You are here

ਲੁਧਿਆਣਾ

ਡੇਅਰੀ ਉੱਦਮ ਸਿਖ਼ਲਾਈ ਲਈ ਸਿਖਿਆਰਥੀਆਂ ਦੀ ਚੋਣ 8 ਨਵੰਬਰ ਨੂੰ-ਡਿਪਟੀ ਡਾਇਰੈਕਟਰ

 

ਡੇਅਰੀ ਫਾਰਮਿੰਗ ਸ਼ੁਰੂ ਕਰਨ ਤੋਂ ਪਹਿਲਾਂ ਧਿਆਨਯੋਗ ਗੱਲਾਂ ਬਾਰੇ ਦਿੱਤੀ ਜਾਵੇਗੀ ਸਿਖ਼ਲਾਈ

ਲੁਧਿਆਣਾ, ਅਕਤੂਬਰ 2019- (ਮਨਜਿੰਦਰ ਗਿੱਲ)- ਡੇਅਰੀ ਸਿਖ਼ਲਾਈ ਅਤੇ ਵਿਸਥਾਰ ਕੇਂਦਰ, ਬੀਜਾ (ਲੁਧਿਆਣਾ) ਵਿਖੇ ਡੇਅਰੀ ਸਿਖ਼ਲਾਈ ਕੋਰਸ ਚਲਾਏ ਜਾ ਰਹੇ ਹਨ। ਇਹਨਾਂ ਸਿਖ਼ਲਾਈ ਕੋਰਸਾਂ ਦੌਰਾਨ ਡੇਅਰੀ ਕਿੱਤੇ ਨਾਲ ਸੰਬੰਧਤ ਕਿਸਾਨਾਂ ਨੂੰ ਇਸ ਕਿੱਤੇ ਵਿੱਚ ਸਫ਼ਲ ਹੋਣ ਲਈ ਵੱਖ-ਵੱਖ ਵਿਸ਼ਾ ਮਾਹਿਰਾਂ ਵੱਲੋਂ ਸਿਖ਼ਲਾਈ ਦਿੱਤੀ ਜਾਂਦੀ ਹੈ। ਦਿਲਬਾਗ ਸਿੰਘ ਹਾਂਸ, ਡਿਪਟੀ ਡਾਇਰੈਕਟਰ ਡੇਅਰੀ ਲੁਧਿਆਣਾ-ਕਮ-ਇੰਚਾਰਜ ਡੇਅਰੀ ਸਿਖ਼ਲਾਈ ਕੇਂਦਰ, ਬੀਜਾ ਨੇ ਦੱਸਿਆ ਕਿ ਅਗਲੇ ਡੇਅਰੀ ਉੱਦਮ ਸਿਖ਼ਲਾਈ ਕੋਰਸ ਲਈ ਉਮੀਦਵਾਰਾਂ ਦੀ ਚੋਣ ਮਿਤੀ 8 ਨਵੰਬਰ, 2019 ਨੂੰ ਸਵੇਰੇ 10.00 ਵਜੇ ਡੇਅਰੀ ਸਿਖ਼ਲਾਈ ਅਤੇ ਵਿਸਥਾਰ ਕੇਂਦਰ, ਬੀਜਾ ਵਿਖੇ ਕੀਤੀ ਜਾਣੀ ਹੈ। ਸਿਖ਼ਲਾਈ ਲੈਣ ਦੇ ਚਾਹਵਾਨ ਨੌਜਵਾਨ ਵਧੇਰੇ ਜਾਣਕਾਰੀ ਲਈ ਆਪਣੇ ਜ਼ਿਲੇ ਦੇ ਡਿਪਟੀ ਡਾਇਰੈਕਟਰ ਡੇਅਰੀ ਜਾਂ ਡੇਅਰੀ ਵਿਕਾਸ ਵਿਭਾਗ ਦੇ ਲੁਧਿਆਣਾ ਦਫ਼ਤਰ ਦੇ ਹੈਲਪਲਾਈਨ ਨੰ: 0161-2400223 ਵਿਖੇ ਸੰਪਰਕ ਕਰ ਸਕਦੇ ਹਨ। ਉਨਾਂ ਦੱਸਿਆ ਕਿ ਇਨਾਂ ਕੋਰਸਾਂ ਦੌਰਾਨ ਡੇਅਰੀ ਫਾਰਮਿੰਗ ਸ਼ੁਰੂ ਕਰਨ ਤੋਂ ਪਹਿਲਾਂ ਧਿਆਨਯੋਗ ਗੱਲਾਂ, ਦੁਧਾਰੂ ਪਸ਼ੂਆਂ ਦੀਆਂ ਨਸਲਾਂ, ਨਸਲ ਸੁਧਾਰ ਲਈ ਨਸਲਕਸੀ, ਬਨਾਵਟੀ ਗਰਭਦਾਨ, ਸਾਰਾ ਸਾਲ ਹਰਾ ਚਾਰਾ ਪੈਦਾ ਕਰਨ ਦੀ ਵਿਉਂਤਬੰਦੀ, ਪਸ਼ੂਆਂ ਦੀਆਂ ਆਮ ਬੀਮਾਰੀਆਂ ਬਾਰੇ, ਦੁੱਧ ਦੀ ਫੈਟ/ਐਸ.ਐਨ.ਐਫ ਬਾਰੇ, ਦੁੱਧ ਤੋਂ ਦੁੱਧ ਪਦਾਰਥ ਤਿਆਰ ਕਰਨ ਬਾਰੇ, ਗੰਢੋਇਆਂ ਦੀ ਖਾਦ ਤਿਆਰ ਕਰਨ ਬਾਰੇ, ਸੰਤੁਲਿਤ ਪਸ਼ੂ ਖੁਰਾਕ ਤਿਆਰ ਕਰਨ ਅਤੇ ਵਰਤੋਂ, ਸਾਫ ਦੁੱਧ ਪੈਦਾ ਕਰਨ, ਡੇਅਰੀ ਫਾਰਮਿੰਗ ਦੀ ਆਰਥਿਕਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਂਦੀ ਹੈ। ਡੇਅਰੀ ਉੱਦਮ ਸਿਖ਼ਲਾਈ ਵਿੱਚ ਸਿਖਿਆਰਥੀਆਂ ਨੂੰ ਪਸ਼ੂਧੰਨ ਪ੍ਰਬੰਧਨ ਅਤੇ ਦੁੱਧ ਤੋਂ ਦੁੱਧ ਪਦਾਰਥ ਤਿਆਰ ਕਰਨ ਬਾਰੇ ਪ੍ਰੈਕਟੀਕਲ ਵੀ ਕਰਵਾਏ ਜਾਂਦੇ ਹਨ। ਵਿਭਾਗੀ ਮਾਹਿਰਾਂ ਤੋਂ ਇਲਾਵਾ ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਮਾਹਿਰਾਂ ਵੱਲੋਂ ਵੀ ਜਾਣਕਾਰੀ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਡੇਅਰੀ ਕਿੱਤੇ ਨਾਲ ਸਬੰਧਤ ਫਿਲਮਾਂ ਵੀ ਦਿਖਾਈਆਂ ਜਾਂਦੀਆਂ ਹਨ ਅਤੇ ਸਿੱਖਿਆਰਥੀਆਂ ਨੂੰ ਅਗਾਂਹਵਧੂ ਡੇਅਰੀ ਫਾਰਮਾਂ ਦੇ ਦੌਰੇ ਵੀ ਕਰਵਾਏ ਜਾਂਦੇ ਹਨ। ਸਫਲਤਾਪੂਰਵਕ ਸਿਖ਼ਲਾਈ ਪ੍ਰਾਪਤ ਕਰਤਾ ਨੂੰ ਡੇਅਰੀ ਧੰਦਾ ਸ਼ੁਰੂ ਕਰਕੇ ਸਵੈ-ਰੋਜ਼ਗਾਰ ਸਥਾਪਤ ਕਰਨ ਲਈ ਡੇਅਰੀ ਕਰਜ਼ਾ ਮੁਹੱਈਆ ਕਰਵਾਇਆ ਜਾਂਦਾ ਹੈ। ਉਨਾਂ ਕਿਹਾ ਕਿ ਨੌਜਵਾਨਾਂ ਨੂੰ ਡੇਅਰੀ ਸਿਖ਼ਲਾਈ ਪ੍ਰਾਪਤ ਕਰਕੇ ਵਿਭਾਗ ਦੀਆਂ ਸਕੀਮਾਂ ਦਾ ਪੂਰਨ ਲਾਹਾ ਲੈ ਕੇ ਆਪਣੇ ਡੇਅਰੀ ਦੇ ਧੰਦੇ ਨੂੰ ਵਪਾਰਕ ਲੀਹਾਂ 'ਤੇ ਲਿਜਾਣਾ ਚਾਹੀਦਾ ਹੈ। ਨੌਜਵਾਨ ਆਪਣੇ ਡੇਅਰੀ ਫਾਰਮ ਦੀ ਵਧੀਆ ਦੇਖਭਾਲ ਅਤੇ ਮਨਸੂਈ ਗਰਭਦਾਨ ਰਾਹੀਂ ਨਸਲ ਸੁਧਾਰ ਕਰਨ ਅਤੇ ਆਪਣੀ ਆਰਥਿਕਤਾ ਨੂੰ ਮਜ਼ਬੂਤ ਕਰਨ। ਅੱਜ ਦੇ ਸਮੇਂ ਵਿਚ ਖੇਤੀ ਜਿਣਸਾਂ ਦੀਆਂ ਕੀਮਤਾਂ ਵਿਚ ਖੜੋਤ, ਜ਼ਮੀਨ ਦੀ ਵੰਡ ਅਤੇ ਖੇਤੀ ਲਾਗਤਾਂ ਦੇ ਵਧ ਜਾਣ ਕਾਰਨ ਕਿਸਾਨਾਂ ਦੀ ਮਾਲੀ ਹਾਲਤ ਕਮਜ਼ੋਰ ਹੋ ਰਹੀ ਹੈ। ਇਸ ਤੋਂ ਬਚਣ ਲਈ ਨੌਜਵਾਨਾਂ ਨੂੰ ਡੇਅਰੀ ਦੇ ਧੰਦੇ ਸਬੰਧੀ ਤਕਨੀਕੀ ਜਾਣਕਾਰੀ ਹਾਸਿਲ ਕਰਕੇ ਅਤੇ ਵਪਾਰਕ ਲੀਹਾਂ 'ਤੇ ਚਲਾ ਕੇ ਵੱਧ ਤੋਂ ਵੱਧ ਮੁਨਾਫਾ ਕਮਾਉਣਾ ਚਾਹੀਦਾ ਹੈ ਅਤੇ ਵਿਭਾਗ ਦੀਆਂ ਸਕੀਮਾਂ ਦਾ ਵੀ ਲਾਭ ਲੈਣਾ ਚਾਹੀਦਾ ਹੈ।

