You are here

ਲੁਧਿਆਣਾ

ਜਰਨਲਿਸਟ ਪੈ੍ਰਸ ਕਲੱਬ ਵਲੋ ਆਏ ਦਿਨੀ ਪੱਤਰਕਾਰਾਂ ਤੇ ਹੋ ਰਹੇ ਹਮਲੇ ਦੀ ਸਖਤ ਨਿਖੇਧੀ

ਸਿੱਧਵਾਂ ਬੇਟ(ਜਸਮੇਲ ਗਾਲਿਬ)ਪੁਲਿਸ ਮੁਲਾਜ਼ਮਾਂ ਵਲੋ ਪੱਤਰਕਾਰਾਂ ਨਾਲ ਆਏ ਦਿਨੀ ਕੀਤੀ ਜਾਦੀ ਬਦਸਲੂਕੀ ਨੂੰ ਲੈ ਕੇ ਜਰਨਲਿਸਟ ਪੈ੍ਰਸ ਕਲੱਬ(ਰਜਿ.) ਪੰਜਾਬ ਦੇ ਸਟੇਟ ਜਰਨਲ ਸੈਕਟਰੀ ਰਵਿੰਦਰ ਵਰਮਾ ਨੇ ਪੰਜਾਬ ਵਿਚ ਪੱਤਰਕਾਰਾਂ ਨਾਲ ਪੁਲਿਸ ਮੁਲਾਜ਼ਮਾਂ ਵਲੋ ਕੀਤੀ ਕੱੁਟਮਾਰ ਦੀ ਸਖਤ ਨਿੰਦਾ ਕਰਦੇ ਕਿਹਾ ਕਿ ਪੱਤਰਕਾਰ ਲੋਕਤੰਤਰ ਦਾ ਚੋਥਾ ਥੰਮ ਹਨ।ਅਸੀ ਪੈ੍ਰਸ ਕਲੱਬ ਵਲੋ ਪੱਤਰਕਾਰਾਂ ਉਪਰ ਕੀਤੇ ਹਮਲੇ ਦੀ ਸ਼ਖਤ ਸ਼ਬਦਾਂ ਵਿਚ ਨਿਖੇਧੀ ਕਰਦੇ ਹਾਂ।ਉਨ੍ਹਾਂ ਕਿਹਾ ਕਿ ਪੰਜਾਬ ਦਾ ਸਮੁੱਚਾ ਪੱਤਰਕਾਰਾ ਭਾਈਚਾਰਾ ਇਸ ਨੂੰ ਬਰਦਾਸ਼ਤ ਨਹੀ ਕਰੇਗਾ।ਉਨ੍ਹਾਂ ਕਿਹਾ ਕਿ ਪਹਿਲਾਂ ਵੀ ਕਈ ਪੱਤਰਕਾਰਾਂ ਨਾਲ ਬਹੁਤ ਬਦਸਲੂਕੀਆਂ ਅਤੇ ਹਮਲੇ ਹੋ ਚੁੱਕੇ ਹਨ।ਪੁਲਿਸ ਵਾਲਿਆਂ ਵਲੋ ਪੱਤਰਕਾਰਾਂ ਦੀਆਂ ਕਦਰਾਂ ਕੀਮਤਾਂ ਨੂੰ ਸਮਝਿਆ ਨਹੀ ਜਾ ਰਿਹਾ ਤੇ ਆਏ ਦਿਨ ਪਤਰਕਾਰਾਂ ਤੇ ਹਮਲੇ ਕੀਤੇ ਜਾ ਰਹੇ ਹਨ।ਇਸ ਸਮੇ ਪੈ੍ਰਸ ਕਲੱਬ ਦੇ ਜਰਨਲ ਸੈਕਟਰੀ ਵਰਮਾ ਜੀ ਨੇ ਪੰਜਾਬ ਦੇ ਮਾਨਯੋਗ ਮੱੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਨੂੰ ਤੇ ਡੀ ਜੀ ਪੀ ਪੰਜਾਬ ਨੂੰ ਬੇਨਤੀ ਕਰਦੇ ਹਨ ਕਿ ਕੱੁਟਮਾਰ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਤੇ ਬਣਦੀ ਕਾਰਵਾਈ ਕੀਤੀ ਜਾਵੇ ਤੇ ਪੱਤਰਕਾਰਾਂ ਤੇ ਹੋ ਰਹੀਆਂ ਬਦਸਲੂਕੀਆਂ ਨੂੰ ਰੋਕਿਆ ਜਾਵੇ ਤੇ ਪੱਤਰਕਾਰ ਸਾਥੀਆਂ ਨੂੰ ਇਨਾਸਾਫ ਦਿਵਾਇਆ ਜਾਵੇ।

ਲੁਧਿਆਣਾ 'ਚ ਰੁਕੇ ਆਰਪੀਐੱਫ਼ ਦੇ 17 ਜਵਾਨ ਕੋਰੋਨਾ ਪਾਜ਼ੇਟਿਵ ਪਾਏ ਗਏ

ਲੁਧਿਆਣਾ, ਮਈ 2020 -(ਇਕ਼ਬਾਲ ਸਿੰਘ ਰਸੂਲਪੁਰ/ਮਨਜਿੰਦਰ ਗਿੱਲ)- 

ਦਿੱਲੀ ਦੇ ਆਰਪੀਐਫ ਦੇ 17 ਜਵਾਨ ਜੋ ਵੀਰਵਾਰ ਦੇਰ ਰਾਤ ਲੁਧਿਆਣਾ ਵਿੱਚ ਠਹਿਰੇ ਸਨ, ਨੂੰ ਕੋਰੋਨਾ ਪੀੜਤ ਪਾਇਆ ਗਿਆ ਹੈ। ਲੁਧਿਆਣਾ ਵਿੱਚ ਕੋਰੋਨਾ ਵਾਇਰਸ ਦੇ 4 ਨਵੇਂ ਮਾਮਲੇ ਅਲੱਗ ਤੋਂ ਸਾਹਮਣੇ ਆਏ ਹਨ ਜਿਸ ਨਾਲ ਲੁਧਿਆਣਾ ਵਿਚ ਕਰੋਨਾ ਪੀੜਤਾਂ ਦੀ ਸੰਖਿਆ 145 ਤੱਕ ਪੁੱਜ ਗਈ ਹੈ ਲੁਧਿਆਣਾ ਵਿੱਚ ਕੋਰੋਨਾ ਵਾਇਰਸ ਦੇ ਚਾਰ ਨਵੇਂ ਮਾਮਲੇ ਸਾਹਮਣੇ ਆਏ ਹਨ। ਨਵੇਂ ਮਰੀਜ਼ਾਂ ਵਿਚੋਂ ਇਕ 31 ਸਾਲ ਦਾ ਹੈ ਅਤੇ ਇਕ ਰੇਲਵੇ ਕਲੋਨੀ ਨਾਲ ਸਬੰਧਤ ਹੈ. ਦੂਸਰਾ 71 ਸਾਲ ਦਾ ਹੈ ਅਤੇ ਪਿੰਡ ਲਲਤੋ ਕਲਾਂ ਦਾ ਵਸਨੀਕ ਹੈ। ਤੀਜੀ 50 ਸਾਲਾਂ ਔਰਤ ਹੈ ਜੋ ਭਾਈ ਹਿੰਮਤ ਸਿੰਘ ਨਗਰ ਦੀ ਰਹਿਣ ਵਾਲੀ ਹੈ। ਚੌਥਾ ਮਰੀਜ਼ ਅੰਬੇਦਕਰ ਨਗਰ ਦਾ ਵਸਨੀਕ ਹੈ। ਸੀਐਮਓ ਡਾ ਰਾਜੇਸ਼ ਬੱਗਾ ਨੇ ਨਵੇਂ ਕੇਸਾਂ ਦੀ ਪੁਸ਼ਟੀ ਕੀਤੀ ਹੈ। ਸੀਐੱਮਓ ਨੇ ਕਿਹਾ ਕਿ ਬੁੱਧਵਾਰ ਦੇਰ ਨਾਲ ਪਟਿਆਲਾ ਦੇ ਜੀਐੱਮਸੀ ਦੇ ਤਿੰਨ ਮਰੀਜ਼ਾਂ ਦੀਆਂ ਰਿਪੋਰਟਾਂ ਪਾਜੇਟਿਵ ਆਈਆਂ ਸਨ । ਜਦੋਂ ਕਿ ਡੀਐਮਸੀਐਚ ਤੋਂ ਵੀਰਵਾਰ ਸਵੇਰੇ ਇੱਕ ਰਿਪੋਰਟ ਪਾਜੇਟਿਵ ਆਈ. ਜ਼ਿਲ੍ਹੇ ਵਿੱਚ ਹੁਣ ਕੋਰੋਨਾ ਵਾਇਰਸ ਨਾਲ ਸੰਕਰਮਿਤ ਮਰੀਜ਼ਾਂ ਦੀ ਕੁਲ ਗਿਣਤੀ 145 ਹੋ ਗਈ ਹੈ ।

