You are here

ਲੁਧਿਆਣਾ

ਕਾਮਰੇਡ ਰਵਿੰਦਰ ਪਾਲ ਸਿੰਘ ਨੇ ਆਪਣੇ ਪਿਤਾ ਦੀ ਯਾਦ ਵਿੱਚ ਭੰਡਾਰਾ ਲਾਇਆ

ਜਗਰਾਉਂ ਜਨਵਰੀ 2021(ਕੁਲਦੀਪ ਸਿੰਘ ਕੋਮਲ ਮੋਹਿਤ ਗੋਇਲ)

ਕਾਮਰੇਡ ਰਵਿੰਦਰ ਪਾਲ ਸਿੰਘ (ਰਾਜੂ ਕਾਮਰੇਡ) ਅਤੇ ਉਨ੍ਹਾਂ ਦੇ ਭਰਾ ਜਤਿੰਦਰ ਪਾਲ ਸਿੰਘ ਰਾਣਾ ਵਲੋਂ ਆਪਣੇ ਪਿਤਾ ਜੀ ਦੀ ਯਾਦ ਵਿੱਚ ਭੰਡਾਰਾ ਲਾਇਆ ਗਿਆ, ਅੱਜ ਉਨਾਂ ਦੇ ਪਿਤਾ ਦਾ 85ਵਾ ਜਨਮਦਿਨ ਸੀ। ਦੋਨੋਂ ਭਰਾਵਾਂ ਵਲੋਂ ਰਾਣੀ ਝਾਂਸੀ ਚੋਂਕ ਵਿੱਚ ਛੋਲੇ ਕੁਲਚੇ ਦੇ ਭੰਡਾਰੇ ਦੀ ਸ਼ੁਰੂਆਤ ਕਰਦਿਆਂ ਆਪਣੇ ਸਵਰਗਵਾਸੀ ਪਿਤਾ ਸ੍ਰੀ ਪ੍ਰੇਮ ਕੁਮਾਰ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਤੇ ਉਨ੍ਹਾਂ ਨਾਲ ਸਰਪੰਚ ਚਮਕੌਰ ਸਿੰਘ , ਗੁਰਦੀਪ ਸਿੰਘ, ਹਰਜਿੰਦਰ ਸਿੰਘ ਧਾਲੀਵਾਲ, ਹਰਦੀਪ ਸਿੰਘ,(ਤੇਜ਼ ਕਲਾਥ ਵਾਲੇ) ਜਰਨੈਲ ਸਿੰਘ, ਸੁੰਦਰ ਸਿੰਘ ਰਾਮਗੜ੍ਹ ਭੁੱਲਰ ਅਸ਼ੋਕ ਸ਼ਰਮਾ, ਕੁਲਦੀਪ ਸਿੰਘ, ਸੁਰੇਸ਼ ਕੁਮਾਰ ਪੰਮੀ, ਅਤੇ ਨਰਿੰਦਰ ਕੁਮਾਰ ਆਦਿ ਹਾਜ਼ਰ ਸਨ।

ਗਣਤੰਤਰ ਦਿਵਸ ਮੌਕੇ 32 ਵੀ ਵਾਰ ਸਟੇਜ ਸੈਕਟਰੀ ਦੀ ਭੂਮਿਕਾ ਨਿਭਾਉਣ ਤੇ ਪ੍ਰਿੰਸੀਪਲ ਕੈਪਟਨ ਨਰੇਸ਼ ਵਰਮਾ ਹੋਏ ਸਨਮਾਨਿਤ

ਜਗਰਾਉਂ ਜਨਵਰੀ 2021(ਕੁਲਦੀਪ ਸਿੰਘ ਕੋਮਲ ਮੋਹਿਤ ਗੋਇਲ)

ਮੀਂਹ ਹੋਵੇ ਜਾਂ ਠੰਡ ਕੜਕਦੀ ਧੁੱਪ,26 ਜਨਵਰੀ ਹੋਵੇ ਜਾਂ 15 ਅਗਸਤ ਹਰ ਮੋਕੇ ਤੇ ਸਰਕਾਰੀ ਪ੍ਰੋਗਰਾਮਾਂ ਤੇ ਹਮੇਸ਼ਾ ਆਪਣੀ ਹਾਜਰੀ ਲਗਵਾਈ ਹੈ ਪਿਛਲੇ 32 ਸਾਲ ਤੋਂ ਆਪਣੀ ਸੇਵਾ ਵਿੱਚ ਕਦੇ ਵੀ ਗੇਰ ਹਾਜਰੀ ਨਹੀਂ ਲਗਵਾਈ, ਇਸ ਵਾਰ 26 ਜਨਵਰੀ ਮੋਕੇ ਤੇ ਸਰਕਾਰੀ ਸਕੂਲ ਅਦਿਰ ਹੋੲੇ ਗਣਤੰਤਰ ਦਿਵਸ ਦੇ ਮੌਕੇ ਤੇ ਮੁੱਖ ਮਹਿਮਾਨ ਨੀਰੂ ਕਤਿਆਲ, ਗੁਪਤਾ (ਏ ਡੀ ਸੀ) ਅਤੇ ਨਰਿੰਦਰ ਸਿੰਘ ਧਾਲੀਵਾਲ (ਐਸ ਡੀ ਐਮ) ਗੁਰਮੀਤ ਕੌਰ (ਐਸ ਪੀ) ਗੇਜਾ ਰਾਮ (ਚੈਅਰਮੈਨ) ਵਲੋਂ ਕੈਪਟਨ ਨਰੇਸ਼ ਵਰਮਾ ਨੂੰ ਸਨਮਾਨਿਤ ਕੀਤਾ ਗਿਆ। ਇਹ 32ਵੀ ਵਾਰ ਦਾ ਸਨਮਾਨ ਵੀ ਆਪਣੇ ਆਪ ਵਿਚ ਇਕ ਰਿਕਾਰਡ ਹੈ, ਉਨ੍ਹਾਂ ਸਭ ਨੇ ਇਹ ਕਹਿੰਦਿਆਂ ਵਰਮਾ ਜੀ ਦਾ ਧੰਨਵਾਦ ਕੀਤਾ ਕਿ ਇਸ ਤਰ੍ਹਾਂ ਦੀ ਸੇਵਾ ਵੀ ਇਕ ਦੇਸ਼ ਭਗਤੀ ਤੋਂ ਘੱਟ ਨਹੀਂ।

ਮੋਦੀ ਦੀ ਕੇਂਦਰ ਸਰਕਾਰ ਦੇ ਵਰਕਰਾਂ ਵੱਲੋਂ ਕਿਸਾਨਾਂ ਤੇ ਹਮਲਾ ਕਰਨਾ ਨਿੰਦਣਯੋਗ ਹੈ :ਹਰਵਿੰਦਰ ਸਿੰਘ ਖੇਲਾ ਅਮਰੀਕਾ

ਸਿੱਧਵਾਂ ਬੇਟ( ਜਸਮੇਲ ਗ਼ਾਲਿਬ)ਮੋਦੀ ਸਰਕਾਰ ਵੱਲੋਂ ਕਿਸਾਨ ਮਾਰੂ ਨੀਤੀਆਂ ਤਿੱਨ  ਕਾਲੇ ਕਾਨੂੰਨਾਂ ਨੂੰ ਲੈ ਕੇ ਸਿੰਘ ਬਾਰਡਰ ਤੇ ਮੋਰਚੇ ਲਾ ਕੇ ਬੈਠੇ ਕਿਸਾਨਾਂ ਤੇ ਬੀ ਜੇ ਪੀ ਦੇ ਵਰਕਰਾਂ ਵੱਲੋਂ ਕਿਸਾਨੀ ਭੇਸ ਵਿੱਚ ਆ ਕੇ ਪੱਥਰਬਾਜ਼ੀ ਅਤੇ ਤੰਬੂਆਂ ਨੂੰ ਪਾੜਨ ਦੀ ਕਾਰਵਾਈ ਬਹੁਤ ਨਿੰਦਣਯੋਗ ਹੈ  ਸ਼ਾਂਤੀ ਮਈ ਚੱਲ ਰਹੇ ਰੋਸ ਪ੍ਰਦਰਸ਼ਨ ਨੂੰ ਲੈ ਕੇ ਮੋਦੀ ਸਰਕਾਰ ਘਬਰਾਈ ਹੋਈ ਹੈ ਅਤੇ ਆਪਣੀਆਂ ਕੋਝੀਆਂ ਚਾਲਾਂ ਚੱਲਣ ਤੇ ਲੱਗੀ ਹੋਈ ਹੈ  ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਰਵਿੰਦਰ ਸਿੰਘ ਖੇਲਾ ਸ਼ੇਰਪੁਰ ਕਲਾਂ ਗੱਲ ਨੇ ਅਮਰੀਕਾ  ਤੋਂ ਟੈਲੀਫੋਨ ਰਾਹੀਂ ਪੱਤਰਕਾਰ  ਗੱਲਬਾਤ  ਕਰਦਿਆਂ ਦੱਸੇ  ਉਨ੍ਹਾਂ ਕਿਹਾ ਕਿ ਕਿਸਾਨ ਹਰ ਹਾਲਤ ਵਿੱਚ ਕਾਲੇ ਕਾਨੂੰਨ ਰੱਦ ਕਰਵਾ ਕੇ ਆਪ ਹੀ ਇੱਥੋਂ ਵਾਪਸ ਜਾਣਗੇ ਤੇ ਨਾਲ ਹੀ ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਅਦੋਲਨ ਸ਼ਾਂਤੀਮਈ ਤਰੀਕੇ ਨਾਲ ਲਗਾਤਾਰ ਜਾਰੀ ਹੈ ਉਨ੍ਹਾਂ ਕਿਹਾ ਕਿ ਸਾਨੂੰ ਅਫਵਾਹਾਂ ਤੋਂ ਬਚਣਾ ਚਾਹੀਦਾ ਅਤੇ ਸ਼ਾਂਤੀਮਈ ਤਰੀਕੇ ਨਾਲ ਚੱਲ ਰਹੇ ਰੋਸ ਧਰਨੇ ਵਿੱਚ ਆਪਣੀ ਹਾਜ਼ਰੀ ਲਵਾਉਣੀ ਚਾਹੀਦੀ ਹੈ  ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਨੂੰ ਕਿਸੇ ਵੀ ਕੀਮਤ ਤੇ ਝੁਕਾਅ ਨਹੀਂ ਸਕਦੀ ਤੇ ਨਾਲ ਹੀ ਉਨ੍ਹਾਂ ਕਿਸਾਨ ਆਗੂਆਂ ਨੂੰ ਅਪੀਲ ਕੀਤੀ ਕਿ ਆਪਸ ਵਿੱਚ ਉਲਝਣ ਦੀ ਬਜਾਏ ਸਾਨੂੰ ਮੋਦੀ ਸਰਕਾਰ ਖ਼ਿਲਾਫ਼ ਇਕਜੁੱਟ ਹੋਣ ਦੀ ਹੋਣਾ ਹੀ ਪਵੇਗਾ 

ਦੇਸ਼ ਦੇ ਅੰਨਦਾਤੇ ਨੂੰ ਨਿਆਂ ਦੇਣ ਦੀ ਥਾਂ ਮੋਦੀ ਸਰਕਾਰ ਲਾਠੀਆਂ ਪੱਥਰਬਾਜ਼ੀ ਕਰ ਰਹੀ ਹੈ ਬਹੁਤ ਹੀ ਨਿੰਦਣਯੋਗ ਹੈ :ਸਰਤਾਜ ਸਿੰਘ ਗਾਲਬ

