You are here

ਲੁਧਿਆਣਾ

ਕੇਂਦਰ ਦੀ ਮੋਦੀ ਸਰਕਾਰ ਕਿਸਾਨ ਵਿਰੋਧੀ:ਪ੍ਰਧਾਨ ਮਨਜਿੰਦਰ ਸਿੰਘ ਔਲਖ

ਸਿੱਧਵਾਂ ਬੇਟ(ਜਸਮੇਲ ਗਾਲਿਬ)ਕੇਂਦਰ ਦੀ ਮੋਦੀ ਸਰਕਾਰ ਨੇ ਇਕ ਵਾਰ ਫਿਰ ਕਿਸਾਨਾਂ ਦੀਆ ਫਸਲਾਂ ਦੇ ਮੰਡੀਕਰਨ ਸਬੰਧੀ ਪਿਛਲੇ ਸਾਲਾਂ ਦੇ ਕੰਮਕਾਜ ਵਿਚ ਵਿਘਨ ਪਾ ਕੇ ਆਰਡੀਨੈਸ ਜਾਰੀ ਕਰਕੇ ਆਪਣਾ ਕਿਸਾਨ ਵਿਰੋਧੀ ਚਿਹਰਾ ਨੰਗਾ ਦਿੱਤਾ ਹੈ ਇੰਨ੍ਹਾਂ ਸਬਦਾਂ ਦਾ ਪ੍ਰਗਟਾਵਾ ਕਿਸਾਨ ਵਿੰਗ
ਜਿਲ੍ਹਾਂ ਮੋਗਾ ਦੇ ਪ੍ਰਧਾਨ ਮਨਜਿੰਦਰ ਸਿੰਘ ਔਲਖ ਨੇ ਪੱਤਰਕਾਰਾਂ ਨਾਲ ਖੀਤੇ। ੳਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਦੇਸ਼ ਦੇ ਅੰਨ ਭੰਡਾਰ ਵਿੱਚ ਕਣਕ ਤੇ ਚਾਵਲ ਵਿੱਚ 80% ਹਿੱਸਤ ਪਾਉਦਾ ਹੈ ਪਰ ਮੋਦੀ ਸਰਕਾਰ ਨੇ ਪਹਿਲੇ ਹੀ ਲਿਤਾੜੇ ਹੋਏ ਕਿਸਾਨ ਦਾ ਗਲਤ ਮੰਡੀਕਰਨ ਕਰਕੇ ਕਚੂਬਰ ਕੱਢ ਦਿੱਤਾ ਹੈ। ਉਨ੍ਹਾ ਕਿਹਾ ਕਿਿਕਸਾਨ ਹਤੈਸੀ ਅਖਵਾਉਣ ਵਾਲੀ ਭਾਜਪਾ ਦੀ ਭਾਈਵਾਲ ਪਾਰਟੀ ਅਕਾਲੀ ਦਲ ਅੱਜ ਕਿਉ ਚੱੁਪ ਬੈਠੀ ਹੈ।ੳਨ੍ਹਾਂ ਕੇਂਦਰ ਸਰਕਾਰ ਤੋ ਪੰਜਾਬ ਦੇ ਕਿਸਾਨਾਂ ਦੀਆਂ ਫਸਲਾਂ ਦਾ ਭਾਅ ਸਵਾਮੀਨਾਰਥ ਰਿਪੋਰਟ ਅਨੁਸਾਰ ਲਾਗੂ ਕਰਨ ਦੀ ਮੰਗ ਕੀਤੀ।ਇਸ ਮੌਕੇ ਉਨ੍ਹਾਂ ਚੀਨ ਦੀ ਸਰਹੱਦ ਤੇ ਪੰਹਾਬ ਦੇ 4 ਨੌਜਵਾਨਾਂ ਦੀ ਸ਼ਹੀਦੀ ਤੇ ਦੱੁਖ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਤੇ ਉਥੇ ਹੀ ਉਨ੍ਹਾਂ ਕੇਂਦਰ ਸਰਕਾਰ ਤੇ ਵਰਦਿਆਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਕਰਕੇ ਹੀ ਮਾਵਾਂ ਦੇ ਪੱੁਤ ਮਰਵਾਏ ਜਾ ਰਹੇ ਹਨ ਜਿਸ ਨੂੰ ਉਹ ਕਦੇ ਵੀ ਬਰਦਾਸ਼ਤ ਨਹੀ ਕਰਨਗੇ।

ਜ਼ਿਲਾ ਲੁਧਿਆਣਾ ਵਿੱਚ ਜ਼ਮੀਨੀ ਪੱਧਰ 'ਤੇ ਜਾਗਰੂਕਤਾ ਮੁਹਿੰਮ ਸਫ਼ਲਤਾਪੂਰਵਕ ਸੰਪੰਨ

ਹਫ਼ਤਾ ਭਰ ਕੀਤੀਆਂ ਚੱਲੀਆਂ ਜਾਗਰੂਕ ਗਤੀਵਿਧੀਆਂ ਨੂੰ ਲੋਕਾਂ ਦਾ ਭਰਪੂਰ ਸਹਿਯੋਗ ਮਿਲਿਆ-ਡਿਪਟੀ ਕਮਿਸ਼ਨਰ

