You are here

ਲੋਕ ਸੇਵਾ ਸੁਸਾਇਟੀ ਵੱਲੋਂ 8ਵਾਂ ਫ਼ਰੀ ਕੋਰੋਨਾ ਵੈਕਸੀਨ ਕੈਂਪ ਲਗਾਇਆ

ਜਗਰਾਓਂ 7 ਦਸੰਬਰ (ਅਮਿਤ ਖੰਨਾ ) ਸਵਰਗਵਾਸੀ ਸ੍ਰੀ ਦਿਆ ਚੰਦ ਜੈਨ ਸੁਤੰਤਰਤਾ ਸੈਨਾਨੀ ਦੀ ਯਾਦ ਵਿੱਚ ਲੋਕ ਸੇਵਾ ਸੁਸਾਇਟੀ ਰਜਿਸਟਰ ਜਗਰਾਉਂ ਵੱਲੋਂ ਸਿਵਲ ਹਸਪਤਾਲ ਜਗਰਾਓਂ ਦੇ ਸਹਿਯੋਗ ਨਾਲ ਅੱਠਵਾਂ ਫ਼ਰੀ ਕੋਰੋਨਾ ਵੈਕਸੀਨ ਕੈਂਪ ਅੱਜ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਲੜਕੇ ਮਾਈ ਜੀਨਾ ਦਰਗਾਹ ਜਗਰਾਉਂ ਵਿਖੇ ਲਗਾਇਆ ਗਿਆ। ਸੁਸਾਇਟੀ ਦੇ ਚੇਅਰਮੈਨ ਗੁਲਸ਼ਨ ਅਰੋੜਾ, ਪ੍ਰਧਾਨ ਨੀਰਜ ਮਿੱਤਲ, ਸੈਕਟਰੀ ਕੁਲਭੂਸ਼ਨ ਗੁਪਤਾ ਅਤੇ ਕੈਸ਼ੀਅਰ ਕੰਵਲ ਕੱਕੜ ਨੇ ਦੱਸਿਆ ਕਿ ਕੈਂਪ ਦਾ ਉਦਘਾਟਨ ਉੱਘੇ ਸਮਾਜ ਸੇਵੀ ਰਜਿੰਦਰ ਜੈਨ ਅਤੇ ਰਵਿੰਦਰ ਸਿੰਘ ਵਰਮਾ ਨੇ ਆਪਣੇ ਕਰ ਕਮਲਾਂ ਨਾਲ ਕੀਤਾ। ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਦੋ ਸੌ ਵਿਅਕਤੀਆਂ ਨੂੰ ਕੋਰੋਨਾ ਵੈਕਸੀਨ ਦਾ ਟੀਕਾ ਲਗਾਇਆ ਗਿਆ। ਇਸ ਮੌਕੇ ਰਜਿੰਦਰ ਜੈਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਵੈਕਸੀਨ ਦਾ ਟੀਕਾ ਜ਼ਰੂਰ ਲਵਾਉਣ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੀ ਤੀਸਰੀ ਲਹਿਰ ਦੇ ਆਉਣ ਦਾ ਖ਼ਤਰਾ ਦਿਨ ਬ ਦਿਨ ਵਧਦਾ ਜਾ ਰਿਹਾ ਹੈ ਅਤੇ ਇਸ ਬਿਮਾਰੀ ਤੋਂ ਬਚਾਅ ਲਈ ਵੈਕਸੀਨ ਲਗਾਉਣਾ ਬਹੁਤ ਜ਼ਰੂਰੀ ਹੈ। ਕੈਂਪ ਵਿਚ ਸਿਵਲ ਹਸਪਤਾਲ ਦੀ ਸਟਾਫ਼ ਨਰਸ ਬਲਜੋਤ ਕੌਰ, ਅਮਨਦੀਪ ਸਿੰਘ ਅਤੇ ਜਸਪ੍ਰੀਤ ਸਿੰਘ ਨੇ ਦਿੱਤੀਆਂ ਸੇਵਾਵਾਂ ਕਾਰਨ ਉਨ੍ਹਾਂ ਨੂੰ ਲੋਕ ਸੇਵਾ ਸੋਸਾਇਟੀ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੁਸਾਇਟੀ ਦੇ ਸੀਨੀਅਰ ਮੀਤ ਪ੍ਰਧਾਨ ਚਰਨਜੀਤ ਸਿੰਘ ਭੰਡਾਰੀ, ਪੀ ਆਰ ਓ ਮਨੋਜ  ਗਰਗ ਤੇ ਸੁਖਦੇਵ ਗਰਗ, ਵਿਨੋਦ ਬਾਂਸਲ, ਆਰ ਕੇ ਗੋਇਲ, ਰਜਿੰਦਰ ਜੈਨ ਕਾਕਾ, ਮੁਕੇਸ਼ ਗੁਪਤਾ, ਜਗਦੀਪ ਸਿੰਘ ਆਦਿ ਸੋਸਾਇਟੀ ਮੈਂਬਰਾਂ ਤੋਂ ਇਲਾਵਾ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।