ਸਿੱਧਵਾਂ ਬੇਟ (ਜਸਮੇਲ ਗ਼ਾਲਿਬ)ਠੀਕਰੀ ਬਾਰਡਰ ਦੇ ਆਸ ਪਾਸ ਰਹਿੰਦੇ ਸਥਾਨਕ ਲੋਕਾਂ ਦੀ ਕਿਸਾਨਾਂ ਨਾਲ ਹਿੰਸਕ ਝੜਪ ਦੌਰਾਨ ਪੁਲੀਸ ਨੇ ਕਿਸਾਨਾਂ ਤੇ ਲਾਠੀਚਾਰਜ ਕਰਨ ਦੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਤਾਜ ਸਿੰਘ ਗਾਲਬ ਨੇ ਨਿਖੇਧੀ ਕੀਤੀ ਹੈ ।ਦੋ ਮਹੀਨਿਆਂ ਤੋਂ ਉੱਪਰ ਕਹਿਰਾਂ ਦੀ ਸਰਦੀ ਕਿਸਾਨ ਮਜ਼ਦੂਰ ਦਿੱਲੀ ਦੇ ਬਾਰਡਰਾਂ ਤੇ ਆਪਣੇ ਹੱਕਾਂ ਮੰਗਾਂ ਲਈ ਅੰਦੋਲਨ ਕਰ ਰਹੇ ਹਨ ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨਿਆਂ ਦੇਣ ਦੀ ਥਾਂ ਦੇਸ਼ ਦੇ ਅੰਨਦਾਤੇ ਤੇ ਲਾਠੀਆਂ ਪੱਥਰਬਾਜ਼ੀ ਕਰ ਰਹੀ ਹੈ ਸਰਤਾਜ ਏ ਗ਼ਾਲਿਬ ਨੇ ਦੋਸ਼ ਲਾਇਆ ਹੈ ਕਿ ਅਜਿਹੀਆਂ ਘਟਨਾਵਾਂ ਲਈ ਮੋਦੀ ਸਰਕਾਰ ਜ਼ਿੰਮੇਵਾਰ ਹੈ  ਉਨ੍ਹਾਂ ਆਖਿਆ ਕਿ ਕਿਸਾਨ ਆਗੂਆਂ ਤੇ ਪਰਚੇ ਦਰਜ ਕਰਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਕਿਸਾਨ ਨੇਤਾ ਤਾਂ ਪਹਿਲਾਂ ਸ਼ਾਂਤੀਮਈ ਟਰੈਕਟਰ ਪਰੇਡ ਦੀਆਂ ਅਪੀਲਾਂ ਕਰ ਰਹੇ ਹਨ ਜੇ ਇਸ ਸਾਜ਼ਿਸ਼ ਤਹਿਤ ਲਾਲ ਕਿਲ੍ਹੇ ਦੀ ਆੜ ਹੇਠ ਕਿਸਾਨ ਵਿਰੋਧੀ ਜਥੇਬੰਦੀਆਂ ਨੂੰ ਬਦਨਾਮ  ਕੀਤਾ ਜਾ ਰਿਹਾ ਹੈ  ਸਰਤਾਜ ਗਾਲਿਬ ਨੇ ਦੱਸਿਆ ਕਿ ਕਿਸਾਨੀ ਅੰਦੋਲਨ ਨੂੰ ਖਤਮ ਕਰਵਾਉਣ ਲਈ ਅੰਨਦਾਤੇ ਤੇ ਲਾਠੀਆਂ ਨਾਲ ਡਰਾ ਧਮਕਾ ਕੇ ਘੋਲ ਨੂੰ ਖ਼ਤਮ ਕਰਨ ਦੀ ਨਾਕਾਮ ਕੋਸ਼ਿਸ਼ ਕੀਤੀ ਗਈ ਕਿਸਾਨਾਂ ਨੂੰ ਡਰਾਇਆ ਧਮਕਾਇਆ ਜਾ ਰਿਹਾ ਹੈ ਵਾਡਰਾ ਤੇ ਪਾਣੀ ਬੰਦ ਕੀਤਾ ਜਾ ਰਿਹਾ ਬਿਜਲੀ ਕੱਟ ਦਿੱਤੀ ਗਈ ਹੈ ਇਹ ਸਭ ਲੋਕਤੰਤਰੀ ਨਿਯਮਾਂ ਦੇ ਉਲਟ ਹੈ  

ਡਾ ਹਰਿੰਦਰ ਕੌਰ ਗਿੱਲ ਕੋਠੇ ਸ਼ੇਰਜੰਗ ਨੂੰ ਆਲ ਇੰਡੀਆ ਰਾਹੁਲ ਗਾਂਧੀ ਬ੍ਰਿਗੇਡ ਕਾਂਗਰਸ ਦਲਿਤ ਪ੍ਰਧਾਨ ਪੰਜਾਬ ਨਿਯੁਕਤ ਕੀਤਾ ਗਿਆ

ਸਿੱਧਵਾਂ ਬੇਟ( ਜਸਮੇਲ ਗ਼ਾਲਿਬ )

ਆਲ ਇੰਡੀਆ ਰਾਹੁਲ ਗਾਂਧੀ ਬ੍ਰਿਗੇਡ ਕਾਂਗਰਸ ਦੇ ਸਰਪ੍ਰਸਤ ਸ੍ਰੀਮਤੀ ਸੋਨੀਆ ਗਾਂਧੀ ਅਤੇ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਨੈਸ਼ਨਲ ਪ੍ਰਧਾਨ ਸ਼ੁਭਾਸ਼ ਸੋਲਨਾਕੀ,ਸਸੀ ਸ਼ਾਹਾਨੀ ਨੈਸ਼ਨਲ ਮਹਿਲਾ ਪ੍ਰਧਾਨ,ਅਤੇ ਸੋਮਪਾਲ ਮੇਘਰਾ ਪੰਜਾਬ ਪ੍ਰਧਾਨ ,ਮੀਨੂ ਪਾਲ ਮਹਿਲਾ ਇੰਚਾਰਜ ਚੰਡੀਗੜ ਪੰਜਾਬ ਵੱਲੋਂ  ਡਾ ਹਰਿੰਦਰ ਕੌਰ ਗਿੱਲ (ਕੋਠੇ ਸ਼ੇਰਜੰਗ) ਨੂੰ ਆਲ ਇੰਡੀਆ ਰਾਹੁਲ ਗਾਂਧੀ ਬ੍ਰਿਗੇਡ ਕਾਂਗਰਸ ਦਲਿਤ ਪ੍ਰਧਾਨ ਪੰਜਾਬ ਨਿਯੁਕਤ ਕੀਤਾ ਗਿਆ ।ਇਸ ਸਮੇਂ ਡਾ ਹਰਿੰਦਰ  ਕੌਰ ਗਿੱਲ ਨੇ ਕਿਹਾ ਹੈ ਕਿ ਜਿਸ ਤਰ੍ਹਾਂ ਉਹ ਹੁਣ ਤੱਕ ਪੂਰੀ ਇਮਾਨਦਾਰੀ, ਮਿਹਨਤ, ਲਗਨ ਨਾਲ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਦੇ ਆਏ ਹਨ ਉਸੇ ਤਰ੍ਹਾਂ ਉਹ ਅੱਗੇ ਵੀ ਹਾਈ ਕਮਾਂਡ ਦੀ ਸੌਂਪੀ ਜ਼ਿੰਮੇਵਾਰੀ ਨੂੰ ਪੂਰੇ ਤਨ,ਮਨ,ਧਨ ਅਤੇ ਲਗਨ ਨਾਲ ਨਿਭਾਉਂਦੇ ਹੋਏ ਲੋਕ ਸੇਵਾ ਚ ਤੱਤਪਰ ਰਹਿਣਗੇ।ਇਸ ਸਮੇਂ ਮੀਨੂ ਪਾਲ ਮਹਿਲਾ ਇੰਚਾਰਜ ਚੰਡੀਗਡ਼੍ਹ ਪੰਜਾਬ ਨੇ ਡਾ ਹਰਿੰਦਰ  ਕੌਰ ਗਿੱਲ (ਕੋਠੇ ਸ਼ੇਰਜੰਗ) ਨੂੰ ਆਲ ਇੰਡੀਆ ਰਾਹੁਲ ਗਾਂਧੀ ਬ੍ਰਿਗੇਡ ਕਾਂਗਰਸ ਦਲਿਤ  ਪ੍ਰਧਾਨ ਪੰਜਾਬ ਦਾ ਨਿਯੁਕਤੀ ਪੱਤਰ ਦਿੱਤਾ ਗਿਆ ।ਇਸ ਸਮੇਂ ਕਈ ਕਾਂਗਰਸੀ ਆਗੂ ਹਾਜ਼ਰ ਸਨ ।

ਰਾਸ਼ਟਰੀ ਨਾਰੀ ਸ਼ਕਤੀ ਪੁਰਸਕਾਰ-2020 ਲਈ ਅਰਜ਼ੀਆਂ ਮੰਗੀਆਂ

ਔਰਤਾਂ ਨੂੰ ਸਮਰੱਥ ਬਣਾਉਣ ਤੇ ਉਨ੍ਹਾਂ ਦੇ ਵਿਕਾਸ ਲਈ ਸ਼ਾਨਦਾਰ ਯੋਗਦਾਨ ਪਾਉਣ ਵਾਲੇ ਕਰੀਬ 15 ਵਿਅਕਤੀਆਂ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਕੀਤਾ ਜਾਵੇਗਾ ਨਾਰੀ ਸ਼ਕਤੀ ਪੁਰਸਕਾਰ ਨਾਲ ਸਨਮਾਨਤ

31 ਜਨਵਰੀ ਤੱਕੀ ਦਿੱਤੀਆਂ ਜਾ ਸਕਦੀਆਂ ਹਨ ਨਾਮਜ਼ਦਗੀਆਂ/ਅਰਜ਼ੀਆਂ

ਲੁਧਿਆਣਾ , ਜਨਵਰੀ 2021-(ਸਤਪਾਲ ਸਿੰਘ ਦੇਹਡ਼ਕਾ/ ਮਨਜਿੰਦਰ ਗਿੱਲ)-  

ਔਰਤਾਂ ਨੂੰ ਸਮਰੱਥ ਬਣਾਉਣ ਲਈ ਕੀਤੇ ਗਏ ਵਿਲੱਖਣ ਕਾਰਜ਼ਾਂ ਨੂੰ ਮਾਨਤਾ ਦੇਣ ਲਈ ਉਲੀਕੇ ਰਾਸ਼ਟਰੀ ਪੁਰਸਕਾਰ (ਨਾਰੀ ਸ਼ਕਤੀ ਪੁਰਸਕਾਰ-2020) ਲਈ ਨਾਮਜ਼ਦਗੀਆਂ ਦੀ ਮੰਗ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਲਬਹਾਰ ਸਿੰਘ ਨੇ ਦੱਸਿਆ ਕਿ ਔਰਤਾਂ ਅਤੇ ਬਾਲ ਵਿਕਾਸ ਮੰਤਰਾਲੇ ਨੇ ਭਾਰਤ ਵਿੱਚ ਔਰਤਾਂ ਲਈ ਸਭ ਤੋਂ ਸਰਬੋਤਮ ਨਾਗਰਿਕ ਸਨਮਾਨ 'ਨਾਰੀ ਸ਼ਕਤੀ ਪੁਰਸਕਾਰ-2020' ਲਈ ਨਾਮਜ਼ਦਗੀਆਂ ਮੰਗੀਆਂ ਹਨ। ਉਨ੍ਹਾਂ ਦੱਸਿਆ ਕਿ ਇਹ ਪੁਰਸਕਾਰ ਉਨ੍ਹਾਂ ਵਿਅਕਤੀਆਂ ਨੂੰ ਦਿੱਤਾ ਜਾਂਦਾ ਹੈ, ਜੋ ਔਰਤਾਂ ਨੂੰ ਸਮਰੱਥ ਬਣਾਉਣ ਦੀ ਦਿਸ਼ਾ ਵਿੱਚ ਨਿਰੰਤਰ ਕੰਮ ਕਰ ਰਹੇਹਨ ਅਤੇ ਸਮਾਜ ਵਿੱਚ ਔਰਤਾਂ ਦੀ ਉੱਨਤੀ ਅਤੇ ਵਿਕਾਸ ਲਈ ਵਿਸ਼ੇਸ਼ ਯੋਗਦਾਨ ਪਾ ਰਹੇ ਹਨ।ਉਨ੍ਹਾਂ ਦੱਸਿਆ ਕਿ 8 ਮਾਰਚ, 2021 ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਕਰੀਬ 15 ਸਖ਼ਸ਼ੀਅਤਾਂ ਨੂੰ ਨਾਰੀ ਸ਼ਕਤੀ ਪੁਰਸਕਾਰ ਨਾਲ ਸਨਮਾਨਤ ਕੀਤਾ ਜਾਵੇਗਾ।ਯੋਗਤਾ ਮਾਪਦੰਡਾਂ ਦਾ ਵੇਰਵਾ ਸਾਂਝਾ ਕਰਦਿਆਂ ਉਨ੍ਹਾਂ ਦੱਸਿਆ ਕਿ ਔਰਤਾਂ ਦੇ ਸਸ਼ਕਤੀਕਰਨ ਵੱਲ ਵਧੀਆ ਕੰਮ ਕਰਨ ਵਾਲੇ ਵਿਅਕਤੀ ਵਿਸ਼ੇਸ਼, ਸਮੂਹਾਂ ਅਤੇ ਸੰਸਥਾਵਾਂ ਪੁਰਸਕਾਰ ਵਾਸਤੇ ਅਪਲਾਈ ਕਰ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਵਿਅਕਤੀਗਤ ਵਰਗ ਲਈ ਬਿਨੈਕਾਰ ਦੀ ਉਮਰ ਘੱਟੋ-ਘੱਟ 25 ਸਾਲ ਹੋਣੀ ਚਾਹੀਦੀ ਹੈ। ਸੰਸਥਾਵਾਂ ਨੂੰ ਘੱਟੋ-ਘੱਟ ਪੰਜ ਸਾਲ ਦਾ ਤਜ਼ਰਬਾ ਹੋਣਾ ਲਾਜ਼ਮੀ ਹੈ।ਉਨ੍ਹਾਂ ਕਿਹਾ ਕਿ ਲੋੜੀਂਦੇ ਦਸਤਾਵੇਜ਼ਾਂ ਸਮੇਤ ਨਾਮਜ਼ਦਗੀਆਂ/ਅਰਜ਼ੀਆਂ ਸਿਰਫ www.narishaktipuruskar.wcd.gov.in 'ਤੇ ਹੀ ਦਿੱਤੀਆਂ ਜਾ ਸਕਦੀਆਂ ਹਨ ਅਤੇ ਕਿਸੇ ਹੋਰ ਤਰੀਕੇ ਨਾਲ ਭੇਜੀ ਅਰਜ਼ੀ/ਨਾਮਜ਼ਦਗੀ 'ਤੇ ਵਿਚਾਰ ਨਹੀਂ ਕੀਤਾ ਜਾਵੇਗਾ। ਨਾਮਜ਼ਦਗੀਆਂ/ਅਰਜ਼ੀਆਂ ਭੇਜਣ ਦੀ ਆਖ਼ਰੀ ਤਾਰੀਖ 31 ਜਨਵਰੀ, 2021 ਹੈ। ਉਨ੍ਹਾਂ ਦੱਸਿਆ ਕਿ ਪੁਰਸਕਾਰ ਸਬੰਧੀ ਦਿਸ਼ਾ-ਨਿਰਦੇਸ਼ ਅਤੇ ਬਿਨੈ ਪੱਤਰ ਮਹਿਲਾ ਤੇ ਬਾਲ ਵਿਕਾਸ ਮੰਤਰਾਲੇ ਦੀ ਵੈਬਸਾਈਟ ਤੋਂ ਡਾਊਨਲੋਡ ਕੀਤੇ ਜਾ ਸਕਦੇ ਹਨ।

