You are here

ਲੁਧਿਆਣਾ

ਕੋਵਿਡ-19 ਬਿਮਾਰੀ ਤੋਂ ਅੱਜ 7 ਮੌਤਾਂ ਦੀ ਪੁਸ਼ਟੀ ਹੋਈ 5 ਜ਼ਿਲ੍ਹਾ ਲੁਧਿਆਣਾ, 1 ਹੁਸ਼ਿਆਰਪੁਰ ਅਤੇ 1 ਮਾਨਸਾ ਨਾਲ ਸਬੰਧਤ

ਜ਼ਿਲ੍ਹਾ ਲੁਧਿਆਣਾ ਵਿੱਚ ਅੱਜ 3656 ਸੈਂਪਲ ਲਏ

 ਮਰੀਜ਼ਾਂ ਦੇ ਠੀਕ ਹੋਣ ਦੀ ਦਰ 92.16% ਹੋਈ

ਲੁਧਿਆਣਾ ,  ਨਵੰਬਰ 2020-( ਸਤਪਾਲ ਸਿੰਘ ਦੇਹਡ਼ਕਾ/ ਮਨਜਿੰਦਰ ਗਿੱਲ)-  

ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਵਿੱਚ ਇੱਕ ਦਿਨ ਵਿੱਚ ਸ਼ੱਕੀ ਮਰੀਜ਼ਾਂ ਦੇ 3656 ਸੈਂਪਲ ਲਏ ਗਏ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਇਸ ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਦਰ ਵਿੱਚ ਵੀ ਵਾਧਾ ਦਰਜ ਕੀਤਾ ਹੈ, ਜੌ ਕਿ ਇਕ ਸ਼ੁਭ ਸੰਕੇਤ ਹੈ।

ਡਿਪਟੀ ਕਮਿਸ਼ਨਨ ਵਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਸ.ਡੀ.ਐੱਮਜ਼. ਦੀ ਦੇਖ-ਰੇਖ ਵਿੱਚ ਸਿਹਤ ਵਿਭਾਗ ਦੇ ਸਮੂਹ ਡਾਕਟਰਾਂ, ਕਮਿਊਨਿਟੀ ਹੈਲਥ ਅਫ਼ਸਰਾਂ ਅਤੇ ਹੋਰ ਪੈਰਾ ਮੈਡੀਕਲ ਸਟਾਫ ਵੱਲੋਂ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਕੀਤੇ ਜਾ ਰਹੇ ਦਿਨ ਰਾਤ ਯਤਨਾਂ ਤਹਿਤ ਰੋਜ਼ਾਨਾ ਵੱਧ ਤੋਂ ਵੱਧ ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਜਾ ਰਹੇ ਹਨ। ਜਿਸ ਤਹਿਤ ਅੱਜ ਵੀ 3656 ਸੈਂਪਲ ਲਏ ਗਏ। ਉਹਨਾਂ ਸਮੂਹ ਐੱਸ ਡੀ ਐੱਮਜ਼ ਅਤੇ ਸਿਹਤ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ।ਉਹਨਾਂ ਕਿਹਾ ਕਿ ਵਸਨੀਕਾਂ ਨੂੰ ਘਬਰਾਉਣਾ ਨਹੀਂ ਚਾਹੀਦਾ ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵਸਨੀਕਾਂ ਦੀ ਸੁਰੱਖਿਆ ਲਈ 24 ਘੰਟੇ 7 ਦਿਨ ਕੰਮ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ 'ਮਿਸ਼ਨ ਫਤਹਿ' ਤਹਿਤ ਜ਼ਿਲ੍ਹਾ ਲੁਧਿਆਣਾ ਵਿੱਚ ਕੋਵਿਡ-19 ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 22642 ਮਰੀਜ਼ਾਂ ਵਿਚੋਂ 92.16% (20868 ਕੋਵਿਡ ਪੋਜ਼ਟਿਵ ਮਰੀਜ਼) ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਜਦਕਿ ਕਈ ਹੋਰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। ਉਨ੍ਹਾਂ ਵਸਨੀਕਾਂ ਨੂੰ ਬਿਲਕੁਲ ਵੀ ਨਾ ਘਬਰਾਉਣ ਦੀ ਅਪੀਲ ਕੀਤੀ ਕਿਉਂਕਿ ਕੋਵਿਡ ਪੂਰੀ ਤਰ੍ਹਾਂ ਨਾਲ ਠੀਕ ਹੋਣ ਵਾਲੀ ਬਿਮਾਰੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਤੁਰੰਤ ਆਪਣੇ ਆਪ ਨੂੰ ਕੋਵਿਡ ਦਾ ਟੈਸਟ ਕਰਵਾਉਣਾ ਚਾਹੀਦਾ ਹੈ ਜਦੋਂ ਵੀ ਉਹ ਮਹਿਸੂਸ ਕਰਦੇ ਹਨ ਕਿ ਕੋਈ ਕੋਵਿਡ ਵਰਗੇ ਲੱਛਣ ਹੋਣ। ਉਨ੍ਹਾਂ ਕਿਹਾ ਕਿ ਲੱਛਣਾਂ ਦੇ ਪਤਾ ਲੱਗਣ ਅਤੇ ਜਾਂਚ ਵਿਚਕਾਰ ਵਾਲਾ ਸਮਾਂ ਬਹੁਤ ਮਹੱਤਵਪੂਰਨ ਹੁੰਦਾ ਹੈ, ਪਰ ਜਦੋਂ ਲੋਕ ਲੱਛਣ ਹੋਣ ਦੇ ਬਾਵਜੂਦ ਆਪਣੇ ਆਪ ਦਾ ਟੈਸਟ ਨਹੀਂ ਕਰਵਾਉਂਦੇ ਤਾਂ ਕਈ ਵਾਰ ਉਨ੍ਹਾਂ ਦੀ ਸਿਹਤ ਖਰਾਬ ਹੋ ਜਾਂਦੀ ਹੈ, ਜਿਸ ਨਾਲ ਮੰਦਭਾਗੀਆਂ ਘਟਨਾਵਾਂ ਹੁੰਦੀਆਂ ਹਨ।ਉਨ੍ਹਾਂ ਕਿਹਾ ਕਿ ਵਸਨੀਕਾਂ ਦੀ ਭਲਾਈ ਲਈ ਸ਼ਹਿਰ ਵਿੱਚ ਕਈ ਟੈਸਟਿੰਗ ਸੈਂਟਰ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਕੇਂਦਰਾਂ ਵਿੱਚ ਕੋਵਿਡ ਟੈਸਟ ਬਿਲਕੁਲ ਮੁਫਤ ਕੀਤੇ ਜਾਂਦੇ ਹਨ ਜੇਕਰ ਕਿਸੇ ਨੂੰ ਕੋਰੋਨਾ ਸਬੰਧੀ ਕੋਈ ਲੱਛਣ ਲੱਗਦੇ ਹਨ ਤਾਂ ਬਿਨ੍ਹਾਂ ਦੇਰੀ ਕੀਤੇ ਨੇੜਲੇ ਟੈਸਟ ਕੇਂਦਰ ਜਾ ਕੇ ਤੁਰੰਤ ਜਾਂਚ ਕਰਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਸਨੀਕਾਂ ਦੀ ਭਲਾਈ ਲਈ ਰੋਜ਼ਾਨਾ ਲਏ ਗਏ ਨਮੂਨਿਆਂ ਦੀ ਗਿਣਤੀ ਵਿੱਚ ਹੋਰ ਵਾਧਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋ ਵੀ ਕੋਈ ਵਿਅਕਤੀ ਦੇ ਕੋਵਿਡ-19 ਦੇ ਪੀੜਤ ਹੋਣ ਜਾਂ ਸ਼ੱਕ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਨ੍ਹਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਕੜਿਆਂ ਵਿੱਚ ਹੈ। ਇਸੇ ਤਰ੍ਹਾਂ ਅੱਜ ਵੀ 3656 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ ਅਤੇ ਜਲਦ ਹੀ ਉਨ੍ਹਾਂ ਦੇ ਨਤੀਜੇ ਮਿਲਣ ਦੀ ਉਮੀਦ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ 869 ਪੋਜ਼ਟਿਵ ਮਰੀਜ਼ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਤੰਦਰੁਸਤ ਹੋਏ ਮਰੀਜ਼ਾਂ ਦੀ ਸੰਖਿਆ 20868 ਹੋ ਗਈ ਹੈ।

ਉਨ੍ਹਾਂ ਕਿਹਾ ਕਿ ਕੋਵਿਡ-19 ਤੋਂ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਕੁਲ 132 ਮਰੀਜ਼ (100 ਜ਼ਿਲ੍ਹਾ ਲੁਧਿਆਣਾ ਤੋਂ ਨਵੇਂ ਮਰੀਜ਼ ਅਤੇ 32 ਹੋਰ ਰਾਜਾਂ/ਜ਼ਿਲ੍ਹਿਆਂ ਦੇ) ਪੋਜ਼ਟਿਵ ਪਾਏ ਗਏ ਹਨ।

ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 452588 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ 449975 ਨਮੂਨਿਆਂ ਦੀ ਰਿਪੋਰਟ ਪ੍ਰਾਪਤ ਹੋਈ ਹੈ, 424124 ਨਮੂਨੇ ਨੈਗਟਿਵ ਪਾਏ ਗਏ ਹਨ ਅਤੇ 2613 ਨਮੂਨਿਆਂ ਦੀ ਰਿਪੋਰਟ ਆਉਣ ਬਾਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਲੁਧਿਆਣਾ ਨਾਲ ਸਬੰਧਤ ਕੁਲ ਮਰੀਜ਼ਾਂ ਦੀ ਗਿਣਤੀ 22642 ਹੈ, ਜਦਕਿ 3209 ਮਰੀਜ਼ ਦੂਜੇ ਜ਼ਿਲ੍ਹਿਆਂ/ਰਾਜਾਂ ਨਾਲ ਸਬੰਧਤ ਹਨ।ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਅੱਜ 7 ਮੌਤਾਂ ਦੀ ਪੁਸ਼ਟੀ ਹੋਈ (5 ਜ਼ਿਲ੍ਹਾ ਲੁਧਿਆਣਾ, 1 ਹੁਸ਼ਿਆਰਪੁਰ ਅਤੇ 1 ਮਾਨਸਾ ਨਾਲ ਸਬੰਧਤ ਹੈ)। ਹੁਣ ਕੋਰੋਨਾ ਤੋਂ ਪੀੜਤ ਮਰੀਜ਼ਾਂ ਦੀ ਮੌਤ ਦੀ ਕੁੱਲ ਗਿਣਤੀ ਲੁਧਿਆਣਾ ਤੋਂ 902 ਅਤੇ 378 ਦੂਜੇ ਜ਼ਿਲਿਆਂ ਨਾਲ ਸਬੰਧਤ ਹਨ।ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਵਿੱਚ 50440 ਵਿਅਕਤੀਆਂ ਨੂੰ ਘਰਾਂ 'ਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 2055 ਵਿਅਕਤੀ ਇਕਾਂਤਵਾਸ ਹਨ। ਅੱਜ ਵੀ 202 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ।

ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਆਈ.ਈ.ਸੀ. ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਜਾ ਕੇ ਲੋਕਾਂ ਨੂੰ ਕੋਵਿਡ-19 ਸਬੰਧੀ ਕਰੇਗੀ ਜਾਗਰੂਕ

ਲੁਧਿਆਣਾ ,  ਨਵੰਬਰ 2020-( ਸਤਪਾਲ ਸਿੰਘ ਦੇਹਡ਼ਕਾ/ ਮਨਜਿੰਦਰ ਗਿੱਲ)-  

ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇੇ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਅੱਜ ਕੋਵਿਡ-19 ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਆਈ.ਈ.ਸੀ. ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਆਈ.ਈ.ਸੀ. ਵੈਨ ਤੇ ਕੋਰੋਨਾ ਵਾਇਰਸ ਨਾਲ ਜੁੜੇ ਸਾਰੇ ਬੈਨਰ ਅਤੇ ਸਾਰੀ ਜਾਣਕਾਰੀ ਹੈ। ਇਹ ਵੈਨ ਸ਼ਹਿਰ ਦੇ ਕੋਨੇ-ਕੋਨੇ ਵਿਚ ਜਾ ਕੇ ਲੋਕਾਂ ਨੂੰ ਕੋਵਿਡ-19 ਬਾਰੇ ਲੋਕਾਂ ਨੂੰ ਜਾਗਰੂਕ ਕਰੇਗੀ।

ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ, ਵਧੀਕ ਡਿਪਟੀ ਕਮਿਸ਼ਟਰ (ਵਿਕਾਸ) ਸੰਦੀਪ ਕੁਮਾਰ, ਨਗਰ ਨਿਗਮ ਕੌਂਸਲਰ ਸ੍ਰੀਮਤੀ ਮਮਤਾ ਆਸ਼ੂ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।ਇਸ ਮੌਕੇ ਗੱਲਬਾਤ ਕਰਦਿਆਂ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਪੰਜਾਬ ਸੂਬਾ ਇਸ ਵੇਲੇ ਬੜੇ ਹੀ ਔਖੇ ਦੌਰ ਵਿੱਚੋਂ ਗੁਜ਼ਰ ਰਿਹਾ ਹੈ, ਕਿਉਂਕਿ ਕੋਰੋਨਾ ਪੋਜਟਿਵ ਕੇਸਾਂ ਦੀ ਗਿਣਤੀ ਇਕ ਵਾਰ ਫਿਰ ਵੱਧਣ ਲੱਗੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਸ ਤੋਂ ਘਬਰਾਉਣ ਦੀ ਬਜਾਏ ਸੁਚੇਤ ਰਹਿਣ ਦੀ ਲੋੜ ਹੈ ਅਤੇ ਜ਼ਰੂਰੀ ਹੈ ਕਿ ਸੂਬਾ ਸਰਕਾਰ ਵੱਲੋਂ ਸਮੇਂ-ਸਮੇਂ ਸਿਰ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੌਏ ਮਾਸਕ ਪਹਿਨਣੇ, ਆਪਸੀ ਵਿੱਥ ਬਣਾਈ ਰੱਖਣੀ ਅਤੇ ਥੋੜੇ ਸਮੇਂ ਬਾਅਦ ਆਪਣੇ ਹੱਥ ਧੋਣੇ ਚਾਹੀਦੇ ਹਨ। ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਬਿਨ੍ਹਾਂ ਕੰਮ ਤੋਂ ਘਰੋਂ ਬਾਹਰ ਨਾ ਨਿਕਲੋ ਤੇ ਇਸ ਵਾਇਰਸ ਤੋਂ ਸੁਰੱਖਿਅਤ ਰਹੋ। ਉਨ੍ਹਾਂ ਕਿਹਾ ਕਿ ਸਾਡੇ ਯਤਨ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਵਿਅਰਥ ਹਨ।ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਪ੍ਰੋਟੋਕੋਲ ਦੀ ਸਖਤੀ ਨਾਲ ਪਾਲਣਾ ਕਰਨ ਜੇਕਰ ਉਹ ਆਪਣੇ ਪਰਿਵਾਰਾਂ ਨੂੰ ਕੋਵਿਡ-19 ਦੇ ਪ੍ਰਭਾਵਾਂ ਤੋਂ ਸੁਰੱਖਿਅਤ ਰੱਖਣਾ ਚਾਹੁੰਦੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਕੋਵਿਡ 19 ਦੀ ਦੂਜੀ ਲਹਿਰ ਨਾਲ ਨਜਿੱਠਣ ਲਈ ਪੱਬਾਂ ਭਾਰ ਹੈ।

ਇਸ ਮੌਕੇ ਸਿਵਲ ਸਰਜਨ, ਲੁਧਿਆਣਾ ਡਾ: ਰਾਜੇਸ਼ ਕੁਮਾਰ ਬੱਗਾ ਨੇ ਕਿਹਾ ਕਿ ਜਾਗਰੂਕਤਾ ਹੀ ਇਕ ਅਜਿਹਾ ਸਾਧਨ ਹੈ ਜਦੋਂ ਤੱਕ ਇਸਦੀ ਵੈਕਸੀਨ ਉਪਲੱਬਧ ਨਹੀਂ ਹੈ, ਪਰ ਜਾਗਰੂਕਤਾ ਇੱਕ ਦੋ-ਪੱਖੀ ਪ੍ਰਕਿਰਿਆ ਹੈ। ਸਰਕਾਰ ਪਹਿਲੇ ਦਿਨ ਤੋਂ ਵੱਖ-ਵੱਖ ਤਰੀਕਿਆਂ ਰਾਹੀਂ ਲੋਕਾਂ ਨੂੰ ਜਾਗਰੂਕ ਕਰ ਰਹੀ ਹੈ ਪਰੰਤੂ ਫੇਰ ਵੀ ਕੁਝ ਲੋਕ ਸਰਕਾਰ ਦੇ ਨਿਰਦੇਸ਼ਾਂ ਦੀ ਪਾਲਣਾ ਨਹੀਂ ਕਰ ਰਹੇ। ਉਨ੍ਹਾਂ ਸ਼ਹਿਰਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਘਰ ਰਹਿਣ ਅਤੇ ਪੰਜਾਬ ਸਰਕਾਰ ਦੁਆਰਾ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਅਵਹੇਲਣਾ ਕਰਾਂਗੇ ਤਾਂ ਕੋਵਿਡ-19 ਦੀ ਇਸ ਦੂਜੀ ਲਹਿਰ ਦੇ ਸਾਨੂੰ ਮਾੜੇ ਸਿੱਟੇ ਭੁਗਤਣੇ ਪੈਣਗੇ।

