ਲੁਧਿਆਣਾ

ਕੋਵਿਡ-19 ਪੀੜਤਾਂ ਦੇ ਆਸ਼ਰਿਤ ਐਕਸ-ਗ੍ਰੇਸ਼ੀਆ ਮੁਆਵਜ਼ੇ ਲਈ ਉਪ-ਮੰਡਲ ਮੈਜਿਸਟ੍ਰੇਟ ਦਫ਼ਤਰਾਂ 'ਚ ਦੇ ਸਕਦੇ ਹਨ ਅਰਜ਼ੀ -  ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ

 ਕਿਹਾ! ਹੁਣ 20 ਮਾਰਚ, 2022 ਤੋਂ ਬਾਅਦ ਹੋਣ ਵਾਲੀਆਂ ਮੌਤਾਂ ਸਬੰਧੀ ਪ੍ਰਤੀਬੇਨਤੀਆਂ 90 ਦਿਨਾਂ 'ਚ ਦਿੱਤੀਆਂ ਜਾ ਸਕਦੀਆਂ ਹਨ
ਲੁਧਿਆਣਾ, 12 ਅਪ੍ਰੈਲ (ਰਣਜੀਤ ਸਿੱਧਵਾਂ) :  ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਣਯੋਗ ਸੁਪਰੀਮ ਕੋਰਟ ਆਫ਼ ਇੰਡੀਆ ਦੇ ਹੁਕਮਾਂ ਅਨੁਸਾਰ 20 ਮਾਰਚ, 2022 ਤੱਕ ਕੋਵਿਡ-19 ਮਹਾਂਮਾਰੀ ਕਾਰਨ ਹੋਈਆਂ ਮੌਤਾਂ ਸਬੰਧੀ ਐਕਸ ਗ੍ਰੇਸ਼ੀਆ ਦੀਆਂ ਪ੍ਰਤੀਬੇਨਤੀਆਂ ਅਗਲੇ 60 ਦਿਨਾਂ ਤੱਕ ਸਮੂਹ ਉਪ ਮੰਡਲ ਮੈਜਿਸਟਰੇਟ ਦਫ਼ਤਰਾਂ ਵਿਖੇ ਪ੍ਰਾਪਤ ਕੀਤੀਆਂ ਜਾਣ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਮਿਤੀ 20 ਮਾਰਚ, 2022 ਤੋਂ ਬਾਅਦ ਹੋਣ ਵਾਲੀਆਂ ਮੌਤਾਂ ਸਬੰਧੀ ਐਕਸ ਗ੍ਰੇਸ਼ੀਆਂ ਦੀਆਂ ਪ੍ਰਤੀ ਬੇਨਤੀਆਂ ਮੌਤ ਵਾਲੇ ਦਿਨ ਤੋਂ ਅਗਲੇ 90 ਦਿਨਾਂ ਦੇ ਅੰਦਰ-ਅੰਦਰ ਦਿੱਤੀਆਂ ਜਾ ਸਕਦੀਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਲਾਭਪਾਤਰੀਆਂ ਵੱਲੋਂ ਦਿੱਤੀਆਂ ਗਈਆਂ ਪ੍ਰਤੀਬੇਨਤੀਆਂ, ਜ਼ਿਲ੍ਹਾ ਪੱਧਰ 'ਤੇ ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਗਠਿਤ ਸ਼ਿਕਾਇਤ ਨਿਵਾਰਣ ਕਮੇਟੀ ਵਿੱਚ ਯੋਗਤਾ ਦੇ ਆਧਾਰ 'ਤੇ ਵਿਚਾਰਦੇ ਹੋਏ ਐਕਸ ਗ੍ਰੇਸ਼ੀਆ ਜਾਰੀ ਕੀਤਾ ਜਾਵੇ। ਉਨ੍ਹਾ ਕਿਹਾ ਕਿ ਕੋਵਿਡ ਪੀੜਤਾਂ ਦੇ ਆਸ਼ਰਿਤ 50 ਹਜ਼ਾਰ ਰੁਪਏ ਦੀ ਐਕਸ-ਗ੍ਰੇਸ਼ੀਆ ਮੁਆਵਜ਼ੇ ਲਈ ਜ਼ਿਲ੍ਹਾ ਲੁਧਿਆਣਾ ਦੇ ਆਪਣੇ ਸਬੰਧਿਤ ਉਪ-ਮੰਡਲ ਮੈਜਿਸਟ੍ਰੇਟ ਦਫ਼ਤਰਾਂ ਵਿੱਚ ਅਰਜ਼ੀ ਦੇ ਸਕਦੇ ਹਨ। ਉਨ੍ਹਾ ਦੱਸਿਆ ਕਿ ਕੋਵਿਡ-19 ਕਾਰਨ ਮਰਨ ਵਾਲੇ ਵਸਨੀਕਾਂ ਦੇ ਹਰੇਕ ਪਰਿਵਾਰ ਨੂੰ 50 ਹਜ਼ਾਰ ਰੁਪਏ ਦੀ ਐਕਸ-ਗ੍ਰੇਸ਼ੀਆ ਸਹਾਇਤਾ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਦਾਅਵੇਦਾਰ ਨੂੰ ਆਪਣੀ ਅਰਜ਼ੀ ਇੱਕ ਫਾਰਮ ਰਾਹੀਂ ਆਪਣੇ ਸਬੰਧਤ ਉਪ-ਮੰਡਲ ਮੈਜਿਸਟ੍ਰੇਟ ਨੂੰ ਵਿਸ਼ੇਸ਼ ਦਸਤਾਵੇਜ਼ਾਂ ਸਮੇਤ ਜਮ੍ਹਾ ਕਰਵਾਉਣੀ ਪਵੇਗੀ, ਜਿਸ ਵਿੱਚ ਮੌਤ ਦੇ ਕਾਰਨ ਨੂੰ ਪ੍ਰਮਾਣਿਤ ਕਰਨ ਵਾਲਾ ਮੌਤ ਦਾ ਸਰਟੀਫਿਕੇਟ, ਦਾਅਵੇਦਾਰ ਦਾ ਪਛਾਣ ਪੱਤਰ, ਮ੍ਰਿਤਕ ਅਤੇ ਦਾਅਵੇਦਾਰ ਵਿਚਕਾਰ ਸਬੰਧਾਂ ਦਾ ਸਬੂਤ, ਲੈਬੋਰਟਰੀ ਰਿਪੋਰਟ ਜਿਸ ਵਿੱਚ ਕੋਵਿਡ-19 ਟੈਸਟ ਪੋਜ਼ਟਿਵ ਦਰਸਾਇਆ ਗਿਆ ਹੋਵੇ (ਅਸਲ ਜਾਂ ਤਸਦੀਕਸ਼ੁਦਾ ਕਾਪੀ), ਹਸਪਤਾਲ ਦੁਆਰਾ ਮੌਤ ਦਾ ਸੰਖੇਪ ਜਿੱਥੇ ਮੌਤ ਹੋਈ ਹੈ (ਹਸਪਤਾਲ ਵਿੱਚ ਮੌਤ ਹੋਣ ਦੀ ਸਥਿਤੀ ਵਿੱਚ), ਮੌਤ ਦਾ ਅਸਲ ਸਰਟੀਫਿਕੇਟ ਅਤੇ ਕਾਨੂੰਨੀ ਵਾਰਸਾਂ ਦਾ ਸਰਟੀਫਿਕੇਟ।ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਜ਼ਹਿਰ ਖਾਣ ਨਾਲ, ਖੁਦਕੁਸ਼ੀ ਕਰਕੇ, ਕਤਲ, ਦੁਰਘਟਨਾ ਆਦਿ ਕਾਰਨ ਹੋਣ ਵਾਲੀਆਂ ਮੌਤਾਂ ਨੂੰ ਕੋਵਿਡ-19 ਮੌਤ ਨਹੀਂ ਮੰਨਿਆ ਜਾਵੇਗਾ ਭਾਵੇਂ ਕੋਵਿਡ-19 ਨਾਲ ਹੋਣ ਵਾਲੀ ਸਥਿਤੀ ਹੋਵੇ। ਉਨ੍ਹਾਂ ਕਿਹਾ ਕਿ ਇਹ ਸਾਰੇ ਫਾਰਮ ਜਮ੍ਹਾਂ ਹੋਣ ਤੋਂ ਬਾਅਦ ਰਿਸ਼ਤੇਦਾਰਾਂ ਨੂੰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਐਕਸ-ਗ੍ਰੇਸ਼ੀਆ ਮੁਆਵਜ਼ਾ ਰਾਸ਼ੀ ਪ੍ਰਾਪਤ ਹੋ ਜਾਵੇਗੀ।

