You are here

ਲੁਧਿਆਣਾ

ਭੂੰਦੜੀ ਵਿੱਚ ਸਤਲੁਜ ਪ੍ਰੈਸ ਕਲੱਬ ਦੀ ਅਹਿਮ ਮੀਟਿੰਗ ਹੋਈ,ਪੱਤਰਕਾਰਾਂ ਦੀਆਂ ਮੁਸਕਲਾਂ ਜਲਦੀ ਹੱਲ ਕੀਤੀਆਂ ਜਾਣਗੀਆਂ:ਪ੍ਰਧਾਨ ਰਾਣਾ -Video

ਸਿੱਧਵਾਂ ਬੇਟ/ਜਗਰਾਓਂ/ਲੁਧਿਆਣਾ, ਫਰਵਰੀ 2020- (ਜਸਮੇਲ ਗਾਲਿਬ,ਗੁਰਦੇਵ ਗਾਲਿਬ)-

ਸਤਲੁਜ ਵੈੱਲਫੇਅਰ ਪੈ੍ਰੱਸ ਕਲੱਬ ਦੀ ਮੀਟਿੰਗ ਪ੍ਰਧਾਨ ਬੀ.ਐੱਸ. ਰਾਣਾ ਤੇ ਚੇਅਰਮੈਨ ਸਤਨਾਮ ਸਿੰਘ ਹੰਬੜਾਂ ਦੀ ਅਗਵਾਈ ਹੇਠ ਹੋਈ | ਇਸ ਮੌਕੇ ਮੀਟਿੰਗ 'ਚ ਪੱਤਰਕਾਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਪ੍ਰਧਾਨ ਸ੍ਰੀ ਰਾਣਾ, ਚੇਅਰਮੈਨ ਸ੍ਰੀ ਹੰਬੜਾਂ, ਕਲੱਬ ਦੇ ਜਰਨਲ ਸਕੱਤਰ ਡਾ: ਜਗਦੇਵ ਸਿੰਘ ਕੈਂਥ ਅਤੇ ਸਵਰਨ ਗੌਾਸਪੁਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਤਰ੍ਹਾਂ ਕੇਂਦਰ ਸਰਕਾਰ ਵੀ ਨੈਸ਼ਨਲ ਹਾਈਵੇ 'ਤੇ ਪੱਤਰਕਾਰ ਭਾਈਚਾਰੇ ਦੀ ਟੂਲਪਲਾਜੇ 'ਤੇ ਜਬਰੀ ਕੱਟੀ ਜਾਂਦੀ ਪਰਚੀ ਮਾਫ਼ ਕੀਤੀ ਜਾਵੇ | ਸਤਲੁਜ ਵੈੱਲਫੇਅਰ ਪੈ੍ਰੱਸ ਕਲੱਬ ਵਲੋਂ ਲੁਧਿਆਣੇ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ ਟੋਲ ਮੁਆਫ਼ ਕਰਵਾਉਣ ਸਬੰਧੀ ਮੰਗ ਪੱਤਰ ਦਿੱਤਾ ਜਾਵੇਗਾ | ਇਸ ਮੌਕੇ ਸਤਲੁਜ ਵੈਲਫੇਅਰ ਪੈ੍ਰੱਸ ਕਲੱਬ ਨਾਲ ਜੁੜੇ ਪੱਤਰਕਾਰ ਭਾਈਚਾਰੇ ਨੂੰ ਮੈਂਬਰਸ਼ਿੱਪ ਦੇ ਪਹਿਚਾਣ ਪੱਤਰ ਦਿੱਤੇ ਗਏ | ਅਗਲੀ ਮੀਟਿੰਗ ਕਸਬਾ ਹੰਬੜਾਂ ਵਿਖੇ 14 ਮਾਰਚ ਨੂੰ ਕੀਤੀ ਜਾ ਰਹੀ ਹੈ, ਜਿਸ ਮੀਟਿੰਗ 'ਚ ਪੱਤਰਕਾਰਾਂ ਨੂੰ ਵੱਧ ਤੋਂ ਵੱਧ ਪੁੱਜਣ ਦੀ ਅਪੀਲ ਕੀਤੀ | ਇਸ ਮੌਕੇ ਲਾਡੋਵਾਲ ਤੋਂ ਰਵੀ ਗਾਦੜਾ, ਗਗਨਦੀਪ ਸਿੰਘ ਚੌਾਕੀਮਾਨ, ਅਕਾਈ ਪ੍ਰਧਾਨ ਮਲਕੀਤ ਸਿੰਘ ਭੱਟੀਆਂ, ਕੁਲਦੀਪ ਸਿੰਘ ਮਾਨ, ਵਾਇਸ ਚੇਅਰਮੈਨ ਡਾ: ਮਨਜੀਤ ਸਿੰਘ ਲੀਲਾਂ, ਨਸੀਬ ਵਿਰਕ, ਸਰਬਜੀਤ ਧਨੋਆ, ਡਾ: ਕੁਲਵਿੰਦਰ ਸਿੰਘ ਤਲਵੰਡੀ, ਜਸਮੇਲ ਸਿੰਘ ਗਾਲਿਬ, ਗੁਰਦੇਵ ਸਿੰਘ ਗਾਲਿਬ ਆਦਿ ਸ਼ਾਮਿਲ ਸਨ |

 

ਜ਼ਿਲਾ ਲੁਧਿਆਣਾ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਦਾ ਕੰਮ ਮੁਕੰਮਲ

ਵੋਟਰ ਸੂਚੀਆਂ ਵਿੱਚ ਤਰੁੱਟੀ ਸੰਬੰਧੀ ਆਨਲਾਈਨ ਕੀਤਾ ਜਾ ਸਕਦੈ ਅਪਲਾਈ-1601 ਨਵੇਂ ਵੋਟਰ ਰਜਿਸਟਰਡ-ਵਧੀਕ ਜ਼ਿਲ ਚੋਣ ਅਫ਼ਸਰ
ਲੁਧਿਆਣਾ, ਫ਼ਰਵਰੀ 2020-( ਇਕਬਾਲ ਸਿੰਘ ਰਸੂਲਪੁਰ/ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )-

