You are here

ਲੁਧਿਆਣਾ

ਇਕ ਵਿਅਕਤੀ ਘਰ ਦੀ ਕੱਢੀ ਦਾਰੂ ਵੇਚਦਾ ਕਾਬੂ

ਸਿੱਧਵਾਂ ਬੇਟ(ਜਸਮੇਲ ਗਾਲਿਬ) ਪਾਪਤ ਜਾਣਕਾਰੀ ਅਨੁਸਾਰ ਥਾਣਾ ਸਿੱਧਵਾਂ ਬੇਟ ਦੀ ਪੁਲਿਸ ਅਤੇ ਐਕਸਾਈਜ ਵਿਭਾਗ ਦੇ ਇੰਸਪੈਕਟਰ ਇੰਦਰਪਾਲ ਸਿੰਘ ਦੀ ਅਗਵਾਈ ਵਿਚ ਏਐਸ ਆਈ ਦਲਵਿੰਦਰ ਸਿੰਘ,ਏਐਸਆਈ ਕੁਲਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰ ਰਹੇ ਸਨ।ਇਸ ਦੌਰਾਨ ਦਾਣਾ ਮੰਡੀ ਲੀਲਾਂ ਮੇਘ ਸਿੰਘ ਵਿਖੇ ਇਕ ਮੋਟਰਸਾਈਕਲ ਤੇ ਰੱਖੇ ਪਲਾਸਟਿਕ ਦੇ ਤੈਲੇ ਦੀ ਤਲਾਸ਼ੀ ਲਈ ਤਾਂ ਨਜ਼ਾਇਜ ਸ਼ਰਾਬ ਬਰਾਮਦ ਹੋਈ।ਉਕਤ ਵਿਅਕਤੀ ਸ਼ਰਾਬ ਗਾਹਕਾਂ ਨੂੰ ਉਨ੍ਹਾਂ ਦੇ ਠਿਕਾਣਿਆਂ ਤੇ ਦੇਣ ਜਾ ਰਿਹਾ ਸੀ।ਪੁਲਿਸ ਨੇ ਇਸ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਇਸ ਸਬੰਧ ਵਿਚ ਥਾਣਾ ਸਿੱਧਵਾਂ ਬੇਟ ਦੀ ਪੁਲਿਸ ਨੇ ਉਕਤ ਖਿਲਾਫ ਮੁਕੱਦਮਾ ਦਰਜ ਕਰ ਲਿਆ ।

ਪੰਜਾਬ ਯੂਥ ਵਿਕਾਸ ਬੋਰਡ ਦੀ ਅਪੀਲ 'ਤੇ ਨਿੱਜੀ ਸਕੂਲਾਂ ਵੱਲੋਂ ਵਿਦਿਆਰਥੀਆਂ ਦੀ ਫੀਸ ਮੁਆਫ਼ ਕਰਨ ਦੀ ਮੁਹਿੰਮ ਸਫ਼ਲਤਾ ਵੱਲ

ਹੁਣ ਤੱਕ 2500 ਤੋਂ ਵਧੇਰੇ ਵਿਦਿਆਰਥੀਆਂ ਦੀ ਕਰਵਾਈ ਫੀਸ ਮੁਆਫ਼-ਚੇਅਰਮੈਨ ਬਿੰਦਰਾ

ਲੁਧਿਆਣਾ, ਜੂਨ 2020 -( ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ )-ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਦੀ ਅਪੀਲ 'ਤੇ ਨਿੱਜੀ ਸਕੂਲਾਂ ਵੱਲੋਂ ਵਿਦਿਆਰਥੀਆਂ ਦੀ ਫੀਸ ਮੁਆਫ਼ ਕਰਨ ਦੀ ਮੁਹਿੰਮ ਨਿੱਤ ਦਿਨ ਸਫ਼ਲਤਾ ਵੱਲ ਵਧ ਰਹੀ ਹੈ। ਇਸ ਮੁਹਿੰਮ ਨੂੰ ਵੱਖ-ਵੱਖ ਨਿੱਜੀ ਸਕੂਲਾਂ ਵੱਲੋਂ ਲਗਾਤਾਰ ਸਹਿਯੋਗ ਮਿਲ ਰਿਹਾ ਹੈ। ਹੁਣ ਤੱਕ ਇਕੱਲੇ ਸ਼ਹਿਰ ਲੁਧਿਆਣਾ ਵਿੱਚ 2500 ਤੋਂ ਵਧੇਰੇ ਵਿਦਿਆਰਥੀਆਂ ਦੀ ਦੋ ਮਹੀਨੇ (ਅਪ੍ਰੈੱਲ ਅਤੇ ਮਈ ਮਹੀਨੇ) ਦੀ ਫੀਸ ਅਤੇ ਹੋਰ ਫੰਡ ਮੁਆਫ਼ ਕਰਾਈ ਜਾ ਚੁੱਕੀ ਹੈ। ਅੱਜ ਇੱਕ ਹੋਰ ਨਿੱਜੀ ਸਕੂਲ ਰੈੱਡ ਰੋਜ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਨੇ ਆਪਣੇ ਸਾਰੇ 550 ਵਿਦਿਆਰਥੀਆਂ ਦੀ ਦੋ ਮਹੀਨੇ ਦੀ ਫੀਸ ਮੁਆਫ਼ ਕਰਨ ਦਾ ਐਲਾਨ ਕੀਤਾ ਹੈ। ਇਥੇ ਹੀ ਬੱਸ ਨਹੀਂ, ਸਕੂਲ ਨੇ ਸਾਰੇ ਵਿਦਿਆਰਥੀਆਂ ਦੀ ਸਾਲਾਨਾ ਦਾਖ਼ਲਾ ਫੀਸ ਅਤੇ ਹੋਰ ਫੰਡ ਵੀ ਸਾਰਾ ਸਾਲ ਲਈ ਮੁਆਫ਼ ਕਰ ਦਿੱਤੇ ਹਨ। ਸਕੂਲ ਵੱਲੋਂ ਇਹ ਫੈਸਲਾ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ 'ਮਿਸ਼ਨ ਫਤਹਿ' ਅਤੇ ਚੇਅਰਮੈਨ ਸ੍ਰ. ਬਿੰਦਰਾ ਦੀ ਅਪੀਲ 'ਤੇ ਕੀਤਾ ਹੈ। ਇਸ ਸੰਬੰਧੀ ਸਹਿਮਤੀ ਪੱਤਰ ਸ੍ਰ. ਬਿੰਦਰਾ ਨੂੰ ਉਨਾਂ ਦੇ ਮਾਡਲ ਟਾਊਨ ਐਕਸਟੈਨਸ਼ਨ ਸਥਿਤ ਦਫ਼ਤਰ ਵਿਖੇ ਸੌਂਪਿਆ ਗਿਆ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਹੀ ਸ੍ਰ. ਬਿੰਦਰਾ ਦੀ ਅਪੀਲ 'ਤੇ ਢੰਡਾਰੀ ਖੁਰਦ ਸਥਿਤ ਗਿਆਨ ਨਿਕੇਤਨ ਪਬਲਿਕ ਸਕੂਲ ਅਤੇ ਰੈੱਡ ਰੋਜ਼ ਮਾਡਲ ਪਬਲਿਕ ਸਕੂਲ ਦੀਆਂ ਪ੍ਰਬੰਧਕੀ ਕਮੇਟੀਆਂ ਨੇ ਵੀ ਵਿਦਿਆਰਥੀਆਂ ਦੀ ਫੀਸ ਮੁਆਫ਼ ਕੀਤੀ ਸੀ>  ਬਿੰਦਰਾ ਨੇ ਇਨਾਂ ਸਕੂਲਾਂ ਵਿੱਚ ਜਿਆਦਾਤਰ ਵਿਦਿਆਰਥੀ ਪ੍ਰਵਾਸੀ ਮਜ਼ਦੂਰ ਪਰਿਵਾਰਾਂ ਨਾਲ ਸੰਬੰਧਤ ਪੜ•ਦੇ ਹਨ। ਉਨਾਂ ਕਿਹਾ ਕਿ ਕੋਵਿਡ 19 ਕਾਰਨ ਲਗਾਏ ਗਏ ਕਰਫਿਊ/ਲੌਕਡਾਊਨ ਕਾਰਨ ਸਭ ਤੋਂ ਵਧੇਰੇ ਨੁਕਸਾਨ ਕਿਰਤੀ ਜਮਾਤ ਨੂੰ ਪਿਆ ਹੈ। ਇਸ ਸਥਿਤੀ ਵਿੱਚ ਇਹ ਪਰਿਵਾਰ ਆਪਣੇ ਬੱਚਿਆਂ ਨੂੰ ਸਕੂਲ ਭੇਜਣੋਂ ਨਾ ਹਟ ਜਾਣ, ਇਸ ਲਈ ਹੀ ਸਕੂਲ ਪ੍ਰਬੰਧਕਾਂ ਨੂੰ ਫੀਸ ਮੁਆਫ਼ ਕਰਨ ਦੀ ਅਪੀਲ ਕੀਤੀ ਗਈ ਸੀ, ਜੋ ਕਿ ਮੰਨ ਲਈ ਗਈ ਹੈ। ਸ੍ਰ. ਬਿੰਦਰਾ ਨੇ ਸਕੂਲ ਪ੍ਰਬੰਧਕਾਂ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿੱਤਾ ਕਿ ਭਵਿੱਖ ਵਿੱਚ ਉਹ ਸਕੂਲ ਦੀ ਹਰ ਸੰਭਵ ਸਹਾਇਤਾ ਕਰਦੇ ਰਹਿਣਗੇ। ਉਨਾਂ ਹੋਰਨਾਂ ਵੱਡੇ ਨਿੱਜੀ ਸਕੂਲਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਇਸ ਮੁਸ਼ਕਿਲ ਘੜੀ ਵਿੱਚ ਵਿਦਿਆਰਥੀਆਂ ਦੀ ਫੀਸ ਮੁਆਫ਼ ਕਰਨ। ਅੱਜ ਦੇ ਦੌਰ ਵਿੱਚ ਮੱਧਮ ਵਰਗ ਆਰਥਿਕ ਪੱਖੋਂ ਕਾਫੀ ਡਾਵਾਂਡੋਲ ਹੈ। ਇਸ ਕਰਕੇ ਨਿੱਜੀ ਸਕੂਲਾਂ ਨੂੰ ਅਜਿਹੇ ਮਾਪਿਆਂ ਦਾ ਸਹਾਰਾ ਬਣਨਾ ਚਾਹੀਦਾ ਹੈ। ਇਸ ਮੌਕੇ ਉਨ•ਾਂ ਕਈ ਵਿਦਿਆਰਥੀਆਂ ਦੇ ਮਾਪਿਆਂ ਨਾਲ ਵੀ ਗੱਲਬਾਤ ਕੀਤੀ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣੂ ਕਰਵਾਇਆ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਾਤਾਵਰਨ ਦੀ ਸਾਂਭ-ਸੰਭਾਲ ਦੇ ਮੱਦੇਨਜ਼ਰ ਵੱਖ-ਵੱਖ ਇਤਿਹਾਸਕ ਗੁਰਦੁਆਰਿਆਂ ਅੰਦਰ ਵਿਰਾਸਤੀ ਦਰੱਖ਼ਤ ਲਗਾਉਣ ਦਾ ਕਾਰਜ ਅਾਰੰਭ

