You are here

ਲੁਧਿਆਣਾ

ਕੈਪਟਨ ਸੰਦੀਪ ਸਿੰਘ ਸੰਧੂ ਨੂੰ ਜਿੱਤਕੇ ਵਿਧਾਨ ਸਭਾ 'ਚ ਭੇਜਣਗੇ:ਐਡਵੋਕੇਟ ਗੁਰਬਿੰਦਰ ਸਿੰਘ ਸਿੱਧੂ

ਸਿੱਧਵਾਂ ਬੇਟ/ਲੁਧਿਆਣਾ,18 ਅਕਤੂਬਰ 2019-(ਜਸਮੇਲ ਗਾਲਿਬ )-

ਦਾਖਾ ਜਿਮਨੀ ਚੋਣ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਰੋਡ ਸੋ ਕੀਤਾ ਗਿਆ।ਇਸ ਰੋਡ ਸੋ 'ਚ ਜਿੱਥੇ ਇਲਾਕੇ ਦੀ ਸਮੁੱਚੀ ਲੀਡਰਸਿੱਪ ਨੇ ਹਿੱਸਾ ਲਿਆ ਉਥੇ ਐਡਵੋਕੇਟ ਗੁਰਬਿੰਦਰ ਸਿੰਘ ਸਿੱਧੂ ਨੇ ਵੀ ਵੱਡੀ ਗਿਣਤੀ ਸਮੇਤ ਰੋਡ ਸੋ 'ਚ ਲਿਆ ਹਿੱਸਾ ਇਸ ਸਮੇਂ ਉਹਨਾਂ ਨੇ ਕਿਹਾ ਕਿ ਭਾਵੇ ਪਿਛਲੀ ਵਾਰ ਹਲਕਾ ਦਾਖਾ ਲੋਕਾਂ ਨੇ ਬੜੀਆਂ ਆਸਾਂ ਉਮੀਦਾਂ ਲੈ ਕੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਜਿੱਤ ਬਖਸੀ ਸੀ ਪਰ ਉਹਨਾਂ ਆਪਣੇ ਸਮੇਂ ਅੰਦਰ ਵਿਕਾਸ ਜਾ ਲੋਕਾਂ ਦੇ ਦੁੱਖ ਸੁੱਖ 'ਚ ਸਹਾਈ ਤਾਂ ਕਿ ਹੋਣਾ ਸੀ ਪਰ ਉਹ ਤਾਂ ਹਲਕਾ ਦਾਖਾ ਦੇ ਲੋਕਾਂ ਨੂੰ ਲਵਾਰਸ ਛੱਡ ਕੇ ਦਿੱਲੀ ਡੇਰੇ ਲਾ ਬੈਠਾ ਜਿਸ ਕਰਕੇ ਲੋਕਾਂ 'ਚ ਭਾਰੀ ਨਿਰਾਸਤਾ ਹੈ ਪਰ ਹੁਣ ਸੂਝਵਾਨ ਵੋਟਰ ਸੱਤਾਧਾਰੀ ਪਾਰਟੀ ਦੇ ਉਮੀਦਵਾਰ ਨੂੰ ਜਿਤਾ ਕੇ ਵਿਧਾਨ ਸਭਾ 'ਚ ਭੇਜਣਗੇ ਤਾਂ ਕਿ ਹਲਕਾ ਦਾਖਾ ਦਾ ਵਿਕਾਸ ਹੋ ਸਕੇ।

ਬੀ. ਬੀ. ਐੱਸ. ਬੀ. ਕਾਨਵੈਂਟ ਸਕੂਲ ਵਲੋਂ ਵਿਿਦਆਰਥੀਆਂ ਲਈ ਥੰਡਰ ਜੋਨ ਟੂਰ ਦਾ ਆਯੋਜਨ

ਜਗਰਾਉਂ,ਲੁਧਿਆਣਾ, ਅਕਤੂਬਰ 2019-(ਮਨਜਿੰਦਰ ਗਿੱਲ)-

ਇਲਾਕੇ ਦੀ ਨਾਮਵਾਰ ਵਿਿਦਅਕ ਸੰਸਥਾ ਬੀ. ਬੀ. ਐੱਸ. ਬੀ. ਕਾਨਵੈਂਟ ਸਕੂਲ ਸਿਧਵਾਂ ਬੇਟ ਪੜਾਈ ਦੇ ਨਾਲ – ਨਾਲ ਬੱਚਿਆਂ ਦੇ ਸਰਵਪੱਖੀ ਵਿਕਾਸ ਅਤੇ ਉਹਨਾਂ ਦੇ ਮੰਨੋਰੰਜਨ ਨੂੰ ਧਿਆਨ ਵਿੱਚ ਰੱਖਦੇ ਹੋਏ ਵੱਖ – ਵੱਖ ਤਰ੍ਹਾਂ ਦੀਆ ਗਤੀਵਿਧੀਆਂ ਕਰਵਾਉਂਦੀ ਰਹਿੰਦੀ ਹੈ। ਇਸੇ ਲੜੀ ਤਹਿਤ ਕੱਲ੍ਹ ਬੱਚਿਆਂ ਦੇ ਲਈ ਥੰਡਰ ਜੋਨ ਵਿਖੇ ਟੂਰ ਦਾ ਆਯੋਜਨ ਕੀਤਾ ਗਿਆ।

ਇਸ ਟੂਰ ਵਿੱਚ ਤੀਜੀ ਜਮਾਤ ਤੋਂ ਲੈ ਕੇ ਬਾਰਵੀਂ ਜਮਾਤ ਦੇ ਬੱਚਿਆਂ ਨੂੰ ਦੋ ਗਰੁੱਪਾਂ ਵਿੱਚ ਵੰਡਿਆਂ ਗਿਆਂ ਅਤੇ ਦੋਨੋ ਗਰੁੱਪਾਂ ਦੇ ਵਿਿਦਆਰਥੀਆਂ ਨੂੰ ਪ੍ਰਿੰਸੀਪਲ ਮੈਡਮ ਅਨੀਤਾ ਕੁਮਾਰੀ ਜੀ ਦੁਆਰਾ ਆਪਣੀ ਰਹਿਨੁਮਾਈ ਹੇਠ ਸ਼ੁਭ ਕਾਮਨਾਵਾਂ ਦੇ ਕੇ ਰਵਾਨਾ ਕੀਤਾ ਗਿਆ।

ਬੱਚਿਆਂ ਨੇ ਉਥੇ ਪਹੁੰਚ ਕੇ ਵੱਖ – ਵੱਖ ਝੁਲਿਆਂ ਉੱਪਰ ਝੁਲੇ ਲੈ ਕੇ ਬਹੁਤ ਅੰਨੰਦ ਮਾਣਿਆ। ਬੱਚਿਆਂ ਨੇ ਪੈਂਡੁਲਮ, ਟਰੇਨ, ਚੰਡੋਲ, ਵਾਟਰ ਬੋਟ, ਵੇਵਸ, ਵਾਟਰ ਪਾਰਕ, ਇਲੈਕਟ੍ਰੋਨਿਕ ਕਾਰਾਂ ਅਤੇ ਹੋਰ ਬਹੁਤ ਸਾਰੀਆਂ ਵਸਤੂਆਂ ਦਾ ਆਨੰਦ ਮਾਣਿਆ ਤੇ ਬਹੁਤ ਸਾਰੀਆਂ ਵਸਤੂਆਂ ਦਾ ਆਨੰਦ ਮਾਣਿਆ ਤੇ ਬਹੁਤ ਮਸਤੀ ਕੀਤੀ। ਵਿਿਦਆਰਥੀਆਂ ਨੇ ਉਥੇ ਵੱਖੋ – ਵੱਖ ਸੰਗੀਤਕ ਧੁੰਨਾ ਉੱਤੇ ਡਾਂਸ ਕਰਕੇ ਵੀ ਆਪਣਾ ਮਨ ਪ੍ਰਚਾਵਾ ਕੀਤਾ ਤੇ ਖੂਸ਼ੀ ਪ੍ਰਾਪਤ ਕੀਤੀ।

