ਫਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਜੋੜ ਮੇਲੇ ਤੇ ਲਗਾਇਆ ਗਿਆ ਦਵਾਈਆਂ ਦਾ ਲੰਗਰ

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਵੱਲੋਂ ਵਿਸ਼ੇਸ਼ ਸਹਿਯੋਗ

ਫਤਹਿਗਡ਼੍ਹ ਸਾਹਿਬ 27 ਦਸੰਬਰ (ਗੁਰਸੇਵਕ ਸੋਹੀ ) - ਧੰਨ ਧੰਨ ਬਾਬਾ ਜ਼ੋਰਾਵਰ ਸਿੰਘ ,ਧੰਨ ਧੰਨ ਬਾਬਾ ਫਤਿਹ ਸਿੰਘ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹੀਦੀ ਨੂੰ ਸਮਰਪਿਤ ਸ਼ਹੀਦੀ ਜੋੜ ਮੇਲੇ ਤੇ ਜਿੱਥੇ ਵੱਖ ਵੱਖ ਤਰ੍ਹਾਂ ਦੇ ਲੰਗਰਾਂ ਦਾ ਪ੍ਰਬੰਧ ਕੀਤਾ ਜਾਂਦਾ ਹੈ ,ਉਥੇ ਅੱਜ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ (ਰਜਿ :295) ਅਤੇ ਸਰਬੱਤ ਦਾ ਭਲਾ ਚੈਰੀਟੇਬਲ ਵੱਲੋਂ ਸਾਂਝੇ ਤੌਰ ਤੇ ਦਵਾਈਆਂ ਦਾ ਲੰਗਰ ਲਗਾਇਆ ਗਿਆ।ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਸੂਬਾ ਪ੍ਰੈੱਸ ਸਕੱਤਰ ਪੰਜਾਬ ਡਾ ਮਿੱਠੂ ਮੁਹੰਮਦ ਮਹਿਲਕਲਾਂ ਨੇ ਦੱਸਿਆ ਕਿ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਵੱਖ ਵੱਖ ਬਲਾਕਾਂ ਅਤੇ ਪਿੰਡਾਂ ਵਿੱਚ ਵਸਦੇ ਪੇਂਡੂ ਡਾਕਟਰਾਂ ਨੇ ਸ਼ਹੀਦੀ ਜੋੜ ਮੇਲੇ ਵਿੱਚ ਪਹੁੰਚੇ ਸੈਂਕੜੇ ਲੋਕਾਂ ਦਾ ਫ੍ਰੀ ਚੈੱਕਅਪ ਕੀਤਾ ਅਤੇ ਫਰੀ ਦਵਾਈਆਂ ਵੰਡੀਆਂ ।ਕੋਵਿਡ-19 ਦੀਆਂ ਹਦਾਇਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਕੋਵਿਡ ਕਿੱਟਾਂ, ਮਾਸਕ, ਸੈਨੇਟਾਇਜ਼ਰ ਵੀ ਵੰਡੇ ਗਏ।ਇਸ ਸਮੇਂ "ਸਰਬੱਤ ਦਾ ਭਲਾ ਚੈਰੀਟੇਬਲ" ਦੇ ਵਲੰਟੀਅਰਾਂ ਨੇ ਵੀ ਆਪਣਾ ਵਡਮੁੱਲਾ ਯੋਗਦਾਨ ਪਾਇਆ । ਇਸ ਸ਼ਹੀਦੀ ਜੋੜ ਮੇਲੇ ਤੇ ਪਹੁੰਚਣ ਵਾਲੇ ਲੋਕਾਂ ਵਿੱਚ ਜਿੱਥੇ ਫਰੀ ਮੈਡੀਕਲ ਕੈਂਪ ਲਈ ਉਤਸ਼ਾਹ ਪਾਇਆ ਗਿਆ ,ਉਥੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ  ਦੇ ਡਾਕਟਰਾਂ ਦੀਆਂ ਟੀਮਾਂ ਨੇ ਸੈਂਕੜੇ ਲੋਕਾਂ ਦਾ ਚੈੱਕਅੱਪ ਕੀਤਾ ਅਤੇ ਸਰਦੀ ਤੋਂ ਬਚਣ ਲਈ ਵਿਸ਼ੇਸ਼ ਮੈਡੀਕਲ ਸਹੂਲਤਾਂ ਦਿੱਤੀਆਂ ।ਉਨ੍ਹਾਂ ਦੱਸਿਆ ਕਿ ਇਹ ਮੈਡੀਕਲ ਕੈਂਪ 25-26-27 ਅਤੇ 28 ਦਸੰਬਰ ਤਕ ਜਾਰੀ ਰਹੇਗਾ। ਇਸ ਸਮੇਂ ਸਰਬੱਤ ਦਾ ਭਲਾ ਚੈਰੀਟੇਬਲ ਦੇ ਪ੍ਰਧਾਨ ਜੋਰਾ ਸਿੰਘ ਗਿੱਲ, ਖਜ਼ਾਨਚੀ ਕੈਪਟਨ ਸੇਵਾ ਸਿੰਘ, ਸਕੱਤਰ ਅਮਰਜੀਤ ਸਿੰਘ ,ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਪ੍ਰਧਾਨ ਸੁਖਦੇਵ ਸਿੰਘ ਭਾਂਬਰੀ, ਸਕੱਤਰ ਬਹਾਦਰ ਸਿੰਘ ਗਿੱਲ ,ਜ਼ਿਲ੍ਹਾ ਕੈਸ਼ੀਅਰ ਡਾ ਸੁਰਜੀਤ ਸਿੰਘ, ਉਪ ਪ੍ਰਧਾਨ ਡਾ ਦਵਿੰਦਰ ਸਿੰਘ,ਸੂਬਾ ਸਹਾਇਕ ਸਕੱਤਰ ਡਾ ਰਿੰਕੂ ਕੁਮਾਰ ਫ਼ਤਹਿਗਡ਼੍ਹ ਸਾਹਿਬ , ਜ਼ਿਲ੍ਹਾ ਕਮੇਟੀ ਮੈਂਬਰ ਡਾ ਹਰਜੀਤ ਸਿੰਘ' ਡਾ ਹਰਜਿੰਦਰ ਸਿੰਘ, ਡਾ ਸੁਰਿੰਦਰਪਾਲ ਸ਼ਰਮਾ, ਡਾ ਭਗਵਾਨ ਸਿੰਘ, ਡਾ ਸੁਰਜੀਤ ਸਿੰਘ ਅਤੇ ਜ਼ਿਲ੍ਹੇ ਦੇ ਸਮੂਹ ਡਾਕਟਰ ਸਾਹਿਬਾਨਾਂ ਨੇ ਆਪਣੀ ਡਿਊਟੀ ਨੂੰ ਬਾਖੂਬੀ ਨਿਭਾਇਆ ।