ਜਗਰਾਓਂ 3 ਜਨਵਰੀ (ਅਮਿਤ ਖੰਨਾ)-ਲੋਕ ਸੇਵਾ ਸੁਸਾਇਟੀ ਜਗਰਾਓਂ ਵੱਲੋਂ ਅੱਜ ਲਗਾਏ ਕੋਰੋਨਾ ਵੈਕਸੀਨ ਕੈਂਪ ਨੇ ਸਾਰੇ ਰਿਕਾਰਡ ਤੋੜਦਿਆਂ 900 ਵਿਅਕਤੀਆਂ ਨੂੰ ਕੋਰੋਨਾ ਵੈਕਸੀਨ ਦੇ ਟੀਕੇ ਲਗਾਏ। ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ ਸੁਸਾਇਟੀ ਚੇਅਰਮੈਨ ਗੁਲਸ਼ਨ ਅਰੋੜਾ, ਸਰਪ੍ਰਸਤ ਰਾਜਿੰਦਰ ਜੈਨ, ਪ੍ਰਧਾਨ ਪ੍ਰਿੰਸੀਪਲ ਚਰਨਜੀਤ ਸਿੰਘ ਭੰਡਾਰੀ, ਸੈਕਟਰੀ ਕੁਲਭੂਸ਼ਨ ਗੁਪਤਾ ਅਤੇ ਕੈਸ਼ੀਅਰ ਮਨੋਹਰ ਸਿੰਘ ਟੱਕਰ ਦੀ ਅਗਵਾਈ ਹੇਠ ਲਗਾਏ 10ਵੇਂ ਕੈਂਪ ਵਿਚ ਲੋਕਾਂ ਨੇ ਟੀਕਾਕਰਨ ਪ੍ਰਤੀ ਕਾਫ਼ੀ ਉਤਸ਼ਾਹ ਦੇਖਿਆ। ਕੈਂਪ ਵਿਚ ਸਿਵਲ ਹਸਪਤਾਲ ਜਗਰਾਓਂ ਦੀ ਸਟਾਫ਼ ਨਰਸ ਬਲਜੋਤ ਕੌਰ, ਜਸਪ੍ਰੀਤ ਸਿੰਘ ਯੂ ਪੀ ਐੱਚ ਸੀ, ਸ਼ਮਸ਼ੇਰ ਸਿੰਘ, ਜਸਪ੍ਰੀਤ ਸਿੰਘ, ਅਮਨਦੀਪ ਸਿੰਘ, ਗਗਨਦੀਪ ਕੌਰ ਅਤੇ ਸੰਦੀਪ ਕੌਰ ਨੇ ਕੋਵਾਸੀਡ ਵੈਕਸੀਨ ਦੇ 900 ਵਿਅਕਤੀਆਂ ਨੂੰ ਟੀਕੇ ਲਗਾਏ। ਇਸ ਮੌਕੇ ਚੇਅਰਮੈਨ ਗੁਲਸ਼ਨ ਅਰੋੜਾ, ਸਰਪ੍ਰਸਤ ਰਾਜਿੰਦਰ ਜੈਨ ਅਤੇ ਪ੍ਰਧਾਨ ਚਰਨਜੀਤ ਸਿੰਘ ਭੰਡਾਰੀ ਨੇ ਕਿਹਾ ਕਿ ਕੋਰੋਨਾ ਵੈਕਸੀਨ ਪ੍ਰਤੀ ਲੋਕਾਂ ਦਾ ਵਧਦਾ ਉਤਸ਼ਾਹ ਇਕ ਸੰਕੇਤ ਕਰਦਾ ਹੈ ਕਿ ਲੋਕਾਂ ਵਿਚ ਟੀਕਾਕਰਨ ਪ੍ਰਤੀ ਜਾਗਰੂਕਤਾ ਆਈ ਹੈ। ਉਨ੍ਹਾਂ ਕਿਹਾ ਕਿ ਸੁਸਾਇਟੀ ਦਾ ਇਹ 10 ਵਾਂ ਕੋਰੋਨਾ ਵੈਕਸੀਨ ਕੈਂਪ ਹੈ ਜਿਸ ਨੇ ਪਿਛਲੇ ਸਾਰੇ ਰਿਕਾਰਡ ਤੋੜੇ ਹਨ ਅਤੇ ਇਸ ਸਾਲ ਦੇ ਪਹਿਲੇ ਕੈਂਪ ਵਿਚ 900 ਵਿਅਕਤੀਆਂ ਦੇ ਟੀਕੇ ਲਗਾਏ ਗਏ ਹਨ। ਉਨ੍ਹਾਂ ਕੋਰੋਨਾ ਵੈਕਸੀਨ ਪ੍ਰਤੀ ਲੋਕਾਂ ਦਾ ਰੁਝਾਨ ਦੇਖ ਦੇ ਹੋਏ ਸੁਸਾਇਟੀ ਨੇ ਜਲਦ ਹੀ ਹੋਰ ਕੈਂਪ ਲਗਾਉਣ ਦਾ ਫ਼ੈਸਲਾ ਲਿਆ ਹੈ ਜਿਸ ਦੀ ਤਾਰੀਖ਼ ਦਾ ਐਲਾਨ ਆਉਂਦੇ ਦਿਨਾਂ ਵਿਚ ਕੀਤਾ ਜਾਵੇਗਾ। ਇਸ ਮੌਕੇ ਸੁਸਾਇਟੀ ਦੇ ਸੀਨੀਅਰ ਮੀਤ ਪ੍ਰਧਾਨ ਕੰਵਲ ਕੱਕੜ, ਵਾਈਸ ਚੇਅਰਮੈਨ ਸੁਖਜਿੰਦਰ ਸਿੰਘ ਢਿੱਲੋਂ, ਪ੍ਰਾਜੈਕਟ ਚੇਅਰਮੈਨ ਨੀਰਜ ਮਿੱਤਲ, ਪੀ ਆਰ ਓ ਸੁਖਦੇਵ ਗਰਗ ਤੇ ਮਨੋਜ ਗਰਗ, ਪ੍ਰਾਜੈਕਟ ਕੈਸ਼ੀਅਰ ਰਾਜੀਵ ਗੁਪਤਾ, ਵਿਨੋਦ ਬਾਂਸਲ, ਆਰ ਕੇ ਗੋਇਲ, ਰਵਿੰਦਰ ਜੈਨ, ਰਾਜਿੰਦਰ ਜੈਨ ਕਾਕਾ, ਰੋਹਿਤ ਅਰੋੜਾ, ਪ੍ਰਵੀਨ ਮਿੱਤਲ, ਮੁਕੇਸ਼ ਗੁਪਤਾ, ਡਾ: ਬੀ ਬੀ ਬਾਂਸਲ, ਪ੍ਰਵੀਨ ਜੈਨ, ਲਾਕੇਸ਼ ਟੰਡਨ, ਰਿਸ਼ੀ ਸਿੰਗਲਾ, ਸੰਜੀਵ ਚੋਪੜਾ ਆਦਿ ਹਾਜ਼ਰ ਸਨ।