-ਕਿਹਾ! ਜਾਗਰੂਕਤਾ ਮੁਹਿੰਮ ਲਗਾਤਾਰ ਜਾਰੀ ਰੱਖੀ ਜਾਵੇਗੀ

ਲੁਧਿਆਣਾ, ਜੂਨ 2020 -( ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)-ਜ਼ਿਲਾ ਲੁਧਿਆਣਾ 'ਚ ਮਿਸ਼ਨ ਫ਼ਹਿਤ ਤਹਿਤ ਕੋਵਿਡ 19 ਤੋਂ ਬਚਾਅ ਲਈ ਅਤੇ ਸੁਰੱਖਿਆ ਲਈ ਜ਼ਰੂਰੀ ਉਪਾਵਾਂ ਸਬੰਧੀ ਜ਼ਮੀਨੀ ਗਤੀਵਿਧੀਆਂ ਵਜੋਂ ਜਾਗਰੂਕਤਾ ਦੀ ਇਕ ਵੱਡੀ ਮੁਹਿੰਮ ਅੱਜ ਸਫ਼ਲਤਾਪੂਰਵਕ ਸੰਪੰਨ ਹੋਈ। ਇਸ ਮੁਹਿੰਮ ਨੂੰ ਵੱਖ-ਵੱਖ ਵਿਭਾਗਾਂ, ਗੈਰ ਸਰਕਾਰੀ ਸੰਸਥਾਵਾਂ ਅਤੇ ਹੋਰ ਸਥਾਨਕ ਲੋਕਾਂ ਵੱਲੋਂ ਭਾਰੀ ਸਹਿਯੋਗ ਦਿੱਤਾ ਗਿਆ, ਜਿਸ ਲਈ ਡਿਪਟੀ ਕਮਿਸ਼ਨਰ  ਵਰਿੰਦਰ ਸ਼ਰਮਾ ਨੇ ਸਮੂਹ ਧਿਰਾਂ ਦਾ ਧੰਨਵਾਦ ਕੀਤਾ ਹੈ। ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਵੱਲੋਂ ਚਲਾਈ ਗਈ ਇਸ ਮੁਹਿੰਮ ਤਹਿਤ ਜ਼ਿਲ•ੇ ਦੇ ਵੱਖ-ਵੱਖ ਪੇਂਡੂ ਤੇ ਸ਼ਹਿਰੀ ਇਲਾਕਿਆਂ ਵਿਚ ਲੋਕਾਂ ਨੂੰ ਕੋਵਿਡ ਤੋਂ ਬਚਣ ਲਈ ਲੋੜੀਂਦੀਆਂ ਸਾਵਧਾਨੀਆਂ ਪ੍ਰਤੀ ਖਬਰਦਾਰ ਕੀਤਾ ਗਿਆ, ਜਿਸ ਤਹਿਤ ਪ੍ਰਚਾਰ ਵਾਹਨ ਜ਼ਿਲੇ ਦੇ ਹਰ ਪਿੰਡ ਤੇ ਸ਼ਹਿਰ 'ਚ ਗਏ।ਉਨਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਰਾਜ ਨੂੰ ਕੋਵਿਡ ਤੋਂ ਮੁਕਤ ਕਰਨ ਲਈ ਚਲਾਈ ਗਈ ਜਨ-ਜਾਗਰੂਕਤਾ ਮੁਹਿੰਮ 'ਮਿਸ਼ਨ ਫ਼ਤਿਹ' ਨੂੰ ਅੱਗੇ ਵੀ ਉਸ ਸਮੇਂ ਤੱਕ ਜਾਰੀ ਰੱਖਿਆ ਜਾਵੇਗਾ, ਜਦੋਂ ਤੱਕ ਇਸ ਬਿਮਾਰੀ ਨੂੰ ਜੜੋਂ ਖ਼ਤਮ ਨਹੀਂ ਕਰ ਦਿੱਤਾ ਜਾਂਦਾ। ਉਨਾਂ ਦੱਸਿਆ ਕਿ ਮਿਸ਼ਨ ਫ਼ਤਿਹ ਦਾ ਮੰਤਵ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਲਈ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਸੁਝਾਈਆਂ ਗਈਆਂ ਸਾਵਧਾਨੀਆਂ ਦਾ ਅਮਲੀ ਰੂਪ ਵਿੱਚ ਪਾਲਣ ਕਰਵਾਉਣ ਲਈ ਜਾਗਰੂਕ ਕਰਨਾ ਹੈ।ਉਨਾਂ ਹਫ਼ਤਰ ਕੀਤੀਆਂ ਗਤੀਵਿਧੀਆਂ ਦਾ ਵੇਰਵਾ ਦਿੰਦਿਆਂ ਦੱਸਿਆ ਕਿ 15 ਜੂਨ ਨੂੰ ਜ਼ਿਲਾ ਪ੍ਰਸ਼ਾਸਨ ਵਲੋਂ ਕੋਰੋਨਾ ਯੋਧਿਆਂ ਨੂੰ ਸਰਕਾਰ ਵਲੋਂ ਮਿਸ਼ਨ ਫ਼ਤਿਹ ਦਾ ਪ੍ਰਤੀਕ ਬੈਜ ਦੇਣ ਦੀ ਰਸਮ ਨਿਭਾਈ  ਗਈ ਸੀ। ਇਸ ਤੋਂ ਬਾਅਦ 16 ਜੂਨ ਨੂੰ ਆਂਗਨਵਾੜੀ ਵਰਕਰਾਂ ਵਲੋਂ ਬੈਜ ਲਗਾ ਕੇ ਆਪੋ ਆਪਣੇ ਪਿੰਡ ਦੇ ਆਂਗਨਵਾੜੀਆਂ ਵਿੱਚ ਆਉਣ ਵਾਲੇ ਬੱਚਿਆਂ ਦੇ ਘਰਾਂ ਦਾ ਦੌਰਾ ਕੀਤਾ ਗਿਆ ਸੀ ਅਤੇ ਉਨਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਾਵਧਾਨੀਆਂ ਦੱਸ ਕੇ ਪ੍ਰੇਰਿਤ ਕੀਤਾ ਗਿਆ ਸੀ। 17 ਜੂਨ ਨੂੰ ਪਿੰਡਾਂ ਦੇ ਸਰਪੰਚਾਂ ਵਲੋਂ ਬੈਜ ਲਗਾ ਕੇ ਪਿੰਡ ਦੇ ਲੋਕਾਂ ਨੂੰ ਮਿਲਿਆ ਗਿਆ ਅਤੇ ਕੋਵਿਡ ਦੀ ਰੋਕਥਾਮ ਲਈ ਅਹਿਮ ਬਚਾਅ ਪ੍ਰਬੰਧਾਂ ਬਾਰੇ ਜਾਗਰੂਕ ਕੀਤਾ ਗਿਆ। 18 ਜੂਨ ਨੂੰ ਜ਼ਿਲੇ ਵਿੱਚ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੀ ਅਗਵਾਈ ਵਿੱਚ ਜਾਗਰੂਕਤਾ ਮੁਹਿੰਮ ਚਲਾਈ ਗਈ ਸੀ।

ਜ਼ਿਲਾ ਰੈੱਡ ਕਰਾਸ ਸੁਸਾਇਟੀ ਦੀ ਅਗਵਾਈ ਵਿੱਚ ਜ਼ਿੇ ਦੀਆਂ ਐਨ.ਜੀ.ਓਜ਼. ਵਲੋਂ ਬੈਜ ਲਗਾ ਕੇ ਆਪੋ ਆਪਣੇ ਇਲਾਕੇ ਵਿੱਚ ਅਜਿਹੀਆਂ ਜਾਗਰੂਕ ਗਤੀਵਿਧੀਆਂ 19 ਜੂਨ ਨੂੰ ਕੀਤੀਆਂ ਗਈਆਂ ਸਨ। ਜ਼ਿਲਾ ਪੁਲਿਸ ਵਲੋਂ ਬੈਜ ਲਗਾ ਕੇ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨ ਕਰਨ ਦੀ ਗਤੀਵਿਧੀ ਦਾ ਦਿਨ 20 ਜੂਨ ਮਿਥਿਆ ਗਿਆ ਸੀ, ਜਦਕਿ ਨਗਰ ਨਿਗਮ, ਨਗਰ ਕੌਂਸਲਾਂ ਵਲੋਂ ਰੈਜੀਡੈਂਟ ਵੈਲਫੇਅਰ ਕਮੇਟੀਆਂ ਤੇ ਸ਼ਹਿਰੀਆਂ ਰਾਹੀਂ ਜਾਗਰੂਕਤਾ ਮੁਹਿੰਮ ਅੱਜ ਮਿਤੀ 21 ਜੂਨ ਨੂੰ ਚਲਾਈ ਗਈ, ਜਿਸ ਨੂੰ ਲੋਕਾਂ ਵੱਲੋਂ ਭਰਪੂਰ ਸਹਿਯੋਗ ਦਿੱਤਾ ਗਿਆ। ਅੱਜ ਸਥਾਨਕ ਕਿਚਲੂ ਨਗਰ ਵਿਖੇ ਵੀ ਕੌਂਸਲਰ ਸਨੀ ਭੱਲਾ ਦੀ ਅਗਵਾਈ ਵਿੱਚ ਲੋਕਾਂ ਨੂੰ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਬਾਰੇ ਜਾਗਰੂਕ ਕੀਤਾ ਗਿਆ।ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਕੋਵਾ ਐਪ 'ਤੇ ਕੋਵਿਡ ਦੀਆਂ ਸਾਵਧਾਨੀਆਂ ਤਹਿਤ ਆਪਣੀ ਫੋਟੋ ਅਪਲੋਡ ਕਰਨ ਵਾਲੇ ਵਿਅਕਤੀ/ਸੰਸਥਾ ਦੀ ਚੋਣ ਸੂਬਾਈ ਪੱਧਰ 'ਤੇ ਕੀਤੀ ਜਾ ਰਹੀ ਹੈ, ਜਿਸ ਦੀ ਸੂਚੀ ਜ਼ਿਲਾ ਪ੍ਰਸ਼ਾਸਨ ਨੂੰ ਭੇਜੀ ਜਾਵੇਗੀ ਤਾਂ ਜੋ ਉਨਾਂ ਨੂੰ ਬੈਜ ਅਤੇ ਟੀ-ਸ਼ਰਟ ਰਾਹੀਂ ਹੌਸਲਾ ਅਫ਼ਜਾਈ ਕੀਤੀ ਜਾ ਸਕੇ। ਉਨਾਂ ਅੱਗੇ ਦੱਸਿਆ ਕਿ ਕੋਵਾ ਐਪ ਰਾਹੀਂ ਮਿਸ਼ਨ ਫਤਿਹ ਯੋਧਿਆਂ ਦੀ ਚੋਣ ਹੋਵੇਗੀ। ਇਸ ਮੁਕਾਬਲੇ ਵਿਚ ਭਾਗ ਲੈਣ ਲਈ ਲੋਕ ਕੋਵਾ ਐਪ ਆਪਣੇ ਮੋਬਾਇਲ ਵਿਚ ਡਾਊਨਲੋਡ ਕਰਨ ਅਤੇ ਇਸ ਤਹਿਤ ਕੋਵਾ ਐਪ 'ਤੇ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ। ਸ਼ਰਮਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਫਤਿਹ ਨੂੰ ਸਫ਼ਲ ਕਰਨ ਲਈ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ ਅਤੇ ਇਸ ਬਿਮਾਰੀ ਤੋਂ ਖੁਦ ਵੀ ਬਚਣ ਅਤੇ ਹੋਰਾਂ ਨੂੰ ਵੀ ਬਚਾਉਣ ਲਈ ਸਹਿਯੋਗ ਕਰਨ।

