You are here

ਲੁਧਿਆਣਾ

ਡੇਂਗੂ ਅਤੇ ਚਿਕਨਗੁਨੀਆਂ ਦੇ ਖਾਤਮੇ ਲਈ ਫਰਾਈਡੇ ਡਰਾਈ ਡੇ ਮਨਾਇਆ ਗਿਆ

ਵੱਖ-ਵੱਖ ਵਿਭਾਗਾਂ ਵਿੱਚ ਚੈਕਿੰਗ ਦੌਰਾਨ ਮੱਛਰ ਦਾ ਲਾਰਵਾ ਨਸ਼ਟ ਕੀਤਾ ਗਿਆ

ਲੁਧਿਆਣਾ,ਜੁਲਾਈ 2019 ( ਮਨਜਿੰਦਰ ਗਿੱਲ)-

ਸਿਵਲ ਸਰਜਨ ਲੁਧਿਆਣਾ ਡਾ.ਰਾਜੇਸ਼ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾ.ਰਮੇਸ਼ ਕੁਮਾਰ ਜ਼ਿਲ੍ਹਾ ਐਪੀਡੀਮੋਲੋਜਿਸਟ ਲੁਧਿਆਣਾ ਦੀ ਅਗਵਾਈ ਵਿੱਚ ਐਟੀ ਲਾਰਵਾ ਸਕੀਮ ਲੁਧਿਆਣਾ ਦੀਆਂ ਟੀਮਾਂ ਵੱਲੋਂ ਸ਼ਹਿਰ ਵਿੱਚ ਸਰਕਾਰੀ ਦਫ਼ਤਰਾਂ ਵਿੱਚ ਫਰਾਈ-ਡੇਅ  ਡਰਾਈ-ਡੇਅ ਮਨਾਇਆ ਗਿਆ ਜਿਸ ਤਹਿਤ ਨਗਰ ਨਿਗਮ ਲੁਧਿਆਣਾ ਜ਼ੋਨ-ਏ (ਮਾਤਾ ਰਾਣੀ ਚੌਕ), ਨਗਰ ਨਿਗਮ ਲਧਿਆਣਾ ਜ਼ੋਨ-ਬੀ, ਹਰਚਰਨ ਨਗਰ, ਪੁਰਾਣੀ ਸਬਜ਼ੀ ਮੰਡੀ, ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ, ਮਿੰਨੀ ਸਕੱਤਰੇਤ ਦਫ਼ਤਰ, ਖਜ਼ਾਨਾ ਦਫ਼ਤਰ, ਡੀ.ਪੀ.ਆਰ.ਓ. ਦਫ਼ਤਰ, ਰਿਕਾਰਡ ਰੂਮ, ਪੁਲਿਸ ਕਮਿਸ਼ਨਰ ਦਫ਼ਤਰ, ਜ਼ੋਨ-ਡੀ ਕਾਰਪੋਰੇਸ਼ਨ ਲਿਮਟਿਡ ਦੇ ਦਫ਼ਤਰ ਵਿੱਚ 7 ਕੂਲਰਾਂ, 1 ਫਰਿਜ਼ ਟ੍ਰੇਅ ਵਿੱਚ, ਅਰਬਨ ਇਸਟੇਟ ਫੇਸ-1 ਜਮਾਲਪੁਰ ਚੰਡੀਗੜ੍ਹ ਰੋਡ ਲੁਧਿਆਣਾ ਵਿਖੇ 2 ਘਰਾਂ ਵਿੱਚ, ਦਫ਼ਤਰ ਜ਼ਿਲ੍ਹਾ ਸਿੱਖਿਆ ਅਫਸਰ ਵਿੱਚ 2 ਜਗ੍ਹਾ ਅਤੇ ਏ.ਟੀ.ਆਈ. ਗਿੱਲ ਰੋਡ 'ਤੇ 3 ਜਗ੍ਹਾ ਤੋਂ ਲਾਰਵਾ ਪਾਇਆ ਗਿਆ ਜਿਸ ਨੂੰ ਐਂਟੀ ਲਾਰਵਾ ਦੀਆਂ ਟੀਮਾਂ ਵੱਲੋਂ ਲਾਰਵੀਸਾਈਡ ਦਵਾਈ ਪਾ ਕੇ ਮੌਕੇ 'ਤੇ ਹੀ ਨਸ਼ਟ ਕਰ ਦਿੱਤਾ ਗਿਆ। ਸ਼ੁਕਰਵਾਰ ਦਾ ਦਿਨ ਡਰਾਈ ਡੇਅ ਦੇ ਤੌਰ 'ਤੇ ਮਨਾਉਣ ਸਬੰਧੀ ਜਾਣਕਾਰੀ ਦਿੱਤੀ ਗਈ। ਲੋਕਾਂ ਨੂੰ ਮਲੇਰੀਆ, ਡੇਂਗੂ ਅਤੇ ਚਿਕਨਗੁਨੀਆ ਬੁਖਾਰ ਤੋਂ ਬਚਾਓ ਸਬੰਧੀ ਸਿਹਤ ਸਿੱਖਿਆ ਦਿੱਤੀ ਗਈ, ਪੈਂਫਲੇਟ ਵੰਡੇ ਗਏ, ਪੋਸਟਰ ਲਗਾਏ ਗਏ। ਸਿਹਤ ਸਿੱਖਿਆ ਵਿੱਚ ਡੇਂਗੂ ਅਤੇ ਚਿਕਨਗੁਨੀਆਂ ਏਡੀਜ਼ ਨਾਂ ਦੇ ਮੱਛਰ ਜੋ ਕਿ ਦਿਨ ਵੇਲੇ ਕੱਟਦਾ ਹੈ ਦੱਸਿਆ ਗਿਆ। ਇਸ ਦੇ ਨਾਲ ਡੇਂਗੂ ਅਤੇ ਚਿਕਨਗੁਨੀਆ ਦੇ ਲੱਛਣ ਜਿਵੇਂ ਕਿ ਤੇਜ਼ ਬੁਖਾਰ, ਸਿਰ ਦਰਦ, ਮਾਸ ਪੇਸ਼ੀਆਂ ਵਿੱਚ ਦਰਦ, ਚਮੜੀ ਤੇ ਦਾਨੇ, ਅੱਖਾਂ ਦੇ ਪਿਛਲੇ ਪਾਸੇ ਵਿੱਚ ਦਰਦ, ਮਸੂੜਿਆਂ ਅਤੇ ਨੱਕ ਵਿੱਚੋਂ ਖੂਨ ਦਾ ਵੱਗਣਾ, ਜੋੜਾਂ ਵਿੱਚ ਦਰਦ ਅਤੇ ਸੋਜ ਬਾਰੇ ਦੱਸਿਆ ਗਿਆ। ਇਸ ਦੇ ਨਾਲ ਹੀ ਬਚਾਓ ਦੇ ਤਰੀਕੇ ਵੀ ਦੱਸੇ ਗਏ ਜਿਵੇਂ ਕਿ ਕੂਲਰਾਂ ਅਤੇ ਗਮਲਿਆਂ ਦੀਆਂ ਟ੍ਰੇਆਂ ਵਿੱਚ ਖੜ੍ਹੇ ਪਾਣੀ ਨੂੰ ਹਫਤੇ ਵਿੱਚ ਇਕ ਵਾਰ ਜ਼ਰੂਰ ਸਾਫ ਕਰੋ। ਕੱਪੜੇ ਅਜਿਹੇ ਪਹਿਨੋ ਜਿਸ ਨਾਲ ਸ਼ਰੀਰ ਢੱਕਿਆ ਰਹੇ ਤਾਂ ਕਿ ਤੁਹਾਨੂੰ ਮੱਛਰ ਨਾ ਕੱਟ ਸਕੇ। ਸੌਣ ਵੇਲੇ ਮੱਛਰਦਾਨੀ, ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਆਦਿ ਦਾ ਇਸਤੇਮਾਲ ਕਰੋ। ਬੁਖਾਰ ਹੋਣ 'ਤੇ ਐਸਪਰੀਨ ਅਤੇ ਬਰੂਫਿਨ ਨਾ ਲਵੋ, ਬੁਖਾਰ ਹੋਣ ਤੇ ਸਿਰਫ ਪੈਰਾਸੀਟਾਮੋਲ ਡਾਕਟਰ ਦੀ ਸਲਾਹ ਨਾਲ ਹੀ ਲਵੋ। ਛੱਤਾਂ ਤੇ ਰੱਖੀਆਂ ਪਾਣੀ ਦੀਆਂ ਟੈਂਕੀਆਂ ਦੇ ਢੱਕਣਾ ਨੂੰ ਚੰਗੀ ਤਰ੍ਹਾਂ ਬੰਦ ਰੱਖੋ। ਟੁੱਟੇ ਬਰਤਨਾਂ, ਡਰੰਮਾਂ ਅਤੇ ਟਾਇਰਾਂ ਆਦਿ ਨੂੰ ਖੁੱਲੇ ਵਿੱਚ ਨਾ ਰੱਖੋ। ਇਸ ਟੀਮ ਵਿੱਚ ਹੋਰਨਾਂ ਤੋਂ ਇਲਾਵਾ ਹੈਲਥ ਇੰਸਪੈਕਟਰ ਸਤਿੰਦਰ ਸਿੰਘ ਅਤੇ ਮਨਪ੍ਰੀਤ ਸਿੰਘ ਸ਼ਾਮਲ ਸਨ।

ਜ਼ਿਲ੍ਹੇ ਦੇ 533 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਪ੍ਰਸ਼ਨੋਤਰੀ/ਕੁਇੱਜ਼ ਅਤੇ ਪੁਸਤਕ ਸਮੀਖਿਆ ਮੁਕਾਬਲੇ ਕਰਵਾਏ

ਵਿਦਿਆਰਥੀਆਂ ਨੂੰ ਧਾਰਮਿਕ ਕਿਤਾਬਾਂ ਪੜ੍ਹਨ ਅਤੇ ਅਜਿਹੇ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਕੀਤਾ ਜਾ ਰਿਹਾ ਹੈ ਪ੍ਰੇਰਿਤ - ਅਸ਼ੀਸ ਕੁਮਾਰ

ਲੁਧਿਆਣਾ,ਜੁਲਾਈ 2019 ( ਮਨਜਿੰਦਰ ਗਿੱਲ )- ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਭਰ ਵਿੱਚ ਸਾਰਾ ਸਾਲ ਸਮਾਗਮ ਆਯੋਜਿਤ ਕਰਵਾਉਣ ਲਈ ਸਰਕਾਰੀ ਟੇਬਲ ਕੈਲੰਡਰ ਜਾਰੀ ਕੀਤਾ ਗਿਆ ਹੈ। ਇਸੇ ਤਹਿਤ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਸਾਰੇ 533 ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਬਲਾਕ ਪੱਧਰੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਦਿਵਸ ਨੂੰ ਸਮਰਪਿਤ ਇਤਿਹਾਸ/ਧਰਮ ਨਾਲ ਸੰਬੰਧਤ ਵਿਦਿਆਰਥੀਆਂ ਦੇ ਪ੍ਰਸ਼ਨੋਤਰੀ/ਕੁਇੱਜ਼ ਅਤੇ ਪੁਸਤਕ ਸਮੀਖਿਆ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ। ਇਸ ਸਬੰਧੀ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਉਪ-ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਲੁਧਿਆਣਾ ਅਸ਼ੀਸ਼ ਕੁਮਾਰ ਨੇ ਦੱਸਿਆ ਕਿ ਵਿਦਿਆਰਥੀਆਂ ਦੀ ਇਤਿਹਾਸ ਅਤੇ ਧਰਮ ਵਰਗੇ ਵਿਸ਼ਿਆਂ ਵਿੱਚ ਰੁਚੀ ਪੈਦਾ ਕਰਨ ਅਤੇ ਗਿਆਨ ਵਿੱਚ ਵਾਧਾ ਕਰਨ ਲਈ ਅਜਿਹੇ ਮੁਕਾਬਲੇ ਬੇਹੱਦ ਸਹਾਈ ਸਿੱਧ ਹੁੰਦੇ ਹਨ। ਉਹਨਾਂ ਦੱਸਿਆ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸੂਬੇ ਭਰ ਵਿੱਚ ਵੱਖ-ਵੱਖ ਤਰ੍ਹਾਂ ਧਾਰਮਿਕ ਅਤੇ ਸਮਾਜਿਕ ਸਮਾਗਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਮਾਗਮ ਮਨਾਉਣ ਲਈ 2019 ਦਾ ਕੈਲੰਡਰ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ, ਜਿਸ ਤਹਿਤ ਇਹ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹੈ। ਉਹਨਾਂ ਦੱਸਿਆ ਕਿ ਵਿਦਿਆਰਥੀਆਂ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅਤੇ ਉਨ੍ਹਾਂ ਦੇ ਜੀਵਨ 'ਤੇ ਅਧਾਰਤ ਰਚਨਾਵਾਂ ਪੜ੍ਹਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ  ਸਕੂਲ ਦੇ ਅਧਿਆਪਕਾਂ ਵੱਲੋਂ ਵੀ ਬੱਚਿਆਂ ਨੂੰ ਧਾਰਮਿਕ ਗਿਆਨ ਦੀਆਂ ਕਿਤਾਬਾਂ ਪੜ੍ਹਨ ਅਤੇ ਅਜਿਹੇ ਮੁਕਾਬਲਿਆਂ ਵਿੱਚ ਵੱਧ ਚੜ੍ਹ ਕੇੇ ਭਾਗ ਲੈਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਦੱਸਿਆ ਕਿ ਅਜਿਹੇ ਮੁਕਾਬਲੇ ਹੀ ਵਿਦਿਆਰਥੀਆਂ ਦੇ ਜੀਵਨ ਵਿੱਚ ਸਕਾਰਾਤਮਕ ਸੁਧਾਰ ਲਿਆਉਦੇਂ ਹਨ। ਇਹਨਾਂ ਮੁਕਾਬਲਿਆਂ ਵਿੱਚ ਜੇਤੂ ਵਿਦਿਆਰਥੀਆਂ ਨੂੰ ਸਕੂਲ ਪ੍ਰਿੰਸੀਪਲ ਅਤੇ ਸਟਾਫ਼ ਨੇ ਇਨਾਮਾਂ ਦੀ ਵੰਡ ਵੀ ਕੀਤੀ। ਇਸ ਸਮੇਂ ਵੱਖ-ਵੱਖ ਸਕੂਲਾਂ ਦਾ ਸਟਾਫ਼ ਵੀ ਹਾਜ਼ਰ ਸੀ

ਡੇਅਰੀ ਵਿਸਥਾਰ, ਸਿਖ਼ਲਾਈ ਅਤੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਕਿਸਾਨ ਕਣਕ ਝੋਨੇ ਦੇ ਫਸਲੀ ਚੱਕਰ ਵਿੱਚੋਂ ਨਿਕਲ ਕੇ ਡੇਅਰੀ ਕਿੱਤਾ ਅਪਨਾਉਣ-ਡਿਪਟੀ ਡਾਇਰੈਕਟਰ ਡੇਅਰੀ

ਲੁਧਿਆਣਾ, ਜੁਲਾਈ 2019( ਮਨਜਿੰਦਰ ਗਿੱਲ )- ਪਿੰਡ ਚਾਹੜ ਵਿਖੇ ਡੇਅਰੀ ਵਿਕਾਸ ਵਿਭਾਗ ਵੱਲੋਂ ਡੇਅਰੀ ਵਿਸਥਾਰ, ਸਿਖ਼ਲਾਈ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਸ. ਦਿਲਬਾਗ ਸਿੰਘ ਹਾਂਸ, ਡਿਪਟੀ ਡਾਇਰੈਕਟਰ ਡੇਅਰੀ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਕਣਕ-ਝੋਨੇ ਦੇ ਫਸਲੀ ਚੱਕਰ ਤੋਂ ਬਾਹਰ ਕੱਢਣ ਲਈ ਪੂਰਜੋਰ ਯਤਨ ਕਰ ਰਹੀ ਹੈ। ਡੇਅਰੀ ਦਾ ਕਿੱਤਾ ਸਭ ਤੋਂ ਉੱਤਮ ਧੰਦਾ ਹੈ ਜੋ ਕਿਸਾਨਾਂ ਨੂੰ ਇਸ ਫਸਲੀ ਚੱਕਰ ਵਿੱਚੋਂ ਕੱਢ ਸਕਦਾ ਹੈ। ਉਨਾਂ ਕਿਹਾ ਕਿ ਵਿਭਾਗ ਵੱਲੋਂ ਜ਼ਿਲਾ ਲੁਧਿਆਣਾ ਵਿੱਚ ਇਸ ਸਾਲ ਅਜਿਹੇ 20 ਕੈਂਪ ਲਗਾਏ ਜਾਣਗੇ। ਉਹਨਾਂ ਭਾਗ ਲੈ ਰਹੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਡੇਅਰੀ ਵਿਕਾਸ ਵਿਭਾਗ ਨਾਲ ਤਾਲਮੇਲ ਕਰਕੇ ਇਸ ਕਿੱਤੇ ਸਬੰਧੀ ਜਾਣਕਾਰੀ ਹਾਸਿਲ ਕਰਨ ਅਤੇ ਵਿਭਾਗ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ। ਉਸ ਉਪਰੰਤ ਉਹਨਾਂ ਨੇ ਵਿਭਾਗ ਦੀਆਂ ਸਕੀਮਾਂ ਡੇਅਰੀ ਧੰਦੇ ਦੀ ਮਹੱਤਤਾ ਅਤੇ ਕਾਮਯਾਬ ਡੇਅਰੀ ਫਾਰਮਿੰਗ ਦੇ ਨੁਕਤਿਆਂ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ  ਮਲਕੀਤ ਸਿੰਘ ਟੈਕਨੀਕਲ ਅਫ਼ਸਰ, ਡਾ. ਸਤਿੰਦਰ ਕੌਰ ਮੱਛੀ ਪਾਲਣ ਅਫ਼ਸਰ,  ਦਰਸਨ ਸਿੰਘ ਚੀਮਾ,  ਬਲਵਿੰਦਰ ਸਿੰਘ ਪੰਧੇਰ ਕਾਰਜਕਾਰੀ ਅਫ਼ਸਰ ਬੀਜਾ, ਡਾ ਵਿਨੋਦ ਕੁਮਾਰ ਗੁਪਤਾ ਸਾਬਕਾ ਸੰਯੁਕਤ ਡਾਇਰੈਕਟਰ ਪਸ਼ੂ ਪਾਲਣ ਵਿਭਾਗ,  ਸੰਤੋਖ ਸਿੰਘ ਭੱਟੀ, ਡੇਅਰੀ ਵਿਕਾਸ ਇੰਸਪੈਕਟਰ, ਡਾ. ਗੁਰਬੀਰ ਸਿੰਘ ਰਿਸਰਚ ਫੈਲੋ ਆਦਿ ਨੇ ਵੀ ਵੱਖ-ਵੱਖ ਵਿਸ਼ਿਆਂ ਸਬੰਧੀ ਜਾਣੂ ਕਰਵਾਇਆ। ਪਿੰਡ ਦੇ ਸਰਪੰਚ ਸਤਨਾਮ ਸਿੰਘ ਅਤੇ ਸਮੂਹ ਪਿੰਡ ਵਾਸੀਆਂ ਨੇ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕੀਤੀ। ਕੈਂਪ ਵਿੱਚ ਪਿੰਡ ਚਾਹੜ ਦੇ ਨਾਲ-ਨਾਲ ਪਿੰਡ ਨੂਰਪੁਰ ਬੇਟ, ਖਹਿਰਾ ਬੇਟ, ਖੜਕ ਅਤੇ ਗੜਾਂ ਦੇ 110 ਦੁੱਧ ਉਤਪਾਦਕਾਂ ਨੇ ਭਾਗ ਲਿਆ। ਇਸ ਕੈਂਪ ਵਿੱਚ ਕਿਸਾਨਾਂ ਦੁਆਰਾ ਲਿਆਂਦੇ ਗਏ ਪਸ਼ੂ ਖੁਰਾਕ ਦੇ ਸੈਂਪਲ  ਜਰਨੈਲ ਸਿੰਘ, ਲੈਬ ਇੰਚਾਰਜ ਨੇ ਮੋਬਾਈਲ ਲੈਬਾਰਟਰੀ ਵੈਨ ਵਿਚ ਆਟੋਮੈਟਿਕ ਫੀਡ ਟੈਸਟਿੰਗ ਐਨਾਲਾਈਜਰ ਦੁਆਰਾ ਮੌਕੇ 'ਤੇ ਹੀ ਟੈਸਟ ਕਰਕੇ ਉਹਨਾਂ ਦੁਆਰਾ ਵਰਤੀ ਜਾ ਰਹੀ ਫੀਡ ਬਾਰੇ ਜਾਣਕਾਰੀ ਦਿੱਤੀ।

ਘਰ-ਘਰ ਰੋਜ਼ਗਾਰ ਯੋਜਨਾ-ਹੁਣ ਨੌਜਵਾਨਾਂ ਨੂੰ ਇੰਟਰਵਿਊ ਦੀ ਤਿਆਰੀ ਵੀ ਕਰਵਾਏਗੀ ਪੰਜਾਬ ਸਰਕਾਰ

ਬਾਇਓਡਾਟਾ ਤਿਆਰ ਕਰਨ ਅਤੇ ਸਖ਼ਸ਼ੀਅਤ ਉਸਾਰੀ ਵਿੱਚ ਵੀ ਮਿਲੇਗੀ ਸਹਾਇਤਾ

ਲੁਧਿਆਣਾ/, ਜੁਲਾਈ 2019 ( ਮਨਜਿੰਦਰ ਗਿੱਲ )-'ਘਰ-ਘਰ ਰੋਜ਼ਗਾਰ ਯੋਜਨਾ' ਤਹਿਤ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਾਉਣ ਲਈ ਹੁਣ ਪੰਜਾਬ ਸਰਕਾਰ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਇੰਟਰਵਿਊ ਦੀ ਤਿਆਰੀ ਕਰਾਉਣ ਦਾ ਵੀ ਫੈਸਲਾ ਕੀਤਾ ਹੈ। ਇਸ ਲਈ ਹਰੇਕ ਜ਼ਿਲੇ ਵਿੱਚ ਇੰਟਰਵਿਊ ਅਤੇ ਬਾਇਓਡਾਟਾ ਆਦਿ ਤਿਆਰ ਕਰਾਉਣ ਲਈ ਮਾਹਿਰਾਂ ਨੂੰ ਤਾਇਨਾਤ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਬੇਰੁਜ਼ਗਾਰ ਨੌਜਵਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਨੌਕਰੀਆਂ ਦੇ ਮੌਕੇ ਤਾਂ ਬਹੁਤ ਮੁਹੱਈਆ ਕਰਵਾਏ ਜਾ ਰਹੇ ਹਨ ਪਰ ਆਮ ਤੌਰ 'ਤੇ ਦੇਖਣ ਵਿੱਚ ਆਉਂਦਾ ਹੈ ਕਿ ਨੌਜਵਾਨ ਕਈ ਕਾਰਨਾਂ ਕਰਕੇ ਇੰਟਰਵਿਊ ਵਿੱਚ ਪਛੜ ਜਾਂਦੇ ਹਨ ਜਾਂ ਆਪਣੇ ਆਪ ਨੂੰ ਜਾਂ ਆਪਣੀ ਯੋਗਤਾ ਨੂੰ ਸਿੱਧ ਕਰਨ ਵਿੱਚ ਅਸਫ਼ਲ ਰਹਿੰਦੇ ਹਨ। ਕਿਤੇ ਨਾ ਕਿਤੇ ਉਨਾਂ ਦੇ ਦਸਤਾਵੇਜ਼ਾਂ ਵਿੱਚ ਵੀ ਕਮੀ ਪੇਸ਼ੀ ਰਹਿ ਜਾਂਦੀ ਹੈ। ਪੰਜਾਬ ਸਰਕਾਰ ਇਨਾਂ ਕਮੀਆਂ ਪੇਸ਼ੀਆਂ ਨੂੰ ਦੂਰ ਕਰਨ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਮੇਲਿਆਂ ਵਿੱਚ ਭਾਗ ਲੈਣ ਤੋਂ ਪਹਿਲਾਂ ਇੰਟਰਵਿਊ ਦੀ ਤਿਆਰੀ ਕਰਾਉਣ ਲਈ ਵੱਖ-ਵੱਖ ਏਜੰਸੀਆਂ ਨਾਲ ਗੱਲ ਕਰ ਰਹੀ ਹੈ, ਜੋ ਇਨਾਂ ਨੌਜਵਾਨਾਂ ਨੂੰ ਇੰਟਰਵਿਊ ਦੀ ਤਿਆਰੀ ਕਰਾਉਣ ਦੇ ਨਾਲ-ਨਾਲ ਨੌਜਵਾਨਾਂ ਦੀ ਸਖ਼ਸ਼ੀਅਤ ਉਸਾਰੀ (ਪ੍ਰਸਨੈਲਟੀ ਡਿਵੈੱਲਪਮੈਂਟ) ਅਤੇ ਦਸਤਾਵੇਜ਼ਾਂ ਦੀ ਤਿਆਰੀ ਆਦਿ ਕਰਾਉਣਗੀਆਂ। ਨੌਜਵਾਨਾਂ ਦੀ ਵਿਸ਼ੇਸ਼ ਤੌਰ 'ਤੇ ਮਾਹਿਰਾਂ ਵੱਲੋਂ ਕੌਂਸਲਿੰਗ ਕਰਵਾਈ ਜਾਇਆ ਕਰੇਗੀ। ਜ਼ਿਲਾ ਦਫ਼ਤਰ ਵਿੱਚ ਏਜੰਸੀ ਅਤੇ ਮਾਹਿਰਾਂ ਦੀ ਤਾਇਨਾਤੀ ਜਲਦ ਕਰ ਦਿੱਤੀ ਜਾਵੇਗੀ। ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਸੂਬੇ ਭਰ ਵਿੱਚ 19 ਸਤੰਬਰ ਤੋਂ ਲੈ ਕੇ 30 ਸਤੰਬਰ ਤੱਕ ਮੈਗਾ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਜਿਨਾਂ ਲਈ ਤਿਆਰੀਆਂ ਹੁਣੇ ਤੋਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਨਾਂ ਤਿਆਰੀਆਂ ਸੰਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਥਾਨਕ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਮੀਟਿੰਗ ਕੀਤੀ। ਅਗਰਵਾਲ ਨੇ ਦੱਸਿਆ ਕਿ ਇਨਾਂ ਰੋਜ਼ਗਾਰ ਮੇਲਿਆਂ ਦਾ ਮਕਸਦ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣਾ ਹੈ। ਉਨਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਸੰਪਰਕ ਵਿੱਚ ਆਉਣ ਵਾਲੇ ਉਦਯੋਗਪਤੀਆਂ, ਛੋਟੇ ਕਾਰੋਬਾਰੀਆਂ ਅਤੇ ਕੰਪਨੀਆਂ ਨੂੰ ਲੋੜੀਂਦੀ ਮਨੁੱਖੀ ਸ਼ਕਤੀ ਬਾਰੇ ਜਾਣਕਾਰੀ ਹਾਸਿਲ ਕਰਕੇ ਬਿਊਰੋ ਦਫ਼ਤਰ ਵਿਖੇ ਜਲਦ ਤੋਂ ਜਲਦ ਪਹੁੰਚਦੀ ਕਰਨ ਤਾਂ ਜੋ ਬਿਊਰੋ ਵਿਖੇ ਰਜਿਸਟਰਡ ਪ੍ਰਾਰਥੀਆਂ ਨੂੰ ਇਨਾਂ ਰੋਜ਼ਗਾਰ ਮੇਲਿਆਂ ਬਾਰੇ ਜਾਣੂ ਕਰਵਾਇਆ ਜਾ ਸਕੇ। ਅਗਰਵਾਲ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨਾਂ ਰੋਜ਼ਗਾਰ ਮੇਲਿਆਂ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਲਿਆਉਣ ਅਤੇ ਨੌਕਰੀ ਮੁਹੱਈਆ ਕਰਾਉਣ ਲਈ ਵੱਧ ਤੋਂ ਵੱਧ ਉਪਰਾਲੇ ਕੀਤੇ ਜਾਣ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ-ਕਮ-ਸੀ. ਈ. ਓ. ਸ੍ਰੀਮਤੀ ਨੀਰੂ ਕਤਿਆਲ ਗੁਪਤਾ, ਨੋਡਲ ਅਫ਼ਸਰ-ਕਮ-ਐੱਸ. ਡੀ. ਐÎੱਮ. ਪਾਇਲ ਸ੍ਰੀਮਤੀ ਸਵਾਤੀ ਟਿਵਾਣਾ, ਰੋਜ਼ਗਾਰ ਅਫ਼ਸਰ ਰਾਜਨ ਸ਼ਰਮਾ,  ਨਵਦੀਪ ਸਿੰਘ ਡਿਪਟੀ ਸੀ. ਈ. ਓ. ਆਦਿ ਹਾਜ਼ਰ ਸਨ।

ਜਗਰਾਓਂ ਸਿਵਲ ਹਸਪਤਾਲ ਵਿਖੇ ਕਲਿਆਨ ਸਮਤੀ ਦੀ ਮੀਟੰਗ

ਜਗਰਾਓਂ ,ਜੁਲਾਈ 2019( ਮਨਜਿੰਦਰ  ) ਹਸਤਪਾਲ ਜਗਰਾਉਂ ਵਿਖੇ ਡਾ ਬਲਵਿੰਦਰ ਸਿੰਘ ਐਸ.ਡੀ.ਐਮ ਜਗਰਾਉਂ ਦੀ ਪ੍ਰਧਾਨਗੀ ਹੇਠ ਰੱੱਗੀ ਕਲਿਆਨ ਸਮੰਤੀ ਦੀ ਮੰਟਿੰਗ ਐਸ. ਐਮ. ਓ  ਡਾ. ਸੁਖਜੀਵਨ ਕੱਕੜ ਦੀ ਹਾਜ਼ਰੀ ਵਿੱਚ ਹੋਈ। ਜਿਸ ਵਿੱਚ ਹਸਤਪਾਲ ਦੀ ਸੁੰਦਰਤਾ ਅਤੇ ਹੋਰ ਮਰੀਣਾ ਦੇ ਇਲਾਜ਼ ਦੀ ਬਿਹਤਰੀ ਲਈ ਗੱਲਬਾਤ ਹੋਈ। ਪੰਜਾਬ ਸਰਕਾਰ ਵੱਲੋਂ ਚਲਾਈਆ ਜਾ ਰਹੀਆ ਸਕੀਮਾ ਬਾਰੇ ਵਿਸਥਾਰ ਸਾਹਿਤ ਚਰਚਾ ਹੋਈ। ਆਉਣ ਵਾਲੇ ਸਮੇਂ NQAS ਦੀ ਟੀਮ ਵੱਲੋਂ  ਇਸ ਹਸਤਪਾਲ ਦਾ ਦੌਰ ਕਰਨਾ ਹੈ ੳੇਸ ਬਾਰੇ ਵਿਚਾਰ ਕੀਤੀ ਗਈ। ਅੇਸ.ਡੀ.ਐਮ ਸਾਹਿਬ ਜੀ ਨੇ ਕਿਹਾ ਕਿ ਹਸਪਤਾਲ ਵਿੱਚ Rain Water Harvesting ਦਾ ਪ੍ਰਬੰਧ ਕੀਤਾ ਜਾਵੇ। ਮੀਟਿੰਗ ਉਪਰੰਤ ਡਾ.ਬਲਜਿੰਦਰ ਸਿੰਘ ਅੇਸ.ਡੀ.ਐਮ ਜੀ ਨੇ ਹਸਪਤਾਲ ਦਾ ਦੌਰਾ ਕੀਤਾ ਉਨ੍ਹਾ ਨੇ ਓ.ਪੀ.ਡੀ ਬਲਾਕ, ਵਾਰਡ ਨਸ਼ਾ ਛਡਾਓ ਕੇਂਦਰ ਬਲੱਡ ਬੈਂਕ ਅਤੇ ਡਾਇਲਸਿਸ ਕੇਂਦਰ ਦਾ ਦੌਰਾ ਕੀਤਾ ਗਿਆ ਉਹਨ੍ਹਾਂ ਨੇ ਹਸਤਪਾਲ ਦੀ ਦਿਖ ਅਤੇ ਰੱਖ ਰਖਾਵ ਦੀ ਤਸੱਲੀ ਪ੍ਰਗਟ ਕੀਤੀ ਗਈ। ਉਨ੍ਹਾ ਹਸਪਤਾਲ ਦੀ ਸੰਦਰਤਾ ਪ੍ਰਤੀ ਐਸ. ਐਮ,ਓ ਸਾਹਿਬ ਤੇ ਸਟਾਫ ਦਾ ਧੰਨਵਾਦ ਕੀਤਾ ਗਿਆ।ਇਸ ਮੀਟਿੰਗ ਵਿੱਚ ਸਮੂਹ ਮੈੰਬਰ ਸਮੇਤ ਸ੍ਰੀ ਕਰਮਜੀਤ ਸਿੰਘ ਕੈਥ, ਨੀਟਾ ਸ਼ਭਰਵਾਲ, ਡਾ, ਭਾਗੀਰਥ. ਡਾ ਰਾਧਾ ਗੋੋਇਲ, ਡਾ. ਅਮਨਦੀਪ ਕੌਰ, ਰਮੇਸ਼ ਕੁਮਾਰ, ਗੁਰਪੀ੍ਰਤ ਸਿੰਘ ਸਮੇਤ ਸਾਰੇ ਹਾਜ਼ਰ ਸਨ।

ਰਾਜੋਆਣਾ ਦੀ ਭੈਣ ਦਾ ਰਵਨੀਤ ਬਿੱਟੂ ਨੂੰ ਜਵਾਬ, ਪਹਿਲਾਂ '84 ਦੇ ਕਾਤਲਾਂ' ਨੂੰ ਦਿਓ ਫ਼ਾਸੀ

ਕੱਲ੍ਹ ਦੇਸ਼ ਦੀ ਪਾਰਲੀਮੈਂਟ ਦੇ ਵਿੱਚ NIA ਦੇ ਸੋਧ ਬਿੱਲ ਤੇ ਹੋਈ ਬਹਿਸ ਦੇ ਦੌਰਾਨ ਕਾਂਗਰਸ ਦੇ ਐੱਮ.ਪੀ ਰਵਨੀਤ ਸਿੰਘ ਬਿੱਟੂ ਨੇ ਬਲਵੰਤ ਸਿੰਘ ਰਾਜੋਆਣਾ ਜੀ ਨੂੰ ਜਲਦ ਫਾਂਸੀ ਦੇਣ ਦੀ ਮੰਗ ਕੀਤੀ ਸੀ। ਜਿਸ ਦੇ ਜੁਆਬ 'ਚ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੇ ਕਿਹਾ ਕਿ ਰਵਨੀਤ ਸਿੰਘ ਬਿੱਟੂ ਅਤੇ ਕਾਂਗਰਸੀ ਹੁਕਮਰਾਨ ਉਨ੍ਹਾਂ ਨੂੰ ਫਾਸੀ ਦੀ ਸਜ਼ਾ ਦੀ ਮੰਗ ਕਿਉਂ ਨਹੀਂ ਕਰਦੇ ਜਿਹਨਾਂ ਨੇ ਦਿੱਲੀ ਦੀਆਂ ਗਲੀਆਂ ਵਿੱਚ ਹਜ਼ਾਰਾਂ ਨਿਰਦੋਸ਼ ਸਿੱਖਾਂ ਮਾਰਿਆ, ਸਿੱਖਾਂ ਦੀਆਂ ਧੀਆਂ-ਭੈਣਾਂ ਦੀ ਬੇਪਤੀ ਕੀਤੀ। ਇਸ ਤੋਂ ਬਿਨਾਂ ਉਨ੍ਹਾਂ ਨੇ ਕਿਹਾ ਕਿ ਬਿੱਟੂ ਨੇ 8% ਵੋਟਾਂ ਨਾਲ ਬਣੇ ਗੈਰ ਸੰਵਿਧਾਨਕ ਮੁੱਖ ਮੰਤਰੀ ਬੇਅੰਤ ਸਿੰਘ ਵੱਲੋਂ ਝੂਠੇ ਪੁਲਿਸ ਮੁਕਾਬਲਿਆਂ ਵਿੱਚ ਘਰਾਂ ਤੋਂ ਚੁੱਕ ਕੇ ਕਤਲ ਕੀਤੇ ਗਏ 25,000 ਸਿੱਖ ਨੌਜਵਾਨਾਂ ਦੇ ਕਾਤਲਾਂ ਨੂੰ ਦੇਸ਼ ਦੀ ਪਾਰਲੀਮੈਂਟ ਵਿੱਚ ਖੜ੍ਹ ਕੇ ਫਾਂਸੀ ਦੇਣ ਦੀ ਮੰਗ ਕਿਉਂ ਨਹੀਂ ਕੀਤੀ ? ਜੇਕਰ ਦੇਸ਼ ਦਾ ਸੰਵਿਧਾਨ ਅਤੇ ਕਾਨੂੰਨ ਸਾਰਿਆਂ ਲਈ ਬਰਾਬਰ ਹੈ ਤਾਂ ਉਨ੍ਹਾਂ ਹਜ਼ਾਰਾਂ ਕਾਤਲਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਨੂੰ ਫਾਂਸੀ ਦੀਆਂ ਸਜਾਵਾਂ ਕਿਉਂ ਨਹੀਂ ਦਿੱਤੀਆਂ ਗਈਆਂ।

ਰਵਨੀਤ ਸਿੰਘ ਬਿੱਟੂ ਪਿਛਲੇ ਸਮੇਂ ਕਾਂਗਰਸ ਦੀ ਸਰਕਾਰ ਵੇਲੇ ਝੂਠੇ ਪੁਲਿਸ ਮੁਕਾਬਲੇ ਵਿੱਚ ਕਤਲ ਕੀਤੇ ਗਏ ਇੱਕ ਸਿੱਖ ਨੌਜਵਾਨ ਦੇ ਕਤਲ ਦੇ ਦੋਸ਼ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਚਾਰ ਪੁਲਿਸ ਮੁਲਾਜ਼ਮਾਂ ਨੂੰ ਚਾਰ ਸਾਲਾਂ ਬਾਅਦ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਰਿਹਾਅ ਕਰਨ ਦੇ ਵਿਰੁੱਧ ਪਾਰਲੀਮੈਂਟ ਵਿੱਚ ਆਵਾਜ਼ ਕਿਉਂ ਨਹੀਂ ਚੁੱਕੀ। ਇਸ ਤੋਂ ਬਿਨਾਂ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਨੂੰ ਟੈਕਾਂ ਅਤੇ ਤੋਪਾਂ ਨਾਲ ਢਹਿ ਢੇਰੀ ਕਰਕੇ, ਹਜ਼ਾਰਾਂ ਨਿਰਦੋਸ਼ ਸਿੱਖਾਂ ਦਾ ਕਤਲੇਆਮ ਕੀਤਾ ਗਿਆ ਅਤੇ ਹੋਰ ਵੀ ਅਫ਼ਸੋਸ ਦੀ ਗੱਲ ਹੈ ਕਿ ਇਹੀ ਕਾਤਲ ਅਤੇ ਜ਼ਾਲਮ ਲੋਕ ਅੱਜ ਵੀ ਸਾਡੇ ਤੇ ਰਾਜ ਕਰਦੇ ਹਨ ਅਤੇ ਸਾਡੇ ਤਖ਼ਤਾਂ ਤੇ ਬੈਠੇ ਜਥੇਦਾਰ ਇਨ੍ਹਾਂ ਨਾਲ ਮਿਲਕੇ ਸ਼੍ਰੀ ਗੁਰੂ ਨਾਨਕ ਪਾਤਸ਼ਾਹ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਿਲਕੇ ਮਨਾਉਣ ਲਈ ਆਦੇਸ਼ ਜਾਰੀ ਕਰਦੇ ਹਨ ਅਤੇ ਕਾਂਗਰਸੀ ਹੁਕਮਰਾਨਾਂ ਦੇ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਤੇ ਹੀ ਸਿਰੋਪੇ ਪਾਏ ਜਾਂਦੇ ਹਨ। ਇਹੀ ਕਾਂਗਰਸੀ ਹੁਕਮਰਾਨ ਸਾਡੇ ਭਰਾਵਾਂ ਨੂੰ ਫਾਂਸੀ ਦੇਣ ਦੀ ਮੰਗ ਕਰਦੇ ਹਨ ਅਤੇ ਜਦੋਂ ਕਿ ਸਿੱਖਾਂ ਦੇ ਕਾਤਲਾਂ ਨੂੰ ਉਮਰ ਕੈਦ ਦੀ ਸਜ਼ਾ ਦੇ ਬਾਵਜੂਦ ਵੀ ਚਾਰ ਸਾਲ ਬਾਅਦ ਹੀ ਰਿਹਾਅ ਕੀਤਾ ਜਾਂਦਾ ਹੈ।

ਕੈਪਟਨ ਅਮਰਿੰਦਰ ਸਿੰਘ ਸੂਬੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀ ਛੱਡਣਗੇ:ਸਰਪੰਚ ਜਗਦੀਸ ਸ਼ਰਮਾ

ਸਿੱਧਵਾਂ ਬੇਟ(ਜਸਮੇਲ ਗਾਲਿਬ)ਮੱੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀ ਛੱਡਣਗੇ ਕਿਉਕਿ ਲੋਕ ਸਭਾ ਚੋਣਾਂ ਤੋ ਬਾਅਦ ਪੰਜਾਬ 'ਚ ਕਾਂਗਰਸ ਪਾਰਟੀ ਨੂੰ ਜੋ ਮਜ਼ਬੂਤੀ ਮਿਲੀ ਹੈ ਉਸ ਦਾ ਮੱੁਲ ਪਾਰਟੀ ਪੰਜਾਬ ਦਾ ਸਰਬਪੱਖੀ ਵਿਕਾਸ ਕਰ ਕੇ ਉਤਾਰੇਗੀ।ਇਹ ਵਿਚਾਰ ਪਿੰਡ ਗਾਲਿਬ ਰਣ ਸਿੰਘ ਦੇ ਸਰਪੰਚ ਜਗਦੀਸ਼ ਚੰਦ ਸ਼ਰਮਾ ਨੇ ਗੱਲਬਾਤ ਕਰਦਿਆਂ ਸਾਂਝੇ ਕੀਤੇ।ਉਨ੍ਹਾਂ ਆਖਿਆ ਕਿ ਪੂਰੇ 10 ਸਾਲ ਅਕਾਲੀ ਦਲ ਦਾ ਸੱੁਖ ਭੋਗਿਆ ਹੈ ਪਰ ਪੰਜਾਬ ਦੇ ਲੋਕਾਂ ਨੂੰ ਕੋਈ ਵੀ ਅਜਿਹੀ ਸਹੂਲਤ ਨਹੀ ਦਿੱਤੀ ਜਿਸ ਨਾਲ ਪੰਜਾਬ ਤਰੱਕੀ ਵੱਲ ਜਾ ਸਕੇ।ਬਾਦਲ ਪਰਿਵਾਰ ਨੂੰ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਅਤੇ ਹੱਕਾਂ ਦੀ ਨਾ ਕਦੇ ਪ੍ਰਵਾਹ ਸੀ ਨਾ ਹੀ ਰਹੇਗੀ।ਸਰਪੰਚ ਦੀਸ਼ਾ ਗਾਲਿਬ ਨੇ ਆਪਣੇ ਬਿਆਨ 'ਚ ਕੀਤਾ ਕਿ ਮੱੁਖ ਮੰਤਰੀ ਹਲਕੇ ਦੀ ਤੱਰਕੀ ਲਈ ਕੋਈ ਕਸਰ ਬਾਕੀ ਨਹੀ ਛੱਡਣਗੇ।

ਜਰਨਲਿਸਟ ਪੈ੍ਰਸ ਕਲੱਬ ਪੱਤਰਕਾਰਾਂ ਤੇ ਆਮ ਲੋਕਾਂ ਨਾਲ ਹੰੁਦੀਆਂ ਧੱਕੇਸ਼ਾਹੀਆਂ ਵਿਰੱੁਧ ਅਵਾਜ਼ ਬਲੰੁਦ ਕਰਦੇ ਰਹਾਂਗੇ: ਮਾਨ

ਸਿੱਧਵਾਂ ਬੇਟ(ਜਸਮੇਲ ਗਾਲਿਬ)ਪੱਤਰਕਾਰਾਂ ਨਾਲ ਹੁੰਦੀਆਂ ਧੱਕੇਸ਼ਾਹੀਆਂ ਵਿਰੁੱਧ ਅਵਾਜ਼ ਬੁਲੰਦ ਕਰਨ ਅਤੇ ਸਮਾਜਸੇਵੀ ਕੰਮਾਂ 'ਚ ਆਪਣਾ ਅਹਿਮ ਯੋਗਦਾਨ ਪਾਉਣ ਵਾਲੀ ਜਰਨਲਿਸਟ ਪ੍ਰੈੱਸ ਕਲੱਬ ਰਜਿ ਪੰਜਾਬ ਦੇ ਪ੍ਰਧਾਨ ਮਨਜੀਤ ਸਿੰਘ ਮਾਨ ਜਿੱਥੇ ਵੱਖ-ਵੱਖ ਜਗਾਂ ਤੇ ਜਾ ਕੇ ਜੁਝਾਰੂ ਸਾਥੀਆਂ ਨੂੰ ਲਾਮਬੰਦ ਕਰ ਰਹੇ ਹਨ ਉੱਥੇ ਕਲੱਬ ਦੇ ਪਰਿਵਾਰ ਦੇ ਨੂੰ ਵੱਡਾ ਕਰਨ ਤੇ ਮਕਸਦ ਨਾਲ ਪਿਛਲੇ ਦਿਨੀ ਸਾਥੀਆਂ ਸਮੇਤ ਡਾਂ.ਮਨਜੀਤ ਸਿੰਘ ਲੀਲਾਂ ਨੂੰ ਵਿਸ਼ੇਸ਼ ਤੌਰ ਤੇ ਮਿਲਨ ਪਹੁੰਚੇ ਇਸ ਸਮੇਂ ਮਨਜੀਤ ਸਿੰਘ ਮਾਨ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ।ਇਸ ਸਮੇਂ ਪ੍ਰਧਾਨ ਮਨਜੀਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਕਲੱਬ ਜਿੱਥੇ ਪੁੱਤਰਕਾਰਾਂ ਦੇ ਹੱਕਾਂ ਦੀ ਲੜਾਈ ਲੜਦੀ ਹੈ ਉੱਤੇ ਸਮਾਜਿਕ ਬਰਾਈਆਂ ਖਿਲਾਫ ਵੀ ਆਪਣਾ ਅਹਿਮ ਯੋਗਦਾਨ ਪਾਉਂਦੀ ਹੈ ਹੁਣ ਨਸ਼ਿਆਂ ਦੇ ਮੁੱਦੇ ਤੇ ਵੀ ਕਲੱਬ ਨੇ ਮਹਿੰਮ ਚਲਾਈ ਹੋਈ ਤਾਂ ਜੋ ਕਰੋੜ ਰੂਪੀ ਬੀਮਾਰੀ ਤੇ ਨੌਜਵਾਨਾਂ ਨੂੰ ਬਚਾਇਆ ਜਾ ਸਕੇ।ਉਹਨਾਂ ਕਿਹਾ ਕਿ ਸਾਡੀ ਕਲੱਬ ਇੱਕਲੀ ਪੱਤਰਕਾਰਾਂ ਦੀ ਹੀ ਬਾਹ ਨਹੀ ਫੜਦੀ ਸਗੋ ਕਿਸੇ ਨਾਲ ਵੀ ਧੱਕੇਸਾਹੀ ਹੋਣ ਤੇ ਉਸ ਨਾਲ ਚਟਾਨ ਵਾਂਗ ਖੜਦੀ ਹੈ।ਇਸ ਸਮੇਂ ਡਾਂ.ਮਨਜੀਤ ਸਿੰਘ ਲੀਲਾਂ ਨੇ ਜਿੱਥੇ ਜਰਨਾਲਿਸਟ ਪ੍ਰੈਸ ਕਲੱਬ ਪੰਜਾਬ ਦੇ ਪ੍ਰਧਾਨ ਮਨਜੀਤ ਸਿੰਘ ਮਾਨ ਨੂੰ ਪੱਤਰਕਾਰਾਂ ਦੇ ਹੱਕੀ ਰਾਖੀ ਲਈ ਸਮਾਜਿਕ ਬੁਰਾਈਆਂ ਖਿਲਾਫ ਅਤੇ ਨਸ਼ਿਆਂ ਵਿਰੁੱਧ ਚਲਾਈ ਮਹਿੰਮ 'ਚ ਸਤਲੁਜ ਪ੍ਰੈੱਸ ਵੈਲਫੇਅਰ ਕਲੱਬ ਇਕਾਈ ਜਗਰਾਉਂ ਵੱਲੋਂ ਹਰ ਤਰਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ ਇਸ ਸਮੇਂ ਇੰਜ:ਲਖਵੀਰ ਸਿੰਘ,ਕੁਲਦੀਪ ਸਿੰਘ ਆਦਿ ਹਾਜ਼ਰ ਸਨ।

ਡਿਪਟੀ ਕਮਿਸ਼ਨਰ ਵੱਲੋਂ ਕੰਟਰੋਲ ਰੂਮਾਂ ਦੀ ਸੂਚੀ ਅਤੇ ਨੰਬਰ ਜਾਰੀ ਜ਼ਿਲ੍ਹਾ ਪੱਧਰ ਅਤੇ ਸਬ ਡਵੀਜਨ/ਤਹਿਸੀਲ ਪੱਧਰ 'ਤੇ ਸਥਾਪਤ

ਲੁਧਿਆਣਾ, 15 ਜੁਲਾਈ 2019 ( ਮਨਜਿੰਦਰ ਗਿੱਲ )-ਆਗਾਮੀ ਮੌਨਸੂਨ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਜਿੱਥੇ ਹੜ੍ਹ ਰੋਕੂ ਪ੍ਰਬੰਧਾਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ, ਉਥੇ ਜ਼ਿਲ੍ਹਾ ਪੱਧਰ ਅਤੇ ਸਬ ਡਵੀਜਨ/ਤਹਿਸੀਲ ਪੱਧਰ 'ਤੇ ਹੜ੍ਹ ਕੰਟਰੋਲ ਰੂਮ ਸਥਾਪਤ ਕਰ ਦਿੱਤੇ ਗਏ ਹਨ। ਇਨ੍ਹਾਂ ਕੰਟਰੋਲ ਰੂਮਾਂ ਦੀ ਸੂਚੀ ਅਤੇ ਨੰਬਰ ਜਾਰੀ ਕਰਦਿਆਂ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਫਲੱਡ ਕੰਟਰੋਲ ਰੂਮ ਦਾ ਨੰਬਰ 0161-2433100 ਹੈ, ਇਸ ਤੋਂ ਇਲਾਵਾ ਸਬ ਡਵੀਜਨ ਸਮਰਾਲਾ ਦਾ ਨੰਬਰ 01628-262354, ਖੰਨਾ ਦਾ ਨੰਬਰ 01628-226091, ਪਾਇਲ ਦਾ ਨੰਬਰ 01628-276892, ਰਾਏਕੋਟ ਦਾ ਨੰਬਰ 01624-264350, ਜਗਰਾਉਂ ਦਾ ਨੰਬਰ 01624-223226, 240223, ਲੁਧਿਆਣਾ ਪੂਰਬੀ ਦਾ ਨੰਬਰ 01612400150, ਲੁਧਿਆਣਾ ਪੱਛਮੀ ਦਾ ਨੰਬਰ 01612412555, ਐਕਸੀਅਨ ਡਰੇਨੇਜ਼ ਵਿਭਾਗ ਦਾ ਨੰਬਰ 0161-2520232, ਸਿਹਤ ਵਿਭਾਗ ਦਾ ਨੰਬਰ 01612444193, ਪੁਲਿਸ ਵਿਭਾਗ ਲੁਧਿਆਣਾ ਦਾ ਨੰਬਰ 01612414932-33, 9815800251, 7837018500, ਸਕੱਤਰ ਖੇਤਰੀ ਟਰਾਂਸਪੋਰਟ ਅਥਾਰਟੀ ਲੁਧਿਆਣਾ ਦਾ ਨੰਬਰ 9872721309, ਫੌਜ ਦਾ ਨੰਬਰ 8558940825, ਖੁਰਾਕ ਸਿਵਲ ਸਪਲਾਈ ਵਿਭਾਗ ਦਾ ਨੰਬਰ 9815592855 ਹੈ। ਉਨ੍ਹਾਂ ਕਿਹਾ ਕਿ ਇਹ ਸਾਰੇ ਹੜ੍ਹ ਕੰਟਰੋਲ ਰੂਮ 24 ਘੰਟੇ (ਰਾਊਂਡ ਦਾ ਕਲਾਕ) ਕਾਰਜਸ਼ੀਲ ਹਨ। ਇਹ ਕੰਟਰੋਲ ਰੂਮ ਛੁੱਟੀਆਂ ਦੇ ਸਮੇਂ ਦੌਰਾਨ ਵੀ ਆਮ ਵਾਂਗ ਕੰਮ ਕਰਦੇ ਹਨ। ਉਨ੍ਹਾਂ ਸੰਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਜੋ ਵੀ ਅਧਿਕਾਰੀ ਕਿਸੇ ਵੀ ਪੱਧਰ 'ਤੇ ਹੜ੍ਹ ਰੋਕੂ ਕਾਰਜਾਂ ਵਿੱਚ ਲੱਗੇ ਹੁੰਦੇ ਹਨ, ਉਹ ਅਗਾਂਊਂ ਪ੍ਰਵਾਨਗੀ ਲਏ ਬਿਨਾਂ ਡਿਊਟੀ ਸਥਾਨ ਨਹੀਂ ਛੱਡਣਗੇ। ਅਗਰਵਾਲ ਨੇ ਸਾਰੇ ਉੱਪ ਮੰਡਲ ਮੈਜਿਸਟ੍ਰੇਟਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪਣੇ ਅਧੀਨ ਆਉਂਦੇ ਖੇਤਰ ਵਿੱਚ ਵੀ ਹੜ੍ਹ ਕੰਟਰੋਲ ਰੂਮਾਂ ਦੀ ਕਾਰਜਕੁਸ਼ਲਤਾ 'ਤੇ ਖੁਦ ਨਿਗਰਾਨੀ ਰੱਖਣੀ ਯਕੀਨੀ ਬਣਾਉਣ ਤਾਂ ਜੋ ਕਿਸੇ ਵੀ ਸੰਕਟਮਈ ਸਥਿਤੀ ਵਿੱਚ ਤੁਰੰਤ ਲੋਕਾਂ ਦਾ ਜਾਂ ਆਪਸੀ ਸੰਪਰਕ ਹੋ ਸਕੇ। ਅਗਰਵਾਲ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਨ੍ਹਾਂ ਸੰਪਰਕ ਨੰਬਰਾਂ 'ਤੇ ਪੁਖ਼ਤਾ ਜਾਣਕਾਰੀ ਹੀ ਸਾਂਝੀ ਕਰਨ।

ਪੀਰ ਖੁਆਜਾ ਦੀ ਯਾਦ ਵਿੱਚ ਪਿੰਡ ਜਨੇਤਪੁਰਾ ਵਿਚ ਮੇਲਾ ਮਨਾਇਆ

ਸਿੱਧਵਾਂ ਬੇਟ(ਜਸਮੇਲ ਗਾਲਿਬ)ਇਥੋ ਥੋੜੀ ਦੂਰ ਪਿੰਡ ਜਨੇਤਪੁਰਾ ਵਿਖੇ ਪੀਰ ਖੁਆਜਾ ਜੀ ਦੇ ਅਸਥਾਨ ਤੇ ਗੱਦੀ ਨਸ਼ੀਨ ਸੇਵਾਦਾਰ ਕੁਲਦੀਪ ਸਿੰਘ ਬਾਦਸ਼ਾਹ ਦੀ ਅਗਵਾਈ ਵਿੱਚ ਅਤੇ ਕਸਬੇ ਦੀਆਂ ਸੰਗਤਾਂ ਵਲੋ ਬੜੀ ਧੂਮਧਾਮ ਨਾਲ ਕਰਵਾਇਆ ਗਿਆ।ਜਿਸ ਵਿੱਚ ਮੱੁਖ ਮਹਿਮਾਨ ਵਜੋ ਜਰਨਲਿਸਟ ਪੈ੍ਰਸ ਕਲੱਬ ਰਜਿ.ਪੰਜਾਬ ਸੂਬਾ ਪ੍ਰਧਾਨ ਮਨਜੀਤ ਸਿੰਘ ਮਾਨ ਵਿਸ਼ੇਸ਼ ਤੌਰ ਤੇ ਪਹੰੁਚੇ ਸਨ।ਇਸ ਸਮੇ ਕਸਬੇ ਦੇ ਮੰਹਤਾਂ ਨੇ ਪੀਰ ਖੁਆਜਾ ਵਿੱਚ ਗੁਣਗਾਨ ਕੀਤਾ ਗਿਆ ਅਤੇ ਮਹੰਤਾਂ ਨੇ ਨੰਗੇ ਪੈਰਾਂ ਨਾਲ ਨੱਚ ਕੇ ਧਾਮਲਾਂ ਪਾ ਦਿੱਤੀਆਂ।ਇਸ ਸਮੇ ਗਾਇਕਾਂ ਨੇ ਆਪਣੇ ਗੀਤਾਂ ਰਾਹੀ ਛਹਿਬਰ ਲਾਉਦਿਆਂ ਆਈਆਂ ਸਗੰਤਾਂ ਦਾ ਮਨ ਮੋਹ ਲਿਆ।ਇਸ ਸਮੇ ਸੇਵਦਾਰ ਕੁਲਦੀਪ ਸਿੰਘ ਬਾਦਸ਼ਾਹ ਨੇ ਪੰਜਾਬ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਮਾਨ,ਮੰਹਤਾਂ,ਪੱਤਰਕਾਰਾਂ ਆਏ ਕਾਲਕਾਰਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾੁਨਿਤ ਕੀਤਾ।ਇਸ ਸਮੇਤ ਤਰਸੇਮ ਸਿੰਘ ਲਾਲਕਾ,ਅਮਨ ਸੰਘਾ, ਡਾ.ਮਨਜੀਤ ਸਿੰਘ ਲੀਲਾਂ,ਜਸਮੇਲ ਗਾਲਿਬ,ਗੁਰਦੇਵ ਗਾਲਿਬ,ਰਛਪਾਲ ਸ਼ੇਰਪੁਰੀ (ਸਾਰੇ ਪੱਤਰਕਾਰ) ਅਮਰਨਾਥ ਕਲਿਆਣ ਸੀਨੀਅਰ ਕਾਂਗਰਸੀ ਆਗੂ,ਬਚਿਤਰ ਸਿੰਘ ਚਿੱਤਾ,ਮਨਜੀਤ ਕੌਰ ਸਿੱਧਵਾਂ ਕਲਾਂ ਜਨਰਲ ਸਕੈਟਰੀ,ਮੈਡਮ ਕਾਂਤਾ ਦੇਵੀ ਰਾਮਗੜ੍ਹ,ਜਸਵੀਰ ਕੌਰ,ਇਕਬਾਲ ਕੌਰ,ਹਰਜੀਤ ਕੌਰ,ਰਣਜੀਤ ਕੌਰ ਸ਼ੇਖੁਪੁਰਾ,ਸੁਖਦੀਪ ਕੌਰ ਬਰਸਾਲ ਆਦਿ ਤੋ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।ਇਸ ਸਮੇ ਲੰਗਰ ਵੀ ਵਰਤਾਇਆ ਗਿਆ।