 

 ਨਸ਼ਾ ਤੇ ਪਤਿਤਪੁਣਾ ਰੋਕਣ ਲਈ ਲੋਕ ਲਾਮਬੰਦੀ ਜ਼ਰੂਰੀ 

ਲੇਖਕ ਪਵਿੱਤਰ ਕੌਰ ਮਾਟੀ

 ਨਾਨਕਸਰ ਕਲੇਰਾਂ, 12 ਅਪ੍ਰੈਲ ( ਬਲਵੀਰ ਸਿੰਘ ਬਾਠ) ਪੰਜਾਬ ਚ ਵਧ ਰਹੇ ਨਸ਼ਿਆਂ ਦੇ ਰੁਝਾਨ ਤੇ ਪਤਿੱਤਪੁਣੇ ਪੰਜਾਬੀਆਂ ਦੇ ਮੱਥੇ ਤੇ ਕਲੰਕ ਹੈ ਇਸ ਨੂੰ ਇਕੱਲੀ ਸਰਕਾਰ ਹੀ ਨਹੀਂ ਮਿਟਾ ਸਕਦੀ ਇਸ ਨੂੰ ਠੱਲ੍ਹ ਪਾਉਣ ਲਈ ਅਤੇ ਖਤਮ ਕਰਨ ਲਈ ਪੰਜਾਬ ਅਤੇ ਪੰਜਾਬੀਆਂ ਨੂੰ  ਇੱਕਜੁੱਟ ਹੋ ਕੇ ਹੰਭਲਾ ਮਾਰਨ ਦੀ ਲੋੜ ਹੈ  ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬੀ ਦੇ ਉੱਘੇ ਲੇਖਕ ਪਵਿੱਤਰ ਕੌਰ ਮਾਟੀ ਨੇ ਜਨਸ਼ਕਤੀ ਨਿਊਜ਼ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ  ਉਨ੍ਹਾਂ  ਕਿਹਾ ਕਿ ਕੁਝ ਲੋਕਾਂ ਦੀ ਆਦਤ ਬਣ ਚੁੱਕੀ ਹੈ ਕਿ ਕਿਸੇ ਦੇ ਬੱਚੇ ਨੂੰ ਨਸ਼ਾ ਕਰਦਾ ਦੇਖ ਕੇ ਖੁਸ਼ ਹੁੰਦੇ ਹਨ ਜਦੋਂ ਕਿ ਇਹ ਭੁੱਲ ਜਾਂਦੇ ਹਨ ਕਿ ਉਹਨਾਂ ਦਾ ਵੀ ਕੋਈ ਪਰਿਵਾਰ ਦਾ ਬੱਚਾ ਕਦੇ ਇਸ ਦੀ ਲਪੇਟ ਵਿੱਚ ਆ ਸਕਦਾ ਹੈ  ਕੋਈ ਪਤਾ ਨਹੀਂ ਲੱਗਦਾ ਉਨ੍ਹਾਂ ਕਿਹਾ ਕਿ ਨਸ਼ਾ ਇੱਕ ਚਿੰਤਾ ਦਾ ਵਿਸ਼ਾ ਹੈ ਤੇ ਇਸ ਨਾਲ ਆਏ ਦਿਨ ਹੋ ਰਹੀਆਂ ਮੌਤਾਂ ਤੋਂ ਮੂੰਹ ਵੀ ਨਹੀਂ ਮੋੜਿਆ ਜਾ ਸਕਦਾ  ਕਿਉਂਕਿ ਇਸ ਨਸ਼ੇ ਦੀ ਲੱਤ ਬਹੁਤ ਭੈੜੀ ਹੈ ਇਸ ਇਸ ਸਮੇਂ ਮਾਟੀ ਨੇ ਪੇਂਡੂ ਇਲਾਕਿਆਂ ਦੀ ਗੱਲ ਕਰਦਿਆਂ ਆਖਿਆ ਕਿ ਪਿੰਡਾਂ ਚ ਨਸ਼ੇੜੀਆਂ ਅਤੇ ਤਸਕਰਾਂ ਨੇ ਸਖ਼ਤੀ ਤੇ  ਫੜੇ ਜਾਣ   ਦੇ ਡਰੋਂ ਨਸ਼ਾ ਵੇਚਣ ਤੇ ਖਰੀਦਣ ਦੇ ਨਵੇਂ ਢੰਗ ਲੱਭ ਲਏ ਹਨ ਇਨ੍ਹਾਂ ਨੂੰ ਨੱਥ ਪਾਉਣ ਲਈ ਪਿੰਡ ਵਾਸੀਆਂ ਤੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਆਪਣੇ ਪੱਧਰ ਤੇ ਨਸ਼ਾ ਵੇਚਣ ਵਾਲਿਆਂ ਦੀ ਪਛਾਣ ਕਰਕੇ ਕਾਨੂੰਨ ਹਵਾਲੇ ਕਰਨਾ ਪਵੇਗਾ  ਇਸ ਨਾਲ ਜਿੱਥੇ ਪ੍ਰਸ਼ਾਸਨ ਨੂੰ ਸਹਿਯੋਗ ਮਿਲੇਗਾ ਉਥੇ ਹੀ ਕਈ ਮਾਵਾਂ ਦੇ ਪੁੱਤ ਮਰਨੋਂ ਬਚਾਏ ਜਾ ਸਕਣਗੇ  ਤਾਂ ਹੀ ਅਸੀਂ ਨਰੋਆ ਅਤੇ ਤਕੜਾ ਸਮਾਜ ਸਿਰਜਣ ਵਿੱਚ ਕਾਮਯਾਬ ਹੋਵਾਂਗੇ