ਪੰਜਾਬ ਤੋਂ 100ਵੀਂ ਰੇਲ ਪ੍ਰਵਾਸੀ ਲੋਕਾਂ ਨੂੰ ਲੈ ਕੇ ਰਵਾਨਾ ਹੁਣ ਤੱਕ 1.35 ਲੱਖ ਤੋਂ ਵਧੇਰੇ ਪ੍ਰਵਾਸੀਆਂ ਨੂੰ ਭੇਜਿਆ ਜਾ ਚੁੱਕੈ ਉਨਾਂ ਦੇ ਸੂਬਿਆਂ ਨੂੰ

ਅਗਲੇ ਦਿਨਾਂ ਦੌਰਾਨ ਪੰਜਾਬ ਤੋਂ ਹੋਰ ਰੇਲਾਂ ਵੀ ਭੇਜੀਆਂ ਜਾਣਗੀਆਂ-ਵਿਕਾਸ ਪ੍ਰਤਾਪ

ਲੁਧਿਆਣਾ, ਮਈ 2020 - ( ਚਰਨਜੀਤ ਸਿੰਘ ਚੰਨ/ਮਨਜਿੰਦਰ ਗਿੱਲ )-ਪ੍ਰਵਾਸੀ ਲੋਕਾਂ ਨੂੰ ਉਨਾਂ ਦੇ ਸੂਬਿਆਂ ਵਿੱਚ ਛੱਡਣ ਲਈ 100ਵੀਂ ਰੇਲ ਅੱਜ ਸਥਾਨਕ ਰੇਲਵੇ ਸਟੇਸ਼ਨ ਤੋਂ ਰਵਾਨਾ ਹੋਈ। ਹੁਣ ਤੱਕ ਪੰਜਾਬ ਦੇ ਵੱਖ-ਵੱਖ ਸਹਿਰਾਂ ਤੋਂ 1.35 ਲੱਖ ਤੋਂ ਵਧੇਰੇ ਪ੍ਰਵਾਸੀਆਂ ਨੂੰ ਉਨਾਂ ਦੇ ਸੂਬਿਆਂ ਲਈ ਭੇਜਿਆ ਜਾ ਚੁੱਕਾ ਹੈ, ਜਿਨਾਂ ਵਿੱਚ 1.20 ਲੱਖ ਮਰਦ ਅਤੇ ਔਰਤਾਂ ਤੋਂ ਇਲਾਵਾ 15000 ਤੋਂ ਵਧੇਰੇ ਬੱਚੇ ਸ਼ਾਮਿਲ ਹਨ। ਪ੍ਰਵਾਸੀਆਂ ਨੂੰ ਲਿਜਾਣ ਲਈ ਪਹਿਲੀ ਰੇਲ 5 ਮਈ, 2020 ਨੂੰ ਜਲੰਧਰ ਤੋਂ ਰਵਾਨਾ ਹੋਈ ਸੀ। ਅੱਜ ਦੁਪਹਿਰ ਤੱਕ 100 ਰੇਲਾਂ ਵੱਖ-ਵੱਖ ਸ਼ਹਿਰਾਂ ਤੋਂ ਰਵਾਨਾ ਹੋ ਚੁੱਕੀਆਂ ਹਨ। ਜਦਕਿ ਅਗਲੇ ਦਿਨਾਂ ਦੌਰਾਨ ਹੋਰ ਵੀ ਰੇਲਾਂ ਵੱਖ-ਵੱਖ ਸੂਬਿਆਂ ਲਈ ਰਵਾਨਾ ਹੋਣਗੀਆਂ। ਅੱਜ ਮਊ (ਉੱਤਰ ਪ੍ਰਦੇਸ਼) ਲਈ ਰੇਲ ਅੱਜ ਲੁਧਿਆਣਾ ਦੇ ਰੇਲਵੇ ਸਟੇਸ਼ਨ ਤੋਂ ਰਵਾਨਾ ਹੋਈ। ਦੱਸਣਯੋਗ ਹੈ ਕਿ ਇਹ ਲੁਧਿਆਣਾ ਤੋਂ ਰਵਾਨਾ ਹੋਣ ਵਾਲੀ 39ਵੀਂ ਰੇਲ ਸੀ। ਇੱਕ ਪ੍ਰੈੱਸ ਰਿਲੀਜ਼ ਰਾਹੀਂ ਜਾਣਕਾਰੀ ਦਿੰਦਿਆਂ ਲੋਕ ਨਿਰਮਾਣ ਵਿਭਾਗ ਦੇ ਪ੍ਰਮੁੱਖ ਸਕੱਤਰ ਅਤੇ ਪੰਜਾਬ ਸਰਕਾਰ ਵੱਲੋਂ ਰੇਲਵੇ ਵਿਭਾਗ ਨਾਲ ਤਾਲਮੇਲ ਕਰਨ ਦੇ ਨੋਡਲ ਅਧਿਕਾਰੀ ਵਿਕਾਸ ਪ੍ਰਤਾਪ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੁਧਿਆਣਾ ਤੋਂ ਇਲਾਵਾ ਜਲੰਧਰ, ਪਟਿਆਲਾ, ਮੋਹਾਲੀ ,ਸ੍ਰੀ ਅੰਮ੍ਰਿਤਸਰ ਸਾਹਿਬ, ਫਿਰੋਜ਼ਪੁਰ, ਸਰਹਿੰਦ ਅਤੇ ਬਠਿੰਡਾ ਤੋਂ ਵੀ ਰੋਜਾਨਾ ਰੇਲਾਂ ਰਵਾਨਾ ਹੋ ਰਹੀਆਂ ਹਨ। ਹਰੇਕ ਰੇਲ ਵਿੱਚ 1200 ਯਾਤਰੀ ਭੇਜੇ ਜਾ ਰਹੇ ਹਨ। ਪੰਜਾਬ ਤੋਂ ਹੁਣ ਤੱਕ ਉੱਤਰ ਪ੍ਰਦੇਸ਼, ਬਿਹਾਰ, ਮੱਧ ਪ੍ਰਦੇਸ਼, ਮਨੀਪੁਰ, ਆਂਧਰਾ ਪ੍ਰਦੇਸ਼, ਝਾਰਖੰਡ ਅਤੇ ਛੱਤੀਸਗੜ ਲਈ ਰੇਲਾਂ ਰਵਾਨਾ ਹੋਈਆਂ ਹਨ। ਉਨਾਂ ਹੋਰ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਨਾਂ ਪ੍ਰਵਾਸੀਆਂ ਦਾ ਰੇਲ ਕਿਰਾਇਆ, ਭੋਜਨ, ਪਾਣੀ, ਰੇਲਵੇ ਸਟੇਸ਼ਨ ਤੱਕ ਪਹੁੰਚਾਉਣ ਦਾ ਸਾਰਾ ਖਰਚਾ ਉਠਾਇਆ ਜਾ ਰਿਹਾ ਹੈ। ਹਰੇਕ ਯਾਤਰੀ ਦੀ ਸਕਰੀਨਿੰਗ ਕਰਨ ਉਪਰੰਤ ਉਨਾਂ ਨੂੰ ਸਰਟੀਫਿਕੇਟ ਜਾਰੀ ਕੀਤਾ ਜਾਂਦਾ ਹੈ। ਅਗਲੇ ਦਿਨਾਂ ਦੌਰਾਨ ਜਿਆਦਾ ਤੋਂ ਜਿਆਦਾ ਪ੍ਰਵਾਸੀ ਲੋਕਾਂ ਨੂੰ ਭੇਜਣ ਲਈ ਹੋਰ ਰੇਲਾਂ ਚਲਾਈਆਂ ਜਾਣਗੀਆਂ। ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਮਿਤੀ 14 ਮਈ ਨੂੰ 7 ਰੇਲਾਂ ਜਾ ਰਹੀਆਂ ਹਨ, ਜਦਕਿ 15 ਮਈ ਨੂੰ 8 ਰੇਲਾਂ ਜਾਣਗੀਆਂ। ਜ਼ਿਲਾ ਲੁਧਿਆਣਾ ਤੋਂ 7 ਲੱਖ ਤੋਂ ਵਧੇਰੇ ਪ੍ਰਵਾਸੀ ਲੋਕਾਂ ਵੱਲੋਂ ਆਪਣੇ ਸੂਬੇ ਨੂੰ ਜਾਣ ਲਈ ਆਨਲਾਈਨ ਅਪਲਾਈ ਕੀਤਾ ਹੋਇਆ ਹੈ। ਜ਼ਿਲਾ ਪ੍ਰਸਾਸ਼ਨ ਵੱਲੋਂ ਅਗਲੇ ਦਿਨਾਂ ਦੌਰਾਨ ਰੇਲਾਂ ਦੀ ਗਿਣਤੀ ਹੋਰ ਵਧਾਈ ਜਾਵੇਗੀ। ਉਨਾਂ ਕਿਹਾ ਕਿ ਪੰਜਾਬ ਸਰਕਾਰ ਇਨਾਂ ਲੋਕਾਂ ਨੂੰ ਬੱਸਾਂ ਰਾਹੀਂ ਭੇਜਣ ਲਈ ਵੀ ਸੰਬੰਧਤ ਰਾਜ ਸਰਕਾਰਾਂ ਨਾਲ ਗੱਲਬਾਤ ਕਰ ਰਹੀ ਹੈ। ਉਨਾਂ ਦੱਸਿਆ ਕਿ ਜ਼ਿਲਾ ਪ੍ਰਸਾਸ਼ਨ ਵੱਲੋਂ ਇਸ ਕੰਮ ਵਿੱਚ ਬਹੁਤ ਪਾਰਦਰਸ਼ਤਾ ਰੱਖੀ ਜਾ ਰਹੀ ਹੈ। ਯਾਤਰੀਆਂ ਨੂੰ ਦਿੱਤੀ ਜਾਂਦੀ ਮੈਡੀਕਲ ਸਲਿੱਪ 'ਤੇ ਬਾਰਕੋਡ ਲਗਾਇਆ ਜਾ ਰਿਹਾ ਹੈ। ਯਾਤਰੀਆਂ ਦੀ ਜਦੋਂ ਗੁਰੂ ਨਾਨਕ ਸਟੇਡੀਅਮ ਵਿਖੇ ਸਕਰੀਨਿੰਗ ਹੁੰਦੀ ਹੈ ਅਤੇ ਟਿਕਟ ਜਾਰੀ ਕੀਤੀ ਜਾਂਦੀ ਹੈ ਤਾਂ ਉਸ ਦਾ ਬਾਰਕੋਡ ਸਕੈਨ ਕੀਤਾ ਜਾਂਦਾ ਹੈ।

ਵਿਧਾਇਕ ਸੁਰਿੰਦਰ ਡਾਵਰ ਅਤੇ ਸੰਜੇ ਤਲਵਾੜ ਵੱਲੋਂ ਵਧੀਕ ਮੁੱਖ ਸਕੱਤਰ ਵਿੰਨੀ ਮਹਾਜਨ ਨਾਲ ਮੀਟਿੰਗ

ਮਿਕਸਡ ਲੈਂਡ ਯੂਜ਼ ਖੇਤਰਾਂ ਵਿੱਚ ਸਨਅਤਾਂ ਚਾਲੂ ਕਰਨ ਬਾਰੇ ਕੀਤੀਆਂ ਵਿਚਾਰਾਂ

ਲੁਧਿਆਣਾ, ਮਈ 2020 - ( ਚਰਨਜੀਤ ਸਿੰਘ ਚੰਨ/ਮਨਜਿੰਦਰ ਗਿੱਲ )-ਮਿਕਸਡ ਲੈਂਡ ਯੂਜ਼ ਖੇਤਰਾਂ ਵਿੱਚ ਸਨਅਤਾਂ ਚਾਲੂ ਕਰਨ ਬਾਰੇ ਵਿਧਾਨ ਸਭਾ ਹਲਕਾ ਲੁਧਿਆਣਾ (ਕੇਂਦਰੀ) ਦੇ ਵਿਧਾਇਕ ਸੁਰਿੰਦਰ ਡਾਵਰ ਅਤੇ ਲੁਧਿਆਣਾ (ਪੂਰਬੀ) ਦੇ ਵਿਧਾਇਕ ਸੰਜੇ ਤਲਵਾੜ ਨੇ ਅੱਜ ਸਥਾਨਕ ਪੁਲਿਸ ਲਾਇਨਜ਼ ਵਿਖੇ ਪੰਜਾਬ ਸਰਕਾਰ ਦੀ ਵਧੀਕ ਮੁੱਖ ਸਕੱਤਰ ਸ਼੍ਰੀਮਤੀ ਵਿੰਨੀ ਮਹਾਜਨ ਨਾਲ ਵਿਚਾਰਾਂ ਕੀਤੀਆਂ। ਮੀਟਿੰਗ ਦੌਰਾਨ ਦੋਵੇਂ ਵਿਧਾਇਕਾਂ ਨੇ ਇਨਾਂ ਖੇਤਰਾਂ ਵਿੱਚ ਸਨਅਤਾਂ ਚਾਲੂ ਕਰਨ ਦੀ ਪੁਰਜ਼ੋਰ ਵਕਾਲਤ ਕੀਤੀ। ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ, ਪੁਲਿਸ ਕਮਿਸ਼ਨਰ ਰਾਕੇਸ਼ ਕੁਮਾਰ ਅਗਰਵਾਲ ਵੀ ਹਾਜ਼ਰ ਸਨ। ਮੀਟਿੰਗ ਦੌਰਾਨ ਦੋਵਾਂ ਵਿਧਾਇਕਾਂ ਨੇ ਦੱਸਿਆ ਕਿ ਉਹ ਦੋਵੇਂ ਪਿਛਲੇ ਕਈ ਦਿਨਾਂ ਤੋਂ ਮੁੱਖ ਮੰਤਰੀ ਕੋਲ ਇਹ ਮੰਗ ਉਠਾ ਰਹੇ ਸਨ। ਮੀਟਿੰਗ ਦੌਰਾਨ ਹੀ ਸ੍ਰੀਮਤੀ ਵਿੰਨੀ ਮਹਾਜਨ ਨੇ ਦੋਵੇਂ ਵਿਧਾਇਕਾਂ ਨੂੰ ਇਸ ਸੰਬੰਧੀ ਪੰਜਾਬ ਸਰਕਾਰ ਦੇ ਫੈਸਲੇ ਤੋਂ ਜਾਣੂ ਕਰਵਾਇਆ। ਉਨਾਂ ਕਿਹਾ ਕਿ ਇਸ ਨਾਲ ਇਸ ਖੇਤਰ ਵਿੱਚ ਪੈਂਦੀਆਂ ਸਨਅਤਾਂ ਨੂੰ ਵੱਡਾ ਲਾਭ ਮਿਲੇਗਾ। ਵਿਧਾਇਕ ਤਲਵਾੜ ਨੇ ਦੱਸਿਆ ਕਿ ਮੀਟਿੰਗ ਵਿੱਚ ਲੁਧਿਆਣਾ ਵਿਖੇ ਬਣਨ ਵਾਲੇ ਪ੍ਰਦਰਸ਼ਨੀ ਕੇਂਦਰ, ਈਸਟ ਐਂਡ ਕਲੱਬ, ਨੈਸ਼ਨਲ ਹਾਈਵੇਜ਼ ਪ੍ਰੋਜੈਕਟ, ਹਲਵਾਰਾ ਏਅਰਪੋਰਟ ਤੋਂ ਇਲਾਵਾ ਹੋਰ ਵੀ ਕਈ ਮੁੱਦੇ ਵਿਚਾਰੇ ਗਏ। ਉਨਾਂ ਦੱਸਿਆ ਕਿ ਸ਼੍ਰੀਮਤੀ ਵਿੰਨੀ ਮਹਾਜਨ ਵੱਲੋਂ ਇਨਾਂ ਸਾਰੇ ਮੁੱਦਿਆਂ 'ਤੇ ਜਲਦ ਹੀ ਬਣਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ।

16 ਨੂੰ ਪੱਬੀਆਂ ਤੇ 17 ਨੂੰ ਅਗਵਾੜ ਲੋਪੋ ਤੋਂ ਬਿਜਲੀ ਬੰਦ ਰਹੇਗੀ

66 ਕੇਵੀ ਗਰਿੱਡਾਂ ਉਪਰ ਕੀਤੀ ਜਾਣੀ ਹੈ ਜਰੂਰੀ ਮੁਰੰਮਤ

ਜਗਰਾਂਉ/ਲੁਧਿਆਣਾ, ਮਈ 2020 - ( ਪ੍ਰੇਮ ਸਿੰਘ ਚੀਮਾਂ )-ਬਿਜਲੀ ਵਿਭਾਗ ਦੇ 66 ਕੇਵੀ ਗਰਿੱਡ ਸਬ ਸਟੇਸaਨ ਪੱਬੀਆਂ ਤੋਂ 16 ਮਈ ਨੂੰ ਅਤੇ 66 ਕੇਵੀ ਗਰਿੱਡ ਸਬ ਸਟੇਸaਨ ਅਗਵਾੜ ਲੋਪੋ ਜਗਰਾਉਂ ਤੋਂ 17 ਮਈ ਨੂੰ ਬਿਜਲੀ ਸਪਲਾਈ ਬੰਦ ਰਹੇਗੀ। ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਐਸ.ਡੀ.ਓ. ਦਿਹਾਤੀ ਜਗਰਾਉਂ ਇੰਜ:ਜਗਦੀਪ ਸਿੰਘ ਨੇ ਦੱਸਿਆ ਕਿ 16 ਮਈ ਦਿਨ ਸਨੀਵਾਰ ਨੂੰ 66 ਕੇਵੀ ਗਰਿੱਡ ਸਬ ਸਟੇਸaਨ ਉਪਰ ਜaਰੂਰੀ ਮੁਰੰਮਤ ਕੀਤੀ ਜਾਣੀ ਹੈ। ਇਸ ਲਈ 66 ਕੇਵੀ ਪੱਬੀਆਂ ਗਰਿੱਡ ਤੋਂ ਚੱਲਦੇ ਸਾਰੇ ਸaਹਿਰੀ ਤੇ ਦਿਹਾਤੀ ਫੀਡਰਾਂ ਦੀ ਬਿਜਲੀ ਸਪਲਾਈ 16 ਮਈ ਦਿਨ ਸਨੀਵਾਰ ਨੂੰ ਸਵੇਰੇ 10 ਵਜੇ ਤੋਂ ਸਾਮ 06 ਵਜੇ ਤੱਕ ਬੰਦ ਰਹੇਗੀ।ਇਸੇ ਤਰ੍ਹਾਂ ਹੀ ਇੰਜ:ਗੁਰਪ੍ਰੀਤ ਸਿੰਘ ਕੰਗ, ਐਸ.ਡੀ.ਓ.ਸਿਟੀ ਜਗਰਾਉਂ ਨੇ ਦੱਸਿਆ ਕਿ 17 ਮਈ ਦਿਨ ਐਤਵਾਰ ਨੂੰ 66 ਕੇਵੀ ਗਰਿੱਡ ਸਬ ਸਟੇਸaਨ ਅਗਵਾੜ ਲੋਪੋ ਜਗਰਾਉਂ ਵਿਖੇ ਜਰੂਰੀ ਮੁਰੰਮਤ ਕੀਤੀ ਜਾਣੀ ਹੈ। ਇਸ ਲਈ ਅਗਵਾੜ ਲੋਪੋ ਜਗਰਾਉਂ ਗਰਿੱਡ ਤੋਂ ਚੱਲਦੇ ਸਾਰੇ ਸਹਿਰੀ ਤੇ ਦਿਹਾਤੀ ਫੀਡਰਾਂ ਦੀ ਬਿਜਲੀ ਸਪਲਾਈ 17 ਮਈ ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ ਸਾਮ 06 ਵਜੇ ਤੱਕ ਬੰਦ ਰਹੇਗੀ।

