You are here

ਲੁਧਿਆਣਾ

ਇਤਿਹਾਸ ਸਿਰਜਿਆ ਜਾ ਚੁੱਕਿਆ,ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹਣ ਦੇ ਜਸ਼ਨ

ਪਾਕਿਸਤਾਨ 'ਚ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਉਦਘਾਟਨੀ ਸਮਾਰੋਹ

ਇਮਰਾਨ ਖ਼ਾਨ ਨਾਲ ਪਹੁੰਚੇ ਨਵਜੋਤ ਸਿੰਘ ਸਿੱਧੂ

ਸ੍ਰੀ ਕਰਤਾਰਪੁਰਸਾਹਿਬ, ਨਵੰਬਰ  2019- ( ਇਕਬਾਲ ਸਿੰਘ ਰਸੂਲਪੁਰ/  ਮਨਜਿੰਦਰ ਗਿੱਲ )-

'ਲੀਡਰ ਨਫ਼ਰਤ ਫੈਲਾ ਕੇ ਵੋਟ ਨਹੀਂ ਮੰਗਦਾ',ਇਮਰਾਨ ਖ਼ਾਨ ਨੇ ਇਕੱਠ ਨੂੰ ਸੰਬੋਧਿਤ ਕਰਦਿਆਂ ਕਿਹਾ, "ਮੈਨੂੰ ਅੰਦਾਜ਼ਾ ਹੀ ਨਹੀਂ ਸੀ ਕਿ ਕਰਤਾਰਪੁਰ ਦੀ ਸਿੱਖ ਭਾਈਚਾਰੇ ਵਿਚ ਕਿੰਨੀ ਅਹਿਮੀਅਤ ਹੈ। ਫਿਰ ਮੈਨੂੰ ਸਮਝ ਆਇਆ ਤੇ ਮੈਂ ਆਪਣੀ ਕੌਮ ਨੂੰ ਸਮਝਾਇਆ ਜਿਵੇਂ ਮਦੀਨੇ ਤੋਂ 5 ਕਿਲੋਮੀਟਰ ਦੂਰ ਹੀ ਖੜ੍ਹੇ ਹਾਂ ਪਰ ਉੱਥੇ ਜਾ ਨਾ ਸਕੀਏ।"

ਗੁਰੂ ਨਾਨਾਕ ਦੇ ਸਦਕਾ ਅੱਜ ਭਾਰਤ ਅਤੇ ਪਾਕਿਸਤਾਨ ਦੇ ਆਵਾਮ ਦੇ ਦਿਲ ਅੱਜ ਘੁਲ ਮਿਲ ਗਏ ਜਦੋਂ ਕਰਤਾਰਪੁਰ ਲਾਂਘਾ ਖੁੱਲ੍ਹਿਆ

ਅੱਲਾ ਦਾ ਬੰਦਾ,ਸਾਈ ਮੀਆਂ ਮੀਰ, ਪੀਰ ਬੁੱਧੂ ਸਾਹ, ਗਨੀ ਖਾ, ਨਬੀ ਖਾ ਵਰਗੇ ਗੁਰੂ ਪਿਆਰਿਆ ਦੇ ਵਾਗ ਸਿੱਖ ਇਤਹਾਸ ਚ ਦਰਜ ਹੋ ਗਿਆ ਹੈ ਇਮਰਾਨ ਖਾਨ ਦਾ ਨਾਮ

ਕਰਤਾਰਪੁਰ ਸਾਹਿਬ ਤੋਂ ਸਿੱਧੂ ਦਾ ਸਭ ਪਹਿਲਾਂ ਫੁੱਲ ਭਾਸ਼ਣ, ਮੇਰਾ ਲਾਂਘਾ ਮੁਹੱਬਤ ਹੈ, ਮੇਰਾ ਪੈਂਡਾ ਮੁਹੱਬਤ ਤੇ ਮੇਰੀ ਜੱਫੀ ਵੀ ਮੁਹੱਬਤ ਹੈ

ਕਰਤਾਰਪੁਰ ਸਾਹਿਬ ਲਾਂਘੇ ਦੇ ਜਸ਼ਨਾਂ ਦੌਰਾਨ ੲਿਮਰਾਨ ਖਾਨ ਨੇ ਨਵਜੋਤ ਸਿੰਘ ਸਿੱਧੂ ਨੂੰ ਅਾਪਣੇ ਕੋਲ ਬਿਲਕੁਲ ਖੱਬੇ ਹੱਥ ਜਗ੍ਹਾ 'ਤੇ ਬਿਠਾੲਿਆ

 

 

ਅੱਜ ਦਾ ਦਿਨ ਸਿੱਖ ਇਤਿਹਾਸ ਵਿੱਚ ਸਦਾ ਲਈ ਉੱਕਰਿਆ ਗਿਆ ਹੈ। ਕਈ ਦਹਾਕਿਆਂ ਤੋਂ ਕੀਤੀਆਂ ਜਾ ਰਹੀਆਂ ਅਰਦਾਸਾਂ ਦੇ ਫਲ਼ ਵਜੋਂ, ਸੰਗਤ ਨੂੰ ਕਰਤਾਰਪੁਰ ਲਾਂਘੇ ਦੀ ਦਾਤ ਬਖਸ਼ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਅਪਾਰ ਕਿਰਪਾ ਕੀਤੀ ਹੈ। ਸਿੱਖ ਸੰਗਤ ਦੀ ਖੁਸ਼ੀ ਸ਼ਬਦਾਂ 'ਚ ਬਿਆਨ ਨਹੀਂ ਕੀਤੀ ਜਾ ਸਕਦੀ। ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਦੇ ਹੋਏ, ਲੱਗਿਆ ਜਿਵੇਂ ਮੇਰੇ ਵੱਡ-ਵਡੇਰਿਆਂ ਦਾ ਸਭ ਤੋਂ ਪਿਆਰਾ ਸੁਪਨਾ ਪੂਰਾ ਹੋਣ 'ਤੇ ਉਹ ਵੀ ਮੈਨੂੰ ਅਸ਼ੀਰਵਾਦ ਦੇ ਰਹੇ ਹੋਣ। ਸਿੱਖਾਂ ਦੇ ਹੱਕ 'ਚ ਖੜ੍ਹ ਕੇ ਇਸ ਪਵਿੱਤਰ ਯਾਤਰਾ ਲਈ ਕੀਤੀਆਂ ਅਣਥੱਕ ਕੋਸ਼ਿਸ਼ਾਂ ਲਈ, ਪ੍ਰਧਾਨਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦੀ ਮੈਂ ਬਹੁਤ ਸ਼ੁਕਰਗੁਜ਼ਾਰ ਹਾਂ।

ਜਿਵੇਂ ਲੋਕੀ 9 ਨਵੰਬਰ ਨੂੰ ਬਰਲਿਨ ਦੀ ਦੀਵਾਰ ਦੇ ਡਿੱਗਣ ਲਈ ਯਾਦ ਕਰਦੇ ਸੀ, ਹੁਣ ਸੰਸਾਰ ਇਸ ਨੂੰ ਕਰਤਾਰਪੁਰ ਦੇ ਲਾਂਘੇ ਦੇ ਖੁੱਲ੍ਹਣ ਵਜੋਂ ਵੀ ਯਾਦ ਕਰਿਆ ਕਰੇਗਾ। ਸੰਗਤ ਦੀਆਂ 72 ਸਾਲਾਂ ਦੀਆਂ ਅਰਦਾਸਾਂ ਅੱਜ ਆਖ਼ਿਰਕਾਰ ਰੰਗ ਲਿਆਈਆਂ ਅਤੇ ਕਰਤਾਰਪੁਰ ਲਾਂਘਾ ਖੁੱਲ੍ਹਣ ਦੀ ਖੁਸ਼ੀ, ਹਾਜ਼ਰ ਹੋਈ ਸੰਗਤ 'ਚ ਇੱਕ ਇੱਕ ਚਿਹਰੇ ਤੋਂ ਪੜ੍ਹੀ ਜਾ ਸਕਦੀ ਸੀ। ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਕੋਟਾਨ-ਕੋਟ ਸ਼ੁਕਰਾਨਾ ਕਰਦਾ ਹਾਂ ਕਿ ਉਨ੍ਹਾਂ ਨੇ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਦਰਸ਼ਨ ਕਰਨ ਵਾਲੇ ਪਹਿਲੇ ਜੱਥੇ 'ਚ ਪਰਿਵਾਰ ਸਮੇਤ ਪਹੁੰਚਣ ਦੀ ਦਾਤ ਦਿੱਤੀ। ਦੇਸ਼-ਵਿਦੇਸ਼ ਵਸਦੀ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਵਧਾਈ ਦਿੰਦੇ ਹੋਏ, ਇਸ ਲਾਸਾਨੀ ਤੋਹਫ਼ੇ ਲਈ ਮੈਂ ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਦਾ ਸ਼ੁਕਰਗੁਜ਼ਾਰ ਹਾਂ

ਸ੍ਰੀ ਕਰਤਾਰਪੁਰ ਕੋਰੀਡੋਰ ਖੁਲਣ ਤੇ ਅੱਜ ਸੰਗਤਾਂ ਦਾ ਬਾਬੇ ਨਾਨਕ ਜੀ ਦੇ ਗੁਰਦਵਾਰਾ ਦੇਖਣ ਨੂੰ ਉਮੜਿਆ ਹੜ

 

 

 

72 ਸਾਲਾਂ ਦੀ ਅਰਦਾਸ ਹੋਈ ਪੂਰੀ, PM ਮੋਦੀ ਨੇ ਕਰਤਾਰਪੁਰ ਲਾਂਘਾ ਕੀਤਾ ਸੰਗਤ ਅਰਪਣ

ਬਾਬਾ ਬਕਾਲਾ, ਨਵੰਬਰ 2019-(ਇਕਬਲ ਸਿੰਘ ਰਸੂਲਪੁਰ, ਮਨਜਿੰਦਰ ਗਿੱਲ)-

ਇਤਿਹਾਸ ਸਿਰਜਿਆ ਜਾ ਚੁੱਕਿਆ ਹੈ। ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਨੇ ਡੇਰਾ ਬਾਬਾ ਨਾਨਕ ਵਿਖੇ ਸੰਗਠਿਤ ਚੈੱਕ ਪੋਸਟ ਦਾ ਉਦਘਾਟਨ ਕਰ ਦਿੱਤਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੀ ਅਪਾਰ ਬਖਸ਼ਿਸ਼ ਸਦਕਾ ਕਰੋੜਾਂ ਦੀ ਗਿਣਤੀ ਵਿੱਚ ਗੁਰੂ ਨਾਨਕ ਨਾਮ ਲੇਵਾ ਸੰਗਤ ਦੀਆਂ ਅਰਦਾਸਾਂ ਨੂੰ ਫਲ਼ ਲੱਗਿਆ ਹੈ।1947 ਵਿੱਚ ਪੰਜਾਬ ਅਤੇ ਭਾਰਤ ਵਿਚ ਵਸਦੇ ਸਿੱਖਾਂ ਤੋਂ ਦੂਰ ਹੋਇਆ ਸਿੱਖ ਕੌਮ ਦਾ ਪਵਿੱਤਰ ਧਾਰਮਿਕ ਅਸਥਾਨ ਅੱਜ ਤੋਂ ਪਾਕਿਸਤਾਨ ਸਰਕਾਰ ਅਤੇ ਇੰਡੀਆ ਸਰਕਾਰ ਦੇ ਯੋਗ ਉਪਰਲੇ ਨਾਲ ਦੋਹਨਾ ਮੁਲਕਾਂ ਦੇ ਵਾਸੀਆਂ ਲਈ ਖੋਲ ਦਿੱਤਾ ਗਿਆ ਹੈ। 

ਵਿਧਾਇਕ ਸਰਵਜੀਤ ਕੌਰ ਮਾਣੂੰਕੇ ਨੇ ਮੱੁਖ ਮੰਤਰੀ ਨੂੰ ਦਿੱਤਾ ਮੰਗ ਪੱਤਰ ਜਗਰਾਉ ਸ਼ਹਿਰ ਨੂੰ ਪਵਿੱਤਰ ਧਾਰਮਿਕ ਸ਼ਹਿਰ ਦਾ ਦਰਜਾ ਦਿੱਤਾ ਜਾਵੇ

ਸਿੱਧਵਾਂ ਬੇਟ(ਜਸਮੇਲ ਗਾਲਿਬ)ਜਗਰਾਉ ਸ਼ਾਹਿਰ ਨੂੰ ਪਵਿੱਤਰ ਧਾਰਮਿਕ ਦਰਜਾ ਦਿਵਾਉਣ ਲਈ ਵਿਧਾਇਕ ਬੀਬੀ ਸਰਵਜੀਤ ਕੌਰ ਮਾਣੰੂਕੇ ਨੇ ਮੱੁਖ ਮੰਤਰੀੌ ਕੈਪਟਨ ਅਮਰਿੰਦਰ ਸਿੰਗ ਨੂੰ ਮੰਗ ਪੱਤਰ ਸੌਪਿਆਇਸ ਮੌਕੇ ਪੈ੍ਰਸ ਨੰੁ ਜਾਣਕਾਰੀ ਦਿੰਦਿਆ ਬੀਬੀ ਮਾਣੰੂਕੇ ਨੇ ਦੱਸਿਆ ਕਿ ਜਗਰਾਉ ਪਵਿੱਤਰ ਸ਼ਹਿਰ ਹੈ ਕਿ ਬਾਬਾ ਨੰਦ ਸਿੰਘ ਨਾਨਕਸਰ ਕਲੇਰਾਂ ਵਾਲਿਆਂ ਨੇ ਤਪੱਸਿਆ ਤੇ ਭਗਤੀ ਕੀਤੀ ਜਿੰਨਾਂ ਦੇ ਨਾਮ ਤੇ ਨਾਨਕਸਰ ਠਾਠ ਬਣੀ ਹੋਈ ਹੈ ਜਿੱਥੇ ਬਾਬਾ ਨੰਦ ਸਿੰਘ ਜੀ ਦੀ ਬਰਸੀ ਮਨਾਈ ਜਾਦੀ ਹੈ ਉਥੇ ਦੇਸ਼-ਵਿਦੇਸ਼ ਤੋ ਲੱਖਾਂ ਸੰਗਤਾਂ ਨਤਮਸਤਕ ਹੰੁਦੀਆਂ ਹਨ ਇਸ ਤੋ ਇਲਾਵਾ ਅਹਿਰ 'ਚ ਪੀਰ ਬਾਬਾ ਮੋਹਕਦੀਨ ਅਤੇ ਬਾਬਾ ਲੱਪੇ ਸ਼ਾਹ ਵੀ ਹੋਏ ਗਨ ਜਿੰਨ੍ਹਾਂ ਨੇ ਜਗਰਾਉ ਸ਼ਹਿਰ 'ਚ ਰਹਿ ਕੇ ਭਗਤੀ ਕੀਤੀ ਤੇ ਉਨ੍ਹਾਂ ਦੀ ਯਾਦ ਚ ਫਰਵਰੀ ਮਹੀਨੇ ਵਿੱਚ ਮੇਲਾ ਰੋਸ਼ਨੀ ਦਾ ਲਗਦਾ ਹੈ ਜਿੱਥੇ ਲੱਖਾਂ ਸੰਗਤਾਂ ਹਾਜ਼ਰੀਆਂ ਭਰਦੀਆ ਹਨ॥ਇਸ ਤੋ ਇਲਾਵਾ ਜਿੱਥੈ ਜੈਨ ਸਮਾਜ ਦੇ ਮਹਾਰਾਜਾ ਰੂਪ ਚੰਦ ਜੇਨ ਦੀ ਵੀ ਸਮਾਧ ਬਣੀ ਹੈ ਇਸ ਸਮਾਧ ਤੇ ਬਣੀ ਹੋਈ ਹੈ ਇਸ ਸਮਾਧ ਤੇ ਸਾਰੇ ਭਾਰਤ ਦੇ ਜੈਨ ਧਰਮ ਤੇ ਸਾਰੇ ਭਾਰਤ ਦੇ ਜੈਨ ਧਰਮ ਨਾਲ ਸਬੰਧਤ ਸੰਗਤਾਂ ਸ਼ਰਧਾ ਨਾਲ ਮੱਥਾ ਟੇਕਣ ਆਉਦੀਆਂ ਹਨ ਤੁ ਉਨ੍ਹਾਂ ਦੀ ਯਾਦ 'ਚ ਹਰ ਸਮਾਗਮ ਲਰਵਾਏ ਜਾਦੇ ਹਨ।ੳੱਨ੍ਹਾਂ ਦੱਸਿਆ ਕਿ ਜਗਰਾਉ ਸ਼ਹਿਰ ਵੱਖ-ਵੱਖ ਧਰਮਾਂ ਦੇ ਮਹਾਂਪੁਰਖਾਂ ਨੇ ਤਪੱਸਿਆ ਕੀਤੀ ਜਿਸ ਕਰਕੇ ਇਹ ਸ਼ਹਿਰ ਵਸਿਆ ਬੀਬੀ ਮਾਣੂੰਕੇ ਨੇ ਮੱੁਖ ਮੰਤਰੀ ਕੈਪਟਨ ਅਮਰਿੰਦਰ ਸਿੰਗ ਨੂੰ ਅਪੀਲ ਕੀਤੀ ਕਿ ਸ਼ਹਿਰ ਨੂੰ ਪਵਿੱਤਰ ਧਾਰਮਿਕ ਸ਼ਹਿਰ ਦਾ ਦਰਜਾ ਦਿੱਤਾ ਜਾਵੇ।

ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ 550ਵੇ ਪ੍ਰਕਾਸ਼ ਪੁਰਬ ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇ:ਭਾਈ ਸਰਤਾਜ ਸਿੰਘ ਗਾਲਿਬ

ਸਿੱਧਵਾਂ ਬੇਟ(ਜਸਮੇਲ ਗਾਲਿਬ)ਪਹਿਲੀ ਪਾਤਸ਼ਾਹੀ ਸ਼ਰੀ ਗੁਰੂ ਨਾਨਕ ਦੇਵ ਜੀ ਦੇ 550 ਵੇ ਪਰਕਾਸ਼ ਪੁਰਬ ਨਮੂ ਲੈ ਕੇ ਦੇਸ਼ ਦੇ ਕੋਨੇ ਕੋਨੇ ਵਿੱਚ ਬੈਠੀਆਂ ਨਾਨਲੇਵਾ ਸਿੱਖ ਸੰਗਤਾਂ ਵਲੋ 550 ਪ੍ਰਕਾਸ਼ ਪੁਰਬ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।ਇਨ੍ਹਾ ਸ਼ਬਦਾਂ ਦਾ ਪ੍ਰਗਟਾਵਾ ਪਿੰਡ ਗਾਲਿਬ ਰਣ ਸਿੰਘ ਗੁਰਦੁਆਰਾ ਸਾਹਿਬ ਜੀ ਦੇ ਪ੍ਰਧਾਨ ਭਾਈ ਸਰਤਾਜ ਸਿੰਘ ਨੇ ਕੀਤੇ। ੳਨ੍ਹਾਂ ਕਿਹਾ ਕਿ ਸਾਡੇ ਪਿੰਡ ਗਾਲਿਬ ਰਣ ਸਿੰਘ ਵਿੱਚ 10 ਤਰੀਕ ਦਿਨ ਐਤਵਾਰ ਨੂੰ ਵਿਸ਼ਾਲ ਨਗਰ ਕੀਰਤਨ ਨਗਰ ਦੀ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਤੇ ਪਿਆਰ ਨਾਲ ਮਨਾਇਆ ਜਾ ਰਿਹਾ ਹੈੋੰਜ ਪਿਆਰਿਆ ਦੀ ਅਗਵਾਈ ਵਿੱਚ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਇਆ ਜਾਵੇਗਾ ਤੇ ਨਗਰ ਦੀ ਪ੍ਰਕਮਇਆ ਕੀਤੀ ਜਾਵੁੇਗੀ।ਨਗਰ ਕੀਰਤਨ ਦੀ ਗੁਰਦੁਆਰਾ ਸਾਹਿਬ ਸਮਾਪਤੀ ਹੋਵੇਗੀ ਤੇ ਗੁਰਦੁਆਰਾ ਸਾਹਿਬ ਵਿੱਚ ਢਾਡੀ ਦਰਬਾਰ ਲਗਾਇਆ ਜਾਵੇਗਾ।ਗੁਰਦੁਆਰਾ ਸਾਹਿਬ ਵਿੱਚ ਪਕੌੜਿਆਂ ਤੇ ਚਾਹ ਦੇ ਲੰਗਰ ਲਗਾਏ ਜਾਣਗੇ।

ਡੀ.ਬੀ.ਈ.ਈ. ਵੱਲੋਂ ਵਿਦਿਆਰਥੀਆਂ ਲਈ ਸੈਮੀਨਾਰ ਦਾ ਆਯੋਜਨ ਕੀਤਾ

ਲੁਧਿਆਣਾ, ਨਵੰਬਰ 2019- ( ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )-

ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀ ਪ੍ਰਦੀਪ ਕੁਮਾਰ ਅਗਰਵਾਲ ਅਤੇ ਸੀਈਓ ਸ੍ਰੀਮਤੀ ਨੀਰੂ ਕਤਿਆਲ ਗੁਪਤਾ ਦੀ ਅਗਵਾਈ ਹੇਠ ਐਸ.ਆਰ.ਐਸ, ਸਰਕਾਰੀ ਪੌਲੀਟੈਕਨਿਕ ਕਾਲਜ, (ਲੜਕੀਆਂ) ਲੁਧਿਆਣਾ ਵਿਖੇ ਜ਼ਿਲ੍ਹਾ ਰੋਜ਼ਗਾਰ ਅਤੇ ਉੱਦਮ ਬਿਓਰੋ (ਡੀ.ਬੀ.ਈ.ਈ.) ਵੱਲੋਂ ਸਖਸ਼ੀਅਤ ਤੇ ਵਿਕਾਸ ਦੇ ਮੌਕੇਂ ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ 75 ਵਿਦਿਆਰਥੀਆਂ ਨੇ ਹਿੱਸਾ ਲਿਆ। ਡੀਬੀਈਈ ਦੀ ਸੀਈਓ ਸ੍ਰੀਮਤੀ ਨੀਰੂ ਕਤਿਆਲ ਗੁਪਤਾ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਸਖਸ਼ੀਅਤ ਤੇ ਵਿਕਾਸ ਬਾਰੇ ਜਾਗਰੂਕ ਕੀਤਾ ਗਿਆ।ਡੀ.ਬੀ.ਈ.ਈ. ਦੇ ਡਿਪਟੀ ਸੀਈਓ ਸ੍ਰੀ ਨਵਦੀਪ ਸਿੰਘ ਅਤੇ ਕਰੀਅਰ ਕੌਂਸਲਰ ਡਾ. ਨਿਧੀ ਸਿੰਘੀ ਨੇ ਘਰ-ਘਰ ਰੋਜ਼ਗਾਰ ਮਿਸ਼ਨ ਦੇ ਵੱਖ ਵੱਖ ਪਹਿਲੂਆਂ, ਡੀ.ਬੀ.ਈ.ਈ. ਦੁਆਰਾ ਦਿੱਤੀਆਂ ਜਾ ਰਹੀਆਂ ਸਹੂਲਤਾਂ, ਡੀ.ਬੀ.ਈ.ਈ. ਦੁਆਰਾ ਦਿੱਤੀਆਂ ਜਾ ਰਹੀਆਂ ਨੌਕਰੀਆਂ ਦੇ ਅਵਸਰ, ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਹੁਨਰ ਸਿਖਲਾਈ ਕੋਰਸਾਂ ਆਦਿ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ। ਸੈਮੀਨਾਰ ਦੌਰਾਨ ਡਿਪਟੀ ਸੀਈਓ ਨਵਦੀਪ ਸਿੰਘ ਨੇ ਨੌਜਵਾਨ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਡੀ.ਬੀ.ਈ.ਈ. ਹਰ ਸ਼ੁੱਕਰਵਾਰ ਨੂੰ ਡੀ.ਬੀ.ਈ.ਈ. ਦਫਤਰ ਪ੍ਰਤਾਪ ਚੌਂਕ ਵਿਖੇ ਸਵੇਰੇ 10:30 ਵਜੇ ਤੋਂ ਦੁਪਹਿਰ 1 ਵਜੇ ਤੱਕ ਪਲੇਸਮੈਂਟ ਕੈਂਪ ਦਾ ਆਯੋਜਨ ਕਰਦਾ ਹੈ, ਜਿਸ ਲਈ ਵਿਦਿਅਕ ਯੋਗਤਾ 10ਵੀਂ, 12ਵੀ., ਗ੍ਰੈਜੂਏਸ਼ਨ, ਆਈ.ਟੀ.ਆਈ. ਅਤੇ ਵੱਖ-ਵੱਖ ਡਿਪਲੋਮਾ ਹੈ।

ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਬੱਚਿਆਂ ਨੂੰ ਕਿੱਤਾਮੁਖੀ ਸਿਖਲਾਈ ਦੇਣ ਕਿੱਤਾ ਮੁਖੀ ਕੋਰਸਾਂ ਦੀ ਸ਼ੁਰੂਆਤ

ਲੁਧਿਆਣਾ, ਨਵੰਬਰ 2019- ( ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )-

ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇੇ ਵਿੱਚ ਚਲ ਰਹੇ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਬੱਚਿਆਂ ਨੂੰ ਕਿੱਤਾਮੁਖੀ ਸਿਖਲਾਈ ਦੇਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਤਾਂ ਜੋ ਨੋਜਵਾਨ ਸਿਖਲਾਈ ਮੁਕੰਮਲ ਕਰਨ ਉਪਰੰਤ ਰੋਜਗਾਰ ਅਤੇ ਸਵੈ-ਰੋਜਗਾਰ ਦੇ ਕਾਬਲ ਹੋ ਸਕਣ। ਇਸ ਤਹਿਤ ਮਿਤੀ 6/11/2019 ਅਤੇ 7/11/2019 ਨੂੰ ਦੁੱਗਰੀ ਅਤੇ ਕਿਦਵਈ ਨਗਰ ਵਿਖੇ ਹੁਨਰ ਸਿਖਲਾਈ ਕੇਂਦਰਾ ਤੇ ਕਿੱਤਾਮੁਖੀ ਕੋਰਸ ਸੂਰੁ ਕੀਤੇ ਗਏ।ਇਸ ਦੋਰਾਨ ਵਧੀਕ ਡਿਪਟੀ ਕਮਿਸ਼ਨਰ, ਸ਼੍ਰੀਮਤੀ ਨੀਰੂ ਕਤਿਆਲ ਗੁਪਤਾ, ਹੁਨਰ ਵਿਕਾਸ ਮਿਸ਼ਨ ਦੀ ਜ਼ਿਲ੍ਹਾ ਪੱਧਰੀ ਟੀਮ ਦੇ ਜ਼ਿਲ੍ਹਾ ਪ੍ਰੋਗਰਾਮ ਮੇਨੈਜਰ ਵਿਜੈ ਸਿੰਘ,ਪ੍ਰਿੰਸ ਕੁਮਾਰ ਮੇਨੈਜਰ ਟ੍ਰੇਨਿੰਗ ਅਤੇ ਰੋਹਿਤ ਚੋਧਰੀ ਮੇਨੈਜਰ ਹਾਜਰ ਰਹੇ।

ਨੈਸ਼ਨਲ ਵਾਟਰ ਅਵਾਰਡਜ਼ ਲਈ ਅਰਜ਼ੀਆਂ ਦੀ ਮੰਗ

ਪਾਣੀ ਦੀ ਸੰਭਾਲ ਸੰਬੰਧੀ ਸ਼ਲਾਘਾਯੋਗ ਉਪਰਾਲੇ ਕਰਨ ਵਾਲੇ ਕਰ ਸਕਦੇ ਹਨ ਅਪਲਾਈ
ਲੁਧਿਆਣਾ, ਨਵੰਬਰ 2019- ( ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )-

ਭਾਰਤ ਸਰਕਾਰ ਨੇ ਪਾਣੀ ਸੰਭਾਲ ਸੰਬੰਧੀ ਸ਼ਲਾਘਾਯੋਗ ਉਪਰਾਲੇ ਕਰਨ ਵਾਲੀਆਂ ਸੰਸਥਾਵਾਂ, ਅਦਾਰਿਆਂ ਅਤੇ ਹੋਰ ਵਰਗਾਂ ਨੂੰ ਰਾਸ਼ਟਰੀ ਪੁਰਸਕਾਰਾਂ ਨਾਲ ਸਨਮਾਨਿਤ ਕਰਨ ਦਾ ਫੈਸਲਾ ਕੀਤਾ ਹੈ, ਜਿਸ ਸੰਬੰਧੀ ਯੋਗ ਵਿਅਕਤੀਆਂ ਆਦਿ ਤੋਂ ਅਰਜੀਆਂ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਜਲ ਸ਼ਕਤੀ ਵਿਭਾਗ, ਡਿਪਾਰਟਮੈਂਟ ਆਫ ਵਾਟਰ ਰੀਸੋਰਸਿਜ਼, ਭਾਰਤ ਸਰਕਾਰ ਵੱਲੋਂ ਪ੍ਰਾਪਤ ਪੱਤਰ ਦਾ ਹਵਾਲਾ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵ) ਸ੍ਰੀਮਤੀ ਅਮ੍ਰਿਤ ਸਿੰਘ ਨੇ ਦੱਸਿਆ ਕਿ 'ਨੈਸ਼ਨਲ ਵਾਟਰ ਅਵਾਰਡਜ਼' ਲਈ 'ਬੈੱਸਟ ਸਟੇਟ', 'ਬੈੱਸਟ ਡਿਸਟ੍ਰਿਕਟ', 'ਬੈੱਸਟ ਵਿਲੇਜ਼ ਪੰਚਾਇਤ', 'ਬੈੱਸਟ ਮਿਊਂਸੀਪਲ ਕਾਰਪੋਰੇਸ਼ਨ ਜਾਂ ਹੋਰ ਕਾਰਪੋਰੇਸ਼ਨ ਬਾਡੀਜ਼', 'ਬੈੱਸਟ ਸਕੂਲਜ਼', 'ਬੈੱਸਟ ਟੀ. ਵੀ. ਸ਼ੋਅ' ਅਤੇ 'ਬੈੱਸਟ ਨਿਊਜ਼ਪੇਪਰ' ਕੈਟੇਗਰੀਆਂ ਲਈ ਅਪਲਾਈ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਲੈਣ ਲਈ ਵੈੱਬਸਾਈਟਾਂ www.cgwb.gov.in ਅਤੇ www.mowr.gov.in 'ਤੇ ਲਾਗਇੰਨ ਕੀਤਾ ਜਾ ਸਕਦਾ ਹੈ। ਯੋਗ ਵਿਅਕਤੀ ਜਾਂ ਸੰਸਥਾਵਾਂ ਇਸ ਸਬੰਧੀ ਅਰਜ਼ੀਆਂ 30 ਨਵੰਬਰ ਤੋਂ ਪਹਿਲਾਂ-ਪਹਿਲਾਂ ਦਫ਼ਤਰ ਵਧੀਕ ਡਿਪਟੀ ਕਮਿਸ਼ਨਰ (ਵ) ਵਿਖੇ ਭੇਜ ਸਕਦੇ ਹਨ।

