You are here

ਲੁਧਿਆਣਾ

ਇਕਬਾਲ ਸਿੰਘ ਰਸੂਲਪੁਰ ਦੀ ਰਿਪੋਰਟ

ਜਗਰਾਉਂ 11 ਅਕਤੂਬਰ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਝੋਰੜਾਂ ਦੀ ਅਗਵਾਈ ਦੇ ਵਿੱਚ ਕਿਸਾਨ ਮਜਦੂਰ ਯੂਨੀਅਨ ਨੇ ਗਰੀਬ ਬੱਚਿਆਂ ਦਾ ਵਜ਼ੀਫਾ ਖਾਣ ਵਾਲੇ ਮੰਤਰੀ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਇਸ ਸਬੰਧੀ ਰੋਸ ਮੁਜ਼ਾਹਰਾ ਕਰਦਿਆਂ ਪੁਤਲਾ ਵੀ ਫੂਕਿਆ ।

ਪਰਾਲੀ ਨਾ ਸਾੜਨ ਲਈ ਜ਼ਿਲ੍ਹੇ ਦੀਆਂ 90 ਪ੍ਰਤੀਸ਼ਤ ਗ੍ਰਾਮ ਪੰਚਾਇਤਾਂ ਨੇ ਕੀਤੇ ਮਤੇ ਪਾਸ

941 ਗ੍ਰਾਮ ਪੰਚਾਇਤਾਂ ਵਿੱਚੋਂ 847 ਪੰਚਾਇਤਾਂ ਹਨ ਸ਼ਾਮਲ

ਲੁਧਿਆਣਾ, ਅਕਤੂਬਰ 2020 ( ਮਨਜਿੰਦਰ ਗਿੱਲ )- ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਕੀਤੀ ਅਪੀਲ ਨੂੰ ਸਵੀਕਾਰ ਕਰਦਿਆਂ ਪਿੰਡਾਂ ਵਿੱਚ ਪਰਾਲੀ ਨਾ ਸਾੜਨ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਦੀਆਂ 90 ਪ੍ਰਤੀਸ਼ਤ ਗ੍ਰਾਮ ਪੰਚਾਇਤਾਂ ਵੱਲੋਂ ਮਤੇ ਪਾਸ ਕਰਕੇ ਸੋਹੰ ਖਾਧੀ ਗਈ ਕਿ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਗਾਈ ਜਾਵੇਗੀ।ਜ਼ਿਕਰਯੋਗ ਹੈ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਕੁੱਲ 941 ਗਰਾਮ ਪੰਚਾਇਤਾਂ ਹਨ ਜਿਨ੍ਹਾਂ ਵਿੱਚੋਂ 847 ਨੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਸਹਿਯੋਗ ਕਰਦਿਆਂ ਪਰਾਲੀ ਨਾ ਸਾੜਨ ਸਬੰਧੀ ਮਤੇ ਪਾਸ ਕੀਤੇ ਹਨ। ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਪੰਚਾਇਤਾਂ ਵੱਲੋਂ ਪਰਾਲੀ ਸਾੜਨ ਵਾਲੀ ਵਾਤਾਵਰਨ-ਵਿਰੋਧੀ ਪ੍ਰਥਾ ਨੂੰ ਖ਼ਤਮ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਬਾਕੀ ਰਹਿੰਦੀਆਂ ਪੰਚਾਇਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਲੁਧਿਆਣਾ ਨੂੰ ਪਰਾਲੀ ਨਾ ਸਾੜਨ ਵਾਲਾ ਜ਼ਿਲ੍ਹਾ ਬਣਾਉਣ ਵਿੱਚ ਪ੍ਰਸਾਸ਼ਨ ਦਾ ਸਹਿਯੋਗ ਕਰਨ।ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੀ ਇਸ ਔਖੀ ਘੜੀ ਵਿੱਚ ਪ੍ਰਸ਼ਾਸਨ ਵੱਲੋਂ ਲੋਕ ਹਿੱਤ ਲਈ ਕੋਰੋਨਾ ਵਾਇਰਸ ਨੂੰ ਹਰਾਉਣ ਅਤੇ ਕੀਮਤੀ ਜਾਨਾਂ ਬਚਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਇੱਕ ਵਾਰ ਫੇਰ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਰਾਲੀ ਸਾੜਨ ਤੋਂ ਪਰਹੇਜ਼ ਕਰਨ ਕਿਉਂਕਿ ਇਹ ਜਹਿਰੀਲੀਆਂ ਗੈਸਾਂ ਵਾਤਾਵਰਣ ਨੂੰ ਪ੍ਰਦੂਸ਼ਿਤ ਕਰਨ ਤੋਂ ਇਲਾਵਾ ਚੱਲ ਰਹੀ ਕੋਵਿਡ-19 ਮਹਾਂਮਾਰੀ ਦੀ ਸਥਿਤੀ ਨੂੰ ਹੋਰ ਵਿਗਾੜ ਸਕਦੀਆਂ ਹਨ ਜਿਸ ਨਾਲ ਕੀਮਤੀ ਜਾਨਾਂ ਵੀ ਜਾ ਸਕਦੀਆਂ ਹਨ।ਪੰਚਾਇਤਾਂ ਵੱਲੋਂ ਪਾਸ ਕੀਤੇ ਗਏ ਮਤਿਆਂ ਵਿੱਚ ਇਸ ਗੱਲ 'ਤੇ ਜੋਰ ਦਿੱਤਾ ਗਿਆ ਕਿ ਝੋਨੇ ਦੀ ਨਾੜ ਨੂੰ ਅੱਗ ਲਾਏ ਬਿਨਾਂ ਖੇਤਾਂ ਵਿੱਚ ਵਾਹ ਕੇ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਅਸੀਂ ਬਰਕਰਾਰ ਰੱਖ ਸਕਦੇ ਹਾਂ। ਉਨ੍ਹਾਂ ਅੱਗੇ ਜ਼ਿਕਰ ਕੀਤਾ ਕਿ ਅੱਗ ਲਗਾਉਣ ਨਾਲ ਜਿੱਥੇ ਮਿੱਤਰ ਕੀੜੇ, ਜੀਵ ਜੰਤੂ ਅਤੇ ਸੂਖਮ ਜੀਵ ਅੱਗ ਦੀ ਲਪੇਟ ਵਿੱਚ ਆ ਜਾਂਦੇ ਹਨ ਉੱਥੇ ਜਾਨੀ-ਮਾਲੀ ਨੁਕਸਾਨ ਦਾ ਖਤਰਾ ਅਤੇ ਪ੍ਰਦੂਸ਼ਣ ਵਿੱਚ ਵੀ ਵਾਧਾ ਹੁੰਦਾ ਹੈ।ਇਸ ਮੌਕੇ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ (ਡੀ.ਡੀ.ਪੀ.ਓ.) ਪੀਯੂਸ਼ ਚੰਦਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਆਉਣ ਵਾਲੇ ਕੁਝ ਦਿਨਾਂ ਵਿੱਚ ਸਾਰੀਆਂ ਗ੍ਰਾਮ ਪੰਚਾਇਤਾਂ ਇਸੇ ਤਰ੍ਹਾਂ ਦੇ ਮਤੇ ਪਾਸ ਕਰਕੇ ਲੁਧਿਆਣਾ ਜ਼ਿਲ੍ਹੇ ਨੂੰ ਪਰਾਲੀ ਸਾੜਨ ਤੋਂ ਮੁਕਤ  ਜ਼ਿਲ੍ਹਾ ਬਣਾਉਣ ਵਿੱਚ ਜ਼ਿਲ੍ਹਾ ਪ੍ਰਸਾਸ਼ਨ ਦਾ ਸਹਿਯੋਗ ਕਰਨਗੀਆਂ।ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਪਿੰਡਾਂ ਦੇ ਗੁਰਦੁਆਰਿਆਂ ਰਾਹੀਂ ਮੁਨਿਆਦੀ ਕਰਕੇ ਕਿਸਾਨਾਂ ਨੂੰ ਖੁੱਲੇ ਨੂੰ ਖੇਤਾਂ ਵਿੱਚ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ ਜਾ ਰਹੀ ਹੈ।

ਗੁਰਦੁਆਰਾ ਤਪ ਅਸਥਾਨ ਬਾਬਾ ਮੁਕੰਦ ਸਿੰਘ ਟਾਹਲੀ  ਸਾਹਿਬ ਦੀ ਨਵੀਂ ਇਮਾਰਤ ਬਣਨ ਦੀ ਸੇਵਾ ਸ਼ੁਰੂ 

ਜਗਰਾਉਂ , ਅਕਤੂਬਰ 2020, ( ਮੋਹਿਤ ਗੋਇਲ)-  ਸੰਤ ਬਾਬਾ ਮੁਕੰਦ ਸਿੰਘ ਦੇ ਤੱਪ ਅਸਥਾਨ ਗੁਰਦੁਆਰਾ ਟਾਹਲੀ ਸਾਹਿਬ ਲੰਡੇ ਫਾਟਕ ਜਗਰਾਓਂ ਵਿਖੇ ਪੰਜ ਮੰਜ਼ਿਲੀ ਨਵੀਂ ਇਮਾਰਤ ਬਣਾਉਣ ਦੀ ਕਾਰ ਸੇਵਾ ਸ਼ੁਰੂ ਹੋਈ ਇਸ ਇਮਾਰਤ ਨੂੰ ਬਣਾਉਣ ਦੀ ਸ਼ੁਰੂਆਤ ਇਸ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਹਰਬੰਸ ਸਿੰਘ ਨਾਨਕਸਰ ਵਾਲਿਆਂ ਨੇ ਕਰਵਾਈ ਭਾਈ ਰਣਜੀਤ ਸਿੰਘ ਨੇ ਦੱਸਿਆ ਕਿ ਦੇਸ਼ ਵਿਦੇਸ਼ ਦੀਆਂ ਸੰਗਤਾਂ ਵਲੋਂ  ਇਸ ਅਸਥਾਨ ਨੂੰ ਬਣਾਉਣ ਦੀ ਸੇਵਾ ਬਾਬਾ ਹਰਬੰਸ ਸਿੰਘ ਨਾਨਕਸਰ ਵਾਲਿਆਂ ਨੂੰ ਸੌਂਪੀ ਗਈ ਹੈ ਉਨ੍ਹਾਂ ਕਿਹਾ ਕਿ ਇਸ ਅਸਥਾਨ ਨੂੰ ਬਣਾਉਣ ਵਿੱਚ ਮਾ:ਸੰਤੋਖ ਸਿੰਘ,  ਵਾਹਿਗੁਰੂਪਾਲ ਸਿੰਘ ,ਸਤਨਾਮ ਸਿੰਘ ਵਾਸੀ ਕੈਨੇਡਾ ਦੇ ਪਰਿਵਾਰਾਂ ਦਾ ਵਿਸ਼ੇਸ਼ ਸਹਿਯੋਗ ਹੈ  ਇਸ ਮੌਕੇ ਰਾਜਨ ਸਿੰਘ ਝਾਂਜੀ, ਜਗਦੇਵ ਸਿੰਘ ਗਰੇਵਾਲ, ਸੁਬੇਗ ਸਿੰਘ ਸੇਖਾ, ਸੰਤੋਖ ਸਿੰਘ, ਲਖਵਿੰਦਰ ਸਿੰਘ ਲੱਖਾ ਤੇ ਹਰਮੰਦਰ ਸਿੰਘ  ਆਦਿ ਹਾਜ਼ਰ ਸਨ।

ਬਾਬਾ ਹੀਰਾ ਲਾਲ ਦੀ ਯਾਦ ਚ ਕਰਵਾਇਆ ਗਿਆ ਕਬੱਡੀ ਟੂਰਨਾਮੈਂਟ 

ਨਾਨਕਸਰ/ਜਗਰਾਓਂ,ਅਕਤੂਬਰ 2020 -(ਬਲਬੀਰ ਸਿੰਘ ਬਾਠ )-ਐਨਾ ਰਹੀ ਅਤੇ ਸਮੂਹ ਨਗਰ ਨਿਵਾਸੀ ਤੇ ਨੌਜਵਾਨ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਹੀਰਾ ਲਾਲ ਜੀ ਦੀ ਯਾਦ ਵਿੱਚ ਪਿੰਡ  ਡਾਂਗੀਆਂ ਵਿਖੇ ਕਰਵਾਇਆ ਕਬੱਡੀ ਟੂਰਨਾਮੈਂਟ ਜਿਸ ਵਿੱਚ ਕਬੱਡੀ ਸੱਠ ਕਿਲੋ ਅਤੇ ਕਬੱਡੀ ਓਪਨ ਦੇ ਮੁਕਾਬਲੇ ਕਰਵਾਏ ਗਏ ਪ੍ਰੇਸ਼ਾਨ ਜਾਣਕਾਰੀ ਦਿੰਦਿਆਂ ਪ੍ਰਧਾਨ ਦਾਰਾ ਸਿੰਘ ਡਾਂਗੀਆਂ ਨੇ ਦੱਸਿਆ ਕਿ ਸਮੂਹ ਇਲਾਕਾ ਨਿਵਾਸੀ ਅਤੇ ਇਨ੍ਹਾਂ ਰਾਹੀਂ ਭਰਾਵਾਂ ਦੇ ਸਹਿਯੋਗ ਨਾਲ ਕਬੱਡੀ ਸੱਠ ਕਿਲੋ ਅਤੇ ਓਪਨ ਦੇ ਮੁਕਾਬਲੇ ਮੁਕਾਬਲੇ ਕਰਵਾਏ ਗਏ ਅਤੇ ਸਾਬਕਾ ਕਬੱਡੀ ਖਿਡਾਰੀਆਂ ਦੇ ਵਿਸ਼ੇਸ਼ ਤੌਰ ਤੇ ਸਨਮਾਨ ਕੀਤੇ ਗਏ ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਧੀਆ ਕਬੱਡੀ ਟੂਰਨਾਮੈਂਟ ਕਰਵਾਇਆ ਜਾਵੇਗਾ ਅਤੇ ਕਬੱਡੀ ਖਿਡਾਰੀਆਂ ਨੂੰ ਦਿਲ ਖਿੱਚਵੇਂ ਇਨਾਮਾਂ ਦੀ ਰਾਸ਼ੀ ਦਿੱਤੀ ਜਾਵੇਗੀ ਇਸ ਸਮੇਂ ਉਨ੍ਹਾਂ ਨਾਲ ਜਸਵਿੰਦਰ ਸਿੰਘ ਗੋਪੀ ਸੰਨੀ ਸੋਢੀ ਡਾਕਟਰ ਗੁਰਪ੍ਰੀਤ ਸਿੰਘ ਸੋਨੂੰ ਜਗਪਾਲ ਸਿੰਘ ਜਸਵੀਰ ਸਿੰਘ ਜੱਸੀ ਜਤਿੰਦਰ ਸਿੰਘ ਝੰਡੇ ਅਤੇ ਪਿ੍ਤਪਾਲ ਸਿੰਘ ਤੋਂ ਇਲਾਵਾ ਨੌਜਵਾਨ ਵੀਰ ਹਾਜ਼ਰ ਸਨ

