You are here

ਲੁਧਿਆਣਾ

ਪੰਜਾਬ ਅੰਦਰ ਬੱਸ ਮੁਲਜ਼ਮਾਂ ਦੀ ਤਿੰਨ ਦਿਨਾਂ ਹੜਤਾਲ ਦਾ ਪਹਿਲਾ ਦਿਨ

ਸਰਕਾਰ ਦੇ ਨਾਲ-ਨਾਲ ਸਵਾਰੀਆਂ ਵੀ ਪ੍ਰੇਸ਼ਾਨ

ਜਗਰਾਓਂ,ਜੁਲਾਈ 2019 - ( ਸਤਪਾਲ ਦੇਹਰਕਾਂ/ਮਨਜਿੰਦਰ ਗਿੱਲ)- ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਨੇ ਅੱਜ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਤਿੰਨ ਦਿਨਾਂ ਤੱਕ ਹੜਤਾਲ ਸਵੇਰ ਤੋਂ ਸ਼ੁਰੂ ਕੀਤੀ ਸੀ। ਜਿਸ ਕਾਰਨ ਜਿੱਥੇ ਸਰਕਾਰ ਨੂੰ ਨੁਕਸਾਨ ਝੱਲਣਾ ਪਿਆ ਉੱਥੇ ਹੀ ਸਵਾਰੀਆਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਮੁਲਾਜ਼ਮਾਂ ਦੀ ਹੜਤਾਲ ਦਾ ਅੱਜ ਪਹਿਲਾ ਦਿਨ ਸੀ ਅਤੇ ਅਗਲੇ ਆਉਣ ਵਾਲੇ ਦੋ ਦਿਨ ਹੋਰ ਉਨ੍ਹਾਂ ਦੀ ਹੜਤਾਲ ਜਾਰੀ ਰਹੇਗੀ। ਭਾਵ ਦੋ ਤੋਂ ਚਾਰ ਜੁਲਾਈ ਤੱਕ ਸਰਕਾਰੀ ਬੱਸਾਂ ਨਹੀਂ ਚੱਲਣਗੀਆਂ।
ਮੁਲਾਜ਼ਮਾਂ ਵੱਲੋਂ ਕੀਤੀ ਗਈ ਹੜਤਾਲ ਕਾਰਨ ਜਿੱਥੇ ਸਰਕਾਰ ਨੂੰ ਭਾਰੀ ਨੁਕਸਾਨ  ਝੱਲਣਾ ਪਿਆ ਉੱਥੇ ਹੀ ਪੂਰੇ ਪੰਜਾਬ 'ਚ ਸਵਾਰੀਆਂ ਨੂੰ ਵੀ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਪਰ ਇਸਦੇ ਉਲਟ ਮੁਲਾਜ਼ਮਾਂ ਦੀ ਹੜਤਾਲ ਦਾ ਸਿੱਧਾ ਫਾਇਦਾ ਪ੍ਰਾਈਵੇਟ ਕੰਪਨੀਆ ਦੀਆਂ ਬੱਸਾਂ ਨੂੰ ਹੋਇਆ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਨੂੰ ਸਮਰਪਿਤ ਬੂਟੇ ਲਾਏ

ਸਿੱਧਵਾਂ ਬੇਟ(ਜਸਮੇਲ ਗਾਲਿਬ)ਪੰਜਾਬ ਸਰਕਾਰ ਵਲੋ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਪਿੰਡ 'ਚ 550 ਬੂਟੇ ਲਾਉਣ ਦੇ ਕੀਤੇ ਐਲਾਨ ਤਹਿਤ ਪਿੰਡ ਗਾਲਿਬ ਰਣ ਸਿੰਘ ਵਿਖੇ ਸਰਪੰਚ ਪਰਮਜੀਤ ਦੀ ਅਗਵਾਈ ਹੇਠ ਬੂਟੇ ਲਾਏ ਗਏ।ਇਸ ਸਮੇ ਸਰਪੰਚ ਪਰਮਜੀਤ ਨੇ ਦਸਿਆ ਕਿ ਇਹ ਬੂਟੇ ਮਨੇਰਗਾ ਰਾਹੀ ਲਾਏ ਜਾ ਰਹੇ ਹਨ।ਇਸ ਸਮੇ ਉਨ੍ਹਾਂ ਕਿਹਾ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸ਼ਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ 'ਚ 550 ਬੂਟੇ ਲਾਏ ਜਾਣਗੇ।ਇਸ ਸਮੇ ਪੰਚ ਰਾਜਵੀਰ ਕੌਰ,ਪੰਚ ਸਰਿੰਦਰ ਕੌਰ,ਪੰਚ ਬਲਜੀਤ ਕੌਰ,ਬਲਵਿੰਦਰ ਕੌਰ,ਅਮਨਦੀਪ ਕੌਰ,ਜਸਵੀਰ ਕੌਰ,ਗੁਰਮੇਲ ਕੌਰ ਆਦਿ ਹਾਜ਼ਰ ਸਨ।

ਗੁਰਮਿਤ ਗੰ੍ਰਥੀ ਰਾਗੀ ਢਾਡੀ ਇੰਟਰਨੈਂਸਨਲ ਪ੍ਰਚਾਰਕ ਸਭਾ ਦੀ ਮੀਟਿੰਗ ਗੁਰਦੁਆਰਾ ਮਸਤਗੜ ਵਿਖੇ ਹੋਈ

ਸਿੱਧਵਾਂ ਬੇਟ(ਜਸਮੇਲ ਗਾਲਿਬ)ਗੁਰਮਤਿ ਗ੍ਰੰਥੀ ਰਾਗੀ ਢਾਡੀ ਇੰਟਰਨੈਂਸਨਲ ਪ੍ਰਚਾਰਕ ਸਭਾ ਰਜਿ. ਦੀ ਮੀਟਿੰਗ ਗੁਰਦੁਆਰਾ ਮਸਤ ਗੜ ਜਗਰਾਉਂ ਵਿਖੇ ਭਾਈ ਪਿਰਤਪਾਲ ਸਿੰਘ ਪਾਰਸ ਪ੍ਰਧਾਨ ਦੀ ਅਗਵਾਈ ਹੇਠ ਹੋਈ ਜਿਸ ਵਿਚ ਸਰਸੇ ਵਾਲੇ ਦੇ ਚੇਲੇ ਬਿੱਟੂ ਸੋਧਾ ਲਾਉਣ ਵਾਲੇ ਸਿੰਘ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਭਾਈ ਬਲਜਿੰਦਰ ਸਿੰਘ ਦੀਵਾਨਾ ਅਤੇ ਭਾਈ ਰਜਪਾਲ ਸਿੰਘ ਰੋਸ਼ਨ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਸਾਨੂੰ ਭਾਈ ਗੁਰਸੇਵਕ ਸਿੰਘ ਅਤੇ ਭਾਈ ਮਨਿੰਦਰ ਸਿੰਘ ਤੇ ਮਾਣ ਹੈ ਜਿਹਨਾ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਬਦਲਾ ਲਿਆ ਆਉਣਾ ਵਾਲੇ ਸਮੇ ਵਿਚ ਪੰਥ ਦੀ ਚੜ੍ਹਦੀ ਕਲਾ ਦੀ ਕਾਮਣਾ ਕੀਤੀ ਇਸ ਮੌਕੇ ਜਸਵਿੰਦਰ ਸਿੰਘ ਖਾਲਸਾ ,ਭਾਈ ਗੁਰਮੇਲ ਸਿੰਘ ਬੰਸੀ,ਭਾਈ ਅਮਰ ਸਿੰਘ ਨਿਰਮਾਣ,ਭਾਈ ਭੋਲਾ ਸਿੰਘ ,ਭਾਈ ਪਰਮਵੀਰ ਸਿੰਘ ਮੋਤੀ ,ਭਾਈ ਅਵਤਾਰ ਸਿੰਘ ਤਾਰੀ ,ਭਾਈ ਰਾਜਾ ਸਿੰਘ ਬਰਸਾਲ ,ਭਾਈ ਅਮਨਦੀਪ ਸਿੰਘ ਡਾਗੀਆਂ ,ਭਾਈ ਮੋੜੀ ਸਿੰਘ,ਭਾਈ ਅਵਤਾਰ ਸਿੰਘ ਰਾਜੂ ,ਭਾਈ ਭੋਲਾ ਸਿੰਘ ,ਭਾਈ ਜਸਵੀਰ ਸਿੰਘ ਮਾਨ ਅਤੇ ਆਦਿ ਹਾਜ਼ਰ ਸਨ।