ਭਾਰਤੀ ਚੋਣ ਕਮਿਸ਼ਨ ਦੀ ਹਦਾਇਤ 'ਤੇ ਵੋਟਰ ਸੂਚੀਆਂ ਦੀ ਸੁਧਾਈ ਕਰਨ ਉਪਰੰਤ ਅੰਤਿਮ ਪ੍ਰਕਾਸ਼ਨਾ ਕਰਵਾ ਦਿੱਤੀ ਗਈ ਹੈ। ਸੁਧਾਈ ਦੌਰਾਨ ਵੋਟਰ ਸੂਚੀਆਂ ਵਿੱਚ 1601 ਨਵੇਂ ਵੋਟਰਾਂ ਨੂੰ ਦਰਜ ਕੀਤਾ ਗਿਆ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜ਼ਿਲਾ ਚੋਣ ਅਫ਼ਸਰ ਇਕਬਾਲ ਸਿੰਘ ਸੰਧੂ ਨੇ ਆਪਣੇ ਦਫ਼ਤਰ ਵਿਖੇ ਵੱਖ-ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਦਿੱਤੀ। ਦੱਸਣਯੋਗ ਹੈ ਕਿ 16 ਦਸੰਬਰ, 2019 ਦੀਆਂ ਵੋਟਰ ਸੂਚੀਆਂ ਅਨੁਸਾਰ ਜ਼ਿਲਾ ਲੁਧਿਆਣਾ ਵਿੱਚ ਕੁੱਲ 2573332 ਵੋਟਰ ਸਨ, ਜਿਨਾਂ ਵਿੱਚ 1377030 ਮਰਦ, 1196204 ਔਰਤਾਂ ਅਤੇ 98 ਤੀਜਾ ਲਿੰਗ ਵਾਲੇ ਵੋਟਰ ਸਨ। ਸੁਧਾਈ ਉਪਰੰਤ 7 ਫਰਵਰੀ, 2020 ਨੂੰ ਜਾਰੀ ਕੀਤੀਆਂ ਗਈਆਂ ਸੂਚੀਆਂ ਅਨੁਸਾਰ ਕੁੱਲ ਵੋਟਰਾਂ ਦੀ ਗਿਣਤੀ 2574933 ਹੋ ਗਈ ਹੈ, ਜਿਨਾਂ ਵਿੱਚ 1377975 ਮਰਦ, 1196857 ਔਰਤਾਂ ਅਤੇ 101 ਤੀਜੇ ਲਿੰਗ ਵਾਲੇ ਵੋਟਰ ਹਨ। ਜ਼ਿਲਾ ਲੁਧਿਆਣਾ ਵਿੱਚ ਕੁੱਲ ਪੋਲਿੰਗ ਸਟੇਸ਼ਨ 2747, ਜਦਕਿ ਕੁੱਲ ਪੋਲਿੰਗ ਲੋਕੇਸ਼ਨਾਂ 1380 ਹਨ। ਮੀਟਿੰਗ ਦੌਰਾਨ ਸੰਧੂ ਨੇ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਹੈ ਕਿ ਵੋਟਰ ਸੂਚੀਆਂ ਵਿੱਚ ਆਪਣੀ ਵੋਟ ਦਾ ਵੇਰਵਾ ਚੈੱਕ ਕਰ ਲਿਆ ਜਾਵੇ। ਜੇਕਰ ਵੇਰਵੇ ਵਿੱਚ ਕੋਈ ਤਰੁੱਟੀ ਪਾਈ ਜਾਂਦੀ ਹੈ ਤਾਂ ਭਾਰਤੀ ਚੋਣ ਕਮਿਸ਼ਨ ਦੀ ਵੈੱਬਸਾਈਟ  https://www.nvsp.in/' ਤੇ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ। ਉਨਾਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਹਰੇਕ ਪੋਲਿੰਗ ਸਟੇਸ਼ਨ 'ਤੇ ਆਪਣੀ ਪਾਰਟੀ ਨਾਲ ਸੰਬੰਧਤ ਬੂਥ ਲੈਵਲ ਏਜੰਟ ਦੀ ਨਿਯੁਕਤੀ ਕਰਨ ਅਤੇ ਸੂਚੀਆਂ ਜ਼ਿਲ•ਾ ਚੋਣ ਦਫ਼ਤਰ ਵਿਖੇ ਭੇਜਣ ਬਾਰੇ ਵੀ ਕਿਹਾ।

ਕਿਸਾਨਾਂ ਨੂੰ ਕਰੈਡਿਟ ਕਾਰਡ ਦੀ ਸੁਵਿਧਾ ਦੇਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ

15 ਦਿਨਾਂ ਵਿੱਚ ਕਿਸਾਨ ਕਰ ਸਕਦੇ ਹਨ ਅਪਲਾਈ-ਡਿਪਟੀ ਕਮਿਸ਼ਨਰ

ਲੁਧਿਆਣਾ, ਫ਼ਰਵਰੀ 2020-( ਇਕਬਾਲ ਸਿੰਘ ਰਸੂਲਪੁਰ/ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )-

ਭਾਰਤ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਯੋਜਨਾ ਦੇ ਸਾਰੇ ਲਾਭਪਾਤਰੀਆਂ ਨੂੰ 8 ਫਰਵਰੀ, 2020 ਤੋਂ 15 ਦਿਨਾਂ ਲਈ ਵਿਸ਼ੇਸ਼ ਮੁਹਿੰਮ ਦੌਰਾਨ ਕਿਸਾਨ ਕਰੈਡਿਟ ਕਾਰਡ ਦੀ ਸੁਵਿਧਾ ਪ੍ਰਦਾਨ ਕਰਨ ਦਾ ਫੈਸਲਾ ਲਿਆ ਗਿਆ ਹੈ। ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਸਾਰੇ ਯੋਗ ਲਾਭਪਾਤਰੀ ਕਿਸਾਨ ਕਰੈਡਿਟ ਕਾਰਡ ਬਣਵਾਉਣ ਹਿੱਤ ਬੈੱਕ ਵੱਲੋਂ ਮੁਹੱਈਆ ਕਰਵਾਏ ਗਏ ਫਾਰਮ ਨੂੰ ਭਰ ਕੇ ਸੰਬੰਧਤ ਬੈਂਕ ਵਿੱਚ ਜਮਾਂ ਕਰਵਾ ਕੇ ਸਸਤੀ ਦਰ 'ਤੇ ਖੇਤੀ ਲਈ ਕਰਜ਼ੇ ਦੀ ਸਹੂਲਤ ਲੈ ਸਕਦੇ ਹਨ। ਇਸ ਤੋਂ ਇਲਾਵਾ ਜਿਹੜੇ ਲਾਭਪਾਤਰੀ ਕਿਸਾਨਾਂ ਦੇ ਕਿਸਾਨ ਕਰੈਡਿਟ ਬਣੇ ਹੋਏ ਹਨ, ਉਹ ਆਪਣੀ ਕਰਜ਼ਾ ਲਿਮਿਟ ਵਧਾ ਸਕਦੇ ਹਨ, ਜਦਕਿ ਜਿਨਾਂ ਦੇ ਕਰੈਡਿਟ ਕਾਰਡ ਬੰਦ ਹੋ ਗਏ ਹਨ, ਉਨਾਂ ਨੂੰ ਚਾਲੂ ਕਰਾਉਣ ਲਈ ਵੀ ਬੈਂਕ ਨਾਲ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ ਜੋ ਕਿਸਾਨ ਖੇਤੀ ਲਈ ਕਿਸਾਨ ਕਰੈਡਿਟ ਕਾਰਡ ਲੈ ਚੁੱਕੇ ਹਨ ਅਤੇ ਉਹ ਪਸ਼ੂ ਪਾਲਣ ਆਦਿ ਦਾ ਕੰਮ ਕਰ ਰਹੇ ਹਨ, ਉਹ ਕਿਸਾਨ ਇਨਾਂ ਕਾਰਜਾਂ ਲਈ ਵੀ ਕਿਸਾਨ ਕਰੈਡਿਟ ਕਾਰਡ ਲਈ ਅਪਲਾਈ ਕਰ ਸਕਦੇ ਹਨ। ਨਾਬਾਰਡ ਦੇ ਜ਼ਿਲਾ ਮੁੱਖੀ ਪ੍ਰਵੀਨ ਭਾਟੀਆ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੇ ਲਾਭਪਾਤਰੀਆਂ ਲਈ ਭਾਰਤ ਸਰਕਾਰ ਵੱਲੋਂ ਇੱਕ ਪੰਨੇ ਦਾ ਵਿਸ਼ੇਸ਼ ਅਰਜੀ ਫਾਰਮ ਜਾਰੀ ਕੀਤਾ ਗਿਆ ਹੈ ਜੋ ਵੈੱਬਸਾਈਟਾਂ  http://www.agricoop.gov.in/   ਅਤੇ  https://www.pmkisan.gov.in/   'ਤੇ ਉਪਲਬਧ ਹੈ। ਇਹ ਸੁਵਿਧਾ ਸੇਵਾ ਕੇਂਦਰਾਂ 'ਤੇ ਵੀ ਉਪਲਬਧ ਹੈ।

ਲੋਕ ਵਾਤਾਵਰਣ ਬਚਾਉਣ ਅਤੇ ਜਨ ਮੁਹਿੰਮ ਸਿਰਜਣ ਲਈ ਸਹਿਯੋਗ ਕਰਨ-ਚੇਅਰਮੈਨ ਨੈਸ਼ਨਲ ਗਰੀਨ ਟ੍ਰਿਬਿਊਨਲ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸੰੰਬੰਧੀ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਵਾਤਾਵਰਣ ਬਚਾਉਣ ਲਈ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ

ਲੁਧਿਆਣਾ, ਫ਼ਰਵਰੀ 2020-( ਇਕਬਾਲ ਸਿੰਘ ਰਸੂਲਪੁਰ/ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )-

ਨੈਸ਼ਨਲ ਗਰੀਨ ਟ੍ਰਿਬਿਊਨਲ (ਐੱਨ. ਜੀ. ਟੀ.) ਦੇ ਚੇਅਰਪਰਸਨ ਜਸਟਿਸ ਆਦਰਸ਼ ਕੁਮਾਰ ਗੋਇਲ ਨੇ ਕਿਹਾ ਹੈ ਕਿ ਵਾਤਾਵਰਣ ਨੂੰ ਬਚਾਉਣ ਅਤੇ ਇਸ ਦਿਸ਼ਾ ਵਿੱਚ ਜਨ ਮੁਹਿੰਮ ਸਿਰਜਣ ਲਈ ਲੋਕਾਂ ਨੂੰ ਸਹਿਯੋਗ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਇਹ ਹਰੇਕ ਦੇਸ਼ ਵਾਸੀ ਦਾ ਫਰਜ਼ ਹੈ ਕਿ ਉਹ ਆਉਣ ਵਾਲੀਆਂ ਪੀੜੀਆਂ ਲਈ ਵਾਤਾਵਰਣ ਨੂੰ ਬਚਾਵੇ। ਜਸਟਿਸ ਗੋਇਲ ਅੱਜ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਸਥਾਨਕ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਸਥਿਤ ਡਾ. ਮਨਮੋਹਨ ਸਿੰਘ ਆਡੀਟੋਰੀਅਮ ਵਿੱਚ ਆਯੋਜਿਤ ਕਰਵਾਈ ਗਈ ਇੱਕ ਰੋਜ਼ਾ ਜਾਗਰੂਕਤਾ ਵਰਕਸ਼ਾਪ ਨੂੰ ਸੰਬੋਧਨ ਕਰ ਰਹੇ ਸਨ। ਇਹ ਆਪਣੇ ਤਰਾਂ ਦੀ ਪਹਿਲੀ ਵਰਕਸ਼ਾਪ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੀ ਜੋ ਕਿ 'ਬਿਹਤਰ ਵਾਤਾਵਰਣ, ਬਿਹਤਰ ਕੱਲ ਵਿਸ਼ੇ 'ਤੇ ਕਰਵਾਈ ਗਈ ਸੀ। ਉਦਘਾਟਨੀ ਸਮਾਰੋਹ ਨੂੰ ਸੰਬੋਧਨ ਕਰਦਿਆਂ ਜਸਟਿਸ ਗੋਇਲ ਨੇ ਕਿਹਾ ਕਿ ਇਸ ਵਰਕਸ਼ਾਪ ਨੂੰ ਕਰਾਉਣ ਦਾ ਮਕਸਦ ਹੈ ਕਿ ਵਾਤਾਵਰਣ ਨੂੰ ਬਚਾਉਣ ਹਿੱਤ ਸਮੂਹ ਧਿਰਾਂ ਦਾ ਸਹਿਯੋਗ ਲੈਣ ਲਈ ਵੱਡੇ ਪੱਧਰ 'ਤੇ ਜਾਗਰੂਕਤਾ ਮੁਹਿੰਮ ਸਿਰਜੀ ਜਾਵੇ। ਕਿਉਂਕਿ ਜੇਕਰ ਅਸੀਂ ਵਾਤਾਵਰਣ ਨੂੰ ਬਚਾਉਣ ਲਈ ਅੱਜ ਯਤਨ ਨਾ ਆਰੰਭੇ ਤਾਂ ਸਾਡਾ ਆਉਣ ਵਾਲਾ ਕੱਲ ਖ਼ਰਾਬ ਹੋ ਜਾਵੇਗਾ। ਸਥਿਤੀ ਦਿਨੋਂ ਦਿਨ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ। ਇਸ ਸੰਬੰਧੀ ਮਾਨਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਵੀ ਪਾਣੀ, ਹਵਾ ਅਤੇ ਵੇਸਟ ਮੈਨੇਜਮੈਂਟ ਸੰਬੰਧੀ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਉਨਾਂ ਅੱਗੇ ਦੱਸਿਆ ਕਿ ਇਸ ਵਰਕਸ਼ਾਪ ਨੇ ਵਾਤਾਵਰਣ ਨੂੰ ਬਚਾਉਣ ਲਈ ਸਾਰੀਆਂ ਧਿਰਾਂ ਨੂੰ ਇੱਕ ਮੰਚ 'ਤੇ ਇਕੱਤਰ ਹੋਣ ਅਤੇ ਸਾਂਝੇ ਯਤਨ ਆਰੰਭਣ ਦਾ ਸੁਨੇਹਾ ਦਿੱਤਾ ਹੈ ਤਾਂ ਜੋ ਬਿਹਤਰ ਵਾਤਾਵਰਣ ਦੀ ਸਿਰਜਣਾ ਕਰਕੇ ਬਿਹਤਰ ਕੱਲ ਦੀ ਬੁਨਿਆਦ ਰੱਖੀ ਜਾ ਸਕੇ। ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਸਤਲੁੱਜ ਅਤੇ ਬਿਆਸ ਦਰਿਆਵਾਂ ਲਈ ਐੱਨ. ਜੀ. ਟੀ. ਵੱਲੋਂ ਬਣਾਈ ਗਈ ਨਿਗਰਾਨ ਕਮੇਟੀ ਦੇ ਚੇਅਰਮੈਨ ਜਸਟਿਸ ਜਸਬੀਰ ਸਿੰਘ ਨੇ ਕਿਹਾ ਕਿ ਦਿਨੋਂ ਦਿਨ ਵਧ ਰਹੇ ਪ੍ਰਦੂਸ਼ਣ ਦੇ ਚੱਲਦਿਆਂ ਵਿਸ਼ਵ ਵਾਤਾਵਰਣ ਬਦਲਾਅ ਦੀ ਸਥਿਤੀ ਵਿੱਚੋਂ ਗੁਜ਼ਰ ਰਿਹਾ ਹੈ। ਜੇਕਰ ਵਾਤਾਵਰਣ ਇਸੇ ਤਰਾਂ ਪਲੀਤ ਹੁੰਦਾ ਗਿਆ ਤਾਂ ਇਹ ਘਾਟਾ ਕਦੇ ਵੀ ਨਹੀਂ ਪੂਰਿਆ ਜਾ ਸਕੇਗਾ। ਉਨ•ਾਂ ਇਸ ਦਿਸ਼ਾ ਵਿੱਚ ਸ੍ਰੀ ਗੁਰੂ ਨਾਨਕ ਦੇਵ ਦੀਆਂ ਸਿੱਖਿਆਵਾਂ 'ਤੇ ਵੀ ਸਹੀ ਅਰਥਾਂ ਵਿੱਚ ਅਮਲ ਕਰਨ ਦੀ ਸਲਾਹ ਦਿੱਤੀ। ਘੱਗਰ ਦਰਿਆ ਲਈ ਬਣਾਈ ਨਿਗਰਾਨ ਕਮੇਟੀ ਦੇ ਚੇਅਰਮੈਨ ਜਸਟਿਸ ਪ੍ਰੀਤਮ ਪਾਲ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਅਸੀਂ ਆਪਣੀਆਂ ਆਉਣ ਵਾਲੀਆਂ ਪੀੜਆਂ ਨੂੰ ਅਜਿਹਾ ਵਾਤਾਵਰਣ ਦੇ ਕੇ ਜਾਈਏ ਕਿ ਉਹ ਸਿਹਤਮੰਦ ਜੀਵਨ ਬਤੀਤ ਕਰ ਸਕਣ। ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਚੇਅਰਮੈਨ ਪ੍ਰੋਫੈਸਰ ਐੱਸ. ਐੱਸ. ਮਰਵਾਹਾ ਨੇ ਕਿਹਾ ਕਿ ਇਸ ਵਰਕਸ਼ਾਪ ਨੂੰ ਕਰਾਉਣ ਦਾ ਮਕਸਦ ਸੀ ਕਿ ਇਸ ਦਿਸ਼ਾ ਵਿੱਚ ਕੀਤੇ ਜਾਣ ਵਾਲੇ ਕੰਮਾਂ ਲਈ ਨਿਆਂਇਕ, ਸਰਕਾਰੀ, ਗੈਰ ਸਰਕਾਰੀ ਸੰਸਥਾਵਾਂ ਅਤੇ ਪ੍ਰਮੁੱਖ ਸਖ਼ਸ਼ੀਅਤਾਂ ਦੇ ਵਿਚਾਰ ਲਏ ਜਾਣ ਤਾਂ ਜੋ ਵੱਡੇ ਪੱਧਰ 'ਤੇ ਲੋਕਾਂ ਤੱਕ ਪਹੁੰਚਣ ਲਈ ਮੁਹਿੰਮ ਆਰੰਭੀ ਜਾ ਸਕੇ। ਇਸ ਵਰਕਸ਼ਾਪ ਦੌਰਾਨ ਹਵਾ, ਪਾਣੀ ਅਤੇ ਸਾਲਿਡ ਵੇਸਟ ਮੈਨੇਜਮੈਂਟ 'ਤੇ ਖੁੱਲਕੇ ਵਿਚਾਰਾਂ ਕੀਤੀਆਂ ਗਈਆਂ। ਇਸ ਤੋਂ ਇਲਾਵਾ ਇਨਾਂ ਦੇ ਪ੍ਰਬੰਧਨ ਲਈ ਮੀਡੀਆ ਵੱਲੋਂ ਦਿੱਤੇ ਜਾ ਸਕਦੇ ਸਹਿਯੋਗ ਬਾਰੇ ਵੀ ਚਰਚਾ ਹੋਈ। ਉਨਾਂ ਉਮੀਦ ਜਤਾਈ ਕਿ ਇਸ ਵਰਕਸ਼ਾਪ ਵਿੱਚ ਮਿਲੇ ਵਿਚਾਰਾਂ ਨਾਲ ਵਾਤਾਵਰਣ ਨੂੰ ਬਚਾਉਣ ਲਈ ਰਣਨੀਤੀ ਤਿਆਰ ਕੀਤੀ ਜਾਵੇਗੀ। ਉਨਾਂ ਇਹ ਵੀ ਉਮੀਦ ਜਤਾਈ ਕਿ ਇਸ ਨਾਲ ਆਮ ਲੋਕਾਂ ਵਿੱਚ ਵੀ ਵਾਤਾਵਰਣ ਨੂੰ ਬਚਾਉਣ ਲਈ ਸੁਨੇਹਾ ਜਾਵੇਗਾ ਅਤੇ ਉਹ ਆਪਣਾ ਆਲਾ ਦੁਆਲਾ ਸਾਫ਼ ਰੱਖਣ ਲਈ ਆਪਣਏ ਪੱਧਰ 'ਤੇ ਯਤਨ ਕਰਨਗੇ। ਵਰਕਸ਼ਾਪ ਨੂੰ ਸਾਇੰਸ, ਤਕਨਾਲੋਜੀ ਤੇ ਵਾਤਾਵਰਣ ਵਿਭਾਗ ਦੇ ਪ੍ਰਮੁੱਖ ਸਕੱਤਰ ਅਲੋਕ ਸ਼ੇਖਰ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਬਲਦੇਵ ਸਿੰਘ ਢਿੱਲੋਂ, ਦਿੱਲੀ ਯੂਨੀਵਰਸਿਟੀ ਦੇ ਸਾਬਕਾ ਪ੍ਰੋ ਉੱਪ ਕੁਲਪਤੀ ਪ੍ਰੋ. ਸੀ. ਆਰ. ਬਾਬੂ, ਪੰਜਾਬ ਦੇ ਸਾਬਕਾ ਮੁੱਖ ਸਕੱਤਰ ਐੱਸ. ਸੀ. ਅਗਰਵਾਲ, ਹਰਿਆਣਾ ਦੇ ਸਾਬਕਾ ਮੁੱਖ ਸਕੱਤਰ ਸ੍ਰੀਮਤੀ ਉਰਵਸ਼ੀ ਗੁਲਾਟੀ, ਕੇਂਦਰੀ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਸਾਬਕਾ ਮੈਂਬਰ ਸਕੱਤਰ ਜੇ. ਐੱਸ. ਕਮੋਤਰਾ, ਜ਼ਿਲਾ ਅਤੇ ਸੈਸ਼ਨਜ਼ ਜੱਜ ਗੁਰਬੀਰ ਸਿੰਘ, ਇਨਕਮ ਟੈਕਸ ਦੇ ਮੁੱਖ ਕਮਿਸ਼ਨਰ ਬੀ. ਕੇ. ਝਾਅ, ਗਾਰਬੇਜ਼ ਡੀਕੋਡਰ ਸੁਸਾਇਟੀ ਦੇ ਮੁੱਖੀ ਰਾਜਪਾਲ ਸਿੰਘ ਮਖਾਨੀ, ਪੀ. ਏ. ਯੂ. ਦੇ ਪਸਾਰ ਸਿੱਖਿਆ ਦੇ ਡਾਇਰੈਕਟਰ ਡਾ. ਜਸਕਰਨ ਸਿੰਘ ਮਾਹਲ, ਨਗਰ ਕੌਂਸਲ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਲਲਿਤ ਮੋਹਨ ਪਾਠਕ, ਪੀ. ਜੀ. ਆਈ. ਤੋਂ ਪ੍ਰੋ. ਰਵਿੰਦਰਾ ਖਾਈਵਾਲ, ਜਾਗਰਣ ਪਬਲੀਕੇਸ਼ਨ ਸਮੂਹ ਦੇ ਸਥਾਨਕ ਸੰਪਾਦਕ ਅਮਿਤ ਸ਼ਰਮਾ, ਵਾਤਾਵਰਣ ਪ੍ਰੇਮੀ ਬਾਬਾ ਬਲਬੀਰ ਸਿੰਘ ਸੀਚੇਵਾਲ ਅਤੇ ਹੋਰਾਂ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਬੁਲਾਰਿਆਂ ਨੇ ਖੇਤਰ ਵਿੱਚ ਹਵਾ ਪ੍ਰਦੂਸ਼ਣ ਬਾਰੇ ਗੱਲਬਾਤ ਕਰਦਿਆਂ ਦਰਸ਼ਕਾਂ ਵੱਲੋਂ ਰੱਖੇ ਗਈ ਸਵਾਲਾਂ ਦੇ ਵੀ ਜਵਾਬ ਦਿੱਤੇ। ਇਸ ਸੰਬੰਧੀ ਤਕਨੀਕੀ ਨੁਕਤੇ ਸਾਂਝੇ ਕਰਦਿਆਂ ਪੰਜਾਬ ਸਰਕਾਰ ਅਤੇ ਬੋਰਡ ਵੱਲੋਂ ਕੀਤੇ ਜਾ ਰਹੇ ਯਤਨਾਂ ਦਾ ਵੀ ਵੇਰਵਾ ਪੇਸ਼ ਕੀਤਾ ਗਿਆ। ਪੂਰੀ ਵਰਕਸ਼ਾਪ ਦੌਰਾਨ ਇਹ ਦੱਸਿਆ ਗਿਆ ਕਿ ਪੰਜਾਬ ਇੱਕ ਗੁਰੂਆਂ ਅਤੇ ਪੀਰਾਂ ਦੀ ਧਰਤੀ ਹੈ, ਜਿਸ ਕਰਕੇ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 'ਪਵਣ ਗੁਰੂ ਪਾਣੀ ਪਿਤਾ' ਦੇ ਸੰਕਲਪ ਨੂੰ ਨਾਲ ਲੈ ਕੇ ਵਾਤਾਵਰਣ ਨੂੰ ਬਚਾਉਣ ਲਈ ਹਰ ਪੱਧਰ 'ਤੇ ਉਪਰਾਲੇ ਕਰਨ ਲਈ ਯਤਨ ਕਰਨੇ ਚਾਹੀਦੇ ਹਨ। ਇਸ ਮੌਕੇ ਉਕਤ ਤੋਂ ਇਲਾਵਾ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ, ਨਗਰ ਨਿਗਮ ਕਮਿਸ਼ਨਰ ਸ੍ਰੀਮਤੀ ਕੰਵਲ ਪ੍ਰੀਤ ਕੌਰ ਬਰਾੜ, ਡਿਪਟੀ ਮੇਅਰ ਸ੍ਰੀਮਤੀ ਸਰਬਜੀਤ ਕੌਰ, ਕੌਂਸਲਰ ਸ੍ਰੀਮਤੀ ਮਮਤਾ ਆਸ਼ੂ, ਕਈ ਕੌਂਸਲਰ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਅਤੇ ਹੋਰ ਵਰਗਾਂ ਦੇ ਲੋਕ ਹਾਜ਼ਰ ਸਨ।

