You are here

ਲੁਧਿਆਣਾ

 ਲਗਾਤਾਰ ਜਾਰੀ ਨੇਂ ਮੋਬਾਈਲ ਖੋਹ ਕੇ ਫ਼ਰਾਰ ਹੋਣ ਦੀਆਂ ਵਾਰਦਾਤਾਂ

 ਜਗਰਾਉਂ,ਨਵੰਬਰ  2020   (ਮੋਹਿਤ ਗੋਇਲ ਕੁਲਦੀਪ ਸਿੰਘ ਕੋਮਲ) 

   ਅਗਵਾੜ ਗੁਜ਼ਰਾ ਨੇੜੇ ਈਸ਼ਰ ਹਲਵਾਈ ਚੋਂਕ ਵਿੱਚ ਲਗਾਤਾਰ ਜਾਰੀ ਹਨ ਮੋਬਾਈਲ ਖੋਹ ਕੇ ਫ਼ਰਾਰ ਹੋਣ ਦੀਆਂ ਵਾਰਦਾਤਾਂ।ਇਸ ਵਾਰ ਵੀ ਅੱਜ ਸ਼ਾਮ ਦੇ ਸਮੇਂ ਇਕਲੀ ਲੜਕੀ ਜਦ ਵਾਪਿਸ ਘਰ ਜਾ ਰਹੀ ਸੀ ਤਾਂ ਮੋਬਾਈਲ ਚੋਰਾਂ ਨੇ ਉਸ ਨੂੰ ਰਸਤੇ ਵਿਚ ਹੀ ਉਸ ਦਾ ਮੋਬਾਈਲ ਖੋਹ ਕੇ ਦੋੜ ਗੲੇ। ਉਹ ਕਾਫੀ ਜ਼ੋਰ ਜ਼ੋਰ ਨਾਲ ਚਿਲਾਈ ਜਦ ਤੱਕ ਲੋਕ ਉਸ ਦੀ ਮੱਦਦ ਕਰਨ ਲਈ ਆਏ ਤਾਂ ਚੋਰ ਫਰਾਰ ਹੋਣ ਵਿੱਚ ਕਾਮਯਾਬ ਹੋ ਗਏ। ਬਾਅਦ ਵਿਚ ਪੁਲਿਸ ਮੋਕਾ ਵਾਰਦਾਤ ਤੇ ਪਹੁੰਚੀ । ਇਸ ਇਲਾਕੇ ਵਿੱਚ ਇਹ ਘਟਨਾਵਾਂ ਆਮ ਜਿਹੀ ਗੱਲ ਹੋ ਗਈ ਹੈ ।ਇਹ ਚੋਰ ਬੇਖੋਫ ਹੋ ਕੇ ਆਏ ਦਿਨ ਲੁਟਾਂ ਖੋਹਾਂ ਕਰ ਕੇ ਦੋੜ ਜਾਂਦੇ ਹਨ । ਅੱਜ ਦੀ ਘਟਨਾ ਵਿਚ ਵੀ ਲੜਕੀ ਨੇ ਬਹੁਤ ਹੀ ਰੋਲਾ ਰੱਪਾ ਪਾਇਆ ਤੇ ਬੜੀ ਬਹਾਦਰੀ ਨਾਲ ਮੁਕਾਬਲਾ ਕੀਤਾ ਪਰ ਚੋਰ ਲੁਟ ਕਰ ਕੇ ਦੋੜਦੇ ਬਣੇ।

 

 

ਲੋਕ ਗਾਇਕ ਮਾਣਕ ਸੁਰਜੀਤ ਲੈ ਕੇ ਹਾਜ਼ਰ ਹੈ ‘ਪਿਆਰ ਲਈ ਤਾਂ’

(ਫੋਟੋ ਕੈਪਸਨ:- ਲੋਕ ਗਾਇਕ ਮਾਣਕ ਸੁਰਜੀਤ ਦੀ ਫਾਇਲ ਫੋਟੋ)

ਹਠੂਰ,23,ਨਵੰਬਰ-(ਕੌਸ਼ਲ ਮੱਲ੍ਹਾ)-

ਕਲੀਆਂ ਦੇ ਬਾਦਸਾਹ ਕੁਲਦੀਪ ਮਾਣਕ ਦੇ ਲਾਡਲੇ ਸਗਿਰਦ ਲੋਕ ਗਾਇਕ ਮਾਣਕ ਸੁਰਜੀਤ ਸਰੋਤਿਆ ਦੀ ਕਚਹਿਰੀ ਵਿਚ ਲੈ ਕੇ ਹਾਜ਼ਰ ਹੋ ਰਿਹਾ ਹੈ ਆਪਣਾ ਸਿਗਲ ਟਰੈਕ ‘ਪਿਆਰ ਲਈ ਤਾਂ’।ਇਸ ਸਬੰਧੀ ਗੱਲਬਾਤ ਕਰਦਿਆ ਲੋਕ ਗਾਇਕ ਮਾਣਕ ਸੁਰਜੀਤ ਨੇ ਦੱਸਿਆ ਕਿ ਗੀਤ ਨੂੰ ਉਨ੍ਹਾ ਖੁਦ ਸੰਗੀਤ ਦਿੱਤਾ ਹੈ ਅਤੇ ਗੀਤ ਨੂੰ ਕਮਲਬੰਦ ਕੀਤਾ ਹੈ ਗੀਤਕਾਰ ਕਾਕਾ ਜਾਗੋਵਾਲੀਆ ਅਤੇ ਆਡੀਓ ਵਨ ਕੰਪਨੀ ਨੇ ਰਿਲੀਜ ਕੀਤਾ ਹੈ।ਉਨ੍ਹਾ ਦੱਸਿਆ ਕਿ ਇਹ ਗੀਤ ਸੋਸਲ ਮੀਡੀਆ ਤੇ ਰਿਲੀਜ ਹੋ ਚੁੱਕਾ ਹੈ ਅਤੇ ਆਉਣ ਵਾਲੇ ਦਿਨਾ ਵਿਚ ਵੱਖ-ਵੱਖ ਟੀ ਵੀ ਚੈਨਲਾ ਤੇ ਪ੍ਰਕਾਸਿਤ ਕੀਤਾ ਜਾਵੇਗਾ।ਉਨ੍ਹਾ ਦੱਸਿਆ ਕਿ ਇਹ ਗੀਤ ਨਿਰੋਲ ਸੱਭਿਆਚਾਰਕ ਗੀਤ ਹੈ ਅਤੇ ਇਸ ਗੀਤ ਦੀ ਵੀਡੀਓ ਵੱਖ-ਵੱਖ ਥਾਵਾ ਤੇ ਫਿਲਮਾਈ ਗਈ ਹੈ।ਉਨ੍ਹਾ ਕਿਹਾ ਕਿ ਮੈਨੂੰ ਯਕੀਨ ਹੈ ਕਿ ਮੇਰੇ ਸਰੋਤੇ ਮੇਰੇ ਪਹਿਲੇ ਗੀਤਾ ਵਾਗ ਇਸ ਗੀਤ ਨੂੰ ਮਾਣ-ਸਨਮਾਨ ਦੇਣਗੇ। ਇਸ ਮੌਕੇ ਉਨ੍ਹਾ ਨਾਲ ਸਵਰਨ ਸਿੰਘ ਸਹੌਲੀ,ਦਲਜੀਤ ਸਿੰਘ ਚਾਹਿਲ ਆਦਿ ਹਾਜ਼ਰ ਸਨ।

