ਲੁਧਿਆਣਾ

ਬਾਬਾ ਸਾਹਿਬ ਡਾ ਭੀਮ ਰਾਓ ਅੰਬੇਡਕਰ ਜੀ ਦਾ ਜਨਮ ਦਿਹਾੜਾ ਜ਼ਿਲਾ ਪੱਧਰੀ ਹੋਵੇਗਾ ਜਗਰਾਉਂ ਵਿੱਚ ਸਮਾਗਮ 

ਜਗਰਾਉਂ, 26 ਮਾਰਚ (ਕੁਲਦੀਪ ਸਿੰਘ ਕੋਮਲ ਮੋਹਿਤ ਗੋਇਲ) ਅੱਜ ਇੱਥੇ ਸਥਾਨਕ ਨਗਰ ਕੌਂਸਲ ਜਗਰਾਓਂ ਵਿਖੇ ਸਫਾਈ ਸੇਵਕ ਯੂਨੀਅਨ ਪੰਜਾਬ ਦੇ ਜਿਲ੍ਹਾ ਪ੍ਰਧਾਨ ਅਰੁਣ ਗਿੱਲ ਦੀ ਅਗਵਾਈ ਹੇਠ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਡਕਰ ਜੀ ਦਾ16-04-2022 ਜਨਮ ਦਿਹਾੜਾ ਮਨਾਉਣ ਸਬੰਧੀ ਮੀਟਿੰਗ ਕੀਤੀ ਗਈ ਜਿਸ ਵਿਚ ਸਮੂਹ ਸਫਾਈ ਸੇਵਕ /ਸੀਵਰਮੈਨ ਕਰਮਚਾਰੀਆਂ ਵੱਲੋਂ ਭਾਗ ਲਿਆ ਗਿਆ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਡਕਰ ਜੀ ਦਾ ਜਨਮ ਦਿਨ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਣ ਸਬੰਧੀ ਆਪਣੇ ਆਪਣੇ ਵਿਚਾਰ ਰੱਖੇ ਗਏ ਵਿਚਾਰਾਂ ਦੋਰਾਨ ਬਾਬਾ ਸਾਹਿਬ ਜੀ ਦੇ ਜੀਵਨ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਉਣ ਅਤੇ ਗਰੀਬ ਹੋਣਹਾਰ ਪੜਾਈ ਅਤੇ ਹੋਰ ਖੇਤਰਾਂ ਵਿਚ ਮੱਲਾਂ ਮਾਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਵਿਚਾਰਾਂ ਕੀਤੀਆਂ ਗਈਆਂ ਜਿਲ੍ਹੇ ਦੀਆਂ ਵੱਖ ਵੱਖ ਨਗਰ ਕੌਂਸਲਾਂ ਤੋਂ ਆਉਣ  ਵਾਲੀਆਂ ਸਫਾਈ ਯੂਨੀਅਨ ਦੀਆਂ ਟੀਮਾਂ ਅਤੇ ਸਮਾਗਮ ਵਿੱਚ ਸ਼ਮੂਲੀਅਤ ਕਰਨ ਵਾਲੇ ਲੋਕਾਂ ਲਈ ਬਾਬਾ ਸਾਹਿਬ ਜੀ ਦੀ ਯਾਦ ਵਿੱਚ ਲੰਗਰ ਲਗਾਉਣ ਲਈ ਵੀ ਸਹਿਮਤੀ ਪ੍ਰਗਟਾਈ ਗਈ ਇਹ ਸਮਾਗਮ ਲੰਮਿਆਂ ਵਾਲਾ ਬਾਗ ਨੇੜੇ ਡੀ ਏ ਵੀ ਕਾਲਜ ਜਗਰਾਉਂ ਵਿਖੇ ਕਰਵਾਇਆ ਜਾਵੇਗਾ ਪ੍ਰਧਾਨ ਅਰੁਣ ਗਿੱਲ ਅਤੇ ਸਮੂਹ ਸਫਾਈ ਸੇਵਕ /ਸੀਵਰਮੈਨਾ ਵੱਲੋਂ ਬਾਬਾ ਸਾਹਿਬ ਜੀ ਨੂੰ ਪਿਆਰ ਕਰਨ ਵਾਲੇ ਹਰ ਇੱਕ ਬਜੁਰਗ, ਔਰਤਾਂ, ਬੱਚੇ ਅਤੇ ਨੌ ਜਵਾਨਾਂ ਨੂੰ ਵੱਧ ਤੋਂ ਵੱਧ ਸਮਾਗਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਜਾਂਦੀ ਹੈ ਕਿਉਂਕਿ ਅੱਜ ਦੇ ਸਮੇਂ ਵਿੱਚ ਪੜਾਈ ਕਰਕੇ ਸੰਗਠਿਤ ਹੋਕੇ ਤੇ ਸੰਘਰਸ਼ ਕਰਕੇ ਹੀ ਸਿਸਟਮ ਵਿੱਚ ਸੁਧਾਰ ਕੀਤੇ ਜਾ ਸਕਦੇ ਹਨ ਜੋ ਕਿ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ ਪੰਜਾਬ ਸਰਕਾਰ ਵੱਲੋਂ ਸਰਕਾਰੀ ਦਫਤਰਾਂ ਵਿੱਚ ਬਾਬਾ ਸਾਹਿਬ ਅਤੇ ਸ਼ਹੀਦ ਭਗਤ ਸਿੰਘ ਜੀ ਦੀ ਫੋਟੋ ਲਗਾਉਣ ਲਈ ਦਿੱਤੇ ਹੁਕਮਾਂ ਦਾ ਸਾਰਿਆਂ ਵੱਲੋਂ ਤਹਿ ਦਿਲੋਂ ਸਵਾਗਤ ਕੀਤਾ ਗਿਆ ਇਸ ਮੀਟਿੰਗ ਵਿੱਚ ਮੁੱਖ ਤੌਰ ਤੇ ਸਰਪਰਸਤ ਗੋਵਰਧਨ, ਸੁਤੰਤਰ ਗਿਲ, ਰਜਿੰਦਰ ਕੁਮਾਰ, ਰਾਜ ਕੁਮਾਰ, ਪ੍ਰਦੀਪ ਕੁਮਾਰ, ਕ੍ਰਿਸ਼ਨ ਗੋਪਾਲ, ਰਾਜੂ, ਲਖਵੀਰ ਸਿੰਘ, ਰਾਜ ਕੁਮਾਰ, ਸ਼ਾਮ ਲਾਲ ਆਦਿ ਸਮੂਹ ਸਫਾਈ ਸੇਵਕ /ਸੀਵਰਮੈਨ ਹਾਜਰ ਸਨ।

