You are here

ਨੌਜਵਾਨ ਨੇ ਫਾਹਾ ਲੈ ਕੇ ਕੀਤੀ ਜੀਵਨ ਲੀਲਾ ਖ਼ਤਮ  

ਹਠੂਰ , 12 ਦਸੰਬਰ (ਕੌਸ਼ਲ ਮੱਲਾ) ਇਥੋਂ ਨੇੜੇ ਪਿੰਡ ਡੱਲਾ ਦੇ ਨੌਜਵਾਨ ਵੱਲੋਂ ਆਪਣੇ ਘਰ ਵਿੱਚ ਫਾਹਾ ਲੈ ਕੇ ਜੀਵਨ ਲੀਲਾ ਖਤਮ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ । ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਵੱਡੇ ਭਰਾ ਹਰਦਲ ਸਿੰਘ ਨੇ ਦੱਸਿਆ ਕਿ ਮੇਰਾ ਛੋਟਾ ਭਰਾ ਸੁਖਪ੍ਰੀਤ ਸਿੰਘ ਪੁੱਤਰ ਸੁਰਜੀਤ ਸਿੰਘ ਜੋ ਨਸ਼ੇ ਕਰਨ ਦਾ ਆਦੀ ਸੀ । ਬੀਤੀ ਰਾਤ ਰੋਜ਼ਾਨਾ ਦੀ ਤਰ੍ਹਾਂ ਆਪਣੇ ਘਰ ਵਿਚ ਸੌਂ ਗਿਆ ਅਤੇ ਅੱਜ ਸਵੇਰੇ ਲਗਪਗ ਦੋ ਵਜੇ ਆਪਣੇ ਕਮਰੇ ਵਿੱਚੋਂ ਬਾਹਰ ਆ ਕੇ ਘਰ ਵਿੱਚ ਹੀ ਫਾਹਾ ਲੈ ਕੇ ਆਤਮਹੱਤਿਆ ਕਰ ਲਈ । ਜਿਸ ਦਾ ਪਰਿਵਾਰ ਨੂੰ ਅੱਜ ਸਵੇਰੇ ਪਤਾ ਲੱਗਾ ਜਿਸ ਦੀ ਸੂਚਨਾ ਪਰਿਵਾਰ ਵੱਲੋਂ ਤੁਰੰਤ ਪੁਲੀਸ ਥਾਣਾ ਹਠੂਰ ਨੂੰ ਦਿੱਤੀ ਤਾਂ ਪੁਲੀਸ ਨੇ ਮ੍ਰਿਤਕ ਸੁਖਪ੍ਰੀਤ ਸਿੰਘ ਦੀ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਸਰਕਾਰੀ ਹਸਪਤਾਲ ਜਗਰਾਉਂ ਵਿਖੇ ਪੋਸਟ ਮਾਰਟਮ ਲਈ ਕਰਨ ਲਈ ਭੇਜ ਦਿੱਤਾ  । ਇਸ ਸਬੰਧੀ ਤਫਤੀਸ਼ ਕਰ ਰਹੇ ਪੰਜਾਬ ਪੁਲੀਸ ਥਾਣੇ ਹਠੂਰ ਦੇ ਏ ਐੱਸ ਆਈ ਕੁਲਦੀਪ ਕੁਮਾਰ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਨੇ ਕਿਹਾ ਕਿ ਮ੍ਰਿਤਕ ਸੁਖਪ੍ਰੀਤ ਸਿੰਘ ਦੇ ਵੱਡੇ ਭਰਾ ਹਰਦਲ ਸਿੰਘ ਪੁੱਤਰ ਸੁਰਜੀਤ ਸਿੰਘ ਦੇ ਬਿਆਨ ਦੇ ਆਧਾਰ ਤੇ ਥਾਣਾ ਹਠੂਰ ਵਿਖੇ ਇੱਕ 174 ਦੀ ਕਾਰਵਾਈ ਕੀਤੀ ਗਈ ਹੈ ਅਤੇ ਮ੍ਰਿਤਕ ਸੁਖਪ੍ਰੀਤ ਸਿੰਘ ਦੀ ਲਾਸ਼ ਪੋਸਟਮਾਰਟਮ ਕਰਕੇ ਵਾਰਸਾਂ ਹਵਾਲੇ ਕਰ ਦਿੱਤੀ ਹੈ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਦੋ ਬੱਚਿਆਂ ਨੂੰ ਸਦਾ ਲਈ ਰੋਂਦੇ ਕਰਲਾਉਂਦੇ  ਛੱਡ ਗਿਆ ਹੈ।