ਉਪ-ਮੰਡਲ ਮੈਜਿਸਟ੍ਰੇਟ ਲੁਧਿਆਣਾ(ਪੂਰਬੀ) ਵੱਲੋਂ ਮੋਹਨਦੇਈ ਓਸਵਾਲ ਹਸਪਤਾਲ ਤੋਂ ਬਾਈਕ ਰੈਲੀ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਲੁਧਿਆਣਾ ,  ਨਵੰਬਰ 2020-( ਸਤਪਾਲ ਸਿੰਘ ਦੇਹਡ਼ਕਾ/ ਮਨਜਿੰਦਰ ਗਿੱਲ)-  

ਉਪ-ਮੰਡਲ ਮੈਜਿਸਟ੍ਰੇਟ ਲੁਧਿਆਣਾ(ਪੂਰਬੀ) ਡਾ.ਬਲਜਿੰਦਰ ਸਿੰਘ ਢਿੱਲੋਂ ਵੱਲੋਂ ਅੱਜ ਸਥਾਨਕ ਮੋਹਨਦੇਈ ਓਸਵਾਲ ਹਸਪਤਾਲ(ਐਮ.ਓ.ਐਚ.) ਤੋਂ ਬਾਈਕ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ 10 ਕਿਲੋਮੀਟਰ ਬਾਈਕ ਰੈਲੀ ਵਿੱਚ ਐਮ.ਓ.ਐਚ. ਦੀਆਂ 12 ਮਹਿਲਾ ਸਟਾਫ ਮੈਂਬਰਾਂ ਸਮੇਤ ਐਮਓਐਚ ਦੇ ਕੁੱਲ 45 ਬਾਈਕ ਸਵਾਰਾਂ ਨੇ ਹਿੱਸਾ ਲਿਆ।ਇਹ ਰੈਲੀ ਰਸਤੇ ਵਿੱਚ 4 ਥਾਵਾਂ ਤੇ ਰੁਕੀ ਅਤੇ ਲੋਕਾਂ ਨੂੰ ਮਾਸਕ ਪਹਿਨਣ, ਹੱਥ ਧੋਣ ਅਤੇ 6 ਫੁੱਟ ਦੀ ਦੂਰੀ ਨੂੰ ਕਾਇਮ ਰੱਖਣ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ, ਤਾਂ ਜੋ ਲੋਕਾਂ ਨੂੰ ਕੋਰੋਨਾ ਦੀ ਲਾਗ ਲੱਗਣ ਤੋ ਬਚਾਇਆ ਜਾ ਸਕੇ। ਇਸ ਰੈਲੀ ਦੀ ਅਗਵਾਈ ਡਾ: ਗੀਤੀ ਪੁਰੀ, ਡਾ: ਪ੍ਰਦੀਪ ਕਪੂਰ ਅਤੇ ਡਾ: ਹਰਦੀਪ ਸਿੰਘ ਨੇ ਕੀਤੀ ਅਤੇ ਇਹ ਰੈਲੀ ਸ਼ੇਰਪੁਰ ਚੌਕ, ਗਿਆਸਪੁਰਾ, ਸਮਰਾਲਾ ਚੌਕ, ਮੋਤੀ ਨਗਰ ਹੁੰਦਿਆਂ ਵਾਪਿਸ ਐਮ.ਓ.ਐਚ.ਆਈ।ਇਸ ਮੌਕੇ ਡਾ: ਬਲਜਿੰਦਰ ਸਿੰਘ ਢਿੱਲੋਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਜਾਰੀ ਕੋਵਿਡ-19 ਸਬੰਧੀ ਹਦਾਇਤਾਂ ਦੀ ਪਾਲਣਾ ਕਰਦਿਆਂ ਮਾਸਕ ਪਹਿਨਣ, ਸਮਾਜਿਕ ਦੂਰੀ ਬਣਾ ਕੇ ਰੱਖਣ ਅਤੇ ਹੱਥਾਂ ਦੀ ਸਫਾਈ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਮੋਹਨਦਈ ਓਸਵਾਲ ਹਸਪਤਾਲ ਦੇ ਕੋਵਿਡ-19 ਦੇ ਬਚਾਅ ਸਬੰਧੀ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਜ਼ਿਲ੍ਹਾ ਪ੍ਰਸ਼ਾਸਨ ਕੋਵਿਡ-19 ਦੀ ਦੂਜੀ ਲਹਿਰ ਬਾਰੇ ਜਾਗਰੂਕਤਾ ਫੈਲਾਉਣ ਲਈ ਯਤਨਸ਼ੀਲ ਹੈ ਅਤੇ ਉਨ੍ਹਾਂ ਨੂੰ ਕੋਵਿਡ ਵਿਰੁੱਧ ਲੜਨ ਲਈ ਪੂਰਨ ਸਹਿਯੋਗ ਦੇਣ ਦਾ ਵੀ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਹਾਲਾਂਕਿ ਹਰ ਕੋਈ ਸਾਵਧਾਨੀ ਦੇ ਉਪਾਵਾਂ ਬਾਰੇ ਜਾਣਦਾ ਹੈ ਪਰ ਫਿਰ ਵੀ ਪੂਰੀ ਆਬਾਦੀ ਇਨ੍ਹਾਂ ਦਾ ਪਾਲਣ ਨਹੀਂ ਕਰ ਰਹੀ ਹੈ ਅਤੇ ਇਹ ਬਿਮਾਰੀ ਫੈਲਣ ਦਾ ਕਾਰਨ ਹੈ।ਮੁੱਖ ਮਹਿਮਾਨ ਦਾ ਸਵਾਗਤ ਕਰਦਿਆਂ ਐਮ.ਓ.ਐਚ. ਦੇ ਸੀ.ਈ.ਓ. ਡਾ.ਸੰਜੀਵ ਕੇ ਉੱਪਲ ਨੇ ਕਿਹਾ ਕਿ ਮਾਸਕ ਹੀ ਵੈਕਸੀਨ ਹੈ ਜਦੋਂ ਤੱਕ ਵੈਕਸੀਨ ਨਹੀਂ ਆਉਂਦੀ। ਉਨ੍ਹਾਂ ਲੋਕਾਂ ਨੂੰ ਬਿਮਾਰੀ ਦੇ ਸੰਭਾਵਿਤ ਫੈਲਣ ਬਾਰੇ ਸੁਚੇਤ ਕਰਦਿਆਂ ਕਿਹਾ ਕਿ ਇਸ ਬਿਮਾਰੀ ਦਾ ਇਲਾਜ਼ ਆਸਾਨ ਨਹੀਂ ਹੈ, ਮਰੀਜ਼ ਨੂੰ ਬਹੁਤ ਸਾਰਾ ਪੈਸਾ ਖਰਚ ਕਰਨਾ ਪੈਂਦਾ ਹੈ ਅਤੇ ਦੇਰੀ ਨਾਲ ਹੋਣ ਵਾਲੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਿਰਫ 5 ਰੁਪਏ ਦਾ ਮਾਸਕ ਪਾ ਕੇ ਇਸ ਮਹਾਂਮਾਰੀ ਤੋਂ ਬਚਿਆ ਜਾ ਸਕਦਾ ਹੈ।ਚੇਅਰਮੈਨ ਜਵਾਹਰ ਲਾਲ ਓਸਵਾਲ ਵੱਲੋਂ ਇਸ ਪ੍ਰੋਜੈਕਟ ਲਈ ਆਪਣੀਆਂ ਸ਼ੁੱਭਕਾਮਨਾਵਾਂ ਪ੍ਰਗਟਾਈਆਂ ਅਤੇ ਐਮ.ਓ.ਐਚ. ਵੱਲੋਂ ਕੋਵਿਡ ਪੋਜ਼ਟਿਵ ਮਰੀਜ਼ਾਂ ਦੇ ਇਲਾਜ਼ ਲਈ ਹਰ ਸੰਭਵ ਸਿਹਤ ਸਹੂਲਤਾਂ ਮੁਹੱਈਆਂ ਕਰਵਾਉਣ ਦਾ ਭਰੋਸਾ ਦਿੱਤਾ।ਐਮਓਐਚ ਦੇ ਮੁੱਖ ਸੰਚਾਲਕ ਯੋਗੇਂਦਰ ਅਵਧਿਆ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ-19 ਸਬੰਧੀ ਸਾਰੀਆਂ ਸਾਵਧਾਨੀ ਵਰਤਣ। ਉਨ੍ਹਾਂ ਕਿਹਾ ਕਿ ਲੁਧਿਆਣਾ ਦੇ ਲੋਕਾਂ ਵੱਲੋਂ ਮਾਸਕ ਪਹਿਨਣ ਦੀ ਇਹ ਛੋਟੀ ਜਿਹੀ ਕੋਸ਼ਿਸ਼ ਹੈ ਜੋ ਸ਼ਹਿਰ ਨੂੰ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਤੋਂ ਬਚਾ ਸਕਦੀ ਹੈ।ਇਸ ਮੌਕੇ ਡਾ: ਬਲਜਿੰਦਰ ਸਿੰਘ ਢਿੱਲੋਂ ਵੱਲੋਂ ਵਿਸ਼ੇਸ਼ ਤੌਰ 'ਤੇ ਤਿਆਰ ਕੀਤਾ ਮਾਸਕ ਜਾਰੀ ਕੀਤਾ ਗਿਆ। ਬਾਈਕ ਚਾਲਕਾਂ ਦੀ ਟੀਮ ਵੱਲੋ ਚਾਰ ਵੱਖ-ਵੱਖ ਥਾਂਵਾਂ 'ਤੇ ਰੁੱਕ ਕੇ 500 ਮਾਸਕ ਮੁਫਤ ਵੰਡੇ। ਟੀਮ ਵੱਲੋਂ ਆਮ ਲੋਕਾਂ ਦੇ ਨਾਲ ਰਸਤੇ ਵਿਚ ਛੋਟੀਆਂ ਮੀਟਿੰਗਾਂ ਵੀ ਕੀਤੀਆਂ ਅਤੇ ਕੋਵਿਡ ਦੀ ਰੋਕਥਾਮ ਅਤੇ ਇਲਾਜ ਬਾਰੇ ਉਨ੍ਹਾਂ ਦੇ ਸਵਾਲਾਂ ਦੇ ਜੁਆਬ ਵੀ ਦਿੱਤ।