 

ਕਿਸਾਨ ਯੂਨੀਅਨ ਨੇ ਪਿੰਡ-ਪਿੰਡ ਮੀਟਿੰਗਾ ਕੀਤੀਆ

(ਫੋਟੋ ਕੈਪਸਨ:-ਧਰਨੇ ਸੰਬੰਧੀ ਮੀਟਿੰਗ ਕਰਦੇ ਹੋਏ ਰੁਪਿੰਦਰ ਸਿੰਘ ਅਤੇ ਹੋਰ)

ਹਠੂਰ,23,ਨਵੰਬਰ-(ਕੌਸ਼ਲ ਮੱਲ੍ਹਾ)-

ਖੇਤੀ ਕਾਨੂੰਨਾ ਦੇ ਵਿਰੋਧ ਵਿਚ ਸੰਘਰਸ ਕਰ ਰਹੀਆ ਕਿਸਾਨ-ਮਜਦੂਰ ਜੱਥੇਬੰਦੀਆਂ ਵੱਲੋ ਕੇਂਦਰ ਸਰਕਾਰ ਖਿਲਾਫ 26 ਅਤੇ 27 ਨਵੰਬਰ ਨੂੰ ਦਿੱਲੀ ਵਿਖੇ ਰੋਸ ਪ੍ਰਦਰਸਨ ਕੀਤਾ ਜਾ ਰਿਹਾ ਹੈ।ਇਸ ਰੋਸ ਧਰਨੇ ਨੂੰ ਮੁੱਖ ਰੱਖਦਿਆ ਅੱਜ ਕਿਰਤੀ ਕਿਸਾਨ ਯੂਨੀਅਨ ਵੱਲੋ ਜਥੇਬੰਦੀ ਨੇ ਪਿੰਡ ਰਸੂਲਪੁਰ,ਲੱਖਾ,ਮੱਲ੍ਹਾ ਅਤੇ ਬੁਰਜਕੁਲਾਰਾ ਦੇ ਨੌਜਵਾਨਾ ਨਾਲ ਮੀਟਿੰਗਾ ਕੀਤੀਆ।ਇਨ੍ਹਾ ਮੀਟਿੰਗਾ ਨੂੰ ਸੰਬੋਧਨ ਕਰਦਿਆ ਯੂਥ ਆਗੂ ਰੁਪਿੰਦਰ ਸਿੰਘ,ਜਰਨੈਲ ਸਿੰਘ,ਸੇਵਕਪ੍ਰੀਤ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਜਿਥੇ ਦੇਸ਼ ਦੇ ਕੁਦਰਤੀ ਸੋਮੇ ਲੋਹੇ,ਕੋਲੇ ਦੀਆ ਖਾਨਾ,ਰੇਲਵੇ,ਬੀ ਐਸ ਐਨ ਐਲ,ਏਅਰ ਇੰਡੀਆ ਆਦਿ ਵੇਚ ਰਹੀ ਹੈ,ਉਥੇ ਮੋਦੀ ਸਰਕਾਰ ਕਾਲੇ ਕਾਨੂੰਨਾ ਨਾਲ ਮਜਦੂਰਾ ਦੇ ਰੁਜਗਾਰ ਅਤੇ ਛੋਟੀ ਸਅਨਤ ਨੂੰ ਵੀ ਤਬਾਹ ਕਰ ਰਹੀ ਹੈ।ਉਨ੍ਹਾ ਇਲਾਕੇ ਦੇ ਸਮੂਹ ਨੌਜਵਾਨਾ ਨੂੰ 26 ਅਤੇ 27 ਨਵੰਬਰ ਨੂੰ ਦਿੱਲੀ ਰੋਸ ਧਰਨੇ ਵਿਚ ਸਾਮਲ ਹੋਣ ਦੀ ਬੇਨਤੀ ਕੀਤੀ।ਇਸ ਮੌਕੇ ਉਨ੍ਹਾ ਨਾਲ ਅਵਤਾਰ ਸਿੰਘ,ਪੰਚ ਬੰਟੀ ਸਿੰਘ,ਛਿੰਦਰ ਸਿੰਘ,ਸੁਖਜਿੰਦਰ ਸਿੰਘ,ਦਲਜੀਤ ਸਿੰਘ,ਅਮਨਪ੍ਰੀਤ ਸਿੰਘ,ਜਸਪ੍ਰੀਤ ਸਿੰਘ,ਗੁਰਵਿੰਦਰ ਸਿੰਘ,ਜਸਵਿੰਦਰ ਸਿੰਘ,ਕੁਲਦੀਪ ਸਿੰਘ,ਵਰਿੰਦਰ ਸਿੰਘ,ਭੋਲਾ ਸਿੰਘ ਆਦਿ ਹਾਜ਼ਰ ਸਨ।

 

ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਮਹਿਮਾ ਦਾ ਹੋਇਆ ਗੁਣਗਾਨ  

ਪੱਤਰਕਾਰ ਜਸਮੇਲ ਗ਼ਾਲਿਬ ਦੀ ਵਿਸ਼ੇਸ਼ ਰਿਪੋਰਟ  

ਵਿਧਾਇਕ ਬੈਂਸ ਖਿਲਾਫ ਲੱਗੇ ਜਬਰ ਜਨਾਹ ਦੇ ਦੋਸ਼ਾਂ ਦੀ ਜਾਂਚ ਕਰ ਰਹੀ ਮਹਿਲਾ ਅਧਿਕਾਰੀ ਦਾ ਤਬਾਦਲਾ

ਕੰਵਰਦੀਪ ਕੌਰ ਨੂੰ  ਕਪੂਰਥਲਾ ਵਿਖੇ ਲਾਇਆ ਗਿਆ ਪੁਲੀਸ ਮੁਖੀ  
ਦੋਸ਼ ਲਗਾਉਣ ਵਾਲੀ ਔਰਤ ਨੂੰ ਪੁਲਿਸ ਵਲੋਂ ਅਫਾਜ਼ ਜਿੱਤ   ਲਈ  ਸੁਰੱਖਿਆ ਪ੍ਰਦਾਨ
ਲੁਧਿਆਣਾ ,  ਨਵੰਬਰ 2020-( ਸਤਪਾਲ ਸਿੰਘ ਦੇਹਡ਼ਕਾ/ ਮਨਜਿੰਦਰ ਗਿੱਲ)-  

 ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਖ਼ਿਲਾਫ਼ ਲੱਗੇ ਜਬਰ ਜਨਾਹ ਦੇ ਦੋਸ਼ਾਂ ਦੀ ਜਾਂਚ ਕਰ ਰਹੀ ਮਹਿਲਾ ਅਧਿਕਾਰੀ ਦਾ ਤਬਾਦਲਾ ਕਰ ਦਿੱਤਾ ਗਿਆ ਹੈ ਜਾਣਕਾਰੀ ਅਨੁਸਾਰ ਪੁਲੀਸ ਕਮਿਸ਼ਨਰ ਰਾਕੇਸ਼ ਅਗਰਵਾਲ ਵੱਲੋਂ ਇਨ੍ਹਾਂ ਦੋਸ਼ਾਂ ਦੀ ਜਾਂਚ ਦਾ ਕੰਮ ਜੁਆਇੰਟ ਪੁਲੀਸ ਕਮਿਸ਼ਨਰ ਮੈਡਮ ਕੰਵਰਦੀਪ ਕੌਰ ਆਈ ਪੀ ਐੱਸ ਨੂੰ ਸੌਂਪਿਆ ਸੀ ਅਤੇ ਉਹ ਮਾਮਲੇ ਦੀ ਜਾਂਚ ਕਰ ਰਹੇ ਸਨ ਇਸ ਦੌਰਾਨ ਅੱਜ ਮੈਡਮ ਕੰਵਰਦੀਪ ਕੌਰ ਦਾ ਤਬਾਦਲਾ ਕਰ ਦਿੱਤਾ ਗਿਆ ਹੈ ਉਨ੍ਹਾਂ ਨੂੰ ਕਪੂਰਥਲਾ ਦੀ ਪੁਲੀਸ ਮੁਖੀ ਲਗਾਇਆ ਗਿਆ ਹੈ। ਇਸ ਦੌਰਾਨ ਵਿਧਾਇਕ ਬੈਂਸ 'ਤੇ ਦੋਸ਼ ਲਗਾਉਣ ਵਾਲੀ ਔਰਤ ਨੂੰ ਪੁਲਿਸ ਵਲੋਂ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ।  

ਨਸ਼ਆਂ ਖ਼ਿਲਾਫ਼  ਲੋਕਾਂ ਨੂੰ ਕੀਤਾ ਲਾਮਬੰਦ  -VIDEO

 

ਅੱਜ ਪੰਥਕ ਚੇਤਨਾ ਮਾਰਚ ਦੌਰਾਨ ਅਜੀਤ ਅਖਬਾਰ ਦੇ ਪ੍ਰਤੀਨਿਧ ਜੋਗਿੰਦਰ ਸਿੰਘ ਭੁੱਲਰ ਦੀ ਵਿਸ਼ੇਸ਼ ਗੱਲਬਾਤ  

 

107 ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੀ ਕੀਤੀ ਸ਼ੁਰੂਆਤ

ਮੁੱਖ ਮੰਤਰੀ ਵੱਲੋਂ ਦਿਹਾਤੀ ਇਲਾਕਿਆਂ ਵਿਚ ਮਰੀਜ਼ਾਂ ਨੂੰ ਉਨ੍ਹਾਂ ਦੇ ਦਰਵਾਜ਼ੇ' ਤੇ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਲਈ, ਸੂਬੇ ਭਰ ਵਿੱਚ ਵਰਚੂਅਲ ਸਮਾਗਮ ਰਾਹੀਂ

ਜ਼ਿਲ੍ਹਾ ਲੁਧਿਆਣਾ ਵਿੱਚ ਪਹਿਲਾਂ ਹੀ 174 ਸਿਹਤ ਕੇਂਦਰ ਚੱਲ ਰਹੇ ਹਨ

ਤੰਦਰੁਸਤ ਪੰਜਾਬ ਸਿਹਤ ਕੇਂਦਰ ਪੰਜਾਬ ਨੂੰ ਬਿਮਾਰੀ ਮੁਕਤ ਸੂਬਾ ਬਣਾਉਣ ਵਿਚ ਨਿਭਾਉਣਗੇ ਅਹਿਮ ਭੂਮਿਕਾ - ਵਿਧਾਇਕ ਰਾਕੇਸ ਪਾਂਡੇ ਤੇ ਸੁਰਿੰਦਰ ਡਾਵਰ

ਸਿਵਲ ਹਸਪਤਾਲ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ

ਲੁਧਿਆਣਾ, ਨਵੰਬਰ 2020 ( ਸਤਪਾਲ ਦੇਹਡ਼ਕਾ/ ਮਨਜਿੰਦਰ ਗਿੱਲ   ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਵਿਸ਼ੇਸ਼ ਤੌਰ 'ਤੇ ਦਿਹਾਤੀ ਇਲਾਕਿਆਂ ਵਿਚ ਮਰੀਜ਼ਾਂ ਨੂੰ ਉਨ੍ਹਾਂ ਦੇ ਦਰਵਾਜ਼ੇ' ਤੇ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਲਈ, ਸੂਬੇ ਭਰ ਵਿੱਚ ਵਰਚੂਅਲ ਸਮਾਗਮ ਰਾਹੀਂ 107 ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਦੀ ਸ਼ੁਰੂਆਤ ਕੀਤੀ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਪਹਿਲਾਂ ਹੀ 174 ਸਿਹਤ ਕੇਂਦਰ ਚੱਲ ਰਹੇ ਹਨ।

ਮੁੱਖ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸੂਬੇ ਭਰ ਵਿੱਚ ਸਿਹਤ ਸੇਵਾਵਾਂ ਦੇ ਮਜਬੂਤ ਨੈਟਵਰਕ 'ਤੇ ਭਰੋਸਾ  ਜ਼ਾਹਰ ਕਰਦਿਆਂ ਡਾਕਟਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਇਹ ਨਵੇਂ ਤੰਦਰੁਸਤ ਪੰਜਾਬ ਸਿਹਤ ਕੇਂਦਰ  ਪੰਜਾਬ ਦੇ ਬੁਨਿਆਦੀ ਸਿਹਤ ਢਾਂਚੇ ਨੂੰ ਕੋਵਿਡ ਮਹਾਂਮਾਰੀ ਦੇ ਪ੍ਰਭਾਵ ਤੋ ਬਚਾਅ ਕਰਕੇ ਇਕ ਨਵੇਂ ਪੱਧਰ 'ਤੇ ਲੈ ਕੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਕੇਂਦਰ ਸੂਬੇ ਭਰ ਵਿੱਚ ਸਿਹਤ ਸਹੂਲਤਾਂ ਨੂੰ ਵਧਾਉਣ ਵਿੱਚ ਵੀ ਸਹਾਈ ਸਿੱਧ ਹੋਣਗੇ।ਵਿਧਾਇਕ ਰਾਕੇਸ਼ ਪਾਂਡੇ ਅਤੇ ਸ੍ਰੀ ਸੁਰਿੰਦਰ ਡਾਵਰ ਨੇ ਕੋਵਿਡ-19 ਮਹਾਂਮਾਰੀ ਦੌਰਾਨ ਘੰਭੀਰ ਚੁਣੌਤੀਆਂ ਨੂੰ ਦੂਰ ਕਰਨ ਲਈ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਵੱਲੋਂ ਦਿੱਤੀਆਂ ਗਈਆਂ ਬੇਮਿਸਾਲ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਤੰਦਰੁਸਤ ਪੰਜਾਬ ਸਿਹਤ ਕੇਂਦਰ ਪੰਜਾਬ ਨੂੰ ਬਿਮਾਰੀ ਮੁਕਤ ਸੂਬਾ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਤਾਂ ਜੋ ਉਨ੍ਹਾਂ ਨੂੰ ਰਿਸ਼ਟ-ਪੁਸ਼ਟ ਬਣਾਇਆ ਜਾ ਸਕੇ।ਮੇਅਰ ਬਲਕਾਰ ਸਿੰਘ ਸੰਧੂ ਨੇ ਕਿਹਾ ਕਿ ਇਹ ਬੜੀ ਸੰਤੁਸ਼ਟੀ ਅਤੇ ਮਾਣ ਵਾਲੀ ਗੱਲ ਹੈ ਕਿ ਅਗਸਤ, 2020 ਵਿਚ ਭਾਰਤ ਸਰਕਾਰ ਦੁਆਰਾ ਜਾਰੀ ਰਾਜਾਂ ਦੀ ਰੈਂਕਿੰਗ ਵਿਚ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਦੇ ਸੰਚਾਲਨ ਵਿਚ ਪੰਜਾਬ ਨੂੰ ਪਹਿਲੇ ਨੰਬਰ 'ਤੇ ਰੱਖਿਆ ਗਿਆ ਹੈ। ਸਾਲ 2020-21 (142% ਪ੍ਰਾਪਤੀ) ਲਈ ਭਾਰਤ ਸਰਕਾਰ ਦੁਆਰਾ ਦਿੱਤੇ ਟੀਚੇ ਨੂੰ ਪਹਿਲਾਂ ਹੀ ਪੂਰਾ ਕਰ ਲਿਆ ਗਿਆ ਹੈ।ਤੰਦਰੁਸਤ ਪੰਜਾਬ ਸਿਹਤ ਕੇਂਦਰ ਦੀ ਟੀਮ ਵਿੱਚ ਕਮਿਊਨਿਟੀ ਸਿਹਤ ਅਧਿਕਾਰੀ (ਸੀ.ਐਚ.ਓ), ਮਲਟੀਪਰਪਜ਼ ਵਰਕਰ (ਮਰਦ ਅਤੇ ਔਰਤ) ਅਤੇ ਆਸ਼ਾ ਵਰਕਰ ਸ਼ਾਮਲ ਹਨ। ਆਪਣੇ ਸੰਬੋਧਨ ਦੌਰਾਨ ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਇਨ੍ਹਾਂ ਕੇਂਦਰਾਂ 'ਤੇ 1607 ਕਮਿਊਨਿਟੀ ਸਿਹਤ ਅਧਿਕਾਰੀ ਨਿਯੁਕਤ ਕੀਤੇ ਗਏ ਹਨ ਅਤੇ ਜਨਵਰੀ, 2021 ਤੱਕ ਸੂਬੇ ਵਿਚ 800 ਸੀ.ਐਚ.ਓਜ਼ ਹੋਰ ਨਿਯੁਕਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਹੁਣ ਤੱਕ ਸੂਬੇ ਵਿੱਚ 2046 ਤੰਦਰੁਸਤ ਪੰਜਾਬ ਸਿਹਤ ਕੇਂਦਰ ਸੁਰੂ ਕੀਤੇ ਜਾ ਚੁੱਕੇ ਹਨ। 

ਨਗਰ ਨਿਗਮ ਕੌਸਲਰ ਸ੍ਰੀਮਤੀ ਮਮਤਾ ਆਸ਼ੂ ਨੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਤਰਫੋਂ ਇਸ ਸਮਾਰੋਹ ਵਿੱਚ ਸ਼ਿਰਕਤ ਕਰਦਿਆਂ ਕਿਹਾ ਕਿ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਵਿੱਚ ਟੈਲੀਮੇਡੀਸਨ ਸੇਵਾਵਾਂ ਮਾਰਚ, 2020 ਦੌਰਾਨ ਪੇਂਡੂ ਖੇਤਰਾਂ ਵਿੱਚ ਲੋਕਾਂ ਲਈ ਡਾਕਟਰੀ ਸੇਵਾਵਾਂ ਦੀ ਸਹੂਲਤ ਲਈ ਸ਼ੁਰੂ ਕੀਤੀਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਰਾਜ ਦੇ ਸਾਰੇ ਸਬ ਸੈਂਟਰਾਂ ਨੂੰ ਪੜਾਅਵਾਰ ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਵਿੱਚ ਤਬਦੀਲ ਕਰ ਰਹੀ ਹੈ ਤਾਂ ਜੋ ਖਾਸ ਕਰਕੇ ਪਿੰਡਾਂ ਵਿੱਚ ਮਰੀਜ਼ਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਇਨ੍ਹਾਂ ਸਿਹਤ ਕੇਂਦਰਾਂ 'ਤੇ 27 ਦਵਾਈਆਂ ਅਤੇ 6 ਡਾਇਗਨੌਸਟਿਕ ਟੈਸਟ ਮੁਫਤ ਉਪਲਬਧ ਹਨ।ਇਹ ਤੰਦਰੁਸਤ ਪੰਜਾਬ ਸਿਹਤ ਕੇਂਦਰ ਕੋਵਿਡ-19 ਮਹਾਂਮਾਰੀ ਲੌਕਡਾਉਨ ਦੌਰਾਨ ਛੁੱਟੀਆਂ ਸਮੇਤ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਸਾਰੇ ਦਿਨ ਖੁੱਲ੍ਹੇ ਸਨ।ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਕਮਿਊਨਿਟੀ ਸਿਹਤ ਅਧਿਕਾਰੀਆਂ ਵੱਲੋਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਵਿਚ ਸਮਰਪਿਤ ਸੇਵਾਵਾਂ ਦੀ ਭਰਪੂਰ ਸ਼ਲਾਘਾ ਕੀਤੀ ਜਿਸ ਵਿੱਚ ਕੋਵਿਡ-19 ਦੇ ਸ਼ੱਕੀ ਮਰੀਜ਼ਾਂ ਦਾ ਨਮੂਨੇ, ਕੋਵਿਡ-19 ਪੋਜ਼ਟਿਵ ਮਰੀਜ਼ਾਂ ਦੀ ਨਿਯਮਤ ਮੁਲਾਕਾਤ, ਘਰ ਵਿਚ ਇਕਾਂਤਵਾਸ ਅਤੇ ਕੋਵਿਡ-19 ਪਾਜ਼ੇਟਿਵ ਮਰੀਜ਼ਾਂ ਦੇ ਸੰਪਰਕ ਦੀ ਭਾਲ, ਤੰਦਰੁਸਤੀ ਲਈ ਗਤੀਵਿਧੀਆਂ ਜਿਵੇਂ ਯੋਗਾ ਅਤੇ ਸਿਹਤ ਜਾਗਰੂਕਤਾ ਸੈਸ਼ਨ, ਟ੍ਰਾਂਸ-ਫੈਟ ਮੁਕਤ ਦੀਵਾਲੀ, ਤੰਬਾਕੂ ਨਿਯੰਤਰਣ ਆਦਿ ਸ਼ਾਮਲ ਹਨ। ਇਸ ਤੋਂ ਇਲਾਵਾ ਹਰੇਕ ਕੇਂਦਰ ਵਿੱਚ ਹਰ ਹਫ਼ਤੇ ਤੰਦਰੁਸਤੀ ਸੈਸ਼ਨ ਕਰਵਾਏ ਜਾ ਰਹੇ ਹਨ।ਇਸ ਮੌਕੇ ਹਾਜ਼ਰ ਪ੍ਰਮੁੱਖ ਸ਼ਖਸ਼ੀਅਤਾਂ ਵਿੱਚ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ, ਪੀ.ਐਸ.ਆਈ.ਡੀ.ਸੀ. ਦੇ ਚੇਅਰਮੈਨ ਕੇ.ਕੇ.ਬਾਵਾ, ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ (ਸ਼ਹਿਰੀ) ਦੇ ਪ੍ਰਧਾਨ ਅਸ਼ਵਨੀ ਸ਼ਰਮਾ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਯਾਦਵਿੰਦਰ ਸਿੰਘ ਜੰਡਿਆਲੀ, ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸੰਦੀਪ ਕੁਮਾਰ, ਸਿਵਲ ਸਰਜਨ ਡਾ. ਰਾਜੇਸ਼ ਕੁਮਾਰ ਬੱਗਾ, ਸੀਨੀਅਰ ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ, ਕੌਂਸਲਰ  ਗੁਰਦੀਪ ਸਿੰਘ ਨੀਟੂ, ਰਾਕੇਸ਼ ਪਰਾਸ਼ਰ ਤੋਂ ਇਲਾਵਾ ਕਈ ਹੋਰ ਹਾਜ਼ਰ ਸਨ।