ਰੱਤੋਕੇ , ਜੂਨ 2020 - (ਗੁਰਕੀਰਤ ਸਿੰਘ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਾਤਾਵਰਨ ਦੀ ਸਾਂਭ-ਸੰਭਾਲ ਦੇ ਮੱਦੇਨਜ਼ਰ ਵੱਖ-ਵੱਖ ਇਤਿਹਾਸਕ ਗੁਰਦੁਆਰਿਆਂ ਅੰਦਰ ਵਿਰਾਸਤੀ ਦਰੱਖ਼ਤ ਲਗਾਉਣ ਦਾ ਕਾਰਜ ਅਾਰੰਭ ਕੀਤਾ ਗਿਅਾ।
ਇਸੇ ਤਹਿਤ ਅੱਜ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਮੁੱਖ ਸਕੱਤਰ ਡਾ. ਰੂਪ ਸਿੰਘ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਅਤੇ ਵਾਤਾਵਰਨ ਪ੍ਰੇਮੀ ਪ੍ਰਦਮਸ਼੍ਰੀ ਬਾਬਾ ਸੇਵਾ ਸਿੰਘ ਖੰਡੂਰ ਸਾਹਿਬ ਵਾਲਿਆਂ ਨੇ ਗੁਰਦੁਆਰਾ ਬਾਬਾ ਬੀਰ ਸਿੰਘ ਰੱਤੋਂਕੇ ਵਿਖੇ ਬੂਟੇ ਲਗਾਉਣ ਦੀ ਆਰੰਭਤਾ ਕੀਤੀ।
ਜਿਥੇ ਪਹਿਲਾਂ ਵੱਖ-ਵੱਖ ਗੁਰਦੁਆਰਿਆਂ ਦੀ ਪਰਕਰਮਾਂ ਅਤੇ ਹੋਰ ਥਾਵਾਂ ’ਤੇ ਬੂਟੇ ਲਗਾਏ ਗਏ ਹਨ, ਉਥੇ ਹੀ ਹੁਣ ਗੁਰੂ ਘਰਾਂ ਦੀਆਂ ਜ਼ਮੀਨਾਂ ਅੰਦਰ ਇੱਕ-ਇੱਕ ਏਕੜ ਰਕਬਾ ਵਿਰਾਸਤੀ ਬਾਗ ਲਗਾਉਣ ਲਈ ਵਰਤਿਆ ਜਾਵੇਗਾ।
ੲਿਸ ਮੋਕੇ ਅੱਜ ਗੁਰਦੁਆਰਾ ਬਾਬਾ ਬੀਰ ਸਿੰਘ ਰੱਤੋਕੇ ਵਿਖੇ ਨਿੰਮ, ਬੋਹੜ, ਪਿੱਪਲ, ਜਾਮੁਨ, ਬਹੇੜਾ, ਟਾਹਲੀ, ਹਰੜ, ਆਮਲਾ, ਅਰਜੁਨ, ਰੀਠਾ ਆਦਿ ਦੇ ਬੂਟੇ ਲਗਾਏ ਗਏ ਹਨ।
ਫੋਟੋ ਕੈਪਸ਼ਨ - ਵਾਤਾਵਰਨ ਦੀ ਸਾਂਭ-ਸੰਭਾਲ ਦੇ ਮੱਦੇਨਜ਼ਰ ਵੱਖ-ਵੱਖ ਇਤਿਹਾਸਕ ਗੁਰਦੁਆਰਿਆਂ ਅੰਦਰ ਦਰੱਖ਼ਤ ਲਗਾਉਦੇਂ ਹੌੲੇ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਮੁੱਖ ਸਕੱਤਰ ਡਾ. ਰੂਪ ਸਿੰਘ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਅਤੇ ਵਾਤਾਵਰਨ ਪ੍ਰੇਮੀ ਪ੍ਰਦਮਸ਼੍ਰੀ ਬਾਬਾ ਸੇਵਾ ਸਿੰਘ ਖੰਡੂਰ ਸਾਹਿਬ ਵਾਲੇ । 

