You are here

ਜਥੇਬੰਦੀ ਦੀ ਮਜ਼ਬੂਤੀ ਲਈ ਪਿੰਡ ਬਲਾਕ ਅਤੇ ਜ਼ਿਲ੍ਹਾ ਪੱਧਰ ਤੇ ਨਵੀਆਂ ਇਕਾਈਆਂ ਦਾ ਗਠਨ ਕਰਕੇ ਮਿਹਨਤੀ ਵਰਕਰਾਂ ਨੂੰ ਅੱਗੇ ਲਿਆ ਕੇ ਅਹੁਦੇਦਾਰੀਆਂ ਦੇ ਕੇ ਪੂਰਾ ਮਾਣ ਸਤਿਕਾਰ ਦਿੱਤਾ ਜਾ ਰਿਹਾ.ਨਿਰਭੈ ਛੀਨੀਵਾਲ  

ਪਿੰਡ ਠੀਕਰੀਵਾਲ ਵਿਖੇ ਨਵੀਂ ਇਕਾਈ ਦਾ ਗਠਨ ਜਗਰੂਪ ਸਿੰਘ ਠੀਕਰੀਵਾਲਾ ਬਣੇ ਇਕਾਈ ਪ੍ਰਧਾਨ                     

ਮਹਿਲ ਕਲਾਂ/ ਬਰਨਾਲਾ- 22 ਦਸੰਬਰ- (ਗੁਰਸੇਵਕ ਸੋਹੀ )- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਜ਼ਿਲ੍ਹਾ ਬਰਨਾਲਾ ਇਕਾਈ ਦੇ ਪ੍ਰਧਾਨ ਗਿਆਨੀ ਨਿਰਭੈ ਸਿੰਘ ਛੀਨੀਵਾਲ ਦੀ ਅਗਵਾਈ ਹੇਠ ਪਿੰਡ ਠੀਕਰੀਵਾਲ ਵਿਖੇ ਕਿਸਾਨ ਵਰਕਰਾਂ ਦੀ ਇਕ ਅਹਿਮ ਮੀਟਿੰਗ ਹੋਈ ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਗਿਆਨੀ ਨਿਰਭੈ ਸਿੰਘ ਛੀਨੀਵਾਲ, ਮੀਤ ਪ੍ਰਧਾਨ ਮੁਖਤਿਆਰ ਸਿੰਘ ਬੀਹਲਾ, ਜ਼ਿਲ੍ਹਾ ਆਗੂ ਸਾਧੂ ਸਿੰਘ ਛੀਨੀਵਾਲ, ਬਲਾਕ ਮਹਿਲ ਕਲਾਂ ਦੇ ਮੀਤ ਪ੍ਰਧਾਨ ਹਰਦੀਪ ਸਿੰਘ ਕਾਕਾ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੀਆਂ ਹਦਾਇਤਾਂ ਅਨੁਸਾਰ ਜਥੇਬੰਦੀ ਨੂੰ ਪਿੰਡ ਬਲਾਕ ਜ਼ਿਲ੍ਹਾ ਪੱਧਰ ਤੇ ਹੋਰ ਵਧੇਰੇ ਮਜ਼ਬੂਤ ਕਰਨ ਲਈ ਨਵੀਆਂ ਇਕਾਈਆਂ ਦਾ ਗਠਨ ਕਰਕੇ ਮਿਹਨਤੀ ਕਿਸਾਨ ਵਰਕਰਾਂ ਨੂੰ ਅਹੁਦੇਦਾਰੀਆਂ ਦੇ ਕੇ ਅੱਗੇ ਲਿਆ ਕੇ ਪੂਰਾ ਮਾਣ ਸਤਿਕਾਰ ਦਿੱਤਾ ਜਾ ਰਿਹਾ ਹੈ ਉਨ੍ਹਾਂ ਕਿਸਾਨ ਵਰਕਰਾਂ ਨੂੰ ਕਿਸਾਨ ਅੰਦੋਲਨ ਦੀ ਜਿੱਤ ਦੀ ਵਧਾਈ ਦਿੰਦਿਆਂ ਕਿਹਾ ਕਿ ਅੱਜ ਕਿਸਾਨਾਂ ਨੂੰ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਜਥੇਬੰਦ ਹੋ ਕੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਝੰਡੇ ਹੇਠ ਲੜੇ ਜਾ ਰਹੇ ਸੰਘਰਸ਼ ਦਾ ਸਾਥ ਦੇਣ ਲਈ ਅੱਗੇ ਆਉਣਾ ਚਾਹੀਦਾ ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਪਿੰਡ ਠੀਕਰੀਵਾਲ ਦੀ ਨਵੀਂ ਇਕਾਈ ਦਾ ਗਠਨ ਕੀਤਾ ਗਿਆ ਜਿਸ ਵਿੱਚ ਜਗਰੂਪ ਸਿੰਘ ਨੂੰ ਇਕਾਈ ਪ੍ਰਧਾਨ, ਨਾਜ਼ਮ ਸਿੰਘ ਨੂੰ ਮੀਤ ਪ੍ਰਧਾਨ, ਸਤਨਾਮ ਸਿੰਘ ਨੂੰ ਪ੍ਰੈਸ ਸਕੱਤਰ, ਰਾਜਵਿੰਦਰ ਸਿੰਘ ਨੂੰ ਖਜ਼ਾਨਚੀ, ਰਾਮ ਸਿੰਘ ਨੂੰ ਪ੍ਰਚਾਰ ਸਕੱਤਰ ਅਤੇ ਪ੍ਰਤਾਪ ਸਿੰਘ ਨੂੰ ਜਨਰਲ ਸਕੱਤਰ ਚੁਣਿਆ ਗਿਆ। ਇਸ ਮੌਕੇ ਜਥੇਬੰਦੀ ਦੇ ਆਗੂਆਂ ਵੱਲੋਂ ਨਵੇਂ ਚੁਣੇ ਅਹੁਦੇਦਾਰਾਂ ਤੇ ਵਰਕਰਾਂ ਨੂੰ ਸਰੂਪ ਭੇਟ ਕਰਕੇ ਉਨ੍ਹਾਂ ਦਾ ਸਨਮਾਨ ਕੀਤਾ। ਇਸ ਮੌਕੇ ਨਵੇਂ ਚੁਣੇ ਇਕਾਈ ਪ੍ਰਧਾਨ ਜਗਰੂਪ ਸਿੰਘ ਠੀਕਰੀਵਾਲ ਨੇ ਜਥੇਬੰਦੀ ਦੇ ਆਗੂਆਂ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਜੋ ਜ਼ਿੰਮੇਵਾਰੀ ਪਿੰਡ ਪੱਧਰ ਤੇ ਮੈਨੂੰ ਸੌਂਪੀ ਗਈ ਹੈ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗਾ ਅਤੇ ਜਥੇਬੰਦੀ ਨੂੰ ਹੋਰ ਵਧੇਰੇ ਮਜ਼ਬੂਤ ਕਰਨ ਲਈ ਕਿਸਾਨਾਂ ਨੂੰ ਜਥੇਬੰਦੀ ਨਾਲ ਜੁੜੇ ਜਾਵੇਗਾ।