You are here

ਲੁਧਿਆਣਾ

ਪਿੰਡ ਬਾੜੇਵਾਲ ਦੀ ਸੰਗਤਾਂ ਵੱਲੋਂ"ਖੇਤੀ ਬਿੱਲਾ ਖਿਲਾਫ ਸੰਘਰਸ਼" ਨੂੰ ਹੋਰ ਤਿੱਖਾ ਕਰਨ ਲਈ ਕੀਤੀ ਵਿੱਤੀ ਸਹਾਇਤਾ

ਜਗਰਾਉਂ/ਲੁਧਿਆਣਾ(ਰਾਣਾ ਸ਼ੇਖਦੌਲਤ)ਦੇਸ਼ ਦੀ ਰਾਜਧਾਨੀ ਦਿੱਲੀ ਦੀ ਹਿੱਕ ਤੇ ਖੇਤੀ ਕਾਨੂੰਨ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਨੇ ਮੋਰਚੇ ਲਗਾਏ ਹੋਏ ਨੇ ਅਤੇ ਇਸ ਸੰਘਰਸ਼ ਨੂੰ ਦਿਨੋਂ ਦਿਨ ਤੇਜ਼ ਅਤੇ ਤਿੱਖਾ ਕੀਤਾ ਜਾ ਰਿਹਾ ਹੈ ਨਾਲ ਹੀ ਕਿਸਾਨਾਂ ਦਾ ਜੋਸ਼ ਮੋਦੀ ਸਰਕਾਰ ਦੇ ਕਾਲੇ ਕਾਨੂੰਨ ਖਿਲਾਫ ਉਬਾਲੇ ਖਾ ਰਿਹਾ ਹੈ।ਪਹਿਲਾਂ ਵੀ ਦਿੱਲੀ ਵਿਚ ਬੈਠੇ ਹੋਏ ਕਿਸਾਨ ਜੱਥੇਬੰਦੀਆਂ ਨੇ ਕਿਹਾ ਕਿ ਜਿਨ੍ਹਾਂ ਚਿਰ  ਮੋਦੀ ਸਰਕਾਰ ਜ਼ਾਰੀ ਕੀਤੇ ਹੋਏ ਬਿੱਲ ਵਾਪਿਸ ਨਹੀਂ ਲਵੇਗੀ ਉਨ੍ਹਾਂ ਚਿਰ ਅਸੀਂ ਆਪਣੇ ਘਰ ਨਹੀਂ ਆਵਾਂਗੇ ਇਸੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਅੱਜ ਪਿੰਡ ਬਾੜੇਵਾਲ ਲੁਧਿਆਣਾ ਦੀਆਂ ਸੰਗਤਾਂ ਨੇ ਦਿੱਲੀ ਵਿੱਚ ਬੈਠੇ ਕਿਸਾਨਾਂ ਉਨ੍ਹਾਂ ਦੀ ਸਿਹਤ ਵਾਸਤੇ ਕਲਦੀਪ ਸਿੰਘ ਗਰੇਵਾਲ ਨੇ 2100ਰੁਪੈ ਦਵਾਈਆਂ ਵਾਸਤੇ ਭੇਜੇ ਇਸ ਮੌਕੇ ਜਰਨਲ ਸੈਕਟਰੀ ਕੈਪਟਨ ਕੁਲਵੰਤ ਸਿੰਘ ਬਾੜੇਵਾਲ ਨੇ ਸਖਤ ਸਬਦਾਂ ਵਿੱਚ ਮੋਦੀ ਸਰਕਾਰ ਦੀ ਨਿੰਦਾ ਕੀਤੀ ਅਤੇ ਇਸ ਮੌਕੇ ਤ੍ਰਲੋਚਨ ਸਿੰਘ ਸਫਰੀ ਗੁਰਦੁਆਰਾ ਪ੍ਰਧਾਨ,ਗੁਰਦੇਵ ਸਿੰਘ ਗਿੱਲ,ਹਰਦੀਪ ਸਿੰਘ ਗਰੇਵਾਲ,ਗੁਰਸ਼ਰਨ ਸਿੰਘ ਗਰੇਵਾਲ, ਗੁਰਪ੍ਰੀਤ ਸਿੰਘ ਸਿੱਧੂ, ਗ੍ਰੰਥੀ ਜਤਿੰਦਰ ਸਿੰਘ, ਦਰਸ਼ਨ ਸਿੰਘ ਸੇਵਾਦਾਰ, ਅਤੇ ਪੂਰੇ ਨਗਰ ਨੇ ਕੰਬਲ  ਅਤੇ ਰਜਾਈਆਂ ਦੀ ਸੇਵਾ ਕੀਤੀ ਅਤੇ ਕਿਹਾ ਮੋਦੀ ਸਰਕਾਰ ਦੀ ਹਿੱਕ ਤੇ ਜਿੱਤ ਦਾ ਬਿਘਲ ਵਜ੍ਹਾ ਕੇ ਆਵਾਂਗੇ

ਲੋੜਵੰਦ ਪਰਿਵਾਰਾ ਨੂੰ ਰਾਸਨ ਵੰਡਿਆ

ਹਠੂਰ,2,ਦਸੰਬਰ-(ਕੌਸ਼ਲ ਮੱਲ੍ਹਾ)-ਜਿਊਣ ਸਿੰਘ ਅਤੇ ਭਾਗ ਸਿੰਘ ਮੱਲ੍ਹਾ ਚੈਰੀਟੇਬਲ ਟਰੱਸਟ ਮੱਲ੍ਹਾ ਦੇ ਸਰਪ੍ਰਸਤ ਸਾਬਕਾ ਵਿਧਾਇਕ ਭਾਗ ਸਿੰਘ ਮੱਲ੍ਹਾ ਦੀ ਅਗਵਾਈ ਹੇਠ ਪਿੰਡ ਮੱਲ੍ਹਾ ਦੇ ਵੀਹ ਲੋੜਵੰਦ ਪਰਿਵਾਰਾ ਨੂੰ ਰਾਸਨ ਵੰਡਿਆ ਗਿਆ।ਇਸ ਮੌਕੇ ਮਾਰਕੀਟ ਕਮੇਟੀ ਜਗਰਾਓ ਦੇ ਸਾਬਕਾ ਚੇਅਰਮੈਨ ਕਮਲਜੀਤ ਸਿੰਘ ਮੱਲ੍ਹਾ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋ ਇਸ ਟਰੱਸਟ ਵੱਲੋ ਲੋੜਵੰਦ ਪਰਿਵਾਰਾ ਦੀ ਸਹਾਇਤਾ ਕੀਤੀ ਜਾਦੀ ਹੈ ਅਤੇ ਹਰ ਮਹੀਨੇ ਦੀ ਇੱਕ ਤਰੀਕ ਨੂੰ ਪਿੰਡ ਮੱਲ੍ਹਾ ਦੇ ਲੋੜਵੰਦ ਪਰਿਵਾਰਾ ਨੂੰ ਰਾਸਨ ਵੰਡਿਆ ਜਾਦਾ ਹੈ।ਇਸ ਮੌਕੇ ਨੰਬੜਦਾਰ ਜਸਪਾਲ ਸਿੰਘ ਅਤੇ ਕੁਲਜੀਤ ਸਿੰਘ ਸਿੱਧੂ ਨੇ ਸਾਬਕਾ ਵਿਧਾਇਕ ਭਾਗ ਸਿੰਘ ਮੱਲ੍ਹਾ ਅਤੇ ਕਮਲਜੀਤ ਸਿੰਘ ਮੱਲ੍ਹਾ ਦਾ ਵਿਸ਼ੇਸ ਤੌਰ ਤੇ ਧੰਨਵਾਦ ਕੀਤਾ।ਇਸ ਮੌਕੇ ਉਨ੍ਹਾ ਨਾਲ ਯੂਥ ਆਗੂ ਰਾਮ ਸਿੰਘ ਸਰਾਂ, ਯੂਥ ਆਗੂ ਪਾਲਾ ਸਿੰਘ, ਜੋਤੀ ਧਾਲੀਵਾਲ, ਜਗਸੀਰ ਸਿੰਘ,ਬਲਵੀਰ ਸਿੰਘ,ਪਿੰਦਰ ਸਿੰਘ,ਸੁਖਦੇਵ ਸਿੰਘ,ਭੋਲਾ ਸਿੰਘ,ਕੁਲਵਿੰਦਰ ਸਿੰਘ,ਗੇਜਾ ਸਿੰਘ,ਅਵਤਾਰ ਸਿੰਘ,ਪਰਮਜੀਤ ਸਿੰਘ,ਜਗਦੀਪ ਸਿੰਘ,ਮਨਮੋਹਨ ਸਿੰਘ ਆਦਿ ਹਾਜ਼ਰ ਸਨ।