ਪਿੰਡ ਦੇਹੜਕਾ ਗੁਰਦੁਆਰਾ ਗੁਰੂ ਨਾਨਕ ਨਿਵਾਸ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਸਮਾਗਮ

ਜਗਰਾਉਂ, ਨਵੰਬਰ 2019-(ਇਕਬਾਲ ਸਿੰਘ ਸਿੱਧੂ)-

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ ਪਿੰਡ ਦੇਹੜਕਾ ਵਿਖੇ ਬਹੁਤ ਹੀ ਧੂਮਧਾਮ ਨਾਲ ਗੁਰਮਿਤ ਸਮਾਗਮ ਕੀਤੇ ਜਾ ਰਹੇ ਹਨ।ਚੇਅਰਮੈਨ ਸ: ਜਗਤਾਰ ਸਿੰਘ ਲਾਡੀ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਗੁਰਦਵਾਰਾ ਗੁਰੂ ਨਾਨਕ ਨਿਵਾਸ ਤੋਂ 9 ਨਵੰਬਰ ਦਿਨ ਸ਼ਨੀਵਾਰ  ਨੂੰ ਨਗਰ ਕੀਰਤਨ  ਜੋ ਪੜਾ ਦਰ ਹੁੰਦਾ ਹੋਇਆ ਨਗਰ ਪਰਕਰਮਾ ਕਰੇ ਕੇ ਗੁਰੂ ਨਾਨਕ ਨਿਵਾਸ ਪੜਾਅ ਵਿਖੇ ਪਹੁੰਚੇਗਾ।ਜਿਸ ਵਿਚ ਸਾਬਕਾ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਗੁਰਬਚਨ ਸਿੰਘ ਜੀ,ਮੌਜੂਦਾ ਮੁੱਖੀ ਸੰਤ ਬਾਬਾ ਘਾਲਾ ਸਿੰਘ ਜੀ ਨਾਨਕਸਰ ਕਲੇਰਾਂ ,ਸ਼੍ਰੋਮਣੀ ਸੇਵਾ ਰਤਨ-ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਆਕਲੀ 96 ਕਰੋੜੀ,ਮਹੰਤ ਚਮਕੌਰ ਸਿੰਘ ਸੇਵਾ ਪੰਥੀ ਪਟਿਆਲੇ ਵਾਲੇ,ਮੌਜੂਦਾ ਮੁੱਖੀ ਸੰਤ ਬਾਬਾ ਲੱਖਾਂ ਸਿੰਘ ਜੀ ਨਾਨਕਸਰ ਕਲੇਰਾਂ,ਭਾਈ ਬੱਗਾ  ਸਿੰਘ ਜੀ ਨਾਨਕਸਰ ਕਲੇਰਾਂ,ਰਾਗੀ ਹਰਜਿੰਦਰ ਸਿੰਘ ਰਸੂਲਪੁਰ ,ਰਾਗੀ ਮਨਵੀਰ ਸਿੰਘ,ਬਾਬਾ ਮੋਹਨ ਸਿੰਘ ਜੀ ਜੰਡ ਸਾਹਿਬ,ਬਾਬਾ ਬਲਦੇਵ ਸਿੰਘ ਜਲਾਲ,ਇੰਟਰਨੈਸ਼ਨਲ ਕਰਤਾਰ ਸਿੰਘ ਗਤਕਾ ਅਖਾੜਾ ਭਿੰਡਰਕਲਾਂ,ਗੋਲਡ ਮੈਡਲਿਸਟ ਗਿਆਨੀ ਭਗਵੰਤ ਭਗਵਾਨ ਸਿੰਘ ਸੂਰਵਿੰਡ ,ਗੋਲਡ ਮੈਡਲਿਸਟ ਬੀਬੀ ਰਣਵੀਰ ਕੌਰ ਖਾਲਸਾ,ਗੋਲਡ ਮੈਡਲਿਸਟ ਗਿਆਨੀ ਗੁਰਇੰਦਰ ਪਾਲ ਸਿੰਘ ਬੈਂਕਾ ਆਦਿ ਵਲੋਂ ਹਾਜਰੀਆਂ ਭਰਿਆ ਜਾਣਗੀਆਂ।10 ਨਵੰਬਰ ਨੂੰ ਸ਼੍ਰੀ ਅਖੰਡ ਪਾਠ ਪ੍ਰਾਰੰਭ ਹੋਣਗੇ ਅਤੇ 12 ਤਰੀਕ ਨੂੰ ਭੋਗ ਪੈਣਗੇ ਭੋਗ ਉਪਰੰਤ ਕੀਰਤਨ ਦਰਬਾਰ ਹੋਵੇਗਾ।ਗੁਰੂ ਨਾਨਕ ਸਮਾਜ ਸੇਵਾ ਸੰਸਥਾ,ਸਮੂਹ ਸੰਗਤਾਂ ਅਤੇ ਗਰਾਮ ਪੰਚਾਇਤ ਵੱਲੋਂ ਸਮੂਹ ਇਲਾਕਾ ਨਿਵਾਸੀਆਂ ਨੂੰ ਬੇਨਤੀ ਕੀਤੀ ਜਾਂਦੀ ਹੈ ਕੇ ਇਸ ਮੌਕੇ ਵੱਧ ਤੋ ਵੱਧ ਪਹੁੰਚੋ ਕੇ ਵਡਭਾਗੇ ਬਣਾਓ ਅਤੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰੋ ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਾ ਪਿੰਡ ਗਾਲਿਬ ਕਲਾਂ ਪੁਹੰਚਣ ਤੇ ਸਗੰਤਾਂ ਵਲੋ ਥਾਂ-ਥਾਂ ਸਵਾਗਤ ਕੀਤਾ ਗਿਆ

ਸਿੱਧਵਾਂ ਬੇਟ(ਜਸਮੇਲ ਗਾਲਿਬ)ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੋਪਾਲਸਰ ਤੋ ਮਹਾਨ ਨਗਰ ਕੀਰਤਨ ਸੁਰੂ ਹੋਇਆ। ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋ ਆਰੰਭ ਹੋ ਕੇ ਜਗਰਾਉ,ਨਾਨਕਸਰ,ਅਮਰਗ੍ਹੜ ਕਲੇਰਾਂ,ਗਾਲਿਬ ਕਲਾਂ ਕੋਕਰੀ,ਕੋਟ ਈਸੇ ਖਾਂ,ਅਤੇ ਗੁਰਦੁਆਰਾ ਡੇਰਾ ਸਾਹਿਬ ਲੁਹਾਰ ਜਿਲ੍ਹਾਂ ਤਰਨਤਾਰਨ ਵਿਖੇ ਸਮਾਪਤ ਹੋਵੇਗਾ।ਪਿੰਡ ਗਾਲਿਬ ਕਲਾਂ ਦੀਆਂ ਸਗੰਤਾਂ ਵਲੋ ਭਰਵਾਂ ਸਵਾਗਤ ਕੀਤਾ ਗਿਆ।ਇਸ ਸਮੇ ਸਾਬਕਾ ਸਰਪੰਚ ਬਲਦੇਵ ਸਿੰਘ ਗਾਲਿਬ ਕਲਾਂ ਨੇ ਕਿਹਾ ਕਿ ਸਾਡੇ ਵੱਡੇ ਭਾਗ ਹਨ ਕਿ ਸਾਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵੇ ਸਾਲ ਪ੍ਰਕਾਸ਼ ਪੁਰਬ ਮਨਾਉਣ ਦਾ ਸੁਭਾਗ ਪ੍ਰਾਪਤ ਹੋਇਆ ਹੈ ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਵੱਲੋ ਦਿੱਤੇ ਉਪਦੇਸ਼ ਕਿਰਤ ਕਰੋ,ਨਾਮ ਜਾਪੋ,ਵੰਡ ਛਕੋ ਨੂੰ ਆਪਣੇ ਜੀਵਨ 'ਚ ਅਪਣਾਉਣਾ ਚਾਹੀਦਾ ਹੈ।ਇਸ ਸਮੇ ਗੁਰਦੁਆਰਾ ਸਾਹਿਬ ਦੇ ਮੁੁੱਖ ਸੇਵਦਾਰ ਬਾਬਾ ਕਮਲਜੀਤ ਸਿੰਘ ਅਤੇ ਬਾਬਾ ਅਮਰਜੀਤ ਸਿੰਘ,ਪ੍ਰਿਤਪਾਲ ਸਿੰਘ ਗਾਲਿਬ,ਬਲਵਿੰਦਰ ਸਿੰਘ,ਸੁਰਦਿੰਰਪਾਲ ਸਿੰਘ ਫੋਜੀ,ਸਿਕੰਦਰ ਸਿੰਘ,ਮਾਸਟਰ ਹਰਤੇਜ ਸਿੰਘ,ਅਤੇ ਵੱਡੀ ਗਿੱਣਤੀ ਵਿੱਚ ਸੰਗਤਾਂ ਹਾਜ਼ਰ ਸਨ।

ਕਰਮਾਂ ਵਾਲੀਆਂ ਹਨ ਉਹ ਸਗੰਤਾਂ ਜੋ ਕਰ ਰਹੀਆਂ ਨੇ ਨਗਰ ਕੀਰਤਨ ਦੇ ਦਰਸ਼ਨ-ਸਰਪੰਚ ਸਿਕੰਦਰ ਸਿੰਘ ਗਾਲਿਬ

ਸਿੱਧਵਾਂ ਬੇਟ(ਜਸਮੇਲ ਗਾਲਿਬ)

ਅੱਜ ਪਿੰਡ ਗਾਲਿਬ ਕਲਾਂ ਦੀਆਂ ਸਗੰਤਾਂ ਨੇ ਪਿੰਡ ਨਗਰ ਕੀਰਤਨ ਆਉਣ ਤੇ ਥਾਂ-ਥਾਂ ਤੇ ਭਰਵਾਂ ਸਵਾਗਤ ਕੀਤਾ ਗਿਆ।ਇਸ ਸਮੇ ਪਿੰਡ ਗਾਲਿਬ ਕਲਾਂ ਦੇ ਸਰਪੰਚ ਸਿਕੰਦਰ ਸਿੰਘ ਨੇ ਕਿਹਾ ਕਿ ਉਹ ਸਗੰਤਾਂ ਬਹੁਤ ਹੀ ਕਰਮਾਂ ਵਾਲੀਆਂ ਹਨ ਜੋ ਇਸ ਕੀਰਤਨ ਦੇ ਦਰਸਨ ਕਰ ਰਹੀਆਂ ਹਨ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਨਗਰ ਕੀਰਤਨ ਦੇ ਦਰਸਨ ਕਰਨ ਦੇ ਸੁਭਾਗ ਪ੍ਰਾਪਤ ਹੋਏ ਉਨ੍ਹਾਂ ਵਾਸਤੇ ਬਹੁਤ ਮਾਣ ਗੱਲ ਹੈ।ਉਨ੍ਹਾ ਕਿਹਾ ਕਿ ਨਗਰ ਕੀਰਤਨ ਨਾਲ ਸਿੱਘ ਕੌਮ ਦੀ ਪਛਾਣ ਪਹਿਲਾਂ ਨਾਲੋ ਵੀ ਨਿਖਰ ਕੇ ਸਾਹਮਾਣੇ ਆਈ ਹੈ।ਸਰਪੰਚ ਨੇ ਕਿਹਾ ਕਿ ਸਭ ਤੋ ਵੱਡੀ ਗੱਲ ਇਸ ਨਗਰ ਕੀਰਤਨ ਦੇ ਸਤਿਕਾਰ ਵਾਸਤੇ ਹਰ ਧਰਮ ਦੇ ਲੋਕ ਅੱਗੇ ਆ ਰਹੇ ਹਨ।ਇਸ ਪਿੰਡ ਦੀ ਸਗੰਤਾਂ ਵਲੋ ਲੱਡੂ ਵੀ ਵੰਡੇ ਗਏ।ਇਸ ਸਮੇ ਵੱਡੀ ਗਿਣਤੀ ਵਿੱਚ ਸਗੰਤਾਂ ਹਾਜ਼ਰ ਸਨ।ਇਸ ਸਮੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਦਾਰ ਬਾਬਾ ਕਮਲਜੀਤ ਸਿੰਘ,ਪਿਰਤਪਾਲ ਸਿੰਘ ਗਾਲਿਬ,ਸਾਬਕਾ ਸਰਪੰਚ ਬਲਦੇਵ ਸਿੰਘ ਵੀ ਹਾਜ਼ਰ ਸਨ।

ਪਲਾਸਟਿਕ ਦੀ ਵਰਤੋਂ ਰੋਕਣ ਲਈ 1 ਨਵੰਬਰ ਨੂੰ ਜਾਗਰੂਕਤਾ ਮੁਹਿੰਮ ਆਰੰਭੇਗਾ ਆਮਦਨ ਕਰ ਵਿਭਾਗ

ਲੁਧਿਆਣਾ, ਅਕਤੂਬਰ 2019- ( ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )- ਆਮਦਨ ਕਰ ਵਿਭਾਗ ਲੁਧਿਆਣਾ ਵੱਲੋਂ ਪਲਾਸਟਿਕ ਦੀ ਵਰਤੋਂ ਨੂੰ ਰੋਕਣ ਬਾਰੇ ਇੱਕ ਜਾਗਰੂਕਤਾ ਮੁਹਿੰਮ ਮਿਤੀ 1 ਨਵੰਬਰ ਨੂੰ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ, ਟੈਕਸ ਪ੍ਰੈਕਟੀਸ਼ਨਰਜ਼ ਅਤੇ ਹੋਰ ਲੋਕ ਭਾਗ ਲੈਣਗੇ। ਇਹ ਮੁਹਿੰਮ 'ਸਵੱਛ ਭਾਰਤ ਸਵੱਛ ਧਨ' ਦੇ ਨਾਅਰੇ ਨਾਲ ਆਰੰਭੀ ਜਾਵੇਗੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਸੀਨੀਅਰ ਆਮਦਨ ਕਰ ਅਧਿਕਾਰੀ ਨੇ ਦੱਸਿਆ ਕਿ ਇਸ ਮੁਹਿੰਮ ਵਿੱਚ ਪੰਜਾਬ ਅਤੇ ਜੰਮੂ ਕਸ਼ਮੀਰ ਰਾਜਾਂ ਦੇ 2000 ਤੋਂ ਵਧੇਰੇ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਹਿੱਸਾ ਲਿਆ ਜਾਵੇਗਾ, ਜਿਸ ਦੌਰਾਨ ਲੋਕਾਂ ਨੂੰ ਇਕਹਿਰੀ ਵਰਤੋਂ ਵਾਲੇ ਪਲਾਸਟਿਕ ਦੀ ਵਰਤੋਂ ਨੂੰ ਬਿਲਕੁਲ ਖਤਮ ਕਰਨ ਬਾਰੇ ਜਾਗਰੂਕ ਕੀਤਾ ਜਾਵੇਗਾ। ਇਹ ਮੁਹਿੰਮ ਸਕੂਲਾਂ ਦੇ ਅੰਦਰ ਅਤੇ ਨਾਲ ਲੱਗਦੇ ਖੇਤਰਾਂ ਵਿੱਚ ਚਲਾਈ ਜਾਵੇਗੀ, ਜਿੱਥੇ ਕਿ ਪਲਾਸਟਿਕ ਦੀ ਵਰਤੋਂ ਵਧੇਰੇ ਕੀਤੀ ਜਾਂਦੀ ਹੈ। ਅਧਿਕਾਰੀ ਨੇ ਹੋਰ ਸਕੂਲਾਂ, ਕਾਲਜਾਂ ਅਤੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ 1 ਨਵੰਬਰ ਨੂੰ ਪਲਾਸਟਿਕ ਦੀ ਵਰਤੋਂ ਨੂੰ ਘਟਾਉਣ ਬਾਰੇ ਜਾਗਰੂਕਤਾ ਮੁਹਿੰਮ ਦਾ ਹਿੱਸਾ ਬਣਨ ਤਾਂ ਜੋ ਸਾਫ਼ ਸੁਥਰੇ ਅਤੇ ਸਿਹਤਮੰਦ ਦੇਸ਼ ਦੀ ਸਿਰਜਣਾ ਕੀਤੀ ਜਾ ਸਕੇ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਦਾ ਹਿੱਸਾ ਬਣਨ ਅਤੇ ਆਪਣੀਆਂ ਤਸਵੀਰਾਂ ਵਿਭਾਗ ਦੀ ਵੈੱਬਸਾਈਟ  http://www.apnakar.com/  ਤੇ ਸਾਂਝੀਆਂ ਕਰਨ।

ਹਾਈ-ਟੈੱਕ ਸਾਈਕਲ ਵੈਲੀ ਨੂੰ ਲੁਧਿਆਣਾ-ਚੰਡੀਗੜ ਸੜਕ ਨਾਲ ਜੋੜਨ ਵਾਲੀ ਸੜਕ ਦਾ ਨੀਂਹ ਪੱਥਰ

ਸਾਈਕਲ ਵੈਲੀ ਦੇ ਚੱਲਣ ਨਾਲ ਸੂਬੇ ਵਿੱਚ 1500 ਕਰੋੜ ਰੁਪਏ ਦਾ ਨਿਵੇਸ਼ ਹੋਣ ਦੀ ਉਮੀਦ-ਬਾਦਲ ਅਤੇ ਅਰੋੜਾ
ਲੁਧਿਆਣਾ, ਅਕਤੂਬਰ 2019- ( ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )-

ਪੰਜਾਬ ਸਰਕਾਰ ਵੱਲੋਂ ਪਿੰਡ ਧਨਾਨਸੂ ਵਿਖੇ 'ਹਾਈ-ਟੈੱਕ ਸਾਈਕਲ ਵੈਲੀ' ਦਾ ਨਿਰਮਾਣ ਕੀਤਾ ਜਾ ਰਿਹਾ ਹੈ, ਜਿਸ ਨੂੰ ਲੁਧਿਆਣਾ-ਚੰਡੀਗੜ ਰਾਜ ਮਾਰਗ ਨਾਲ ਜੋੜਨ ਲਈ ਸੜਕ ਦਾ ਨੀਂਹ ਪੱਥਰ ਅੱਜ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਉਦਯੋਗ ਅਤੇ ਵਣਜ ਵਿਭਾਗ ਦੇ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਰੱਖਿਆ। ਇਸ ਮੌਕੇ ਉਨਾਂ ਨਾਲ ਵਧੀਕ ਮੁੱਖ ਸਕੱਤਰ ਸ਼੍ਰੀਮਤੀ ਵਿੰਨੀ ਮਹਾਜਨ, ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਬੱਸੀ, ਮੈਨੇਜਿੰਗ ਡਾਇਰੈਕਟਰ ਸੀ ਸਿਬਨ, ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ, ਐੱਸ. ਡੀ. ਐੱਮ. ਲੁਧਿਆਣਾ (ਪੂਰਬੀ) ਅਮਰਜੀਤ ਸਿੰਘ ਬੈਂਸ, ਪੰਕਜ ਮੁੰਜ਼ਾਲ ਚੇਅਰਮੈਨ ਹੀਰੋ ਸਾਈਕਲਜ਼, ਐੱਸ. ਕੇ. ਰਾਏ ਉੱਪ ਚੇਅਰਮੈਨ ਹੀਰੋ ਸਾਈਕਲਜ਼, ਸੀਨੀਅਰ ਕਾਂਗਰਸੀ ਆਗੂ ਸ੍ਰੀਮਤੀ ਸਤਵਿੰਦਰ ਕੌਰ ਬਿੱਟੀ, ਧਰਮਿੰਦਰ ਬੱਸੀ ਕਾਰਜਕਾਰੀ ਇੰਜੀਨੀਅਰ ਨਿਗਮ, ਆਰ. ਐੱਸ. ਬੈਂਸ ਮੁੱਖ ਇੰਜੀਨੀਅਰ ਨਿਗਮ ਅਤੇ ਹੋਰ ਹਾਜ਼ਰ ਸਨ। ਇਸ ਮੌਕੇ ਜਾਣਕਾਰੀ ਦਿੰਦਿਆਂ ਬਾਦਲ ਅਤੇ ਅਰੋੜਾ ਨੇ ਦੱਸਿਆ ਕਿ 8.27 ਕਿਲੋਮੀਟਰ ਦੀ ਇਸ ਸੜਕ ਨੂੰ ਬਣਾਉਣ 'ਤੇ 31.37 ਕਰੋੜ ਰੁਪਏ ਖਰਚੇ ਜਾਣਗੇ। ਉਨਾਂ ਕਿਹਾ ਕਿ 380 ਏਕੜ ਰਕਬੇ ਵਿੱਚ ਉਸਾਰੀ ਜਾਣ ਵਾਲੀ ਇਹ ਸਾਈਕਲ ਵੈਲੀ ਆਪਣੀ ਤਰਾਂ ਦੀ ਪਹਿਲੀ ਅਤੇ ਅਤਿ-ਆਧੁਨਿਕ ਸਹੂਲਤਾਂ ਨਾਲ ਲੈੱਸ ਹੋਵੇਗੀ। ਇਸ ਪ੍ਰੋਜੈਕਟ 'ਤੇ ਪੰਜਾਬ ਸਰਕਾਰ ਵੱਲੋਂ 300 ਕਰੋੜ ਰੁਪਏ ਖਰਚੇ ਜਾ ਰਹੇ ਹਨ। ਇਸ ਪ੍ਰੋਜੈਕਟ ਦੇ ਚਾਲੂ ਹੋਣ ਨਾਲ ਸੂਬੇ ਦੇ ਵਿਕਾਸ ਨੂੰ ਨਵੀਂ ਦਿਸ਼ਾ ਮਿਲੇਗੀ ਅਤੇ ਨਿਵੇਸ਼ ਵਿੱਚ 1500 ਕਰੋੜ ਤੋਂ ਵਧੇਰੇ ਦਾ ਵਾਧਾ ਹੋਣ ਦੀ ਸੰਭਾਵਨਾ ਹੈ।

ਡਿਪਟੀ ਕਮਿਸ਼ਨਰ ਨੇ ਰਾਸ਼ਟਰੀ ਏਕਤਾ ਦਿਵਸ ਮੌਕੇ ਸ਼ਹਿਰ ਵਾਸੀਆਂ ਨੂੰ ਚੁਕਾਈ ਸਹੁੰ

ਰਾਸ਼ਟਰੀ ਏਕਤਾ ਦਿਵਸ ਮੌਕੇ ਦੇਸ਼ ਦੀ ਏਕਤਾ, ਆਖੰਡਤਾ ਅਤੇ ਸੁਰੱਖਿਆ ਨੂੰ ਬਣਾਈ ਰੱਖਣ ਦਾ ਪ੍ਰਣ
ਲੁਧਿਆਣਾ, ਅਕਤੂਬਰ 2019- ( ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )-

ਦੇਸ਼ ਦੀ ਅਜ਼ਾਦੀ, ਏਕਤਾ ਅਤੇ ਆਖੰਡਤਾ ਲਈ ਆਪਣਾ ਵਡਮੁੱਲਾ ਯੋਗਦਾਨ ਪਾਉਣ ਵਾਲੇ ਅਤੇ ਦੇਸ਼ ਦੇ ਪਹਿਲੇ ਉੱਪ ਪ੍ਰਧਾਨ ਮੰਤਰੀ ਸਰਦਾਰ ਵੱਲਭ ਭਾਈ ਪਟੇਲ ਦੇ ਜਨਮ ਦਿਵਸ ਸੰਬੰਧੀ ਅੱਜ ਸਾਰੇ ਦੇਸ਼ ਵਿੱਚ 'ਰਾਸ਼ਟਰੀ ਏਕਤਾ ਦਿਵਸ' ਵਜੋਂ ਮਨਾਇਆ ਗਿਆ। ਇਸ ਸੰਬੰਧੀ ਜਿੱਥੇ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਦੇਸ਼ ਵਿੱਚ ਏਕਤਾ, ਆਖੰਡਤਾ ਅਤੇ ਦੇਸ਼ ਦੀ ਸੁਰੱਖਿਆ ਨੂੰ ਬਣਾਈ ਰੱਖਣ ਲਈ ਆਪਾ ਸਮਰਪਿਤ ਕਰਨ ਸੰਬੰਧੀ ਸਹੁੰ ਚੁਕਾਈ ਗਈ, ਉਥੇ ਹੀ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਦੀ ਅਗਵਾਈ ਵਿੱਚ ਸਥਾਨਕ ਗੁਰੂ ਨਾਨਕ ਸਟੇਡੀਅਮ ਤੋਂ 'ਰਨ ਫਾਰ ਯੂਨਿਟੀ' ਦਾ ਆਯੋਜਨ ਕੀਤਾ ਗਿਆ। ਇਸ ਦੌੜ ਨੂੰ ਸ਼ੁਰੂ ਕਰਾਉਣ ਤੋਂ ਪਹਿਲਾਂ ਅਗਰਵਾਲ ਨੇ ਦੌੜ ਵਿੱਚ ਭਾਗ ਲੈਣ ਵਾਲਿਆਂ ਨੂੰ ਸਹੁੰ ਚੁਕਾਈ। ਇਸ ਮੌਕੇ ਸਹੁੰ ਚੁੱਕਣ ਵੇਲੇ ਸਾਰੇ ਪ੍ਰਤੀਭਾਗੀਆਂ ਨੇ ਇਕਸਾਰ ਬੋਲਿਆ ਕਿ ''ਮੈਂ ਸਹੁੰ ਨਾਲ ਇਹ ਵਾਅਦਾ ਕਰਦਾ ਹਾਂ ਕਿ ਮੈਂ ਰਾਸ਼ਟਰ ਦੀ ਏਕਤਾ, ਆਖੰਡਤਾ ਅਤੇ ਸੁਰੱਖਿਆ ਨੂੰ ਬਰਕਰਾਰ ਰੱਖਣ ਲਈ ਆਪਣੇ ਆਪ ਨੂੰ ਸਮਰਪਿਤ ਕਰਾਂਗਾ ਅਤੇ ਆਪਣੇ ਦੇਸ਼ਵਾਸੀਆਂ ਵਿੱਚ ਇਹ ਸੰਦੇਸ਼ ਫੈਲਾਉਣ ਦਾ ਵੀ ਹਰ ਸੰਭਵ ਯਤਨ ਕਰਾਂਗਾ। ਮੈਂ ਇਹ ਸਹੁੰ ਆਪਣੇ ਦੇਸ਼ ਦੀ ਏਕਤਾ ਦੀ ਭਾਵਨਾ ਨਾਲ ਲੈ ਰਿਹਾ ਹਾਂ, ਜਿਸ ਨੂੰ ਸਰਦਾਰ ਵੱਲਭ ਭਾਈ ਪਟੇਲ ਦੀ ਦੂਰਦਰਸ਼ਤਾ ਅਤੇ ਕਾਰਜਾਂ ਦੁਆਰਾ ਸੰਭਵ ਬਣਾਇਆ ਜਾ ਸਕਿਆ ਸੀ। ਮੈਂ ਆਪਣੇ ਦੇਸ਼ ਦੀ ਅੰਦਰੂਨੀ ਸੁਰੱਖਿਆ ਯਕੀਨੀ ਬਣਾਉਣ ਲਈ ਆਪਣਾ ਯੋਗਦਾਨ ਪਾਉਣ ਦਾ ਵੀ ਸਹੁੰ ਖਾਂਦਾ ਹਾਂ।'' 'ਰਨ ਫਾਰ ਯੂਨਿਟੀ' ਵਿੱਚ 500 ਤੋਂ ਵਧੇਰੇ ਸ਼ਹਿਰ ਵਾਸੀਆਂ ਨੇ ਭਾਗ ਲਿਆ। ਇਹ ਦੌੜ ਫੁਹਾਰਾ ਚੌਕ, ਕਾਲਜ ਰੋਡ ਤੋਂ ਹੁੰਦੀ ਹੋਈ ਨਹਿਰੂ ਰੋਜ਼ ਗਾਰਡਨ ਵਿਖੇ ਖ਼ਤਮ ਹੋਈ। ਇਸ ਦੌੜ ਨੂੰ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਝੰਡੀ ਦਿਖਾ ਕੇ ਰਵਾਨਾ ਕੀਤਾ ਅਤੇ ਖੁਦ ਦੌੜ ਵਿੱਚ ਭਾਗ ਲਿਆ। ਇਸ ਮੌਕੇ ਦੌੜ ਵਿੱਚ ਭਾਗ ਲੈਣ ਵਾਲੇ ਪ੍ਰਤੀਭਾਗੀਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਗਰਵਾਲ ਨੇ ਕਿਹਾ ਕਿ ਦੇਸ਼ ਦੀ ਏਕਤਾ, ਇਕਸਾਰਤਾ ਅਤੇ ਸੁਰੱਖਿਆ ਨੂੰ ਖ਼ਤਰੇ ਵਿੱਚ ਪਾਉਣ ਵਾਲੀਆਂ ਤਾਕਤਾਂ ਨੂੰ ਠੱਲ ਪਾਉਣ ਲਈ ਦੇਸ਼ ਵਾਸੀ ਯਤਨ ਕਰਨ। ਜ਼ਿਕਰਯੋਗ ਹੈ ਕਿ ਅਗਰਵਾਲ ਨੇ ਜ਼ਿਲਾ ਪੱਧਰੀ ਸਾਰੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਸੀ ਕਿ ਉਹ ਆਪਣੇ ਅਧੀਨ ਆਉਂਦੇ ਸਾਰੇ ਦਫ਼ਤਰਾਂ ਵਿੱਚ ਇਹ ਸਹੁੰ ਚੁਕਾਉਣੀ ਯਕੀਨੀ ਬਣਾਉਣ। ਇਸ ਸੰਬੰਧੀ ਸਥਾਨਕ ਬਚਤ ਭਵਨ ਵਿਖੇ ਜ਼ਿਲਾ ਪੱਧਰੀ ਸਮਾਰੋਹ ਦੌਰਾਨ ਇਹ ਸਹੁੰ ਜ਼ਿਲਾ ਲੋਕ ਸੰਪਰਕ ਅਫ਼ਸਰ ਪ੍ਰਭਦੀਪ ਸਿੰਘ ਨੱਥੋਵਾਲ ਨੇ ਚੁਕਾਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਕਮਿਸ਼ਨਰ ਨਗਰ ਨਿਗਮ ਸੰਯਮ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ (ਜ) ਇਕਬਾਲ ਸਿੰਘ ਸੰਧੂ, ਐੱਸ. ਡੀ. ਐੱਮ. ਪਾਇਲ ਸਾਗਰ ਸੇਤੀਆ, ਵਧੀਕ ਡਿਪਟੀ ਕਮਿਸ਼ਨਰ ਪੁਲਿਸ (ਸਥਾਨਕ) ਦੀਪਕ ਪਰੀਕ, ਐੱਸ. ਡੀ. ਐੱਮ. ਲੁਧਿਆਣਾ (ਪੱਛਮੀ) ਅਮਰਿੰਦਰ ਸਿੰਘ ਮੱਲੀ, ਏ. ਸੀ. ਪੀ. (ਸਥਾਨਕ) ਮਨੋਜ ਗੋਰਕੀ, ਜ਼ਿਲਾ ਲੋਕ ਸੰਪਰਕ ਅਫਸਰ ਪ੍ਰਭਦੀਪ ਸਿੰਘ ਨੱਥੋਵਾਲ, ਜ਼ਿਲਾ ਖੇਡ ਅਫ਼ਸਰ ਰਵਿੰਦਰ ਸਿੰਘ ਅਤੇ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ।

ਡੇਂਗੂ ਅਤੇ ਦੂਸ਼ਿਤ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦਾ ਮੁਕਾਬਲਾ ਕਰਨ ਲਈ ਸਾਂਝੇ ਤੌਰ 'ਤੇ ਯਤਨ ਕੀਤੇ ਜਾਣ-ਡਿਪਟੀ ਕਮਿਸ਼ਨਰ

