You are here

ਚੰਨੀ ਤਿੰਨ ਮਹੀਨਿਆਂ ਤੋਂ ਲੋਕਾਂ ਨੂੰ ਵੱਡੇ ਵੱਡੇ ਦਾਅਵੇ, ਐਲਾਨ ਕਰ ਕੇ ਗੁਮਰਾਹ ਕਰ ਰਹੇ ਹਨ - ਸਰਵਜੀਤ ਕੌਰ ਮਾਣੂੰਕੇ

ਜਗਰਾਓਂ 19 ਦਸੰਬਰ (ਅਮਿਤ ਖੰਨਾ) ਪੰਜਾਬ ਵਿਧਾਨ ਸਭਾ ਵਿਰੋਧੀ ਧਿਰ ਦੇ ਉੱਪ ਆਗੂ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਅੱਜ ਇਲਾਕੇ ਦੇ ਅੱਧਾ ਦਰਜਨ ਪਿੰਡਾਂ ਦਾ ਦੌਰਾ ਕਰਦਿਆਂ ਲੋਕਾਂ ਨੂੰ ਆਪ ਦੀ ਸਰਕਾਰ ਲਿਆਉਣ ਲਈ ਸਹਿਯੋਗ ਦੀ ਅਪੀਲ ਕੀਤੀ। ਉਨ੍ਹਾਂ ਸ਼ਨਿੱਚਰਵਾਰ ਨੂੰ ਇਲਾਕੇ ਦੇ ਪਿੰਡਾਂ ਲੀਲਾ ਪੱਛਮੀ, ਸੰਗਤਪੁਰਾ, ਬੋਦਲਵਾਲਾ, ਮਲਕ, ਕਾਉਂਕੇ ਕਲਾਂ, ਕਮਾਲਪੁਰਾ ਵਿਖੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਹਿਲਾਂ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਸਾਢੇ ਚਾਰ ਸਾਲ ਮੋਤੀ ਮਹਿਲ ਚੋਂ ਨਾ ਨਿਕਲਣ ਵਾਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੁਣ ਇਕ ਵਾਰ ਫਿਰ ਕਿਸਾਨ ਵਿਰੋਧੀ ਪਾਰਟੀ ਨਾਲ ਮਿਲ ਕੇ ਪੰਜਾਬ ਦੇ ਲੋਕਾਂ ਨੂੰ ਭਰਮਾਉਣ ਲਈ ਜਾਲ ਵਿਛਾ ਰਹੇ ਹਨ। ਇਸ ਸਰਕਾਰ ਦੇ ਦੂਸਰੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤਿੰਨ ਮਹੀਨਿਆਂ ਤੋਂ ਲੋਕਾਂ ਨੂੰ ਵੱਡੇ ਵੱਡੇ ਦਾਅਵੇ, ਐਲਾਨ ਕਰ ਕੇ ਗੁਮਰਾਹ ਕਰ ਰਹੇ ਹਨ, ਜਦਕਿ ਹਕੀਕਤ ਵਿਚ ਉਨ੍ਹਾਂ ਵੱਲੋਂ ਕੀਤੇ ਗਏ ਐਲਾਨ ਜ਼ਮੀਨੀ ਤੌਰ ਤੇ ਝੂਠੇ, ਬੇਬੁਨਿਆਦ ਹਨ। ਇਸ ਤੋਂ ਜਨਤਾ ਵਾਕਫ ਹੋ ਚੁੱਕੀ ਹੈ। ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਚੰਨੀ ਦਿੱਲੀ ਦੇ ਮੁੱਖ ਮੰਤਰੀ ਦੀ ਨਕਲ ਕਰ ਰਹੇ ਹਨ ਤੇ ਕਾਂਗਰਸ ਪ੍ਰਧਾਨ 'ਆਪ' ਦੇ ਪ੍ਰਧਾਨ ਭਗਵੰਤ ਮਾਨ ਦੀ ਨਕਲ ਕਰ ਕੇ ਹਵਾ 'ਚ ਡਾਂਗਾਂ ਮਾਰ ਰਹੇ ਹਨ, ਜਿਸ ਤੋਂ ਸਪੱਸ਼ਟ ਹੈ ਕਿ ਕਾਂਗਰਸੀਆਂ ਦੇ ਪੱਲੇ ਧੇਲਾ ਨਹੀਂ ਹੈ ਤੇ ਮੇਲਾ-ਮੇਲਾ ਕਰ ਰਹੇ ਹਨ। ਮਾਣੂੰਕੇ ਨੇ ਦਾਅਵਾ ਕੀਤਾ ਕਿ ਜੇਕਰ ਪੰਜਾਬ ਦੇ ਲੋਕ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣਗੇ ਤਾਂ ਪੰਜਾਬ ਅੰਦਰ ਹਰ ਵਰਗ ਲਈ ਜਿੱਥੇ ਸਹੂਲਤਾਂ ਦਿੱਤੀਆਂ ਜਾਣਗੀਆਂ, ਉਥੇ ਮਹਿੰਗੇ ਬਿਜਲੀ ਸਮਝੌਤੇ ਤੁਰੰਤ ਰੱਦ ਕੀਤੇ ਜਾਣਗੇ, 24 ਘੰਟੇ ਬਿਜਲੀ ਦਿੱਤੀ ਜਾਵੇਗੀ, ਸਾਰੇ ਵਰਗਾਂ ਨੂੰ 300 ਯੂਨਿਟ ਪ੍ਰਤੀ ਮਹੀਨਾਂ ਬਿਜਲੀ ਮੁਫ਼ਤ ਦਿੱਤੀ ਜਾਵੇਗੀ, ਆਸ਼ਾ ਵਰਕਰਾਂ ਦੇ ਮਸਲੇ ਹੱਲ ਕੀਤੇ ਜਾਣਗੇ, ਮੁਹੱਲਾ ਕਲੀਨਿਕ ਖੋਲੇ੍ਹ ਜਾਣਗੇ, ਇੰਸਪੈਕਟਰ ਰਾਜ ਖ਼ਤਮ ਕੀਤਾ ਜਾਵੇਗਾ, ਵਪਾਰੀਆਂ ਨੂੰ 6 ਮਹੀਨੇ ਦੇ ਅੰਦਰ ਵੈਟ ਰਿਫੰਡ ਕੀਤਾ ਜਾਵੇਗਾ, ਹਫ਼ਤਾ ਵਸੂਲੀ ਤੇ ਗੁੰਡਾ ਟੈਕਸ ਖਤਮ ਕੀਤਾ ਜਾਵੇਗਾ। ਇਸ ਮੌਕੇ ਪੋ੍ਫੈਸਰ ਸੁਖਵਿੰਦਰ ਸਿੰਘ ਸੁੱਖੀ, ਪੱਪੂ ਭੰਡਾਰੀ, ਰਘਵੀਰ ਸਿੰਘ ਲੰਮੇ, ਬਲਵੀਰ ਸਿੰਘ ਲੱਖਾ, ਤਰਸੇਮ ਸਿੰਘ ਹਠੂਰ, ਡੈਨੀ ਰੰਧਾਵਾ, ਰਾਮ ਜਗਰਾਉਂ, ਪੱਪੂ ਭੰਡਾਰੀ, ਸੁਰਿੰਦਰ ਸਿੰਘ ਸੱਗੂ, ਸੁਰਜੀਤ ਸਿੰਘ ਧਾਪਾ, ਤਰਸੇਮ ਸਿੰਘ ਅਲੀਗੜ੍ਹ, ਸੁਰਜੀਤ ਸਿੰਘ ਗਿੱਲ, ਜਸਪ੍ਰਰੀਤ ਸਿੰਘ ਅਲੀਗੜ੍ਹ, ਿਛੰਦਰਪਾਲ ਸਿੰਘ ਮੀਨੀਆਂ, ਦਿਲਬਾਗ ਸਿੰਘ ਨੰਬਰਦਾਰ ਗੁਰਦੇਵ ਸਿੰਘ ਚਕਰ, ਸੁਰਿੰਦਰ ਸਿੰਘ ਲੱਖਾ, ਹਰਮੀਤ ਸਿੰਘ ਕਾਉਂਕੇ, ਜਗਦੇਵ ਸਿੰਘ ਗਿੱਦੜਪਿੰਡੀ, ਹਰਪ੍ਰਰੀਤ ਸਿੰਘ ਸਰਬਾ, ਗੁਰਪ੍ਰਰੀਤ ਸਿੰਘ ਗੋਪੀ, ਸੁਖਵਿੰਦਰ ਸਿੰਘ ਜਵੰਧਾ ਆਦਿ ਹਾਜ਼ਰ ਸਨ।