ਹੈਬੋਵਾਲ ਖੇਤਰ ਦੇ ਵਸਨੀਕਾਂ ਲਈ 7 ਏਕੜ ਰਕਬੇ ਵਿੱਚ ਲਈਅਰ ਵੈਲੀ ਕੀਤੀ ਜਾਵੇਗੀ ਸਥਾਪਤ - ਭਾਰਤ ਭੂਸ਼ਣ ਆਸ਼ੂ

84 ਲੱਖ ਰੁਪਏ ਦੀ ਲਾਗਤ ਨਾਲ ਬੁੱਢੇ ਨਾਲੇ ਦੇ ਨਾਲ ਲੱਗਦੀ ਤਿਆਰ ਕੀਤੀ ਜਾਵੇਗੀ ਸੜਕ

13 ਕਰੋੜ ਰੁਪਏ ਦੀ ਲਾਗਤ ਨਾਲ ਲਗਾਇਆ ਜਾਵੇਗਾ ਲੋਹੇ ਦਾ ਜਾਲ

ਲੁਧਿਆਣਾ, ਨਵੰਬਰ 2020 -( ਸਤਪਾਲ ਸਿੰਘ ਦੇਹਡ਼ਕਾ/ ਮਨਜਿੰਦਰ ਗਿੱਲ   ) - ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਅੱਜ ਦੱਸਿਆ ਕਿ ਹੈਬੋਵਾਲ ਖੇਤਰ ਦੇ ਵਸਨੀਕਾਂ ਲਈ ਸਵੱਛ ਅਤੇ ਹਰੇ ਭਰੇ ਵਾਤਾਵਰਣ, ਕਸਰਤ ਲਈ ਜਗ੍ਹਾ ਅਤੇ ਮਨੋਰੰਜਨ ਲਈ ਸਮਾਂ ਬਿਤਾਉਣ ਲਈ 7 ਏਕੜ ਰਕਬੇ ਵਿੱਚ ਲਈਅਰ ਵੈਲੀ ਸਥਾਪਤ ਕੀਤੀ ਜਾਵੇਗੀ, ਜਿਸਦਾ ਨਿਰਮਾਣ ਨਗਰ ਸੁਧਾਰ ਟਰੱਸਟ ਲੁਧਿਆਣਾ ਵੱਲੋਂ ਕੀਤਾ ਜਾਵੇਗਾ। ਇਸ ਤੋਂ ਇਲਾਵਾ, 84 ਲੱਖ ਰੁਪਏ ਦੀ ਲਾਗਤ ਨਾਲ ਬੁੱਢੇ ਨਾਲੇ ਦੇ ਨਾਲ ਲੱਗਦੀ ਸੜਕ ਅਤੇ 13 ਕਰੋੜ ਰੁਪਏ ਦੀ ਲਾਗਤ ਨਾਲ ਲੋਹੇ ਦਾ ਜਾਲ ਵੀ ਲਗਾਇਆ ਜਾਵੇਗਾ।ਭਾਰਤ ਭੂਸ਼ਣ ਆਸ਼ੂ ਦੇ ਨਾਲ ਮੇਅਰ ਬਲਕਾਰ ਸਿੰਘ ਸੰਧੂ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਮਨ ਬਾਲਸੁਬਰਾਮਨੀਅਮ, ਨਗਰ ਨਿਗਮ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ, ਨਿਗਮ ਕੌਂਸਲਰ ਮਹਾਰਾਜ ਸਿੰਘ ਰਾਜੀ ਤੋਂ ਇਲਾਵਾ ਹੋਰ ਵੀ ਸ਼ਾਮਲ ਸਨ, ਜਗ੍ਹਾ ਦਾ ਮੁਆਇਨਾ ਕੀਤਾ ਅਤੇ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ।ਭਾਰਤ ਭੂਸ਼ਣ ਆਸ਼ੂ ਨੇ ਦੱਸਿਆ ਕਿ ਇਨ੍ਹਾਂ ਤਿੰਨਾਂ ਪ੍ਰਾਜੈਕਟਾਂ ਦੇ ਕੰਮ ਲਈ ਆਦੇਸ਼ ਜਾਰੀ ਕਰ ਦਿੱਤੇ ਗਏ ਹਨ ਅਤੇ ਜਲਦ ਹੀ ਕੰਮ ਸ਼ੁਰੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਲਈਅਰ ਵੈਲੀ, ਸੜਕ ਦੀ ਉਸਾਰੀ ਅਤੇ ਲੋਹੇ ਦੇ ਜਾਲ ਲਗਾਉਣ ਨਾਲ ਜੁੜੇ ਕੰਮ ਅਗਲੇ ਛੇ ਮਹੀਨਿਆਂ ਵਿੱਚ ਮੁਕੰਮਲ ਕਰ ਲਏ ਜਾਣਗੇ। ਉਨ੍ਹਾਂ ਦੱਸਿਆ ਕਿ ਉਹ ਇਨ੍ਹਾਂ ਪ੍ਰਾਜੈਕਟਾਂ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨਗੇ ਅਤੇ ਕਿਸੇ ਵੀ ਤਰ੍ਹਾਂ ਦੀ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਹੈਬੋਵਾਲ ਖੇਤਰ ਵਿੱਚ ਲਈਅਰ ਵੈਲੀ ਵਰਗੇ ਪ੍ਰਾਜੈਕਟਾਂ ਦੀ ਘਾਟ ਹੈ ਅਤੇ ਇਸੇ ਲਈ ਇਸ ਦੇ ਵਿਕਾਸ ਲਈ ਖਾਲੀ ਪਈ ਜ਼ਮੀਨ ਦੀ ਪਛਾਣ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਇਲਾਕਾ ਨਿਵਾਸੀਆਂ ਲਈ ਬਹੁਤ ਲਾਹੇਵੰਦ ਸਿੱਧ ਹੋਣਗੇ। ਉਨ੍ਹਾਂ ਦੱਸਿਆ ਕਿ ਲਈਅਰ ਵੈਲੀ ਦਾ ਨਿਰਮਾਣ ਇਸ ਢੰਗ ਨਾਲ ਕੀਤਾ ਜਾਵੇਗਾ ਕਿ ਇਸ ਵਿਚ ਬੱਚਿਆਂ ਲਈ ਖੇਡ ਖੇਤਰ ਹੋਣ ਦੇ ਨਾਲ-ਨਾਲ ਬਾਲਗਾਂ ਲਈ ਮੈਦਾਨ ਅਤੇ ਮਨੋਰੰਜਨ ਦੇ ਖੇਤਰ ਵੀ ਹੋਣਗੇ।ਆਸ਼ੂ ਨੇ ਨਗਰ ਨਿਗਮ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਇਨ੍ਹਾਂ ਪ੍ਰੋਜੈਕਟਾਂ ਲਈ ਵਰਤੀਆਂ ਜਾਣ ਵਾਲੀਆਂ ਸਾਈਟਾਂ 'ਤੇ ਹੋਣ ਵਾਲੇ ਸਾਰੇ ਕਬਜ਼ਿਆਂ ਨੂੰ ਵੀ ਹਟਾਇਆ ਜਾਵੇ।  ਉਨ੍ਹਾਂ ਕਿਹਾ ਕਿ ਬੁੱਢੇ ਨਾਲੇ ਦੀ ਨਵੀਂ ਸੜਕ ਨਾਲੇ ਦੀ ਮੌਜੂਦਾ ਸੜਕ ਨਾਲ ਜੁੜ ਜਾਵੇਗੀ ਅਤੇ ਨਗਰ ਨਿਗਮ ਦੀ ਹੱਦ ਤਕ ਉਸਾਰੀ ਕੀਤੀ ਜਾਵੇਗੀ ਅਤੇ ਵਾਹਨ ਚਾਲਕਾਂ ਲਈ ਬਹੁਤ ਲਾਹੇਵੰਦ ਸਿੱਧ ਹੋਵੇਗੀ। ਉਨ੍ਹਾਂ ਕਿਹਾ ਕਿ ਕੁਝ ਥਾਵਾਂ 'ਤੇ ਲੋਹੇ ਦਾ ਜਾਲ ਵੀ ਲਗਾਇਆ ਗਿਆ ਹੈ, ਪਰ ਹੁਣ, ਪੂਰੇ ਨਾਲੇ ਨੂੰ ਢੱਕ ਦਿੱਤਾ ਜਾਵੇਗਾ।ਜਿਕਰਯੋਗ ਹੈ ਕਿ ਤਿੰਨ ਲਈਅਰ ਵੈਲੀਆਂ ਜਿਹੜੀਆਂ ਕਿ ਲੋਧੀ ਕਲੱਬ ਨੇੜੇ ਭਾਈ ਰਣਧੀਰ ਸਿੰਘ ਨਗਰ ਵਿੱਚ, ਡੀ.ਏ.ਵੀ. ਪਬਲਿਕ ਸਕੂਲ (ਸਿੱਧਵਾਂ ਨਹਿਰ ਦੇ ਨਾਲ) ਨੇੜੇ ਅਤੇ ਭਾਈ ਰਣਧੀਰ ਸਿੰਘ ਨਗਰ ਵਿੱਚ ਬਲਾਕ-ਡੀ ਅਤੇ ਬਲਾਕ-ਈ ਦੇ ਪਿੱਛੇ ਤਿਆਰ ਹੋ ਰਹੀਆਂ ਹਨ।

ਪਿੰਡ ਸ਼ੇਖਦੌਲਤ ਵਿੱਚ ਨਸ਼ਿਆਂ ਖਿਲਾਫ ਕੀਤੇ ਜਾਣ ਵਾਲੇ ਰੋਸ ਮਾਰਚ ਦੀਆਂ ਤਿਆਰੀਆਂ ਦੀ ਅਹਿਮ ਮੀਟਿੰਗ