ਇਸ ਟਰਿਪ ਵਿੱਚ ਸਟਾਫ ਮੈਂਬਰ ਸਤਵਿੰਦਰਜੀਤ ਕੌਰ, ਕੁਲਵੀਰ ਕੌਰ, ਰੁਪਿੰਦਰਪਾਲ ਕੌਰ, ਨੈਨਸੀ ਗੋਇਲ, ਤਨੀਸ਼ਾ ਸੋਨੀ, ਅਮਨਦੀਪ ਕੌਰ, ਰਾਜਵਿੰਦਰ ਕੌਰ, ਹੀਨਾ, ਰਿਤੀਕਾ, ਪੁਪਿੰਦਰ ਰਾਨੀ ਨਰਿਪਜੀਤ ਕੌਰ, ਅਮਨ ਮਾਨ, ਪ੍ਰਭਦੀਪ ਸਿੰਘ ਅਤੇ ਹਰਜਿੰਦਰ ਸਿੰਘ ਨੇ ਵਿਿਦਆਰਥੀਆਂ ਨੂੰ ਆਪਣੀ ਨਿਗਰਾਨੀ ਹੇਠ ਾਿਸ ਸਥਾਨ ਤੇ ਲਿਜਾਇਆ। ਇਸ ਤਰ੍ਹਾਂ ਇਹ ਟਰਿਪ ਸਮੂਹ ਸਟਾਫ ਅਤੇ ਵਿਿਦਆਰਥੀਆਂ ਲਈ ਯਾਦਗਾਰੀ ਹੋ ਨਿਬੜਿਆਂ।

ਬੀ. ਬੀ. ਐੱਸ. ਬੀ. ਕਾਨਵੈਂਟ ਸਕੂਲ ਵਿਖੇ ਮਨਾਇਅ ਗਿਆ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜਨਮ ਦਿਹਾੜਾ

 ਜਗਰਾਉਂ,ਲੁਧਿਆਣਾ, ਅਕਤੂਬਰ 2019-(ਮਨਜਿੰਦਰ ਗਿੱਲ)-

ਇਲਾਕੇ ਦੀ ਨਾਮਵਾਰ ਵਿਿਦਅਕ ਸੰਸਥਾ ਬੀ. ਬੀ. ਐੱਸ. ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਵਿਖੇ ਸੂਰਬੀਰ, ਨਿਡਰ, ਨਿਰਵੈਰ, ਰਿਨਭੈ, ਤਪੱਸਵੀ, ਅਤੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ ਨਾਲ ਮਨਾਇਆ ਗਿਆ। ਇੱਥੇ ਇਹ ਗੱਲ ਵੀ ਵਰਨਣਯੋਗ ਹੈ ਕਿ ਸਾਡਾ ਸਕੂਲ ਵੀ ਇਸ ਮਹਾਨ ਯੋਧਾ ਦੇ ਨਾਂ ਤੇ ਚੱਲ ਰਿਹਾ ਹੈ।

ਬਾਬਾ ਬੰਦਾ ਸਿੰਘ ਬਹਾਦਰ ਜੀ ਸਿੱਖ ਕੌਮ ਦੇ ਇੱਕ ਮਹਾਨ ਯੋਧੇ ਤੇ ਜਰਨੈਲ ਹੋਏ ਸਨ। ਬਾਬਾ ਜੀ ਦਾ ਜਨਮ ਹੀ ਜੁਲਮ ਦਾ ਨਾਸ਼ ਕਰਨ ਲਈ ਅਤੇ ਸੱਚਾਈ ਦਾ ਸਾਥ ਦੇਣ ਲਈ ਹੋਇਆ ਸੀ। ਆਪ ਜੀ ਦਾ ਪੂਰਾ ਜੀਵਨ ਕੁਰਬਾਨੀਆਂ ਨਾਲ ਭਰਿਆ ਹੋਇਆ ਸੀ। ਆਪ ਜੀ ਨੇ ਆਪਣੇ ਜੀਵਨ ਵਿੱਚ ਕਈ ਲੜਾਈਆਂ ਲੜੀਆਂ ਤੇ ਹਰ ਥਾਂ ਫਤਹਿ ਪ੍ਰਾਪਤ ਕੀਤੀ।

ਆਪ ਜੀ ਨੇ ਸ਼੍ਰੀ ਗੁਰੁ ਗੋਬਿੰਦ ਸਿੰਘ ਜੀ ਤੋਂ ਥਾਪੜਾ ਪ੍ਰਾਪਤ ਕਰਕੇ ਉਨਾਂ ਦੇ ਛੋਟੇ ਸਾਹਿਬਜਾਦਿਆਂ ਦੀ ਸ਼ਹੀਦੀ ਦਾ ਬਦਲਾ ਲੈ ਕੇ ਸਰਹਿੰਦ ਦੀ ਆਪ ਜੀ ਨੇ ਇੱਟ ਨਾਲ ਇੱਟ ਖੜਕਾ ਕੇ ਲਿਆ। ਸਕੂਲ ਵਿਖੇ ਆਪ ਜੀ ਦੇ ਜਨਮ ਦਿਵਸ ਦੇ ਸੰਬੰਧ ਵਿੱਚ ਸਕੂਲ ਵਿੱਚ ਬੱਚਿਆਂ ਦੇ ਧਾਰਮਿਕ ਮੁਕਾਬਲੇ ਵੀ ਕਰਵਾਏ ਗਏ। ਇਸ ਉਪਰੰਤ ਬਾਬਾ ਜੀ ਦੀ ਫੋਟੋ ਅੱਗੇ ਫੁੱਲ ਅਰਪਿਤ ਕੀਤੇ ਗਏ ਅਤੇ ਮੈਨੇਜਮੈਂਟ ਕਮੇਟੀ ਪਿੰ੍ਰਸੀਪਲ ਮੈਡਮ ਮਿਿਸਜ ਅਨੀਤਾ ਕੁਮਾਰੀ ਅਤੇ ਸਟਾਫ ਨੇ ਰਲ ਕੇ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ ਅਤੇ ਸਭ ਨੂੰ ਲੱਡੂਆਂ ਦਾ ਪ੍ਰਸਾਦਿ ਵੀ ਵੰਡਿਆ ਗਿਆ।

ਸਕੂਲ ਚੇਅਰਮੈਂਨ ਸ਼੍ਰੀ ਸਤੀਸ਼ ਕਾਲੜਾ ਜੀ ਨੇ ਆਪਣੇ ਭਾਸ਼ਣ ਵਿੱਚ ਬਾਬਾ ਜੀ ਦੀ ਲਸਾਨੀ ਕੁਰਬਾਨੀ ਬਾਰੇ ਚਾਨਣਾ ਪਾਇਆ ਤੇ ਬਾਬਾ ਜੀ ਦੇ ਜਨਮ ਦਿਨ ਦੀ ਸਭ ਸੰਗਤ ਨੂੰ ਵਧਾਈ ਵੀ ਦਿੱਤੀ।

ਸਕੂਲ ਪ੍ਰਿੰਸੀਪਲ ਸ਼੍ਰੀਮਤੀ ਅਨੀਤਾ ਕੁਮਾਰੀ ਜੀ ਨੇ ਵੀ ਆਪਣੇ ਭਾਸ਼ਣ ਵਿੱਚ ਬਬਾ ਜੀ ਦੁਆਰਾ ਦਰਸਾਏ ਗਏ ਸੱਚ ਦੇ ਰਸਤੇ ਤੇ ਸਭ ਨੂੰ ਚੱਲਣ ਦੀ ਅਪੀਲ ਕੀਤੀ ਅਤੇ ਕਿਹਾ ਕਿ ੳੇੁਹਨਾਂ ਦੇ ਜੀਵਨ ਤੋਂ ਸਾਨੂੰ ਸੇਧ ਲੈਣੀ ਚਾਹੀਦੀ ਹੈ।

ਇਸ ਮੌਕੇ ਸਮੂਹ ਮੈਨੇਜਮੈਂਟ ਜਿਸ ਵਿੱਚ ਚੇਅਰਮੈਨ ਸ਼੍ਰੀ ਸਤੀਸ਼ ਕਾਲੜਾ ਜੀ, ਪ੍ਰਾਧਾਨ ਸ਼੍ਰੀ ਰਜਿੰਦਰ ਬਾਵਾ ਜੀ, ਵਾਈਸ ਚੇਅਰਮੈਨ ਸ਼੍ਰੀ ਹਰਕ੍ਰਿਸ਼ਨ ਭਗਵਾਨਦਾਸ ਬਾਵਾ ਜੀ, ਮੈਨੇਜਿੰਗ ਡਾਇਰੈਕਟਰ ਸ਼੍ਰੀ ਸ਼ਾਮ ਸੁੰਦਰ ਭਾਰਦਵਾਜ ਜੀ ਅਤੇ ਵਾਈਸ ਪ੍ਰੈਜ਼ੀਡੈਂਟ ਸ਼੍ਰੀ ਸਨੀ ਅਰੋੜਾ ਜੀ ਖਾਸ ਤੌਰ ਤੇ ਮੌਜੂਦ ਸਨ।

ਬੀ. ਬੀ. ਐੱਸ. ਬੀ. ਕਾਨਵੈਂਟ ਸਕੂਲ ਪਰਾਲੀ ਨਾ ਸਾੜੇ ਜਾਣ ਸੰਬੰਧੀ ਕੱਢੀ ਗਈ ਜਾਗਰੂਕਤਾ ਰੈਲੀ

ਜਗਰਾਉਂ,ਲੁਧਿਆਣਾ, ਅਕਤੂਬਰ 2019-(ਮਨਜਿੰਦਰ ਗਿੱਲ)-

ਇਲਾਕੇ ਦੀ ਨਾਮਵਾਰ ਵਿਿਦਅਕ ਸੰਸਥਾ ਬੀ. ਬੀ. ਐੱਸ. ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਵਲੋਂ ਪਿੰਡ ਸਦਰਪੁਰਾ ਵਿਖੇ ਪਰਾਲੀ ਨੂੰ ਨਾ ਸਾੜਨ ਸੰਬੰਧੀ ਜਾਗਰੂਕਤਾ ਰੈਲੀ ਕੱਢੀ ਗਈ। ਪ੍ਰਦੂਸ਼ਣ ਦਿਨੋ ਦਿਨ ਬਹੁਤ ਵਧ ਗਿਆ ਹੈ। ਇਨ੍ਹਾਂ ਦਿਨਾਂ ਵਿੱਚ ਪਰਾਲੀ ਦੇ ਧੁੰਏ ਕਾਰਣ ਜਨ ਜੀਵਨ ਬਹੁਤ ਪ੍ਰਭਾਵਿਤ ਹੁੰਦਾ ਹੈ। ਲੋਕਾਂ ਦਾ ਸਾਹ ਲੈਣਾ ਮੁਸ਼ਕਲ ਹੋ ਜਾਂਦਾ ਹੈ। ਵਾਤਾਵਰਣ ਗੰਧਲਾ ਹੋ ਜਾਂਦਾ ਹੈ। ਧੂੰਏ ਨਾਲ ਬਹੁਤ ਬਿਮਾਰੀਆਂ ਫੈਲਦੀਆਂ ਹਨ। ਆਵਾਜਾਈ ਵਿੱਚ ਵੀ ਬਿਘਨ ਪੈਂਦਾ ਹੈ। ਆਏ ਦਿਨ ਧੂੰਏ ਕਾਰਨ ਦੁਰਘਟਨਾਵਾ ਵਾਪਰਦੀਆਂ ਰਹਿੰਦੀਆਂ ਹਨ। ਭਾਵੇਂ ਇਸ ਸਮੱਸਿਆ ਨਾਲ ਨਜਿੱਠਣ ਲਈ ਸਰਕਾਰ ਵੱਲੋਂ ਵੀ ਸਖਤ ਨਿਰਦੇਸ਼ ਦਿੱਤੇ ਜਾਂਦੇ ਹਨ ਪਰ ਫਿਰ ਵੀ ਇਸ ਸਮੱਸਿਆ ਦਾ ਕੋਈ ਢੁਕਵਾਂ ਬਦਲ ਨਾ ਹੋਣ ਕਾਰਨ ਇਹ ਸਮੱਸਿਆ ਦਿਨੋ ਦਿਨ ਵਧਦੀ ਜਾ ਰਹੀ ਹੈ। ਸੋ ਇਸੇ ਹੀ ਮੁਹਿੰਮ ਤਹਿਤ ਸਕੂਲ ਦੇ ਵਿਿਦਆਰਥੀਆਂ ਵੱਲੋਂ ਲੋਕਾਂ ਨੂੰ ਜਾਗ੍ਰਿਤ ਕਰਨ ਸੰਬੰਧੀ ਜਾਗਰੂਕਤਾ ਰੈਲੀ ਕੱਢੀ ਗਈ। ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਅਤੇ ਮਿੱਟੀ ਦੀ ਉਪਜਾਉ ਸ਼ਕਤੀ ਨੂੰ ਬਣਾਈ ਰੱਖਣ ਲਈ ਬੱਚਿਆਂ ਵੱਲੋਂ ਆਪਣਿਆਂ ਨਾਰਰਿਆਂ ਰਾਂਹੀ ਲੋਕਾਂ ਨੂੰ ਜਾਗ੍ਰਿਤ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਮੈਡਮ ਸ਼੍ਰੀਮਤੀ ਅਨੀਤਾ ਕੁਮਾਰੀ ਜੀ ਅਤੇ ਸਮੂਹ ਮੈਨੇਜਮੈਂਟ ਮੈਬਰਾਂ ਵੱਲੋਂ ਇਸ ਰੈਲੀ ਨੂੰ ਹਰੀ ਝੰਡੀ ਦੇ ਕੇ ਰਬਾਨਾ ਕੀਤਾ ਗਿਆ ਇਸ ਮੌਕੇ ਪਿੰ੍ਰਸੀਪਲ ਮੈਡਮ ਸ਼੍ਰੀਮਤੀ ਅਨੀਤਾ ਕੁਮਾਰੀ ਜੀ ਸਮੂਹ ਮੈਨੇਜਮੈਂਟ ਜਿਸ ਵਿੱਚ ਚੇਅਰਮੈਨ ਸ਼੍ਰੀ ਸਤੀਸ਼ ਕਾਲੜਾ ਜੀ, ਪ੍ਰਾਧਾਨ ਸ਼੍ਰੀ ਰਜਿੰਦਰ ਬਾਵਾ ਜੀ, ਵਾਈਸ ਚੇਅਰਮੈਨ ਸ਼੍ਰੀ ਹਰਕ੍ਰਿਸ਼ਨ ਭਗਵਾਨਦਾਸ ਬਾਵਾ ਜੀ, ਮੈਨੇਜਿੰਗ ਡਾਇਰੈਕਟਰ ਸ਼੍ਰੀ ਸ਼ਾਮ ਸੁੰਦਰ ਭਾਰਦਵਾਜ ਜੀ ਅਤੇ ਵਾਈਸ ਪ੍ਰੈਜ਼ੀਡੈਂਟ ਸ਼੍ਰੀ ਸਨੀ ਅਰੋੜਾ ਜੀ ਖਾਸ ਤੌਰ ਤੇ ਮੌਜੂਦ ਸਨ।

ਕਵਿਤਾ ਉਚਾਰਣ ਨੇ ਬੱਚਿਆਂ ਦੇ ਬਹੁਪੱਖੀ ਵਿਕਾਸ ਦੀ ਕੀਤੀ ਤਰਜਮਾਨੀ- ਪ੍ਰਿੰਸੀਪਲ ਅਨੀਤਾ ਕੁਮਾਰੀ

ਜਗਰਾਉਂ,ਲੁਧਿਆਣਾ, ਅਕਤੂਬਰ 2019-(ਮਨਜਿੰਦਰ ਗਿੱਲ)-

ਬੀ. ਬੀ. ਐੱਸ. ਬੀ. ਕਾਨਵੈਂਟ ਸਕੂਲ ਸਿੱਧਵਾਂ ਬੇਟ ਵਿਖੇ ਨਰਸਰੀ ਕਲਾਸ ਦੇ ਨੰਨੇ੍ਹ – ਮੁੰਨ੍ਹੇ ਵਿਿਦਆਰਥੀਆਂ ਦਾ ‘ਕਵਿਤਾ ਉਚਾਰਣ’ ਮੁਕਾਬਲਾ ਮੁਕਾਬਲਾ ਕਰਵਾਇਆ ਗਿਆ। ਇਸ ਪ੍ਰਤੀਯੋਗਤਾ ਵਿੱਚ ਨਰਸਰੀ ਕਲਾਸ ਦੇ ਸਾਰੇ ਹੀ ਨੰਨ੍ਹੇ – ਮੰੁਨ੍ਹੇ ਵਿਿਦਆਰਥੀਆਂ ਦੁਆਰਾ ਭਾਗ ਲਿਆ ਗਿਆ। ਬੱਚਿਆਂ ਦੁਆਰਾ ਵੱਖ - ਵੱਖ ਕਵਿਤਾਵਾ ਜਿਵੇਂ ‘ਮਿਸਟਰਸ ਮੈਰੀ’, ‘ਬਟਰਫਲਾਈ’, ‘ਟ੍ਰੈਫਿਕ ਲਾਈਟਸ, 'ਟੈਡੀ ਬੀਅਰ', 'ਰੋਜ਼ਸ ਅਰ ਰੈਡ' ਆਦਿ ਕਵਿਤਾਵਾਂ ਬਹੁਤ ਹੀ ਵਧੀਆ ਢੰਗ ਨਾਲ ਉਚਾਰੀਆਂ ਗਈਆਂ। ਬੱਚਿਆਂ ਦੁਆਰਾ ਵੱਖ - ਵੱਖ ਕਵਿਤਾਵਾਂ ਦੇ ਵਿਸ਼ੇ ਨਾਲ ਸੰਬੰਧਿਤ ਪ੍ਰੋਪ ਵੀ ਵਰਤੇ ਅਤੇ ਆਪਣੀ 'ਸੈਲਫ ਇੰਟਰੋਡਕਸ਼ਨ' ਦੇ ਕੇ ਕਵਿਤਾਵਾਂ ਨੂੰ ਬਾਖੂਬੀ ਪੇਸ਼ ਕੀਤਾ ਗਿਆ। ਇਸ ਮੌਕੇ ਪਿੰ੍ਰਸੀਪਲ ਮੈਡਮ ਮਿਿਸਜ ਅਨੀਤਾ ਕੁਮਾਰੀ ਜੀ ਅਤੇ ਸਮੂਹ ਮੇਨੈਜਮੈਂਟ ਦੁਆਰਾ ਨੰਨ੍ਹੇ – ਮੁੰਨ੍ਹੇ ਬੱਚਿਆਂ ਦੁਆਰਾ ਪੇਸ਼ ਕੀਤੀਆਂ ਗਈਆਂ ਕਵਿਤਾਵਾਂ ਦੀ ਤਾਰੀਫ ਕਰਦਿਆਂ ਬੱਚਿਆਂ ਦੀ ਹੌਸਲਾ – ਅਫਜਾਈ ਕੀਤੀ ਗਈ। ਇਹ ਸਾਰੇ ਫੰਕਸ਼ਨ ਦੀ ਰਹਿਨੁਮਾਈ ਕੁਆਰਡੀਨੇਟਰ ਮੈਡਮ ਸਤਵਿੰਦਰਜੀਤ ਕੌਰ ਦੀ ਅਗਵਾਈ ਹੇਠ ਅਤੇ ਕਲਾਸ ਇੰਚਾਰਜਸ ਮੈਡਮ ਦਵਿੰਦਰਜੀਤ ਕੌਰ, ਮੈਡਮ ਰਿੰਪੀ ਅਤੇ ਮੈਡਮ ਜਸਵੰਤ ਕੌਰ ਹੋਈ। ਇਸ ਮੌਕੇ ਜੱਜ ਦੀ ਭੂਮਿਕਾ ਮੈਡਮ ਰਾਜਵੀਰ ਕੌਰ ਅਤੇ ਮੈਡਮ ਗੁਰਪ੍ਰੀਤ ਦੁਆਰਾ ਨਿਭਾਈ ਗਈ ਅਤੇ ਵਿਿਦਆਰਥੀਆਂ ਦੀ ਕਲਾ ਨੂੰ ਦੇਖਦੇ ਹੋਏ ਉਨ੍ਹਾਂ ਦੀ ਹੌਸਲਾ ਅਫਜਾਈ ਕੀਤੀ ਗਈ। ਇਸ ਪ੍ਰਤੀਯੋਗਤਾ ਵਿੱਚ ਕੁਝ ਵਿਿਦਆਰਥੀਆਂ ਦੁਆਰਾ ਪਹਿਲੀ, ਦੂਜੀ ਅਤੇ ਤੀਜੀਆਂ ਪੁਜੀਸ਼ਨਾ ਹਾਸਿਲ ਕੀਤੀਆਂ ਗਈਆਂ। ਇਸ ਮੌਕੇ ਸਮੂਹ ਮੈਨੇਜਮੈਂਟ ਅਤੇ ਪ੍ਰਿੰਸੀਪਲ ਮੈਡਮ ਦੁਆਰਾ ਪੁਜੀਸ਼ਨਾ ਹਾਸਿਲ ਕਰਨ ਵਾਲੇ ਵਿਿਦਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ ਅਤੇ ਨੰਨ੍ਹੇ – ਮੁੰਨ੍ਹੇ ਵਿਿਦਆਰਥੀਆਂ ਦੀ ਕਲਾ ਦੀ ਤਾਰੀਫ ਕੀਤੀ ਗਈ ਤਾਂ ਜੋ ਅੱਗੇ ਤੋਂ ਉਹ ਹੋਰ ਵੀ ਵਧ ਚੜ੍ਹ ਕੇ ਪ੍ਰਤੀਯੋਗਤਾ ਵਿੱਚ ਭਾਗ ਲੈ ਸਕਣ। ਇਸ ਪ੍ਰਤੀਯੋਗਤਾ ਲਈ ਨੰਨ੍ਹੇ – ਮੁੰਨ੍ਹੇ ਬੱਚਿਆਂ ਦੁਆਰਾ ਬਹੁਤ ਹੀ ੳੇੁਤਸ਼ਾਹ ਦੇਖਣ ਨੂੰ ਮਿਿਲਆ।

ਚੁਣੌਤੀਆਂ ਦਾ ਸਾਹਮਣਾ ਕਰਨ ਲਈ ਸੁਰੱਖਿਆ ਫੌਜਾਂ ਦਾ ਤੰਦਰੁਸਤ ਹੋਣਾ ਜ਼ਰੂਰੀ-ਪੁਲਿਸ ਕਮਿਸ਼ਨਰ

ਪੁਲਿਸ ਸ਼ਹੀਦਾਂ ਦੀ ਯਾਦ ਵਿੱਚ ਕਰਵਾਈ ਮਿੰਨੀ ਮੈਰਾਥਨ ਨੂੰ ਡਿਪਟੀ ਕਮਿਸ਼ਨਰ ਨੇ ਦਿਖਾਈ ਹਰੀ ਝੰਡੀ
 

ਲੁਧਿਆਣਾ, ਅਕਤੂਬਰ 2019- ( ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )- 

ਪੁਲਿਸ ਅਤੇ ਸੁਰੱਖਿਆ ਫੌਜਾਂ ਦੇ ਸ਼ਹੀਦਾਂ ਦੀ ਯਾਦ ਨੂੰ ਤਾਜ਼ਾ ਰੱਖਣ ਲਈ ਅੱਜ ਪੁਲਿਸ ਕਮਿਸ਼ਨਰੇਟ ਲੁਧਿਆਣਾ ਵੱਲੋਂ ਸ਼ਹਿਰ ਵਿੱਚ ਮਿੰਨੀ ਮੈਰਾਥਨ ਦਾ ਆਯੋਜਨ ਕੀਤਾ ਗਿਆ, ਜਿਸ ਨੂੰ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਮੈਰਾਥਨ ਕਮਿਸ਼ਨਰ ਪੁਲਿਸ ਲੁਧਿਆਣਾ ਰਾਕੇਸ਼ ਅਗਰਵਾਲ ਦੀ ਅਗਵਾਈ ਵਿੱਚ ਸ਼ਹਿਰ ਵਿੱਚ ਕੱਢੀ ਗਈ। ਇਹ ਮੈਰਾਥਨ ਸਵੇਰੇ 6.30 ਵਜੇ ਗੁਰੂ ਨਾਨਕ ਸਟੇਡੀਅਮ ਤੋਂ ਸ਼ੁਰੂ ਹੋ ਕੇ ਫੁਹਾਰਾ ਚੌਕ, ਘੁਮਾਰ ਮੰਡੀ, ਡਾ. ਹੀਰਾ ਸਿੰਘ ਰੋਡ, ਸਮੋਸਾ ਚੌਕ, ਫੁਆਰਾ ਚੌਕ, ਪੁਰਾਣਾ ਸੈਸ਼ਨ ਚੌਕ, ਡੰਡੀ ਸਵਾਮੀ ਹੁੰਦੀ ਹੋਈ ਪੁਲਿਸ ਲਾਈਨਜ਼ ਦੇ ਗੇਟ ਨੰਬਰ 2 ਵਿਖੇ ਸਮਾਪਤ ਹੋਈ। ਇਸ ਮੌਕੇ ਲੁਧਿਆਣਾ ਪੁਲਿਸ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਰਾਕੇਸ਼ ਅਗਰਵਾਲ ਨੇ ਕਿਹਾ ਕਿ ਅਜੋਕੇ ਸਮੇਂ ਪੁਲਿਸ ਅਤੇ ਸੁਰੱਖਿਆ ਫੌਜਾਂ ਦੇ ਸਾਹਮਣੇ ਕਈ ਚੁਣੌਤੀਆਂ ਦਰਪੇਸ਼ ਹਨ, ਉਨਾਂ ਦਾ ਮੁਕਾਬਲਾ ਕਰਨ ਲਈ ਸੁਰੱਖਿਆ ਕਰਮੀਆਂ ਦਾ ਤੰਦਰੁਸਤ ਹੋਣਾ ਬਹੁਤ ਜ਼ਰੂਰੀ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਸੁਰੱਖਿਆ ਕਰਮੀਆਂ ਨੂੰ ਨਿੱਤ ਦਿਨ ਦੇ ਕੰਮ ਕਾਜ ਦੇ ਬੋਝ ਦੇ ਨਾਲ-ਨਾਲ ਸਰੀਰਕ ਅਤੇ ਮਾਨਸਿਕ ਤੌਰ 'ਤੇ ਵੀ ਤੰਦਰੁਸਤ ਰੱਖਿਆ ਜਾਵੇ। ਉਨਾਂ ਕਿਹਾ ਕਿ ਅੱਜ ਦੀ ਇਹ ਮੈਰਾਥਨ ਉਨ•ਾਂ ਸ਼ਹੀਦਾਂ ਦੀ ਯਾਦ ਨੂੰ ਤਾਜ਼ਾ ਕਰਨ ਲਈ ਕਰਵਾਈ ਗਈ ਹੈ, ਜਿਨਾਂ ਨੇ ਵੱਖ-ਵੱਖ ਸਮੇਂ ਦੌਰਾਨ ਦੇਸ਼ ਦੀ ਰਾਖੀ ਕਰਦਿਆਂ ਆਪਣੀਆਂ ਜਾਨਾਂ ਵਾਰ ਦਿੱਤੀਆਂ। ਉਨਾਂ ਇਸ ਮੌਕੇ ਵੱਖ-ਵੱਖ ਅਧਿਕਾਰੀਆਂ ਅਤੇ ਸੁਰੱਖਿਆ ਕਰਮੀਆਂ ਦਾ ਇਸ ਮੈਰਾਥਨ ਵਿੱਚ ਭਾਗ ਲੈਣ ਲਈ ਧੰਨਵਾਦ ਕੀਤਾ। ਦੌੜ ਦੌਰਾਨ ਪਹਿਲੇ ਤਿੰਨ ਸਥਾਨਾਂ 'ਤੇ ਆਉਣ ਵਾਲੇ ਦੌੜਾਕਾਂ ਦਾ ਸਨਮਾਨ ਵੀ ਕੀਤਾ ਗਿਆ।

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਜਾਗਰੂਕਤਾ ਰੈਲੀਆਂ ਦਾ ਆਯੋਜਨ

ਜ਼ਿਲਾ ਲੁਧਿਆਣਾ ਵਿੱਚ ਵਿਦਿਆਰਥੀਆਂ ਨੇ ਸੰਭਾਲੀ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕਤਾ ਮੁਹਿੰਮ
ਲੁਧਿਆਣਾ, ਅਕਤੂਬਰ 2019-(ਜਸਮੇਲ ਗਾਲਿਬ/ ਮਨਜਿੰਦਰ ਗਿੱਲ )-