(ਫੋਟੋ ਕੈਪਸਨ:- ਸਾਬਕਾ ਵਿਧਾਇਕ ਭਾਗ ਸਿੰਘ ਮੱਲ੍ਹਾ ਅਤੇ ਕਮਲਜੀਤ ਸਿੰਘ ਮੱਲ੍ਹਾ ਲੋੜਵੰਦ ਪਰਿਵਾਰਾ ਨੂੰ ਰਾਸਨ ਵੰਡਦੇ ਹੋਏ)

ਸਰਕਾਰ ਆਪਣੀ ਅੜਵਾਈ ਤੇ ਹੰਕਾਰ ਛੱਡ ਕਿ ਰਾਜ ਧਰਮ ਨੂੰ ਅਪਨਾਓ ਅਤੇ ਕਿਸਾਨੀ ਦੇ ਵਿਰੋਧ ਵਿੱਚ ਕਾਲਾ ਕਾਨੂੰਨ ਰੱਦ ਕੀਤੇ ਜਾਣ : ਕਿਸਾਨ ਸਰਤਾਜ ਸਿੰਘ ਗਾਲਿਬ

ਸਿਧਵਾਂ ਬੇਟ (ਜਸਮੇਲ ਗਾਲਿਬ)

ਵੱਖ ਵੱਖ ਥਾਈਂ ਕਿਸਾਨ ਯੁਨੀਅਨ ਦੇ ਚੱਲ ਰਹੇ ਅੰਦੋਲਨ ਨੂੰ ਦੋ ਮਹੀਨੇ ਤੋਂ ਵੱਧ ਸਮਾਂ ਹੋ ਗਿਆ ਹੈ ਵੱਡੀ ਗਿਣਤੀ ਚ ਦਿੱਲੀ ਵੀ ਵਹੀਰਾ ਘੱਤ ਚੁੱਕੇ ਹਨ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਸਬਰ ਦੀ ਪਰਖ ਕਰਨ ਦਾ ਰਾਹ ਛੱਡੇ ਅਤੇ ਮੰਗਾਂ ਮੰਨਣ ਦਾ ਐਲਾਨ ਕਰੇ।ਉਨ੍ਹਾਂ ਕਿਹਾ ਕਿ ਦਿੱਲੀ ਅੰਦੋਲਨ ਹੁਣ ਪੰਜਾਬ ਦਾ ਨਹੀਂ ਰਿਹਾ ਤੇ ਇਸ ਦੇਸ਼ ਦੀਆਂ 22 ਸਟੇਟਾ ਦੇ ਲੱਖਾਂ ਹੋਰ ਕਿਸਾਨਾਂ ਨੇ ਕਮਰ ਕੱਸੇ ਲਏ ਹਨ।ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦਾ ਕੋਈ ਵੀ ਜਬਰ ਕਿਸਾਨਾਂ ਦੇ ਸਬਰ, ਅਮਨ-ਸ਼ਾਂਤੀ ਅਤੇ ਭਾਈਚਾਰਕ ਏਕਤਾ ਨੂੰ ਲੀਹੋਂ ਨਹੀਂ ਲਾਹ ਸਕੇਗਾ ਤੇ ਕਿਸਾਨ ਜਥੇਬੰਦਕ ਤਾਕਤ ਦੇ ਸਹਾਰੇ ਸਾਲਾਂ ਬੱਧੀ ਮੁਕਾਬਲਾ ਕਰਨ ਦੇ ਸਮਰੱਥ ਹਨ।ਓਹਨਾ ਮੋਦੀ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਜਿਸ ਵੀ ਰਾਜੇ ਨੇ ਹੱਠ ਤੇ ਹੰਕਾਰ ਕੀਤਾ ਉਸ ਦਾ ਅੰਤ ਮਾੜਾ ਹੋਇਆ ਹੈ ਏਸ ਲਈ ਆਪਣੀ ਅਵਵਾਈ ਤੇ ਹੰਕਾਰ ਛੱਡ ਕੇ ਰਾਜ ਧਰਮ ਨੂੰ ਅਪਨਾਓ ਤੇ ਕਿਸਾਨੀ ਦੇ ਵਿਰੋਧ ਵਿੱਚ ਬਣਾਏ ਕਾਨੂੰਨ ਰੱਦ ਕੀਤੇ ਜਾਣ।

ਡਿਪਟੀ ਕਮਿਸ਼ਨਰ ਲੁਧਿਆਣਾ ਦੀ ਪ੍ਰਧਾਨਗੀ ਹੇਠ ਉਦਯੋਗ ਅਤੇ ਵਣਜ ਵਿਭਾਗ ਪੰਜਾਬ ਵੱਲੋਂ ਵਰਕਸ਼ਾਪ ਆਯੋਜਿਤ

ਲੁਧਿਆਣਾ  , ਦਸੰਬਰ 2020( ਸਤਪਾਲ ਦੇਹਡ਼ਕਾ/ ਮਨਜਿੰਦਰ ਗਿੱਲ   ) - ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਉਦਯੋਗ ਅਤੇ ਵਣਜ ਵਿਭਾਗ, ਪੰਜਾਬ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਸਥਾਨਕ ਬਚਤ ਭਵਨ ਲੁਧਿਆਣਾ ਵਿਖੇ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਡਿਪਟੀ ਕਮਿਸ਼ਨਰ ਸ਼ਰਮਾ ਵੱਲੋਂ ਪੰਜਾਬ ਸਰਕਾਰ ਦੀ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ(ਆਈ.ਬੀ.ਡੀ.ਪੀ-2017), ਬਿਜਨਸ ਫਰਸਟ ਪੋਰਟਲ, ਸਟੇਟ ਰਿਫੋਰਮਸ ਐਕਸ਼ਨ ਪਲਾਨ-2020(SRAP-2020), ਈਜ਼ ਆਫ ਡੂਇੰਗ ਬਿਜ਼ਨਸ, ਰਾਈਟ ਟੂ ਬਿਜ਼ਨਸ ਐਕਟ, 2020 ਅਤੇ ਵਿਭਾਗ ਦੀਆਂ ਹੋਰ ਸਕੀਮਾਂ ਨੂੰ ਆਮ ਜਨਤਾ ਅਤੇ ਉਦਯੋਗਪਤੀਆਂ ਨੂੰ ਜਾਗਰੂਕ ਕਰਨ ਅਤੇ ਉਨ੍ਹਾਂ ਤੋਂ ਪੋਰਟਲ ਸਬੰਧੀ ਫੀਡਬੈਕ ਵੀ ਲਿਆ ਗਿਆ।ਵਰਕਸ਼ਾਪ ਦੌਰਾਨ ਜਨਰਲ ਮੈਨੇਜ਼ਰ ਜ਼ਿਲ੍ਹਾ ਉਦਯੋਗ ਕੇਂਦਰ ਲੁਧਿਆਣਾ ਮਹੇਸ਼ ਖੰਨਾ, ਪ੍ਰੋਜੈਕਟ ਮੈਨੇਜਰ ਮਹਿੰਦਰ ਸਿੰਘ ਅਤੇ ਸਬੰਧਤ ਵੱਖ-ਵੱਖ ਵਿਭਾਗਾਂ ਦੇ ਨੋਡਲ ਅਫਸਰ ਵੀ ਹਾਜ਼ਰ ਹੋਏ।ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ, ਜਨਰਲ ਮੈਨੇਜਰ ਮਹੇਸ਼ ਖੰਨਾ ਅਤੇ ਪ੍ਰੋਜੈਕਟ ਮੈਨੇਜਰ ਸ੍ਰ.ਮਨਿੰਦਰ ਸਿੰਘ ਵੱਲੋਂ ਰਾਈਟ ਟੂ ਬਿਜਨਸ ਐਕਟ-2020, ਸਟੇਟ ਰਿਫੋਰਮ ਐਕਸ਼ਨ ਪਲਾਨ-2020 ਬਾਰੇ ਯੂਜ਼ਰਸ ਨੂੰ ਜਾਣਕਾਰੀ ਦਿੱਤੀ ਗਈ ਕਿ ਪੰਜਾਬ ਸਰਕਾਰ ਵੱਲੋਂ ਉਦਯੋਗ ਸਥਾਪਿਤ ਕਰਨ ਲਈ ਸਾਰੀਆਂ ਜ਼ਰੂਰੀ ਮੰਨਜੂਰੀਆਂ ਲੈਣ ਦੀ ਪ੍ਰਕ੍ਰਿਆ ਨੂੰ ਹੋਰ ਸਰਲ ਅਤੇ ਸੁਖਾਵੀਂ ਕਰਨ ਲਈ ਸਰਕਾਰ ਵੱਲੋਂ ਇੱਕ ਹੋਰ ਕਦਮ ਚੁੱਕਿਆ ਗਿਆ ਹੈ, ਜਿਸ ਅਧੀਨ ਪੰਜਾਬ ਸਰਕਾਰ ਨੇ ਰਾਈਟ ਟੂ ਬਿਜਨਸ ਐਕਟ-2020 ਲਿਆਂਦਾ ਹੈ। ਇਸ ਐਕਟ ਅਧੀਨ ਕੋਈ ਵੀ ਉਦਯੋਗਪਤੀ ਜੋ ਆਪਣਾ ਉਦਯੋਗ ਉਦਯੋਗਿਕ ਫੋਕਲ ਪੁਆਇੰਟ/ਇੰਡਸਟ੍ਰੀਅਲ ਏਰੀਆ ਜਾਂ ਪੰਜਾਬ ਸਰਕਾਰ ਦੇ ਹਾਊਸਿੰਗ ਅਤੇ ਅਰਬਨ ਡਿਵੈਲਪਮੈਂਟ ਵਿਭਾਗ ਵੱਲੋਂ ਨਿਰਧਾਰਿਤ ਇੰਡਸਟ੍ਰੀਅਲ ਜ਼ੋਨ ਵਿੱਚ ਸਥਾਪਿਤ ਕਰਨਾ ਚਾਹੁੰਦਾ ਹੈ, ਉਹ ਆਪਣੀ ਤਜਵੀਜ ਪੰਜਾਬ ਸਰਕਾਰ ਦੇ ਇਨਵੈਸਟ ਪੰਜਾਬ ਬਿਜਨਸ ਫਰਸਟ ਪੋਰਟਲ 'ਤੇ ਆਨਲਾਈਨ ਅਪਲਾਈ ਕਰਕੇ ਸੰਪਰਕ ਸੂਤਰ ਰਾਹੀਂ ਸੰਬੰਧਤ ਮੰਨਜੂਰੀਆਂ/ਐਨ.ਓ.ਸੀ. ਪ੍ਰਾਪਤ ਕਰ ਸਕਦਾ ਹੈ।

