You are here

ਲੁਧਿਆਣਾ

ਸਿਖ ਯੂਥ ਵੈਲਫੇਅਰ ਸੁਸਾਇਟੀ ਵ¾ਲੋਂ ਕਿਸਾਨਾਂ ਦੇ ਸਮਰਥਨ ’ਚ ਕੀਤੀ ਸ਼ਹਿਰ ਅੰਦਰ ਰੋਸ ਰੈਲੀ-VIDEO

ਨੌਜਵਾਨਾਂ ਦੇ ਜੋਸ਼ ਤੇ ਜ਼ਜ਼ਬੇ ਨੇ ਅਕਾਸ਼ ਗਜਾਓ ਲਗਾਏ ਨਾਅਰੇ

ਜਗਰਾਉਂ, 9 ਫਰਵਰੀ 2021(  ਸਤਪਾਲ ਸਿੰਘ ਦੇਹਡ਼ਕਾ ਮਨਜਿੰਦਰ ਗਿੱਲ  )-

ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਖੇਤੀ ਕਾਲੇ ਕਾਨੂੰਨਾਂ ਦੇ ਰੋਸ ’ਚ ਸਿਖ ਯੂਥ ਵੈਲਫੇਅਰ ਸੁਸਾਇਟੀ ਵਲੋਂ ਅਜ ਸ਼ਹਿਰ ਅੰਦਰ ਵਿਸ਼ਾਲ ਰੋਸ ਮਾਰਚ ਕੀਤਾ ਗਿਆ, ਜਿਸ ’ਚ ਵਡੀ ਗਿਣਤੀ ’ਚ ਨੌਜਵਾਨ ਪੀਲੀਆਂ ਪਗਾਂ ਬੰਨ•ਪਹੰੁਚੇ। ਇਹ ਰੋਸ ਮਾਰਚ ਝਾਂਸੀ ਰਾਣੀ ਚੌਕ ਸਥਿਤੀ ਤਿਹਾੜਾ ਜਿਊਲਰਜ਼ ਤੋਂ ਸ਼ੁਰੂ ਹੋਇਆ, ਜਿਹੜਾ ਕਮਲ ਚੌਕ, ਸਵਾਮੀ ਨਰਾਇਣ ਚੌਕ, ਕੁਕੜ ਚੌਕ, ਅਨਾਰਕਲੀ ਬਾਜ਼ਾਰ, ਥਾਣਾ ਰੋਡ, ਸੁਭਾਸ਼ ਗੇਟ, ਸਬਜ਼ੀ ਮੰਡੀ ਰੋਡ, ਲਾਜਪਤ ਰਾਏ ਰੋਡ, ਰੇਲਵੇ ਰੋਡ ਤੋਂ ਹੁੰਦੇ ਸਟੇਸ਼ਨ ਵਿਖੇ ਕਿਸਾਨਾਂ ਵਲੋਂ ਲਗਾਏ ਧਰਨੇ ’ਚ ਵਿਖੇ ਸਮਾਪਤ ਹੋਇਆ। ਰੋਸ ਮਾਰਚ ’ਚ ਨੌਜਵਾਨਾਂ ਦੇ ਜੋਸ਼ ਤੇ ਜ਼ਜ਼ਬੇ ਨੇ ਅਕਾਸ਼ ਗਜਾਓ ਨਾਅਰੇ ਲਗਾਏ। ਇਸ ਮੌਕੇੇ ਜਸਪਾਲ ਸਿੰਘ ਹੇਰਾਂ ਨੇ ਕਿਹਾ ਕਿ ਜਗਰਾਉਂ ’ਚ ਨਵੀਂ ਬਣੀ ਸਿਖ ਯੂਥ ਵੈਲਫੇਅਰ ਸੁਸਾਇਟੀ ’ਚ ਵਡੀ ਗਿਣਤੀ ’ਚ ਸ਼ਾਮਲ ਨੌਜਵਾਨਾਂ ਨੂੰ ਦੇਖ ਮਨ ਬਹੁਤ ਖੁਸ਼ ਹੋਇਆ। ਉਨ•ਾਂ ਕਿਹਾ ਕਿ ਹੁਣ ਸਮਾਂ ਨੌਜਵਾਨਾਂ ਦਾ ਹੈ, ਜਿਨ•ਾਂ ਦੇ ਮੋਢਿਆਂ ’ਤੇ ਬਹੁਤ ਵਡੀਆਂ ਜਿੰਮੇਵਾਰੀਆਂ ਹਨ। ਉਨ•ਾਂ ਕਾਲੇ ਕਾਨੂੰਨਾਂ ਬਾਰੇੇ ਬੋਲਦਿਆਂ ਕਿਹਾ ਕਿ ਇਹ ਖੇਤੀ ਕਾਲੇ ਕਾਨੂੰਨ ਦੇਸ਼ ਲਈ ਬਹੁਤ ਘਾਤਕ ਹਨ, ਜਿਨ•ਾਂ ਨੂੰ ਰਦ ਕਰਵਾਉਣ ਲਈ ਪਿਛਲੇ ਲੰਬੇ ਸਮੇਂ ਤੋਂ ਕਿਸਾਨ ਜਥੇਬੰਦੀਆਂ ਸੰਘਰਸ਼ ਕਰ ਰਹੀਆਂ ਹਨ। ਪਰ ਮੋਦੀ ਸਰਕਾਰ ਕਾਨੂੰਨ ਰਦ ਕਰਨ ਦੀ ਬਜਾਏ ਸੰਘਰਸ਼ ਨੂੰ ਤਾਰੋਪੀਡ ਕਰਨ ਲਈ ਤਰ•ਾਂ-ਤਰ•ਾਂ ਦੇ ਹਥਕੰਢੇ ਵਰਤੀ ਰਹੀ । ਇਸ ਮੌਕੇ ਸਿਖ ਯੂਥ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਚਰਨਜੀਤ ਸਿੰਘ ਸਰਨਾ, ਸਰਪ੍ਰਸਤ ਗੁਰਸ਼ਰਨ ਸਿੰਘ ਮਿਗਲਾਨੀ, ਚੇਅਰਮੈਨ ਗਗਨਦੀਪ ਸਿੰਘ ਸਰਨਾ, ਜਨਰਲ ਸਕਤਰ ਇੰਦਰਪ੍ਰੀਤ ਸਿੰਘ ਵਛੇਰ ਤੇ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਮਿਗਲਾਨੀ ਨੇ ਕਿਹਾ ਕਿ ਮੋਦੀ ਸਰਕਾਰ ਜਲਦ ਤੋਂ ਜਲਦ ਕਾਲੇ ਕਾਨੂੰਨ ਰਦ ਕਰੇ ਤਾਂ ਕਿ ਪਿਛਲੇ ਲੰਬੇ ਸਮੇਂ ਤੋਂ ਧਰਨਾ ਲਗਾਈ ਬੈਠੇ ਕਿਸਾਨ ਆਪਣੇ ਘਰਾਂ ’ਚ ਵਾਪਸ ਪਰਤ ਸਕਣ। ਉਨ•ਾਂ ਸਿਖ ਯੂਥ ਵੈਲਫੇਅਰ ਸੁਸਾਇਟੀ ਵਲੋਂ ਕੀਤੇ ਜਾਣ ਵਾਲੇ ਸਮਾਜ ਸੇਵੀ ਕੰਮਾਂ ’ਤੇ ਚਾਨਣਾ ਪਾਉਂਦੇ ਦਸਿਆ ਕਿ ਸੁਸਾਇਟੀ ਵਲੋਂ ਜਿਥੇ ਸਮਾਜ ਸੇਵੀ ਕੰਮ ਕੀਤੇ ਜਾਣਗੇ, ਉਥੇ ਦਸਤਾਰ ਮੁਕਾਬਲੇ, ਗੁਰਬਾਣੀ ਕੰਠ ਮੁਕਾਬਲੇ, ਗਤਕਾ ਮੁਕਾਬਲੇ, ਮੈਡੀਕਲ ਕੈਂਪ ਤੇ ਕੀਰਤਨ ਦਰਬਾਰ ਵੀ ਕਰਵਾਏ ਜਾਣਗੇ। ਰੋਸ ਮਾਰਚ ਦੌਰਾਨ ਤਿਹਾੜਾ ਜਿਊਲਰਜ਼ ਵਾਲਿਆਂ ਨੇ ਨੌਜਵਾਨਾਂ ਲਈ ਸਮੋਸੇ ਤੇ ਚਾਹ ਦਾ ਲੰਗਰ ਲਗਾਇਆ। ਇਸ ਮੌਕੇ ਐਮ. ਡੀ. ਰਿਸ਼ਬਦੀਪ ਸਿੰਘ ਹੇਰਾਂ, ਖਜ਼ਾਨਚੀ ਮਨਪ੍ਰੀਤ ਸਿੰਘ ਬਿੰਦਰਾ, ਸਲਾਹਕਾਰ ਇਕਬਾਲ ਸਿੰਘ ਆਨੰਦ, ਜੁਆਇੰਟ ਸਕਤਰ ਇਸ਼ਮੀਤ ਸਿੰਘ ਭੰਡਾਰੀ, ਪ੍ਰੈਸ ਸਕਤਰ ਅਵਤਾਰ ਸਿੰਘ ਮਸੌਣ, ਜੁਆਇੰਟ ਸਕਤਰ ਜਸਪ੍ਰੀਤ ਸਿੰਘ ਰਾਜਪਾਲ, ਸਿਮਰਨਪ੍ਰੀਤ ਸਿੰਘ, ਇੰਦਰਪਾਲ ਸਿੰਘ ਖੁਰਾਣਾ, ਅਮਨਪ੍ਰੀਤ ਸਿੰਘ, ਅਮਨਦੀਪ ਸਿੰਘ, ਅਮਰਜੀਤ ਸਿੰਘ, ਪਰਮਿੰਦਰਜੀਤ ਸਿੰਘ, ਹਰਜਿੰਦਰ ਸਿੰਘ, ਅਮਨਦੀਪ ਵਰਮਾ, ਰਵਿੰਦਰਪਾਲ ਸਿੰਘ ਮੈਦ, ਵੀਰਚਰਨ ਸਿੰਘ ਸ਼ੈਰੀ, ਅਵਤਾਰ ਸਿੰਘ, ਮਨਦੀਪ ਸਿੰਘ, ਲਵਿੰਦਰ ਸਿੰਘ, ਗੌਰਵ, ਰਣਜੋਤ ਸਿੰਘ, ਇੰਦਰਪਾਲ ਸਿੰਘ, ਅਮਨਪ੍ਰੀਤ ਸਿੰਘ ਮੈਦ, ਹਰਵਿੰਦਰ ਸਿੰਘ ਸਰਨਾ, ਰਛਪਾਲ ਸਿੰਘ, ਗੁਰਜੋਤ ਸਿੰਘ, ਰਵਿੰਦਰਪਾਲ ਸਿੰਘ ਭੰਡਾਰੀ, ਅਮਨਦੀਪ ਸਿੰਘ, ਇੰਦਰਪਾਲ ਸਿੰਘ, ਤਰਨਪ੍ਰੀਤ ਸਿੰਘ ਕਾਕਾ, ਸਿਮਰਨਜੀਤ ਸਿੰਘ ਕੈਪਟਨ, ਮਨਜਿੰਦਰ ਸਿੰਘ, ਅਮਨਦੀਪ ਸਿੰਘ, ਪਰਮੀਤ ਸਿੰਘ, ਜਸਪ੍ਰੀਤ ਸਿੰਘ, ਹਰਸਿਮਰਨ ਸਿੰਘ, ਜਸਪ੍ਰੀਤ ਸਿੰਘ, ਸ਼ਿਵਜੋਤ ਸਿੰਘ, ਮਨਜਿੰਦਰ ਸਿੰਘ, ਸਿਮਰਨਪ੍ਰੀਤ ਸਿੰਘ, ਕਰਨਜੀਤ ਸਿੰਘ, ਸਾਜਨ, ਰਾਜਿੰਦਰ ਸਿੰਘ, ਸਿਮਰਨਜੀਤ ਸਿੰਘ, ਜਸ਼ਨਜੀਤ ਸਿੰਘ, ਸਿਮਰਨਜੀਤ ਸਿੰਘ ਕੋਹਲੀ, ਇਕਬਾਲ ਸਿੰਘ, ਗੁਰਸਿਮਰਨ ਸਿੰਘ, ਅਨਮੋਲ, ਹਰਮਿੰਦਰਦੀਪ ਸਿੰਘ, ਮੰਗਲ ਸਿੰਘ ਤੇ ਬਲਜੋਤ ਸਿੰਘ ਆਦਿ ਹਾਜ਼ਰ ਸਨ।

ਬਾਬਾ ਜੀਵਨ ਸਿੰਘ ਜੀ ਮਹਾਨ ਯੋਧੇ-ਪਾਰਸ ਜਗਰਾਉ

ਸਿੱਧਵਾਂ ਬੇਟ, ਫ਼ਰਵਰੀ  2021( ਜਸਮੇਲ ਗ਼ਾਲਿਬ ) 

ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਅਤੇ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਤੇ ਪਿੰਡ ਸਲੇਮਪੁਰਾ, ਜਿਲਾ ਲੁਧਿਆਣਾ ਵਿਖੇ ਨਗਰ ਕੀਰਤਨ ਸਜਾਇਆ ਗਿਆ । ਜਿਸ ਵਿੱਚ ਪੰਥ ਦੇ ਮਹਾਨ ਬੁਲਾਰੇ ਭਾਈ ਪ੍ਰਿਤ ਪਾਲ ਸਿੰਘ ਪਾਰਸ ਦੇ ਇੰਟਰਨੈਸਨਲ ਢਾਡੀ ਜੱਥ ਨੇ ਭਗਤਾ ਅਤੇ ਸੂਰਮਿਆਂ ਦੇ ਇਤਹਾਸ ਰਾਹੀ ਸੰਗਤਾ ਨੂੰ ਨਿਹਾਲ ਕੀਤਾ। ਭਾਈ ਪਾਰਸ ਨੇ ਕਿਹਾ ਕੇ ਬਾਬਾ ਜੀਵਨ ਸਿੰਘ ਦੇ ਸਾਰੇ ਪਰਵਾਰ ਦਾ ਮਹਾਨ ਜੀਵਨ ਸੀ ਬਾਬਾ ਜੀ ਨੇ ਮਾਤਾ ਪਿਤਾ ਪੁੱਤਰ ਭਰਾ ਅਤੇ ਧਰਮ ਪਤਨੀ ਦੀ ਕੁਰਬਾਨੀ ਦਿੱਤੀ।ਅਤੇ ਗੁਰੂ ਸਾਹਿਬ ਨਾਲ ਹੋਈਆ ਸਾਰੀਆਂ ਜੰਗਾਂ, ਚਮਕੌਰ ਦੀ ਗੜੀ ਤੱਕ ਸੂਰਮਿਆ ਵਾਲਾ ਰੋਲ ਨਿਭਾਉਦੇਂ ਰਹੇ। ਭਾਈ ਪਾਰਸ ਨੇ ਕਿਹਾ ਕਿ ਭਗਤ ਰਵਿਦਾਸ ਜੀ ਨੇ ਆਪਣੀ ਬਾਣੀ ਰਾਹੀ ਸਰਬ ਸਾਝੀ ਵਾਲਤਾ ਦਾ ਉਪਦੇਸ ਦਿੱਤਾ।ਇਸ ਮੋਕੇ ਹੈਡ ਗ੍ਰੰਥੀ ਤਰਸੇਮ ਸਿੰਘ ਰਾਗੀ ਭਾਈ ਸੁਰਿੰਦਰ ਸਿੰਘ ਭਾਈ ਅਰਸਾਂਦ ਜੀ  ਮਨਪ੍ਰੀਤ ਸਿੰਘ  ਬਖਤੋਰ ਸਿੰਘ ਸਮੂਹ ਗੁਰਦੁਆਰਾ ਪ੍ਰਬੰਦਕ ਕਮੇਟੀ ਨਗਰ ਪੰਚਾਇਤ ਸਮੂਹ ਨਗਰ ਨਿਵਾਸੀ ਸੰਗਤਾ ਹਾਜਰ ਸਨ।

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਦੇ ਚੇਅਰਮੈਨ ਦੀ ਪ੍ਰਧਾਨਗੀ ਹੇਠ ਸਥਾਈ ਲੋਕ ਅਦਾਲਤ ਸਬੰਧੀ ਮੀਟਿੰਗ ਆਯੋਜਿਤ

ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) 'ਚ ਕੇਸਾਂ ਦਾ ਨਿਪਟਾਰਾ ਬੜੀ ਤੇਜ਼ੀ ਨਾਲ ਕੀਤਾ ਜਾਂਦਾ ਹੈ - ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ

ਕਿਹਾ! ਜਨ ਉਪਯੋਗੀ ਸੇਵਾਵਾਂ ਸਬੰਧੀ ਆਪਣੇ ਝਗੜੇ ਸਥਾਈ ਲੋਕ ਅਦਾਲਤ ਵਿੱਚ ਲਗਾ ਕੇ ਸਸਤਾ ਅਤੇ ਛੇਤੀ ਨਿਆਂ ਪ੍ਰਾਪਤ ਕਰੋ

ਲੁਧਿਆਣਾ , ਫਰਵਰੀ 2021-(ਸਤਪਾਲ ਸਿੰਘ ਦੇਹਡ਼ਕਾ/ ਮਨਜਿੰਦਰ ਗਿੱਲ)- 

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਦੇ ਚੇਅਰਮੈਨ ਸ.ਗੁਰਬੀਰ ਸਿੰਘ ਦੀ ਪ੍ਰਧਾਨਗੀ ਹੇਠ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਸਬੰਧੀ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਵਿੱਚ ਸ੍ਰੀ ਸੁਨੀਲ ਕੁਮਾਰ ਅਰੋੜਾ, ਚੇਅਰਮੈਨ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਅਤੇ ਸ੍ਰੀਮਤੀ ਪ੍ਰੀਤੀ ਸੁਖੀਜਾ, ਸੱਕਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੀ ਮੌਜੂਦ ਸਨ।

ਚੇਅਰਮੈਨ-ਕਮ-ਜਿਲ੍ਹਾ ਤੇ ਸੈਸ਼ਨ ਜੱਜ ਲੁਧਿਆਣਾ ਨੇ ਮੀਟਿੰਗ ਨੰ ਸੰਬੋਧਨ ਕਰਦਿਆਂ ਕਿਹਾ ਕਿ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਵਿੱਚ ਕੇਸਾਂ ਦਾ ਨਿਪਟਾਰਾ ਬੜੀ ਤੇਜ਼ੀ ਨਾਲ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਵਿੱਚ ਕੇਸ ਲੜਨ ਲਈ ਕੋਰਟ ਫੀਸ ਜਾਂ ਖਰਚਾ ਨਹੀਂ ਲੱਗਦਾ ਹੈ ਅਤੇ ਸਥਾਈ ਲੋਕ ਅਦਾਲਤ (ਜਨ ਓਪਯੋਗੀ ਸੇਵਾਵਾਂ) ਵਿੱਚ ਪਾਸ ਕੀਤੇ ਗਏ ਅਵਾਰਡ/ਫੈਸਲੇ ਨੂੰ ਸਿਵਲ ਕੋਰਟ ਦੀ ਡਿਕਰੀ ਦੀ ਮਾਨਤਾ ਵੀ ਪ੍ਰਾਪਤ ਹੈ ਜਿਸ ਦੇ ਖਿਲਾਫ ਕਿਸੇ ਵੀ ਤਰ੍ਹਾਂ ਦੀ ਅਪੀਲ ਦਾਇਰ ਨਹੀਂ ਹੁੰਦੀ। ਉਨ੍ਹਾਂ ਦੱਸਿਆ ਕਿ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਵਿੱਚ ਇੱਕ ਕਰੋੜ ਰੁਪਏ ਤੱਕ ਦੇ ਮਾਮਲੇ ਦਾਇਰ ਕੀਤੇ ਜਾ ਸਕਦੇ ਹਨ।

ਉਨ੍ਹਾ ਦੱਸਿਆ ਕਿ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਵਿੱਚ ਲੁਧਿਆਣਾ, ਸਮਰਾਲਾ, ਖੰਨਾ, ਜਗਰਾੳਂ, ਅਤੇ ਪਾਇਲ ਨਾਲ ਸਬੰਧਤ ਦੇ ਕੇਸ ਲਗਾਏ ਜਾ ਸਕਦੇ ਹਨ। ਇਸ ਤੋਂ ਇਲਾਵਾ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਵਿੱਚ ਬਿਜਲੀ ਸੇਵਾਵਾਂ, ਗੈਸ ਕੁਨੈਕਸ਼ਨ ਅਤੇ ਇਨ੍ਹਾ ਦੀ ਸਪਲਾਈ ਅਤੇ ਪੂਰਤੀ ਸਬੰਧੀ, ਹਸਪਤਾਲ ਅਤੇ ਡਿਸਪੈਂਸਰੀਆਂ, ਆਵਾਜਾਈ(ਟ੍ਰਾਂਸਪੋਰਟ)ਯਾਤਰੀ ਅਤੇ ਢੋਆ-ਢੁਆਈ ਰਾਹੀਂ ਹਵਾ, ਸੜ੍ਹਕ ਅਤੇ ਪਾਣੀ, ਆਧਾਰ ਕਾਰਡ, ਰਾਸ਼ਨ ਕਾਰਡ, ਵੋਟਰ ਸ਼ਨਾਖਤੀ ਕਾਰਡ ਅਤੇ ਬੀ.ਪੀ.ਐਲ. ਕਾਰਡ, ਜਲ ਸਪਲਾਈ ਅਤੇ ਸੀਵਰੇਜ਼ ਵਿਭਾਗ, ਬੈਂਕਿੰਗ ਸਰਵਿਸਜ, ਟੈਲੀਗ੍ਰਾਫ ਵਿਭਾਗ, ਡਾਕ ਵਿਭਾਗ, ਕੁਦਰਤੀ ਸਾਧਨਾਂ ਦੀ ਸੁਰੱਖਿਆ, ਬੁਢਾਪਾ ਅਤੇ ਵਿਧਵਾ ਪੈਨਸ਼ਨ, ਹਾਊਸਿੰਗ, ਫਾਇਨਾਂਸ, ਇੰਸੋਰੈਂਸ਼, ਸਿੱਖਿਆ ਵਿਭਾਗ, ਇਮੀਗ੍ਰੇਸ਼ਨ ਸਬੰਧੀ ਸੇਵਾਵਾਂ, ਨਵੇਂ ਗੈਸ ਕੁਨੈਕਸ਼ਨ ਅਤੇ ਗੈਸ ਸਿਲੰਡਰ ਦੀ ਸਪਲਾਈ ਸਬੰਧੀ, ਜਨਤਕ ਵੰਡ ਪ੍ਰਣਾਲੀ, ਜਨਮ ਅਤੇ ਮੌਤ ਦੇ ਸਰਟੀਫਿਕੇਟ ਜਾਰੀ ਕਰਨ ਸਬੰਧੀ, ਵਿਆਹ ਦਾ ਸਰਟੀਫਿਕੇਟ ਜਾਰੀ ਕਰਨ ਸਬੰਧੀ, ਵਾਹਨਾਂ ਦੀ ਰਜਿਸਟ੍ਰੇਸ਼ਨ ਸਰਟੀਫਿਕੇਟ ਅਤੇ ਡਰਾਈਵਿੰਗ ਲਾਇਸੰਸ ਜਾਰੀ ਕਰਨ ਨਾਲ ਸਬੰਧਤ ਝਗੜਿਆਂ ਦੇ ਕੇਸ ਲਗਾਏ ਜਾ ਸਕਦੇ ਹਨ।

ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਸ੍ਰੀ ਗੁਰਬੀਰ ਸਿੰਘ ਵੱਲੋਂ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਜਨ ਉਪਯੋਗੀ ਸੇਵਾਵਾਂ ਸਬੰਧੀ ਆਪਣੇ ਝਗੜੇ ਸਥਾਈ ਲੋਕ ਅਦਾਲਤ ਵਿੱਚ ਲਗਾ ਕੇ ਸਸਤਾ ਅਤੇ ਛੇਤੀ ਨਿਆਂ ਪ੍ਰਾਪਤ ਕਰੋ ਜਿਸ ਸਬੰਧੀ ਆਪਣੀ ਦਰਖਾਸਤ ਸਿੱਧੇ ਹੀ ਸਾਦੇ ਕਾਗਜ਼ ਤੇ ਲਿਖ ਕੇ ਸਥਾਈ ਲੋਕ ਅਦਾਲਤ ਦੇ ਚੇਅਰਮੈਨ ਕੋਲ ਪੇਸ਼ ਕੀਤੀ ਜਾ ਸਕਦੀ ਹੈ।

ਸਮੂਹ ਅਧਿਕਾਰੀ ਇਹ ਯਕੀਨੀ ਬਣਾਉਣ ਕਿ ਸਾਰੇ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ (ਯੂ.ਸੀਜ਼) ਤੁਰੰਤ ਜਮ੍ਹਾਂ ਕਰਵਾਏ ਜਾਣ - ਡਿਪਟੀ ਕਮਿਸ਼ਨਰ

ਅੱਜ ਵਿਕਾਸ ਕਾਰਜਾਂ ਸਬੰਧੀ ਮਹੀਨਾਂਵਾਰ ਮੀਟਿੰਗ ਆਯੋਜਿਤ

ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੀ ਪ੍ਰਗਤੀ ਦੀ ਕੀਤੀ ਸਮੀਖਿਆ

ਲੁਧਿਆਣਾ , ਫਰਵਰੀ 2021-(ਸਤਪਾਲ ਸਿੰਘ ਦੇਹਡ਼ਕਾ/ ਮਨਜਿੰਦਰ ਗਿੱਲ)- 

ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਸਮੂਹ ਨਗਰ ਕੌਂਸਲਾਂ/ਕਮੇਟੀਆਂ ਦੇ ਸਮੂਹ ਕਾਰਜਸਾਧਕ ਅਫ਼ਸਰਾਂ (ਈ.ਓ.), ਨਗਰ ਨਿਗਮ ਲੁਧਿਆਣਾ ਦੇ ਅਧਿਕਾਰੀਆਂ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਹੋਰ ਅਮਲੇ ਨੂੰ ਇਹ ਹਦਾਇਤ ਕਰਦਿਆਂ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਕਿ ਸਾਰੇ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ (ਯੂ.ਸੀਜ਼) ਜਮ੍ਹਾਂ ਕਰਵਾਏ ਜਾਣ, ਤਾਂ ਜੋ ਇਹ ਸਰਟੀਫਿਕੇਟ ਸਮੇਂ ਸਿਰ ਸੂਬਾ ਸਰਕਾਰ ਕੋਲ ਜਮ੍ਹਾ ਕਰਵਾਏ ਜਾ ਸਕਣ।

ਡਿਪਟੀ ਕਮਿਸ਼ਨਰ ਨੇ ਇਹ ਗੱਲ ਅੱਜ ਸਥਾਨਕ ਬਚਤ ਭਵਨ ਵਿਖੇ ਸਮੂਹ ਸਰਕਾਰੀ ਵਿਭਾਗਾਂ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਮਹੀਨਾਵਾਰ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਹੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੰਦੀਪ ਕੁਮਾਰ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਨੂੰ ਵਿਕਾਸ ਲਈ ਅਲਾਟ ਕੀਤੇ ਗਏ ਫੰਡਾਂ ਦਾ ਇੱਕ-ਇੱਕ ਪੈਸਾ ਆਮ ਲੋਕਾਂ ਦੀ ਭਲਾਈ ਲਈ ਖਰਚਿਆ ਜਾਵੇ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਆਪਣੇ ਵਿਕਾਸ ਕਾਰਜਾਂ ਦੇ ਟੀਚੇ ਸਮੇਂ ਸਿਰ ਪੂਰੇ ਕਰਨੇ ਚਾਹੀਦੇ ਹਨ ਅਤੇ ਵਿਕਾਸ ਲਈ ਦਿੱਤੇ ਫੰਡ ਕਿਸੇ ਵੀ ਕੀਮਤ 'ਤੇ ਲੈਪਸ ਨਹੀਂ ਹੋਣੇ ਚਾਹੀਦੇ।

ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਸਰਕਾਰੀ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲੋਕਾਂ ਨੂੰ ਲਾਭ ਪਹੁੰਚਾਇਆ ਜਾਵੇ ਅਤੇ ਇਸ ਮੰਤਵ ਲਈ ਜ਼ਿਲ੍ਹੇ ਵਿੱਚ ਜਾਗਰੂਕਤਾ ਕੈਂਪ ਵੀ ਲਗਾਏ ਜਾਣ।

ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਕਿ ਉਨ੍ਹਾਂ ਦੀ ਕਿਸੇ ਵੀ ਤਰ੍ਹਾਂ ਦੀ ਗਲਤੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜਨਤਕ ਪੈਸੇ ਦੀ ਸਰਬੋਤਮ ਵਰਤੋਂ ਹੋਣੀ ਚਾਹੀਦੀ ਹੈ।

