You are here

ਲੁਧਿਆਣਾ

ਚਕਰ ਪੰਚਾਇਤ ਅਤੇ ਸਪੋਰਟਸ ਅਕੈਡਮੀ ਨੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ

ਹਠੂਰ,16,ਨਵੰਬਰ-(ਕੌਸ਼ਲ ਮੱਲ੍ਹਾ)-

ਪਿੰਡ ਚਕਰ ਦੀਆਂ ਖੇਡ ਪ੍ਰਾਪਤੀਆਂ ਨੂੰ ਮੱੁਖ ਰੱਖਦਿਆਂ ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਪਿੰਡ ਚਕਰ ਦੇ ਖਿਡਾਰੀਆਂ ਲਈ ਇੱਕ ਫੱੁਟਬਾਲ ਕੋਚ ਨਿਯੁਕਤ ਕੀਤਾ ਗਿਆ ਹੈ।ਪਿਛਲੇ ਦਿਨੀਂ ਭਾਰਤੀ ਯੂਥ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਦੀ ਪੰਜਾਬ ਫੇਰੀ ਸਮੇਂ ਪਿੰਡ ਪਹੁੰਚੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਕੋਲ ਨਗਰ ਪੰਚਾਇਤ ਚਕਰ ਵੱਲੋਂ ਫੱੁਟਬਾਲ ਅਤੇ ਬਾਕਸਿੰਗ ਦੇ ਦੋ ਕੋਚਾਂ ਦੀ ਮੰਗ ਰੱਖੀ ਗਈ ਸੀ ਤਾਂ ਮੰਤਰੀ ਸਾਹਿਬ ਨੇ ਨਿੱਜੀ ਦਿਲਚਸਪੀ ਲੈਂਦਿਆਂ ਪੰਜਾਬ ਦੇ ਖੇਡ ਵਿਭਾਗ ਨੂੰ ਪਿੰਡ ਚਕਰ ਲਈ ਦੋ ਕੋਚ ਦੇਣ ਬਾਰੇ ਕਿਹਾ ਸੀ।ਫਿਲਹਾਲ ਪਿੰਡ ਚਕਰ ਨੂੰ ਫੱੁਟਬਾਲ ਕੋਚ ਮਿਲ ਗਿਆ ਹੈ।ਨਗਰ ਪੰਚਾਇਤ ਅਤੇ ਖੇਡ ਅਕੈਡਮੀ ਚਕਰ ਦੇ ਪ੍ਰਬੰਧਕਾਂ ਵੱਲੋਂ ਪੰਜਾਬ ਸਰਕਾਰ ਖਾਸ ਕਰ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ।ਇਸ ਮੌਕੇ ਸਰਪੰਚ ਸੁਖਦੇਵ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਕੋਚ ਭੇਜਣ ਨਾਲ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਆਪਣਾ ਵਾਅਦਾ ਨਿਭਾਇਆ ਹੈ।ਇਸ ਨਾਲ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਚਿਰੋਕਣੀ ਮੰਗ ਪੂਰੀ ਕੀਤੀ ਹੈ ਅਤੇ ਨਾਲ ਹੀ ਬਾਕਸਿੰਗ ਕੋਚ ਲਈ ਵੀ ਆਪਣੀ ਮੰਗ ਦੁਹਰਾਈ।ਪੰਚਾਇਤ ਅਤੇ ਅਕੈਡਮੀ ਵੱਲੋਂ ਜ਼ਿਲ੍ਹਾ ਖੇਡ ਅਫ਼ਸਰ ਰਵਿੰਦਰ ਸਿੰਘ ਦਾ ਵੀ ਧੰਨਵਾਦ ਕੀਤਾ ਗਿਆ।ਫੱੁਟਬਾਲ ਕੋਚ ਸ਼ਹਿਬਾਜ਼ ਅਹਿਮਦ ਦਾ ਅਕੈਡਮੀ ਪਹੁੰਚਣ ਤੇ ਸਵਾਗਤ ਕੀਤਾ ਗਿਆ।ਇਸ ਸਮੇਂ ਕੋਚ ਸ਼ਹਿਬਾਜ਼ ਅਹਿਮਦ ਨੇ ਕਿਹਾ ਕਿ ਆਪਣੇ ਕਰੀਅਰ ਦੀ ਸ਼ੁਰੂਆਤ ਪਿੰਡ ਚਕਰ ਤੋਂ ਕਰਨਾ ਉਸਦੀ ਖੁਸ਼ਨਸੀਬੀ ਹੈ।ਉਹ ਇਸ ਖੇਡ ਮੈਦਾਨ ਨਾਲ ਪਿਛਲੇ ਕਈ ਸਾਲਾਂ ਤੋਂ ਜੁੜਿਆ ਹੋਣ ਕਾਰਨ ਉਸ ਦੀ ਤਰਜ਼ੀਹ ਇਸ ਪਿੰਡ ਵਿੱਚ ਹੀ ਸੇਵਾ ਕਰਨੀ ਸੀ।ਚਕਰ ਅਕੈਡਮੀ ਦੇ ਪ੍ਰਬੰਧਕਾਂ ਵੱਲੋਂ ਇਲਾਕੇ ਦੇ ਫੱੁਟਬਾਲ ਖਿਡਾਰੀਆਂ ਨੂੰ ਅਪੀਲ ਕੀਤੀ ਹੈ ਕਿ ਸਰਕਾਰੀ ਕੋਚ ਆਉਣ ਕਾਰਨ ਪਿੰਡ ਨੂੰ ਹੀ ਨਹੀ ਸਗੋਂ ਇਲਾਕੇ ਨੂੰ ਹੀ ਫਾਇਦਾ ਉਠਾਉਣਾ ਚਾਹੀਦਾ ਹੈ।ਇਸ ਮੌਕੇ ਸਰਪੰਚ ਸੁਖਦੇਵ ਸਿੰਘ, ਪੰਚ ਮਨਪ੍ਰੀਤ ਸਿੰਘ ਦੱੁਲਾ, ਪ੍ਰਿੰ. ਬਲਵੰਤ ਸਿੰਘ ਸੰਧੂ, ਦਰਸ਼ਨ ਸਿੰਘ ਗਿੱਲ, ਦਰਸ਼ਨ ਸਿੰਘ ਸਿੱਧੂ, ਜਸਕਿਰਨਪ੍ਰੀਤ ਸਿੰਘ, ਅਮਿਤ ਕੁਮਾਰ, ਪਰਮਾਤਮਾ ਸਿੰਘ, ਅਮਨਦੀਪ ਸਿੰਘ, ਯੋਗਰਾਜ ਸਿੰਘ ਆਦਿ ਹਾਜ਼ਰ ਸਨ।

ਕਾਲੇ ਕਾਨੂੰਨਾ ਖਿਲਾਫ ਕੀਤਾ ਰੋਸ ਮੁਜਾਹਰਾ

(ਫੋਟੋ ਕੈਪਸਨ:- ਕੇਂਦਰ ਸਰਕਾਰ ਖਿਲਾਫ ਨਾਅਰੇਬਾਜੀ ਕਰਦੇ ਹੋਏ ਕਿਸਾਨ ਅਤੇ ਨੌਜਵਾਨ)