ਜਨਰਲ ਮੈਨੇਜ਼ਰ ਨੇ ਦੱਸਿਆ ਕਿ ਇਹ ਸਾਰੀਆਂ ਮੰਨਜ਼ੂਰੀਆਂ ਸਮਾਂ ਬੱਧ ਹਨ ਜੋ ਕਿ ਫੋਕਲ ਪੁਆਇੰਟ ਅੰਦਰ ਸਥਾਪਿਤ ਉਦਯੋਗਾਂ ਲਈ 3 ਦਿਨਾਂ ਵਿੱਚ ਅਤੇ ਇੰਡਸਟਰੀਅਲ ਜ਼ੋਨ ਵਿੱਚ ਸਥਾਪਿਤ ਉਦਯੋਗਾਂ ਲਈ 15 ਦਿਨਾਂ ਵਿੱਚ। ਉਨ੍ਹਾਂ ਅੱਗੇ ਦੱਸਿਆ ਕਿ ਇਹ ਇੱਕ ਪ੍ਰਿੰਸੀਪਲ ਅਪਰੂਵਲ ਹੈ ਜੋਕਿ 3.5 ਸਾਲਾਂ ਤੱਕ ਵੈਲਿਡ ਹੋਵੇਗੀ ਅਤੇ ਇਸ ਦੌਰਾਨ ਉਦਯੋਗਪਤੀ ਰੈਗੂਲਰ ਅਪਰੂਵਲ ਪ੍ਰਾਪਤ ਕਰ ਸਕਦਾ ਹੈ। ਇਹ ਸਾਰੀਆਂ ਮੰਨਜੂਰੀਆਂ/ਐਨ.ਓ.ਸੀ. ਅਪਰੂਵਲ ਇੱਕੋ ਸੰਪਰਕ ਸੂਤਰ ਰਾਹੀਂ ਸਬੰਧਤ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਹੀ ਦਿੱਤੀਆਂ ਜਾਣਗੀਆਂ।

ਟੀਮ ਵੱਲੋਂ ਇਸ ਮੌਕੇ ਉਦਯੋਗਪਤੀਆਂ ਵੱਲੋਂ ਫੀਡਬੈਕ ਵੀ ਪ੍ਰਾਪਤ ਕੀਤਾ ਅਤੇ ਪੰਜਾਬ ਸਰਕਾਰ ਦੀ ਉਦਯੋਗਿਕ ਪਾਲਿਸੀ-2017 ਸਕੀਮ ਬਾਰੇ ਸਾਰੇ ਉਦਯੋਗਪਤੀਆਂ ਨੂੰ ਜਾਣੂੰ ਕਰਵਾਉਂਦਿਆਂ ਪੋਰਟਲ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਉਦਯੋਗਪਤੀਆਂ ਵੱਲੋਂ ਵੀ ਆਪਣੇ ਉਦਯੋਗਾਂ ਨਾਲ ਸਬੰਧਤ ਹਰ ਤਰ੍ਹਾਂ ਦੇ ਸਵਾਲ ਟੀਮ ਨੂੰ ਕੀਤੇ ਗਏ ਅਤੇ ਟੀਮ ਵੱਲੋਂ ਉਨ੍ਹਾਂ ਦੇ ਸਵਾਲਾਂ ਦੇ ਤਸੱਲੀਬਖਸ਼ ਜਵਾਬ ਵੀ ਦਿੱਤੇ ਗਏ।

ਅਖ਼ੀਰ ਵਿੱਚ ਜਨਰਲ ਮੈਨੇਜਰ ਸ਼੍ਰੀ ਮਹੇਸ਼ ਖੰਨਾ ਅਤੇ ਉਨ੍ਹਾਂ ਦੇ ਸਟਾਫ ਵੱਲੋਂ ਉਦਯੋਗਪਤੀਆਂ ਦਾ ਧੰਨਵਾਦ ਵੀ ਕੀਤਾ ਗਿਆ।

ਬੁੱਢੇ ਨਾਲੇ ਦੇ ਕਾਇਆ-ਕਲਪ ਪ੍ਰਾਜੈਕਟ ਦਾ ਵਰਕ ਆਰਡਰ ਜਾਰੀ, ਜਲਦ ਸ਼ੁਰੂ ਹੋਵੇਗਾ ਕੰਮ -ਭਾਰਤ ਭੂਸ਼ਣ ਆਸ਼ੂ

-ਬੁੱਢੇ ਨਾਲੇ ਦੇ ਕਾਇਆ-ਕਲਪ ਪ੍ਰਾਜੈਕਟ ਨਾਲ ਜੁੜੇ ਕੰਮ ਪਾਰਦਰਸ਼ੀ ਢੰਗ ਕੀਤੇ ਜਾਣਗੇ ਪੂਰੇ, ਇੱਕ ਪੈਸੇ ਦੀ ਵੀ ਨਹੀਂ ਕੀਤੀ ਜਾਵੇਗੀ ਦੁਰਵਰਤੋਂ

-ਸਤਿਗੁਰੂ ਉਦੈ ਸਿੰਘ ਵੱਲੋਂ ਇਸ ਪ੍ਰਾਜੈਕਟ ਨੂੰ ਸ਼ੁਰੂ ਕਰਨ ਲਈ ਕੀਤੀ ਪੰਜਾਬ ਸਰਕਾਰ ਦੀ ਸ਼ਲਾਘਾ

-ਗੁਰੂ ਨਾਨਕ ਦੇਵ ਭਵਨ ਵਿਖੇ ਜਨਤਕ ਸੈਮੀਨਾਰ ਆਯੋਜਿਤ

ਲੁਧਿਆਣਾ, ਦਸੰਬਰ 2020 ( ਸਤਪਾਲ ਸਿੰਘ ਦੇਹਡ਼ਕਾ/  ਮਨਜਿੰਦਰ ਗਿੱਲ  ) - ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਅੱਜ ਦੱਸਿਆ ਕਿ 650 ਕਰੋੜ ਰੁਪਏ ਦੇ ਬੁੱਢੇ ਨਾਲੇ ਦੇ ਕਾਇਆ-ਕਲਪ ਪ੍ਰਾਜੈਕਟ ਦੀ ਟੈਂਡਰ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਵਰਕ ਆਰਡਰ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕੰਮ ਜਲਦ ਹੀ ਸ਼ੁਰੂ ਹੋ ਜਾਵੇਗਾ ਅਤੇ ਬਹੁਤ ਜਲਦ ਹੀ ਬੁੱਢਾ ਨਾਲਾ ਸਾਫ ਪਾਣੀ ਅਤੇ ਕਿਨਾਰਿਆਂ ਦੇ ਸੁੰਦਰੀਕਰਨ ਨਾਲ ਇਕ ਸਾਫ ਸੁਥਰਾ ਦਿੱਖ ਪੇਸ਼ ਕਰੇਗਾ। ਆਸ਼ੂ ਨੇ ਇਹ ਗੱਲ ਅੱਜ ਸਥਾਨਕ ਗੁਰੂ ਨਾਨਕ ਦੇਵ ਭਵਨ ਵਿਖੇ ਇਸ ਪ੍ਰਾਜੈਕਟ ਸੰਬੰਧੀ ਆਯੋਜਿਤ ਜਨਤਕ ਸੈਮੀਨਾਰ ਦੌਰਾਨ ਕਹੀ।

ਇਸ ਮੌਕੇ ਨਾਮਧਾਰੀ ਸੰਪਰਦਾ ਦੇ ਮੁਖੀ ਸਤਿਗੁਰੂ ਉਦੈ ਸਿੰਘ, ਵਿਧਾਇਕ ਰਾਕੇਸ਼ ਪਾਂਡੇ ਅਤੇ ਸੰਜੇ ਤਲਵਾੜ, ਮੇਅਰ ਬਲਕਾਰ ਸਿੰਘ ਸੰਧੂ, ਨਗਰ ਕੌਸਲਰ ਸਾਹਿਬਾਨ, ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ ਏ.ਕੇ.ਸਿਨਹਾ, ਸੀ.ਈ.ਓ. ਪੀ.ਐਮ.ਆਈ.ਡੀ.ਸੀ. ਅਜੌਏ ਸ਼ਰਮਾ, ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ, ਨਗਰ ਨਿਗਮ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ, ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸੰਦੀਪ ਕੁਮਾਰ, ਸੀਨੀਅਰ ਕਾਂਗਰਸੀ ਆਗੂ ਕਮਲਜੀਤ ਸਿੰਘ ਕੜਵਲ ਅਤੇ ਸ੍ਰੀਮਤੀ ਸਤਵਿੰਦਰ ਕੌਰ ਬਿੱਟੀ ਤੋਂ ਇਲਾਵਾ ਹੋਰ ਵੀ ਸ਼ਾਮਲ ਸਨ।ਇਸ ਮੌਕੇ ਸੰਬੋਧਨ ਕਰਦਿਆਂ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਬੁੱਢੇ ਨਾਲੇ ਦੇ ਲਗਭਗ 14 ਕਿਲੋਮੀਟਰ ਲੰਬੇ ਹਿੱਸੇ ਦੀ ਸਫਾਈ ਉਨ੍ਹਾਂ ਦੇ ਪ੍ਰੋਜੈਕਟਾਂ ਵਿੱਚ ਪ੍ਰਮੁੁੁੱਖ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਜਲਦ ਹੀ ਸ਼ੁਰੂ ਹੋ ਜਾਵੇਗਾ ਅਤੇ ਇਕ ਵਾਰ ਜਦੋਂ ਇਹ ਚਾਲੂ ਹੋ ਜਾਵੇਗਾ ਤਾਂ ਕਿਸੇ ਵੀ ਵਿਅਕਤੀ ਨੂੰ ਬੁੱਢੇ ਨਾਲੇ ਨੂੰ ਪ੍ਰਦੂਸ਼ਤ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਲੁਧਿਆਣਾ ਦੇ ਸੰਸਦ ਮੈਂਬਰ ਸ੍ਰੀ ਰਵਨੀਤ ਸਿੰਘ ਬਿੱਟੂ ਅਤੇ ਹੋਰਾਂ ਨਾਲ ਜਾ ਕੇ ਇਸ ਸਬੰਧੀ ਕੇਂਦਰੀ ਜਲ ਸ਼ਕਤੀ ਮੰਤਰੀ ਨਾਲ ਇਸ ਸਬੰਧ ਵਿੱਚ ਇੱਕ ਮੀਟਿੰਗ ਵੀ ਕੀਤੀ ਗਈ ਸੀ।

ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਭਰੋਸਾ ਦਿਵਾਇਆ ਕਿ 650 ਕਰੋੜ ਰੁਪਏ ਦੇ ਬੁੱਢੇ ਨਾਲੇ ਦੇ ਕਾਇਆ-ਕਲਪ ਪ੍ਰਾਜੈਕਟ ਨਾਲ ਜੁੜੇ ਕੰਮ ਪਾਰਦਰਸ਼ੀ ਢੰਗ ਨਾਲ ਪੂਰੇ ਕੀਤੇ ਜਾਣਗੇ ਅਤੇ ਇਸ ਪ੍ਰਾਜੈਕਟ ਲਈ ਇਸਤੇਮਾਲ ਹੋਣ ਵਾਲੇ ਜਨਤਕ ਫੰਡਾਂ ਦੇ ਇੱਕ-ਇੱਕ ਪੈਸੇ ਦੀ ਕਿਸੇ ਵੀ ਕੀਮਤ 'ਤੇ ਦੁਰਵਰਤੋਂ ਨਹੀਂ ਕੀਤੀ ਜਾਵੇਗੀ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਇਸ ਪ੍ਰਾਜੈਕਟ ਵਿਚ ਵਿਸ਼ੇਸ਼ ਰੁਚੀ ਲੈਣ ਲਈ ਧੰਨਵਾਦ ਕੀਤਾ ਅਤੇ ਸਤਿਗੁਰੂ ਉਦੈ ਸਿੰਘ ਨੂੰ ਇਸ ਪ੍ਰਾਜੈਕਟ ਲਈ ਬਣਾਈ ਗਈ ਟਾਸਕ ਫੋਰਸ ਦੀ ਅਗਵਾਈ ਕਰਨ ਦੀ ਬੇਨਤੀ ਕੀਤੀ।ਇਸ ਮੌਕੇ ਪੀ.ਐਮ.ਆਈ.ਡੀ.ਸੀ. ਦੇ ਸੀ.ਈ.ਓ. ਅਜੌਏ ਸ਼ਰਮਾ ਨੇ ਇਸ ਪ੍ਰਾਜੈਕਟ ਸੰਬੰਧੀ ਵਿਸਤ੍ਰਿਤ ਪੇਸ਼ਕਾਰੀ ਦਿੱਤੀ ਅਤੇ ਇਸ ਪ੍ਰਾਜੈਕਟ ਸੰਬੰਧੀ ਵਸਨੀਕਾਂ, ਐਨ.ਜੀ.ਓਜ਼, ਉਦਯੋਗਪਤੀਆਂ ਆਦਿ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ। ਉਨ੍ਹਾਂ ਇਹ ਵੀ ਭਰੋਸਾ ਦਿਵਾਇਆ ਕਿ ਜੇ ਕਿਸੇ ਵਿਅਕਤੀ ਨੂੰ ਇਸ ਪ੍ਰਾਜੈਕਟ ਸੰਬੰਧੀ ਕੋਈ ਸੁਝਾਅ ਹੈ ਤਾਂ ਉਹ ਉਨ੍ਹਾਂ ਨੂੰ ਵਿਭਾਗ ਕੋਲ ਲਿਖਤੀ ਰੂਪ ਵਿੱਚ ਜਮ੍ਹਾ ਕਰਵਾ ਸਕਦੇ ਹਨ ਅਤੇ ਉਨ੍ਹਾਂ ਨੂੰ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਅਗਲੇ 10 ਸਾਲਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਤਿਆਰ ਕੀਤਾ ਗਿਆ ਹੈ।

ਇੰਟਰੈਕਟਿਵ ਸੈਸ਼ਨ ਦੌਰਾਨ ਕਈ ਉਦਯੋਗਪਤੀਆਂ, ਐਨ.ਜੀ.ਓਜ਼ ਅਤੇ ਵਸਨੀਕਾਂ ਨੇ ਇਸ ਪ੍ਰਾਜੈਕਟ ਨੂੰ ਸਹੀ ਢੰਗ ਨਾਲ ਲਾਗੂ ਕਰਨ ਲਈ ਆਪਣੇ ਵਡਮੁੱਲੇ ਸੁਝਾਅ ਦਿੱਤੇ ਅਤੇ ਇਸ ਸਬੰਧ ਵਿੱਚ ਪੰਜਾਬ ਸਰਕਾਰ ਦੇ ਸਮਰਪਿਤ ਅਤੇ ਪਾਰਦਰਸ਼ੀ ਯਤਨਾਂ ਦੀ ਵੀ ਸ਼ਲਾਘਾ ਕੀਤੀ। ਸ੍ਰੀ ਭਾਰਤ ਭੂਸ਼ਣ ਆਸ਼ੂ ਨੇ ਭਰੋਸਾ ਦਿਵਾਇਆ ਕਿ ਭਾਗੀਦਾਰਾਂ ਵੱਲੋਂ ਦਿੱਤੇ ਸਾਰੇ ਕੀਮਤੀ ਸੁਝਾਅ ਪ੍ਰੋਜੈਕਟ ਵਿੱਚ ਸ਼ਾਮਲ ਕੀਤੇ ਜਾਣਗੇ।ਸਤਿਗੁਰੂ ਉਦੈ ਸਿੰਘ ਨੇ ਵੀ ਇਸ ਪ੍ਰਾਜੈਕਟ ਨੂੰ ਸ਼ੁਰੂ ਕਰਨ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਵਿਕਾਸ ਪ੍ਰਾਜੈਕਟ ਸੰਬੰਧੀ ਅਜਿਹੇ ਜਨਤਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਹੈ, ਜੋ ਕਿ ਇਸ ਪ੍ਰਾਜੈਕਟ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਰਕਾਰ ਦੀ ਵਚਨਬੱਧਤਾ ਦਰਸਾਉਂਦਾ ਹੈ। ਉਨ੍ਹਾਂ ਇਸ ਪ੍ਰਾਜੈਕਟ ਲਈ ਹਰ ਸੰਭਵ ਸਹਾਇਤਾ ਦਾ ਭਰੋਸਾ ਵੀ ਦਿੱਤਾ।ਮੇਅਰ ਬਲਕਾਰ ਸਿੰਘ ਸੰਧੂ ਨੇ ਬੁੱਢੇ ਨਾਲੇ ਦੇ ਨਾਲ ਲੱਗਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਨੂੰ ਮਾਨਵਤਾ ਦੇ ਹਿੱਤ ਵਿੱਚ ਪ੍ਰਦੂਸ਼ਿਤ ਨਾ ਕਰਨ। ਉਨ੍ਹਾਂ ਕਿਹਾ ਕਿ ਨਾਲੇ ਦੇ ਕੰਢਿਆਂ 'ਤੇ ਲੋਹੇ ਦੇ ਜਾਲ ਵੀ ਲਗਾਏ ਜਾ ਰਹੇ ਹਨ ਤਾਂ ਜੋ ਇਸ ਵਿੱਚ ਕੋਈ ਵੀ ਕੁੜ੍ਹਾ-ਕਰਕਟ ਜਾਂ ਕਿਸੇ ਹੋਰ ਤਰ੍ਹਾਂ ਦਾ ਸਾਲਿਡ ਵੇਸਟ ਨਾ ਸੁੱਟੇ।ਇਸ ਪ੍ਰਾਜੈਕਟ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕਰਨ ਵਾਲਿਆਂ ਵਿੱਚ ਸੀ.ਆਈ.ਸੀ.ਯੂ ਦੇ ਪ੍ਰਧਾਨ ਉਪਕਾਰ ਸਿੰਘ ਆਹੂਜਾ, ਲੁਧਿਆਣਾ ਡਾਈੰਗ ਇੰਡਸਟਰੀਜ਼ ਦੇ ਪ੍ਰਧਾਨ ਅਸ਼ੋਕ ਮੱਕੜ, ਅਕਾਲੀ ਕੌਂਸਲਰ ਹਰਭਜਨ ਸਿੰਘ ਡੰਗ, ਸਾਬਕਾ ਭਾਜਪਾ ਕੌਂਸਲਰ ਇੰਦਰ ਅਗਰਵਾਲ ਤੋਂ ਇਲਾਵਾ ਕਈ ਹੋਰ ਸ਼ਾਮਲ ਸਨ।

 ਪਿੰਡ ਸ਼ੇਖਦੌਲਤ ਦੇ ਕਿਸਾਨ "ਕਿਸਾਨੀ ਅੰਦੋਲਨ"ਲਈ ਪਹੁੰਚੇ ਦਿੱਲੀ-ਕਿਹਾ ਕਿਸਾਨਾਂ ਨਾਲ ਨਾ ਲੈ ਪੰਗੇ ਦਿੱਲੀਏ

ਜਗਰਾਉਂ,ਦਸੰਬਰ  2020 -(ਰਾਣਾ ਸ਼ੇਖਦੌਲਤ)- ਦੇਸ਼ ਦੀ ਰਾਜਧਾਨੀ ਦਿੱਲੀ ਦੀ ਹਿੱਕ ਤੇ ਖੇਤੀ ਕਾਨੂੰਨ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਨੇ ਮੋਰਚੇ ਲਗਾਏ ਹੋਏ ਨੇ ਅਤੇ ਇਸ ਸੰਘਰਸ਼ ਨੂੰ ਦਿਨੋਂ ਦਿਨ ਤੇਜ਼ ਅਤੇ ਤਿੱਖਾ ਕੀਤਾ ਜਾ ਰਿਹਾ ਹੈ ਨਾਲ ਹੀ ਕਿਸਾਨਾਂ ਦਾ ਜੋਸ਼ ਮੋਦੀ ਸਰਕਾਰ ਦੇ ਕਾਲੇ ਕਾਨੂੰਨ ਖਿਲਾਫ ਉਬਾਲੇ ਖਾ ਰਿਹਾ ਹੈ।ਪਹਿਲਾਂ ਵੀ ਦਿੱਲੀ ਵਿਚ ਬੈਠੇ ਹੋਏ ਕਿਸਾਨ ਜੱਥੇਬੰਦੀਆਂ ਨੇ ਕਿਹਾ ਕਿ ਜਿਨ੍ਹਾਂ ਚਿਰ  ਮੋਦੀ ਸਰਕਾਰ ਜ਼ਾਰੀ ਕੀਤੇ ਹੋਏ ਬਿੱਲ ਵਾਪਿਸ ਨਹੀਂ ਲਵੇਗੀ ਉਨ੍ਹਾਂ ਚਿਰ ਅਸੀਂ ਆਪਣੇ ਘਰ ਨਹੀਂ ਆਵਾਂਗੇ ਇਸੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਅੱਜ ਪਿੰਡ ਸ਼ੇਖਦੌਲਤ ਦੇ ਕਿਸਾਨਾਂ ਨੇ ਦਿੱਲੀ ਵੱਲ ਨੂੰ ਧਾਵਾਂ ਬੋਲ ਦਿੱਤਾ ਅਤੇ ਕਿਹਾ ਮੋਦੀ ਸਰਕਾਰ ਦੀ ਹਿੱਕ ਤੇ ਜਿੱਤ ਦਾ ਬਿਘਲ ਵਜ੍ਹਾ ਕੇ ਆਵਾਂਗੇ ਅਤੇ ਇਸ ਕਿਸਾਨਾਂ ਦੇ ਅੰਦੋਲਨ ਲਈ ਬਲਵੀਰ ਸਿੰਘ ਰਾਈਵਾਲ ਨੇ 25000 ਰਪੈ ਦੀ ਨਗਦ ਰਾਸ਼ੀ ਮੱਮਦ ਦਿੱਤੀ। ਪੂਰੇ ਨਗਰ ਵੱਲੋਂ ਇਸ ਪਰਿਵਾਰ ਦਾ ਸ਼ੁਕਰਾਨਾ ਕੀਤਾ ਗਿਆ

ਆਮ ਆਦਮੀ ਪਾਰਟੀ ਹਮੇਸ਼ਾ ਕਿਸਾਨਾਂ ਤੇ ਮਜ਼ਦੂਰਾਂ ਦੇ ਹੱਕ ਵਿੱਚ ਲੜਾਈ ਵਿਚ ਉਨ੍ਹਾਂ ਦੇ ਨਾਲ ਖੜ੍ਹੀ ਰਹੇਗੀ :ਸੀਨੀਅਰ ਆਪ ਆਗੂ ਸੰਜੀਵ ਕੋਛੜ

ਸਿੱਧਵਾ ਬੇਟ (ਜਸਮੇਲ ਗਾਲਿਬ)

ਆਮ ਆਦਮੀ ਪਾਰਟੀ ਹਮੇਸ਼ਾ ਕਿਸਾਨਾਂ ਤੇ ਮਜ਼ਦੂਰਾਂ ਦੇ ਹੱਕ ਦੀ ਲੜ੍ਹਾਈ ਦੇ ਵਿਚ ਉਨ੍ਹਾਂ ਦੇ ਨਾਲ ਖੜ੍ਹੀ ਰਹੇਗੀ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਧਰਮਕੋਟ ਤੋਂ ਸੰਜੀਵ ਕੋਛੜ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤੀ। ਇਸ ਸਮੇਂ ਸੀਨੀਅਰ ਆਗੂ ਸੰਜੀਵ ਕੋਛੜ ਨੇ ਦੱਸਿਆ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੀ ਨੇ ਆਪਣੇ ਐਲਾਨ ਵਿਚ ਕਿਹਾ ਕਿ ਕਿਸਾਨਾਂ ਨੂੰ ਫੇਸ਼ ਮਾਸਕ ਅਤੇ ਸੈਨੀਟਾਇਜਰ ਵੰਡੇ ਜਾਣਗੇ ਅਤੇ ਅੰਨਦਾਤਾ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਜਿਵੇਂ ਰੋਟੀ ਪਾਣੀ ਤੇ ਹੋਰ ਦਵਾਈਆਂ ਵੀ ਕਿਸ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਆਪ ਆਗੂ ਕੋਛੜ ਨੇ ਕਿਹਾ ਕਿ ਇਸ ਸੰਘਰਸ਼ ਦਾ ਜਿੰਨੇ ਵੀ ਕਿਸਾਨਾਂ ਦਾ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ ਵਿਧਾਨ ਸਭਾ ਅਤੇ ਲੋਕ ਸਭਾ ਦੇ ਵਿਚ ਅਵਾਜ਼ ਉਠਾਵਾਂਗੇ।ਉਨ੍ਹਾਂ ਕਿਹਾ ਹੈ ਕਿ ਜਿੰਨਾ ਚਿਰ ਵੀ ਕਿਸਾਨਾਂ ਦਾ ਸੰਘਰਸ਼ ਚੱਲੂੰਗਾ ਆਮ ਆਦਮੀ ਪਾਰਟੀ ਹਮੇਸ਼ਾ ਕਿਸਾਨਾਂ ਦੇ ਨਾਲ ਖੜੂੰਗੀ ਅਤੇ ਹਰ ਮਦਦ ਕਰਦੀ ਰਹੇਗੀ।

ਪੰਜਾਬ ਸਰਕਾਰ ਪੰਜਾਬ ਦੀ ਜਵਾਨੀ ਦੀ ਤਰੱਕੀ ਲਈ ਹੈ ਵਚਨਬੱਧ -ਸੁਖਬਿੰਦਰ ਸਿੰਘ ਬਿੰਦਰਾ

ਕ੍ਰਿਕਟ ਲੀਗ ਦੇ ਮੈਨ ਆਫ ਸੀਰੀਜ਼ ਨੂੰ ਸਪੋਰਟਸ ਕਿੱਟ ਦੇ ਕੇ ਨਿਵਾਜਿਆ

ਲੁਧਿਆਣਾ ,  ਨਵੰਬਰ 2020-( ਸਤਪਾਲ ਸਿੰਘ ਦੇਹਡ਼ਕਾ/ ਮਨਜਿੰਦਰ ਗਿੱਲ)-  

ਪੰਜਾਬ ਯੁਵਾ ਵਿਕਾਸ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਵੱਲੋਂ ਸਤਲੁਜ ਕ੍ਰਿਕਟ ਲੀਗ ਦੀ ਸੀਰੀਜ਼ ਵਿੱਚ ਸ਼ਿਰਕਤ ਕਰਦਿਆਂ ਮੈਨ ਆਫ ਸੀਰੀਜ਼ ਨੰ ਸਪੋਰਟਸ ਕਿੱਟ ਦੇ ਕੇ ਨਿਵਾਜਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਬਿੰਦਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਖੇਤਰ ਵਿੱਚ ਪੰਜਾਬ ਦੀ ਜਵਾਨੀ ਦੀ ਤਰੱਕੀ ਲਈ ਵਚਨਬੱਧ ਹੈ। ਉਨ੍ਹਾਂ ਸੂਬੇ ਦੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਵਿਚ ਵੱਧ ਚੜ ਕੇ ਹਿੱਸਾ ਲੈਣ ਕਿਉਂਕਿ ਪੰਜਾਬ ਇਕ ਅਜਿਹਾ ਸੂਬਾ ਹੈ ਜਿਸ ਨੇ ਰਾਸ਼ਟਰੀ ਪੱਧਰ ਦੇ ਨਾਮਵਰ ਖਿਡਾਰੀ ਪੈਦਾ ਕੀਤੇ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਅਮਰਜੀਤ ਬੈਂਸ, ਸਤਲੁਜ ਕਲੱਬ ਦੇ ਜਨਰਲ ਸਕੱਤਰ ਸੰਜੀਵ ਢਾਂਡਾ, ਖੇਡ ਸਕੱਤਰ ਅਮਿਤ ਗੋਇਲ, ਵਿੱਤ ਸਕੱਤਰ ਵਾਲੀਆ, ਡਾ ਰੋਹਿਤ ਦੱਤਾ ਅਤੇ ਐਡਵੋਕੇਟ ਗੁਰਿੰਦਰਪ੍ਰੀਤ ਸਿੰਘ ਵੀ ਮੌਜੂਦ ਸਨ।

ਧਾਂਦਰਾ ਕਲੱਸਟਰ ਨਾਲ ਸਬੰਧਿਤ ਕੰਮ ਜ਼ੋਰਾਂ-ਸ਼ੋਰਾਂ ਨਾਲ ਜਾਰੀ - ਵਿਧਾਇਕ ਵੈਦ

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ, ਵਿਧਾਇਕ ਕੁਲਦੀਪ ਸਿੰਘ ਵੈਦ ਨੇ ਕੀਤਾ 20 ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ

ਪਿੰਡ ਧਾਂਦਰਾ ਵਿਖੇ ਮੀਡੀਆ ਨਾਲ ਮੁਖਾਤਿਬ ਹੋਏ

ਲੁਧਿਆਣਾ ,  ਨਵੰਬਰ 2020-( ਸਤਪਾਲ ਸਿੰਘ ਦੇਹਡ਼ਕਾ/ ਮਨਜਿੰਦਰ ਗਿੱਲ)- 

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਗੁਰਪੁਰਬ ਨੂੰ ਸਮਰਪਿਤ ਹਲਕਾ ਗਿੱਲ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਅੱਜ ਜ਼ਿਲੇ ਦੇ ਧਾਂਦਰਾ ਅਤੇ ਠੱਕਰਵਾਲ ਪਿੰਡ ਦੇ ਵਸਨੀਕਾਂ ਲਈ 20 ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਵੈਦ ਨੇ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਇਹ ਦੌਵੇ ਪਿੰਡ ਪਹਿਲੇ ਸਿੱਖ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਹਨ।

ਇਸ ਮੌਕੇ ਉਨ੍ਹਾਂ ਦੇ ਨਾਲ ਧਾਂਦਰਾ ਪਿੰਡ ਦੇ ਸਰਪੰਚ ਗੁਰਜੀਤ ਸਿੰਘ, ਸਾਬਕਾ ਸਰਪੰਚ ਮਨਮੋਹਨ ਸਿੰਘ, ਬੀ.ਡੀ.ਪੀ.ਓ. ਸ੍ਰ.ਧਨਵੰਤ ਸਿੰਘ ਰੰਧਾਵਾ ਤੋਂ ਇਲਾਵਾ ਕਈ ਹੋਰ ਹਾਜ਼ਰ ਸਨ।ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੁਲਦੀਪ ਸਿੰਘ ਵੈਦ ਨੇ ਕਿਹਾ ਕਿ ਪਿਛਲੇ ਸਾਲ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਰੋਹ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਹਰੇਕ ਪਿੰਡ ਨੂੰ ਇੱਕ-ਇੱਕ ਕਰੋੜ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਧਾਂਦਰਾ ਅਤੇ ਠੱਕਰਵਾਲ ਦੋਵਾਂ ਪਿੰਡਾਂ ਨੂੰ ਇਕ-ਇਕ ਕਰੋੜ ਰੁਪਏ ਦੀ ਗ੍ਰਾਂਟ ਮਿਲੀ ਸੀ ਅਤੇ ਅੱਜ ਉਨ੍ਹਾਂ ਵੱਲੋਂ ਕੁੱਲ 20 ਵਿਕਾਸ ਪ੍ਰਾਜੈਕਟਾਂ (8 ਪਿੰਡ ਧਾਂਦਰਾ 12 ਠੱਕਰਵਾਲ ਵਿਚ) ਦਾ ਉਦਘਾਟਨ ਕੀਤਾ ਗਿਆ।

ਇਨ੍ਹਾਂ ਪ੍ਰਾਜੈਕਟਾਂ ਵਿੱਚ ਛੱਪੜ ਦੀ ਮੁਰੰਮਤ, ਮਰਦਾਂ ਅਤੇ ਔਰਤਾਂ ਲਈ ਵੱਖ-ਵੱਖ ਪਾਰਕਾਂ ਦੀ ਉਸਾਰੀ, ਔਰਤਾਂ ਤੇ ਮਰਦਾਂ ਲਈ ਵੱਖਰੇ ਜਿੰਮ, ਪਿੰਡ ਦੇ ਰਿੰਗ ਰੋਡ ਦੀ ਉਸਾਰੀ, ਸ਼ਮਸ਼ਾਨਘਾਟ ਦੀ ਚਾਰ-ਦੀਵਾਰੀ, ਸਿਵਲ ਡਿਸਪੈਂਸਰੀ ਦੀ ਮੁਰੰਮਤ, ਦੋ ਆਂਗਨਵਾੜੀ ਸੈਂਟਰ, ਸਾਲਿਡ ਵੇਸਟ ਮੈਨੇਜਮੈਂਟ ਪਲਾਂਟ ਦੀ ਉਸਾਰੀ, ਲਈਅਰ ਵੈਲੀ ਪਾਰਕ ਅਤੇ ਸਮੁੱਚੇ ਪਿੰਡ ਠੱਕਰਵਾਲ ਵਿੱਚ ਪੌਦੇ ਲਗਾਉਣ ਦੇ ਕੰਮ ਸ਼ਾਮਲ ਹਨ। ਕੂੜਾ ਇਸੇ ਤਰ੍ਹਾਂ, ਧਾਂਦਰਾ ਪਿੰਡ ਵਿਖੇ ਉਦਘਾਟਨ ਕੀਤੇ ਗਏ ਵਿਕਾਸ ਪ੍ਰਾਜੈਕਟਾਂ ਵਿੱਚ ਪਿੰਡ ਦੇ ਪਾਰਕ ਦੀ ਮੁਰੰਮਤ, ਇਤਿਹਾਸਕ ਗੁਰੂਦੁਆਰਾ ਸਾਹਿਬ ਨਾਲ ਢੁੱਕਵੇਂ ਸੰਪਰਕ ਲਈ ਸੜਕ, ਪਿੰਡ ਦੇ ਰਿੰਗ ਰੋਡ ਦੀ ਉਸਾਰੀ, ਸ਼ਮਸ਼ਾਨਘਾਟ, ਛੱਪੜ ਦੀ ਮੁਰੰਮਤ, ਬੱਸ ਸਟਾਪ, ਸੀਵਰੇਜ ਲਾਈਨ ਅਤੇ ਪੌਦੇ ਲਗਾਉਣ ਦੇ ਕੰਮ ਸ਼ਾਮਲ ਹਨ।ਪ੍ਰੈਸ ਕਾਨਫਰੰਸ ਦੌਰਾਨ ਵਿਧਾਇਕ ਸ੍ਰੀ ਕੁਲਦੀਪ ਸਿੰਘ ਵੈਦ ਨੇ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸੂਬਾ ਸਰਕਾਰ ਵੱਲੋਂ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਸ਼ਿਆਮਾ ਪ੍ਰਸ਼ਾਦ ਮੁਖਰਜੀ ਸ਼ਹਿਰੀ ਮਿਸ਼ਨ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਇਸ ਮਿਸ਼ਨ ਤਹਿਤ ਧਾਂਦਰਾ ਕਲੱਸਟਰ ਨੂੰ ਮਨਜ਼ੂਰੀ ਮਿਲ ਗਈ ਹੈ ਜਿਸ ਵਿੱਚ 21 ਪੰਚਾਇਤਾਂ/ਪਿੰਡ/ਕਲੋਨੀਆਂ ਸ਼ਾਮਲ ਕੀਤੀਆਂ ਗਈਆਂ ਹਨ, ਇਨ੍ਹਾਂ ਖੇਤਰਾਂ ਵਿੱਚ ਸ਼ਹਿਰ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣੀਆਂ ਹਨ।ਉਨ੍ਹਾਂ ਦੱਸਿਆ ਕਿ ਇਸ ਮਿਸ਼ਨ 'ਤੇ ਕੰਮ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹੈ ਅਤੇ ਧਾਂਦਰਾ ਕਲਸਟਰ ਦੇ ਅਧੀਨ ਆਉਣ ਵਾਲੇ ਇਲਾਕਿਆਂ ਦੇ ਵਸਨੀਕਾਂ ਨੂੰ ਸੀਵਰੇਜ, ਸੜਕਾਂ, ਸੋਲਰ ਲਾਈਟਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ, ਹੋਰ ਵਿਕਾਸ ਪ੍ਰਾਜੈਕਟ ਜੋ ਫੰਡਾਂ ਦੀ ਘਾਟ ਕਾਰਨ ਅਧੂਰੇ ਰਹਿ ਗਏ ਸਨ, ਨੂੰ ਵੀ ਸ਼ਿਆਮਾ ਪ੍ਰਸਾਦ ਮੁਖਰਜੀ ਸ਼ਹਿਰੀ ਮਿਸ਼ਨ ਤਹਿਤ ਪੂਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਿਸ਼ਨ ਤਹਿਤ ਲਗਭਗ 100 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਪੇਂਡੂ ਝੌਂਪੜੀਆਂ ਦੀ ਮੁਰੰਮਤ, ਸ਼ਮਸ਼ਾਨਘਾਟ, ਬੱਸ ਅੱਡਾ, ਲਾਇਬ੍ਰੇਰੀ, ਆਂਗਨਵਾੜੀ, ਚਿਲਡਰਨ ਪਾਰਕ, ਪ੍ਰਾਇਮਰੀ ਸਮਾਰਟ ਸਕੂਲ ਤੋਂ ਇਲਾਵਾ 8 ਪਿੰਡਾਂ ਵਿੱਚ ਸੀਵਰੇਜ ਪਾਉਣ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਹੋਰ ਨਿਰਮਾਣ ਅਧੀਨ ਪ੍ਰਾਜੈਕਟਾਂ ਵਿਚ ਝੀਲ, ਮਲਟੀਪਰਪਜ਼ ਬਿਜ਼ਨਸ ਸੈਂਟਰ, ਐਗਰੋ ਪ੍ਰੋਸੈਸਿੰਗ ਯੂਨਿਟ, ਕਲੱਸਟਰ ਲੈਵਲ ਕਮਰਸ਼ੀਅਲ ਸਪੇਸ ਸੈਂਟਰ, ਕਲੱਸਟਰ ਲੈਵਲ ਸਪੋਰਟਸ ਸਟੇਡੀਅਮ, ਹੁਨਰ ਵਿਕਾਸ ਕੇਂਦਰ, ਵੈਟਰਨਰੀ ਹਸਪਤਾਲ, ਸਿਵਲ ਡਿਸਪੈਂਸਰੀ, ਸਮਾਰਟ ਸੈਕੰਡਰੀ ਸਕੂਲ, ਸੀਵਰੇਜ ਪ੍ਰਾਜੈਕਟ ਅਤੇ ਪਿੰਡਾਂ ਵਿਚ ਗਲੀਆਂ ਦਾ ਨਿਰਮਾਣ ਸ਼ਾਮਲ ਹਨ

ਪਹਿਲੀ ਦਸੰਬਰ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਗੈਰ-ਜ਼ਰੂਰੀ ਗਤੀਵਿਧੀਆਂ 'ਤੇ ਮਨਾਹੀ ਲਾਗੂ - ਜ਼ਿਲ੍ਹਾ ਮੈਜਿਸਟ੍ਰੇਟ

ਮਾਸਕ ਨਾ ਪਾਉਣ ਜਾਂ ਜਨਤਕ ਥਾਵਾਂ 'ਤੇ ਥੁੱਕਣ ਲਈ ਜੁਰਮਾਨਾ 500 ਰੁਪਏ ਤੋਂ ਵਧਾ ਕੇ ਹੋਇਆ 1000 ਰੁਪਏ

ਲੁਧਿਆਣਾ ,  ਨਵੰਬਰ 2020-( ਸਤਪਾਲ ਸਿੰਘ ਦੇਹਡ਼ਕਾ/ ਮਨਜਿੰਦਰ ਗਿੱਲ)- 

 ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਕੋਵਿਡ-19 ਰੋਕਥਾਮ ਦੇ ਮੱਦੇਨਜ਼ਰ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਲੁਧਿਆਣਾ ਵਿੱਚ ਕੱਲ 01 ਦਸੰਬਰ, 2020 ਤੋਂ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਗੈਰ-ਜ਼ਰੂਰੀ ਗਤੀਵਿਧੀਆਂ 'ਤੇ ਮਨਾਹੀ ਲਾਗੂ ਕੀਤੀ ਗਈ ਹੈ।