ਲੁਧਿਆਣਾ, ਅਕਤੂਬਰ 2019- ( ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )-

ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਸਾਰੇ ਵਿਭਾਗਾਂ ਦੇ ਮੁੱਖੀਆਂ ਨੂੰ ਹਦਾਇਤ ਕੀਤੀ ਹੈ ਕਿ ਡੇਂਗੂ ਅਤੇ ਦੂਸ਼ਿਤ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦਾ ਮੁਕਾਬਲਾ ਕਰਨ ਲਈ ਸਾਂਝੇ ਯਤਨ ਕਰਨ ਦੀ ਲੋੜ ਹੈ। ਉਨਾਂ ਇਹ ਵਿਚਾਰ ਅੱਜ ਸਥਾਨਕ ਬਚਤ ਭਵਨ ਵਿਖੇ ਉਕਤ ਮੌਸਮੀ ਬਿਮਾਰੀਆਂ ਤੋਂ ਬਚਾਅ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਰੱਖੀ ਮੀਟਿੰਗ ਦੌਰਾਨ ਕੀਤਾ। ਅਗਰਵਾਲ ਨੇ ਕਿਹਾ ਕਿ ਜ਼ਿਲਾ ਪ੍ਰਸਾਸ਼ਨ ਡੇਂਗੂ, ਚਿਕਨਗੁਨੀਆ ਅਤੇ ਹੋਰ ਬਿਮਾਰੀਆਂ ਤੋਂ ਜ਼ਿਲ•ਾ ਲੁਧਿਆਣਾ ਨੂੰ ਮੁਕਤ ਕਰਾਉਣ ਲਈ ਦ੍ਰਿੜ ਵਚਨਬੱਧ ਹੈ। ਉਨਾਂ ਸਾਰੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਇਸ ਦਿਸ਼ਾ ਵਿੱਚ ਕੀਤੀ ਕਾਰਵਾਈ ਬਾਰੇ ਹਰੇਕ ਦੋ ਘੰਟੇ ਬਾਅਦ ਰਿਪੋਰਟ ਭੇਜੀ ਜਾਵੇ। ਉਨਾਂ ਨਗਰ ਨਿਗਮ, ਸਿਹਤ ਵਿਭਾਗ, ਸਥਾਨਕ ਸਰਕਾਰਾਂ ਵਿਭਾਗ ਅਤੇ ਹੋਰ ਵਿਭਾਗਾਂ ਨੂੰ ਇਸ ਦਿਸ਼ਾ ਵਿੱਚ ਕੀਤੀ ਜਾ ਰਹੀ ਕਾਰਵਾਈ ਹੋਰ ਤੇਜ਼ ਕਰਨ ਦੀ ਹਦਾਇਤ ਕੀਤੀ। ਜਿਹੜੇ ਖੇਤਰਾਂ ਵਿੱਚ ਮੱਛਰ ਦਾ ਲਾਰਵਾ ਮਿਲਦਾ ਹੈ ਉਥੇ ਜਿਆਦਾ ਧਿਆਨ ਰੱਖਿਆ ਜਾਵੇ ਅਤੇ ਬਣਦੀ ਕਾਰਵਾਈ ਤੁਰੰਤ ਕੀਤੀ ਜਾਵੇ। ਉਨਾਂ ਕਿਹਾ ਕਿ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਕਿ ਅਜਿਹੇ ਮੱਛਰਾਂ ਦੇ ਪੈਦਾ ਹੋਣ ਨੂੰ ਕਿਵੇਂ ਰੋਕਿਆ ਜਾ ਸਕਦਾ ਹੈ। ਉਨਾਂ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਵਿਦਿਆਰਥੀ ਪੂਰੀਆਂ ਬਾਹਾਂ ਵਾਲੇ ਕੱਪੜੇ ਹੀ ਪਾ ਕੇ ਸਕੂਲਾਂ ਵਿੱਚ ਆਉਣ। ਉਨਾਂ ਕਿਹਾ ਕਿ ਇਸ ਮਾਮਲੇ ਵਿੱਚ ਕਿਸੇ ਵੀ ਵਿਭਾਗ ਵੱਲੋਂ ਦਿਖਾਈ ਗਈ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੀਟਿੰਗ ਵਿੱਚ ਹਾਜ਼ਰ ਸਿਵਲ ਸਰਜਨ ਲੁਧਿਆਣਾ ਰਾਜੇਸ਼ ਕੁਮਾਰ ਨੇ ਕਿਹਾ ਕਿ ਡੇਂਗੂ, ਚਿਕਨਗੁਨੀਆਂ ਬੁਖਾਰ ਦਾ ਸੀਜ਼ਨ ਸ਼ੁਰੂ ਹੋ ਚੁੱਕਾ ਹੈ। ਡੇਂਗੂ ਬੁਖਾਰ ਮਾਦਾ ਐਡੀਜ਼ ਅਜੈਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ, ਇਸ ਨੂੰ 'ਟਾਈਗਰ ਮੌਸਕੀਟੋ' ਵੀ ਕਹਿੰਦੇ ਹਨ। ਇਸ ਦੇ ਸਰੀਰ 'ਤੇ ਟਾਈਗਰ ਵਰਗੀਆਂ ਕਾਲੀਆਂ ਚਿੱਟੀਆਂ ਧਾਰੀਆਂ ਬਣੀਆਂ ਹੁੰਦੀਆਂ ਹਨ। ਇਹ ਮੱਛਰ ਕੂਲਰਾਂ, ਕੰਨਟੇਨਰਾਂ, ਫਰਿਜ਼ ਦੇ ਪਿੱਛੇ ਲਗੀਆਂ ਟ੍ਰੇਆਂ, ਗਮਲਿਆਂ, ਘਰਾਂ ਦੀਆਂ ਛੱਤਾਂ ਉਪਰ ਪਏ ਟਾਇਰ, ਕਬਾੜ ਆਦਿ ਵਿੱਚ ਖੜੇ ਸਾਫ ਪਾਣੀ ਵਿੱਚ ਪੈਦਾ ਹੁੰਦਾ ਹੈ। ਇੱਕ ਹਫ਼ਤੇ ਦੇ ਅੰਦਰ ਇੱਕ ਅੰਡੇ ਤੋਂ ਪੂਰਾ ਜਵਾਨ ਮੱਛਰ ਬਣ ਕੇ ਤਿਆਰ ਹੋ ਜਾਂਦਾ ਹੈ। ਇੱਕ ਚਮਚ ਪਾਣੀ ਵਿੱਚ ਵੀ ਇਹ ਮੱਛਰ ਪੈਦਾ ਹੋ ਜਾਂਦਾ ਹੈ। ਇਹ ਮੱਛਰ ਜ਼ਿਆਦਾ ਤਰ ਸਵੇਰ ਵੇਲੇ ਸੂਰਜ ਚੜਨ ਤੋਂ ਬਾਅਦ ਅਤੇ ਸ਼ਾਮ ਨੂੰ ਸੂਰਜ ਡੁੱਬਣ ਵੇਲੇ ਕੱਟਦਾ ਹੈ। ਇਹ ਮੱਛਰ ਜਿਆਦਾ ਤਰ ਸਰੀਰ ਦੇ ਹੇਠਲੇ ਹਿੱਸਿਆਂ 'ਤੇ ਕੱਟਦਾ ਹੈ। ਇਸਦੀ ਪੈਦਾਵਾਰ 20 ਡਿਗਰੀ ਤੋਂ 34 ਡਿਗਰੀ ਤਾਪਮਾਨ ਵਿੱਚ ਜ਼ਿਆਦਾ ਹੁੰਦੀ ਹੈ। ਪੂਰੇ ਜੀਵਨ ਵਿੱਚ ਇੱਕ ਮਾਦਾ ਮੱਛਰ 5 ਵਾਰ ਤੱਕ ਤੱਕ ਆਂਡੇ ਦੇ ਸਕਦੀ ਹੈ। ਇਸ ਦੀ ਬਰੀਡਿੰਗ ਲਈ ਜੁਲਾਈ ਤੋਂ ਨਵੰਬਰ ਤੱਕ ਦਾ ਸਮਾਂ ਹੁੰਦਾ ਹੈ। ਇਸ ਲਈ ਆਪਣੇ ਘਰਾਂ ਦੇ ਅੰਦਰ ਅਤੇ ਬਾਹਰ ਕਿਤੇ ਵੀ ਸਾਫ ਪਾਣੀ ਨਾ ਖੜਨ ਦਿਓ। ਉਨਾਂ ਕਿਹਾ ਕਿ ਜੇਕਰ ਕਿਸੇ ਨੂੰ ਤੇਜ਼ ਬੁਖਾਰ ਸਿਰ ਦਰਦ, ਅੱਖਾਂ ਦੇ ਪਿਛਲੇ ਪਾਸੇ ਦਰਦ, ਚਮੜੀ 'ਤੇ ਦਾਣੇ, ਮਾਸ-ਪੇਸ਼ੀਆਂ ਵਿੱਚ ਦਰਦ, ਮਸੂੜਿਆਂ ਵਿੱਚੋਂ ਖੂਨ ਵਗਣਾ ਡੇਂਗੂ ਦੇ ਲੱਛਣ ਹੋ ਸਕਦੇ ਹਨ। ਇਸ ਹਾਲਤ ਵਿੱਚ ਸਿਰਫ ਪੈਰਾਸੀਟਾਮੋਲ ਗੋਲੀ ਲਵੋ ਅਤੇ ਡਾਕਟਰ ਦੀ ਸਲਾਹ ਲਵੋ।ਸਿਵਲ ਹਸਪਤਾਲ ਲੁਧਿਆਣਾ ਅਤੇ ਸਿਵਲ ਹਸਪਤਾਲ ਖੰਨਾ ਵਿਖੇ ਡੇਂਗੂ ਬੁਖਾਰ ਦਾ ਟੈਸਟ ਬਿਲਕੁੱਲ ਮੁਫ਼ਤ ਹੈ। ਬਾਹਰ ਪ੍ਰਾਈਵੇਟ ਡਾਕਟਰਾਂ ਵੱਲੋਂ ਕਾਰਡ ਟੈਸਟ ਕੀਤਾ ਜਾਂਦਾ ਹੈ। ਉਹ ਭਾਰਤ ਸਰਕਾਰ ਦੁਆਰਾ ਪ੍ਰਵਾਨਿਤ ਨਹੀਂ ਹੈ। ਇਸ ਲਈ ਜੇਕਰ ਕਿਸੇ ਨੂੰ ਡੇਂਗੂ ਸਬੰਧੀ ਲੱਛਣ ਲੱਗਦੇ ਹਨ ਤਾਂ ਸਿਵਲ ਹਸਪਤਾਲ ਵਿਖੇ ਇਸਦਾ ਟੈਸਟ ਕਰਵਾਓ। ਉਨਾਂ ਕਿਹਾ ਕਿ ਡੇਂਗੂ ਅਤੇ ਚਿਕਨਗੁਨੀਆਂ ਬੁਖਾਰ ਲਈ ਸਪੋਰਟਿਵ ਇਲਾਜ਼ ਕੀਤਾ ਜਾਂਦਾ ਹੈ। ਇਸ ਲਈ ਲੋਕਾਂ ਨੂੰ ਅਪੀਲ ਹੈ ਕਿ ਬਾਹਰ ਜਾਣ ਵੇਲੇ ਸ਼ਰੀਰ ਨੂੰ ਢੱਕ ਕੇ ਰੱਖਣ ਵਾਲੇ ਖੁੱਲੇ ਕੱਪੜੇ ਪਾਏ ਜਾਣ। ਖਾਸ ਕਰਕੇ ਬੱਚਿਆਂ ਨੂੰ ਸਕੂਲੀ ਵਰਦੀਆਂ ਪੂਰੀ ਵਾਜੂ ਦੀਆਂ ਪਾ ਕੇ ਭੇਜਿਆ ਜਾਵੇ। ਪਾਰਕ ਵਰਗੀ ਜਗਾ ਜਿੱਥੇ ਫੁੱਲ ਬੂਟੇ ਹੁੰਦੇ ਹਨ, ਉੱਥੇ ਜਾਣ ਤੋਂ ਰੋਕਿਆ ਜਾਵੇ। ਬਾਹਰ ਜਾਣ ਤੋਂ ਪਹਿਲਾਂ ਮੱਛਰ ਤੋਂ ਬਚਾਅ ਲਈ ਕਰੀਮਾਂ ਦਾ ਇਸਤੇਮਾਲ ਕੀਤਾ ਜਾਵੇ। ਸ਼ੁੱਕਰਵਾਰ ਦਾ ਦਿਨ 'ਡਰਾਈ ਡੇਅ' ਦੇ ਤੌਰ 'ਤੇ ਮਨਾਇਆ ਜਾਵੇ ਤਾਂ ਜੋ ਡੇਂਗੂ, ਚਿਕਨਗੁਨੀਆਂ ਵਰਗੀਆਂ ਬਿਮਾਰੀਆਂ ਤੋਂ ਬਚਿਆ ਜਾ ਸਕੇ। ਕਿਸੇ ਵੀ ਕਿਸਮ ਦੀ ਜਾਣਕਾਰੀ ਲਈ ਜ਼ਿਲਾ ਐਪੀਡੀਮੋਲੋਜਿਸਟ ਡਾ. ਰਮੇਸ਼ ਕੁਮਾਰ ਦੇ ਫੋਨ ਨੰ. 9855716180 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵ) ਸ੍ਰੀਮਤੀ ਅੰਮ੍ਰਿਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਖੰਨਾ) ਜਸਪਾਲ ਸਿੰਘ ਗਿੱਲ, ਐੱਸ. ਡੀ. ਐÎਮ. ਪਾਇਲ ਸ੍ਰੀ ਸਾਗਰ ਸੇਤੀਆ ਅਤੇ ਹੋਰ ਹਾਜ਼ਰ ਸਨ।