ਹਠੂਰ,16,ਨਵੰਬਰ-(ਕੌਸ਼ਲ ਮੱਲ੍ਹਾ)-

ਖੇਤੀ ਕਾਨੂੰਨਾ ਦੇ ਵਿਰੋਧ ਵਿਚ ਸੰਘਰਸ ਕਰ ਰਹੀਆ ਕਿਸਾਨ-ਮਜਦੂਰ ਜੱਥੇਬੰਦੀਆਂ ਦੇ ਸੱਦੇ ਤੇ ਸੋਮਵਾਰ ਨੂੰ ਕਿਰਤੀ ਕਿਸਾਨ ਯੂਨੀਅਨ,ਪੇਂਡੂ ਮਜਦੂਰ ਯੂਨੀਅਨ,ਭਾਰਤੀ ਕਿਸਾਨ ਯੂਨੀਅਨ,ਸ਼ਹੀਦ ਭਗਤ ਸਿੰਘ ਕਲੱਬ ਰਸੂਲਪੁਰ ਅਤੇ ਪਿµਡ ਦੇ ਨੌਜਵਾਨਾਂ ਵੱਲੋਂ ਪਿµਡ ਰਸੂਲਪੁਰ ਵਿਖੇ ਰੋਸ ਮੁਜਾਹਰਾ ਕੀਤਾ ਗਿਆ।ਇਸ ਰੋਸ ਪ੍ਰਦਰਸਨ ਨੂੰ ਸੁਰੂ ਕਰਨ ਤੋ ਪਹਿਲਾ ਗਦਰ ਲਹਿਰ ਦੇ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਤਸਵੀਰ ਤੇ ਫੁੱਲ ਮਾਲਾ ਭੇਟ ਕੀਤੀ ਗਈ ਅਤੇ ਵੱਖ-ਵੱਖ ਆਗੂਆ ਨੇ ਸ਼ਹੀਦ ਕਰਤਾਰ ਸਿੰਘ ਸਰਾਭੇ ਦੇ ਸੰਘਰਸ ਮਈ ਜੀਵਨ ਤੇ ਚਾਨਣਾ ਪਾਇਆ।ਇਸ ਮੌਕੇ ਅਵਤਾਰ ਸਿੰਘ,ਡਾ:ਜਰਨੈਲ ਸਿੰਘ,ਜਸਮੇਲ ਸਿੰਘ,ਹਰਦੇਵ ਸਿੰਘ,ਸੁਤਿੰਦਰਪਾਲ ਸਿੰਘ ਨੇ ਕਿਹਾ ਕਿ ਖੇਤੀ ਕਾਨੂੰਨਾ ਨੂੰ ਰੱਦ ਕਰਵਾਉਣ ਲਈ ਜੱਥੇਬੰਦੀਆ ਦਾ ਸੰਘਰਸ ਦਿਨੋ ਦਿਨ ਤਿੱਖਾ ਹੁੰਦਾ ਜਾ ਰਿਹਾ ਹੈ ਅਤੇ ਪੰਜਾਬ ਦਾ ਹਰ ਵਰਗ ਕੇਂਦਰ ਸਰਕਾਰ ਖਿਲਾਫ ਹਰ ਲੜਾਈ ਲੜਨ ਨੂੰ ਤਿਆਰ ਹੈ।ਉਨ੍ਹਾ ਕਿਹਾ ਕਿ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਦਾ ਡੱਟ ਕੇ ਵਿਰੋਧ ਕੀਤਾ ਜਾ ਰਿਹਾ ਹੈ ਕਿਉਂਕਿ ਇਹ ਕਾਨੂੰਨ ਕਿਸਾਨਾਂ,ਮਜ਼ਦੂਰਾਂ ਲਈ ਮੌਤ ਦੇ ਵਰµਟ ਹਨ ਜਿਨ੍ਹਾ ਨੂੰ ਰੱਦ ਕਰਵਾਉਣ ਲਈ ਪੰਜਾਬ ਦੀਆ ਇਨਸਾਫਪਸੰਦ ਜੱਥੇਬੰਦੀਆ ਵੱਲੋ ਕੇਂਦਰ ਸਰਕਾਰ ਖਿਲਾਫ 26 ਅਤੇ 27 ਨਵੰਬਰ ਨੂੰ ਦਿੱਲੀ ਵਿਖੇ ਰੋਸ ਪ੍ਰਦਰਸਨ ਕੀਤਾ ਜਾ ਰਿਹਾ ਹੈ।ਉਨ੍ਹਾ ਇਲਾਕਾ ਨਿਵਾਸੀਆ ਨੂੰ ਬੇਨਤੀ ਕੀਤੀ ਕਿ ਪਾਰਟੀਬਾਜੀ ਤੋ ਉੱੋਪਰ ਉੱਠ ਕੇ ਰੋਸ ਪ੍ਰਦਰਸਨ ਵਿਚ ਸਾਮਲ ਹੋਵੋ।ਇਸ ਮੌਕੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜੀ ਕੀਤੀ ਗਈ।ਇਸ ਮੌਕੇ ਉਨ੍ਹਾ ਨਾਲ ਪ੍ਰਧਾਨ ਸੀਬਾ ਰਸੂਲਪੁਰ,ਮੋਰ ਰਸੂਲਪੁਰ,ਕੇਵਲ ਸਿੰਘ,ਗਿਆਨੀ ਗੁਰਜੰਟ ਸਿੰਘ ਖਾਲਸਾ,ਜਗਰਾਜ ਸਿੰਘ,ਗੁਰਪ੍ਰੀਤ ਸਿµਘ, ਪੰਚ ਮੇਲਾ ਰਸੂਲਪੁਰ,ਸ਼ਾਮ ਲਾਲ, ਗੁਰਪ੍ਰੀਤ ਸਿµਘ ਗੋਪੀ, ਗੁਰਮੇਲ ਸਿµਘ, ਜਸਮੇਲ ਸਿµਘ,ਸਰਬਜੀਤ ਸਿµਘ, ਰਾਜਬਿµਦਰ ਸਿµਘ,ਵਰਿµਦਰ ਸਿµਘ, ਕੁਲਦੀਪ ਸਿµਘ, ਪ੍ਰਭਜੀਤ ਸਿµਘ, ਰੁਪਿµਦਰ ਸਿµਘ ਪਿµਦੂ, ਅµਗਰੇਜ ਸਿµਘ, ਸੁਖਦੇਵ ਸਿµਘ, ਦਲਜੀਤ ਸਿµਘ, ਗੁਰਮੀਤ ਸਿµਘ, ਆਦਿ ਹਾਜ਼ਰ ਸਨ।

 