 

 

ਫੌਜ ਭਰਤੀ ਦਫ਼ਤਰ ਵੱਲੋਂ ਆਮ ਦਾਖ਼ਲਾ ਪ੍ਰੀਖਿਆ ਮੁਲਤਵੀ

31 ਜਨਵਰੀ, 2021 ਨੂੰ ਹੋਣ ਵਾਲੀ ਪ੍ਰੀਖਿਆ, 28 ਫਰਵਰੀ, 2021 ਨੂੰ ਲਈ ਜਾਵੇਗੀ

ਲੁਧਿਆਣਾ , ਜਨਵਰੀ 2021-(ਸਤਪਾਲ ਸਿੰਘ ਦੇਹਡ਼ਕਾ/ ਮਨਜਿੰਦਰ ਗਿੱਲ)-  

ਫੌਜ ਭਰਤੀ ਦਫ਼ਤਰ ਵੱਲੋਂ ਸਿਪਾਹੀ (ਜਨਰਲ ਡਿਊਟੀ), ਸਿਪਾਹੀ (ਕਲਰਕ/ਸਟੋਰ ਕੀਪਰ ਟੈਕਨੀਕਲ), ਸਿਪਾਹੀ ਨਰਸਿੰਗ ਸਹਾਇਕ ਅਤੇ ਸਿਪਾਹੀ ਤਕਨੀਕੀ ਅਸਾਮੀਆਂ ਦੀ ਭਰਤੀ ਲਈ 31 ਜਨਵਰੀ, 2021 ਨੂੰ ਹੋਣ ਵਾਲੀ ਆਮ ਦਾਖਲਾ ਪ੍ਰੀਖਿਆ ਮੁਲਤਵੀ ਕਰ ਦਿੱਤੀ ਗਈ ਹੈ।

ਇਸ ਸੰਬੰਧੀ ਡਾਇਰੈਕਟਰ ਰਿਕਰੂਟਿੰਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 31 ਜਨਵਰੀ, 2021 ਨੂੰ ਹੋਣ ਵਾਲੀ ਆਮ ਦਾਖਲਾ ਪ੍ਰੀਖਿਆ ਹੁਣ 28 ਫਰਵਰੀ, 2021 ਨੂੰ ਲਈ ਜਾਵੇਗੀ। ਉਨ੍ਹਾਂ ਦੱਸਿਆ ਕਿ ਨਵੇਂ ਐਡਮਿਟ ਕਾਰਡ 19 ਫਰਵਰੀ, 2021 ਨੂੰ ਜਾਰੀ ਕੀਤੇ ਜਾਣਗੇ। ਉਨ੍ਹਾਂ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਇਸ ਸਬੰਧੀ ਉਨ੍ਹਾਂ ਐਸ.ਐਮ.ਐਸ. ਵੀ ਭੇਜ ਦਿੱਤਾ ਜਾਵੇਗਾ

 

 

ਲੁਧਿਆਣਾ ਦੀ ਲੜਕੀ ਨਾਮਿਆ ਜੋਸ਼ੀ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ - 2021 ਨਾਲ ਸਨਮਾਨਿਆ ਗਿਆ

ਡਿਪਟੀ ਕਮਿਸ਼ਨਰ ਵੱਲੋਂ ਨਾਮਿਆ ਤੇ ਉਸਦੇ ਮਾਪਿਆਂ ਦਾ ਵਿਸ਼ੇਸ਼ ਤੌਰ 'ਤੇ ਕੀਤਾ ਗਿਆ ਸਨਮਾਨ

ਲੁਧਿਆਣਾ , ਜਨਵਰੀ 2021-(ਸਤਪਾਲ ਸਿੰਘ ਦੇਹਡ਼ਕਾ/ ਮਨਜਿੰਦਰ ਗਿੱਲ)-  

ਲੁਧਿਆਣਾ ਦੀ ਲੜਕੀ ਨਾਮਿਆ ਜੋਸ਼ੀ (14) ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ - 2021 ਨਾਲ ਅੱਜ ਸਨਮਾਨਿਆ ਗਿਆ। ਭਾਈ ਰਣਧੀਰ ਸਿੰਘ ਨਗਰ ਦੇ ਈ-ਬਲਾਕ ਦੀ ਵਸਨੀਕ ਨਾਮਿਆ ਸ਼ਹਿਰ ਦੇ ਸਤ ਪਾਲ ਮਿੱਤਲ ਸਕੂਲ ਵਿਚ ਅੱਠਵੀਂ ਜਮਾਤ ਦੀ ਵਿਦਿਆਰਥਣ ਹੈ। ਨਾਮਿਆ ਨੇ ਦਫ਼ਤਰ ਡਿਪਟੀ ਕਮਿਸ਼ਨਰ ਲੁਧਿਆਣਾ ਤੋਂ ਵੀਡੀਓ ਕਾਨਫਰੰਸਿੰਗ ਸੁਵਿਧਾ ਰਾਹੀਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨਾਲ ਗੱਲਬਾਤ ਕੀਤੀ। ਨਾਮਿਆ ਦੇ ਨਾਲ ਉਸਦੇ ਦੇ ਪਿਤਾ ਸ੍ਰੀ ਕੁਨਾਲ ਜੋਸ਼ੀ ਅਤੇ ਮਾਂ ਸ੍ਰੀਮਤੀ ਮੋਨਿਕਾ ਜੋਸ਼ੀ ਵੀ ਸਨ।