ਮੁੱਖ ਮੰਤਰੀ ਵੱਲੋਂ ਲੁਧਿਆਣਾ ਵਿੱਚ ਛੋਟੇ/ਘਰੇਲੂ ਉਦਯੋਗਾਂ ਨੂੰ ਕੰਮ ਸ਼ੁਰੂ ਕਰਨ ਲਈ ਹਰੀ ਝੰਡੀ

ਲੁਧਿਆਣਾ ਦੇ ਜ਼ਿਲਾ ਪ੍ਰਸ਼ਾਸਨ ਨੂੰ ਗੈਰ-ਸੀਮਿਤ ਇਲਾਕਿਆਂ ਵਿੱਚ ਸੂਖਮ ਉਦਯੋਗਿਕ ਇਕਾਈਆਂ ਚਲਾਉਣ ਦੀ ਤੁਰੰਤ ਇਜਾਜ਼ਤ ਦੇਣ ਲਈ ਆਖਿਆ

ਲੁਧਿਆਣਾ, ਮਈ 2020  ( ਚਰਨਜੀਤ ਸਿੰਘ ਚੰਨ/ਮਨਜਿੰਦਰ ਗਿੱਲ )-ਸੂਬੇ ਵਿੱਚ ਉਦਯੋਗ ਨੂੰ ਪੈਰਾਂ 'ਤੇ ਖੜਾ ਕਰਨ ਦੀ ਅਤਿ ਲੋੜੀਂਦੀ ਸਹੂਲਤ ਮੁਹੱਈਆ ਕਰਵਾਉਣ ਅਤੇ ਵੱਖ-ਵੱਖ ਸਨਅਤੀ ਜਥੇਬੰਦੀਆਂ ਵੱਲੋਂ ਜ਼ਾਹਰ ਕੀਤੀਆਂ ਚਿੰਤਾਵਾਂ 'ਤੇ ਗੌਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਲੁਧਿਆਣਾ ਦੇ ਜ਼ਮੀਨੀ ਵਰਤੋਂ ਦੇ ਮਿਸ਼ਰਤ ਗੈਰ-ਸੀਮਿਤ ਇਲਾਕਿਆਂ (ਮਿਕਸ ਲੈਂਡ ਯੂਜ਼ ਵਾਲੇ ਖੇਤਰਾਂ) ਵਿੱਚ ਛੋਟੇ/ਘਰੇਲੂ ਉਦਯੋਗ ਨੂੰ ਤੁਰੰਤ ਕੰਮ ਸ਼ੁਰੂ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ ਜਿਸ ਨਾਲ ਵੱਡੇ ਉਦਯੋਗਾਂ ਨੂੰ ਖੋਲਣ ਵਿੱਚ ਸਹਾਇਤਾ ਮਿਲੇਗੀ ਜੋ ਛੋਟੇ ਪੁਰਜ਼ਿਆਂ ਤੇ ਹੋਰ ਸਬੰਧਤ ਸਾਜ਼ੋ-ਸਾਮਾਨ ਲਈ ਛੋਟੀਆਂ ਇਕਾਈਆਂ 'ਤੇ ਨਿਰਭਰ ਹੁੰਦੇ ਹਨ।ਚੰਡੀਗੜ ਤੋਂ ਜਾਰੀ ਪ੍ਰੈੱਸ ਰਿਲੀਜ਼ ਵਿੱਚ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਨਾਂ ਛੋਟੇ ਯੂਨਿਟਾਂ ਜਿੱਥੇ ਆਮ ਤੌਰ 'ਤੇ ਕਾਮੇ ਉਥੇ ਜਾਂ ਆਲੇ-ਦੁਆਲੇ ਹੀ ਰਹਿੰਦੇ ਹਨ, ਨੂੰ ਕੋਵਿਡ-19 ਦੇ ਨਿਰਧਾਰਤ ਕਾਰਜ ਸੰਚਾਲਨ (ਐਸ.ਓ.ਪੀ.) ਦੀ ਸਖਤੀ ਨਾਲ ਪਾਲਣਾ ਅਤੇ ਸੀਮਿਤ ਪਹੁੰਚ ਦੀਆਂ ਲੋੜਾਂ ਦੇ ਆਧਾਰ 'ਤੇ ਕੰਮ ਸ਼ੁਰੂ ਕਰਨਾ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸਨਅਤੀ ਜਥੇਬੰਦੀਆਂ ਵੱਲੋਂ ਲੁਧਿਆਣਾ ਜ਼ਿਲ•ੇ ਦੇ ਗੈਰ-ਸੀਮਿਤ ਜ਼ੋਨ ਦੇ ਜ਼ਮੀਨੀ ਵਰਤੋਂ ਦੇ ਮਿਸ਼ਰਤ ਖੇਤਰਾਂ ਵਿੱਚ ਕੋਵਿਡ-19 ਦੇ ਐਸ.ਓ.ਪੀਜ਼ ਦੀ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਸੀਮਿਤ ਪਹੁੰਚ ਨਾਲ ਉਦਯੋਗਿਕ ਯੂਨਿਟ ਚਲਾਉਣ ਦੀ ਆਗਿਆ ਦੇਣ ਦੀਆਂ ਵਾਰ-ਵਾਰ ਅਪੀਲ ਕੀਤੀਆਂ ਗਈਆਂ ਸਨ। ਉਨਾਂ ਕਿਹਾ ਕਿ ਸੂਬੇ ਦੇ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਵੀ ਸੁਝਾਅ ਦਿੱਤਾ ਸੀ ਕਿ ਛੋਟੇ ਯੂਨਿਟਾਂ ਨੂੰ ਚਲਾਉਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ ਤਾਂ ਕਿ ਵੱਡੇ ਉਦਯੋਗ ਵੀ ਆਪਣਾ ਕੰਮ ਸ਼ੁਰੂ ਕਰ ਸਕਣ।ਮੁੱਖ ਮੰਤਰੀ ਨੇ ਦੱਸਿਆ ਕਿ ਉਨਾਂ ਨੂੰ ਜਾਣਕਾਰੀ ਦਿੱਤੀ ਗਈ ਕਿ ਲੁਧਿਆਣਾ ਦੇ ਮਾਸਟਰ ਪਲਾਨ ਤਹਿਤ ਐਸ.ਈ.ਈ./ਈ.ਓ.ਯੂਜ਼/ਇੰਡਸਟਰੀਅਲ ਅਸਟੇਟ/ਫੋਕਲ ਪੁਆਇੰਟ/ਮਨੋਨੀਤ ਉਦਯੋਗਿਕ ਇਲਾਕਿਆਂ ਹੇਠ ਸਨਅਤਾਂ ਚਲਾਉਣ ਦੇ ਤਾਜ਼ਾ ਦਿਸ਼ਾ-ਨਿਰਦੇਸ਼ਾਂ ਤਹਿਤ ਦਿੱਤੀ ਗਈ ਪ੍ਰਵਾਨਗੀ ਦੇ ਬਾਵਜੂਦ ਲੁਧਿਆਣਾ ਦੇ ਕੁੱਝ ਸਨਅਤੀ ਇਲਾਕਿਆਂ ਵਿੱਚ ਉਦਯੋਗ ਆਪਣੇ ਕੰਮ ਸ਼ੁਰੂ ਨਹੀਂ ਕਰ ਸਕੇ ਸਨ।ਜ਼ਿਕਰਯੋਗ ਹੈ ਕਿ ਲੁਧਿਆਣਾ ਇਕ ਸਨਅਤੀ ਸ਼ਹਿਰ ਹੈ ਜਿੱਥੇ ਲਗਪਗ 95,000 ਸੂਖਮ, ਛੋਟੇ ਤੇ ਦਰਮਿਆਨੇ ਉਦਯੋਗ ਹਨ ਜੋ ਹੁਨਰਮੰਦ ਅਤੇ ਗੈਰ-ਹੁਨਰਮੰਦ 10 ਲੱਖ ਤੋਂ ਵੱਧ ਕਾਮਿਆਂ ਨੂੰ ਰੋਜ਼ਗਾਰ ਦਿੰਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕਾਮੇ ਵੱਖ-ਵੱਖ ਸੂਬਿਆਂ ਨਾਲ ਸਬੰਧਤ ਹਨ ਅਤੇ ਲੰਮਾ ਸਮਾਂ ਲੌਕਡਾਊਨ ਰਹਿਣ ਕਰਕੇ ਬੇਰੋਜ਼ਗਾਰ ਹੋ ਚੁੱਕੇ ਹਨ ਅਤੇ ਉਨਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਉਨਾਂ ਕਿਹਾ ਕਿ ਇਹ ਮੰਦਭਾਗਾ ਹੈ ਕਿ ਬੰਦਿਸ਼ਾਂ ਵਿੱਚ ਢਿੱਲ ਦਿੱਤੇ ਜਾਣ ਦੇ ਬਾਵਜੂਦ ਲੁਧਿਆਣਾ ਅੰਦਰ ਸਿਰਫ 6900 ਉਦਯੋਗਿਕ ਯੂਨਿਟਾਂ ਵੱਲੋਂ ਉਦਯੋਗਿਕ ਗਤੀਵਿਧੀਆਂ ਸ਼ੁਰੂ ਕੀਤੀਆਂ ਗਈਆਂ ਹਨ।  ਮੁੱਖ ਮੰਤਰੀ ਨੇ ਕਿਹਾ ਕਿ ਕਾਫੀ ਛੋਟੀਆਂ ਉਦਯੋਗਿਕ ਇਕਾਈਆਂ ਦੀ ਵੱਖ-ਵੱਖ ਛੋਟੀਆਂ/ਘਰੇਲੂ ਉਦਯੋਗਿਕ ਇਕਾਈਆਂ ਜੋ ਮਾਸਟਰ ਪਲਾਨ ਅਨੁਸਾਰ ਜ਼ਮੀਨੀ ਵਰਤੋਂ ਦੇ ਮਿਸ਼ਰਤ ਖੇਤਰਾਂ ਵਿੱਚ ਸਥਾਪਤ ਹਨ, 'ਤੇ ਉਦਯੋਗਿਕ ਜ਼ਰੂਰਤਾਂ ਲਈ ਨਿਰਭਰਤਾ ਹੋਣ ਕਾਰਨ ਇਨਾਂ ਵੱਲੋਂ ਕੰਮ ਦੀ ਸ਼ੁਰੂਆਤ ਨਹੀਂ ਕੀਤੀ ਗਈ। ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਵੱਲੋਂ ਜ਼ਿਲਾ ਪ੍ਰਸ਼ਾਸਨ ਨੂੰ ਉਦਯੋਗਿਕ ਯੂਨਿਟਾਂ ਨੂੰ ਕੰਮ ਸ਼ੁਰੂ ਕਰਨ ਲਈ  ਉਤਸ਼ਾਹਿਤ ਕਰਨ ਬਾਰੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਇਨਾਂ ਵਿੱਚ ਕੰਮ ਕਰਦੇ ਵੱਡੀ ਗਿਣਤੀ ਕਿਰਤੀਆਂ ਨੂੰ ਲਾਭ ਹੋ ਸਕੇ ਅਤੇ ਟਾਊਨ ਪਲਾਨਿੰਗ ਵਿਭਾਗ ਦੀ ਨੋਟੀਫਿਕੇਸ਼ਨ ਅਨੁਸਾਰ, ਨੋਟੀਫਾਈ ਮਾਸਟਰ ਯੋਜਨਾ ਅਤੇ ਜ਼ਮੀਨੀ ਵਰਤੋਂ ਪੱਖੋਂ ਮਿਸ਼ਰਤ ਖੇਤਰਾਂ ਵਿਚਲੇ ਉਦਯੋਗਿਕ ਯੂਨਿਟਾਂ ਨੂੰ ਕੰਮ ਕਰਨ ਲਈ ਪ੍ਰਵਾਨਗੀ ਦਿੱਤੀ ਹੋਈ ਹੈ।  ਇਸ ਲਈ ਇਨਾਂ ਉਦਯੋਗਾਂ, ਜੋ  ਲੁਧਿਆਣਾ ਦੇ ਮਾਸਟਰ ਪਲਾਨ ਅਨੁਸਾਰ ਨਿਯਤ ਉਦਯੋਗਿਕ ਖੇਤਰਾਂ/ਫੋਕਲ ਪੁਆਇੰਟਾਂ/ਉਦਯੋਗਿਕ ਇਸਟੇਟਾਂ/ਐਸ.ਈ.ਈ/ਈ.ਓ.ਯੂ ਵਿੱਚ ਪੈਂਦੇ ਉਦਯੋਗਾਂ ਲਈ ਸਪਲਾਈ ਦੀ ਕੜੀ ਦਾ ਹਿੱਸਾ ਹੋਣ ਕਰਕੇ ਵੀ ਪ੍ਰਵਾਨਗੀ ਦੇਣ ਦੀ ਜ਼ਰੂਰਤ ਹੈ।ਮਿਸ਼ਰਤ ਖੇਤਰਾਂ ਵਿਚਲੀਆਂ ਲਘੂ/ਛੋਟੀਆਂ ਉਦਯੋਗਿਕ ਇਕਾਈਆਂ ਜ਼ਿਲੇ ਦੀ ਉਦਯੋਗਿਕ ਖੇਤਰ ਦਾ 50 ਫੀਸਦ ਹਿੱਸਾ ਬਣਦੀਆਂ ਹਨ ਅਤੇ ਇਨਾਂ ਵਿੱਚ 5-6 ਲੱਖ ਕਾਮੇ ਕੰਮ ਕਰਦੇ ਹਨ।  ਚਾਰ ਸਾਲ ਪਹਿਲਾਂ ਸਥਾਪਤ ਕੀਤੀਆਂ ਗਈਆਂ ਇਨਾਂ ਇਕਾਈਆਂ ਨੂੰ ਤਮਾਮ ਵਿਹਾਰਕ ਉਦੇਸ਼ਾਂ ਲਈ ਉਦਯੋਗਿਕ ਕੁਨੈਕਸ਼ਨ ਮੁਹੱਈਆ ਕਰਵਾਏ ਗਏ ਸਨ ਅਤੇ ਇਹ ਮਿਸ਼ਰਤ ਜ਼ਮੀਨੀ ਵਰਤੋਂ ਖੇਤਰਾਂ ਨੂੰ ਗਰੀਨ ਉਦਯੋਗ ਦੇ ਹਿੱਸਿਆਂ ਵੱਜੋਂ ਵਿਚਾਰਿਆ ਗਿਆ ਸੀ। ਇੱਥੇ ਇਹ ਵੀ ਦੱਸਣਯੋਗ ਹੈ ਕਿ ਇਹ ਉਦਯੋਗ ਇਨਾਂ ਦੇ ਮਾਲਕਾਂ ਵੱਲੋਂ ਖੁਦ ਚਲਾਏ ਜਾਂਦੇ ਹਨ ਅਤੇ ਸਥਾਨਕ ਖੇਤਰਾਂ 'ਚ ਰਹਿੰਦੇ ਬਹੁਤ ਥੋੜੇ ਕਾਮਿਆਂ ਨੂੰ ਇਨਾਂ ਵਿੱਚ ਰੁਜ਼ਗਾਰ ਪ੍ਰਾਪਤ ਹੈ।