ਵਾਰਡ ਨੰਬਰ 16 ਤੋਂ ਆਜ਼ਾਦ ਉਮੀਦਵਾਰ ਹਰਪ੍ਰੀਤ ਕੌਰ ਨੇ ਘਰ ਘਰ ਜਾ ਕੇ ਕੀਤਾ ਚੋਣ ਪ੍ਰਚਾਰ 

ਜਗਰਾਉਂ ਫਰਵਰੀ 2021 (ਅਮਿਤ ਖੰਨਾ  )14 ਫਰਵਰੀ ਨੂੰ ਹੋਣ ਜਾ ਰਹੀਆਂ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਵਾਰਡ ਨੰਬਰ 16 ਤੋਂ ਸੂਝਵਾਨ  ਇਮਾਨਦਾਰ ਆਜ਼ਾਦ ਉਮੀਦਵਾਰ ਹਰਪ੍ਰੀਤ ਕੌਰ ਪਤਨੀ ਦੀਪਕ ਪੱਲਣ ਨੇ ਘਰ ਘਰ ਜਾ ਕੇ ਡੋਰ ਟੂ ਡੋਰ ਚੋਣ ਪ੍ਰਚਾਰ ਕੀਤਾ  ਇਸ ਮੌਕੇ ਵਾਰਡ ਵਾਸੀਆਂ ਨੇ ਹਰਪ੍ਰੀਤ ਕੌਰ ਨੂੰ ਭਰਪੂਰ ਸਮਰਥਨ ਦਿੱਤਾ ਗਿਆ ਅਤੇ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ  ਇਸ ਮੌਕੇ ਹਰਪ੍ਰੀਤ ਕੌਰ ਨੇ ਕਿਹਾ ਕਿ ਵਾਰਡ ਨੰਬਰ 16 ਦੇ ਅਧੂਰੇ ਪਏ ਕੰਮ ਪਹਿਲ ਦੇ ਆਧਾਰ ਤੇ ਕਰਵਾਏ ਜਾਣਗੇ ਅਤੇ ਵਾਰਡ ਦੀ ਨੁਹਾਰ ਹੀ ਬਦਲ ਦੇਣਗੇ ਵਾਰਡ ਦੀ ਨੁਹਾਰ ਬਦਲਣ ਲਈ ਤੁਸੀਂ ਮੈਨੂੰ ਇੱਕ ਵਾਰ ਸੇਵਾ ਦਾ ਮੌਕਾ ਜ਼ਰੂਰ ਦਿਓ ਤਾਂ ਕਿ ਵਾਰਡ ਦਿ ਨੁਹਾਰ ਨੂੰ ਬਦਲਿਆ ਜਾਵੇ ਇਸ ਮੌਕੇ ਵੱਡੀ ਗਿਣਤੀ ਦੇ ਵਿੱਚਸ਼ੀਲਾ ਦੇਵੀ ਸੁਰੇਸ਼ ਪੱਲਣ  ਜੋਤੀ ਰਾਣੀ ਪੂਜਾ ਰਾਣੀ ਨੰਦਨੀ ਸਾਹਿਲ ਮੋਤੀ ਸੌਰਵ ਪ੍ਰਥਮ ਆਦਿ ਹਾਜ਼ਰ ਸਨ

ਵਾਰਡ ਨੰਬਰ 5 ਤੋਂ ਆਜ਼ਾਦ ਉਮੀਦਵਾਰ ਬੀਬੀ ਰਣਜੀਤ ਕੌਰ ਸਿੱਧੂ ਦੇ ਦਫਤਰ ਦਾ ਹੋਇਆ ਉਦਘਾਟਨ 

ਜਗਰਾਉਂ, ਫਰਵਰੀ 2021( ਅਮਿਤ ਖੰਨਾ ) ਵਾਰਡ ਨੰਬਰ 5 ਤੋਂ ਸ.ਦਵਿੰਦਰਜੀਤ ਸਿੰਘ ਸਿੱਧੂ ਦੀ ਪਤਨੀ ਬੀਬੀ ਰਣਜੀਤ ਕੌਰ ਸਿੱਧੂ ਉਮੀਦਵਾਰ ਦੇ ਦਫਤਰ ਦਾ ਉਦਘਾਟਨ ਕਰਦੇ ਹੋਏ ਐੱਸ ਆਰ ਕਲੇਰ ਸਾਬਕਾ ਵਿਧਾਇਕ ਜਗਰਾਉਂ ਉਨਾ ਨਾਲ ਜਿਲਾ ਪ੍ਰਧਾਨ ਭਾਈ ਗੁਰਚਰਨ ਸਿੰਘ ਗਰੇਵਾਲ, ਸਾਬਕਾ ਚੇਅਰਮੈਨ ਸ.ਕਮਲਜੀਤ ਸਿੰਘ ਮੱਲਾ ਨੇ ਵਾਰਡ ਵਾਸੀਆ ਨੂੰ ਚੋਣਾ ਸਬੰਧੀ ਉਤਸਾਹਿਤ ਕੀਤਾ ਇਸ ਮੌਕੇ ਸਰਕਲ ਪ੍ਰਧਾਨ ਇੰਦਰਜੀਤ ਸਿੰਘ ਲਾਂਬਾ, ਯੂਥ ਪ੍ਰਧਾਨ ਰਿੰਕੂ ਅਮਰਗੜ੍ਹ ਕਲੇਰ, ਵਾਰਡ ਨੰਬਰ 4 ਦੇ ਉਮੀਦਵਾਰ ਅਮਰਜੀਤ ਸਿੰਘ ਮਾਲਵਾ, ਸਾਬਕਾ ਸਰਪੰਚ ਕਰਮਜੀਤ ਸਿੰਘ ਕੋਠੇ ਸ਼ੇਰਜੰਗ, ਹਰਦੇਵ ਸਿੰਘ ਬੋਬੀ,ਦੀਪਇੰਦਰ ਸਿੰਘ ਭੰਡਾਰੀ, ਡਾਇਰੈਕਟਰ ਬਲਜੀਤ ਸਿੰਘ ਹਠੂਰ ਅਤੇ ਵਾਰਡ ਵਾਸੀਂ ਹਾਜਰ ।

ਵਾਰਡ ਨੰਬਰ ਤਿੱਨ ਤੋਂ ਕਾਂਗਰਸ ਉਮੀਦਵਾਰ ਬੀਬੀ ਰਾਜਿੰਦਰ ਕੌਰ ਠੁਕਰਾਲ ਨੇ ਘਰ ਘਰ ਜਾ ਮੰਗੀਆਂ ਵੋਟਾਂ  