ਪਿੰਡ ਗਾਲਿਬ ਰਣ ਸਿੰਘ ਵਿਖੇ ਬਾਬਾ ਲੱਖਾ ਸਿੰਘ ਨਾਨਕਸਰ ਵਾਲੇ ਤੇ ਸਰਪੰਚ ਜਗਦੀਸ ਚੰਦ ਤੇ ਸਮੁਚੀ ਪੰਚਾਇਤ ਨੇ ਪੌਦੇ ਲਗਾਉਣ ਦੀ ਸੁਰੂਆਤ ਕੀਤੀ

ਸਿੱਧਵਾਂ ਬੇਟ(ਜਸਮੇਲ ਗਾਲਿਬ) ਪ੍ਰਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਰੱੁਖਾਂ ਦੀ ਪੈਦਵਾਰ ਨਾਲ ਸ਼ੱੁੱਧ ਕੀਤਾ ਜਾ ਸਕਦਾ।ਇਲਾਕੇ ਨੰੁ ਹਰਿਆ-ਭਰਿਆ ਬਣਾਉਣ ਲਈ ਬਾਬਾ ਲੱਖਾ ਸਿੰਘ ਨਾਨਕਸਰ ਵਾਲੇ ਨੇ ਬੂਟੇ ਲਾਉਣ ਦੀ ਵਿੱਢੀ 'ਰੱੁਖ ਲਗਾੳ-ਵੰਸ਼ ਬਚਾੳ" ਮੁਹਿੰਮ ਦਾ ਆਗਾਜ਼ ਤਹਿਤ ਪਿੰਡ ਗਾਲਿਬ ਰਣ ਸਿੰਘ ਤੋ ਕੀਤਾ।ਇਸ ਮੁਹਿੰਮ ਦਾ ਪਹਿਲਾ ਬੂਟਾ ਸਰਪੰਚ ਜਗਦੀਸ਼ ਚੰਦ ਸ਼ਰਮਾ ਦੇ ਬੇਟੇ ਰਵੀ ਕੁਮਾਰ ਸ਼ਰਮਾ ਦੇ ਜਨਮ ਦਿਨ ਦੀ ਖੁਸ਼ੀ ਵਿੱਚ ਪੌਦੇ ਲਗਾਉਣ ਦਾ ਕੰਮ ਸੁਰੂ ਕੀਤਾ।ਇਸ ਸਮੇ ਬਾਬਾ ਲੱਖਾ ਸਿੰਘ ਨੇ ਕਿਹਾ ਕਿ ਪ੍ਰਦੂਸਿਤ ਹੋ ਰਹੇ ਹਵਾ,ਪਾਣੀ ਅਤੇ ਵਧਦੇ ਤਾਪਮਾਨ ਨੂੰ ਦਰਖਤ ਹੀ ਠੱਲ੍ਹ ਸਕਦੇ ਹਨ।ਉਨ੍ਹਾਂ ਕਿਹਾ ਕਿ ਧੰਨ-ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇ ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੂੰ ਸਾਰੇ ਰਲ ਮਿਲ ਕੇ ਵਾਤਾਵਰਣ ਨੂੰ ਹਰਿਆ-ਭਰਿਆ ਰੱਖਣ ਲਈ ਸਾਡਾ ਸਾਰੇ ਦਾ ਫਰਜ ਬਣਦਾ ਕੇ ਮਨੁੱਖਤਾ ਦੀ ਭਲਾਈ ਲਈ ਵੱਧ ਤੋ ਵੱਧ ਬੂਟੇ ਲਗਾਏ ਜਾਣ।ਇਸ ਮੌਕੇ ਸਰਪੰਚ ਪਰਮਜੀਤ,ਪੰਚ ਰਾਜਵੀਰ ਕੌਰ,ਪੰਚ ਸੁਰਿੰਦਰ ਕੌਰ,ਪੰਚ ਬਲਜੀਤ ਕੌਰ,ਪੰਚ ਨਿਰਮਲ ਸਿੰਘ,ਪੰਚ ਹਰਮਿੰਦਰ ਸਿੰਘ,ਭਾਈ ਧਰਮਿੰਦਰ ਸਿੰਘ ਨਾਨਕਸਰ,ਦਰਸਨ ਸਿੰਘ ਘੋਲੀਆ,ਕੈਪਟਨ ਦਲਜੀਤ ਸਿੰਘ,ਸਰਤਾਜ ਸਿੰਘ,ਛਿੰਦਾ ਬਰਾੜ,ਮਲਕੀਤ ਸਿੰਘ,ਹਿੰਮਤ ਸਿੰਘ,ਗੁਰਮੀਤ ਸਿੰਘ ਫੌਜੀ,ਚਮਕੌਰ ਸਿੰਘ,ਬਲਵਿੰਦਰ ਸਿੰਘ ਫੌਜੀ,ਜਗਜੀਤ ੋਿਸੰਘ,ਸੁਰਿੰਦਰਪਾਲ ਸਿੰਘ ਫੌਜੀ,ਜਗਜੀਤ ਸਿੰਘ,ਰਣਜੀਤ ਸਿੰਘ,ਸੁਰਿੰਦਰ ਸਿੰਘ ਬੰਬੇ ਵਾਲੇ ਆਦਿ ਹਾਜ਼ਰ ਸਨ।

