰੀਫਿਕੇਸ਼ਨ ਤੋਂ ਬਾਅਦ ਤਾਇਨਾਤ ਕੀਤੇ ਜਾਣੇ ਚਾਹੀਦੇ ਹਨ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਹੋਰ ਡਿਊਟੀ ਲਈ ਇਸਤੇਮਾਲ ਨਹੀਂ ਕੀਤਾ ਜਾਣਾ ਚਾਹੀਦਾ। ਇਸ ਤੋਂ ਇਲਾਵਾ, ਪ੍ਰਬੰਧਨ ਨੂੰ ਲਾਜ਼ਮੀ ਤੌਰ 'ਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਮੁੱਖ ਪ੍ਰਵੇਸ਼ ਦੁਆਰ 'ਤੇ ਸ਼ਟਰ ਗੇਟ/ਕੈਂਚੀ ਗੇਟ/ਸਟੀਲ ਬੈਰੀਕੇਡਾਂ ਦੇ ਨਾਲ-ਨਾਲ ਚੇਨ ਅਤੇ ਲਾਕਿੰਗ ਦਾ ਪ੍ਰਬੰਧ ਵੀ ਹੋਣਾ ਚਾਹੀਦਾ ਹੈ।

ਉਨ੍ਹਾਂ ਇਹ ਵੀ ਆਦੇਸ਼ ਦਿੱਤੇ ਕਿ ਪੁਲਿਸ ਕੰਟਰੋਲ ਰੂਮ ਦੇ ਮਹੱਤਵਪੂਰਨ ਫ਼ੋਨ ਨੰਬਰ 112, ਸਥਾਨਕ ਐਸ.ਐਚ.ਓ., ਏ.ਸੀ.ਪੀ. ਅਤੇ ਏ.ਡੀ.ਸੀ.ਪੀ. ਦੇ ਨੰਬਰਾਂ ਨੂੰ ਬਰਾਂਚਾਂ ਵਿੱਚ ਪ੍ਰਦਰਸ਼ਤ ਕੀਤਾ ਜਾਣਾ ਚਾਹੀਦਾ ਹੈ।

ਇਹ ਆਦੇਸ਼ ਅਗਲੇ ਦੋ ਮਹੀਨਿਆਂ ਤਕ ਲਾਗੂ ਰਹਿਣਗੇ।

ਕਾਲੇ ਕਾਨੂੰਨ ਰੱਦ ਕਰਵਾਉਣ ਲਈ ਅਜੀਤਵਾਲ  ਰੇਲਵੇ ਟਰੈਕ ਜਾਮ

ਅਜੀਤਵਾਲ, ਫਰਵਰੀ 2021 -(   ਬਲਵੀਰ ਸਿੰਘ ਬਾਠ ) ਤਿੱਨ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਸੰਘਰਸ਼ ਜਾਰੀ ਹੈ ਅੱਜ ਦੇ ਦੇਸ਼ ਭਰ ਵਿੱਚ ਬਾਰਾਂ ਤੋਂ ਚਾਰ ਵਜੇ ਤੱਕ ਰੇਲਵੇ ਟਰੈਕ ਦੇ ਜਾਮ ਦੇ ਸੱਦੇ ਤਹਿਤ ਮੋਗਾ ਦੇ ਅਜੀਤਵਾਲ  ਦੇ ਰੇਲਵੇ ਟ੍ਰੈਕ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸੂਬਾ ਆਗੂ ਸੁਖਦੇਵ ਸਿੰਘ ਕੋਕਰੀ ਦੀ ਅਗਵਾਈ ਵਿੱਚ ਭਰਵਾਂ ਇਕੱਠ ਕੀਤਾ ਗਿਆ ਇਸ ਦੌਰਾਨ ਪਿੰਡਾਂ ਤੋਂ ਆਏ ਸੈਂਕੜੇ ਕਿਸਾਨਾਂ ਨੇ ਰੇਲਵੇ ਟਰੈਕ ਤੇ ਜਾਮ ਲਗਾ  ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਤਿੰਨੇ ਕਾਲੇ ਖੇਤੀ ਕਾਨੂੰਨ ਵਾਪਸ ਲੈਣ ਦੀ ਗੱਲ ਆਖੀ ਇਸ ਮੌਕੇ ਆਗੂ ਸੁਖਦੇਵ ਸਿੰਘ ਕੋਕਰੀ ਨੇ ਹਾਜ਼ਰ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਨੂੰ  ਇਹ ਤਿੰਨੋਂ ਕਾਨੂੰਨ ਵਾਪਸ ਲੈ ਲੈਣੇ ਚਾਹੀਦੇ ਹਨ ਉਨ੍ਹਾਂ ਚਿਤਾਵਨੀ ਭਰੇ ਲਹਿਜੇ ਚ ਕੇਂਦਰ ਸਰਕਾਰ ਨੂੰ ਕਿਹਾ ਕਿ ਕਿਸਾਨ ਤੁਹਾਡੀਆਂ ਧਮਕੀਆਂ ਤੇ ਪਰਚੀਆਂ ਤੋਂ ਨਹੀਂ ਡਰਦੇ ਇਸ ਮੌਕੇ ਤੇ ਵੱਖ ਵੱਖ ਪਿੰਡਾਂ ਦੇ ਲੋਕ  ਵੱਡੀ ਪੱਧਰ ਤੇ ਹਾਜ਼ਰ ਸਨ

ਢੁੱਡੀਕੇ ਸਕੂਲ ਵਿੱਚ ਕੰਪਿਊਟਰ ਲੈਬ ਦਾ ਉਦਘਾਟਨ ਸਵਰਨ ਸਿੰਘ ਗਿੱਲ ਵੱਲੋਂ ਕੀਤਾ ਗਿਆ

ਅਜੀਤਵਾਲ, ਫ਼ਰਵਰੀ 2021( ਬਲਵੀਰ ਸਿੰਘ ਬਾਠ ) ਮੋਗੇ ਜ਼ਿਲ੍ਹੇ ਦੇ ਇਤਿਹਾਸਕ ਪਿੰਡ ਢੁੱਡੀਕੇ ਦੇ ਬਾਬਾ ਪਾਖਰ ਸਿੰਘ ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਐਬਟਸਫੋਰਡ ਕੈਨੇਡਾ ਵਿਚ ਰਹਿੰਦੇ ਸਵਰਨ ਸਿੰਘ ਗਿੱਲ  ਨੇ ਆਪਣੇ ਕਰ ਕਮਲਾਂ ਨਾਲ ਕੰਪਿਊਟਰ ਲੈਬ ਦਾ ਉਦਘਾਟਨ ਕੀਤਾ  ਉਨ੍ਹਾਂ ਨਾਲ ਸੀਨੀਅਰ ਬੈਂਕ ਮੈਨੇਜਰ ਪੀਐੱਨਬੀ ਮੌਜੂਦ ਸਨ ਇਸ ਮੌਕੇ ਸਵਰਨ ਸਿੰਘ ਨੇ ਸਕੂਲ ਦੇ ਪੰਜ ਸਮਾਰਟ ਕਲਾਸ ਰੂਮਾਂ ਲਈ ਮੈਟ ਵੈਕਿਊਮ ਕਲੀਨਰ ਅਤੇ ਪੈਂਤੀ ਹਜ਼ਾਰ ਰੁਪਏ  ਦੀ ਮਾਲੀ ਮਦਦ ਕੀਤੀ ਉਨ੍ਹਾਂ ਨੇ ਸਕੂਲ ਵਿੱਚ ਅਗਲੇ ਸਾਲ ਤੋਂ ਛੇਵੀਂ ਜਮਾਤ ਅੰਗਰੇਜ਼ੀ ਮੀਡੀਅਮ ਵਿੱਚ ਸ਼ੁਰੂ ਕਰਨ ਲਈ ਜੋ ਅਧਿਆਪਕ ਰੱਖਿਆ ਜਾਵੇਗਾ  ਉਸ ਦੀ ਇਕ ਸਾਲ ਦੀ ਤਨਖਾਹ ਦੇਣ ਦਾ ਵਾਅਦਾ ਵੀ ਕੀਤਾ ਇਸ ਨਾਲ ਉਨ੍ਹਾਂ ਮਾਪਿਆਂ ਨੂੰ ਹੋਰ ਹੌਸਲਾ ਮਿਲੇਗਾ ਤੇ ਬੱਚੇ ਵੱਧ ਤੋਂ ਵੱਧ ਪੜ੍ਹਾਈ ਕਰਿਆ ਕਰਨਗੇ  ਇਸ ਸਮੇਂ ਉਨ੍ਹਾਂ ਨਾਲ ਮਾਸਟਰ ਗੁਰਚਰਨ ਸਿੰਘ ਸਕੂਲ ਦੇ ਪ੍ਰਿੰਸੀਪਾਲ ਬਲਜਿੰਦਰ ਸਿੰਘ ਅਤੇ ਲਖਬੀਰ ਸਿੰਘ ਤਰਸੇਮ ਸਿੰਘ ਤੋਂ ਇਲਾਵਾ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸਨ

ਸਾਹਨੇਵਾਲ ਅਤੇ ਮੁੱਲਾਂਪੁਰ ਦਾਖਾ ਨਗਰ ਕੌਂਸਲ ਜ਼ਿਮਨੀ ਚੋਣ ਦੇ ਨਤੀਜੇ  

ਲੁਧਿਆਣਾ,  ਫ਼ਰਵਰੀ 2021 -( ਸਤਪਾਲ ਸਿੰਘ ਦੇਹਡ਼ਕਾ/ ਮਨਜਿੰਦਰ ਗਿੱਲ)-  

ਇਕ ਸੀਟ ਉੱਪਰ ਸਾਹਨੇਵਾਲ ਦੀ ਹੋਈ ਜ਼ਿਮਨੀ ਚੋਣ ਵਿੱਚ ਅਕਾਲੀ ਦਲ ਨੇ ਜਿੱਤ ਹਾਸਲ ਕੀਤੀ ਹੈ।  

ਇਸੇ ਤਰ੍ਹਾਂ ਇਕ ਸੀਟ ਉੱਪਰ ਮੁੱਲਾਂਪੁਰ ਦਾਖਾ ਦੀ ਹੋਈ ਜ਼ਿਮਨੀ ਚੋਣ ਵਿੱਚ ਕਾਂਗਰਸ ਪਾਰਟੀ ਨੇ ਜਿੱਤ ਹਾਸਲ ਕਰ ਲਈ ਹੈ । 

ਪਾਇਲ ਨਗਰ ਕੌਂਸਲ ਚੋਣਾਂ  ਦੇ ਨਤੀਜੇ  

ਪਾਇਲ/ ਲੁਧਿਆਣਾ, ਫ਼ਰਵਰੀ,2021-( ਸਤਪਾਲ ਸਿੰਘ ਦੇਹਡ਼ਕਾ /ਮਨਜਿੰਦਰ ਗਿੱਲ  )-

ਕੁੱਲ ਸੀਟਾਂ 11  

ਕਾਂਗਰਸ ਪਾਰਟੀ 9 

ਅਕਾਲੀ ਦਲ 1  

ਆਜ਼ਾਦ 1  

ਪਾਇਲ ਨਗਰ ਕੌਂਸਲ ਚੋਣਾਂ ਦੌਰਾਨ ਕਾਂਗਰਸ ਪਾਰਟੀ ਨੇ ਵੱਡੀ ਜਿੱਤ ਨਾਲ ਇਸ ਉੱਪਰ ਵੀ ਕਬਜ਼ਾ ਕਰ ਲਿਆ ਹੈ  ਜਦ ਕਿ ਗਿਆਰਾਂ ਸੀਟਾਂ ਤੋਂ ਨੌਂ ਤੇ  ਕਾਂਗਰਸ ਪਾਰਟੀ ਦੀ ਜਿੱਤ ਹੋਈ ਹੈ। ਸ਼੍ਰੋਮਣੀ ਅਕਾਲੀ ਦਲ ਅਤੇ ਆਜ਼ਾਦ ਉਮੀਦਵਾਰ ਨੂੰ ਇੱਕ ਇੱਕ ਸੀਟ ਹਾਸਲ ਹੋਈ ਹੈ।  

