ਬੰਗਾ, ਜੂਨ 2019- ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਆਗੂ ਰਮਨਦੀਪ ਕੌਰ ਨੇ ਦੱਸਿਆ ਕਿ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਪੰਜਾਬ ਭਰ 'ਚ 14 ਜੂਨ ਨੂੰ ਖੂਨ ਨਾਲ ਪੱਤਰ ਲਿਖ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦਿੱਤੇ ਜਾਣਗੇ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਭਾਗ ਦੀ ਮੰਤਰੀ ਅਰਨਾ ਚੌਧਰੀ ਦੀ ਕੋਠੀ ਅੱਗੇ 16 ਜੁਲਾਈ ਤੋਂ ਦੀਨਾਨਗਰ 'ਚ ਭੁੱਖ ਹੜਤਾਲ ਰੱਖੀ ਜਾਵੇਗੀ ਜਿਸ 'ਚ ਰੋਜ਼ਾਨਾ 51 ਮੈਂਬਰ ਭੁੱਖ ਹੜਤਾਲ ਤੇ ਬੈਠਣਗੇ ਮੁਲਾਜ਼ਮ ਆਗੂਆਂ ਨੇ ਆਖਿਆ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਲਗਾਤਾਰ ਸੰਘਰਸ਼ ਤਿੱਖਾ ਕੀਤਾ ਜਾਵੇਗਾ