ਜਗਰਾਉਂ,  ਫ਼ਰਵਰੀ 2021(  ਅਮਿਤ ਖੰਨਾ )  ਵਾਰਡ ਨੰਬਰ ਤਿੱਨ ਤੋਂ ਕਾਂਗਰਸ ਪਾਰਟੀ ਦੇ ਪੜ੍ਹੇ ਲਿਖੇ ਸੂਝਵਾਨ ਤੇ ਈਮਾਨਦਾਰ ਉਮੀਦਵਾਰ ਬੀਬੀ ਰਾਜਿੰਦਰ ਕੌਰ ਠੁਕਰਾਲ ਨੇ ਡੋਰ ਟੂ ਡੋਰ ਚੋਣ ਪ੍ਰਚਾਰ ਕੀਤਾ ਜਿੱਥੇ ਕਿ ਵਾਰਡ ਵਾਸੀਆਂ ਨੇ ਉਨ੍ਹਾਂ ਦਾ ਭਰਵਾਂ ਸਮਰਥਨ ਦਿੱਤਾ  ਵਾਰਡ ਵਾਸੀਆਂ ਵੱਲੋਂ ਮਿਲੇ ਰਹੇ ਭਰਪੂਰ ਹੁੰਗਾਰੇ ਤੋਂ ਉਮੀਦਵਾਰ ਰਜਿੰਦਰ ਕੌਰ ਠੁਕਰਾਲ ਦੀ ਸਥਿਤੀ ਦਿਨੋਂ ਦਿਨ ਵਧੀਆ ਹੁੰਦੀ ਜਾ ਰਹੀ ਹੈ  ਇਸ ਮੌਕੇ ਉਮੀਦਵਾਰ  ਰਾਜਿੰਦਰ  ਕੌਰ ਠੁਕਰਾਲ ਨੇ ਕਿਹਾ ਕਿ ਮੇਰਾ ਪਹਿਲਾ ਕੰਮ ਵਾਰਡ ਚ ਅਧੂਰੇ ਪਏ ਕੰਮ ਕਰਵਾਉਣਾ ਹੈ ਜਿਹੜਾ ਤੁਹਾਡੇ ਸਹਿਯੋਗ ਨਾਲ ਹੋ ਸਕਦਾ ਹੈ  ਇਸ ਮੌਕੇ ਉਨ੍ਹਾਂ ਦੇ ਪਤੀ ਅਜੀਤ ਸਿੰਘ ਠੁਕਰਾਲ ਨੇ ਕਿਹਾ ਕਿ ਨਗਰ ਕੌਂਸਲ ਨੂੰ ਭ੍ਰਿਸ਼ਟਾਚਾਰ ਤੋਂ ਮੁਕਤ ਕਰਵਾਉਣ ਦੇ ਵਾਰਡਾਂ ਦੀ ਨੁਹਾਰ ਬਦਲਣੀ ਤੁਹਾਡੀ ਸੇਵਾ ਚ ਆਏ ਹਾਂ  ਤੁਸੀਂ ਮੈਨੂੰ ਸਹਿਯੋਗ ਜ਼ਰੂਰ ਦਿਓ ਇਸ ਮੌਕੇ ਵਾਰਡ ਦੇ ਸਾਰੇ ਵਾਸੀਆਂ ਨੇ ਰਾਜਿੰਦਰ ਕੌਰ ਠੁਕਰਾਲ ਨੂੰ ਇਸ ਵਾਰ ਵੀ  ਸਭ ਤੋਂ ਜ਼ਿਆਦਾ ਵੋਟਾਂ ਨਾਲ ਜਿਤਾ ਕੇ ਹੀ ਕੌਂਸਲਰ ਬਣਾਵਾਂਗੇ

ਪਿੰਡ ਸਮਸਪੁਰ 'ਚ ਜਲਦ ਸੋਡੀਅਮ ਹਾਈਪੋਕਲੋਰਾਈਟ ਸਟੋਰੇਜ ਯੂਨਿਟ ਦਾ ਕੀਤਾ ਜਾਵੇਗਾ ਨਿਰਮਾਣ

ਵੱਡੀ ਮਾਤਰਾ 'ਚ ਸੋਡੀਅਮ ਹਾਈਪੋਕਲੋਰਾਈਟ ਕੀਤਾ ਜਾਵੇਗਾ ਸਟੋਰ, ਵਸਨੀਕਾਂ ਲਈ ਹੈ ਲਾਹੇਵੰਦ

ਲੁਧਿਆਣਾ , ਫਰਵਰੀ 2021-(ਸਤਪਾਲ ਸਿੰਘ ਦੇਹਡ਼ਕਾ/ ਮਨਜਿੰਦਰ ਗਿੱਲ)- 

ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਪਿੰਡਾਂ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਸਪਲਾਈ ਕੀਤੇ ਜਾਣ ਵਾਲੇ ਪਾਣੀ ਦੀ ਪ੍ਰਭਾਵਸ਼ਾਲੀ ਢੰਗ ਨਾਲ ਸਫਾਈ ਕਰਨ ਲਈ, ਵਿਭਾਗ ਜ਼ਿਲ੍ਹੇ ਦੇ ਸਮਰਾਲਾ ਨੇੜੇ ਪਿੰਡ ਸਮਸਪੁਰ ਵਿੱਚ ਇੱਕ ਸਮਰਪਤ ਸੋਡੀਅਮ ਹਾਈਪੋਕਲੋਰਾਈਟ ਸਟੋਰੇਜ ਯੂਨਿਟ ਦਾ ਨਿਰਮਾਣ ਕਰੇਗਾ। ਵਿਭਾਗ ਇਸ ਯੂਨਿਟ ਵਿੱਚ 10 ਹਜ਼ਾਰ ਲੀਟਰ ਸੋਡੀਅਮ ਹਾਈਪੋਕਲੋਰਾਈਟ ਸਟੋਰ ਕਰ ਸਕਦਾ ਹੈ, ਜੋ ਕਿ ਜ਼ਿਲ੍ਹੇ ਭਰ ਦੀ ਲੋੜ ਮੁਤਾਬਕ ਕਾਫੀ ਹੈ।

ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਲੁਧਿਆਣਾ ਸ਼੍ਰੀ ਸਾਹਿਲ ਆਨੰਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲਾਂ ਸੋਡੀਅਮ ਹਾਈਪੋਕਲੋਰਾਈਟ ਵਿਭਾਗ ਦੇ ਵੱਖ ਵੱਖ ਵਿਭਾਗਾਂ ਦੁਆਰਾ ਖੁਦ ਖਰੀਦਿਆ ਅਤੇ ਸਟੋਰ ਕੀਤਾ ਜਾਂਦਾ ਸੀ, ਪਰ ਹੁਣ ਇਸ ਸਟੋਰੇਜ ਯੂਨਿਟ ਦੀ ਸਥਾਪਨਾ ਨਾਲ ਇਸ ਨੂੰ ਵੱਡੀ ਮਾਤਰਾ ਵਿਚ ਸਟੋਰ ਕੀਤਾ ਜਾ ਸਕਦਾ ਹੈ, ਜਿਸਦਾ ਅਰਥ ਹੈ ਕਿ ਹੁਣ ਜ਼ਿਲ੍ਹੇ ਵਿੱਚ ਸੋਡੀਅਮ ਹਾਈਪੋਕਲੋਰਾਈਟ ਦੀ ਕਦੇ ਵੀ ਘਾਟ ਮਹਿਸੂਸ ਨਹੀਂ ਹੋਵੇਗੀ ਅਤੇ ਵਸਨੀਕਾਂ ਨੂੰ ਪੀਣ ਯੋਗ ਸਾਫ਼ ਪਾਣੀ ਦੀ ਨਿਰਵਿਘਨ ਸਪਲਾਈ ਜਾਰੀ ਰਹੇਗੀ।

ਸੋਡੀਅਮ ਹਾਈਪੋਕਲੋਰਾਈਟ ਇਕ ਮਿਸ਼ਰਣ ਹੈ ਜੋ ਪਾਣੀ ਦੀ ਸ਼ੁੱਧਤਾ ਲਈ ਪ੍ਰਭਾਵਸ਼ਾਲੀ ਢੰਗ ਨਾਲ ਵਰਤਿਆ ਜਾ ਸਕਦਾ ਹੈ. ਇਹ ਸਤਹ ਨੂੰ ਸ਼ੁੱਧ ਕਰਨ, ਬਲੀਚ ਕਰਨ, ਦੁਰਗੰਧ ਹਟਾਉਣ ਅਤੇ ਪਾਣੀ ਨੂੰ ਕੀਟਾਣੂ-ਮੁਕਤ ਕਰਨ ਲਈ ਵੱਡੇ ਪੱਧਰ 'ਤੇ ਇਸਤੇਮਾਲ ਕੀਤਾ ਜਾਂਦਾ ਹੈ।

ਜਿਕਰਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਾਰਚ, 2022 ਤੱਕ ਸੂਬੇ ਦੇ ਸਾਰੇ ਪੇਂਡੂ ਘਰਾਂ ਵਿੱਚ 100 ਫੀਸਦ ਪੀਣ ਵਾਲੇ ਪਾਣੀ ਦੀ ਸਪਲਾਈ ਦੇ ਟੀਚੇ ਨੂੰ ਪੂਰਾ ਕਰਨ ਲਈ 'ਹਰ ਘਰ ਪਾਣੀ, ਹਰ ਘਰ ਸਫਾਈ' ਮਿਸ਼ਨ ਦੀ ਸ਼ੁਰੂਆਤ ਕੀਤੀ ਸੀ। ਇਸ ਨਾਲ ਪੰਜਾਬ ਇਹ ਮਾਣ ਹਾਸਲ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ।

ਇਹ ਯੂਨਿਟ 8.40 ਲੱਖ ਰੁਪਏ ਦੀ ਲਾਗਤ ਨਾਲ ਅਤੇ ਵਿਸ਼ਵ ਬੈਂਕ ਦੇ ਫੰਡਾਂ ਨਾਲ ਸਥਾਪਤ ਕੀਤਾ ਜਾ ਰਿਹਾ ਹੈ। ਸ੍ਰੀ ਸਾਹਿਲ ਆਨੰਦ ਨੇ ਦੱਸਿਆ ਕਿ ਇਸ ਸੋਡੀਅਮ ਹਾਈਪੋਕਲੋਰਾਈਟ ਸਟੋਰੇਜ ਯੂਨਿਟ ਦੇ ਨਿਰਮਾਣ ਲਈ ਟੈਂਡਰ ਜਲਦ ਹੀ ਸ਼ੁਰੂ ਕਰ ਦਿੱਤੇ ਜਾਣਗੇ।

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸੀਨੀਅਰ ਐਡਵੋਕੇਟ ਰਮੇਸ਼ ਚੰਦ ਲਖਨਪਾਲ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਅੰਤਿਮ ਯਾਤਰਾ 'ਚ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਵਿਧਾਇਕ ਤੇ ਵਕੀਲ ਭਾਈਚਾਰਾ ਹੋਇਆ ਸ਼ਾਮਲ

ਲੁਧਿਆਣਾ , ਫਰਵਰੀ 2021-(ਸਤਪਾਲ ਸਿੰਘ ਦੇਹਡ਼ਕਾ/ ਮਨਜਿੰਦਰ ਗਿੱਲ)- 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਮੈਂਬਰ ਸ੍ਰੀ ਰਮੇਸ਼ ਚੰਦ ਲਖਨਪਾਲ(76), ਜੋਕਿ ਸ੍ਰੀ ਰਜਨੀਸ਼ ਲਖਨਪਾਲ, ਲੀਗਲ ਕੋਰਸਪੋਂਡੈਂਟ, ਦੀ ਟ੍ਰਿਬਿਊਨ, ਲੁਧਿਆਣਾ ਦੇ ਪਿਤਾ ਸਨ, ਦੇ ਸਵਰਗਵਾਸ 'ਤੇ ਸੋਗ ਪ੍ਰਗਟ ਕੀਤਾ, ਜਿਨ੍ਹਾਂ ਦਾ ਕੱਲ ਲੁਧਿਆਣਾ ਵਿਖੇ ਇੱਕ ਨਿੱਜੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਸੀ।

ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਕਾਨੂੰਨੀ ਸੈੱਲ ਵਿੱਚ ਸੀਨੀਅਰ ਵਕੀਲ ਵਜੋਂ ਸ੍ਰੀ ਲਖਨਪਾਲ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ।

ਮੁੱਖ ਮੰਤਰੀ ਨੇ ਦੁਖੀ ਪਰਿਵਾਰ ਦੇ ਮੈਂਬਰਾਂ, ਰਿਸ਼ਤੇਦਾਰਾਂ ਅਤੇ ਮਿੱਤਰਾਂ ਨਾਲ ਦਿਲੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਇਸ ਦੁੱਖ ਦੀ ਘੜੀ ਵਿੱਚ ਇਸ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਕਰਨ ਦਾ ਬੱਲ ਬਖਸ਼ਣ ਅਤੇ ਵਿਛੜੀ ਰੂਹ ਨੂੰ ਸਦੀਵੀ ਸ਼ਾਂਤੀ ਬਖਸ਼ਣ।

ਜ਼ਿਕਰਯੋਗ ਹੈ ਕਿ ਸ੍ਰੀ ਰਮੇਸ਼ ਚੰਦ ਲਖਨਪਾਲ ਵੱਲੋਂ ਕੈਪਟਨ ਅਮਰਿੰਦਰ ਸਿੰਘ ਨਾਲ ਸਾਬਕਾ ਚੁਣੇ ਗਏ ਮੈਂਬਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਅਹੁਦੇ 'ਤੇ ਸੇਵਾ ਨਿਭਾਈ। ਉਹ ਟੈਲੀਫੋਨ ਐਡਵਾਈਜ਼ਰੀ ਕਮੇਟੀ ਅਤੇ ਸੇਲਜ਼ ਟੈਕਸ ਐਡਵਾਈਜ਼ਰੀ ਕਮੇਟੀ ਦਾ ਸਾਬਕਾ ਮੈਂਬਰ ਵੀ ਰਹੇ।

ਮੌਜੂਦਾ ਸਮੇਂ, ਉਹ ਨਗਰ ਨਿਗਮ, ਨਗਰ ਸੁਧਾਰ ਟਰੱਸਟ, ਲੁਧਿਆਣਾ, ਗਲਾਡਾ ਅਤੇ ਪੀ.ਐਸ.ਪੀ.ਸੀ.ਐਲ. ਦੇ ਸਥਾਈ ਸਲਾਹਕਾਰ ਵੀ ਸਨ।

ਉਨ੍ਹਾਂ ਦਾ ਸਸਕਾਰ ਅੱਜ ਸਥਾਨਕ ਕੇ.ਵੀ.ਐਮ. ਸਕੂਲ ਦੇ ਪਿਛਲੇ ਪਾਸੇ ਵਾਲੇ ਸ਼ਮਸ਼ਾਨ ਘਾਟ ਵਿਖੇ ਹੋਇਆ। ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ, ਵਿਧਾਇਕ ਸ੍ਰੀ ਰਾਕੇਸ਼ ਪਾਂਡੇ, ਵਿਧਾਇਕ ਸ੍ਰੀ ਸੁਰਿੰਦਰ ਡਾਵਰ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ, ਮੁੱਖ ਮੰਤਰੀ ਦੇ ਪ੍ਰੈਸ ਸਕੱਤਰ ਸ੍ਰੀ ਵਿਮਲ ਸੁੰਬਲੀ, ਡੀ.ਬੀ.ਏ. ਲੁਧਿਆਣਾ ਦੇ ਪ੍ਰਧਾਨ ਸ.ਗੁਰਕਿਰਪਾਲ ਸਿੰਘ ਗਿੱਲ, ਉਪ ਪ੍ਰਧਾਨ ਸ.ਪਰਵਿੰਦਰ ਸਿੰਘ ਪਰੀ, ਸਕੱਤਰ ਸ.ਗਗਨਦੀਪ ਸਿੰਘ ਸੈਣੀ, ਸ੍ਰੀ ਹਰੀਸ਼ ਰਾਏ ਢਾਂਡਾ, ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਕੇ.ਆਰ. ਸੀਕਰੀ, ਸ੍ਰੀ ਨਵਲ ਕਿਸ਼ੋਰ ਛਿੱਬਰ, ਸ.ਪਰਉਪਕਾਰ ਸਿੰਘ ਘੁੰਮਣ, ਸੀਨੀਅਰ ਡਿਪਟੀ ਮੇਅਰ ਸ੍ਰੀ ਸ਼ਾਮ ਸੁੰਦਰ ਮਲਹੋਤਰਾ ਤੋਂ ਇਲਾਵਾ ਵੱਡੀ ਗਿਣਤੀ ਵੱਖ-ਵੱਖ ਵਰਗਾਂ ਦੇ ਲੋਕ ਸ਼ਾਮਲ ਹੋਏ।