ਪੁਰਾਣੀ ਰੰਜ਼ਿਸ਼ ਦੇ ਚਲਦਿਆ ਘਰ ਬੈਠੇ ਵਿਅਕਤੀ ਤੇ ਹਮਲਾ

ਹਮਲ਼ਾਵਰਾਂ ਦੁਅਾਰਾ ਛੱਡ ਕੇ ਗੲੇ ਬੁੱਲਟ ਮੋਟਰਸਾੲਿਕਲ ਦੀਅਾਂ ਤਸਵੀਰਾਂ 

ਜਗਰਾਓਂ/ਲੁਧਿਆਣਾ, ਮਈ 2020 -(ਗੁਰਕੀਰਤ ਸਿੰਘ ਜਗਰਾਓਂ/ਮਨਜਿੰਦਰ ਗਿੱਲ)- ਬਿਤੀ ਰਾਤ ਤਕਰੀਬਨ 8ਵਜੇ ਕੋਠੇ ਅੱਠ ਦੇ ਧਾਲੀਵਾਲ ਕਲੋਨੀ ਵਿੱਚ ਰਹਿਣ ਵਾਲੇ ਜੱਗਾ ਸਿੰਘ ਪੁੱਤਰ ਹੰਸ ਰਾਜ ਸਿੰਘ ਉਤੇ ਕਾਕੂ ਪੁੱਤਰ ਸੋਮਨਾਥ ਸਣੇ 10 ਅਣਪਝਾਤੇ ਵਿਅਕਤੀਆ ਵਲੋਂ ਜ਼ਾਨਲੇਵਾ ਹਮਲਾ ਕਰ ਦਿੱਤਾ । ਜੱਗਾ ਸਿੰਘ ਪੁੱਤਰ ਹੰਸ ਰਾਜ ਸਿੰਘ ਅਪਣੀ ਜਾਨ ਬਚਾਉ ਦਿਆ ਅਪਣੇ ਘਰ ਵਿੱਚ ਵੜ ਗਿਆ। ਘਰ ਅੰਦਰ ਚਲੇ ਜਾਣ ਮਗਰੋਂ ਹਮਲਾਵਰਾਂ ਦੁਆਰਾ ਉਸ ਦੇ ਘਰ ਤੇ ਵੀ ਪੱਥਰਾਵਬਾਜੀ ਕੀਤੀ ਗਈ। ਜਦੋ ਕਲੋਨੀ ਵਿੱਚ ਰੋਲਾ ਪੈ ਗਿਆ ਤਾਂ ਹਮਲਾਵਰ ਅਪਣਾ ਬੁਲਟ ਮੋਟਰਸਾਇਕਲ ਜਿਸ ਦਾ ਨੰਬਰ PB-10GB-6031 ਓਥੇ ਹੀ ਛੱਡ ਕੇ ਫਰਾਰ ਹੋ ਗਏ। ਜੱਗਾ ਸਿੰਘ ਪੁੱਤਰ ਹੰਸ ਰਾਜ ਸਿੰਘ ਵਲੋਂ ਕਾਕੂ ਪੁੱਤਰ ਸੋਮਨਾਥ ਸਣੇ 10 ਅਣਪਝਾਤੇ ਵਿਅਕਤੀਆ ਖਿਲਾਫ ਥਾਣਾ ਸਿਟੀ ਜਗਰਾੳ ਵਿੱਚ ਅਪਣੀ ਸ਼ਿਕਾਇਤ ਦਰਜ ਕਰਵਾਈ ਗਈ ਹੈ ਅਤੇ ਨਾਲ ਹੀ ਹਮਲਾਵਰਾਂ ਦਾ ਬੁਲਟ ਮੋਟਰਸਾਇਕਲ ਪੁਲਿਸ ਹਵਾਲੇ ਕਰ ਦਿੱਤਾ ਹੈ। ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟ ਗਈ ਹੈ । ਪੁਲਿਸ ਦਾ ਕਹਿਣਾ ਹੈ ਕਿ ਜਾਂਚ ਤੋ ਬਾਅਦ ਬਣਦੀ ਕਾਰਵਾਈ ਕੀਤੀ ਜ਼ਾਵੇਗੀ। ਹਮਲ਼ਾਵਰਾਂ ਦੁਅਾਰਾ ਛੱਡ ਕੇ ਗੲੇ ਬੁੱਲਟ ਮੋਟਰਸਾੲਿਕਲ ਦੀਅਾਂ ਤਸਵੀਰਾਂ 

ਸਹਿਕਾਰਤਾ ਵਿਭਾਗ ਅਤੇ ਦੁੱਧ ਸ਼ੀਤਲ ਕੇਂਦਰ ਵੱਲੋਂ ਤਾਲਾਬੰਦੀ ਦੌਰਾਨ ਲੋਕ ਹਿੱਤ ਵਿਚ ਸਾਰਥਕ ਉਪਰਾਲੇ-ਜੋਸ਼ੀ

(ਫੋਟੋ:-ਸਹਿਕਾਰੀ ਸਭਾਵਾਂ ਦੇ ਬਾਹਰ ਸੋਸ਼ਲ ਡਿਸਟੈਂਸ ਬਰਕਰਾਰ ਰੱਖੇ ਜਾਣ ਦਾ ਦਿ੍ਰਸ਼)

ਸੁਲਤਾਨਪੁਰ ਲੋਧੀ (ਕਪੂਰਥਲਾ) ਮਈ  2020 - (ਹਰਜੀਤ ਸਿੰਘ ਵਿਰਕ)

ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਸੁਲਤਾਨਪੁਰ ਲਧੀ ਸ੍ਰੀ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਮਿਲਕਫੈੱਡ ਪੰਜਾਬ ਦੇ ਦੁੱਧ ਸ਼ੀਤਲ ਕੇਂਦਰ ਸੁਲਤਾਨਪੁਰ ਲੋਧੀ ਵੱਲੋਂ ਕੋਰੋਨਾ ਵਾਇਰਸ ਕਾਰਨ ਲਾਕਡਾੳੂਨ ਦੌਰਾਨ ਆਪਣੀਆਂ 134 ਦੁੱਧ ਉਤਪਾਦਕ ਸਹਿਕਾਰੀ ਸਭਾਵਾਂ ਰਾਹੀਂ ਬਲਾਕ ਸੁਲਤਾਨਪੁਰ ਵਿਚੋਂ ਘਰ-ਘਰ ਜਾ ਕੇ 23 ਮਾਰਚ 2020 ਤੋਂ 11 ਮਈ 2020 ਤੱਕ 2460119 ਲੀਟਰ ਦੁੱਧ ਦੀ ਖ਼ਰੀਦ ਸਰਕਾਰੀ ਰੇਟਾਂ ਉੱਪਰ ਕਰਕੇ ਦੁੱਧ ਉਤਪਾਦਕਾਂ ਨੂੰ ਮਾਲੀ ਨੁਕਸਾਨ ਹੋੇਣ ਤੋਂ ਬਚਾਇਆ ਹੈ। ਇਸ ਦੇ ਨਾਲ ਹੀ ਦੁੱਧ ਉਤਪਾਦਕ ਸਹਿਕਾਰੀ ਸਭਾਵਾਂ ਦੇ ਮੁਲਾਜ਼ਮਾਂ ਵੱਲੋਂ ਲੱਗਭਗ 592000 ਰੁਪਏ ਦੇ ਦੁੱਧ ਦੀ ਘਰ-ਘਰ ਜਾ ਕੇ ਹੋਮ ਡਿਲੀਵਰੀ ਵੀ ਕੀਤੀ ਹੈ। ਇਸੇ ਤਰਾਂ 250 ਟਨ ਵੇਰਕਾ ਕੈਟਲਫੀਡ ਅਤੇ 1182 ਕਿਲੋ ਦੇਸੀ ਘਿਓ ਅਤੇ ਹੋਰ ਦੁੱਧ ਉਤਪਾਦ ਲੋਕਾਂ ਨੂੰ ਘਰ-ਘਰ ਜਾ ਕੇ ਮੁਹੱਈਆ ਕਰਵਾਏ ਗਏ ਹਨ। ਸ੍ਰੀ ਜੋਸੀ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਮੇਂ ਦੌਰਾਨ ਲੋਕਾਂ ਨੂੰ ਸਾਫ਼-ਸਫ਼ਾਈ, ਸੋਸ਼ਲ ਡਿਸਟੈਂਸਿੰਗ ਅਤੇ ਮਾਸਕ ਲਗਾਉਣ ਦੀ ਮਹੱਤਤਾ ਤੋਂ ਵੀ ਜਾਣੂ ਕਰਵਾਇਆ ਜਾਂਦਾ ਰਿਹਾ ਹੈ। ਉਨਾਂ ਦੱਸਿਆ ਕਿ ਸਹਿਕਾਰੀ ਸਭਾਵਾਂ ਅੰਦਰ ਦੁੱਧ ਇਕੱਠਾ ਕਰਨ ਵੇਲੇ ਸੋਸ਼ਲ ਡਿਸਟੈਂਸ ਬਰਕਰਾਰ ਰੱਖਣ ਲਈ ਨਿਯਮਾਂ ਅਨੁਸਾਰ ਗੋਲੇ ਲਗਾ ਕੇ ਵਾਰੀ-ਵਾਰੀ ਨਾਲ ਹੈਂਡ ਸੈਨੀਟਾਈਜ਼ ਕਰਨ ਉਪਰੰਤ ਹੀ ਸਭਾ ਅੰਦਰ ਦੁੱਧ ਇਕੱਠਾ ਕਰਨ ਲਈ ਜਾਣ ਦਿੱਤਾ ਜਾਂਦਾ ਹੈ। 

ਪਿੰਡ ਆਲੀਵਾਲ ਦੇ ਸਾਬਕਾ ਸਰਪੰਚ ਤੇ ਕਣਕ ਦੇ ਨਾੜ ਨੂੰ ਅੱਗ ਲਾਉਣ ਦਾ ਮਾਮਲਾ ਦਰਜ

ਸਿੱਧਵਾਂ ਬੇਟ/ਲੁਧਿਆਣਾ, ਮਈ 2020 - (ਰਾਣਾ ਸ਼ੇਖ ਦੌਲਤ)- ਸਿੱਧਵਾਂ ਬੇਟ ਦੇ ਨਜ਼ਦੀਕ ਪਿੰਡ ਆਲੀਵਾਲ ਵਿੱਚ ਸਾਬਕਾ ਸਰਪੰਚ ਪਰਗਟ ਸਿੰਘ ਤੇ ਕਣਕ ਦੇ ਨਾੜ ਨੂੰ ਅੱਗ ਲਗਾਉਣ ਦਾ ਮਾਮਲਾ ਦਰਜ ਕੀਤਾ ਗਿਆ। ਏ.ਐਸ. ਆਈ ਨਿਰਮਲ ਸਿੰਘ ਨੇ ਦੱਸਿਆ ਕਿ ਜਾਣਕਾਰੀ ਮਿਲੀ ਕਿ ਪਰਗਟ ਸਿੰਘ ਪੁਤਰ ਬਸੰਤ ਸਿੰਘ ਜੋ ਆਪਣੇ ਖੇਤ ਕਣਕ ਦੇ ਨਾੜ ਨੂੰ ਅੱਗ ਲਗਾ ਰਿਹਾ ਹੈ ਜਦੋਂ ਮੌਕਾ ਪਰ ਵੇਖਿਆ ਤਾਂ ਬਿਲਕੁਲ ਸਹੀ ਸੀ ਕਿ ਸਾਬਕਾ ਸਰਪੰਚ ਪਰਗਟ ਸਿੰਘ ਆਪਣੇ ਖੇਤ ਕਣਕ ਦੇ ਨਾੜ ਨੂੰ ਅੱਗ ਲਗਾ ਰਿਹਾ ਸੀ ਜਿਸ ਤੇ ਮੁੱਕਦਮਾ ਦਰਜ ਕਰ ਦਿੱਤਾ ਹੈ

ਪਿੰਡ ਸਿੱਧਵਾਂ ਕਲਾਂ ਦੇ ਵਿਅਕਤੀ ਦਾ ਮੋਟਰ ਸਾਇਕਲ ਚੋਰੀਂ                 

 ਜਗਰਾਉਂ/ਲੁਧਿਆਣਾ, ਮਈ 2020 -(ਰਾਣਾ ਸ਼ੇਖਦੌਲਤ/ਮਨਜਿੰਦਰ ਗਿੱਲ) ਇੱਥੋਂ ਨਜਦੀਕ ਪਿੰਡ ਸਿੱਧਵਾਂ ਕਲਾਂ ਵਿੱਚ ਇੱਕ ਗਰੀਬ ਵਿਅਕਤੀ ਦਾ ਮੋਟਰਸਾਈਕਲ ਦਾ ਮਾਮਲਾ ਸਾਹਮਣੇ ਆਇਆ। ਐਸ. ਆਈ ਰਮਨਦੀਪ ਕੌਰ ਥਾਣਾ ਸਦਰ ਨੇ ਦੱਸਿਆ ਕਿ ਜਗਰੂਪ ਸਿੰਘ ਪੁੱਤਰ ਮਾਧੋ ਸਿੰਘ ਵਾਸੀ ਸਿੱਧਵਾਂ ਖੁਰਦ ਨੇ ਦਰਖਾਸਤ ਸਬੰਧੀ ਦੱਸਿਆ ਮੇਰਾ ਮੋਟਰਸਾਈਕਲ ਮਾਰਕਾ CT100 ਨੰਬਰੀ PB 25 F 4930 ਹੈ। ਮੇਰੀ ਸਿੱਧਵਾਂ ਕਲਾਂ ਪੈਂਚਰਾਂ ਦੀ ਦੁਕਾਨ ਹੈ ਮੈਂ ਰੋਜ਼ਾਨਾ ਦੀ ਆਪਣੀ ਦੁਕਾਨ ਦੇ ਬਾਹਰ ਲਗਾ ਕੇ ਅੰਦਰ ਕੰਮ ਕਰਨ ਲੱਗ ਜਾਂਦਾ ਪਰ ਅੱਜ ਜਦੋਂ ਮੈਂ ਦੁਕਾਨ ਆ ਕੇ ਵੇਖਿਆ ਤਾਂ ਮੇਰਾ ਮੋਟਰਸਾਈਕਲ ਚੋਰੀ ਹੋ ਗਿਆ ਸੀ।ਮੁੱਦਈ ਦੇ ਬਿਆਨਾਂ ਤੇ ਪਰਚਾ ਦਰਜ ਕਰ ਦਿੱਤਾ ਹੈ।