ਹਠੂਰ 12 ਦਸੰਬਰ (ਕੌਸ਼ਲ ਮੱਲਾਂ )ਕਿਸਾਨੀ ਸੰਘਰਸ਼ ਤੋਂ ਵਾਪਸ ਪਰਤੇ ਕਿਸਾਨ ਆਗੂਆਂ ਦਾ ਪਿੰਡ ਲੱਖਾ ਵਿਖੇ ਪਹੁੰਚਣ ਤੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਉਪ ਚੇਅਰਮੈਨ ਦਰਸ਼ਨ ਸਿੰਘ ਲੱਖਾ ਨੇ ਕਿਹਾ ਕਿ ਕਿਸਾਨੀ ਸੰਘਰਸ਼ ਦੀ ਜਿੱਤ ਦੇਸ਼ ਦੇ ਮਜ਼ਦੂਰ ਕਿਸਾਨਾਂ ਅਤੇ ਸਮੂਹ ਜਥੇਬੰਦੀਆਂ ਦੀ ਜਿੱਤ ਹੈ ਜਿਸ ਨੇ ਇਕ ਸਾਲ ਦਿੱਲੀ ਦੀਆਂ ਸਰਹੱਦਾਂ ਤੇ ਦਿਨ ਭਰ ਰਾਤ ਸ਼ਾਂਤਮਈ ਤਰੀਕੇ ਨਾਲ ਰੋਸ ਧਰਨਾ ਦਿੱਤਾ ਅਤੇ ਦੇਸ਼ ਦਾ ਅੰਨਦਾਤਾ ਅਖਵਾਉਣ ਵਾਲਾ ਕਿਸਾਨ ਜਿੱਤ ਦੀ ਖ਼ੁਸ਼ੀ ਵਿੱਚ ਜਸ਼ਨ ਮਨਾ ਰਿਹਾ ਹੈ । ਇਸ ਮੌਕੇ ਉਨ੍ਹਾਂ ਨਾਲ ਜ਼ੈਲਦਾਰ ਨਿਰਮਲ ਸਿੰਘ, ਬਹਾਦਰ ਸਿੰਘ, ਤੇਜਾ ਸਿੰਘ, ਡਾ ਹਰਭਜਨ ਸਿੰਘ ,ਮਨਜੀਤ ਸਿੰਘ, ਜਰਨੈਲ ਸਿੰਘ, ਹਰਵਿੰਦਰ ਸਿੰਘ , ਗੁਰਬਖ਼ਸ਼ ਸਿੰਘ, ਕੁਲਵਿੰਦਰ ਸਿੰਘ ,ਤਾਰਾ ਸਿੰਘ, ਗੁਰਦੀਪ ਸਿੰਘ, ਬੰਤਾ ਸਿੰਘ, ਨਾਥ ਸਿੰਘ ਆਦਿ ਹਾਜ਼ਰ ਸਨ ।