ਜ਼ਿਲਾ ਲੁਧਿਆਣਾ ਵਿੱਚ 11 ਹੋਰ ਮਰੀਜ਼ ਤੰਦਰੁਸਤ ਹੋਏ

ਲੋਕ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਘਰਾਂ ਦੇ ਅੰਦਰ ਹੀ ਰਹਿਣ-ਡਿਪਟੀ ਕਮਿਸ਼ਨਰ

ਲੁਧਿਆਣਾ , ਜੂਨ 2020( ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)-ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ 11 ਹੋਰ ਮਰੀਜ਼ਾਂ ਦੇ ਠੀਕ ਹੋਣ ਨਾਲ ਕੋਵਿਡ 19 ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਤੋਂ ਇਲਾਵਾ ਅੱਜ ਇਸ ਬਿਮਾਰੀ ਨਾਲ ਸੰਬੰਧਤ 13 ਹੋਰ ਮਾਮਲੇ ਸਾਹਮਣੇ ਆਏ ਹਨ। ਜਿਨਾਂ ਵਿੱਚੋਂ 9 ਜ਼ਿਲਾ ਲੁਧਿਆਣਾ ਨਾਲ ਅਤੇ 4 ਮਰੀਜ਼ ਹੋਰ ਜ਼ਿਲਿ•ਆਂ ਨਾਲ ਸੰਬੰਧਤ ਹੈ।  ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ 'ਮਿਸ਼ਨ ਫਤਹਿ' ਤਹਿਤ ਲੋਕਾਂ ਨੂੰ ਕੋਵਿਡ 19 ਬਿਮਾਰੀ ਤੋਂ ਬਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਚੱਲਦਿਆਂ ਜ਼ਿਲਾ ਲੁਧਿਆਣਾ ਵਿੱਚ ਠੀਕ ਹੋਣ ਵਾਲੇ ਵਿਅਕਤੀਆਂ ਦੀ ਗਿਣਤੀ ਵਿੱਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ। ਮਿਤੀ 12 ਜੂਨ, 2020 ਤੱਕ ਜ਼ਿਲਾ ਲੁਧਿਆਣਾ ਨਾਲ ਸੰਬੰਧਤ 190 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਹਸਪਤਾਲ ਵਿੱਚੋਂ ਛੁੱਟੀ ਦੇ ਦਿੱਤੀ ਗਈ ਹੈ।

ਉਨਾਂ ਕਿਹਾ ਕਿ ਜ਼ਿਲਾ ਲੁਧਿਆਣਾ ਵਿੱਚ ਹੁਣ ਤੱਕ ਕੁੱਲ 15419 ਨਮੂਨੇ ਲਏ ਗਏ ਹਨ, ਜਿਨਾਂ ਵਿੱਚੋਂ 14348 ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਿਨਾਂ ਵਿੱਚੋਂ 13922 ਨਤੀਜੇ ਨੈਗੇਟਿਵ ਆਏ ਹਨ, ਜਦਕਿ 1071 ਰਿਪੋਰਟਾਂ ਦੀ ਰਿਪੋਰਟ ਆਉਣੀ ਬਾਕੀ ਹੈ। ਉਨਾਂ ਕਿਹਾ ਕਿ ਮੌਜੂਦਾ ਸਮੇਂ ਜ਼ਿਲਾ ਲੁਧਿਆਣਾ ਨਾਲ ਸੰਬੰਧਤ 311 ਮਾਮਲੇ ਪਾਜ਼ੀਟਿਵ ਪਾਏ ਗਏ ਹਨ, ਜਦਕਿ 115 ਮਰੀਜ਼ ਹੋਰ ਜ਼ਿਲਿ•ਆਂ ਨਾਲ ਸੰਬੰਧਤ ਹਨ। ਉਨਾਂ ਕਿਹਾ ਕਿ ਬਦਕਿਸਮਤੀ ਨਾਲ 11 ਮੌਤਾਂ ਜ਼ਿਲਾ ਲੁਧਿਆਣਾ ਨਾਲ ਸੰਬੰਧਤ ਅਤੇ 8 ਹੋਰ ਜ਼ਿਲਿਆਂ ਨਾਲ ਸੰਬੰਧਤ ਹੋਈਆਂ ਹਨ। ਹੁਣ ਤੱਕ ਜ਼ਿਲਾ ਲੁਧਿਆਣਾ ਨਾਲ ਸੰਬੰਧਤ 190 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਹਸਪਤਾਲ ਵਿੱਚੋਂ ਛੁੱਟੀ ਦੇ ਦਿੱਤੀ ਗਈ ਹੈ।ਉਨਾਂ ਕਿਹਾ ਕਿ ਹੁਣ 9239 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 2296 ਵਿਅਕਤੀ ਇਕਾਂਤਵਾਸ ਹਨ। ਅੱਜ ਵੀ 214 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਜ਼ਿਲਾ ਪ੍ਰਸਾਸ਼ਨ ਅਤੇ ਸਿਹਤ ਵਿਭਾਗ ਲੁਧਿਆਣਾ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋਂ ਵੀ ਕੋਈ ਵਿਅਕਤੀ ਦੇ ਕੋਵਿਡ 19 ਦੇ ਪੀੜਤ ਹੋਣ ਜਾਂ ਸ਼ੱਕ ਹੋਣ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਨਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਂਕੜਿਆਂ ਵਿੱਚ ਹੈ। ਇਸੇ ਤਰਾਂ ਅੱਜ ਵੀ 986 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਜਿਨ•ਾਂ ਦੇ ਨਤੀਜੇ ਜਲਦ ਮਿਲਣ ਦੀ ਸੰਭਾਵਨਾ ਹੈ।

ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪੂਰਨ ਤੌਰ 'ਤੇ ਪਾਲਣਾ ਕਰਨ।ਜੇਕਰ ਉਹ ਘਰਾਂ ਦੇ ਅੰਦਰ ਹੀ ਰਹਿਣਗੇ ਤਾਂ ਉਹ ਖੁਦ ਵੀ ਇਸ ਬਿਮਾਰੀ ਤੋਂ ਬਚਣਗੇ ਅਤੇ ਨਾਲ ਹੀ ਹੋਰਾਂ ਲੋਕਾਂ ਨੂੰ ਵੀ ਬਚਾਉਣ ਵਿੱਚ ਸਹਾਇਤਾ ਕਰਨਗੇ।

ਜੇਕਰ ਝੋਨਾ ਨਾ ਬੀਜੋ ਅਤੇ ਕੋਈ ਹੋਰ ਫਸਲ ਬੀਜੋ ਤਾਂ ਸਰਕਾਰ ਦੇਵੇ ਗੀ ਸਹਾਇਤਾ

ਝੋਨਾ ਛੱਡ ਕੇ ਮੱਕੀ ਦੀ ਢਾਈ ਏਕੜ ਜ਼ਮੀਨ ਦੇ ਰਕਬੇ ਇੱਕ ਹੈਕਟੇਅਰ ਫਸਲ ਬੀਜਣ ਤੇ ਕਿਸਾਨ ਨੂੰ 23500 ਦੀ ਸਰਕਾਰ ਵੱਲੋਂ ਸਹਾਇਤਾ ਦਿੱਤੀ ਜਾ ਰਹੀ ਹੈ- ਬਲਾਕ ਖੇਤੀਬਾੜੀ ਅਫ਼ਸਰ ਮਹਿਲ ਕਲਾਂ                                                      

 ਬਲਾਕ ਪੱਧਰ ਤੇ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਛੱਡ ਕੇ ਮੱਕੀ ਦੀ ਫਸਲ ਬੀਜਣ ਲਈ ਪ੍ਰੇਰਤ ਕੀਤਾ ਜਾ ਰਿਹਾ                                                  

ਮਹਿਲ ਕਲਾਂ/ਬਰਨਾਲਾ- ਜੂਨ 2020 -(ਗੁਰਸੇਵਕ ਸੋਹੀ)- ਜ਼ਿਲ੍ਹਾ ਬਰਨਾਲਾ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ ਬਲਦੇਵ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ ਮਹਿਲ ਕਲਾਂ ਦੇ ਖੇਤੀਬਾੜੀ ਅਫ਼ਸਰ ਡਾ ਲਖਵੀਰ ਸਿੰਘ ਦੀ ਅਗਵਾਈ ਹੇਠ ਬਲਾਕ ਮਹਿਲ ਕਲਾਂ ਦੇ ਪਿੰਡਾਂ ਅੰਦਰ ਕਿਸਾਨਾਂ ਨੂੰ ਝੋਨੇ ਫ਼ਸਲ ਛੱਡ ਕੇ ਆਪਣੇ ਖੇਤਾਂ ਵਿੱਚ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਪੈਸੇ ਕਮਾਉਣ ਦੇ ਮਿਸ਼ਨ ਤਹਿਤ ਕਿਸਾਨਾਂ ਨੂੰ ਮੱਕੀ ਦੀ ਫਸਲ ਬੀਜਣ ਲਈ ਪ੍ਰੇਰਿਤ ਕੀਤਾ ਗਿਆ । ਇਸ ਮੌਕੇ ਬਲਾਕ ਮਹਿਲ ਕਲਾਂ ਦੀ ਖੇਤੀਬਾੜੀ ਅਫ਼ਸਰ ਡਾ ਲਖਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਕੀ ਪੰਜਾਬ ਸਰਕਾਰ ਅਤੇ ਖੇਤੀਬਾੜੀ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਧਰਤੀ ਹੇਠਲੇ ਡਿੱਗ ਰਹੇ ਪਾਣੀ ਦੇ ਮਿਆਰ ਨੂੰ ਬਚਾਉਣ ਲਈ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਨੂੰ ਛੱਡ ਕੇ ਮੱਕੀ ਦੀ ਫਸਲ ਬੀਜਣ ਲਈ ਪ੍ਰੇਰਤ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਜੋ ਕਿਸਾਨ ਆਪਣੇ ਖੇਤ ਵਿੱਚ  ਢਾਈ ਏਕੜ ਜ਼ਮੀਨ ਦੇ ਰਕਬੇ ਵਿੱਚ ਇੱਕ ਹੈਕਟੇਅਰ ਦੇ ਹਿਸਾਬ ਨਾਲ ਮੱਕੀ ਦੀ ਫਸਲ ਬੀਜਣ ਲਈ ਅੱਗੇ ਆਉਂਦਾ ਹੈ ਤਾਂ ਉਸ ਨੂੰ ਸਰਕਾਰ ਵੱਲੋਂ 23500 ਰੁਪਏ ਦੇ ਹਿਸਾਬ ਨਾਲ ਸਹਾਇਤਾ ਦਿੱਤੀ ਜਾਵੇਗੀ ਉਨ੍ਹਾਂ ਕਿਹਾ ਕਿ ਇਹ ਰਾਸ਼ੀ ਠੇਕੇ ਤੇ ਜ਼ਮੀਨ ਲੈ ਕੇ ਮੱਕੀ ਦੀ ਖੇਤੀ ਕਰਨ ਵਾਲੇ ਕਿਸਾਨ ਨੂੰ ਵੀ ਇਸ ਦਾ ਲਾਭ ਮਿਲੇਗਾ । ਉਨ੍ਹਾਂ ਬਲਾਕ ਦੇ ਕਿਸਾਨਾਂ ਨੂੰ ਇਸ ਸਕੀਮ ਦਾ ਲਾਭ ਲੈਣ ਲਈ ਆਪਣਾ ਆਧਾਰ ਕਾਰਡ ਬੈਂਕ ਖਾਤਾ ਜ਼ਮੀਨ ਦਾ ਖਸਰਾ ਸਮੇਂ ਖੇਤੀਬਾੜੀ ਵਿਭਾਗ ਮਹਿਲ ਕਲਾਂ ਦੇ ਦਫ਼ਤਰਾਂ ਅੰਦਰ ਫਾਰਮ ਭਰ ਸਕਦਾ ਹੈ । ਉਨ੍ਹਾਂ ਕਿਹਾ ਕਿ ਜਿੱਥੇ ਮੱਕੀ ਦੀ ਫ਼ਸਲ ਬੀਜਣ ਨਾਲ ਧਰਤੀ ਹੇਠਲੇ ਪਾਣੀ ਦੀ ਬੱਚਤ ਹੋਵੇਗੀ । ਉੱਥੇ ਜ਼ਮੀਨਾਂ ਦੀ ਉਪਜਾਊ ਸ਼ਕਤੀ ਹੋਰ ਵਧੇਗੀ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਫਸਲਾਂ ਉੱਪਰ ਬੇਲੋੜੀਆਂ ਕੀਟਨਾਸ਼ਕ ਦਵਾਈਆਂ ਦਾ ਖਹਿੜਾ ਛੱਡ ਕੇ ਖੇਤੀਬਾੜੀ ਮਾਹਰਾਂ ਦੀ ਸਲਾਹ ਨਾਲ ਹੀ ਫ਼ਸਲਾਂ ਉੱਪਰ ਦਵਾਈਆਂ ਵਰਤੋਂ ਕੀਤੀ ਜਾਵੇ । ਉਨ੍ਹਾਂ ਕਿਹਾ ਕਿ ਮੱਕੀ ਦੀ ਫ਼ਸਲ ਬੀਜਣ ਨਾਲ ਕਿਸਾਨ ਵੱਲੋਂ ਮਨੁੱਖ ਦੀਆਂ ਲੋੜਾਂ ਦੀ ਪੂਰਤੀ ਦੇ ਨਾਲ ਨਾਲ ਪਸ਼ੂਆਂ ਦੇ ਖਾਣ ਲਈ ਵੀ ਵਰਤੋਂ ਕੀਤੀ ਜਾ ਸਕਦੀ ਹੈ । ਉਨ੍ਹਾਂ ਇਸ ਮੌਕੇ ਕਿਸਾਨਾਂ ਨੂੰ ਮੱਕੀ ਦੀ ਫਸਲ ਬੀਜਣ ਤੋਂ ਪਹਿਲਾਂ ਖ਼ੇਤੀਬਾੜੀ ਯੂਨੀਵਰਸਿਟੀ ਤੋਂ ਮਾਨਤਾ ਪ੍ਰਾਪਤ ਬੀਜਾਂ ਦੀ ਚੋਣ ਕਰਕੇ ਮੱਕੀ ਦੀ ਫਸਲ ਬੀਜਣ ਦੀ ਅਪੀਲ ਕੀਤੀ । ਇਸ ਮੌਕੇ ਬਲਾਕ ਖੇਤੀਬਾੜੀ ਵਿਕਾਸ ਅਫ਼ਸਰ ਡਾ ਸਤਨਾਮ ਸਿੰਘ ਵਿਸਥਾਰ ਅਫਸਰ ਯਾਦਵਿੰਦਰ ਸਿੰਘ ਤੁੰਗ ਵਿਸਥਾਰ ਅਫ਼ਸਰ ਚਰਨ ਰਾਮ ਭੱਦਲਵੱਡ. ੲੇ.ਅੈਸ ਆਈ ਹਰਪਾਲ ਸਿੰਘ ਰਕਬਾ,ਕੁਲਵੀਰ ਸਿੰਘ ਧਨੌਲਾ ਜਸਵਿੰਦਰ ਸਿੰਘ ਸਹਿਬਜਪੁਰਾ ਆਦਿ ਵੀ ਹਾਜ਼ਰ ਸਨ।

