You are here

ਲੁਧਿਆਣਾ

ਐੱਨ .ਐੱਸ. ਕਿਊ.ਐੱਫ.  ਵੋਕੇਸ਼ਨਲ ਯੂਨੀਅਨ ਪੰਜਾਬ ਵੱਲੋਂ ਦਿੱਲੀ ਟਿੱਕਰੀ ਬਾਰਡਰ ਤੇ ਪਹੁੰਚ ਕੇ ਕੀਤਾ ਕਿਸਾਨਾਂ ਦਾ ਸਮਰਥਨ 

ਜਗਰਾਉਂ ਦਸੰਬਰ 2020(ਮੋਹਿਤ ਗੋਇਲ ਕੁਲਦੀਪ ਸਿੰਘ ਕੋਮਲ) ਐੱਨ ਐੱਸ ਕਿਊ ਐੱਫ ਯੂਨੀਅਨ ਪੰਜਾਬ ਦਾ ਵਫ਼ਦ ਸੂਬਾ ਪ੍ਰਧਾਨ ਦੀ ਅਗਵਾਈ ਹੇਠ ਦਿੱਲੀ ਪੱਕੇ ਧਰਨੇ ਤੇ ਬੈਠੇ ਕਿਸਾਨਾਂ ਦਾ ਸਮਰਥਨ ਕਰਨ ਦੇ ਲਈ ਪਹੁੰਚਿਆ।ਇਸ ਮੌਕੇ ਸੂਬਾ ਪ੍ਰਧਾਨ ਰਾਏ ਸਾਹਿਬ ਸਿੰਘ ਸਿੱਧੂ ਨੇ ਸਟੇਜ ਤੋਂ ਭਾਸ਼ਣ ਦੌਰਾਨ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਾਗੂ ਨਵੇਂ ਖੇਤੀ ਕਾਨੂੰਨਾਂ ਨਾਲ ਸਮੁੱਚੇ ਦੇਸ਼ ਦੇ ਕਿਸਾਨਾਂ, ਮਜ਼ਦੂਰਾਂ ਤੋਂ ਇਲਾਵਾ ਸਮੁੱਚੇ ਕਿਰਤੀ ਵਰਗ ਤੇ ਮਾਰੂ ਅਸਰ ਪੈਣਗੇ। ਇਨ੍ਹਾਂ ਕਾਨੂੰਨਾਂ ਦੇ ਨਤੀਜਿਆਂ ਨਾਲ ਗ਼ਰੀਬੀ, ਬੇਰੁਜ਼ਗਾਰੀ, ਮਹਿੰਗਾਈ ਤੇ ਕਾਲਾ ਬਾਜ਼ਾਰੀ ਸਿਖਰਾਂ ਨੂੰ ਛੂਹੇਗੀ ਅਤੇ ਪਹਿਲਾਂ ਤੋਂ ਹੀ ਕੇਂਦਰ ਸਰਕਾਰ ਨੇ ਨੋਟਬੰਦੀ ਅਤੇ ਜੀ.ਐੱਸ.ਟੀ. ਜਿਹੇ ਗ਼ਲਤ ਫ਼ੈਸਲਿਆਂ ਦੇ ਪੈਦਾ ਕੀਤੇ ਮੰਦਵਾੜੇ ਦੇ ਝੰਬੇ ਵਪਾਰ ਤੇ  ਕਾਰੋਬਾਰ ਦਾ ਧੂੰਆਂ ਨਿਕਲ ਜਾਵੇਗਾ। ਇਸ ਮੌਕੇ ਸੂਬਾ ਪ੍ਰਧਾਨ ਅਤੇ ਸੂਬਾ ਮੀਤ ਪ੍ਰਧਾਨ ਸਵਰਨਜੀਤ ਸਿੰਘ ਵਲੋਂ ਪੱਤਕਰਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਗਿਆ ਕਿ ਮੋਦੀ ਸਰਕਾਰ ਵੱਲੋਂ ਨਵੀਂਆਂ ਆਰਥਿਕ ਨੀਤੀਆਂ ਤਹਿਤ  ਆਰਥਿਕ ਸੁਧਾਰਾਂ ਦੇ ਨਾਮ ਤੇ ਕੋਰੋਨਾ ਵਾਇਰਸ ਦੀ ਆੜ ਵਿੱਚ ਸਮੂਹ ਸਰਕਾਰੀ ਅਦਾਰਿਆਂ ਜਿਵੇਂ ਕਿ ਸਰਕਾਰੀ ਥਰਮਲ, ਬਿਜਲੀ ,ਪਾਣੀ, ਸਿਹਤ ਸਿੱਖਿਆ, ਟਰਾਂਸਪੋਰਟ ,ਬੀਮਾ, ਬੈਂਕਾਂ  ਅਤੇ ਹਵਾਈ ਏਅਰਪਲੇਨ ਆਦਿ ਨੂੰ ਪ੍ਰਾਈਵੇਟ ਕਾਰਪੋਰੇਟਾਂ ਦੇ ਹਵਾਲੇ ਕਰਨ ਦੀ ਨੀਯਤ ਨਾਲ ਸਮੂਹ ਅਦਾਰਿਆਂ ਦਾ ਪੂਰਨ ਨਿੱਜੀਕਰਨ ਕੀਤਾ ਜਾ ਰਿਹਾ ਹੈ। ਸਨਅਤੀ ਵਿਕਾਸ ਦੇ ਨਾਂ ਹੇਠ ਆਦਿਵਾਸੀਆਂ, ਕਿਸਾਨਾਂ, ਖੇਤ ਮਜ਼ਦੂਰਾਂ ਦੀਆਂ ਜ਼ਮੀਨਾਂ, ਜਲ, ਜੰਗਲ, ਕੋਇਲਾ ਖਾਣਾਂ ਆਦਿ ਜਬਰੀ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕੀਤੇ ਜਾ ਰਹੇ ਹਨ। ਪੰਜਾਬ ਦੇ ਸਮੂਹ ਕਿਸਾਨਾਂ ਅਤੇ ਖ਼ਾਸ ਕਰਕੇ ਨੌਜਵਾਨ ਵਰਗ ਨੂੰ ਗਗਨਦੀਪ ਸਿੰਘ ਜ਼ਿਲ੍ਹਾ ਸਕੱਤਰ (ਮੋਗਾ) ਨੇ ਕਿਸਾਨ ਅੰਦੋਲਨ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਕਿਉਂਕਿ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਵਿਖੇ ਇਸ ਧਰਨੇ ਨੂੰ ਪੱਕਾ ਧਰਨਾ ਐਲਾਨ ਦਿੱਤਾ ਹੈ ਅਤੇ ਕਿਸਾਨ ਯੂਨੀਅਨਾਂ ਉਦੋਂ ਤੱਕ ਇਹ ਧਰਨਾ ਨਹੀਂ ਚੁੱਕਣਗੀਆਂ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ।ਇਸ ਮੌਕੇ ਸਮੂਹ ਆਗੂਆਂ ਵਲੋਂ ਟ੍ਰੈਕਟਰਾਂ ਟਰਾਲੀਆਂ ਉੱਤੇ ਰਿਫਲੈਕਟਰ ਲਗਾਉਣ ਦੀ ਸੇਵਾ ਵੀ ਕੀਤੀ ਗਈ ਅਤੇ ਅੱਗੇ ਤੋਂ ਵੀ ਕਿਸਾਨ ਯੂਨੀਅਨ ਨੂੰ ਪੂਰਾ ਸਮਰਥਨ ਦੇਣ ਦਾ ਵਾਅਦਾ ਕੀਤਾ। ਇਸ ਮੌਕੇ ਸੂਬਾ ਪ੍ਰਧਾਨ ਰਾਇ ਸਾਹਿਬ ਸਿੰਘ ਸਿੱਧੂ, ਸੂਬਾ ਮੀਤ ਪ੍ਰਧਾਨ ਸਵਰਨਜੀਤ ਸਿੰਘ ਅਤੇ ਨਵਨੀਤ ਲੰਮਾ, ਜਿਲਾ ਪ੍ਰਧਾਨ ਫਤਿਹਗੜ੍ਹ ਸਾਹਿਬ ਜਸਵਿੰਦਰ ਸਿੰਘ, ਮੋਹਿੰਦਰ ਪਾਲ ਸਿੰਘ ਅਤੇ ਸੰਜੇ ਉੱਪਲ, ਬਲਵੰਤ ਸਿੰਘ ਬਠਿੰਡਾ, ਹਰਜੀਤ ਸਿੰਘ ਬਠਿੰਡਾ, ਨਿਤਿਨ ਭੰਡਾਰੀ ਮੀਤ ਪ੍ਰਧਾਨ ਫਤਿਹਗੜ੍ਹ ਸਾਹਿਬ, ਸੁਖਜਿੰਦਰ ਸਿੰਘ ਅਤੇ ਸੁਖਵਿੰਦਰ ਸਿੰਘ ਜਿਲਾ ਫਤਿਹਗੜ੍ਹ, ਗਗਨਦੀਪ ਸਿੰਘ ਬਰਨਾਲਾ, ਦਸ਼ਮੇਸ਼ ਸਿੰਘ ਮਾਨਸਾ ਅਤੇ ਹੋਰ ਅਧਿਆਪਕ ਸਾਥੀ ਹਾਜ਼ਰ ਹੋਏ।