ਨਾਮਿਆ ਜੋਸ਼ੀ ਨੂੰ ਵਿਦਿਅਕ ਨਵੀਨਤਾ ਸ਼੍ਰੇਣੀ ਵਿੱਚ ਸਨਮਾਨਿਤ ਕੀਤਾ ਗਿਆ।

ਆਪਦੇ ਮਾਪਿਆਂ ਦੀ ਇੱਕੋ-ਇੱਕ ਧੀ, ਨਾਮਿਆ ਦਾ ਕਹਿਣਾ ਹੈ ਕਿ ਉਹ ਇੱਕ ਉੱਦਮੀ ਬਣਨਾ ਚਾਹੁੰਦੀ ਹੈ ਜਿੱਥੇ ਉਹ ਟੈਕਨੋਲੋਜੀ ਦੇ ਜ਼ਰੀਏ ਸਿੱਖਿਆ ਨੂੰ ਮਜ਼ੇਦਾਰ ਬਣਾਉਣਾ ਚਾਹੁੰਦੀ ਹੈ। ਨਾਮਿਆ ਵੱਲੋਂ ਅਧਿਆਪਕਾਂ ਅਤੇ ਵਿਦਿਆਰਥੀਆਂ ਦੋਵਾਂ ਨੂੰ ਕਲਾਸਾਂ ਵਿਚ ਮਾਇਨਕਰਾਫਟ ਦੀ ਵਰਤੋਂ ਨੂੰ ਸ਼ੁਰੂਆਤ ਕਰਨ ਲਈ ਕਈ ਸਕਾਈਪ ਸੈਸ਼ਨ ਕਰਵਾਏ ਹਨ, ਫਰਵਰੀ 2020 ਵਿਚ ਦਿੱਲੀ ਵਿਚ ਆਯੋਜਿਤ ਯੰਗ ਇਨੋਵੇਟਰਜ਼਼ ਸੰਮੇਲਨ ਵਿਚ ਸਟੇਜ 'ਤੇ ਮਾਈਕ੍ਰੋਸਾੱਫ ਦੇ ਸੀ.ਈ.ਓ. ਸੱਤਿਆ ਨਡੇਲਾ ਨਾਲ ਵੀ ਮੁਲਾਕਾਤ ਕੀਤੀ ਸੀ।

ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਨਾਮਿਆ ਜੋਸ਼ੀ ਅਤੇ ਉਸਦੇ ਮਾਪਿਆਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਅਤੇ ਉਸਦੇ ਉੱਜਲੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਲੁਧਿਆਣਾ ਨੂੰ ਉਨ੍ਹਾਂ ਦੀਆਂ ਧੀਆਂ ਼ਤੇ ਮਾਣ ਹੈ ਅਤੇ ਪੰਜਾਬ ਸਰਕਾਰ ਵੱਲੋਂ ਲੜਕੀਆਂ ਦੀ ਭਲਾਈ ਲਈ ਕਈ ਉਪਰਾਲੇ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕੁੜੀਆਂ ਹਮੇਸ਼ਾਂ ਵੱਖ-ਵੱਖ ਖੇਤਰਾਂ ਵਿੱਚ ਉੱਤਮ ਰਹੀਆਂ ਹਨ ਅਤੇ ਉਮੀਦ ਕਰਦੇ ਹਾਂ ਕਿ ਨਾਮਿਆ ਵੀ ਆਪਣੀਆਂ ਪ੍ਰਾਪਤੀਆਂ ਰਾਹੀਂ ਪੂਰੇ ਦੇਸ਼ ਦਾ ਮਾਣ ਵਧਾਏਗੀ।

 

ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਦਫ਼ਤਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਵੱਖ-ਵੱਖ ਲਾਭਪਾਤਰੀਆਂ ਨੂੰ ਸੌਪੇ ਸਰਟੀਫਿਕੇਟ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦਫ਼ਤਰ ਵਿਖੇ ਅੱਜ ਜ਼ਿਲ੍ਹਾ ਪੱਧਰੀ ਸਮਾਗਮ ਆਯੋਜਿਤ

ਲੁਧਿਆਣਾ , ਜਨਵਰੀ 2021-(ਸਤਪਾਲ ਸਿੰਘ ਦੇਹਡ਼ਕਾ/ ਮਨਜਿੰਦਰ ਗਿੱਲ)-  

ਪੰਜਾਬ ਸਰਕਾਰ ਦੀ ਵਿਸ਼ੇਸ਼ ਮੁਹਿੰਮ 'ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ' ਨੂੰ ਅੱਗੇ ਵਧਾਉਂਦਿਆਂ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਲੁਧਿਆਣਾ ਵਿੱਚ ਇੱਕ ਮੈਗਾ ਸਵੈ-ਰੋਜ਼ਗਾਰ ਲੋਨ ਮੇਲੇ ਦੀ ਸੁਰੂਆਤ ਕੀਤੀ। ਇਸ ਸਬੰਧ ਵਿਚ ਮੁੱਖ ਸਮਾਗਮ ਦੀ ਪ੍ਰਧਾਨਗੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ।

ਪਿਛਲੇ ਸਾਲ ਅਕਤੂਬਰ ਤੋਂੋਂ ਦਸੰਬਰ ਤੱਕ ਕਰਵਾਏ ਗਏ ਵਿਸ਼ੇਸ਼ ਲੋਨ ਮੇਲਿਆਂ ਲੜੀ ਸਮਾਪਤ ਹੋ ਗਈ ਜਿਸ ਵਿੱਚ 1.70 ਲੱਖ ਨੌਜਵਾਨਾਂ ਨੂੰ ਪੰਜਾਬ ਦੇ ਵੱਖ-ਵੱਖ ਬੈਂਕਾਂ ਤੋਂ ਸਵੈ-ਰੁਜ਼ਗਾਰ ਲਈ ਕਰਜ਼ੇ ਮੁਹੱਈਆ ਕਰਵਾਉਣ ਵਿੱਚ ਮੱਦਦ ਕੀਤੀ ਗਈ।

ਸ੍ਰੀ ਸਰਕਾਰੀਆ ਵੱਲੋਂ ਦਫ਼ਤਰ ਜ਼ਿਲ੍ਹਾ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਲੁਧਿਆਣਾ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਰੋਹ ਦੌਰਾਨ 5 ਲਾਭਪਾਤਰੀਆਂ ਨੂੰ ਕਰਜ਼ਾ ਪ੍ਰਵਾਨਗੀ ਸਰਟੀਫਿਕੇਟ ਵੀ ਸੌਂਪੇ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ, 15 ਲੱਖ ਤੋਂ ਵੱਧ ਨੌਜਵਾਨਾਂ ਨੂੰ ਨਿੱਜੀ/ਸਰਕਾਰੀ ਖੇਤਰ ਜਾਂ ਸਵੈ-ਰੋਜ਼ਗਾਰ ਕੇ ਕਾਬਲ ਬਣਾਇਆ ਹੈ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਮਾਰਚ, 2017 ਵਿੱਚ ਸੂਬੇ ਦੀ ਵਾਗਡੋਰ ਸੰਭਾਲਦਿਆਂ ਇਸ ਯੋਜਨਾ ਤਹਿਤ ਰੋਜ਼ਾਨਾ 1100 ਨੌਜਵਾਨਾਂ ਨੂੰ ਫਾਇਦਾ ਹੋ ਰਿਹਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਸਮੇਂ ਦੌਰਾਨ 8.8 ਲੱਖ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਦੇ ਕਾਬਲ ਬਣਾਇਆ ਹੈ, ਜਦੋਂ ਕਿ 5.69 ਲੱਖ ਨੌਜਵਾਨਾਂ ਨੂੰ ਪ੍ਰਾਈਵੇਟ ਖੇਤਰ ਵਿਚ ਅਤੇ 58,258 ਸਰਕਾਰੀ ਖੇਤਰ ਵਿਚ ਨੌਕਰੀ ਮਿਲੀ।

ਨਾਰੀ ਸਸ਼ਕਤੀਕਰਨ ਲਈ ਇਕ ਵੱਡੀ ਪਹਿਲਕਦਮੀ ਤਹਿਤ ਪੰਜਾਬ ਸਰਕਾਰ ਵੱਲੋਂ ਰਾਸ਼ਟਰੀ ਬਾਲੜੀ ਦਿਵਸ ਮੌਕੇ ਮਹਿਲਾ ਸਸ਼ਕਤੀਕਰਨ ਲਈ ਇੱਕ ਵੱਡੀ ਪਹਿਲ ਕਰਦਿਆਂ ਸਮਾਜ ਨੂੰ ਬੱਚੀਆਂ ਦੀ ਆਜ਼ਾਦੀ ਲਈ ਅੱਗੇ ਆਉਣ ਦਾ ਸੁਨੇਹਾ ਦਿੱਤਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੜਕੀ ਬਾਲ ਲਿੰਗ ਅਨੁਪਾਤ ਨੂੰ ਹੋਰ ਬਿਹਤਰ ਬਣਾਉਣ ਲਈ ਜ਼ਮੀਨੀ ਪੱਧਰ ਦੀ ਜਾਗਰੂਕਤਾ ਪੈਦਾ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ 2013-14 ਵਿੱਚ ਲਿੰਗ ਅਨੁਪਾਤ 890/1000 ਤੋਂ ਵੱਧ ਕੇ 2019-20 ਦੌਰਾਨ 920/1000 ਤੱਕ ਪੁੱਜ ਗਈ ਹੈ ਅਤੇ ਪੰਜਾਬ ਸਰਕਾਰ ਵੱਲੋਂ ਜਨਵਰੀ ਮਹੀਨੇ ਨੂੰ ਧੀਆਂ ਦੀ ਲੋਹੜੀ ਲਈ ਸਮਰਪਿਤ ਕਰਕੇ ਜਾਗਰੂਕਤਾ ਵੱਲ ਹੋਰ ਕਦਮ ਵਧਾਏ ਗਏ ਹਨ।

ਸ੍ਰੀ ਸਰਕਾਰੀਆ ਵੱਲੋਂ ਪੰਜਾਬ ਸਰਕਾਰ ਦੁਆਰਾ ਮਹਿਲਾ ਸਸ਼ਕਤੀਕਰਨ ਲਈ ਚੁੱਕੇ ਕਦਮਾਂ ਦੀ ਦੀ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਔਰਤਾਂ ਲਈ 30 ਫੀਸਦੀ ਰਾਖਵਾਂਕਰਨ, ਪੰਚਾਇਤ ਅਤੇ ਸਥਾਨਕ ਚੋਣਾਂ ਵਿੱਚ 50 ਫੀਸਦੀ ਰਾਖਵਾਂਕਰਨ, ਹਰੇਕ ਜ਼ਿਲ੍ਹੇ ਵਿੱਚ ਪੀੜਤ ਔਰਤਾਂ ਅਤੇ ਲੜਕੀਆਂ ਲਈ 'ਵਨ ਸਟਾਪ ਸੈਂਟਰ ਸਕੀਮ' ਸੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਬੱਸਾਂ ਵਿੱਚ ਔਰਤਾਂ ਲਈ 50 ਫੀਸਦੀ ਕਿਰਾਏ ਵਿੱਚ ਛੋਟ ਦੀ ਸਕੀਮ ਵੀ ਜਲਦ ਹੀ ਸੁਰੂ ਕੀਤੀ ਜਾਵੇਗੀ।

ਕੈਬਨਿਟ ਮੰਤਰੀ ਨੇ ਇਸ ਮੌਕੇ ਵੱਖ ਵੱਖ ਸਮਾਜਿਕ ਸੁਰੱਖਿਆ ਯੋਜਨਾਵਾਂ ਦੇ ਪੰਜ ਲਾਭਪਾਤਰੀਆਂ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਰਾਸ਼ਨ ਡਿਪੂ ਅਲਾਟਮੈਂਟ ਸਕੀਮ ਦੇ ਲਾਭਪਾਤਰੀਆਂ ਨੂੰ ਮਨਜ਼ੂਰੀ ਪੱਤਰ ਵੀ ਸੌਂਪੇ ਗਏ।

ਇਸ ਮੌਕੇ ਪ੍ਰਮੁੱਖ ਸਖ਼ਸ਼ੀਅਤਾਂ ਵਿੱਚ ਮੇਅਰ ਸ੍ਰੀ ਬਲਕਾਰ ਸਿੰਘ ਸੰਧੂ, ਪੰਜਾਬ ਯੁਵਕ ਵਿਕਾਸ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ, ਪੀ.ਐਮ.ਆਈ.ਡੀ.ਬੀ. ਦੇ ਚੇਅਰਮੈਨ ਅਮਰਜੀਤ ਸਿੰਘ ਟਿੱਕਾ, ਪੀ.ਐਸ.ਆਈ.ਡੀ.ਸੀ. ਦੇ ਚੇਅਰਮੈਨ ਸ੍ਰੀ ਕੇ.ਕੇ. ਬਾਵਾ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ੍ਰੀ ਰਮਨ ਬਾਲਾਸੁਬਰਾਮਨੀਅਮ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਮਲਕੀਤ ਸਿੰਘ ਦਾਖਾ, ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ, ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸ੍ਰੀ ਸੰਦੀਪ ਕੁਮਾਰ ਤੋਂ ਇਲਾਵਾ ਹੋਰ ਵੀ ਸ਼ਾਮਲ ਸਨ।

ਧਾਂਦਰਾ ਕਲੱਸਟਰ ਵਿਕਾਸ ਅਤੇ ਕੰਮ ਦੀ ਰਫਤਾਰ 'ਚ ਸੂਬੇ ਭਰ 'ਚ ਮੋਹਰੀ

ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਅੱਜ ਧਾਂਦਰਾ ਕਲੱਸਟਰ ਦੇ 1.27 ਕਰੋੜ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਗਲਾਡਾ ਈਸਟੈਂਡ ਕਲੱਬ ਦਾ ਬਰੋਸ਼ਰ ਵੀ ਕੀਤਾ ਲਾਂਚ

