You are here

ਪਿੰਡ ਕਾਉਂਕੇ ਕਲਾਂ ਵਿਖੇ 1 ਕਰੋੜ 59 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀਆਂ ਸੜਕਾਂ ਦੇ ਨਵੀਨੀਕਰਨ ਦਾ ਉਦਘਾਟਨ ਕੀਤਾ

ਜਗਰਾਓਂ 13 ਦਸੰਬਰ (ਅਮਿਤ ਖੰਨਾ ) ਮਾਰਕਿਟ ਕਮੇਟੀ ਜਗਰਾਉਂ ਅਧੀਨ ਆਉਂਦੇ ਪਿੰਡ ਕਾਉਂਕੇ ਕਲਾਂ ਵਿਖੇ 1 ਕਰੋੜ 59 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀਆਂ ਸੜਕਾਂ ਦੇ ਨਵੀਨੀਕਰਨ ਦਾ ਉਦਘਾਟਨ ਮਲਕੀਤ ਸਿੰਘ ਦਾਖਾ ਅਤੇ ਮਾਰਕਿਟ ਕਮੇਟੀ ਚੇਅਰਮੈਨ ਸਤਿੰਦਰਪਾਲ ਸਿੰਘ ਕਾਕਾ ਗਰੇਵਾਲ ਵੱਲੋਂ ਕੀਤਾ ਗਿਆ।ਪਿੰਡ ਕਾਉਂਕੇ ਕਲਾਂ ਵਿਖੇ 60.94 ਲੱਖ ਦੀ ਲਾਗਤ ਨਾਲ ਕਾਉਂਕੇ ਕਲਾਂ ਤੋਂ ਅਖਾੜਾ,30.95 ਲੱਖ ਦੀ ਲਾਗਤ ਨਾਲ ਕਾਉਂਕੇ ਕਲਾਂ ਤੋਂ ਗੁਰੂਸਰ ਵਾਇਆ ਪੱਤੀ ਸ਼ਾਮ ਸਿੰਘ,49.51 ਲੱਖ ਰੁਪਏ ਦੀ ਲਾਗਤ ਨਾਲ ਕਾਉਂਕੇ ਕਲਾਂ ਤੋਂ ਜੀ.ਟੀ ਰੋਡ,17.62 ਲੱਖ ਰੁਪਏ ਦੀ ਲਾਗਤ ਨਾਲ ਕਾਉਂਕੇ ਕਲਾਂ ਤੋਂ ਕਾਉਂਕੇ ਖੋਸਾ ਦੀਆਂ ਸੜਕਾਂ ਦੇ ਨਵੀਨੀਕਰਨ ਦਾ ਉਦਘਾਟਨ ਮਲਕੀਤ ਸਿੰਘ ਦਾਖਾ ਅਤੇ ਚੇਅਰਮੈਨ ਸਤਿੰਦਰਪਾਲ ਸਿੰਘ ਕਾਕਾ ਗਰੇਵਾਲ ਵੱਲੋਂ ਕੀਤਾ ਗਿਆ।ਇਸ ਮੌਕੇ ਮਲਕੀਤ ਸਿੰਘ ਦਾਖਾ,ਚੇਅਰਮੈਨ ਸਤਿੰਦਰਪਾਲ ਸਿੰਘ ਕਾਕਾ ਗਰੇਵਾਲ,ਸਰਪੰਚ ਜਗਜੀਤ ਸਿੰਘ ਕਾਉਂਕੇ,ਸਾਬਕਾ ਸਰਪੰਚ ਜਗਦੀਸ਼ਰ ਸਿੰਘ ਡਾਂਗੀਆ,ਗੋਪਾਲ ਸ਼ਰਮਾ,ਵਾਇਸ ਚੇਅਰਮੈਨ ਸਿਕੰਦਰ ਸਿੰਘ ਬਰਸਾਲ,ਵਾਈਸ ਚੇਅਰਮੈਨ ਦਰਸ਼ਨ ਸਿੰਘ ਲੱਖਾ,ਸਰਪੰਚ ਦਰਸ਼ਨ ਸਿੰਘ ਡਾਂਗੀਆ,ਸਰਪੰਚ ਕਰਮਜੀਤ ਸਿੰਘ ਦੇਹੜਕਾ,ਕੁਲਵੰਤ ਸਿੰਘ ਕਾਉਂਕੇ ਖੋਸਾ,ਪੰਚ ਜਗਤਾਰ ਸਿੰਘ ਤਾਰਾ,ਪੰਚ ਧਰਮਿੰਦਰ ਕੁਮਾਰ,ਪੰਚ ਕੁਲਦੀਪ ਸਿੰਘ,ਗੁਰਚਰਨ ਸਿੰਘ ਬਲਾਕ ਸੰਮਤੀ ਮੈਂਬਰ,ਨੰਬਰਦਾਰ ਬਲਦੀਪ ਸਿੰਘ,ਜਗਦੀਪ ਸਿੰਘ ਸੇਖੋਂ,ਜਸਦੇਵ ਸਿੰਘ ਸਿੱਧੂ,ਡਾਕਟਰ ਬਿੱਕਰ ਸਿੰਘ, ਕੁਲਦੀਪ ਸਿੰਘ ਸਿੱਧੂ,ਜੁਗਿੰਦਰ ਸਿੰਘ ਸਿੱਧੂ,ਪਰਮਿੰਦਰ ਸਿੰਘ ਸਿੱਧੂ,ਬਲਵਿੰਦਰ ਸਿੰਘ,ਅਵਤਾਰ ਸਿੰਘ ਸੇਖੋਂ,ਸ਼ਿੰਦਰ ਸਿੰਘ,ਸੁਖਦੇਵ ਸਿੰਘ,ਗੁਰਮੇਲ ਸਿੰਘ ਫੌਜੀ ਆਦਿ ਹਾਜ਼ਰ ਸਨ।