ਜਨ ਸ਼ਕਤੀ ਨਿਉਜ ਪੰਜਾਬ ਵਲੋਂ ਗੁਰਸੇਵਕ ਸੋਹੀ ਨੂੰ ਸੌਂਪੀ ਆਈਡੀ

(ਫੋਟੋ:-ਜਿਲ੍ਹਾ ਬਰਨਾਲਾ ਤੋਂ ਪੱਤਰਕਾਰ ਗੁਰਸੇਵਕ ਸਿੰਘ ਸੋਹੀ ਨੂੰ ਚੈਨਲ ਆਈ ਡੀ (ਮਾਇਕ) ਦਿੰਦੇ ਐਡੀਟਰ ਅਮਨਜੀਤ ਸਿੰਘ ਖਹਿਰਾ)

ਜਗਰਾਓਂ/ਲੁਧਿਆਣਾ,ਜੂਨ 2020-(ਮਨਜਿੰਦਰ ਗਿੱਲ)-

ਜਨ ਸ਼ਕਤੀ ਅਦਾਰੇ ਵਲੋਂ ਬਰਨਾਲਾ ਜਿਲੇ ਤੋਂ ਗੁਰਸੇਵਕ ਸਿੰਘ ਸੋਹੀ ਨੂੰ ਲਾਈਵ ਨਿਉਜ ਲਈ ਆਈਡੀ ਦੇਕੇ ਪੇਪਰ ਦੇ ਨਾਲ ਨਾਲ ਲਾਈਵ ਨਿਉਜ ਦਾ ਮਾਣ ਵੀ ਵਖਸੀਆ।ਉਸ ਸਮੇ ਗੁਰਸੇਵਕ ਸਿੰਘ ਸੋਹੀ ਨੇ ਜਨ ਸਕਤੀ ਅਦਾਰੇ ਲਈ ਆਪਣੇ ਆਪ ਨੂੰ ਸਮਰਪਤ ਕਰਦੇ ਹੋਏ ਸਚਾਈ ਤੇ ਪਹਿਰਾ ਦੇਣ ਦਾ ਸੰਕਲਪ ਲਿਆ। ਹੋਰ ਜਾਣਕਾਰੀ ਅਤੇ ਸੇਵਾਮਾ ਲਈ ਗੁਰਸੇਵਕ ਸੋਹੀ ਨਾਲ ਸੰਪਰਕ ਕਰੋ ਫੋਨ ਨੰਬਰ 7347480582

ਪੰਜਾਬ 'ਚ ਕਤਲ ਕੀਤੀ ਗਈ ਕੈਨੇਡੀਅਨ ਪੰਜਾਬਣ ਦੀ ਯਾਦ ਵਿਚ ਦਿੱਤਾ ਜਾਵੇਗਾ ਵਜ਼ੀਫਾ

ਲੁਧਿਆਣਾ ਜਿਲੇ ਨਾਲ ਸਬੰਧਤ ਬਹੁ ਚਰਿੱਤਰ ਕੇਸ ਦੀ ਪੀੜਤ ਦੇ ਨਾਂ ਤੇ ਹਰ ਸਾਲ ਹੋਣਹਾਰ ਵਿਦਿਆਰਥੀ ਨੂੰ ਮਿਲੇ ਗਾ ਵਜੀਫਾ

ਐਬਟਸਫੋਰਡ/ ਕਨੇਡਾ, ਜੂਨ   2020-(ਏਜੰਸੀ )   

 ਕੈਨੇਡਾ ਦੇ ਬਿ੍ਟਿਸ਼ ਕੋਲੰਬੀਆ ਸੂਬੇ ਦੇ ਸ਼ਹਿਰ ਪਿੱਟਮਿੱਡੋਜ਼ ਦੇ ਸੀਨੀਅਰ ਸੈਕੰਡਰੀ ਸਕੂਲ ਦੇ ਸੇਵਾ ਮੁਕਤ ਪਿ੍ੰਸੀਪਲ ਜੇਮਜ਼ ਲੌਗਰਜ਼ ਨੇ 20 ਸਾਲ ਪਹਿਲਾਂ ਕਤਲ ਕੀਤੀ ਗਈ ਜਸਵਿੰਦਰ ਕੌਰ ਜੱਸੀ ਸਿੱਧੂ ਦੀ ਯਾਦ ਵਿਚ ਵਜ਼ੀਫ਼ਾ ਦੇਣ ਦਾ ਐਲਾਨ ਕੀਤਾ ਹੈ ਇਹ ਵਜੀਫ਼ਾ ਪਿੱਟਮਿੱਡੋ ਸੈਕੰਡਰੀ ਸਕੂਲ ਦੇ ਇਕ ਗ੍ਰੈਜੂਏਟ ਵਿਦਿਆਰਥੀ ਨੂੰ ਜੂਨ ਮਹੀਨੇ ਹਰ ਸਾਲ ਦਿੱਤਾ ਜਾਵੇਗਾ | ਕੈਨੇਡਾ ਦਾ ਜੰਮਪਲ ਜੱਸੀ ਸਿੱਧੂ ਸੰਨ 1993 ਵਿਚ ਇਸੇ ਸਕੂਲ ਤੋਂ ਗ੍ਰੈਜੂਏਟ ਹੋਈ ਸੀ | ਘਟਨਾ 8 ਜੂਨ ਸੰਨ 2000 ਦੀ ਹੈ ਜਦੋਂ ਜੱਸੀ ਸਿੱਧੂ ਆਪਣੇ ਪਤੀ ਸੁਖਵਿੰਦਰ ਸਿੰਘ ਮਿੱਠੂ ਨਾਲ ਸਕੂਟਰ 'ਤੇ ਜਾ ਰਹੀ ਸੀ ਤਾਂ ਮਾਲੇਰਕੋਟਲਾ ਨੇੜਲੇ ਪਿੰਡ ਨਾਰੀਕੇ ਦੇ ਬਾਹਰਵਾਰ ਕੁਝ ਵਿਅਕਤੀਆਂ ਨੇ ਉਨ੍ਹਾਂ ਉਪਰ ਹਮਲਾ ਕਰ ਦਿੱਤਾ ਇਸ ਜਾਨਲੇਵਾ ਹਮਲੇ ਵਿਚ ਜੱਸੀ ਸਿੱਧੂ ਦੀ ਮੌਤ ਹੋ ਗਈ ਸੀ ਜਦ ਕਿ ਸੁਖਵਿੰਦਰ ਸਿੰਘ ਸਿੱਧੂ ਮਿੱਠੂ ਗੰਭੀਰ ਜ਼ਖ਼ਮੀ ਹੋ ਗਿਆ ਸੀ | ਬਾਅਦ ਵਿਚ ਸੁਖਵਿੰਦਰ ਸਿੰਘ ਨੇ ਪੁਲਿਸ ਕੋਲ ਰਿਪੋਰਟ ਦਰਜ ਕਰਵਾਈ ਸੀ ਕਿ ਇਹ ਉਨ੍ਹਾਂ ਉਪਰ ਕਾਤਲਾਨਾ ਹਮਲਾ ਕੈਨੇਡਾ ਰਹਿੰਦੀ ਜੱਸੀ ਦੀ ਮਾਂ ਮਲਕੀਤ ਕੌਰ ਸਿੱਧੂ ਤੇ ਮਾਮੇ ਸੁਰਜੀਤ ਸਿੰਘ ਬਦੇਸ਼ਾ ਨੇ ਸੁਪਾਰੀ ਦੇ ਕੇ ਕਰਵਾਇਆ ਹੈ ਕਿਉਂਕਿ ਜੱਸੀ ਸਿੱਧੂ ਨੇ ਮਾਰਚ 1999 ਵਿਚ ਕਾਉਂਕੇ ਕਲਾਂ ਪਿੰਡ ਦੇ ਗ਼ਰੀਬ ਪਰਿਵਾਰ ਦੇ ਟੈਂਪੂ ਡਰਾਈਵਰ ਸੁਖਵਿੰਦਰ ਮਿੱਠੂ ਨਾਲ ਅੰਤਰਜਾਤੀ ਪ੍ਰੇਮ ਵਿਆਹ ਕਰਵਾਇਆ ਸੀ |  

