ਗੁਰੂ ਨਾਨਕ ਗੁਰਦੁਆਰਾ ਸਾਹਿਬ ਬੈੱਡਫੋਰਡ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਧੂਮਧਾਮ ਨਾਲ ਮਨਾਇਆ ਗਿਆ

ਬੈੱਡਫੋਰਡ ਯੂਕੇ , 10 ਜਨਵਰੀ ( ਖਹਿਰਾ) ਇੰਗਲੈਂਡ ਦੇ ਬ੍ਰੈਡਫੋਰਡ ਸ਼ਹਿਰ ਦੇ ਗੁਰੂ ਨਾਨਕ ਗੁਰਦੁਆਰਾ ਸਾਹਿਬ ਵਿਖੇ  ਦਸਮੇਸ਼  ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸਰਬੰਸਦਾਨੀ ਦਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਨਾਲ ਮਨਾਇਆ ਗਿਆ ।    7 ਤਰੀਕ ਸ਼ੁੱਕਰਵਾਰ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਹੋਏ  ਅਤੇ 9 ਤਰੀਕ ਐਤਵਾਰ ਭੋਗ ਪਏ ਭੋਗਾਂ ਉਪਰੰਤ ਕੀਰਤਨ ਦੀਵਾਨ ਸਜੇ । ਕੀਰਤਨ ਦੀਵਾਨਾਂ ਅੰਦਰ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਕਮਲਜੀਤ ਸਿੰਘ ਦੇ ਜਥੇ ਵੱਲੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਬਾਰੇ ਜਾਣਕਾਰੀ ਸੰਗਤਾਂ ਨਾਲ ਸਾਂਝੀ ਕੀਤੀ ਗਈ  ਅਤੇ ਇਸ ਸਮੇਂ ਉਚੇਚੇ ਤੌਰ ਤੇ ਪਹੁੰਚੇ ਬੀਬੀ ਤਰਨਜੀਤ ਕੌਰ ਵੱਲੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦਾ ਰਸ ਭਿੰਨਾ ਕੀਰਤਨ ਕੀਤਾ ਗਿਆ  । ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਦਿਨ ਚੱਲੇ ਬਾਣੀ ਦੇ ਪ੍ਰਵਾਹ ਦੌਰਾਨ ਸੰਗਤਾਂ ਨੇ ਬੜੇ ਉਤਸ਼ਾਹ ਨਾਲ ਸੇਵਾਵਾਂ ਨਿਭਾਈਆਂ । 09 ਤਰੀਕ ਨੂੰ ਵੱਡੀ ਗਿਣਤੀ ਵਿੱਚ ਸੰਗਤਾਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਤਮਸਤਕ ਹੋਈਆਂ  । ਇਸ ਦਿਨ  ਬੈੱਡਫੋਰਡ ਕੌਂਸਲ ਵੱਲੋਂ  ਕਵਿਡ ਵੈਕਸੀਨੇਸ਼ਨ ਅਤੇ ਕੋਰੂਨਾ ਮਹਾਂਮਾਰੀ ਨੂੰ ਲੈ ਕੇ ਹੋਰ ਸੇਵਾਵਾਂ ਲਈ ਸਾਰੀ ਦਿਹਾੜੀ ਡਾਕਟਰਾਂ ਦੀ ਟੀਮ ਸੇਵਾ ਨਿਭਾਉਂਦੀ ਰਹੀ  । ਜਿਸ ਦਾ ਵੱਡੀ ਪੱਧਰ ਉੱਪਰ ਆਈਆਂ ਸੰਗਤਾਂ ਨੇ ਲਾਹਾ ਲਿਆ । ਅੰਤ ਵਿਚ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਦੁਨੀਆਂ ਵਿੱਚ ਵਸਣ ਵਾਲੇ ਨਾਨਕ ਨਾਮਲੇਵਾ ਸੰਗਤਾਂ ਨੂੰ ਸਾਹਿਬ ਸ੍ਰੀ ਗੁਰੂ  ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ  ਗਈਆਂ ਅਤੇ ਆਈਆਂ ਹੋਈਆਂ ਸੰਗਤਾਂ ਦਾ ਕੋਟਨ ਕੋਟ ਧੰਨਵਾਦ ਵੀ ਕੀਤਾ ਗਿਆ ।    

Facebook Video Link ; https://fb.watch/as5FPf4C3W/