ਹਰਪ੍ਰੀਤ ਸੰਧੂ ਵੱਲੋਂ ਤਿਆਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400ਵੇਂ ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਕੈਲੰਡਰ ਕੀਤਾ ਜਾਰੀ

ਲੁਧਿਆਣਾ , ਜਨਵਰੀ 2021-(ਸਤਪਾਲ ਸਿੰਘ ਦੇਹਡ਼ਕਾ/ ਮਨਜਿੰਦਰ ਗਿੱਲ)-  

ਕੈਬਨਿਟ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਅੱਜ ਹਲਕਾ ਗਿੱਲ ਵਿਧਾਇਕ ਸ੍ਰੀ ਕੁਲਦੀਪ ਸਿੰਘ ਵੈਦ ਨੂੰ ਵਧਾਈ ਦਿੰਦਿਆਂ ਕਿਹਾ ਧਾਂਦਰਾ ਕਲੱਸਟਰ ਨੂੰ ਵਿਕਾਸ ਅਤੇ ਕੰਮ ਦੀ ਰਫਤਾਰ ਦੇ ਮਾਮਲੇ ਵਿੱਚ ਸੂਬੇ ਭਰ ਵਿੱਚ ਮੋਹਰੀ ਅਤੇ ਅਤੇ ਦੇਸ਼ ਭਰ ਵਿੱਚ ਦੂਜੇ ਪਾਏਦਾਨ ਤੇ ਮੰਨਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ ਸ੍ਰੀ ਕੁਲਦੀਪ ਸਿੰਘ ਵੈਦ, ਉਨ੍ਹਾਂ ਦੀ ਟੀਮ ਅਤੇ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਦੇ ਅਧਿਕਾਰੀਆਂ ਦੇ ਯਤਨਾਂ ਸਦਕਾ ਹੀ ਸੰਭਵ ਹੋਇਆ ਹੈ।

ਸ੍ਰੀ ਸਰਕਾਰੀਆ ਨੇ ਅੱਜ ਲੁਧਿਆਣਾ ਦੇ ਨੇੜਲੇ ਪਿੰਡ ਧਾਂਦਰਾ ਵਿਖੇ ਆਯੋਜਿਤ ਸਮਾਰੋਹ ਵਿੱਚ ਧਾਂਦਰਾ ਕਲੱਸਟਰ ਦੇ 1.27 ਕਰੋੜ ਰੁਪਏ ਦੇ ਵੱਖ ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਨ੍ਹਾਂ ਪ੍ਰਾਜੈਕਟਾਂ ਵਿੱਚ ਪੇਂਡੂ ਝੌਂਪੜੀਆਂ, ਇੱਕ ਲਾਇਬ੍ਰੇਰੀ, ਸੀਵਰੇਜ, ਗਲੀਆਂ ਤੋਂ ਇਲਾਵਾ ਹੋਰ ਉਦਘਾਟਨ ਸ਼ਾਮਲ ਹਨ।

ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਸਰਕਾਰੀਆ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਕਰੋੜਾਂ ਰੁਪਏ ਦੇ ਕਈ ਪ੍ਰਾਜੈਕਟ ਸ਼ੁਰੂ ਕੀਤੇ ਜਾ ਚੁੱਕੇ ਹਨ ਅਤੇ ਜਲਦ ਹੀ ਮੁਕੰਮਲ ਹੋ ਜਾਣਗੇ।

ਇਸ ਮੌਕੇ ਉਨ੍ਹਾਂ ਗਿੱਲ ਹਲਕੇ ਦੇ ਵੱਖ-ਵੱਖ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨੂੰ ਚੈੱਕ ਵੀ ਸੌਂਪੇ।

ਬਾਅਦ ਵਿੱਚ ਉਨ੍ਹਾਂ ਲੁਧਿਆਣਾ ਪੂਰਬੀ ਵਿਧਾਇਕ ਸ੍ਰੀ ਸੰਜੇ ਤਲਵਾੜ, ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਗਲਾਡਾ ਦੇ ਮੁੱਖ ਪ੍ਰਸ਼ਾਸਕ ਸ੍ਰੀ ਪੀ.ਐਸ. ਗਿੱਲ ਅਤੇ ਹੋਰਾਂ ਦੀ ਹਾਜ਼ਰੀ ਵਿੱਚ ਸੈਕਟਰ 39-ਏ ਵਿੱਚ ਵਿਕਸਤ ਕੀਤੇ ਜਾ ਰਹੇ ਗਲਾਡਾ ਈਸਟੈਂਡ ਕਲੱਬ ਬਾਰੇ ਬਰੋਸ਼ਰ ਲਾਂਚ ਕੀਤਾ।

ਸ੍ਰੀ ਸੰਜੇ ਤਲਵਾੜ ਨੇ ਦੱਸਿਆ ਕਿ 700 ਮੈਬਰਾਂ ਦੇ ਪਹਿਲੇ ਬੈਚ ਲਈ ਦਰਖਾਸਤਾਂ ਆਮ ਜਨਤਾ ਅਤੇ ਅਧਿਕਾਰੀਆਂ ਤੋਂ 27 ਜਨਵਰੀ, 2021 ਤੋਂ ਮੰਗੀਆਂ ਗਈਆਂ ਹਨ. ਯੋਗਤਾ ਦੇ ਮਾਪਦੰਡ ਵੈੱਬਸਾਈਟ http://glada.gov.in 'ਤੇ ਦਰਸਾਏ ਗਏ ਹਨ। ਉਨ੍ਹਾਂ ਕਿਹਾ ਕਿ ਚਾਹਵਾਨ ਵਿਅਕਤੀ ਨਾਮਜ਼ਦਗੀ ਸਮੇਤ 28 ਫਰਵਰੀ। 2021 ਤੱਕ ਆਪਣੀਆਂ ਅਰਜ਼ੀਆਂ ਦਾਖਲ ਕਰ ਸਕਦੇ ਹਨ।

ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਅੱਜ ਸਥਾਨਕ ਸਰਕਟ ਹਾਊਸ ਵਿਖੇ ਐਡਵੋਕੇਟ ਸ੍ਰੀ ਹਰਪ੍ਰੀਤ ਸੰਧੂ ਦੁਆਰਾ ਤਿਆਰ ਕੀਤਾ ਂਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਰੂਹਾਨੀ ਯਾਤਰਾਂ ਨੂੰ ਦਰਸਾਉਂਦਾ' ਇੱਕ ਕੈਲੰਡਰ ਵੀ ਜਾਰੀ ਕੀਤਾ। ਉਨ੍ਹਾਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400ਵੇਂ ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਕੈਲੰਡਰ ਲਈ ਸ੍ਰੀ ਹਰਪ੍ਰੀਤ ਸੰਧੂ ਦੀ ਸ਼ਲਾਘਾ ਕੀਤੀ।