550 ਵੇ ਪ੍ਰਕਾਸ਼ ਪੁਰਬ ਮੌਕੇ ਸੂਬਾ ਸਰਕਾਰ ਵੱਲੋਂ ਸੋਢੀਵਾਲ ਨੂੰ 1 ਕਰੋੜ ਦੀ ਗਰਾਂਟ ਦੇਣ ਤੇ ਦਾਖਾ ਸਾਹਿਬ ਦਾ ਧੰਨਵਾਦ । ਚੇਅਰਪਰਸਨ ਬਲਵਿੰਦਰ ਕੌਰ ਵਾਈਫ ਬੁੜਾ ਸਿੰਘ ਹਠੂਰ ।

ਹਠੂਰ (ਗੁਰਸੇਵਕ ਸੋਹੀ ) ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਵੱਲੋਂ ਸੋਢੀਵਾਲ ਨੂੰ 1 ਕਰੋੜ ਦੀ ਗਰਾਟ ਦੇਣ ਤੇ ਚੇਅਰਪਰਸਨ ਬਲਵਿੰਦਰ ਕੌਰ ਵਾਈਫ ਬੁੜਾ ਸਿੰਘ ਹਠੂਰ ਵੱਲੋਂ ਧੰਨਵਾਦ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਨੇ ਆਪਣੀ ਪਕੜ ਮਜਬੂਤ ਕਰ ਲਈ ਹੈ । ਥੋੜੇ ਸਮੇਂ ਵਿੱਚ ਪਾਰਟੀ ਨੂੰ ਹੋਰ ਮਜਬੂਤ ਕਰ ਦਿੱਤਾ ਹੈ । ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸਾ਼ ਨਿਰਦੇਸਾਂ ਤੇ ਯੋਗ ਅਗਵਾਈ ਵਿੱਚ ਕਿਸਾਨਾਂ ਦੀਆਂ ਫਸਲਾਂ ਮੰਡੀ ਵਿਚੋਂ ਚੁੱਕਣ ਲਈ ਪੂਰੇ ਪ੍ਰਬੰਧ ਕੀਤੇ ਗਏ। ਸਮੇਂ ਸਿਰ ਬੋਲੀ ਹੋ ਕੇ ਲਿਫਟਿਗ ਕਰਵਾਈ ਜਾ ਰਹੀ ਹੈ । ਬੁੜਾ ਸਿੰਘ ਹਠੂਰ ਨੇ ਕਿਹਾ ਕਿ ਪੰਜਾਬ ਅੰਦਰ ਇਕੋ ਇੱਕ ਕੈਪਟਨ ਸਰਕਾਰ ਹੀ ਹੈ ਜੋ ਕਿ ਕਿਸਾਨਾਂ ਅਤੇ ਗਰੀਬ ਮਜਦੂਰਾਂ ਪ੍ਰਤੀ ਸੋਚ ਦੀ ਹੈ ।

ਪਿੰਡ ਗਾਲਿਬ ਰਣ ਸਿੰਘ ਵਿਖੇ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ 10 ਨਵੰਬਰ

ਸਿੱਧਵਾਂ ਬੇਟ(ਜਸਮੇਲ ਗਾਲਿਬ)ਪਿੰਡ ਗਾਲਿਬ ਰਣ ਸਿੰਘ ਵਿਖੇ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇ ਸਾਲਾ ਪ੍ਰਕਾਸ਼ ਦਿਹਾੜਾ ਗੁਰਦੁਆਰਾ ਪ੍ਰਬੰਧਕ ਕਮੇਟੀ,ਪੰਚਾਇਤ,ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ।ਪ੍ਰਧਾਨ ਸਰਤਾਜ ਸਿੰਘ ਨੇ ਜਾਣਕਾਰੀ ਦਿੰਦਆਂ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ 10 ਨਵੰਬਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ।ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇ ਗੁਰਪੁਰਬ ਨੂੰ ਸਮਰਪਿਤ ਨਗਰ ਕੀਰਤਨ ਮਿਤੀ 10 ਨਵੰਬਰ ਦਿਨ ਐਤਵਾਰ ਨੂੰ ਗੁਰਦੁਆਰਾ ਸਾਹਿਬ ਤੋ ਰਵਾਨਾ ਹੋਵੇਗਾ।ਢਾਡੀ ਜੱਥਾ ਮਹਿੰਦਰ ਸਿੰਘ ਸਿਬੀਆ ਵਲੋ ਗੁਰੂ ਇਤਹਾਸ ਸੁਣਕੇ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ।12 ਨਵੰਬਰ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਭੋਗ ਪਏ ਜਾਣਗੇ।ਗੁਰੂ ਲੰਗਰ ਅਤੱੁਟ ਵਰਤੇਗਾ।ਇਸ ਸਮੇ ਸਰਪੰਚ ਜਗਦੀਸ਼ ਸ਼ਰਮਾ, ਨਿਰਮਲ ਸਿੰਘ,ਜਗਸੀਰ ਸਿੰਘ,ਹਰਮਿੰਦਰ ਸਿੰਘ,ਰਣਜੀਤ ਸਿੰਘ,ਜਸਵਿੰਦਰ ਸਿੰਘ (ਸਾਰੇ ਮੈਂਬਰ) ਪ੍ਰਧਾਨ ਜਸਵਿੰਦਰ ਸਿੰਘ ਬੱਗਾ,ਖਜ਼ਾਨਚੀ ਕੁਲਵਿੰਦਰ ਸਿੰਘ.ਬਲਵਿੰਦਰ ਸਿੰਘ,ਸੁਰਦਿੰਰਪਾਲ ਸਿੰਘ ਫੋਜੀ,ਭਰਭੂਰ ਸਿੰਘ ਫੌਜੀ, ਜਸਵਿੰਦਰ ਸਿੰਘ,ਐਜਬ ਸਿੰਘ ਆਦਿ ਹਾਜ਼ਰ ਸਨ

550 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸੰਗਤਾਂ ਵਿੱਚ ਭਾਰੀ ਉਤਸ਼ਾਹ ਹੈ:ਭਾਈ ਪਿਰਤਪਾਲ ਸਿੰਘ ਪਾਰਸ

ਸਿੱਧਵਾਂ ਬੇਟ(ਜਸਮੇਲ ਗਾਲਿਬ)ਸਮੱੁਚੀ ਮਾਨਵਤਾ ਦੇ ਰਹਿਬਰ ਅਤੇ ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਦਾ 550 ਸਾਲਾ ਪ੍ਰਕਾਸ਼ ਪੁਰਬ ਜਿੱਥੇ ਸਮੂਹ ਗੁਰਸੰਗਤਾਂ ਰਲ ਮਿਲ ਕੇ ਵੱਡੀ ਪੱਧਰ ਤੇ ਮਨਾਉਣ ਲਈ ਤਿਆਰੀਆਂ ਵਿੱਚ ਹਨ।ਉੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਣ ਲਈ ਦੋਹਾਂ ਦੇਸ਼ਾਂ ਦੇ ਸੁਰ ਵੀ ਇੱਕ ਹੋਏ ਹਨ।ਤੇ ਗੁਰੂ ਸਾਹਿਬ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਬਿਲਕੁਲ ਹਰ ਪਾਸੇ ਤਿਆਰੀ ਹੈ।ਤੇ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਵਿੱਚ ਖੁਸ਼ੀ ਦੀ ਲਹਿਰ ਹੈ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਇੰਨਰਨੈਸਨਲ ਢਾਡੀ ਜੱਥੇ ਦੇ ਪ੍ਰਧਾਨ ਭਾਈ ਪਿਰਤਪਾਲ ਸਿੰਘ ਪਾਰਸ ਨੇ ਗੱਲਬਾਤ ਕਰਦਿਆਂ ਕੀਤਾ ਉਹਨਾਂ ਕਿਹਾ ਕਿ 550 ਸਾਲਾ ਪ੍ਰਕਾਸ਼ ਪੁਰਬ ਦੇ ਨਾਲ-ਨਾਲ ਸਮੂਹ ਗੁਰਸੰਗਤਾਂ ਗੁਰੂ ਸਾਹਿਬ ਦੀ ਪਵਿੱਤਰ ਬਾਣੀ ਪੜਨ ਅਤੇ ਗੁਰੂ ਜੀ ਦਰਸਾਏ ਮਾਰਗ ਅਤੇ ਪਾਏ ਪੂਰਨਿਆਂ ਤੇ ਚੱਲਣ ,ਤਾ ਹੀ ਸਾਡਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣਾ ਸਫਲ ਹੋ ਸਕਦਾ ਹੈ।ਉਹਨਾਂ ਅੱਗੇ ਕਿਹਾ ਕਿ ਗੁਰਸੰਗਤਾਂ ਪਖੰਡੀ ਬਾਬਿਆਂ ਤੋਂ ਸੁਚੇਤ ਰਹਿਣ ਜੋ ਗੁਰਸੰਗਤਾਂ ਨੂੰ ਆਪਣੇ ਮਕੱੜ ਜਾਲ ਵਿੱਚ ਫਸਾ ਕੇ ਉਨ੍ਹਾਂ ਦੀ ਅੰਨ੍ਹੀ ਲੁੱਟ ਕਰਦੇ ਹਨ।ਤੇ ਗੁੰਮਰਾਹ ਕਰਦੇ ਹਨ।ਗੁਰਸੰਗਤਾਂ ਜੱਗੇ ਯੁੱਗ ਅਟੱਲ ਚਵਰ ਛਤਰ ਤਖਤ ਦੇ ਮਾਲਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਦੇ ਲੜ ਲੱਗ ਕੇ ਆਪਣਾ ਬੇੜਾ ਭਵਸਾਗਰ ਵਿੱਚੋਂ ਪਾਰ ਕਰਨ ਤੇ ਵਹਿਮਾ ਭਰਮਾ ਤੋਂ ਦੂਰੀਆਂ ਬਣਾਉਣ ਅੰਤ ਵਿੱਚ ਉਨ੍ਹਾਂ ਕਿਹਾ ਕਿ ਗਰਬਾਣੀ ਹੀ ਸਭ ਰੋਗਾਂ ਦੀ ਦਾਰੂ ਹੈ।ਜਿਸ ਦੇ ਪੜਨ ਨਾਲ ਸਭ ਦੁੱਖ ਪਾਪਾ ਕਲੇਸ਼ਾ ਦਾ ਨਾਸ਼ ਹੁੰਦਾ ਹੈ