ਦਿੱਲੀ ਕਿਰਸਾਨੀ ਸੰਘਰਸ਼ ਚ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਂਟ-ਗੁਰਦੀਪ ਸਿੰਘ ਕੋਟ ਉਮਰਾ

ਜਗਰਾਉਂ ਦਸੰਬਰ 2020(ਮੋਹਿਤ ਗੋਇਲ ਕੁਲਦੀਪ ਸਿੰਘ ਕੋਮਲ) ਕੇਂਦਰ ਦੀ ਮੋਦੀ ਸਰਕਾਰ ਦੇ ਖਿਲਾਫ ਪਿਛਲੇ 26 ਦਿਨ ਤੋਂ  ਖੇਤੀ ਬਿਲਾਂ ਨੂੰ ਰੱਦ ਕਰਵਾਉਣ ਲਈ ਚਲ ਰਹੇ ਸੰਘਰਸ਼ ਵਿੱਚ ਜਾਨਾਂ ਗਵਾ ਚੁਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਅੱਜ ਇਥੇ ਸੰਯੁਕਤ ਮੋਰਚੇ ਦੇ ਸੱਦੇ ਤੇ ਕੁਲ ਹਿੰਦ ਕਿਸਾਨ ਸਭਾ ਜਗਰਾਓਂ ਤਹਿਸੀਲ ਸਕੱਤਰ ਗੁਰਦੀਪ ਸਿੰਘ ਕੋਟ ਉਮਰਾ, ਤਹਿਸੀਲ ਪ੍ਰਧਾਨ ਗੁਰਮੀਤ ਸਿੰਘ ਮੀਤਾ, ਮੀਤ ਪ੍ਰਧਾਨ ਲਖਵੀਰ ਸਿੰਘ, ਮਧੇਪੁਰਾ ਦੀ ਅਗਵਾਈ ਵਿਚ ਕਿਸਾਨ ਮੋਰਚੇ ਵਿਚ ਸ਼ਹੀਦ ਹੋਏ ਕਿਸਾਨਾਂ ਨੂੰ ਮਧੇਪੁਰਾ,ਪਰਜੀਆ, ਕੋਟ ਉਮਰਾ, ਬਾਘੀਆਂ ਖ਼ੁਰਦ, ਅਤੇ ਵੱਖ-ਵੱਖ ਪਿੰਡਾਂ ਵਿੱਚ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ ਇਸ ਸਮੇਂ ਸੀਟੁ ਆਗੂ ਮੁਖਤਿਆਰ ਸਿੰਘ ਢੋਲਣ, ਖੜਕ ਸਿੰਘ ਭਗਵਾਨ ਸਿੰਘ ਬਾਘੀਆਂ, ਗੁਰਦੀਪ ਸਿੰਘ ਬਾਘੀਆਂ, ਗੁਰਵਿੰਦਰ ਸਿੰਘ ਦਿਉਲ, ਵੀਰ ਸਿੰਘ ਆਦਿ ਕਿਸਾਨ ਤੇ ਮਜ਼ਦੂਰ ਆਗੂ ਸ਼ਾਮਲ ਸਨ।

ਵਿਆਹੁਤਾ ਨਾਲ ਗੈਂਗ ਰੇਪ ਕਰਨ ਵਾਲੇ ਚਦ ਘੰਟਿਆਂ 'ਚ ਕਾਬੂ

 

 

ਮੁੱਲਾਂਪੁਰ ਦਾਖਾ/ਲੁਧਿਆਣਾ , ਦਸੰਬਰ  2020  -( ਸਤਪਾਲ ਸਿੰਘ ਦੇਹਡ਼ਕਾ/ ਮਨਜਿੰਦਰ ਗਿੱਲ)-   

ਵਿਆਹ ਸਮਾਗਮ 'ਚ ਮਹਿੰਦੀ ਲਗਵਾਉਣ ਬਹਾਨੇ ਸੱਦੀ ਵਿਆਹੁਤਾ ਨੂੰ ਇੱਕ ਐੱਨਆਰਆਈ ਦੀ ਕੋਠੀ ਵਿਚ ਲੈ ਜਾ ਕੇ 5 ਨੌਜਵਾਨਾਂ ਵੱਲੋਂ ਗੈਂਗ ਰੇਪ ਕੀਤਾ ਗਿਆ। ਇਸ ਗੈਂਗ ਰੇਪ ਦੇ 5 ਦੋਸ਼ੀਆਂ ਵਿਚੋਂ ਮੁੱਲਾਂਪੁਰ ਦਾਖਾ ਦੀ ਪੁਲਿਸ ਨੇ 4 ਨੂੰ ਚੰਦ ਘੰਟਿਆਂ ਵਿਚ ਗਿ੍ਫਤਾਰ ਕਰ ਲਿਆ। ਪ੍ਰਰੈਸ ਕਾਨਫ੍ੰਸ ਦੌਰਾਨ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਡੀਐੱਸਪੀ ਦਾਖਾ ਗੁਰਬੰਸ ਸਿੰਘ ਬੈਂਸ ਅਤੇ ਥਾਣਾ ਮੁਖੀ ਇੰਸਪੈਕਟਰ ਪਰੇਮ ਸਿੰਘ ਭੰਗੂ ਨੇ ਦੱਸਿਆ ਕਿ ਲੁਧਿਆਣਾ ਦੇ ਹੈਬੋਵਾਲ ਇਲਾਕੇ ਦੀ ਰਹਿਣ ਵਾਲੀ ਪੀੜ੍ਹਤ ਮਹਿਲਾ ਵਿਆਹਾਂ ਸ਼ਾਦੀਆਂ ਅਤੇ ਹੋਰ ਸਮਾਗਮਾ ਵਿੱਚ ਮਹਿੰਦੀ ਲਗਾਉਣ ਦਾ ਕੰਮ ਕਰਦੀ ਹੈ ਅਤੇ ਬੀਤੀ ਰਾਤ ਜਸਕਰਨ ਸਿੰਘ ਜਸ ਉਰਫ ਮਨੀ ਨਾਮ ਦੇ ਨੌਜਵਾਨ ਨੇ ਉਸਨੂੰ ਫੋਨ 'ਤੇ ਕਿਹਾ ਕਿ ਉਹਨਾਂ ਦੇ ਪਰਿਵਾਰ ਵਿੱਚ ਵਿਆਹ ਹੈ ਅਤੇ ਉਹਨਾਂ ਨੇ ਮਹਿੰਦੀ ਲਗਵਾਉਣੀ ਹੈ।

ਗੱਲਬਾਤ ਉਪਰੰਤ ਜਸਕਰਨ ਸਿੰਘ ਨੇ ਆਪਣੇ ਦੋ ਸਾਥੀਆਂ ਨੂੰ ਅਲਟੋ ਕਾਰ ਵਿੱਚ ਉਕੱਤ ਮਹਿਲਾ ਨੂੰ ਲੈ ਕੇ ਆਉਣ ਲਈ ਭੇਜ ਦਿੱਤਾ ਤਾਂ ਦਿੱਤੇ ਟਿਕਾਣੇ 'ਤੇ ਪਹੁੰਚ ਕੇ ਉਹਨਾਂ ਮੁੜ ਉਕਤ ਮਹਿਲਾ ਦੀ ਜਸਕਰਨ ਨਾਲ ਗੱਲਬਾਤ ਕਰਵਾਈ ਅਤੇ ਫਿਰ ਉਸਨੂੰ ਆਪਣੇ ਨਾਲ ਕਾਲੇ ਰੰਗ ਦੀ ਅਲਟੋ ਕਾਰ ਵਿੱਚ ਬਿਠਾ ਕੇ ਪਿੰਡ ਮੰਡਿਆਣੀ ( ਮੁੱਲਾਂਪੁਰ ਨੇੜੇ ) ਇਕ ਐੱਨਆਰਆਈਜ ਦੀ ਕੋਠੀ ਵਿੱਚ ਲੈ ਆਏ ਜਿੱਥੇ ਤਿੰਨ ਹੋਰ ਨੌਜਵਾਨ ਪਹਿਲਾਂ ਹੀ ਮੌਜੂਦ ਸਨ। ਜਿਹਨਾਂ ਨੇ ਉਸ ਨਾਲ ਬਲਾਤਕਾਰ ਕੀਤਾ। ਡੀਐੱਸਪੀ ਦਾਖਾ ਨੇ ਦੱਸਿਆ ਕਿ ਪੀੜ੍ਹਤਾ ਅਨੁਸਾਰ ਜਦੋਂ ਉਸਨੇ ਕਿਹਾ ਕਿ ਇਥੇ ਤਾਂ ਕੋਈ ਵਿਆਹ ਵਗੈਰਾ ਨਹੀਂ ਲੱਗਦਾ ਤਾਂ ਉਸਦੇ ਵਿਰੋਧ ਕਰਨ 'ਤੇ ਉੱਥੇ ਮੌਜੂਦ ਜਸਕਰਨ ਸਿੰਘ ਜਸ ਉਰਫ ਮਨੀ, ਵਰਿੰਦਰ ਵਿੱਕੀ ਅਤੇ ਸੁਖਵਿੰਦਰ ਸਿੰਘ ਵਾਸੀਆਨ ਮੰਡਿਆਣੀ ਅਤੇ ਤਲਜਿੰਦਰ ਸਿੰਘ ਅਤੇ ਖੁਸ਼ਪ੍ਰਰੀਤ ਸਿੰਘ ਵਾਸੀ ਭਨੋਹੜ ਨੇ ਉਸ ਨਾਲ ਜਬਰਦਸਤੀ ਬਲਾਤਕਾਰ ਕੀਤਾ। ਬੈਂਸ ਨੇ ਦੱਸਿਆ ਕਿ ਘਟਨਾ ਦੇ ਤੁਰੰਤ ਬਾਅਦ ਥਾਣਾ ਦਾਖਾ ਦੇ ਮੁਖੀ ਇੰਸਪੈਕਟਰ ਪਰੇਮ ਸਿੰਘ ਭੰਗੂ ਦੀ ਅਗਵਾਈ ਵਿਚ ਪੁਲਿਸ ਪਾਰਟੀ ਨੇ ਅਲਟੋ ਕਾਰ ਸਮੇਤ ਚਾਰ ਦੋਸ਼ੀਆਂ ਨੂੰ ਕਾਬੂ ਕਰ ਲਿਆ। ਉਹਨਾਂ ਦੱਸਿਆ ਕਿ ਕਾਬੂ ਕੀਤੇ ਨੌਜਵਾਨਾਂ ਦੀ ਪਛਾਣ ਵਰਿੰਦਰ ਸਿੰਘ ਉਰਫ ਵਿੱਕੀ ਅਤੇ ਸੁਖਵਿੰਦਰ ਸਿੰਘ ਵਾਸੀਆਨ ਮੰਡਿਆਣੀ ਅਤੇ ਤਲਜਿੰਦਰ ਸਿੰਘ ਅਤੇ ਖੁਸ਼ਪ੍ਰਰੀਤ ਸਿੰਘ ਵਾਸੀਆਨ ਭਨੋਹੜ ਵੱਜੋਂ ਹੋਈ ਹੈ ਅਤੇ ਪੰਜਵੇਂ ਕਥਿਤ ਦੋਸ਼ੀ ਜਸਕਰਨ ਸਿੰਘ ਜੱਸ ਉਰਫ ਮਨੀ ਨੂੰ ਕਾਬੂ ਕਰਨ ਲਈ ਛਾਪੇਮਾਰੀ ਜਾਰੀ ਹੈ।

 

 

ਬਲੌਜ਼ਮ ਸਕੂਲ ਨੇ ਮਨਾਇਆ ਸ਼ਹੀਦੀ ਦਿਹਾੜਾ

 

ਜਗਰਾਓਂ /ਸਿੱਧਵਾਂ ਬੇਟ, ਦਸੰਬਰ  2020 - (ਜਸਮੇਲ ਗਾਲਿਬ /  ਮਨਜਿੰਦਰ ਗਿੱਲ )- 

ਬਲੌਜ਼ਮ ਕਾਨਵੈਂਟ ਸਕੂਲ ਵਿਖੇ ਸ਼ਨੀਵਾਰ ਨੂੰ ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਮੌਕੇ ਸਰਬੱਤ ਦੇ ਭਲੇ ਦੀ ਅਰਦਾਸ ਅਤੇ ਕਿਸਾਨਾਂ ਦੀ ਕਾਮਯਾਬੀ ਦੀ ਕਾਮਨਾ ਵੀ ਕੀਤੀ ਗਈ। ਪਿ੍ਰੰਸੀਪਲ ਡਾ. ਅਮਰਜੀਤ ਕੌਰ ਨਾਜ਼ ਨੇ ਕਿਹਾ ਕਿ ਧਰਮ ਦੀ ਚਾਦਰ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਨੇ ਆਪਣੀ ਸ਼ਹੀਦੀ ਦੇ ਕੇ ਇੱਕ ਮਿਸਾਲ ਕਾਇਮ ਕੀਤੀ ਸੀ ਕਿ ਜਬਰ ਤੇ ਜ਼ੁਲਮ ਕਦੇ ਸਿਦਕ ਨੂੰ ਤੋੜ ਨਹੀਂ ਸਕਦਾ।

ਸਕੂਲ ਦੇ ਚੇਅਰਮੈਨ ਹਰਭਜਨ ਸਿੰਘ ਜੌਹਲ ਅਤੇ ਪ੍ਰਧਾਨ ਮਨਪ੍ਰਰੀਤ ਸਿੰਘ ਬਰਾੜ ਨੇ ਸ਼ਹੀਦੀ ਦਿਹਾੜੇ ਤੇ ਗੁਰੂ ਸਾਹਿਬ ਨੂੰ ਕੋਟਿ-ਕੋਟਿ ਪ੍ਰਣਾਮ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਆਪਣੇ ਧਰਮ ਪ੍ਰਤੀ ਹੋਈਆਂ ਇਹਨਾਂ ਕੁਰਬਾਨੀਆਂ ਨਾਲ ਜਾਣੂੰ ਕਰਵਾਉਣਾ ਅਸੀਂ ਆਪਣਾ ਫ਼ਰਜ਼ ਸਮਝਦੇ ਹਾਂ। ਸ਼ਹੀਦੀ ਪੁਰਬ ਮੌਕੇ ਸ੍ਰੀ ਗੁਰੂ ਗ੍ੰਥ ਸਾਹਿਬ ਜੀ ਦੇ ਚਰਨ ਸਕੂਲ ਵਿੱਚ ਪਵਾਉਂਦੇ ਹੋਏ ਜਪੁਜੀ ਸਾਹਿਬ ਜੀ ਦੇ ਪਾਠ ਅਤੇ ਨੌਵੇਂ ਪਾਤਸ਼ਾਹ ਜੀ ਦੇ ਸਲੋਕ ਪੜ੍ਹੇ ਗਏ। ਇਸ ਮੌਕੇ ਸਰਬੱਤ ਦੇ ਭਲੇ ਦੀ ਅਰਦਾਸ ਦੇ ਨਾਲ ਹੀ ਕਿਸਾਨਾਂ ਦੀ ਕਾਮਯਾਬੀ ਦੀ ਕਾਮਨਾ ਵੀ ਕੀਤੀ ਗਈ ਕਿ ਉਹ ਸਿਦਕ ਨਾਲ ਮੋਰਚਾ ਫ਼ਤਹਿ ਕਰ ਕੇ ਪੰਜਾਬ ਦੀ ਖ਼ੁਸ਼ਹਾਲੀ ਮੁੜ ਬਰਕਰਾਰ ਰੱਖਣ। ਅਧਿਆਪਕਾਂ ਅਤੇ ਬੱਚਿਆਂ ਵੱਲੋਂ ਸਮਾਗਮ ਵਿਚ ਸ਼ਮੂਲੀਅਤ ਕੀਤੀ ਗਈ।

