You are here

ਲੁਧਿਆਣਾ

ਵਿਧਾਇਕਾ ਮਾਣੂਕੇ ਦੇ ਪਿਤਾ ਦੀ ਅਚਾਨਕ ਮੌਤ ਤੇ ਦੁੱਖ ਦਾ ਪ੍ਰਗਟਾਵਾ 

ਜਗਰਾਓਂ, ਸਤੰਬਰ 2020 -(ਗੁਰਦੇਵ ਗਾਲਿਬ/ਜਸਮੇਲ਼ ਗਾਲਿਬ/ਮਨਜਿੰਦਰ ਗਿੱਲ)- ਪਿਛਲੇ ਦਿਨੀ ਹਲਕਾ ਜਗਰਾਉ ਦੀ ਵਿਧਾਇਕ ਤੇ ਵਿਰੋਧੀ ਧਿਰ ਦੇ ਉਪ ਆਗੂ ਸਰਬਜੀਤ ਕੌਰ ਮਾਣੂਕੇ ਦੇ ਪਿਤਾ ਮਾਸਟਰ ਗੁਲਵੰਤ ਸਿੰਘ ਦਾ ਦੇਹਾਂਤ ਹੋ ਗਿਆ।ਕੋਰੋਨਾ ਮਹਾਂਮਾਰੀ ਨੂੰ ਲੈ ਕੇ ਪਰਿਵਾਰਕ ਮੈਬਰਾਂ ਵੱਲੋ ਸਵਰਗੀ ਮਾਸਟਰ ਗੁਲਵੰਤ ਸਿੰਘ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਅੱਜ ਸਵੇਰ ਤੋਂ ਵੱਡੀ ਗਿਣਤੀ ਵਿੱਚ MLA ਬੀਬੀ ਸਰਬਜੀਤ ਕੌਰ ਮਾਣੂਕੇ ਅਤੇ ਉਹਨਾਂ ਦੇ ਪਰਿਵਾਰ ਨਾਲ ਇਲਾਕਾ ਵਾਸੀਆ ਨੇ ਦੁਖ ਸਾਜਾ ਕੀਤਾ । ਉਸ ਸਮੇ ਆਪਣੇ ਪਿਤਾ ਦੀ ਅਚਨ ਚੇਤ ਹੋਈ ਮੌਤ ਵਾਰੇ ਦਸਦੇ ਹੋਏ ਬੀਬੀ ਜੀ ਨੇ ਨਮ ਅੱਖਾਂ ਨਾਲ ਆਖਿਆ ਕਿ ਵਿਸ਼ਵਾਸ ਨਹੀਂ ਆਉਂਦਾ ਕੇ ਅੱਜ ਸਾਰੀ ਉਮਰ ਡਾਲ ਬਣ ਵਾਲਾ ਮੇਰਾ ਪਿਤਾ ਸਾਡੇ ਵਿਚਕਾਰ ਨਹੀਂ।

ਸਪੋਰਟਸ ਪਾਰਕ 'ਚ ਕ੍ਰਿਕਟ, ਫੁੱਟਬਾਲ, ਹਾਕੀ ਤੇ ਲਾਨ ਟੈਨਿਸ ਦੇ ਬਣਨਗੇ ਮੈਦਾਨ

ਕਿਹਾ ! ਆਉਣ ਵਾਲੇ ਸਮੇਂ 'ਚ ਨੌਜਵਾਨਾਂ ਤੇ ਉਭਰਦੇ ਖਿਡਾਰੀਆਂ ਲਈ ਹੋਵੇਗਾ ਲਾਹੇਵੰਦ

ਲੁਧਿਆਣਾ, ਸਤੰਬਰ 2020 ( ਮਨਜਿੰਦਰ ਗਿੱਲ )-ਵਸਨੀਕਾਂ ਲਈ ਇਕ ਹੋਰ ਚੰਗੀ ਖ਼ਬਰ ਹੈ ਕਿ ਸੋਇਲ ਟੈਸਟਿੰਗ ਦੇ ਕੰਮ ਦੀ ਸ਼ੁਰੂਆਤ ਨਾਲ ਅੱਜ ਪਿੰਡ ਜੈਨਪੁਰ ਵਿੱਚ ਇਕ ਅਤਿ-ਆਧੁਨਿਕ ਸਪੋਰਟਸ ਪਾਰਕ ਦੀ ਉਸਾਰੀ ਦਾ ਰਾਹ ਪੱਧਰਾ ਹੋ ਗਿਆ ਹੈ। ਇਹ ਸਪੋਰਟਸ ਪਾਰਕ ਪਿੰਡ ਜੈਨਪੁਰ ਵਿਖੇ 30 ਏਕੜ ਰਕਬੇ ਵਿਚ ਤਿਆਰ ਕੀਤਾ ਜਾ ਰਿਹਾ ਹੈ ਜਿੱਥੇ ਪਹਿਲਾਂ ਕੂੜਾ ਕਰਕਟ ਮੌਜੂਦ ਹੁੰਦਾ ਸੀ। ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਅੱਜ ਸੋਇਲ ਟੈਸਟਿੰਗ ਦੇ ਕੰਮ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਮੇਅਰ ਬਲਕਾਰ ਸਿੰਘ ਸੰਧੂ, ਨਗਰ ਨਿਗਮ ਕਮਿਸ਼ਨਰ ਪਰਦੀਪ ਕੁਮਾਰ ਸੱਭਰਵਾਲ, ਉਪ ਮੰਡਲ ਮੈਜਿਸਟ੍ਰੇਟ ਲੁਧਿਆਣਾ (ਦੱਖਣੀ) ਅਮ੍ਰਿੰਦਰ ਸਿੰਘ ਮੱਲ੍ਹੀ ਤੋਂ ਇਲਾਵਾ ਇੱਥੋਂ ਦੇ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਦੇ ਸੋਇਲ ਟੈਸਟਿੰਗ ਮਾਹਰ ਵੀ ਹਾਜ਼ਰ ਸਨ। ਭਾਰਤ ਭੂਸ਼ਣ ਆਸ਼ੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਪੋਰਟਸ ਪਾਰਕ ਵਿੱਚ ਕ੍ਰਿਕਟ, ਫੁੱਟਬਾਲ, ਹਾਕੀ, ਲਾਅਨ ਟੈਨਿਸ ਆਦਿ ਦੇ ਖੇਡ ਮੈਦਾਨ ਹੋਣਗੇ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਲੁਧਿਆਣਾ ਸਮਾਰਟ ਸਿਟੀ ਲਿਮਟਿਡ ਅਧੀਨ ਆ ਰਿਹਾ ਹੈ ਅਤੇ ਇਸ ਦਾ ਨਿਰਮਾਣ ਕਾਰਜ ਜਲਦ ਹੀ ਸ਼ੁਰੂ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਲੁਧਿਆਣਾ ਦੇ ਮਾਹਰਾਂ ਦੀ ਟੀਮ ਨੂੰ ਇਸ ਪ੍ਰਾਜੈਕਟ ਦੀ ਸੋਇਲ ਟੈਸਟਿੰਗ ਲਈ ਨਿਯੁਕਤ ਕੀਤਾ ਗਿਆ ਹੈ ਕਿਉਂਕਿ ਇਸ ਜਗ੍ਹਾ 'ਤੇ ਪਹਿਲਾਂ ਕੂੜਾ ਕਰਕਟ ਮੌਜੂਦ ਸੀ। ਉਨ੍ਹਾਂ ਕਿਹਾ ਕਿ ਕੂੜਾ ਕਰਕਟ ਵਾਲੀ ਜਗ੍ਹਾ ਨੂੰ ਸਪੋਰਟਸ ਪਾਰਕ ਬਣਾ ਕੇ ਉਪਯੋਗੀ ਬਣਾਇਆ ਜਾ ਰਿਹਾ ਹੈ। ਆਸ਼ੂ ਨੇ ਦੱਸਿਆ ਕਿ ਮਿੱਟੀ ਦੀ ਪਰਖ ਪੂਰੀ ਹੋਣ ਤੋਂ ਬਾਅਦ ਇੱਕ ਵਿਸਤ੍ਰਿਤ ਪ੍ਰੋਜੈਕਟ ਰਿਪੋਰਟ (ਡੀ.ਪੀ.ਆਰ.) ਤਿਆਰ ਕੀਤੀ ਜਾਵੇੇਗੀ, ਜਿਸ ਤੋਂ ਬਾਅਦ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਵਸਨੀਕਾਂ, ਖ਼ਾਸਕਰ ਨੌਜਵਾਨਾਂ ਨੂੰ ਭਰੋਸਾ ਦਿਵਾਇਆ ਕਿ ਇਹ ਸੂਬੇ ਦਾ ਇੱਕ ਅਜਿਹਾ ਸਪੋਰਟਸ ਪਾਰਕ ਹੋਵੇਗਾ ਜਿਸ ਨਾਲ ਆਉਣ ਵਾਲੇ ਸਮੇਂ ਦੌਰਾਨ ਵੱਡੀ ਗਿਣਤੀ ਵਿਚ ਉਭਰਦੇ ਖਿਡਾਰੀਆਂ ਲਈ ਲਾਹੇਵੰਦ ਹੋਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਹਰ ਮੌਸਮ ਇਨਡੋਰ ਸਵੀਮਿੰਗ ਪੂਲ ਦੇ ਟੈਂਡਰ ਪਹਿਲਾਂ ਹੀ ਲੁਧਿਆਣਾ ਸਮਾਰਟ ਸਿਟੀ ਲਿਮਟਿਡ ਅਧੀਨ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਇਸ ਸੰਬੰਧੀ ਕੰਮ ਜਲਦੀ ਹੀ ਸ਼ੁਰੂ ਹੋਣ ਦੀ ਉਮੀਦ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਹਿਰ ਦੀਆਂ ਸਾਰੀਆਂ ਮੌਜੂਦਾ ਖੇਡ ਸਹੂਲਤਾਂ ਨੂੰ ਵੀ ਮਜ਼ਬੂਤ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿਚ ਗੁਰੂ ਨਾਨਕ ਸਟੇਡੀਅਮ ਵਿਚ ਇਕ ਨਵਾਂ ਐਥਲੈਟਿਕਸ ਸਿੰਥੈਟਿਕ ਟਰੈਕ, ਬਾਸਕਟਬਾਲ ਕੋਰਟ ਅਤੇ ਸ਼ਾਸਤਰੀ ਹਾਲ ਵਿਖੇ ਬੈਡਮਿੰਟਨ ਕੋਰਟ ਦਾ ਵਿਕਾਸ, ਟੇਬਲ ਟੈਨਿਸ ਸਟੇਡੀਅਮ ਤੋਂ ਇਲਾਵਾ ਹੋਰ ਸ਼ਾਮਲ ਹਨ। ਭਾਰਤ ਭੂਸ਼ਣ ਆਸ਼ੂ ਵੱਲੋਂ ਸਟਾਫ ਨੂੰ ਸਖਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਉਹ ਹਫ਼ਤਾਵਾਰ ਦੇ ਅਧਾਰ 'ਤੇ ਲੁਧਿਆਣਾ ਸਮਾਰਟ ਸਿਟੀ ਅਧੀਨ ਆਉਂਦੇ ਇਨ੍ਹਾਂ ਸਾਰੇ ਪ੍ਰਾਜੈਕਟਾਂ ਦੀ ਪ੍ਰਗਤੀ ਦੀ ਨਿਗਰਾਨੀ ਕਰ ਰਹੇ ਹਨ ਅਤੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਨ੍ਹਾਂ ਦੀ ਤਰਫੋਂ ਕੋਈ ਖਾਮੀ ਪਾਈ ਗਈ ਤਾਂ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਲੁਧਿਆਣਾ ਸਮਾਰਟ ਸਿਟੀ ਮਿਸ਼ਨ ਅਧੀਨ ਬੁੱਢੇ ਨਾਲੇ ਦੀ ਸਫ਼ਾਈ ਲਈ ਇੱਕ ਪੋਕ ਲੇਨ ਮਸ਼ੀਨ ਦੀ ਖਰੀਦ ਵੀ ਕੀਤੀ ਗਈ ਜਿਸਦੀ ਸ਼ੁ਼ਰੂਆਤ ਅੱਜ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਮੇਅਰ ਬਲਕਾਰ ਸਿੰਘ ਸੰਧੂ ਤੇ ਨਗਰ ਨਿਗਮ ਕਮਿਸ਼ਨਰ ਪ੍ਰਦੀਪ ਸੱਭਰਵਾਲ ਵੱਲੋਂ ਹਰੀ ਝੰਡੀ ਦਿਖਾ ਕੇ ਕੀਤੀ ਗਈ। ਉਨ੍ਹਾਂ ਅੱਗੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਸਮਾਰਟ ਸਿਟੀ ਪ੍ਰਾਜੈਕਟ ਅਧੀਨ ਪ੍ਰਾਜੈਕਟ ਪਹਿਲ ਦੇ ਅਧਾਰ 'ਤੇ ਅਤੇ ਨਿਰਧਾਰਤ ਸਮੇਂ ਸੀਮਾ ਦੇ ਅੰਦਰ ਮੁਕੰਮਲ ਕੀਤੇ ਜਾਣਗੇ।

ਜ਼ਿਲ੍ਹਾ ਲੁਧਿਆਣਾ ਵਿੱਚ ਅੱਜ ਫੇਰ 2841 ਸੈਂਪਲ ਲਏ 

ਮਰੀਜ਼ਾਂ ਦੇ ਠੀਕ ਹੋਣ ਦੀ ਦਰ 82.76% ਹੋਈ 

ਡਿਪਟੀ ਕਮਿਸ਼ਨਰ ਵੱਲੋਂ ਐੱਸ.ਡੀ.ਐੱਮਜ਼ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਦੀ ਸ਼ਲਾਘਾ

- ਕਿਹਾ! ਅਸੀਂ ਚਰਮ ਸੀਮਾ (Peak) ਦੌਰ ਵਿੱਚੋਂ ਗੁਜ਼ਰ ਰਹੇ ਹਨ, ਹੁਣ ਜ਼ਿਆਦਾ ਸਾਵਧਾਨੀਆਂ ਵਰਤਣ ਦੀ ਜਰੂਰਤ

ਲੁਧਿਆਣ, ਸਤੰਬਰ 2020 ( ਮਨਜਿੰਦਰ ਗਿੱਲ ) - ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਵਿੱਚ ਇੱਕ ਦਿਨ ਵਿੱਚ ਸ਼ੱਕੀ ਮਰੀਜ਼ਾਂ ਦੇ 2841 ਸੈਂਪਲ ਲਏ ਗਏ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਇਸ ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਦਰ ਵਿੱਚ ਵੀ ਵਾਧਾ ਦਰਜ ਕੀਤਾ ਹੈ, ਜੌ ਕਿ ਇਕ ਸ਼ੁਭ ਸੰਕੇਤ ਹੈ।ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਸ.ਡੀ.ਐੱਮਜ਼. ਦੀ ਦੇਖਰੇਖ ਵਿੱਚ ਸਿਹਤ ਵਿਭਾਗ ਦੇ ਸਮੂਹ ਡਾਕਟਰਾਂ, ਕਮਿਊਨਿਟੀ ਹੈਲਥ ਅਫ਼ਸਰਾਂ ਅਤੇ ਹੋਰ ਪੈਰਾ ਮੈਡੀਕਲ ਸਟਾਫ ਵੱਲੋਂ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਕੀਤੇ ਜਾ ਰਹੇ ਦਿਨ ਰਾਤ ਯਤਨਾਂ ਤਹਿਤ ਰੋਜ਼ਾਨਾ ਵੱਧ ਤੋਂ ਵੱਧ ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਜਾ ਰਹੇ ਹਨ। ਜਿਸ ਤਹਿਤ ਅੱਜ ਵੀ 2841 ਸੈਂਪਲ ਲਏ ਗਏ। ਉਹਨਾਂ ਸਮੂਹ ਐੱਸ.ਡੀ.ਐੱਮਜ਼ ਅਤੇ ਸਿਹਤ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ।ਉਨ੍ਹਾਂ ਕਿਹਾ ਕਿ ਵਸਨੀਕਾਂ ਨੂੰ ਘਬਰਾਉਣਾ ਨਹੀਂ ਚਾਹੀਦਾ ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵਸਨੀਕਾਂ ਦੀ ਸੁਰੱਖਿਆ ਲਈ 24 ਘੰਟੇ 7 ਦਿਨ ਕੰਮ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ 'ਮਿਸ਼ਨ ਫਤਹਿ' ਤਹਿਤ ਜ਼ਿਲ੍ਹਾ ਲੁਧਿਆਣਾ ਵਿੱਚ ਕੋਵਿਡ-19 ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 14184 ਮਰੀਜ਼ਾਂ ਵਿਚੋਂ 82.76% (11738 ਕੋਵਿਡ ਪੋਜ਼ਟਿਵ ਮਰੀਜ਼) ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਜਦਕਿ ਕਈ ਹੋਰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। ਉਨ੍ਹਾਂ ਵਸਨੀਕਾਂ ਨੂੰ ਬਿਲਕੁਲ ਵੀ ਨਾ ਘਬਰਾਉਣ ਦੀ ਅਪੀਲ ਕੀਤੀ ਕਿਉਂਕਿ ਕੋਵਿਡ ਪੂਰੀ ਤਰ੍ਹਾਂ ਨਾਲ ਠੀਕ ਹੋਣ ਵਾਲੀ ਬਿਮਾਰੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਤੁਰੰਤ ਆਪਣੇ ਆਪ ਨੂੰ ਕੋਵਿਡ ਦਾ ਟੈਸਟ ਕਰਵਾਉਣਾ ਚਾਹੀਦਾ ਹੈ ਜਦੋਂ ਵੀ ਉਹ ਮਹਿਸੂਸ ਕਰਦੇ ਹਨ ਕਿ ਕੋਈ ਕੋਵਿਡ ਵਰਗੇ ਲੱਛਣ ਹੋਣ। ਉਨ੍ਹਾਂ ਕਿਹਾ ਕਿ ਲੱਛਣਾਂ ਦੇ ਪਤਾ ਲੱਗਣ ਅਤੇ ਜਾਂਚ ਵਿਚਕਾਰ ਵਾਲਾ ਸਮਾਂ ਬਹੁਤ ਮਹੱਤਵਪੂਰਨ ਹੁੰਦਾ ਹੈ, ਪਰ ਜਦੋਂ ਲੋਕ ਲੱਛਣ ਹੋਣ ਦੇ ਬਾਵਜੂਦ ਆਪਣੇ ਆਪ ਦਾ ਟੈਸਟ ਨਹੀਂ ਕਰਵਾਉਂਦੇ ਤਾਂ ਕਈ ਵਾਰ ਉਨ੍ਹਾਂ ਦੀ ਸਿਹਤ ਖਰਾਬ ਹੋ ਜਾਂਦੀ ਹੈ, ਜਿਸ ਨਾਲ ਮੰਦਭਾਗੀਆਂ ਘਟਨਾਵਾਂ ਹੁੰਦੀਆਂ ਹਨ।ਉਨ੍ਹਾਂ ਕਿਹਾ ਕਿ ਵਸਨੀਕਾਂ ਦੀ ਭਲਾਈ ਲਈ ਸ਼ਹਿਰ ਵਿੱਚ ਕਈ ਟੈਸਟਿੰਗ ਸੈਂਟਰ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਕੇਂਦਰਾਂ ਵਿੱਚ ਕੋਵਿਡ ਟੈਸਟ ਬਿਲਕੁਲ ਮੁਫਤ ਕੀਤੇ ਜਾਂਦੇ ਹਨ ਜੇਕਰ ਕਿਸੇ ਨੂੰ ਕੋਰੋਨਾ ਸਬੰਧੀ ਕੋਈ ਲੱਛਣ ਲੱਗਦੇ ਹਨ ਤਾਂ ਬਿਨ੍ਹਾਂ ਦੇਰੀ ਕੀਤੇ ਨੇੜਲੇ ਟੈਸਟ ਕੇਂਦਰ ਜਾ ਕੇ ਤੁਰੰਤ ਜਾਂਚ ਕਰਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਸਨੀਕਾਂ ਦੀ ਭਲਾਈ ਲਈ ਰੋਜ਼ਾਨਾ ਲਏ ਗਏ ਨਮੂਨਿਆਂ ਦੀ ਗਿਣਤੀ ਵਿੱਚ ਹੋਰ ਵਾਧਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋ ਵੀ ਕੋਈ ਵਿਅਕਤੀ ਦੇ ਕੋਵਿਡ-19 ਦੇ ਪੀੜਤ ਹੋਣ ਜਾਂ ਸ਼ੱਕ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਨ੍ਹਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਕੜਿਆਂ ਵਿੱਚ ਹੈ। ਇਸੇ ਤਰ੍ਹਾਂ ਅੱਜ ਵੀ 2841 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ ਅਤੇ ਜਲਦ ਹੀ ਉਨ੍ਹਾਂ ਦੇ ਨਤੀਜੇ ਮਿਲਣ ਦੀ ਉਮੀਦ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ  ਜ਼ਿਲ੍ਹੇ ਵਿੱਚ 1855 ਪੋਜ਼ਟਿਵ ਮਰੀਜ਼ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਤੰਦਰੁਸਤ ਹੋਏ ਮਰੀਜ਼ਾਂ ਦੀ ਸੰਖਿਆ 11738 ਹੋ ਗਈ ਹੈ।ਉਨ੍ਹਾਂ ਕਿਹਾ ਕਿ ਕੋਵਿਡ-19 ਤੋਂ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਕੁਲ 363 ਮਰੀਜ਼ (324 ਜ਼ਿਲ੍ਹਾ ਲੁਧਿਆਣਾ ਤੋਂ ਨਵੇਂ ਮਰੀਜ਼ ਅਤੇ 39 ਹੋਰ ਰਾਜਾਂ/ਜ਼ਿਲ੍ਹਿਆਂ ਦੇ) ਪੋਜ਼ਟਿਵ ਪਾਏ ਗਏ ਹਨ।

ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 137283 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ 196062 ਨਮੂਨਿਆਂ ਦੀ ਰਿਪੋਰਟ ਪ੍ਰਾਪਤ ਹੋਈ ਹੈ, 180346 ਨਮੂਨੇ ਨੈਗਟਿਵ ਪਾਏ ਗਏ ਹਨ ਅਤੇ 1360 ਨਮੂਨਿਆਂ ਦੀ ਰਿਪੋਰਟ ਆਉਣ ਬਾਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਲੁਧਿਆਣਾ ਨਾਲ ਸਬੰਧਤ ਕੁਲ ਮਰੀਜ਼ਾਂ ਦੀ ਗਿਣਤੀ 14184 ਹੈ, ਜਦਕਿ 1532 ਮਰੀਜ਼ ਦੂਜੇ ਜ਼ਿਲ੍ਹਿਆਂ/ਰਾਜਾਂ ਨਾਲ ਸਬੰਧਤ ਹਨ।ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਅੱਜ 11 ਮੌਤਾਂ ਹੋਈਆਂ ਹਨ ਜੋ ਕਿ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਤ ਹਨ। ਹੁਣ ਕੋਰੋਨਾ ਤੋਂ ਪੀੜਤ ਮਰੀਜ਼ਾਂ ਦੀ ਮੌਤ ਦੀ ਕੁੱਲ ਗਿਣਤੀ ਲੁਧਿਆਣਾ ਤੋਂ 588 ਅਤੇ 155 ਦੂਜੇ ਜ਼ਿਲਿਆਂ ਨਾਲ ਸਬੰਧਤ ਹਨ।ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਵਿੱਚ 39380 ਵਿਅਕਤੀਆਂ ਨੂੰ ਘਰਾਂ 'ਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 4743 ਵਿਅਕਤੀ ਇਕਾਂਤਵਾਸ ਹਨ। ਅੱਜ ਵੀ 457 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਸ਼ਰਮਾ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਹੁਣ ਅਸੀਂ ਚਰਮ ਸੀਮਾ (Peak) ਦੌਰ ਵਿੱਚੋਂ ਗੁਜ਼ਰ ਰਹੇ ਹਨ, ਹੁਣ ਜਿਆਦਾ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ। ਉਹ ਪੰਜਾਬ ਸਰਕਾਰ ਦੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਜੇ ਉਹ ਘਰ ਦੇ ਅੰਦਰ ਹੀ ਰਹਿਣ ਤਾਂ ਉਹ ਨਾ ਸਿਰਫ ਆਪ ਸੁਰੱਖਿਅਤ ਰਹਿਣਗੇ, ਬਲਕਿ ਹਰ ਕਿਸੇ ਨੂੰ ਸੁਰੱਖਿਅਤ ਰੱਖਣ ਵਿੱਚ ਵੀ ਯੋਗਦਾਨ ਪਾਉਣਗੇ।

ਵਿਧਾਇਕਾ ਮਾਣੰੂਕੇ ਨੂੰ ਸਦਮਾ, ਪਿਤਾ ਦਾ ਦਿਹਾਂਤ

ਸਿੱਧਵਾਂ ਬੇਟ(ਜਸਮੇਲ ਗਾਲਿਬ)ਹਲਕਾ ਜਗਰਾਉ ਦੀ ਵਿਧਾਇਕਾ ਤੇ ਵਿਰੋਧੀ ਧਿਰ ਦੇ ਉਪ ਆਗੂ ਸਰਬਜੀਤ ਕੌਰ ਮਾਣੰੂਕੇ ਗਹਿਰਾ ਸਦਮਾ ਪੱੁਜਾ ਹੈ।ਅੱਜ ਸਵੇਰੇ ਉਨ੍ਹਾਂ ਦੇ ਪਿਤਾ ਮਾਸਟਰ ਗੁਲਵੰਤ ਸਿੰਘ ਦਾ ਦੇਹਾਂਤ ਹੋ ਗਿਆ।ਕੋਰੋਨਾ ਮਹਾਂਮਾਰੀ ਨੂੰ ਲੈ ਕੇ ਪਰਿਵਾਰਕ ਮੈਬਰਾਂ ਵੱਲੋ ਸਵਰਗੀ ਮਾਸਟਰ ਗੁਲਵੰਤ ਸਿੰਘ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ।ਇਸ ਮੌਕੇ ਵਿਧਾਇਕਾ ਮਾਣੰੂਕੇ ਨੇ ਆਪਣੇ ਪਿਤਾ ਨੂੰ ਹੰਝੂ ਭਰੀਆਂ ਅੱਖਾਂ ਨਾਲ ਕਿਹਾ ਕਿ ਉਨ੍ਹਾਂ ਦੇ ਪਿਤਾ ਉਨ੍ਹਾਂ ਦੇ ਮਾਰਗ ਦਰਸ਼ਕ ਸਨ ਜਿੰਨ੍ਹਾਂ ਹਮੇਸ਼ਾ ਉਨ੍ਹਾਂ ਨੂੰ ਪੱੁਤਾਂ ਵਾਂਗ ਸਮਝਦਿਆਂ ਹਰ ਸੱੁਖ ਸੁਵਿਧਾ ਉਪਲਬਧ ਕਾਰਵਾਈ।ਵਿਧਾਇਕਾ ਮਾਣੰੂਕੇ ਦੇ ਪਿਤਾ ਦੇ ਦੇਹਾਂਤ ਤੇ ਆਪ ਦੇ ਵਿਧਾਇਕਾਂ,ਆਗੂਆਂ,ਅਹੁਦੇਦਾਰਾਂ,ਵਲੰਟੀਅਰਾਂ ਤੋ ਇਲਵਾ ਹੋਰਨਾਂ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੇ ਵੀ ਗਹਿਰੇ ਦੱੁਖ ਦਾ ਪ੍ਰਗਟਾਵਾ ਕੀਤਾ।

ਜ਼ਿਲ੍ਹਾ ਲੁਧਿਆਣਾ ਵਿੱਚ ਅੱਜ 5217 ਸੈਂਪਲ ਲਏ,  ਮਰੀਜ਼ਾਂ ਦੇ ਠੀਕ ਹੋਣ ਦੀ ਦਰ 81.33% ਹੋਈ

 

- ਡਿਪਟੀ ਕਮਿਸ਼ਨਰ ਵੱਲੋਂ ਐੱਸ.ਡੀ.ਐੱਮਜ਼ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਦੀ ਸ਼ਲਾਘਾ

ਲੁਧਿਆਣਾ,ਸਤੰਬਰ 2020 ( ਸੱਤਪਾਲ ਸਿੰਘ ਦੇਹਰਕਾ/ਮਨਜਿੰਦਰ ਗਿੱਲ)-ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਵਿੱਚ ਇੱਕ ਦਿਨ ਵਿੱਚ ਸ਼ੱਕੀ ਮਰੀਜ਼ਾਂ ਦੇ 5217 ਸੈਂਪਲ ਲਏ ਗਏ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਇਸ ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਦਰ ਵਿੱਚ ਵੀ ਵਾਧਾ ਦਰਜ ਕੀਤਾ ਹੈ, ਜੌ ਕਿ ਇਕ ਸ਼ੁਭ ਸੰਕੇਤ ਹੈ। ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਸ ਡੀ ਐੱਮਜ਼ ਦੀ ਦੇਖ-ਰੇਖ ਵਿੱਚ ਸਿਹਤ ਵਿਭਾਗ ਦੇ ਸਮੂਹ ਡਾਕਟਰਾਂ, ਕਮਿਊਨਿਟੀ ਹੈਲਥ ਅਫ਼ਸਰਾਂ ਅਤੇ ਹੋਰ ਪੈਰਾ ਮੈਡੀਕਲ ਸਟਾਫ ਵੱਲੋਂ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਕੀਤੇ ਜਾ ਰਹੇ ਦਿਨ ਰਾਤ ਯਤਨਾਂ ਤਹਿਤ ਰੋਜ਼ਾਨਾ ਵੱਧ ਤੋਂ ਵੱਧ ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਜਾ ਰਹੇ ਹਨ। ਜਿਸ ਤਹਿਤ ਅੱਜ ਵੀ 5217 ਸੈਂਪਲ ਲਏ ਗਏ। ਉਹਨਾਂ ਸਮੂਹ ਐੱਸ ਡੀ ਐੱਮਜ਼ ਅਤੇ ਸਿਹਤ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਹਨਾਂ ਕਿਹਾ ਕਿ ਵਸਨੀਕਾਂ ਨੂੰ ਘਬਰਾਉਣਾ ਨਹੀਂ ਚਾਹੀਦਾ ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵਸਨੀਕਾਂ ਦੀ ਸੁਰੱਖਿਆ ਲਈ 24 ਘੰਟੇ 7 ਦਿਨ ਕੰਮ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ 'ਮਿਸ਼ਨ ਫਤਹਿ' ਤਹਿਤ ਜ਼ਿਲ੍ਹਾ ਲੁਧਿਆਣਾ ਵਿੱਚ ਕੋਵਿਡ-19 ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 13860 ਮਰੀਜ਼ਾਂ ਵਿਚੋਂ 81.83% (11342 ਕੋਵਿਡ ਪੋਜ਼ਟਿਵ ਮਰੀਜ਼) ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਜਦਕਿ ਕਈ ਹੋਰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। ਉਨ੍ਹਾਂ ਵਸਨੀਕਾਂ ਨੂੰ ਬਿਲਕੁਲ ਵੀ ਨਾ ਘਬਰਾਉਣ ਦੀ ਅਪੀਲ ਕੀਤੀ ਕਿਉਂਕਿ ਕੋਵਿਡ ਪੂਰੀ ਤਰ੍ਹਾਂ ਨਾਲ ਠੀਕ ਹੋਣ ਵਾਲੀ ਬਿਮਾਰੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਤੁਰੰਤ ਆਪਣੇ ਆਪ ਨੂੰ ਕੋਵਿਡ ਦਾ ਟੈਸਟ ਕਰਵਾਉਣਾ ਚਾਹੀਦਾ ਹੈ ਜਦੋਂ ਵੀ ਉਹ ਮਹਿਸੂਸ ਕਰਦੇ ਹਨ ਕਿ ਕੋਈ ਕੋਵਿਡ ਵਰਗੇ ਲੱਛਣ ਹੋਣ। ਉਨ੍ਹਾਂ ਕਿਹਾ ਕਿ ਲੱਛਣਾਂ ਦੇ ਪਤਾ ਲੱਗਣ ਅਤੇ ਜਾਂਚ ਵਿਚਕਾਰ ਵਾਲਾ ਸਮਾਂ ਬਹੁਤ ਮਹੱਤਵਪੂਰਨ ਹੁੰਦਾ ਹੈ, ਪਰ ਜਦੋਂ ਲੋਕ ਲੱਛਣ ਹੋਣ ਦੇ ਬਾਵਜੂਦ ਆਪਣੇ ਆਪ ਦਾ ਟੈਸਟ ਨਹੀਂ ਕਰਵਾਉਂਦੇ ਤਾਂ ਕਈ ਵਾਰ ਉਨ੍ਹਾਂ ਦੀ ਸਿਹਤ ਖਰਾਬ ਹੋ ਜਾਂਦੀ ਹੈ, ਜਿਸ ਨਾਲ ਮੰਦਭਾਗੀਆਂ ਘਟਨਾਵਾਂ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਵਸਨੀਕਾਂ ਦੀ ਭਲਾਈ ਲਈ ਸ਼ਹਿਰ ਵਿੱਚ ਕਈ ਟੈਸਟਿੰਗ ਸੈਂਟਰ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਕੇਂਦਰਾਂ ਵਿੱਚ ਕੋਵਿਡ ਟੈਸਟ ਬਿਲਕੁਲ ਮੁਫਤ ਕੀਤੇ ਜਾਂਦੇ ਹਨ ਜੇਕਰ ਕਿਸੇ ਨੂੰ ਕੋਰੋਨਾ ਸਬੰਧੀ ਕੋਈ ਲੱਛਣ ਲੱਗਦੇ ਹਨ ਤਾਂ ਬਿਨ੍ਹਾਂ ਦੇਰੀ ਕੀਤੇ ਨੇੜਲੇ ਟੈਸਟ ਕੇਂਦਰ ਜਾ ਕੇ ਤੁਰੰਤ ਜਾਂਚ ਕਰਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਸਨੀਕਾਂ ਦੀ ਭਲਾਈ ਲਈ ਰੋਜ਼ਾਨਾ ਲਏ ਗਏ ਨਮੂਨਿਆਂ ਦੀ ਗਿਣਤੀ ਵਿੱਚ ਹੋਰ ਵਾਧਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋ ਵੀ ਕੋਈ ਵਿਅਕਤੀ ਦੇ ਕੋਵਿਡ-19 ਦੇ ਪੀੜਤ ਹੋਣ ਜਾਂ ਸ਼ੱਕ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਨ੍ਹਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਕੜਿਆਂ ਵਿੱਚ ਹੈ। ਇਸੇ ਤਰ੍ਹਾਂ ਅੱਜ ਵੀ 5217 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ ਅਤੇ ਜਲਦ ਹੀ ਉਨ੍ਹਾਂ ਦੇ ਨਤੀਜੇ ਮਿਲਣ ਦੀ ਉਮੀਦ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ 1938 ਪੋਜ਼ਟਿਵ ਮਰੀਜ਼ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਤੰਦਰੁਸਤ ਹੋਏ ਮਰੀਜ਼ਾਂ ਦੀ ਸੰਖਿਆ 11342 ਹੋ ਗਈ ਹੈ। ਉਨ੍ਹਾਂ ਕਿਹਾ ਕਿ ਕੋਵਿਡ-19 ਤੋਂ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਕੁਲ 452 ਮਰੀਜ਼ (415 ਜ਼ਿਲ੍ਹਾ ਲੁਧਿਆਣਾ ਤੋਂ ਨਵੇਂ ਮਰੀਜ਼ ਅਤੇ 37 ਹੋਰ ਰਾਜਾਂ/ਜ਼ਿਲ੍ਹਿਆਂ ਦੇ) ਪੋਜ਼ਟਿਵ ਪਾਏ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 136353 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ 134514 ਨਮੂਨਿਆਂ ਦੀ ਰਿਪੋਰਟ ਪ੍ਰਾਪਤ ਹੋਈ ਹੈ, 119161 ਨਮੂਨੇ ਨੈਗਟਿਵ ਪਾਏ ਗਏ ਹਨ ਅਤੇ 1839 ਨਮੂਨਿਆਂ ਦੀ ਰਿਪੋਰਟ ਆਉਣ ਬਾਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਲੁਧਿਆਣਾ ਨਾਲ ਸਬੰਧਤ ਕੁਲ ਮਰੀਜ਼ਾਂ ਦੀ ਗਿਣਤੀ 13860 ਹੈ, ਜਦਕਿ 1493 ਮਰੀਜ਼ ਦੂਜੇ ਜ਼ਿਲ੍ਹਿਆਂ/ਰਾਜਾਂ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਅੱਜ 10 ਮੌਤਾਂ ਹੋਈਆਂ ਹਨ (6 ਜ਼ਿਲ੍ਹਾ ਲੁਧਿਆਣਾ, 1 ਕਪੂਰਥਲਾ, 1 ਅਮ੍ਰਿਤਸਰ, 1 ਬਰਨਾਲਾ ਅਤੇ 1 ਰਾਜ ਜੰਮੂ ਨਾਲ ਸਬੰਧਤ ਹੈ)। ਹੁਣ ਕੋਰੋਨਾ ਤੋਂ ਪੀੜਤ ਮਰੀਜ਼ਾਂ ਦੀ ਮੌਤ ਦੀ ਕੁੱਲ ਗਿਣਤੀ ਲੁਧਿਆਣਾ ਤੋਂ 577 ਅਤੇ 155 ਦੂਜੇ ਜ਼ਿਲਿਆਂ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਵਿੱਚ 38918 ਵਿਅਕਤੀਆਂ ਨੂੰ ਘਰਾਂ 'ਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 4608 ਵਿਅਕਤੀ ਇਕਾਂਤਵਾਸ ਹਨ। ਅੱਜ ਵੀ 232 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਸ਼ਰਮਾ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਹੁਣ ਅਸੀਂ ਚਰਮ ਸੀਮਾ (Peak) ਦੌਰ ਵਿੱਚੋਂ ਗੁਜ਼ਰ ਰਹੇ ਹਨ, ਹੁਣ ਜਿਆਦਾ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ। ਉਹ ਪੰਜਾਬ ਸਰਕਾਰ ਦੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਜੇ ਉਹ ਘਰ ਦੇ ਅੰਦਰ ਹੀ ਰਹਿਣ ਤਾਂ ਉਹ ਨਾ ਸਿਰਫ ਆਪ ਸੁਰੱਖਿਅਤ ਰਹਿਣਗੇ, ਬਲਕਿ ਹਰ ਕਿਸੇ ਨੂੰ ਸੁਰੱਖਿਅਤ ਰੱਖਣ ਵਿੱਚ ਵੀ ਯੋਗਦਾਨ ਪਾਉਣਗੇ।

ਸ਼ਮਾਰਟ ਕਾਰਡ ਦੀ ਸੁਰੂਆਤ ਸਰਕਾਰ ਦਾ ਵੱਡਾ ਫੈਸਲਾ ਅਤੇ ਸ਼ਲਾਘਯੋਗ ਕਦਮ ਹੈ:ਸਰਪੰਚ ਜਗਦੀਸ਼ ਚੰਦ ਸ਼ਰਮਾ

ਸਿੱਧਵਾਂ ਬੇਟ(ਜਸਮੇਲ ਗਾਲਿਬ)ਪੰਜਾਬ ਦੇ ਮੱੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋ ਸੂਬੇ ਵਿੱਚ ਜੋ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸੁਰੂਆਤ ਕੀਤੀ ਗਈ ਹੈ ਇਹ ਗਰੀਬ ਤੇ ਲੋੜਵੰਦਾਂ ਲਈ ਵੱਡਾ ਫੈਸਲਾ ਹੈ ਇੰਨਾਂ ਸ਼ਬਦਾਂ ਕਾਂਗਰਸ (ਲੁਧਿ:)ਦੇ ਜਰਨਲ ਸੈਕਟਰੀ ਅਤੇ ਸਰਪੰਚ ਜਗਦੀਸ਼ ਚੰਦ ਸ਼ਰਮਾ ਨੇ ਕਹੇ।ਉਨ੍ਹਾਂ ਕਿਹਾ ਕਿ ਭਾਵੇ ਮੱੁਖ ਮੰਤਰੀ ਜੀ ਨੇ ਇਸ ਦੀ ਸੁਰੂਆਤ ਕੀਤੀ ਹੈ ਪਰ ਲੁਧਿਆਣਾ ਵਿਚ ਖੁਰਾਕ ਸਪਲਾਈ ਮੰਤਰੀ ਭਾਰਤ ਭੂਸਣ ਆਸੂ ਜੀ ਨੇ ਜੋ ਲੁਧਿਆਣਾ ਜ਼ਿਲੇ ਦੇ ਰਾਸ਼ਨ ਕਾਰਡ ਲਾਭਪਾਤਰੀਆਂ ਨੂੰ ਇਹ ਸੱੁਖ ਸਹੂਲਤ ਦਿੱਤੀ ਹੈ ਉਹ ਸਰਕਾਰ ਦੇ ਸ਼ਲਾਘਾਯੋਗ ਕਦਮ ਹੈ।ਉਨ੍ਹਾਂ ਕਿਹਾ ਕਿ ਸਮਾਰਟ ਕਾਰਡ ਦੀ ਵਰਤੋ ਕਰ ਕੇ ਲਾਭਕਾਰੀ ਬਿਨ੍ਹਾਂ ਕਿਸੇ ਵਾਧੂ ਦਸਤਾਵੇਜ਼ ਨਾਲ ਲਿਆਂਦੇ ਬਿਨਾਂ ਈ ਮਸ਼ੀਨ ਰਾਹੀ ਸਰਕਾਰੀ ਡਿਪੂਆਂ ਤੋ ਰਾਸ਼ਨ ਲੇ ਸਕੇਗਾ।ਉਨ੍ਹਾਂ ਦੱਸਿਆ ਕਿ ਸਰਕਾਰ ਨੇ ਇਹ ਵੀ ਸਹੂਲਤ ਦਿੱਤੀ ਹੈ ਕਿ ਪੰਜਾਬ ਵਿਚ ਕਿਸੇ ਵੀ ਡਿਪੂ ਤੇ ਵਰਤੇ ਜਾ ਸਕਦੇ ਜਨ।

ਜ਼ਿਲ੍ਹਾ ਲੁਧਿਆਣਾ ਵਿੱਚ ਅੱਜ  5037 ਸੈਂਪਲ ਲਏ

ਮਰੀਜ਼ਾਂ ਦੇ ਠੀਕ ਹੋਣ ਦੀ ਦਰ 80.57% ਹੋਈ 

-ਡਿਪਟੀ ਕਮਿਸ਼ਨਰ ਵੱਲੋਂ ਐੱਸ ਡੀ ਐੱਮਜ਼ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਦੀ ਸ਼ਲਾਘਾ

 -ਕਿਹਾ! ਅਸੀਂ ਚਰਮ ਸੀਮਾ (Peak) ਦੌਰ ਵਿੱਚੋਂ ਗੁਜ਼ਰ ਰਹੇ ਹਨ, ਹੁਣ ਜਿਆਦਾ ਸਾਵਧਾਨੀਆਂ ਵਰਤਣ ਦੀ ਜਰੂਰਤ

ਲੁਧਿਆਣਾ, ਸਤੰਬਰ 2020  ( ਸੱਤਪਾਲ ਸਿੰਘ ਦੇਹਰਕਾ/ਮਨਜਿੰਦਰ ਗਿੱਲ ) - ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਵਿੱਚ ਇੱਕ ਦਿਨ ਵਿੱਚ ਸ਼ੱਕੀ ਮਰੀਜ਼ਾਂ ਦੇ 5037 ਸੈਂਪਲ ਲਏ ਗਏ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਇਸ ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਦਰ ਵਿੱਚ ਵੀ ਵਾਧਾ ਦਰਜ ਕੀਤਾ ਹੈ, ਜੌ ਕਿ ਇਕ ਸ਼ੁਭ ਸੰਕੇਤ ਹੈ।

ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਸ ਡੀ ਐੱਮਜ਼ ਦੀ ਦੇਖ-ਰੇਖ ਵਿੱਚ ਸਿਹਤ ਵਿਭਾਗ ਦੇ ਸਮੂਹ ਡਾਕਟਰਾਂ, ਕਮਿਊਨਿਟੀ ਹੈਲਥ ਅਫ਼ਸਰਾਂ ਅਤੇ ਹੋਰ ਪੈਰਾ ਮੈਡੀਕਲ ਸਟਾਫ ਵੱਲੋਂ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਕੀਤੇ ਜਾ ਰਹੇ ਦਿਨ ਰਾਤ ਯਤਨਾਂ ਤਹਿਤ ਰੋਜ਼ਾਨਾ ਵੱਧ ਤੋਂ ਵੱਧ ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਜਾ ਰਹੇ ਹਨ। ਜਿਸ ਤਹਿਤ ਅੱਜ ਵੀ 5037 ਸੈਂਪਲ ਲਏ ਗਏ। ਉਹਨਾਂ ਸਮੂਹ ਐੱਸ ਡੀ ਐੱਮਜ਼ ਅਤੇ ਸਿਹਤ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ।

ਉਹਨਾਂ ਕਿਹਾ ਕਿ ਵਸਨੀਕਾਂ ਨੂੰ ਘਬਰਾਉਣਾ ਨਹੀਂ ਚਾਹੀਦਾ ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵਸਨੀਕਾਂ ਦੀ ਸੁਰੱਖਿਆ ਲਈ 24 ਘੰਟੇ 7 ਦਿਨ ਕੰਮ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ 'ਮਿਸ਼ਨ ਫਤਹਿ' ਤਹਿਤ ਜ਼ਿਲ੍ਹਾ ਲੁਧਿਆਣਾ ਵਿੱਚ ਕੋਵਿਡ-19 ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 13445 ਮਰੀਜ਼ਾਂ ਵਿਚੋਂ 80.57% (10832 ਕੋਵਿਡ ਪੋਜ਼ਟਿਵ ਮਰੀਜ਼) ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਜਦਕਿ ਕਈ ਹੋਰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। ਉਨ੍ਹਾਂ ਵਸਨੀਕਾਂ ਨੂੰ ਬਿਲਕੁਲ ਵੀ ਨਾ ਘਬਰਾਉਣ ਦੀ ਅਪੀਲ ਕੀਤੀ ਕਿਉਂਕਿ ਕੋਵਿਡ ਪੂਰੀ ਤਰ੍ਹਾਂ ਨਾਲ ਠੀਕ ਹੋਣ ਵਾਲੀ ਬਿਮਾਰੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਤੁਰੰਤ ਆਪਣੇ ਆਪ ਨੂੰ ਕੋਵਿਡ ਦਾ ਟੈਸਟ ਕਰਵਾਉਣਾ ਚਾਹੀਦਾ ਹੈ ਜਦੋਂ ਵੀ ਉਹ ਮਹਿਸੂਸ ਕਰਦੇ ਹਨ ਕਿ ਕੋਈ ਕੋਵਿਡ ਵਰਗੇ ਲੱਛਣ ਹੋਣ। ਉਨ੍ਹਾਂ ਕਿਹਾ ਕਿ ਲੱਛਣਾਂ ਦੇ ਪਤਾ ਲੱਗਣ ਅਤੇ ਜਾਂਚ ਵਿਚਕਾਰ ਵਾਲਾ ਸਮਾਂ ਬਹੁਤ ਮਹੱਤਵਪੂਰਨ ਹੁੰਦਾ ਹੈ, ਪਰ ਜਦੋਂ ਲੋਕ ਲੱਛਣ ਹੋਣ ਦੇ ਬਾਵਜੂਦ ਆਪਣੇ ਆਪ ਦਾ ਟੈਸਟ ਨਹੀਂ ਕਰਵਾਉਂਦੇ ਤਾਂ ਕਈ ਵਾਰ ਉਨ੍ਹਾਂ ਦੀ ਸਿਹਤ ਖਰਾਬ ਹੋ ਜਾਂਦੀ ਹੈ, ਜਿਸ ਨਾਲ ਮੰਦਭਾਗੀਆਂ ਘਟਨਾਵਾਂ ਹੁੰਦੀਆਂ ਹਨ।ਉਨ੍ਹਾਂ ਕਿਹਾ ਕਿ ਵਸਨੀਕਾਂ ਦੀ ਭਲਾਈ ਲਈ ਸ਼ਹਿਰ ਵਿੱਚ ਕਈ ਟੈਸਟਿੰਗ ਸੈਂਟਰ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਕੇਂਦਰਾਂ ਵਿੱਚ ਕੋਵਿਡ ਟੈਸਟ ਬਿਲਕੁਲ ਮੁਫਤ ਕੀਤੇ ਜਾਂਦੇ ਹਨ ਜੇਕਰ ਕਿਸੇ ਨੂੰ ਕੋਰੋਨਾ ਸਬੰਧੀ ਕੋਈ ਲੱਛਣ ਲੱਗਦੇ ਹਨ ਤਾਂ ਬਿਨ੍ਹਾਂ ਦੇਰੀ ਕੀਤੇ ਨੇੜਲੇ ਟੈਸਟ ਕੇਂਦਰ ਜਾ ਕੇ ਤੁਰੰਤ ਜਾਂਚ ਕਰਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਸਨੀਕਾਂ ਦੀ ਭਲਾਈ ਲਈ ਰੋਜ਼ਾਨਾ ਲਏ ਗਏ ਨਮੂਨਿਆਂ ਦੀ ਗਿਣਤੀ ਵਿੱਚ ਹੋਰ ਵਾਧਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋ ਵੀ ਕੋਈ ਵਿਅਕਤੀ ਦੇ ਕੋਵਿਡ-19 ਦੇ ਪੀੜਤ ਹੋਣ ਜਾਂ ਸ਼ੱਕ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਨ੍ਹਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਕੜਿਆਂ ਵਿੱਚ ਹੈ। ਇਸੇ ਤਰ੍ਹਾਂ ਅੱਜ ਵੀ 5037 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ ਅਤੇ ਜਲਦ ਹੀ ਉਨ੍ਹਾਂ ਦੇ ਨਤੀਜੇ ਮਿਲਣ ਦੀ ਉਮੀਦ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ 2039 ਪੋਜ਼ਟਿਵ ਮਰੀਜ਼ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਤੰਦਰੁਸਤ ਹੋਏ ਮਰੀਜ਼ਾਂ ਦੀ ਸੰਖਿਆ 10832 ਹੋ ਗਈ ਹੈ।ਉਨ੍ਹਾਂ ਕਿਹਾ ਕਿ ਕੋਵਿਡ-19 ਤੋਂ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਕੁਲ 470 ਮਰੀਜ਼ (435 ਜ਼ਿਲ੍ਹਾ ਲੁਧਿਆਣਾ ਤੋਂ ਨਵੇਂ ਮਰੀਜ਼ ਅਤੇ 35 ਹੋਰ ਰਾਜਾਂ/ਜ਼ਿਲ੍ਹਿਆਂ ਦੇ) ਪੋਜ਼ਟਿਵ ਪਾਏ ਗਏ ਹਨ।

ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 134780 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ 132814 ਨਮੂਨਿਆਂ ਦੀ ਰਿਪੋਰਟ ਪ੍ਰਾਪਤ ਹੋਈ ਹੈ, 117913 ਨਮੂਨੇ ਨੈਗਟਿਵ ਪਾਏ ਗਏ ਹਨ ਅਤੇ 1966 ਨਮੂਨਿਆਂ ਦੀ ਰਿਪੋਰਟ ਆਉਣ ਬਾਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਲੁਧਿਆਣਾ ਨਾਲ ਸਬੰਧਤ ਕੁਲ ਮਰੀਜ਼ਾਂ ਦੀ ਗਿਣਤੀ 13445 ਹੈ, ਜਦਕਿ 1456 ਮਰੀਜ਼ ਦੂਜੇ ਜ਼ਿਲ੍ਹਿਆਂ/ਰਾਜਾਂ ਨਾਲ ਸਬੰਧਤ ਹਨ।ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਅੱਜ 16 ਮੌਤਾਂ ਹੋਈਆਂ ਹਨ (13 ਜ਼ਿਲ੍ਹਾ ਲੁਧਿਆਣਾ, 1 ਫਤਿਹਗੜ੍ਹ ਸਾਹਿਬ, 1 ਫਿਰੋਜ਼ਪੁਰ ਅਤੇ 1 ਜ਼ਿਲ੍ਹਾ ਬਰਨਾਲਾ ਨਾਲ ਸਬੰਧਤ ਹੈ)। ਹੁਣ ਕੋਰੋਨਾ ਤੋਂ ਪੀੜਤ ਮਰੀਜ਼ਾਂ ਦੀ ਮੌਤ ਦੀ ਕੁੱਲ ਗਿਣਤੀ ਲੁਧਿਆਣਾ ਤੋਂ 571 ਅਤੇ 151 ਦੂਜੇ ਜ਼ਿਲਿਆਂ ਨਾਲ ਸਬੰਧਤ ਹਨ।ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਵਿੱਚ 38683 ਵਿਅਕਤੀਆਂ ਨੂੰ ਘਰਾਂ 'ਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 4792 ਵਿਅਕਤੀ ਇਕਾਂਤਵਾਸ ਹਨ। ਅੱਜ ਵੀ 286 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਸ਼ਰਮਾ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਹੁਣ ਅਸੀਂ ਚਰਮ ਸੀਮਾ (Peak) ਦੌਰ ਵਿੱਚੋਂ ਗੁਜ਼ਰ ਰਹੇ ਹਨ, ਹੁਣ ਜਿਆਦਾ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ। ਉਹ ਪੰਜਾਬ ਸਰਕਾਰ ਦੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਜੇ ਉਹ ਘਰ ਦੇ ਅੰਦਰ ਹੀ ਰਹਿਣ ਤਾਂ ਉਹ ਨਾ ਸਿਰਫ ਆਪ ਸੁਰੱਖਿਅਤ ਰਹਿਣਗੇ, ਬਲਕਿ ਹਰ ਕਿਸੇ ਨੂੰ ਸੁਰੱਖਿਅਤ ਰੱਖਣ ਵਿੱਚ ਵੀ ਯੋਗਦਾਨ ਪਾਉਣਗੇ।

ਪੰਜਾਬ ਸਰਕਾਰ ਦੇ ਖੁਰਾਕ, ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲੇ ਮੰਤਰੀ ਨੇ ਲੁਧਿਆਣਾ ਵਿੱਚ ''ਸਮਾਰਟ ਰਾਸ਼ਨ ਕਾਰਡ ਸਕੀਮ'' ਦਾ ਕੀਤਾ ਆਗਾਜ਼

ਮੁੱਖ ਮੰਤਰੀ ਨੇ ਇਸ ਯੋਜਨਾ ਨੂੰ ਸਫਲਤਾਪੂਰਵਕ ਸ਼ੁਰੂ ਕਰਨ ਦਾ ਸਿਹਰਾ ਭਾਰਤ ਭੂਸ਼ਨ ਆਸ਼ੂ ਨੂੰ ਦਿੱਤਾ

ਹੁਣ ਲਾਭਪਾਤਰੀ ਆਪਣਾ ਰਾਸ਼ਨ ਕਿਸੇ ਵੀ ਡਿਪੂ ਤੋਂ ਕਿਸੇ ਵੀ ਸਮੇਂ ਲੈ ਸਕਦੇ ਹਨ - ਭਾਰਤ ਭੂਸ਼ਣ ਆਸ਼ੂ

ਲੁਧਿਆਣਾ,ਸਤੰਬਰ 2020  ( ਸੱਤਪਾਲ ਸਿੰਘ ਦੇਹਰਕਾ/ਮਨਜਿੰਦਰ ਗਿੱਲ ) – ਪੰਜਾਬ ਸਰਕਾਰ ਵੱਲੋਂ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (ਐਨ.ਐੱਫ.ਐੱਸ.ਏ.) ਦੇ ਤਹਿਤ ਰਜਿਸਟਰਡ ਪਰਿਵਾਰਾਂ ਨੂੰ ਪੂਰੀ ਪਾਰਦਰਸ਼ਤਾ ਦੇ ਨਾਲ ਰਾਸ਼ਣ ਪਹੁੰਚਾਉਣ ਦੇ ਉਦੇਸ਼ ਨਾਲ ''ਸਮਾਰਟ ਰਾਸ਼ਨ ਕਾਰਡ ਸਕੀਮ'' ਤਹਿਤ ਪੰਜਾਬ ਸਰਕਾਰ ਦੇ ਖੁਰਾਕ, ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਅੱਜ ਸਥਾਨਕ ਬੱਚਤ ਭਵਨ ਵਿਖੇ ਤਹਿਤ ਲਾਭਪਾਤਰੀਆਂ ਨੂੰ ਸਮਾਰਟ ਰਾਸ਼ਨ ਕਾਰਡ ਵੰਡਣ ਦੀ ਸ਼ੁਰੂਆਤ ਕੀਤੀ ਗਈ।ਉਨ੍ਹਾਂ ਕਿਹਾ ਕਿ ਲਾਭਪਾਤਰੀ ਆਪਣਾ ਰਾਸ਼ਨ ਕਿਸੇ ਵੀ ਡਿਪੂ ਤੋਂ ਕਿਸੇ ਵੀ ਸਮੇਂ ਲੈ ਸਕਦੇ ਹਨ।ਉਨ੍ਹਾਂ ਇਸ ਯੋਜਨਾ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨਾਲ ਵੀਡੀਓ ਕਾਨਫਰੰਸ ਜ਼ਰੀਏ ਜ਼ਿਲ੍ਹਾ ਲੁਧਿਆਣਾ ਵਿੱਚ 10 ਲਾਭਪਾਤਰੀਆਂ ਨੂੰ ਸਮਾਰਟ ਰਾਸ਼ਨ ਕਾਰਡ ਵੰਡੇ। ਇਸ ਮੋਕੇ ਉਨ੍ਹਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ, ਨਗਰ ਨਿਗਮ ਦੇ ਮੇਅਰ ਸਬਲਕਾਰ ਸਿੰਘ ਸੰਧੂ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਵੀ ਉਚੇਚੇ ਤੋਰ 'ਤੇ ਸ਼ਾਮਿਲ ਸਨ।

ਇਸ ਪ੍ਰੋਗਰਾਮ ਦੀ ਸ਼ੁਰੂਆਤ ਚੰਡੀਗੜ੍ਹ ਤੋਂ ਕਰਦਿਆਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਸਭ ਦਾ ਸਿਹਰਾ ਭਾਰਤ ਭੂਸ਼ਨ ਆਸ਼ੂ ਨੂੰ ਜਾਂਦਾ ਹੈ ਜਿਨ੍ਹਾਂ ਦੇ ਯਤਨਾਂ ਸਦਕਾ ਹੀ ਇਸ ਸਕੀਮ ਸਫਲਤਾਪੂਰਵਕ ਆਰੰਭ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸ਼੍ਰੀ ਆਸ਼ੂ ਨੇ ਰਾਸ਼ਨ ਵੰਡ ਪ੍ਰਣਾਲੀ ਦੀ ਸਮੁੱਚੀ ਪ੍ਰਕਿਰਿਆ ਨੂੰ ਡਿਜੀਟਲਾਈਜ਼ ਕਰਨ ਲਈ ਬਹੁਤ ਮਿਹਨਤ ਕੀਤੀ ਹੈ, ਜ਼ੋ ਕਿ ਨਾ ਸਿਰਫ ਲਾਭਪਾਤਰੀਆਂ ਦੀ ਸਹੂਲਤ ਬਲਕਿ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਵਿੱਚ ਵੀ ਸਹਾਇਤਾ ਕਰੇਗੀ। ਇਸ ਸਕੀਮ ਦਾ ਲਾਭ 1.41 ਕਰੋੜ ਲਾਭਪਾਤਰੀਆਂ ਲੈ ਰਹੇ ਹਨ ਅਤੇ ਇਸ ਤੋਂ ਇਲਾਵਾ, ਮੁੱਖ ਮੰਤਰੀ ਪੰਜਾਬ ਨੇ ਅੱਜ 9 ਲੱਖ ਲਾਭਪਾਤਰੀ ਜਿਹੜੇ ਯੋਗ ਤਾਂ ਹਨ ਪਰ ਐਨ.ਐਫ.ਐਸ.ਏ. ਵਿੱਚ ਰਜਿਸਟਰਡ ਨਹੀਂ ਸਨ, ਉਨ੍ਹਾਂ ਨੂੰ ਇਸ ਵਿੱਚ ਸ਼ਾਮਿਲ ਕਰਨ ਦੀ ਘੋਸ਼ਣਾ ਕੀਤੀ ਅਤੇ ਉਨ੍ਹਾਂ ਕਿਹਾ ਕਿ ਇਨ੍ਹਾਂ ਦਾ ਸਾਰਾ ਖਰਚ ਪੰਜਾਬ ਸਰਕਾਰ ਚੁੱਕੇਗੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਜਿਹੜੇ ਇਹ ਸਮਾਰਟ ਕਾਰਡ ਸਕੀਮ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਗਿਆ ਸੀ ਜਿਹੜਾ ਅੱਜ ਪੂਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ 2017 ਤੋਂ ਪਹਿਲਾਂ ਪੰਜਾਬ ਵਿੱਚ ਜਿਹੜੇ ਰਾਸ਼ਨ ਦੀ ਵੰਡ ਹੁੰਦੀ ਸੀ, ਉਸ ਵਿੱਚ ਬਹੁਤ ਘਪਲੇ ਹੁੰਦੇ ਸਨ, ਜਿਹੜੇ ਲੋੜਵੰਦ ਵਿਅਕਤੀ ਨਹੀਂ ਸਨ ਉਨ੍ਹਾਂ ਦੇ ਨੀਲੇ ਕਾਰਡ ਬਣਾ ਦਿੱਤੇ ਗਏ ਸਨ ਅਤੇ ਲੋੜਵੰਦ ਵਿਅਕਤੀਆਂ ਨੂੰ ਇਸ ਸਕੀਮ ਤੋਂ ਵਾਂਝਾ ਰੱਖਿਆ ਗਿਆ ਸੀ। ਉਨ੍ਹਾਂ ਵਿਸਤਾਰ ਨਾਲ ਦੱਸਿਆ ਕਿ ਇਹ ਰਾਸ਼ਨ ਦੀ ਵੰਡ ਪਹਿਲਾਂ ਆਫ ਲਾਈਨ ਕੀਤੀ ਜਾਂਦੀ ਸੀ ਇਸ ਤੋਂ ਬਾਅਦ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਕਿ ਕੁੱਝ ਗਲਤ ਬੰਦਿਆਂ ਦੇ ਰਾਸ਼ਨ ਕਾਰਡ ਬਣਾਏ ਗਏ ਹਨ ਅਤੇ ਉਹ ਰਾਸ਼ਨ ਲੈ ਰਹੇ ਹਨ ਇਸ ਤੋਂ ਬਾਅਦ ਉਨ੍ਹਾਂ ਵੱਲੋਂ ਇਨ੍ਹਾਂ ਗਲਤ ਤਰੀਕੇ ਨਾਲ ਬਣੇ ਕਾਰਡਾਂ ਨੂੰ ਰੋਕਣ ਲਈ ਅਤੇ ਉਨ੍ਹਾਂ ਨੂੰ ਲਗਾਮ ਪਾਉਣ ਲਈ ਈ-ਪੋਜ਼ ਮਸ਼ੀਨਾਂ ਰਾਹੀਂ ਵੰਡ ਕਰਨ ਦਾ ਫੈਸਲਾ ਲਿਆ ਗਿਆ।ਉਨ੍ਹਾਂ ਕਿਹਾ ਕਿ ਸਾਲ 2018 ਵਿੱਚ ਇਸ ਆਫ ਲਾਈਨ ਪ੍ਰਕਿਰਿਆ ਨੂੰ ਖਤਮ ਕਰਕੇ ਆਨ-ਲਾਈਨ ਪ੍ਰਕਿਰਿਆ ਸ਼ੁਰੂ ਕੀਤੀ ਗਈ। ਇਸੇ ਦੋਰਾਨ ਦੇਖਿਆ ਗਿਆ ਕਿ ਲਾਭਪਾਤਰੀਆਂ ਨੂੰ ਪਹਿਲਾਂ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਜਦੋਂ ਈ-ਪੋਸ਼ ਮਸ਼ੀਨਾਂ ਰਾਹੀਂ ਆਨ-ਲਾਈਨ ਪ੍ਰਕਿਰਿਆ ਦੁਆਰਾ ਇਸ ਦੀ ਵੰਡ ਕੀਤੀ ਗਈ ਲਾਭਪਾਤਰੀਆਂ ਦੁਆਰਾ ਆਪਣਾ ਅੰਗੂਠਾ ਲਗਾ ਕੇ ਜਦੋਂ ਰਾਸ਼ਨ ਵੰਡਿਆਂ ਗਿਆ ਤਾਂ ਇਸ ਨਾਲ ਬਹੁਤ ਸਾਰੇ ਅਜਿਹੇ ਲਾਭਪਾਤਰੀ ਅੱਗੇ ਆਏ ਜਿਨ੍ਹਾਂ ਨੂੰ ਸਹੀ ਅਤੇ ਪਾਰਦਰਸ਼ਤਾ ਨਾਲ ਰਾਸ਼ਨ ਦੀ ਵੰਡ ਹੋਣ ਕਰਕੇ ਨਵੇਂ ਰਾਸ਼ਨ ਕਾਰਡ ਬਣਾਏ ਗਏ। ਉਨ੍ਹਾਂ ਕਿਹਾ ਕਿ ਹੁਣ ਪੂਰੇ ਪੰਜਾਬ ਵਿੱਚ ਇਸ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਪਾਰਦਰਸ਼ਤਾ ਨਾਲ ਰਾਸ਼ਨ ਦੀ ਵੰਡ ਹੋਵੇਗੀ।ਉਨ੍ਹਾਂ ਕਿਹਾ ਕਿ ਲਾਭਪਾਤਰੀ ਜਦੋਂ ਰਾਸ਼ਨ ਲੈਣ ਲਈ ਜਾਣਗੇ ਤਾਂ ਉਨ੍ਹਾਂ ਨੂੰ ਮਹਿਸੂਸ ਹੋਵੇਗਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੇ ਹੱਕਾਂ ਦੀ ਰਾਖੀ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਪ੍ਰਕਿਰਿਆ ਨੂੰ ਹੋਰ ਡਿਜੀਟਾਈਜ਼ਡ ਅਤੇ ਆਸਾਨ ਬਣਾਉਣ ਲਈ ਪੰਜਾਬ ਸਰਕਾਰ ਨੇ ਸਮਾਰਟ ਰਾਸ਼ਨ ਕਾਰਡ ਬਣਾਏ ਹਨ ਅਤੇ ਲਾਭਪਾਤਰੀ ਨੂੰ ਬਿਨਾਂ ਕਿਸੇ ਵਾਧੂ ਦਸਤਾਵੇਜ਼ਾਂ ਨੂੰ ਨਾਲ ਲਿਆਏ ਵਗੈਰ ਈ-ਪੋਜ਼ ਮਸ਼ੀਨ ਰਾਹੀਂ ਸਰਕਾਰੀ ਡਿਪੂਆਂ ਤੋਂ ਅਨਾਜ਼ ਮਿਲੇਗਾ।ਸਮਾਰਟ ਰਾਸ਼ਨ ਕਾਰਡ ਪਰਿਵਾਰ ਦੇ ਵੇਰਵੇ ਹਾਸਲ ਕਰਨ ਲਈ ਈ-ਪੋਜ਼ ਮਸ਼ੀਨ 'ਤੇ ਸਵਾਈਪ ਕੀਤਾ ਜਾਵੇਗਾ ਜਿਸ ਤੋਂ ਬਾਅਦ ਪਰਿਵਾਰ ਦੇ ਮੈਂਬਰ ਦੀ ਬਾਇਓ-ਮੈਟ੍ਰਿਕ ਪ੍ਰਮਾਣਿਕਤਾ ਅਨਾਜ਼ ਦੇ ਲਈ ਕੀਤੀ ਜਾਵੇਗੀ, ਉਨ੍ਹਾਂ ਕਿਹਾ ਕਿ ਇਹ ਕਾਰਡ ਸੂਬੇ ਦੇ ਕਿਸੇ ਵੀ ਡਿਪੂ 'ਤੇ ਵਰਤੇ ਜਾ ਸਕਦੇ ਹਨ।ਉਨ੍ਹਾਂ ਸਮਾਰਟ ਰਾਸ਼ਨ ਕਾਰਡ ਦੀ ਸੁਰੱਖਿਆ ਅਤੇ ਵਿਸ਼ੇਸ਼ਤਾਵਾਂ ਬਾਰੇ ਦੱਸਿਦਿਆਂ ਕਿਹਾ ਕਿ ਚਿੱਪ ਵਿੱਚ ਏਕੀਕ੍ਰਿਤ ਲਾਭਪਾਤਰੀਆਂ ਦੇ ਵੇਰਵਿਆਂ ਨੂੰ ਲਾਕ ਕਰ ਦਿੱਤਾ ਗਿਆ ਹੈ ਜ਼ੋ ਕਿ ਪ੍ਰਮਾਣਿਤ ਯੰਤਰਾਂ ਤੋਂ ਹੀ ਪੜ੍ਹੇ ਜਾਣਗੇ। ਫਾਈਲ ਦਾ ਢਾਚਾ ਇਸ ਤਰੀਕੇ ਨਾਲ ਡਿਜ਼ਾਈਨ ਕੀਤਾ ਗਿਆ ਹੈ ਕਿ ਇਹ ਸਿਰਫ ਪ੍ਰਮਾਣਿਤ ਈ-ਪੋਜ਼ ਮਸ਼ੀਨਾਂ ਦੁਆਰਾ ਹੀ ਚਲਾਇਆ ਜਾ ਸਕੇਗਾ।ਇਸ ਦੋਰਾਨ ਜ਼ਿਲ੍ਹਾ ਲੁਧਿਆਣਾ ਦੇ ਵਿਧਾਇਕਾਂ ਅਤੇ ਐਸ.ਡੀ.ਐਮਜ਼ ਨੇ ਆਪਣੇ-ਆਪਣੇ ਖੇਤਰਾਂ ਵਿੱਚ 10 ਲਾਭਪਾਤਰੀਆਂ ਨੂੰ ਸਮਾਰਟ ਰਾਸ਼ਨ ਕਾਰਡ ਵੰਡ ਕੇ ਬਾਕੀ ਖੇਤਰਾਂ ਵਿੱਚ ਇਕੋ ਸਮੇਂ ਇਸ ਸਕੀਮ ਦੀ ਸ਼ੁਰੂਆਤ ਕੀਤੀ।ਇਸ ਮ"ਕੇ ਹੋਰਨਾਂ ਤੋਂ ਇਲਾਵਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਮਨ ਸੁਬਰਾਮਨੀਅਮ, ਸੀਨੀਅਰ ਕਾਂਗਰਸੀ ਆਗੂ ਅਸ਼ਵਨੀ ਕੁਮਾਰ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਖੰਨਾ) ਜ਼ਸਪਾਲ ਸਿੰਘ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ (ਦੱਖਣੀ) ਸੁਖਵਿੰਦਰ ਸਿੰਘ ਗਿੱਲ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ (ਪੂਰਬੀ) ਸ਼੍ਰੀਮਤੀ ਹਰਵੀਨ ਕੋਰ ਅਤੇ ਪੰਜਾਬ ਬੈਕਵਾਰਡ ਕਲਾਸਿਜ਼ ਲੈਂਡ ਡਿਵੈਲਪਮੈਂਟ ਐਂਡ ਫਾਈਨਾਂਸ ਕਾਰਪੋਰੇਸ਼ਨ (ਬੈਕਫਿੰਕੋ) ਦੇ ਉਪ ਚੇਅਰਮੈਨ ਜਨਾਬ ਮੁਹੰਮਦ ਗੁਲਾਬ, ਤੋਂ ਇਲਾਵਾ ਹੋਰ ਪ੍ਰਮੁੱਖ ਵਿਅਕਤੀ ਹਾਜ਼ਰ ਸਨ।

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਵੱਲੋਂ ਸਿਵਲ ਹਸਪਤਾਲ ਤੇ ਡੀ.ਐਮ.ਸੀ. ਲੁਧਿਆਣਾ ਵਿਖੇ ਕੋਵਿਡ-19 ਮਰੀਜ਼ਾਂ ਲਈ ਸਹੂਲਤਾਂ ਦਾ ਲਿਆ ਜਾਇਜਾ

ਲੁਧਿਆਣਾ, ਸਤੰਬਰ 2020  ( ਸਤਪਾਲ ਸਿੰਘ ਦੇਹਰਕਾ/ਮਨਜਿੰਦਰ ਗਿੱਲ ) -ਪੰਜਾਬ ਸਰਕਾਰ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਸ਼ਨੀਵਾਰ ਨੂੰ ਸਿਵਲ ਹਸਪਤਾਲ ਲੁਧਿਆਣਾ ਅਤੇ ਦਯਾਨੰਦ ਮੈਡੀਕਲ ਕਾਲਜ (ਡੀ.ਐਮ.ਸੀ.) ਹਸਪਤਾਲ ਦਾ ਦੌਰਾ ਕੀਤਾ ਅਤੇ ਦੋਵਾਂ ਹਸਪਤਾਲਾਂ ਵਿੱਚ ਕੋਵਿਡ-19 ਦੇ ਮਰੀਜ਼ਾਂ ਦੀਆਂ ਸਹੂਲਤਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਮੁੱਖ ਮੰਤਰੀ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ, ਮੇਅਰ ਬਲਕਾਰ ਸਿੰਘ ਸੰਧੂ ਅਤੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੀ ਹਾਜ਼ਰ ਸਨ। ਆਸ਼ੂ਼ ਨੇ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਆਪਣੇ ਨਾਗਰਿਕਾਂ ਦੀ ਸੁਰੱਖਿਆ ਪ੍ਰਤੀ ਚਿੰਤਤ ਹੈ ਅਤੇ ਜਾਗਰੂਕਤਾ ਪੈਦਾ ਕਰਕੇ ਕੋਵਿਡ-19 ਮਹਾਂਮਾਰੀ ਦੇ ਫੈਲਣ ਨੂੰ ਰੋਕਣ ਲਈ ਸਾਰੇ ਯਤਨ ਕਰ ਰਹੀ ਹੈ ਅਤੇ ਨਾਲ ਹੀ ਸ਼ੁਰੂਆਤੀ ਪੜਾਅ 'ਤੇ ਮਰੀਜ਼ਾਂ ਦੀ ਪਛਾਣ ਕਰਕੇ ਲੋੜੀਂਦਾ ਇਲਾਜ ਵੀ ਮੁਹੱਈਆ ਕਰਵਾਇਆ ਜਾ ਰਿਹਾ ਹੈ।ਵਧੀਕ ਡਿਪਟੀ ਕਮਿਸ਼ਨਰ(ਵਿਕਾਸ)-ਕਮ-ਨੋਡਲ ਅਫ਼ਸਰ ਕੋਵਿਡ-19 ਸ੍ਰੀ ਸੰਦੀਪ ਕੁਮਾਰ ਵੱਲੋ ਕੈਬਨਿਟ ਮੰਤਰੀ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਵਿਡ-19 ਦੇ ਇਲਾਜ ਲਈ 150 ਬੈਡ ਲੈਵਲ -2 ਉਪਲਬਧ ਹਨ, ਜਿਨ੍ਹਾਂ ਵਿਚੋਂ 28 ਬੈਡ ਲੈਵਲ-2 ਦੀ ਸਹੂਲਤ ਤੋਂ ਵੀ ਜ਼ਿਆਦਾ ਹਨ। ਉਨ੍ਹਾਂ ਦੱਸਿਆ ਕਿ ਇਸ ਸਮੇਂ ਸਿਵਲ ਹਸਪਤਾਲ ਵਿਖੇ 68 ਕੋਵਿਡ ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ ਜਿਨ੍ਹਾਂ ਵਿੱਚੋਂ 31 ਮਰੀਜ਼ ਆਕਸੀਜਨ 'ਤੇ ਹਨ ਜਦਕਿ ਬਾਕੀਆਂ ਦੀ ਹਾਲਤ ਸਥਿਰ ਹੈ। ਭਾਰਤ ਭੂਸ਼ਣ ਆਸ਼ੂ ਵੱਲੋਂ ਸਿਵਲ ਹਸਪਤਾਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਹਸਪਤਾਲ ਵਿੱਚ ਸਵੱਛਤਾ ਨੂੰ ਯਕੀਨੀ ਬਣਾਉਣ ਅਤੇ ਮਰੀਜ਼ਾਂ ਨੂੰ ਸਵੱਛ ਭੋਜਨ ਮੁਹੱਈਆ ਕਰਵਾਉਣ ਦੇ ਨਾਲ-ਨਾਲ ਵਧੀਆ ਇਲਾਜ ਦੇਣ।

ਕੈਬਨਿਟ ਮੰਤਰੀ ਨੇ ਡੀ.ਐਮ.ਸੀ. ਹਸਪਤਾਲ ਦਾ ਦੌਰਾ ਵੀ ਕੀਤਾ ਜਿਥੇ ਡਾ: ਬਿਸ਼ਵ ਮੋਹਨ, ਡਾ ਸੰਦੀਪ ਪੁਰੀ ਅਤੇ ਡਾ ਰਾਜੇਸ਼ ਮਹਾਜਨ ਨੇ ਦੱਸਿਆ ਕਿ ਇਸ ਸਮੇਂ 241 ਕੋਵਿਡ ਮਰੀਜ਼ ਦਾਖਲ ਹਨ ਜਿਨ੍ਹਾਂ ਵਿੱਚ  144 ਲੈਵਲ-3, 84 ਲੈਵਲ-2 ਅਤੇ 13 ਲੈਵਲ-1 ਦੇ ਮਰੀਜ਼ ਇਲਾਜ ਅਧੀਨ ਹਨ। ਉਨ੍ਹਾਂ ਕਿਹਾ ਕਿ ਡੀ.ਐਮ.ਸੀ. ਇਕੱਲੀ ਅਜਿਹੀ ਸੰਸਥਾ ਹੈ ਜੋ ਸਰਕਾਰ ਦੁਆਰਾ ਨਿਰਧਾਰਤ ਰੇਟਾਂ ਅਨੁਸਾਰ ਮਰੀਜ਼ਾਂ ਦਾ ਇਲਾਜ਼ ਕਰਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਡੀ.ਐਮ.ਸੀ. ਹਸਪਤਾਲ ਵਿੱਚ ਕੋਵਿਡ ਅਤੇ ਨਾਨ-ਕੋਵੀਡ ਮਰੀਜ਼ਾਂ ਲਈ ਵੱਖਰੇ ਵਾਰਡ ਹਨ।

ਭਾਰਤ ਭੂਸ਼ਣ ਆਸ਼ੂ ਵੱਲੋਂ ਸਿਵਲ ਹਸਪਤਾਲ ਅਤੇ ਡੀ.ਐਮ.ਸੀ. ਹਸਪਤਾਲ ਵਿੱਚ ਪ੍ਰਬੰਧਾਂ 'ਤੇ ਤਸੱਲੀ ਪ੍ਰਗਟਾਈ। ਉਨ੍ਹਾਂ ਵਸਨੀਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਤੋਂ ਗੁਰੇਜ਼ ਕਰਨ ਅਤੇ ਕੋਵਿਡ ਦੇ ਲੱਛਣ ਪਾਏ ਜਾਣ ਤੇ ਤੁਰੰਤ ਨੇੜਲੇ ਹਸਪਤਾਲ ਜਾ ਕੇ ਆਪਣਾ ਕੋਵਿਡ ਟੈਸਟ ਕਰਵਾਉਣ। ਇਹ ਟੈਸਟ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤੇ ਜਾਂਦੇ ਹਨ।

ਹਰਨਿਵਾਜ਼ ਸਿੰਘ ਸਪਾਲ ਦਾ ਪਹਿਲਾ ਜਨਮ ਦਿਨ

ਜਗਰਾਓਂ/ਲੁਧਿਆਣਾ, ਸਤੰਬਰ 2020 -(ਮਨਜਿੰਦਰ ਗਿੱਲ) ਸ ਗੁਰਮੇਲ ਸਿੰਘ ਅਤੇ ਸਰਦਾਰਨੀ ਰਾਜਿੰਦਰ ਕੌਰ ਦੇ ਪੋਤੇ, ਸ ਸੁਖਵਿੰਦਰ ਸਿੰਘ ਅਤੇ ਸਰਦਾਰਨੀ ਅਮਨਪ੍ਰੀਤ ਕੌਰ ਦੇ ਬੇਟੇ ਹਰਨਿਵਾਜ਼ ਸਿੰਘ ਦਾ ਪਹਿਲਾ ਜਨਮ ਦਿਨ ਦੀਆਂ ਸਮੂਹ ਇਲਾਕਾ ਨਿਵਾਸੀਆਂ, ਸ਼ੇਰੇ ਪੰਜਾਬ ਕਬੱਡੀ ਕਲੱਬ ਨਿਊਜੀਲੈਂਡ ਜਗਰਾਓਂ ਅਤੇ ਆਦਾਰਾ ਜਨ ਸਕਤੀ ਨਿਉਜ ਪੰਜਾਬ ਵਲੋਂ ਸਮੂਹ ਪਰਿਵਾਰ ਨੂੰ ਬਹੁਤ ਬਹੁਤ ਮੁਬਾਰਕਾਂ।