ਸਫਾਈ ਸੇਵਕ ਯੂਨੀਅਨ ਵੱਲੋਂ ਵਿਧਾਇਕਾ ਬੀਬੀ ਸਰਬਜੀਤ ਕੌਰ ਮਾਣੂੰਕੇ ਦਾ ਕੀਤਾ ਸਨਮਾਨ

ਜਗਰਾਉਂ ਮਾਰਚ ( ਕੁਲਦੀਪ ਸਿੰਘ ਕੋਮਲ /ਮੋਹਿਤ ਗੋਇਲ) ਅੱਜ ਇੱਥੇ ਸਫਾਈ ਸੇਵਕ ਯੂਨੀਅਨ ਪੰਜਾਬ ਦੀ ਜਗਰਾਉਂ ਬ੍ਰਾਂਚ ਦੇ ਜ਼ਿਲ੍ਹਾ ਪ੍ਰਧਾਨ ਅਰੁਣ ਗਿੱਲ ਅਤੇ ਉਨ੍ਹਾਂ ਦੀ ਟੀਮ ਵੱਲੋਂ ਹਲਕਾ ਜਗਰਾਉਂ ਤੋਂ ਐਮ ਐਲ ਏ ਬੀਬੀ ਸਰਬਜੀਤ ਕੌਰ ਮਾਣੂੰਕੇ ਦਾ ਫੁਲਾਂ ਦੇ ਗੁਲਦਸਤੇ ਨਾਲ ਸਨਮਾਨਿਤ ਕਰਦੇ ਹੋਏ ਮਿਠਾਈ ਵੰਡ ਕੇ ਉਨ੍ਹਾਂ ਦੀ ਸ਼ਾਨਦਾਰ ਜਿੱਤ ਤੇ ਖੁਸ਼ੀ ਮਨਾਈ ਗਈ ਅਤੇ ਨਗਰ ਕੌਂਸਲ ਜਗਰਾਉਂ ਵਿਖੇ ਸਫ਼ਾਈ ਸੇਵਕ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਤੌਂ ਜਾਣੂੰ ਵੀ ਕਰਵਾਇਆ ਗਿਆ, ਜਿਵੇਂ ਕਿ ਕਚੇ ਸਫਾਈ ਸੇਵਕਾਂ ਨੂੰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੰਟਰੈਕਟਰ ਬੈਸ ਤੇ ਸੀਵਰ ਮੈਨਾ ਨੂੰ ਬਣਦੇ4-9-2014 ਸਾਲੀ  ਤਰਕੀਆਂ ਬਕਾਇਆ ਜਾਤ ਅਤੇ ਇਨ੍ਹਾਂ ਕਰਮਚਾਰੀਆਂ ਨੂੰ ਪੇਅ ਫਿਕਸੇਸਨ ਨਾ ਦਿੱਤੇ ਜਾਣ ਤੇ ਰੋਸ਼ ਜਤਾਇਆ ਗਿਆ, ਤੇ ਸਫਾਈ ਸੇਵਕਾਂ ਨੂੰ ਬਣਦੇ ਅਨਾਉਸ ਅਤੇ ਗ੍ਰੇਅ ਪੇਡ ਦਾ ਬਕਾਇਆ ਦਿੱਤੇ ਜਾਣ ਦੀ ਮੰਗ ਕੀਤੀ ਗਈ। ਇਹ ਸਭ ਕੁਝ ਜਾਨਣ ਤੋਂ ਬਾਅਦ ਬੀਬੀ ਸਰਬਜੀਤ ਕੌਰ ਮਾਣੂੰਕੇ ਐਮ ਐਲ ਏ ਹਲਕਾ ਜਗਰਾਉਂ ਵਲੋਂ ਪ੍ਰਧਾਨ ਅਰੁਣ ਕੁਮਾਰ ਗਿਲ ਅਤੇ ਉਨ੍ਹਾਂ ਦੀ ਟੀਮ ਨੂੰ ਭਰੋਸਾ ਦਿਵਾਇਆ ਗਿਆ ਅਤੇ ਕਿਹਾ ਕਿ ਇਨ੍ਹਾਂ ਸਾਰੀਆਂ ਜਾਇਜ਼ ਮੰਗਾਂ ਦਾ ਨਿਪਟਾਰਾ ਜਲਦ ਕਰਵਾ ਦਿੱਤਾ ਜਾਵੇਗਾ। ਇਸ ਮੌਕੇ ਸਫਾਈ ਸੇਵਕ ਯੂਨੀਅਨ ਦੇ ਸੈਕਟਰੀ ਹਰਜਿੰਦਰ ਕੁਮਾਰ ਚੈਅਰਮੈਨ ਰਾਜ ਕੁਮਾਰ, ਪ੍ਰਦੀਪ ਕੁਮਾਰ, ਸੰਨੀ, ਦੀਪਕ, ਸੁਖਵਿੰਦਰ,ਭਾਰਤ ਭੂਸ਼ਨ, ਗੋਬਿੰਦਾ, ਸੰਦੀਪ,ਨੰਨੂ ਆਦਿ ਹਾਜ਼ਰ ਸਨ।

ਵਿਧਾਇਕ ਮਦਨ ਲਾਲ ਬੱਗਾ ਨੇ ਡਿਪਟੀ ਕਮਿਸ਼ਨਰ ਨੂੰ ਅਣ-ਅਧਿਕਾਰਤ ਕਾਲੋਨੀਆਂ ਨੂੰ ਰੈਗੂਲਾਇਜ਼ ਕਰਨ ਸਬੰਧੀ ਵਨ ਟਾਈਮ-ਸੇਟਲਮੈਂਟ ਪਾਲਿਸੀ ਲਿਆਉਣ ਲਈ ਮੈਮੋਰੰਡਮ ਦਿੱਤਾ

ਲੁਧਿਆਣਾ 25 ਮਾਰਚ (ਰਣਜੀਤ ਸਿੱਧਵਾਂ)  :  ਅੱਜ ਆਮ ਆਦਮੀ ਪਾਰਟੀ ਦੇ ਹਲਕਾ ਲੁਧਿਆਣਾ (ਉੱਤਰੀ) ਦੇ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨਾਲ ਮੁਲਾਕਾਤ ਕੀਤੀ ਅਤੇ ਬਿਨ੍ਹਾਂ  ਐਨ.ਓ.ਸੀ. ਤੋਂ ਰਜਿਸਟਰੀਆਂ ਖੋਲਣ ਸਬੰਧੀ ਅਤੇ ਬਿਜਲੀ ਮੀਟਰ ਖੋਲਣ ਸਬੰਧੀ ਅਤੇ ਅਣ-ਅਧਿਕਾਰਤ ਕਾਲੋਨੀਆਂ ਨੂੰ ਰੈਗੂਲਾਇਜ਼ ਕਰਨ ਸਬੰਧੀ ਵਨ ਟਾਈਮ-ਸੇਟਲਮੈਂਟ ਪਾਲਿਸੀ ਲਿਆਉਣ ਲਈ ਇੱਕ ਮੈਮੋਰੰਡਮ ਦਿੱਤਾ ਗਿਆ।
ਵਿਧਾਇਕ ਮਦਨ ਲਾਲ ਬੱਗਾ ਨੇ ਸਮੂਹ ਐਸੋਸ਼ੀਏਸ਼ਨਾਂ ਵੱਲੋਂ ਦਿੱਤੀਆਂ ਮੰਗਾਂ ਨੂੰ ਡਿਪਟੀ ਕਮਿਸ਼ਨਰ ਸਾਹਮਣੇ ਪੇਸ਼ ਕਰਕੇ ਮੁੱਖ ਮੰਤਰੀ ਪੰਜਾਬ ਜੀ ਦੇ ਧਿਆਨ ਵਿੱਚ ਲਿਆਈਆਂ ਜਾਣ ਅਤੇ ਉਨ੍ਹਾਂ ਕਿਹਾ ਕਿ ਪਹਿਲਾਂ ਦੇ ਸਮੇਂ ਵਿੱਚ ਅਣ-ਅਧਿਕਾਰਤ ਕਾਲੋਨੀਆਂ ਸਬੰਧੀ ਪਾਲਿਸੀ ਨਾ ਲਿਆਉਣ ਕਾਰਨ ਪਹਿਲਾਂ ਹੀ ਇਹ ਕਾਰੋਬਾਰ ਕਾਫੀ ਸਮੇਂ ਤੋਂ ਠੱਪ ਚਲਿਆ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਗਲਾਡਾ ਵਿਭਾਗ ਵਿੱਚ ਕੋਈ ਚਿੱਠੀ ਉੱਚ ਮਹਿਕਮੇ ਵੱਲੋਂ ਨਾ ਆਉਣ ਕਾਰਨ ਉਨ੍ਹਾਂ ਪਾਸੋਂ ਪਲਾਟਾਂ ਦੀ ਐਨ.ਓ.ਸੀ. ਨਹੀਂ ਦਿੱਤੀ ਜਾ ਰਹੀ ਜਿਸ ਕਾਰਨ ਰਜਿਸਟਰੀਆਂ ਵੀ ਬੰਦ ਹੋ ਗਈਆਂ ਹਨ ਅਤੇ ਆਮ ਜਨਤਾ ਨੂੰ ਬੜੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਪੰਜਾਬ ਰਾਜ ਬਿਜਲੀ ਬੋਰਡ ਵੱਲੋਂ ਜਿਨ੍ਹਾਂ ਕਾਲੋਨੀਆਂ ਪਾਸ ਐਨ.ਓ.ਸੀ. ਨਹੀਂ ਹੈ ਜਾਂ ਜਿਹੜੀਆਂ ਕਾਲੋਨੀਆਂ ਰੈਗੂਲਾਇਜ਼ ਨਹੀਂ ਹਨ, ਉਨ੍ਹਾਂ ਵਿੱਚ ਬਿਜਲੀ ਕੁਨੈਕਸ਼ਨ ਨਹੀਂ ਦਿੱਤੀ ਜਾ ਰਹੇ। ਉਨ੍ਹਾਂ ਕਿਹਾ ਕਿ ਇਹ ਸਾਰਾ ਮਾਮਲਾ ਮੁੱਖ ਮੰਤਰੀ ਪੰਜਾਬ ਜੀ ਦੇ ਧਿਆਨ ਵਿੱਚ ਲਿਆਂਦਾ ਜਾ ਰਿਹਾ ਹੈ ਤਾਂ ਜੋ ਜਿਹੜੀਆਂ ਕਾਲੋਨੀਆਂ ਕੱਟੀਆਂ ਜਾ ਚੁੱਕੀਆਂ ਹਨ ਉਨ੍ਹਾਂ ਕਾਲੋਨੀ ਨੂੰ ਵਨ ਟਾਈਮ ਸੈਟਲਮੈਂਟ ਪਾਲਿਸੀ ਰਾਹੀਂ ਇਨ੍ਹਾਂ ਨੂੰ ਰੈਗੂਲਾਇਜ਼ ਕੀਤਾ ਜਾਵੇ ਅਤੇ ਬਿਨਾਂ ਐਨ.ਓ.ਸੀ. ਤੋਂ ਰਜਿਸਟਰੀਆਂ ਖੋਲੀਆਂ ਜਾਣ ਤਾਂ ਜੋ ਇਨ੍ਹਾਂ ਕਾਲੋਨੀਆਂ ਵਿੱਚ ਬਿਜਲੀ ਮੀਟਰ ਦੇ ਕੁਨੈਕਸ਼ਨ ਦਿੱਤੇ ਜਾ ਸਕਣ ਤਾਂ ਜੋ ਪ੍ਰਾਪਰਟੀ ਦੇ ਕਾਰੋਬਾਰ ਨੂੰ ਬੰਦ ਹੋਣ ਤੋਂ ਬਚਾਇਆ ਜਾ ਸਕੇ।

ਬਲਾਕ ਸੁਧਾਰ ਤੋਂ ਸਿੱਧੂਪੁਰ ਕਿਸਾਨ ਯੂਨੀਅਨ ਇਕਾਈ ਦੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਗਵਰਨਰ ਨੂੰ ਮੰਗ ਪੱਤਰ ਦੇਣ ਲਈ ਪਿੰਡ ਤੋਂ ਚਾਲੇ ਪਾਏ

 ਸੁਧਾਰ, 25 ਮਾਰਚ (ਜਗਰੂਪ ਸਿੰਘ) ਅੱਜ ਮਿਤੀ 25 ਮਾਰਚ ਨੂੰ ਬਲਾਕ ਸੁਧਾਰ ਸਿੱਧੂਪੁਰ ਇਕਾਈ ਦੇ ਸਾਰੇ ਪਿੰਡਾਂ ਦੇ ਬਲਾਕ ਪ੍ਰਧਾਨ ਜਸਪੀ੍ਤ ਸਿੰਘ ਢੱਟ ਤੇ ਕਿਸਾਨ ਜਥੇਬੰਦੀ ਸਿਧੂਪੁਰ ਦੇ ਪ੍ਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਹੇਠ  ਗਵਰਨਰ ਨੂੰ ਮੰਗ ਪੱਤਰ ਦਿੱਤਾ ਜਾਵੇਗਾ। ਇਹ ਮੰਗ ਪੱਤਰ  ਲਖੀਮਪੁਰ ਖੀਰੀ ਦੇ ਦੇ ਦੋਸ਼ੀਆ ਸਜ਼ਾ ਦਵਾਉਣ ਲਈ ਅਤੇ ਭਾਖੜਾ ਨੰਗਲ ਡੈਮ ਵਿੱਚ ਪੰਜਾਬ ਤੇ ਹਰਿਆਣੇ ਦੀ ਹਿੱਸੇਦਾਰੀ ਦੀ ਬਹਾਲੀ ਲਈ ਤੇ ਦਿੱਲੀ ਕਿਸਾਨੀ ਧਰਨਾ ਚੱਕਣ ਸਮੇ ਜੋ ਦਿੱਲੀ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਮੰਨੀਆ ਸੀ ਉਨ੍ਹਾਂ ਤੋਂ ਦਿੱਲੀ ਸਰਕਾਰ ਮੁੱਕਰ ਰਹੀ ਆ ਇਹਨਾਂ ਸਾਰੀਆਂ ਮੰਗਾਂ ਦੀ ਬਹਾਲੀ ਲਈ ਗਵਰਨਰ ਨੂੰ ਮੰੰਗ ਪੱਤਰ ਦਿੱਤਾ ਜਾਵੇਗਾ।

ਜਗਰਾਉਂ ਟ੍ਰੈਫਿਕ ਪੁਲਿਸ ਵੱਲੋਂ ਟਰੈਫਿਕ ਨਿਯਮਾਂ ਨੂੰ ਨਾ ਮੰਨਣ ਵਾਲਿਆਂ ਦੇ ਕੱਟੇ ਚਲਾਨ

ਜਗਰਾਉਂ, 25 ਮਾਰਚ (ਕੁਲਦੀਪ ਸਿੰਘ ਕੋਮਲ ਮੋਹਿਤ ਗੋਇਲ) ਅੱਜ ਇੱਥੇ ਕਮਲ ਚੋਂਕ ਵਿਖੇ ਟ੍ਰੈਫਿਕ ਪੁਲਿਸ ਵੱਲੋਂ ਨਾਕੇ ਦੌਰਾਨ ਟ੍ਰੈਫਿਕ ਨਿਯਮਾਂ ਨੂੰ ਨਾ ਮੰਨਣ ਵਾਲਿਆਂ ਦੇ ਚਲਾਨ ਕੱਟ ਕੇ ਗਏ। ਇਸ ਦੋਰਾਨ ਟ੍ਰੈਫਿਕ ਇੰਚਾਰਜ ਜਰਨੈਲ ਸਿੰਘ ਹੁਣਾਂ ਵਲੋਂ ਦਸਿਆ ਗਿਆ ਕਿ ਉਹ ਹੁਣ ਤੱਕ ਕਰੀਬ 10 ਚਲਾਨ ਕੱਟ ਚੁੱਕੇ ਹਨ,ਜੋ ਵੀ ਵਿਅਕਤੀ ਕਾਗਜ ਪੱਤਰ ਪੂਰੇ ਨਹੀਂ ਰਖਦਾ ਜਾਂ ਟ੍ਰੈਫਿਕ ਨਿਯਮਾਂ ਦੀ ਉਲੰਘਨਾ ਕਰਦਾ ਹੈ ਉਸ ਨੂੰ ਟ੍ਰੈਫਿਕ ਨਿਯਮਾਂ ਅਨੁਸਾਰ ਬਣਦਾ ਚਲਾਨ ਕੀਤਾ ਜਾਂਦਾ ਹੈ, ਇਸ ਮੌਕੇ ਤੇ ਉਨ੍ਹਾਂ ਤੋਂ ਇਲਾਵਾ ਜਸਵਿੰਦਰ ਸਿੰਘ ਏ ਐਸ ਆਈ, ਮਹਿੰਦਰ ਕੁਮਾਰ ਏ ਐਸ ਆਈ, ਕੁਮਾਰ ਏ ਐਸ ਆਈ ਮੋਜੂਦ ਸਨ।

ਸਰਬਜੀਤ ਕੌਰ ਮਾਣੂਕੇ ਨੂੰ ਫੁੱਲਾਂ ਦਾ ਗੁਲਦਸਤਾ ਅਤੇ ਮੂੰਹ ਮਿੱਠਾ ਕਰਵਾ ਕੇ ਸਨਮਾਨਿਤ ਕੀਤਾ

ਜਗਰਾਉ ,25 ਮਾਰਚv(ਅਮਿਤ ਖੰਨਾ) ਸਫਾਈ ਸੇਵਕ ਯੂਨੀਅਨ ਪੰਜਾਬ ਬ੍ਰਾਂਚ ਜਗਰਾਉਂ ਵੱਲੋਂ ਦੁਸਰੀ ਵਾਰ ਵੱਡੀ ਲੀਡ ਤੇ ਜਿੱਤ ਪ੍ਰਾਪਤ ਕਰਨ ਵਾਲੇ ਬੀਬੀ ਸਰਬਜੀਤ ਕੌਰ ਮਾਣੂਕੇ ਐਮ ਐਲ ਏ ਹਲਕਾ ਜਗਰਾਉਂ ਤੋ ਜਿੱਤਣ ਤੇ  ਸਫਾਈ ਸੇਵਕ ਯੂਨੀਅਨ ਪੰਜਾਬ ਬ੍ਰਾਂਚ ਨਗਰ ਕੌਂਸਲ ਜਗਰਾਓਂ ਤੋਂ ਜ਼ਿਲਾ ਪ੍ਰਧਾਨ ਅਰੁਣ ਗਿੱਲ ਅਤੇ ਉਨ੍ਹਾਂ ਦੀ ਟੀਮ ਵੱਲੋਂ ਹਲਕਾ ਜਗਰਾਉਂ ਤੋ ਐਮ ਐਲ ਏ ਬੀਬੀ ਸਰਬਜੀਤ ਕੌਰ ਮਾਣੂਕੇ ਦਾ ਫੁੱਲਾਂ ਦਾ ਗੁਲਦਸਤਾ ਅਤੇ ਮੂੰਹ ਮਿੱਠਾ ਕਰਵਾ ਕੇ ਸਨਮਾਨਿਤ ਕੀਤਾ ਗਿਆ ਅਤੇ ਨਗਰ ਕੌਂਸਲ ਜਗਰਾਓਂ ਵਿਖੇ ਸਫਾਈ ਸੇਵਕਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਤੋਂ ਜਾਣੂ ਕਰਵਾਇਆ ਗਿਆ ਜਿਵੇਂ ਕਿ ਕੱਚੇ ਸਫਾਈ ਸੇਵਕਾਂ ਨੂੰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੰਟਰੈਕਟ ਬੇਸ ਤੇ ਕਰਨ ਸਬੰਧੀ ਸੀਵਰਮੈਨਾ ਨੂੰ ਬਣਦੇ 4,9,14 ਸਾਲੀ ਤਰੱਕੀਆਂ ਦੇ ਬਕਾਇਆ ਜਾਤ ਅਤੇ ਉਨ੍ਹਾਂ ਕਰਮਚਾਰੀਆਂ ਦੀ ਪੇਅ ਫਿਕਸੇਸ਼ਨ ਨਾ ਕੀਤੇ ਜਾਣ ਤੇ ਰੋਸ ਜਤਾਇਆ ਗਿਆ ਅਤੇ ਸਫਾਈ ਸੇਵਕਾ ਨੂੰ ਪਿਛਲੇ ਲੰਬੇ ਸਮੇਂ ਤੋਂ ਬਣਦੇ ਅਲਾਉਂਸ ਅਤੇ ਗ੍ਰੇਡ ਪੇਅ ਦਾ ਬਕਾਇਆ ਦਿੱਤੇ ਜਾਣ ਦੀ ਮੰਗ ਕੀਤੀ ਗਈ ਇਹ ਸਭ ਕੁੱਝ ਜਾਨਣ ਤੋਂ ਬਾਅਦ ਬੀਬੀ ਸਰਬਜੀਤ ਕੌਰ ਮਾਣੂਕੇ ਐਮ ਐਲ ਏ ਹਲਕਾ ਜਗਰਾਉਂ ਵੱਲੋਂ ਪ੍ਰਧਾਨ ਅਰੁਣ ਗਿੱਲ ਅਤੇ ਉਨ੍ਹਾਂ ਦੀ ਟੀਮ ਨੂੰ ਭਰੋਸਾ ਦਿਵਾਇਆ ਗਿਆ ਕਿ ਇਨ੍ਹਾਂ ਸਾਰੀਆਂ ਜਾਇਜ ਮੰਗਾਂ ਦਾ ਜਲਦ ਨਿਪਟਾਰਾ ਕਰਵਾ ਦਿੱਤਾ ਜਾਵੇਗਾ ਇਸ ਮੌਕੇ ਸਫਾਈ ਸੇਵਕ ਯੂਨੀਅਨ ਦੇ ਸੈਕਟਰੀ ਰਜਿੰਦਰ ਕੁਮਾਰ, ਚੇਅਰਮੈਨ ਰਾਜ ਕੁਮਾਰ, ਪ੍ਰਦੀਪ ਕੁਮਾਰ, ਸਨੀ, ਦੀਪਕ, ਸੁਖਵਿੰਦਰ, ਭਾਰਤ ਭੂਸ਼ਨ, ਗੋਵਿੰਦਾ, ਸੰਦੀਪ, ਨੰਨੂ ਆਦਿ ਸਮੂਹ ਕਰਮਚਾਰੀ ਹਾਜਰ ਸਨ

ਬਲੌਜ਼ਮਜ਼ ਵਿਖੇ ਨਰਸਰੀ ਦੇ ਬੱਚਿਆਂ ਵੱਲੋਂ ਕੀਤੀ ਗਈ ਸ਼ਾਨਦਾਰ ਪੇਂਟਿੰਗ

ਜਗਰਾਉ 24 ਮਾਰਚ(ਅਮਿਤਖੰਨਾ)ਬਲੌਜ਼ਮਜ਼ ਕਾਨਵੈਂਟ ਸਕੂਲ ਵਿਚ ਨਰਸਰੀ ਦੇ ਬੱਚਿਆਂ ਵੱਲੋਂ ਹੱਥਾਂ ਨਾਲ ਸ਼ਾਨਦਾਰ ਪਂੇਟਿੰਗ ਕੀਤੀ ਗਈ। ਜਿਸ ਵਿਚ ਬੱਚਿਆਂ ਨੇ ਆਪਣੇ ਹੱਥਾਂ ਨੂੰ ਵੱਖੋ-ਵੱਖਰੇ ਰੰਗ ਲਗਾ ਕੇ ਪੇਪਰ ਤੇ ਛਾਪੇ ਛੱਡੇ। ਇਸ ਗਤੀਵਿਧੀ ਦੌਰਾਨ ਉਹਨਾਂ ਵਿਚ ਉਤਸ਼ਾਹ ਦੇਖਣਯੋਗ ਸੀ। ਇਸ ਗਤੀਵਿਧੀ ਰਾਹੀ ਬੱਚਿਆਂ ਨੂੰ ਰੰਗਾਂ ਦੀ ਵੀ ਪਹਿਚਾਣ ਹੋਈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਡਾ:ਅਮਰਜੀਤ ਕੌਰ ਨਾਜ਼ ਨੇ ਸਟਾਫ਼ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਕਿਿਰਆਵਾਂ ਬੱਚਿਆਂ ਅੰਦਰ ਛੁਪੀ ਹੋਈ ਕਲਾ ਦਾ ਵਿਕਾਸ ਕਰਦੀਆਂ ਹਨ, ਜੋ ਕਿ ਬੱਚਿਆਂ ਦੇ ਆਉਣ ਵਾਲੇ ਭਵਿੱਖ ਨੂੰ ਉੱਜਲਾ ਬਣਾਉਂਦੀਆਂ ਹਨ। ਇਸ ਤੋਂ ਇਲਾਵਾ ਸਕੂਲ ਦੀ ਮੈਨੇਜਿੰਗ ਕਮੇਟੀ ਦੇ ਪ੍ਰੈਜ਼ੀਡੈਂਟ ਸ:ਮਨਪ੍ਰੀਤ ਸਿੰਘ ਬਰਾੜ ਅਤੇ ਸ:ਅਜਮੇਰ ਸਿੰਘ ਰੱਤੀਆ ਨੇ ਵੀ ਬੱਚਿਆ ਦੀ ਇਸ ਛੋਟੀ ਜਿਹੀ ਕੋਸ਼ਿਸ਼ ਦੀ ਸ਼ਲਾਘਾ ਕੀਥੀ।

ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਨਵੀਂ ਪ੍ਰਬੰਧ ਸਮਿਤੀ ਦਾ ਸਵਾਗਤ

ਜਗਰਾਉ 24 ਮਾਰਚ (ਅਮਿਤ ਖੰਨਾ) ਸ਼੍ਰੀਮਤੀ ਸਤੀਸ਼ ਗੁਪਤਾ ਸਰਵਹਿੱਤਕਾਰੀ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ, ਜਗਰਾਓਂ ਵਿਖੇ ਨਵੀਂ ਪ੍ਰਬੰਧ ਸਮਿਤੀ ਦਾ ਸਵਾਗਤ ਕੀਤਾ ਗਿਆ। ਇਸ ਪ੍ਰਬੰਧ ਸਮਿਤੀ ਵਿੱਚ ਸਕੂਲ ਦੇ ਸੰਰਖਿਅਕ ਸ਼੍ਰੀ ਰਵਿੰਦਰ ਸਿੰਘ ਵਰਮਾ ਜੀ, ਪ੍ਰਧਾਨ ਡਾ. ਅੰਜੂ ਗੋਇਲ ਜੀ, ਪ੍ਰਬੰਧਕ ਸ਼੍ਰੀ ਵਿਵੇਕ ਭਾਰਦਵਾਜ  ਲੁਧਿਆਣਾ ਵਿਭਾਗ ਦੇ ਕਿਰਿਆਨਵਨ ਪ੍ਰਮੁੱਖ ਸ਼੍ਰੀ ਦੀਪਕ ਗੋਇਲ ਜੀ ਅਤੇ ਮੈਂਬਰ ਸ਼੍ਰੀ ਸ਼ਾਮ ਸੁੰਦਰ ਜੀ ਸ਼ਾਮਲ ਸਨ।ਇਸ ਮੌਕੇ ਤੇ ਪ੍ਰਿੰਸੀਪਲ ਸ੍ਰੀਮਤੀ ਨੀਲੂ ਨਰੂਲਾ ਜੀ ਅਤੇ ਸਮੂਹ ਸਟਾਫ਼ ਨੇ ਪ੍ਰਬੰਧ ਸਮਿਤੀ ਨੂੰ ਨਾਰੀਅਲ ਭੇਟਾਂ ਕਰਕੇ ਅਤੇ ਮੂੰਹ ਮਿੱਠਾ ਕਰਵਾ ਕੇ ਨਿੱਘਾ ਸਵਾਗਤ ਕੀਤਾ।

ਡੀ.ਏ.ਵੀ ਸੈਟੇਂਨਰੀ ਪਬਲਿਕ ਸਕੂਲ ਵਿਚ ਲਗਾਇਆ ਗਿਆ ਕੋਰੋਨਾ ਵੈਕਸਿਨ ਦਾ ਕੈਂਪ

ਜਗਰਾਉ 24 ਮਾਰਚ(ਅਮਿਤਖੰਨਾ)ਡੀ.ਏ.ਵੀ ਸੈਟੇਂਨਰੀ ਪਬਲਿਕ ਸਕੂਲ ਵਿਚ ਕੋਰੋਨਾ ਵੈਕਸਿਨ ਦਾ ਕੈਂਪ ਲਗਾਇਆ ਗਿਆ ਸਕੂਲ ਦਾ ਹਰ ਬੱਚਾ ਸਾਡੇ ਖ਼ੁਦ ਦੇ ਬੱਚਿਆਂ ਵਾਂਗ ਹੈ ਅਸੀਂ ਇਨ੍ਹਾਂ ਦੀ ਸਿਹਤ ਦਾ ਖਿਆਲ ਰੱਖਣਾ ਹੈ ਸਾਡਾ ਪਹਿਲਾ ਫਰਜ਼ ਹੈ  ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡੀ.ਏ.ਵੀ ਸੈਟੇਂਨਰੀ ਪਬਲਿਕ ਸਕੂਲ ਦੇ ਪ੍ਰਿੰਸੀਪਲ ਸ੍ਰੀ ਬ੍ਰਿਜ ਮੋਹਨ ਬੱਬਰ ਨੇ ਸਕੂਲ ਵਿੱਚੋਂ 12 ਤੋਂ 14 ਅਤੇ 15 ਤੋਂ18 ਸਾਲ ਦੇ ਬੱਚਿਆਂ ਦੇ ਕੋਰੋਨਾ ਵੈਕਸੀਨ ਕੈਂਪ ਦੌਰਾਨ ਕੀਤਾ  ਇਸ ਮੌਕੇ ਉਨ੍ਹਾਂ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅੱਜ ਸਕੂਲ ਦੇ 12ਤੋਂ 14ਸਾਲ ਦੇ ਬੱਚੇ ਅਤੇ 15 ਤੋਂ 18 ਸਾਲ ਦੇ ਬੱਚਿਆਂ ਨੂੰ  ਤੋਂ ਕੋਰੋਨਾ ਬਚਾਅ ਦਾ ਟੀਕਾ ਲਗਾਇਆ ਗਿਆ ਬੱਚਿਆਂ ਨੇ ਇਸ ਨੂੰ ਜ਼ਰੂਰੀ ਸਮਝਦੇ ਹੋਏ ਬਹੁਤ ਹੀ ਉਤਸ਼ਾਹ ਨਾਲ ਟੀਕਾ ਲਗਾਇਆ ਇਸ ਮੌਕੇ ਉਨ੍ਹਾਂ ਨੇ ਡਾਕਟਰ ਸਹਿਬਾਨਾਂ ਨੇ ਓ ਆਰ ਐੱਸ ਅਤੇ ਦਵਾਈਆਂ ਵੀ ਦਿੱਤੀਆਂ ਸਕੂਲ ਦੇ ਪ੍ਰਿੰਸੀਪਲ ਸ੍ਰੀ ਬ੍ਰਿਜ ਮੋਹਨ ਬੱਬਰ ਨੇ ਸਿਵਲ ਹਸਪਤਾਲ ਦੇ ਐੱਸਐੱਮਓ ਡਾ ਪ੍ਰਦੀਪ ਮਹਿੰਦਰਾ ਇਸ ਸਹਿਯੋਗ ਲਈ ਧੰਨਵਾਦ ਕੀਤਾ

ਸੁਸਾਇਟੀ ਵੱਲੋਂ ਸ਼ਹਿਰ ਦੇ ਦੋ ਮੰਦਿਰਾਂ ਨੂੰ 26 ਕੁਰਸੀਆਂ ਭੇਂਟ ਕੀਤੀਆਂ

ਜਗਰਾਉਂ, 24  ਮਾਰਚ ( ਕੁਲਦੀਪ ਸਿੰਘ ਕੋਮਲ ਮੋਹਿਤ ਗੋਇਲ) ਇਥੋਂ ਦੀ ਸਮਾਜ ਸੇਵੀ ਸੰਸਥਾ ਲੋਕ ਸੇਵਾ ਸੁਸਾਇਟੀ ਵੱਲੋਂ ਅੱਜ ਦੋ ਮੰਦਰਾਂ ਨੂੰ ਛੱਬੀ ਕੁਰਸੀਆਂ ਭੇਟ ਕੀਤੀਆਂ ਗਈਆਂ। ਸੋਸਾਇਟੀ ਦੇ ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਚਰਨਜੀਤ ਸਿੰਘ ਭੰਡਾਰੀ, ਸੈਕਟਰੀ ਕੁਲਭੂਸ਼ਣ ਗੁਪਤਾ, ਕੈਸ਼ੀਅਰ ਮਨੋਹਰ ਸਿੰਘ ਟੱਕਰ ਅਤੇ ਸਰਪ੍ਰਸਤ ਰਾਜਿੰਦਰ ਜੈਨ ਨੇ ਮਾਤਾ ਚਿੰਤਪੁਰਨੀ ਮੰਦਰ ਮਾਡਲ ਟਾਊਨ ਜਗਰਾਓਂ ਅਤੇ ਕਰਿਸ਼ਨਾ ਮੰਦਰ ਮੁਹੱਲਾ ਪ੍ਰਤਾਪ ਨਗਰ ਜਗਰਾਉਂ ਨੂੰ ਸ਼ਰਧਾਲੂਆਂ ਦੇ ਬੈਠਣ ਲਈ ਛੱਬੀ ਕੁਰਸੀਆਂ ਦਾਨ ਦੇਣ ਸਮੇਂ ਦੱਸਿਆ ਕਿ ਸੁਸਾਇਟੀ ਜਿੱਥੇ ਸਮਾਜ ਸੇਵੀ ਕੰਮਾਂ ਨੂੰ ਪਹਿਲ ਦਿੰਦੀ ਹੈ ਉੱਥੇ ਹੀ ਕਈ ਅਸਥਾਨਾਂ ਵਿੱਚ ਜ਼ਰੂਰਤ ਅਨੁਸਾਰ ਸਾਮਾਨ ਵੀ ਮੁਹੱਈਆ ਕਰਵਾਉਂਦੀ ਹੈ। ਉਨ੍ਹਾਂ ਕਿਹਾ ਕਿ ਪ੍ਰਭੂ ਦੀ ਕਿਰਪਾ ਅਤੇ ਦਾਨੀ ਸੱਜਣਾਂ ਦੇ ਸਹਿਯੋਗ ਸੁਸਾਇਟੀ ਵੱਲੋਂ ਪਿਛਲੇ ਸਤਾਈ ਸਾਲਾਂ ਤੋਂ ਨਿਰਵਿਘਨ ਇਹ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਸੁਸਾਇਟੀ ਵੱਲੋਂ ਸ਼ਹਿਰ ਦੇ ਕਈ ਧਾਰਮਿਕ ਅਸਥਾਨਾਂ ਨੂੰ ਸੀਮਿੰਟ ਦੇ ਬੈਂਚ, ਕੁਰਸੀਆਂ, ਮੇਜ਼, ਬਰਤਨਾਂ ਸਮੇਤ ਹੋਰ ਸਮਾਨ ਦਿੱਤਾ ਜਾ ਚੁੱਕਾ ਹੈ। ਇਸ ਮੌਕੇ ਮਾਤਾ ਚਿੰਤਪੁਰਨੀ ਮੰਦਰ ਮਾਡਲ ਟਾਊਨ ਦੇ ਅਸ਼ੋਕ ਸਿੰਗਲਾ, ਰਾਜੇਸ਼ ਖੰਨਾ ਅਤੇ ਪੰਡਤ ਰਾਜਿੰਦਰ ਸ਼ਰਮਾ ਨੇ ਜਿੱਥੇ ਸੁਸਾਇਟੀ ਵੱਲੋਂ ਕੀਤੇ ਕੰਮਾਂ ਦੀ ਸ਼ਲਾਘਾ ਕਰਦਿਆਂ ਕੀਤੀ ਉੱਥੇ ਮੰਦਰ ਨੂੰ ਕੁਰਸੀਆਂ ਦੇਣ ਲਈ ਧੰਨਵਾਦ ਕਰਦਿਆਂ ਕਿਹਾ ਕਿ ਸਾਮਾਨ ਰੱਖਣ ਲਈ  ਵੀ ਕੀਤੀ। ਇਸ ਮੌਕੇ ਸੁਸਾਇਟੀ ਦੇ ਵਾਈਸ ਚੇਅਰਮੈਨ ਸੁਖਜਿੰਦਰ ਸਿੰਘ ਢਿੱਲੋਂ, ਸੀਨੀਅਰ ਵਾਈਸ ਪ੍ਰਧਾਨ ਕੰਵਲ ਕੱਕੜ, ਪੀ ਆਰ ਓ ਮਨੋਜ ਗਰਗ ਤੇ ਸੁਖਦੇਵ ਗਰਗ, ਪ੍ਰਾਜੈਕਟ ਕੈਸ਼ੀਅਰ ਰਾਜੀਵ ਗੁਪਤਾ, ਰਜਿੰਦਰ ਜੈਨ ਕਾਕਾ, ਆਰ ਕੇ  ਗੋਇਲ, ਇਕਬਾਲ ਸਿੰਘ ਕਟਾਰੀਆ, ਵਿਨੋਦ ਬਾਂਸਲ,  ਡਾ ਭਾਰਤ ਭੂਸ਼ਣ ਬਾਂਸਲ, ਲਾਕੇਸ਼ ਟੰਡਨ, ਅਨਿਲ ਮਲਹੋਤਰਾ, ਆਦਿ ਹਾਜ਼ਰ ਸਨ।