ਲੁਧਿਆਣਾ 'ਚ ਨਵ ਵਿਆਹੁਤਾ ਲੜਕੀ ਨਾਲ ਸਮੂਹਿਕ ਜਬਰ ਜਨਾਹ

ਲੁਧਿਆਣਾ , ਦਸੰਬਰ  2020  -( ਸਤਪਾਲ ਸਿੰਘ ਦੇਹਡ਼ਕਾ/ ਮਨਜਿੰਦਰ ਗਿੱਲ)-    

 ਲੁਧਿਆਣਾ ਦੇ ਪਿੰਡ ਮੰਡਿਆਣੀ ਕਲਾਂ 'ਚ ਪੰਜ ਨੌਜਵਾਨਾਂ ਵਲੋਂ ਇਕ ਨਵ ਵਿਆਹੁਤਾ ਲੜਕੀ ਨਾਲ ਸਮੂਹਿਕ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਪੀੜਤ ਲੜਕੀ ਲੁਧਿਆਣਾ ਦੇ ਹੈਬੋਵਾਲ ਦੀ ਰਹਿਣ ਵਾਲੀ ਹੈ ਅਤੇ ਵਿਆਹ ਸ਼ਾਦੀਆਂ 'ਚ ਮਹਿੰਦੀ ਲਗਾਉਣ ਦਾ ਕੰਮ ਕਰਦੀ ਹੈ। ਉਕਤ ਦੋਸ਼ੀਆਂ ਨੇ ਉਸ ਨੂੰ ਵਿਆਹ 'ਚ ਮਹਿੰਦੀ ਲਗਾਉਣ ਦਾ ਕਹਿ ਕੇ ਐਮ. ਬੀ. ਡੀ. ਮਾਲ ਨੇੜੇ ਬੁਲਾਇਆ ਸੀ, ਜਿੱਥੋਂ ਕਿ ਇਹ ਦੋਸ਼ੀ ਉਸ ਨੂੰ ਪਿੰਡ ਮੰਡਿਆਣੀ ਸਥਿਤ ਇਕ ਕੋਠੀ ਵਿਚ ਲੈ ਗਏ ਅਤੇ ਉੱਥੇ ਪੰਜ ਨੌਜਵਾਨਾਂ ਨੇ ਉਸ ਨਾਲ ਜਬਰ ਜਨਾਹ ਕੀਤਾ। ਜਬਰ ਜਨਾਹ ਕਰਨ ਉਪਰੰਤ ਦੋਸ਼ੀ ਲੜਕੀ ਨੂੰ ਲੁਧਿਆਣਾ ਦੇ ਗ੍ਰੈਂਡ ਵਾਕ ਮਾਲ ਦੇ ਬਾਹਰ ਸੁੱਟ ਕੇ ਫ਼ਰਾਰ ਹੋ ਗਏ, ਜਿੱਥੇ ਕਿ ਉਸ ਨੇ ਆਪਣੇ ਪਤੀ ਨੂੰ ਫੋਨ ਕਰਕੇ ਬੁਲਾਇਆ। ਪੀੜਤ ਲੜਕੀ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਜਾਂਚ ਕਰ ਰਹੇ ਅਧਿਕਾਰੀ ਉਪ ਪੁਲਿਸ ਕਪਤਾਨ ਗੁਰਬੰਸ ਸਿੰਘ ਨੇ ਦੱਸਿਆ ਕਿ ਸਾਰੇ ਕਥਿਤ ਦੋਸ਼ੀਆਂ ਦੀ ਸ਼ਨਾਖ਼ਤ ਕਰ ਲਈ ਗਈ ਹੈ ਅਤੇ ਇਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।  