ਪਰਾਲੀ ਨੂੰ ਸਾੜਨ ਕਰਕੇ ਹੋ ਰਹੇ ਲੋਕਾਂ ਦੀ ਸਿਹਤ ਦੇ ਨੁਕਸਾਨ ਸਬੰਧੀ ਸੈਮੀਨਾਰ ਦਾ ਆਯੋਜਨ

ਕਿਸਾਨਾਂ ਨੂੰ ਆਪਣੀ ਜਿੰਮੇਵਾਰੀ ਸਮਝਦੇ ਹੋਏ ਅਤੇ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਪਰਾਲੀ ਨੂੰ ਅੱਗ ਨਹੀਂ ਲਗਾਉਣੀ ਚਾਹੀਦੀ - ਵਿਨੀ ਮਹਾਜਨ
ਲੁਧਿਆਣਾ, ਅਕਤੂਬਰ 2019- ( ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )-

ਸ਼੍ਰੀਮਤੀ ਵਿਨੀ ਮਹਾਜਨ, ਵਧੀਕ ਮੁੱਖ ਸਕੱਤਰ, ਪੰਜਾਬ ਨੇ ਅੱਜ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਆਪਣੀ ਜਿੰਮੇਵਾਰੀ ਸਮਝਦੇ ਹੋਏ ਅਤੇ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਪਰਾਲੀ ਨੂੰ ਅੱਗ ਨਾ ਲਗਾਉਣ। ਉਨ੍ਹਾਂ ਕਿਹਾ ਕਿ ਪੰਜਾਬੀ ਕਿਸਾਨ ਦੁਨੀਆਂ ਵਿੱਚ ਮਿਹਨਤਕਸ਼ ਦੇ ਤੌਰ 'ਤੇ ਜਾਣੇ ਜਾਂਦੇ ਹਨ। ਉਨ੍ਹਾਂ ਇਹ ਗੱਲ ਪਰਾਲੀ ਨੂੰ ਸਾੜਨ ਕਰਕੇ ਹੋ ਰਹੇ ਲੋਕਾਂ ਦੀ ਸਿਹਤ ਦੇ ਨੁਕਸਾਨ ਸਬੰਧੀ ਸੈਮੀਨਾਰ ਵਿੱਚ ਭਾਗ ਲੈਂਦਿਆਂ ਕਹੀ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਸਾੜਨ ਨਾਲ ਸਾਡੀ ਸਿਹਤ ਖਰਾਬ ਹੋ ਰਹੀ ਹੈ ਅਤੇ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਇਸ ਸਬੰਧੀ ਵੱਖ-ਵੱਖ ਸਕੀਮਾਂ ਦਾ ਭਰਪੂਰ ਲਾਭ ਲੈਣ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 'ਮਿਸ਼ਨ ਤੰਦਰੁਸਤ ਪੰਜਾਬ' ਤਹਿਤ ਵਾਤਾਵਰਣ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਹਿੱਤ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸੰਭਾਲਣ ਵਾਲੀ ਖੇਤੀ ਮਸ਼ੀਨਰੀ ਉੱਪਰ ਸਬਸਿਡੀ ਦਿੱਤੀ ਜਾ ਰਹੀ ਹੈ। ਜਿਸ ਵਿੱਚ ਕੰਬਾਈਨ ਹਾਰਵੈਸਟਰਾਂ 'ਤੇ ਲੱਗਣ ਵਾਲਾ ਸੁਪਰ ਐਸ ਐਮ ਐਸ, ਹੈਪੀ ਸੀਡਰ, ਜ਼ੀਰੋ ਟਿੱਲ ਡਰਿੱਲ, ਪੈਡੀ ਸਟਰਾਅ ਚੌਪਰ, ਪੈਡੀ ਸਟਰਾਅ ਮਲਚਰ, ਰਿਵਰਸੀਬਲ ਹਾਈਡਰੌਲਿਕ ਐਮ.ਬੀ.ਪਲਾਓ ਆਦਿ ਸ਼ਾਮਿਲ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਕਿਹਾ ਕਿ ਪਰਾਲੀ ਸਾੜੇ ਜਾਣ ਦੇ ਰੁਝਾਨ ਨਾਲ ਨਿਪਟਣ ਸਬੰਧੀ ਪੰਜਾਬ ਸਰਕਾਰ ਨੇ ਆਪਣੀਆਂ ਕੋਸ਼ਿਸ਼ਾਂ ਨੂੰ ਹੋਰ ਤੇਜ਼ ਕਰਦਿਆਂ ਕਿਸਾਨਾਂ ਨੂੰ ਉਨ੍ਹਾਂ ਦੇ ਨੇੜੇ ਹੀ ਪਰਾਲੀ ਪ੍ਰਬੰਧਨ ਨਾਲ ਸੰਬੰਧਤ ਮਸ਼ੀਨਰੀ ਮੁਹੱਈਆ ਕਰਾਉਣ ਦਾ ਬੀੜਾ ਚੁੱਕਿਆ ਹੈ। ਇਸ ਸੰਬੰਧੀ ਕਿਸਾਨਾਂ ਦੀ ਸਹੂਲਤ ਲਈ ਇੱਕ ਮੋਬਾਈਲ ਐਪਲੀਕੇਸ਼ਨ i-khet ਜਾਰੀ ਕੀਤੀ ਗਈ ਹੈ, ਜਿਸ ਦਾ ਜ਼ਿਲ੍ਹਾ ਲੁਧਿਆਣਾ ਦੇ ਹਜ਼ਾਰਾਂ ਕਿਸਾਨਾਂ ਨੇ ਲਾਭ ਲਿਆ ਹੈ। ਇਹ ਮੋਬਾਈਲ ਐਪਲੀਕੇਸ਼ਨ ਇਸ ਸਾਲ ਵੀ ਕਿਸਾਨਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਇਸ ਐਪਲੀਕੇਸ਼ਨ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਸਾਲ ਲਾਂਚ ਕੀਤਾ ਸੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਇਹ ਮੋਬਾਈਲ ਐਪਲੀਕੇਸ਼ਨ ਪੰਜਾਬ ਰਿਮੋਟ ਸੈਂਸਿੰਗ ਸੈਂਟਰ ਵੱਲੋਂ ਤਿਆਰ ਕੀਤੀ ਗਈ ਹੈ, ਜਿਸ 'ਤੇ ਜ਼ਿਲ੍ਹਾ ਲੁਧਿਆਣਾ ਵਿੱਚ ਉਪਲੱਬਧ ਸਾਰੀਆਂ ਪਰਾਲੀ ਪ੍ਰਬੰਧਨ ਮਸ਼ੀਨਾਂ ਦਾ ਵੇਰਵਾ ਪਾਇਆ ਹੋਇਆ ਹੈ। ਇਹ ਐਪਲੀਕੇਸ਼ਨ ਐਂਡਰਾਈਡ ਫੋਨ 'ਤੇ ਪਲੇਅ ਸਟੋਰ ਤੋਂ ਡਾਊਨਲੋਡ ਕੀਤੀ ਜਾ ਸਕਦੀ ਹੈ। ਇਹ ਐਪਲੀਕੇਸ਼ਨ ਜ਼ਿਲ੍ਹਾ, ਬਲਾਕ ਅਤੇ ਪਿੰਡ ਪੱਧਰ 'ਤੇ ਅੰਗਰੇਜੀ ਅਤੇ ਪੰਜਾਬੀ ਭਾਸ਼ਾ ਵਿੱਚ ਸਬੰਧਤ ਸੂਚਨਾ ਮੁਹੱਈਆ ਕਰਵਾ ਰਹੀਆਂ ਹਨ। ਅਗਰਵਾਲ ਨੇ ਦੱਸਿਆ ਕਿ ਲੋੜਵੰਦ ਕਿਸਾਨ ਇਸ ਐਪਲੀਕੇਸ਼ਨ 'ਤੇ ਲੋੜੀਂਦੀ ਮਸ਼ੀਨ ਬਾਰੇ ਸਰਚ ਕਰ ਸਕਦਾ ਹੈ, ਜਿਸ 'ਤੇ ਉਸਨੂੰ ਉਸਦੀ ਲੋਕੇਸ਼ਨ ਦੇ ਮੁਤਾਬਿਕ ਨੇੜੇ ਤੇੜੇ ਦੀਆਂ ਮਸ਼ੀਨਾਂ ਬਾਰੇ ਪਤਾ ਲੱਗ ਜਾਂਦਾ ਹੈ। ਕਿਸਾਨ ਨੂੰ ਜਿਸ ਮਸ਼ੀਨ ਦੀ ਜ਼ਰੂਰਤ ਹੁੰਦੀ ਹੈ, ਉਸਦੇ ਮਾਲਕ ਦਾ ਨਾਮ, ਸੰਪਰਕ ਨੰਬਰ ਅਤੇ ਲੋਕੇਸ਼ਨ ਪਤਾ ਲੱਗ ਜਾਂਦੀ ਹੈ, ਜਿਸ ਨਾਲ ਸੰਪਰਕ ਕਰਕੇ ਲੋੜਵੰਦ ਕਿਸਾਨ ਉਸ ਤੋਂ ਮਸ਼ੀਨ ਲੈ ਸਕਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਇਸ ਵੇਲੇ ਖੇਤੀਬਾੜੀ ਵਿਭਾਗ ਅਤੇ ਸਹਿਕਾਰਤਾ ਵਿਭਾਗ ਨਾਲ ਸੰਬੰਧਤ 3000 ਦੇ ਕਰੀਬ ਮਸ਼ੀਨਾਂ ਦਾ ਵੇਰਵਾ ਦਰਜ ਹੈ। ਇਸ ਤੋਂ ਇਲਾਵਾ ਕਿਸਾਨਾਂ ਵੱਲੋਂ ਆਪਣੇ ਪੱਧਰ 'ਤੇ ਵੀ ਹੋਰ ਸੰਦਾਂ ਦਾ ਵੇਰਵਾ ਅਪਲੋਡ ਕੀਤਾ ਹੋਇਆ ਹੈ, ਜਿਸ ਦਾ ਕਿਸਾਨ ਭਰਪੂਰ ਲਾਭ ਲੈ ਸਕਦੇ ਹਨ। ਮੁੱਖ ਖੇਤੀਬਾੜੀ ਅਫਸਰ ਲੁਧਿਆਣਾ ਡਾ. ਬਲਦੇਵ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਨਮੁੱਖ ਇਸ ਐਪਲੀਕੇਸ਼ਨ ਦਾ ਲਾਭ ਲੈ ਕੇ ਵਾਤਾਵਰਣ ਨੂੰ ਬਚਾਉਣ ਵਿੱਚ ਮੋਹਰੀ ਭੂਮਿਕਾ ਅਦਾ ਕਰਨ। ਇਸ ਮੌਕੇ ਡਾ. ਸ਼ਵਿੰਦਰ ਸਿੰਘ, ਪ੍ਰੋਫੈਸਰ, ਸੀ.ਐਮ.ਸੀ. ਹਸਪਤਾਲ ਅਤੇ ਅਗਾਂਹਵਧੂ ਕਿਸਾਨ ਜਗਦੇਵ ਸਿੰਘ ਭਮੱਦੀ ਨੇ ਵੀ ਕਿਸਾਨਾਂ ਨੂੰ ਸੰਬੋਧਨ ਕੀਤਾ।

ਫਿਊਲ ਕੌਸਟ ਐਡਜਸਟਮੈਂਟ ਸਰਚਾਰਜ ਦੇ ਨਾਮ ’ਤੇ ਪੰਜਾਬ ’ਚ ਬਿਜਲੀ ਹੋਰ ਮਹਿੰਗੀ ਹੋਈ

ਲੁਧਿਆਣਾ, ਅਕਤੂਬਰ 2019- ( ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )- ਪਾਵਰਕੌਮ ਨੇ ਫਿਊਲ ਕੌਸਟ ਐਡਜਸਟਮੈਂਟ ਸਰਚਾਰਜ ਦੇ ਨਾਮ ’ਤੇ ਬਿਜਲੀ ਦਰਾਂ ’ਚ ਵਾਧਾ ਕੀਤਾ ਹੈ। ਪਹਿਲੀ ਅਪਰੈਲ ਤੋਂ 30 ਜੂਨ ਤੱਕ ਲਈ 5 ਪੈਸੇ ਪ੍ਰਤੀ ਯੂਨਿਟ ਦੀ ਦਰ ਨਾਲ ਪਿਛਲੇ ਬਕਾਏ 1 ਅਕਤੂਬਰ ਤੋਂ 31 ਦਸੰਬਰ ਤੱਕ ਬਿਜਲੀ ਬਿੱਲਾਂ ਦੇ ਨਾਲ ਉਗਰਾਹੇ ਜਾਣਗੇ। ਗੈਰ ਮੀਟਰਡ ਵਰਗ ਲਈ ਇਹ ਦਰ 3.18 ਰੁਪਏ ਪ੍ਰਤੀ ਕਿਲੋਵਾਟ ਜਾਂ 2.38 ਰੁਪਏ ਪ੍ਰਤੀ ਹਾਰਸ ਪਾਵਰ ਜਾਂ ਫਿਰ 5 ਪੈਸੇ ਪ੍ਰਤੀ ਯੂਨਿਟ ਹੋਵੇਗੀ।