You are here

ਲੁਧਿਆਣਾ

ਚਿੱਟੇ ਦਿਨ ਹੋ ਰਹੀ ਹੈ ਚਿੱਟੇ ਰੇਤੇ ਦੀ ਨਜ਼ਾਇਜ ਮਾਈਨਿੰਗ

ਜਿਲ੍ਹਾਂ ਲੁਧਿਆਣੇ ਵਿੱਚ ਨਾਜਾਇਜ਼ ਮਾਈਨਿੰਗ ਨਹੀ ਹੈ ਪ੍ਰਸ਼ਾਸਨ ਦੀ ਅੱਖਾ

ਪੁਲਿਸ ਪ੍ਰਸ਼ਾਸਨ ਤੇ ਮਾਈਨਿੰਗ ਅਫਸਰਾ ਦੀ ਮਿਲੀ ਭੁਗਤ, ਪਿੰਡਾ ਵਾਲੇ ਨੇ ਡਾਢੇ ਦੁੱਖੀ 

ਜਗਰਾਓ, ਅਕਤੂਬਰ  2020  ( ਕੁਲਵਿੰਦਰ ਸਿੰਘ ਚੰਦੀ ) ਜਿੱਥੇ ਇੱਕ ਪਾਸੇ ਗ੍ਰੀਨ ਟਰਿਬਿਊਨਲ ਵੱਲੋਂ ਪੰਜਾਬ ਅੰਦਰ ਰੇਤਾ ਦੀ ਨਜਾਇਜ਼ ਮਾੲੀਨਿੰਗ ਤੇ ਪੂਰੀ ਤਰਾਂ ਪਾਬੰਦੀ ਲਗਾਈ ਹੋਈ ਹੈ ਅਤੇ ਮਨਜੂਰ ਸ਼ੁਦਾ ਰੇਤਾ ਦੀ ਖੱਡ ਚਲਾਉਣ ਲਈ ਵੀ ਨਿਯਮ ਤਹਿ ਕੀਤੇ ਹੋਏ ਹਨ ਉਥੇ ਜ਼ਿਲ੍ਹਾ ਲੁਧਿਆਣਾ ਦਾ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਦੀ ਨੱਕ ਹੇਠ ਸ਼ਰੇਆਮ ਚਿੱਟੇ ਰੇਤੇ ਦਾ ਗੋਰਖ ਧੰਦਾ ਪੂਰੇ ਜੋਬਨ ਤੇ ਚੱਲ ਰਿਹਾ ਹੈ। ਜਿਸ ਨੂੰ ਰੋਕਣ ਵਾਲਾ ਸ਼ਾਇਦ ਕੋਈ  ਵੀ ਨਹੀ ,ਕਿਉਕਿ ਬਲਾਕ ਸਿਧਵਾ ਬੇਟ ਦੇ ਪਿੰਡ ਗਗ ਕਲਾ ਅਤੇ ਅਕੂਵਾਲ ਦੇ ਨਜਦੀਕ ਦਰਿਆ ਸਤਲੁਜ ਦੇ ਬਾਹਰ ਵਾਰ ਇਨੀ ਦਿਨ ਬਣੇ ਵੱਡੇ ਡੰਪ ਤੋ ਵੱਡੇ ਪੱਧਰ ਤੇ ਕੱਕੇ ਰੇਤੇ ਦੀ ਸਮਲਿੰਗ ਪੂਰੇ ਜੋਰਾ ਤੇ ਚੱਲ ਰਹੀ ਹੈ। ਪਿੰਡ ਗਗ ਕਲਾ ਨਿਵਾਸੀਆ ਨੇ ਦੱਸਿਆ ਕਿ ਇਹ ਜੋ ਰੇਤਾ ਦਾ ਡੰਪ ਬਣਾਇਆ ਗਿਆ ਹੈ ਇਹ ਦਰਿਆ ਸਤਲੁਜ ਦੇ ਦੂਜੇ ਪਾਸੇ ਜਿਲ੍ਹਾ ਜਲਧੰਰ ਦੇ ਪਿੰਡ ਛੋਲੇ ਤੇ ਵੇਰਾ ਦੀ ਜਮੀਨ 'ਚ ਰੇਤਾ ਇਕੱਠੀ ਕਰਕੇ ਲੁਧਿਆਣਾ ਦੇ ਪਿੰਡ ਅਕੂਵਾਲ ਦੀ ਜਾਮੀਨ 'ਚ ਨਜਾਇਜ ਤੋਰ ਤੇ ਇਕੱਠੀ ਕਰਕੇ ਇਸ ਨੂੰ ਵੱਡੀ ਪੱਧਰ ਤੇ ਵੇਚਿਆ ਜਾ ਰਿਹਾ ਹੈ ।ਪਿੰਡ ਵਾਸੀਆ ਨੇ ਦੱਸਿਆ ਕਿ ਕੁਝ ਸਿਆਸੀ ਅਸਰ ਰਸੂਖ ਰੱਖਣ ਵਾਲੇ ਲੋਕਾਂ ਵੱਲੋਂ ਚਿੱਟੇ ਦਿਨ ਰੇਤਾ ਦਾ ਕਾਲਾ ਕਾਰੋਬਾਰ ਬਖੌਫ ਕੀਤਾ ਜਾ ਰਿਹਾ ਹੈ ਸਥਾਨਕ ਪਿੰਡ ਦੇ ਲੋਕਾਂ ਵੱਲੋਂ ਵਾਰ ਵਾਰ ਇਸ ਨੂੰ ਰੋਕਣ ਲਈ ਪ੍ਰਸ਼ਾਸ਼ਨ ਦੇ ਧਿਆਨ ਵਿਚ ਲਿਆੳੁਣ ਤੋਂ ਬਾਅਦ ਵੀ ਕੋਈ ਵੀ ਪ੍ਰਸ਼ਨਿਕ ਅਧਿਕਾਰੀ ਇਸ ਪ੍ਰਤੀ ਕੋਈ ਕਾਰਵਾਈ ਕਰਨ ਨੂੰ ਤਿਆਰ ਨਹੀ ਹਨ। ਇਸ ਸਮੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਗੁਰਮੁੱਖ ਸਿੰਘ, ਪ੍ਰਿਤਪਾਲ ਸਿੰਘ ਗੱਗਕਲਾ, ਭੁਪਿੰਦਰ ਸਿੰਘ ਅਕੂਵਾਲ,ਚਮਕੌਰ ਸਿੰਘ ਗਗਕਲਾਂ, ਗੁਰਪ੍ਰੀਤ ਸਿੰਘ ਸਲੇਮਪੁਰਾ, ਪੰਚ ਬਿੰਦਰ ਸਿੰਘ ਗਗਕਲਾਂ ਆਦਿ ਨੇ ਜਦੋ ਰੇਤਾ ਲੈ ਕੇ ਆ ਰਹੀਆ ਟਰਾਲੀਆ ਨੂੰ ਰੋਕਿਆ ਤਾ ਉਨ੍ਹਾਂ ਪਾਸੋ ਕਪਿਊਟਰ ਦੀ ਦਿੱਤੀ ਮਾਈਨਿੰਗ ਪਰਚੀ ਦਿਖਾਉਦਿਆ ਆਖਿਆ ਕਿ ਠੇਕੇਦਾਰਾਂ ਵੱਲੋਂ ਜੋ ਪਰਚੀ ਦਿੱਤੀ ਜਾਦੀ ਹੈ ਉਹ ਸਿਰਫ 225ਰੁਪੲੇ ਦੇ ਹਿਸਾਬ ਨਾਲ 1170 ਦੀ ਦਿੱਤੀ ਜਾਦੀ ਹੈ ਪਰ ਇਸ ਦੇ ਇਵਜ ਵਿੱਚ ਉਨ੍ਹਾ ਪਾਸੋ 9 ਤੋ 10 ਹਜ਼ਾਰ ਪ੍ਰਤੀ ਟਰਾਲੀ ਲਏ ਜਾਦੇ ਹਨ।  ਜਿਸ ਨਾਲ ਇਹ ਠੇਕੇਦਾਰ ਪ੍ਰਸ਼ਾਸ਼ਨ ਅਧਿਕਾਰੀਆ ਦੀ ਮਿਲੀਭੁਗਤ ਨਾਲ ਸਰਕਾਰ ਨੂੰ ਹਰ ਦਿਨ ਕਰੀਬ 10 ਲੱਖ ਤੋ ਵੀ ਜ਼ਿਆਦਾ ਦਾ ਚੂਨਾ ਲਾਊਦੇ ਹਨ। ਜਿਸ ਨੂੰ ਰੋਕਣ ਵਾਲਾ ਕੋਈ ਨਹੀ। ਲੋਕਾਂ ਨੇ ਪੱਤਰਕਾਰਾਂ ਨੂੰ ਇੱਥੋਂ ਲੰਘਣ ਵਾਲੇ ਰੇਤਾ ਦੇ ਭਰੀਅਾ ਟਰਾਲੀਅਾ ਅਤੇ ਟਰਾਲਿਆ ਕਾਰਨ ਇਲਾਕੇ ਦੀਆਂ ਸੜਕਾਂ ਬੁਰੀ ਤਰਾਂ ਟੁੱਟ ਦੀਆ ਜਾ ਰਹੀਆ ਹਨ ਅਤੇ ਇਹਨਾਂ ਟਰਾਲੀਅਾ ਵਾਲਿਆ ਵੱਲੋਂ ਕਥਿਤ ਤੌਰ ਤੇ ਲੰਘਣ ਵਾਲੇ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਆਏ ਦਿਨ ਹਾਦਸੇ ਵਾਪਰ ਦੇ ਹਨ। ਓਹਨਾ ਦੋਸ਼ ਲਗਾਇਆ ਕਿ ਇਹ ਸਭ ਕੁਝ ਸਿਆਸੀ ਆਗੂਆਂ ਦੀ ਮਿਲੀਭੁਗਤ ਨਾਲ ਚੱਲ ਰਹੀ ਹੈ ਰੇਤ ਮਾਫੀਆ ਵੱਲੋਂ ਪੰਜਾਬ ਦੇ ਖਣਿਜਾਂ ਦੀ ਲੁੱਟ ਕੀਤੀ ਜਾ ਰਹੀ ਹੈ ਜਿਸ ਨਾਲ ਪੰਜਾਬ ਦੇ ਖਜਾਨੇ ਦੀ ਭਾਰੀ ਲੁੱਟ ਕੀਤੀ ਜਾ ਰਹੀ ਹੈ । ਪੰਜਾਬ ਪੁਲਸ ਅਤੇ ਮਾਈਨਿੰਗ ਵਿਭਾਗ ਵੱਲੋਂ ਨਹੀਂ ਕੀਤਾ ਜਾ ਰਿਹਾ ਧਿਆਨ ਘਰ ਲਿਜਾਣ ਵਾਲੇ ਗ਼ਰੀਬ ਲੋਕਾਂ ਦੀਆਂ ਟਰਾਲੀਆਂ ਤੇ ਕੀਤੇ ਜਾ ਰਹੇ ਹਨ ਪਰਚੇ ਪਰ ਇਨ੍ਹਾਂ ਬੇਲਗਾਮ ਰੇਤਾ ਦੀ ਨਜਾਇਜ਼ ਮਾਈਨਿੰਗ ਨੂੰ ਕਦੋ ਠੱਲ ਪਵੇਗੀ। ਇਹ ਤਾ ਪੁਲਿਸ ਤੇ ਪ੍ਰਸ਼ਾਸ਼ਨ ਅਧਿਕਾਰੀ ਹੀ ਦੱਸ ਸਕਦੇ ਹਨ। ਜਦੋ ਇਸ ਸਬੰਧੀ ਸਥਾਨਕ ਐਸ ਐਚ ੳੁ ਨੂੰ ਵਾਰ ਵਾਰ ਫੋਨ ਕਰਨ ਤੇ ਵੀ ਪੱਤਰਕਾਰਾ ਦਾ ਫੋਨ ਨਹੀ ਚੱਕਿਅਾ ।

