You are here

ਲੁਧਿਆਣਾ

ਪੰਜਾਬੀ ਲੋਕ ਗਾਇਕ ਸ਼ਮਾ ਜਾਗਰਾਉਂ ਨੂੰ ਸਦਮਾ 

ਮਾਤਾ ਦਾ ਦੇਹਾਂਤ

ਸਿੱਧਵਾਂ ਬੇਟ/ ਜਾਗਰਾਉਂ ( ਜਸਮੇਲ ਗਲਿਬ) - ਪੰਜਾਬੀ ਸੱਭਿਆਚਾਰ ਦੀ ਸ਼ਾਨ ਅਤੇ ਕਲੀਆਂ ਦੇ ਬਾਦਸ਼ਾਹ ਕੁਲਦੀਪ ਮਾਣਕ ਦੇ ਹੋਣਹਾਰ ਸ਼ਗਿਰਦ ਸ਼ਮਾ ਜਗਰਾਉਂ ਨੂੰ ਉਸ ਸਮੇਂ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਪੂਜਨੀਕ ਮਾਤਾ ਕੁਲਦੀਪ ਕੌਰ ਦਾ ਦੇਹਾਂਤ ਹੋ ਗਿਆ। ਜਿਨ੍ਹਾਂ ਦਾ ਸਸਕਾਰ ਹੈਡ ਗ੍ਰੰਥੀ ਭਾਈ ਸਾਹਿਬ ਜੀ ਦੀ ਅਰਦਾਸ ਕਰਨ ਤੋਂ ਬਾਅਦ ਟਾਲੀ ਵਾਲੀ ਗਲੀ ਨਾਲ ਸਬੰਧਤ ਸ਼ਮਸ਼ਾਨਘਾਟ ਵਿਖੇ ਕਰ ਦਿੱਤਾ। ਇਸ ਮੌਕੇ ਮਾਲਵਾ ਪੱਤਰਕਾਰ ਯੂਨੀਅਨ ਦੇ ਪ੍ਰਧਾਨ ਹੀਰੋ ਕਿਸ਼ਨਪੁਰੀ,  ਲੋਕ ਸਭਾ ਮੈਂਬਰ ਅਤੇ ਪ੍ਰਸਿੱਧ ਗਾਇਕ ਮੁਹੰਮਦ ਸਦੀਕ, ਜਨ ਸ਼ਕਤੀ ਨਿਊਜ਼ ਚੈਨਲ ਦੇ ਰਿਪੋਟਰ ਜਸਮੇਲ ਗਲਿਬ, ਲੋਕ ਗਾਇਕ ਲਵਲੀ ਨਿਰਮਾਣ, ਵਿਰੋਧੀ ਧਿਰ ਦੀ ਉਪ ਨੇਤਾ ਬੀਬਾ ਸਰਵਜੀਤ ਕੌਰ ਮਾਣੂਕੇ, ਤੋਂ ਇਲਾਵਾ ਵੱਖ ਵੱਖ ਸਰਕਾਰੀ ਅਤੇ ਗੈਰ ਸਰਕਾਰੀ ਵਿਭਾਗਾਂ ਦੇ ਲੋਕਾਂ ਨੇ ਲੋਕ ਗਾਇਕ ਸ਼ਮਾ ਜਗਰਾਉਂ ਨਾਲ 80 ਦੀ ਮਾਤਾ ਦੀ ਮੌਤ ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ। ਸਰਦਾਰ ਇਕਬਾਲ ਸਿੰਘ ਦੀ ਧਰਮ ਪਤਨੀ ਸਵ: ਕੁਲਦੀਪ ਕੌਰ ਦੀ ਅੰਤਿਮ ਸ਼ਾਂਤੀ ਲਈ ਰੱਖੇ ਗਏ ਸਹਿਜ ਪਾਠ ਦਾ ਭੋਗ ਮਿਤੀ 20 ਸਤੰਬਰ ਦਿਨ ਐਤਵਾਰ ਨੂੰ ਰਾਏਕੋਟ ਰੋਡ, ਅਜੀਤ ਸਰ ਗੁਰਦੁਆਰਾ ਸਾਹਿਬ, ਜਗਰਾਉਂ ਵਿਖੇ ਦੁਪਹਿਰ 12 ਵਜੇ ਤੋਂ 01 ਵਜੇ ਤੱਕ ਪਵੇਗਾ ਜਿੱਥੇ ਵਿਛੜੀ ਹੋਈ ਰੂਹ ਦੀ ਸ਼ਾਂਤੀ ਲਈ ਕੀਰਤਨ, ਅਰਦਾਸ ਕੀਤੀ ਜਾਵੇਗੇ ਅਤੇ ਵੱਖ ਵੱਖ ਆਗੂਆਂ ਵਲੋਂ ਸ਼ਰਧਾਂਜਲੀ ਭੇਂਟ ਕੀਤੀ ਜਾਵੇਗੀ 

ਕਬੱਡੀ ਕੁਮੈਂਟਰੀ ਦੀ ਦੁਨੀਆਂ ਵਿੱਚ ਚਮਕਦਾ ਨਾਮ   ਵਿੱਕੀ ਮੱਲ੍ਹਾ 

ਨਾਨਕਸਰ ਕਲੇਰਾਂ, ਸਤੰਬਰ 2020 -(ਬਲਵੀਰ ਸਿੰਘ ਬਾਠ)- ਇਤਿਹਾਸਕ ਪਿੰਡ ਮੱਲੇ ਦਾ ਜ਼ਿਕਰ ਕਰ ਰਹੇ ਹਾਂ ਜਿੱਥੇ ਇੱਕ ਛੋਟੀ ਉਮਰ ਚ ਵੱਡੀਆਂ ਵੱਡੀਆਂ ਪ੍ਰਾਪਤੀਆਂ ਤੇ ਸਮਾਜ ਤੇ ਕਬੱਡੀ ਕੁਮੈਂਟਰੀ ਦੀ ਦੁਨੀਆਂ ਵਿੱਚ ਇੱਕ ਚਮਕਦਾ ਸਿਤਾਰਾ ਅਤੇ ਉਭਰਦਾ ਨਾਮ ਹੈ ਵਿੱਕੀ ਮੱਲ੍ਹਾ ਕਬੱਡੀ ਟੂਰਨਾਮੈਂਟਾਂ ਤੇ ਵਿੱਕੀ ਮੱਲੇ ਦਾ ਨਾਮ ਚਾਰੇ ਪਾਸੇ ਗੂੰਜਦਾ ਸੁਣਾਈ ਦਿੰਦਾ ਹੈ ਵਿੱਕੀ ਮੱਲ੍ਹਾ ਭਰਾਵਾਂ ਦਾ ਭਰਾ ਤੇ ਯਾਰਾਂ ਦਾ ਯਾਰ  ਵੱਡੀਆਂ ਪ੍ਰਾਪਤੀਆਂ ਕਰਕੇ ਆਪਣਾ ਨਾਂ ਰੁਸ਼ਨਾਉਣ ਵਾਲਾ ਵਿੱਕੀ ਮੱਲ੍ਹਾ ਕਬੱਡੀ ਖੇਤਰ ਦੀ ਦੁਨੀਆਂ ਵਿੱਚ ਇੱਕ ਵੱਡਾ ਨਾਮ ਹੈ ਜਿਸ ਦਾ ਨਾਮ ਨਾਮਵਰ ਕੁਮੈਂਟਾਂ ਦੀ ਦੁਨੀਆਂ ਵਿੱਚ ਲਿਆ ਜਾਂਦਾ ਹੈ ਕਿਉਂਕਿ ਵੱਡੇ ਤੋਂ ਵੱਡੇ ਕਬੱਡੀ ਕੱਪਾਂ ਵਿੱਚ ਵਿੱਕੀ ਮੱਲੇ ਦੇ  ਨਾਮ ਤੂਤੀ ਬੋਲਦੀ ਸੁਣਾਈ ਦਿੰਦੀ ਹੈ ਇਲਾਕੇ ਦੇ ਨਾਮਵਾਰ ਕਬੱਡੀ ਕੱਪਾਂ ਤੇ ਵਿੱਕੀ ਮੱਲੇ ਦਾ ਵੱਡੀ ਪੱਧਰ ਤੇ ਸਨਮਾਨ ਹੋ ਚੁੱਕਿਆ ਹੈ ਬੜੀ ਵੱਡੀ ਸਟਰਗਲ ਤੇ ਵੱਡੀ ਮਿਹਨਤ ਸਦਕਾ ਮਿੱਠੇ ਤੇ ਪਿਆਰੇ ਬੋਲ ਪੰਜਾਬੀ ਮਾਂ ਬੋਲੀ ਦੀ ਬੋਲੀ ਦੀ ਸੇਵਾ ਕਰਦੇ ਸੁਣਾਈ ਦਿੰਦੇ ਹਨ ਜਿਸ ਨੂੰ ਕਬੱਡੀ ਪ੍ਰੇਮੀ ਤੇ ਕਬੱਡੀ ਖਿਡਾਰੀ ਬਹੁਤ ਪਿਆਰ ਤੇ ਸਤਿਕਾਰ ਨਾਲ ਨਿਵਾਜਦੇ ਹਨ ਆਉਣ ਵਾਲੇ ਸਮੇਂ ਚ ਕਬੱਡੀ ਕੱਪਾਂ ਦਾ ਸ਼ਿੰਗਾਰ ਕਬੱਡੀ ਕੁਮੈਂਟਰੀ ਵਿੱਚ ਵੱਡਾ ਨਾਮ ਹੋਵੇਗਾ ਵਿੱਕੀ ਮੱਲੇ ਦਾ ਪ੍ਰਮਾਤਮਾ ਕਰਕੇ ਕਾਮਯਾਬੀਆਂ ਇਸ ਦੇ ਕਦਮ ਚੁੰਮਣ ਵਿੱਕੀ ਮੱਲਾਂ ਆਉਣ ਵਾਲੇ ਸਮੇਂ ਚ ਕਬੱਡੀ ਤੇ ਪੰਜਾਬੀ ਮਾਂ ਬੋਲੀ ਦੀ ਸੇਵਾ ਕੁਮੈਂਟਰੀ ਦੇ ਜ਼ਰੀਏ ਆਪਣੇ ਬੋਲਾਂ ਨਾਲ ਕਰਦਾ ਰਹੇ

ਮਿਸ਼ਨ ਫਤਿਹ- ਜ਼ਿਲ੍ਹਾ ਲੁਧਿਆਣਾ ਵਿੱਚ ਅੱਜ 4748 ਸੈਂਪਲ ਲਏ

ਮਰੀਜ਼ਾਂ ਠੀਕ ਹੋਣ ਦੀ ਦਰ 81.88% ਹੋਈ - ਡਿਪਟੀ ਕਮਿਸ਼ਨਰ ਵੱਲੋਂ ਐੱਸ.ਡੀ.ਐੱਮਜ਼ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਦੀ ਸ਼ਲਾਘਾ 

ਕਿਹਾ! ਅਸੀਂ ਚਰਮ ਸੀਮਾ (Peak) ਦੌਰ ਵਿੱਚੋਂ ਗੁਜ਼ਰ ਰਹੇ ਹਨ, ਹੁਣ ਜ਼ਿਆਦਾ ਸਾਵਧਾਨੀਆਂ ਵਰਤਣ ਦੀ ਜਰੂਰਤ

ਲੁਧਿਆਣਾ, ਸਤੰਬਰ 2020 ( ਸੱਤਪਾਲ ਸਿੰਘ ਦੇਹਰਕਾ/ਮਨਜਿੰਦਰ ਗਿੱਲ)- ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਵਿੱਚ ਇੱਕ ਦਿਨ ਵਿੱਚ ਸ਼ੱਕੀ ਮਰੀਜ਼ਾਂ ਦੇ 4748 ਸੈਂਪਲ ਲਏ ਗਏ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਇਸ ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਦਰ ਵਿੱਚ ਵੀ ਵਾਧਾ ਦਰਜ ਕੀਤਾ ਹੈ, ਜੌ ਕਿ ਇਕ ਸ਼ੁਭ ਸੰਕੇਤ ਹੈ। ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਸ.ਡੀ.ਐੱਮਜ਼. ਦੀ ਦੇਖਰੇਖ ਵਿੱਚ ਸਿਹਤ ਵਿਭਾਗ ਦੇ ਸਮੂਹ ਡਾਕਟਰਾਂ, ਕਮਿਊਨਿਟੀ ਹੈਲਥ ਅਫ਼ਸਰਾਂ ਅਤੇ ਹੋਰ ਪੈਰਾ ਮੈਡੀਕਲ ਸਟਾਫ ਵੱਲੋਂ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਕੀਤੇ ਜਾ ਰਹੇ ਦਿਨ ਰਾਤ ਯਤਨਾਂ ਤਹਿਤ ਰੋਜ਼ਾਨਾ ਵੱਧ ਤੋਂ ਵੱਧ ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਜਾ ਰਹੇ ਹਨ। ਜਿਸ ਤਹਿਤ ਅੱਜ ਵੀ 4748 ਸੈਂਪਲ ਲਏ ਗਏ। ਉਹਨਾਂ ਸਮੂਹ ਐੱਸ.ਡੀ.ਐੱਮਜ਼ ਅਤੇ ਸਿਹਤ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ।ਉਨ੍ਹਾਂ ਕਿਹਾ ਕਿ ਵਸਨੀਕਾਂ ਨੂੰ ਘਬਰਾਉਣਾ ਨਹੀਂ ਚਾਹੀਦਾ ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵਸਨੀਕਾਂ ਦੀ ਸੁਰੱਖਿਆ ਲਈ 24 ਘੰਟੇ 7 ਦਿਨ ਕੰਮ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ 'ਮਿਸ਼ਨ ਫਤਹਿ' ਤਹਿਤ ਜ਼ਿਲ੍ਹਾ ਲੁਧਿਆਣਾ ਵਿੱਚ ਕੋਵਿਡ-19 ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 12754 ਮਰੀਜ਼ਾਂ ਵਿਚੋਂ 81.88% (10443 ਕੋਵਿਡ ਪੋਜ਼ਟਿਵ ਮਰੀਜ਼) ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਜਦਕਿ ਕਈ ਹੋਰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। ਉਨ੍ਹਾਂ ਵਸਨੀਕਾਂ ਨੂੰ ਬਿਲਕੁਲ ਵੀ ਨਾ ਘਬਰਾਉਣ ਦੀ ਅਪੀਲ ਕੀਤੀ ਕਿਉਂਕਿ ਕੋਵਿਡ ਪੂਰੀ ਤਰ੍ਹਾਂ ਨਾਲ ਠੀਕ ਹੋਣ ਵਾਲੀ ਬਿਮਾਰੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਤੁਰੰਤ ਆਪਣੇ ਆਪ ਨੂੰ ਕੋਵਿਡ ਦਾ ਟੈਸਟ ਕਰਵਾਉਣਾ ਚਾਹੀਦਾ ਹੈ ਜਦੋਂ ਵੀ ਉਹ ਮਹਿਸੂਸ ਕਰਦੇ ਹਨ ਕਿ ਕੋਈ ਕੋਵਿਡ ਵਰਗੇ ਲੱਛਣ ਹੋਣ। ਉਨ੍ਹਾਂ ਕਿਹਾ ਕਿ ਲੱਛਣਾਂ ਦੇ ਪਤਾ ਲੱਗਣ ਅਤੇ ਜਾਂਚ ਵਿਚਕਾਰ ਵਾਲਾ ਸਮਾਂ ਬਹੁਤ ਮਹੱਤਵਪੂਰਨ ਹੁੰਦਾ ਹੈ, ਪਰ ਜਦੋਂ ਲੋਕ ਲੱਛਣ ਹੋਣ ਦੇ ਬਾਵਜੂਦ ਆਪਣੇ ਆਪ ਦਾ ਟੈਸਟ ਨਹੀਂ ਕਰਵਾਉਂਦੇ ਤਾਂ ਕਈ ਵਾਰ ਉਨ੍ਹਾਂ ਦੀ ਸਿਹਤ ਖਰਾਬ ਹੋ ਜਾਂਦੀ ਹੈ, ਜਿਸ ਨਾਲ ਮੰਦਭਾਗੀਆਂ ਘਟਨਾਵਾਂ ਹੁੰਦੀਆਂ ਹਨ।ਉਨ੍ਹਾਂ ਕਿਹਾ ਕਿ ਵਸਨੀਕਾਂ ਦੀ ਭਲਾਈ ਲਈ ਸ਼ਹਿਰ ਵਿੱਚ ਕਈ ਟੈਸਟਿੰਗ ਸੈਂਟਰ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਕੇਂਦਰਾਂ ਵਿੱਚ ਕੋਵਿਡ ਟੈਸਟ ਬਿਲਕੁਲ ਮੁਫਤ ਕੀਤੇ ਜਾਂਦੇ ਹਨ ਜੇਕਰ ਕਿਸੇ ਨੂੰ ਕੋਰੋਨਾ ਸਬੰਧੀ ਕੋਈ ਲੱਛਣ ਲੱਗਦੇ ਹਨ ਤਾਂ ਬਿਨ੍ਹਾਂ ਦੇਰੀ ਕੀਤੇ ਨੇੜਲੇ ਟੈਸਟ ਕੇਂਦਰ ਜਾ ਕੇ ਤੁਰੰਤ ਜਾਂਚ ਕਰਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਸਨੀਕਾਂ ਦੀ ਭਲਾਈ ਲਈ ਰੋਜ਼ਾਨਾ ਲਏ ਗਏ ਨਮੂਨਿਆਂ ਦੀ ਗਿਣਤੀ ਵਿੱਚ ਹੋਰ ਵਾਧਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋ ਵੀ ਕੋਈ ਵਿਅਕਤੀ ਦੇ ਕੋਵਿਡ-19 ਦੇ ਪੀੜਤ ਹੋਣ ਜਾਂ ਸ਼ੱਕ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਨ੍ਹਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਕੜਿਆਂ ਵਿੱਚ ਹੈ। ਇਸੇ ਤਰ੍ਹਾਂ ਅੱਜ ਵੀ 4748 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ ਅਤੇ ਜਲਦ ਹੀ ਉਨ੍ਹਾਂ ਦੇ ਨਤੀਜੇ ਮਿਲਣ ਦੀ ਉਮੀਦ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ  ਜ਼ਿਲ੍ਹੇ ਵਿੱਚ 1762 ਪੋਜ਼ਟਿਵ ਮਰੀਜ਼ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਤੰਦਰੁਸਤ ਹੋਏ ਮਰੀਜ਼ਾਂ ਦੀ ਸੰਖਿਆ 10443 ਹੋ ਗਈ ਹੈ।ਉਨ੍ਹਾਂ ਕਿਹਾ ਕਿ ਕੋਵਿਡ-19 ਤੋਂ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਕੁਲ 214 ਮਰੀਜ਼ (189 ਜ਼ਿਲ੍ਹਾ ਲੁਧਿਆਣਾ ਤੋਂ ਨਵੇਂ ਮਰੀਜ਼ ਅਤੇ 25 ਹੋਰ ਰਾਜਾਂ/ਜ਼ਿਲ੍ਹਿਆਂ ਦੇ) ਪੋਜ਼ਟਿਵ ਪਾਏ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 131608 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ 129978 ਨਮੂਨਿਆਂ ਦੀ ਰਿਪੋਰਟ ਪ੍ਰਾਪਤ ਹੋਈ ਹੈ, 115841 ਨਮੂਨੇ ਨੈਗਟਿਵ ਪਾਏ ਗਏ ਹਨ ਅਤੇ 1630 ਨਮੂਨਿਆਂ ਦੀ ਰਿਪੋਰਟ ਆਉਣ ਬਾਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਲੁਧਿਆਣਾ ਨਾਲ ਸਬੰਧਤ ਕੁਲ ਮਰੀਜ਼ਾਂ ਦੀ ਗਿਣਤੀ 12754 ਹੈ, ਜਦਕਿ 1383 ਮਰੀਜ਼ ਦੂਜੇ ਜ਼ਿਲ੍ਹਿਆਂ/ਰਾਜਾਂ ਨਾਲ ਸਬੰਧਤ ਹਨ।ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਅੱਜ 14 ਮੌਤਾਂ ਹੋਈਆਂ ਹਨ (11 ਜ਼ਿਲ੍ਹਾ ਲੁਧਿਆਣਾ, 1 ਮੋਗਾ, 1 ਜਲੰਧਰ ਅਤੇ 1 ਫਤਿਹਗੜ੍ਹ ਨਾਲ ਸਬੰਧਤ ਹਨ)। ਹੁਣ ਕੋਰੋਨਾ ਤੋਂ ਪੀੜਤ ਮਰੀਜ਼ਾਂ ਦੀ ਮੌਤ ਦੀ ਕੁੱਲ ਗਿਣਤੀ ਲੁਧਿਆਣਾ ਤੋਂ 546 ਅਤੇ 142 ਦੂਜੇ ਜ਼ਿਲਿਆਂ ਨਾਲ ਸਬੰਧਤ ਹਨ। mਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਵਿੱਚ 38104 ਵਿਅਕਤੀਆਂ ਨੂੰ ਘਰਾਂ 'ਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 4916 ਵਿਅਕਤੀ ਇਕਾਂਤਵਾਸ ਹਨ। ਅੱਜ ਵੀ 274 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ।ਸ਼ਰਮਾ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਹੁਣ ਅਸੀਂ ਚਰਮ ਸੀਮਾ (Peak) ਦੌਰ ਵਿੱਚੋਂ ਗੁਜ਼ਰ ਰਹੇ ਹਨ, ਹੁਣ ਜਿਆਦਾ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ। ਉਹ ਪੰਜਾਬ ਸਰਕਾਰ ਦੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਜੇ ਉਹ ਘਰ ਦੇ ਅੰਦਰ ਹੀ ਰਹਿਣ ਤਾਂ ਉਹ ਨਾ ਸਿਰਫ ਆਪ ਸੁਰੱਖਿਅਤ ਰਹਿਣਗੇ, ਬਲਕਿ ਹਰ ਕਿਸੇ ਨੂੰ ਸੁਰੱਖਿਅਤ ਰੱਖਣ ਵਿੱਚ ਵੀ ਯੋਗਦਾਨ ਪਾਉਣਗੇ।

ਪਿੰਡ ਸ਼ੇਖਦੌਲਤ ਵਿੱਚ ਧੰਨ ਧੰਨ ਬਾਬਾ ਵਿਸਾਖਾ ਸਿੰਘ ਜੀ ਦੀ ਯਾਦ ਵਿੱਚ ਮਹਾਨ ਨਗਰ ਕੀਰਤਨ ਸਜਾਇਆ ਗਿਆ

ਜਗਰਾਓਂ (ਰਾਣਾ ਸ਼ੇਖਦੌਲਤ)ਨਾਮ ਦੇ ਰਸੀਏ ਸ਼ਾਂਤੀ ਦੇ ਪੁੰਜ ਭਗਤੀ ਦੇ ਸਾਗਰ ਸ੍ਰੀਮਾਨ108 ਬਾਬਾ ਵਿਸਾਖਾ ਸਿੰਘ ਜੀ 52 ਬਰਸੀ ਦੇ ਸਬੰਧ ਵਿੱਚ ਪਿੰਡ ਸ਼ੇਖਦੌਲਤ ਵਿੱਚ ਧੰਨ ਧੰਨ ਬਾਬਾ ਵਿਸਾਖਾ ਸਿੰਘ ਜੀ ਦੀ ਯਾਦ ਵਿੱਚ ਮਹਾਨ ਨਗਰ ਕੀਰਤਨ ਸਜਾਇਆ ਗਿਆ ਇਸ ਨਗਰ ਕੀਰਤਨ ਵਿੱਚ ਬਾਬਾ ਹਰਬੰਸ ਸਿੰਘ ਜੀ ਮਹੰਤ ਨਾਨਕਸਰ ਵਾਲਿਆਂ ਨੇ ਵੀ ਭਾਗ ਲਿਆ ਅਤੇ ਜਥੇਦਾਰ ਭਾਈ ਮਨਪ੍ਰੀਤ ਸਿੰਘ ਜੀ ਅਕਾਲਗੜ੍ਹ ਇੰਟਰਨੈਸ਼ਨਲ ਢਾਡੀ ਜਥੇ ਨੇ ਸੰਗਤਾਂ ਨੂੰ ਗੁਰੂ  ਇਤਿਹਾਸ ਬਾਰੇ ਦੱਸਿਆ ਉਨ੍ਹਾਂ ਇਹ ਵੀ ਦੱਸਿਆ ਕਿ ਬਾਬਾ ਵਿਸਾਖਾ ਸਿੰਘ ਜੀ ਸ਼ੇਖਦੌਲਤ ਨਗਰ ਨੂੰ ਆਪਣਾ ਨਗਰ ਮੰਨਦੇ ਸਨ ਬਾਬਾ ਵਿਸਾਖਾ ਸਿੰਘ ਜੀ ਨੇ ਆਪਣਾ ਜੀਵਨ ਭਲਾਈ ਦੇ ਕੰਮਾਂ ਵਿੱਚ ਲਾ ਦਿੱਤਾ ਅਤੇ ਇਤਿਹਾਸਕ ਗੁਰਦੁਆਰਿਆਂ ਦੀ ਖੋਜ ਵੀ ਕੀਤੀ ਬਾਬਾ ਜੀ ਸੰਗਤਾਂ ਨੂੰ ਗੁਰਬਾਣੀ ਦਾ ਜਾਪ ਕਰਾਉਂਦੇ ਸਨ ਇਹ ਮਹਾਨ ਨਗਰ ਕੀਰਤਨ ਪੂਰੇ ਪਿੰਡ ਦੇ ਸਹਿਯੋਗ ਅਤੇ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ

ਜ਼ਿਲ੍ਹਾ ਲੁਧਿਆਣਾ ਵਿੱਚ ਅੱਜ ਫੇਰ 3847 ਸੈਂਪਲ ਲਏ, ਮਰੀਜ਼ਾਂ ਠੀਕ ਹੋਣ ਦੀ ਦਰ 81.29% ਹੋਈ

ਡਿਪਟੀ ਕਮਿਸ਼ਨਰ ਵੱਲੋਂ ਐੱਸ.ਡੀ.ਐੱਮਜ਼ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਦੀ ਸ਼ਲਾਘਾ

ਕਿਹਾ! ਅਸੀਂ ਚਰਮ ਸੀਮਾ (Peak) ਦੌਰ ਵਿੱਚੋਂ ਗੁਜ਼ਰ ਰਹੇ ਹਨ, ਹੁਣ ਜ਼ਿਆਦਾ ਸਾਵਧਾਨੀਆਂ ਵਰਤਣ ਦੀ ਜਰੂਰਤ

ਲੁਧਿਆਣਾ, ਸਤੰਬਰ 2020- ( ਸੱਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )-ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਵਿੱਚ ਇੱਕ ਦਿਨ ਵਿੱਚ ਸ਼ੱਕੀ ਮਰੀਜ਼ਾਂ ਦੇ 3847  ਸੈਂਪਲ ਲਏ ਗਏ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ ਇਸ ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਦਰ ਵਿੱਚ ਵੀ ਵਾਧਾ ਦਰਜ ਕੀਤਾ ਹੈ, ਜੌ ਕਿ ਇਕ ਸ਼ੁਭ ਸੰਕੇਤ ਹੈ। ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਸ.ਡੀ.ਐੱਮਜ਼. ਦੀ ਦੇਖਰੇਖ ਵਿੱਚ ਸਿਹਤ ਵਿਭਾਗ ਦੇ ਸਮੂਹ ਡਾਕਟਰਾਂ, ਕਮਿਊਨਿਟੀ ਹੈਲਥ ਅਫ਼ਸਰਾਂ ਅਤੇ ਹੋਰ ਪੈਰਾ ਮੈਡੀਕਲ ਸਟਾਫ ਵੱਲੋਂ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਕੀਤੇ ਜਾ ਰਹੇ ਦਿਨ ਰਾਤ ਯਤਨਾਂ ਤਹਿਤ ਰੋਜ਼ਾਨਾ ਵੱਧ ਤੋਂ ਵੱਧ ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਜਾ ਰਹੇ ਹਨ। ਜਿਸ ਤਹਿਤ ਅੱਜ ਵੀ 3847 ਸੈਂਪਲ ਲਏ ਗਏ। ਉਹਨਾਂ ਸਮੂਹ ਐੱਸ.ਡੀ.ਐੱਮਜ਼ ਅਤੇ ਸਿਹਤ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਵਸਨੀਕਾਂ ਨੂੰ ਘਬਰਾਉਣਾ ਨਹੀਂ ਚਾਹੀਦਾ ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵਸਨੀਕਾਂ ਦੀ ਸੁਰੱਖਿਆ ਲਈ 24 ਘੰਟੇ 7 ਦਿਨ ਕੰਮ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ 'ਮਿਸ਼ਨ ਫਤਹਿ' ਤਹਿਤ ਜ਼ਿਲ੍ਹਾ ਲੁਧਿਆਣਾ ਵਿੱਚ ਕੋਵਿਡ-19 ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 11998 ਮਰੀਜ਼ਾਂ ਵਿਚੋਂ 81.29% (9754 ਕੋਵਿਡ ਪੋਜ਼ਟਿਵ ਮਰੀਜ਼) ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਜਦਕਿ ਕਈ ਹੋਰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। ਉਨ੍ਹਾਂ ਵਸਨੀਕਾਂ ਨੂੰ ਬਿਲਕੁਲ ਵੀ ਨਾ ਘਬਰਾਉਣ ਦੀ ਅਪੀਲ ਕੀਤੀ ਕਿਉਂਕਿ ਕੋਵਿਡ ਪੂਰੀ ਤਰ੍ਹਾਂ ਨਾਲ ਠੀਕ ਹੋਣ ਵਾਲੀ ਬਿਮਾਰੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਤੁਰੰਤ ਆਪਣੇ ਆਪ ਨੂੰ ਕੋਵਿਡ ਦਾ ਟੈਸਟ ਕਰਵਾਉਣਾ ਚਾਹੀਦਾ ਹੈ ਜਦੋਂ ਵੀ ਉਹ ਮਹਿਸੂਸ ਕਰਦੇ ਹਨ ਕਿ ਕੋਈ ਕੋਵਿਡ ਵਰਗੇ ਲੱਛਣ ਹੋਣ। ਉਨ੍ਹਾਂ ਕਿਹਾ ਕਿ ਲੱਛਣਾਂ ਦੇ ਪਤਾ ਲੱਗਣ ਅਤੇ ਜਾਂਚ ਵਿਚਕਾਰ ਵਾਲਾ ਸਮਾਂ ਬਹੁਤ ਮਹੱਤਵਪੂਰਨ ਹੁੰਦਾ ਹੈ, ਪਰ ਜਦੋਂ ਲੋਕ ਲੱਛਣ ਹੋਣ ਦੇ ਬਾਵਜੂਦ ਆਪਣੇ ਆਪ ਦਾ ਟੈਸਟ ਨਹੀਂ ਕਰਵਾਉਂਦੇ ਤਾਂ ਕਈ ਵਾਰ ਉਨ੍ਹਾਂ ਦੀ ਸਿਹਤ ਖਰਾਬ ਹੋ ਜਾਂਦੀ ਹੈ, ਜਿਸ ਨਾਲ ਮੰਦਭਾਗੀਆਂ ਘਟਨਾਵਾਂ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਵਸਨੀਕਾਂ ਦੀ ਭਲਾਈ ਲਈ ਸ਼ਹਿਰ ਵਿੱਚ ਕਈ ਟੈਸਟਿੰਗ ਸੈਂਟਰ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਕੇਂਦਰਾਂ ਵਿੱਚ ਕੋਵਿਡ ਟੈਸਟ ਬਿਲਕੁਲ ਮੁਫਤ ਕੀਤੇ ਜਾਂਦੇ ਹਨ ਜੇਕਰ ਕਿਸੇ ਨੂੰ ਕੋਰੋਨਾ ਸਬੰਧੀ ਕੋਈ ਲੱਛਣ ਲੱਗਦੇ ਹਨ ਤਾਂ ਬਿਨ੍ਹਾਂ ਦੇਰੀ ਕੀਤੇ ਨੇੜਲੇ ਟੈਸਟ ਕੇਂਦਰ ਜਾ ਕੇ ਤੁਰੰਤ ਜਾਂਚ ਕਰਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਸਨੀਕਾਂ ਦੀ ਭਲਾਈ ਲਈ ਰੋਜ਼ਾਨਾ ਲਏ ਗਏ ਨਮੂਨਿਆਂ ਦੀ ਗਿਣਤੀ ਵਿੱਚ ਹੋਰ ਵਾਧਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋ ਵੀ ਕੋਈ ਵਿਅਕਤੀ ਦੇ ਕੋਵਿਡ-19 ਦੇ ਪੀੜਤ ਹੋਣ ਜਾਂ ਸ਼ੱਕ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਨ੍ਹਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਕੜਿਆਂ ਵਿੱਚ ਹੈ। ਇਸੇ ਤਰ੍ਹਾਂ ਅੱਜ ਵੀ 3847 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ ਅਤੇ ਜਲਦ ਹੀ ਉਨ੍ਹਾਂ ਦੇ ਨਤੀਜੇ ਮਿਲਣ ਦੀ ਉਮੀਦ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ  ਜ਼ਿਲ੍ਹੇ ਵਿੱਚ 1734 ਪੋਜ਼ਟਿਵ ਮਰੀਜ਼ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਤੰਦਰੁਸਤ ਹੋਏ ਮਰੀਜ਼ਾਂ ਦੀ ਸੰਖਿਆ 9754 ਹੋ ਗਈ ਹੈ। ਉਨ੍ਹਾਂ ਕਿਹਾ ਕਿ ਕੋਵਿਡ-19 ਤੋਂ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਕੁਲ 247 ਮਰੀਜ਼ (214 ਜ਼ਿਲ੍ਹਾ ਲੁਧਿਆਣਾ ਤੋਂ ਨਵੇਂ ਮਰੀਜ਼ ਅਤ 33 ਹੋਰ ਰਾਜਾਂ/ਜ਼ਿਲ੍ਹਿਆਂ ਦੇ) ਪੋਜ਼ਟਿਵ ਪਾਏ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 130829 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ 129302 ਨਮੂਨਿਆਂ ਦੀ ਰਿਪੋਰਟ ਪ੍ਰਾਪਤ ਹੋਈ ਹੈ, 116005 ਨਮੂਨੇ ਨੈਗਟਿਵ ਪਾਏ ਗਏ ਹਨ ਅਤੇ 1527 ਨਮੂਨਿਆਂ ਦੀ ਰਿਪੋਰਟ ਆਉਣ ਬਾਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਲੁਧਿਆਣਾ ਨਾਲ ਸਬੰਧਤ ਕੁਲ ਮਰੀਜ਼ਾਂ ਦੀ ਗਿਣਤੀ 11998 ਹੈ, ਜਦਕਿ 1299 ਮਰੀਜ਼ ਦੂਜੇ ਜ਼ਿਲ੍ਹਿਆਂ/ਰਾਜਾਂ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਅੱਜ 14 ਮੌਤਾਂ ਹੋਈਆਂ ਹਨ (8 ਜ਼ਿਲ੍ਹਾ ਲੁਧਿਆਣਾ, 3 ਮੋਗਾ, 1 ਫਤਿਹਗੜ੍ਹ ਸਾਹਿਬ, 1 ਫਿਰੋਜ਼ਪੁਰ, 1 ਅਮ੍ਰਿਤਸਰ ਸਬੰਧਤ ਹਨ)। ਹੁਣ ਕੋਰੋਨਾ ਤੋਂ ਪੀੜਤ ਮਰੀਜ਼ਾਂ ਦੀ ਮੌਤ ਦੀ ਕੁੱਲ ਗਿਣਤੀ ਲੁਧਿਆਣਾ ਤੋਂ 507 ਅਤੇ 129 ਦੂਜੇ ਜ਼ਿਲਿਆਂ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਵਿੱਚ 37063 ਵਿਅਕਤੀਆਂ ਨੂੰ ਘਰਾਂ 'ਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 5127 ਵਿਅਕਤੀ ਇਕਾਂਤਵਾਸ ਹਨ। ਅੱਜ ਵੀ 387 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਸ੍ਰੀ ਸ਼ਰਮਾ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਹੁਣ ਅਸੀਂ ਚਰਮ ਸੀਮਾ ਦੌਰ ਵਿੱਚੋਂ ਗੁਜ਼ਰ ਰਹੇ ਹਨ, ਹੁਣ ਜਿਆਦਾ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ। ਉਹ ਪੰਜਾਬ ਸਰਕਾਰ ਦੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਜੇ ਉਹ ਘਰ ਦੇ ਅੰਦਰ ਹੀ ਰਹਿਣ ਤਾਂ ਉਹ ਨਾ ਸਿਰਫ ਆਪ ਸੁਰੱਖਿਅਤ ਰਹਿਣਗੇ, ਬਲਕਿ ਹਰ ਕਿਸੇ ਨੂੰ ਸੁਰੱਖਿਅਤ ਰੱਖਣ ਵਿੱਚ ਵੀ ਯੋਗਦਾਨ ਪਾਉਣਗੇ।

ਵੱਧ ਤੋਂ ਵੱਧ ਲੋਕਾਂ ਦੇ ਟੈਸਟ ਯਕੀਨੀ ਬਣਾਉਣ ਲਈ ਬੁਖਾਰ ਚੈੱਕ ਅਪ ਅਤੇ ਸੈਂਪਲਿੰਗ ਕੈਂਪ ਸ਼ੁਰੂ

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਫਤਹਿ ਨੂੰ ਸਫਲ ਕਰਨ ਲਈ ਲੋਕ ਆਪਣੇ ਟੈਸਟ ਕਰਾਉਣ ਲਈ ਅੱਗੇ ਆਉਣ - ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ

ਲੁਧਿਆਣਾ,ਸਤੰਬਰ 2020 (ਸੱਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )-ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਲੁਧਿਆਣਾ ਦੇ ਵੱਧ ਤੋਂ ਵੱਧ ਲੋਕਾਂ ਦੇ ਟੈਸਟ ਯਕੀਨੀ ਬਣਾਉਣ ਲਈ ਥਾਂ ਥਾਂ ਉਤੇ ਮੁਫ਼ਤ ਬੁਖਾਰ ਚੈੱਕ ਅਪ ਅਤੇ ਸੈਂਪਲਿੰਗ ਕੈਂਪ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਵਿਸ਼ੇਸ਼ ਮੁਹਿੰਮ 21 ਦਿਨ ਭਾਵ ਤਿੰਨ ਹਫਤੇ ਚੱਲੇਗੀ, ਜਿਸ ਦੌਰਾਨ ਵੱਧ ਤੋਂ ਵੱਧ ਲੋਕਾਂ ਦੇ ਟੈਸਟ ਕਰਕੇ ਪੀੜਤ ਮਰੀਜ਼ਾਂ ਦਾ ਇਲਾਜ ਸ਼ੁਰੂ ਕੀਤਾ ਜਾਵੇਗਾ। ਇਸ ਸਬੰਧੀ ਕੈਂਪ ਦਾ ਉਦਘਾਟਨ ਅੱਜ ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਸਥਾਨਕ ਈ ਐਸ ਆਈ ਹਸਪਤਾਲ ਵਿਖੇ ਕੀਤਾ। ਇਸ ਮੌਕੇ ਜਾਣਕਾਰੀ ਦਿੰਦਿਆਂ ਸ਼੍ਰੀ ਸ਼ਰਮਾ ਨੇ ਦੱਸਿਆ ਕਿ ਮੌਜੂਦਾ ਸਮੇਂ ਜ਼ਿਲ੍ਹਾ ਲੁਧਿਆਣਾ ਪੀਕ ਦੌਰ ਵਿਚੋਂ ਗੁਜ਼ਰ ਰਿਹਾ ਹੈ। ਅੱਜ ਲੋੜ ਹੈ ਕਿ ਵੱਧ ਤੋਂ ਵੱਧ ਲੋਕਾਂ ਦੇ ਟੈਸਟ ਕਰਕੇ ਪੀੜਤ ਮਰੀਜ਼ਾਂ ਦੀ ਸ਼ਨਾਖਤ ਕੀਤੀ ਜਾਵੇ। ਇਸ ਬਿਮਾਰੀ ਉਤੇ ਕਾਬੂ ਪਾਉਣ ਲਈ ਜ਼ਿਲ੍ਹਾ ਲੁਧਿਆਣਾ ਵਿੱਚ ਪੰਜ ਹਜ਼ਾਰ ਤੋਂ ਵਧੇਰੇ ਸੈਂਪਲਾਂ ਕੀਤੀ ਜਾ ਰਹੀ ਤਾਂ ਜੌ ਜਲਦ ਤੋਂ ਜਲਦ ਮਰੀਜ਼ਾਂ ਦਾ ਇਲਾਜ ਸ਼ੁਰੂ ਕੀਤਾ ਜਾ ਸਕੇ। ਉਹਨਾਂ ਦੱਸਿਆ ਕਿ ਅਜਿਹੇ ਕੈਂਪਾਂ ਵਿੱਚ 30 ਸਾਲ ਤੋਂ ਵਧੇਰੇ ਉਮਰ ਦੇ ਉਹਨਾਂ ਲੋਕਾਂ ਦੀ ਜਾਂਚ ਕੀਤੀ ਜਾਵੇਗੀ ਜਿਹਨਾਂ ਨੂੰ ਕੋਈ ਪਹਿਲਾਂ ਹੀ ਬਿਮਾਰੀ ਹੈ। ਇਸ ਤੋਂ ਇਲਾਵਾ 40 ਸਾਲ ਤੋਂ ਵੱਧ ਉਮਰ ਦਾ ਹਰ ਕੋਈ ਵਿਅਕਤੀ ਆਪਣੀ ਜਾਂਚ ਕਰਵਾ ਸਕਦਾ ਹੈ। ਉਹਨਾਂ ਕਿਹਾ ਕਿ ਇਹ ਕੈਂਪ ਰੋਜ਼ਾਨਾ ਜਗ੍ਹਾ ਬਦਲ ਕੇ ਲੱਗਿਆ ਕਰੇਗਾ। ਤਾਂ ਜੌ ਇਹਨਾਂ 21 ਦਿਨਾਂ ਵਿੱਚ ਵੱਧ ਤੋਂ ਵੱਧ ਆਬਾਦੀ ਨੂੰ ਕਵਰ ਕੀਤਾ ਜਾ ਸਕੇ। ਸ਼ਰਮਾ ਨੇ ਕਿਹਾ ਕਿ ਹੁਣ ਪੰਜਾਬ ਸਰਕਾਰ ਦੀ ਹਦਾਇਤ ਉੱਪਰ ਕਿਸੇ ਵੀ ਮਰੀਜ਼, ਜੌ ਕਿ ਘਰ ਵਿੱਚ ਹੀ ਇਕਾਂਤਵਾਸ ਹੈ, ਦੇ ਘਰ ਦੇ ਬਾਹਰ ਸਟਿੱਕਰ ਨਹੀਂ ਲਗਾਇਆ ਜਾ ਰਿਹਾ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਫਤਹਿ ਨੂੰ ਸਫਲ ਕਰਨ ਲਈ ਆਪਣੇ ਟੈਸਟ ਕਰਾਉਣ ਲਈ ਅੱਗੇ ਆਉਣ ਤਾਂ ਜੌ ਇਸ ਬਿਮਾਰੀ ਨੂੰ ਜਲਦ ਤੋਂ ਜਲਦ ਖਤਮ ਕੀਤਾ ਜਾ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਮਰਜੀਤ ਸਿੰਘ ਬੈਂਸ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਡਾਕਟਰ ਆਦਿ ਹਾਜ਼ਰ ਸਨ।

ਪਲਾਜ਼ਮਾ ਦਾਨ ਕਰਨ ਵਾਲੇ ਕੋਰੋਨਾ ਯੋਧਿਆਂ ਦਾ ਸਨਮਾਨ

ਪੰਜਾਬ ਸਰਕਾਰ ਵੱਲੋ ਸ਼ੁਰੂ ਕੀਤੇ ਮਿਸ਼ਨ ਫਤਿਹ ਨੂੰ ਸਫਲ ਕਰਨ ਲਈ ਹਰ ਵਰਗ ਨੂੰ ਯਤਨ ਕਰਨ ਦਾ ਸੱਦਾ - ਡਿਪਟੀ ਕਮਿਸ਼ਨਰ

ਲੁਧਿਆਣਾ, ਸਤੰਬਰ 2020 - ( ਸੱਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਰਾਕੇਸ ਅਗਰਵਾਲ ਦੀ ਪ੍ਰਧਾਨਗੀ ਹੇਠ ਹੀਰੋ ਡੀ.ਐਮ.ਸੀ. ਹਾਰਟ ਇੰਸਟੀਚਿਊਟ ਵਿਖੇ ਅੱਜ ਪਲਾਜ਼ਮਾ ਦਾਨ ਕਰਨ ਵਾਲਿਆਂ ਲਈ ਸਨਮਾਨ ਸਮਾਰੋਹ ਦਾ ਆਯੋਨ ਕੀਤਾ ਗਿਆ। ਵਾਈਸ ਪ੍ਰਿੰਸੀਪਲ ਅਤੇ ਚੀਫ਼ ਕਾਰਡੀਓਲੋਜਿਸਟ ਡਾ. ਜੀ.ਐਸ. ਵਾਂਡਰ ਦੇ ਨਾਲ ਮੈਡੀਕਲ ਸੁਪਰਡੈਂਟ(ਐੱਚ.ਡੀ.ਐੱਚ.ਆਈ.) ਡਾ. ਬਿਸ਼ਵ ਮੋਹਨ, ਡਾ: ਰਾਜੇਸ਼ ਮਹਾਜਨ ਅਤੇ ਸੇਵਾ ਸੰਕਲਪ ਸੁਸਾਇਟੀ ਦੇ ਪ੍ਰਧਾਨ ਹਰਪ੍ਰੀਤ ਸੰਧੂ ਵੀ ਇਸ ਮੌਕੇ ਹਾਜ਼ਰ ਸਨ। ਡਾ.ਜੀ.ਐਸ. ਵਾਂਡਰ ਅਤੇ ਡਾ: ਬਿਸ਼ਵ ਮੋਹਨ ਵੱਲੋਂ ਸਾਰੇ ਪਲਾਜ਼ਮਾ ਦਾਨੀਆਂ ਵੱਲੋ ਕੀਤੀ ਪਹਿਲਕਦਮੀ ਦੀ ਸ਼ਲਾਘਾ ਕੀਤੀ ਗਈ। ਡਾ. ਵਾਂਡਰ ਨੇ ਆਪਣੇ ਸੰਦੇਸ਼ ਵਿਚ ਕਿਹਾ ਕਿ ਸਾਨੂੰ ਘਬਰਾਉਣ ਦੀ ਬਜਾਏ ਸਾਵਧਾਨੀਆਂ ਅਤੇ ਬਚਾਓ ਸੰਬਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਇਸ ਸਮਾਗਮ ਦਾ ਆਯੋਜਨ ਕੋਰੋਨਾ ਵਾਰੀਅਰਜ਼ ਦਾ ਸਨਮਾਨ ਕਰਨ ਲਈ ਕੀਤਾ ਗਿਆ, ਜਿਨ੍ਹਾਂ ਨੇ ਕੋਰੋਨਾ ਬਿਮਾਰੀ ਤੋਂ ਸਫਲਤਾਪੂਰਵਕ ਰਿਕਵਰੀ ਤੋਂ ਬਾਅਦ ਪਲਾਜ਼ਮਾ ਦਾਨ ਕੀਤਾ ਹੈ।  ਸੇਵਾ ਸੰਕਲਪ ਸੁਸਾਇਟੀ ਦੇ ਪ੍ਰਧਾਨ ਹਰਪ੍ਰੀਤ ਸੰਧੂ ਵੱਲੋਂ ਵੀ ਕੌਵੀਡ-19 ਮਹਾਂਮਾਰੀ ਦੀ ਇਸ ਲੜਾਈ 'ਤੇ ਜਿੱਤ ਪ੍ਰਾਪਤ ਕਰਨ ਲਈ ਪਲਾਜ਼ਮਾ ਦਾਨ ਕਰਨ ਵਾਲਿਆਂ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਗਈ। ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵਲੋਂ ਪਲਾਜ਼ਮਾ ਦਾਨ ਕਰਨ ਵਾਲਿਆਂ ਨੂੰ ਉਤਸ਼ਾਹਤ ਕਰਨ ਦੇ ਸੰਦੇਸ਼ ਨੂੰ ਦਰਸਾਉਂਂਦਾ ਵਿਸ਼ੇਸ਼ ਤੌਰ 'ਤੇ ਤਿਆਰ ਕੀਤਾ ਗਿਆ ਸਲੋਗਨ ਬਰੋਸ਼ਰ ਲਾਂਚ ਕੀਤਾ ਗਿਆ। ਉਨ੍ਹਾਂ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਸੁਰੂ ਕੀਤੇ ਮਿਸ਼ਨ ਫਤਿਹ ਨੂੰ ਸਫਲ ਕਰਨ ਲਈ ਹਰ ਵਰਗ ਨੂੰ ਯਤਨ ਕਰਨਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਨਾਲ ਪੁਲਿਸ ਕਮਿਸ਼ਨਰ ਲੁਧਿਆਣਾ ਰਾਕੇਸ਼ ਅਗਰਵਾਲ, ਡਾ: ਬਿਸ਼ਵ ਮੋਹਨ, ਡਾ: ਗੁਰਪ੍ਰੀਤ ਵਾਂਡਰ ਅਤੇ ਸੇਵਾ ਸੰਕਲਪ ਸੁਸਾਇਟੀ ਦੇ ਮੀਤ ਪ੍ਰਧਾਨ ਐਡਵੋਕੇਟ ਹਰਪ੍ਰੀਤ ਸੰਧੂ ਵੀ ਹਾਜ਼ਰ ਸਨ।

ਸਿੱਧਵਾਂ ਖੁਰਦ ਸਕੂਲ ਵਿੱਚ ਧਰਨਾ ਲਾਉਣ ਆਏ 75 ਲੋਕਾਂ ਖਿਲਾਫ ਮੁਕੱਦਮਾ ਦਰਜ

ਜਗਰਾਉਂ (ਰਾਣਾ ਸ਼ੇਖਦੌਲਤ) ਸਿੱਧਵਾਂ ਖੁਰਦ ਵਿੱਚ ਚੱਲਦੇ ਗੁਰੂ ਹਰਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿੱਚੋਂ ਟੀਚਰ ਨੂੰ ਮੈਨੇਜਮੈਂਟ ਵੱਲੋਂ ਹਟਾਉਣ ਸਬੰਧੀ ਲੋਕਾਂ ਨੂੰ ਗੁੰਮਰਾਹ ਕਰਕੇ ਡਾਕਖਾਨੇ ਅੱਗੇ ਧਰਨਾ ਲਗਾਇਆ ਹੋਇਆ ਸੀ ਜਿਨ੍ਹਾਂ ਪਾਸ ਹੋਰ ਵੀ ਵਹੀਕਲ ਸਨ ਜੋ ਰੋਡ ਉੱਪਰ ਖੜ੍ਹੇ ਕੀਤੇ ਹੋਏ ਸਨ ਜਿਨ੍ਹਾਂ ਵਿੱਚ ਛੋਟੇ ਹਾਥੀ ਸਕੋਰਪੀਓ ਗੱਡੀ ਆਦਿ ਉੱਪਰ ਝੰਡੀਆਂ ਲਾ ਕੇ ਰੋਡ ਜਾਮ ਕੀਤਾ ਹੋਇਆ ਸੀ ਜਿਸ ਕਰਕੇ ਆਵਾਜਾਈ ਵਿੱਚ ਵਿਗਨ ਪੈ ਰਿਹਾ ਸੀ ਗੱਡੀ ਉੱਪਰ ਸਪੀਕਰ ਲਾ ਕੇ ਨਾਅਰੇਬਾਜ਼ੀ ਕਰ ਰਹੇ ਸਨ ਅਤੇ ਕਿਸੇ ਵਿਅਕਤੀ  ਦੇ ਮਾਸਕ ਨਹੀਂ ਪਾਇਆ ਹੋਇਆ ਸੀ ਅਤੇ ਇਕੱਠ ਕਰਨ ਦੀ ਕਿਤੋਂ ਪਰਮਿਸ਼ਨ ਨਹੀਂ ਲਈ ਇਸ ਕਰਕੇ 75 ਦੇ ਕਰੀਬ ਵਿਅਕਤੀਆਂ ਤੇ ਮੁਕੱਦਮਾ ਦਰਜ ਕਰ ਦਿੱਤਾ ਗਿਆ ਕਿਉਂਕਿ ਕਰੋਨਾ ਮਹਾਂਮਾਰੀ ਦੇ ਚੱਲਦੇ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਉਪਰੰਤ ਜਗਰਾਉਂ ਦੇ ਕਾਮਰੇਡ ਕਮਲਜੀਤ ਖੰਨਾ,ਅਮਿਤ ਖੰਨਾ,ਦੀਪਕ ਖੰਨਾ,ਮਾਸਟਰ ਹਰਦੇਵ ਸਿੰਘ ਮੁੱਲਾਂਪੁਰ,ਹਰਦੀਪ ਸਿੰਘ ਗਾਲਬ ਕਲਾਂ,ਇੰਦਰਜੀਤ ਸਿੰਘ ਧਾਲੀਵਾਲ ਅਤੇ ਮਾਸਟਰ ਜਗਤਾਰ ਸਿੰਘ ਅਤੇ 75 ਦੇ ਕਰੀਬ ਹੋਰ ਅਣਪਛਾਤਿਆਂ ਲੋਕਾਂ ਤੇ ਮੁਕੱਦਮਾ ਦਰਜ

ਲੁਧਿਆਣਾ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ 

19 ਮੌਤਾਂ, 338 ਨਵੇਂ ਮਾਮਲੇ ਆਏ ਸਾਹਮਣੇ

ਲੁਧਿਆਣਾ , ਸਤੰਬਰ 2020 -(ਸੱਤਪਾਲ ਸਿੰਘ ਦੇਹਰਕਾ/ਮਨਜਿੰਦਰ ਗਿੱਲ)-  ਲੁਧਿਆਣਾ ਸ਼ਹਿਰ ਵਿੱਚ ਜਿੱਥੇ ਆਏ ਦਿਨ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੇ ਮਾਮਲੇ ਵਧ ਰਹੇ ਹਨ ਉੱਥੇ ਨਾਲ ਹੀ ਕੋਰੋਨਾ ਵਾਇਰਸ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ ਵੀ ਵਧਦੀ ਜਾ ਰਹੀ ਹੈ। ਲੁਧਿਆਣਾ ’ਚ ਐਤਵਾਰ ਕੋਰੋਨਾ ਨਾਲ 19 ਮੌਤਾਂ ਹੋਈਆਂ ਜਦ ਕਿ 338 ਹੋਰ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਮਰਨ ਵਾਲਿਆਂ ਵਿੱਚ 13 ਜ਼ਿਲ੍ਹਾ ਲੁਧਿਆਣਾ, 1 ਕਪੂਰਥਲਾ, 1 ਰੋਪੜ, 1 ਹੁਸ਼ਿਆਰਪੁਰ, 1 ਮੋਗਾ, 1 ਮੁਕਤਸਰ ਅਤੇ 1 ਰਾਜ ਹਿਮਾਚਲ ਪ੍ਰਦੇਸ਼ ਨਾਲ ਸਬੰਧਤ ਹੈ।  338 ਨਵੇਂ ਪਾਜ਼ੇਟਿਵ ਕੇਸਾਂ ਵਿੱਚ 307 ਜ਼ਿਲ੍ਹਾ ਲੁਧਿਆਣਾ ਅਤੇ 31 ਹੋਰ ਰਾਜਾਂ ਅਤੇ ਜ਼ਿਲ੍ਹਿਆਂ ਤੋਂ ਹਨ। ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਅੱਜ ਫੇਰ 5102 ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 129540 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ 127972 ਨਮੂਨਿਆਂ ਦੀ ਰਿਪੋਰਟ ਪ੍ਰਾਪਤ ਹੋਈ ਹੈ, 114922 ਨਮੂਨੇ ਨੈਗਟਿਵ ਪਾਏ ਗਏ ਹਨ ਅਤੇ 1568 ਨਮੂਨਿਆਂ ਦੀ ਰਿਪੋਰਟ ਆਉਣ ਬਾਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਲੁਧਿਆਣਾ ਨਾਲ ਸਬੰਧਤ ਕੁਲ ਮਰੀਜ਼ਾਂ ਦੀ ਗਿਣਤੀ 11784 ਹੈ, ਜਦਕਿ 1266 ਮਰੀਜ਼ ਦੂਜੇ ਜ਼ਿਲ੍ਹਿਆਂ ਅਤੇ ਰਾਜਾਂ ਨਾਲ ਸਬੰਧਤ ਹਨ। ਹੁਣ ਕੋਰੋਨਾ ਤੋਂ ਪੀੜਤ ਮਰੀਜ਼ਾਂ ਦੀ ਮੌਤ ਦੀ ਕੁੱਲ ਗਿਣਤੀ ਲੁਧਿਆਣਾ ਤੋਂ 499 ਅਤੇ 123 ਦੂਜੇ ਜ਼ਿਲਿਆਂ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਵਿੱਚ 36673 ਵਿਅਕਤੀਆਂ ਨੂੰ ਘਰਾਂ ‘ਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 5169 ਵਿਅਕਤੀ ਇਕਾਂਤਵਾਸ ਹਨ। ਅੱਜ ਵੀ 403 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 11784 ਮਰੀਜ਼ਾਂ ਵਿੱਚੋਂ 80.38 ਫੀਸਦੀ (9472 ਕੋਵਿਡ ਪਾਜ਼ੇਟਿਵ ਮਰੀਜ਼) ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਜਦਕਿ ਕਈ ਹੋਰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ 1810 ਪਾਜ਼ੇਟਿਵ ਮਰੀਜ਼ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਤੰਦਰੁਸਤ ਹੋਏ ਮਰੀਜ਼ਾਂ ਦੀ ਸੰਖਿਆ 9472 ਹੋ ਗਈ ਹੈ।

ਰੇਲਵੇ ਸਟੇਸ਼ਨ ਵਿਖੇ ਬਣ ਰਹੀ ਪਾਰਕ ਲਈ ਸ਼ਹਿਰ ਵਾਸੀ ਇੱਕ ਇੱਕ ਬੂਟਾ ਦਾਨ ਦੇਣ:- ਪ੍ਰਿੰਸੀਪਲ ਚਰਨਜੀਤ ਸਿੰਘ ਭੰਡਾਰੀ 

ਜਗਰਾਉਂ ਵਾਸੀਆਂ ਦੇ ਸਹਿਯੋਗ ਨਾਲ ਹੀ ਸ਼ਹਿਰ ਨੂੰ ਸੁੰਦਰ ਅਤੇ ਹਰਾ ਭਰਾ ਬਣਾਇਆ ਜਾ ਸਕਦਾ ਹੈ:-ਸਤਪਾਲ ਸਿੰਘ ਦੇਹੜਕਾ 

ਜਗਰਾਓਂ, ਸਤੰਬਰ 2020 -(ਗੁਰਕੀਰਤ ਸਿੰਘ/ਮੋਹਤ ਗੋਇਲ)- ਗਰੀਨ ਪੰਜਾਬ ਮਿਸ਼ਨ ਟੀਮ ਵੱਲੋਂ ਆਪਣੇ ਜਨਮ ਦਿਨ ,ਆਪਣੇ ਵਿਆਹ ਵਰ੍ਹੇਗੰਢ ਅਤੇ ਹੋਰ ਦੁੱਖ ਸੁੱਖ ਦੇ ਮੌਕੇ ਰੁੱਖਾਂ ਨੂੰ ਸ਼ਰੀਕ ਕਰਨ ਦੇ ਦਿੱਤੇ ਸੱਦੇ ਨੂੰ ਜਿੱਥੇ ਨੌਜਵਾਨ ਵਰਗ ਖੁੱਲ੍ਹੇ ਦਿਲ ਨਾਲ ਆਪਣਾ ਅਤੇ ਸਮੇਂ ਦੀ ਲੋੜ ਨੂੰ ਸਮਝ ਰਿਹਾ ਹੈ ਉੱਥੇ ਨਿੱਕੇ ਨਿੱਕੇ ਬੱਚੇ ਆਪਣਾ ਜਨਮ ਦਿਨ ਕੇਕ ਕੱਟਣ ਦੀ ਬਜਾਏ ਬੂਟੇ ਲਗਾ ਕੇ ਮਨਾਉਣ ਨੂੰ ਪਹਿਲ ਦੇ ਰਹੇ ਹਨ ਅੱਜ ਜਗਰਾਉਂ ਸ਼ਹਿਰ ਦੇ ਵਾਸੀ ਨੌਜਵਾਨ ਮਨਜਿੰਦਰ ਸਿੰਘ ਮਨੀ ਮੈਨੇਜਰ ਜਨਸ਼ਕਤੀ ਨਿਊਜ਼ ਪੰਜਾਬ , ਕਪਿਲ ਤਨੇਜਾ ਦੇ ਬੇਟੇ ਤਵਿਸ਼ ਤਨੇਜਾ ਅਤੇ ਸੋਨੀ ਮੱਕੜ ਦੀ ਇੱਕ ਮਹੀਨੇ ਦੀ ਬੇਟੀ ਮੰਨਤ ਮੱਕੜ ਨੇ ਆਪਣਾ ਜਨਮ ਦਿਨ ਗਰੀਨ ਪੰਜਾਬ ਮਿਸ਼ਨ ਟੀਮ ਨੂੰ ਸੱਦਾ ਦੇ ਕੇ ਆਪਣੇ ਘਰਾਂ ਵਿਚ ਬੂਟੇ ਲਗਾ ਕੇ ਮਨਾਇਆ ਅਤੇ ਰੇਲਵੇ ਸਟੇਸ਼ਨ ਜਗਰਾਉਂ ਵਿਖੇ ਬਣ ਰਹੀ ਪਾਰਕ ਲਈ ਇੱਕ ਇੱਕ ਬੂਟਾ ਦਾਨ ਕੀਤਾ , ਇਸ ਸ਼ੁੱਭ ਮੌਕੇ ਪ੍ਰਿੰਸੀਪਲ ਚਰਨਜੀਤ ਸਿੰਘ ਭੰਡਾਰੀ ਨੇ ਕਿਹਾ ਕਿ ਬੂਟੇ ਲਗਾਉਣ ਦੇ ਨਾਲ ਨਾਲ ਉਨ੍ਹਾਂ ਦੀ ਸਾਂਭ ਸੰਭਾਲ ਅਤੇ ਬੂਟੇ ਦਾਨ ਕਰਨ ਦੀ ਵੀ ਸਮੇਂ ਅਨੁਸਾਰ ਮੁੱਢਲੀ ਲੋੜ ਹੈ ਉਨ੍ਹਾਂ ਜਗਰਾਉਂ ਵਾਸੀਆਂ ਨੂੰ ਰੇਲਵੇ ਸਟੇਸ਼ਨ ਜਗਰਾਉਂ ਵਿਖੇ ਬਣ ਰਹੀ ਪਾਰਕ ਵਿੱਚ ਵੀ ਇੱਕ ਇੱਕ ਬੂਟਾ ਦਾਨ ਕਰਨ ਦੀ ਅਪੀਲ ਕੀਤੀ ਇਸ ਮੌਕੇ ਗਰੀਨ ਪੰਜਾਬ ਮਿਸ਼ਨ ਟੀਮ ਦੇ ਸੇਵਾਦਾਰ ਸੱਤਪਾਲ ਸਿੰਘ ਦੇਹੜਕਾ ਨੇ ਕਿਹਾ ਕਿ ਅਸੀਂ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਹੀ ਸ਼ਹਿਰ ਨੂੰ ਸੁੰਦਰ ਅਤੇ ਹਰਾ ਭਰਾ ਬਣਾ ਸਕਦੇ ਹਾਂ ਇਸ ਮੌਕੇ ਪਵਨਦੀਪ ਸਿੰਘ, ਸੋਨੀ ਮੱਕੜ ਅਤੇ ਕਪਿਲ ਤਨੇਜਾ ਆਦਿ ਹਾਜ਼ਰ ਸਨ.