ਪੰਜਾਬ ਸਰਕਾਰ ਦੇ 'ਮਿਸ਼ਨ ਫਤਿਹ' ਨੂੰ ਕਿਸਾਨਾਂ ਅਤੇ ਮਜ਼ਦੂਰਾਂ ਤੱਕ ਲਿਜਾਏਗਾ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ

ਕਿਸਾਨ ਕੋਵਿਡ ਸੁਰੱਖਿਆ ਉਪਾਵਾਂ ਦੀ ਪਾਲਣਾ ਕਰਨ ਅਤੇ ਸਵੈ-ਸੁਰੱਖਿਆ ਲਈ ਮਾਸਕ ਪਹਿਨਣ-ਮੁੱਖ ਖੇਤੀਬਾੜੀ ਅਫ਼ਸਰ

ਲੁਧਿਆਣਾ, ਜੂਨ 2020 - ( ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ )-ਸੂਬੇ ਵਿੱਚ ਕੋਵਿਡ 19 ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ 'ਮਿਸ਼ਨ ਫਤਿਹ' ਸ਼ੁਰੂ ਕੀਤਾ ਗਿਆ ਹੈ, ਇਸ ਮਿਸ਼ਨ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਵੱਖ-ਵੱਖ ਵਿਭਾਗਾਂ, ਸੰਸਥਾਵਾਂ ਅਤੇ ਹੋਰ ਧਿਰਾਂ ਵੱਲੋਂ ਸਹਿਯੋਗ ਦਿੱਤਾ ਜਾ ਰਿਹਾ ਹੈ। ਸੂਬੇ ਭਰ ਵਿੱਚ ਸਾਉਣੀ ਦਾ ਸੀਜ਼ਨ ਪੂਰੇ ਉਤਸ਼ਾਹ ਨਾਲ ਸ਼ੁਰੂ ਹੋ ਗਿਆ ਹੈ, ਜਿਸ ਦੌਰਾਨ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਇਸ ਬਿਮਾਰੀ ਤੋਂ ਬਚਣ ਅਤੇ ਹੋਰਾਂ ਨੂੰ ਬਚਾਉਣ ਬਾਰੇ ਜਾਗਰੂਕ ਕਰਨ ਦਾ ਬੀੜਾ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਆਪਣੇ ਮੋਢਿਆਂ 'ਤੇ ਚੁੱਕਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਲੁਧਿਆਣਾ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਨਰਿੰਦਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਕਿਉਂਕਿ ਹੁਣ ਬਿਜਾਈ ਦਾ ਸੀਜ਼ਨ ਸ਼ੁਰੂ ਹੋ ਚੁੱਕਾ ਹੈ ਅਤੇ ਕਿਸਾਨ ਅਤੇ ਮਜ਼ਦੂਰ ਵੱਡੀ ਗਿਣਤੀ ਵਿੱਚ ਖੇਤਾਂ ਵਿੱਚ ਆਪਸੀ ਸਾਂਝੇਦਾਰੀ ਨਾਲ ਕੰਮ ਕਰ ਰਹੇ ਹਨ। ਅਜਿਹੇ ਮੌਕੇ ਕਿਸਾਨਾਂ ਅਤੇ ਮਜ਼ਦੂਰਾਂ ਵਿੱਚ ਆਪਸੀ ਸਮਾਜਿਕ ਦੂਰੀ ਬਣਾਈ ਰੱਖਣ, ਮਾਸਕ ਪਹਿਨਣ ਅਤੇ ਵਾਰ-ਵਾਰ ਹੱਥਾਂ ਨੂੰ ਧੋਣ ਦੀ ਅਹਿਮੀਅਤ ਤੋਂ ਜਾਣੂ ਕਰਾਉਣਾ ਬਹੁਤ ਜ਼ਰੂਰੀ ਹੈ। ਇਸੇ ਲਈ ਹੀ ਵਿਭਾਗ ਵੱਲੋਂ ਹੁਣ ਖੇਤਾਂ ਵਿੱਚ ਜਾ ਕੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਜਾਗਰੂਕ ਕਰਨ ਦੀ ਮੁਹਿੰਮ ਆਰੰਭੀ ਗਈ ਹੈ। ਉਨਾਂ ਨੇ ਝੋਨੇ ਦੀ ਲਵਾਈ ਦੌਰਾਨ ਕਿਸਾਨਾਂ ਨੂੰ ਮਾਸਕ ਪਹਿਨਣ ਅਤੇ ਸਿਹਤ ਸੁਰੱਖਿਆ ਪੱਖੋਂ ਜ਼ਰੂਰੀ ਉਪਾਵਾਂ ਨੂੰ ਅਮਲ ਵਿੱਚ ਲਿਆਉਣ ਲਈ ਅਪੀਲ ਕੀਤੀ। ਉਨਾਂ ਚੇਤਾਵਨੀ ਦਿੱਤੀ ਕਿ ਜਦੋਂ ਵਿਸ਼ਵ ਅੰਦਰ ਖਾਸਕਰ ਭਾਰਤ ਵਿੱਚ ਕਰੋਨਾ ਦੇ ਕੇਸ ਲਗਾਤਾਰ ਵਧ ਰਹੇ ਹਨ ਤਾਂ ਪੰਜਾਬ ਇਕੱਲਿਆਂ ਬਚਿਆ ਨਹੀਂ ਰਹਿ ਸਕਦਾ। ਉਨਾਂ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਕੇ ਖੁਦ ਵੀ ਬਚਣ ਅਤੇ ਹੋਰਾਂ ਨੂੰ ਵੀ ਇਸ ਦੇ ਚੁੰਗਲ ਵਿੱਚੋਂ ਬਚਾਉਣ। ਬੈਨੀਪਾਲ ਨੇ ਦੱਸਿਆ ਕਿ ਬਿਜਾਈ ਦੌਰਾਨ ਘੱਟ ਤੋਂ ਘੱਟ ਲੋਕ ਆਪਸੀ ਸੰਪਰਕ ਵਿੱਚ ਆਉਣ ਇਸ ਲਈ ਜ਼ਿਲਾ ਲੁਧਿਆਣਾ ਵਿੱਚ 50 ਫੀਸਦੀ ਸਬਸਿਡੀ 'ਤੇ 550 ਪੈਡੀ ਟਰਾਂਸਪਲਾਂਟਰ, 300 ਤੋਂ ਵਧੇਰੇ ਡੀ. ਐੱਸ. ਆਰ. ਅਤੇ ਹੋਰ ਮਸ਼ੀਨਰੀ ਮੁਹੱਈਆ ਕਰਵਾਈ ਗਈ ਹੈ। ਇਸ ਤੋਂ ਪਹਿਲਾਂ ਕਣਕ ਦਾ ਨਾੜ ਸਾਂਭਣ ਲਈ ਵੀ ਖੇਤੀ ਮਸ਼ੀਨਰੀ ਸਬਸਿਡੀ 'ਤੇ ਮੁਹੱਈਆ ਕਰਵਾਈ ਗਈ ਸੀ। ਉਨਾਂ ਦੱਸਿਆ ਕਿ 'ਮਿਸ਼ਨ ਫਤਿਹ' ਤਹਿਤ ਹੀ ਕਿਸਾਨਾਂ ਨੂੰ ਖੇਤੀ ਵਿਭਿੰਨਤਾ ਲਈ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ•ਾਂ ਕਿਹਾ ਕਿ ਜ਼ਿਲਾ ਲੁਧਿਆਣਾ ਵਿੱਚ ਕੁੱਲ 2.75 ਲੱਖ ਹੈਕਟੇਅਰ ਵਿੱਚ ਖੇਤੀ ਕੀਤੀ ਜਾਂਦੀ ਹੈ, ਜਿਸ ਵਿੱਚੋਂ ਪਿਛਲੇ ਸਾਲ 2.53 ਲੱਖ ਹੈਕਟੇਅਰ ਵਿੱਚ ਝੋਨਾ (20 ਹਜ਼ਾਰ ਹੈਕਟੇਅਰ ਵਿੱਚ ਬਾਸਮਤੀ) ਲਗਾਇਆ ਗਿਆ ਸੀ। ਕਿਸਾਨਾਂ ਨੂੰ ਖੇਤੀ ਵਿਭਿੰਨਤਾ ਲਈ ਉਤਸ਼ਾਹਿਤ ਕਰਨ ਹਿਤ ਇਸ ਵਾਰ 25 ਹਜ਼ਾਰ ਹੈਕਟੇਅਰ ਤੋਂ ਵਧੇਰੇ ਰਕਬੇ ਵਿੱਚ ਮੱਕੀ ਦੀ ਬਿਜਾਈ ਕਰਵਾਈ ਜਾ ਰਹੀ ਹੈ। ਮੱਕੀ ਦੇ ਬੀਜ 'ਤੇ 185 ਰੁਪਏ ਅਤੇ ਹੋਰ ਖੇਤੀ ਇਨਪੁੱਟਸ 'ਤੇ ਵੱਧ ਤੋਂ ਵੱਧ ਸਬਸਿਡੀ ਮੁਹੱਈਆ ਕਰਵਾਈ ਗਈ ਹੈ।