ਗੁਰੁ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਨੂੰ ਸਖਤ ਸ਼ਜਾ ਦਿੱਤੀ ਜਾਵੇ:ਭਾਈ ਪਾਰਸ

ਸਿੱਧਵਾਂ ਬੇਟ(ਜਸਮੇਲ ਗਾਲਿਬ)ਪਿੰਡ ਤਰਖਾਣ ਮਾਜਰਾ ਵਿਖੇ ਕਿਸੇ ਸ਼ਰਾਰਤੀ ਅਨਸਰ ਵੱਲੋ ਸ੍ਰੀ ਗੁਰੁ ਗੰ੍ਰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਸ਼ਰਾਰਤੀ ਅਨਸਰ ਨੂੰ ਸਖਤ ਸ਼ਜਾ ਦਿੱਤੀ ਜਾਵੇ ਅਤੇ ਇਸ ਪੜਦੇ ਪਿਛੇ ਕਿਸ ਦਾ ਹੱਥ ਹੈ ਪੁਲਿਸ ਪ੍ਰਸ਼ਾਸਨ ਪੂਰੀ ਪੁਛਗਿੱਛ ਕੀਤੀ ਜਾਵੇ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਗੁਰਮਤਿ,ਗ੍ਰੰਥੀ,ਰਾਗੀ,ਢਾਡੀ,ਪ੍ਰਚਾਰਕ ਸਭਾ ਦੇ ਪ੍ਰਧਾਨ ਭਾਈ ਪ੍ਰਿਤਪਾਲ ਸਿੰਘ ਪਾਰਸ ਨੇ ਕੀਤਾ ਉਨ੍ਹਾਂ ਕਿਹਾ ਕਿ ਸਰਕਾਰਾਂ ਕਿਸਾਨ ਦੇ ਸੰਘਰਸ ਨੂੰ ਨਾ ਕਾਮਯਾਬ ਕਰਨ ਲਈ ਅਤੇ ਲੋਕਾਂ ਦਾ ਧਿਆਨ ਹਟਾਉਣ ਵਾਸਤੇ ਇਹੋ ਜਿਹੀਆਂ ਕੋਝੀਆਂ ਚਾਲਾਂ ਚੱਲ ਰਹੀਆਂ ਹਨ।ਉਨ੍ਹਾਂ ਕਿਹਾ ਕਿ ਗੁਰੁ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਨੂੰ ਮੌਤ ਦੀ ਸ਼ਜਾ ਹੋਣੀ ਚਾਹੀਦੀ ਹੈ।ਇਸ ਮੌਕੇ ਬਲਜਿੰਦਰ ਸਿੰਘ ਦੀਵਾਨਾ,ਜਸਵਿੰਦਰ ਸਿੰਘ ਖਾਲਸਾ,ਭੋਲਾ ਸਿੰਘ,ਰਾਜਪਾਲ ਸਿੰਘ ਰੋਸ਼ਨ,ਤਰਸੇਮ ਸਿੰਘ ਭਰੋਵਾਲ,ਬਲਜਿੰਦਰ ਸਿੰਘ,ਇੰਦਰਜੀਤ ਸਿੰਘ ਬੋਦਲਵਾਲਾ,ਭਗਵੰਤ ਸਿੰਘ ਗਾਲਿਬ,ਨਛੱਤਰ ਸਿੰਘ ਗਾਲਿਬ,ਮੱਖਣ ਸਿੰਘ ਰਾਉਕੇ,ਅਮਨ ਦੀਪ ਸਿੰਘ ਡਾਗੀਆਂ,ਮਨਦੀਪ ਸਿੰਘ ਕਾਉਕੇ,ਤਰਸੇਮ ਸਿੰਘ ਸਿੱਧਵਾਂ,ਸੁਰਿੰਦਰ ਸਿੰਘ ਸਲੇਮਪੁਰਾ, ਹਰਦੀਪ ਸਿੰਘ ਹਸਮੱੁਖ,ਹਰਨੇਕ ਸਿੰਘ ਗੁਰੁਸਰ,ਮਨਦੀਪ ਸਿੰਘ ਮੌੜੀ,ਭਾਈ ਬੱਗਾ ਸਿੰਘ,ਭਾਈ ਗੁਰਚਰਨ ਸਿੰਘ ਦਲੇਰ,ਦਵਿੰਦਰ ਸਿੰਘ ਹਾਜ਼ਰ ਸਨ

ਸ.ਬਲੌਰ ਸਿੰਘ ਸਾਬਕਾ ਸਰਪੰਚ ਭੰਮੀਪੁਰਾ ਨੂੰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਵਿੱਦਿਆਕ ਭਾਲਾਈ ਟਰੱਸਟ ਦਾ ਵਾਈਸ ਚੇਆਰਮੈਨ ਨਿਯੁਕਤ ਕੀਤਾ