ਦੀਵਾਲੀ ਦੇ ਧੂੰਏਂ ਨਾਲ ਦਿਨੇ ਪਈ ਰਾਤ ਨੂੰ ਮੀਂਹ ਦੀਆਂ ਕਣੀਆਂ ਨੇ ਕੀਤਾ ਸਾਫ਼

ਜਗਰਾਓਂ/ਲੁਧਿਆਣਾ,ਨਵੰਬਰ 2020 -(ਗੁਰਕੀਰਤ ਸਿੰਘ ਜਗਰਾਓਂ/ਮਨਜਿੰਦਰ ਗਿੱਲ)-  

ਕਈ ਦਿਨਾਂ ਤੋਂ ਧੂੜ ਦੀ ਚੜ੍ਹੀ ਹੋਈ ਗਹਿਰ-ਗਰਦਿਸ਼ ਅਤੇ ਦੀਵਾਲੀ ਦੀ ਰਾਤ ਮਨਾਹੀ ਦੇ ਬਾਵਜੂਦ ਹੋਈ ਆਤਿਸ਼ਬਾਜ਼ੀ ਨਾਲ ਅਸਮਾਨੀਂ ਚੜ੍ਹੇ ਧੂੰਏਂ ਨਾਲ ਅੱਜ ਦੁਪਹਿਰੇ 3 ਕੁ ਵਜੇ ਪਈ 'ਰਾਤ' ਨੂੰ 'ਸਿਆਲ ਦੇ ਪਹਿਲੇ' ਪਏ ਹਲਕੇ ਮੀਂਹ ਨੇ ਸਾਫ਼ ਕਰ ਦਿੱਤਾ ਹੈ। ਬੱਦਲਵਾਈ ਦੀ 'ਅਚਾਨਕ' ਪਈ ਰਾਤ ਦੌਰਾਨ ਲੋਕ ਆਪਣੇ ਵਾਹਨਾਂ ਦੀਆਂ ਲਾਈਟਾਂ ਜਗ੍ਹਾ ਕੇ ਲੰਘਣ ਲਈ ਮਜਬੂਰ ਹੋਏ ਅਤੇ ਇਸ ਮੌਕੇ ਪਈਆਂ ਕਣੀਆਂ ਨੇ ਜਿੱਥੇ ਗਹਿਰ-ਗਰਦਿਸ਼ ਦੇ ਫੱਕੇ ਉੜਾ ਦਿੱਤੇ ਉੱਥੇ ਰੁੱਖਾਂ, ਫ਼ਸਲਾਂ, ਸਬਜ਼ੀਆਂ ਆਦਿ ਨੂੰ ਵੀ ਧੋ ਦਿੱਤਾ। ਵਿਸ਼ਵਕਰਮਾ ਦਿਵਸ ਕਾਰਨ ਬਾਜ਼ਾਰ ਬੰਦ ਸਨ ਅਤੇ ਲੋਕਾਂ ਨੇ ਮੀਂਹ ਦਾ ਨਜ਼ਾਰਾ ਆਪੋ ਆਪਣੇ ਘਰੀਂ ਬੈਠ ਕੇ ਤੱਕਿਆ। ਪੰਜਾਬ ਵਿਚ ਵੱਖ ਵੱਖ ਥਾਵਾਂ 'ਤੇ ਮੀਂਹ ਤੇ ਗੜੇਮਾਰੀ ਪੈਣ ਦੀ ਖ਼ਬਰ ਹੈ ।  

ਅਕਾਲੀ-ਭਾਜਪਾ, ਕਾਂਗਰਸ ਤੇ ਆਪ ਰਲ ਕੇ ਪੰਜਾਬ ਦਾ ਪਾਣੀ ਲੁਟਾ ਰਹੇ ਨੇ-ਬੈਂਸ

 

 ਲੁਧਿਆਣਾ ,  ਨਵੰਬਰ 2020-( ਸਤਪਾਲ ਸਿੰਘ ਦੇਹਡ਼ਕਾ/ ਮਨਜਿੰਦਰ ਗਿੱਲ)-    

 

ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਸਰਕਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਪਾਣੀ, ਕਿਸਾਨ ਤੇ ਜ਼ਮੀਨ ਬਚਾਉਣ ਲਈ ਲੋਕ ਇਨਸਾਫ਼ ਪਾਰਟੀ ਵਲੋਂ 16 ਤੋ 19 ਨਵੰਬਰ ਤੱਕ ਹਰੀਕੇ ਪੱਤਣ ਤੋਂ ਚੰਡੀਗੜ੍ਹ ਤੱਕ ਪੰਜਾਬ ਅਧਿਕਾਰ ਯਾਤਰਾ ਕੱਢੀ ਜਾ ਰਹੀ ਹੈ ।ਉਨ੍ਹਾਂ ਕਿਹਾ ਕਿ ਸਿਰਫ਼ ਪੰਜਾਬ ਆਪਣਾ ਕੁਦਰਤੀ ਸੋਮਾ ਪਾਣੀ ਮੁਫ਼ਤ ਲੁਟਾ ਰਿਹਾ ਹੈ ।4 ਸਾਲ ਬੀਤ ਜਾਣ 'ਤੇ ਪਾਣੀ ਦੀ ਵਸੂਲੀ ਲਈ ਬਿੱਲ ਬਣਾ ਕੇ ਭੇਜਣਗੇ.ਸਾਰੇ ਪੰਜਾਬ ਦੇ 21 ਲੱਖ ਲੋਕਾਂ ਤੋਂ ਪਾਣੀ ਦੀ ਕੀਮਤ ਵਸੂਲਣ ਲਈ ਬਿੱਲ ਬਣਾ ਕੇ ਨਹੀਂ ਭੇਜੇ । ਅਕਾਲੀ-ਭਾਜਪਾ, ਕਾਂਗਰਸ ਤੇ ਆਪ ਨੇ ਰਲ ਕੇ ਪੰਜਾਬ ਦਾ ਪਾਣੀ ਲੁਟਾਇਆ । ਸ.ਬੈਂਸ ਨੇ ਕਿਹਾ ਕਿ ਉਹ ਪਾਣੀ ਦੀ ਕੀਮਤ ਲੈਣ ਕਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲੇ,ਪਰ ਪਾਣੀ ਦੇ ਪੈਸੇ ਨਹੀਂ ਮਿਲੇ । ਇਸ ਮੌਕੇ ਰਣਧੀਰ ਸਿੰਘ ਸਿਬੀਆ, ਗਗਨਦੀਪ ਸਿੰਘ ਸੰਨੀ ਕੈਂਥ, ਐਡਵੋਕੇਟ ਗੁਰਜੋਧ ਸਿੰਘ ਗਿੱਲ, ਬਲਦੇਵ ਸਿੰਘ ਪ੍ਧਾਨ, ਮਨਿੰਦਰ ਸਿੰਘ ਮਨੀ ਆਦਿ ਹਾਜ਼ਰ ਸਨ ।

ਬਾਬਾ ਵਿਸ਼ਵਕਰਮਾ ਜੀ ਸ੍ਰਿਸ਼ਟੀ ਦੇ ਸ੍ਰੇਸ਼ਟ ਨਿਰਮਾਤਾ - ਸੁੰਦਰ ਸ਼ਾਮ ਅਰੌੜਾ

ਸਮਾਜ ਦੇ ਹਰੇਕ ਵਰਗ ਨੂੰ ਬਾਬਾ ਵਿਸ਼ਵਕਰਮਾ ਦੀ ਸੋਚ 'ਤੇ ਚੱਲਣ ਦਾ ਸੱਦਾ

ਲੁਧਿਆਣਾ ,  ਨਵੰਬਰ 2020-( ਸਤਪਾਲ ਸਿੰਘ ਦੇਹਡ਼ਕਾ/ ਮਨਜਿੰਦਰ ਗਿੱਲ)-  

ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ 'ਕਿਰਤ ਦੇ ਦੇਵਤਾ' ਵਜੋਂ ਜਾਣੇ ਜਾਂਦੇ ਬਾਬਾ ਵਿਸ਼ਵਕਰਮਾ ਜੀ ਪੂਰੇ ਬ੍ਰਹਿਮੰਡ (ਸ੍ਰਿਸ਼ਟੀ) ਦੇ ਸ੍ਰੇਸ਼ਟ ਨਿਰਮਾਤਾ ਹਨ, ਜਿਨ੍ਹਾਂ ਨੂੰ ਸਨਅਤਾਂ ਵਿੱਚ ਕਿਰਤੀਆਂ ਵੱਲੋਂ ਵਰਤੀ ਜਾਂਦੀ ਮਸ਼ੀਨਰੀ ਅਤੇ ਸੰਦਾਂ ਦਾ ਮਾਲਿਕ ਮੰਨਿਆ ਜਾਂਦਾ ਹੈ। ਇਹ ਗੱਲ ਉਨ੍ਹਾਂ ਅੱਜ ਵਿਸ਼ਵਕਰਮਾ ਦਿਵਸ ਮੌਕੇ ਸਥਾਨਕ ਮਿਲਰ ਗੰਜ ਦੇ ਵਿਸ਼ਵਕਰਮਾ ਭਵਨ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕਹੀ। ਇਸ ਮੌਕੇ ਉਨ੍ਹਾਂ ਵਿਸ਼ਵਕਰਮਾ ਮੰਦਰ ਦੀ ਇਮਾਰਤ ਦੀ ਉਸਾਰੀ ਲਈ 11 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਕਿਸੇ ਵੀ ਸੂਬੇ ਜਾਂ ਖਿੱਤੇ ਦਾ ਸਨਅਤੀ ਵਿਕਾਸ ਤਾਂ ਹੀ ਸੰਭਵ ਹੈ, ਜੇਕਰ ਉਥੇ ਸਨਅਤਾਂ ਨੂੰ ਵਿਕਸਤ ਕਰਨ ਲਈ ਬਾਬਾ ਵਿਸ਼ਵਕਰਮਾ ਦੀ ਜੀ ਸੋਚ ਨੂੰ ਲਾਗੂ ਕੀਤਾ ਜਾਵੇ ਅਤੇ ਸਨਅਤਾਂ ਵਿੱਚ ਕੰਮ ਕਰਦੇ ਕਾਮਿਆਂ ਨੂੰ ਬਣਦਾ ਸਤਿਕਾਰ ਅਤੇ ਮਿਹਨਤ ਦਾ ਮੁੱਲ ਮਿਲੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਿੱਥੇ ਸਨਅਤਾਂ ਦੇ ਵਿਕਾਸ ਲਈ ਉਪਰਾਲੇ ਕਰ ਰਹੀ ਹੈ, ਉਥੇ ਹੀ ਮਜਦੂਰ ਅਤੇ ਹਰੇਕ ਵਰਗ ਦੇ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੀ ਹੈ। ਸੁੰਦਰ ਸ਼ਾਮ ਅਰੋੜਾ ਨੇ ਅਪੀਲ ਕਰਦਿਆਂ ਕਿਹਾ ਕਿ ਬਾਬਾ ਵਿਸ਼ਵਕਰਮਾ ਜੀ ਦੁਆਰਾ ਦਰਸਾਏ ਰਾਹ 'ਤੇ ਚੱਲਦਿਆਂ, ਸੂਬੇ ਭਰ ਵਿਚ ਹੁਨਰ ਸਿਖਲਾਈ ਨੂੰ ਉਤਸ਼ਾਹਤ ਕਰਨਾ ਬਾਬਾ ਵਿਸ਼ਵਕਰਮਾ ਜੀ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ ਜੋ ਕਿ ਹਮੇਸ਼ਾਂ ਕਾਰੀਗਰਾਂ, ਮਜ਼ਦੂਰਾਂ ਅਤੇ ਮਜ਼ਦੂਰ ਜਮਾਤ ਨੂੰ ਪੂਰੀ ਲਗਨ ਅਤੇ ਵਚਨਬੱਧਤਾ ਨਾਲ ਸਖਤ ਮਿਹਨਤ ਕਰਨ ਲਈ ਪ੍ਰੇਰਿਤ ਕਰਦੇ ਹਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਰੋੜਾ ਨੇ ਕੇਂਦਰ ਸਰਕਾਰ ਨੂੰ ਰੇਲ ਸੇਵਾ ਸ਼ੁਰੂ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਮਾਲ ਗੱਡੀਆਂ ਨਾ ਚੱਲਣ ਕਰਕੇ ਪੰਜਾਬ ਦੇ ਉਦਯੋਗ ਨੂੰ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਲ ਗੱਡੀਆਂ ਦੇ ਨਾ ਚੱਲਣ ਕਾਰਨ ਇਕੱਲੇ ਲੁਧਿਆਣਾ ਅਤੇ ਜਲੰਧਰ ਦੇ ਉਦਯੋਗਾਂ ਨੂੰ 22,000 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਢੰਡਾਰੀ ਡਰਾਈ ਪੋਰਟ 'ਤੇ ਵੀ 13,500 ਤੋਂ ਵੱਧ ਕੰਟੇਨਰ ਪਏ ਹਨ ਜਿਨ੍ਹਾਂ ਨੂੰ ਦੇਸ਼ ਦੇ ਹੋਰ ਹਿੱਸਿਆਂ ਵਿੱਚ ਭੇਜਿਆ ਨਹੀਂ ਜਾ ਸਕਿਆ। ਵਿਧਾਇਕ ਰਾਕੇਸ਼ ਪਾਂਡੇ ਅਤੇ ਸੁਰਿੰਦਰ ਡਾਵਰ ਨੇ ਲੋਕਾਂ ਨੂੰ, ਖ਼ਾਸਕਰ ਪੰਜਾਬੀ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਭਗਵਾਨ ਵਿਸ਼ਵਕਰਮਾ ਜੀ ਦੇ ਸੰਦੇਸ਼ ਅਨੁਸਾਰ ਆਪਣੇ ਪੇਸ਼ੇਵਰ ਹੁਨਰ ਨੂੰ ਬਿਹਤਰ ਬਣਾਉਣ ਲਈ ਆਧੁਨਿਕ ਟੈਕਨਾਲੋਜੀ ਅਤੇ ਰਾਜ ਸਰਕਾਰ ਦੀਆਂ ਕੋਸ਼ਿਸ਼ਾਂ ਨਾਲ ਪੈਦਾ ਕੀਤੀਆਂ ਨਵੀਆਂ ਨੌਕਰੀਆਂ ਦੇ ਮੌਕੇ ਦਾ ਲਾਭ ਉਠਾਉਣ। ਪੰਜਾਬ ਰਾਜ ਮੱਧਮ ਉਦਯੋਗ ਵਿਕਾਸ ਨਿਗਮ ਦੇ ਚੇਅਰਮੈਨ ਸ੍ਰੀ ਅਮਰਜੀਤ ਸਿੰਘ ਟਿੱਕਾ ਨੇ ਸੂਬਾ ਸਰਕਾਰ ਨੂੰ ਵਿਸ਼ਵਕਰਮਾ ਭਵਨ ਦੇ ਨਿਰਮਾਣ ਲਈ ਪ੍ਰਬੰਧਕ ਕਮੇਟੀ ਦੀ ਸਹਾਇਤਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਵਿਸ਼ਵਕਰਮਾ ਦਿਵਸ ਦੇ ਰਾਜ ਪੱਧਰੀ ਸਮਾਗਮ ਲਈ ਇਸ ਇਤਿਹਾਸਕ ਵਿਸ਼ਵਕਰਮਾ ਮੰਦਰ ਦੀ ਚੋਣ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਵਿਸ਼ਵਕਰਮਾ ਭਵਨ ਕਮੇਟੀ ਵੱਲੋਂ ਉੱਘੇ ਉਦਯੋਗਪਤੀਆਂ ਬਲਜਿੰਦਰ ਸਿੰਘ ਕਲਸੀ, ਸੁਰਿੰਦਰ ਸਿੰਘ ਰਿਆਤ, ਰਘਬੀਰ ਸਿੰਘ ਸੋਹਲ, ਡਾ: ਅਵਤਾਰ ਸਿੰਘ ਖਹਿਰੇ, ਹਰਵਿੰਦਰ ਸਿੰਘ ਚੱਗੜ, ਜਗਦੀਸ਼ ਸਿੰਘ ਕੁਲਾਰ, ਜਸਮੇਰ ਸਿੰਘ, ਨਿਰਮਲਜੀਤ ਸਿੰਘ, ਦਰਸ਼ਨ ਸਿੰਘ ਲੋਟੇ, ਕਸ਼ਮੀਰ ਸਿੰਘ, ਦਿਨੇਸ਼ ਸਿੰਘ ਭੋਗਲ, ਅਮ੍ਰਿਤਪਾਲ ਸਿੰਘ ਕ੍ਰਿਸਟਲ, ਸੁਰਜੀਤ ਸਿੰਘ ਚੱਗਰ ਨੂੰ ਵਿਸ਼ਵਕਰਮਾ ਅਵਾਰਡ ਨਾਲ ਸਨਮਾਨਤ ਕੀਤਾ ਅਤੇ ਇਸ ਤੋਂ ਇਲਾਵਾ ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਵੀ ਵੰਡੀਆਂ ਗਈਆਂ। ਇਸ ਮੌਕੇ ਹਾਜ਼ਰ ਪ੍ਰਮੁੱਖ ਸਖ਼ਸ਼ੀਅਤਾਂ ਵਿੱਚ ਪੀ.ਐਸ.ਆਈ.ਡੀ.ਸੀ. ਦੇ ਚੇਅਰਮੈਨ ਕੇ ਕੇ ਬਾਵਾ, ਪੀ.ਐਸ.ਆਈ.ਈ.ਸੀ. ਦੇ ਚੇਅਰਮੈਨ ਗੁਰਪ੍ਰੀਤ ਸਿੰਘ ਬੱਸੀ, ਪੀ.ਐਲ.ਆਈ.ਡੀ.ਬੀ. ਦੇ ਸੀਨੀਅਰ ਵਾਈਸ ਚੇਅਰਮੈਨ ਰਮੇਸ਼ ਜੋਸ਼ੀ, ਮੇਅਰ ਬਲਕਾਰ ਸਿੰਘ ਸੰਧੂ, ਡਿਪਟੀ ਮੇਅਰ ਸ਼ਾਮ ਸੁੰਦਰ ਮਲਹੋਤਰਾ, ਬੈਂਕਫਿੰਕੋ ਦੇ ਉਪ-ਚੇਅਰਮੈਨ ਮੁਹੰਮਦ ਗੁਲਾਬ, ਡੀ.ਸੀ.ਸੀ. ਲੁਧਿਆਣਾ, ਸ਼ਹਿਰੀ ਪ੍ਰਧਾਨ ਅਸ਼ਵਨੀ ਸ਼ਰਮਾ, ਮੰਦਰ ਕਮੇਟੀ ਦੇ ਪ੍ਰਧਾਨ ਰਣਜੀਤ ਕੁਮਾਰ ਸੱਲ੍ਹ ਅਤੇ ਹੋਰ ਸ਼ਾਮਲ ਸਨ।

ਜ਼ਿਲ੍ਹਾ ਲੁਧਿਆਣਾ ਵਿੱਚ ਅੱਜ 1744 ਸੈਂਪਲ ਲਏ

ਮਰੀਜ਼ਾਂ ਦੇ ਠੀਕ ਹੋਣ ਦੀ ਦਰ 92.49% ਹੋਈ

ਲੁਧਿਆਣਾ ,  ਨਵੰਬਰ 2020-( ਸਤਪਾਲ ਸਿੰਘ ਦੇਹਡ਼ਕਾ/ ਮਨਜਿੰਦਰ ਗਿੱਲ)-  

ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਵਿੱਚ ਇੱਕ ਦਿਨ ਵਿੱਚ ਸ਼ੱਕੀ ਮਰੀਜ਼ਾਂ ਦੇ 1744 ਸੈਂਪਲ ਲਏ ਗਏ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਇਸ ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਦਰ ਵਿੱਚ ਵੀ ਵਾਧਾ ਦਰਜ ਕੀਤਾ ਹੈ, ਜੌ ਕਿ ਇਕ ਸ਼ੁਭ ਸੰਕੇਤ ਹੈ।ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਸ.ਡੀ.ਐੱਮਜ਼. ਦੀ ਦੇਖ-ਰੇਖ ਵਿੱਚ ਸਿਹਤ ਵਿਭਾਗ ਦੇ ਸਮੂਹ ਡਾਕਟਰਾਂ, ਕਮਿਊਨਿਟੀ ਹੈਲਥ ਅਫ਼ਸਰਾਂ ਅਤੇ ਹੋਰ ਪੈਰਾ ਮੈਡੀਕਲ ਸਟਾਫ ਵੱਲੋਂ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਕੀਤੇ ਜਾ ਰਹੇ ਦਿਨ ਰਾਤ ਯਤਨਾਂ ਤਹਿਤ ਰੋਜ਼ਾਨਾ ਵੱਧ ਤੋਂ ਵੱਧ ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਜਾ ਰਹੇ ਹਨ। ਜਿਸ ਤਹਿਤ ਅੱਜ ਵੀ 1744 ਸੈਂਪਲ ਲਏ ਗਏ। ਉਹਨਾਂ ਸਮੂਹ ਐੱਸ ਡੀ ਐੱਮਜ਼ ਅਤੇ ਸਿਹਤ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ।ਉਹਨਾਂ ਕਿਹਾ ਕਿ ਵਸਨੀਕਾਂ ਨੂੰ ਘਬਰਾਉਣਾ ਨਹੀਂ ਚਾਹੀਦਾ ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵਸਨੀਕਾਂ ਦੀ ਸੁਰੱਖਿਆ ਲਈ 24 ਘੰਟੇ 7 ਦਿਨ ਕੰਮ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ 'ਮਿਸ਼ਨ ਫਤਹਿ' ਤਹਿਤ ਜ਼ਿਲ੍ਹਾ ਲੁਧਿਆਣਾ ਵਿੱਚ ਕੋਵਿਡ-19 ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 21404 ਮਰੀਜ਼ਾਂ ਵਿਚੋਂ 92.49% (19798 ਕੋਵਿਡ ਪੋਜ਼ਟਿਵ ਮਰੀਜ਼) ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਜਦਕਿ ਕਈ ਹੋਰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। ਉਨ੍ਹਾਂ ਵਸਨੀਕਾਂ ਨੂੰ ਬਿਲਕੁਲ ਵੀ ਨਾ ਘਬਰਾਉਣ ਦੀ ਅਪੀਲ ਕੀਤੀ ਕਿਉਂਕਿ ਕੋਵਿਡ ਪੂਰੀ ਤਰ੍ਹਾਂ ਨਾਲ ਠੀਕ ਹੋਣ ਵਾਲੀ ਬਿਮਾਰੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਤੁਰੰਤ ਆਪਣੇ ਆਪ ਨੂੰ ਕੋਵਿਡ ਦਾ ਟੈਸਟ ਕਰਵਾਉਣਾ ਚਾਹੀਦਾ ਹੈ ਜਦੋਂ ਵੀ ਉਹ ਮਹਿਸੂਸ ਕਰਦੇ ਹਨ ਕਿ ਕੋਈ ਕੋਵਿਡ ਵਰਗੇ ਲੱਛਣ ਹੋਣ। ਉਨ੍ਹਾਂ ਕਿਹਾ ਕਿ ਲੱਛਣਾਂ ਦੇ ਪਤਾ ਲੱਗਣ ਅਤੇ ਜਾਂਚ ਵਿਚਕਾਰ ਵਾਲਾ ਸਮਾਂ ਬਹੁਤ ਮਹੱਤਵਪੂਰਨ ਹੁੰਦਾ ਹੈ, ਪਰ ਜਦੋਂ ਲੋਕ ਲੱਛਣ ਹੋਣ ਦੇ ਬਾਵਜੂਦ ਆਪਣੇ ਆਪ ਦਾ ਟੈਸਟ ਨਹੀਂ ਕਰਵਾਉਂਦੇ ਤਾਂ ਕਈ ਵਾਰ ਉਨ੍ਹਾਂ ਦੀ ਸਿਹਤ ਖਰਾਬ ਹੋ ਜਾਂਦੀ ਹੈ, ਜਿਸ ਨਾਲ ਮੰਦਭਾਗੀਆਂ ਘਟਨਾਵਾਂ ਹੁੰਦੀਆਂ ਹਨ।ਉਨ੍ਹਾਂ ਕਿਹਾ ਕਿ ਵਸਨੀਕਾਂ ਦੀ ਭਲਾਈ ਲਈ ਸ਼ਹਿਰ ਵਿੱਚ ਕਈ ਟੈਸਟਿੰਗ ਸੈਂਟਰ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਕੇਂਦਰਾਂ ਵਿੱਚ ਕੋਵਿਡ ਟੈਸਟ ਬਿਲਕੁਲ ਮੁਫਤ ਕੀਤੇ ਜਾਂਦੇ ਹਨ ਜੇਕਰ ਕਿਸੇ ਨੂੰ ਕੋਰੋਨਾ ਸਬੰਧੀ ਕੋਈ ਲੱਛਣ ਲੱਗਦੇ ਹਨ ਤਾਂ ਬਿਨ੍ਹਾਂ ਦੇਰੀ ਕੀਤੇ ਨੇੜਲੇ ਟੈਸਟ ਕੇਂਦਰ ਜਾ ਕੇ ਤੁਰੰਤ ਜਾਂਚ ਕਰਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਸਨੀਕਾਂ ਦੀ ਭਲਾਈ ਲਈ ਰੋਜ਼ਾਨਾ ਲਏ ਗਏ ਨਮੂਨਿਆਂ ਦੀ ਗਿਣਤੀ ਵਿੱਚ ਹੋਰ ਵਾਧਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋ ਵੀ ਕੋਈ ਵਿਅਕਤੀ ਦੇ ਕੋਵਿਡ-19 ਦੇ ਪੀੜਤ ਹੋਣ ਜਾਂ ਸ਼ੱਕ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਨ੍ਹਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਕੜਿਆਂ ਵਿੱਚ ਹੈ। ਇਸੇ ਤਰ੍ਹਾਂ ਅੱਜ ਵੀ 2076 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ ਅਤੇ ਜਲਦ ਹੀ ਉਨ੍ਹਾਂ ਦੇ ਨਤੀਜੇ ਮਿਲਣ ਦੀ ਉਮੀਦ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ 743 ਪੋਜ਼ਟਿਵ ਮਰੀਜ਼ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਤੰਦਰੁਸਤ ਹੋਏ ਮਰੀਜ਼ਾਂ ਦੀ ਸੰਖਿਆ 19798 ਹੋ ਗਈ ਹੈ।

ਉਨ੍ਹਾਂ ਕਿਹਾ ਕਿ ਕੋਵਿਡ-19 ਤੋਂ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਕੁਲ 73 ਮਰੀਜ਼ (64 ਜ਼ਿਲ੍ਹਾ ਲੁਧਿਆਣਾ ਤੋਂ ਨਵੇਂ ਮਰੀਜ਼ ਅਤੇ 9 ਹੋਰ ਰਾਜਾਂ/ਜ਼ਿਲ੍ਹਿਆਂ ਦੇ) ਪੋਜ਼ਟਿਵ ਪਾਏ ਗਏ ਹਨ।

ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 417856 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ 416016 ਨਮੂਨਿਆਂ ਦੀ ਰਿਪੋਰਟ ਪ੍ਰਾਪਤ ਹੋਈ ਹੈ, 391636 ਨਮੂਨੇ ਨੈਗਟਿਵ ਪਾਏ ਗਏ ਹਨ ਅਤੇ 1840 ਨਮੂਨਿਆਂ ਦੀ ਰਿਪੋਰਟ ਆਉਣ ਬਾਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਲੁਧਿਆਣਾ ਨਾਲ ਸਬੰਧਤ ਕੁਲ ਮਰੀਜ਼ਾਂ ਦੀ ਗਿਣਤੀ 21404 ਹੈ, ਜਦਕਿ 2976 ਮਰੀਜ਼ ਦੂਜੇ ਜ਼ਿਲ੍ਹਿਆਂ/ਰਾਜਾਂ ਨਾਲ ਸਬੰਧਤ ਹਨ।ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਅੱਜ 2 ਮੌਤਾਂ ਦੀ ਪੁਸ਼ਟੀ ਹੋਈ (1 ਜ਼ਿਲ੍ਹਾ ਲੁਧਿਆਣਾ ਅਤੇ 1 ਰਾਜ ਹਰਿਆਣਾ ਨਾਲ ਸਬੰਧਤ ਹੈ)। ਹੁਣ ਕੋਰੋਨਾ ਤੋਂ ਪੀੜਤ ਮਰੀਜ਼ਾਂ ਦੀ ਮੌਤ ਦੀ ਕੁੱਲ ਗਿਣਤੀ ਲੁਧਿਆਣਾ ਤੋਂ 860 ਅਤੇ 347 ਦੂਜੇ ਜ਼ਿਲਿਆਂ ਨਾਲ ਸਬੰਧਤ ਹਨ।ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਵਿੱਚ 48395 ਵਿਅਕਤੀਆਂ ਨੂੰ ਘਰਾਂ 'ਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 1375 ਵਿਅਕਤੀ ਇਕਾਂਤਵਾਸ ਹਨ। ਅੱਜ ਵੀ 17 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ।ਸ਼ਰਮਾ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਹੁਣ ਅਸੀਂ ਚਰਮ ਸੀਮਾ (Peak) ਦੌਰ ਵਿੱਚੋਂ ਗੁਜ਼ਰ ਰਹੇ ਹਨ, ਹੁਣ ਜਿਆਦਾ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ। ਉਹ ਪੰਜਾਬ ਸਰਕਾਰ ਦੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਜੇ ਉਹ ਘਰ ਦੇ ਅੰਦਰ ਹੀ ਰਹਿਣ ਤਾਂ ਉਹ ਨਾ ਸਿਰਫ ਆਪ ਸੁਰੱਖਿਅਤ ਰਹਿਣਗੇ, ਬਲਕਿ ਹਰ ਕਿਸੇ ਨੂੰ ਸੁਰੱਖਿਅਤ ਰੱਖਣ ਵਿੱਚ ਵੀ ਯੋਗਦਾਨ ਪਾਉਣਗੇ।

ਪਿੰਡ ਤਲਵੰਡੀ ਮੱਲੀਆਂ ਵਿਖੇ ਕਲਸੀ ਪਰਿਵਾਰ ਨੂੰ ਸਦਮਾ,ਮਾਤਾ ਦਾ ਦਿਹਾਂਤ

ਸਿੱਧਵਾਂ ਬੇਟ/ ਨਵੰਬਰ  2020 - (ਜਸਮੇਲ ਗਾਲਿਬ /  ਮਨਜਿੰਦਰ ਗਿੱਲ )-   

ਇਥੋ ਥੋੜੀ ਦੂਰ ਪਿੰਡ ਤਲਵੰਡੀ ਮੱਲੀਆਂ ਦੇ ਕਲਸੀ ਪਰਿਵਾਰ ਦੇ ਹਰਜੀਤ ਸਿੰਘ ਤਲਵੰਡੀ,ਮਿਸਤਰੀ ਬਲਜੀਤ ਸਿੰਘ ਤਲਵੰਡੀ,ਦਲਜੀਤ ਸਿੰਘ ਤਲਵੰਡੀ ਮੋਟਰਜ਼ ਗੈਰਜ਼ ਜਗਰਾਉ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਿਆ ਜਦੋ ਉਨ੍ਹਾਂ ਦੀ ਮਾਤਾ ਮਲਕੀਤ ਕੌਰ (72) ਦਾ ਦਿਹਾਂਤ ਹੋ ਗਿਆਂ।ਪਿਛਲੇ ਕਾਫੀ ਸਮੇ ਤੋ ਬੀਮਾਰ ਸੀ।ਇਸ ਦੱੁਖ ਦੀ ਘੜੀ ਵਿੱਚ ਕਰਨੈਲ ਸਿੰਘ ਕਲਸੀ ਤੇ ਪਰਿਵਾਰਕ ਮੈਬਰਾਂ ਨਾਲ, ਹਲਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ,ਵਿਧਾਇਕ ਮਨਜੀਤ ਸਿੰਘ ਬਿਲਾਸਪੁਰ,ਮਲਕੀਤ ਸਿੰਘ ਦਾਖਾ,ਵਿਧਾਇਕਾ ਸਰਵਜੀਤ ਕੌਰ ਮਾਣੰੂਕੇ,ਵਿਧਾਇਕ ਡਾਕਟਰ ਹਰਜੋਤ ਮੋਗਾ,ਸਰਪੰਚ ਜੰਗ ਸਿੰਘ,ਸਰਪੰਚ ਜਗਦੀਸ਼ ਚੰਦ ਸ਼ਰਮਾ,ਸਰਤਾਜ ਸਿੰਘ,ਮੈਬਰ ਬੂਟਾ ਸਿੰਘ ਤਲਵੰਡੀ,ਬਲਵਿੰਦਰ ਸਿੰਘ ਕਾਕਾ,ਸੁਰਿੰਦਰ ਸਿੰਘ ਫੋਜੀ,ਆਦਿ ਨੇ ਦੱੁਖ ਸਾਂਝਾ ਕੀਤਾ।ਮਾਤਾ ਮਲਕੀਤ ਕੌਰ ਕਲਸੀ ਦੇ ਸ੍ਰੀ ਸਹਿਜ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਪਿੰਡ ਤਲਵੰਡੀ ਮੱਲੀਆਂ(ਮੋਗਾ) ਵਿਖੇ 17 ਨਵੰਬਰ ਦਿਨ ਮੰਗਲਵਾਰ ਨੂੰ ਗੁਰਦੁਆਰਾ ਅਕਾਲਸਰ ਸਾਹਿਬ ਪੱਤੀ ਨੱਨੀਆਂ ਵਿਖੇ ਦੁਪਹਿਰ 1 ਵਜੇ ਹੋਵੇਗੀ।

ਜਗਰਾਉਂ ਵਿਖੇ ਕਿਸਾਨ ਜਥੇਬੰਦੀਆਂ ਵੱਲੋਂ ਦੀਵਾਲੀ ਦੇ ਦਿਨ ਤੇ ਉੱਤੇ ਮਸ਼ਾਲ ਮਾਰਚ ਕੱਢਿਆ ਗਿਆ  

ਜਗਰਾਉਂ,  ਨਵੰਬਰ 2020 -(  ਜਸਮੇਲ ਸਿੰਘ ਗਾਲਬ,  ਮਨਜਿੰਦਰ ਗਿੱਲ)-  

ਪਿਛਲੇ ਤਕਰੀਬਨ ਪਨਤਾਲੀ ਛਿਆਲੀ ਦਿਨਾਂ ਤੋਂ ਲਗਾਤਾਰ ਰੇਲਵੇ ਸਟੇਸ਼ਨ ਉੱਪਰ ਆਰਡੀਨੈਂਸ ਨੂੰ ਲੈ ਕੇ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਵੱਲੋਂ  ਅੱਜ ਦੀਵਾਲੀ ਦੇ ਦਿਨ ਨੂੰ ਮੁੱਖ ਰੱਖਦੇ ਹੋਏ ਵੱਡੇ ਇਕੱਠ ਦੌਰਾਨ  ਸ਼ਹਿਰ ਅੰਦਰ  ਮਸ਼ਾਲਾਂ ਜਗਾ ਕੇ ਮਾਰਚ ਕੱਢਿਆ ਗਿਆ ਇਸ ਮਾਰ ਚੰਦਰ ਹਲਕਾ ਭਰ ਤੋਂ ਤੀਹ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਵੱਲੋਂ ਵੱਡੀ ਗਿਣਤੀ ਵਿੱਚ ਹਿੱਸਾ ਲਿਆ ਗਿਆ  ਉਸ ਸਮੇਂ ਸਾਡੇ ਪ੍ਰਤੀਨਿਧ ਨਾਲ ਗੱਲਬਾਤ ਕਰਦੇ ਹੋਏ ਕੰਵਲਜੀਤ ਖੰਨਾ ਨੇ ਦੱਸਿਆ ਕਿ ਅੱਜ ਦਿੱਲੀ ਅੰਦਰ ਕਿਸਾਨਾਂ ਅਤੇ ਸਰਕਾਰ ਵਿਚਕਾਰ ਹੋਈ ਵਾਰਤਾ ਬੇਸਿੱਟਾ ਰਹੀ ਹੈ  ਪਰ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਧਰਨਾ ਅਤੇ ਸੰਘਰਸ਼ ਜਾਰੀ ਰਹੇਗਾ ਹੁਣ ਅਠਾਰਾਂ ਤਰੀਕ ਨੂੰ ਫਿਰ ਤੋਂ ਕਿਸਾਨ ਜਥੇਬੰਦੀਆਂ ਦੀ ਆਪਸ ਵਿੱਚ ਤਾਲਮੇਲ ਮੀਟਿੰਗ ਹੋਵੇਗੀ ਅਤੇ ਉਸ ਤੋਂ ਬਾਅਦ ਆਉਣ ਵਾਲੇ ਸਮੇਂ ਲਈ ਸੰਘਰਸ਼ ਦੀ ਰੂਪ ਰੇਖਾ ਦਿੱਤੀ ਜਾਵੇਗੀ ਉਨ੍ਹਾਂ ਚਿਰ  ਪੁਰਾਣੇ ਹੁਕਮਾਂ ਅਨੁਸਾਰ ਸੰਘਰਸ਼ ਜਾਰੀ ਰਹੇਗਾ ਛੱਬੀ ਤਰੀਕ ਨੂੰ ਦਿੱਲੀ ਵੱਲ ਕੂਚ ਕੀਤੇ ਜਾਣਗੇ ਉਸ ਦੀ ਤਿਆਰੀ ਮੁਕੰਮਲ ਕਰ ਲਈ ਗਈ ਹੈ  ਜਿਨ੍ਹਾਂ ਚ ਆਰਡੀਨੈਂਸ ਵਾਪਸ ਨਹੀਂ ਲਏ ਜਾਂਦੇ ਉਨ੍ਹਾਂ ਚਿਰ ਕਿਸਾਨ ਸੰਘਰਸ਼ ਇਸੇ ਤਰ੍ਹਾਂ ਚਲਦਾ ਰਹੇਗਾ। 

ਦਾ  ਗ੍ਰੀਨ ਮਿਸ਼ਨ ਪੰਜਾਬ ਟੀਮ ਵੱਲੋਂ ਪ੍ਰਦੂਸ਼ਿਤ ਰਹਿਤ ਦੀਵਾਲੀ ਮਨਾਉਣ ਦਾ ਹੋਕਾ  

ਜਗਰਾਉਂ, ਨਵੰਬਰ 2020 ( ਮਨਜਿੰਦਰ ਗਿੱਲ ) 

ਪੰਜਾਬ ' ਚ ਪ੍ਰਦੂਸ਼ਣ ਨੂੰ ਘਟਾਉਣ , ਵਾਤਾਵਰਣ ਨੂੰ ਹਰਿਆ - ਭਰਿਆ ਬਣਾਉਣ ਲਈ ਦਾ ਗਰੀਨ ਮਿਸ਼ਨ ਪੰਜਾਬ ਟੀਮ ਵੱਲੋਂ ਅੱਜ ਦੀਵਾਲੀ ਦੇ ਦਿਨ ਉੱਪਰ ਫਰੀ ਬੂਟਿਆਂ ਦਾ ਲੰਗਰ ਲਾਇਆ ਗਿਆ  ਜਿੱਥੇ ਉਨ੍ਹਾਂ ਨੇ ਲੋਕਾਂ ਨੂੰ ਸਮਝਣ ਦਾ ਬੂਟਾ ਬਿਨਾਂ ਕਿਸੇ ਕੀਮਤ ਤੋਂ ਦਾਨ ਵਿਚ ਦਿੱਤਾ  ਉੱਥੇ ਗਰੀਨ ਮਿਸ਼ਨ ਪੰਜਾਬ ਦੀ ਟੀਮ ਦੇ ਸਾਰੇ ਪ੍ਰਬੰਧਕਾਂ ਵੱਲੋਂ ਇਕੱਠੇ ਹੋ ਕੇ ਲੋਕਾਂ ਨੂੰ ਅੱਜ ਦੀਵਾਲੀ ਉੱਪਰ ਪ੍ਰਦੂਸ਼ਿਤ ਰਹਿਤ ਦੀਵਾਲੀ ਮਨਾਉਣ ਦਾ ਸੁਨੇਹਾ ਵੀ ਦਿੱਤਾ ਗਿਆ  ਕੱਚਾ ਮਲਕ ਰੋਡ ਜਗਰਾਉਂ ਤੋਂ ਆਪਣੇ ਦਫਤਰ ਤੋਂ ਅੱਜ ਪਹਿਲੇ ਦਿਨ ਉਨ੍ਹਾਂ ਨੇ ਡੇਢ ਸੌ ਦੇ ਕਰੀਬ  ਸੁਹਾਂਞਣਾ ਦੇ ਬੂਟੇ ਆਮ ਲੋਕਾਂ ਨੂੰ ਆਪਣੇ ਘਰਾਂ ਵਿੱਚ ਲਾਉਣ ਤੇ ਪਾਲਣ ਲਈ ਦਿੱਤੇ  

ਇੱਥੇ ਦੱਸ ਦੇਈਏ ਕਿ ਦਾ ਗਰੀਨ ਮਿਸ਼ਨ ਪੰਜਾਬ ਟੀਮ  ਵੱਲੋਂ  ਜ਼ਮੀਨ ਵਿਚ ਪ੍ਰਦੂਸ਼ਣ ਘਟਾਉਣ ਤੇ ਵਾਤਾਵਰਨ ਨੂੰ ਬਚਾਉਣ ਲਈ ਪੌਦੇ ਲਗਾਏ ਜਾਣੇ ਹਨ । ਗ੍ਰੀਨ ਮਿਸ਼ਨ ਪੰਜਾਬ ਟੀਮ ਦੇ ਮੁਖੀ ਸਤਪਾਲ ਸਿੰਘ ਦੇਹਡ਼ਕਾ ਨੇ ਸਾਡੇ ਪ੍ਰਤੀਨਿਧ ਨਾਲ ਗੱਲਬਾਤ ਕਰਦੇ ਦੱਸਿਆ ਕਿ  ਸਾਡੇ ਵਲੋਂ ਯਤਨ ਜਾਰੀ ਹਨ , ਪੰਜਾਬ ਦੇ ਕੁਦਰਤੀ ਵਾਤਾਵਰਨ ਨੂੰ ਬਹਾਲ ਕਰਨ , ਪ੍ਰਦੂਸ਼ਣ ਘਟਾਉਣ , ਪੰਜਾਬ ਨੂੰ ਹਰਿਆ - ਭਰਿਆ ਬਣ ਕੇ ਪਾਣੀ ਦੀ ਕਿੱਲਤ ਨੂੰ ਪੂਰਾ ਕਰਨਾ ਪੰਜਾਬ ਨੂੰ  ਹੱਸਦਾ ਵੱਸਦਾ ਬਣਾਉਣਾ ਜੋ ਕਿ ਜਗਰਾਉਂ ਵਿਖੇ ਤੇਤੀ ਪਰਸੈਂਟ ਧਰਤੀ ਦੇ ਹਿੱਸੇ ਉੱਪਰ ਬੂਟੇ ਲਗਾ ਕੇ ਲੋਕਾਂ ਵਿੱਚ ਬੂਟਿਆਂ ਨੂੰ ਪਾਲਣ ਅਤੇ ਕੁਦਰਤੀ ਸਰੋਤਾਂ ਨੂੰ ਪਿਆਰ ਕਰਨ  ਬਾਰੇ ਜਾਗਰੂਕ ਕਰਨਾ ਸਾਡਾ ਮੁੱਖ ਮਕਸਦ ਹੈ ਇਸੇ ਤਹਿਤ ਅੱਜ ਦੀਵਾਲੀ ਉੱਪਰ ਅਸੀਂ ਲੋਕਾਂ ਨੂੰ ਆਪਣੇ ਵੱਲੋਂ ਬੂਟਾ ਦੇ ਕੇ ਉਨ੍ਹਾਂ ਨੂੰ ਇਸ ਵੱਲ ਪ੍ਰੇਰਿਤ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ   ਕਿ ਉਹ ਅੱਜ ਦੀਵਾਲੀ ਨੂੰ ਪ੍ਰਦੂਸ਼ਨ ਰਹਿਤ ਦੀਵਾਲੀ ਹਰੀ ਦੀਵਾਲੀ ਇਕ ਕ੍ਰਾਂਤੀ ਦੇ ਤੌਰ  ਤੇ  ਮਨਾਉਣ ।