ਹਲਵਾਰਾ ਹਵਾਈ ਅੱਡੇ ਵਿਖੇ ਅੰਤਰਰਾਸ਼ਟਰੀ ਸਿਵਲ ਟਰਮੀਨਲ ਲਈ ਜ਼ਮੀਨ ਅਧਿਗ੍ਰਹਿਣ ਲਈ ਅਵਾਰਡ ਐਲਾਨੇ

ਲੁਧਿਆਣਾ, ਫ਼ਰਵਰੀ 2020-( ਇਕਬਾਲ ਸਿੰਘ ਰਸੂਲਪੁਰ/ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )-

ਹਲਵਾਰਾ ਹਵਾਈ ਅੱਡਾ ਵਿਖੇ ਅੰਤਰਰਾਸ਼ਟਰੀ ਸਿਵਲ ਟਰਮੀਨਲ ਲਈ ਪਿੰਡ ਐਤੀਆਣਾ ਦੀ ਜ਼ਮੀਨ ਅਧਿਗ੍ਰਹਿਣ ਕੀਤੀ ਜਾਣੀ ਹੈ, ਜਿਸ ਲਈ ਅੱਜ ਗਲਾਡਾ (ਗਰੇਟਰ ਲੁਧਿਆਣਾ ਏਰੀਆ ਡਿਵੈੱਲਪਮੈਂਟ ਅਥਾਰਟੀ) ਦੇ ਭੌਂ ਪ੍ਰਾਪਤੀ ਕੁਲੈਕਟਰ ਭੁਪਿੰਦਰ ਸਿੰਘ ਨੇ ਐਕਵਾਇਰ ਕੀਤੀ ਜਾਣ ਵਾਲੀ 161.2703 ਏਕੜ ਭੌਂ ਦੇ ਰੇਟ, ਜੋ ਪੰਜਾਬ ਸਰਕਾਰ ਵੱਲੋਂ ਪ੍ਰਵਾਨ ਕੀਤੇ ਗਏ ਹਨ, ਦੇ ਅਵਾਰਡ ਐਲਾਨ ਕਰ ਦਿੱਤੇ ਗਏ। ਇਹ ਐਲਾਨ ਅੱਜ ਗਲਾਡਾ ਦੇ ਦਫ਼ਤਰ ਵਿਖੇ ਦੁਪਹਿਰ 1 ਵਜੇ ਭੌਂ ਮਾਲਕਾਂ/ਪ੍ਰਭਾਵਿਤ ਲੋਕਾਂ ਦੀ ਹਾਜ਼ਰੀ ਵਿੱਚ ਐਲਾਨੇ ਗਏ। ਇਸ ਸੰਬੰਧੀ ਉਨਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਅਵਾਰਡ ਗਲਾਡਾ ਦੀ ਸਰਕਾਰੀ ਵੈੱਬਸਾਈਟ  http://glada.gov.in/ 'ਤੇ ਅਪਲੋਡ ਕਰ ਦਿੱਤੇ ਗਏ ਹਨ। ਜੋ ਭੌਂ ਮਾਲਕ/ਪ੍ਰਭਾਵਿਤ ਲੋਕ ਅਵਾਰਡ ਐਲਾਨਣ ਮੌਕੇ ਹਾਜ਼ਰ ਨਹੀਂ ਸਨ, ਉਨਾਂ ਨੂੰ ਭੌਂ ਪ੍ਰਾਪਤੀ ਐਕਟ 2013 ਦੀ ਧਾਰਾ 37(2) ਤਹਿਤ ਨੋਟਿਸ ਜਾਰੀ ਕੀਤੇ ਜਾ ਰਹੇ ਹਨ ਕਿ ਉਹ ਭੌਂ ਅਵਾਰਡ ਦੇ ਐਲਾਨ ਹੋਣ ਦੇ 15 ਦਿਨਾਂ ਦੇ ਅੰਦਰ-ਅੰਦਰ ਆਪਣੇ ਆਈ. ਡੀ. ਪਰੂਫ਼, ਭੌਂ ਨਾਲ ਸੰਬੰਧਤ ਦਸਤਾਵੇਜ, ਪੈੱਨ ਕਾਰਡ ਆਦਿ ਪੇਸ਼ ਕਰਕੇ ਬਣਦਾ ਮੁਆਵਜ਼ਾ ਉਕਤ ਦਫ਼ਤਰ ਵਿੱਚੋਂ ਪ੍ਰਾਪਤ ਕਰ ਲੈਣ। ਉਨਾਂ ਕਿਹਾ ਕਿ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਬਣਦੇ ਮੁਆਵਜੇ ਦੀ ਰਕਮ ਰੈਫਰੈਂਸ ਕੋਰਟ ਵਿੱਚ ਜਮਾਂ ਕਰਵਾ ਦਿੱਤੀ ਜਾਵੇਗੀ।

ਰਾਸ਼ਟਰੀ ਲੋਕ ਅਦਾਲਤਾਂ ਦੌਰਾਨ 2406 ਮਾਮਲਿਆਂ ਦਾ ਨਿਪਟਾਰਾ

 

ਲੁਧਿਆਣਾ, ਫ਼ਰਵਰੀ 2020-( ਇਕਬਾਲ ਸਿੰਘ ਰਸੂਲਪੁਰ/ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )-

ਮਾਣਯੋਗ ਸੁਪਰੀਮ ਕੋਰਟ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਸਰਕਾਰ ਵੱਲੋਂ ਦੇਸ ਵਾਸੀਆਂ ਨੂੰ ਸਸਤਾ ਅਤੇ ਜਲਦੀ ਇਨਸਾਫ ਦਿਵਾਉਣ ਲਈ ਲੋਕ ਅਦਾਲਤਾਂ ਗਠਿਤ ਕੀਤੀਆਂ ਗਈਆਂ ਹਨ।'' ਇਨਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲਾ ਅਤੇ ਸੈਸ਼ਨ ਜੱਜ ਸ੍ਰ. ਗੁਰਬੀਰ ਸਿੰਘ ਨੇ ਲੁਧਿਆਣਾ ਕਚਿਹਰੀ ਵਿੱਚ ਲਗਾਈ ਗਈ ਲੋਕ ਅਦਾਲਤ ਨੂੰ ਸ਼ੁਰੂ ਕਰਨ ਦੌਰਾਨ ਕੀਤਾ। ਇਸ ਮੌਕੇ ਉਨਾਂ ਨਾਲ ਸ੍ਰੀਮਤੀ ਪ੍ਰੀਤੀ ਸੁਖੀਜਾ ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੀ ਹਾਜ਼ਰ ਸਨ। ਇਸ ਮੌਕੇ ਸ੍ਰ. ਗੁਰਬੀਰ ਸਿੰਘ ਨੇ ਕਿਹਾ ਕਿ ਸਮਾਜ ਵਿਚ ਬਹੁਤ ਸਾਰੇ ਅਜਿਹੇ ਲੋਕ ਹਨ, ਜਿਹੜੇ ਇਨਸਾਫ ਤੋਂ ਵਾਝੇ ਹਨ, ਅਜਿਹੇ ਲੋਕਾਂ ਦੀ ਮਦਦ ਕਰਨ ਲਈ ਉਕਤ ਅਥਾਰਟੀ ਵੱਲੋਂ ਮੁਫ਼ਤ ਕਾਨੂੰਨੀ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਇਨਾਂ ਅਦਾਲਤਾਂ ਵਿੱਚ ਕੁੱਲ 7334 ਮਾਮਲੇ ਰੱਖੇ ਗਏ ਸਨ, ਜਿਨਾਂ ਵਿੱਚੋਂ ਵੱਖ-ਵੱਖ ਲੋਕ ਅਦਾਲਤਾਂ ਵਿੱਚ 2406 ਮਾਮਲਿਆਂ ਦਾ ਨਿਪਟਾਰਾ ਕੀਤਾ ਗਿਆ, ਜਦੋਂਕਿ ਵੱਖ-ਵੱਖ ਸੜਕ ਵਾਹਨÎ ਨਾਲ ਸਬੰਧਤ ਮਾਮਲਿਆਂ ਦੇ ਨਿਪਟਾਰੇ ਦੌਰਾਨ 296156880/- ਰੁਪਏ ਦੇ ਅਵਾਰਡ ਪਾਸ ਕੀਤੇ ਗਏ। ਅੱਜ ਲੁਧਿਆਣਾ ਸ਼ਹਿਰ ਤੋਂ ਇਲਾਵਾ ਖੰਨਾ, ਸਮਰਾਲਾ, ਜਗਰਾਓਂ ਅਤੇ ਪਾਇਲ ਤਹਿਸੀਲ ਵਿਚ ਵੀ ਲੋਕ ਅਦਾਲਤਾਂ ਲਗਾਈਆਂ ਗਈਆਂ। ਉਨਾਂ ਦੱਸਿਆ ਕਿ ਲੰਮੇ ਸਮੇਂ ਤੋਂ ਅਦਾਲਤੀ ਚੱਕਰਾਂ ਵਿੱਚ ਪਏ ਲੋਕ ਹੁਣ ਵੱਡੇ ਨੁਕਸਾਨ ਤੋਂ ਬਚਣ ਲਈ ਆਮ ਸਹਿਮਤੀ ਨਾਲ ਮਾਮਲੇ ਨਿਪਟਾਉਣ ਨੂੰ ਤਰਜੀਹ ਦੇਣਾ ਚਾਹੁੰਦੇ ਹਨ। ਉਨਾਂ ਕਿਹਾ ਕਿ ਜ਼ਿਲਾ ਅਤੇ ਸੈਸ਼ਨ ਜੱਜ ਅਤੇ ਵਧੀਕ ਜ਼ਿਲਾ ਤੇ ਸੈਸ਼ਨ ਜੱਜ ਦੀਆਂ ਅਦਾਲਤਾਂ ਵਿੱਚ ਹਰ ਕਿਸਮ ਦੇ ਦੀਵਾਨੀ, ਮੈਟਰੀਮੋਨੀਅਲ, ਕਿਰਾਇਆ ਅਪੀਲਾਂ, ਮੋਟਰ ਐਕਸੀਡੈਂਟ ਕਲੇਮ, ਜ਼ਮੀਨ ਕਬਜ਼ੇ, ਅਪਰਾਧਕ ਅਪੀਲਾਂ (ਸਿਰਫ਼ ਕੰਪਾਊਂਡੇਬਲ ਕੇਸ) ਤੇ ਸਮਝੌਤਾਯੋਗ ਕੇਸ ਆਦਿ ਦੇ ਨਿਪਟਾਰੇ ਆਮ ਸਹਿਮਤੀ ਨਾਲ ਕਰਵਾਏ ਜਾਂਦੇ ਹਨ। ਸਿਵਲ ਕੇਸਾਂ ਵਿੱਚ ਜਿਵੇਂ ਕਿਰਾਏ ਨਾਲ ਸੰਬੰਧਤ ਮਾਮਲੇ, ਬੈਂਕ ਰਿਕਵਰੀ, ਮਾਲ ਵਿਭਾਗ ਨਾਲ ਸੰਬੰਧਤ ਮਾਮਲੇ, ਮਗਨਰੇਗਾ ਮਾਮਲੇ, ਬਿਜਲੀ ਤੇ ਪਾਣੀ ਬਿੱਲ ਦੇ ਮਾਮਲੇ (ਚੋਰੀ ਤੋਂ ਬਿਨਾ), ਨੌਕਰੀ ਪੇਸ਼ੇ ਮਾਮਲੇ ਵਿੱਚ ਤਨਖ਼ਾਹ ਤੇ ਬਕਾਇਆ ਭੱਤਿਆਂ ਦੇ ਮਾਮਲੇ, ਪੈਨਸ਼ਨ ਤੇ ਸੇਵਾਮੁਕਤੀ ਲਾਭ ਮਾਮਲੇ, ਜੰਗਲਾਤ ਐਕਟ ਨਾਲ ਸੰਬੰਧਤ ਮਾਮਲੇ, ਕੁਦਰਤੀ ਆਪਦਾ ਨਾਲ ਸੰਬੰਧਤ ਮੁਆਵਜ਼ਾ ਮਾਮਲੇ, ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੀ ਧਾਰਾ 138 ਤਹਿਤ ਸ਼ਿਕਾਇਤਾਂ ਦੇ ਮਾਮਲੇ ਸਿਵਲ ਜੱਜ/ਜੂਡੀਸ਼ੀਅਲ ਮੈਜਿਸਟ੍ਰੇਟਾਂ ਦੀਆਂ ਅਦਾਲਤਾਂ ਵਿੱਚ ਵਿਚਾਰੇ ਜਾਂਦੇ ਹਨ। ਉਨਾਂ ਦੱਸਿਆ ਕਿ ਲੋਕ ਅਦਾਲਤ ਵਿਚ ਕੇਸ ਦੀ ਸੁਣਵਾਈ ਲਈ ਕੋਈ ਕੋਰਟ ਫੀਸ ਨਹੀਂ ਲੱਗਦੀ ਅਤੇ ਜੇਕਰ ਲੋਕ ਅਦਾਲਤ ਰਾਹੀਂ ਮਾਮਲੇ ਦਾ ਨਿਪਟਾਰਾ ਹੁੰਦਾ ਹੈ ਤਾਂ ਅਦਾ ਕੀਤੀ ਕੋਰਟ ਫੀਸ ਦੀ ਵਾਪਸੀ ਨੂੰ ਵੀ ਯਕੀਨੀ ਬਣਾਇਆ ਜਾਂਦਾ ਹੈ। ਉਨਾਂ ਕਿਹਾ ਕਿ ਜਿਹੜੇ ਮਾਮਲਿਆਂ ਦਾ ਨਿਪਟਾਰਾ ਲੋਕ ਅਦਾਲਤਾਂ ਵਿਚ ਹੋ ਜਾਂਦਾ ਹੈ ਉਨਾਂ ਖਿਲਾਫ ਅੱਗੇ ਅਪੀਲ ਨਹੀਂ ਪਾਈ ਜਾ ਸਕਦੀ ਅਤੇ ਲੋਕ ਅਦਾਲਤਾਂ ਰਾਹੀਂ ਕੇਸਾਂ ਦਾ ਨਿਪਟਾਰਾ ਛੇਤੀ ਅਤੇ ਦੋਸਤਾਨਾ ਤਰੀਕੇ ਨਾਲ ਹੁੰਦਾ ਹੈ। ਅੱਜ ਮਾਮਲੇ ਨਿਪਟਾਉਣ ਲਈ ਕੁੱਲ 18 ਬੈਂਚ ਸਥਾਪਤ ਕੀਤੇ ਗਏ ਸਨ।

ਸਲੇਮਪੁਰੀ ਦੀ ਚੂੰਢੀ-ਭਜਨਾ ਅਮਲੀ

ਪੰਜਾਬੀ ਦੁਨੀਆ ਦੇ ਉੱਘੇ ਕਾਮੇਡੀਅਨ ਗੁਰਦੇਵ ਸਿੰਘ ਜਿਨ੍ਹਾਂ ਨੂੰ ਭਜਨਾ ਅਮਲੀ ਦੇ ਤੌਰ ਤੇ ਜਾਣਿਆ ਜਾਂਦਾ ਹੈ,ਅਧਰੰਗ ਦਾ ਦੌਰਾ ਪੈਣ ਕਾਰਨ ਲੁਧਿਆਣਾ ਦੇ ਹਸਪਤਾਲ ਵਿਚ ਜੇਰੇ ਇਲਾਜ ਹਨ,ਉਹਨਾਂ ਦੀ ਸਿਹਤ ਦਾ ਹਾਲ ਚਾਲ ਪੁੱਛਦੇ ਹੋਏ ਸੁਖਦੇਵ ਸਲੇਮਪੁਰੀ ਨਾਲ ਸਮਾਜ ਸੇਵਕ ਦਰਸਨ ਮੈਥਿਊ ਅਤੇ ਹਸਪਤਾਲ ਦੇ ਮੈਨੇਜਰ ਨਵੀਨ।ਇਸ ਸਮੇ ਓਹਨਾ ਭਜਨੇ ਅਮਲੀ ਦੀ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ।

ਫੌਜ ਦੀ ਭਰਤੀ ਲਈ ਸਰੀਰਕ ਪ੍ਰੀਖਿਆ ਦੀ ਮੁਫਤ ਤਿਆਰੀ 17 ਫਰਵਰੀ ਤੋਂ

ਲੁਧਿਆਣਾ, ਫ਼ਰਵਰੀ 2020-( ਇਕਬਾਲ ਸਿੰਘ ਰਸੂਲਪੁਰ/ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )-

ਜ਼ਿਲਾ ਲੁਧਿਆਣਾ ਦੀ 7 ਤੋਂ 16 ਅਪ੍ਰੈਲ, 2020 ਤੱਕ ਹੋਣ ਵਾਲੀ ਫੌਜ ਦੀ ਭਰਤੀ ਰੈਲੀ ਲਈ ਸੀ-ਪਾਈਟ ਕੇਂਦਰ, ਲੁਧਿਆਣਾ ਵਲੋਂ ਸਰੀਰਕ ਪ੍ਰੀਖਿਆ ਦੀ ਮੁਫਤ ਤਿਆਰੀ ਮਿਤੀ 17 ਫਰਵਰੀ ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਚਾਹਵਾਨ ਨੌਜਵਾਨ ਆਪਣੇ ਸਰਟੀਫਿਕੇਟਾਂ ਦੀ ਫੋਟੋ-ਕਾਪੀ ਅਤੇ 2 ਫੋਟੋਆਂ ਨਾਲ ਲੈ ਕੇ ਮਿਤੀ 10, 11, 12, 13 ਅਤੇ 14 ਫਰਵਰੀ, 2020 ਨੂੰ ਸਵੇਰੇ 9.00 ਵਜੇ ਸੀ-ਪਾਈਟ ਕੈਂਪ, ਲੁਧਿਆਣਾ ਵਿਖੇ ਆ ਸਕਦੇ ਹਨ। ਸੀ ਪਾਈਟ ਦੇ ਕੈਂਪ ਕਮਾਂਡੈਂਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਖ਼ਲਾਈ ਦੌਰਾਨ ਨੌਜਵਾਨਾਂ ਨੂੰ ਮੁਫਤ ਖਾਣਾ ਅਤੇ ਰਿਹਾਇਸ਼ ਵੀ ਦਿੱਤੀ ਜਾਵੇਗੀ। ਸਿਖ਼ਲਾਈ ਸਬੰਧੀ ਕਿਸੇ ਤਰਾਂ ਦੀ ਜਾਣਕਾਰੀ ਲੈਣ ਵਾਸਤੇ 8198800853, 9876617258, 9872352216 ਅਤੇ 9914369376 ਨੰਬਰਾਂ 'ਤੇ ਸੰਪਰਕ ਕੀਤਾ ਜਾ ਸਕਦਾ ਹੈ।

ਜਨਾਨਾ ਜੇਲ ਲੁਧਿਆਣਾ ਵਿਖੇ ਅੱਖਾਂ ਦਾ ਜਾਂਚ ਕੈਂਪ ਲਗਾਇਆ

ਲੁਧਿਆਣਾ, ਫ਼ਰਵਰੀ 2020-( ਇਕਬਾਲ ਸਿੰਘ ਰਸੂਲਪੁਰ/ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )-

ਜਿਲ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਜਨਾਨਾ ਜੇਲ, ਲੁਧਿਆਣਾ ਵਿਖੇ ਵਿਸ਼ੇਸ਼ ਅੱਖਾਂ ਦਾ ਜਾਂਚ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਡਾਕਟਰ ਪੁਨੀਤ ਸਿੱਧੂ, ਅੱਖ ਰੋਗਾਂ ਦੀ ਮਾਹਿਰ ਵੱਲੋਂ ਜਨਾਨਾ ਜੇਲ ਦੇ ਬੰਦੀਆਂ ਦੀਆਂ ਅੱਖਾਂ ਦਾ ਚੈੱਕਅਪ ਕੀਤਾ ਗਿਆ। ਇਸ ਮੌਕੇ ਡਾਕਟਰ ਗਿਰੀਸ਼ ਸਚਦੇਵਾ ਪ੍ਰੋਜੈਕਟ ਡਾਇਰੈਕਟਰ, ਡਾਕਟਰ ਐਮ.ਡੀ.ਦਿਲਸ਼ਾਦ ਓਪਰੇਸ਼ਨ ਮੈਨੇਜਰ ਅਤੇ ਉਨਾਂ ਦੀ ਟੀਮ ਵੱਲੋਂ ਵੀ ਬੰਦੀਆਂ ਦੀਆਂ ਅੱਖਾਂ ਦੇ ਚੈੱਕਅਪ ਲਈ ਸਹਿਯੋਗ ਦਿੱਤਾ ਗਿਆ। ਇਸ ਮੌਕੇ ਚੀਫ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਪ੍ਰੀਤੀ ਸੁਖੀਜਾ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਕੈਂਪ ਵਿੱਚ ਲੱਗਭਗ 97 ਬੰਦੀ ਔਰਤਾਂ ਦੀਆਂ ਅੱਖਾਂ ਚੈੱਕ ਕੀਤੀਆਂ ਗਈਆਂ, ਜਿਨਾਂ ਵਿੱਚੋਂ 12 ਮੋਤੀਆਬਿੰਦ ਦੇ ਕੇਸ ਪਾਏ ਗਏ ਅਤੇ 14 ਕੇਸ ਸਿਵਲ ਹਸਪਤਾਲ ਭੇਜੇ ਗਏ। ਇਸ ਦੇ ਨਾਲ ਹੀ 48 ਬੰਦੀ ਔਰਤਾਂ ਨੂੰ ਐਨਕਾਂ ਦਿੱਤੀਆਂ ਗਈਆਂ। ਇਸ ਮੌਕੇ ਲੁਧਿਆਣਾ ਦੀ ਇਸ ਗੈਰ ਸਰਕਾਰੀ ਸੰਸਥਾ ਹੈਲਪਿੰਗ ਹੈਂਡ ਕਲੱਬ ਦੇ ਪ੍ਰਧਾਨ ਰਮਨ ਗੋਇਲ, ਸ਼ਸ਼ੀ ਭੂਸ਼ਣ ਗੋਇਲ ਅਤੇ ਰਾਕੇਸ਼ ਕੁਮਾਰ ਵੱਲੋਂ ਦਵਾਈਆਂ ਸਪਲਾਈ ਕੀਤੀਆਂ ਗਈਆਂ। ਇਸ ਮੌਕੇ ਦਮਨਜੀਤ ਕੌਰ ਵਾਲੀਆ ਸੁਪਰਡੈਂਟ ਜਨਾਨਾ ਜੇਲ, ਲੁਧਿਆਣਾ, ਚੰਚਲ ਸ਼ਰਮਾ ਡਿਪਟੀ ਸੁਪਰਡੈਂਟ, ਜੀਵਨ ਸਿੰਘ, ਬਲਵਿੰਦਰ ਸਿੰਘ, ਰਮਨਦੀਪ ਕੌਰ ਅਤੇ ਹੋਰ ਹਾਜ਼ਰ ਸਨ।

ਰਾਸ਼ਟਰੀ ਲੋਕ ਅਦਾਲਤਾਂ ਦਾ ਆਯੋਜਨ 8 ਫਰਵਰੀ ਨੂੰ

ਲੁਧਿਆਣਾ, ਫ਼ਰਵਰੀ 2020-( ਇਕਬਾਲ ਸਿੰਘ ਰਸੂਲਪੁਰ/ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )-

