ਚੰਡੀਗੜ੍ਹ, 13 ਜਨਵਰੀ (ਗੁਰਸੇਵਕ ਸੋਹੀ ) ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਜਿਹੜਾ ਸਿਸਟਮ ਸਾਡੇ ਗੁਰੂ ਨੂੰ ਇਨਸਾਫ਼ ਨਹੀਂ ਦੇ ਸਕਿਆ ਅਤੇ ਨਸ਼ਿਆਂ ਦੇ ਵਪਾਰ ਵਿਚ ਸ਼ਾਮਿਲ ਵੱਡੀਆਂ ਮੱਛੀਆਂ ਨੂੰ ਸਜ਼ਾਵਾਂ ਨਹੀਂ ਦੇ ਸਕਿਆ। ਉਸ ਨੂੰ ