ਸਬ ਡਿਵੀਜ਼ਨ ਗਰਿੱਡ ਮਹਿਲਕਲਾਂ ਅੱਗੇ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ

ਮਾਮਲਾ ਪਿੰਡ ਗੰਗੋਹਰ, ਪੰਡੋਰੀ, ਨਿਹਾਲੂਵਾਲ ਦੇ ਖੇਤੀਬਾੜੀ ਸੈਕਟਰ ਨੂੰ ਪਿਛਲੇ 12 ਦਿਨਾਂ ਤੋਂ ਬੰਦ ਪਈ ਬਿਜਲੀ ਸਪਲਾਈ ਦਾ        

ਮਹਿਲ ਕਲਾਂ/ ਬਰਨਾਲਾ- 24 ਨਵੰਬਰ- (ਗੁਰਸੇਵਕ ਸੋਹੀ)-  ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਕਿਸਾਨਾਂ ਨੂੰ ਨਾਲ ਲੈ ਕੇ ਪਿੰਡ ਗੰਗੋਹਰ, ਪੰਡੋਰੀ ਅਤੇ ਨਿਹਾਲੂਵਾਲ ਦੇ ਕਿਸਾਨਾਂ ਨੂੰ ਵਰਮਾ ਨੰਦ ਫੀਡਰ ਤੋਂ ਮਿਲਦੀ ਖੇਤੀਬਾੜੀ ਸੈਕਟਰ ਦੀ ਬਿਜਲੀ ਸਪਲਾਈ ਪਿਛਲੇ 12 ਦਿਨਾਂ ਤੋਂ ਬੰਦ ਪਈ ਨੂੰ ਲੈਕੇ ਸਬ ਡਿਵੀਜਨ ਗਰਿੱਡ ਮਹਿਲ ਕਲਾਂ ਅੱਗੇ ਰੋਸ ਪ੍ਰਦਰਸ਼ਨ ਕਰਕੇ ਖੇਤੀਬਾੜੀ ਸੈਕਟਰ ਨੂੰ ਦਿੱਤੀ ਜਾ ਰਹੀ ਬਿਜਲੀ ਸਪਲਾਈ ਦੀ ਬੰਦ ਪਈ ਸਪਲਾਈ ਨੂੰ ਮੁੜ ਤੁਰੰਤ ਚਾਲੂ ਕਰਕੇ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਦੀ ਮੰਗ ਕੀਤੀ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੂਬਾਈ ਆਗੂ ਮਲਕੀਤ ਸਿੰਘ ਪੰਡੋਰੀ, ਚਰਨਜੀਤ ਸਿੰਘ ਦਿਓਲ, ਮਹਿੰਦਰ ਸਿੰਘ ਪੰਡੋਰੀ, ਕੁਲਵਿੰਦਰ ਸਿੰਘ ਗੰਗੋਹਰ, ਨਾਜਰ ਸਿੰਘ ਗੰਗੋਹਰ, ਭਿੰਦਰ ਸਿੰਘ ਕੌਰ, ਬਿੰਦਰ ਸਿੰਘ ਗੰਗੋਹਰ, ਗੁਰਮੇਲ ਸਿੰਘ ਗੰਗੋਹਰ, ਗੁਰਪ੍ਰੀਤ ਸਿੰਘ ਨਿਹਾਲੂਵਾਲ, ਸੁਖਦੇਵ ਸਿੰਘ ਨਿਹਾਲੂਵਾਲ, ਸਰਬਜੀਤ ਸਿੰਘ ਨਿਹਾਲੂਵਾਲ, ਮਹਿੰਦਰ ਸਿੰਘ ਪੰਡੋਰੀ ਨੇ ਕਿਹਾ ਕਿ ਪੰਜਾਬ ਸਰਕਾਰ ਇੱਕ ਪਾਸੇ ਤਾਂ ਕਿਸਾਨਾਂ ਨੂੰ ਖੇਤੀਬਾੜੀ ਸੈਕਟਰਾਂ ਲਈ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਵੱਡੇ ਵੱਡੇ ਦਾਅਵੇ ਕਰਦੀ ਨਹੀਂ ਥੱਕਦੀ ਪਰ ਦੂਜੇ ਪਾਸੇ ਖੇਤੀਬਾੜੀ ਸੈਕਟਰਾਂ ਨੂੰ ਦਿੱਤੀ ਜਾ ਰਹੀ ਬਿਜਲੀ ਸਪਲਾਈ ਪਿਛਲੇ 12 ਦਿਨਾਂ ਤੋਂ ਬੰਦ ਪਈ ਅਤੇ ਮਾੜੀ ਕਾਰਗੁਜ਼ਾਰੀ ਕਾਰਨ ਅੱਜ ਪਿੰਡ- ਪਿੰਡ ਗੰਗੋਹਰ, ਪੰਡੋਰੀ ,ਨਿਹਾਲੂਵਾਲਾ ਵਿਖੇ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਜਾ ਰਿਹਾ ਹੈ।   ਕਿਉਂਕਿ ਮੁਲਾਜ਼ਮਾਂ ਦੇ ਲਗਾਤਾਰ ਹੜਤਾਲ ਤੇ ਚਲੇ ਜਾਣ ਕਾਰਨ ਪੇਂਡੂ ਖੇਤਰਾਂ ਅੰਦਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਕੋਈ ਢੁਕਵਾਂ ਪ੍ਰਬੰਧ ਨਾ ਕੀਤੇ ਜਾਣ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਵਿੱਚੋਂ ਗੁਜ਼ਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਕਣਕ ਅਤੇ ਹੋਰ ਫਸਲਾਂ ਨੂੰ ਪਾਣੀ ਲਾਉਣ ਲਈ ਕਿਸਾਨਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਸਰਕਾਰ ਨੂੰ ਵੀ ਚਾਹੀਦਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਕਰਕੇ ਉਨ੍ਹਾਂ ਨੂੰ ਤੁਰੰਤ ਡਿਊਟੀਆਂ ਤੇ ਭੇਜਿਆ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਜੇਕਰ ਉਕਤ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪਿੰਡ ਗੰਗੋਹਰ ਨਿਹਾਲੂਵਾਲਾ ਅਤੇ ਪੰਡੋਰੀ ਦੀ ਬੰਦ ਪਈ ਬਿਜਲੀ ਸਪਲਾਈ ਨੂੰ ਤੁਰੰਤ ਚਾਲੂ ਕਰਵਾਇਆ ਜਾਵੇ ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਬਿਜਲੀ ਸਪਲਾਈ ਚਾਲੂ ਨਾ ਕਰਵਾਈ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੰਘਰਸ਼ ਉਦੋਂ ਤੱਕ ਜਾਰੀ ਰੱਖਿਆ ਜਾਵੇਗਾ ਜਦੋਂ ਤੱਕ 24 ਘੰਟੇ ਬਿਜਲੀ ਸਪਲਾਈ ਵਿੱਚ ਤੁਰੰਤ ਸੁਧਾਰ ਨਹੀਂ ਕੀਤਾ ਗਿਆ। ਇਸ ਮੌਕੇ ਸਬ ਡਿਵੀਜ਼ਨ ਮਹਿਲ ਕਲਾਂ ਦੇ ਐਸਡੀਓ ਜਸਦੇਵ ਸਿੰਘ ਨੇ ਕਿਸਾਨਾਂ ਨੂੰ ਵਿਸ਼ਵਾਸ ਦਿਵਾਇਆ ਕਿ ਮੁਲਾਜ਼ਮਾਂ ਦੀ ਹੜਤਾਲ ਹੋਣ ਕਾਰਨ ਇਹ ਸਮੱਸਿਆ ਆਈ ਹੈ। ਜਦੋਂ ਮੁਲਾਜ਼ਮਾਂ ਦੀ ਹੜਤਾਲ ਖ਼ਤਮ ਹੋਵੇਗੀ ਤੁਰੰਤ ਹੀ ਪਹਿਲ ਦੇ ਆਧਾਰ ਤੇ ਬਿਜਲੀ ਸਪਲਾਈ ਨੂੰ ਬਹਾਲ ਕਰਵਾਇਆ ਜਾਵੇਗਾ। ਧਰਨੇ ਵਿੱਚ ਵਿਸ਼ੇਸ਼ ਤੌਰ ਤੇ ਪੁੱਜ ਕੇ ਕਿਸਾਨ ਜਥੇਬੰਦੀ ਦੇ ਆਗੂਆਂ ਤੇ ਖ਼ਪਤਕਾਰਾਂ ਨੂੰ ਸ਼ਾਂਤ ਕਰਦਿਆਂ ਵਿਸਵਾਸ ਦਿਵਾਇਆ ਕਿ ਮਹਿਕਮੇ ਵੱਲੋਂ 24 ਘੰਟੇ ਨਿਰਵਿਘਨ ਸਪਲਾਈ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਹੋਰ ਜਥੇਬੰਦੀਆਂ ਦੇ ਵਰਕਰ ਖਪਤਕਾਰ ਵੀ ਹਾਜ਼ਰ ਸਨ।