32 ਏਕੜ ਜੈਨਪੁਰ ਸਪੋਰਟਸ ਪਾਰਕ ਦੀ ਉਸਾਰੀ ਸਬੰਧੀ ਟੈਂਡਰ ਜਨਵਰੀ 2021 ਤੱਕ ਕਰ ਦਿੱਤੇ ਜਾਣਗੇ ਜਾਰੀ - ਭਾਰਤ ਭੂਸ਼ਣ ਆਸ਼ੂ

ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਦੇ ਮਾਹਰ ਅਗਲੇ ਦੋ ਹਫ਼ਤਿਆਂ 'ਚ ਇਸ ਪ੍ਰਾਜੈਕਟ ਦਾ ਸੌਂਪ ਦੇਣਗੇ ਬਿਲਡਿੰਗ ਡਿਜ਼ਾਇਨ

ਲੁਧਿਆਣਾ ,  ਨਵੰਬਰ 2020-( ਸਤਪਾਲ ਸਿੰਘ ਦੇਹਡ਼ਕਾ/ ਮਨਜਿੰਦਰ ਗਿੱਲ)-  

ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਅੱਜ ਵਸਨੀਕਾਂ ਨੂੰ ਭਰੋਸਾ ਦਿੱਤਾ ਕਿ 32 ਏਕੜ ਜੈਨਪੁਰ ਸਪੋਰਟਸ ਪਾਰਕ ਦੀ ਉਸਾਰੀ ਸਬੰਧੀ ਟੈਂਡਰ ਜਨਵਰੀ 2021 ਤੱਕ ਜਾਰੀ ਕਰ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਏਈਕੌਮ ਦੇ ਮਾਹਰਾਂ ਦੀ ਟੀਮ ਨੂੰ ਕਿਹਾ ਗਿਆ ਹੈ ਕਿ ਇਸ ਮੈਗਾ ਸਪੋਰਟਸ ਪ੍ਰੋਜੈਕਟ ਦਾ ਵਿਸਤ੍ਰਿਤ ਡਿਜ਼ਾਇਨ ਤਿਆਰ ਕਰਨ, ਜਦਕਿ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਦੇ ਮਾਹਰ ਅਗਲੇ ਦੋ ਹਫ਼ਤਿਆਂ ਦੇ ਅੰਦਰ ਇਸ ਪ੍ਰਾਜੈਕਟ ਦਾ ਬਿਲਡਿੰਗ ਡਿਜ਼ਾਇਨ ਸੌਂਪ ਦੇਣਗੇ।ਅੱਜ ਸਥਾਨਕ ਮੇਅਰ ਕੈਂਪ ਦਫ਼ਤਰ ਵਿਖੇ ਇਸ ਪ੍ਰਾਜੈਕਟ ਦੇ ਨਾਲ-ਨਾਲ ਸਾਰੀਆਂ ਮੌਜੂਦਾ ਖੇਡ ਸਹੂਲਤਾਂ ਦੇ ਨਵੀਨੀਕਰਨ ਨਾਲ ਸਬੰਧਤ ਪ੍ਰਾਜੈਕਟਾਂ ਸਬੰਧੀ ਇੱਕ ਸਮੀਖਿਆ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਮੇਅਰ ਸ੍ਰੀ ਬਲਕਾਰ ਸਿੰਘ ਸੰਧੂ, ਨਗਰ ਨਿਗਮ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਸੱਭਰਵਾਲ, ਨਿਗਮ ਕੌਂਸਲਰ ਸ੍ਰੀ ਸੰਨੀ ਭੱਲਾ ਸਮੇਤ ਲੁਧਿਆਣਾ ਦੇ ਪ੍ਰਮੁੱਖ ਖਿਡਾਰੀ ਅਤੇ ਸਾਰੀਆਂ ਖੇਡ ਸੰਸਥਾਵਾਂ ਦੇ ਨੁਮਾਇੰਦੇ ਹਾਜ਼ਰ ਸਨ।ਜਿਕਰਯੋਗ ਹੈ ਕਿ ਪਿੰਡ ਜੈਨਪੁਰ ਵਿਖੇ 32 ਏਕੜ ਰਕਬੇ ਵਿਚ ਇਕ ਸਪੋਰਟਸ ਪਾਰਕ ਦੀ ਉਸਾਰੀ ਕੀਤੀ ਜਾ ਰਹੀ ਹੈ, ਜਿਥੇ ਇਕ ਸਮੇਂ ਕੂੜੇ ਦਾ ਡੰਪ ਹੁੰਦਾ ਸੀ।ਭਾਰਤ ਭੂਸ਼ਣ ਆਸ਼ੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਪੋਰਟਸ ਪਾਰਕ ਵਿੱਚ ਕ੍ਰਿਕਟ, ਫੁੱਟਬਾਲ, ਹਾਕੀ, ਲਾਨ ਟੈਨਿਸ, ਸਵੀਮਿੰਗ ਪੂਲ, ਤੀਰਅੰਦਾਜ਼ੀ ਗਰਾਉਂਡ, 50 ਮੀਟਰ ਇਨਡੋਰ ਸ਼ੂਟਿੰਗ ਰੇਂਜ, ਵਾਲੀਬਾਲ, ਬੈਡਮਿੰਟਨ ਅਤੇ ਟੇਬਲ ਟੈਨਿਸ ਕੋਰਟਸ ਆਦਿ ਦੇ ਨਾਲ 3.5 ਕਿਲੋਮੀਟਰ ਲੰਬਾ ਅਤੇ 15 ਫੁੱਟ ਚੌੜਾ ਸਾਈਕਲਿੰਗ ਦੇ ਨਾਲ-ਨਾਲ ਇਕ ਪੈਦਲ ਚੱਲਣ ਲਈ ਟਰੈਕ ਵੀ ਹੋਵੇਗਾ। ਇਸ ਤੋਂ ਇਲਾਵਾ, ਇਸ ਸਪੋਰਟਸ ਪਾਰਕ ਵਿਚ ਖਿਡਾਰੀਆਂ ਲਈ ਇਕ ਰਿਫਰੈਸ਼ਮੈਂਟ ਲਾਂਜ ਦੇ ਨਾਲ ਕਲੱਬ ਖੇਤਰ, ਬੱਚਿਆਂ ਦਾ ਜ਼ੋਨ, ਯੋਗਾ ਜ਼ੋਨ ਵੀ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਲੁਧਿਆਣਾ ਸਮਾਰਟ ਸਿਟੀ ਲਿਮਟਿਡ ਅਧੀਨ ਆ ਰਿਹਾ ਹੈ ਅਤੇ ਕੂੜਾ ਡੰਪ ਵਾਲੀ ਜਗ੍ਹਾ ਨੂੰ ਸਪੋਰਟਸ ਪਾਰਕ ਬਣਾ ਕੇ ਸਰਬੋਤਮ ਵਰਤੋਂ ਲਈ ਤਿਆਰ ਕੀਤਾ ਜਾਵੇਗਾ।ਇਸ ਤੋਂ ਇਲਾਵਾ, ਰੱਖ ਬਾਗ ਨੇੜੇ ਇਕ ਨਵਾਂ ਟੇਬਲ ਟੈਨਿਸ ਕੋਰਟ ਵੀ ਬਣਾਇਆ ਜਾ ਰਿਹਾ ਹੈ, ਜਿਸਦਾ ਖਾਕਾ ਤਿਆਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਲਦ ਹੀ, ਲੁਧਿਆਣਾ ਬਾਸਕਿਟਬਾਲ ਅਕੈਡਮੀ ਵਿਖੇ ਦੋ ਇੰਡੋਰ ਓਪਨ ਬਾਸਕਿਟਬਾਲ ਕੋਰਟ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਡੀ.ਪੀ.ਆਰ. ਪਹਿਲਾਂ ਹੀ ਤਿਆਰ ਹੋ ਚੁੱਕੀ ਹੈ ਅਤੇ ਜਲਦ ਹੀ ਕੰਮ ਸ਼ੁਰੂ ਹੋਣ ਦੀ ਉਮੀਦ ਹੈ।ਉਨ੍ਹਾਂ ਅੱਗੇ ਕਿਹਾ ਕਿ ਉਹ ਸ਼ਹਿਰ ਦੀਆਂ ਸਾਰੀਆਂ ਮੌਜੂਦਾ ਖੇਡ ਸਹੂਲਤਾਂ ਨੂੰ ਅਪਗ੍ਰੇਡ ਕਰਨ ਲਈ ਵਚਨਬੱਧ ਹਨ ਜਿਨ੍ਹਾਂ ਪ੍ਰਾਜੈਕਟਾਂ ਵਿਚ ਗੁਰੂ ਨਾਨਕ ਸਟੇਡੀਅਮ ਵਿਖੇ ਨਵਾਂ ਐਥਲੈਟਿਕਸ ਸਿੰਥੈਟਿਕ ਟਰੈਕ, ਇਨਡੋਰ ਸਵੀਮਿੰਗ ਪੂਲ, ਸ਼ਾਸਤਰੀ ਹਾਲ ਦਾ ਨਵੀਨੀਕਰਨ, ਐਸਟ੍ਰੋਟਰਫ ਦਾ ਨਵੀਨੀਕਰਨ ਅਤੇ ਪੀਏਯੂ ਵਿਖੇ ਇਕ ਵੇਲਡਰੋਮ (ਸਾਈਕਲਿੰਗ ਟਰੈਕ) ਸ਼ਾਮਲ ਹਨ।ਜੈਨਪੁਰ ਸਪੋਰਟਸ ਪਾਰਕ ਲਈ ਯੋਗਦਾਨ ਪਾਉਣ ਵਾਲੇ ਸਾਰੇ ਭਾਗੀਦਾਰਾਂ ਦੀ ਸ਼ਨੀਵਾਰ ਮੀਟਿੰਗ ਤੈਅ ਕੀਤੀ ਗਈ ਹੈ ਜਿਸ ਵਿੱਚ ਵਿੱਚ ਖੇਡ ਸੰਸਥਾਵਾਂ ਦੇ ਨੁਮਾਇੰਦਿਆਂ ਸਮੇਤ ਲੁਧਿਆਣਾ ਦੇ ਸਾਰੇ ਪ੍ਰਮੁੱਖ ਖਿਡਾਰੀ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਵਿਚਾਰ ਵਟਾਂਦਰੇ ਕੀਤੇ ਜਾਣਗੇ, ਤਾਂ ਜੋ ਖਿਡਾਰੀ ਆਪਣੇ ਮਹੱਤਵਪੂਰਣ ਸੁਝਾਅ ਦੇ ਸਕਣ ਅਤੇ ਇਹ ਉੱਤਰ ਭਾਰਤ ਦਾ ਸਰਬੋਤਮ ਸਪੋਰਟਸ ਪਾਰਕ ਬਣ ਸਕੇ।

ਉਨ੍ਹਾਂ ਅੱਗੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਸਮਾਰਟ ਸਿਟੀ ਪ੍ਰਾਜੈਕਟ ਅਧੀਨ ਪ੍ਰਾਜੈਕਟ ਪਹਿਲ ਦੇ ਅਧਾਰ ਤੇ ਅਤੇ ਨਿਰਧਾਰਤ ਸਮੇਂ ਸੀਮਾ ਦੇ ਅੰਦਰ ਮੁਕੰਮਲ ਕੀਤੇ ਜਾਣਗੇ।

ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿੱਚ ਆਨ ਲਾਈਨ ਤੇ ਬਚਿਆਂ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ

ਜਗਰਾਉਂ,ਨਵੰਬਰ  2020  (ਮੋਹਿਤ ਗੋਇਲ /ਕੁਲਦੀਪ ਸਿੰਘ ਕੋਮਲ )

ਅੱਜ ਜਗਰਾਉਂ ਦੇ ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿੱਚ ਗੁਰਪੁਰਬ ਮੌਕੇ ਕੋਵਿਡ 19 ਨੂੰ ਦੇਖਦੇ ਹੋਏ ਆਨ ਲਾਈਨ ਹੋ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਇਆ,ਜਿਸ ਵਿਚ  ਛੇਵੀ ਤੋਂ ਲੇ ਕੇ ਨੋਵੀ ਤੱਕ ਦੇ ਬੱਚਿਆਂ ਨੇ ਸ਼ਬਦ ਗਾਇਨ ਸਮਾਰੋਹ ਵਿਚ ਹਿੱਸਾ ਲਿਆ। ਬਚਿਆਂ ਨੇ ਸ਼ਬਦ ਗਾਇਨ ਰਾਹੀਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਆਪਣੀ ਸ਼ਰਧਾ ਪ੍ਰਗਟ ਕੀਤੀ। ਇਸ ਸਮੇਂ ਪਿ੍ਸੀਪਲ ਮੈਡਮ ਸਸੀ ਜੈਨ ਨੇ ਕਿਹਾ ਕਿ ਇਸ ਤਰ੍ਹਾਂ ਦੇ ਸਮਾਰੋਹ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਮਨਾਉਂਦੇ ਰਹਿਣਾ ਚਾਹੀਦਾ ਹੈ। ਇਸ ਨਾਲ ਬਚਿਆਂ ਵਿਚ ਧਾਰਮਿਕ ਭਾਵਨਾਵਾਂ ਦਾ ਵਿਕਾਸ ਹੁੰਦਾ ਹੈ , ਬਚਿਆਂ ਨੂੰ ਇਸ ਤਰ੍ਹਾਂ ਦੇ ਸਮਾਰੋਹਾ ਵਿਚ ਭਾਗ ਲੈਂਦੇ ਰਹਿਣਾ ਚਾਹੀਦਾ ਹੈ।

ਜਨਮ ਦਿਨ ਮੁਬਾਰਕ  

ਜਗਰਾਓ, ਨਵੰਬਰ 2020 -( ਮੋਹਿਤ ਗੋਇਲ/ ਕੁਲਦੀਪ ਸਿੰਘ ਕੋਮਲ  )-

ਅਦਾਰਾ ਜਨਬਸ਼ਕਤੀ ਵੱਲੋਂ ਕਰਨਵੀਰ ਸਿੰਘ ਚੀਮਨਾ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਜਨਮ ਦਿਨ ਦੀਆਂ ਬਹੁਤ ਬਹੁਤ ਵਧਾਈਆਂ  

ਧਰਤੀ ਮਾਂ ਦੀ ਸੇਵਾ ਮਿਸ਼ਨ ਜਗਰਾਉਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੁਖਾਂ ਦੀ ਪ੍ਰਦਰਸ਼ਨੀ ਲਗਾਈ

ਜਗਰਾਉਂ, ਨਵੰਬਰ  2020 -( ਮੋਹਿਤ ਗੋਇਲ /ਕੁਲਦੀਪ ਸਿੰਘ ਕੋਮਲ)-

 ਅੱਜ ਸਥਾਨਕ SBBS ਲਾਹੋਰ ਖਾਲਸਾ ਸਕੂਲ ਲੜਕੇ,ਮਹਲਾ ਮਾਈ ਜੀਨਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਰਤੀ ਮਾਂ ਦੀ ਸੇਵਾ ਮਿਸ਼ਨ ਜਗਰਾਉਂ ਵਲੋਂ ਜਪਾਨੀ ਵਿਧੀ ਨਾਲ ਲਗਾਏ 550ਰੁਖਾਂ  ਦੀ ਇੱਕ ਪ੍ਰਦਰਸ਼ਨੀ ਲਗਾਈ ਗਈ, ਜਿਸ ਵਿਚ ਬੜੇ ਸੁੰਦਰ ਢੰਗ ਨਾਲ ਰੁੱਖਾਂ ਨੂੰ ਸਜਾਇਆ ਗਿਆ, ਗਰੀਨ ਪੰਜਾਬ ਮਿਸ਼ਨ ਦੀ ਟੀਮ ਦੇ  ਸਰਪ੍ਰਸਤ ਸਤਪਾਲ ਸਿੰਘ ਦੇਹੜਕਾ ਦਵਾਰਾ ਇਸ ਨੂੰ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਮਨਾਇਆ ਗਿਆ।