ਮਾਣੂੰਕੇ ’ਚ ਕਿਸਾਨਾਂ ਵੱਲੋਂ ਸੰਘਰਸ਼ ਜਾਰੀ

ਜਗਰਾਉਂ/ਲੁਧਿਆਣਾ, ਜੂਨ 2020 -(ਨਛੱਤਰ ਸਿੰਘ ਸੰਧੂ/ਮਨਜਿੰਦਰ ਗਿੱਲ)-

ਥਾਣਾ ਹਠੂਰ ਦੇ ਪਿੰਡ ਮਾਣੂੰਕੇ ਦੇ ਕਿਸਾਨ ਦੀਆਂ ਦੇਹੜਕਾ ਪਿੰਡ ਨੂੰ ਜਾਂਦੇ ਰਸਤੇ ’ਤੇ ਵਾੜੇ ਵਿੱਚ ਬੰਨੀਆਂ ਬਹੁ-ਕੀਮਤੀ ਮੱਝਾਂ ਚੋਰੀ ਹੋਣ ਕਾਰਨ ਕਿਰਤੀ ਕਿਸਾਨ ਯੂਨੀਅਨ (ਪੰਜਾਬ) ਨੇ ਸੰਘਰਸ਼ ਆਰੰਭਿਆ ਹੋਇਆ ਹੈ। ਪਿੰਡ ਮਾਣੂੰਕੇ ਵਿੱਚ ਇਸ ਮਾਮਲੇ ਦੇ ਹੱਲ ਲਈ ਸਰਵ ਪਾਰਟੀ ਇਕੱਠ ਕੀਤਾ ਗਿਆ। ਇਸ ਦੌਰਾਨ ਕਾਮਰੇਡ ਹਰਦੇਵ ਸੰਧੂ ਨੇ ਪੁਲੀਸ ’ਤੇ ਦੋਸ਼ੀਆਂ ਦਾ ਪੱਖ ਪੂਰਨ ਦੇ ਦੋਸ਼ ਲਗਾਏ। ਉਨ੍ਹਾਂ ਐਲਾਨ ਕੀਤਾ ਕਿ ਜੇਕਰ ਪੁਲੀਸ ਨੇ ਗਰੀਬ ਕਿਸਾਨ ਦੀਆਂ ਮੱਝਾਂ ਚੋਰੀ ਕਰਨ ਵਾਲੇ ਗਰੋਹ ਨੂੰ ਬੇਨਕਾਬ ਨਾ ਕੀਤਾ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ, ਜੋ ਮਾਮਲਾ ਹੱਲ ਹੋਣ ਤੱਕ ਜਾਰੀ ਰਹੇਗਾ। ਉਨ੍ਹਾਂ ਸਾਂਝੇ ਤੌਰ ’ਤੇ 29 ਜੂਨ ਨੂੰ ਡੀਐੱਸਪੀ ਰਾਏਕੋਟ ਦੇ ਦਫ਼ਤਰ ਅੱਗੇ ਧਰਨਾ ਦੇਣ ਦੀ ਚਿਤਾਵਨੀ ਦਿੱਤੀ। ਉਨ੍ਹਾਂ ਯੂਪੀ ਵਿੱਚ ਦਿੱਲੀ ਨੇੜੇ ਚੋਰੀ ਦੀਆਂ ਮੱਝਾਂ ਉਥੋਂ ਦੀ ਪੁਲੀਸ ਵੱਲੋਂ ਦੋਸ਼ੀਆਂ ਸਮੇਤ ਫੜੇ ਜਾਣ ਅਤੇ ਉਨ੍ਹਾਂ ਵਿੱਚ ਹੀ ਕਿਸਾਨ ਦੀਆਂ ਮੱਝਾਂ ਹੋਣ ਦੀ ਗੱਲ ਵੀ ਦੁਹਰਾਈ।

ਪੁਲੀਸ ਮਾਮਲੇ ਦੀ ਜਾਚ ਕਰ ਰਹੀ ਹੈ

ਥਾਣਾ ਹਠੂਰ ਦੇ ਇੰਚਾਰਜ ਇੰਸ. ਹਰਜਿੰਦਰ ਸਿੰਘ ਨੇ ਕਿਹਾ ਕਿ ਕਿਸਾਨ ਦੀਆਂ ਮੱਝਾਂ ਚੋਰੀ ਹੋਣ ਦਾ ਬਕਾਇਦਾ ਮਾਮਲਾ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕਿਸਾਨ ਦੇ ਵਾੜੇ ਤੋਂ ਲੈ ਕੇ ਪੂਰੇ ਪਿੰਡ ਦੇ ਬਾਹਰ ਨੂੰ ਜਾਣ ਵਾਲੇ ਰਸਤਿਆਂ ’ਤੇ ਲੱਗੇ ਕੈਮਰਿਆਂ ਦੀ ਫੁਟੇਜ਼ ਲੈਣ ਉਪਰੰਤ ਪੁਲੀਸ ਆਪਣੀ ਕਾਰਵਾਈ ’ਚ ਲੱਗੀ ਹੋਈ ਹੈ। ਜਿੱਥੇ ਚੋਰੀ ਦੀਆਂ ਮੱਝਾਂ ਫੜੀਆਂ ਗਈਆਂ ਹਨ ਥਾਣਾ ਮੁਰਾਦਨਗਰ ਦੇ ਪੁਲੀਸ ਅਧਿਕਾਰੀ ਇੰਸ. ਓਮ ਪਰਕਾਸ਼ ਨਾਲ ਗੱਲ ਵੀ ਕੀਤੀ ਗਈ ਹੈ ਪਰ ਤਰਾਸਦੀ ਇਹ ਹੈ ਕਿ ਫੜੀਆਂ ਗਈਆਂ ਮੱਝਾਂ ਫੰਡਰ ਹਨ ਜਦਿ ਕਿ ਕਿਸਾਨ ਦੀਆਂ ਮੱਝਾਂ ਸੂਣ ਵਾਲੀਆਂ ਸਨ। ਉਨ੍ਹਾਂ ਦੱਸਿਆ ਕਿ ਉਥੋਂ ਦੀ ਪੁਲੀਸ ਨੇ ਫੜੀਆਂ ਮੱਝਾਂ ਨੂੰ ਸੰਜੇ ਗਾਂਧੀ ਐਨੀਮਲ ਵੈੱਲਫੇਅਰ ਹਸਪਤਾਲ ਹਵਾਲੇ ਕਰ ਦਿੱਤਾ ਹੈ। ਪੁਲੀਸ ਆਪਣਾ ਫਰਜ਼ ਨਿਭਾਅ ਰਹੀ ਹੈ, ਜਲਦੀ ਚੋਰ ਹਿਰਾਸਤ ਵਿੱਚ ਹੋਣਗੇ।

ਕੋਰਨਾ ਮਹਾਂਮਰੀ ਦੀ ਰੋਕਥਾਮ ਲਈ ਕੰਮ ਕਰਨ ਵਾਲੇ ਯੋਧਿਆਂ ਦਾ ਸਨਮਾਨ

ਸਿੱਧਵਾਂ ਬੇਟ(ਜਸਮੇਲ ਗਾਲਿਬ)ਕੋਰਨਾ ਮਹਾਂਮਰੀ ਦੀ ਰੋਕਥਾਮ ਅਤੇ ਇਸ ਤੋ ਬਚਾਅ ਲਈ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਅਤੇ ਸਾਵਧਾਨੀਆਂ ਦੀ ਪਾਲਣਾ ਕਰਨਾ ਜਰੂਰੀ ਹੈ।ਇਸ ਤਰ੍ਹਾਂ ਕਰ ਕੇ ਹੀ ਅਸੀ ਮਹਾਂਮਰੀ ਤੇ ਜਿੱਤ ਪ੍ਰਾਪਤ ਕਰ ਕੇ 'ਮਿਸ਼ਨ ਫਤਿਹ" ਨੂੰ ਕਾਮਯਾਬ ਕਰ ਸਕਦੇ ਹਾਂ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐਸਪੀ ਹੈਡਕੁਟਰ ਜਸਵਿੰਦਰ ਸਿੰਘ ਨੇ ਕੀਤੇ ਇਸ ਤਹਿਤ ਪਿੰਡ ਸਿੱਧਵਾਂ ਕਲਾਂ ਵਿਖੇ ਬਲਾਕ ਪ੍ਰਧਾਨ ਇੰਡੀਅਨ ਨੈਸ਼ਨਲ ਕਾਂਗਰਸ ਮਹਿਲਾ ਬ੍ਰਿਗੇਡ (ਦਿਹਾਤੀ) ਮਨਜੀਤ ਕੌਰ ਨੇ ਕੰਮ ਕਰਨ ਵਾਲੇ ਯੋਧਿਆਂ ਦਾ ਸਨਮਾਨ ਕੀਤਾ ਗਿਆ।ਇਸ ਸਮੇ ਪ੍ਰਧਾਨ ਨੇ ਕੋਰਨਾ ਮਹਾਂਮਰੀ ਦੋਰਾਨ ਦੇਣ ਦੇ ਖੂਬ ਪ੍ਰੰਸ਼ਸਾ ਕੀਤੀ।ਇਸ ਸਮਐਸਪੀਡੀ ਰਾਜਵੀਰ ਸਿੰਘ,ਵੂਮੈਨਸੈਲ ਇੰਚਾਰਜ ਅਮਨਜੋਤ ਸੰਧ,ਏਐਸਆਈ ਜਸਵਿੰਦਰ ਸਿੰਘ,ਏਐਸਆਈ ਗੁਰਮੀਤ ਸਿੰਘ,ਏਐਸਆਈ ਬਲਜੀਤ ਸਿੰਘ, ਜਸਪ੍ਰੀਤ ਕੌਰ,ਜਸਵਿੰਦਰ ਕੌਰ,ਭਜਨ ਕੌਰ ਆਦਿ ਹਾਜ਼ਰ ਸਨ।

ਕੇਸਾਂ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਜ਼ਾ ਦਿੱਤੀ ਜਾਵੇ:ਭਾਈ ਪਾਰਸ

ਸਿੱਧਵਾਂ ਬੇਟ(ਜਸਮੇਲ ਗਾਲਿਬ)ਪਿਛਲੇ ਦਿਨੀ ਉਤੱਰ ਪ੍ਰਦੇਸ਼ ਵਿਚ ਘਿਨੌਣੀ ਘਟਨਾ ਦੌਰਾਨ ਸਿੱਖ ਨੌਜਵਾਨ ਦੀ ਦਸਤਾਰ ਉਤਾਰ ਕੇ ਉਸ ਨੂੰ ਗੰਦੇ ਨਾਲੇ ਵਿੱਚ ਸੱੁਟ ਦਿੱਤਾ।ਉਸ ਨਾਲ ਕੱੁਟਮਾਰ ਕਰਨ ਅਤੇ ਉਸ ਦੇ ਕੇਸ਼ਾ ਦੀ  ਬੇਅਦਬੀ ਦੀ ਭਾਰੀ ਨਿੰਦਾ ਕਰਦਿਆਂ ਗੁਰਮਤਿ ਗੰ੍ਰਥੀ ਰਾਗੀ ਢਾਡੀ ਸਭਾ ਦੇ ਪ੍ਰਧਾਨ ਭਾਈ ਪਿਰਤਪਾਲ ਸਿੰਘ ਪਾਰਸ ਨੇ ਬਿਆਨ ਤੋਰ ਤੇ ਕੇਂਦਰ ਤੇ ਉੱਤਰ ਪ੍ਰਦੇਸ਼ ਸਰਕਾਰ ਕੋਲੋ ਮੰਗ ਕੀਤੀ ਕਿ ਦੋਸ਼ੀਆਂ ਨੂੰ ਸ਼ਖਤ ਸਜ਼ਾ ਦਿੱਤੀ ਜਾਵੇ ਤਾਂ ਜੋ ਅੱਗੇ ਤੋ ਕਿਸੇ ਸਿੱਖ ਨਾਲ ਇਸ ਤਰ੍ਹਾਂ ਦੀ ਘਟਨਾ ਨਾ ਵਾਪਰ ਸਕੇ।ਸਿੱਖ ਕੌਮ ਹਮੇਸ਼ਾ ਭਾਰਤ ਦੇਸ਼ ਦੀ ਸਲਾਮਤ ਮੰਗਦੀ ਹੈ ਅਤੇ
ਸਿੱਖਾਂ ਨੇ ਭਾਰਤ ਨੂੰ ਆਜ਼ਾਦੀ ਦਿਵਾਉਣ ਤੇ ਸਿੱਖਾਂ ਨੇ ਬਹੁਤ ਵੱਡਾ ਯੋਗਦਾਨ ਪਾਇਆ ਹੈ।ਭਾਈ ਪਾਰਸ ਨੇ ਮੰਗ ਕੀਤੀ ਹੈ ਕਿ ਇਸ ਔਖੀ ਘੜੀ
'ਚ ਅੱਗੇ ਆ ਕੇ ਸੇਵਾ ਕੀਤੀ ਜਾਵੇ।

ਪੁਲਿਸ ਕਮਿਸ਼ਨਰ ਵੱਲੋਂ ਸ਼ਹਿਰਵਾਸੀਆਂ ਨੂੰ ਲੋਕ ਜਾਗਰੁਕਤਾ ਮੁਹਿੰਮ ਨਾਲ ਜੁੜਨ ਦਾ ਸੱਦਾ

-ਜ਼ਿਲਾ ਲੋਕ ਸੰਪਰਕ ਅਫ਼ਸਰ ਅਤੇ ਸਹਾਇਕ ਲੋਕ ਸੰਪਰਕ ਅਫ਼ਸਰ ਨੇ ਪੁਲਿਸ ਕਮਿਸ਼ਨਰ ਨੂੰ 'ਮਿਸ਼ਨ ਫਤਿਹ ਵਾਰੀਅਰਜ਼' ਦਾ ਬੈਜ ਲਗਾਇਆ

ਲੁਧਿਆਣਾ, ਜੂਨ 2020 -( ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ )-ਲੁਧਿਆਣਾ ਪੁਲਿਸ ਦੇ ਕਮਿਸ਼ਨਰ ਰਾਕੇਸ਼ ਕੁਮਾਰ ਅਗਰਵਾਲ ਨੇ ਸ਼ਹਿਰ ਲੁਧਿਆਣਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਮਿਸ਼ਨ ਫਤਿਹ' ਮੁਹਿੰਮ ਦਾ ਹਿੱਸਾ ਬਣਨ ਅਤੇ ਹੋਰ ਲੋਕਾਂ ਨੂੰ ਵੀ ਇਸ ਨਾਲ ਜੁੜਨ ਲਈ ਪ੍ਰੇਰਨ। ਅੱਜ ਉਹ ਲੁਧਿਆਣਾ ਪੁਲਿਸ ਦੇ ਫੇਸਬੁੱਕ ਪੇਜ਼ 'ਤੇ ਲਾਈਵ ਸੈਸ਼ਨ ਦੌਰਾਨ ਸ਼ਹਿਰ ਵਾਸੀਆਂ ਦੇ ਸਵਾਲਾਂ ਦੇ ਜਵਾਬ ਦੇ ਰਹੇ ਸਨ। ਅਗਰਵਾਲ ਨੇ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ 'ਮਿਸ਼ਨ ਫਤਿਹ' ਬਾਰੇ ਵੇਰਵੇ ਸਹਿਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕਾਂ ਨੂੰ ਇਸ ਮੁਹਿੰਮ ਨਾਲ ਜੁੜਨ ਲਈ ਜ਼ਰੂਰੀ ਹੈ ਕਿ ਉਹ ਆਪਣੇ ਮੋਬਾਈਲ ਵਿੱਚ ਕੋਵਾ ਐਪ ਡਾਊਨਲੋਡ ਕਰਨ ਅਤੇ ਮਿਸ਼ਨ ਫਤਿਹ ਦਾ ਹਿੱਸਾ ਬਣਨ। ਉਨਾਂ ਕਿਹਾ ਕਿ ਇਸ ਐਪ ਕੋਵਿਡ 19 ਦੀਆਂ ਸਾਵਧਾਨੀਆਂ ਸਹਿਤ ਆਪਣੀ ਫੋਟੋ ਅਪਲੋਡ ਕਰਨ ਵਾਲੇ ਵਿਅਕਤੀ/ਸੰਸਥਾ ਦੀ ਚੋਣ ਸੂਬਾਈ ਪੱਧਰ 'ਤੇ ਕੀਤੀ ਜਾਵੇਗੀ, ਜਿਸ ਦੀ ਸੂਚੀ ਜ਼ਿਲਾ ਪ੍ਰਸਾਸ਼ਨ ਨੂੰ ਭੇਜੀ ਜਾਵੇਗੀ ਤਾਂ ਜੋ ਉਨਾਂ ਨੂੰ ਬੈਜ ਅਤੇ ਟੀ-ਸ਼ਰਟਾਂ ਰਾਹੀਂ ਹੌਂਸਲਾ ਅਫ਼ਜਾਈ ਕੀਤੀ ਜਾ ਸਕੇ। ਇਸ ਲਈ ਕੋਵਾ ਐਪ 'ਤੇ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ। ਇਸ ਤੋਂ ਬਿਨਾ ਲੋਕ 9465339933 'ਤੇ ਮਿਸ ਕਾਲ ਕਰਕੇ ਵੀ ਮਿਸ਼ਨ ਫਤਿਹ ਨਾਲ ਜੁੜ ਸਕਦੇ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਫੈਸਲੇ ਮੁਤਾਬਿਕ ਆਗਾਮੀ ਸ਼ਨਿੱਚਰਵਾਰ ਅਤੇ ਤਵਾਰ (20 ਅਤੇ 21 ਜੂਨ) ਨੂੰ ਵੀ ਲੌਕਡਾਊਨ ਵਰਗੀ ਸਥਿਤੀ ਰਹੇਗੀ, ਜਿਸ ਲਈ ਲੋਕਾਂ ਨੂੰ ਆਪਣੇ ਘਰਾਂ ਦੇ ਅੰਦਰ ਹੀ ਰਹਿਣ ਨੂੰ ਤਰਜੀਹ ਦੇਣੀ ਚਾਹੀਦੀ ਹੈ। ਉਨਾਂ ਕਿਹਾ ਕਿ ਇਸ ਨਾਜ਼ੁਕ ਸਥਿਤੀ ਵਿੱਚ ਕੋਵਿਡ 19 ਸੰਬੰਧੀ ਜਾਰੀ ਸਰਕਾਰੀ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਾਲਾਨ ਕੱਟੇ ਜਾ ਰਹੇ ਹਨ, ਜੋ ਕਿ ਲਗਾਤਾਰ ਜਾਰੀ ਰਹਿਣਗੇ। ਜੇਕਰ ਲੋਕਾਂ ਨੇ ਜ਼ਰੂਰੀ ਕੰਮ ਲਈ ਘਰੋਂ ਬਾਹਰ ਨਿਕਲਣਾ ਵੀ ਹੈ ਤਾਂ ਉਹ ਕੋਵਾ ਐਪ ਰਾਹੀਂ ਈ-ਪਾਸ ਇਸ਼ੂ ਕਰਵਾ ਲੈਣ। ਇਸ ਤੋਂ ਪਹਿਲਾਂ ਲੁਧਿਆਣਾ ਦੇ ਜ਼ਿਲਾ ਲੋਕ ਸੰਪਰਕ ਅਫ਼ਸਰ ਪ੍ਰਭਦੀਪ ਸਿੰਘ ਨੱਥੋਵਾਲ ਅਤੇ ਸਹਾਇਕ ਲੋਕ ਸੰਪਰਕ ਅਫ਼ਸਰ ਪੁਨੀਤਪਾਲ ਸਿੰਘ ਗਿੱਲ ਵੱਲੋਂ ਰਾਕੇਸ਼ ਕੁਮਾਰ ਅਗਰਵਾਲ ਨੂੰ ਬੈਜ ਲਗਾਇਆ ਗਿਆ। ਇਸ ਤੋਂ ਇਲਾਵਾ ਲੁਧਿਆਣਾ ਪੁਲਿਸ ਦੇ ਸਾਰੇ ਅਧਿਕਾਰੀਆਂ ਅਤੇ ਫਰੰਟਲਾਈਨ ਵਾਰੀਅਰਜ਼ ਨੂੰ ਵੀ ਬੈਜਾਂ ਦੀ ਵੰਡ ਕੀਤੀ ਗਈ ਹੈ।

ਡਿਪਟੀ ਕਮਿਸ਼ਨਰ ਵੱਲੋਂ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੀ ਕਾਰਗੁਜ਼ਾਰੀ ਦੀ ਸਮੀਖਿਆ

ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਨਾਲ ਜੋੜਨ ਦੀ ਹਦਾਇਤ

ਲੁਧਿਆਣਾ, ਜੂਨ 2020 ( ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)-ਡਿਪਟੀ ਕਮਿਸ਼ਨਰ  ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਸਥਾਨਕ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਨ ਲਈ ਬਿਊਰੋ ਦਾ ਵਿਸ਼ੇਸ਼ ਤੌਰ 'ਤੇ ਦੌਰਾ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵ)-ਕਮ-ਸੀ. ਈ. ਓ. ਸ੍ਰੀਮਤੀ ਅੰਮ੍ਰਿਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜਗਰਾਂਉ) ਸ੍ਰੀਮਤੀ ਨੀਰੂ ਕਤਿਆਲ ਗੁਪਤਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਹ ਬਿਊਰੋ ਦਫ਼ਤਰ ਆਪਣੇ ਅਤਿ-ਮਹੱਤਵਪੂਰਨ ਪ੍ਰੋਗਰਾਮ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਸ਼ੁਰੂ ਕੀਤਾ ਗਿਆ ਹੈ। ਕੋਵਿਡ 19 ਬਿਮਾਰੀ ਦੇ ਚੱਲਦਿਆਂ ਲੁਧਿਆਣਾ ਦਾ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ ਵੀ ਬੇਰੁਜ਼ਗਾਰ ਲੋਕਾਂ ਅਤੇ ਰੋਜ਼ਗਾਰ ਦਾਤਿਆਂ ਨੂੰ ਸੇਵਾਵਾਂ ਦੇਣ ਲਈ ਦਿਨੋਂ ਦਿਨ ਡਿਜੀਟਲ ਹੁੰਦਾ ਜਾ ਰਿਹਾ ਹੈ। ਡਿਜੀਟਲ ਖੇਤਰ ਵਿੱਚ ਪ੍ਰਵੇਸ਼ ਕਰਦਿਆਂ ਬਿਊਰੋ ਦਫ਼ਤਰ ਵੱਲੋਂ ਕਈ ਉਪਯੋਗੀ ਸੇਵਾਵਾਂ ਲਈ ਵੈੱਬ ਲਿੰਕ ਜਾਰੀ ਕੀਤੇ ਗਏ ਹਨ, ਜਿਨਾਂ ਦਾ ਨੌਜਵਾਨ ਬਹੁਤ ਲਾਭ ਲੈ ਸਕਦੇ ਹਨ। ਪੰਜਾਬ ਸਰਕਾਰ ਵੱਲੋਂ ਇਹ ਉਪਰਾਲੇ 'ਮਿਸ਼ਨ ਫਤਹਿ' ਦੇ ਨਾਅਰੇ ਹੇਠ ਸ਼ੁਰੂ ਕੀਤੇ ਜਾ ਰਹੇ ਹਨ।ਉਨਾਂ ਬਿਊਰੋ ਦੇ ਪ੍ਰਬੰਧਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮਿਸ਼ਨ ਫਤਿਹ ਤਹਿਤ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਨਾਲ ਜੋੜਨ ਲਈ ਉਪਰਾਲੇ ਕਰਨ। ਉਨਾਂ ਕਿਹਾ ਕਿ ਲੁਧਿਆਣਾ ਇੱਕ ਸਨਅਤੀ ਸ਼ਹਿਰ ਹੋਣ ਕਾਰਨ ਇਥੇ ਨੌਜਵਾਨਾਂ ਨੂੰ ਸਨਅਤਾਂ ਨਾਲ ਜੋੜਨ ਲਈ ਕਈ ਮੌਕੇ ਹਨ, ਜਿਨਾਂ ਦਾ ਲਾਭ ਹਰੇਕ ਨੂੰ ਦਿਵਾਉਣਾ ਚਾਹੀਦਾ ਹੈ। ਬਿਊਰੋ ਨੂੰ ਇਸ ਮੁਸ਼ਕਿਲ ਘੜੀ ਵਿੱਚ ਇਥੋਂ ਦੀਆਂ ਸਨਅਤਾਂ ਨੂੰ ਲੋੜ ਮੁਤਾਬਿਕ ਕਾਮੇ ਮੁਹੱਈਆ ਕਰਾਉਣੇ ਚਾਹੀਦੇ ਹਨ।ਬਿਊਰੋ ਦਫ਼ਤਰ ਦੇ ਸੀ. ਈ. ਓ.-ਕਮ-ਵਧੀਕ ਡਿਪਟੀ ਕਮਿਸ਼ਨਰ (ਵ) ਸ੍ਰੀਮਤੀ ਅੰਮ੍ਰਿਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ  ਜੋ ਨੌਜਵਾਨ ਨੌਕਰੀ ਦੀ ਭਾਲ ਵਿੱਚ ਹਨ, ਉਹ ਸਰਕਾਰੀ ਅਤੇ ਨਿੱਜੀ ਖੇਤਰ ਦੀਆਂ ਨੌਕਰੀਆਂ ਪ੍ਰਾਪਤ ਕਰਨ ਲਈ www.pgrkam.com 'ਤੇ ਆਪਣੇ ਆਪ ਨੂੰ ਰਜਿਸਟਰ ਕਰਨ। ਉਨ੍ਹਾਂ ਦੱਸਿਆ ਕਿ ਰੋਜ਼ਗਾਰ ਦਾਤੇ, ਜੋ ਕਿ ਕਾਮਿਆਂ ਦੀ ਭਾਲ ਵਿੱਚ ਹਨ, ਵੀ ਇਸ ਲਿੰਕ https://forms.gle/L83tdytrWqXNgFxD8  'ਤੇ ''ਇੰਪਲਾਇਰ ਵਕੈਂਸੀ ਕੁਲੈਕਸ਼ਨ ਫਾਰਮ'' ਭਰ ਕੇ ਬੇਰੁਜ਼ਗਾਰ ਨੌਜਵਾਨਾਂ ਤੱਕ ਪਹੁੰਚ ਕਰ ਸਕਦੇ ਹਨ। ਜੇਕਰ ਕੋਈ ਵਿਅਕਤੀ ਲੇਬਰ ਕੰਮ ਭਾਲ ਰਿਹਾ ਹੈ ਤਾਂ ਉਹ https://forms.gle/QXpKYNptn57P29G78 ਲਿੰਕ 'ਤੇ ''ਲੇਬਰ ਰਜਿਸਟਰੇਸ਼ਨ ਫਾਰਮ'' ਭਰ ਸਕਦਾ ਹੈ। ਇਸੇ ਤਰ੍ਹਾਂ ਜੋ ਵਿਅਕਤੀ ਕਰਜ਼ਾ ਲੈ ਕੇ ਆਪਣਾ ਕੰਮ ਸ਼ੁਰੂ ਕਰਨਾ ਚਾਹੁੰਦਾ ਹੈ ਉਹ ਲਿੰਕ https://forms.gle/ZV2VdahGUX5DrobZ8 'ਤੇ ''ਸੈੱਲਫ਼ ਇੰਪਲਾਇਮੈਂਟ ਰਜਿਸਟ੍ਰੇਸ਼ਨ ਫਾਰਮ'' ਭਰ ਸਕਦਾ ਹੈ।  ਬਿਊਰੋ ਵੱਲੋਂ ਨੌਕਰੀ ਲਈ ਸਹਾਇਤਾ ਪ੍ਰਾਪਤ ਕਰਨ, ਕਰੀਅਰ ਕਾਊਂਸਲਿੰਗ, ਸੈੱਲਫ਼ ਇੰਪਲਾਇਮੈਂਟ, ਮੈਨੂਅਲ ਰਜਿਸਟਰੇਸ਼ਨ ਅਤੇ ਹੋਰ ਸਵਾਲਾਂ ਦੇ ਜਵਾਬ ਦੇਣ ਲਈ ਮੋਬਾਈਲ ਹੈੱਲਪਲਾਈਨ 7740001682 ਵੀ ਸ਼ੁਰੂ ਕੀਤੀ ਹੋਈ ਹੈ। ਜਿਸ 'ਤੇ ਕਿਸੇ ਵੀ ਕੰਮ ਕਾਜ਼ ਵਾਲੇ ਦਿਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਕਿਸੇ ਵੀ ਜਾਣਕਾਰੀ ਲਈ ਈਮੇਲ dbeeludhelp0gmail.com 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਡਿਪਟੀ ਕਮਿਸ਼ਨਰ ਵੱਲੋਂ ਹੜ ਰੋਕਥਾਮ ਪ੍ਰਬੰਧਾਂ ਦਾ ਜਾਇਜ਼ਾ

ਅਧਿਕਾਰੀਆਂ ਨੂੰ ਆਗਾਮੀ ਮੌਨਸੂਨ ਸੀਜ਼ਨ ਲਈ ਤਿਆਰ ਰਹਿਣ ਦੀ ਅਪੀਲ

ਲੁਧਿਆਣਾ, ਜੂਨ 2020 - ( ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ )-ਆਗਾਮੀ ਮੌਨਸੂਨ ਸੀਜ਼ਨ ਦੌਰਾਨ ਅਗਾਂਊ ਹੜ• ਰੋਕਥਾਮ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਸ਼ਰਮਾ ਨੇ ਅੱਜ ਸੰਬੰਧਤ ਅਧਿਕਾਰੀਆਂ ਨਾਲ ਆਪਣੇ ਦਫ਼ਤਰ ਵਿਖੇ ਮੀਟਿੰਗ ਕੀਤੀ ਅਤੇ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ। ਦੱਸਣਯੋਗ ਹੈ ਕਿ ਆਗਾਮੀ ਮੌਨਸੂਨ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲਾ ਪੱਧਰ 'ਤੇ ਫਲੱਡ ਕੰਟਰੋਲ ਰੂਮ ਸਥਾਪਤ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸਬ ਡਵੀਜ਼ਨ ਅਤੇ ਤਹਿਸੀਲ ਪੱਧਰ 'ਤੇ ਵੀ ਅਜਿਹੇ ਫਲੱਡ ਕੰਟਰੋਲ ਰੂਮ ਸਥਾਪਤ ਕਰਨ ਬਾਰੇ ਹਦਾਇਤ ਕਰ ਦਿੱਤੀ ਗਈ ਹੈ।ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਨਗਰ ਨਿਗਮ ਲੁਧਿਆਣਾ, ਸਿੰਚਾਈ ਵਿਭਾਗ, ਡਰੇਨੇਜ਼ ਵਿਭਾਗ ਅਤੇ ਹੋਰ ਵਿਭਾਗਾਂ ਵੱਲੋਂ ਕੀਤੀਆਂ ਤਿਆਰੀਆਂ ਬਾਰੇ ਵੇਰਵਾ ਲਿਆ। ਫੈਸਲਾ ਕੀਤਾ ਗਿਆ ਕਿ ਹੜ ਰੋਕਥਾਮ ਪ੍ਰਬੰਧਾਂ ਵਿੱਚ ਆਪਸੀ ਤਾਲਮੇਲ ਬਣਾਉਣ ਅਤੇ ਸਮੁੱਚੀਆਂ ਗਤੀਵਿਧੀਆਂ 'ਤੇ ਨਿਗਰਾਨੀ ਰੱਖਣ ਲਈ ਇੱਕ 'ਵਟਸਐਪ ਗਰੁੱਪ' ਬਣਾਇਆ ਜਾਵੇਗਾ। ਉਨਾਂ ਕਿਹਾ ਕਿ ਹੜ• ਰੋਕਥਾਮ ਪ੍ਰਬੰਧਾਂ ਅਤੇ ਕਿਸੇ ਹੰਗਾਮੀ ਸਥਿਤੀ ਨਾਲ ਨਿਪਟਣ ਮੌਕੇ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਵੱਲੋਂ ਦਿਖਾਈ ਗਈ ਲਾਪਰਵਾਹੀ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਸ਼ਰਮਾ ਨੇ ਕਿਹਾ ਕਿ ਆਗਾਮੀ ਮੌਨਸੂਨ ਸੀਜ਼ਨ ਮੱਦੇਨਜ਼ਰ ਰੱਖਦਿਆਂ ਕਿਸੇ ਵੀ ਹੰਗਾਮੀ ਹਾਲਾਤ ਦਾ ਸਾਹਮਣਾ ਕਰਨ ਲਈ ਜ਼ਿਲਾ ਪ੍ਰਸਾਸ਼ਨ ਨੂੰ ਪੂਰੀ ਤਰਾਂ ਤਿਆਰ ਰਹਿਣਾ ਚਾਹੀਦਾ ਹੈ। ਵੱਖ-ਵੱਖ ਅਧਿਕਾਰੀਆਂ ਨੂੰ ਪੁੱਛਣ 'ਤੇ ਪਤਾ ਲੱਗਾ ਕਿ ਸਾਰੇ ਵਿਭਾਗਾਂ ਨੇ ਆਪਣੇ-ਆਪਣੇ ਪੱਧਰ 'ਤੇ ਪ੍ਰਬੰਧ ਮੁਕੰਮਲ ਕਰਨੇ ਸ਼ੁਰੂ ਕੀਤੇ ਹੋਏ ਹਨ। ਜਿਸ 'ਤੇ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਅਧਿਕਾਰੀਆਂ ਵਿੱਚ ਆਪਸੀ ਤਾਲਮੇਲ ਹੋਰ ਬੇਹਤਰ ਬਣਾਉਣ ਅਤੇ ਸਮੁੱਚੇ ਪ੍ਰਬੰਧਾਂ ਦੀ ਨਜ਼ਰਸਾਨੀ ਲਈ ਇੱਕ ਵਟਸਐਪ ਗਰੁੱਪ ਬਣਾਇਆ ਜਾਵੇ ਤਾਂ ਜੋ ਸਾਰੇ ਅਧਿਕਾਰੀ ਇਸ ਵਿੱਚ ਆਪਣੀ ਸਮੇਂ-ਸਮੇਂ 'ਤੇ ਰਿਪੋਰਟ ਪਾ ਸਕਣ। ਸਮੂਹ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਗਈ ਕਿ ਉਹ ਆਪਸੀ ਸੰਪਰਕ ਨੰਬਰ ਸਾਂਝੇ ਕਰ ਲੈਣ।ਉਨਾਂ ਸਮੂਹ ਐੱਸ. ਡੀ. ਐੱਮਜ਼ ਨੂੰ ਹਦਾਇਤ ਕੀਤੀ ਕਿ ਉਹ ਇੱਕ-ਇੱਕ ਵਾਹਨ ਵਿੱਚ ਵਾਇਰਲੈੱਸ ਪਬਲਿਕ ਐੱਡਰੈੱਸ ਸਿਸਟਮ ਲਗਾਉਣਾ ਯਕੀਨੀ ਬਣਾਉਣ ਤਾਂ ਜੋ ਹੰਗਾਮੀ ਸਥਿਤੀ ਮੌਕੇ ਲੋਕਾਂ ਤੱਕ ਸਪੀਕਰ ਰਾਹੀਂ ਸੁਨੇਹਾ ਪਹੁੰਚਾਇਆ ਜਾ ਸਕੇ। ਉਨਾਂ ਐੱਨ. ਡੀ. ਆਰ. ਐੱਫ. ਅਤੇ ਭਾਰਤੀ ਫੌਜ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਉਹ ਸਿਵਲ ਅਧਿਕਾਰੀਆਂ ਨੂੰ ਨਾਲ ਲੈ ਕੇ ਸੰਵੇਦਨਸ਼ੀਲ ਇਲਾਕਿਆਂ ਦਾ ਪਹਿਲਾਂ ਹੀ ਦੌਰਾ ਕਰ ਲੈਣ ਤਾਂ ਜੋ ਲੋੜ ਪੈਣ 'ਤੇ ਕਾਰਵਾਈ ਕਰਨ ਵਿੱਚ ਕਿਸੇ ਵੀ ਤਰ•ਾਂ ਦੀ ਦੁਬਿਧਾ ਨਾ ਰਹੇ।  ਹਰ ਤਰਾਂ ਦੀ ਸਥਿਤੀ 'ਤੇ ਕਾਬੂ ਪਾਉਣ ਲਈ ਕੁਝ ਹਦਾਇਤਾਂ ਜਾਰੀ ਕਰਦਿਆਂ ਸ੍ਰੀ ਸ਼ਰਮਾ ਨੇ ਕਿਹਾ ਕਿ ਸਮੂਹ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਅਗਲੇ ਹੁਕਮਾਂ ਤੱਕ ਬਿਨਾਂ ਉਨਾਂ ਦੀ ਪੂਰਵ ਪ੍ਰਵਾਨਗੀ ਤੋਂ ਹੈਡ ਕੁਆਰਟਰ (ਸਟੇਸ਼ਨ) ਨਹੀਂ ਛੱਡਣਗੇ ਅਤੇ ਇਸ ਦੇ ਨਾਲ ਨਾਲ ਆਪਣਾ ਮੋਬਾਇਲ ਫੋਨ ਵੀ 24 ਘੰਟੇ ਖੁੱਲਾ ਰੱਖਣਗੇ। ਸਾਰੇ ਉਪ ਮੰਡਲ ਮੈਜਿਸਟਰੇਟ/ਤਹਿਸੀਲਦਾਰ/ਡੀ.ਆਰ.ਓ. ਇਸ ਗੱਲ ਨੂੰ ਯਕੀਨੀ ਬਣਾਉਣਗੇ ਕਿ ਤਹਿਸੀਲ ਹੈੱਡ ਕੁਆਰਟਰਾਂ ਵਿੱਚ ਸਥਾਪਤ ਫਲੱਡ ਕੰਟਰੋਲ ਰੂਮ ਸਹੀ ਕੰਮ ਕਰਦੇ ਹੋਣ। ਇਸ ਤੋਂ ਇਲਾਵਾ ਇਸ ਗੱਲ ਨੂੰ ਵੀ ਯਕੀਨੀ ਬਣਾਇਆ ਜਾਵੇ ਕਿ ਕੰਟਰੋਲ ਰੂਮ ਦੇ ਨੰਬਰ ਚਾਲੂ ਹੋਣ ਅਤੇ ਜਿਹਨਾਂ ਕਰਮਚਾਰੀਆਂ ਦੀ ਡਿਊਟੀ ਲੱਗੀ ਹੈ ਉਹ ਸਮੇਂ ਸਿਰ ਹਾਜ਼ਰ ਹੋ ਕੇ ਪੂਰੀ ਡਿਊਟੀ ਦੇਣ।

ਕਾਰਜਕਾਰੀ ਇੰਜੀਨੀਅਰ, ਡਰੇਨਜ, ਲੁਧਿਆਣਾ ਨੂੰ ਹਦਾਇਤ ਕੀਤੀ ਗਈ ਕਿ ਉਹ ਫਲੱਡ ਇੰਸਪੈਕਸਨ ਦੌਰਾਨ ਚੈੱਕ ਕੀਤੇ ਜਾਂਦੇ ਸਾਰੇ ਪੁਆਇੰਟਸ ਦਾ ਵਿਸ਼ੇਸ਼ ਤੌਰ 'ਤੇ ਖਿਆਲ ਰੱਖਣਗੇ ਅਤੇ ਫਲੱਡ ਦੇਖਦੇ ਹੋਏ ਕੋਈ ਵੀ ਤੁਰੰਤ ਐਕਸ਼ਨ ਦੀ ਲੋੜ ਹੋਵੇ, ਉਹ ਲਿਆ ਜਾਵੇ। ਇਸ ਤੋਂ ਇਲਾਵਾ ਸੰਵੇਦਨਸ਼ੀਲ ਪੁਆਇੰਟਸ ਚੈੱਕ ਕਰਕੇ ਬਣਦੀ ਕਾਰਵਾਈ ਕੀਤੀ ਜਾਵੇ। ਸਤਲੁੱਜ ਦਰਿਆ ਉੱਪਰ 24 ਘੰਟੇ ਨਜ਼ਰ ਰੱਖੀ ਜਾਵੇਗੀ ਅਤੇ ਸਮੇਂ-ਸਮੇਂ 'ਤੇ ਸੂਚਨਾ ਦੇਣ ਦੀ ਹਦਾਇਤ ਕੀਤੀ ਗਈ।

ਇਸ ਤੋਂ ਇਲਾਵਾ ਉਪ ਮੰਡਲ ਮੈਜਿਸਟਰੇਟ/ਤਹਿਸੀਲਦਾਰ/ਨਾਇਬ ਤਹਿਸੀਲਦਾਰਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣੇ-ਆਪਣੇ ਹਲਕਿਆਂ ਵਿੱਚ ਪੈਂਦੇ ਸਾਰੇ ਪੁਆਇੰਟਸ ਦਾ ਵੀ ਦੌਰਾ ਕਰਨਗੇ ਅਤੇ ਕੀਤੀ ਗਈ ਕਾਰਵਾਈ ਸਬੰਧੀ ਰਿਪੋਰਟ ਦੇਣਗੇ।ਉਨਾਂ ਕਿਹਾ ਕਿ ਸਿੰਚਾਈ ਵਿਭਾਗ ਇਸ ਗੱਲ ਯਕੀਨੀ ਬਣਾਵੇਗਾ ਕਿ ਖਾਲਾਂ ਦੀ ਸਫਾਈ ਹੋਣੀ ਚਾਹੀਦੀ ਹੈ ਤਾਂ ਕਿ ਫਲੱਡ ਦੌਰਾਨ ਫਸਲਾਂ ਨੂੰ ਕੋਈ ਨੁਕਸਾਨ ਨਾ ਹੋਵੇ। ਕਮਿਸ਼ਨਰ ਨਗਰ ਨਿਗਮ, ਕਾਰਜ ਸਾਧਕ ਅਫ਼ਸਰਾਂ ਅਤੇ ਡਿਪਟੀ ਡਾਇਰੈਕਟਰ ਲੋਕਲ ਬਾਡੀਜ਼ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਇਲਾਕੇ ਜਿਥੇ ਭਾਰੀ ਬਾਰਿਸ਼ ਦੀ ਸੂਰਤ ਵਿੱਚ ਉਹ ਨੀਵੇਂ ਇਲਾਕੇ ਜਿੱਥੇ ਪਾਣੀ ਖੜੇਗਾ, ਉਸ ਨੂੰ ਡਰੇਨ ਆਊਟ ਕਰਨਗੇ। ਸ਼ਹਿਰਾਂ ਆਦਿ ਵਿੱਚ ਕਿਤੇ ਵੀ ਸੀਵਰੇਜ ਦਾ ਖੁੱਲਿਆ ਹੋਇਆ ਮੇਨਹੋਲ ਨਾ ਹੋਵੇ।ਉਨਾਂ ਸੰਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਲੋੜੀਂਦੀ ਮਸ਼ੀਨਰੀ ਦੀ ਪਹਿਲਾਂ ਤੋਂ ਹੀ ਲਿਸਟ ਤਿਆਰ ਕਰ ਕਰਕੇ ਸੰਬੰਧਤ ਵਿਭਾਗਾਂ ਨਾਲ ਤਾਲਮੇਲ ਕਰ ਲਿਆ ਜਾਵੇ। ਉਨਾਂ ਸਮੂਹ ਐਸ.ਡੀ.ਐਮਜ਼/ਤਹਿਸੀਲਦਾਰਾਂ/ਕਮਿਸ਼ਨਰ ਪੁਲਿਸ ਦਫ਼ਤਰ/ਐਸ.ਐਸ.ਪੀਜ਼. ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਕਮਿਉਨੀਕੇਸ਼ਨ ਸਿਸਟਮ ਨੂੰ ਚੱਲਦਾ ਰੱਖਣਾ ਯਕੀਨੀ ਬਨਾਉਣ ਤਾਂ ਕਿ ਲੋੜ ਪੈਣ 'ਤੇ ਲੋਕਾਂ ਨਾਲ ਤਾਲਮੇਲ ਕੀਤਾ ਜਾ ਸਕੇ।

ਕੇਂਦਰ ਅਤੇ ਸੂਬਾ ਸਰਕਾਰ ਪੈਟਰੋਲ ਅਤੇ ਡੀਜ਼ਲ ਤੁਰੰਤ ਸਸਤਾ ਕਰੇ:ਵਿਧਾਇਕ ਸੰਧਵਾਂ ਤੇ ਪ੍ਰਧਾਨ ਔਲਖ

ਸਿੱਧਵਾਂ ਬੇਟ(ਜਸਮੇਲ ਗਾਲਿਬ)ਆਪ ਦੇ ਵਿਧਾਇਕ ਅਤੇ ਪੰਜਾਬ ਕਿਸਾਨ ਵਿੰਗ ਇੰਚਾਰਜ ਕੁਲਤਾਰ ਸਿੰਘ ਸੰਧਵਾਂ ਅਤੇ ਕਿਸਾਨ ਵਿੰਗ ਜਿਲ੍ਹਾਂ ਮੋਗਾ ਦੇ ਪ੍ਰਧਾਨ ਮਨਜਿੰਦਰ ਸਿੰਘ ਔਲਖ ਨੇ ਦੇਸ਼ ਵਿਚ ਤੇਲ ਦੀਆਂ ਲਗਾਤਾਰ ਕੀਮਤਾਂ ਵਧਾਉਣ ਲਈ ਮੋਦੀ ਸਰਕਾਰ ਦੀ ਨਿੰਦਾ ਕੀਤੀ ਹੈ ਅਤੇ ਪੈਟਰੋਲ ਤੇ ਡੀਜ਼ਲ ਤੁਰੰਤ ਸਸਤਾ ਕਰਨ ਦੀ ਮਮਗ ਕੀਤੀ ਹੈ।ਇਸ ਸਮੇ ਦੋਵਾਂ ਆਗੂਆ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਰੋਜ਼ਾਨਾ ਵੱਧ ਰਹੀਆਂ ਜਿਸ ਲਈ ਮੋਦੀ ਸਰਕਾਰ ਅਧੀਨ ਤੇਲ ਕੰਪਨੀਆਂ ਜ਼ਿੰਮੇਵਾਰ ਹਨ।ਉਨ੍ਹਾਂ ਨੇ ਕਿਹਾ ਪੈਟਰੋਲ ਤੇ ਡੀਜ਼ਲ ਲਗਤਾਰ ਸੱਤ ਵਾਰ ਵਾਧਾ ਕਰਨ ਦੀ ਨਿੰਦਾ ਕਰਦਿਆਂ ਤੇਲ ਵਿਚ ਵੱਡੀ ਮਾਤਰਾ ਵਿੱਚ ਵਾਧਾ ਕਰਨਾ ਪਹਿਲਾਂ ਤੋ ਮਹਿੰਗਾਈ ਦੀ ਮਾਰ ਝੱਲ ਰਹੇ ਅਤਮ ਲੋਕਾਂ ਦੀ ਜੇਬ ਤੇ ਵੱਡਾ ਆਰਥਿਕ ਡਾਕਾ ਹੈ।ਉਨ੍ਹਾ ਕਿਹਾ ਕਿ ਇਸ ਤਰ੍ਹਾਂ ਕਿਸਾਨਾਂ ਨਾਲ ਅਤੇ ਦੇਸ਼ ਦੇ ਹੋਰ ਵਰਗ ਲਈ ਤੇਲ ਕੀਮਤਾਂ 'ਚ ਵਾਧਾ ਬਹੁਤ ਵੱਡਾ ਥੋਖਾ ਹੈ।ਉਨ੍ਹਾ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਤੁਰੰਤ ਵਾਪਸ ਲਿਆ ਜਾਵੇ ਨਹੀ ਤਾਂ ਸੰਘਰਸ ਕੀਤਾ ਜਾਵੇਗਾ।

ਪਿੰਡ ਮੀਨੀਆਂ ਦੇ ਦਿਮਾਗੀ ਤੌਰ ਤੇ ਪੇਰਸ਼ਾਨ ਕਿਸਾਨ ਵੱਲੋ ਨਿਗਲੀ ਜ਼ਹਿਰਲੀ ਚੀਜ਼,ਮੌਤ

ਸਿੱਧਵਾਂ ਬੇਟ(ਜਸਮੇਲ ਗਾਲਿਬ)ਇਥੋ ਨਜ਼ਦੀਕ ਪਿੰਡ ਮੀਨੀਆਂ ਵਿਖੇ ਸਵੇਰੇ ਦਿਮਾਗੀ ਤੌਰ ਤੇ ਪਰੇਸ਼ਾਨ ਇਕ ਕਿਸਾਨ ਨੇ ਕੋਈ ਜ਼ਹਿਰਲੀ ਦਵਾਈ ਖਾ ਲਈ ਜਿਸ ਕਾਰਨ ਉਸ ਦੀ ਮੌਤ ਹੋ ਗਈ।ਪੁਲਿਸ ਨੇ ਅਗਲੀ ਕਾਰਵਾਈ ਲਈ ਲਾਸ਼ ਨੂੰ ਕਬਜ਼ੇ ਲੈ ਕੇ ਮੋਗਾ ਦੇ ਸਰਕਾਰੀ ਹਸਪਤਾਲ 'ਚ ਰਖਵਾ ਦਿੱਤੀ ਹੈ।ਇਸ ਸਮੇ ਥਾਣਾ ਬੱਧਨੀ ਕਲਾਂ ਅਧੀਨ ਪੈਦੀ ਪੁਲਿਸ ਚੌਕੀ ਲੋਪੋ ਦੇ ਹੌਲਦਾਰ ਚਮਕੌਰ ਸਿੰਘ ਨੇ ਦੱਸਿਆ ਕਿ ਪਿੰਡ ਮੀਨੀਆਂ ਵਾਸੀ ਕਿਸਾਨ ਜੋਗਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ 47 ਸਾਲ ਜੋ ਕਿ ਦਿਮਾਗੀ ਤੌਰ ਤੇ ਪੇਰਸ਼ਾਨ ਸੀ ਤੇ ਜਿਸ ਦਾ ਇਲਾਜ ਚੱਲ ਰਿਹਾ ਸੀ ਉਸ ਨੇ ਸਵੇਰੇ ਘਰ ਵਿਚ ਪਈ ਜ਼ਹਿਰਲੀ ਦਵਾਈ ਖਾ ਲਈ।ਹਾਲਤ ਖਰਾਬ ਹੋਣ ਤੇ ਉਸ ਨੂੰ ਨਿਹਾਲ ਸਿੰਘ ਵਾਲਾ ਦੇ ਇਕ ਪ੍ਰਾਈਵੇਟ ਹਸਪਾਤ2ਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ।ਪੁਲਿਸ ਨੇ 9ਿਮ੍ਰਤਕ ਕਿਸਾਨ ਦੀ ਪਤਨੀ ਗੁਰਵਿੰਦਰ ਕੌਰ ਦੇ ਬਿਆਨ ਤੇ ਕਾਰਵਾਈ ਕੀਤੀ ਹੈ।ਕ ਹੋ ਸਕਦੇ ਹਨ ਕੋਰੋਨਾ ਦੇ ਸ਼ਕਿਾਰ