ਸਿੱਧਵਾਂ ਬੇਟ(ਜਸਮੇਲ ਗਾਲਿਬ)ਸ਼ਹੀਦ ਬਾਬਾ ਜੀਵਨ ਸਿੰਘ ਵਿੱਦਿਆਕ ਤੇ ਭਲਾਈ ਟਰੱਸਟ ਦੀ ਮੀਟਿੰਗ ਜਗਰਾਉ ਗੁਰਦੁਆਰਾ ਬਾਬਾ ਜੀਵਨ ਸਿੰਘ ਰਾਣੀ ਵਾਲਾ ਖੂਹ ਵਿਖੇ ਹੋਈ। ਜਿਸ ਵਿੱਚ ਟਰੱਸਟ ਦੇ ਚੇਅਰਮੈਨ ਸ.ਜਸਵੰਤ ਸਿੰਘ ਚੰਡੀਗੜ੍ਹ(ਕਾਰ ਸੇਵਾ) ਵਾਲੇ ਵਿਸ਼ੇਸ਼ ਤੌਰ ਤੇ ਪਹੁੰਚੇ।ਇਸ ਸਮੇ ਵੱਡੀ ਗਿੱਣਤੀ ਵਿੱਚ ਸੰਗਤਾਂ ਪਹੁੰਚੀਆਂ ਸਨ ਇਸ ਪਿੰਡ ਭੰਮੀਪੁਰਾ ਦੇ ਸਾਬਕਾ ਸਰਪੰਚਤੇ ਪੰਚਾਇਤ ਯੂਨੀਅਨ ਦੇ ਜਿਲ੍ਹਾਂ ਦੇ ਮੀਤ ਪ੍ਰਧਾਨ ਕੈਪਟਨ ਬਲੌਰ ਸਿੰਘ ਨੂੰ ਵਧੀਆਂ ਸੇਵਾਵਾਂ ਬਦਲੇ ਵਿੱਦਿਆਕ ਭਾਲਈ ਟਰੱਸਟ ਦੇ ਲੁੀਧਆਣਾ ਜਿਲ੍ਹਾ ਦੇ ਵਾਈਸ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।ਇਹ ਨਿਯੁਕਤੀ ਪੱਤਰ 2 ਸਾਲ ਦੀ ਹੋਵੇਗੀ।ਇਸ ਟਰੱਸਟ ਦੇ ਚੇਅਰਮੈਨ ਜਸਵੰਤ ਸਿੰਘ ਕਾਰ ਸੇਵਾ ਵਾਲੇ ਨੇ ਮੀਟਿੰਗ ਨੂੰ ਸਬੋਧਨ ਕਰਦਿਆਂ ਕਿ ਅਸੀ ਪਿਛਲੇ ਸਮੇ ਤੋ ਬਾਬਾ ਜੀਵਨ ਸਿੰਘ ਜੀ ਦੀ ਫੁੱਲਵਾੜੀ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਦਿਨ-ਰਾਤ ਮਿਹਨਤ ਕਰ ਰਹੇ ਹਾਂ।ਇਸ ਟੱਸਰਟ ਦੇ ਵਾਈਸ ਚੇਅਰਮੈਨ ਨੇ ਸ.ਜਸਵੰਤ ਸਿੰਘ ਕਾਰ ਸੇਵਾ ਵਾਲਿਆਂ ਅਤੇ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ

ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਨਾ ਸਾੜਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਲੁਧਿਆਣਾ, ਅਕਤੂਬਰ 2020  ( ਮਨਜਿੰਦਰ ਗਿੱਲ ) - ਪਰਾਲੀ ਸਾੜਨ ਤੋਂ ਉਤਪੰਨ ਹੋਣ ਵਾਲੇ ਮਾੜੇ ਪ੍ਰਭਾਵ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਲੁਧਿਆਣਾ  ਵਰਿੰਦਰ ਕੁਮਾਰ ਸ਼ਰਮਾ ਵੱਲ਼ੋ ਅੱਜ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਹ ਵੈਨ ਜੋ ਕਿ ਐਲ.ਈ.ਡੀ. ਸਕਰੀਨ ਨਾਲ ਲੈਸ ਹੈ, ਨਾਬਾਰਡ ਵੱਲੋਂ ਝੋਨੇ ਦੀ ਪਰਾਲੀ ਸਾੜਨ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਜਾਗਰੂਕ ਕਰੇਗੀ।ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਪਰਾਲੀ ਸਾੜਨ ਖਿਲਾਫ ਜਾਗਰੂਕਤਾ ਪੈਦਾ ਕਰਨ ਲਈ ਨਾਬਾਰਡ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਇਸ ਔਖੀ ਘੜੀ ਵਿੱਚ ਜਨਤਕ ਹਿੱਤ ਲਈ ਕੋਰੋਨਾ ਵਾਇਰਸ ਨੂੰ ਹਰਾਉਣ ਅਤੇ ਕੀਮਤੀ ਜਾਨਾਂ ਬਚਾਉਣ ਲਈ ਠੋਸ ਉਪਰਾਲੇ ਕਰ ਰਿਹਾ ਹੈ। ਉਨ੍ਹਾਂ ਇਕ ਵਾਰ ਫਿਰ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਰਾਲੀ ਸਾੜਨ ਤੋਂ ਪਰਹੇਜ਼ ਕਰਨ ਕਿਉਂਕਿ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਨ ਦੇ ਨਾਲ-ਨਾਲ ਖਤਰਨਾਕ ਗੈਸਾਂ ਕੋਵਿਡ-19 ਦੀ ਸਥਿਤੀ ਨੂੰ ਹੋਰ ਵਿਗਾੜ ਸਕਦੀਆਂ ਹਨ ਜਿਸ ਨਾਲ ਕੀਮਤੀ ਜਾਨਾਂ ਵੀ ਜਾ ਸਕਦੀਆਂ ਹਨ।ਵੈਨ ਨੂੰ ਝੰਡੀ ਦੇਣ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਯਾਦਵਿੰਦਰ ਸਿੰਘ ਜੰਡਿਆਲੀ, ਮੁੱਖ ਖੇਤੀਬਾੜੀ ਅਫਸਰ ਨਰਿੰਦਰ ਸਿੰਘ ਬੈਨੀਪਾਲ ਅਤੇ ਜ਼ਿਲ੍ਹਾ ਵਿਕਾਸ ਮੈਨੇਜਰ(ਡੀ.ਡੀ.ਐਮ.) ਨਾਬਾਰਡ  ਸੰਜੀਵ ਕੁਮਾਰ ਵੀ ਮੌਜੂਦ ਸਨ।  ਜ਼ਿਲ੍ਹਾ ਵਿਕਾਸ ਮੈਨੇਜਰ ਸੰਜੀਵ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਬਾਰਡ, ਪੰਜਾਬ ਖੇਤਰੀ ਦਫ਼ਤਰ, ਚੰਡੀਗੜ ਵੱਲੋਂ ਵੀ ਨੈਸ਼ਨਲ ਅਡੈਪਟੇਸ਼ਨ ਫੰਡ ਫਾਰ ਕਲਾਈਮੇਟ ਚੇਂਜ (ਐਨ.ਏ.ਐਫ.ਸੀ.ਸੀ.) ਅਧੀਨ ਸਲੋਗਨ ਲਿਖਣ/ਦਿਵਾਰ ਪੇਂਟਿੰਗ ਰਾਹੀਂ ਝੋਨੇ ਦੀ ਪਰਾਲੀ ਸਾੜਨ (ਫਸਲਾਂ ਦੀ ਰਹਿੰਦ ਖੂੰਹਦ ਪ੍ਰਬੰਧਨ) ਵਿਰੁੱਧ ਮੁਹਿੰਮ ਚਲਾਈ ਗਈ ਹੈ ਜਿਸ ਵਿੱਚ ਪੰਜਾਬ ਦੇ ਸਾਰੇ 22 ਜ਼ਿਲ੍ਹਿਆਂ ਵਿਚ ਲੱਗਭਗ ਸਾਰੇ ਖੇਤਰਾਂ/ਪਿੰਡਾਂ, ਜਿੱਥੇ ਝੋਨੇ ਦੀ ਬਿਜਾਈ ਕੀਤੀ ਜਾਂਦੀ ਹੈ, ਨੂੰ ਕਵਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦਿਵਾਰ ਪੇਟਿੰਗ ਦਾ ਉਦੇਸ਼ ਜਾਗਰੂਕਤਾ ਪੈਦਾ ਕਰਨਾ, ਫਸਲਾਂ ਦੀ ਰਹਿੰਦ ਖੂੰਹਦ ਦੇ ਪ੍ਰਬੰਧਨ ਲਈ ਕਿਸਾਨਾਂ ਦੀ ਸਮਰੱਥਾ ਵਧਾਉਣਾ ਅਤੇ ਮੌਸਮ ਵਿੱਚ ਤਬਦੀਲੀ ਬਾਰੇ ਉਨ੍ਹਾਂ ਦੇ ਗਿਆਨ ਅਤੇ ਸਮਝ ਵਿੱਚ ਸੁਧਾਰ ਕਰਨਾ ਹੈ।ਉਨ੍ਹਾਂ ਕਿਹਾ ਕਿ ਵੈਨ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਪ੍ਰਬੰਧਨ ਦੀਆਂ ਤਕਨੀਕਾਂ ਬਾਰੇ ਵਿਡੀਓ ਦਿਖਾਉਣ ਲਈ ਨਿਰੰਤਰ ਕੰਮ ਕਰੇਗੀ ਅਤੇ ਫਸਲਾਂ ਦੀ ਰਹਿੰਦ ਖੂੰਹਦ, ਖਾਸ ਕਰਕੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰੇਗੀ।

ਮਜ਼ਦੂਰਾਂ ਅਤੇ ਕਿਸਾਨਾਂ ਦੇ ਹੱਕ ਚ ਭਾਜਪਾ ਨੂੰ ਛੱਡਣ ਲੱਗੇ ਅਹੁਦੇਦਾਰ

ਜਗਰਾਉਂ , ਅਕਤੂਬਰ 2020 -(ਮੋਹਿਤ ਗੋਇਲ)ਭਾਰਤੀ ਜਨਤਾ ਪਾਰਟੀ ਜਗਰਾਉਂ ਇਕਾਈ ਦੇ 20 ਅਹੁਦੇਦਾਰਾਂ ਨੇ ਪਾਰਟੀ ਦੀਆਂ ਕਿਸਾਨ ਅਤੇ ਦਲਿੱਤ ਮਾਰੂ ਨੀਤੀਆਂ ਖ਼ਿਲਾਫ਼ ‘ਮਨ ਦੀ ਬਾਤ’ ਸੁਣਦਿਆਂ ਪਾਰਟੀ ਅਹੁੱਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਅਸਤੀਫਾ ਦੇਣ ਵਾਲਿਆਂ ’ਚ ਪਾਰਟੀ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਪੰਮਾ, ਸਾਬਕਾ ਮੰਡਲ ਪ੍ਰਧਾਨ ਰਾਜ਼ ਵਰਮਾ, ਐੱਸਸੀ ਮੋਰਚੇ ਦੇ ਕਿਸ਼ਨ ਕੁਮਾਰ, ਨਗਰ ਕੌਂਸਲ ਸਾਬਕਾ ਸੀ. ਮੀਤ ਪ੍ਰਧਾਨ ਦਰਸ਼ਨ ਸਿੰਘ ਗਿੱਲ, ਦੇਵ ਸਿੰਘ ਵੇਦੂ, ਰਾਜ ਕੁਮਾਰ ਰਾਜੂ, ਜ਼ਿਲ੍ਹਾ ਦਫ਼ਤਰ ਸਕੱਤਰ ਵਿਸ਼ਾਲ ਸਿੰਘ ਗਿੱਲ, ਜੌਨਸਨ ਮਸੀਹ ਜ਼ਿਲ੍ਹਾ ਸੀਨਿਓਰਿਟੀ ਸੈੱਲ ਪ੍ਰਧਾਨ, ਉਪ ਮੰਡਲ ਪ੍ਰਧਾਨ ਅਸ਼ੋਕ ਕੁਮਾਰ, ਅਜ਼ੈ ਅਗਰਵਾਲ ਉਪ ਪ੍ਰਧਾਨ, ਗੌਰਵ ਸਿੰਗਲਾ ਯੂਥ ਸਕੱਤਰ, ਮਨਜੀਤ ਸਿੰਘ ਫੌਜੀ, ਅਵਿਨਾਸ਼ ਬਾਵਾ,ਜੁਗਿੰਦਰਪਾਲ ਨਿਜਾਵਨ, ਜਗਜੀਤ ਸਿੰਘ ਕੰਡਾ, ਕੁਲਵੰਤ ਕੌਰ ਸਾਰੇ ਮੰਡਲ ਸਕੱਤਰ, ਦੀਪਕ ਨਿਜ਼ਾਵਨ ਖਜ਼ਾਨਚੀ, ਬਖਤੌਰ ਸਿੰਘ ਕੌਂਸਲਰ, ਡੈਨੀਅਰ ਅਤੇ ਅਮਨ ਨਿਜ਼ਾਵਨ ਸਹਿ. ਸਕੱਤਰ ਪੀਵੇ ਸ਼ਾਮਲ ਹਨ।  

ਜ਼ਿਲ੍ਹਾ ਲੁਧਿਆਣਾ ਵਿੱਚ ਅੱਜ 3806 ਸੈਂਪਲ ਲਏ

ਮਰੀਜ਼ਾਂ ਦੇ ਠੀਕ ਹੋਣ ਦੀ ਦਰ 93.49% ਹੋਈ

ਲੁਧਿਆਣਾ, ਅਕਤੂਬਰ 2020 ( ਮਨਜਿੰਦਰ ਗਿੱਲ ) - ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਵਿੱਚ ਇੱਕ ਦਿਨ ਵਿੱਚ ਸ਼ੱਕੀ ਮਰੀਜ਼ਾਂ ਦੇ 3806 ਸੈਂਪਲ ਲਏ ਗਏ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਇਸ ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਦਰ ਵਿੱਚ ਵੀ ਵਾਧਾ ਦਰਜ ਕੀਤਾ ਹੈ, ਜੌ ਕਿ ਇਕ ਸ਼ੁਭ ਸੰਕੇਤ ਹੈ।  ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਸ.ਡੀ.ਐੱਮਜ਼. ਦੀ ਦੇਖਰੇਖ ਵਿੱਚ ਸਿਹਤ ਵਿਭਾਗ ਦੇ ਸਮੂਹ ਡਾਕਟਰਾਂ, ਕਮਿਊਨਿਟੀ ਹੈਲਥ ਅਫ਼ਸਰਾਂ ਅਤੇ ਹੋਰ ਪੈਰਾ ਮੈਡੀਕਲ ਸਟਾਫ ਵੱਲੋਂ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਕੀਤੇ ਜਾ ਰਹੇ ਦਿਨ ਰਾਤ ਯਤਨਾਂ ਤਹਿਤ ਰੋਜ਼ਾਨਾ ਵੱਧ ਤੋਂ ਵੱਧ ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਜਾ ਰਹੇ ਹਨ। ਜਿਸ ਤਹਿਤ ਅੱਜ ਵੀ 3806 ਸੈਂਪਲ ਲਏ ਗਏ। ਉਹਨਾਂ ਸਮੂਹ ਐੱਸ.ਡੀ.ਐੱਮਜ਼ ਅਤੇ ਸਿਹਤ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ।ਉਨ੍ਹਾਂ ਕਿਹਾ ਕਿ ਵਸਨੀਕਾਂ ਨੂੰ ਘਬਰਾਉਣਾ ਨਹੀਂ ਚਾਹੀਦਾ ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵਸਨੀਕਾਂ ਦੀ ਸੁਰੱਖਿਆ ਲਈ 24 ਘੰਟੇ 7 ਦਿਨ ਕੰਮ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ 'ਮਿਸ਼ਨ ਫਤਹਿ' ਤਹਿਤ ਜ਼ਿਲ੍ਹਾ ਲੁਧਿਆਣਾ ਵਿੱਚ ਕੋਵਿਡ-19 ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 19235 ਮਰੀਜ਼ਾਂ ਵਿਚੋਂ 93.49% (17983 ਕੋਵਿਡ ਪੋਜ਼ਟਿਵ ਮਰੀਜ਼) ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਜਦਕਿ ਕਈ ਹੋਰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। ਉਨ੍ਹਾਂ ਵਸਨੀਕਾਂ ਨੂੰ ਬਿਲਕੁਲ ਵੀ ਨਾ ਘਬਰਾਉਣ ਦੀ ਅਪੀਲ ਕੀਤੀ ਕਿਉਂਕਿ ਕੋਵਿਡ ਪੂਰੀ ਤਰ੍ਹਾਂ ਨਾਲ ਠੀਕ ਹੋਣ ਵਾਲੀ ਬਿਮਾਰੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਤੁਰੰਤ ਆਪਣੇ ਆਪ ਨੂੰ ਕੋਵਿਡ ਦਾ ਟੈਸਟ ਕਰਵਾਉਣਾ ਚਾਹੀਦਾ ਹੈ ਜਦੋਂ ਵੀ ਉਹ ਮਹਿਸੂਸ ਕਰਦੇ ਹਨ ਕਿ ਕੋਈ ਕੋਵਿਡ ਵਰਗੇ ਲੱਛਣ ਹੋਣ। ਉਨ੍ਹਾਂ ਕਿਹਾ ਕਿ ਲੱਛਣਾਂ ਦੇ ਪਤਾ ਲੱਗਣ ਅਤੇ ਜਾਂਚ ਵਿਚਕਾਰ ਵਾਲਾ ਸਮਾਂ ਬਹੁਤ ਮਹੱਤਵਪੂਰਨ ਹੁੰਦਾ ਹੈ, ਪਰ ਜਦੋਂ ਲੋਕ ਲੱਛਣ ਹੋਣ ਦੇ ਬਾਵਜੂਦ ਆਪਣੇ ਆਪ ਦਾ ਟੈਸਟ ਨਹੀਂ ਕਰਵਾਉਂਦੇ ਤਾਂ ਕਈ ਵਾਰ ਉਨ੍ਹਾਂ ਦੀ ਸਿਹਤ ਖਰਾਬ ਹੋ ਜਾਂਦੀ ਹੈ, ਜਿਸ ਨਾਲ ਮੰਦਭਾਗੀਆਂ ਘਟਨਾਵਾਂ ਹੁੰਦੀਆਂ ਹਨ।ਉਨ੍ਹਾਂ ਕਿਹਾ ਕਿ ਵਸਨੀਕਾਂ ਦੀ ਭਲਾਈ ਲਈ ਸ਼ਹਿਰ ਵਿੱਚ ਕਈ ਟੈਸਟਿੰਗ ਸੈਂਟਰ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਕੇਂਦਰਾਂ ਵਿੱਚ ਕੋਵਿਡ ਟੈਸਟ ਬਿਲਕੁਲ ਮੁਫਤ ਕੀਤੇ ਜਾਂਦੇ ਹਨ ਜੇਕਰ ਕਿਸੇ ਨੂੰ ਕੋਰੋਨਾ ਸਬੰਧੀ ਕੋਈ ਲੱਛਣ ਲੱਗਦੇ ਹਨ ਤਾਂ ਬਿਨ੍ਹਾਂ ਦੇਰੀ ਕੀਤੇ ਨੇੜਲੇ ਟੈਸਟ ਕੇਂਦਰ ਜਾ ਕੇ ਤੁਰੰਤ ਜਾਂਚ ਕਰਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਸਨੀਕਾਂ ਦੀ ਭਲਾਈ ਲਈ ਰੋਜ਼ਾਨਾ ਲਏ ਗਏ ਨਮੂਨਿਆਂ ਦੀ ਗਿਣਤੀ ਵਿੱਚ ਹੋਰ ਵਾਧਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋ ਵੀ ਕੋਈ ਵਿਅਕਤੀ ਦੇ ਕੋਵਿਡ-19 ਦੇ ਪੀੜਤ ਹੋਣ ਜਾਂ ਸ਼ੱਕ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਨ੍ਹਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਕੜਿਆਂ ਵਿੱਚ ਹੈ। ਇਸੇ ਤਰ੍ਹਾਂ ਅੱਜ ਵੀ 3806 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ ਅਤੇ ਜਲਦ ਹੀ ਉਨ੍ਹਾਂ ਦੇ ਨਤੀਜੇ ਮਿਲਣ ਦੀ ਉਮੀਦ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ 447 ਪੋਜ਼ਟਿਵ ਮਰੀਜ਼ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਤੰਦਰੁਸਤ ਹੋਏ ਮਰੀਜ਼ਾਂ ਦੀ ਸੰਖਿਆ 17983 ਹੋ ਗਈ ਹੈ।

ਉਨ੍ਹਾਂ ਕਿਹਾ ਕਿ ਕੋਵਿਡ-19 ਤੋਂ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਕੁਲ 75 ਮਰੀਜ਼ (61 ਜ਼ਿਲ੍ਹਾ ਲੁਧਿਆਣਾ ਤੋਂ ਨਵੇਂ ਮਰੀਜ਼ ਅਤੇ 14 ਹੋਰ ਰਾਜਾਂ/ਜ਼ਿਲ੍ਹਿਆਂ ਦੇ) ਪੋਜ਼ਟਿਵ ਪਾਏ ਗਏ ਹਨ।

ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 328268 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ 326767 ਨਮੂਨਿਆਂ ਦੀ ਰਿਪੋਰਟ ਪ੍ਰਾਪਤ ਹੋਈ ਹੈ, 305043 ਨਮੂਨੇ ਨੈਗਟਿਵ ਪਾਏ ਗਏ ਹਨ ਅਤੇ 1501 ਨਮੂਨਿਆਂ ਦੀ ਰਿਪੋਰਟ ਆਉਣ ਬਾਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਲੁਧਿਆਣਾ ਨਾਲ ਸਬੰਧਤ ਕੁਲ ਮਰੀਜ਼ਾਂ ਦੀ ਗਿਣਤੀ 19235 ਹੈ, ਜਦਕਿ 2489 ਮਰੀਜ਼ ਦੂਜੇ ਜ਼ਿਲ੍ਹਿਆਂ/ਰਾਜਾਂ ਨਾਲ ਸਬੰਧਤ ਹਨ।ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਅੱਜ 4 ਮੌਤਾਂ ਹੋਈਆਂ ਹਨ (3 ਜ਼ਿਲ੍ਹਾ ਲੁਧਿਆਣਾ ਅਤੇ 1 ਰਾਜ ਜੰਮੂ ਤੇ ਕਸ਼ਮੀਰ ਨਾਲ ਸਬੰਧਤ ਹੈ)। ਹੁਣ ਕੋਰੋਨਾ ਤੋਂ ਪੀੜਤ ਮਰੀਜ਼ਾਂ ਦੀ ਮੌਤ ਦੀ ਕੁੱਲ ਗਿਣਤੀ ਲੁਧਿਆਣਾ ਤੋਂ 802 ਅਤੇ 290 ਦੂਜੇ ਜ਼ਿਲਿਆਂ ਨਾਲ ਸਬੰਧਤ ਹਨ।ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਵਿੱਚ 45417 ਵਿਅਕਤੀਆਂ ਨੂੰ ਘਰਾਂ 'ਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 1903 ਵਿਅਕਤੀ ਇਕਾਂਤਵਾਸ ਹਨ। ਅੱਜ ਵੀ 104 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ।ਸ਼ਰਮਾ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਹੁਣ ਅਸੀਂ ਚਰਮ ਸੀਮਾ (Peak) ਦੌਰ ਵਿੱਚੋਂ ਗੁਜ਼ਰ ਰਹੇ ਹਨ, ਹੁਣ ਜਿਆਦਾ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ। ਉਹ ਪੰਜਾਬ ਸਰਕਾਰ ਦੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਜੇ ਉਹ ਘਰ ਦੇ ਅੰਦਰ ਹੀ ਰਹਿਣ ਤਾਂ ਉਹ ਨਾ ਸਿਰਫ ਆਪ ਸੁਰੱਖਿਅਤ ਰਹਿਣਗੇ, ਬਲਕਿ ਹਰ ਕਿਸੇ ਨੂੰ ਸੁਰੱਖਿਅਤ ਰੱਖਣ ਵਿੱਚ ਵੀ ਯੋਗਦਾਨ ਪਾਉਣਗੇ

ਮੰਡੀ ਬੋਰਡ ਦੇ ਸਕੱਤਰ ਵੱਲੋਂ ਜ਼ਿਲ੍ਹਾ ਲੁਧਿਆਣਾ ਦੀਆਂ ਮੰਡੀਆਂ ਦਾ ਦੌਰਾ

ਖੰਨਾ, ਦੋਰਾਹਾ ਅਤੇ ਸਾਹਨੇਵਾਲ ਮੰਡੀਆਂ ਦਾ ਦੌਰਾ ਕਰਕੇ ਖਰੀਦ ਕਾਰਜਾਂ ਦਾ ਲਿਆ ਜਾਇਜ਼ਾ

ਸੂਬੇ ਵਿੱਚ ਹੁਣ ਤੱਕ 90%  ਝੋਨੇ ਦੀ ਕੀਤੀ ਜਾ ਚੁੱਕੀ ਹੈ ਖਰੀਦ 

ਕੋਵਿਡ ਦੇ ਮੱਦੇਨਜ਼ਰ ਮੰਡੀਆਂ ਵਿੱਚ ਕਿਸਾਨਾਂ, ਮਜ਼ਦੂਰਾਂ ਅਤੇ ਹੋਰਾਂ ਲਈ ਕੀਤੇ ਗਏ ਪ੍ਰਬੰਧਾਂ 'ਤੇ ਤਸੱਲੀ ਪ੍ਰਗਟਾਈ

ਕਿਸਾਨਾਂ ਨੂੰ ਨਿਰਧਾਰਤ ਨਮੀ ਵਾਲਾ ਝੋਨਾ ਮੰਡੀਆਂ ਵਿੱਚ ਲਿਆਉਣ ਦੀ ਅਪੀਲ

ਲੁਧਿਆਣਾ, ਅਕਤੂਬਰ 2020 ( ਮਨਜਿੰਦਰ ਗਿੱਲ ) - ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਮੰਡੀ ਬੋਰਡ ਦੇ ਸਕੱਤਰ ਸ੍ਰੀ ਰਵੀ ਭਗਤ ਵੱਲੋਂ ਅੱਜ ਜ਼ਿਲ੍ਹਾ ਲੁਧਿਆਣਾ ਦੀਆਂ ਮੰਡੀਆਂ ਦਾ ਦੌਰਾ ਕਰਕੇ ਕਿਸਾਨਾਂ, ਆੜ੍ਹਤੀਆਂ ਅਤੇ ਹੋਰ ਭਾਈਵਾਲਾਂ ਨਾਲ ਝੋਨੇ ਦੀ ਖਰੀਦ ਸਬੰਧੀ ਪ੍ਰਗਤੀ ਦਾ ਜਾਇਜਾ ਲਿਆ। ਸ੍ਰੀ ਭਗਤ ਨੇ ਅੱਜ ਜ਼ਿਲ੍ਹੇ ਵਿੱਚ ਖੰਨਾ, ਦੋਰਾਹਾ ਅਤੇ ਸਾਹਨੇਵਾਲ ਮੰਡੀਆਂ ਦਾ ਦੌਰਾ ਕੀਤਾ। ਆਪਣੇ ਦੌਰੇ ਮੌਕੇ ਸਕੱਤਰ ਨੇ ਮੰਡੀ ਬੋਰਡ ਅਤੇ ਮਾਰਕੀਟ ਕਮੇਟੀਆਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਤੋਂ ਇਲਾਵਾ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਕਰਕੇ ਮੰਡੀਆਂ ਵਿੱਚ ਚੱਲ ਰਹੇ ਨਿਰਵਿਘਨ ਖਰੀਦ ਕਾਰਜਾਂ 'ਤੇ ਤਸੱਲੀ ਜ਼ਾਹਰ ਕੀਤੀ। ਉਹਨਾਂ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਇਹਨਾਂ ਔਖੇ ਸਮਿਆਂ ਵਿੱਚ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਣ ਲਈ ਵਚਨਬੱਧ ਹੈ।ਮੰਡੀ ਬੋਰਡ ਦੇ ਸਕੱਤਰ ਨੇ ਅੱਗੇ ਦੱਸਿਆ ਕਿ ਕੋਵਿਡ ਦੇ ਮੱਦੇਨਜ਼ਰ ਇਸ ਵਾਰ ਮੰਡੀਆਂ ਦੀ ਗਿਣਤੀ ਦੁੱਗਣੀ ਤੋਂ ਵੱਧ ਕੀਤੀ ਗਈ ਹੈ। ਸੂਬੇ ਵਿੱਚ ਇਸ ਵਾਰ 4260 ਮੰਡੀਆਂ ਬਣਾਈਆਂ ਗਈਆਂ ਹਨ ਤਾਂ ਕਿ ਕਿਸਾਨਾਂ ਨੂੰ ਫਸਲ ਲਿਆਉਣ ਲਈ ਕਿਸੇ ਤਰ੍ਹਾਂ ਦੀ ਮੁਸ਼ਕਲ ਪੇਸ਼ ਨਾ ਆਵੇ। ਉਹਨਾਂ ਦੱਸਿਆ ਕਿ ਝੋਨੇ ਦੀ ਪੜਾਅਵਾਰ ਖਰੀਦ ਦੇ ਮੱਦੇਨਜ਼ਰ ਕਿਸਾਨਾਂ ਨੂੰ ਆੜ੍ਹਤੀਆਂ ਰਾਹੀਂ ਹੁਣ ਤੱਕ 10 ਲੱਖ ਕਲਰ ਕੋਡਡ ਪਾਸ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ 30 ਲੱਖ ਮੀਟਰਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 90 ਪ੍ਰਤੀਸ਼ਤ ਖਰੀਦ ਕਰ ਲਈ ਗਈ ਹੈ।ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿੰਆਂ ਕਿਹਾ ਕਿ ਨਿਰਧਾਰਤ ਨਮੀ ਵਾਲਾ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਂਦਾ ਜਾਵੇ ਤਾਂ ਜੋ ਫਸਲ ਦੀ ਤੁਰੰਤ ਖਰੀਦ ਨੂੰ ਯਕੀਨੀ ਬਣਾਇਆ ਜਾ ਸਕੇ। ਕੋਰੋਨਾ ਵਾਇਰਸ ਦੇ ਮੱਦੇਨਜ਼ਰ ਚੁੱਕੇ ਜਾ ਰਹੇ ਇਹਤਿਆਦੀ ਕਦਮਾਂ ਬਾਰੇ ਵਿਸਥਾਰ ਵਿੱਚ ਦੱਸਦਿਆਂ ਸਕੱਤਰ ਨੇ ਆਖਿਆ ਕਿ ਸੂਬੇ ਦੇ ਸਾਰੇ ਖਰੀਦ ਕੇਂਦਰਾਂ ਵਿੱਚ ਢੁੱਕਵੀਂ ਮਾਤਰਾ ਵਿੱਚ ਮਾਸਕ, ਸੈਨੀਟਾਈਜ਼ਰ ਤੋਂ ਇਲਾਵਾ ਹੱਥ ਧੋਣ ਲਈ ਢੁੱਕਵੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਸਿਹਤ ਪ੍ਰੋਟੋਕੋਲ ਖਾਸ ਤੌਰ 'ਤੇ ਸਮਾਜਿਕ ਦੂਰੀ ਦੀ ਸਖਤੀ ਨਾਲ ਪਾਲਣਾ ਦੀ ਲੋੜ 'ਤੇ ਜ਼ੋਰ ਦਿੰਦਿਆਂ ਭਗਤ ਨੇ ਸਾਰੀਆਂ ਧਿਰਾਂ ਨੂੰ ਸਿਹਤ ਸੁਰੱਖਿਆ ਲਈ ਇਸ ਨੂੰ ਅਪਣਾਉਣ ਦੀ ਅਪੀਲ ਕੀਤੀ।ਝੋਨੇ ਦਾ ਇਕ-ਇਕ ਦਾਣਾ ਖਰੀਦਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਹਨਾਂ ਕਿਹਾ ਕਿ ਝੋਨੇ ਦੀ ਖਰੀਦ 30 ਨਵੰਬਰ ਤੱਕ ਜਾਰੀ ਰਹੇਗੀ ਤਾਂ ਜੋ ਕਿਸਾਨ ਬਿਨਾਂ ਕਿਸੇ ਦਿੱਕਤ ਤੋਂ ਆਪਣੀ ਉਪਜ ਮੰਡੀਆਂ ਵਿੱਚ ਲਿਆ ਸਕਣ।ਭਗਤ ਨੇ ਦੱਸਿਆ ਕਿ ਜੇਕਰ ਕਿਸੇ ਧਿਰ ਨੂੰ ਖਰੀਦ ਕਾਰਜਾਂ ਨਾਲ ਸਬੰਧਤ ਕੋਈ ਵੀ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਸਬੰਧਤ ਮਾਰਕੀਟ ਕਮੇਟੀਆਂ ਅਤੇ ਮੰਡੀ ਬੋਰਡ ਦੇ ਮੋਹਾਲੀ ਸਥਿਤ ਹੈੱਡਕੁਆਰਟਰ ਵਿਖੇ ਸ਼ਿਕਾਇਤਾਂ ਦੇ ਨਿਵਾਰਨ ਲਈ ਸਥਾਪਤ ਕੀਤੇ ਸਟੇਟ ਕੰਟਰੋਲ ਰੂਮ ਨਾਲ ਸੰਪਰਕ ਕਾਇਮ ਕਰ ਸਕਦਾ ਹੈ।  ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਖੰਨਾ ਗੁਰਦੀਪ ਸਿੰਘ ਰਸੂਲੜਾ, ਚੇਅਰਮੈਨ ਮਾਰਕੀਟ ਕਮੇਟੀ ਦੋਰਾਹਾ ਰਾਜਵਿੰਦਰ ਸਿੰਘ ਬੇਗੋਵਾਲ, ਐਸ.ਡੀ.ਐਮ.ਸੰਦੀਪ ਸਿੰਘ, ਐਸ.ਡੀ.ਐਮ. ਮਨਕੰਵਲ ਸਿੰਘ, ਡੀ.ਐਫ.ਐਸ.ਸੀ.(ਪੂਰਬੀ) ਸ੍ਰੀਮਤੀ ਹਰਲੀਨ ਕੌਰ,  ਸਕੱਤਰ ਮਾਰਕੀਟ ਕਮੇਟੀ ਦਲਵਿੰਦਰ ਸਿੰਘ, ਸਕੱਤਰ ਮਾਰਕੀਟ ਕਮੇਟੀ ਸ੍ਰੀਮਤੀ ਹਰਪ੍ਰੀਤ ਕੌਰ ਅਤੇ ਪ੍ਰਧਾਨ ਆੜਤੀਆ ਐਸੋਸੀਏਸ਼ਨ ਖੰਨਾ ਹਰਬੰਸ ਸਿੰਘ ਰੋਸ਼ਾ ਤੋਂ ਇਲਾਵਾ ਆੜਤੀ ਤੇ ਕਿਸਾਨ ਵੀ ਹਾਜ਼ਰ ਸਨ।

ਕੂੜਾ-ਕਰਕਟ ਚੁੱਕਣ ਵਾਲਿਆਂ ਲਈ ਸਿਖ਼ਲਾਈ ਤੇ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ

ਕੂੜਾ ਚੁੱਕਣ ਵਾਲੇ 115 ਵਿਅਕਤੀਆਂ ਨੂੰ ਟੋਪੀਆਂ, ਦਸਤਾਨੇ, ਮਾਸਕ, ਸੇਫਟੀ ਜੈਕਟਾਂ ਅਤੇ ਜੁੱਤੇ ਵੰਡੇ ਗਏ

-ਕੂੜਾ-ਕਰਕਟ ਚੁੱਕਣ ਵਾਲਿਆਂ ਨੂੰ, ਕੂੜੇ ਨੂੰ ਸਹੀ ਢੰਗ ਨਾਲ ਵੱਖ ਕਰਨ ਬਾਰੇ ਸੁਝਾਅ ਵੀ ਦਿੱਤੇ ਗਏ - ਮੇਅਰ ਬਲਕਾਰ ਸਿੰਘ ਸੰਧੂ

ਲੁਧਿਆਣਾ,ਅਕਤੂਬਰ 2020 ( ਮਨਜਿੰਦਰ ਗਿੱਲ ) - ਜੈਮ ਐਨਵਾਇਰੋ ਮੈਨੇਜਮੈਂਟ ਪ੍ਰਾਈਵੇਟ ਲਿਮਟਿਡ, ਦਿੱਲੀ ਵੱਲੋਂ ਨਗਰ ਨਿਗਮ ਲੁਧਿਆਣਾ ਦੇ ਸਹਿਯੋਗ ਨਾਲ ਅੱਜ ਸਥਾਨਕ ਦਫ਼ਤਰ ਨਗਰ ਨਿਗਮ, ਜ਼ੋਨ-ਡੀ ਦੇ ਕਾਨਫਰੰਸ ਹਾਲ ਵਿਖੇ ਕੂੜਾ ਚੁੱਕਣ ਵਾਲਿਆਂ ਲਈ ਸਿਖਲਾਈ ਅਤੇ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ ਕੀਤਾ। ਇਸ ਮੌਕੇ ਕੂੜਾ-ਕਰਕਟ ਚੁੱਕਣ ਵਾਲੇ ਕਰੀਬ 115 ਵਿਅਕਤੀ ਵਰਕਸ਼ਾਪ ਵਿਚ ਸ਼ਾਮਲ ਹੋਏ ਅਤੇ ਉਨ੍ਹਾਂ ਨੂੰ ਸੁਰੱਖਿਆ ਉਪਕਰਣਾਂ ਜਿਵੇਂ ਟੋਪੀਆਂ, ਦਸਤਾਨੇ, ਮਾਸਕ, ਸੁਰੱਖਿਆ ਜੈਕਟ ਅਤੇ ਜੁੱਤੇ ਮੁਹੱਈਆ ਕਰਵਾਏ ਗਏ। ਮੇਅਰ ਬਲਕਾਰ ਸਿੰਘ ਸੰਧੂ ਨੇ ਦੱਸਿਆ ਕਿ ਕੂੜਾ-ਕਰਕਟ ਚੁੱਕਣ ਵਾਲਿਆਂ ਨੂੰ, ਕੂੜੇ ਨੂੰ ਸਹੀ ਢੰਗ ਨਾਲ ਵੱਖ ਕਰਨ ਬਾਰੇ ਸੁਝਾਅ ਵੀ ਦਿੱਤੇ ਗਏ, ਜਿਸ ਨਾਲ ਉਨ੍ਹਾਂ ਵੱਲੋਂ ਕੀਤੀ ਮਿਹਨਤ ਦਾ ਸਹੀ ਮੁੱਲ ਮਿਲ ਸਕੇ ਅਤੇ ਨਾਲ ਹੀ ਦਿਸ਼ਾ-ਨਿਰਦੇਸ਼ ਵੀ ਪ੍ਰਾਪਤ ਕੀਤੇ ਕਿ ਆਪਣੇ ਰੋਜ਼ਮਰ੍ਹਾ ਦੇ ਕੰਮ ਨੂੰ ਜਾਰੀ ਰੱਖਦੇ ਹੋਏ ਮੌਜੂਦਾ ਕੋਵਿਡ ਦੇ ਖਤਰੇ ਤੋਂ ਕਿਵੇਂ ਬਚਿਆ ਜਾ ਸਕੇ।ਪ੍ਰੋਗਰਾਮ ਦੀ ਸਮਾਪਤੀ ਭਾਗੀਦਾਰਾਂ ਲਈ ਕੁਇਜ਼ ਮੁਕਾਬਲੇ ਨਾਲ ਕੀਤੀ ਗਈ, ਜਿਸ ਵਿੱਚ ਸਹੀ ਉੱਤਰ ਦੇਣ ਵਾਲਿਆਂ ਨੂੰ ਇਨਾਮ ਵੀ ਦਿੱਤੇ ਗਏ।  ਇਸ ਮੌਕੇ ਨਗਰ ਨਿਗਮ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਸੱਭਰਵਾਲ, ਜੁਆਇੰਟ ਕਮਿਸ਼ਨਰ ਸ੍ਰੀਮਤੀ ਸਵਾਤੀ ਟਿਵਾਣਾ ਅਤੇ ਨਿਗਮ ਦੇ ਕਈ ਹੋਰ ਅਧਿਕਾਰੀ ਵੀ ਮੌਜੂਦ ਸਨ।  ਜ਼ੈਮ ਐਨਵਾਇਰੋ ਦੀ ਨੁਮਾਇੰਦਗੀ ਵਿਕਰਮ ਸ਼ਰਮਾ, ਰਾਕੇਸ਼ ਪਾਰੀਖ, ਪ੍ਰਕਾਸ਼ ਪਾਰੀਖ ਅਤੇ ਅਮਨਦੀਪ ਸਿੰਘ ਵੱਲੋਂ ਕੀਤੀ ਗਈ। ਜ਼ੈਮ ਐਨਵਾਇਰੋ 2013 ਤੋਂ ਪਲਾਸਟਿਕ ਦੇ ਕੂੜੇਦਾਨ ਪ੍ਰਬੰਧਨ ਵਿੱਚ ਲੱਗੇ ਹੋਏ ਹਨ ਅਤੇ ਸੰਗ੍ਰਹਿ ਦੀ ਦਰ ਨੂੰ ਵਧਾਉਣ ਲਈ ਕੁਲੈਕਸ਼ਨ ਚੇਨ ਨੂੰ ਰਸਮੀ ਬਣਾਉਣ ਲਈ ਉਪਰਾਲੇ ਕਰ ਰਹੇ ਹਨ। ਕੰਪਨੀ ਕੂੜਾ-ਕਰਕਟ ਚੁੱਕਣ ਵਾਲਿਆਂ ਲਈ ਲਈ ਸਮੇਂ ਸਮੇਂ ਤੇ ਵੱਖ ਵੱਖ ਸਿਖਲਾਈ ਅਤੇ ਭਲਾਈ ਪ੍ਰੋਗਰਾਮ ਵੀ ਕਰਵਾਉਂਦੀ ਹੈ।

ਮਹਿਫ਼ਲ ਏ ਅਦੀਬ ਸੰਸਥਾ ਦੀ ਇਕੱਤਰਤਾ ਦੌਰਾਨ ਕਿਸਾਨ ਸੰਘਰਸ਼ ਸਬੰਧੀ ਆਪਣੀਆਂ ਰਚਨਾਵਾਂ ਦੀ ਪੇਸ਼ਕਾਰੀ 

ਕਿਸਾਨੀ ਸੰਘਰਸ਼ ਨੂੰ ਸਮਰਪਿਤ ਰਹੀ ਇਸ ਵਾਰ ਦੀ ਇਕੱਤਰਤਾ 

ਜਗਰਾਉਂ ,ਅਕਤੂਬਰ 2020 (ਮੋਹਿਤ ਗੋਇਲ )- ਮਹਿਫ਼ਲ ਏ ਅਦੀਬ ਸੰਸਥਾ ਜਗਰਾਉਂ ਦੀ ਇਸ ਵਾਰ ਦੀ ਮਹੀਨਾ ਬਾਅਦ ਇੱਕ ਦਿੱਤਾ ਕਿਸਾਨ ਸੰਘਰਸ਼ ਨੂੰ ਸਮਰਪਿਤ ਹੋ ਨਿਬੜੀ।ਇਸ ਦੌਰਾਨ ਸਮੂਹ ਅਦੀਬਾਂ ਨੇ ਪ੍ਰਧਾਨ ਡਾ ਬਲਦੇਵ ਸਿੰਘ ਦੀ ਅਗਵਾਈ ਹੇਠ ਕਿਸਾਨ ਸੰਘਰਸ਼ ਨੂੰ ਆਪਣੀ ਹਮਾਇਤ ਦਿੰਦਿਆਂ ਕਿਸਾਨੀ ਮਸਲਿਆਂ ਦੇ ਨਾਲ ਨਾਲ  ਮਜ਼ਦੂਰਾਂ ਅਤੇ ਪੰਜਾਬ ਦੇ ਹਰ ਵਰਗ ਦੇ ਲੋਕਾਂ ਤੋਂ ਮਹਿੰਗਾਈ ਦੀ ਮਾਰ ਝੱਲ ਰਹੇ ਹਨ, ਸਬੰਧੀ ਆਪਣੀਆਂ ਰਚਨਾਵਾਂ ਰਾਹੀਂ ਆਵਾਜ਼ ਬੁਲੰਦ ਕੀਤੀ ਸੰਸਥਾ ਦੇ ਜਨਰਲ ਸਕਤਰ ਜਸਵਿੰਦਰ ਸਿੰਘ ਸਿੰਦਾ ਨੇ ਰਚਨਾਵਾਂ ਦੇ ਦੌਰ ਦੌਰਾਨ ਕੈਪਟਨ ਪੂਰਨ ਸਿੰਘ ਗਗੜਾ ਨੂੰ ਮੰਚ ਤੇ ਬੁਲਾਇਆ ਜਿਨ੍ਹਾਂ ਨੇ ਕਿਸਾਨ ਆਗੂ ਉੱਗਾ ਕੇ ਸਭ ਦਾ ਭਾਰਦਾ ਪੇਂਟ ਰਚਨਾ ਪੜ੍ਹੀ ਮਾ ਅਵਤਾਰ ਸਿੰਘ ਭੁੱਲਰ ਨੇ ਉਹ ਪਹਾੜਾਂ ਨਾਲ ਮੱਥਾ ਨਾ ਲਾਵੇ ਪਰਬਤਾਂ ਵਰਗੇ ਜਿਸ ਡੇਨ ਨੇ ਹੌਸਲੇ ਚਰਨਜੀਤ ਕੌਰ ਗਗੜਾ ਨੇ ਦਿੱਲੀ ਦਾ ਖੇਡਾਂ ਵੱਲ ਆ ਰਹੇ ਜਿਵੇਂ ਹੋੜ ਬਚਾਉਣ ਨੇ ਸਰਦੂਲ ਸਿੰਘ ਲੱਖਾਂ ਨੇ ਕਿਸਾਨ ਦੀ ਰੂਹ ਜਸਵਿੰਦਰ ਸਿੰਘ ਸਿੰਦਾ ਜਿਸ ਨੇ ਹੱਕ ਤਾਲ ਦੇ ਲਾਗੇ ਅਸੀਂ ਅੱਗੇ ਅਬਦੀ ਰਚਨਾਵਾਂ ਪੜ੍ਹੀਆਂ ਪ੍ਰਸਿੱਧ ਗਾਇਕ ਟੋਚੀ ਤਖਤੂਪੁਰਾ ਨੇ ਗੀਤ ਗਾਇਆ ।ਪਵਨਦੀਪ ਉਧਾਰਾਂ ਨੇ ਉਹ ਖੜ੍ਹੇ ਮਾਸਲੇ ਤੇ ਆਪਣੇ ਵਿਚਾਰ ਭਗਤ ਕੀਤੇ ਮਾ ਮਹਿੰਦਰ ਸਿੰਘ ਸਿੱਧੂ ਨੇ ਵਾਹ ਕਿਸਾਨ ਰੱਬ ਨੇ ਤੇਰੀ ਕੇਸ ਜੂਨ ਬਣਾਈ ਰਾਹੀਂ ਕਿਸਾਨ ਦੀ ਤਰਾਸਦੀ ਪੇਸ਼ ਕੀਤੀ ਸੂਬੇਦਾਰ ਬਚਿੱਤਰ ਸਿੰਘ ਖੁਸ਼ਦਿਲ ਨੇ ਇਕੋ ਅਜੋਕੀ ਰਾਜਨੀਤੀ ਤੇ ਵਿਅੰਗ ਕਰਦਿਆਂ ਕਵਿਤਾ ਸ਼ੇਰ ਸੁਣਾਈ । ਗਾਇਕ ਮਨੀ ਹਠੂਰ ਨੇ ਗੀਤ ਗਾ ਕੇ ਹਾਜ਼ਰੀ ਲਗਵਾਈ ਕਾਂਤਾ ਦੇਵੀ ਨੇ ਵੀ ਕਿਸਾਨੀ  ਮਸਲਿਆਂ ਨੂੰ ਬਿਆਨ ਕਰਦੀ ਆਪਣੀ ਕਵਿਤਾ ਪੜੀ ਬਾਈ ਰਛਪਾਲ ਸਿੰਘ ਚਕਰ ਹਰਦੀਪ ਸਿੰਘ ਜਗਤਾਰ ਕਲਸੀ ਕੁਲਦੀਪ ਲੋਹਟ ਅਤੇ ਰਾਕੇਸ਼ ਦੇਬੇ ਨੇ ਵੀ ਭਖਦੇ ਕਿਸਾਨੀ ਮਸਲਿਆਂ ਸਬੰਧੀ ਆਪਣੇ ਵਡਮੁੱਲੇ ਵਿਚਾਰ ਪੇਸ਼ ਕੀਤੇ ਪ੍ਰਧਾਨ ਦਫਤਰ ਬਲਦੇਵ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨੇ ਕਿਸਾਨ ਬਿੱਲਾਂ ਦਾ ਵਿਰੋਧ ਕਰਦਿਆਂ ਕਿਸਾਨਾਂ ਦੇ ਸੰਘਰਸ਼ ਹਿਮਾਇਤ ਕੀਤੀ ਲੇਖਕ ਜੀ ਐੱਸ ਰੁਪਾਣਾ ਦੀ ਕਾਵਿ ਸੰਗ੍ਰਹਿ ਤੈਨੂੰ ਇੱਕ ਖ਼ਤ ਲਿਖ ਦੇ ਵਾਂਗ ਕਿਸਾਨ ਹਰਦੀਪ ਨੇ ਸੰਸਥਾ ਨੂੰ ਭੇਟ ਕੀਤੀ।

ਧੰਨ-ਧੰਨ ਬਾਬਾ ਨੰਦ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼ੇਰਪੁਰ ਕਲਾਂ ਵਿਖੇ ਸਮਾਗਮ 19 ਅਕਤੂਬਰ ਤੋ 29 ਅਕਤੂਬਰ ਤੱਕ

ਸਿੱਧਵਾਂ ਬੇਟ(ਜਸਮੇਲ ਗਾਲਿਬ)ਇਥੋ ਥੋੜੀ ਦੂਰ ਪਿੰਡ ਸ਼ੇਰਪੁਰ ਕਲਾਂ ਵਿਖੇ ਧੰਨ-ਧੰਨ ਬਾਬਾ ਨੰਦ ਸਿੰਘ ਜੀ ਦਾ ਜਨਮ ਦਿਹਾੜੇ 19 ਅਕਤੂਬਰ ਤੋ ਲੈ ਕੇ 29 ਅਕਤੂਬਰ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।ਉਨ੍ਹਾ ਦ ੇਜਨਮ ਅਸਥਾਨ ਸ਼ੇਰਪੁਰ ਕਲਾਂ ਦੇ ਮੱੁਖ ਸਰਪ੍ਰਸਤ ਬਾਬਾ ਚਰਨ ਸਿੰਘ ਕੰਨੀਆਂ ਵਾਲਿਆਂ ਦੀ ਰਹਿਨੁਮਾਈ ਹੇਠ ਸਮਾਗਮ ਬੜੀ ਸ਼ਰਧਾ ਨਾਲ ਕਰਵਾਏ ਜਾ ਰਹੇ ਹਨ।ਧੰਨ-ਧੰਨ ਬਾਬਾ ਨੰਦ ਸਿੰਘ ਜੀ ਦੇ ਜਨਮ ਅਸਥਾਨ ਤੇ ਜਿਥੇ 19 ਅਕਤੂਬਰ ਨੂੰ ਧੰਨ ਸ੍ਰੀ ਗੁਰੁ ਗੰ੍ਰਥ ਸਾਹਿਬ ਜੀ ਇਲਾਹੀ ਬਾਣੀ ਦੇ ਪ੍ਰਕਾਸ਼ ਹੋਣੇਗੇ।ਜਨਮ ਅਸਥਾਨ ਤੇ ਜਨਮ ਦਿਹਾੜੇ ਦੀ ਖੁਸ਼ੀ ‘ਚ ਲਗਤਾਰ ਪੰਜ ਲੜੀਆਂ ਚ’ 29 ਅਕਤੂਬਰ ਤੱਕ ਚੱਲਣਗੇ ਅਤੇ 29 ਅਕਤੂਬਰ ਨੂੰ ਇਨ੍ਹਾਂ ਦੀ ਸਮਾਪਤੀ ਹੋਵੇਗੀ।28 ਅਕਤੂਬਰ ਦੀ ਰਾਤ ਨੂੰ ਰੈਣ ਸਬਾਈ ਕੀਰਤਨ ਦਰਬਾਰ ਸਜਾਏ ਜਾਣਗੇ ਅਤੇ 1.13 ਵਜੇ ਬਾਬਾ ਜੀ ਜਨਮ ਦਿਨ ਸਮੇਬੈਡ ਪਾਰਟੀਆਂ ਬਾਬਾ ਜੀ ਨੂੰ ਜੀੳ ਆਂਇਆਂ ਆਖਣਗੀਆਂ ਅਤੇ ਆਤਿਸ਼ਬਾਜ਼ੀ ਦਾ ਨਜ਼ਾਰਾ ਦੇਖਣਯੋਗ ਹੋਵੇਗਾ।ਧੰਨ-ਧੰਨ ਬਾਬਾ ਨੰਦ ਸਿੰਘ ਜੀ ਦੇ ਦਿਹਾੜੇ ਨੂੰ ਯਾਦਗਾਰ ਮਨਾਉਣ ਲਈ ਤਿਆਰੀਆਂ ਵੱਡੇ ਪੱਧਰ ਤੇ ਤਕਰੀਬਨ ਮੁਕੰਮਲ ਹੋ ਚੱੁਕੀਆਂ ਹਨ।ਸੰਗਤਾਂ ਦੀ ਸਹੂਲਤ ਲਈ ਹਰ ਤਰ੍ਹਾਂ ਦੇ ਸੁਚੱਜੇ ਪ੍ਰਬੰਧ ਕੀਤੇ ਜਾ ਚੱੁਕੇ ਹਨ।