ਜਗਰਾਓਂ 2 ਦਸੰਬਰ (ਅਮਿਤ ਖੰਨਾ ,ਪੱਪੂ ) ਨਗਰ ਕੌਂਸਲ ਜਗਰਾਓਂ ਵਿਖੇ ਨਗਰ ਕੌਂਸਲ ਦੇ ਪ੍ਰਧਾਨ ਜਤਿੰਦਰਪਾਲ ਰਾਣਾ ਜੀ ਵੱਲੋਂ ਭ੍ਰਿਸ਼ਟਾਚਾਰ ਦਾ ਖ਼ਾਤਮਾ ਕਰਦੇ ਹੋਏ ਨਗਰ ਕੌਂਸਲ ਵਿੱਚ ਇੱਕ ਨਵੀਂ ਮੁਹਿੰਮ ਚਲਾਉਂਦੇ ਹੋਏ ਕਿਹਾ ਕਿ ਨਗਰ ਕੌਂਸਲ ਵਿੱਚ ਹਰ ਕੰਮ ਇਮਾਨਦਾਰੀ ਤੇ ਪਾਰਦਰਸ਼ੀ ਢੰਗ ਨਾਲ ਕੀਤਾ ਜਾਵੇਗਾ ਜੇਕਰ ਕਿਸੇ ਨੇ ਵੀ ਸਰਕਾਰੀ ਕੰਮ ਲਈ ਸਰਕਾਰੀ ਫੀਸ ਤੋਂ ਬਿਨਾ ਕੋਈ ਅਧਿਕਾਰੀ ਜਾਂ ਕਰਮਚਾਰੀ ਤੋਂ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਤੁਰੰਤ ਨਗਰ ਕੌਂਸਲ ਦੇ ਧਿਆਨ ਵਿੱਚ ਲਿਆਂਦਾ ਜਾਵੇ ਤਾਂ ਕਿ ਉਸ ਤੇ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਇਸ ਮੌਕੇ ਪ੍ਰਧਾਨ ਜਤਿੰਦਰ ਪਾਲ ਰਾਣਾ, ਕੌਂਸਲਰ ਜਗਜੀਤ ਸਿੰਘ ਜੱਗੀ, ਕੌਂਸਲਰ ਜਰਨੈਲ ਸਿੰਘ ਲੋਹਟ ਹਾਜ਼ਰ ਸੀ