ਜਿਸ ਵਿਚ ਖਾਸ ਤੌਰ ਤੇ ਪ੍ਰਿੰਸੀਪਲ ਅਮਰਜੀਤ ਕੌਰ ਨਾਜ਼ ਬਲੋਜਮ ਕਾਨਵੇਂਟ ਸਕੂਲ, ਪ੍ਰਿੰਸੀਪਲ ਚਰਨਜੀਤ ਸਿੰਘ ਭੰਡਾਰੀ ਖਾਲਸਾ ਸਕੂਲ, ਉਮੇਸ਼ ਛਾਵੜਾ,ਡਾ ਜਸਵੰਤ ਸਿੰਘ ਢਿੱਲੋਂ, ਗੁਰਮੇਲ ਸਿੰਘ, ਬਲਵਿੰਦਰ ਮਾਣੂੰਕੇ,ਮੋਹਣ ਸਿੰਘ ਜਗਲਾਤ ਅਫਸਰ, ਜਸਵੀਰ ਸਿੰਘ, ਵਿਨੋਦ ਦੁਆ,ਅਮਨ ਖਹਿਰਾ,ਡਾ ਨਰਿੰਦਰ ਸਿੰਘ ਬੀ ਕੇ ਗੈਸ, ਅਨੀਤਾ ਰਾਣੀ, ਕੰਚਨ ਸਪਰਾ, ਵਿਨੋਦ ਬਾਂਸਲ,ਆਰ ਕੇ ਗੋਇਲ, ਨਵੀਨ ਗੁਪਤਾ,ਭਾਰਤ ਖੰਨਾ ਹਾਜ਼ਰ ਸਨ। ਅਤੇ ਸਾਰਿਆਂ ਨੇ ਗਰੀਨ ਪੰਜਾਬ ਮਿਸ਼ਨ ਦੇ ਇਸ ਉਪਰਾਲੇ ਦੀ ਬਹੁਤ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਗਰ ਅਸੀਂ ਸਾਰੇ ਧਰਤੀ ਨੂੰ ਹਰਾ ਭਰਾ ਕਰਨ ਲਈ ਆਪਣੇ ਆਪ ਤੋਂ ਇਹ ਲਹਿਰ ਸ਼ੂਰੁ ਕਰੀਏ ਤਾਂ ਹੀ ਗਰੀਨ ਪੰਜਾਬ ਮਿਸ਼ਨ ਦਾ ਸੁਪਨਾ ਪੂਰਾ ਕਰ ਸਕਦੇ ਹਾਂ।

ਜ਼ਿਲ੍ਹਾ ਲੁਧਿਆਣਾ ਵਿੱਚ ਅੱਜ 3753 ਸੈਂਪਲ ਲਏ

ਮਰੀਜ਼ਾਂ ਦੇ ਠੀਕ ਹੋਣ ਦੀ ਦਰ 92.13% ਹੋਈ
ਲੁਧਿਆਣਾ ,  ਨਵੰਬਰ 2020-( ਸਤਪਾਲ ਸਿੰਘ ਦੇਹਡ਼ਕਾ/ ਮਨਜਿੰਦਰ ਗਿੱਲ)- 

ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਵਿੱਚ ਇੱਕ ਦਿਨ ਵਿੱਚ ਸ਼ੱਕੀ ਮਰੀਜ਼ਾਂ ਦੇ 3753 ਸੈਂਪਲ ਲਏ ਗਏ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਇਸ ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਦਰ ਵਿੱਚ ਵੀ ਵਾਧਾ ਦਰਜ ਕੀਤਾ ਹੈ, ਜੌ ਕਿ ਇਕ ਸ਼ੁਭ ਸੰਕੇਤ ਹੈ।
ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਸ.ਡੀ.ਐੱਮਜ਼. ਦੀ ਦੇਖ-ਰੇਖ ਵਿੱਚ ਸਿਹਤ ਵਿਭਾਗ ਦੇ ਸਮੂਹ ਡਾਕਟਰਾਂ, ਕਮਿਊਨਿਟੀ ਹੈਲਥ ਅਫ਼ਸਰਾਂ ਅਤੇ ਹੋਰ ਪੈਰਾ ਮੈਡੀਕਲ ਸਟਾਫ ਵੱਲੋਂ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਕੀਤੇ ਜਾ ਰਹੇ ਦਿਨ ਰਾਤ ਯਤਨਾਂ ਤਹਿਤ ਰੋਜ਼ਾਨਾ ਵੱਧ ਤੋਂ ਵੱਧ ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਜਾ ਰਹੇ ਹਨ। ਜਿਸ ਤਹਿਤ ਅੱਜ ਵੀ 3753 ਸੈਂਪਲ ਲਏ ਗਏ। ਉਹਨਾਂ ਸਮੂਹ ਐੱਸ ਡੀ ਐੱਮਜ਼ ਅਤੇ ਸਿਹਤ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ।ਉਹਨਾਂ ਕਿਹਾ ਕਿ ਵਸਨੀਕਾਂ ਨੂੰ ਘਬਰਾਉਣਾ ਨਹੀਂ ਚਾਹੀਦਾ ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵਸਨੀਕਾਂ ਦੀ ਸੁਰੱਖਿਆ ਲਈ 24 ਘੰਟੇ 7 ਦਿਨ ਕੰਮ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ 'ਮਿਸ਼ਨ ਫਤਹਿ' ਤਹਿਤ ਜ਼ਿਲ੍ਹਾ ਲੁਧਿਆਣਾ ਵਿੱਚ ਕੋਵਿਡ-19 ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 22542 ਮਰੀਜ਼ਾਂ ਵਿਚੋਂ 92.13% (20768 ਕੋਵਿਡ ਪੋਜ਼ਟਿਵ ਮਰੀਜ਼) ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਜਦਕਿ ਕਈ ਹੋਰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। ਉਨ੍ਹਾਂ ਵਸਨੀਕਾਂ ਨੂੰ ਬਿਲਕੁਲ ਵੀ ਨਾ ਘਬਰਾਉਣ ਦੀ ਅਪੀਲ ਕੀਤੀ ਕਿਉਂਕਿ ਕੋਵਿਡ ਪੂਰੀ ਤਰ੍ਹਾਂ ਨਾਲ ਠੀਕ ਹੋਣ ਵਾਲੀ ਬਿਮਾਰੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਤੁਰੰਤ ਆਪਣੇ ਆਪ ਨੂੰ ਕੋਵਿਡ ਦਾ ਟੈਸਟ ਕਰਵਾਉਣਾ ਚਾਹੀਦਾ ਹੈ ਜਦੋਂ ਵੀ ਉਹ ਮਹਿਸੂਸ ਕਰਦੇ ਹਨ ਕਿ ਕੋਈ ਕੋਵਿਡ ਵਰਗੇ ਲੱਛਣ ਹੋਣ। ਉਨ੍ਹਾਂ ਕਿਹਾ ਕਿ ਲੱਛਣਾਂ ਦੇ ਪਤਾ ਲੱਗਣ ਅਤੇ ਜਾਂਚ ਵਿਚਕਾਰ ਵਾਲਾ ਸਮਾਂ ਬਹੁਤ ਮਹੱਤਵਪੂਰਨ ਹੁੰਦਾ ਹੈ, ਪਰ ਜਦੋਂ ਲੋਕ ਲੱਛਣ ਹੋਣ ਦੇ ਬਾਵਜੂਦ ਆਪਣੇ ਆਪ ਦਾ ਟੈਸਟ ਨਹੀਂ ਕਰਵਾਉਂਦੇ ਤਾਂ ਕਈ ਵਾਰ ਉਨ੍ਹਾਂ ਦੀ ਸਿਹਤ ਖਰਾਬ ਹੋ ਜਾਂਦੀ ਹੈ, ਜਿਸ ਨਾਲ ਮੰਦਭਾਗੀਆਂ ਘਟਨਾਵਾਂ ਹੁੰਦੀਆਂ ਹਨ।ਉਨ੍ਹਾਂ ਕਿਹਾ ਕਿ ਵਸਨੀਕਾਂ ਦੀ ਭਲਾਈ ਲਈ ਸ਼ਹਿਰ ਵਿੱਚ ਕਈ ਟੈਸਟਿੰਗ ਸੈਂਟਰ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਕੇਂਦਰਾਂ ਵਿੱਚ ਕੋਵਿਡ ਟੈਸਟ ਬਿਲਕੁਲ ਮੁਫਤ ਕੀਤੇ ਜਾਂਦੇ ਹਨ ਜੇਕਰ ਕਿਸੇ ਨੂੰ ਕੋਰੋਨਾ ਸਬੰਧੀ ਕੋਈ ਲੱਛਣ ਲੱਗਦੇ ਹਨ ਤਾਂ ਬਿਨ੍ਹਾਂ ਦੇਰੀ ਕੀਤੇ ਨੇੜਲੇ ਟੈਸਟ ਕੇਂਦਰ ਜਾ ਕੇ ਤੁਰੰਤ ਜਾਂਚ ਕਰਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਸਨੀਕਾਂ ਦੀ ਭਲਾਈ ਲਈ ਰੋਜ਼ਾਨਾ ਲਏ ਗਏ ਨਮੂਨਿਆਂ ਦੀ ਗਿਣਤੀ ਵਿੱਚ ਹੋਰ ਵਾਧਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋ ਵੀ ਕੋਈ ਵਿਅਕਤੀ ਦੇ ਕੋਵਿਡ-19 ਦੇ ਪੀੜਤ ਹੋਣ ਜਾਂ ਸ਼ੱਕ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਨ੍ਹਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਕੜਿਆਂ ਵਿੱਚ ਹੈ। ਇਸੇ ਤਰ੍ਹਾਂ ਅੱਜ ਵੀ 3753 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ ਅਤੇ ਜਲਦ ਹੀ ਉਨ੍ਹਾਂ ਦੇ ਨਤੀਜੇ ਮਿਲਣ ਦੀ ਉਮੀਦ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ 874 ਪੋਜ਼ਟਿਵ ਮਰੀਜ਼ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਤੰਦਰੁਸਤ ਹੋਏ ਮਰੀਜ਼ਾਂ ਦੀ ਸੰਖਿਆ 20768 ਹੋ ਗਈ ਹੈ।
ਉਨ੍ਹਾਂ ਕਿਹਾ ਕਿ ਕੋਵਿਡ-19 ਤੋਂ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਕੁਲ 103 ਮਰੀਜ਼ (85 ਜ਼ਿਲ੍ਹਾ ਲੁਧਿਆਣਾ ਤੋਂ ਨਵੇਂ ਮਰੀਜ਼ ਅਤੇ 18 ਹੋਰ ਰਾਜਾਂ/ਜ਼ਿਲ੍ਹਿਆਂ ਦੇ) ਪੋਜ਼ਟਿਵ ਪਾਏ ਗਏ ਹਨ।
ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 448932 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ 446573 ਨਮੂਨਿਆਂ ਦੀ ਰਿਪੋਰਟ ਪ੍ਰਾਪਤ ਹੋਈ ਹੈ, 420854 ਨਮੂਨੇ ਨੈਗਟਿਵ ਪਾਏ ਗਏ ਹਨ ਅਤੇ 2359 ਨਮੂਨਿਆਂ ਦੀ ਰਿਪੋਰਟ ਆਉਣ ਬਾਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਲੁਧਿਆਣਾ ਨਾਲ ਸਬੰਧਤ ਕੁਲ ਮਰੀਜ਼ਾਂ ਦੀ ਗਿਣਤੀ 22542 ਹੈ, ਜਦਕਿ 3177 ਮਰੀਜ਼ ਦੂਜੇ ਜ਼ਿਲ੍ਹਿਆਂ/ਰਾਜਾਂ ਨਾਲ ਸਬੰਧਤ ਹਨ।ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਅੱਜ 3 ਮੌਤਾਂ ਦੀ ਪੁਸ਼ਟੀ ਹੋਈ (ਜੋ ਕਿ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਤ ਹੈ)। ਹੁਣ ਕੋਰੋਨਾ ਤੋਂ ਪੀੜਤ ਮਰੀਜ਼ਾਂ ਦੀ ਮੌਤ ਦੀ ਕੁੱਲ ਗਿਣਤੀ ਲੁਧਿਆਣਾ ਤੋਂ 897 ਅਤੇ 376 ਦੂਜੇ ਜ਼ਿਲਿਆਂ ਨਾਲ ਸਬੰਧਤ ਹਨ।ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਵਿੱਚ 50238 ਵਿਅਕਤੀਆਂ ਨੂੰ ਘਰਾਂ 'ਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 1943 ਵਿਅਕਤੀ ਇਕਾਂਤਵਾਸ ਹਨ। ਅੱਜ ਵੀ 147 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ।