ਲੁਧਿਆਣਾ ਜ਼ਿਲ੍ਹੇ ਦੇ ਪਿੰਡ ਗਾਜ਼ੀਪੁਰ ਵਿਖੇ ਆਰਸੈਨਿਕ ਰਿਮੂਵਲ ਪਲਾਂਟ ਕੀਤਾ ਜਾ ਰਿਹਾ ਸਥਾਪਤ

-ਆਈ.ਆਈ.ਟੀ. ਮਦਰਾਸ ਦੇ ਮਾਹਰਾਂ ਦੀ ਟੀਮ ਵੱਲੋਂ ਤਿਆਰ ਕੀਤਾ ਜਾ ਰਿਹਾ

ਕੰਮ ਸੁਰੂ ਹੋ ਚੁੱਕਾ ਹੈ, ਮਾਰਚ 2021 ਤੱਕ ਮੁਕੰਮਲ ਹੋਣ ਦੀ ਹੈ ਸੰਭਾਵਨਾ

ਲੁਧਿਆਣਾ , ਫਰਵਰੀ 2021-(ਸਤਪਾਲ ਸਿੰਘ ਦੇਹਡ਼ਕਾ/ ਮਨਜਿੰਦਰ ਗਿੱਲ)- 

ਜ਼ਿਲ੍ਹਾ ਲੁਧਿਆਣਾ ਦੇ ਖੰਨਾ ਨੇੜੇ ਪਿੰਡ ਗਾਜ਼ੀਪੁਰ ਦੇ ਵਸਨੀਕਾਂ ਨੂੰ ਪੀਣ ਯੋਗ ਪੀਣ ਵਾਲਾ ਪਾਣੀ ਮੁਹੱਈਆ ਕਰਾਉਣ ਦੇ ਉਦੇਸ਼ ਨਾਲ ਆਰਸੈਨਿਕ ਰਿਮੁਵਲ ਪਲਾਂਟ ਸਥਾਪਤ ਕਰਨ ਦਾ ਕੰਮ ਸੁਰੂ ਹੋ ਚੱਕਾ ਹੈ। ਵਾਟਰ ਸਪਲਾਈ, ਲੁਧਿਆਣਾ ਦੇ ਕਾਰਜਕਾਰੀ ਇੰਜੀਨੀਅਰ ਸ੍ਰੀ ਸਾਹਿਲ ਆਨੰਦ ਨੇ ਦੱਸਿਆ ਕਿ ਇਹ ਪਲਾਂਟ ਇੰਡੀਅਨ ਇੰਸਟੀਚਿਊਟ ਆਫ ਟੈਕਨਾਲੋਜੀ (ਆਈ.ਆਈ.ਟੀ.), ਮਦਰਾਸ ਦੇ ਮਾਹਰਾਂ ਦੀ ਟੀਮ ਵੱਲੋਂ ਤਿਆਰ ਕੀਤਾ ਜਾ ਰਿਹਾ ਹੈ ਅਤੇ 31 ਮਾਰਚ, 2021 ਤੱਕ ਪੂਰਾ ਹੋ ਜਾਵੇਗਾ।

ਜਿਕਰਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਾਰਚ, 2022 ਤੱਕ ਸੂਬੇ ਦੇ ਸਾਰੇ ਪੇਂਡੂ ਘਰਾਂ ਵਿੱਚ 100 ਫੀਸਦ ਪੀਣ ਵਾਲੇ ਪਾਣੀ ਦੀ ਸਪਲਾਈ ਦੇ ਟੀਚੇ ਨੂੰ ਪੂਰਾ ਕਰਨ ਲਈ 'ਹਰ ਘਰ ਪਾਣੀ, ਹਰ ਘਰ ਸਫਾਈ' ਮਿਸ਼ਨ ਦੀ ਸ਼ੁਰੂਆਤ ਕੀਤੀ ਸੀ। ਇਸ ਨਾਲ ਪੰਜਾਬ ਇਹ ਮਾਣ ਹਾਸਲ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਇਕ ਵਿਆਪਕ ਯੋਜਨਾ ਤਿਆਰ ਕੀਤੀ ਹੈ ਜਿਸ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਆਰਸੈਨਿਕ ਹਟਾਉਣ ਵਾਲੇ ਪਲਾਂਟ ਲਗਾਏ ਜਾਣਗੇ ਜਿੱਥੇ ਧਰਤੀ ਹੇਠਲੇ ਪਾਣੀ ਵਿਚ ਆਰਸੈਨਿਕ ਦੀ ਸਮੱਸਿਆ ਹੈ। ਉਨ੍ਹਾਂ ਕਿਹਾ ਕਿ ਇਹ ਪਲਾਂਟ ਪਿੰਡ ਗਾਜ਼ੀਪੁਰ ਦੇ ਸਮੂਹ ਵਸਨੀਕਾਂ ਲਈ ਬਹੁਤ ਲਾਹੇਵੰਦ ਸਿੱਧ ਹੋਵੇਗਾ।

ਸਿਹਤ ਮਾਹਰਾਂ ਦਾ ਕਹਿਣਾ ਹੈ ਕਿ ਪੀਣ ਵਾਲੇ ਪਾਣੀ ਅਤੇ ਭੋਜਨ ਤੋਂ ਆਰਸੈਨਿਕ ਦਾ ਲੰਬੇ ਸਮੇਂ ਤੱਕ ਸੰਪਰਕ ਕੈਂਸਰ ਅਤੇ ਚਮੜੀ ਦੇ ਰੋਗਾਂ ਦਾ ਕਾਰਨ ਬਣ ਸਕਦਾ ਹੈ। ਇਹ ਵਿਕਾਸ ਦੇ ਪ੍ਰਭਾਵ, ਦਿਲ ਦੀ ਬਿਮਾਰੀ, ਨਯੂਰੋਟੋਕਸੀਸਿਟੀ ਅਤੇ ਸ਼ੂਗਰ ਨਾਲ ਵੀ ਜੁੜਿਆ ਹੋਇਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇਹ ਆਰਸੈਨਿਕ ਰਿਮੁਵਲ ਪਲਾਂਟ 18 ਲੱਖ ਰੁਪਏ ਦੀ ਲਾਗਤ ਨਾਲ ਇੰਡੀਅਨ ਇੰਸਟੀਚਿਊਟ ਆਫ ਟੈਕਨਾਲੋਜੀ, ਮਦਰਾਸ ਦੇ ਮਾਹਰਾਂ ਦੁਆਰਾ ਤਿਆਰ ਕੀਤਾ ਜਾ ਰਿਹਾ ਹੈ ਕਿਉਂਕਿ ਇਹ ਸ਼ੁੱਧੀਕਰਨ ਇਕਾਈ ਉਨ੍ਹਾਂ ਦੁਆਰਾ ਵਿਕਸਤ ਕੀਤੀ ਗਈ ਤਕਨੀਕ 'ਤੇੇ ਅਧਾਰਤ ਹੈ।