ਦੋਰਾਹਾ ਨਗਰ ਕੌਂਸਲ ਚੋਣਾਂ ਦੇ ਨਤੀਜੇ  

ਦੋਰਾਹਾ, ਲੁਧਿਆਣਾ- ਫਰਵਰੀ 2021-( ਸਤਪਾਲ ਸਿੰਘ ਦੇਹਡ਼ਕਾ/ ਮਨਜਿੰਦਰ ਗਿੱਲ)-  

ਕੁੱਲ ਸੀਟਾਂ 15

ਕਾਂਗਰਸ ਪਾਰਟੀ 11 

ਸ਼੍ਰੋਮਣੀ ਅਕਾਲੀ ਦਲ 2

ਆਮ ਆਦਮੀ ਪਾਰਟੀ 1

ਅਜ਼ਾਦ 1 

ਜ਼ਿਲ੍ਹੇ ਅੰਦਰ ਦੂਸਰੀਆਂ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਅਨੁਸਾਰ ਇੱਥੇ ਵੀ ਕਾਂਗਰਸ ਪਾਰਟੀ ਨੇ ਬਹੁਮਤ ਹਾਸਲ ਕੀਤਾ । ਕਾਂਗਰਸ ਪਾਰਟੀ ਨੇ 15 ਚੋਂ 11 ਸੀਟਾਂ ਤੇ ਜਿੱਤ ਹਾਸਲ ਕੀਤੀ । ਸ਼੍ਰੋਮਣੀ ਅਕਾਲੀ ਦਲ ਨੂੰ ਦੋ ਦੇ ਨਾਲ ਹੀ ਗੁਜ਼ਾਰਾ ਕਰਨਾ ਪਿਆ। ਇੱਥੇ ਆਮ ਆਦਮੀ ਪਾਰਟੀ ਨੇ ਵੀ ਇੱਕ ਸੀਟ ਨਾਲ ਆਪਣਾ ਖਾਤਾ ਖੋਲ੍ਹਿਆ ਉੱਥੇ ਇੱਕ ਸੀਟ ਆਜ਼ਾਦ ਉਮੀਦਵਾਰ ਦੇ ਹਿੱਸੇ ਆਈ। ਕੁੱਲ ਮਿਲਾ ਕੇ ਕਾਂਗਰਸ ਪਾਰਟੀ ਦੋਰਾਹੇ ਤੋਂ ਵੀ ਭਾਰੀ ਬਹੁਮਤ ਨਾਲ ਅੱਗੇ ਆਈ  ।

ਰਾਏਕੋਟ ਨਗਰ ਕੌਂਸਲ ਚੋਣਾਂ ਦੇ ਨਤੀਜੇ  

ਰਾਏਕੋਟ, ਲੁਧਿਆਣਾ- ਫ਼ਰਵਰੀ 2021 (ਸਤਪਾਲ ਸਿੰਘ ਦੇਹਡ਼ਕਾ /ਮਨਜਿੰਦਰ ਗਿੱਲ)-  

 ਕੁੱਲ ਸੀਟਾਂ 15 

ਕਾਂਗਰਸ ਪਾਰਟੀ 15 

ਰਾਏਕੋਟ ਨਗਰ ਕੌਂਸਲ ਚੋਣਾਂ ਵਿੱਚ  ਕਾਂਗਰਸ ਪਾਰਟੀ ਨੇ ਵਿਰੋਧੀ ਦਾ ਮੁਕੰਮਲ ਸਫਾਇਆ ਕਰ ਦਿੱਤਾ ਹੈ।  ਅੱਜ ਦੇ ਇਨ੍ਹਾਂ ਚੋਣ ਨਤੀਜਿਆਂ ਵਿੱਚ ਅਕਾਲੀ ਦਲ ਆਪਸੀ ਵੰਡ ਦਾ ਸ਼ਿਕਾਰ ਨਜ਼ਰ ਆਇਆ । ਕਾਂਗਰਸ ਪਾਰਟੀ ਨੇ ਵੱਡੀ ਇਕਜੁੱਟਤਾ ਦਿਖਾਈ  ।