ਸ੍ਰੀ ਸ਼ਰਮਾ ਨੇ ਇਸ ਸਬੰਧ ਵਿੱਚ ਵਿਸਥਾਰਤ ਆਦੇਸ਼ ਜਾਰੀ ਕਰਦਿਆ ਦੱਸਿਆ ਕਿ ਪੰਜਾਬ ਸਰਕਾਰ, ਗ੍ਰਹਿ ਮਾਮਲਿਆਂ ਅਤੇ ਨਿਆਂ ਵਿਭਾਗ, ਚੰਡੀਗੜ੍ਹ ਤੋਂ ਜਾਰੀ ਪੱਤਰ ਨੰ:7/56/2020/24/572 ਮਿਤੀ 26-11-2020 ਰਾਹੀਂ ਪ੍ਰਾਪਤ ਨਵੇਂ ਦਿਸ਼ਾ-ਨਿਰਦੇਸ਼ਾਂ ਦੇ ਮੱਦੇਨਜ਼ਰ ਭਾਰਤੀ ਫ਼ੌਜਦਾਰੀ ਜ਼ਾਬਤਾ ਸੰਘਤਾ ਦੀ ਧਾਰਾ 144 ਤਹਿਤ ਜਾਰੀ ਹੁਕਮਾਂ ਰਾਹੀਂ ਜ਼ਿਲ੍ਹੇ 'ਚ 01 ਦਸੰਬਰ, 2020 ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਗੈਰ-ਜ਼ਰੂਰੀ ਜਨਤਕ ਗਤੀਵਿਧੀਆਂ 'ਤੇ ਮਨਾਹੀ ਲਾਗੂ ਕੀਤੀ ਗਈ ਹੈ।ਇਨ੍ਹਾਂ ਆਦੇਸ਼ਾਂ ਅਨੁਸਾਰ, ਸਾਰੀਆਂ ਗੈਰ-ਜ਼ਰੂਰੀ ਗਤੀਵਿਧੀਆਂ ਲਈ ਵਿਅਕਤੀਆਂ ਦੀ ਆਵਾਜਾਈ ਨਗਰ ਨਿਗਮ ਲੁਧਿਆਣਾ ਦੀ ਹਦੂਦ ਅੰਦਰ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਦੀ ਪਾਬੰਦੀ ਰਹੇਗੀ। ਹਾਲਾਂਕਿ, ਬਹੁਤ ਸਾਰੀਆਂ ਸ਼ਿਫਟਾਂ ਦੇ ਸੰਚਾਲਨ, ਸਰਕਾਰੀ ਅਤੇ ਨਿੱਜੀ ਦਫ਼ਤਰ, ਰਾਸ਼ਟਰੀ ਅਤੇ ਰਾਜ ਮਾਰਗਾਂ ਤੇ ਵਿਅਕਤੀਆਂ ਅਤੇ ਚੀਜ਼ਾਂ ਦੀ ਆਵਾਜਾਈ ਅਤੇ ਬੱਸਾਂ, ਰੇਲ ਗੱਡੀਆਂ ਅਤੇ ਹਵਾਈ ਜਹਾਜ਼ਾਂ ਤੋਂ ਉਤਰਨ ਤੋਂ ਬਾਅਦ ਮਾਲ-ਸਮਾਨ ਉਤਾਰਨਾ ਅਤੇ ਵਿਅਕਤੀਆਂ ਨੂੰ ਉਹਨਾਂ ਦੇ ਸਥਾਨਾਂ ਤੇ ਜਾਣ ਸਮੇਤ ਜ਼ਰੂਰੀ ਕੰਮਾਂ ਦੀ ਆਗਿਆ ਹੋਵੇਗੀ।

ਜ਼ਿਲ੍ਹਾ ਲੁਧਿਆਣਾ ਦੀ ਹਦੂਦ ਅੰਦਰ ਰੈਸਟੋਰੈਂਟਾਂ, ਹੋਟਲਾਂ ਅਤੇ ਹੋਰ ਪ੍ਰਾਹੁਣਚਾਰੀ ਇਕਾਈਆਂ ਵਿੱਚ ਰਾਤ ਸਮੇਂ 9:30 ਵਜੇ ਤੱਕ ਖੁੱਲੇ ਰਹਿ ਸਕਦੇ ਹਨ। ਸ਼ਾਪਿੰਗ ਮਾਲਾਂ ਵਿਚ ਸਥਿਤ ਰੈਸਟੋਰੈਂਟ/ਹੋਟਲ ਰਾਤ 9:30 ਵਜੇ ਤਕ ਖੁੱਲੇ ਰਹਿ ਸਕਦੇ ਹਨ।

ਸ੍ਰੀ ਸ਼ਰਮਾ ਨੇ ਆਪਣੇ ਆਦੇਸ਼ ਵਿੱਚ ਦੱਸਿਆ ਕਿ ਸਾਰੀਆਂ ਜ਼ਰੂਰੀ ਗਤੀਵਿਧੀਆਂ ਲਈ ਰੋਗਾਣੂ ਮੁਕਤ ਕਰਨਾ ਅਤੇ ਆਪਸੀ ਵਿੱਥ ਲਈ ਘੱਟੋ ਘੱਟ 6 ਫੁੱਟ (2 ਗਜ਼) ਦੀ ਦੂਰੀ ਹਮੇਸ਼ਾ ਬਣਾਈ ਰੱਖਣੀ ਹੋਵੇਗੀ। ਉਨ੍ਹਾਂ ਦੱਸਿਆ ਕਿ ਜੇਕਰ ਆਗਿਆ ਅਨੁਸਾਰ ਚੱਲ ਰਹੀਆਂ ਗਤੀਵਿਧੀਆਂ ਦੌਰਾਨ ਭੀੜ ਇਕੱਠੀ ਹੁੰਦੀ ਹੈ ਤਾਂ ਸਮਾਜਿਕ ਦੂਰੀਆਂ ਦੇ ਸਿਧਾਂਤਾਂ ਨਾਲ ਸਮਝੌਤਾ ਨਾ ਕਰਦੇ ਹੋਏ ਜ਼ਰੂਰੀ ਕਦਮ ਚੁੱਕੇ ਜਾਣਗੇ।

ਉਨ੍ਹਾਂ ਦੱਸਿਆ ਕਿ ਜਨਤਕ ਥਾਵਾਂ 'ਤੇ ਮਾਸਕ ਪਾਉਣਾ, ਥੁੱਕਣ ਦੀ ਮਨਾਹੀ, ਹੱਥਾ ਦੀ ਸਫਾਈ ਰੱਖਣੀ ਲਾਜ਼ਮੀ ਹੋਵੇਗੀ। ਉਨ੍ਹਾਂ ਇਹ ਸ਼ਖਤੀ ਨਾਲ ਲਾਗੂ ਕੀਤਾ ਕਿ ਸਾਰੀਆਂ ਜਨਤਕ/ਕੰਮ ਕਰਨ ਵਾਲੀਆਂ ਥਾਂਵਾਂ ਸਬੰਧਤ ਅਧਿਕਾਰੀਆਂ ਦੀ ਦੇਖ-ਰੇਖ ਵਿੱਚ ਰੋਗਾਣੂ ਮੁਕਤ ਕੀਤੀਆਂ ਜਾਣ।

ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਨੰ.9/ਐਨ.ਐਚ.ਐਮ/ਪੀਬੀ/ 20/2303 ਮਿਤੀ 30 ਜੁਲਾਈ 2020 ਅਨੁਸਾਰ ਕੋਵਿਡ-19 ਮਹਾਂਮਾਰੀ ਦੀ ਰੋਕਥਾਮ ਅਤੇ ਨਿਯੰਤਰਣ ਸੰਬੰਧੀ ਸਰਕਾਰੀ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਕਰਨ ਦੇ ਮਾਮਲੇ ਵਿਚ ਵੱਖ ਵੱਖ ਜ਼ੁਰਮਾਨੇ ਲਗਾਏ ਹਨ ਜਿਸ, ਵਿੱਚ ਮਾਸਕ ਨਾ ਪਾਉਣ ਅਤੇ ਜਨਤਕ ਥਾਵਾਂ 'ਤੇ ਥੁੱਕਣ ਲਈ ਜੁਰਮਾਨਾ 500 ਰੁਪਏ ਤੋਂ ਵਧਾ ਕੇ 1000 ਰੁਪਏ ਹਰੇਕ ਉਲੰਘਣਾ ਲਈ ਲਾਗੂ ਕੀਤਾ ਗਿਆ ਹੈ। ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਕੋਵਿਡ-19 ਪ੍ਰਬੰਧਨ ਦਿਸ਼ਾ ਨਿਰਦੇਸ਼ਾਂ, ਮਿਆਰੀ ਸੰਚਾਲਨ ਵਿਧੀ (ਐਸ.ਓ.ਪੀ.) ਅਤੇ ਸਰਕਾਰ ਦੁਆਰਾ ਜਾਰੀ ਕੀਤੀਂ ਗਈ ਐਡਵਾਈਜ਼ਰੀ ਲਈ ਕੌਮੀ ਨਿਰਦੇਸ਼ਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਣੀ ਚਾਹੀਦੀ ਹੈ। ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਾ ਡਿਜ਼ਾਸਟਰ ਮੈਨੇਜਮੈਂਟ ਐਕਟ 2005 ਅਤੇ ਇੰਡੀਅਨ ਪੈਨਲ ਕੋਡ 1860 ਦੀਆਂ ਸਬੰਧਤ ਧਾਰਾਵਾਂ ਤਹਿਤ ਸਜ਼ਾ ਦਾ ਭਾਗੀਦਾਰ ਬਣ ਸਕਦਾ ਹੈ।ਇਹ ਹੁਕਮ 01 ਦਸੰਬਰ, 2020 ਤੋਂ ਲਾਗੂ ਹੋਣਗੇ ਤੇ ਅਗਲੇ ਹੁਕਮਾਂ ਤੱਕ ਜਾਰੀ ਰਹਿਣਗੇ।