ਜਗਰਾਉਂ,ਨਵੰਬਰ  2020(ਰਾਣਾ ਸ਼ੇਖਦੌਲਤ) ਪੂਰਾ ਪੰਜਾਬ ਇਸ ਟਾਈਮ ਨਸ਼ਿਆਂ ਦੀ ਦੱਲਦੱਲ ਵਿੱਚ ਫਸਦਾ ਜਾ ਰਿਹਾ ਹੈ ਇਸ ਦੇ ਸਬੰਧ ਵਿੱਚ ਪਿੰਡ ਗੁਰੂਸਰ ਕਾਉਂਕੇ ਤੋਂ 21ਮਾਰਚ ਨੂੰ ਭਾਰੀ ਰੋਸ ਮਾਰਚ ਕੱਢਿਆ ਜਾ ਰਿਹਾ ਹੈ ਇਸ ਦੱਲਦੱਲ ਵਿਚੋਂ ਪੰਜਾਬ ਨੂੰ ਬਾਹਰ ਕੱਢਣ ਲਈ ਪੂਰੇ ਪੰਜਾਬ ਨੂੰ ਇੱਕਮੁੱਠ ਹੋ ਕੇ ਚੱਲਣਾ ਪਵੇਗਾ ਅਤੇ ਇਹ ਮੁਹਿੰਮ ਹੁਣ ਹਰ ਪਿੰਡ ਸੁਰੂ ਕਰਨੀ ਹੋਵੇਗੀ ਇਸ ਤਰ੍ਹਾਂ ਹੀ ਅੱਜ ਪਿੰਡ ਸ਼ੇਖਦੌਲਤ ਵਿੱਚ ਇਸ ਮੁਹਿੰਮ ਨੂੰ ਜਾਗਰੂਕ ਕਰਨ ਲਈ ਨਗਰ ਦੇ ਲੋਕਾਂ ਨਾਲ ਮੀਟਿੰਗ ਕੀਤੀ ਇਸ ਮੌਕੇ ਗੁਰਦੁਆਰਾ ਕਾਮੇਟੀ ਦੇ ਸੈਕਟਰੀ ਹਰਬੰਸ ਸਿੰਘ ਨੇ ਪੰਜਾਬ ਵਿਚੋਂ ਭਿ੍ਸ਼ਟਾਚਾਰ ਨੂੰ ਖਤਮ ਕਰਨ ਲਈ ਮੁੱਦਾ ਉਠਾਇਆ ਅਤੇ ਕਿਹਾ ਕਿ ਪੰਜਾਬ ਵਿਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਪੂਰਾ ਨਗਰ ਸਹਿਯੋਗ ਦੇਵੇਗਾ ਇਸ ਮੌਕੇ ਸਮਸ਼ੇਰ ਸਿੰਘ ਕਾਂਗਰਸ ਸੀਨੀਅਰ ਆਗੂ,ਸਾਬਕਾ ਸਰਪੰਚ ਦਰਸ਼ਨ ਸਿੰਘ,ਸਰਪੰਚ ਏਕਮਕਾਰ ਸਿੰਘ ਫਤਿਹਗੜ੍ਹ ਸੀਵੀਆਂ,ਪ੍ਰਧਾਨ ਕੁਲਦੀਪ ਸਿੰਘ, ਸੈਕਟਰੀ ਸੁਖਦੇਵ ਸਿੰਘ ਬਿੱਲੂ,ਨੰਬਰਦਾਰ ਜਸਵੰਤ ਸਿੰਘ ,ਹਰਜੀਤ ਸਿੰਘ ਖਾਲਸਾ,ਨਿਰਭੈ ਸਿੰਘ ਜੋਤੀ, ਗ੍ਰੰਥੀ ਸੁਖਵਿੰਦਰ ਸਿੰਘ,ਹਰਮਨ ਸਿੰਘ ਮੱਲੀ,ਸੁਖਦੇਵ ਸਿੰਘ ਸੁੱਖਾ,ਜਗਰੂਪ ਸਿੰਘ ਜੱਗਾ, ਡਾਕਟਰ ਮਨਦੀਪ ਸਿੰਘ,ਪੰਚ ਤੇਜਿੰਦਰ ਸਿੰਘ, ਪੰਚ ਮਨਦੀਪ ਸਿੰਘ,ਚਰਨਜੀਤ ਸਿੰਘ,ਜਿੰਦਰ ਸਿੰਘ,ਬਸੰਤ ਸਿੰਘ, ਨਾਜ਼ਰ ਸਿੰਘ ਆਦਿ ਹਾਜ਼ਰ ਸਨ