 ਜ਼ਿਲਾ ਲੁਧਿਆਣਾ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਪ੍ਰਤੀ ਜਾਗਰੂਕ ਕਰਨ ਲਈ ਅੱਜ ਸਾਰੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਵੱਖ-ਵੱਖ ਪਿੰਡਾਂ ਵਿੱਚ ਜਾਗਰੂਕਤਾ ਰੈਲੀਆਂ ਦਾ ਆਯੋਜਨ ਕੀਤਾ। ਇਸ ਸੰਬੰਧੀ ਇੱਕ ਜਾਗਰੂਕਤਾ ਰੈਲੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਇਯਾਲੀ ਖੁਰਦ ਦੇ ਵਿਦਿਆਰਥੀਆਂ ਵੱਲੋਂ ਕੱਢੀ ਗਈ, ਜਿਸ ਦੀ ਅਗਵਾਈ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਕੀਤੀ। ਵਿਦਿਆਰਥੀਆਂ ਨੇ ਪ੍ਰਸਾਸ਼ਨ ਨੂੰ ਭਰੋਸਾ ਦਿੱਤਾ ਕਿ ਉਹ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਲਈ ਪ੍ਰੇਰਿਤ ਕਰਨਗੇ।
ਇਸ ਮੌਕੇ ਇਕੱਤਰ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਗਰਵਾਲ ਨੇ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ ਕਿ ਉਹ ਪਰਾਲੀ ਨੂੰ ਅੱਗ ਨਾ ਲਾਉਣ। ਇਸ ਦਿਸ਼ਾ ਵਿੱਚ ਵਿਦਿਆਰਥੀ ਆਪਣੇ ਮਾਪਿਆਂ ਨੂੰ ਸਮਝਾਉਣ ਵਿੱਚ ਅਹਿਮ ਭੂਮਿਕਾ ਅਦਾ ਕਰ ਸਕਦੇ ਹਨ। ਉਨਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਮਾਪਿਆਂ ਸਮੇਤ ਹੋਰ ਕਿਸਾਨਾਂ ਨੂੰ ਵੀ ਜਾਗਰੂਕ ਕਰਨ। ਉਨਾਂ ਕਿਹਾ ਕਿ ਕਿਸਾਨਾਂ ਨੂੰ ਪਿਆਰ ਨਾਲ ਸਮਝਾਇਆ ਜਾਵੇ ਕਿ ਪਰਾਲੀ ਨੂੰ ਸਾੜਨ ਨਾਲ ਜਿੱਥੇ ਮਨੁੱਖੀ ਅਤੇ ਜਾਨਵਰਾਂ ਦੀ ਸਿਹਤ ਨੂੰ ਨੁਕਸਾਨ ਹੁੰਦਾ ਹੈ, ਉਥੇ ਹੀ ਧਰਤੀ ਦੀ ਉਪਜਾਊ ਸ਼ਕਤੀ ਅਤੇ ਉਤਪਾਦਨ ਦਰ ਘਟਦੀ ਹੈ। ਅਗਰਵਾਲ ਨੇ ਕਿਹਾ ਕਿ ਹੁਣ ਕਿਸਾਨ ਆਪਣੇ ਖੇਤਾਂ ਦੀ ਪਰਾਲੀ ਨਾ-ਵਰਤੋਂਯੋਗ ਸਰਕਾਰੀ ਥਾਂ 'ਤੇ ਭੰ ਰ ਕਰ ਸਕਦੇ ਹਨ। ਇਸ ਮੌਕੇ ਜ਼ਿਲ•ਾ ਸਿੱਖਿਆ ਅਫ਼ਸਰ (ਸੈਕੰਡਰੀ) ਸ੍ਰੀਮਤੀ ਸਵਰਨਜੀਤ ਕੌਰ, ਮੁੱਖ ਖੇਤੀਬਾੜੀ ਅਫ਼ਸਰ ਸ੍ਰ. ਬਲਦੇਵ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਪਰਾਲੀ ਪ੍ਰਬੰਧਨ ਲਈ ਸਹਾਈ i-khet ਮੋਬਾਈਲ ਐਪ ਉਨਾਂ ਕਿਹਾ ਕਿ ਪਰਾਲੀ ਸਾੜੇ ਜਾਣ ਦੇ ਰੁਝਾਨ ਨਾਲ ਨਿਪਟਣ ਸਬੰਧੀ ਪੰਜਾਬ ਸਰਕਾਰ ਨੇ ਆਪਣੀਆਂ ਕੋਸ਼ਿਸ਼ਾਂ ਨੂੰ ਹੋਰ ਤੇਜ਼ ਕਰਦਿਆਂ ਕਿਸਾਨਾਂ ਨੂੰ ਉਨਾਂ ਦੇ ਨੇੜੇ ਹੀ ਪਰਾਲੀ ਪ੍ਰਬੰਧਨ ਨਾਲ ਸੰਬੰਧਤ ਮਸ਼ੀਨਰੀ ਮੁਹੱਈਆ ਕਰਾਉਣ ਦਾ ਬੀੜਾ ਚੁੱਕਿਆ ਸੀ। ਇਸ ਸੰਬੰਧੀ ਕਿਸਾਨਾਂ ਦੀ ਸਹੂਲਤ ਲਈ ਇੱਕ ਮੋਬਾਈਲ ਐਪਲੀਕੇਸ਼ਨ i-khet ਜਾਰੀ ਕੀਤੀ ਗਈ ਸੀ, ਜਿਸ ਦਾ ਜ਼ਿਲਾ ਲੁਧਿਆਣਾ ਦੇ ਹਜ਼ਾਰਾਂ ਕਿਸਾਨਾਂ ਨੇ ਲਾਭ ਲਿਆ ਸੀ। ਇਹ ਮੋਬਾਈਲ ਐਪਲੀਕੇਸ਼ਨ ਇਸ ਸਾਲ ਵੀ ਕਿਸਾਨਾਂ ਲਈ ਵਰਦਾਨ ਸਾਬਿਤ ਹੋਵੇਗੀ। ਉਨਾਂ ਦੱਸਿਆ ਕਿ ਇਹ ਮੋਬਾਈਲ ਐਪਲੀਕੇਸ਼ਨ ਪੰਜਾਬ ਰਿਮੋਟ ਸੈਂਸਿੰਗ ਸੈਂਟਰ ਵੱਲੋਂ ਤਿਆਰ ਕੀਤੀ ਗਈ ਹੈ, ਜਿਸ 'ਤੇ ਜ਼ਿਲਾ ਲੁਧਿਆਣਾ ਵਿੱਚ ਉਪਲੱਬਧ ਸਾਰੀਆਂ ਪਰਾਲੀ ਪ੍ਰਬੰਧਨ ਮਸ਼ੀਨਾਂ ਦਾ ਵੇਰਵਾ ਪਾਇਆ ਹੋਇਆ ਹੈ। ਇਹ ਐਪਲੀਕੇਸ਼ਨ ਐਂਡਰਾਈਡ ਫੋਨ 'ਤੇ ਪਲੇਅ ਸਟੋਰ ਤੋਂ ਡਾਊਨਲੋਡ ਕੀਤੀ ਜਾ ਸਕਦੀ ਹੈ। ਇਹ ਐਪਲੀਕੇਸ਼ਨ ਜ਼ਿਲਾ, ਬਲਾਕ ਅਤੇ ਪਿੰਡ ਪੱਧਰ 'ਤੇ ਅੰਗਰੇਜੀ ਅਤੇ ਪੰਜਾਬੀ ਭਾਸ਼ਾ ਵਿੱਚ ਸਬੰਧਤ ਸੂਚਨਾ ਮੁਹੱਈਆ ਕਰਵਾ ਰਹੀਆਂ ਹਨ। ਲੋੜਵੰਦ ਕਿਸਾਨ ਇਸ ਐਪਲੀਕੇਸ਼ਨ 'ਤੇ ਲੋੜੀਂਦੀ ਮਸ਼ੀਨ ਬਾਰੇ ਸਰਚ ਕਰ ਸਕਦਾ ਹੈ, ਜਿਸ 'ਤੇ ਉਸਨੂੰ ਉਸਦੀ ਲੋਕੇਸ਼ਨ ਦੇ ਮੁਤਾਬਿਕ ਨੇੜੇ ਤੇੜੇ ਦੀਆਂ ਮਸ਼ੀਨਾਂ ਬਾਰੇ ਪਤਾ ਲੱਗ ਜਾਂਦਾ ਹੈ। ਕਿਸਾਨ ਨੂੰ ਜਿਸ ਮਸ਼ੀਨ ਦੀ ਜ਼ਰੂਰਤ ਹੁੰਦੀ ਹੈ, ਉਸਦੇ ਮਾਲਕ ਦਾ ਨਾਮ, ਸੰਪਰਕ ਨੰਬਰ ਅਤੇ ਲੋਕੇਸ਼ਨ ਪਤਾ ਲੱਗ ਜਾਂਦੀ ਹੈ, ਜਿਸ ਨਾਲ ਸੰਪਰਕ ਕਰਕੇ ਲੋੜਵੰਦ ਕਿਸਾਨ ਉਸ ਤੋਂ ਮਸ਼ੀਨ ਲੈ ਸਕਦਾ ਹੈ। ਜ਼ਿਲਾ ਲੁਧਿਆਣਾ ਵਿੱਚ ਇਸ ਵੇਲੇ ਖੇਤੀਬਾੜੀ ਵਿਭਾਗ ਅਤੇ ਸਹਿਕਾਰਤਾ ਵਿਭਾਗ ਨਾਲ ਸੰਬੰਧਤ 3000 ਦੇ ਕਰੀਬ ਮਸ਼ੀਨਾਂ ਦਾ ਵੇਰਵਾ ਦਰਜ ਹੈ। ਇਸ ਤੋਂ ਇਲਾਵਾ ਕਿਸਾਨਾਂ ਵੱਲੋਂ ਆਪਣੇ ਪੱਧਰ 'ਤੇ ਵੀ ਹੋਰ ਸੰਦਾਂ ਦਾ ਵੇਰਵਾ ਅਪਲੋਡ ਕੀਤਾ ਹੋਇਆ ਹੈ, ਜਿਸ ਦਾ ਕਿਸਾਨ ਭਰਪੂਰ ਲਾਭ ਲੈ ਸਕਦੇ ਹਨ। ਅਗਰਵਾਲ ਨੇ ਦੱਸਿਆ ਕਿ ਸੂਬੇ ਭਰ ਵਿੱਚ 65 ਲੱਖ ਏਕੜ ਰਕਬੇ ਵਿੱਚ ਝੋਨਾ ਲਗਾਇਆ ਗਿਆ ਹੈ ਜੋ 20 ਮਿਲੀਅਨ ਟਨ ਪਰਾਲੀ ਪੈਦਾ ਕਰੇਗਾ ਜਦਕਿ ਕੇਵਲ 5 ਮਿਲੀਅਨ ਟਨ ਦਾ ਹੀ ਪ੍ਰਬੰਧਨ ਹੁੰਦਾ ਹੈ। ਤਕਰੀਬਨ 15 ਮਿਲੀਅਨ ਟਨ ਪਰਾਲੀ ਖੇਤਾਂ ਵਿੱਚ ਹੀ ਸਾੜ ਦਿੱਤੀ ਜਾਂਦੀ ਹੈ। ਉਨਾਂ ਦੱਸਿਆ ਕਿ ਇਕ ਟਨ ਪਰਾਲੀ ਸਾੜਨ ਦੇ ਨਾਲ 5.5 ਕਿਲੋਗ੍ਰਾਮ ਨਾਈਟਰੋਜਨ, 2.3 ਕਿਲੋਗ੍ਰਾਮ ਫਾਰਸਫੋਰਸ, 25 ਕਿਲੋਗ੍ਰਾਮ ਪੋਟਾਸ਼ੀਅਮ, 1.2 ਕਿਲੋਗ੍ਰਾਮ ਸਲਫ਼ਰ, 400 ਕਿਲੋਗ੍ਰਾਮ ਆਰਗੈਨਿਕ ਸਮੱਗਰੀ ਨੂੰ ਨੁਕਸਾਨ ਹੁੰਦਾ ਹੈ। ਇਸ ਤੋਂ ਇਲਾਵਾ ਲਾਭਦਾਇਕ ਕੀੜੇ ਮਕੋੜਿਆਂ ਦੀ ਮੌਤ ਵੀ ਹੋ ਜਾਂਦੀ ਹੈ। ਇਸ ਦੇ ਨਾਲ ਹਵਾ ਦੇ ਮਿਆਰ ਵਿੱਚ ਵੀ ਨਿਘਾਰ ਆਉਂਦਾ ਹੈ ਜਿਸ ਦੇ ਨਾਲ ਵਾਤਾਵਰਣ ਨੂੰ ਭਾਰੀ ਨੁਕਸਾਨ ਹੁੰਦਾ ਹੈ। ਇਹ ਜੀਵਨ ਅਤੇ ਭੌਂ ਦੀ ਸਿਹਤ ਉੱਤੇ ਪ੍ਰਭਾਵ ਪਾਉਂਦਾ ਹੈ। ਅਗਰਵਾਲ ਨੇ ਕਿਹਾ ਕਿ ਜਿਹੜੇ ਕਿਸਾਨ ਪਰਾਲੀ ਜਾਂ ਨਾੜ ਨੂੰ ਅੱਗ ਲਗਾ ਕੇ ਸਾੜਦੇ ਹਨ, ਉਨਾਂ ਦਾ ਇਸ ਕੰਮ ਪਿੱਛੇ ਇੱਕੋ ਬਹਾਨਾ ਹੁੰਦਾ ਹੈ ਕਿ ਉਨਾਂ ਨੂੰ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਉਪਲੱਬਧ ਨਹੀਂ ਹੁੰਦੀ। ਅਜਿਹੇ ਕਿਸਾਨਾਂ ਲਈ ਇਹ ਐਪਲੀਕੇਸ਼ਨ ਬਹੁਤ ਹੀ ਲਾਹੇਵੰਦ ਸਿੱਧ ਹੋਵੇਗੀ। ਇਸ ਐਪ ਰਾਹੀਂ ਉਨਾਂ ਨੂੰ ਆਪਣੇ ਨੇੜੇ ਅਤੇ ਬਹੁਤ ਸਸਤੀ ਦਰ 'ਤੇ ਮਸ਼ੀਨਰੀ ਮੁਹੱਈਆ ਹੋ ਸਕੇਗੀ। ਅਗਰਵਾਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ 'ਮਿਸ਼ਨ ਤੰਦਰੁਸਤ ਪੰਜਾਬ' ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਨਮੁੱਖ ਇਸ ਐਪਲੀਕੇਸ਼ਨ ਦਾ ਲਾਭ ਲੈ ਕੇ ਵਾਤਾਵਰਣ ਨੂੰ ਬਚਾਉਣ ਵਿੱਚ ਮੋਹਰੀ ਭੂਮਿਕਾ ਅਦਾ ਕਰਨ।
ਰਾਤ ਸਮੇਂ ਕੰਬਾਇਨਾਂ ਨਾਲ ਝੋਨੇ ਦੀ ਕਟਾਈ 'ਤੇ ਪਾਬੰਦੀ
ਉਨਾਂ ਕਿਹਾ ਕਿ ਜ਼ਾਬਤਾ ਫੌਜਦਾਰੀ ਸੰਘਤਾ ਦੀ ਧਾਰਾ 144 ਤਹਿਤ ਜ਼ਿਲਾ ਲੁਧਿਆਣਾ ਅੰਦਰ ਸ਼ਾਮ 7.00 ਵਜੇ ਤੋਂ ਸਵੇਰੇ 8.00 ਵਜੇ ਤੱਕ ਝੋਨੇ ਦੀ ਫਸਲ ਕੱਟਣ ਲਈ ਕੰਬਾਇਨਾਂ ਚਲਾਉਣ 'ਤੇ ਮੁਕੰਮਲ ਪਾਬੰਦੀ ਲਗਾਈ ਹੈ। ਜਦਕਿ ਸਵੇਰ 8.00 ਵਜੇ ਤੋਂ ਸ਼ਾਮ 7.00 ਵਜੇ ਤੱਕ ਕਟਾਈ ਲਈ ਕੰਬਾਈਨ ਚਲਾਈ ਜਾ ਸਕਦੀ ਹੈ। ਝੋਨੇ ਦੀ ਕਟਾਈ ਦਾ ਸੀਜ਼ਨ ਜ਼ੋਰਾਂ 'ਤੇ ਹੈ, ਆਮ ਤੌਰ 'ਤੇ ਇਹਨਾਂ ਦਿਨਾਂ ਵਿੱਚ ਝੋਨਾ ਕੱਟਣ ਲਈ ਕੰਬਾਇਨਾਂ 24 ਘੰਟੇ ਕੰਮ ਕਰਦੀਆਂ ਹਨ। ਇਹ ਕੰਬਾਇਨਾਂ ਰਾਤ ਵੇਲੇ ਤਰੇਲ ਕਾਰਨ ਗਿੱਲੇ ਝੋਨੇ ਨੂੰ ਕੱਟ ਦਿੰਦੀਆਂ ਹਨ। ਝੋਨੇ ਵਿੱਚ ਨਮੀ ਸਰਕਾਰ ਵੱਲੋਂ ਨਿਰਧਾਰਤ ਮਾਪਦੰਡਾਂ ਤੋਂ ਉਪਰ ਹੁੰਦੀ ਹੈ ਅਤੇ ਖਰੀਦ ਏਜੰਸੀਆਂ ਉਸ ਝੋਨੇ ਨੂੰ ਖ੍ਰੀਦਣ ਤੋਂ ਅਸਮਰੱਥ ਹੁੰਦੀਆਂ ਹਨ। ਝੋਨਾ ਨਾ ਵਿਕਣ ਕਾਰਨ ਕਿਸਾਨਾਂ ਵਿੱਚ ਰੋਸ ਪੈਦਾ ਹੁੰਦਾ ਹੈ। ਇਸ ਨਾਲ ਮੰਡੀਆਂ ਵਿੱਚ ਤਣਾਅ ਪੈਦਾ ਹੁੰਦਾ ਹੈ ਅਤੇ ਕਈ ਵਾਰ ਅਮਨ ਤੇ ਕਾਨੂੰਨ ਦੀ ਸਥਿਤੀ ਵਿਗੜ ਜਾਣ ਦਾ ਵੀ ਖ਼ਤਰਾ ਪੈਦਾ ਹੋ ਜਾਂਦਾ ਹੈ।

