You are here

ਲਗਾਤਾਰ 8 ਦਿਨ ਚੱਲੀ ਭੁੱਖ ਹਡ਼ਤਾਲ  ਹੋਈ ਖਤਮ

ਉੱਚ ਅਧਿਕਾਰੀਆਂ ਵੱਲੋਂ  ਮੁੱਖ ਮੰਤਰੀ ਚੰਨੀ ਨਾਲ ਜਲਦ ਮੀਟਿੰਗ ਦਾ ਭਰੋਸਾ

ਮਹਿਲਕਲਾਂ/ ਬਰਨਾਲਾ - 02 ਜਨਵਰੀ-  (ਗੁਰਸੇਵਕ ਸੋਹੀ) -ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਰਜਿਸਟਰਡ ਦੇ ਸੂਬਾ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੋਰਿੰਡਾ ਕੋਠੀ ਅੱਗੇ ਅਤੇ  ਉਪ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਓ ਪੀ ਸੋਨੀ ਦੀ ਅੰਮਿ੍ਤਸਰ ਕੋਠੀ ਅੱਗੇ 26 ਦਸੰਬਰ 2021 ਤੋਂ ਲਗਾਤਾਰ ਜ਼ਿਲ੍ਹਾ ਵਾਈਜ਼  ਭੁੱਖ ਹੜਤਾਲ ਕੀਤੀ ਗਈ ਸੀ ।  ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ( ਰਜਿ:295) ਦੀ ਭੁੱਖ ਹਡ਼ਤਾਲ ਅੱਜ ਉੱਚ ਅਧਿਕਾਰੀਆਂ ਨੇ ਖ਼ਤਮ ਕਰਵਾਈ। ਸੂਬਾ ਪ੍ਰੈੱਸ ਸਕੱਤਰ ਪੰਜਾਬ ਡਾ ਮਿੱਠੂ ਮੁਹੰਮਦ ਮਹਿਲ ਕਲਾਂ ਨੇ ਦੱਸਿਆ ਕਿ  ਮੈਡੀਕਲ ਐਸੋਸੀਏਸ਼ਨ ਦੀ ਜ਼ਿਲ੍ਹਾ ਇਕਾਈ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਸਵੇਰੇ 9 ਵਜੇ ਭੁੱਖ ਹੜਤਾਲ ਕੀਤੀ ਗਈ। ਜਿਸ ਵਿੱਚ ਜ਼ਿਲ੍ਹਾ ਸੰਗਰੂਰ  ਵੱਲੋਂ ਵੀ ਸ਼ਮੂਲੀਅਤ ਕੀਤੀ ਗਈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੋਰਿੰਡਾ ਕੋਠੀ ਤੋਂ ਥੋੜ੍ਹੀ ਦੂਰ ਦਾਣਾ ਮੰਡੀ ਕੋਲ ਮੈਡੀਕਲ ਪ੍ਰੈਕਟੀਸ਼ਨਰ  ਇਕੱਠੇ ਹੋਏ । ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਰੈਲੀ ਕਰਨ ਤੋਂ ਬਾਅਦ ਜ਼ਬਰਦਸਤ ਮੁਜ਼ਾਹਰਾ ਕੀਤਾ ਗਿਆ। ਮੁੱਖ ਮੰਤਰੀ ਚੰਨੀ ਦੀ ਕੋਠੀ ਨੂੰ ਜਾਣ ਵਾਲੇ ਰਸਤੇ  ਦਾ ਘਿਰਾਓ ਕੀਤਾ ਗਿਆ। ਇਸ ਮੌਕੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਡਾ ਰਮੇਸ਼ ਕੁਮਾਰ ਬਾਲੀ ਨੇ ਬੋਲਦਿਆਂ ਕਿਹਾ ਕਿ ਸਰਕਾਰ ਦਾ ਅੜੀਅਲ ਵਤੀਰਾ ਸਵਾ ਲੱਖ ਦੇ ਕਰੀਬ ਪਿੰਡਾਂ ਵਿੱਚ ਵਸਦੇ  ਉਨ੍ਹਾਂ ਡਾਕਟਰਾਂ ਨਾਲ  ਧੋਖਾ ਹੈ, ਜਿਹੜਾ ਪੰਜਾਬ ਦੇ 80 ਪ੍ਰਤੀਸ਼ਤ ਲੋਕਾਂ ਨਾਲ ਸਿੱਧੇ ਤੌਰ ਤੇ   ਜੁੜੇ ਹੋਏ ਹਨ। ਡਾ ਬਾਲੀ ਨੇ ਕਿਹਾ ਕਿ ਇਹ ਸਮਾਜਿਕ ਅਤੇ ਰੁਜ਼ਗਾਰਵਾਦੀ ਮਸਲਾ ਹੈ, ਜਿਸ ਨੂੰ ਤੁਰੰਤ ਹੱਲ ਕਰਨ ਦੀ ਜ਼ਰੂਰਤ ਹੈ । ਉਨ੍ਹਾਂ ਕਿਹਾ ਕਿ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਤੇ ਚੜ੍ਹ ਕੇ ਇਸ ਮਸਲੇ ਨੂੰ ਜਾਣ ਬੁੱਝ ਕੇ ਲਮਕਾਇਆ ਜਾ ਰਿਹਾ ਹੈ ।ਸੂਬਾ ਚੇਅਰਮੈਨ ਡਾ ਠਾਕੁਰਜੀਤ ਸਿੰਘ, ਸੂਬਾ ਖਜ਼ਾਨਚੀ ਡਾ ਮਾਘ ਸਿੰਘ, ਜ਼ਿਲ੍ਹਾ ਪ੍ਰਧਾਨ ਡਾ ਬਲਕਾਰ ਸਿੰਘ ਕਟਾਰੀਆ, ਚੇਅਰਮੈਨ ਡਾ ਸੁਰਿੰਦਰ ਪਾਲ ਸਿੰਘ, ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਡਾ ਅਨਵਰ ਭਸੌੜ ,ਜ਼ਿਲ੍ਹਾ ਸਕੱਤਰ ਡਾ ਹਰਮੇਸ਼  ਕਾਲੀਆ, ਜ਼ਿਲ੍ਹਾ ਸਕੱਤਰ ਡਾ ਪ੍ਰੇਮ ਸਲੋਹ, ਜ਼ਿਲ੍ਹਾ ਖ਼ਜ਼ਾਨਚੀ ਡਾ ਕਸ਼ਮੀਰ ਸਿੰਘ ਬਛੌੜੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਨੇ ਆਖ਼ਰ ਮਸਲਾ ਹੱਲ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਵੱਡੇ ਪੱਧਰ ਤੇ ਤਿੱਖਾ ਕੀਤਾ ਜਾਵੇਗਾ । ਇਸ ਸਮੇਂ ਹੋਰਨਾਂ ਤੋਂ ਇਲਾਵਾ ਡਾਕਟਰ ਬਲਕਾਰ ਕਟਾਰੀਆ, ਡਾਕਟਰ ਪ੍ਰੇਮ ਸਲੋਹ, ਡਾਕਟਰ ਸੁਰਿੰਦਰ ਪਾਲ ਸਿੰਘ ਜੈਨਪੁਰ, ਡਾਕਟਰ ਬਲਵੀਰ ਗਰਚਾ, ਡਾਕਟਰ ਕਸ਼ਮੀਰ ਸਿੰਘ, ਡਾਕਟਰ ਭੁਪਿੰਦਰ ਭੌਰਾ, ਡਾਕਟਰ ਅਮ੍ਰਿਤ ਫਰਾਲਾ, ਡਾਕਟਰ ਜਤਿੰਦਰ ਸਹਿਗਲ, ਡਾਕਟਰ ਅਨੁਪਿੰਦਰ ਸਿੰਘ, ਡਾਕਟਰ ਸਤਨਾਮ ਸਿੰਘ, ਡਾਕਟਰ ਸੁਰਿੰਦਰ ਮਹਾਲੋਂ, ਡਾਕਟਰ ਸੁਧੀਰ ਬੰਗਾ, ਡਾਕਟਰ ਧਰਮਪਾਲ, ਡਾਕਟਰ ਏ ਬੀ ਅਰੋੜਾ ਡਾਕਟਰ ਜਸਵੀਰ ਗੜ੍ਹੀ, ਡਾਕਟਰ ਅਵਤਾਰ ਥੋਪੀਆ, ਡਾਕਟਰ ਮੰਗਤ ਰਾਏ, ਡਾਕਟਰ ਲਖਵੀਰ ਸਿੰਘ ਆਦਿ ਹਾਜ਼ਰ ਸਨ ।