ਜਿਲ੍ਹਾ ਕਚਹਿਰੀਆਂ ਲੁਧਿਆਣਾ ਵਿੱਚ ਕੰਮ ਕਰ ਰਹੇ ਕਰਮਚਾਰੀਆਂ ਦੇ ਅੱਜ ਹੋਰ ਕਰਵਾਏ ਕੋਵਿਡ-19 ਟੈਸਟ

ਸੈਂਪਲਾਂ ਦੇ ਨਤੀਜੇ ਸਬੰਧਤ ਕਰਮਚਾਰੀ ਦੇ ਮੋਬਾਇਲ ਤੇ ਸਿੱਧੇ ਤੌਰ ਵੀ ਭੇਜੇ ਜਾਣਗੇ - ਸਕੱਤਰ
ਲੋਕ ਸਰਕਾਰ ਵੱਲੋਂ ਸਮੇਂ-ਸਮੇਂ ਸਿਰ ਜਾਰੀ ਕੀਤੇ ਗਏ ਦਿਸ਼ਾ ਨਿਰਦੇਸ਼ਾਂ ਦੀ ਕਰਨ ਪਾਲਣਾ - ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ
ਲੁਧਿਆਣਾ ,  ਨਵੰਬਰ 2020-( ਸਤਪਾਲ ਸਿੰਘ ਦੇਹਡ਼ਕਾ/ ਮਨਜਿੰਦਰ ਗਿੱਲ)- 

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਦੇ ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਗੁਰਬੀਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਜਿਲ੍ਹਾ ਕਚਹਿਰੀਆਂ ਲੁਧਿਆਣਾ ਵਿੱਚ ਕੰਮ ਕਰਦੇ ਕਰਮਚਾਰੀਆਂ ਦੇ ਕੋਵਿਡ-19 ਦੇ ਟੈਸਟ ਕਰਵਾਏ ਜਾ ਰਹੇ ਹਨ ਜਿਸਦੇ ਤਹਿਤ ਸਿਵਲ ਸਰਜਨ ਲੁਧਿਆਣਾ ਵੱਲੋਂ ਭੇਜੀਆਂ ਗਈਆਂ ਡਾਕਟਰਾਂ ਦੀਆਂ ਦੋ ਟੀਮਾਂ ਵੱਲੋਂ ਸੈਂਪਲ ਲਏ ਗਏ।
ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾ ਅਥਾਰਟੀ ਮੈਡਮ ਪ੍ਰੀਤੀ ਸੁਖੀਜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਕਟਰਾਂ ਦੀ ਪਹਿਲੀ ਟੀਮ (ਮੋਬਾਇਲ ਟੀਮ ਨੰ:4) ਵਿੱਚ ਡੈਟਿਸਟ ਡਾ.ਭਗਵੰਤ, ਰੂਰਲ ਫਾਰਮੈਸੀ ਅਫ਼ਸਰ ਮਿਸ ਨਵਜੋਤ ਕੌਰ ਅਤੇ ਕਮਿਊਨਿਟੀ ਹੈਲਥ ਅਫ਼ਸਰ ਤਰਵਿੰਦਰ ਸਿੰਘ ਅਤੇ ਦੂਸਰੀ ਟੀਮ ਵਿੱਚ ਏ.ਐਮ.ਓ. ਡਾ.ਰਮਨਦੀਪ, ਮੈਡੀਕਲ ਅਫਸਰ(ਡੈਂਟਲ) ਡਾ.ਪੂਜਾ, ਰੂਰਲ ਫਾਰਮੈਸੀ ਅਫ਼ਸਰ ਸੰਦੀਪ ਸਿੰਘ, ਅਰਬਨ ਫਾਰਮੈਸੀ ਅਫ਼ਸਰ ਸੰਦੀਪ ਸਿੰਘ, ਏ.ਐਨ.ਐਮ. ਮਿਸ ਰਮਨਦੀਪ ਕੌਰ ਅਤੇ ਸੁਖਵੀਰ ਕੌਰ ਵੱਲੋਂ ਜਿਲ੍ਹਾ ਕਚਹਿਰੀਆਂ ਲੁਧਿਆਣਾ ਵਿਖੇ ਵੱਖ-ਵੱਖ ਨਿਆਂਇਕ ਅਦਾਲਤਾਂ ਵਿੱਚ ਕੰਮ ਕਰ ਰਹੇ 200 ਵੱਖ-ਵੱਖ ਕਰਮਚਾਰੀਆਂ ਦੇ ਕੋਵਿਡ-19 ਦੇ ਟੈਸਟ ਲਈ ਸੈਂਪਲ ਲਏ ਗਏ।ਸਕੱਤਰ ਨੇ ਦੱਸਿਆ ਕਿ ਡਾਕਟਰਾਂ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਇਨ੍ਹਾਂ ਸੈਂਪਲਾਂ ਦੇ ਨਤੀਜੇ ਸਬੰਧਤ ਕਰਮਚਾਰੀ ਦੇ ਮੋਬਾਇਲ ਤੇ ਸਿੱਧੇ ਤੌਰ ਵੀ ਭੇਜੇ ਜਾਣਗੇ ਅਤੇ ਨਤੀਜਿਆਂ ਦੀਆਂ ਫਿਜੀਕਲ ਰਿਪੋਰਟਾਂ ਵੀ 3-4 ਦਿਨਾਂ ਵਿੱਚ ਸਬੰਧਤ ਕਰਮਚਾਰੀਆਂ ਦੇ ਸਪੁਰਦ ਕਰ ਦਿੱਤੀਆਂ ਜਾਣਗੀਆਂ। ਇਸ ਮੌਕੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਦੇ ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਗੁਰਬੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਕਚਹਿਰੀਆਂ ਲੁਧਿਆਣਾ ਵਿੱਚ ਵੱਖ-ਵੱਖ ਨਿਆਂਇਕ ਅਦਾਲਤਾਂ ਵਿੱਚ ਤੈਨਾਤ ਸਾਰੇ ਕਰਮਚਾਰੀਆਂ ਦੇ ਕੋਵਿਡ-19 ਦੇ ਟੈਸਟ ਕਰਵਾਏ ਜਾਣੇ ਹਨ ਤਾਂ ਜੋ ਇਸ ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ ਅਤੇ ਕਰਮਚਾਰੀਆਂ ਦੇ ਨਾਲ-ਨਾਲ ਸਮੂਹ ਨਿਆਂਇਕ ਅਧਿਕਾਰੀ ਸਾਹਿਬਾਨ ਨੂੰ ਇਸ ਮਹਾਂਮਾਰੀ ਤੋਂ ਸੁਰੱਖਿਅਤ ਰੱਖਿਆ ਜਾ ਸਕੇ।ਇਸ ਮੌਕੇ ਮਾਨਯੋਗ ਸੈਸ਼ਨ ਜੱਜ ਸਾਹਿਬ ਵੱਲੋਂ ਸਮੂਹ ਕਰਮਚਾਰੀਆਂ ਅਤੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਮਹਾਂਮਾਰੀ ਤੋਂ ਆਪਣਾ ਬਚਾਅ ਰੱਖਣ ਅਤੇ ਸਰਕਾਰ ਵੱਲੋਂ ਸਮੇਂ-ਸਮੇਂ ਸਿਰ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣ ਕਰਨ। ਉਨ੍ਹਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਇੱਕ ਦੂਜੇ ਨਾਲ ਹੱਥ ਮਿਲਾਉਣ ਤੋਂ ਗੁਰੇਜ਼ ਕਰਨ ਦੇ ਨਾਲ-ਨਾਲ ਮਾਸਕ ਪਾਉਣਾ ਅਤੇ ਸਮਾਜਿਕ ਦੂਰੀ ਕਾਇਮ ਰੱਖਣਾ ਯਕੀਨੀ ਬਣਾਉਣ ।

ਐਸ.ਸੀ.ਡੀ ਸਰਕਾਰੀ ਕਾਲਜ ਲੜਕੇ ਤੇ ਲੜਕੀਆਂ ਵਿਖੇ ਰਾਜ ਪੱਧਰੀ ਸੈਮੀਨਾਰ ਆਯੋਜਿਤ

ਨੌਜਵਾਨ ਸੂਬਾ ਸਰਕਾਰ ਵੱਲੋਂ ਜਾਰੀ ਵੱਖ-ਵੱਖ ਸਕੀਮਾਂ ਦਾ ਲੈਣ ਲਾਹਾ - ਚੇਅਰਮੈਨ ਸੁਖਬਿੰਦਰ ਸਿੰਘ ਬਿੰਦਰਾ
ਪੰਜਾਬ ਸਰਕਾਰ ਨੌਜਵਾਨਾਂ ਦੇ ਵਿਕਾਸ ਲਈ ਹੈ ਵਚਨਬੱਧ
ਲੁਧਿਆਣਾ ,  ਨਵੰਬਰ 2020-( ਸਤਪਾਲ ਸਿੰਘ ਦੇਹਡ਼ਕਾ/ ਮਨਜਿੰਦਰ ਗਿੱਲ)- 

ਨੌਜਵਾਨਾਂ ਲਈ ਅਵਸਰ ਅਤੇ ਲਾਭਕਾਰੀ ਸਕੀਮਾਂ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ਐਸ.ਸੀ.ਡੀ ਸਰਕਾਰੀ ਕਾਲਜ ਅਤੇ ਸਰਕਾਰੀ ਕਾਲਜ ਲੜਕੀਆਂ ਵਿਖੇ ਰਾਜ ਪੱਧਰੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਸੈਮੀਨਾਰ ਮੌਕੇ ਚੇਅਰਮੈਨ ਸੁਖਬਿੰਦਰ ਸਿੰਘ ਬਿੰਦਰਾ ਦੇ ਨਾਲ ਐਸ.ਸੀ.ਡੀ ਸਰਕਾਰੀ ਕਾਲਜ ਦੇ ਪ੍ਰਿੰਸੀਪਲ ਡਾ. ਧਰਮ ਸਿੰਘ ਸੰਘੂ, ਨਿਤਿਨ ਟੰਡਨ ਤੇ ਸ੍ਰੀ ਡਿੰਪਲਾ ਰਾਣਾ ਵੀ ਮੌਜੂਦ ਸਨ।
ਬਿੰਦਰਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਇਸ ਸੈਮੀਨਾਰ ਦਾ ਉਦੇਸ਼ ਨੌਜਵਾਨਾਂ ਵਿੱਚ ਸਰਕਾਰ ਦੀਆਂ ਨੀਤੀਆਂ, ਯੋਜਨਾਵਾਂ ਅਤੇ ਪ੍ਰੋਗਰਾਮਾਂ ਬਾਰੇ ਜਾਗਰੂਕਤਾ ਕਰਨਾ ਤਾਂ ਜੋ ਨੌਜਵਾਨਾਂ ਦੀਆਂ ਸ਼ਿਕਾਇਤਾਂ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕੀਤੇ ਜਾ ਸਕਣ।
ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਯੁਵਕ ਸੇਵਾਵਾਂ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਜਿਵੇਂ ਕਿ ਐਨ.ਐਸ.ਐਸ ਕੈਂਪ, ਹਾਈਕਿੰਗ ਟ੍ਰੈਕਿੰਗ ਕੈਂਪ, ਰੈਡ ਰਿਬਨ ਕਲੱਬਾਂ ਵਿੱਚ ਸ਼ਾਮਲ ਹੋਣਾ, ਯੂਥ ਕਲੱਬਾਂ ਵਿੱਚ ਸ਼ਾਮਲ ਹੋਣਾ ਅਤੇ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਘਰ-ਘਰ ਰੁਜ਼ਗਾਰ ਸਕੀਮ ਬਾਰੇ ਵੀ ਜਾਣੂੰ ਕਰਵਾਇਆ। ਸ੍ਰੀ ਬਿੰਦਰਾ ਨੇ ਕਿਹਾ ਪੰਜਾਬ ਯੁਵਾ ਵਿਕਾਸ ਬੋਰਡ ਦੀ ਸਮੁੱਚੀ ਟੀਮ ਯਤਨਸ਼ੀਲ ਹੈ ਤਾਂ ਜੋ ਭਵਿੱਖ ਵਿੱਚ ਵੀ ਨੌਜਵਾਨਾਂ ਨੂੰ ਕਿਸੇ ਰੁਕਾਵਟ ਦਾ ਸਾਹਮਣਾ ਨਾ ਕਰਨਾ ਪਏ।ਮੁੱਖ ਮਹਿਮਾਨ ਬਿੰਦਰਾ ਨੇ ਕਿਹਾ ਕਿ ਪੰਜਾਬ ਯੁਵਾ ਵਿਕਾਸ ਬੋਰਡ ਮਾਨਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਧੀਨ ਗਠਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਯੁਵਾ ਵਿਕਾਸ ਬੋਰਡ ਮਿਸ਼ਨ ਫਤਿਹ ਤਹਿਤ ਆਪਣੀ ਵੱਡਮੁਲੀਆਂ ਸੇਵਾਵਾਂ ਦੇਣ ਵਾਲੇ ਦਿੱਗਜਾਂ ਦਾ ਸਨਮਾਨ ਵੀ ਕਰ ਰਿਹਾ ਹੈ।