ਜਗਰਾਉਂ ਇਲਾਕੇ ਵਿੱਚ ਇਕ ਨੋਜਵਾਨ ਵਿਅਕਤੀ ਦਾ ਹੋਇਆ ਕ਼ਤਲ 

ਜਗਰਾਉਂ ਦਸੰਬਰ 2020(ਮੋਹਿਤ ਗੋਇਲ ਕੁਲਦੀਪ ਸਿੰਘ ਕੋਮਲ) mਅੱਜ ਇਥੇ ਜਗਰਾਉਂ ਦੇ ਨੇੜਲੇ ਪਿੰਡ ਸਿੱਧਵਾਂ ਖੁਰਦ ਵਿਖੇ ਤਿੰਨ ਵਿਅਕਤੀਆਂ ਵੱਲੋਂ ਇੱਕ ਵਿਅਕਤੀ ਨੂੰ ਮੋਟਰ ਤੇ ਲਿਜਾ ਕੇ ਉਸ ਦਾ ਕਤਲ ਕਰ ਦਿੱਤਾ ਗਿਆ ਇਸ ਵਾਰਦਾਤ ਦਾ ਜਦੋਂ ਪਿੰਡ ਵਿੱਚ ਪਤਾ ਲੱਗਾ ਤਾਂ ਪਿੰਡ ਵਿੱਚ ਸਨਸਨੀ ਫੈਲ ਗਈ ਮਿਰਤਕ ਜਿਸ ਦਾ ਨਾਮ ਰਣਧੀਰ ਸਿੰਘ ਪੁੱਤਰ ਅਮਰਜੀਤ ਸਿੰਘ ਪਿੰਡ ਸਿੱਧਵਾਂ ਖੁਰਦ ਦਾ ਵਾਸੀ ਹੈ ਤੇ ਉਸ ਦੇ ਭਰਾ ਸਤਪਾਲ ਸਿੰਘ ਨੇ ਪੁਲਿਸ ਨੂੰ ਬਿਆਨ ਕਰਵਾਉਂਦਿਆਂ ਇਹ ਸਾਰੀ ਘਟਨਾ ਬਾਰੇ  ਦੱਸਿਆ , ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਮ੍ਰਿਤਕ ਦੇ ਭਰਾ ਅਤੇ ਸਾਲੇ ਨੇ ਦੋਸ਼ੀਆਂ ਤੇ ਗੰਭੀਰ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਉਹ ਮੱਝਾਂ ਦੇ ਬਹਾਣੇ ਉਸ ਨੂੰ ਨਾਲ ਲਿਜਾ ਕੇ ਉਸ ਦਾ ਕਤਲ ਕਰ ਦਿੱਤਾ ਉਨ੍ਹਾਂ ਇਹ ਵੀ ਕਿਹਾ ਕਿ ਪੁਲਿਸ ਇਸ ਮਾਮਲੇ ਤੇ ਢਿੱਲੀ ਕਾਰਵਾਈ ਕਰ ਰਹੀ ਹੈ, ਉਨ੍ਹਾਂ ਦੇ ਕਹਿਣ ਮੁਤਾਬਕ ਪੁਲਿਸ ਰਾਜਨਿਤਿਕ ਦਬਾ ਹੇਠ ਚੱਲ ਰਹੀ ਹੈ ਅਤੇ ਦੋਸ਼ੀਆਂ ਨੂੰ ਗਿ੍ਰਫਤਾਰ ਨਹੀਂ ਕਰ ਰਹੀ 
ਇਸ ਮਾਮਲੇ ਵਾਰੇ ਜਦੋਂ ਲੁਧਿਆਣਾ ਦਿਹਾਤੀ ਦੇ ਡੀ ਐਸ ਪੀ ਗੁਰਦੀਪ ਸਿੰਘ ਗੋਸਲ ਜੀ ਨੇ ਦੱਸਿਆ ਕਿ ਪੁਲਿਸ ਇਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ ਜਿਵੇਂ ਹੀ ਉਨ੍ਹਾਂ ਦੇ ਸਾਹਮਣੇ ਕੁਝ ਤੱਥ ਆਉਣਗੇ ਉਹ ਮੀਡੀਆ ਸਾਹਮਣੇ ਰੱਖੇ ਜਾਣ ਗੇ ਉਨ੍ਹਾਂ ਕਿਹਾ ਕਿ ਪੁਲਿਸ ਮਾਮਲੇ ਦੀ ਬੜੀ ਹੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।

ਮਨਦੀਪ ਬਰਾੜ ਰੇਡੀਓ ਧੀਮਾਨ ਵੱਲੋਂ ਅੱਜ ਕਿਸਾਨਾਂ ਦੇ ਹੱਕ ਵਿੱਚ ਪ੍ਰੋਗਰਾਮ

ਜਗਰਾਉਂ ,ਦਸੰਬਰ 2020 -(ਅਮਿਤ ਖੰਨਾ/ ਮਨਜਿੰਦਰ ਗਿੱਲ )- 

ਕੈਨੇਡਾ ਦੇ ਵਿਨੀਪੈੱਗ ਵਿਖੇ ਅੱਜ  ਮਨਦੀਪ  ਬਰਾੜ ਰੇਡੀਓ ਧਮਾਲ ਵੱਲੋਂ ਅੱਜ ਕਿਸਾਨਾਂ ਦੇ ਹੱਕ ਵਿੱਚ  ਪ੍ਰੋਗਰਾਮ ਆਯੋਜਿਤ ਕੀਤਾ ਜਾ ਰਿਹਾ ਹੈ ਜਿਸਦੇ ਵਿਚ ਕਿਸਾਨ ਕੇਂਦਰ ਸਰਕਾਰ ਵੱਲੋਂ  ਕਾਲੇ ਕਾਨੂੰਨ ਨੂੰ ਰੱਦ ਕਰਵਾਉਣ ਲਈ  ਸਾਨੂੰ ਕਿਸਾਨਾਂ ਦਾ ਸਾਥ ਦੇਣਾ ਚਾਹੀਦਾ ਹੈ  ਇਹ ਜਾਣਕਾਰੀ ਸਾਨੂੰ ਅਮਨਵੀਰ ਸਿੰਘ ਖਹਿਰਾ ਵਿਨੀਪੈੱਗ ਕੈਨੇਡਾ ਨੇ ਦਿੱਤੀ

ਕਿਸਾਨਾਂ ਦਾ ਜਥਾ ਦਿੱਲੀ ਨੂੰ ਰਵਾਨਾ

ਸਿੱਧਵਾਂ ਬੇਟ (ਜਸਮੇਲ ਗਾਲਿਬ)