ਜ਼ਿਲ੍ਹਾ ਲੁਧਿਆਣਾ ਵਿੱਚ ਅੱਜ 3217 ਸੈਂਪਲ ਲਏ

ਲੁਧਿਆਣਾ ,  ਨਵੰਬਰ 2020-( ਸਤਪਾਲ ਸਿੰਘ ਦੇਹਡ਼ਕਾ/ ਮਨਜਿੰਦਰ ਗਿੱਲ)-  

 ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਵਿੱਚ ਇੱਕ ਦਿਨ ਵਿੱਚ ਸ਼ੱਕੀ ਮਰੀਜ਼ਾਂ ਦੇ 3217 ਸੈਂਪਲ ਲਏ ਗਏ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਇਸ ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਦਰ ਵਿੱਚ ਵੀ ਵਾਧਾ ਦਰਜ ਕੀਤਾ ਹੈ, ਜੌ ਕਿ ਇਕ ਸ਼ੁਭ ਸੰਕੇਤ ਹੈ।ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਸ.ਡੀ.ਐੱਮਜ਼. ਦੀ ਦੇਖਰੇਖ ਵਿੱਚ ਸਿਹਤ ਵਿਭਾਗ ਦੇ ਸਮੂਹ ਡਾਕਟਰਾਂ, ਕਮਿਊਨਿਟੀ ਹੈਲਥ ਅਫ਼ਸਰਾਂ ਅਤੇ ਹੋਰ ਪੈਰਾ ਮੈਡੀਕਲ ਸਟਾਫ ਵੱਲੋਂ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਕੀਤੇ ਜਾ ਰਹੇ ਦਿਨ ਰਾਤ ਯਤਨਾਂ ਤਹਿਤ ਰੋਜ਼ਾਨਾ ਵੱਧ ਤੋਂ ਵੱਧ ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਜਾ ਰਹੇ ਹਨ। ਜਿਸ ਤਹਿਤ ਅੱਜ ਵੀ 3217 ਸੈਂਪਲ ਲਏ ਗਏ। ਉਹਨਾਂ ਸਮੂਹ ਐੱਸ.ਡੀ.ਐੱਮਜ਼ ਅਤੇ ਸਿਹਤ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ।ਉਨ੍ਹਾਂ ਕਿਹਾ ਕਿ ਵਸਨੀਕਾਂ ਨੂੰ ਘਬਰਾਉਣਾ ਨਹੀਂ ਚਾਹੀਦਾ ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵਸਨੀਕਾਂ ਦੀ ਸੁਰੱਖਿਆ ਲਈ 24 ਘੰਟੇ 7 ਦਿਨ ਕੰਮ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ 'ਮਿਸ਼ਨ ਫਤਹਿ' ਤਹਿਤ ਜ਼ਿਲ੍ਹਾ ਲੁਧਿਆਣਾ ਵਿੱਚ ਕੋਵਿਡ-19 ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 21865 ਮਰੀਜ਼ਾਂ ਵਿਚੋਂ 92.38% (20199 ਕੋਵਿਡ ਪੋਜ਼ਟਿਵ ਮਰੀਜ਼) ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਜਦਕਿ ਕਈ ਹੋਰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। ਉਨ੍ਹਾਂ ਵਸਨੀਕਾਂ ਨੂੰ ਬਿਲਕੁਲ ਵੀ ਨਾ ਘਬਰਾਉਣ ਦੀ ਅਪੀਲ ਕੀਤੀ ਕਿਉਂਕਿ ਕੋਵਿਡ ਪੂਰੀ ਤਰ੍ਹਾਂ ਨਾਲ ਠੀਕ ਹੋਣ ਵਾਲੀ ਬਿਮਾਰੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਤੁਰੰਤ ਆਪਣੇ ਆਪ ਨੂੰ ਕੋਵਿਡ ਦਾ ਟੈਸਟ ਕਰਵਾਉਣਾ ਚਾਹੀਦਾ ਹੈ ਜਦੋਂ ਵੀ ਉਹ ਮਹਿਸੂਸ ਕਰਦੇ ਹਨ ਕਿ ਕੋਈ ਕੋਵਿਡ ਵਰਗੇ ਲੱਛਣ ਹੋਣ। ਉਨ੍ਹਾਂ ਕਿਹਾ ਕਿ ਲੱਛਣਾਂ ਦੇ ਪਤਾ ਲੱਗਣ ਅਤੇ ਜਾਂਚ ਵਿਚਕਾਰ ਵਾਲਾ ਸਮਾਂ ਬਹੁਤ ਮਹੱਤਵਪੂਰਨ ਹੁੰਦਾ ਹੈ, ਪਰ ਜਦੋਂ ਲੋਕ ਲੱਛਣ ਹੋਣ ਦੇ ਬਾਵਜੂਦ ਆਪਣੇ ਆਪ ਦਾ ਟੈਸਟ ਨਹੀਂ ਕਰਵਾਉਂਦੇ ਤਾਂ ਕਈ ਵਾਰ ਉਨ੍ਹਾਂ ਦੀ ਸਿਹਤ ਖਰਾਬ ਹੋ ਜਾਂਦੀ ਹੈ, ਜਿਸ ਨਾਲ ਮੰਦਭਾਗੀਆਂ ਘਟਨਾਵਾਂ ਹੁੰਦੀਆਂ ਹਨ।ਉਨ੍ਹਾਂ ਕਿਹਾ ਕਿ ਵਸਨੀਕਾਂ ਦੀ ਭਲਾਈ ਲਈ ਸ਼ਹਿਰ ਵਿੱਚ ਕਈ ਟੈਸਟਿੰਗ ਸੈਂਟਰ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਕੇਂਦਰਾਂ ਵਿੱਚ ਕੋਵਿਡ ਟੈਸਟ ਬਿਲਕੁਲ ਮੁਫਤ ਕੀਤੇ ਜਾਂਦੇ ਹਨ ਜੇਕਰ ਕਿਸੇ ਨੂੰ ਕੋਰੋਨਾ ਸਬੰਧੀ ਕੋਈ ਲੱਛਣ ਲੱਗਦੇ ਹਨ ਤਾਂ ਬਿਨ੍ਹਾਂ ਦੇਰੀ ਕੀਤੇ ਨੇੜਲੇ ਟੈਸਟ ਕੇਂਦਰ ਜਾ ਕੇ ਤੁਰੰਤ ਜਾਂਚ ਕਰਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਸਨੀਕਾਂ ਦੀ ਭਲਾਈ ਲਈ ਰੋਜ਼ਾਨਾ ਲਏ ਗਏ ਨਮੂਨਿਆਂ ਦੀ ਗਿਣਤੀ ਵਿੱਚ ਹੋਰ ਵਾਧਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋ ਵੀ ਕੋਈ ਵਿਅਕਤੀ ਦੇ ਕੋਵਿਡ-19 ਦੇ ਪੀੜਤ ਹੋਣ ਜਾਂ ਸ਼ੱਕ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਨ੍ਹਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਕੜਿਆਂ ਵਿੱਚ ਹੈ। ਇਸੇ ਤਰ੍ਹਾਂ ਅੱਜ ਵੀ 3217 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ ਅਤੇ ਜਲਦ ਹੀ ਉਨ੍ਹਾਂ ਦੇ ਨਤੀਜੇ ਮਿਲਣ ਦੀ ਉਮੀਦ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ 787 ਪੋਜ਼ਟਿਵ ਮਰੀਜ਼ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਤੰਦਰੁਸਤ ਹੋਏ ਮਰੀਜ਼ਾਂ ਦੀ ਸੰਖਿਆ 21865 ਹੋ ਗਈ ਹੈ।

ਉਨ੍ਹਾਂ ਕਿਹਾ ਕਿ ਕੋਵਿਡ-19 ਤੋਂ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਕੁਲ 122 ਮਰੀਜ਼ (96 ਜ਼ਿਲ੍ਹਾ ਲੁਧਿਆਣਾ ਤੋਂ ਨਵੇਂ ਮਰੀਜ਼ ਅਤੇ 26 ਹੋਰ ਰਾਜਾਂ/ਜ਼ਿਲ੍ਹਿਆਂ ਦੇ) ਪੋਜ਼ਟਿਵ ਪਾਏ ਗਏ ਹਨ।

ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 427293 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ 425474 ਨਮੂਨਿਆਂ ਦੀ ਰਿਪੋਰਟ ਪ੍ਰਾਪਤ ਹੋਈ ਹੈ, 400536 ਨਮੂਨੇ ਨੈਗਟਿਵ ਪਾਏ ਗਏ ਹਨ ਅਤੇ 1819 ਨਮੂਨਿਆਂ ਦੀ ਰਿਪੋਰਟ ਆਉਣ ਬਾਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਲੁਧਿਆਣਾ ਨਾਲ ਸਬੰਧਤ ਕੁਲ ਮਰੀਜ਼ਾਂ ਦੀ ਗਿਣਤੀ 21865 ਹੈ, ਜਦਕਿ 3073 ਮਰੀਜ਼ ਦੂਜੇ ਜ਼ਿਲ੍ਹਿਆਂ/ਰਾਜਾਂ ਨਾਲ ਸਬੰਧਤ ਹਨ।ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਅੱਜ 5 ਮੌਤਾਂ ਦੀ ਪੁਸ਼ਟੀ ਹੋਈ ਹੈ (1 ਜ਼ਿਲ੍ਹਾ ਲੁਧਿਆਣਾ, 1 ਬਠਿੰਡਾ, 1 ਮਾਨਸਾ, 1 ਜਲੰਧਰ ਅਤੇ 1 ਰਾਜ ਹਰਿਆਣਾ ਨਾਲ ਸਬੰਧਤ ਹੈ)। ਹੁਣ ਕੋਰੋਨਾ ਤੋਂ ਪੀੜਤ ਮਰੀਜ਼ਾਂ ਦੀ ਮੌਤ ਦੀ ਕੁੱਲ ਗਿਣਤੀ ਲੁਧਿਆਣਾ ਤੋਂ 876 ਅਤੇ 364 ਦੂਜੇ ਜ਼ਿਲਿਆਂ ਨਾਲ ਸਬੰਧਤ ਹਨ।ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਵਿੱਚ 49117 ਵਿਅਕਤੀਆਂ ਨੂੰ ਘਰਾਂ 'ਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 1606 ਵਿਅਕਤੀ ਇਕਾਂਤਵਾਸ ਹਨ। ਅੱਜ ਵੀ 201 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ।