You are here

ਲੁਧਿਆਣਾ

ਪਿੰਡ ਸ਼ੇਖਦੋਲਤ ਵਿਖੇ ਡੇਂਗੂ ਨਾਲ ਇਕ ਨੌਜਵਾਨ ਦੀ ਮੌਤ

ਸਿੱਧਵਾਂ ਬੇਟ ਨਵੰਬਰ  2020 - (ਜਸਮੇਲ ਗਾਲਿਬ /  ਮਨਜਿੰਦਰ ਗਿੱਲ )-  

ਇਥੋ ਲਾਗਲੇ ਪਿੰਡ ਸ਼ੇਖਦੌਲਤ ਵਿਖੇ ਡੇਂਗੂ ਨੇ ਇੱਕ ਨੌਜਵਾਨ ਦੀ ਜਾਨ ਲੈ ਲਈ।ਜਾਣਕਾਰੀ ਅਨਸਾਰ ਲਵਪ੍ਰੀਤ ਸਿੰਘ (21) ਪੱੁਤਰ ਰੂਪ ਸਿੰਘ ਪਿਛਲੇ ਕੁਝ ਦਿਨਾਂ ਤੋ ਬੀਮਾਰ ਸੀ ਤੇ ਪਰਿਵਾਰ ਨੇ ਜਦੋ ਟੈਸਟ ਕਰਵਾਇਆ ਤਾਂ ਪਤਾ ਲੱਗਾ ਕਿ ਇਸ ਨੂੰ ਡੇਂਗੂ ਬੁਖਾਰ ਹੋ ਗਿਆ ਸੀ ਤੇ ਉਸ ਦੇ ਸਰੀਰ ਦੇ ਸੈਲ ਇੱਕਦਮ ਘੱਟ ਗਏ ਉਸ ਜਗਰਾਉ ਹਸਪਾਤਲ ਵਿੱਚ ਦਾਖਲ ਕਰਵਾਇਆ ਗਿਆ ਜਿਥੇ ਅਚਨਾਕ ਤਵੀਤ ਖਰਾਬ ਹੋ ਗਈ ਜਿਸ ਨਾਲ ਉਸ ਦੀ ਮੌਤ ਹੋ ਗਈ ਅਤੇ ਹਾਰਟ ਐਟਕ ਨੂੰ ਉਸਦੀ ਮੌਤ ਦਾ ਕਾਰਨ ਦੱਸਿਆ ਗਿਆ।ਮ੍ਰਿਤਕ ਲਵਪ੍ਰੀਤ ਸਿੰਘ ਚਾਰ ਭੈਣਾਂ ਦਾ ਭਰਾ ਤੇ ਮਾਪਿਆਂ ਦਾ ਇਕਲੌਤਾ ਪੱੁਤਰ ਨੂੰ ਡੇਂਗੂ ਨੇ ਡੰਗ ਲਿਆ।ਨੌਜਵਾਨ ਲੱਭਾ ਕਬੱਡੀ ਖੇਡਣ ਦਾ ਬਹੁਤ ਸ਼ੌਕੀਨ ਸੀ।ਅੱਜ ਪਿੰਡ ਦੀ ਸਮਸ਼ਾਨ ਘਾਟ ਵਿੱਚ ਸੈਕੜੇ ਲੋਕਾਂ ਨੇ ਸੇਜਿਲ ਅੱਖਾਂ ਨਾਲ ਨੌਜਵਾਨ ਨੂੰ ਅੰਤਿਮ ਵਿਦਾਇਗੀ ਦਿੱਤੀ।ਅਚਾਨਕ ਨੌਜਵਾਨ ਦੀ ਮੌਤ ਨਾਲ ਪਿੰਡ ਵਿੱਚ ਸੋਗ ਤੇ ਮਾਤਮ ਦਾ ਮੌਹਾਲ ਹੈ।ਮ੍ਰਿਤਕ ਲਵਪ੍ਰੀਤ ਸਿੰਘ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ 12 ਨੰਵਬਰ ਨੂੰ ਪਿਡ ਦੇ ਗੁਰਦੁਆਰਾ ਸਾਹਿਬ ਵਿਖੇ ਹੋਵੇਗੀ।

ਅਕਾਲੀਆਂ ਨੂੰ ਲੁਧਿਆਣਾ ਵਿਖੇ ਵਿਰੋਧ ਪ੍ਰਦਰਸ਼ਨ ਕਰਨ ਦੀ ਬਜਾਏ, ਦਿੱਲੀ ਵਿਖੇ ਧਰਨੇ ਵਿੱਚ ਸ਼ਾਮਲ ਹੋਣਾ ਚਾਹੀਦਾ ਸੀ - ਬਿੱਟੂ

ਅਕਾਲੀਆਂ ਕੋਲ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵਰਗੇ ਇਮਾਨਦਾਰ ਨੇਤਾ ਤੋਂ ਸਵਾਲ ਪੁੱਛਣ ਲਈ ਨਹੀਂ ਹੈ ਕੋਈ ਠੋਸ ਦਲੀਲ - ਵਿਧਾਇਕ ਸੁਰਿੰਦਰ ਡਾਵਰ, ਸੰਜੇ ਤਲਵਾੜ ਤੇ ਕੁਲਦੀਪ ਸਿੰਘ ਵੈਦ

ਅਕਾਲੀਆਂ ਵੱਲੋਂ ਆਪਣੇ ਲੰਬੇ ਸਮੇਂ ਤੋਂ ਗੁਆਚੇ ਰਾਜਨੀਤਿਕ ਅਧਾਰ ਨੂੰ ਬਚਾਉਣ ਲਈ ਕੀਤੀ ਜਾ ਰਹੀ ਹੈ ਬੇਤੁੱਕੀ ਬਿਆਨਬਾਜ਼ੀ -ਮੇਅਰ ਬਲਕਾਰ ਸਿੰਘ ਸੰਧੂ, ਚੇਅਰਮੈਨ ਨਗਰ ਸੁਧਾਰ ਟਰੱਸਟ

ਕੇਂਦਰ ਸਰਕਾਰ ਪੰਜਾਬ ਦੀ ਖੇਤੀਬਾੜੀ, ਉਦਯੋਗ ਅਤੇ ਸਮੁੱਚੀ ਆਰਥਿਕਤਾ ਨੂੰ ਖਤਮ ਕਰਨ ਦੇ ਰਾਹ 'ਤੇ - ਮਮਤਾ ਆਸ਼ੂ

ਲੁਧਿਆਣਾ ,  ਨਵੰਬਰ  2020-(ਸਤਪਾਲ ਸਿੰਘ ਦੇਹਰਕਾ/ ਮਨਜਿੰਦਰ ਗਿੱਲ)

ਲੁਧਿਆਣਾ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅੱਜ ਕਿਹਾ ਹੈ ਕਿ ਅਕਾਲੀਆਂ ਨੂੰ ਲੁਧਿਆਣਾ ਵਿਖੇ ਵਿਰੋਧ ਪ੍ਰਦਰਸ਼ਨ ਕਰਨ ਦੀ ਬਜਾਏ, ਦਿੱਲੀ ਵਿਖੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋ ਆਯੋਜਿਤ ਜੰਤਰ-ਮੰਤਰ ਵਿਖੇ ਹੋ ਰਹੇ ਧਰਨੇ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ। 'ਜੇ ਅਕਾਲੀਆਂ ਨੂੰ ਪੰਜਾਬੀਆਂ ਦੇ ਅਧਿਕਾਰਾਂ ਪ੍ਰਤੀ ਇੰਨੀ ਚਿੰਤਾ ਹੈ, ਤਾਂ ਉਨ੍ਹਾਂ ਨੂੰ ਪੰਜਾਬ ਦੀ ਬਜਾਏ ਦਿੱਲੀ ਵਿਖੇ ਵਿਰੋਧ ਪ੍ਰਦਰਸ਼ਨ ਕਰਨ' ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਸੀ। ਸੰਸਦ ਮੈਂਬਰ ਬਿੱਟੂ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਕਿਹਾ ਕਿ ਅਜਿਹੀ ਸਥਿਤੀ ਵਿੱਚ ਅਕਾਲੀਆਂ ਨੂੰ ਛੋਟੇ ਰਾਜਨੀਤਿਕ ਲਾਭਾਂ ਲਈ ਮਗਰਮੱਛ ਦੇ ਹੰਝੂ ਵਹਾਉਣ ਦੀ ਬਜਾਏ ਪੰਜਾਬ ਦੇ ਜਮਹੂਰੀ ਅਧਿਕਾਰਾਂ ਦੀ ਰਾਖੀ 'ਤੇ ਧਿਆਨ ਦੇਣਾ ਚਾਹੀਦਾ ਹੈ।ਜਿਕਰਯੋਗ ਹੈ ਕਿ ਮੁੱਠੀ ਭਰ ਅਕਾਲੀ ਵਰਕਰਾਂ ਦੇ ਨਾਲ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸਥਾਨਕ ਮਾਡਲ ਗ੍ਰਾਮ ਵਿਖੇ ਪੰਜਾਬ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਨੇੜੇ ਇੱਕ ਰੋਸ ਪ੍ਰਦਰਸ਼ਨ ਕੀਤਾ।ਅਕਾਲੀਆਂ 'ਤੇ ਵਰ੍ਹਦਿਆਂ ਵਿਧਾਇਕ ਸੁਰਿੰਦਰ ਡਾਵਰ, ਸੰਜੇ ਤਲਵਾੜ ਅਤੇ ਕੁਲਦੀਪ ਸਿੰਘ ਵੈਦ ਨੇ ਕਿਹਾ ਕਿ ਅਕਾਲੀਆਂ ਕੋਲ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵਰਗੇ ਇਮਾਨਦਾਰ ਨੇਤਾ ਤੋਂ ਸਵਾਲ ਪੁੱਛਣ ਲਈ ਕੋਈ ਠੋਸ ਦਲੀਲ ਨਹੀਂ ਹੈ। ਉਨ੍ਹਾਂ ਕਿਹਾ ਕਿ ਅਕਾਲੀਆਂ ਵੱਲੋਂ ਆਪਣੇ ਲੰਬੇ ਸਮੇਂ ਤੋਂ ਗੁਆਚੇ ਰਾਜਨੀਤਿਕ ਅਧਾਰ ਨੂੰ ਬਚਾਉਣ ਲਈ ਬੇਤੁੱਕੀ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਵਿਧਾਇਕਾਂ ਨੇ ਕਿਹਾ ਕਿਹਾ ਕਿ ਲੋਕਾਂ ਨੇ ਅਕਾਲੀਆਂ ਦੇ ਅਸਲ ਰੰਗ ਵੇਖ ਲਏ ਹਨ ਅਤੇ ਇਸੇ ਲਈ ਉਹ ਇਸ ਤਰਾਂ ਦੇ ਬੇਤੁਕੇ ਬਿਆਨ ਜਾਰੀ ਕਰ ਰਹੇ ਹਨ।

ਮੇਅਰ ਬਲਕਾਰ ਸਿੰਘ ਸੰਧੂ ਅਤੇ ਲੁਧਿਆਣਾ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਮਨ ਬਾਲਸੁਬਰਾਮਨੀਅਮ ਨੇ ਕਿਹਾ ਕਿ ਅਕਾਲੀਆਂ ਨੇ ਪਹਿਲਾਂ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਆਰਡੀਨੈਂਸਾਂ ਦੀ ਪ੍ਰਵਾਨਗੀ 'ਤੇ ਦਸਤਖਤ ਕੀਤੇ ਸਨ। ਇਸ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਮੀਡੀਆ ਵਿੱਚ ਖੇਤੀ ਆਰਡੀਨੈਂਸਾਂ ਦੀ ਪ੍ਰਸ਼ੰਸਾ ਕਰਦਿਆਂ ਅਧਿਕਾਰਤ ਬਿਆਨ ਦਿੱਤੇ ਸਨ। ਪਰ ਜਦੋਂ ਲੋਕਾਂ ਨੇ ਅਤੇ ਪੰਜਾਬ ਸਰਕਾਰ ਨੇ ਇਸ 'ਤੇ ਇਤਰਾਜ਼ ਜਤਾਇਆ, ਤਾਂ ਉਹ ਪਿੱਛੇ ਹਟਣ ਲਈ ਨਾ ਸਿਰਫ ਮਜਬੂਰ ਹੋਏ ਸਗੋਂ ਕਿਸਾਨਾਂ ਦੇ ਹੱਕ ਵਿੱਚ ਮਗਰਮੱਛ ਦੇ ਹੰਝੂ ਵੀ ਵਹਾਉਣ ਲੱਗ ਪਏ। ਇਹ ਸਪਸ਼ਟ ਤੌਰ ਤੇ ਅਕਾਲੀਆਂ ਦੇ ਮੌਕਾਪ੍ਰਸਤ ਸੁਭਾਅ ਨੂੰ ਦਰਸਾਉਂਦਾ ਹੈ ਅਤੇ ਪੰਜਾਬੀ ਕਿਸਾਨ ਉਨ੍ਹਾਂ ਦੇ ਵਿਰੋਧ ਵਿੱਚ ਕੀਤੇ ਇਨ੍ਹਾਂ ਦੇ ਮਾੜੇ ਕੰਮਾਂ ਨੂੰ ਕਦੇ ਨਹੀਂ ਭੁੱਲਣਗੇ।ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ (ਸ਼ਹਿਰੀ) ਅਤੇ (ਦਿਹਾਤੀ) ਦੇ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਕਰਨਜੀਤ ਸਿੰਘ ਸੋਨੀ ਗਾਲਿਬ ਨੇ ਕਿਹਾ ਕਿ ਭਾਰਤ ਭੂਸ਼ਣ ਆਸ਼ੂ ਦੀ ਭਰੋਸੇਯੋਗਤਾ 'ਤੇ ਸਵਾਲ ਕਰਨ ਤੋਂ ਪਹਿਲਾਂ ਅਕਾਲੀਆਂ ਨੂੰ ਉਨ੍ਹਾਂ ਦੇ 10 ਸਾਲਾਂ ਸਾਸ਼ਨ ਦੌਰਾਨ 31000 ਕਰੋੜ ਰੁਪਏ ਦੇ ਜਨਤਕ ਫੰਡਾਂ ਦੀ ਘਪਲੇਵਾਜੀ ਬਾਰੇ ਸਫਾਈ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਕਾਲੀਆਂ ਨੂੰ ਭਾਰਤ ਭੂਸ਼ਣ ਆਸ਼ੂ ਵਰਗੇ ਇਮਾਨਦਾਰ ਨੇਤਾ ਤੋਂ ਪੁੱਛਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ ਅਤੇ ਜੇਕਰ ਉਨ੍ਹਾਂ ਨੂੰ ਪੰਜਾਬ ਬਾਰੇ ਇੰਨੀ ਚਿੰਤਾ ਹੈ ਤਾਂ ਉਨ੍ਹਾਂ ਨੂੰ ਪਹਿਲਾਂ ਆਪਣੀ ਲੀਡਰਸ਼ਿਪ ਤੋਂ ਪ੍ਰਸ਼ਨ ਪੁੱਛਣਾ ਚਾਹੀਦਾ ਹੈ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ 31,000 ਕਰੋੜ ਰੁਪਏ ਦੀ ਘਪਲੇਵਾਜੀ ਕਿਉਂ ਹੋਈ।

ਨਗਰ ਨਿਗਮ ਕੌਂਸਲਰ ਅਤੇ ਭਾਰਤ ਭੂਸ਼ਣ ਆਸ਼ੂ ਦੀ ਪਤਨੀ ਸ੍ਰੀਮਤੀ ਮਮਤਾ ਆਸ਼ੂ ਨੇ ਕਿਹਾ ਕਿ ਉਨ੍ਹਾਂ ਦੇ ਘਰ ਦੇ ਨਜ਼ਦੀਕ ਹੋਇਆ ਅਕਾਲੀ ਵਿਰੋਧ ਇੱਕ ਹੋਰ ਸਿਆਸੀ ਚਾਲ ਵਰਗਾ ਹੈ ਕਿਉਂਕਿ ਮਹੇਸ਼ ਇੰਦਰ ਸਿੰਘ ਗਰੇਵਾਲ ਵਰਗੇ ਅਸਫਲ ਆਗੂ ਹੁਣ ਵਿਧਾਨ ਸਭਾ ਚੋਣਾਂ ਲੜਨ ਲਈ ਤਰਲੋ-ਮੱਛੀ ਹੋ ਰਹੇ ਹਨ। ਅਕਾਲੀ ਦਲ ਅਜੇ ਵੀ ਭਾਜਪਾ ਵੱਲੋਂ ਤੋੜ-ਵਿਛੋੜ ਦੇ ਸਦਮੇ ਤੋਂ ਬਾਹਰ ਨਹੀਂ ਆ ਰਿਹਾ।ਉਨ੍ਹਾ ਕਿਹਾ ਕਿ ਭਾਰਤ ਭੂਸ਼ਣ ਆਸ਼ੂ ਦੀ ਇਮਾਨਦਾਰੀ ਅਤੇ ਭਰੋਸੇਯੋਗਤਾ ਬਾਰੇ ਹਰ ਕੋਈ ਜਾਣਦਾ ਹੈ, ਜੋ ਸਾਲ 1997 ਤੋਂ ਹੁਣ ਤੱਕ ਇੱਕ ਵੀ ਚੋਣ ਨਹੀਂ ਹਾਰੇ। ਇਸ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਆਸ਼ੂ ਨੂੰ ਸਾਲ-ਦਰ-ਸਾਲ ਲੁਧਿਆਣਾ ਦੇ ਲੋਕ ਸਵੀਕਾਰਦੇ ਰਹੇ ਹਨ। ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਕਾਰਵਾਈਆਂ ਤੋਂ, ਕੋਈ ਵੀ ਆਸਾਨੀ ਨਾਲ ਇਹ ਜਾਣ ਸਕਦਾ ਹੈ ਕਿ ਉਹ ਪੰਜਾਬ ਦੀ ਖੇਤੀਬਾੜੀ, ਉਦਯੋਗ ਅਤੇ ਸਮੁੱਚੀ ਆਰਥਿਕਤਾ ਨੂੰ ਖਤਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਕੇਂਦਰ ਸਰਕਾਰ ਦੇ ਟ੍ਰੇਨਾਂ ਨਾ ਚਲਾਉਣ ਦੇ ਤਾਨਾਸ਼ਾਹੀ ਰਵੱਈਏ ਕਰਕੇ ਹੌਜ਼ਰੀ, ਟੈਕਸਟਾਈਲ, ਸਾਈਕਲ ਪਾਰਟਸ ਅਤੇ ਆਟੋਮੋਟਿਵ ਕੰਪੋਨੈਂਟਸ ਆਪਣੇ ਉਤਪਾਦ ਵੇਚ ਨਹੀਂ ਸਕਣਗੇ ਕਿਉਂਕਿ ਕੇਂਦਰ ਵਿਚਲੀ ਮੋਦੀ ਸਰਕਾਰ ਤਾਨਾਸ਼ਾਹੀ ਢੰਗ ਨਾਲ ਕੰਮ ਕਰ ਰਹੀ ਹੈ ਅਤੇ ਨਰਿੰਦਰ ਮੋਦੀ ਇਕ ਤਾਨਾਸ਼ਾਹ ਵਾਂਗ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾਂ ਹੀ ਪੰਜਾਬੀਆਂ ਦੇ ਹੱਕਾਂ ਦੀ ਰਾਖੀ ਲਈ ਆਪਣਾ ਖੂਨ ਤੇ ਪਸੀਨਾ ਵਹਾਇਆ ਹੈ ਅਤੇ ਉਹ ਮੋਦੀ ਸਰਕਾਰ ਦੇ ਅੱਗੇ ਕਦੇ ਵੀ ਸਿਰ ਨਹੀਂ ਝੁਕਾਉਣਗੇੇ। 'ਲੋਕਾਂ ਨੂੰ ਬਿਕਰਮ ਸਿੰਘ ਮਜੀਠੀਆ ਤੋਂ ਪੁੱਛਣਾ ਚਾਹੀਦਾ ਹੈ ਕਿ ਉਹ ਕੇਂਦਰ ਸਰਕਾਰ ਖਿਲਾਫ ਵਿਰੋਧ ਪ੍ਰਦਰਸ਼ਨ ਕਰਨ ਲਈ ਦਿੱਲੀ ਕਿਉਂ ਨਹੀਂ ਗਿਆ? ਉਨ੍ਹਾਂ ਕਿਹਾ, ਹੋ ਸਕਦਾ ਹੈ ਕਿ ਉਹ ਇਨਫੋਰਸਮੈਂਟ ਡਾਇਰੈਕਟੋਰੇਟ ਤੋਂ ਡਰਦਾ ਹੋਵੇ I

ਜ਼ਿਲ੍ਹਾ ਲੁਧਿਆਣਾ ਵਿੱਚ ਅੱਜ 1428 ਸੈਂਪਲ ਲਏ

ਮਰੀਜ਼ਾਂ ਦੇ ਠੀਕ ਹੋਣ ਦੀ ਦਰ 93.66% ਹੋਈ

ਲੁਧਿਆਣਾ ,  ਨਵੰਬਰ  2020-(ਸਤਪਾਲ ਸਿੰਘ ਦੇਹਰਕਾ/ ਮਨਜਿੰਦਰ ਗਿੱਲ)

ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਵਿੱਚ ਇੱਕ ਦਿਨ ਵਿੱਚ ਸ਼ੱਕੀ ਮਰੀਜ਼ਾਂ ਦੇ 1428 ਸੈਂਪਲ ਲਏ ਗਏ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਇਸ ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਦਰ ਵਿੱਚ ਵੀ ਵਾਧਾ ਦਰਜ ਕੀਤਾ ਹੈ, ਜੌ ਕਿ ਇਕ ਸ਼ੁਭ ਸੰਕੇਤ ਹੈ।

ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਸ.ਡੀ.ਐੱਮਜ਼. ਦੀ ਦੇਖ-ਰੇਖ ਵਿੱਚ ਸਿਹਤ ਵਿਭਾਗ ਦੇ ਸਮੂਹ ਡਾਕਟਰਾਂ, ਕਮਿਊਨਿਟੀ ਹੈਲਥ ਅਫ਼ਸਰਾਂ ਅਤੇ ਹੋਰ ਪੈਰਾ ਮੈਡੀਕਲ ਸਟਾਫ ਵੱਲੋਂ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਕੀਤੇ ਜਾ ਰਹੇ ਦਿਨ ਰਾਤ ਯਤਨਾਂ ਤਹਿਤ ਰੋਜ਼ਾਨਾ ਵੱਧ ਤੋਂ ਵੱਧ ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਜਾ ਰਹੇ ਹਨ। ਜਿਸ ਤਹਿਤ ਅੱਜ ਵੀ 1428 ਸੈਂਪਲ ਲਏ ਗਏ। ਉਹਨਾਂ ਸਮੂਹ ਐੱਸ ਡੀ ਐੱਮਜ਼ ਅਤੇ ਸਿਹਤ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ।ਉਹਨਾਂ ਕਿਹਾ ਕਿ ਵਸਨੀਕਾਂ ਨੂੰ ਘਬਰਾਉਣਾ ਨਹੀਂ ਚਾਹੀਦਾ ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵਸਨੀਕਾਂ ਦੀ ਸੁਰੱਖਿਆ ਲਈ 24 ਘੰਟੇ 7 ਦਿਨ ਕੰਮ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ 'ਮਿਸ਼ਨ ਫਤਹਿ' ਤਹਿਤ ਜ਼ਿਲ੍ਹਾ ਲੁਧਿਆਣਾ ਵਿੱਚ ਕੋਵਿਡ-19 ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 20520 ਮਰੀਜ਼ਾਂ ਵਿਚੋਂ 93.66% (19221 ਕੋਵਿਡ ਪੋਜ਼ਟਿਵ ਮਰੀਜ਼) ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਜਦਕਿ ਕਈ ਹੋਰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। ਉਨ੍ਹਾਂ ਵਸਨੀਕਾਂ ਨੂੰ ਬਿਲਕੁਲ ਵੀ ਨਾ ਘਬਰਾਉਣ ਦੀ ਅਪੀਲ ਕੀਤੀ ਕਿਉਂਕਿ ਕੋਵਿਡ ਪੂਰੀ ਤਰ੍ਹਾਂ ਨਾਲ ਠੀਕ ਹੋਣ ਵਾਲੀ ਬਿਮਾਰੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਤੁਰੰਤ ਆਪਣੇ ਆਪ ਨੂੰ ਕੋਵਿਡ ਦਾ ਟੈਸਟ ਕਰਵਾਉਣਾ ਚਾਹੀਦਾ ਹੈ ਜਦੋਂ ਵੀ ਉਹ ਮਹਿਸੂਸ ਕਰਦੇ ਹਨ ਕਿ ਕੋਈ ਕੋਵਿਡ ਵਰਗੇ ਲੱਛਣ ਹੋਣ। ਉਨ੍ਹਾਂ ਕਿਹਾ ਕਿ ਲੱਛਣਾਂ ਦੇ ਪਤਾ ਲੱਗਣ ਅਤੇ ਜਾਂਚ ਵਿਚਕਾਰ ਵਾਲਾ ਸਮਾਂ ਬਹੁਤ ਮਹੱਤਵਪੂਰਨ ਹੁੰਦਾ ਹੈ, ਪਰ ਜਦੋਂ ਲੋਕ ਲੱਛਣ ਹੋਣ ਦੇ ਬਾਵਜੂਦ ਆਪਣੇ ਆਪ ਦਾ ਟੈਸਟ ਨਹੀਂ ਕਰਵਾਉਂਦੇ ਤਾਂ ਕਈ ਵਾਰ ਉਨ੍ਹਾਂ ਦੀ ਸਿਹਤ ਖਰਾਬ ਹੋ ਜਾਂਦੀ ਹੈ, ਜਿਸ ਨਾਲ ਮੰਦਭਾਗੀਆਂ ਘਟਨਾਵਾਂ ਹੁੰਦੀਆਂ ਹਨ।ਉਨ੍ਹਾਂ ਕਿਹਾ ਕਿ ਵਸਨੀਕਾਂ ਦੀ ਭਲਾਈ ਲਈ ਸ਼ਹਿਰ ਵਿੱਚ ਕਈ ਟੈਸਟਿੰਗ ਸੈਂਟਰ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਕੇਂਦਰਾਂ ਵਿੱਚ ਕੋਵਿਡ ਟੈਸਟ ਬਿਲਕੁਲ ਮੁਫਤ ਕੀਤੇ ਜਾਂਦੇ ਹਨ ਜੇਕਰ ਕਿਸੇ ਨੂੰ ਕੋਰੋਨਾ ਸਬੰਧੀ ਕੋਈ ਲੱਛਣ ਲੱਗਦੇ ਹਨ ਤਾਂ ਬਿਨ੍ਹਾਂ ਦੇਰੀ ਕੀਤੇ ਨੇੜਲੇ ਟੈਸਟ ਕੇਂਦਰ ਜਾ ਕੇ ਤੁਰੰਤ ਜਾਂਚ ਕਰਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਸਨੀਕਾਂ ਦੀ ਭਲਾਈ ਲਈ ਰੋਜ਼ਾਨਾ ਲਏ ਗਏ ਨਮੂਨਿਆਂ ਦੀ ਗਿਣਤੀ ਵਿੱਚ ਹੋਰ ਵਾਧਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋ ਵੀ ਕੋਈ ਵਿਅਕਤੀ ਦੇ ਕੋਵਿਡ-19 ਦੇ ਪੀੜਤ ਹੋਣ ਜਾਂ ਸ਼ੱਕ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਨ੍ਹਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਕੜਿਆਂ ਵਿੱਚ ਹੈ। ਇਸੇ ਤਰ੍ਹਾਂ ਅੱਜ ਵੀ 1428 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ ਅਤੇ ਜਲਦ ਹੀ ਉਨ੍ਹਾਂ ਦੇ ਨਤੀਜੇ ਮਿਲਣ ਦੀ ਉਮੀਦ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ 454 ਪੋਜ਼ਟਿਵ ਮਰੀਜ਼ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਤੰਦਰੁਸਤ ਹੋਏ ਮਰੀਜ਼ਾਂ ਦੀ ਸੰਖਿਆ 19221 ਹੋ ਗਈ ਹੈ।

ਉਨ੍ਹਾਂ ਕਿਹਾ ਕਿ ਕੋਵਿਡ-19 ਤੋਂ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਕੁਲ 63 ਮਰੀਜ਼ (46 ਜ਼ਿਲ੍ਹਾ ਲੁਧਿਆਣਾ ਤੋਂ ਨਵੇਂ ਮਰੀਜ਼ ਅਤੇ 17 ਹੋਰ ਰਾਜਾਂ/ਜ਼ਿਲ੍ਹਿਆਂ ਦੇ) ਪੋਜ਼ਟਿਵ ਪਾਏ ਗਏ ਹਨ।

ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 396802 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ 395262 ਨਮੂਨਿਆਂ ਦੀ ਰਿਪੋਰਟ ਪ੍ਰਾਪਤ ਹੋਈ ਹੈ, 371932 ਨਮੂਨੇ ਨੈਗਟਿਵ ਪਾਏ ਗਏ ਹਨ ਅਤੇ 1540 ਨਮੂਨਿਆਂ ਦੀ ਰਿਪੋਰਟ ਆਉਣ ਬਾਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਲੁਧਿਆਣਾ ਨਾਲ ਸਬੰਧਤ ਕੁਲ ਮਰੀਜ਼ਾਂ ਦੀ ਗਿਣਤੀ 20520 ਹੈ, ਜਦਕਿ 2810 ਮਰੀਜ਼ ਦੂਜੇ ਜ਼ਿਲ੍ਹਿਆਂ/ਰਾਜਾਂ ਨਾਲ ਸਬੰਧਤ ਹਨ।ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਅੱਜ 4 ਮੌਤਾਂ ਦੀ ਪੁਸ਼ਟੀ ਹੋਈ (3 ਜ਼ਿਲ੍ਹਾ ਲੁਧਿਆਣਾ ਅਤੇ 1 ਮੋਗਾ ਨਾਲ ਸਬੰਧਤ ਹੈ)। ਹੁਣ ਕੋਰੋਨਾ ਤੋਂ ਪੀੜਤ ਮਰੀਜ਼ਾਂ ਦੀ ਮੌਤ ਦੀ ਕੁੱਲ ਗਿਣਤੀ ਲੁਧਿਆਣਾ ਤੋਂ 842 ਅਤੇ 329 ਦੂਜੇ ਜ਼ਿਲਿਆਂ ਨਾਲ ਸਬੰਧਤ ਹਨ।ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਵਿੱਚ 47301 ਵਿਅਕਤੀਆਂ ਨੂੰ ਘਰਾਂ 'ਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 997 ਵਿਅਕਤੀ ਇਕਾਂਤਵਾਸ ਹਨ। ਅੱਜ ਵੀ 97 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਸ਼ਰਮਾ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਹੁਣ ਅਸੀਂ ਚਰਮ ਸੀਮਾ (Peak) ਦੌਰ ਵਿੱਚੋਂ ਗੁਜ਼ਰ ਰਹੇ ਹਨ, ਹੁਣ ਜਿਆਦਾ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ। ਉਹ ਪੰਜਾਬ ਸਰਕਾਰ ਦੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਜੇ ਉਹ ਘਰ ਦੇ ਅੰਦਰ ਹੀ ਰਹਿਣ ਤਾਂ ਉਹ ਨਾ ਸਿਰਫ ਆਪ ਸੁਰੱਖਿਅਤ ਰਹਿਣਗੇ, ਬਲਕਿ ਹਰ ਕਿਸੇ ਨੂੰ ਸੁਰੱਖਿਅਤ ਰੱਖਣ ਵਿੱਚ ਵੀ ਯੋਗਦਾਨ ਪਾਉਣਗੇ।

ਕੌਮੀ ਜ਼ਜ਼ਬੇ ਦੇ ਧਾਰਨੀ ਤੇ ਜੇਲ੍ਹ ਦੀਆਂ ਕਾਲਕੋਠੜੀਆਂ ਦੇ ਤਰਾਸ਼ੇ ਭਾਈ ਗਰੇਵਾਲ ਨੂੰ ਅਕਾਲੀ ਦਲ ਨੇ ਬਣਾਇਆ ਜੱਥੇਦਾਰ ਗਰੇਵਾਲ

ਜਗਰਾਉਂ, ਨਵੰਬਰ 2020  ( ਮਨਜਿੰਦਰ ਗਿੱਲ )

ਅਨੇਕਾਂ ਸੰਘਰਸ਼ਾਂ 'ਚੋਂ ਨਿਕਲਿਆਂ 84 ਦੇ ਸਮੇਂ ਮੁੱਛ ਫੁੱਟ ਗੱਭਰੂ ਗੁਰਚਰਨ ਸਿੰਘ ਗਰੇਵਾਲ ਆਪਣੀ ਮਾਂ ਦਾ ਇਕਲੌਤਾ ਬੇਟਾ ਪਹਿਲੀਆਂ 'ਚ ਹੀ ਬਾਪ ਦਾ ਸਾਇਆ ਸਿਰੋਂ ਉਠਣ ਤੋਂ ਬਾਅਦ ਆਪਣੀ ਮਾਂ ਦੀ ਦਿੱਤੀ ਸਿੱਖਿਆ ਤੇ ਨਾਨਕਸਰ ਸੰਪ੍ਰਦਾਇ ਸੰਤ ਮਹਾਂਪੁਰਸ਼ਾਂ ਦੀ ਸੰਗਤ ਵਿਚੋਂ ਕੌਮੀ ਜਰਨੈਲ ਸੰਤ ਬਾਬਾ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦਾ ਮਿਲਾਪ ਤੇ ਉਨ੍ਹਾਂ ਦੀ ਨਜ਼ਰਸਾਨੀ ਹੇਠ ਗੁਰੂ ਨਾਨਕ ਇੰਜੀਨਿੰਰਗ ਕਾਲਜ 'ਚੋਂ ਇੰਜੀਨਿੰਰਗ ਦੀ ਉਚ ਵਿੱਦਿਆ ਦੀ ਪੜ੍ਹਾਈ ਛੱਡ ਕੇ ਕੌਮੀ ਧਰਮ ਯੁੱਧ ਮੋਰਚਾ ਤੇ ਫਿਰ ਸਾਕਾ ਨੀਲਾ ਤਾਰਾ ਦਾ ਮੋਰਚਾ, ਫ਼ੌਜੀ ਕੈਂਪ, ਨਾਭਾ ਜੇਲ੍ਹ ਤੋਂ ਹੁੰਦਾ ਹੋਇਆ ਜੋਧਪੁਰ ਦੀਆਂ ਕਾਲ ਕੋਠੀਆਂ 'ਚ ਜਵਾਨੀ ਕੌਮ ਦੇ ਲੇਖੇ ਲਾ ਕੇ ਸਿੱਖਾਂ ਦੇ ਹਰਿਆਵਲ ਦਸਤੇ ਸਿੱਖ ਸਟੂਡੈਂਟਸ ਫੈਡਰੇਸ਼ਨ ਵਿਚ ਦਰਜਾ ਬਦਰਜਾ ਸੇਵਾ ਨਿਭਾਉਂਦਿਆਂ ਮੁੱਖ ਸੇਵਾਦਾਰ ਦੀ ਸੇਵਾ ਤੱਕ ਪਹੁੰਚਿਆ। ਪੰਥ ਤੇ ਪੰਜਾਬ ਦੇ ਹਰ ਮੁਹਾਜ 'ਤੇ ਅਗਾਂਹ ਹੋ ਕੇ ਛਾਂਤੀ ਡਾਹ ਕੇ ਲੜਿਆ। ਨਿਰੰਕਾਰੀ, ਨੂਰਮਹਿਲੀਏ, ਸਿਰਸਾ ਸਾਧ, ਗਰੂ ਡੰਮ, ਸਿੱਖ ਵਿਰੋਧੀ ਸ਼ਕਤੀਆਂ ਖਿਲਾਫ਼ ਜੱਥੇਬੰਦ ਹੋ ਕੇ ਡਟਵਾਂ ਵਿਰੋਧ, ਪੰਜਾਬ ਦੇ ਹੱਕਾਂ ਲਈ ਲਕ ਬੰਨਵੀਂ ਲੜਾਈ 'ਚ ਹਰ ਸਮੇਂ ਬਾਂਹ ਖੜੀ ਕਰ ਜਾਬਰ ਹਾਕਮਾਂ ਨੂੰ ਲਲਕਾਰਦਾ ਲੋਕਾਂ ਨੇ ਅਕਸਰ ਦੇਖਿਆ, ਬੋਹੜ ਦੀ ਛਾਂ ਹੇਠ ਬਾਬਿਆਂ ਨੇ ਹਮੇਸ਼ਾਂ 'ਸ਼ਾਬਸ਼ਾ ਪੁੱਤਰਾਂ' ਕਹਿ ਕੇ ਪਿੱਠ ਥਾਪੜੀ, ਬਰਾਬਰ ਦੇ ਜਵਾਨਾਂ ਨੇ ਨਾਲ ਖੜ੍ਹਨ ਦਾ ਦਾਅਵਾ ਨਿਭਾਇਆ ਤੇ ਛੋਟਿਆਂ ਨੇ ਹਮੇਸ਼ਾਂ ਪਿਆਰ ਬਖਸ਼ਿਆ, ਉਹ ਨਾਮ ਹੈ ਭਾਈ ਗੁਰਚਰਨ ਸਿੰਘ ਗਰੇਵਾਲ। ਆਪਣੇ ਮਿਸ਼ਨ ਲਈ ਹਮੇਸ਼ਾਂ ਸਪੱਸ਼ਟਵਾਦੀ ਹੋਣਾ ਅਤੇ ਕਿਸੇ ਵੀ ਸਿਆਸੀ ਗੱਠਜੋੜ ਦੀ ਮੁਥਾਗਜੀ ਦੇ ਪ੍ਰਭਾਵਾਂ ਤੋਂ ਮੁਕਤ, ਕੌਮ ਦੇ ਪੰਜਾਬ ਲਈ ਉਠੀ ਹਰ ਉਗਲ ਖਿਲਾਫ਼ ਆਵਾਜ਼ ਬੁਲੰਦ ਕਰਨਾ ਹਮੇਸ਼ਾਂ ਹੀ ਭਾਈ ਗਰੇਵਾਲ ਦੇ ਹਿੱਸੇ ਆਇਆ। ਅਕਾਲੀ ਦਲ ਨੂੰ ਸਿੱਖਾਂ ਤੇ ਪੰਜਾਬੀਆਂ ਦੀ ਪਾਰਟੀ ਦਾ ਮਾਣ ਦੇਣ ਵਾਲੇ ਭਾਈ ਗਰੇਵਾਲ ਨੂੰ ਸ. ਪ੍ਰਕਾਸ਼ ਸਿੰਘ ਬਾਦਲ ਨੇ ਆਪਣੀ ਸਰਕਾਰ ਦਾ ਹਿੱਸਾ ਬਣਾ ਐਸ. ਐਸ. ਬੋਰਡ ਦਾ ਮੈਂਬਰ, ਪਾਰਟੀ 'ਚ ਵਰਕਿੰਗ ਕਮੇਟੀ, ਮੈਂਬਰ ਪੀ. ਏ. ਸੀ. ਤੇ ਅਖੀਰ ਉਸ ਦੀ ਆਪਣੀ ਰਾਹ ਸ਼੍ਰ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮੈਂਬਰ ਬਣਾ ਕੇ ਮੋਢਿਆਂ 'ਤੇ ਜਿੰਮੇਵਾਰੀ ਪਾਈ। ਭਾਈ ਗਰੇਵਾਲ ਨੇ ਇਸ ਜਿੰਮੇਵਾਰੀ ਨੂੰ ਬਾਖੂਬੀ ਨਿਭਾਉਂਦਿਆਂ ਸਮੇਂ-ਸਮੇਂ ਪਾਰਟੀ ਦੇ ਕੌਮੀ ਮੁੱਦਿਆਂ ਨੂੰ ਜਿਸ ਬਾਖੂਬੀ ਅਤੇ ਧੜੱਲੇ ਨਾਲ ਪਾਰਟੀ ਦੇ ਬੁਲਾਰੇ ਹੋਣ ਦੇ ਨਾਤੇ ਆਪਣੇ ਪੱਖ ਨੂੰ ਪੇਸ਼ ਕੀਤਾ, ਇਹ ਵੀ ਇਕ ਕਮਾਲ ਹੋ ਨਿਬੜਿਆ। ਅੱਜ ਜਦ ਸ਼੍ਰੋਮਣੀ ਅਕਾਲੀ ਦਲ ਇਕ ਸੰਘਰਸ਼ਮਈ ਦੌਰ 'ਚੋਂ ਲੰਘ ਰਿਹਾ ਹੈ ਤਾਂ ਉਸ ਨੂੰ ਜੱਥੇਦਾਰਾਂ ਦੀ ਲੋੜ ਮਹਿਸੂਸ ਹੋਈ ਤਾਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਉਸ ਦੇ ਸਾਥੀਆਂ ਨੇ ਭਾਈ ਗਰੇਵਾਲ ਨੂੰ ਜੱਥੇਦਾਰ ਗਰੇਵਾਲ ਦਾ ਸਨਮਾਨ ਦੇ ਕੇ ਪੰਜਾਬ ਦੇ ਪ੍ਰਮੁੱਖ ਜ਼ਿਲ੍ਹਾ ਲੁਧਿਆਣਾ ਦੇ ਦਿਹਾਤੀ ਜ਼ਿਲ੍ਹੇ ਦੇ ਪ੍ਰਧਾਨ ਬਣਾਇਆ, ਵਿਲੱਖਣ ਗੱਲ ਕਿ ਇਸ ਐਲਾਨ ਨੂੰ ਹਮਾਇਤੀਆਂ ਤੇ ਵਿਰੋਧੀਆਂ ਨੇ ਸਲਾਹਿਆ। ਪਾਰਟੀ ਵਰਕਰਾਂ ਨੂੰ ਰੀੜ ਦੀ ਹੱਡੀ ਕਹਿਣ ਵਾਲੇ ਭਾਈ ਗਰੇਵਾਲ ਦੇ ਬਾਰੇ ਆਏ ਐਲਾਨ ਤੋਂ ਸਭ ਵਰਗਾਂ ਨੇ ਖੁਸ਼ੀ ਮਨਾਈ ਹੈ, ਕਿਉਂਕਿ ਭਾਈ ਗਰੇਵਾਲ ਹਮੇਸ਼ਾਂ ਇਹ ਕਹਿੰਦਾ ਸੁਣਿਆ ਜਾਂਦਾ ਹੈ ਕਿ ਪਾਰਟੀ ਦੇ ਵਰਕਰਾਂ ਕਰਕੇ ਹੀ ਉਹ ਪਹਿਲਾ ਦਿੱਤੀਆਂ ਸੇਵਾਵਾਂ ਨਿਭਾਅ ਸਕਿਆ ਅਗਾਂਹ ਵੀ ਵਰਕਰਾਂ ਦੇ ਸਹਿਯੋਗ ਨਾਲ ਪੰਥ ਅਤੇ ਪੰਜਾਬ ਦੀ ਚੜ੍ਹਦੀ ਕਲਾਂ ਅਤੇ ਜਵਾਨੀ ਦੇ ਉਜਲੇ ਭਵਿੱਖ ਲਈ ਕੁਝ ਕਰ ਗੁਜਰਨ ਦੇ ਸਮੱਰਥ ਹੋ ਸਕਦਾ ਹੈ। ਗੁਰੂ ਸ਼ਕਤੀ ਬਖਸ਼ਣ ਤੇ ਲੋਕਾਂ ਦਾ ਸਾਥ ਮੰਜ਼ਿਲ੍ਹ ਨੂੰ ਹਮੇਸ਼ਾਂ ਪੈਰਾਂ 'ਚ ਖੜ੍ਹਾ ਕਰਨ ਦੇ ਸਮੱਰਥ ਹੁੰਦਾ ਹੈ।

 ਪਿੰਡ ਸ਼ੇਖਦੌਲਤ ਦੇ ਨੌਜਵਾਨ ਦੀ ਅਚਾਨਕ ਮੌਤ ਹੋਣ ਤੇ ਪਿੰਡ ਵਿੱਚ ਸੋਗ ਦੀ ਲਹਿਰ

ਜਗਰਾਉਂ( ਰਾਣਾ ਸ਼ੇਖਦੌਲਤ)

ਇੱਥੋਂ ਨਜ਼ਦੀਕ ਪਿੰਡ ਸ਼ੇਖਦੌਲਤ ਦੇ ਨੌਜਵਾਨ ਦੀ ਅਚਾਨਕ ਬੀਮਾਰ ਹੋਣ ਨਾਲ ਮੌਤ ਦੀ ਖਬਰ ਸੁਣਦੇ ਸਾਰ ਹੀ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਜਾਣਕਾਰੀ ਅਨੁਸਾਰ ਲਵਪ੍ਰੀਤ ਸਿੰਘ ਉਰਫ ਲੱਭਾ ਪੁੱਤਰ ਰੂਪ ਸਿੰਘ ਜੋ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਜਿਸ ਨੂੰ ਬਚਪਨ ਤੋਂ ਹੀ ਕਬੱਡੀ ਖੇਡਣ  ਅਤੇ ਵੇਖਣ ਦਾ ਸ਼ੌਂਕ ਸੀ ਲਵਪ੍ਰੀਤ ਸਿੰਘ ਦਾ ਵੀ ਸੁਪਨਾ ਸੀ ਕਿ ਉਹ ਅੰਤਰਰਾਸ਼ਟਰੀ ਖਿਡਾਰੀ ਬਣੇਗਾ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰੇਗਾ ਪਰ ਸ਼ਾਇਦ ਪ੍ਰਮਾਤਮਾ ਨੂੰ ਕੁਝ ਹੋਰ ਹੀ ਮਨਜੂਰ ਸੀ ਲਵਪ੍ਰੀਤ ਸਿੰਘ ਦੀ ਮੌਤ ਦੀ ਖਬਰ ਨਾਲ ਕਬੱਡੀ ਖੇਡ ਨੂੰ ਕਦੇ ਪੂਰਾ ਨਾ ਹੋਣ ਵਾਲਾ ਘਾਟਾ ਪਿਆ 

ਆਮ ਆਦਮੀ ਪਾਰਟੀ ਕਿਸਾਨਾਂ ਨਾਲ ਹਮੇਸ਼ਾ ਚਟਾਨ ਵਾਗ ਖੜੀ ਹੈ:ਸੰਧਵਾਂ,ਔਲਖ

ਸਿੱਧਵਾਂ ਬੇਟ,ਨਵੰਬਰ  2020 - (ਜਸਮੇਲ ਗਾਲਿਬ /  ਮਨਜਿੰਦਰ ਗਿੱਲ )-  

ਆਮ ਆਦਮੀ ਪਾਰਟੀ ਕਿਸਾਨਾਂ ਨਾਲ ਹਮੇਸ਼ਾ ਚਟਾਨ ਵਾਂਗ ਖੜੀ ਹੈ ਇੰਨ੍ਹਾਂ ਸਬਦਾਂ ਦਾ ਪ੍ਰਗਟਾਵਾ ਕੁਲਤਾਰ ਸਿੰਘ ਸੰਧਵਾਂ ਵਿਧਾਇਕ ਅਤੇ ਕਿਸਾਨ ਵਿੰਗ ਮੋਗਾ ਦੇ ਪ੍ਰਧਾਨ ਮਨਜਿੰਦਰ ਸਿੰਘ ਔਲਖ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾ ਨ ਕੀਤੇ।ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਕਿਸਾਨਾਂ ਦਾ ਵੱਡਾ ਦੁਸ਼ਮਣ ਹੈ ਜਿੰਨਾਂ ਨੇ ਇਹ ਕਾਲੇ ਕਾਨੂੰਨ ਪਾਸ ਕਰਕੇ ੋਕਸਾਨਾਂ ਦੇ ਢਿੱਡ ਵਿੱਚ ਲੱਤ ਮਾਰੀ ਹੈ ਉਨ੍ਹਾਂ ਕਿਹਾ ਕਿ ਅਮਨਦਾਤਾ ਨੂੰ ਬਚਾਉਣ ਲਈ ਆਮ ਆਦਮੀ ਪਾਰਟੀ ਹਰ ਤਰ੍ਹਾਂ ਦਾ ਸੰਘਰਸ਼ ਕਰੇਗੀ ਉਨ੍ਹਾਂ ਕਿਹਾ ਕਿ ਸੱਤਾ ਦੇ ਨਸ਼ੇ ਵਿੱਚ ਚੂਰ ਨਰਿੰਦਰ ਮੋਦੀ ਨੇ ਅਜਿਹੇ ਕਾਲੇ ਕਾਨੂੰਨ ਲਿਆ ਕਿ ਦੇਸ਼ ਦੇ ਅੰਨਦਾਤਾ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ ਜਿਸ ਨੂੰ ਹਰਗਿਜ਼ ਬਰਦਾਸ਼ਤ ਨਹੀ ਕੀਤਾ ਜਾਵੇਗਾ।

ਭਗਵਾਨ ਵਾਲਮੀਕਿ ਦਾ ਜਨਮ ਦਿਹਾੜਾ ਸ਼ਰਧਾ-ਭਾਵਨਾ ਤੇ ਉਤਸ਼ਾਹ ਨਾਲ ਮਨਾਇਆ

ਸਿੱਧਵਾਂ ਬੇਟ,ਨਵੰਬਰ  2020 - (ਜਸਮੇਲ ਗਾਲਿਬ /  ਮਨਜਿੰਦਰ ਗਿੱਲ )-  

ਇਥੋ ਥੋੜੀ ਦੂਰ ਪਿੰਡ ਸੁਜੂਪੁਰ ਵਿਖੇ ਪਵਿੱਤਰ ਗੰ੍ਰਥ ਸ੍ਰੀ ਰਾਮਾਇਣਜੀ ਦੀ ਸ੍ਰੀ ਵਾਲਮੀਕਿ ਜੀ ਦੇ ਪ੍ਰਕਾਸ਼ ਉਤਸਵ ਬੜੀ ਧੁਮ ਧਾਮ ਨਾਲ ਮਨਾਇਆ ਗਿਆ।ਸ੍ਰੀ ਰਾਮਾਇਣ ਦੇ ਭੋਗ ਪਾਏ ਗਏ ਉਪਰੰਤ ਵੱਡੀ ਤਾਦਾਦ ਵਿੱਚ ਮੋਹਤਵਾਰ ਸੱਜਣਾਂ ਹਾਜ਼ਰ ਸਨ।ਇਸ ਸਮੇ ਪ੍ਰਧਾਨ ਨਿਰਮਲ ਸਿੰਘ ਨੇ ਵਾਲਮੀਕਿ ਜੀ ਦੇ ਜਨਮ ਦਿਨ ਦੀ ਸਮੂਹ ਭਾਈਚਾਰੇ ਨੂੰ ਵਧਾਈ ਦਿੰਦਿਆਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿਿਖਆਵਾਂ ਗ੍ਰਹਿਣ ਕਰਕੇ ਉਨ੍ਹਾਂ ਦੇ ਦਰਸਾਏ ਮਾਰਗ ਤੇ ਚਲਣਾ ਚਾਹੀਦਾ ਹੈ ਤਾਂ ਹੀ ਅਸੀ ਧਾਰਮਿਕ ਪ੍ਰਵਿਰਤੀ ਗ੍ਰਹਿਣ ਕਰ ਸਕਦੇ।ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਨੇ ਹਮੇਸ਼ਾ ਸੱਚਾਈ ਤੇ ਪਹਿਰਾ ਦਿੱਤਾ।ਇਸ ਸਮੇ ਜਸਮੇਲ ਸਿੰਘ ਮੀਤ ਪ੍ਰਧਾਨ,ਵਿਜੇ ਸਿੰਘ ਖਜਾਨਚੀ,ਚਮਕੀਲਾ ਸਿੰਘ,ਲਵਪ੍ਰੀਤ ਸਿੰਘ,ਅਮਨਦੀਪ ਸਿੰਘ, ਜਗਦੀਪ ਸਿੰਘ, ਵਿਸਾਖਾ ਸਿੰਘ, ਸਵਰਨ ਸਿੰਘ, ਕਲਵੰਤ ਸਿੰਘ,ਗੋਗੋ,ਸੰਦੀਪ ਸਿੰਘ,ਤਨੂੰ ਆਦਿ ਹਾਜ਼ਰ ਸਨ

ਗਾਲਿਬ ਖੁਰਦ ਦੇ ਸਰਪੰਚ ਨੇ ਕਾਗਰਸ ਦੇ ਪ੍ਰਧਾਨ ਸੋਨੀ ਗਾਲਿਬ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ

ਸਿੱਧਵਾਂ ਬੇਟ,ਨਵੰਬਰ  2020 - (ਜਸਮੇਲ ਗਾਲਿਬ /  ਮਨਜਿੰਦਰ ਗਿੱਲ )-      

ਕਾਂਗਰਸ ਦੇ ਜਿਲ੍ਹਾਂ ਪ੍ਰਧਾਨ ਕਰਨਜੀਤ ਸਿੰਘ ਸੋਨੀ ਗਾਲਿਬ ਦਾ ਜਨਮ ਦਿਨ ਬੜੀ ਧੁਮ-ਧਾਮ ਨਾਲ ਮਨਾਇਆ ਗਿਆ।ਸੋਨੀ ਗਾਲਿਬ ਨੂੰ ਉਨ੍ਹਾਂ ਦੇ ਜਨਮ ਦਿਨ ਦੀਆਂ ਪਾਰਟੀ ਆਗੂਆਂ ਵਲੋ ਵਧਾਈਆਂ ਦਿੱਤੀਆਂ ਗਈਆਂ।ਇਸ ਤਹਿਤ ਪਿੰਡ ਗਾਲਿਬ ਖੁਰਦ ਦੀ ਪੰਚਾਇਤ ਤੇ ਸਰਪੰਚ ਗੁਰਪ੍ਰੀਤ ਸਿੰਘ ਪੀਤਾ ਨੇ ਸੋਨੀ ਗਾਲਿਬ ਨੂੰ ਜਨਮ ਦਿਨ ਤੇ ਗੁਲਸਤਾ ਭੇਟ ਕੀਤਾ ਅਤੇ ਉਨ੍ਹਾਂ ਨੂੰ ਜਨਮ ਦਿਨ ਦੀ ਮੁਬਰਕਾਂ ਦਿੱਤੀ ਉਨ੍ਹਾ ਦੀ ਲੰਬੀ ਉਮਰ ਦੀ ਕਾਮਨ ਕੀਤੀ।ਇਸ ਸਮੇ ਕੋਪਰਿਟ ਸੋਸਇਟੀ ਦੇ ਪ੍ਰਧਾਨ ਗੁਰਮੀਤ ਸਿੰਘ,ਅਮਰਜੀਤ ਸਿੰਘ ਆਦਿ ਹਾਜ਼ਰ ਸਨ

ਨਾਗਰਿਕ ਹੁਣ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ ਰਾਹੀਂ ਸ਼ਿਕਾਇਤਾਂ ਕਰ ਸਕਦੇ ਹਨ ਦਾਖਲ

ਲੁਧਿਆਣਾ ,  ਨਵੰਬਰ  2020-(ਸਤਪਾਲ ਸਿੰਘ ਦੇਹਰਕਾ/ ਮਨਜਿੰਦਰ ਗਿੱਲ)

- ਰਾਜ ਦੇ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਨਾਗਰਿਕਾਂ ਦੀਆਂ ਸ਼ਿਕਾਇਤਾਂ ਨੂੰ ਸਮੇਂ ਸਿਰ ਨਿਪਟਾਉਣ ਲਈ ਵਨ-ਸਟਾਪ ਵੈੱਬ ਪੋਰਟਲ ਵਜੋਂ ਡਿਜੀਟਲ ਪਬਲਿਕ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀ.ਜੀ.ਆਰ.ਐਸ.) ਦੀ ਸ਼ੁਰੂਆਤ ਕੀਤੀ ਹੈ।ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੀ.ਜੀ.ਆਰ.ਐੱਸ. ਨਾਲ ਹੁਣ ਕੰਮ ਚੱਲ ਰਿਹਾ ਹੈ, ਨਾਗਰਿਕ ਹੁਣ ਆਪਣੀਆਂ ਸ਼ਿਕਾਇਤਾਂ ਸਬੰਧਤ ਸਰਕਾਰੀ ਵਿਭਾਗਾਂ ਕੋਲ connect.punjab.gov.in 'ਤੇ ਲੌਗ ਇਨ ਕਰਕੇ ਜਮ੍ਹਾਂ ਕਰਵਾ ਸਕਦੇ ਹਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨਿਕ ਸੁਧਾਰਾਂ ਅਤੇ ਲੋਕ ਸ਼ਿਕਾਇਤਾਂ ਵਿਭਾਗ ਦੁਆਰਾ ਵਿਕਸਤ ਕੀਤਾ ਇੱਕ ਸਿੰਗਲ ਟੈਕਨਾਲੋਜੀ ਇੰਟਰਫੇਸ ਪੀ.ਜੀ.ਆਰ.ਐਸ. ਹੈ ਜੋ ਕਿ ਸਿਸਟਮ ਵਿੱਚ ਜਵਾਬਦੇਹੀ ਅਤੇ ਪਾਰਦਰਸ਼ਤਾ ਲੈ ਕੇ ਆਵੇਗਾ। ਸਰਮਾ ਨੇ ਕਿਹਾ ਕਿ ਇਕ ਵਾਰ ਸ਼ਿਕਾਇਤ ਹੱਲ ਹੋ ਜਾਣ ਤੋਂ ਬਾਅਦ ਬਿਨੈਕਾਰ ਨੂੰ ਸਵੈ-ਚਾਲਿਤ ਫੀਡਬੈਕ ਫੋਨ ਕਾਲ ਆਵੇਗੀ, ਜੇ ਉਹ ਸੰਤੁਸ਼ਟ ਨਹੀਂ ਹਨ ਤਾਂ ਉਨ੍ਹਾਂ ਦੀ ਸ਼ਿਕਾਇਤ ਉੱਚ ਅਧਿਕਾਰੀਆਂ ਕੋਲ ਪਹੁੰਚਾਈ ਜਾਵੇਗੀ।

ਜ਼ਿਕਰਯੋਗ ਹੈ ਨਾਗਰਿਕਾਂ ਲਈ ਪ੍ਰਣਾਲੀ ਦੀ ਵਰਤੋਂ ਕਰਨ ਨੂੰ ਸੁਖਾਲਾ ਬਣਾਉਣ ਲਈ ਸਰਕਾਰ ਭਵਿੱਖ ਵਿੱਚ ਆਰਟੀਫਿਸ਼ੀਅਲ ਇੰਟੈਲੀਜੈਂਸ ਅਤੇ ਮਸ਼ੀਨ ਲਰਨਿੰਗ ਦੀ ਵਰਤੋਂ ਕਰੇਗੀ। ਸਰਕਾਰ ਦਾ ਵਿਚਾਰ ਪ੍ਰਣਾਲੀ ਤੋਂ ਇਕੱਠੀ ਕੀਤੀ ਗਈ ਜਾਣਕਾਰੀ ਦੀ ਵਰਤੋਂ ਜਨਤਕ ਸੇਵਾਵਾਂ ਦੀ ਸਪੁਰਦਗੀ ਦੀ ਮਜ਼ਬੂਤੀ ਅਤੇ ਸਰਕਾਰ ਵਿੱਚ ਜਨਤਾ ਦਾ ਵਿਸ਼ਵਾਸ ਵਧਾਉਣ ਲਈ ਨੀਤੀਆਂ ਤਿਆਰ ਕਰਨ ਵਾਸਤੇ ਵੱਡੇ ਪੱਧਰ 'ਤੇ ਜਾਣਕਾਰੀ ਦੇ ਵਿਸ਼ਲੇਸ਼ਣ ਲਈ ਕਰਨਾ ਹੈ।

ਦਰਿਆ ਕੰਢੇ ਦਾਰੂ ਕਢਣ ਵਾਲਿਆ ਉਪਰ ਪੁਲਿਸ ਨੇ ਕਸੀਆਂ ਸਕੰਜਾ

ਸਿੱਧਵਾਂ ਬੇਟ ,ਨਵੰਬਰ 2020 - (ਜਸਮੇਲ ਗਾਲਿਬ /  ਮਨਜਿੰਦਰ ਗਿੱਲ )-    

ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐੱਸਐੱਸਪੀ ਚਰਨਜੀਤ ਸਿੰਘ ਸੋਹਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਜ਼ਿਲ੍ਹਾਂ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਛੇੜੀ ਮੁਹਿੰਮ ਤਹਿਤ ਬੀਤੇ ਦਿਨੀਂ 20 ਹਜ਼ਾਰ ਲੀਟਰ ਲਾਹਣ, ਨਾਜਾਇਜ ਸ਼ਰਾਬ, 15 ਕਿਲੋ ਭੁੱਕੀ ਅਤੇ ਨਸ਼ੀਲੀ ਗੋਲੀਆਂ ਸਮੇਤ ਅੱਧੀ ਦਰਜਨ ਵਿਅਕਤੀਆਂ ਨੂੰ ਗਿ੍ਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ। ਐੱਸਐੱਸਪੀ ਸੋਹਲ ਅਨੁਸਾਰ ਥਾਣਾ ਸਿੱਧਵਾਂ ਬੇਟ ਦੀ ਪੁਲਿਸ ਨੇ ਮੁਖਬਰ ਦੀ ਸੂਚਨਾ 'ਤੇ ਸਤਲੁਜ ਦਰਿਆ ਨੇੜੇ ਪਿੰਡ ਬਾਘੀਆਂ ਅਤੇ ਸ਼ੇਰੇਵਾਲ ਏਰੀਏ 'ਚ ਦਰਿਆ ਦੇ ਆਰ ਅਤੇ ਪਾਰ ਸ਼ਰਾਬ ਤਸਕਰ ਸ਼ਰਾਬ ਦੀਆਂ ਭੱਠੀਆਂ ਲਗਾ ਕੇ ਸ਼ਰੇਆਮ ਸ਼ਰਾਬ ਕੱਢ ਰਹੇ ਹਨ, ਜਿਸ 'ਤੇ ਥਾਣਾ ਸਿੱਧਵਾਂ ਬੇਟ ਦੇ ਸਬ ਇੰਸਪੈਕਟਰ ਹਰਦੀਪ ਸਿੰਘ ਦੀ ਅਗਵਾਈ ਵਿਚ ਪੁਲਿਸ ਪਾਰਟੀ ਨੇ ਛਾਪਾ ਮਾਰਿਆ। ਇਸ ਦੌਰਾਨ 5 ਸ਼ਰਾਬ ਤਸਕਰ ਸ਼ਰਾਬ ਕੱਢਦੇ ਪੁਲਿਸ ਪਾਰਟੀਆਂ ਨੂੰ ਦੇਖ ਕੇ ਫਰਾਰ ਹੋ ਗਏੇ,ਜਿਸ ਤੇ ਪੁਲਿਸ ਪਾਰਟੀ ਨੇ ਮੌਕੇ 'ਤੇ 3 ਡਰੱਮ, 1 ਭੱਠੀ, 20 ਹਜ਼ਾਰ ਲੀਟਰ ਲਾਹਣ ਅਤੇ 200 ਬੋਤਲ ਨਾਜਾਇਜ ਸ਼ਰਾਬ ਬਰਾਮਦ ਕਰਕੇ ਭੱਜਣ ਵਾਲਿਆਂ ਕੁਲਜੀਤ ਸਿੰਘ ਪੁੱਤਰ ਅਮਰ ਸਿੰਘ, ਮਨਜੀਤ ਸਿੰਘ ਪੁੱਤਰ ਬੱਗੂ ਸਿੰਘ, ਲਛਮਣ ਸਿੰਘ ਪੁੱਤਰ ਬੋਘਾ ਸਿੰਘ, ਜਿੰਦੂ ਸਿੰਘ ਪੁੱਤਰ ਗੋਸ਼ਾ ਸਿੰਘ, ਭਗਵਾਨ ਸਿੰਘ ਪੁੱਤਰ ਖੰਡਾ ਸਿੰਘ ਵਾਸੀਆਨ ਬਾਘੀਆਂ ਖੁਰਦ ਅਤੇ ਬਾਘੀਆਂ ਕਲਾਂ ਖਿਲਾਫ ਮੁਕੱਦਮਾ ਦਰਜ ਕਰ ਲਿਆ।