ਲੁਧਿਆਣਾ ਵਿਖੇ ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ 23 ਅਤੇ 24 ਅਕਤੂਬਰ ਨੂੰ

ਆਧੁਨਿਕ ਤਕਨੀਕਾਂ ਰਾਹੀਂ ਲੱਗੇਗੀ ਅਧਿਆਤਮਕਤਾ ਦੀ ਛਹਿਬਰ

ਲੁਧਿਆਣਾ, ਅਕਤੂਬਰ 2019- ( ਸਤਪਾਲ ਸਿੰਘ ਦੇਹੜਕਾ/ਮਨਜਿੰਦਰ ਗਿੱਲ )- 

ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ ਲਾਡੋਵਾਲ ਸਥਿਤ ਟੋਲ ਪਲਾਜ਼ਾ ਦੇ ਨੇੜੇ ਸਤਲੁੱਜ ਦਰਿਆ ਵਿਖੇ ਕਰਵਾਏ ਜਾ ਰਿਹਾ ਹੈ, ਜੋ ਕਿ ਸਥਾਨਕ ਲੋਕਾਂ ਨੂੰ ਰੂਹਾਨੀ ਰੰਗ ਵਿੱਚ ਰੰਗਣ ਲਈ ਲਗਾਤਾਰ 2 ਦਿਨ ਆਧੁਨਿਕ ਤਕਨੀਕਾਂ ਨਾਲ ਲਬਰੇਜ਼ ਇਹ ਸਮਾਗਮ ਅਧਿਆਤਮਕਤਾ ਦੀ ਛਹਿਬਰ ਲਾਏਗਾ। ਜਿਸ ਵਿੱਚ ਗੁਰੂ ਸਾਹਿਬ ਦੇ ਜੀਵਨ ਬਿਰਤਾਂਤ ਨੂੰ ਮਲਟੀ-ਮੀਡੀਆ ਤਕਨੀਕਾਂ ਰਾਹੀਂ ਰੂਪਮਾਨ ਕੀਤਾ ਜਾਵੇਗਾ। ਅੱਜ ਆਪਣੇ ਦਫ਼ਤਰ ਵਿਖੇ ਤਿਆਰੀ ਮੀਟਿੰਗ ਦੌਰਾਨ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ 'ਤੇ ਝਾਤ ਪਾਉਂਦਾ ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ ਦੋਵੇਂ ਦਿਨ ਸ਼ਾਮ 7:00 ਵਜੇ ਤੋਂ 7:45 ਵਜੇ ਤੱਕ ਅਤੇ 8:30 ਵਜੇ ਤੋਂ 9:15 ਵਜੇ ਤੱਕ ਹੋਇਆ ਕਰਨਗੇ। ਉਨਾਂ ਕਿਹਾ ਕਿ ਆਪਣੀ ਕਿਸਮ ਦੇ ਪਹਿਲੇ ਫ਼ਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ ਲੋਕਾਂ ਲਈ ਖਿੱਚ ਦਾ ਕੇਂਦਰ ਬਣਨਗੇ, ਜੋ ਲੁਧਿਆਣਾ ਅਤੇ ਚੰਡੀਗੜ ਸਮੇਤ ਪੰਜਾਬ ਦੇ 10 ਜ਼ਿਲਿਆਂ ਵਿੱਚੋਂ ਲੰਘਦੇ ਬਿਆਸ ਅਤੇ ਸਤਲੁਜ ਦਰਿਆਵਾਂ ਵਿੱਚ ਕਰਵਾਏ ਜਾ ਰਹੇ ਹਨ। ਅਗਰਵਾਲ ਨੇ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਅਤੇ ਪ੍ਰਬੰਧ ਕਾਰਜ ਸਮਾਂ ਸਿਰ ਨੇਪਰੇ ਚਾੜਨ ਦੀ ਹਦਾਇਤ ਕੀਤੀ। ਉਨਾਂ ਜ਼ਿਲਾ ਵਾਸੀਆਂ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਇਸ ਸਮਾਗਮ ਵਿੱਚ ਸ਼ਮੂਲੀਅਤ ਕਰਨ ਅਤੇ ਵੱਧ ਤੋਂ ਵੱਧ ਲਾਭ ਲੈਣ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵ) ਸ੍ਰੀਮਤੀ ਅਮ੍ਰਿਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਇਕਬਾਲ ਸਿੰਘ ਸੰਧੂ ਸਮੇਤ ਕਈ ਸੀਨੀਅਰ ਅਧਿਕਾਰੀ ਹਾਜ਼ਰ ਸਨ।

ਮਹੰਤ ਪ੍ਰਤਾਪ ਸਿੰਘ ਨਾਨਕਸਰ ਵਾਲਿਆਂ ਦੀ ਯਾਦ ਵਿਚ ਲੰਗਰ ਹਾਲ ਦੀ ਇਮਾਰਤ ਤੇ ਲੈਂਟਰ ਪਾਇਆ

ਜਗਰਾਉ ​/ਲੁਧਿਆਣਾ, ਅਕਤੂਬਰ 2019-(ਜਸਮੇਲ ਗਾਲਿਬ/ ਮਨਜਿੰਦਰ ਗਿੱਲ )-

ਗੁਰਦੁਆਰਾ ਨਾਨਕਸਰ ਕਲੇਰਾਂ ਨੇੜੇ ਲੋਪੋ ਅਗਵਾੜ ਜਗਰਾਉ ਮਾਰਗ ਵਿਖੇ ਲੰਗਰ ਹਾਲ ਦੀ ਇਮਰਾਤ ਤੇ ਲੈਂਟਰ ਪਾਇਆ ਗਿਆ।ਬਾਬਾ ਹਰਬੰਸ ਸਿੰਘ ਨਾਨਕਸਰ ਵਾਲਿਆਂ ਵਲੋ ਅਰਦਾਸ ਕਰਨ ਤੋ ਬਾਅਦ ਸੰਗਤਾਂ ਨੇ ਕਾਰ ਸੇਵਾ ਰਾਹੀ ਇਸ ਇਮਾਰਤ ਤੇ ਲੈਂਟਰ ਪਾਇਆ।ਇਹ ਇਮਾਰਤ ਮੰਹਤ ਪ੍ਰਤਾਪ ਸਿੰਘ ਦੀ ਯਾਦ ਵਿਚ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬਣਾਈ ਜਾ ਰਹੀ ਹੈ।ਬਾਬਾ ਹਰਬੰਸ ਸਿੰਘ ਨਾਨਕਸਰ ਵਾਲਿਆਂ ਨੇ ਦੱਸਿਆ ਕਿ ਢੇਢ ਏਕੜ ਵਿੱਚ ਸੰਗਤਾਂ ਲਈ ਹਾਲ ਤੇ ਗੱਡੀਆਂ ਲਈ ਪਾਰਕਿੰਗ ਬਣ ਰਹੀ ਹੈ।ਇਸ ਮੌਕੇ ਸਰਪੰਚ ਸ਼ਮਸ਼ੇਰ ਸਿੰਘ ਸ਼ੇਖਦੌਲਤ,ਸੁਖਵਿੰਦਰ ਸਿੰਘ,ਸੰਤੋਖ ਸਿੰਘ,ਰਣਜੀਤ ਸਿੰਘ ਨਾਨਕਸਰ,ਗੁਰਚਰਨ ਸਿੰਘ ਤੇਜਿੰਦਰ ਸਿੰਘ ਆਦਿ ਹਾਜ਼ਰ ਸਨ।

ਅਕਾਲੀ ਉਮਦੀਵਾਰ ਇਯਾਲੀ ਦਾ ਸਮਰਥਨ ਕਰਨ ਤੇ ਪੁਲਿਸ ਕਰ ਰਹੀ ਹੈ ਤੰਗ ਪਰੇਸ਼ਾਨ:ਸਾਬਕਾ ਮਹਿਲਾ ਸਰਪੰਚ ਰੂਮੀ

ਲੁਧਿਆਣਾ, ਅਕਤੂਬਰ 2019-(ਜਸਮੇਲ ਗਾਲਿਬ/ ਮਨਜਿੰਦਰ ਗਿੱਲ )-

 ਪਿੰਡ ਰੰੂਮੀ ਦੇ ਸਾਬਕਾ ਮਹਿਲਾ ਸਰਪੰਚ ਬੀਬੀ ਅਮਨਦੀਪ ਕੌਰ ਨੇ ਜਗਰਾਉ ਪੁਲਿਸ ਦੇ ਉਨ੍ਹਾਂ ਨੂੰ ਲਗਾਤਾਰ ਪੇਰਸ਼ਾਨ ਕਰਨ ਦੇ ਦੋਸ਼ ਲਗਾਉਦਿਆਂ ਸੋਸ਼ਲ ਮੀਡੀਆ ਤੇ ਅਕਾਲੀ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਦਾ ਸਮਰਥਨ ਕੀਤਾ।ਸਾਬਕਾ ਅਕਾਲੀ ਸਰਪੰਚ ਅਮਨਦੀਪ ਕੌਰ ਨੇ ਸੋਸ਼ਲ ਮੀਡੀਆ ਤੇ ਲਾਈਵ ਹੋ ਕੇ ਕਾਂਗਰਸ ਸਰਕਾਰ ਤੇ ਤੰਗ ਪਰੇਸ਼ਾਨ ਕਰਨ ਦਾ ਦੋਸ਼ ਲਗਾਇਆ ਹੈ।ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਪਤੀ ਰਛਪਾਲ ਸਿੰਘ ਪਾਲੀ ਜਿਸ ਦਿਨ ਦੇ ਜੇਲ੍ਹ 'ਚ ਛੱੁਟੀ ਤੇ ਆਏ ਹਨ ਉਸ ਦਿਨ ਦੀ ਪੁਲਿਸ ਉਨ੍ਹਾਂ ਨੂੰ ਪੇਰਸ਼ਾਨ ਕਰ ਰਹੀ ਹੈ ਅਥੇ ਉਸ ਦੇ ਪਤੀ ਨੂੰ ਘਰ ਨਹੀ ਰਹਿਣ ਦਿੱਤਾ ਜਾ ਰਿਹਾ।ਉਹ ਪੁਲਿਸ ਦੀ ਛਾਪੇਮਾਰੀ ਤੋ ਡਰਨ ਵਾਲੇ ਨਹੀ। ਇਸ ਸਮੇੇ ਸਾਬਕਾ ਸਰਪੰਚ ਅਮਨਦੀਪ ਕੌਰ ਨੇ ਕਿਹਾ ਕਿ ਇਆਲੀ ਨੂੰ ਜਿੱਤ ਦਵਾਈਏ ਬਾਕੀ ਇਯਾਲੀ ਤਾਂ ਬਹੁਤ ਹੀ ਵੱਡੀ ਲੀਡ ਨਾਲ ਜਿੱਤ ਰਹੇ ਹਨ ਬੱਸ 24 ਤਰੀਕ ਨੂੰ ਐਲਾਨ ਹੀ ਬਾਕੀ ਹੈ।