ਇੱਥੋਂ ਥੋੜ੍ਹੀ ਦੂਰ ਪਿੰਡ ਗਾਲਿਬ ਰਣ ਸਿੰਘ ਚ' ਮਾਸਟਰ ਜਸਵੀਰ ਸਿੰਘ ਦੀ ਅਗਵਾਈ ਵਿੱਚ ਕਿਸਾਨਾਂ ਤੇ ਮਜ਼ਦੂਰਾਂ ਦਾ ਜੱਥਾ ਦਿੱਲੀ ਨੂੰ ਰਵਾਨਾ ਹੋਇਆ। ਇਸ ਸਮੇਂ ਮਾਸਟਰ ਜਸਵੀਰ ਸਿੰਘ ਨੇ ਕਿਹਾ ਕਿ ਅਸੀਂ ਕੇਂਦਰ ਤੋਂ ਕਾਲੇ ਕਾਨੂੰਨਾਂ ਨੂੰ ਵਾਪਸ ਕਰਵਾਏ ਤੋਂ ਬਿਨਾਂ ਪਿੱਛੇ ਨਹੀਂ ਹਟਾਂਗੇ।ਉਹਨਾਂ ਕਿਹਾ ਕਿ ਸਰਕਾਰ ਅੰਬਾਨੀ-ਅਡਾਨੀ ਦੀ ਸਰਕਾਰ ਹੈ ਇਨ੍ਹਾਂ ਨੂੰ ਕਿਸਾਨਾਂ ਤੇ ਮਜ਼ਦੂਰਾਂ ਦੀ ਕੋਈ ਪ੍ਰਵਾਹ ਨਹੀਂ ਹੈ ਉਨ੍ਹਾਂ ਕਿਹਾ ਕਿ ਅਸੀਂ ਆਪਣੇ ਆਖਰੀ ਦਮ ਤੱਕ ਲੜਦੇ ਰਹਾਂਗੇ। ਇਸ ਸਮੇਂ ਮਾਸਟਰ ਜਸਵੀਰ ਸਿੰਘ ਨੇ ਕਿਹਾ ਹੈ ਕਿ ਕਿਸਾਨ ਮਾਰੂ ਇਨ੍ਹਾਂ ਤਿੰਨ ਕਾਲੇ ਕਨੂੰਨਾਂ ਦਾ ਉਹ ਪੂਰਨ ਤੌਰ ਤੇ ਬਾਈਕਾਟ ਕਰਦੇ ਹਨ ਅਤੇ ਕੇਂਦਰ ਸਰਕਾਰ ਕੋਲ ਇਹ ਮੰਗ ਕਰਦੇ ਹਨ ਕਿ ਜਲਦ ਤੋਂ ਜਲਦ ਇਹ ਕਾਨੂੰਨ ਨੂੰ ਵਾਪਸ ਲਏ ਜਾਣ।ਏਸ ਸਮੇਂ ਪ੍ਰਧਾਨ ਦਰਸ਼ਨ ਸਿੰਘ,ਰਜਿੰਦਰ ਸਿੰਘ ਰਾਜੂ,ਪਂਪਾ ਅਤੇ ਹੋਰ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

ਕਿਸਾਨ ਵਿਰੋਧੀ ਬਣੇ ਕਾਲੇ ਕਨੂੰਨਾਂ ਨੂੰ ਮੋਦੀ ਦੀ ਧੌਣ ਤੇ ਗੋਡਾ ਰੱਖ ਕੇ ਰੱਦ ਕਰਵਾਗੇ: ਖੇਲਾ,ਤੂਰ

ਸਿਧਵਾਂ ਬੇਟ (ਜਸਮੇਲ ਗਾਲਿਬ)

ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਮਾਰੂ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਤਿੰਨ-ਚਾਰ ਮਹੀਨਿਆਂ ਤੋਂ ਵੱਖਰੇ ਰੂਪ ਵਿਚ ਸੰਘਰਸ਼ ਲੜਿਆ ਜਾ ਰਿਹਾ ਹੈ।ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ 27 ਨਵੰਬਰ ਤੋਂ ਦਿੱਲੀ ਬੈਠੇ ਨੋਜਵਾਨ ਗੁਰਵਿੰਦਰ ਸਿੰਘ ਖੇਲਾ ਅਤੇ ਸੰਦੀਪ ਤੂਰ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤੇ।ਉਨ੍ਹਾਂ ਕਿਹਾ ਕਿ ਕਿਸਾਨਾਂ ਟੋਲ ਪਲਾਜ਼ਾ ਕਾਰਪੋਰੇਟ ਘਰਾਣਿਆਂ ਤੇ ਪਟਰੋਲ ਪੰਪ ਤੇ ਕਦਮ ਅੱਗੇ ਧਰਨੇ ਲਗਾ ਕੇ ਰੋਸ ਮੁਜ਼ਾਹਰੇ ਕਰ ਰਹੇ ਹਨਉਨ੍ਹਾਂ ਕਿਹਾ ਹੈ ਕਿ ਕਿਸਾਨ ਮਿੱਟੀ ਨਾਲ ਮਿੱਟੀ ਹੋ ਕੇ ਕਰਜ਼ੇ ਦੀ ਮਾਰ ਝੱਲ ਕੇ ਹਰ ਵਰਗ ਲਈ ਅਨਾਜ ਪੈਦਾ ਕਰਦਾ ਹੈ ਪ੍ਰੰਤੂ ਮੋਦੀ ਸਰਕਾਰ ਕਿਸਾਨਾਂ ਦੀਆਂ ਜਮੀਨਾਂ ਅੰਡਾਨੀ-ਅੰਬਾਨੀ ਅਮੀਰ ਘਰਾਣਿਆਂ ਨੂੰ ਸੌਂਪਣਾ ਚਾਹੁੰਦੀ ਹੈ। ਜਿਸ ਨੂੰ ਦੇਸ਼ ਦਾ ਅੰਨਦਾਤਾ ਕਿਸਾਨ ਵੀ ਕੀਮਤ ਤੇ ਕਾਮਯਾਬ ਨਹੀਂ ਹੋਣ ਦੇਵੇਗਾ। ਉਨ੍ਹਾਂ ਕਿਹਾ ਕਿ ਹਿਟਲਰ ਰੂਪੀ ਮੋਦੀ ਦੀ ਧੋਣ ਤੋਂ ਜਲਦੀ ਖੇਤੀ ਆਰਡੀਨੈਂਸ ਕਾਨੂੰਨ ਨੂੰ ਰੱਦ ਕਰਵਾ ਕਿੱਲਾ ਕੱਢਣਗੇ ਪੰਜਾਬੀ ਬੀਰ। ਉਨ੍ਹਾਂ ਕਿਹਾ ਕਿ ਦਿੱਲੀ ਦੀ ਧਰਤੀ ਪੰਜਾਬ ਦਾ ਰੂਪ ਧਾਰੀ ਬੈਠੀ ਹੈ ਸਾਡੇ ਪੰਜਾਬ ਦੇ ਸੂਰਬੀਰ ਯੋਧੇ ਜਲਦੀ ਮੋਦੀ ਅਤੇ ਅਮੀਰ ਘਰਾਣਿਆ ਦੀ ਆਕੜ ਭੰਨ ਕੇ ਜਿੱਤ ਦਾ ਪਤਲਾ ਹੋਣਾ ਜਾਰੀ ਕਰਨਗੇ।ਖੇਲਾ ਅਤੇ ਤੂਰ ਨੇ ਪੰਜਾਬ ਦੇ ਕਿਸਾਨਾਂ ਨੂੰ ਅਪੀਲ ਵੀ ਕੀਤੀ ਹੈ ਕਿ ਜਿਹੜੇ ਕਿਸਾਨ ਘਰਾਂ ਵਿੱਚ ਬੈਠੇ ਉਹ ਵੀ ਜਲਦੀ ਤੋਂ ਜਲਦੀ ਦਿੱਲੀ ਵਿੱਚ ਪਹੁੰਚਣ ਤਾਂ ਕਿ ਮੋਦੀ ਵੱਲੋਂ ਜਾਰੀ ਕੀਤੇ ਕਾਲੇ ਖੇਤੀ ਕਾਨੂੰਨਾ ਨੂੰ ਰੱਦ ਕਰਵਾਇਆ ਜਾ ਸਕੇ।