ਬੀ.ਬੀ.ਸੀ. ਦੇ ਸਾਬਿਕਾ ਪੱਤਰਕਾਰ ਮਾਰਕ ਟੁਲੀ ਨੂੰ ਉਮਰ ਭਰ ਦੀਆਂ ਪ੍ਰਾਪਤੀਆਂ ਪੁਰਸਕਾਰ

ਲੰਡਨ, ,ਜੁਲਾਈ 2019-(ਗਿਆਨੀ ਅਮਰੀਕ ਸਿੰਘ ਰਾਠੌਰ)-ਪਿਛਲੇ ਦਿਨੀ  ਯੂ.ਕੇ. ਅਤੇ ਭਾਰਤ ਦੇ ਰਿਸ਼ਤਿਆਂ ਨੂੰ ਲੈ ਕੇ ਮਨਾਏ ਜਾ ਰਹੇ ਯੂ.ਕੇ. ਭਾਰਤ ਹਫ਼ਤੇ ਦੌਰਾਨ ਕਰਵਾਏ ਗਏ ਇੱਕ ਸਮਾਗਮ ਦੌਰਾਨ ਬੀ.ਬੀ.ਸੀ. ਦੇ ਭਾਰਤ 'ਚ ਰਹਿ ਚੁੱਕੇ ਸਾਬਕਾ ਪੱਤਰਕਾਰ ਮਾਰਕ ਟੁਲੀ ਦਾ ਉਮਰ ਭਰ ਪ੍ਰਾਪਤੀਆਂ ਪੁਰਸਕਾਰ ਨਾਲ ਸਨਮਾਨ ਕੀਤਾ ਗਿਆ | ਜ਼ਿਕਰਯੋਗ ਹੈ ਕਿ ਮਾਰਕ ਟੁਲੀ ਨੇ ਜਿੱਥੇ ਲੰਮਾਂ ਸਮਾਂ ਭਰਤ 'ਚ ਰਹਿ ਕੇ ਬੀ.ਬੀ.ਸੀ. ਦੇ ਬਿਓਰੋ ਚੀਫ ਵਜੋਂ ਸੇਵਾਵਾਂ ਦਿੱਤੀਆਂ, ਉੱਥੇ ਹੀ ਉਨ੍ਹਾਂ 1984 ਦੇ ਘਟਨਾਕ੍ਰਮ ਬਾਰੇ ਵਿਸਥਾਰ ਸਹਿਤ ਕਿਤਾਬ ਵੀ ਲਿਖੀ | ਮਾਰਕ ਟੁਲੀ ਜਿਸ ਨੂੰ ਭਾਰਤ ਸਰਕਾਰ ਵਲੋਂ ਪਦਮ ਭੂਸ਼ਣ ਨਾਲ ਵੀ ਸਨਮਾਨਿਤ ਕੀਤਾ ਜਾ ਚੁੱਕਾ ਹੈ ਨੇ ਕਿਹਾ ਕਿ ਭਾਰਤ ਦਾ ਮੇਰੇ 'ਤੇ ਬਹੁਤ ਵੱਡਾ ਕਰਜ਼ ਹੈ ਅਤੇ ਮੈਨੂੰ ਮੇਰੀਆਂ ਆਸਾਂ ਤੋਂ ਵੱਧ ਮਿਲਿਆ ਹੈ | ਬਰਤਾਨੀਆ ਅਤੇ ਭਾਰਤ ਦੇ ਸਬੰਧਾਂ ਨੂੰ ਲੈ ਕੇ ਹਰ ਸਾਲ ਜਿੱਥੇ ਇਕ ਹਫ਼ਤਾ ਮਨਾਇਆ ਜਾਂਦਾ ਹੈ, ਉੱਥੇ ਇਸ ਦੌਰਾਨ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਯੋਗਦਾਨ ਪਾਉਣ ਵਾਲੀਆਂ ਵੱਖ-ਵੱਖ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਜਾਂਦਾ ਹੈ | ਇਸ ਮੌਕੇ ਲਾਰਡ ਬਿਲੀਮੌਰੀਆ ਅਤੇ ਭਾਰਤੀ ਮੂਲ ਦੇ ਬਰਤਾਨਵੀ ਅਦਾਕਾਰ ਕੁਨਾਲ ਨਯੀਅਰ ਨੂੰ ਵੀ ਸਨਮਾਨਿਤ ਕੀਤਾ ਗਿਆ |

ਕੌਸਲ ਜਨਰਲ ਆਫ਼ ਇੰਡੀਆ ਬਰਮਿੰਘਮ ਨੇ ਕਰਵਾਇਆ ਸਮਾਗਮ

ਬਰਮਿੰਘਮ ,ਜੁਲਾਈ 2019 (ਗਿਆਨੀ ਰਵਿੰਦਰਪਾਲ ਸਿੰਘ)-ਬਿ੍ਟਿਸ਼ ਹਾਈ ਕਮਿਸ਼ਨਰ ਨਵੀਂ ਦਿੱਲੀ ਸਰ: ਡੋਮਨਿਕ, ਭਾਰਤੀ ਹਾਈ ਕਮਿਸ਼ਨਰ ਲੰਡਨ ਰੁਚੀ ਗਾਨਾਸ਼ਾਇਨ, ਯੂ.ਕੇ. ਫੇਰੀ 'ਤੇ ਆਏ ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਮੈਂਬਰ ਆਫ਼ ਯੂਰਪੀਅਨ ਪਾਰਲੀਮੈਂਟ ਮੀਨਾ ਗਿੱਲ ਅਤੇ ਭਾਰਤੀ ਕ੍ਰਿਕਟ ਟੀਮ ਦੇ ਪ੍ਰਸਿੱਧ ਖਿਡਾਰੀ ਹਰਭਜਨ ਸਿੰਘ ਭਜੀ ਦੇ ਸਵਾਗਤ ਲਈ ਬਰਮਿੰਘਮ ਵਿਖੇ ਕੌਸਲ ਜਨਰਲ ਆਫ਼ ਇੰਡੀਆ ਡਾ: ਅਮਨਪੁਰੀ ਵਲੋਂ ਇਕ ਵਿਸ਼ਾਲ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ | ਇਸ ਸਮਾਗਮ 'ਚ  ਮਸ਼ਹੂਰ ਪੰਜਾਬੀ ਗਾਇਕ ਗੋਲਡਨ ਸਟਾਰ ਮਲਕੀਤ ਸਿੰਘ, ਐੱਮ.ਐੱਸ.ਗਰੇਵਾਲ (ਐੱਮ.ਈ.ਪੀ.) ਸਮੇਤ ਇੰਗਲੈਂਡ ਅਤੇ ਯੂਰਪ ਦੀਆਂ ਹੋਰ ਬਹੁਤ ਸਾਰੀਆਂ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ | ਇਸ ਸਮਾਗਮ ਮੌਕੇ ਜਿੱਥੇ ਉਕਤ ਆਗੂਆਂ ਨੂੰ ਜੀ ਆਇਆਂ ਆਖਿਆ ਗਿਆ, ਉੱਥੇ  ਭਾਰਤੀ ਕ੍ਰਿਕਟ ਟੀਮ ਲਈ ਸ਼ੁਭ ਆਸਮਾਂ ਵੀ ਮਗਿਆ ਗਇਆ।ਅੱਜ ਕੱਲ ਭਾਰਤੀ ਟੀਮ ਇੰਗਲੈਂਡ ਵਿੱਚ ਵਰਲਡ ਕੱਪ ਖੇਡ ਰਹੀ ਹੈ। ਇਸ ਮੌਕੇ ਵੱਡੀ ਗਿਣਤੀ 'ਚ ਵੱਖ-ਵੱਖ ਸਿਟੀ ਕੌਸਲਾਂ ਦੇ ਕੌਸਲਰ, ਲਾਰਡ ਮੇਅਰ ਅਤੇ ਹੋਰ ਬਹੁਤ ਸਾਰੇ ਪਤਵੰਤੇ ਹਾਜ਼ਰ ਸਨ |

ਟਰੰਪ ਨੇ ਉੱਤਰੀ ਕੋਰੀਆ ਦੀ ਧਰਤੀ ’ਤੇ ਕਦਮ ਧਰ ਕੇ ਇਤਿਹਾਸ ਸਿਰਜਿਆ

ਪਨਮੁਨਜੋਮ,ਜੁਲਾਈ 2019-(ਜਨ ਸ਼ਕਤੀ ਨਿਉਜ)- ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਐਤਵਾਰ ਨੂੰ ਇਤਿਹਾਸ ਸਿਰਜਦਿਆਂ ਉੱਤਰੀ ਕੋਰੀਆ ਦੀ ਧਰਤੀ ’ਤੇ ਕਦਮ ਰੱਖੇ ਅਤੇ ਪਯੋਂਗਯੈਂਗ ਦੇ ਤਾਨਾਸ਼ਾਹ ਕਿਮ ਜੋਂਗ ਉਨ ਨਾਲ ਦੱਖਣੀ ਅਤੇ ਉੱਤਰੀ ਕੋਰੀਆ ਨੂੰ ਵੰਡਣ ਵਾਲੀ ਲਾਈਨ ’ਤੇ ਮੁਲਾਕਾਤ ਕਰਕੇ ਪਰਮਾਣੂ ਪ੍ਰੋਗਰਾਮ ਸਬੰਧੀ ਗੱਲਬਾਤ ਬਹਾਲ ਕਰਨ ’ਤੇ ਸਹਿਮਤੀ ਜਤਾਈ। ਟਰੰਪ ਅਮਰੀਕਾ ਦੇ ਪਹਿਲੇ ਰਾਸ਼ਟਰਪਤੀ ਬਣ ਗਏ ਹਨ ਜਿਨ੍ਹਾਂ ਉੱਤਰੀ ਕੋਰੀਆ ਦੀ ਜ਼ਮੀਨ ’ਤੇ ਕਦਮ ਰੱਖਿਆ। ਟਰੰਪ ਨੇ ਕਿਹਾ ਕਿ ਉਨ੍ਹਾਂ ਉੱਤਰੀ ਕੋਰੀਆ ਦੇ ਆਗੂ ਨੂੰ ਕਿਸੇ ਵੀ ਸਮੇਂ ਵ੍ਹਾਈਟ ਹਾਊਸ ’ਚ ਆਉਣ ਦਾ ਸੱਦਾ ਦਿੱਤਾ ਹੈ। ਟਰੰਪ ਨੇ ਕਿਮ ਨੂੰ ਕਿਹਾ,‘‘ਇਹ ਮੇਰੇ ਲਈ ਮਾਣ ਵਾਲੀ ਗੱਲ ਹੈ ਕਿ ਤੁਸੀਂ ਮੈਨੂੰ ਰੇਖਾ ਤੋਂ ਪਾਰ ਆਉਣ ਲਈ ਆਖਿਆ ਅਤੇ ਮੈਨੂੰ ਰੇਖਾ ਪਾਰ ਕਰਕੇ ਉੱਤਰੀ ਕੋਰੀਆ ਦੀ ਸਰਜ਼ਮੀਨ ’ਤੇ ਪੈਰ ਧਰ ਕੇ ਮਾਣ ਵੀ ਮਹਿਸੂਸ ਹੋਇਆ ਹੈ।’’ ਇਸ ਮੌਕੇ ਕਿਮ ਨੇ ਕਿਹਾ ਕਿ ਉੱਤਰ ਅਤੇ ਦੱਖਣ ਨੂੰ ਵੰਡਣ ਵਾਲੀ ਥਾਂ ’ਤੇ ‘ਸ਼ਾਂਤੀ ਦਾ ਪ੍ਰਤੀਕ ਹੱਥ ਮਿਲਾਉਣਾ’ ਬੀਤੇ ਨੂੰ ਭੁੱਲ ਕੇ ਨਵਾਂ ਭਵਿੱਖ ਬਣਾਉਣ ਵੱਲ ਕਦਮ ਹੈ। ਟਰੰਪ ਦੇ ਉੱਤਰੀ ਕੋਰੀਆ ਦੀ ਜ਼ਮੀਨ ’ਤੇ ਕਦਮ ਰੱਖਦੇ ਸਾਰ ਹੀ ਕਿਮ ਨੇ ਤਾੜੀਆਂ ਮਾਰੀਆਂ ਅਤੇ ਫਿਰ ਦੋਵੇਂ ਆਗੂਆਂ ਨੇ ਹੱਥ ਮਿਲਾਇਆ ਤੇ ਤਸਵੀਰਾਂ ਖਿਚਵਾਈਆਂ। ਇਸ ਮਗਰੋਂ ਦੋਵੇਂ ਆਗੂ ਦੱਖਣੀ ਕੋਰੀਆ ਵੱਲ ਵਧੇ ਜਿਥੇ ‘ਫਰੀਡਮ ਹਾਊਸ’ ’ਚ ਉਨ੍ਹਾਂ ਬੈਠਕ ਕੀਤੀ। ਉਨ੍ਹਾਂ ਕਿਹਾ ਕਿ ਉਹ ਟਰੰਪ ਵੱਲੋਂ ਸ਼ਨਿਚਰਵਾਰ ਨੂੰ ਅਚਾਨਕ ਮਿਲੇ ਸੱਦੇ ਤੋਂ ‘ਹੈਰਾਨ’ ਸਨ। ਟਰੰਪ ਨੇ ਕੱਲ ਅਚਾਨਕ ਇਸ ਦੌਰੇ ਦੀ ਜਾਣਕਾਰੀ ਟਵਿਟਰ ’ਤੇ ਦਿੱਤੀ ਸੀ। ਟਰੰਪ ਨੇ ਪਹਿਲਾਂ ਦੋ ਮਿੰਟ ਲਈ ਮੁਲਾਕਾਤ ਦੀ ਗੱਲ ਆਖੀ ਸੀ ਪਰ ਇਹ ਬੈਠਕ 50 ਮਿੰਟ ਤਕ ਚੱਲੀ। ‘ਫਰੀਡਮ ਹਾਊਸ’ ’ਚ ਟਰੰਪ ਨਾਲ ਉਨ੍ਹਾਂ ਦੀ ਧੀ ਇਵਾਂਕਾ ਟਰੰਪ ਅਤੇ ਜਵਾਈ ਜੇਰੇਡ ਕੁਸ਼ਨਰ ਸਮੇਤ ਵ੍ਹਾਈਟ ਹਾਊਸ ਦੇ ਸਲਾਹਕਾਰ ਹਾਜ਼ਰ ਸਨ।
ਪੱਤਰਕਾਰਾਂ ਨੂੰ ਮੁੜ ਵਾਰਤਾ ਸ਼ੁਰੂ ਹੋਣ ਦੀ ਜਾਣਕਾਰੀ ਦਿੰਦਿਆਂ ਟਰੰਪ ਨੇ ਕਿਹਾ ਕਿ ਉਹ ਜਲਦਬਾਜ਼ੀ ਨਹੀਂ ਚਾਹੁੰਦੇ ਅਤੇ ਸਹੀ ਕਦਮ ਪੁੱਟਣਾ ਚਾਹੁੰਦੇ ਹਨ। ਉਂਜ ਉਨ੍ਹਾਂ ਕਿਹਾ ਕਿ ਉੱਤਰੀ ਕੋਰੀਆ ’ਤੇ ਆਰਥਿਕ ਪਾਬੰਦੀਆਂ ਜਾਰੀ ਰਹਿਣਗੀਆਂ ਪਰ ਰਿਆਇਤ ਦੇ ਮਾਮਲੇ ’ਚ ਪਿਛਲੇ ਫ਼ੈਸਲੇ ਨੂੰ ਬਦਲੇ ਜਾਣ ਦੀ ਉਮੀਦ ਦਿਖਾਈ ਦਿੱਤੀ। ਰਾਸ਼ਟਰਪਤੀ ਨੇ ਕਿਹਾ ਕਿ ਅਮਰੀਕਾ ਅਤੇ ਉੱਤਰੀ ਕੋਰੀਆ ਦੇ ਵਫ਼ਦ ਅਗਲੇ ਦੋ ਜਾਂ ਤਿੰਨ ਹਫ਼ਤਿਆਂ ’ਚ ਉੱਤਰੀ ਕੋਰੀਆ ਦੇ ਪਰਮਾਣੂ ਪ੍ਰੋਗਰਾਮ ਬਾਰੇ ਵਾਰਤਾ ਸ਼ੁਰੂ ਕਰਨਗੇ। ਬਾਅਦ ’ਚ ਏਅਰ ਫੋਰਸ ਵਨ ਜਹਾਜ਼ ’ਚ ਬੈਠਣ ਤੋਂ ਪਹਿਲਾਂ ਅਮਰੀਕੀ ਰਾਸ਼ਟਰਪਤੀ ਨੇ ਕਿਹਾ ਕਿ ਇਹ ਬਹੁਤ ‘ਵੱਡਾ’ ਅਤੇ ਇਤਿਹਾਸਕ ਦਿਨ ਸੀ। ਜ਼ਿਕਰਯੋਗ ਹੈ ਕਿ ਦੋਵੇਂ ਆਗੂਆਂ ਵਿਚਕਾਰ ਵੀਅਤਨਾਮ ’ਚ ਹੋਈ ਦੂਜੀ ਬੈਠਕ ਬਿਨਾਂ ਕਿਸੇ ਸਮਝੌਤੇ ਦੇ ਟੁੱਟ ਗਈ ਸੀ। 

ਲੁਧਿਆਣਾ ਜੇਲ੍ਹ ਕਾਂਡ ਦੀ ਮੈਜਿਸਟਰੇਟੀ ਜਾਂਚ ਸ਼ੁਰੂ

 

ਲੁਧਿਆਣਾ, ਜੁਲਾਈ 2019-(ਮਨਜਿੰਦਰ ਗਿੱਲ/ਗੁਰਦੇਵ ਗਾਲਿਬ)- ਲੁਧਿਆਣਾ ਕੇਂਦਰੀ ਜੇਲ੍ਹ ਵਿੱਚ ਵਾਪਰੀਆਂ ਹਿੰਸਕ ਘਟਨਾਵਾਂ ਸਬੰਧੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਸਮੇਤ ਦੂਜੀਆਂ ਗਠਿਤ ਕੀਤੀਆਂ ਵਿਸ਼ੇਸ਼ ਜਾਂਚ ਟੀਮਾਂ ਨੇ ਅੱਜ ਜਾਂਚ ਸ਼ੁਰੂ ਕਰ ਦਿੱਤੀ ਹੈ।
ਜ਼ਿਲ੍ਹਾ ਮੈਜਿਸਟਰੇਟ ਅਗਰਵਾਲ ਨੇ ਅੱਜ ਲੁਧਿਆਣਾ ਕੇਂਦਰੀ ਜੇਲ੍ਹ ਦਾ ਦੌਰਾ ਕਰਕੇ ਜੇਲ੍ਹ ਹਿੰਸਾ ਦੇ ਵੱਖ ਵੱਖ ਪੱਖਾਂ ਬਾਰੇ ਜਾਂਚ ਪੜਤਾਲ ਕੀਤੀ। ਉਹ 6 ਘੰਟੇ ਤੋਂ ਵੱਧ ਸਮਾਂ ਜੇਲ੍ਹ ਅੰਦਰ ਰਹੇ ਅਤੇ ਉਨ੍ਹਾਂ ਬਰੀਕੀ ਨਾਲ ਸਾਰੇ ਪੱਖਾਂ ਤੋਂ ਵੇਰਵੇ ਹਾਸਲ ਕੀਤੇ। ਉਨ੍ਹਾਂ ਜੇਲ੍ਹ ਸੁਪਰਡੈਂਟ ਸ਼ਮਸ਼ੇਰ ਸਿੰਘ ਬੋਪਾਰਾਏ ਦੇ ਬਿਆਨ ਕਲਮਬੱਧ ਕੀਤੇ। ਇਸ ਤੋਂ ਇਲਾਵਾ ਉਨ੍ਹਾਂ ਹੋਰ ਵੀ ਜੇਲ੍ਹ ਅਧਿਕਾਰੀਆਂ ਅਤੇ ਮੁਲਾਜ਼ਮਾਂ ਨਾਲ ਸਾਰੇ ਘਟਨਾਕ੍ਰਮ ਬਾਰੇ ਜਾਣਕਾਰੀ ਹਾਸਲ ਕੀਤੀ।
ਉਨ੍ਹਾਂ ਜੇਲ੍ਹ ਅੰਦਰ ਮੁਲਾਕਾਤੀ ਸਥਾਨ ਦਾ ਦੌਰਾ ਕੀਤਾ ਅਤੇ ਮੁਲਾਕਾਤੀਆਂ ਦੇ ਵੇਰਵੇ ਦਾ ਸਾਰਾ ਰਿਕਾਰਡ ਕਬਜ਼ੇ ਵਿੱਚ ਲਿਆ। ਉਨ੍ਹਾਂ ਜੇਲ੍ਹ ’ਚ ਉਨ੍ਹਾਂ ਥਾਵਾਂ ਦਾ ਵੀ ਦੌਰਾ ਕੀਤਾ, ਜਿੱਥੋਂ ਜੇਲ੍ਹ ਦੇ ਕੈਦੀ ਫ਼ਰਾਰ ਹੋ ਗਏ ਸਨ। ਸ੍ਰੀ ਅਗਰਵਾਲ ਨੇ ਕੇਂਦਰੀ ਜੇਲ੍ਹ ਦੇ ਰਿਕਾਰਡ ਦੀ ਵੀ ਚੈਕਿੰਗ ਕੀਤੀ ਅਤੇ ਜੇਲ੍ਹ ਅੰਦਰ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਕਬਜ਼ੇ ਵਿੱਚ ਲਈ। ਉਨ੍ਹਾਂ ਉਹ ਥਾਂ ਵੀ ਵੇਖੀ ਜਿੱਥੇ ਗੋਲੀਆਂ ਚੱਲੀਆਂ ਸਨ।
ਇਸ ਦੌਰਾਨ ਪੁਲੀਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਵੱਲੋਂ ਡੀਸੀਪੀ ਅਸ਼ਵਨੀ ਕਪੂਰ ਦੀ ਅਗਵਾਈ ਹੇਠ ਕਾਇਮ ਕੀਤੀ ਵਿਸ਼ੇਸ਼ ਜਾਂਚ ਟੀਮ ਨੇ ਵੀ ਕੇਂਦਰੀ ਜੇਲ੍ਹ ਦਾ ਦੌਰਾ ਕੀਤਾ ਅਤੇ ਉਸ ਦਿਨ ਵਾਪਰੀਆਂ ਹਿੰਸਕ ਘਟਨਾਵਾਂ ਸਬੰਧੀ ਵੇਰਵੇ ਇਕੱਤਰ ਕੀਤੇ। ਜਾਂਚ ਟੀਮ ਵਿੱਚ ਏਡੀਸੀਪੀ ਅਜਿੰਦਰ ਸਿੰਘ, ਏਸੀਪੀ ਦਵਿੰਦਰ ਚੌਧਰੀ ਅਤੇ ਇੰਸਪੈਕਟਰ ਹਰਜਿੰਦਰ ਸਿੰਘ ਭੱਟੀ ਵੀ ਸ਼ਾਮਲ ਹਨ।
ਦੂਜੇ ਪਾਸੇ ਜੁਡੀਸ਼ਲ ਮਜਿਸਟ੍ਰੇਟ ਹੁਸਨਜੀਤ ਸਿੰਘ ਬਾਜਵਾ ਵੱਲੋਂ ਵੀ ਕੈਦੀ ਅਜੀਤ ਸਿੰਘ ਬਾਬਾ ਦੀ ਮੌਤ ਦੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜੁਡੀਸ਼ਲ ਮੈਜਿਸਟਰੇਟ ਸ੍ਰੀ ਬਾਜਵਾ ਨੇ ਵਾਪਰੀਆਂ ਹਿੰਸਕ ਘਟਨਾਵਾਂ ਦੌਰਾਨ ਪੁਲੀਸ ਗੋਲੀ ਨਾਲ ਮਰੇ ਅਜੀਤ ਸਿੰਘ ਬਾਬਾ ਦੀ ਮੌਤ ਸਬੰਧੀ ਤੱਥ ਇਕੱਤਰ ਕੀਤੇ ਹਨ। ਪੁਲੀਸ ਕਮਿਸ਼ਨਰ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ ਵੱਲੋਂ ਏਸੀਪੀ ਸੰਦੀਪ ਵਡੇਰਾ ਉੱਪਰ ਕੀਤੇ ਗਏ ਹਮਲੇ ਦੇ ਸਬੰਧ ਵਿੱਚ ਮੁਲਜ਼ਮਾਂ ਦੀ ਸ਼ਨਾਖ਼ਤ ਕਰਨ ਲਈ ਸੀਸੀਟੀਵੀ ਫੁਟੇਜ ਕਬਜ਼ੇ ਵਿੱਚ ਲਈ ਗਈ ਹੈ। ਪੁਲੀਸ ਵੱਲੋਂ ਇਸ ਸਬੰਧ ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਧਾਰਾ 307, 353, 186, 148 ਅਤੇ 149 ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ।

ਸਿਹਤ ਵਿਭਾਗ ਵੱਲੋਂ ਡੇਂਗੂ ਅਤੇ ਚਿਕਨਗੁਨੀਆ ਬੁਖ਼ਾਰ ਤੋਂ ਬਚਾਅ ਸੰਬੰਧੀ ਅਡਵਾਈਜ਼ਰੀ ਜਾਰੀ

ਡੇਂਗੂ ਬੁਖ਼ਾਰ ਦੇ ਕਾਰਨ, ਲੱਛਣ ਅਤੇ ਇਸ ਤੋਂ ਬਚਾਅ ਬਾਰੇ ਜਾਣਕਾਰੀ ਹੋਣਾ ਬਹੁਤ ਜ਼ਰੂਰੀ -ਸਿਵਲ ਸਰਜਨ

ਲੁਧਿਆਣਾ,ਜੁਲਾਈ ( ਮਨਜਿੰਦਰ ਗਿੱਲ )-ਸਿਵਲ ਸਰਜਨ ਡਾ. ਰਾਜੇਸ਼ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੇਂਗੂ ਅਤੇ ਚਿਕਨਗੁਨੀਆ ਦਾ ਸੀਜ਼ਨ ਸ਼ੁਰੂ ਹੋ ਚੁੱਕਾ ਹੈ। ਡੇਂਗੂ ਬੁਖ਼ਾਰ ਦੇ ਕਾਰਨ, ਲੱਛਣ ਅਤੇ ਇਸ ਤੋਂ ਕਿਵੇਂ ਬਚਿਆ ਜਾ ਸਕਦਾ ਹੈ, ਬਾਰੇ ਆਮ ਲੋਕਾਂ ਨੂੰ ਪਤਾ ਹੋਣਾ ਚਾਹੀਦਾ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤਾ ਗਿਆ 'ਮਿਸ਼ਨ ਤੰਦਰੁਸਤ ਪੰਜਾਬ' ਤਾਂ ਹੀ ਸਫ਼ਲ ਹੋ ਸਕਦਾ ਹੈ, ਜੇਕਰ ਅਸੀਂ ਇਸ ਬਾਰੇ ਜਾਗਰੂਕ ਹੋਈਏ। ਉਨਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੇਂਗੂ ਬੁਖ਼ਾਰ ਮਾਦਾ ਐਡੀਜ਼ ਅਜੈਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਇਸ ਨੂੰ ਟਾਈਗਰ ਮੌਸਕੀਟੋ ਵੀ ਕਹਿੰਦੇ ਹਨ। ਇਸ ਦੇ ਸਰੀਰ 'ਤੇ ਟਾਈਗਰ ਵਰਗੀਆਂ ਕਾਲੀਆਂ ਚਿੱਟੀਆਂ ਧਾਰੀਆਂ ਬਣੀਆਂ ਹੁੰਦੀਆਂ ਹਨ। ਇਹ ਮੱਛਰ ਕੂਲਰਾਂ, ਕੰਟੇਨਰਾਂ, ਫਰਿੱਜ ਦੇ ਪਿੱਛੇ ਲੱਗੀਆਂ ਟਰੇਆਂ, ਗਮਲਿਆਂ, ਘਰਾਂ ਦੀਆਂ ਛੱਤਾਂ ਉੱਪਰ ਪਏ ਟਾਇਰ, ਕਬਾੜ ਆਦਿ ਵਿੱਚ ਖੜੇ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ। ਇੱਕ ਹਫ਼ਤੇ ਦੇ ਅੰਦਰ ਇੱਕ ਅੰਡੇ ਤੋਂ ਪੂਰਾ ਅਡੱਲਟ ਮੱਛਰ ਬਣ ਕੇ ਤਿਆਰ ਹੋ ਜਾਂਦਾ ਹੈ। ਇਹ ਮੱਛਰ ਇੱਕ ਪਾਣੀ ਦੇ ਚਮਚੇ ਵਿੱਚ ਵੀ ਪੈਦਾ ਹੋ ਜਾਂਦਾ ਹੈ। ਉਨਾਂ ਦੱਸਿਆ ਕਿ ਇਹ ਮੱਛਰ ਜਿਆਦਾਤਰ ਸਵੇਰੇ ਵੇਲੇ ਸੂਰਜ ਚੜਨ ਤੋਂ ਬਾਅਦ ਅਤੇ ਸ਼ਾਮ ਨੂੰ ਸੂਰਜ ਡੁੱਬਣ ਵੇਲੇ ਕੱਟਦਾ ਹੈ। ਇਹ ਮੱਛਰ ਜਿਆਦਾਤਰ ਸਰੀਰ ਦੇ ਹੇਠਲੇ ਹਿੱਸਿਆਂ 'ਤੇ ਕੱਟਦਾ ਹੈ। ਇਸ ਦੀ ਪੈਦਾਵਾਰ 20 ਤੋਂ 34 ਡਿਗਰੀ ਤਾਪਮਾਨ ਦੇ ਦਰਮਿਆਨ ਵਿੱਚ ਜਿਆਦਾ ਹੁੰਦੀ ਹੈ। ਮਾਦਾ ਮੱਛਰ ਆਪਣੇ ਜੀਵਨ ਕਾਲ ਦੌਰਾਨ 5 ਵਾਰ ਤੱਕ ਅੰਡੇ ਦੇ ਸਕਦਾ ਹੈ। ਇਸ ਦੀ ਬਰੀਡਿੰਗ ਲਈ ਜੁਲਾਈ ਤੋਂ ਨਵੰਬਰ ਤੱਕ ਦਾ ਸਮਾਂ ਹੁੰਦਾ ਹੈ। ਇਸ ਲਈ ਆਪਣੇ ਘਰਾਂ ਦੇ ਅੰਦਰ ਅਤੇ ਬਾਹਰ ਕਿਤੇ ਵੀ ਪਾਣੀ ਨਾ ਖ਼ੜਨ ਦਿਓ। ਜੇਕਰ ਕਿਸੇ ਨੂੰ ਤੇਜ਼ ਬੁਖ਼ਾਰ, ਸਿਰ ਦਰਦ, ਅੱਖਾਂ ਦੇ ਪਿਛਲੇ ਪਾਸੇ ਦਰਦ, ਚਮੜੀ 'ਤੇ ਦਾਣੇ, ਮਾਸਪੇਸ਼ੀਆਂ ਵਿੱਚ ਦਰਦ, ਮਸੂੜਿਆਂ ਵਿੱਚੋਂ ਖੂਨ ਵਗਣਾ ਇਹ ਡੇਂਗੂ ਦੇ ਲੱਛਣ ਹੋ ਸਕਦੇ ਹਨ। ਇਸ ਹਾਲਤ ਵਿੱਚ ਪੈਰਾਸੀਟਾਮੋਲ ਗੋਲੀ ਲੈਣੀ ਚਾਹੀਦੀ ਹੈ। ਇਸ ਤੋਂ ਇਲਾਵਾ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ। ਉਨਾਂ ਕਿਹਾ ਕਿ ਸਿਵਲ ਹਸਪਤਾਲ ਲੁਧਿਆਣਾ ਅਤੇ ਖੰਨਾ ਵਿਖੇ ਡੇਂਗੂ ਬੁਖ਼ਾਰ ਦੇ ਟੈਸਟ ਬਿਲਕੁਲ ਫਰੀ ਹਨ। ਬਾਹਰ ਨਿੱਜੀ ਡਾਕਟਰਾਂ ਵੱਲੋਂ ਕਾਰਡ ਟੈਸਟ ਕੀਤਾ ਜਾਂਦਾ ਹੈ, ਜੋ ਕਿ ਭਾਰਤ ਸਰਕਾਰ ਦੁਆਰਾ ਵੈਲਿਡ ਨਹੀਂ ਮੰਨਿਆ ਜਾਂਦਾ। ਇਸ ਲਈ ਜੇਕਰ ਕਿਸੇ ਨੂੰ ਡੇਂਗੂ ਬੁਖ਼ਾਰ ਦੇ ਲੱਛਣ ਲੱਗਦੇ ਹਨ ਤਾਂ ਸਿਵਲ ਹਸਪਤਾਲਾਂ ਵਿਖੇ ਟੈਸਟ ਕਰਾਉਣੇ ਚਾਹੀਦੇ ਹਨ। ਡੇਂਗੂ ਅਤੇ ਚਿਕਨਗੁਨੀਆ ਬੁਖ਼ਾਰ ਲਈ ਸਪੋਰਟਿਵ ਇਲਾਜ ਕੀਤਾ ਜਾਂਦਾ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਾਹਰ ਜਾਣ ਵੇਲੇ ਸਰੀਰ ਨੂੰ ਢੱਕ ਕੇ ਰੱਖਣ ਵਾਲੇ ਖੁੱਲੇ ਕੱਪੜੇ ਪਾਉਣ। ਖਾਸ ਕਰਕੇ ਬੱਚਿਆਂ ਨੂੰ ਸਕੂਲ ਵਰਦੀ ਪੂਰੀਆਂ ਬਾਹਾਂ ਦੀ ਪਾ ਕੇ ਭੇਜਣੀ ਚਾਹੀਦੀ ਹੈ। ਪਾਰਕ ਵਰਗੀ ਜਗਾਂ ਜਿੱਥੇ ਫੁੱਲ ਬੂਟੇ ਆਦਿ ਹੁੰਦੇ ਹਨ, ਉਥੇ ਜਾਣ ਤੋਂ ਰੋਕਿਆ ਜਾਵੇ। ਬਾਹਰ ਜਾਣ ਤੋਂ ਪਹਿਲਾਂ ਮੱਛਰ ਨਿਰੋਧਕ ਕਰੀਮਾਂ ਦਾ ਇਸਤੇਮਾਲ ਕਰਨਾ ਚਾਹੀਦਾ ਹੈ। ਸ਼ੁੱਕਰਵਾਰ ਦਾ ਦਿਨ ਡਰਾਈ ਡੇਅ ਵਜੋਂ ਮਨਾਇਆ ਜਾਵੇ ਤਾਂ ਜੋ ਡੇਂਗੂ ਚਿਕਨਗੁਨੀਆ ਵਰਗੀਆਂ ਬਿਮਾਰੀਆਂ ਤੋਂ ਬਚਿਆ ਜਾ ਸਕੇ। ਕਿਸੇ ਵੀ ਕਿਸਮ ਦੀ ਜਾਣਕਾਰੀ ਲਈ ਜ਼ਿਲਾ ਐਪੀਡੀਮੋਲੋਜਿਸਟ ਡਾ. ਰਮੇਸ਼ ਕੁਮਾਰ ਦੇ ਸੰਪਰਕ ਨੰਬਰ 9855716180 'ਤੇ ਗੱਲ ਕੀਤੀ ਜਾ ਸਕਦੀ ਹੈ।

ਰਾਸ਼ਟਰੀ ਲੋਕ ਅਦਾਲਤਾਂ ਦਾ ਆਯੋਜਨ 13 ਜੁਲਾਈ ਨੂੰ

ਲੁਧਿਆਣਾ, ਜੁਲਾਈ ( ਮਨਜਿੰਦਰ ਗਿੱਲ )-ਜ਼ਿਲ੍ਹਾ ਲੁਧਿਆਣਾ ਅਤੇ ਇਸ ਦੀਆਂ ਸਬ ਡਵੀਜ਼ਨਾਂ ਵਿਖੇ ਮਿਤੀ 13 ਜੁਲਾਈ, 2019 ਦਿਨ ਸਨਿੱਚਰਵਾਰ ਨੂੰ ਰਾਸ਼ਟਰੀ ਲੋਕ ਅਦਾਲਤਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਨ੍ਹਾਂ ਅਦਾਲਤਾਂ ਦੇ ਆਯੋਜਨ ਨਾਲ ਜਿੱਥੇ ਲੋਕਾਂ ਦੇ ਮਾਮਲਿਆਂ ਦਾ ਨਿਪਟਾਰਾ ਆਮ ਸਹਿਮਤੀ ਅਤੇ ਥੋੜੇ ਸਮੇਂ ਵਿੱਚ ਹੋ ਜਾਵੇਗਾ ਉਥੇ ਨਾਲ ਹੀ ਉਨ੍ਹਾਂ ਦਾ ਸਮਾਂ ਅਤੇ ਪੈਸਾ ਵੀ ਬਚੇਗਾ। ਇਹ ਲੋਕ ਅਦਾਲਤਾਂ ਰਾਸ਼ਟਰੀ ਪੱਧਰ 'ਤੇ ਹਰੇਕ ਅਦਾਲਤ ਵਿੱਚ ਇੱਕੋ ਦਿਨ ਲਗਾਈਆਂ ਜਾ ਰਹੀਆਂ ਹਨ। ਇਹ ਅਦਾਲਤਾਂ ਜ਼ਿਲ੍ਹਾ ਕਚਿਹਰੀ ਲੁਧਿਆਣਾ, ਖੰਨਾ, ਜਗਰਾਂਉ, ਸਮਰਾਲਾ ਅਤੇ ਪਾਇਲ ਵਿਖੇ ਲਗਾਈਆਂ ਜਾ ਰਹੀਆਂ ਹਨ। ਚੀਫ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਆਸ਼ੀਸ਼ ਅਬਰੋਲ ਨੇ ਦੱਸਿਆ ਲੰਮੇ ਸਮੇਂ ਤੋਂ ਅਦਾਲਤੀ ਚੱਕਰਾਂ ਵਿੱਚ ਪਏ ਲੋਕ ਹੁਣ ਵੱਡੇ ਨੁਕਸਾਨ ਤੋਂ ਬਚਣ ਲਈ ਆਮ ਸਹਿਮਤੀ ਨਾਲ ਮਾਮਲੇ ਨਿਪਟਾਉਣ ਨੂੰ ਤਰਜੀਹ ਦੇਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਤੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਦੀਆਂ ਅਦਾਲਤਾਂ ਵਿੱਚ ਹਰ ਕਿਸਮ ਦੇ ਦੀਵਾਨੀ, ਮੈਟਰੀਮੋਨੀਅਲ, ਕਿਰਾਇਆ ਅਪੀਲਾਂ, ਮੋਟਰ ਐਕਸੀਡੈਂਟ ਕਲੇਮ, ਜ਼ਮੀਨ ਕਬਜ਼ੇ, ਅਪਰਾਧਕ ਅਪੀਲਾਂ (ਸਿਰਫ਼ ਕੰਪਾਊਂਡੇਬਲ ਕੇਸ) ਤੇ ਸਮਝੌਤਾਯੋਗ ਕੇਸ ਆਦਿ ਦੇ ਨਿਪਟਾਰੇ ਆਮ ਸਹਿਮਤੀ ਨਾਲ ਕਰਵਾਏ ਜਾਣਗੇ। ਸਿਵਲ ਕੇਸਾਂ ਵਿੱਚ ਜਿਵੇਂ ਕਿਰਾਏ ਨਾਲ ਸੰਬੰਧਤ ਮਾਮਲੇ, ਬੈਂਕ ਰਿਕਵਰੀ, ਮਾਲ ਵਿਭਾਗ ਨਾਲ ਸੰਬੰਧਤ ਮਾਮਲੇ, ਮਗਨਰੇਗਾ ਮਾਮਲੇ, ਬਿਜਲੀ ਤੇ ਪਾਣੀ ਬਿੱਲ ਦੇ ਮਾਮਲੇ (ਚੋਰੀ ਤੋਂ ਬਿਨਾ), ਨੌਕਰੀ ਪੇਸ਼ੇ ਮਾਮਲੇ ਵਿੱਚ ਤਨਖ਼ਾਹ ਤੇ ਬਕਾਇਆ ਭੱਤਿਆਂ ਦੇ ਮਾਮਲੇ, ਪੈਨਸ਼ਨ ਤੇ ਸੇਵਾਮੁਕਤੀ ਲਾਭ ਮਾਮਲੇ, ਜੰਗਲਾਤ ਐਕਟ ਨਾਲ ਸੰਬੰਧਤ ਮਾਮਲੇ, ਕੁਦਰਤੀ ਆਪਦਾ ਨਾਲ ਸੰਬੰਧਤ ਮੁਆਵਜ਼ਾ ਮਾਮਲੇ, ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ ਦੀ ਧਾਰਾ 138 ਤਹਿਤ ਸ਼ਿਕਾਇਤਾਂ ਦੇ ਮਾਮਲੇ ਸਿਵਲ ਜੱਜ/ਜੂਡੀਸ਼ੀਅਲ ਮੈਜਿਸਟ੍ਰੇਟਾਂ ਦੀਆਂ ਅਦਾਲਤਾਂ ਵਿੱਚ ਵਿਚਾਰੇ ਜਾਣਗੇ। ਉਨ੍ਹਾਂ ਕਿਹਾ ਕਿ ਜੇਕਰ ਉਕਤ ਸ਼੍ਰੇਣੀਆਂ ਵਿੱਚ ਕਿਸੇ ਵੀ ਵਿਅਕਤੀ ਦਾ ਕੋਈ ਕੇਸ ਪਹਿਲਾਂ ਚੱਲ ਰਿਹਾ ਹੈ ਤਾਂ ਉਹ ਆਪਣਾ ਕੇਸ ਲੋਕ ਅਦਾਲਤ ਵਿੱਚ ਸੁਣਵਾਈ ਲਈ ਰੱਖਣਾ ਚਾਹੁੰਦਾ ਹੈ ਤਾਂ ਉਹ ਇੱਕ ਦਰਖ਼ਾਸਤ ਸੰਬੰਧਤ ਅਦਾਲਤ ਵਿੱਚ ਜਾਂ ਫਿਰ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦਫ਼ਤਰ ਵਿਖੇ ਦੇ ਸਕਦਾ ਹੈ। ਲੋਕ ਅਦਾਲਤ ਵਿਚ ਕੇਸ ਦੀ ਸੁਣਵਾਈ ਲਈ ਕੋਈ ਕੋਰਟ ਫੀਸ ਨਹੀਂ ਲੱਗਦੀ ਅਤੇ ਜੇਕਰ ਲੋਕ ਅਦਾਲਤ ਰਾਹੀਂ ਮਾਮਲੇ ਦਾ ਨਿਪਟਾਰਾ ਹੁੰਦਾ ਹੈ ਤਾਂ ਅਦਾ ਕੀਤੀ ਕੋਰਟ ਫੀਸ ਦੀ ਵਾਪਸੀ ਨੂੰ ਵੀ ਯਕੀਨੀ ਬਣਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਮਾਮਲਿਆਂ ਦਾ ਨਿਪਟਾਰਾ ਲੋਕ ਅਦਾਲਤਾਂ ਵਿਚ ਹੋ ਜਾਂਦਾ ਹੈ ਉਨ੍ਹਾਂ ਖਿਲਾਫ ਅੱਗੇ ਅਪੀਲ ਨਹੀਂ ਪਾਈ ਜਾ ਸਕਦੀ ਅਤੇ ਲੋਕ ਅਦਾਲਤਾਂ ਰਾਹੀਂ ਕੇਸਾਂ ਦਾ ਨਿਪਟਾਰਾ ਛੇਤੀ ਅਤੇ ਦੋਸਤਾਨਾ ਤਰੀਕੇ ਨਾਲ ਹੁੰਦਾ ਹੈ।