ਸਵਰਗੀ ਸਾਬਕਾ ਸਰਪੰਚ ਕੁਲਦੀਪ ਸਿੰਘ ਦੇ ਗ੍ਰਹਿ ਵਿਖੇ ਗੁਲਜ਼ਾਰ ਸਿੰਘ ਰਣੀਕੇ ਨੇ ਕੀਤਾ ਪਰਿਵਾਰ ਨਾਲ ਦੁੱਖ ਸਾਂਝਾ
ਅਜੀਤਵਾਲ (ਬਲਵੀਰ ਸਿੰਘ ਬਾਠ ) ਇਤਿਹਾਸਕ ਪਿੰਡ ਚੂਹੜਚੱਕ ਦੇ ਜੰਮਪਲ ਅਤੇ ਮਿਹਨਤੀ ਤੇ ਨਿਧੜਕ ਆਗੂ ਸਾਬਕਾ ਸਰਪੰਚ ਸਵ ਕੁਲਦੀਪ ਸਿੰਘ ਚੂਹੜਚੱਕ ਦੇ ਗ੍ਰਹਿ ਵਿਖੇ ਅੱਜ ਗੁਲਜ਼ਾਰ ਸਿੰਘ ਰਣੀਕੇ ਨੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕੁਝ ਵਿਚਾਰਾਂ ਸਾਂਝੀਆਂ ਕੀਤੀਆਂ ਸਰਦਾਰ ਗੁਲਜ਼ਾਰ ਸਿੰਘ ਰਣੀਕੇ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਮਿਹਨਤੀ ਅਤੇ ਨਿਧੜਕ ਆਗੂ ਸਾਬਕਾ ਸਰਪੰਚ ਕੁਲਦੀਪ ਸਿੰਘ ਚੂਹੜਚੱਕ ਨੂੰ ਮਾਣ ਸਨਮਾਨ ਦੇ ਕੇ ਨਿਵਾਜਿਆ ਸੀ ਉਨ੍ਹਾਂ ਦੀ ਅਚਨਚੇਤ ਮੌਤ ਨਾਲ ਜਿੱਥੇ ਪਰਿਵਾਰ ਨੂੰ ਵੱਡਾ ਘਾਟਾ ਪਿਆ ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਕਿਉਂਕਿ ਇਹੋ ਜਿਹੇ ਮਿਹਨਤੀ ਵਰਕਰਾਂ ਦੀ ਪਾਰਟੀ ਨੂੰ ਹਮੇਸ਼ਾ ਹੀ ਲੋੜ ਹੁੰਦੀ ਹੈ ਜਿਨ੍ਹਾਂ ਦੇ ਸਿਰ ਤੇ ਅਸੀਂ ਪਾਰਟੀ ਦੀ ਅਗਾਂਹਵਧੂ ਸੋਚ ਨੂੰ ਅੱਗੇ ਪਹੁੰਚਾ ਸਕਦੇ ਹਾਂ ਇਸ ਸਮੇਂ ਉਨ੍ਹਾਂ ਨਾਲ ਸਾਬਕਾ ਸਰਪੰਚ ਬੀਬੀ ਸੁਰਿੰਦਰ ਕੌਰ ਮੈਂਬਰ ਜਗਤਾਰ ਸਿੰਘ ਮੈਂਬਰ ਨਸੀਬ ਸਿੰਘ ਲਵਪ੍ਰੀਤ ਸਿੰਘ ਆਕਾਸ਼ਦੀਪ ਸਿੰਘ ਮਨਪ੍ਰੀਤ ਸਿੰਘ ਦਿਲਪ੍ਰੀਤ ਸਿੰਘ ਬਹਾਦਰ ਸਿੰਘ ਨਸੀਬ ਸਿੰਘ ਮੈਂਬਰ ਸਤਨਾਮ ਸਿੰਘ ਤੋ ਇਲਾਵਾ ਵੱਡੀ ਪੱਧਰ ਤੇ ਪਾਰਟੀ ਵਰਕਰ ਹਾਜ਼ਰ ਸਨ