ਸਵਾਮੀ ਰੂਪ ਚੰਦ ਜੈਨ ਸਕੂਲ ਵਿਚ ਕਹਾਣੀ ਸੁਣਾਓ ਗਤੀਵਿਧੀ ਕਰਵਾਈ  

ਜਗਰਾਉ 12 ਅਪ੍ਰੈਲ (ਅਮਿਤਖੰਨਾ) ਸਵਾਮੀ ਰੂਪ ਚੰਦ ਜੈਨ ਸਕੂਲ ਵਿਖੇ ਪਹਿਲੀ ਤੋਂ ਪੰਜਵੀਂ ਜਮਾਤ ਤਕ ਕਹਾਣੀ ਸੁਣਾਉਂਦੀ ਗਤੀਵਿਧੀ ਕਰਵਾਈ ਗਈ ਇਸ ਵਿੱਚ ਬੱਚਿਆਂ ਨੇ ਵੱਧ ਚਡ਼੍ਹ ਕੇ ਹਿੱਸਾ ਲਿਆ ਬੱਚਿਆਂ ਨੇ ਰੰਗ ਬਿਰੰਗੇ ਚਾਰਟ ਮਾਡਲ ਦੀ ਵਰਤੋਂ ਕਰਕੇ ਕਹਾਣੀਆਂ ਨੂੰ ਪ੍ਰਸਤੁਤ ਕੀਤਾ  ਇਹ ਗਤੀਵਿਧੀ ਮੈਡਮ ਸਨੇਹ ਤੇ ਕਲਾਸ ਇੰਚਾਰਜ ਦੀ ਦੇਖ ਰੇਖ ਵਿਚ ਕੀਤੀ ਗਈ ਇਸ ਗਤੀਵਿਧੀ ਦੁਆਰਾ ਬੱਚਿਆਂ ਵਿੱਚ ਉਤਸ਼ਾਹ ਅਤੇ ਆਤਮ ਵਿਸ਼ਵਾਸ ਦੀ ਭਾਵਨਾ ਪੈਦਾ ਹੋਈ ਜਿਸ ਨਾਲ ਉਨ੍ਹਾਂ ਦਾ ਬਹੁਮੁਖੀ ਵਿਕਾਸ ਹੋਵੇਗਾ  ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਰਾਜਪਾਲ ਕੌਰ ਨੇ ਬੱਚਿਆਂ ਨੂੰ ਹੋਰ ਵੀ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਤਾਂ ਜੋ ਬੱਚੇ ਆਪਣੇ ਆਉਣ ਵਾਲੇ ਭਵਿੱਖ ਨੂੰ ਉਜਵਲ ਬਣਾ ਸਕਣ

ਬਲੌਜ਼ਮਜ਼ ਕਾਨਵੈਂਟ ਸਕੂਲ  ਵਿਚ ਵਿਸਾਖੀ ਮਨਾਈ

ਜਗਰਾਉ 12 ਅਪ੍ਰੈਲ (ਅਮਿਤਖੰਨਾ)ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਹਰ ਇੱਕ ਧਰਮ ਦੇ ਰੀਤੀ-ਰਿਵਾਜਾਂ ਨੂੰ ਬੱਚਿਆਂ ਨਾਲ ਹਮੇਸ਼ਾ ਸਾਂਝਾ ਕੀਤਾ ਜਾਂਦਾ ਹੈ। ਉਸੇ ਤਹਿਤ ਵਿਸਾਖੀ ਨੂੰ ਪਲੇਅ ਵੇਅ ਅਤੇ ਨਰਸਰੀ ਦੇ ਬੱਚਿਆਂ ਵੱਲੋਂ ਬਹੁਤ ਹੀ ਵਧੀਆ ਤਰੀਕੇ ਨਾਲ ਮਨਾਇਆ ਗਿਆ। ਬੱਚਿਆਂ ਵੱਲੋਂ ਪੱਕੀਆਂ ਕਣਕਾਂ ਦਾ ਪ੍ਰਤੀਕ ਪੀਲੇ ਰੰਗਾਂ ਦੀਆਂ ਪੱਗਾਂ ਆਦਿ ਬੰਨ੍ਹੀਆਂ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਡਾ:ਅਮਰਜੀਤ ਕੌਰ ਨਾਜ਼ ਨੇ ਪੂਰੇ ਸਮਾਜ ਨੂੰ ਵਿਸਾਖੀ ਦੀਆਂ ਬਹੁਤ ਮੁਬਾਰਕਾਂ ਦਿੱਤੀਆਂ ਅਤੇ ਨਾਲ ਹੀ ਕਿਹਾ ਕਿ ਸਾਨੂੰ ਬੱਚਿਆਂ ਨੂੰ ਹਰ ਦਿਨ-ਵਾਰ ਦੀ ਮਹੱਤਤਾ ਦੱਸਣੀ ਜ਼ਰੂਰੀ ਹੈ ਤਾਂ ਹੀ ਇਹ ਆਪਣੇ ਵਿਰਸੇ ਨਾਲ ਜੁੜੇ ਰਹਿਣਗੇ। ਅਸੀਂ ਹਰ ਧਰਮ ਦਾ ਸਤਿਕਾਰ ਕਰਦੇ ਹਾਂ ਤਾਂ ਜੋ ਕਿਸੇ ਵੀ ਧਰਮ ਨਸਲ ਆਦਿ ਤੇ ਕੋਈ ਵਿਤਕਰਾ ਨਾ ਕੀਤਾ ਜਾਵੇ। ਇਸ ਮੌਕੇ ਸਕੂਲ ਦੇ ਪ੍ਰੈਜ਼ੀਡੈਂਟ ਸ:ਮਨਪ੍ਰੀਤ ਸਿੰਘ ਬਰਾੜ ਅਤੇ ਸ:ਅਜਮੇਰ ਸਿੰਘ ਰੱਤੀਆਂ ਨੇ ਵੀ ਇਸ ਤਿਉਹਾਰ ਦੀ ਵਧਾਈ ਦਿੱਤੀ।

 ਜੀ ਓ ਜੀ ਟੀਮ ਵੱਲੋਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦਾ ਵਿਸ਼ੇਸ਼ ਸਨਮਾਨ

ਅਜੀਤਵਾਲ, 12 ਅਪ੍ਰੈਲ  ( ਬਲਵੀਰ  ਸਿੰਘ ਬਾਠ)  ਅੱਜ ਜੀ ਓ ਜੀ ਟੀਮ ਨਿਹਾਲ ਸਿੰਘ ਵਾਲਾ ਦੇ ਇਕ ਵਿਸ਼ੇਸ਼ ਮੀਟਿੰਗ ਵਿੱਚ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ ਇਸ ਮੌਕੇ ਮੀਟਿੰਗ ਨੂੰ ਸੰਬੋਧਨ  ਕਰਦਿਆਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਜੀਓ ਜੀ ਟੀਮ ਪਹਿਲਾਂ ਤੋਂ ਹੀ ਇਮਾਨਦਾਰੀ ਅਤੇ ਮਿਹਨਤ ਨਾਲ ਕੰਮ ਕਰ ਰਹੀ ਹੈ ਇਸ ਟੀਮ ਉੱਪਰ ਭਰੋਸਾ ਜਤਾਉਂਦਿਆਂ ਕਿਹਾ ਕਿ ਮੈਨੂੰ ਪੂਰੀ ਉਮੀਦ ਹੈ ਕਿ ਟੀਮ ਇਸੇ ਤਰ੍ਹਾਂ  ਹੇ ਸੇਵਾਵਾਂ ਨਿਭਾਉਂਦੀ ਰਹੇਗੀ ਵਿਧਾਇਕ ਮਨਜੀਤ ਸਿੰਘ ਨੇ ਕਿਹਾ ਕਿ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਨੂੰ ਰੋਕਣ ਲਈ ਟੀਮ ਨੂੰ ਪੂਰਨ ਸਹਿਯੋਗ ਦੇਣ ਲਈ ਪ੍ਰੇਰਿਤ ਕੀਤਾ ਜਾਵੇਗਾ  ਇਸ ਸਮੇਂ ਸੁਪਰਵਾਈਜ਼ਰ ਗੁਰਮੇਲ ਸਿੰਘ ਹਿੰਮਤਪੁਰਾ ਨੇ ਵਿਧਾਇਕ ਮਨਜੀਤ ਸਿੰਘ ਦੇ ਨਿਰਦੇਸ਼ਾਂ ਤੇ ਖਰੇ ਉਤਰਨ ਲਈ ਵਿਸਵਾਸ ਦਿਵਾਇਆ  ਅਤੇ ਇੱਕ ਯਾਦਗਾਰੀ ਸਨਮਾਨ ਚਿੰਨ ਜੀਓ ਜੀ ਡੇਅਰੀ ਦੇ ਕੇ ਸਨਮਾਨਤ ਕੀਤਾ ਇਸ ਸਮੇਂ ਜੀ ਓ ਜੀ ਸੁਪਰਵਾਈਜ਼ਰ ਗੁਰਮੇਲ ਸਿੰਘ ਅਹਿਮਦਪੁਰਾ ਸੁਪਰਵਾਈਜ਼ਰ ਹਰਭਜਨ ਸਿੰਘ ਕੁੱਸਾ ਅਤੇ ਪਿੰਡਾਂ ਦੇ ਜੀਓ ਜੀ ਸਾਹਿਬਾਨ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਤਵੰਤੇ ਹਾਜ਼ਰ ਸਨ

 

ਸੁਰਜੀਤ ਸਿੰਘ ਲੱਖਾ ਅਤੇ ਜਸਵੀਰ ਕੌਰ ਲੱਖਾਂ ਨੂੰ ਵਿਆਹ ਦੀ ਸਿਲਵਰ ਜੁਬਲੀ ਧੀਆਂ ਬਹੁਤ ਬਹੁਤ ਮੁਬਾਰਕਾਂ  

ਸੁਰਜੀਤ ਸਿੰਘ ਲੱਖਾ ਅਤੇ ਜਸਵੀਰ ਕੌਰ ਪਿੰਡ ਲੱਖਾ ਨੇ ਆਪਣੇ ਵਿਆਹ ਦੀ ਸਿਲਵਰ ਜੁਬਲੀ ਮਨਾਈ
ਜਨ ਸ਼ਕਤੀ ਨਿਊਜ਼ ਅਦਾਰਾ ਵੀ ਸੁਰਜੀਤ ਸਿੰਘ ਲੱਖਾ ਤੇ ਜਸਬੀਰ ਕੌਰ ਲੱਖਾਂ ਨੂੰ ਵਿਆਹ ਦੀ ਵਰ੍ਹੇਗੰਢ ਉੱਪਰ ਮੁਬਾਰਕਬਾਦ ਦਿੰਦਾ ਹੈ । ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਇਸ ਜੋਡ਼ੀ ਨੂੰ ਦਿਨ ਦੁੱਗਣੀ ਰਾਤ ਚੌਗਣੀ ਤਰੱਕੀ ਬਖਸ਼ਣ ਤੇ ਮਿਹਰ ਭਰਿਆ ਹੱਥ ਇਨ੍ਹਾਂ ਦੇ ਸਿਰ ਉੱਪਰ ਰੱਖਣ ਇਹੀ ਅਰਦਾਸ ਬੇਨਤੀ ਕਰਦੇ ਹਾਂ ।
ਪੱਤਰਕਾਰ ਕੌਸ਼ਲ ਮੱਲਾ ( 9464035018 )

ਗ੍ਰਾਮ ਪੰਚਾਇਤ ਡੱਲਾ ਨੇ ਸਕੂਲਾ ਦਾ ਸਟਾਫ ਪੂਰਾ ਕਰਨ ਦੀ ਕੀਤੀ ਮੰਗ

ਹਠੂਰ,12 ਅਪ੍ਰੈਲ- (ਕੌਸ਼ਲ ਮੱਲ੍ਹਾ) - ਪਿੰਡ ਡੱਲਾ ਦੇ ਸਰਕਾਰੀ ਸਕੂਲਾ ਵਿਚ ਅਧਿਆਪਕਾ ਦੀਆ ਖਾਲੀ ਪਈਆਂ ਅਸਾਮੀਆ ਨੂੰ ਭਰਨ ਲਈ ਅੱਜ ਗ੍ਰਾਮ ਪੰਚਾਇਤ ਡੱਲਾ ਦੀ ਮੀਟਿੰਗ ਸਰਪੰਚ ਜਸਵਿੰਦਰ ਕੌਰ ਸਿੱਧੂ ਦੀ ਅਗਵਾਈ ਹੇਠ ਹੋਈ।ਇਸ ਮੀਟਿੰਗ ਨੂੰ ਸੰਬੋਧਨ ਕਰਦਿਆ ਪ੍ਰਧਾਨ ਨਿਰਮਲ ਸਿੰਘ ਨੇ ਕਿਹਾ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਲਾ ਵਿਚ ਕੁੱਲ ਅਸਾਮੀਆ 18 ਹਨ।ਜਿਨ੍ਹਾ ਵਿਚੋ ਛੇ ਅਸਾਮੀਆ ਭਰੀਆਂ ਹੋਈਆ ਹਨ ਅਤੇ 12 ਅਸਾਮੀਆ ਪਿੱਛਲੇ ਇੱਕ ਸਾਲ ਤੋ ਖਾਲੀ ਪਈਆ ਹਨ,ਇਸੇ ਤਰ੍ਹਾ ਸਰਕਾਰੀ ਪ੍ਰਾਇਮਰੀ ਸਕੂਲ ਡੱਲਾ ਵਿਚ ਵੀ ਅਧਿਆਪਕਾ ਦੀਆ ਅਸਾਮੀਆ ਖਾਲੀ ਪਈਆ ਹਨ।ਇਨ੍ਹਾ ਅਧਿਆਪਕਾ ਦੀ ਘਾਟ ਨਾਲ ਵਿਿਦਆਰਥੀਆ ਦੀ ਪੜ੍ਹਾਈ ਦਾ ਭਾਰੀ ਨੁਕਸਾਨ ਹੋ ਰਿਹਾ ਹੈ।ਉਨ੍ਹਾ ਹੋਰ ਹੈਰਾਨੀਜਨਕ ਤੱਥ ਪੇਸ ਕਰਦਿਆ ਕਿਹਾ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਲਾ ਦੇ ਪ੍ਰਿੰਸੀਪਲ ਕੋਲ ਦੋ ਸਕੂਲਾ ਦਾ ਚਾਰਜ ਹੈ।ਉਹ ਹਫਤੇ ਵਿਚ ਤਿੰਨ ਦਿਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਲਾ ਅਤੇ ਤਿੰਨ ਦਿਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰਮ (ਡੇਹਲੋ) ਵਿਖੇ ਜਾਦੇ ਹਨ।ਉਨ੍ਹਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬੇਨਤੀ ਕੀਤੀ ਕਿ ਸਰਕਾਰੀ ਸਕੂਲਾ ਵਿਚ ਖਾਲੀ ਪਈਆ ਅਸਾਮੀਆਂ ਨੂੰ ਜਲਦੀ ਭਰਿਆ ਜਾਵੇ ਤਾਂ ਜੋ ਸਰਕਾਰੀ ਸਕੂਲਾ ਦਾ ਮਿਆਰ ਉੱਚਾ ਚੁੱਕਿਆ ਜਾਵੇ।ਉਨ੍ਹਾ ਕਿਹਾ ਕਿ ਗ੍ਰਾਮ ਪੰਚਾਇਤ ਡੱਲਾ ਵੱਲੋ ਪਿਛਲੀ ਪੰਜਾਬ ਸਰਕਾਰ,ਐਨ ਆਰ ਆਈ ਵੀਰਾ ਅਤੇ ਪਿੰਡ ਵਾਸੀਆ ਦੇ ਸਹਿਯੋਗ ਨਾਲ ਸਰਕਾਰੀ ਸਕੂਲਾ ਦੀਆ ਆਲੀਸਾਨ ਇਮਾਰਤਾ ਬਣਾਈਆ ਗਈਆ ਹਨ।ਇਸ ਮੌਕੇ ਉਨ੍ਹਾ ਨਾਲ ਪ੍ਰਧਾਨ ਧੀਰਾ ਸਿੰਘ ਡੱਲਾ,ਪ੍ਰਧਾਨ ਤੇਲੂ ਸਿੰਘ, ਕਰਮਜੀਤ ਸਿੰਘ ਕੰਮੀ ਡੱਲਾ,ਪ੍ਰਧਾਨ ਜੋਰਾ ਸਿੰਘ,ਐਡਵੋਕੇਟ ਰੁਪਿੰਦਰਪਾਲ ਸਿੰਘ ਸਰਾਂ,ਗੁਰਨਾਮ ਸਿੰਘ,ਪ੍ਰੀਤ ਸਿੰਘ,ਜਗਦੇਵ ਸਿੰਘ,ਗੁਰਮੇਲ ਸਿੰਘ,ਪਰਿਵਾਰ ਸਿੰਘ ਚਾਹਿਲ,ਪਰਿਵਾਰ ਸਿੰਘ ਸਰਾਂ,ਅਮਨਦੀਪ ਸਿੰਘ,ਚਰਨ ਕੌਰ,ਪਰਮਜੀਤ ਕੌਰ,ਇਕਬਾਲ ਸਿੰਘ, ਗੁਰਚਰਨ ਸਿੰਘ,ਦਲਜੀਤ ਸਿੰਘ ਬਲਵੀਰ ਸਿੰਘ,ਅਮਰਜੀਤ ਸਿੰਘ,ਰਾਜਵਿੰਦਰ ਸਿੰਘ ਬਿੰਦੀ, ਹਰਜਿੰਦਰ ਕੌਰ ਆਦਿ ਹਾਜਰ ਸਨ।

ਕਿਰਤੀ ਕਿਸਾਨ ਯੂਨੀਅਨ ਨੇ ਗੁਰਦੇਵ ਸਿੰਘ ਨੂੰ ਥਾਣਾ ਸਿਟੀ ਮੂਹਰੇ ਪੁਲੀਸ ਤਸ਼ੱਦਦ ਦਾ ਸ਼ਿਕਾਰ ਨੌਜਵਾਨ ਭੈਣ ਨੂੰ ਇਨਸਾਫ਼ ਦਿਵਾਉਣ ਲਈ ਅੱਗੇ ਮੋਰਚੇ ਦਾ ਪਹਿਲਾਂ ਸ਼ਹੀਦ ਕਰਾਰ ਦਿੱਤਾ

ਜਗਰਾਉਂ, 12 ਅਪ੍ਰੈਲ ( ਮਨਜਿੰਦਰ ਗਿੱਲ / ਗੁਰਕੀਰਤ  ਜਗਰਾਉਂ ) ਗਰੀਬ ਮਾਂ-ਧੀ ਨੂੰ ਨਜ਼ਾਇਜ਼ ਹਿਰਾਸਤ ਵਿੱਚ ਰੱਖ ਕੇ ਕਰੰਟ ਲਗਾਉਣ ਅਤੇ ਪਰਿਵਾਰ ਨੂੰ ਝੂਠੇ ਕੇਸ ਵਿੱਚ ਫਸਾਉਣ ਦੇ ਮਾਮਲੇ ਦੇ ਦੋਸ਼ੀਆਂ ਨੂੰ ਮੁਕੱਦਮਾ ਦਰਜ ਹੋਣ ਦੇ ਬਾਵਜੂਦ ਗ੍ਰਿਫਤਾਰ ਨਾਂ ਕੇਨ ਸਬੰਧੀ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਵਿੱਚ 23 ਮਾਰਚ ਤੋਂ ਥਾਣਾ ਸਿਟੀ ਜਗਰਾਉਂ ਮੂਹਰੇ ਚੱਲ ਰਹੇ ਅਣਮਿਥੇ ਸਮੇਂ ਦੇ ਧਰਨੇ ਦੁਰਾਨ ਮੰਚ ਤੋਂ ਧਰਨਾਕਾਰੀਆਂ ਨੂੰ ਸ. ਸੰਬੋਧਨ ਕਰਦਿਆਂ ਗੁਰਦੇਵ ਸਿੰਘ ਸਾਬਕਾ ਬਲਾਕ ਸਿੱਖਿਆ  ਅਫਸਰ ਵਾਸੀ (ਜਗਰਾਉਂ) ਅੱਜ ਦੇ ਧਰਨੇ 'ਚ ਬੀਬਾ ਕੁਲਵੰਤ ਕੌਰ ਦੇ ਕਾਤਲ ਪੁਲਸੀਆਂ  ਨੂੰ  ਸਜਾਵਾਂ ਦਿਵਾਉਣ ਦੀ ਮੰਗ ਕਰਦਿਆਂ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਗੁਰਦੇਵ ਸਿੰਘ ਪਲਾਂ  'ਚ ਹੀ ਸਾਡੇ ਸੰਘਰਸ਼ੀ ਕਾਫਲੇ ਵਿੱਚੋਂ ਵਿਛੜ ਗਏ ਹਨ। ਮੰਚ ਤੋਂ ਉਨ੍ਹਾਂ ਦੇ ਆਖਰੀ ਬੋਲ ਇਹ ਸਨ "ਵਾਹਿਗੁਰੂ ਜੀ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਮੈਂ ਪੁਲਿਸ ਤਸ਼ੱਦਦ ਨਾਲ ਮ੍ਰਿਤਕ ਧੀ ਲਈ ਇਨਸਾਫ਼ ਮੰਗਦੀ 75 ਸਾਲਾ ਮਾਤਾ ਨੂੰ ਸਲਾਮ ਕਰਦਾ ਹਾਂ ਉਥੇ ਮੈਂ ਪੀੜ੍ਹਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਡਟੀਆਂ ਜੱਥੇਬੰਦੀਆਂ ਨੂੰ ਵੀ ਸਲਿਉਟ ਕਰਦਾ ਹ‍ਾਂ"। ਜਿਓ ਹੀ ਉਹ ਬੋਲ ਕੇ ਹਟੇ ਅਤੇ ਹੇਠਾਂ ਬੈਠਣ ਸਾਰ ਹੀ ਉਹ ਡਿੱਗ ਪਏ ਅਤੇ ਸਾਥੀਆਂ ਵਲੋਂ ਹੱਸਪਤਾਲ ਲਿਜਾਣ ਸਮੇਂ ਮ੍ਰਿਤਕ ਅੈਲਾਨ ਦਿੱਤਾ ਗਿਆ। ਕਿਰਤੀ ਕਿਸਾਨ ਯੂਨੀਅਨ ਵਲੋਂ ਗੁਰਦੇਵ ਸਿੰਘ ਨੂੰ ਇਸ ਮੋਰਚੇ ਦਾ ਪਹਿਲਾਂ ਸ਼ਹੀਦ ਕਰਾਰ ਦਿੱਤਾ।   ਮਨੋਹਰ ਸਿੰਘ ਝੋਰੜਾਂ, ਜ਼ਿਲਾ ਕਨਵੀਨਰ ਯੂਥ ਵਿੰਗ ਕਿਰਤੀ ਕਿਸਾਨ ਯੂਨੀਅਨ

16 ਕਿਸਾਨ ਜਥੇਬੰਦੀਆਂ ਦਾ ਸੰਯੁਕਤ ਸਮਾਜ ਮੋਰਚੇ ਨਾਲੋਂ ਵੱਖ ਹੋਣ ਦਾ ਅਹਿਮ ਐਲਾਨ

ਸੰਯੁਕਤ ਕਿਸਾਨ ਮੋਰਚੇ ਦੀ ਏਕਤਾ ਲਈ ਯਤਨ ਕਰਨ ਲਈ ਬਣਾਈ ਗਈ 5 ਮੈਂਬਰੀ ਕਮੇਟੀ

ਲੁਧਿਆਣਾ ( ਰਣਜੀਤ ਸਿੱਧਵਾਂ  )ਸੰਯੁਕਤ ਕਿਸਾਨ ਮੋਰਚੇ ’ਚ ਸ਼ਾਮਲ ਪੰਜਾਬ ਦੀਆਂ 32 ਕਿਸਾਨ ਜੱਥੇਬੰਦੀਆਂ ਵਿੱਚੋਂ 16 ਕਿਸਾਨ ਜੱਥੇਬੰਦੀਆਂ ਦੀ ਇੱਕ ਅਹਿਮ ਮੀਟਿੰਗ ਕਿਸਾਨ ਆਗੂ ਮਨਜੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸੰਯੁਕਤ ਕਿਸਾਨ ਮੋਰਚੇ ਦੀ ਏਕਤਾ ਦੇ ਮੱਦੇਨਜ਼ਰ ਦੂਸਰੇ ਸੂਬਿਆਂ ਦੀਆਂ ਕਿਸਾਨ ਜੱਥੇਬੰਦੀਆਂ ਨਾਲ ਤਾਲਮੇਲ ਬਿਠਾਉਣ ਲਈ ਅਤੇ ਏਕਤਾ ਵਿੱਚ ਅੜਿੱਕਾ ਬਣ ਰਹੇ ਸਵਾਲਾਂ ਨੂੰ ਹੱਲ ਕਰਨ ਲਈ ਜਗਮੋਹਨ ਸਿੰਘ, ਸਤਨਾਮ ਸਿੰਘ ਬਹਿਰੂ, ਮਨਜੀਤ ਸਿੰਘ ਰਾਏ, ਬਲਦੇਵ ਸਿੰਘ ਨਿਹਾਲਗੜ ਅਤੇ ਰਾਮਿੰਦਰ ਸਿੰਘ ਪਟਿਆਲਾ ’ਤੇ ਅਧਾਰਿਤ 5 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ। ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚਾ ਵੱਲੋਂ ਐਮਐਸਪੀ ਸਮੇਤ ਹੋਰ ਕਿਸਾਨ ਮੰਗਾਂ ਨੂੰ ਲੈ ਕੇ 11 ਤੋਂ 17 ਅਪ੍ਰੈਲ ਤੱਕ ਮਨਾਏ ਜਾ ਰਹੇ ਪ੍ਰਚਾਰ ਹਫਤੇ ਨੂੰ ਲਾਗੂ ਕਰਨ ਦਾ ਫੈਸਲਾ ਵੀ ਕੀਤਾ ਗਿਆ।

ਮੀਟਿੰਗ ਵਿੱਚ 9 ਕਿਸਾਨ ਜਥੇਬੰਦੀਆਂ ਦੀ ਅਪੀਲ ਉੱਪਰ ਹੁੰਗਾਰਾ ਭਰਦੇ ਹੋਏ ਦੇਸ਼ ਦੀ ਕਿਸਾਨ ਲਹਿਰ ਨੂੰ ਦਰਪੇਸ਼ ਚੁਣੌਤੀਆਂ ਅਤੇ ਉਨਾਂ ਦੇ ਟਾਕਰੇ ਲਈ ਮਜ਼ਬੂਤ ਜਨਤਕ ਲਹਿਰ ਦੀ ਲੋੜ ਨੂੰ ਮਹਿਸੂਸ ਕਰਦਿਆਂ 16 ਕਿਸਾਨ ਜੱਥੇਬੰਦੀਆਂ ਨੇ ਸਰਬਸੰਮਤੀ ਨਾਲ ਮਤਾ ਪਾ ਕੇ ਫੈਸਲਾ ਕਰਦੇ ਹੋਏ ਸੰਯੁਕਤ ਸਮਾਜ ਮੋਰਚੇ ਨਾਲੋਂ ਵੱਖ ਹੋਣ ਦਾ ਐਲਾਨ ਕਰਦਿਆਂ ਆਪਣੇ-ਆਪ ਨੂੰ ਜਨਤਕ ਕਿਸਾਨ ਜੱਥੇਬੰਦੀ ਵਜੋਂ ਵਿਚਰਨ ਦਾ ਪ੍ਰਣ ਦੁਹਰਾਉਦੇ ਹੋਏ ਸੰਯੁਕਤ ਕਿਸਾਨ ਮੋਰਚੇ ਅਤੇ ਕਿਸਾਨੀ ਸੰਘਰਸ਼ ਨੂੰ ਮਜ਼ਬੂਤ ਕਰਨ ਲਈ ਜ਼ੋਰਦਾਰ ਉਪਰਾਲੇ ਕਰਨ ਦਾ ਐਲਾਨ ਕੀਤਾ ਹੈ।

ਮੀਟਿੰਗ ਵਿੱਚ ਖੇਤੀ ਮੋਟਰਾਂ ਦੇ ਨਾਲ-ਨਾਲ ਆਮ ਤੌਰ ’ਤੇ ਬਿਜਲੀ ਕੱਟਾਂ ਕਾਰਨ ਬਿਜਲੀ ਸਪਲਾਈ ਦੀ ਹੋ ਰਹੀ ਮਾੜੀ ਹਾਲਤ ਉੱਪਰ ਪੰਜਾਬ ਸਰਕਾਰ ਨੂੰ ਇਸ ਪਾਸੇ ਤੁਰੰਤ ਧਿਆਨ ਦੇ ਕੇ ਖੇਤੀ ਮੋਟਰਾਂ ਨੂੰ ਛੇ ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦੀ ਮੰਗ ਕੀਤੀ ਗਈ।

ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕਣਕ ਦੇ ਮਹਿੰਗੇ ਹੋਣ ਕਾਰਨ ਕਿਸਾਨਾਂ ਨੂੰ ਕਣਕ ਦੀ ਵਾਜਬ ਕੀਮਤ ਮਿਲੇ, ਇਸ ਵਾਸਤੇ ਕਿਸਾਨ ਜੱਥੇਬੰਦੀਆਂ ਨੇ ਕਣਕ ਦੀ ਐਮ.ਐਸ.ਪੀ. ਉੱਪਰ 1000 ਰੁਪਏ ਬੋਨਸ ਦੇਣ ਦੀ ਮੰਗ ਕਰਨ ਦੇ ਨਾਲ-ਨਾਲ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਰਾਹੀਂ ਕਰਨ ਦੀ ਮੰਗ ਕੀਤੀ ਹੈ ਤਾਂ ਜੋ ਸਰਕਾਰ ਵਧ ਰਹੀ ਮਹਿੰਗਾਈ ਦੇ ਮੱਦੇਨਜ਼ਰ ਜਨਤਕ ਵੰਡ ਪ੍ਰਣਾਲੀ ਰਾਹੀਂ ਗਰੀਬਾਂ ਅਤੇ ਲੋੜਵੰਦਾਂ ਨੂੰ ਸਸਤਾ ਅਨਾਜ ਮੁਹੱਈਆ ਕਰਵਾ ਸਕੇ।

ਮੀਟਿੰਗ ਵਿੱਚ ਪ੍ਰੀ-ਪੇਡ ਮੀਟਰ ਲਗਾਉਣ ਦੇ ਸਰਕਾਰ ਦੇ ਫੈਸਲੇ ਦੀ ਨਿਖੇਧੀ ਕਰਦਿਆਂ ਇਨਾਂ ਮੀਟਰਾਂ ਵਿਰੁੱਧ ਪਿੰਡ ਪੱਧਰ ’ਤੇ ਲਾਮਬੰਦੀ ਕਰਦੇ ਹੋਏ ਇਨਾਂ ਦਾ ਵਿਰੋਧ ਕਰਨ ਦਾ ਫੈਸਲਾ ਕੀਤਾ ਗਿਆ।

ਅੱਜ ਦੀ ਮੀਟਿੰਗ ਵਿੱਚ ਬੀ.ਕੇ.ਯੂ. (ਕਾਦੀਆਂ) ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ, ਬੀ.ਕੇ.ਯੂ. (ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ, ਕਿਰਤੀ ਕਿਸਾਨ ਯੂਨੀਅਨ ਦੇ ਨਿਰਭੈ ਸਿੰਘ ਢੁੱਡੀਕੇ, ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਸਤਨਾਮ ਸਿੰਘ ਬਹਿਰੂ, ਜਮਹੂਰੀ ਕਿਸਾਨ ਸਭਾ ਦੇ ਸਤਨਾਮ ਸਿੰਘ ਅਜਨਾਲਾ, ਪੰਜਾਬ ਕਿਸਾਨ ਯੂਨੀਅਨ ਦੇ ਰੁਲਦੂ ਸਿੰਘ ਮਾਨਸਾ, ਕੁੱਲ ਹਿੰਦ ਕਿਸਾਨ ਸਭਾ ਦੇ ਬਲਦੇਵ ਸਿੰਘ ਨਿਹਾਲਗੜ, ਬੀ.ਕੇ.ਯੂ. (ਪੰਜਾਬ) ਦੇ ਫੁਰਮਾਨ ਸਿੰਘ ਸੰਧੂ, ਬੀ.ਕੇ.ਯੂ. (ਦੋਆਬਾ) ਦੇ ਸਤਨਾਮ ਸਿੰਘ ਸਾਹਨੀ, ਕਿਰਨਜੀਤ ਸਿੰਘ ਸੇਖੋਂ, ਦਵਿੰਦਰ ਸਿੰਘ, ਜੰਗਵੀਰ ਸਿੰਘ ਚੌਹਾਨ, ਬਲਵਿੰਦਰ ਸਿੰਘ ਰਾਜੂ ਔਲਖ, ਬੂਟਾ ਸਿੰਘ ਸ਼ਾਦੀਪੁਰ, ਮੁਕੇਸ਼ ਚੰਦਰ, ਕਿਸਾਨ ਬਚਾਓ ਮੋਰਚਾ ਦੇ ਕਿਰਪਾ ਸਿੰਘ ਸਮੇਤ ਜਗਮੋਹਨ ਸਿੰਘ, ਰਾਮਿੰਦਰ ਸਿੰਘ ਪਟਿਆਲਾ ਆਦਿ ਸ਼ਾਮਲ ਸਨ।

ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦੇ ਹੋਏ ਮਨਜੀਤ ਸਿੰਘ ਰਾਏ ਨੇ ਕਿਹਾ ਕਿ 9 ਕਿਸਾਨ ਜੱਥੇਬੰਦੀਆਂ ਪਹਿਲਾਂ ਹੀ ਵੱਖ ਵੱਖ ਵੱਖ ਸਮੇਂ ਤੇ ਸੰਯੁਕਤ ਸਮਾਜ ਮੋਰਚੇ ਨਾਲੋਂ ਦੂਰੀ ਬਣਾ ਚੁੱਕੀਆਂ ਸਨ, ਅੱਜ 7 ਹੋਰ ਕਿਸਾਨ ਜੱਥੇਬੰਦੀਆਂ ਨੇ ਸੰਯੁਕਤ ਸਮਾਜ ਮੋਰਚੇ ਨਾਲੋਂ ਦੂਰੀ ਬਣਾਉਦੇ ਹੋਏ ਸੰਯੁਕਤ ਕਿਸਾਨ ਮੋਰਚੇ ਨੂੰ ਮਜਬੂਤ ਕਰਨ ਦਾ ਫੈਸਲਾ ਕੀਤਾ ਹੈ।

ਉਨਾਂ ਬਾਕੀ ਕਿਸਾਨ ਆਗੂਆਂ ਨੂੰ ਵੀ ਸਿਆਸੀ ਤੌਰ ’ਤੇ ਸੰਯੁਕਤ ਸਮਾਜ ਮੋਰਚੇ ਵਜੋਂ ਸਰਗਰਮ ਰਹਿਣ ਦੇ ਆਪਣੇ ਫੈਸਲੇ ਨੂੰ ਮੁੜ-ਵਿਚਾਰਨ ਦੀ ਅਪੀਲ ਕੀਤੀ ਹੈ।

ਪਿੰਡ ਲੋਧੀਵਾਲਾ ਦੀ ਅਨਾਜ ਮੰਡੀ ਵਿਖੇ ਸਰਕਲ ਪ੍ਰਧਾਨ ਜਗਦੇਵ ਸਿੰਘ ਗਿੱਦੜਵਿੰਡੀ ਨੇ ਕਰਾਈ ਕਣਕ ਦੀ ਖ਼ਰੀਦ ਸ਼ੁਰੂ  

ਜਗਰਾਉ 11 ਅਪ੍ਰੈਲ (ਅਮਿਤਖੰਨਾ) ਮਾਰਕੀਟ ਕਮੇਟੀ ਜਗਰਾਉਂ ਅਧੀਨ ਪੈਂਦੇ ਪਿੰਡ ਲੋਧੀਵਾਲਾ ਦੀ ਅਨਾਜ ਮੰਡੀ ਵਿਖੇ ਅੱਜ ਆਮ ਆਦਮੀ ਪਾਰਟੀ ਦੇ ਸਰਕਲ ਪ੍ਰਧਾਨ ਜਗਦੇਵ  ਸਿੰਘ ਗਿੱਦੜਵਿੰਡੀ ਨੇ ਕਣਕ ਦੀ ਖਰੀਦ ਸ਼ੁਰੂ ਕਰਵਾਈ।ਸਰਕਲ ਪ੍ਰਧਾਨ ਜਗਦੇਵ ਸਿੰਘ ਗਿੱਦੜਵਿੰਡੀ ਦਾ ਪਿੰਡ ਲੋਧੀਵਾਲਾ ਦੀ ਅਨਾਜ ਮੰਡੀ ਵਿਖੇ ਪਹੁੰਚਣ ਤੇ ਆੜ੍ਹਤੀ ਐਸੋਸੀਏਸ਼ਨ ਦੇ ਸੈਕਟਰੀ ਪ੍ਰਹਿਲਾਦ ਸਿੰਗਲਾ ਨੇ ਫੁੱਲਾਂ ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ।ਇਸ ਮੌਕੇ ਜਾਣਕਾਰੀ ਸਾਂਝਿਆਂ ਕਰਦਿਆਂ ਆਮ ਆਦਮੀ ਪਾਰਟੀ ਦੇ ਸਰਕਲ ਪ੍ਰਧਾਨ ਜਗਦੇਵ ਸਿੰਘ ਗਿੱਦੜਵਿੰਡੀ ਨੇ ਕਿਹਾ ਕਿ ਜਗਰਾਉਂ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਬੀਬੀ ਸਰਬਜੀਤ ਕੌਰ ਮਾਣੂੰਕੇ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਉਹ ਆਪਣੇ ਸਾਥੀਆਂ ਸਮੇਤ ਅੱਜ ਪਿੰਡ ਲੋਧੀਵਾਲ ਦੀ ਅਨਾਜ ਮੰਡੀ ਵਿਖੇ  ਮਾਰਕੀਟ ਕਮੇਟੀ ਜਗਰਾਉਂ ਵੱਲੋਂ  ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਸਨ ਤਾਂ ਕੀ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਦੀਆਂ ਹਦਾਇਤਾਂ ਅਨੁਸਾਰ ਇਹ ਜਾਣਿਆ ਜਾ ਸਕੇ ਕਿ ਆਪਣੀ ਫਸਲ ਮੰਡੀ ਵਿੱਚ ਵੇਚਣ ਆਏ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਦਾ ਸਾਹਮਣਾ ਵੀ ਕਰਨਾ ਪੈ ਰਿਹਾ।ਉਨ੍ਹਾਂ ਕਿਹਾ ਕਿ ਵਿਧਾਇਕ ਮਾਣੂੰਕੇ ਨੇ ਉਨ੍ਹਾਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਹਨ ਕਿ ਆਮ ਆਦਮੀ ਪਾਰਟੀ ਦੇ ਸਾਰੇ ਸਰਕਲ ਪ੍ਰਧਾਨ ਆਪੋ ਆਪਣੇ ਇਲਾਕੇ ਦੀਆਂ ਅਨਾਜ ਮੰਡੀਆਂ ਵਿੱਚ ਜਾ ਕੇ ਮਾਰਕੀਟ ਕਮੇਟੀ ਵੱਲੋਂ ਕੀਤੇ ਗਏ ਪੁਖਤਾ ਪ੍ਰਬੰਧਾਂ ਦਾ ਜਾਇਜ਼ਾ ਜ਼ਰੂਰ ਲੈਣ ਤਾਂ ਕਿ ਆਪਣੀ ਫਸਲ ਮੰਡੀ ਵਿਚ ਵੇਚਣ ਆਏ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਨੇ ਪਿੰਡ ਲੋਧੀਵਾਲ ਦੀ ਅਨਾਜ ਮੰਡੀ ਵਿਖੇ ਕਣਕ ਦੀ ਖਰੀਦ ਮਾਰਕੀਟ ਕਮੇਟੀ ਸਿੱਧਵਾਂ ਬੇਟ ਦੇ ਅਧਿਕਾਰੀ ਕੁਲਦੀਪ ਸਿੰਘ ਗਿੱਦੜਵਿੰਡੀ ਅਤੇ ਸੁਖਪਿੰਦਰ ਦੀਪ ਸਿੰਘ ਦੀ ਮੌਜੂਦਗੀ ਵਿੱਚ ਸ਼ੁਰੂ ਕਰਵਾਈ ਗਈ ਜਿਸ ਨੂੰ ਸਰਕਾਰੀ ਏਜੰਸੀ ਵੇਅਰ ਹਾਊਸ ਦੇ ਮੈਨੇਜਰ ਦਪਿੰਦਰ ਸਿੰਘ ਅਤੇ ਸੰਜੀਵ ਬਹਿਲ ਨੇ ਸਰਕਾਰੀ ਰੇਟ  2015 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਖਰੀਦਿਆ ਹੈ।ਉਨ੍ਹਾਂ ਨੇ ਆੜ੍ਹਤੀ ਐਸੋਸੀਏਸ਼ਨ ਦੇ ਸੈਕਟਰੀ ਪ੍ਰਹਿਲਾਦ ਸਿੰਗਲਾ ਵੱਲੋਂ ਅਨਾਜ ਮੰਡੀ ਲੋਧੀਵਾਲਾ ਪਹੁੰਚਣ ਤੇ ਉਨ੍ਹਾਂ ਦਾ ਸਨਮਾਨ ਕੀਤੇ ਜਾਣ ਤੇ ਧੰਨਵਾਦ ਕਰਦਿਆਂ ਆਭਾਰ ਵਿਅਕਤ ਕੀਤਾ ਇਸ ਮੌਕੇ ਆਡ਼੍ਹਤੀਆ  ਗਰੇਵਾਲ ਟ੍ਰੇਡਡਰ,ਸਰਪੰਚ ਸੁਰਜੀਤ ਸਿੰਘ ਜਨੇਤਪੁਰਾ ਜਸਵੰਤ ਸਿੰਘ ਮਲਸੀਆਂ, ਇਕਬਾਲ ਸਿੰਘ ,ਗਗਨਦੀਪ ਸਿੰਘ ਲੋਧੀਵਾਲਾ ,ਬਲਜੀਤ ਸਿੰਘ ਲੋਧੀਵਾਲਾ, ਬੇਅੰਤ ਸਿੰਘ ਖਹਿਰਾ ,ਗੁਰਦੀਪ ਸਿੰਘ ਗਿੱਦੜਵਿੰਡੀ ,ਕੁਲਵਿੰਦਰ ਸਿੰਘ ਜਨੇਤਪੁਰਾ ,ਗੁਰਮੀਤ ਸਿੰਘ ਜਸਵੰਤ ਸਿੰਘ ਗਿਦੜਵਿੰਡੀ ਗੁਰਅਵਤਾਰ ਸਿੰਘ ਆਦਿ ਮੌਜੂਦ ਰਹੇ।