ਵਾਧੂ ਹਥਿਆਰਾਂ ਦਾ ਨਿਪਟਾਰਾ ਕਰਾਉਣ ਲਈ ਨੋਟਿਸ ਜਾਰੀ

ਤੁਰੰਤ ਕਾਰਵਾਈ ਅਮਲ 'ਚ ਲਿਆਉਣ ਦੀ ਹਦਾਇਤ - ਵਧੀਕ ਜ਼ਿਲ੍ਹਾ ਮੈਜਿਸਟ੍ਰੇਟ

ਜਗਰਾਂਓ, ਅਕਤੂਬਰ ( ਮੋਹਿਤ ਗੋਈਲ/ਮਨਜਿੰਦਰ ਗਿੱਲ ) ਡਾ. ਨੀਰੂ ਕਤਿਆਲ ਗੁਪਤਾ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਜਗਰਾਂਉਂ ਨੇ ਤਹਿਸੀਲ ਜਗਰਾਉਂ ਦੇ ਅਧਿਕਾਰ ਅਧੀਨ ਆਉਂਦੇ ਖੇਤਰ ਦੇ ਅਸਲਾ ਧਾਰਕਾਂ ਨੂੰ ਨੋਟਿਸ ਜਾਰੀ ਕਰਦਿਆਂ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਕੋਲ ਅਸਲਾ ਲਾਇਸੰਸ 'ਤੇ ਤਿੰਨ ਹਥਿਆਰ ਦਰਜ ਹਨ ਤਾਂ ਉਹ ਆਪਣੇ 1 (ਇੱਕ) ਹਥਿਆਰ ਦਾ ਨਿਪਟਾਰਾ/ਵੇਚਣ ਸੰਬੰਧੀ ਤੁਰੰਤ ਕਾਰਵਾਈ ਅਮਲ ਵਿੱਚ ਲੈ ਆਉਣ। ਅਜਿਹਾ ਨਾ ਕਰਨ ਦੀ ਸੂਰਤ ਵਿੱਚ ਨਿਯਮਾਂ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਡਾ.ਨੀਰੂ ਕਤਿਆਲ ਗੁਪਤਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਗ੍ਰਹਿ ਅਤੇ ਨਿਆਂ ਵਿਭਾਗ ਵੱਲੋਂ ਭਾਰਤ ਸਰਕਾਰ ਵੱਲੋਂ ਜਾਰੀ ਅਧਿਸੂਚਨਾ ਰਾਹੀਂ ਆਰਮਜ਼ ਐਕਟ (ਸੰਸੋਧਨ 2019) ਦੇ ਹਵਾਲੇ ਵਿੱਚ ਦੱਸਿਆ ਗਿਆ ਹੈ ਕਿ ਹੁਣ ਕੋਈ ਵੀ ਵਿਅਕਤੀ ਆਪਣੇ ਅਸਲਾ ਲਾਇਸੰਸ 'ਤੇ 2 ਦੋ ਵੱਧ ਹਥਿਆਰ ਨਹੀਂ ਰੱਖ ਸਕਦਾ।

ਨਾਜਾਇਜ਼ ਮਾਈਨਿੰਗ ਕਰਵਾ ਰਿਹਾ ਕਾਂਗਰਸੀ ਸਰਪੰਚ ਮੌਕੇ ਤੋਂ ਦਬੋਚਿਆ,,, ਪੁਲਿਸ ਵੇਖ ਸਾਥੀ ਹੋਏ ਫਰਾਰ

ਮੋਗਾ (ਜੱਜ ਮਸੀਤਾਂ): ਮੋਗਾ ਜ਼ਿਲ੍ਹੇ ਦੇ ਪਿੰਡ ਸੋਸਣ ਵਿਖੇ ਨਾਜ਼ਾਇਜ਼ ਮਾਈਨਿੰਗ ਦੇ ਚੱਲਦੇ ਖੱਡੇ ਦਾ ਲੰਘੀ ਰਾਤ ਪੁਲਸ ਨੇ ਪਰਦਾਫਾਸ਼ ਕੀਤਾ ਹੈ। ਪੁਲਸ ਨੇ ਪਰਦਾਫਾਸ਼ ਕਰਦਿਆਂ ਇਸ ਮਾਮਲੇ 'ਚ ਪਿੰਡ ਦੇ ਕਾਂਗਰਸੀ ਸਰਪੰਚ ਗੁਰਵਿੰਦਰ ਸਿੰਘ ਨੂੰ ਟਰੈਕਟਰ ਟਰਾਲੀਆਂ ਸਣੇ ਮੌਕੇ 'ਤੇ ਫੜ੍ਹਿਆ ਹੈ।
ਥਾਣਾ ਸਦਰ ਮੋਗਾ ਦੇ ਮੁਖੀ ਨਿਰਮਲਜੀਤ ਸਿੰਘ ਨੇ ਦੱਸਿਆ ਕਿ ਰਾਤ ਵੇਲੇ ਜਦੋਂ ਪੁਲਸ ਗਸ਼ਤ ਕਰ ਰਹੀ ਸੀ ਤਾਂ ਕਿਸੇ ਮੁਖਬਰ ਨੇ ਇਤਲਾਹ ਦਿੱਤੀ ਕਿ ਪਿੰਡ ਦਾ ਸਰਪੰਚ ਨਾਜਾਇਜ਼ ਮਾਈਨਿੰਗ ਕਰਵਾ ਰਿਹਾ ਹੈ ਤਾਂ ਉਨ੍ਹਾਂ ਜਦੋਂ ਰੇਡ ਕੀਤੀ ਤਾਂ ਸਰਪੰਚ ਗੁਰਵਿੰਦਰ ਸਿੰਘ ਨੂੰ ਮੌਕੇ ਤੋਂ ਫੜ੍ਹ ਲਿਆ ਅਤੇ ਉਸ ਦੇ ਸਾਥੀ ਬਲਕਾਰ ਸਿੰਘ ਚਮਕੌਰ ਸਿੰਘ ਅਤੇ ਗੁਰਮੀਤ ਸਿੰਘ ਮੌਕੇ ਤੋਂ ਭੱਜ ਗਏ ਥਾਣਾ ਮੁਖੀ ਨੇ ਕਿਹਾ ਕਿ ਸਰਪੰਚ ਗੁਰਵਿੰਦਰ ਸਿੰਘ ਨੂੰ ਅੱਜ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਜਾਵੇਗਾ, ਦੂਜੇ ਪਾਸੇ ਸਰਪੰਚ ਗੁਰਵਿੰਦਰ ਸਿੰਘ ਦਾ ਕਹਿਣਾ ਹੈ ਕਿ ਉਹ ਪਿੰਡ ਦੇ ਸਾਂਝੇ ਕੰਮਾਂ ਲਈ ਖੇਤ 'ਚੋਂ ਰੇਤਾਂ ਲਿਆ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਜਾਣ-ਬੁੱਝ ਕੇ ਫਸਾਇਆ ਗਿਆ ਹੈ ਤੇ ਕੋਈ ਵੀ ਨਾਜਾਇਜ਼ ਮਾਈਨਿੰਗ ਨਹੀਂ ਕੀਤੀ ਜਾ ਰਹੀ।

ਕਿਸਾਨ ਕਰਤਿੰਦਰਪਾਲ ਸਿੰਘ ਵੱਲੋਂ ਵਾਤਾਵਰਣ ਸ਼ੁਧੀਕਰਨ ਲਈ ਕੀਤੇ ਯੋਗ ਉਪਰਾਲੇ

ਕਰੋਨਾ ਮਹਾਂਮਾਰੀ ਨੂੰ ਠੱਲ ਪਾਉਣ ਵਿੱਚ ਵੀ ਪਾਇਆ ਯੋਗਦਾਨ

ਲੁਧਿਆਣਾ,  ਅਕਤੂਬਰ ( ਸੱਤਪਾਲ ਸਿੰਘ ਦੇਹੜਕਾਂ/ਮਨਜਿੰਦਰ ਗਿੱਲ ) - ਪਿੰਡ ਸਿੰਘਪੁਰਾ ਜਿਲ੍ਹਾ ਲੁਧਿਆਣਾ ਦੇ ਰਹਿਣ ਵਾਲੇ ਅਗਾਂਹ ਵਧੂ ਕਿਸਾਨ ਕਰਤਿੰਦਰਪਾਲ ਸਿੰਘ ਨੇ ਪਰਾਲੀ ਨੂੰ ਬਿਨਾ ਅੱਗ ਲਗਾਏ ਉੱਨਤ ਖੇਤੀ ਕਰਨ ਵਿੱਚ ਇੱਕ ਮਿਸਾਲ ਪੈਦਾ ਕੀਤੀ ਹੈ।ਕਿਸਾਨ ਕਰਤਿੰਦਰਪਾਲ ਸਿੰਘ ਨੇ ਦੱਸਿਆ ਕਿ ਉਹ ਬਾਰਵੀਂ ਜਮਾਤ ਤੱਕ ਪੜਿਆ ਹੈ ਅਤੇ ਇੱਕ ਛੋਟੇ ਘਰਾਣੇ ਤੋਂ ਉੱਠ ਕੇ ਅੱਠ ਏਕੜ ਦੀ ਖੇਤੀ ਤੋਂ ਸ਼ੁਰੂ ਹੋਕੇ ਅੱਜ 14 ਏਕੜ ਮਾਲਕੀ ਦੀ ਖੇਤੀ ਕਰਦਾ ਹੈ। ੳਸਨੇ ਅੱਗੇ ਦੱਸਿਆ ਕਿ ਬਚਪਨ ਤੋਂ ਹੀ ਆਪਣੇ ਪਿਤਾ ਜੀ ਦੇ ਨਾਲ ਖੇਤੀ ਵਿੱਚ ਹੱਥ ਵਟਾਉਦਾ ਰਿਹਾ ਹੈ ਅਤੇ ਉਨ੍ਹਾਂ ਦੇ ਸਵਰਗਵਾਸ ਤੋਂ ਬਾਅਦ 24 ਸਾਲਾਂ ਤੋਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਤਾਲਮੇਲ, ਕੁਆਲਟੀ ਦੇ ਬੀਜ ਅਤੇ ਖੇਤੀ ਮਸ਼ੀਨਰੀ ਸਬਸਿਡੀ 'ਤੇ ਪ੍ਰਾਪਤ ਕਰਕੇ ਖੇਤੀ ਧੰਦੇ ਅਤੇ ਹੋਰ ਸਹਾਇਕ ਧੰਦੇ ਜਿਵੇ ਡੇਅਰੀ ਫਾਰਮਿੰਗ ਅਤੇ ਸਬਜੀਆਂ ਆਦਿ ਉਗਾ ਕੇ ਚੰਗਾ ਮੁਨਾਫਾ ਕਮਾ ਰਿਹਾ ਹੈ।ਕਰਤਿੰਦਰਪਾਲ ਸਿੰਘ ਨੇ ਗੱਲਬਾਤ ਦੌਰਾਨ ਦੱਸਿਆ ਕਿ ਪਰਾਲੀ ਨੂੰ ਅੱਗ ਨਾ ਲਗਾਕੇ, ਇਸ ਨੂੰ ਮਸ਼ੀਨਾਂ ਰਾਹੀਂ ਖੇਤਾਂ ਵਿੱਚ ਹੀ ਮਿਲਾਕੇ ਮਿੱਟੀ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ ਜਿਸ ਨਾਲ ਖਾਦਾਂ ਦੀ ਖਪਤ ਅਤੇ ਖਰਚਾ ਘਟਦਾ ਹੈ ਅਤੇ ਮੁਨਾਫਾ ਵਧਦਾ ਹੈ। ਉਸਨੇ ਦਸਿਆ ਕਿ ਪਿਛਲੇ ਕੁੱਝ ਸਾਲਾਂ ਦੌਰਾਨ ਡਾ. ਸ਼ੋਰਅਜੀਤ ਸਿੰਘ ਖੇਤੀ ਵਿਸਥਾਰ ਅਫਸਰ ਦੇ ਸੰਪਰਕ ਵਿੱਚ ਆਉਣ ਕਰਕੇ ਡੀ.ਏ.ਪੀ. ਦੀ ਖਪਤ ਝੋਨੇ ਦੀ ਫਸਲ 'ਤੇ ਬਿਲਕੁਲ ਬੰਦ ਕੀਤੀ ਹੈ ਅਤੇੇ ਯੂਰੀਏ ਦੀ ਵਰਤੋਂ ਕਾਫੀ ਘੱਟ ਕੀਤੀ ਹੈ। ਯੂਰੀਆ ਖਾਦ ਦੀ ਵਰਤੋਂ ਘੱਟ ਕਰਨ ਨਾਲ ਕੀੜੇ ਮਕੌੜਿਆਂ ਦਾ ਹਮਲਾ ਵੀ ਘੱਟਦਾ ਹੈ। ਕਿਸਾਨ ਨੇ ਦੱਸਿਆ ਕਿ ਇਸ ਸਾਲ ਝੋਨੇ ਦੀ ਫਸਲ ਤੇ ਕੋਈ ਵੀ ਕੀੜੇਮਾਰ ਜਾਂ ਕੀਟਨਾਸ਼ਕ ਦਵਾਈ ਦੀ ਲੋੜ ਮਹਿਸੂਸ ਨਹੀਂ ਹੋਈ।ਜਿਥੇ ਇਸ ਉੱਦਮੀ ਕਿਸਾਨ ਕਰਤਿੰਦਰਪਾਲ ਸਿੰਘ ਨੇ ਵਾਤਾਵਰਣ ਦੇ ਸ਼ੁਧੀਕਰਨ ਵਿੱਚ ਮੱਦਦ ਕੀਤੀ, ਉਥੇ ਹੀ ਮੌਜੂਦਾ ਸਮੇਂ ਚੱਲ ਰਹੀ ਕਰੋਨਾ ਮਹਾਂਮਾਰੀ ਨੂੰ ਠੱਲ ਪਾਉਣ ਵਿੱਚ ਵੀ ਯੋਗਦਾਨ ਪਾਇਆ ਹੈ। ਕਿਸਾਨ ਵੱਲੋਂ ਖੇਤੀ ਦੇ ਨਾਲ-ਨਾਲ ਸਮਾਜਿਕ ਤੌਰ ਤੇ ਕਮਜ਼ੋਰ ਵਰਗ ਦਾ ਪੱਧਰ ਉੱਚਾ ਚੁੱਕਣ ਵਿੱਚ ਵੀ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ ਅਤੇ ਇਸ ਸਮੇਂ ਡਿਪਾਰਟਮੈਟਲ ਜਿਲਾ ਕਾਂਗਰਸ ਕਮੇਟੀ ਲੁਧਿਆਣਾ(ਦਿਹਾਤੀ) ਦਾ ਚੇਅਰਮੈਨ ਵੀ ਨਿਯੁਕਤ ਹੈ।ਸਫਲ ਕਿਸਾਨ ਪਰਾਲੀ ਨਾ ਸਾੜਨ ਅਤੇ ਘੱਟ ਖਾਦਾਂ ਦੀ ਵਰਤੋਂ ਕਰਨ ਕਰਕੇ ਸੁੱਧ ਵਾਤਾਵਰਨ ਨੂੰ ਬਹੁਤ ਵੱਡੀ ਦੇਣ ਦੇ ਰਿਹਾ ਹੈ। ਇਸ ਦੇ ਨਾਲ-ਨਾਲ ਬਿਨਾ ਸਪਰੇਅ ਕੀਤਿਆਂ ਘਰੇਲੂ ਬਗੀਚੀ ਵਿੱਚ ਸਬਜ਼ੀਆਂ ਦੀ ਕਾਸ਼ਤ ਕਰਦਾ ਹੈ। ਕਿਸਾਨ ਕਰਤਿੰਦਰਪਾਲ ਸਿੰਘ ਨੇ ਆਪਣੇ ਖੇਤਾਂ ਵਿੱਚ ਝੋਨੇ ਦੀ ਸਿੱਧੀ ਬਿਜਾਈ ਰਾਹੀਂ ਲਗਭਗ ਛੇ ਏਕੜ ਦੀ ਖੇਤੀ ਕਰਕੇ ਪਾਣੀ ਦੀ ਬੱਚਤ ਕਰਨ ਵਿੱਚ ਉੱਤਮ ਯੋਗਦਾਨ ਪਾਇਆ ਹੈ। ਇਹ ਕਿਸਾਨ ਆਪਣੇ ਇਲਾਕੇ ਵਿੱਚ ਹੋਰ ਕਿਸਾਨਾਂ ਲਈ ਪ੍ਰੇਰਣਾ ਦੇਣ ਲਈ ਚਾਨਣ ਮੁਨਾਰਾ ਬਣਿਆ ਹੈ ।

ਲੁਧਿਆਣਾ ਦੇ ਸਰਕਾਰੀ ਕਾਲਜ (ਲੜਕੀਆਂ) ਵਿਖੇ ਕੋਵਿਡ-19 ਸਬੰਧੀ ਜਾਗਰੂਕਤਾ ਕੈਂਪ ਆਯੋਜਿਤ

ਲੁਧਿਆਣਾ, ਅਕਤੂਬਰ 2020 ( ਸੱਤਪਾਲ ਸਿੰਘ ਦੇਹਰਕਾਂ/ਮਨਜਿੰਦਰ ਗਿੱਲ) - ਲੁਧਿਆਣਾ ਦੇ ਸਰਕਾਰੀ ਕਾਲਜ (ਲੜਕੀਆ) ਵਿਖੇ ਪੰਜਾਬ ਸਿਹਤ ਵਿਭਾਗ ਦੇ ਡਾਕਟਰਾਂ ਦੀ ਟੀਮ ਵੱਲੋਂ ਕੋਵਿਡ-19 ਦੇ ਚਲਦਿਆਂ ਸੁਰੱਖਿਆ ਵਜੋਂ ਡਾ. ਗੁਰਪ੍ਰੀਤ ਕੌਰ, ਕਾਰਜਕਾਰੀ ਪ੍ਰਿੰਸੀਪਲ ਅਤੇ ਡਾ. ਸੁਖਵਿੰਦਰ ਕੌਰ, ਇੰਚਾਰਜ਼, ਸਟੂਡੈਂਟ ਕਾਉਂਸਲ ਦੀ ਸੁਯੋਗ ਅਗਵਾਈ ਅਧੀਨ ਕੈਂਪ ਲਗਾਇਆ ਗਿਆ।ਇਸ ਕੈਂਪ ਦੌਰਾਨ ਯੂ.ਸੀ.ਐੱਚ.ਸੀ. ਜਵੱਦੀ ਦੇ ਮੈਡੀਕਲ ਅਫਸਰ ਡਾ. ਸੀਮਾ ਕੌਂਸਲ ਵੱਲੋਂ ਕਰੋਨਾ ਵਾਇਰਸ ਤੋਂ ਸਟਾਫ ਨੂੰ ਜਾਗਰੂਕ ਕੀਤਾ ਗਿਆ ਤਾਂ ਜੋ ਰਿਕਵਰੀ ਰੇਟ ਨੂੰ ਵਧਾਇਆ ਜਾ ਸਕੇ ਅਤੇ ਕਰੋਨਾ ਕਰਕੇ ਮੌਤ ਦੀ ਦਰ ਨੂੰ ਘਟਾਇਆ ਜਾ ਸਕੇ। ਉਹਨਾਂ ਕੈਂਪ ਵਿੱਚ ਭਾਗ ਲੈਣ ਵਾਲਿਆਂ ਨੂੰ ਖਾਣ-ਪੀਣ ਅਤੇ ਰੋਗ-ਪ੍ਰਤੀਰੋਗੀ ਸ਼ਕਤੀ ਵਧਾਉਣ ਬਾਰੇ ਵੀ ਜਾਗਰੂਕ ਕੀਤਾ। ਇਸ ਕੈਂਪ ਦੌਰਾਨ ਆਇਰਨ, ਫੋਲਿਕ ਐਸਿਡ ਅਤੇ ਜਿੰਕ ਦੀਆਂ ਗੋਲੀਆਂ ਵੀ ਵੰਡੀਆਂ ਗਈਆਂ।

33 ਸਾਲ ਨੌਜਵਾਨ ਵਿਕਅਤੀ ਨੇ ਪੱਖੇ ਨਾਲ ਫਾਹਾ ਲੈਕੇ ਆਪਣੀ ਜੀਵਨ ਲੀਲਾ ਖਤਮ ਕੀਤੀ

ਸਿੱਧਵਾਂ ਬੇਟ(ਜਸਮੇਲ ਗਾਲਿਬ)ਇਥੋ ਥੋੜੀ ਦੂਰ ਬੀਤੀ ਰਾਤ ਡਿਸਪੋਜਲ ਰੋਡ ਤੇ 33 ਸਾਲ ਨੌਜਵਾਨ ਹਰਪ੍ਰੀਤ ਸਿੰਘ ਦੇ ਵਿਅਕਤੀ ਨੇ ਭੇਦ ਭਰੀ ਹਾਲਤ ਵਿੱਚ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ।ਪ੍ਰਾਪਤ ਜਾਣਕਾਰੀ ਅਨੁਸਾਰ ਜਦੋ ਘਰ ਦਾ ਤਾਲਾ ਖੋਲਿਆ ਤਾਂ ਪੱਖੇ ਨਾਲ ਉਸ ਦੀ ਲਾਸ਼ ਲਟਕਦੀ ਮਿਲੀ।ਥਾਣਾ ਸਿਟੀ ਦੇ ਇੰਚਾਰਜ ਨਿਧਾਨ ਸਿੰਘ ੰੋਕੇ ਤੇ ਪਹੁੰਚੇ।ਲਾਸ਼ ਨੂੰ ਸਿਵਲ ਹਸਪਤਾਲ ਵਿਖੇ ਪੋਸਟਰਮਾਰਟ ਲਈ ਭੇਜ ਦਿੱਤਾ ਗਿਆ।ਜਾਣਕਾਰੀ ਅਨੁਸਾਰ ਮ੍ਰਿਤਕ ਵਿਅਕਤੀ ਦਾ ਵਿਆਹ ਨਹੀ ਹੋਇਆ ਸੀ।ਨਾ ਹੀ ਕੋਈ ਕੰਮ ਕਰਦਾ ਸੀ।ਜਿਸ ਕਰਕੇ ਉਹ ਪ੍ਰਸ਼ਾਨ ਰਹਿੰਦਾ ਸੀ।ਇਸ ਪਰਿਵਾਰ ਦੇ ਮੈਬਰ ਨੇ ਦੱਸਿਆ ਕਿ ਮ੍ਰਿਤਕ ਦੀ ਦਿਮਾਗੀ ਹਾਲਤ ਠੀਕ ਨਹੀ ਸੀ।ਉਹ ਪ੍ਰਸ਼ਾਨ ਰਹਿੰਦਾ ਸੀ ਜਿਸ ਕਰਕੇ ਉਸ ਨੇ ਫਾਹਾਲੈਕੇ ਆਤਮ ਹੱਤਿਆ ਕਰ ਲਈ । ਪੁਲਿਸ ਨੇ ਧਾਰਾ 174 ਤਹਿਤ ਮੁਕੱਦਮਾ ਕਰਕੇ ਕਾਰਵਾਈ ਸੁਰੂ ਕਰ ਦਿੱਤੀ ਗਈ।

ਕਾਂਗਰਸ ਕਿਸਾਨਾਂ ਦੇ ਹੱਕ ‘ਚ ਸੰਘਰਸ਼ ਜਾਰੀ ਰੱਖੇਗੀ: ਜਸਵਿੰਦਰ ਕੌਰ

ਸਿੱਧਵਾਂ ਬੇਟ(ਜਸਮੇਲ ਗਾਲਿਬ)ਕਾਂਗਰਸ਼ ਨੇ ਰਾਹੁਲ ਗਾਂਧੀ ਦੀ ਅਗਵਾਈ ‘ਚ ਟਰੈਕਟਰ ਰੈਲੀ ਕਰਕੇ ਕਿਸਾਨਾਂ ਦੇ ਹੌਸਲੇ ਹੋਰ ਬੁਲੰਦ ਕੀਤੇ ਹਨ ਅਤੇ ਜਦੋ ਕੇਂਦਰ ਸਰਕਾਰ ਕਿਸਾਨ ਵਿਰੋਧੀ ਤਿੰਨ ਕਾਨੂੰਨਾਂ ਨੂੰ ਵਾਪਸ ਨਹੀ ਲੈਦੀ ਕਾਂਗਰਸ ਕਿਸਾਨਾਂ ਦੇ ਹੱਕ ਸੰਘਰਸ ਜਾਰੀ ਰੱਖੇਗੀ।ਇਹ ਪ੍ਰਗਟਾਵਾ ਜ਼ਿਲ੍ਹਾ ਮੋਗਾ ਦੇ ਕਾਂਗਰਸ ਦੀ ਜਰਨਲ ਸੈਕਟਰੀ ਮੈਡਮ ਜਸਵਿੰੰਦਰ ਕੌਰ ਨੇ ਪ੍ਰੈਸ ਨਾਲ ਗੱਲਬਾਤ ਕਰਦਿਆ ਆਖੇ।ਉਨ੍ਹਾਂ ਕਿਹਾ ਕਾਂਗਰਸ ਪਾਰਟੀ ਕਿਸਾਨਾਂ ਨੂੰ ਹੱਕ ਦਿਵਾ ਕੇ ਰਹੇਗੀ ਅਤੇ ਜਦੋ ਤੱਕ ਕਾਲੇ ਕਾਨੂੰਨ ਵਾਪਸ ਨਹੀ ਲਏ ਜਾਂਦੇ ਉਦੋ ਤੱਕ ਕਿਸਾਨਾਂ ਦੇ ਹੱਕ ‘ਚ ਸੰਘਰਸ ਜਾਰੀ ਰਹੇਗਾ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਤੇਜ਼ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇਸ਼ ਭਰ ਵਿਚੋ ਕਿਸਾਨ ਨੂੰ ਖਤਮ ਕਰਨੀ ਚਾਹੁੰਦੀ ਹੈ ਅਤੇ ਕਾਂਗਰਸ ਕਿਸਾਨਾਂ ਦੇ ਹਰ ਸੰਘਰਸ਼ ਵਿਚ ਅੱਗੇ ਹੋ ਕੇ ਹਿੱਸਾ ਲਵੇਗੀ।