You are here

ਲੁਧਿਆਣਾ

ਆਕਸੀਜਨ ਮੁਹਿੰਮ ਦਾ ਅੱਜ ਹਲਕਾ ਜਗਰਾਉਂ ਦੇ ਪਿੰਡਾਂ ਅਤੇ ਸ਼ਹਿਰ ਵਿੱਚ ਡੂਰ ਟੂ ਡੂਰ ਜਾ ਕੇ ਅਮਲੀ ਰੂਪ ‘ਚ ਆਗਾਜ਼ ਕੀਤਾ ਗਿਆ -ਬੀਬੀ ਸਰਬਜੀਤ ਮਾਣੂਕੇ

ਜਗਰਾਉਂ, ਸਤੰਬਰ (ਮੋਹਿਤ ਗੋਇਲ)-ਕੋਰੋਨਾ ਮਹਾਂਮਾਰੀ ‘ਤੇ ਕਾਬੂ ਪਾਉਣ ‘ਚ ਬੁਰੀ ਤਰ੍ਹਾਂ ਫੇਲ੍ਹ ਹੋਈ ਪੰਜਾਬ ਸਰਕਾਰ ਦੇ ਸਹਿਯੋਗ ਅਤੇ ਲੋਕਾਂ ਨੂੰ ਬਚਾਉਣ ਲਈ ਆਮ ਆਦਮੀ ਪਾਰਟੀ (ਆਪ) ਨੇ ਸ਼ੁਰੂ ਕੀਤੀ ਆਕਸੀਜਨ ਮੁਹਿੰਮ ਦਾ ਅੱਜ ਹਲਕਾ ਜਗਰਾਉਂ ਦੇ ਪਿੰਡਾਂ ਅਤੇ ਸ਼ਹਿਰ ਵਿੱਚ  ਡੂਰ ਟੂ ਡੂਰ ਜਾ ਕੇ ਅਮਲੀ ਰੂਪ ‘ਚ ਆਗਾਜ਼ ਕੀਤਾ ਹੈ। ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੀ ਉਪ ਨੇਤਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਦੁਕਾਨ-ਦਰ-ਦੁਕਾਨ ਜਾ ਕੇ ਦੁਕਾਨਦਾਰਾਂ ਅਤੇ ਆਮ ਲੋਕਾਂ ਦੀ ਪੂਰੀ ਸਾਵਧਾਨੀ ਨਾਲ ਆਕਸੀਜਨ ਦੇ ਪੱਧਰ ਦੀ ਜਾਂਚ ਕੀਤੀ ਅਤੇ ਕੋਰੋਨਾ ਤੋਂ ਬਚਾਅ ਲਈ ਆਕਸੀਜਨ ਦੇ ਪੱਧਰ ਦੀ ਅਹਿਮੀਅਤ ਸਮਝਾਈ ਨਾਲ-ਨਾਲ ਕੋਰੋਨਾ ਤੋਂ ਬਚਾਅ ਲਈ ਜਾਗਰੂਕਤਾ ਪੈਦਾ ਕਰਨ ਵਾਲੀ ਸਮੱਗਰੀ ਵੰਡੀ।ਇਸ ਮੌਕੇ ਉਨ੍ਹਾਂ ਨਾਲ ਪੋ੍.ਸੁਖਵਿੰਦਰ ਸਿੰਘ ,ਅਮਨਦੀਪ ਸਿੰਘ ਮੋਹੀ, ਪੱਪੂ ਭੰਡਾਰੀ ਸ਼ਹਿਰੀ ਪ੍ਰਧਾਨ, ਅਮਰਦੀਪ ਸਿੰਘ ਪ੍ਰਧਾਨ ਸ਼ੋਸਲ ਮੀਡੀਆ ,ਕੁਲਵਿੰਦਰ ਸਿੰਘ ਸਹਿਜਲ ,ਡਾ ਨਿਰਮਲ ਭੁੱਲਰ,ਸੰਨੀਬੱਤਰਾ, ਰਮਨ ਅਰੋੜਾ, ਛਿੰਦਰਪਾਲ ਸਿੰਘ ਮੀਨੀਆ,ਮੇਹਰ ਸਿੰਘ ,ਗੁਰਵਿੰਦਰ ਸਿੰਘ ਸੋਢੀਵਾਲ ,ਰਘੂ ਸਿੰਘ ਲੰਮਾ,ਜਸਵਿੰਦਰ ਸਿੰਘ ਲੋਪੋ,ਸੁਖਵਿੰਦਰ ਸਿੰਘ ਆਸੂ,ਲਖਵੀਰ ਸਿੰਘ ਵਰੁਣ ਜਿੰਦਲ ,ਇਕਬਾਲ ਸਿੰਘ ,ਜਗਮੇਲ ਕੌਰ,ਰੁਪਿੰਦਰ ਸਿੰਘ  ਅਤੇ ਹੋਰ ਆਗੂ ਮੌਜੂਦ ਸਨ।

ਜਗਰਾਓਂ ਸਿਵਲ ਹਸਪਤਾਲ ਵਿਖੇ ਖੂਨ ਦਾਨ ਕੈਂਪ 19 ਸਤੰਬਰ

ਜਗਰਾਓਂ, ਸਤੰਬਰ 2020 -(ਮਨਜਿੰਦਰ ਗਿੱਲ) ਓਹਨਾ ਸਭ ਲਈ ਇਕ ਜਰੂਰੀ ਸੂਚਨਾ ਅਤੇ ਬੇਨਤੀ ਖੂਨ ਦਾਨ ਉਤਮ ਦਾਨ ਘਹਾਬਤ ਤੇ ਪਹਿਰਾ ਦੇਈਏ ਅਤੇ ਓਹਨਾ ਲੋੜ ਬੰਧ ਲੋਕਾਂ ਲਈ ਜੋ ਖੂਨ ਨਾ ਮਿਲਣ ਕਾਰਨ ਆਪਣੀ ਜਿੰਦਗੀ ਤੋਂ ਹੱਥ ਧੋਹ ਬੈਠ ਦੇ ਹਨ ਆਪਣੇ ਖੂਨ ਨਾਲ ਉਸ ਜਿੰਦਗੀ ਨੂੰ ਬਚਾਓਣ ਦਾ ਜਤਨ ਕਰੀਏ ਇਸ ਸਭ ਲਈ ਅੱਜ ਗਰੀਨ ਮਿਸ਼ਨ ਪੰਜਾਬ ਟੀਮ ਵਲੋਂ ਜਗਰਾਓਂ ਸਿਵਲ ਹਸਪਤਾਲ ਦੀ ਬਲੱਡ ਬੈਕ ਵਿਖੇ ਖੂਨ ਦਾਨ ਕੈਂਪ ਲਾਇਆ ਜਾ ਰਿਹਾ ਹੈ ਆਓ ਅਤੇ ਆਪਣਾ ਬਣਦਾ ਹਿਸਾ ਪਾਓ ਸਮਾਂ 10 ਵਜੇ ਤੋਂ 2.30 ਤੱਕ । ਹੋਰ ਜਾਣਕਾਰੀ ਲਈ ਪੋਸਟ ਪੜੋ।

ਹਰਸਿਮਰਤ ਕੌਰ ਬਾਦਲ ਦੇ ਅਸਤੀਫੇ ਤੋਂ ਬਾਅਦ ਛਿੜਿਆ ਸਿਆਸੀ ਯੁਧ  ਵਿਧਾਇਕ ਬੀਬੀ ਸਰਬਜੀਤ ਕੌਰ ਨੇ ਇਸ ਨੂੰ ਡਰਾਮਾ ਦੱਸਿਆ

ਜਗਰਾਓ, ਸਤੰਬਰ 2020 -(ਮੋਹਿਤ ਗੋਇਲ )-ਆਮ ਆਦਮੀ ਪਾਰਟੀ ਦੀ ਵਿਧਾਇਕ ਬੀਬੀ ਸਰਬਜੀਤ ਕੌਰ ਮਾਣੂੰਕੇ ਨੇ ਹਰਸਿਮਰਤ ਕੌਰ ਬਾਦਲ ਦੇ ਅਸਤੀਫੇ ਨੂੰ ਇਕ ਡਰਾਮਾ ਕਰਾਰ ਦਿੰਦਿਆਂ ਕਿਹਾ ਕਿ ਇਹ ਸਾਰੇ ਰਾਜਨੀਤਿਕ ਸਟੰਟ ਹਨ। ਜੋ ਕਾਂਗਰਸ ਸਰਕਾਰ ਕਦੇ ਖੇਡਦੀਆਂ ਹਨ ਅਤੇ ਕਈ ਵਾਰ ਅਕਾਲੀ ਭਾਜਪਾ  ਸਰਕਾਰ ਓਹਨਾ ਕਿਹਾ ਕਿ  ਗਠਜੋੜ ਸਰਕਾਰ  ਆਉਣ ਵਾਲੀਆਂ 2022 ਦੀਆਂ ਚੋਣਾਂ ਨੂੰ ਲੈ ਇਹ ਬਹੁਤ ਵੱਡਾ ਡਰਾਮਾ ਹੈ।ਉਨ੍ਹਾਂ ਕਿਹਾ ਕਿ ਇਹ ਅਕਾਲੀ ਸਰਕਾਰ ਹੈ। ਜੋ ਕੁਝ ਦਿਨ ਪਹਿਲਾਂ ਕੇਂਦਰ ਸਰਕਾਰ ਦੇ ਇਸ ਬਿੱਲ ਦਾ ਸਮਰਥਨ ਦਿਖਾ ਰਹੀ ਸੀ।ਇਹ ਬਿੱਲ ਕਿਸਾਨਾਂ ਦੇ ਉਲਟ ਹੈ। ਇਹ 1 ਪੰਨੇ ਦੀ ਅਸਤੀਫੇ ਦੀ ਰਾਜਨੀਤੀ ਚਲ ਰਹੀ ਹੈ.  “ਓਹਨਾ ਦੱਸਿਆ ਕਿ ਇਹ ਜਨਤਾ ਹੈ ਜੋ ਸਵ ਜਾਣਦੀ ਕਿ ਅੰਦਰ ਕੀ ਹੈ ਅਤੇ ਬਾਹਰ ਕੀ ਹੈ”, ਓਹਨਾ ਕਿਹਾ ਕਿ ਅਕਾਲੀ ਦਲ ਨੂੰ ਨਾਟਕ ਬੰਦ ਕਰਨਾ ਚਾਹੀਦਾ ਹੈ। ਅਤੇ ਕਿਸਾਨਾਂ ਦੇ ਹਿੱਤਾਂ ਵੱਲ ਧਿਆਨ ਦੇਣਾ ਚਾਹੀਦਾ ਹੈ। ਓਹਨਾ ਦੱਸਿਆ ਕਿ ਕਿਸਾਨਾਂ ਦੇ ਹਿਤਾਂ ਨਾਲ ਖੇਲਣਾ ਬੰਦ ਕਰੋ ਅਤੇ ਵੋਟਾਂ ਦੀ ਰਾਜਨੀਤੀ ਬੰਦ ਕਰੋ।

ਭਾਜਪਾ ਯੁਵਾ ਮੋਰਚਾ ਵੱਲੋਂ ਖੂਨਦਾਨ ਕੈਂਪ ਲਗਾਇਆ ਗਿਆ

ਜਗਰਾਉਂ- ਸਤੰਬਰ 2020 - (ਮੋਹਿਤ ਗੋਇਲ ) -ਭਾਜਪਾ ਦੇ ਸੂਬਾ ਪ੍ਰਧਾਨ ਸ਼੍ਰੀ ਅਸ਼ਵਨੀ ਸ਼ਰਮਾ ਅਤੇ ਪੰਜਾਬ ਯੁਵਾ ਮੋਰਚਾ ਦੇ ਪ੍ਰਧਾਨ ਸ਼੍ਰੀ ਭਾਨੂ ਪ੍ਰਤਾਪ ਜੀ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੇ ਜਨਮ ਦਿਹਾੜੇ ਨੂੰ ਮਨਾਉਣ ਲਈ ਭਾਜਪਾ ਸੇਵਾ ਮੋਰਚਾ ਜ਼ਿਲ੍ਹਾ ਜਗਰਾਉਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ “ਸੇਵਾ ਹਫ਼ਤਾ”। ਅੱਜ ਜਗਰਾਓ ਜ਼ਿਲ੍ਹਾ ਪ੍ਰਧਾਨ ਅਮਿਤ ਸਿੰਗਲ ਜੀ ਦੀ ਅਗਵਾਈ ਹੇਠ ਖੂਨਦਾਨ-ਕੈਂਪ ਸਥਾਨਕ ਸਿਵਲ ਹਸਪਤਾਲ ਜਗਰਾਓ ਵਿਖੇ ਸਥਾਪਤ ਕੀਤਾ ਗਿਆ ਸੀ. ਇਸ ਕਰੋਨਾ ਵਰਗੀ ਗੰਭੀਰ ਸਥਿਤੀ ਦੇ ਸਮੇਂ, ਨੌਜਵਾਨਾਂ ਨੇ ਅੱਗੇ ਆ ਕੇ ਖੂਨਦਾਨ ਕੀਤਾ, ਜਿਸਨੇ 23 ਯੂਨਿਟ ਖੂਨ ਇਕੱਠਾ ਕੀਤਾ ਸੱਦੇ ਗਏ ਮੈਂਬਰ ਸ੍ਰੀ ਦਵਿੰਦਰ ਸਿੱਧੂ ਵਿਸ਼ੇਸ਼ ਤੌਰ ਤੇ ਹਾਜਰ ਸਨ।ਇਸ ਤੋਂ ਇਲਾਵਾ ਭਾਜਪਾ ਜ਼ਿਲ੍ਹਾ ਜਗਰਾਉਂ ਦੇ ਜਨਰਲ ਸਕੱਤਰ ਸ੍ਰੀ ਪ੍ਰਦੀਪ ਜੈਨ ਅਤੇ ਜਗਰਾਓ ਮੰਡਲ ਜਨਰਲ ਸੱਕਤਰ ਸ੍ਰੀ ਰਾਜੇਸ਼ ਅਗਰਵਾਲ ਅਤੇ ਸ੍ਰੀ ਇੰਦਰਜੀਤ ਸਿੰਘ, ਓ ਬੀ ਸੀ ਮੋਰਚਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਰੁਣ ਮੌਰਿਆ, ਸ੍ਰੀ ਨਵੀਨ ਗੁਪਤਾ, ਸ. ਜਗਦੀਸ਼ ਓਹਰੀ, ਸੋਨੂੰ ਜੈਨ, ਵਿਕਾਸ ਗਰਗ, ਵਿਸ਼ਾਲ ਗਿੱਲ,

ਵਿਆਹ ਤੋਂ ਪਹਿਲਾਂ ਰੰਗ ਚ ਪਿਆ ਭੰਗ"D.J ਬੰਦ ਕਰਨ ਨੂੰ ਲੈਕੇ ਹੋਏ ਵਿਵਾਦ ਚ ਸੰਚਾਲਕ ਦਾ ਕਤਲ

ਮੋਗਾ (ਰਾਣਾ ਸ਼ੇਖਦੌਲਤ ,ਜੱਜ ਮਸੀਤਾਂ):ਮੋਗਾ ਜ਼ਿਲ੍ਹੇ ਦੇ ਪਿੰਡ ਕਾਲੇਕੇ 'ਚ ਬੀਤੀ ਰਾਤ ਡੀ.ਜੇ.ਬੰਦ ਕਰਨ ਨੂੰ ਲੈ ਕੇ ਹੋਏ ਝਗੜੇ 'ਚ ਕੁਝ ਹਥਿਆਰਬੰਦ ਮੁੰਡਿਆਂ ਵਲੋਂ ਡੀ.ਜੇ.ਸੰਚਾਲਕ ਅਵਤਾਰ ਸਿੰਘ (25) ਨਿਵਾਸੀ ਬਾਘਾ ਪੁਰਾਣਾ ਦੀ ਕੁੱਟ-ਮਾਰ ਕਰ ਕੇ ਬੇਰਹਿਮੀ ਨਾਲ ਹੱਤਿਆ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।ਪਿੰਡ ਕਾਲੇਕੇ ਨਿਵਾਸੀ ਰੂਪ ਸਿੰਘ ਦੇ ਘਰ ਵਿਆਹ ਸਮਾਗਮ 'ਚ ਡੀ.ਜੇ.ਚੱਲ ਰਿਹਾ ਸੀ, ਉਕਤ ਡੀ.ਜੇ.ਬਾਘਾਪੁਰਾਣਾ ਨਿਵਾਸੀ ਅਵਤਾਰ ਸਿੰਘ ਵਲੋਂ ਲਗਾਇਆ ਗਿਆ ਸੀ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰਾਤ ਦੇ 9:30 ਵਜੇ ਤੱਕ ਡੀ.ਜੇ.ਚਲਾਉਣ ਦੀ ਆਗਿਆ ਦਿੱਤੀ ਗਈ ਹੈ,ਜਿਸ ਤੇ ਅਵਤਾਰ ਸਿੰਘ ਨੇ ਡੀ.ਜੇ.ਬੰਦ ਕਰ ਦਿੱਤਾ,ਪਰ ਪਿੰਡ ਦੇ ਇਕ ਮੁੰਡੇ ਗਿੰਦੀ ਉਰਫ ਗੰਜਾ ਨੇ ਡੀ.ਜੇ.ਸੰਚਾਲਕ ਅਵਤਾਰ ਸਿੰਘ ਨੂੰ ਡੀ.ਜੇ.ਚਲਾਉਣ ਲਈ ਕਿਹਾ ਡੀ.ਜੇ.ਵਾਲੇ ਦੇ ਮਨ੍ਹਾ ਕਰਨ'ਤੇ ਉਹ ਆਪਣੇ ਨਾਲ ਹਥਿਆਰਬੰਦ ਮੁੰਡਿਆਂ ਦਵਿੰਦਰ ਸਿੰਘ,ਸਿਮਰਜੀਤ ਸਿੰਘ, ਗੁਰਵਿੰਦਰ ਸਿੰਘ,ਅਮਨਦੀਪ ਸਿੰਘ, ਸੁਖਜਿੰਦਰ ਸਿੰਘ ਨੂੰ ਆਪਣੇ ਨਾਲ ਲੈ ਆਇਆ,ਜਿਨ੍ਹਾਂ ਨੇ ਅਵਤਾਰ ਸਿੰਘ ਨੂੰ ਘੇਰ ਲਿਆ ਅਤੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਅਵਤਾਰ ਸਿੰਘ ਨੂੰ ਜ਼ਖ਼ਮੀ ਹਾਲਤ ਵਿਚ ਬੀਤੀ ਦੇਰ ਰਾਤ ਸਿਵਲ ਹਸਪਤਾਲ ਮੋਗਾ ਵਿਚ ਦਾਖ਼ਲ ਕਰਵਾਇਆ ਗਿਆ,ਜਿਸ ਨੇ ਦਮ ਤੋੜ ਦਿੱਤਾ।ਹਮਲਾਵਰ ਲੜਕਿਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਦੋਸ਼ੀਆਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਅਕਾਲੀ ਦਲ ਲਈ ਨੇ ਕਿਸਾਨ ਹਿੱਤ ਲਈ ਹਮੇਸ਼ਾ ਪਹਿਲਾ ਕੀਤੀ:ਸਰਤਾਜ ਗਾਲਿਬ

ਸਿੱਧਵਾਂ ਬੇਟ(ਜਸਮੇਲ ਗਾਲਿਬ)ਸ੍ਰੋਮਣੀ ਅਕਾਲੀ ਦਲ ਦਾ ਪੰਜਾਬ,ਕਿਰਸਾਨੀ ਅਤੇ ਸਿੱਖ ਸਰੋਕਾਰਾ ਲਈ ਸੰਘਰਸ਼ ਅਤੇ ਕੁਰਬਾਨੀਆਂ ਦਾ ਲੰਬਾ ਇਤਿਹਾਸ ਹੈ।ਸ੍ਰੋਮਣੀ ਅਕਾਲੀ ਦਲ ਬੁਨਿਆਦੀ ਤੌਰ ਸਿੱਖ ਅਤੇ ਕਿਸਾਨੀ ਹਿੱਤਾਂ ਦੀ ਪਹਿਰੇਦਾਰ ਸਿਆਸੀ ਜਮਾਤ ਹੈ ਜੋਲੋਕ ਹਿੱਤਾਂ ਲਈ ਸੰਘਰਸ਼ਅਤੇ ਕੁਰਬਾਨ ਿਕਰਨ ਤੋ ਕਦੇ ਪਿੱਛੇ ਨਹੀ ਹਟੀ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਵਰਕਰ ਸਰਤਾਜ ਸਿੰਘ ਗਾਲਿਬ ਰਣ ਸਿੰਘ ਨੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਕੀਤੇ।ਉਨ੍ਹਾਂ ਕਿਹਾ ਕਿ ਕਿਸਾਨ ਵਿਰੋਧੀ ਖੇਤੀ ਆਰਡੀਨੈਸ ਦੇ ਵਿਰੋਧੀ‘ਚ ਕੇਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਕੇਦਰੀ ਮੰਤਰੀ ਮੰਡਲ ਵਿੱਚੌ ਅਸਤੀਫਾ ਦੇਣਾ ਇਹ ਸਾਬਤ ਕਰਦਾ ਹੈ ਕਿ ਆਕਾਲੀ ਦਲ ਕੁਰਸੀ ਨਹੀ ਲੋਕ ਹਿੱਤੇ ਪਿਆਰੇ ਹਨ।ਸਰਤਾਜ ਗਾਲਿਬ ਨੇ ਕਿਹਾ ਕਿ ਹਰਸਿਮਰਤ ਕੋਰ ਬਾਦਲ ਦੇ ਅਸਤੀਫੇ ਨੂੰ ਠੀਕ ਵਕਤ ਉਪਰ ਲਿਆ ਠੀਕ ਫੈਸਲਾ ਕਿਹਾ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇੰਨ੍ਹਾਂ ਆਰੀਨੈਸ਼ਾ ਨੂੰ ਰੱਦ ਕਰਵਾਉਣ ਲਈ ਉਚ ਪਦਵੀਆਂ ਨੂੰ ਵੀ ਠੋਕਰ ਮਾਰ ਦਿੱਤੀ ਗਈ ਹੈ ਜੋ ਲੋਕ ਹਿੱਤਾਂ ਦੀ ਰਾਖੀ ਹੋ ਸਕੇ।

ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਲੁਧਿਆਣਾ ਵੱਲੋਂ ਵੀਡੀਓ ਕਾਨਫਰੰਸਿੰਗ ਜ਼ਰੀਏ ਸਨਅਤਕਾਰਾਂ ਨਾਲ ਕੀਤੀ ਮੀਟਿੰਗ

ਜ਼ਿਲ੍ਹਾ ਪ੍ਰਸ਼ਾਸਨ ਅਤੇ ਇੰਡਸਟਰੀ ਦੇ ਸਹਿਯੋਗ ਨਾਲ ਹਸਪਤਾਲਾਂ ਵਿੱਚ ਆਕਸੀਜਨ ਸਿਲੰਡਰਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ - ਡਿਪਟੀ ਕਮਿਸ਼ਨਰ

ਲੁਧਿਆਣਾ,ਸਤੰਬਰ 2020 ( ਸੱਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )-ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਸ਼ਰਮਾ ਨੇ ਇੱਕ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਸਨਅਤੀ ਨੁਮਾਇੰਦਿਆਂ ਨਾਲ ਉਨ੍ਹਾਂ ਵੱਲੋਂ ਕੋਵਿਡ -19 ਦੇ ਚਲਦਿਆਂ ਇੰਡਸਟਰੀ ਨੂੰ ਚਲਾਉਣ ਲਈ ਪੇਸ਼ ਆ ਰਹੀਆਂ ਮੁਸ਼ਕਲਾਂ ਸਬੰਧੀ ਅਤੇ ਕੋਵਿਡ -19 ਦੇ ਸਬੰਧ ਵਿੱਚ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਬਾਰੇ ਮੀਟਿੰਗ ਕੀਤੀ। ਇਸ ਵੀਡੀਓ ਕਾਨਫਰੰਸ ਵਿੱਚ ਪੁਲਿਸ ਕਮਿਸ਼ਨਰ ਲੁਧਿਆਣਾ ਰਾਕੇਸ਼ ਕੁਮਾਰ ਅਗਰਵਾਲ, ਸਿਵਲ ਸਰਜਨ ਲੁਧਿਆਣਾ ਡਾ. ਰਾਜੇਸ਼ ਕੁਮਾਰ ਬੱਗਾ ਵੀ ਨਾਲ ਸ਼ਾਮਿਲ ਸਨ। ਡਿਪਟੀ ਕਮਿਸ਼ਨਰ ਨੇ ਸਨਅਤਕਾਰਾਂ ਨਾਲ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਕਿਸੇ ਵੀ ਦੇਸ਼ ਦੀ ਤਰੱਕੀ ਉਸ ਦੀ ਇੰਡਸਟਰੀ 'ਤੇ ਨਿਰਭਰ ਕਰਦੀ ਹੈ ਜਿਸ ਕਰਕੇ ਇੰਡਸਟਰੀ ਨੂੰ ਚਾਲੂ ਰੱਖਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਕੋਵਿਡ ਦੀ ਮਹਾਂਮਾਰੀ ਦੌਰਾਨ ਲੁਧਿਆਣਾ ਸ਼ਹਿਰ ਹੀ ਨਹੀਂ ਬਲਕਿ ਪੂਰੇ ਪੰਜਾਬ ਵਿੱਚ ਇੰਡਸਟਰੀ ਨੇ ਪੰਜਾਬ ਸਰਕਾਰ ਦਾ ਸਾਥ ਦਿੱਤਾ ਜਿੱਥੇ ਵੀ ਕਿਸੇ ਕਿਸਮ ਦੀ ਲੋੜ ਮਹਿਸੂਸ ਕੀਤੀ ਗਈ ਉਹ ਇੰਡਸਟਰੀ ਦੁਆਰਾ ਪੂਰੀ ਕੀਤੀ ਗਈ ਚਾਹੇ ਉਹ ਮਾਸਕ/ਸੈਨੀਟਾਈਜ਼ਰ/ਪੀ.ਪੀ.ਕਿੱਟਾਂ ਆਦਿ  ਬਣਾਉਣ ਦਾ ਕੰਮ ਹੋਵੇ ਜਾਂ ਫਿਰ ਲੋਕਾਂ ਤੱਕ ਵਸਤੂਆਂ ਪਹੁੰਚਾਉਣ ਦਾ ਪੂਰੇ ਉਤਸ਼ਾਹ ਨਾਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਲੋੜ ਹੈ ਕੋਵਿਡ-19 ਦੀ ਮਹਾਂਮਾਰੀ ਤੋਂ ਬਚਣ ਲਈ ਸਾਰਿਆਂ ਨੂੰ ਇਸ ਕਰੋਨਾ ਬਿਮਾਰੀ ਤੋਂ ਜਾਗਰੂਕ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਇੰਡਸਟਰੀ ਦੇ ਨੁਮਾਇੰਦਿਆਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਕੋਰੋਨਾ ਬਿਮਾਰੀ ਕਾਰਨ ਪਾਜੀਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ ਵਧਣ ਨਾਲ ਹਸਪਤਾਲਾਂ ਵਿੱਚ ਆਕਸੀਜਨ ਸਿਲੰਡਰ ਦੀ ਖਪਤ ਵੱਧ ਗਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਇੰਡਸਟਰੀ ਦੇ ਸਹਿਯੋਗ ਨਾਲ ਹਸਪਤਾਲਾਂ ਵਿੱਚ ਆਕਸੀਜਨ ਸਿਲੰਡਰਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਇੰਡਸਟਰੀ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਜਿਹੜੀ ਆਕਸੀਜਨ ਇੰਡਸਟਰੀ ਵਿੱਚ ਵਰਤੋਂ ਹੁੰਦੀ ਹੈ ਉਹ ਆਕਸੀਜਨ ਹਸਪਤਾਲ ਵਿੱਚ ਮਰੀਜ਼ਾਂ ਲਈ ਲੋੜੀਂਦੀ ਹੈ। ਉਨ੍ਹਾਂ ਕਿਹਾ ਕਿ ਹਸਪਤਾਲ ਵਿੱਚ ਕੋਵਿਡ ਦੇ ਮਰੀਜ਼ਾਂ ਨੂੰ ਆਕਸੀਜਨ ਦੇਣ ਦੀ ਬਹੁਤ ਲੋੜ ਹੁੰਦੀ ਹੈ ਇਸ ਲਈ ਆਕਸੀਜਨ ਸਿਲੰਡਰ ਦੀ ਹਸਪਤਾਲ ਵਿੱਚ ਪਹੁੰਚਣ ਨੂੰ ਪਹਿਲ ਦਿੱਤੀ ਜਾਵੇ। ਉਨ੍ਹਾਂ ਲੁਧਿਆਣਾ ਦੇ ਸਨਅਤਕਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਨਅਤਕਾਰਾਂ ਨੇ ਹਰ ਵੇਲੇ ਕੋਵਿਡ-19 ਦੌਰਾਨ ਆਉਣ ਵਾਲੀਆਂ ਮੁਸ਼ਕਿਲਾਂ ਸਮੇਂ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਦਿੱਤਾ। ਪੁਲਿਸ ਕਮਿਸ਼ਨਰ ਰਾਕੇਸ਼ ਕੁਮਾਰ ਅਗਰਵਾਲ ਨੇ ਵੀਡੀਓ ਕਾਨਫਰੰਸ ਰਾਹੀਂ ਸਨਅਤਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਸਨਅਤਕਾਰਾਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦਾ ਭਰਪੂਰ ਸਹਿਯੋਗ ਕੀਤਾ ਜਾ ਰਿਹਾ ਹੈ। ਉਨ੍ਹਾਂ ਸਨਅਤਕਾਰਾਂ ਨੂੰ ਇਹ ਵੀ ਅਪੀਲ ਕੀਤੀ ਕਿ  ਤੁਹਾਡੇ ਅਧੀਨ ਤੁਹਾਡੀ ਇੰਡਸਟਰੀ ਵਿੱਚ ਕੰਮ ਕਰਨ ਵਾਲੇ ਮੁਲਾਜ਼ਮਾਂ ਦਾ ਕੋਵਿਡ ਟੈਸਟ ਜ਼ਰੂਰ ਸਮੇਂ-ਸਮੇਂ 'ਤੇ ਕਰਵਾਇਆ ਜਾਵੇ ਤਾਂ ਜੋ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ਮਿਸ਼ਨ ਫਤਿਹ ਨੂੰ ਕਾਮਯਾਬ ਕੀਤਾ ਜਾ ਸਕੇ। ਪੁਲਿਸ ਕਮਿਸ਼ਨਰ ਨੇ ਇਸ ਗੱਲ ਦੀ ਖੁਸ਼ੀ ਪ੍ਰਗਟਾਈ ਕਿ ਲੋਕਾਂ ਦਾ ਕੋਵਿਡ-19 ਦੇ ਟੈਸਟ ਕਰਵਾਉਣ ਸਬੰਧੀ  ਦ੍ਰਿਸ਼ਟੀਕੋਣ ਬਦਲਿਆ ਹੈ, ਹੁਣ ਪਹਿਲਾਂ ਨਾਲੋਂ ਵੱਧ ਲੋਕਾਂ ਵੱਲੋਂ ਕੋਵਿਡ-19 ਦੇ ਟੈਸਟ ਕਰਵਾਏ ਜਾ ਰਹੇ ਹਨ। ਇਸ ਮੀਟਿੰਗ ਦੌਰਾਨ ਸਨਅਤਕਾਰਾਂ ਵੱਲੋਂ ਵੀ ਕੋਵਿਡ-19 ਦੀ ਮਹਾਂਮਾਰੀ ਨਾਲ ਨਜਿੱਠਣ ਲਈ ਭਵਿੱਖ ਵਿੱਚ ਵੀ ਜ਼ਿਲ੍ਹਾ ਪ੍ਰਸ਼ਾਸ਼ਨ ਲੁਧਿਆਣਾ ਦਾ ਭਰਪੂਰ ਸਹਿਯੋਗ ਕਰਨ ਦਾ ਭਰੋਸਾ ਦਿੱਤਾ ਗਿਆ  ਤਾਂ ਜੋ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ''ਮਿਸ਼ਨ ਫਤਿਹ'' ਨੂੰ ਕਾਮਯਾਬ ਕਰਕੇ ਕਰੋਨਾ ਦੀ ਮਹਾਂਮਾਰੀ 'ਤੇ ਫਤਿਹ ਹਾਸਿਲ ਕੀਤੀ ਜਾ ਸਕੇ।

ਖੇਤੀ ਆਰਡੀਨੈਂਸਾਂ ਵਿਰੁੱਧ ਕਿਸਾਨਾਂ ਨਾਲ ਚੱਟਾਨ ਵਾਂਗ ਖੜ੍ਹੇ ਹਾਂ - ਸੁਨੀਲ ਜਾਖੜ

ਜੇਕਰ ਅਕਾਲੀ ਦਲ 'ਚ ਥੋੜਾ ਜਿਹਾ ਵੀ ਸਵੈ-ਮਾਣ ਹੁੰਦਾ ਤਾਂ ਤੁਰੰਤ ਭਾਜਪਾ ਨਾਲ  ਗੱਠਜੋੜ ਤੋੜ ਦਿੰਦੇ - ਜਾਖੜ

ਮੁੱਖ ਮੰਤਰੀ ਵੱਲੋਂ ਭਾਰਤ ਭੂਸ਼ਣ ਆਸ਼ੂ ਦੇ ਕੋਵੀਡ -19 ਮਹਾਂਮਾਰੀ ਦੌਰਾਨ ਕਣਕ ਦੀ ਫਸਲ ਨੂੰ ਸੁਚਾਰੂ ਢੰਗ ਨਾਲ ਚੁੱਕਣ ਅਤੇ ਖਰੀਦਣ ਲਈ ਕੀਤੇ ਗਏ ਯਤਨਾਂ ਦੀ ਕੀਤੀ ਸ਼ਲਾਘਾ

ਲੁਧਿਆਣਾ, ਸਤੰਬਰ 2020  ( ਸੱਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀ.ਪੀ.ਸੀ.ਸੀ.) ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਅੱਜ ਸਾਡੇ ਦੇਸ਼ ਦਾ ਕਿਸਾਨ ਚਿੰਤਤ ਹੈ, ਖੇਤੀ ਸੈਕਟਰ 'ਤੇ ਕਾਲੇ ਬੱਦਲ ਛਾਏ ਹੋਏ ਹਨ ਅਤੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਬਿਨਾਂ ਭਰੋਸੇ 'ਚ ਲਏ ਜੋ ਕਾਲਾ ਕਾਨੂੰਨ ਲੈ ਕੇ ਆ ਰਹੇ ਹਨ ਉਸ ਨਾਲ ਕਿਸਾਨ ਕਿਸਾਨੀ ਦੋਵਾਂ ਦਾ ਵਜੂਦ ਖ਼ਤਮ ਹੋ ਜਾਵੇਗ।ਜਾਖੜ ਵੱਲੋਂ ਇਹ ਪ੍ਰਗਟਾਵਾ ਸਥਾਨਕ ਬਚਤ ਭਵਨ ਵਿਖੇ ਵਰਚੁਅਲ ਕਿਸਾਨ ਮੇਲੇ ਦੇ ਉਦਘਾਟਨ ਦੌਰਾਨ ਕੀਤਾ। ਜਾਖੜ ਵੱਲੋ ਬਚਤ ਭਵਨ ਵਿਖੇ ਮੇਲੇ ਦੀ ਸ਼ੁਰੂਆਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮਿਲ ਕੇ ਵੀਡੀਓ ਕਾਨਫਰੰਸ ਰਾਹੀਂ ਕੀਤੀ। ਇਸ ਮੌਕੇ ਉਨ੍ਹਾਂ ਨਾਲ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ, ਮੁੱਖ ਮੰਤਰੀ ਦੇ ਸਿਆਸੀ ਸਕੱਤਰ ਸੰਦੀਪ ਸਿੰਘ ਸੰਧੂ, ਹਲਕਾ ਗਿੱਲ ਵਿਧਾਇਕ ਕੁਲਦੀਪ ਸਿੰਘ ਵੈਦ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਯਾਦਵਿੰਦਰ ਸਿੰਘ ਜੰਡਿਆਲੀ, ਮੇਅਰ ਬਲਕਾਰ ਸਿੰਘ ਸੰਧੂ ਅਤੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੀ ਹਾਜ਼ਰ ਸਨ।ਜਾਖੜ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਜਦੋਂ ਤੱਕ ਕਿਸਾਨਾਂ ਦੀ ਵਿੱਤੀ ਸੁਰੱਖਿਆ ਨਹੀਂ ਹੁੰਦੀ ਉਦੋਂ ਤੱਕ ਕੋਈ ਭੋਜਨ ਜਾਂ ਪੌਸ਼ਟਿਕ ਸੁਰੱਖਿਆ ਨਹੀਂ ਹੋ ਸਕਦੀ, ਜਿਸ ਨੂੰ ਕੇਂਦਰ ਸਰਕਾਰ ਇਨ੍ਹਾਂ ਨਵੇਂ ਕਾਲੇ ਕਾਨੂੰਨਾਂ ਰਾਹੀਂ ਖਤਮ ਕਰਨ ਦੀ ਕੋਸ਼ਿਸ ਕਰ ਰਹੀ ਹੈ।ਉਨ੍ਹਾਂ ਹਰਸਿਮਰਤ ਕੌਰ ਬਾਦਲ 'ਤੇ ਵਰ੍ਹਦੇ ਹੋਏ ਕਿਹਾ ਕਿ ਕੇਂਦਰੀ ਆਰਡਰਨੈਂਸਾਂ ਦੇ ਵਿਰੋਧ ਵਿਚ ਕੇਂਦਰੀ ਮੰਤਰੀ ਮੰਡਲ ਦਾ ਅਹੁਦਾ ਛੱਡਣਾ ਤੇ ਕਿਸਾਨਾਂ ਨਾਲ ਝੂਠੀ ਹਮਦਰਦੀ ਦਿਖਾਉਣਾ ਉਸ ਦੀ ਮਜਬੂਰੀ ਹੈ। ਉਨ੍ਹਾਂ ਕਿਹਾ ਜੇਕਰ ਸ਼੍ਰੋਮਣੀ ਅਕਾਲੀ ਦਲ 'ਚ ਥੋੜਾ ਜਿਹਾ ਵੀ ਸਵੈ-ਮਾਣ ਹੁੰਦਾ ਤਾਂ ਉਹ ਸਾਡੇ ਤਬਾਹ ਹੋ ਰਹੇ ਕਿਸਾਨ ਭਰਾਵਾਂ ਲਈ ਭਾਜਪਾ ਨਾਲ ਗਠਜੋੜ ਤੋੜ ਦਿੰਦੇ।

ਉਨ੍ਹਾਂ ਕਿਹਾ ਕਿ ਜੇ ਹਰਸਿਮਰਤ ਕੌਰ ਬਾਦਲ ਅਤੇਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਿਸਾਨਾਂ ਨਾਲ ਖੜ੍ਹੇ ਹੁੰਦੇ ਅਤੇ ਉਨ੍ਹਾਂ ਦੀ ਸਹਿਯੋਗੀ ਪਾਰਟੀ ਨਾਲ ਪਹਿਲੀ ਮੁਲਾਕਾਤ ਦੌਰਾਨ ਹੀ ਦਬਾਅ ਬਣਾਇਆ ਹੁੰਦਾ ਤਾਂ ਮੌਜੂਦਾ ਸਥਿਤੀ ਪੈਦਾ ਹੀ ਨਹੀਂ ਹੋਣੀ ਸੀ। ਉਨ੍ਹਾਂ ਕਿਹਾ ਕਿ ਅਸਲ ਵਿੱਚ ਸੁਖਬੀਰ ਪਹਿਲਾਂ ਹੀ ਇਸ ਕਾਲੇ ਕਾਨੂੰਨ ਦੀ ਵਕਾਲਤ ਕਰ ਰਹੇ ਸਨ ਅਤੇ ਕਿਸਾਨਾਂ ਨੂੰ ਬੇਵਕੂਫ ਬਣਾਉਣ ਦੀ ਕੋਸ਼ਿਸ਼ ਕਰ ਰਹੇ ਸਨ।

ਰਾਸ਼ਟਰਪਤੀ ਵੱਲੋਂ ਹਰਸਿਮਰਤ ਬਾਦਲ ਦੇ ਅਸਤੀਫ਼ੇ ਦੀ ਪ੍ਰਵਾਨਗੀ 'ਤੇ ਵਿਅੰਗ ਕੱਸਦੇ ਹੋਏ ਜਾਖੜ ਨੇ ਕਿਹਾ ਕਿ ਉਹ ਆਸ ਕਰ ਰਹੇ ਸਨ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਿਸਟਾਚਾਰ ਦੇ ਨਾਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਜੋ ਨੈਸ਼ਨਲ ਡੈਮੋਕਰੇਟਿਕ ਗੱਠਜੋੜ (ਐਨ.ਡੀ.ਏ.) ਦੇ ਸੰਸਥਾਪਕ ਮੈਂਬਰ ਵੀ ਹਨ, ਨੂੰ ਅਸਤੀਫ਼ੇ 'ਤੇ ਮੁੜ ਵਿਚਾਰ ਕਰਨ ਲਈ ਕਹਿਣਗੇ ਪਰ ਪ੍ਰਧਾਨ ਮੰਤਰੀ ਵੱਲ਼ੋ ਤੁਰੰਤ ਅਸਤੀਫਾ ਸਵਿਕਾਰ ਕਰਨਾ ਹੈਰਾਨੀ ਵਾਲੀ ਗੱਲ ਹੈ।ਉਨ੍ਹਾ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਸਮੁੱਚੀ ਕਾਂਗਰਸ ਪਾਰਟੀ ਇਸ ਕਾਲੇ ਕਾਨੂੰਨ ਦੇ ਖਿਲਾਫ ਚੱਟਾਨ ਵਾਂਗ ਉਨ੍ਹਾਂ ਦੇ ਨਾਲ ਖੜੀ ਹੈ ਅਤੇ ਇਹ ਸਵਾਲ ਸਾਰੇ ਦੇਸ਼ ਦੀ ਕਿਸਾਨੀ ਭਾਈਚਾਰੇ ਦੀ ਸੁਰੱਖਿਆ ਦਾ ਹੈ ਤੇ ਕਾਂਗਰਸ ਕਿਸਾਨੀ ਅਧਿਕਾਰਾਂ ਵਾਸਤੇ ਲੜਨ ਲਈ ਅੱਡੀ ਚੋਟੀ ਦਾ ਜੋਰ ਲਗਾਵੇਗੀ।

ਵੀਡੀਓ ਕਾਨਫਰੰਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸੰਬੋਧਨ ਵਿੱਚ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕੋਵੀਡ-19 ਮਹਾਂਮਾਰੀ ਦੇ ਦੌਰਾਨ ਕਣਕ ਦੀ ਫਸਲ ਨੂੰ ਨਿਰਵਿਘਨ ਅਤੇ ਸਫਲਤਾਪੂਰਵਕ ਚੁੱਕਣ ਅਤੇ ਖਰੀਦਣ ਲਈ ਕੀਤੇ ਗਏ ਯਤਨਾਂ ਲਈ ਵਧਾਈ ਦਿੱਤੀ ਅਤੇ ਸ਼ਲਾਘਾ ਵੀ ਕੀਤੀ। ਉਨ੍ਹਾਂ ਕਿਹਾ ਕਿ ਹੁਣ ਝੋਨੇ ਦੀ ਖਰੀਦ ਲਈ ਇਕ ਹੋਰ ਚੁਣੌਤੀ ਦੀ ਤਿਆਰੀ ਕਰੋ ਅਤੇ ਇਹ ਸੁਨਿਸ਼ਚਿਤ ਕਰੋ ਕਿ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿਚ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ।ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਮਨ ਬਾਲਾਸੁਬਰਾਮਨੀਅਮ, ਸੀਨੀਅਰ ਕਾਂਗਰਸੀ ਆਗੂ ਅਸ਼ਵਨੀ ਕੁਮਾਰ ਸ਼ਰਮਾ, ਪੰਜਾਬ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ (ਪੀ.ਐਸ.ਆਈ.ਡੀ.ਸੀ.) ਦੇ ਚੇਅਰਮੈਨ ਸ੍ਰੀ ਕ੍ਰਿਸ਼ਨ ਕੁਮਾਰ ਬਾਵਾ ਅਤੇ ਵਧੀਕ ਡਿਪਟੀ ਕਮਿਸ਼ਨਰ (ਜਗਰਾਉਂ) ਸ੍ਰੀਮਤੀ ਨੀਰੂ ਕਤਿਆਲ ਗੁਪਤਾ ਸਮੇਤ ਹੋਰ ਪ੍ਰਮੁੱਖ ਸਖਸ਼ੀਅਤਾਂ ਹਾਜ਼ਰ ਸਨ।

ਜ਼ਿਲ੍ਹਾ ਲੁਧਿਆਣਾ ਵਿੱਚ ਅੱਜ 5521 ਸੈਂਪਲ ਲਏ

ਮਰੀਜ਼ਾਂ ਦੇ ਠੀਕ ਹੋਣ ਦੀ ਦਰ 84.19× ਹੋਈ

ਲੁਧਿਆਣਾ, ਸਤੰਬਰ 2020  ( ਸੱਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ ) - ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਵਿੱਚ ਇੱਕ ਦਿਨ ਵਿੱਚ ਸ਼ੱਕੀ ਮਰੀਜ਼ਾਂ ਦੇ 5521 ਸੈਂਪਲ ਲਏ ਗਏ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਇਸ ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਦਰ ਵਿੱਚ ਵੀ ਵਾਧਾ ਦਰਜ ਕੀਤਾ ਹੈ, ਜੌ ਕਿ ਇਕ ਸ਼ੁਭ ਸੰਕੇਤ ਹੈ।ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਸ.ਡੀ.ਐੱਮਜ਼. ਦੀ ਦੇਖਰੇਖ ਵਿੱਚ ਸਿਹਤ ਵਿਭਾਗ ਦੇ ਸਮੂਹ ਡਾਕਟਰਾਂ, ਕਮਿਊਨਿਟੀ ਹੈਲਥ ਅਫ਼ਸਰਾਂ ਅਤੇ ਹੋਰ ਪੈਰਾ ਮੈਡੀਕਲ ਸਟਾਫ ਵੱਲੋਂ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਕੀਤੇ ਜਾ ਰਹੇ ਦਿਨ ਰਾਤ ਯਤਨਾਂ ਤਹਿਤ ਰੋਜ਼ਾਨਾ ਵੱਧ ਤੋਂ ਵੱਧ ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਜਾ ਰਹੇ ਹਨ। ਜਿਸ ਤਹਿਤ ਅੱਜ ਵੀ 5521 ਸੈਂਪਲ ਲਏ ਗਏ। ਉਹਨਾਂ ਸਮੂਹ ਐੱਸ.ਡੀ.ਐੱਮਜ਼ ਅਤੇ ਸਿਹਤ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ।ਉਨ੍ਹਾਂ ਕਿਹਾ ਕਿ ਵਸਨੀਕਾਂ ਨੂੰ ਘਬਰਾਉਣਾ ਨਹੀਂ ਚਾਹੀਦਾ ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵਸਨੀਕਾਂ ਦੀ ਸੁਰੱਖਿਆ ਲਈ 24 ਘੰਟੇ 7 ਦਿਨ ਕੰਮ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ 'ਮਿਸ਼ਨ ਫਤਹਿ' ਤਹਿਤ ਜ਼ਿਲ੍ਹਾ ਲੁਧਿਆਣਾ ਵਿੱਚ ਕੋਵਿਡ-19 ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 15704 ਮਰੀਜ਼ਾਂ ਵਿਚੋਂ 84.19× (13221 ਕੋਵਿਡ ਪੋਜ਼ਟਿਵ ਮਰੀਜ਼) ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਜਦਕਿ ਕਈ ਹੋਰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। ਉਨ੍ਹਾਂ ਵਸਨੀਕਾਂ ਨੂੰ ਬਿਲਕੁਲ ਵੀ ਨਾ ਘਬਰਾਉਣ ਦੀ ਅਪੀਲ ਕੀਤੀ ਕਿਉਂਕਿ ਕੋਵਿਡ ਪੂਰੀ ਤਰ੍ਹਾਂ ਨਾਲ ਠੀਕ ਹੋਣ ਵਾਲੀ ਬਿਮਾਰੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਤੁਰੰਤ ਆਪਣੇ ਆਪ ਨੂੰ ਕੋਵਿਡ ਦਾ ਟੈਸਟ ਕਰਵਾਉਣਾ ਚਾਹੀਦਾ ਹੈ ਜਦੋਂ ਵੀ ਉਹ ਮਹਿਸੂਸ ਕਰਦੇ ਹਨ ਕਿ ਕੋਈ ਕੋਵਿਡ ਵਰਗੇ ਲੱਛਣ ਹੋਣ। ਉਨ੍ਹਾਂ ਕਿਹਾ ਕਿ ਲੱਛਣਾਂ ਦੇ ਪਤਾ ਲੱਗਣ ਅਤੇ ਜਾਂਚ ਵਿਚਕਾਰ ਵਾਲਾ ਸਮਾਂ ਬਹੁਤ ਮਹੱਤਵਪੂਰਨ ਹੁੰਦਾ ਹੈ, ਪਰ ਜਦੋਂ ਲੋਕ ਲੱਛਣ ਹੋਣ ਦੇ ਬਾਵਜੂਦ ਆਪਣੇ ਆਪ ਦਾ ਟੈਸਟ ਨਹੀਂ ਕਰਵਾਉਂਦੇ ਤਾਂ ਕਈ ਵਾਰ ਉਨ੍ਹਾਂ ਦੀ ਸਿਹਤ ਖਰਾਬ ਹੋ ਜਾਂਦੀ ਹੈ, ਜਿਸ ਨਾਲ ਮੰਦਭਾਗੀਆਂ ਘਟਨਾਵਾਂ ਹੁੰਦੀਆਂ ਹਨ।ਉਨ੍ਹਾਂ ਕਿਹਾ ਕਿ ਵਸਨੀਕਾਂ ਦੀ ਭਲਾਈ ਲਈ ਸ਼ਹਿਰ ਵਿੱਚ ਕਈ ਟੈਸਟਿੰਗ ਸੈਂਟਰ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਕੇਂਦਰਾਂ ਵਿੱਚ ਕੋਵਿਡ ਟੈਸਟ ਬਿਲਕੁਲ ਮੁਫਤ ਕੀਤੇ ਜਾਂਦੇ ਹਨ ਜੇਕਰ ਕਿਸੇ ਨੂੰ ਕੋਰੋਨਾ ਸਬੰਧੀ ਕੋਈ ਲੱਛਣ ਲੱਗਦੇ ਹਨ ਤਾਂ ਬਿਨ੍ਹਾਂ ਦੇਰੀ ਕੀਤੇ ਨੇੜਲੇ ਟੈਸਟ ਕੇਂਦਰ ਜਾ ਕੇ ਤੁਰੰਤ ਜਾਂਚ ਕਰਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਸਨੀਕਾਂ ਦੀ ਭਲਾਈ ਲਈ ਰੋਜ਼ਾਨਾ ਲਏ ਗਏ ਨਮੂਨਿਆਂ ਦੀ ਗਿਣਤੀ ਵਿੱਚ ਹੋਰ ਵਾਧਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋ ਵੀ ਕੋਈ ਵਿਅਕਤੀ ਦੇ ਕੋਵਿਡ-19 ਦੇ ਪੀੜਤ ਹੋਣ ਜਾਂ ਸ਼ੱਕ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਨ੍ਹਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਕੜਿਆਂ ਵਿੱਚ ਹੈ। ਇਸੇ ਤਰ੍ਹਾਂ ਅੱਜ ਵੀ 5521 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ ਅਤੇ ਜਲਦ ਹੀ ਉਨ੍ਹਾਂ ਦੇ ਨਤੀਜੇ ਮਿਲਣ ਦੀ ਉਮੀਦ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ 1834 ਪੋਜ਼ਟਿਵ ਮਰੀਜ਼ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਤੰਦਰੁਸਤ ਹੋਏ ਮਰੀਜ਼ਾਂ ਦੀ ਸੰਖਿਆ 13221 ਹੋ ਗਈ ਹੈ।ਉਨ੍ਹਾਂ ਕਿਹਾ ਕਿ ਕੋਵਿਡ-19 ਤੋਂ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਕੁਲ 388 ਮਰੀਜ਼ (332 ਜ਼ਿਲ੍ਹਾ ਲੁਧਿਆਣਾ ਤੋਂ ਨਵੇਂ ਮਰੀਜ਼ ਅਤੇ 56 ਹੋਰ ਰਾਜਾਂ/ਜ਼ਿਲ੍ਹਿਆਂ ਦੇ) ਪੋਜ਼ਟਿਵ ਪਾਏ ਗਏ ਹਨ।

ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 218214 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ 216651 ਨਮੂਨਿਆਂ ਦੀ ਰਿਪੋਰਟ ਪ੍ਰਾਪਤ ਹੋਈ ਹੈ, 199184 ਨਮੂਨੇ ਨੈਗਟਿਵ ਪਾਏ ਗਏ ਹਨ ਅਤੇ 1563 ਨਮੂਨਿਆਂ ਦੀ ਰਿਪੋਰਟ ਆਉਣ ਬਾਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਲੁਧਿਆਣਾ ਨਾਲ ਸਬੰਧਤ ਕੁਲ ਮਰੀਜ਼ਾਂ ਦੀ ਗਿਣਤੀ 15704 ਹੈ, ਜਦਕਿ 1763 ਮਰੀਜ਼ ਦੂਜੇ ਜ਼ਿਲ੍ਹਿਆਂ/ਰਾਜਾਂ ਨਾਲ ਸਬੰਧਤ ਹਨ।ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਅੱਜ 18 ਮੌਤਾਂ ਹੋਈਆਂ ਹਨ (12 ਜ਼ਿਲ੍ਹਾ ਲੁਧਿਆਣਾ, 1 ਬਠਿੰਡਾ, 1 ਮੋਗਾ, 2 ਪਠਾਨਕੋਟ, 1 ਜਲੰਧਰ, 1 ਸੰਗਰੂਰ ਨਾਲ ਸਬੰਧਤ ਹੈ)। ਹੁਣ ਕੋਰੋਨਾ ਤੋਂ ਪੀੜਤ ਮਰੀਜ਼ਾਂ ਦੀ ਮੌਤ ਦੀ ਕੁੱਲ ਗਿਣਤੀ ਲੁਧਿਆਣਾ ਤੋਂ 646 ਅਤੇ 187 ਦੂਜੇ ਜ਼ਿਲਿਆਂ ਨਾਲ ਸਬੰਧਤ ਹਨ।ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਵਿੱਚ 40569 ਵਿਅਕਤੀਆਂ ਨੂੰ ਘਰਾਂ 'ਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 4474 ਵਿਅਕਤੀ ਇਕਾਂਤਵਾਸ ਹਨ। ਅੱਜ ਵੀ 379 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਸ਼ਰਮਾ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਹੁਣ ਅਸੀਂ ਚਰਮ ਸੀਮਾ (੍ਵਕ਼ਾ) ਦੌਰ ਵਿੱਚੋਂ ਗੁਜ਼ਰ ਰਹੇ ਹਨ, ਹੁਣ ਜਿਆਦਾ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ। ਉਹ ਪੰਜਾਬ ਸਰਕਾਰ ਦੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਜੇ ਉਹ ਘਰ ਦੇ ਅੰਦਰ ਹੀ ਰਹਿਣ ਤਾਂ ਉਹ ਨਾ ਸਿਰਫ ਆਪ ਸੁਰੱਖਿਅਤ ਰਹਿਣਗੇ, ਬਲਕਿ ਹਰ ਕਿਸੇ ਨੂੰ ਸੁਰੱਖਿਅਤ ਰੱਖਣ ਵਿੱਚ ਵੀ ਯੋਗਦਾਨ ਪਾਉਣਗੇ।

ਬਲਾਕ ਸੰਮਤੀ ਮੈਬਰ ਤੇਜਿੰਦਰ ਸਿੰਘ ਨੰਨੀ ਖੇਤ ਜਾ ਕੇ ਗੱਲ ਵਿੱਚ ਫਾਹਾ ਲੈ ਕੇ ਦਿੱਤੀ ਜਾਨ

ਸਿੱਧਵਾਂ ਬੇਟ(ਜਸਮੇਲ ਗਾਲਿਬ)ਇਥੋ ਥੋੜੀ ਦੂਰ ਕੋਠੇ ਸ਼ੇਰੇ ਜੰਗ ਵਿਖੇ ਕਾਂਗਰਸ ਪਾਰਟੀ ਦੇ ਸੀਨੀਅਰ ਲੀਡਰ ਅਤੇ ਬਲਾਕ ਸੰਮਤੀ ਮੈਬਰ ਤੇਜਿੰਦਰ ਸਿੰਘ ਨੰਨੀ (60ਸਾਲ) ਨੇ ਵੀਰਵਾਰ ਸਵੇਰੇ ਖੇਤਾਂ ਜਾ ਕਿ ਦਰਖਤ ਨਾਲ ਫਾਹਾ ਲੈ ਲਿਆ।ਜਿਸ ਨਾਲ ਉਨ੍ਹਾਂ ਦੀ ਮੌਤ ਹੋ ਗਈ।ਨੰਨੀ ਸਵੇਰੇ ਵੇਲੇ ਆਪਣੇ ਖੇਤ ਨੂੰ ਗਿਆ ਸੀ।ਪਤਾ ਨੀ ਉਸ ਦੇ ਮਨ ਵਿੱਚ ਕੀ ਆਇਆ ਉਸ ਨੇ ਦਰਖਤ ਨਾਲ ਫਾਹਾ ਲੈ ਲਿਆ।ਜਾਣਕਾਰੀ ਅਨੁਸਾਰ ਇਸ ਤਰ੍ਹਾਂ ਫਾਹਾ ਲੈ ਲੈਣਾ ਐਜ ਤੱਕ ਕੋਈ ਵੀ ਗੱਲ ਸਹਾਮਣੇ ਨਹੀ ਆਈ।ਬਲਾਕ ਸੰਮਤੀ ਮੈਬਰ ਨੰਨੀ ਦੀ ਅਚਨਾਕ ਮੌਤ ਤੇ ਲੁਧਿਆਣਾ ਦਿਹਾਤੀ ਕਾਂਗਰਸ ਪ੍ਰਧਾਨ ਕਿਰਨਜੀਤ ਸਿੰਘ ਸੋਨੀ ਗਾਲਿਬ,ਸਾਬਕਾ ਮੰਤਰੀ ਪੰਜਾਬ ਮਲਕੀਤ ਸਿੰਘ ਦਾਖਾ,ਕਾਂਗਰਸ ਪ੍ਰਧਾਨ ਰਵਿੰਦਰ ਕੁਮਾਰ ਸਭੱਰਵਾਲ,ਚੇਅਰਮੈਨ ਸੁਰਿੰਦਰਪਾਲ ਸਿੰਘ ਗੇਰਵਾਲ,ਸਰਪੰਚ ਨਵਦੀਪ ਸਿੰਘ ਗਰੇਵਾਲ,ਗਰਜੀਤ ਸਿੰਘ ਗੀਟਾ,ਅਤੇ ਸਮੂਹ ਕਾਗਰਸੀ ਵਰਕਰਾਂ ਨੇ ਨੰਨੀ ਦੀ ਅਚਨਚੇਤ ਮੌਤ ਤੇ ਦੱੁਖ ਦਾ ਪ੍ਰਗਟਾਵਾ ਕੀਤਾ ਹੈ।