ਮੋਦੀ ਸਰਕਾਰ ਖੇਤੀ ਕਾਨੂੰਨਾ ਨੂੰ ਤੁਰੰਤ ਰੱਦ ਕਰਕੇ ਕਿਸਾਨਾਂ ਨੂੰ ਬਣਦਾ ਹੱਕ ਦੇਵੇ: ਪ੍ਰਧਾਨ ਪਰਵਿੰਦਰ ਕੌਰ ਸਹੋਤਾ

ਸਿਧਵਾਂ ਬੇਟ (ਜਸਮੇਲ ਗਾਲਿਬ)

ਪ੍ਰਧਾਨ ਕਾਂਗਰਸ ਕਮੇਟੀ ਜ਼ਿਲ੍ਹਾ ਮੋਗਾ ਨਰੇਗਾ ਮਜਦੂਰ ਯੁਨੀਅਨ ਪਰਵਿੰਦਰ ਕੌਰ ਸਹੋਤਾ ਨੇ ਕਿਹਾ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨ ਵਿਰੋਧੀ ਕਾਲੇ ਕਾਨੂੰਨ ਬਣਾਕੇ ਜਿੱਥੇ ਕਿਸਾਨਾਂ ਨੂੰ ਸੜਕਾਂ ਤੇ ਰੋਲ ਕੇ ਰੱਖ ਦਿੱਤਾ ਉਥੇ ਆਪਣੇ ਮਨਸੂਬਿਆਂ ਨੂੰ ਕਾਮਯਾਬ ਕਰਨ ਵਿੱਚ ਲੱਗੀ ਹੋਈ ਹੈ ਜੋ ਬਹੁਤ ਮੰਦਭਾਗੀ ਗੱਲ ਹੈ।ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੂੰ ਚਾਹੀਦਾ ਹੈ ਕਿ ਦੇਸ਼ ਦੇ ਹਾਲਾਤ ਨੂੰ ਦੇਖਦਿਆਂ ਅਤੇ ਕੜਾਕੇ ਦੀ ਠੰਡ ਵਿੱਚ ਬੈਠੇ ਕਿਸਾਨਾਂ ਦਾ ਬਣਦਾ ਹੱਕ ਕਾਨੂੰਨ ਰੱਦ ਕਰਕੇ ਉਹਨਾਂ ਨੂੰ ਦੇਵੇ ਤਾਂ ਜੋ ਗਰੀਬ ਕਿਸਾਨ ਆਗੂ ਆਪਣੇ ਪਰਿਵਾਰਾਂ ਵਿੱਚ ਵਾਪਸ ਪਰਤ ਸਕਣ। ਪਰਵਿੰਦਰ ਕੌਰ ਨੇ ਕਿਹਾ ਹੈ ਕਿਮੋਦੀ ਸਰਕਾਰ ਤਾਨਾਸ਼ਾਹੀ ਵਾਲਾ ਰਵਈਆ ਅਪਣਾਉਣਾ ਹੋਇਆ ਅੰਗਰੇਜ਼ੀ ਰਾਜ ਦੀ ਯਾਦ ਦਿਵਾ ਰਹੀ ਹੈ।ਉਨ੍ਹਾਂ ਕਿਹਾ ਕਿ ਇਹ ਔਦੰਲਨ ਮੋਦੀ ਸਰਕਾਰ ਨੂੰ ਬਾਹਰ ਦਾ ਰਸਤਾ ਦਿਖਾਉਣ ਦੀ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਜਾਣ-ਬੁੱਝ ਕੇ ਕਿਸਾਨ ਜਥੇਬੰਦੀਆਂ ਪਾਸ ਕੀਤੇ ਸੋਧ ਕਰ ਰਹੀ ਹੈ ਕਿਸਾਨਾਂ ਦੀ ਹਾਂ ਜਾਂ ਨਾਂਹ ਦੇ ਸਵਾਲ ਤੇ ਦੀ ਨਜ਼ਰ ਆ ਰਹੀ ਹੈ ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ਚੋ'ਕੈਪਟਨ ਸਰਕਾਰ ਕਿਸਾਨਾਂ ਨਾਲ ਚੱਟਾਨ ਦੀ ਤਰਾਂ ਖੜੀ ਹੈ । ਉਨ੍ਹਾਂ ਕਿਹਾ ਹੈ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭਾਵੁਕ ਅਪੀਲ ਕਰਦਿਆਂ ਕਿਹਾ ਕਿ ਉਹ ਟਕਰਾਅ ਦੀ ਨੀਤੀ ਛੱਡ ਕੇ ਕਿਸਾਨ ਵਿਰੋਧੀ ਪਾਸ ਕੀਤੇ ਤਿੰਨ ਕਾਲੇ ਕਨੂੰਨ ਨੂੰ ਤੁਰੰਤ ਰੱਦ ਕਰੇ।