ਜਗਰਾਓਂ ਦੀਆਂ ਪ੍ਰੈਸ ਕਲੱਬਾਂ ਹੋਈਆਂ ਇਕ ਜੁੱਟ

ਗੁਪਤਾ ਪ੍ਰਧਾਨ, ਖਾਲਸਾ ਚੈਅਰਮੇਨ ਅਤੇ ਸੱਗੂ ਸਰਬਸਮਿਤੀ ਨਾਲ ਬਣੇ ਸਰਪ੍ਰਸਤ

ਜਗਰਾਓਂ/ਲੁਧਿਆਣਾ, ਜੂਨ 2020 -( ਮਨਜਿੰਦਰ ਗਿੱਲ )—ਜਗਰਾਓਂ ਸ਼ਹਿਰ ਦੀਆਂ ਸਮੂਹ ਪ੍ਰੈਸ ਕਲੱਬਾਂ ਅੱਜ ਇੱਕਜੁਟ ਹੋ ਗਈਆਂ । ਪ੍ਰੈਸ ਕਲੱਬ ਜਗਰਾਓਂ ਦੇ ਬੈਨਰ ਹੇਠ ਇਨ੍ਹਾਂ ਕਲੱਬਾਂ ਦੇ ਅਹੁਦੇਦਾਰਾਂ ਅਤੇ ਮੈਬਰ ਨੇ ਇੱਕ ਮੰਚ 'ਤੇ ਇਕੱਠਿਆ ਹੁੰਦਿਆ ਨਵੀ ਇੱਕ ਟੀਮ ਦਾ ਐਲਾਨ ਕੀਤਾ ਗਿਆ। ਜਿਸ ਵਿਚ ਸਰਬਸੰਮਤੀ ਨਾਲ ਸੰਜੀਵ ਗੁਪਤਾ ਨੂੰ ਪ੍ਰਧਾਨ, ਹਰਵਿੰਦਰ ਸਿੰਘ ਸੱਗੂ ( ਦੈਨਿਕ ਜਾਗਰਣ) ਨੂੰ ਸਰਪਰਸਤ , ਹਰਵਿੰਦਰ ਸਿੰਘ ਖਾਲਸਾ ( ਅਜੀਤ) ਨੂੰ ਚੈਅਰਮੇਨ , ਚਰਨਜੀਤ ਸਿੰਘ ਢਿਲੋ ( ਟ੍ਰਿਬਿਊਨ ) ਨੂੰ ਉੱਪ ਚੈਅਰਮੇਨ,  ਵਿਸਾਲ ਸਿਡਾਨਾ ( ਦੈਨਿਕ ਸਵੇਰਾ) ਨੂੰ ਸੀਨੀਅਰ ਮੀਤ ਪ੍ਰਧਾਨ,  ਤੇਜਿੰਦਰ ਸਿੰਘ ਚੱਡਾ( ਅਜੀਤ) ਨੂੰ ਮੀਤ ਪ੍ਰਧਾਨ ,ਅਸੋਕ ਸੰਗਮ ( ਅਜੀਤ) ਨੂੰ ਉੱਪ ਪ੍ਰਧਾਨ ,  ਗੁਰਦੀਪ ਸਿੰਘ ਮਲਕ ( ਅਜੀਤ ) ਨੂੰ ਜਨਰਲ ਸਕੱਤਰ, ਚਰਨਜੀਤ ਸਿੰਘ ਸ਼ਰਨਾ (ਪਹਿਰੇਦਾਰ) ਨੂੰ ਉਪ ਜਨਰਲ ਸਕੱਤਰ, ਰਜੇਸ ਜੈਨ (ਉਤਮ ਹਿੰਦੂ) ਨੂੰ ਕੈਸ਼ੀਅਰ, ਅਜੀਤ ਸਿੰਘ ਅਖਾੜਾ ( ਸਪੋਕਸਮੈਨ) ਨੂੰ ਉੱਪ ਕੈਸ਼ੀਅਰ , ਭੂਪਿੰਦਰ ਸਿੰਘ ਮੁਰਲੀ ( ਅਜੀਤ) ਨੂੰ ਪ੍ਰੈਸ ਸਕੱਤਰ ਚੁਣਿਆ ਗਿਆ। ਇਸ ਮੌਕੇ ਸੰਜੀਵ ਕਾਲਾ ਮਲਹੋਤਰਾ, ਰਿੰਟੂ ਅੱਤਰੇ, ਵਿਕਾਸ ਗੁਪਤਾ, ਸਤੀਸ਼ ਗੁਪਤਾ,  ਪਰਮਜੀਤ ਸਿੰਘ ਗਰੇਵਾਲ,  ਰਿਤੇਸ਼ ਭੱਟ,  ਜਸਵੰਤ ਰਾਏ, ਆਦਿ ਹਾਜਰ ਸਨ।