ਜ਼ਿਲਾ ਲੁਧਿਆਣਾ ਅਤੇ ਇਸ ਦੀਆਂ ਸਬ ਡਵੀਜ਼ਨਾਂ ਵਿਖੇ ਮਿਤੀ 8 ਫਰਵਰੀ, 2020 ਦਿਨ ਸਨਿੱਚਰਵਾਰ ਨੂੰ ਰਾਸ਼ਟਰੀ ਲੋਕ ਅਦਾਲਤਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਨਾਂ ਅਦਾਲਤਾਂ ਦੇ ਆਯੋਜਨ ਨਾਲ ਜਿੱਥੇ ਲੋਕਾਂ ਦੇ ਮਾਮਲਿਆਂ ਦਾ ਨਿਪਟਾਰਾ ਆਮ ਸਹਿਮਤੀ ਅਤੇ ਥੋੜੇ ਸਮੇਂ ਵਿੱਚ ਹੋ ਜਾਵੇਗਾ ਉਥੇ ਨਾਲ ਹੀ ਉਨਾਂ ਦਾ ਸਮਾਂ ਅਤੇ ਪੈਸਾ ਵੀ ਬਚੇਗਾ। ਇਹ ਲੋਕ ਅਦਾਲਤਾਂ ਰਾਸ਼ਟਰੀ ਪੱਧਰ 'ਤੇ ਹਰੇਕ ਅਦਾਲਤ ਵਿੱਚ ਇੱਕੋ ਦਿਨ ਲਗਾਈਆਂ ਜਾ ਰਹੀਆਂ ਹਨ। ਇਹ ਅਦਾਲਤਾਂ ਜ਼ਿਲਾ ਕਚਿਹਰੀ ਲੁਧਿਆਣਾ, ਖੰਨਾ, ਜਗਰਾਂਉ, ਸਮਰਾਲਾ ਅਤੇ ਪਾਇਲ ਵਿਖੇ ਲਗਾਈਆਂ ਜਾ ਰਹੀਆਂ ਹਨ। ਚੀਫ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਪ੍ਰੀਤੀ ਸੁਖੀਜਾ ਨੇ ਦੱਸਿਆ ਲੰਮੇ ਸਮੇਂ ਤੋਂ ਅਦਾਲਤੀ ਚੱਕਰਾਂ ਵਿੱਚ ਪਏ ਲੋਕ ਹੁਣ ਵੱਡੇ ਨੁਕਸਾਨ ਤੋਂ ਬਚਣ ਲਈ ਆਮ ਸਹਿਮਤੀ ਨਾਲ ਮਾਮਲੇ ਨਿਪਟਾਉਣ ਨੂੰ ਤਰਜੀਹ ਦੇਣਾ ਚਾਹੁੰਦੇ ਹਨ। ਉਨਾਂ ਕਿਹਾ ਕਿ ਜ਼ਿਲਾ ਅਤੇ ਸੈਸ਼ਨ ਜੱਜ ਅਤੇ ਵਧੀਕ ਜ਼ਿਲਾ ਤੇ ਸੈਸ਼ਨ ਜੱਜ ਦੀਆਂ ਅਦਾਲਤਾਂ ਵਿੱਚ ਹਰ ਕਿਸਮ ਦੇ ਦੀਵਾਨੀ, ਮੈਟਰੀਮੋਨੀਅਲ, ਕਿਰਾਇਆ ਅਪੀਲਾਂ, ਮੋਟਰ ਐਕਸੀਡੈਂਟ ਕਲੇਮ, ਜ਼ਮੀਨ ਕਬਜ਼ੇ, ਅਪਰਾਧਕ ਅਪੀਲਾਂ (ਸਿਰਫ਼ ਕੰਪਾਊਂਡੇਬਲ ਕੇਸ) ਤੇ ਸਮਝੌਤਾਯੋਗ ਕੇਸ ਆਦਿ ਦੇ ਨਿਪਟਾਰੇ ਆਮ ਸਹਿਮਤੀ ਨਾਲ ਕਰਵਾਏ ਜਾਣਗੇ। ਸਿਵਲ ਕੇਸਾਂ ਵਿੱਚ ਜਿਵੇਂ ਕਿਰਾਏ ਨਾਲ ਸੰਬੰਧਤ ਮਾਮਲੇ, ਬੈਂਕ ਰਿਕਵਰੀ, ਮਾਲ ਵਿਭਾਗ ਨਾਲ ਸੰਬੰਧਤ ਮਾਮਲੇ, ਮਗਨਰੇਗਾ ਮਾਮਲੇ, ਬਿਜਲੀ ਤੇ ਪਾਣੀ ਬਿੱਲ ਦੇ ਮਾਮਲੇ (ਚੋਰੀ ਤੋਂ ਬਿਨਾ), ਨੌਕਰੀ ਪੇਸ਼ੇ ਮਾਮਲੇ ਵਿੱਚ ਤਨਖ਼ਾਹ ਤੇ ਬਕਾਇਆ ਭੱਤਿਆਂ ਦੇ ਮਾਮਲੇ, ਪੈਨਸ਼ਨ ਤੇ ਸੇਵਾਮੁਕਤੀ ਲਾਭ ਮਾਮਲੇ, ਜੰਗਲਾਤ ਐਕਟ ਨਾਲ ਸੰਬੰਧਤ ਮਾਮਲੇ, ਕੁਦਰਤੀ ਆਪਦਾ ਨਾਲ ਸੰਬੰਧਤ ਮੁਆਵਜ਼ਾ ਮਾਮਲੇ, ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੀ ਧਾਰਾ 138 ਤਹਿਤ ਸ਼ਿਕਾਇਤਾਂ ਦੇ ਮਾਮਲੇ ਸਿਵਲ ਜੱਜ/ਜੂਡੀਸ਼ੀਅਲ ਮੈਜਿਸਟ੍ਰੇਟਾਂ ਦੀਆਂ ਅਦਾਲਤਾਂ ਵਿੱਚ ਵਿਚਾਰੇ ਜਾਣਗੇ। ਉਨਾਂ ਕਿਹਾ ਕਿ ਜੇਕਰ ਉਕਤ ਸ਼੍ਰੇਣੀਆਂ ਵਿੱਚ ਕਿਸੇ ਵੀ ਵਿਅਕਤੀ ਦਾ ਕੋਈ ਕੇਸ ਪਹਿਲਾਂ ਚੱਲ ਰਿਹਾ ਹੈ ਤਾਂ ਉਹ ਆਪਣਾ ਕੇਸ ਲੋਕ ਅਦਾਲਤ ਵਿੱਚ ਸੁਣਵਾਈ ਲਈ ਰੱਖਣਾ ਚਾਹੁੰਦਾ ਹੈ ਤਾਂ ਉਹ ਇੱਕ ਦਰਖ਼ਾਸਤ ਸੰਬੰਧਤ ਅਦਾਲਤ ਵਿੱਚ ਜਾਂ ਫਿਰ ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦਫ਼ਤਰ ਵਿਖੇ ਦੇ ਸਕਦਾ ਹੈ। ਲੋਕ ਅਦਾਲਤ ਵਿਚ ਕੇਸ ਦੀ ਸੁਣਵਾਈ ਲਈ ਕੋਈ ਕੋਰਟ ਫੀਸ ਨਹੀਂ ਲੱਗਦੀ ਅਤੇ ਜੇਕਰ ਲੋਕ ਅਦਾਲਤ ਰਾਹੀਂ ਮਾਮਲੇ ਦਾ ਨਿਪਟਾਰਾ ਹੁੰਦਾ ਹੈ ਤਾਂ ਅਦਾ ਕੀਤੀ ਕੋਰਟ ਫੀਸ ਦੀ ਵਾਪਸੀ ਨੂੰ ਵੀ ਯਕੀਨੀ ਬਣਾਇਆ ਜਾਂਦਾ ਹੈ। ਉਨਾਂ ਕਿਹਾ ਕਿ ਜਿਹੜੇ ਮਾਮਲਿਆਂ ਦਾ ਨਿਪਟਾਰਾ ਲੋਕ ਅਦਾਲਤਾਂ ਵਿਚ ਹੋ ਜਾਂਦਾ ਹੈ ਉਨਾਂ ਖਿਲਾਫ ਅੱਗੇ ਅਪੀਲ ਨਹੀਂ ਪਾਈ ਜਾ ਸਕਦੀ ਅਤੇ ਲੋਕ ਅਦਾਲਤਾਂ ਰਾਹੀਂ ਕੇਸਾਂ ਦਾ ਨਿਪਟਾਰਾ ਛੇਤੀ ਅਤੇ ਦੋਸਤਾਨਾ ਤਰੀਕੇ ਨਾਲ ਹੁੰਦਾ ਹੈ।