ਜ਼ਿਲਾ ਲੁਧਿਆਣਾ ਵਿੱਚ 4 ਹੋਰ ਮਰੀਜ਼ ਤੰਦਰੁਸਤ ਹੋਏ

ਲੋਕ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਘਰਾਂ ਦੇ ਅੰਦਰ ਹੀ ਰਹਿਣ-ਡਿਪਟੀ ਕਮਿਸ਼ਨਰ

ਲੁਧਿਆਣਾ, ਜੂਨ 2020 -( ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)- )-ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ 4 ਹੋਰ ਮਰੀਜ਼ਾਂ ਦੇ ਠੀਕ ਹੋਣ ਨਾਲ ਕੋਵਿਡ 19 ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਤੋਂ ਇਲਾਵਾ ਅੱਜ ਇਸ ਬਿਮਾਰੀ ਨਾਲ ਸੰਬੰਧਤ 22 ਹੋਰ ਮਾਮਲੇ ਸਾਹਮਣੇ ਆਏ ਹਨ। ਜੋ ਕਿ ਛਾਉਣੀ ਮੁਹੱਲਾ, ਫੀਲਡ ਗੰਜ, ਮੁੰਡੀਆਂ, ਢਿੱਲੋਂ ਨਗਰ, ਗੋਬਿੰਦਪੁਰਾ, ਸ਼ੇਰਜੰਗ, ਧੂਰੀ ਲਾਈਨ, ਜਗਰਾਂਉ, ਮਾਡਲ ਟਾਊਨ, ਸਾਹਨੇਵਾਲ, ਫੋਕਲ ਪੁਆਇੰਟ, ਸ਼ਿਮਲਾਪੁਰੀ, ਅਜੀਤ ਨਗਰ, ਧਾਂਦਰਾ ਰੋਡ, ਮਿਲਰਗੰਜ ਅਤੇ ਲੱਖੋਵਾਲ ਨਾਲ ਸੰਬੰਧਤ ਹਨ। ਇਸ ਤੋਂ ਇਲਾਵਾ 1 ਮਰੀਜ਼ ਹੋਰ ਜ਼ਿਲੇ ਨਾਲ ਸੰਬੰਧਤ ਹੈ।  

ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ 'ਮਿਸ਼ਨ ਫਤਹਿ' ਤਹਿਤ ਲੋਕਾਂ ਨੂੰ ਕੋਵਿਡ 19 ਬਿਮਾਰੀ ਤੋਂ ਬਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਚੱਲਦਿਆਂ ਜ਼ਿਲਾ ਲੁਧਿਆਣਾ ਵਿੱਚ ਠੀਕ ਹੋਣ ਵਾਲੇ ਵਿਅਕਤੀਆਂ ਦੀ ਗਿਣਤੀ ਵਿੱਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ। ਮਿਤੀ 11 ਜੂਨ, 2020 ਤੱਕ ਜ਼ਿਲਾ ਲੁਧਿਆਣਾ ਨਾਲ ਸੰਬੰਧਤ 179 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਹਸਪਤਾਲ ਵਿੱਚੋਂ ਛੁੱਟੀ ਦੇ ਦਿੱਤੀ ਗਈ ਹੈ।

ਉਨਾਂ ਕਿਹਾ ਕਿ ਜ਼ਿਲਾ ਲੁਧਿਆਣਾ ਵਿੱਚ ਹੁਣ ਤੱਕ ਕੁੱਲ 14269 ਨਮੂਨੇ ਲਏ ਗਏ ਹਨ, ਜਿਨਾਂ ਵਿੱਚੋਂ 12785 ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਿਨਾਂ ਵਿੱਚੋਂ 12372 ਨਤੀਜੇ ਨੈਗੇਟਿਵ ਆਏ ਹਨ, ਜਦਕਿ 1484 ਰਿਪੋਰਟਾਂ ਦੀ ਰਿਪੋਰਟ ਆਉਣੀ ਬਾਕੀ ਹੈ। ਉਨਾਂ ਕਿਹਾ ਕਿ ਮੌਜੂਦਾ ਸਮੇਂ ਜ਼ਿਲਾ ਲੁਧਿਆਣਾ ਨਾਲ ਸੰਬੰਧਤ 302 ਮਾਮਲੇ ਪਾਜ਼ੀਟਿਵ ਪਾਏ ਗਏ ਹਨ, ਜਦਕਿ 111 ਮਰੀਜ਼ ਹੋਰ ਜ਼ਿਲਿ•ਆਂ ਨਾਲ ਸੰਬੰਧਤ ਹਨ। ਉਨਾਂ ਕਿਹਾ ਕਿ ਬਦਕਿਸਮਤੀ ਨਾਲ 10 ਮੌਤਾਂ ਜ਼ਿਲਾ ਲੁਧਿਆਣਾ ਨਾਲ ਸੰਬੰਧਤ ਅਤੇ 7 ਹੋਰ ਜ਼ਿਲਿਆਂ ਨਾਲ ਸੰਬੰਧਤ ਹੋਈਆਂ ਹਨ। ਹੁਣ ਤੱਕ ਜ਼ਿਲਾ ਲੁਧਿਆਣਾ ਨਾਲ ਸੰਬੰਧਤ 179 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਹਸਪਤਾਲ ਵਿੱਚੋਂ ਛੁੱਟੀ ਦੇ ਦਿੱਤੀ ਗਈ ਹੈ।ਉਨਾਂ ਕਿਹਾ ਕਿ ਹੁਣ 9020 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 2307 ਵਿਅਕਤੀ ਇਕਾਂਤਵਾਸ ਹਨ। ਅੱਜ ਵੀ 235 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਜ਼ਿਲਾ ਪ੍ਰਸਾਸ਼ਨ ਅਤੇ ਸਿਹਤ ਵਿਭਾਗ ਲੁਧਿਆਣਾ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋਂ ਵੀ ਕੋਈ ਵਿਅਕਤੀ ਦੇ ਕੋਵਿਡ 19 ਦੇ ਪੀੜਤ ਹੋਣ ਜਾਂ ਸ਼ੱਕ ਹੋਣ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਨਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਂਕੜਿਆਂ ਵਿੱਚ ਹੈ। ਇਸੇ ਤਰਾਂ ਅੱਜ ਵੀ 1160 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਜਿਨਾਂ ਦੇ ਨਤੀਜੇ ਜਲਦ ਮਿਲਣ ਦੀ ਸੰਭਾਵਨਾ ਹੈ।

ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪੂਰਨ ਤੌਰ 'ਤੇ ਪਾਲਣਾ ਕਰਨ।ਜੇਕਰ ਉਹ ਘਰਾਂ ਦੇ ਅੰਦਰ ਹੀ ਰਹਿਣਗੇ ਤਾਂ ਉਹ ਖੁਦ ਵੀ ਇਸ ਬਿਮਾਰੀ ਤੋਂ ਬਚਣਗੇ ਅਤੇ ਨਾਲ ਹੀ ਹੋਰਾਂ ਲੋਕਾਂ ਨੂੰ ਵੀ ਬਚਾਉਣ ਵਿੱਚ ਸਹਾਇਤਾ ਕਰਨਗੇ।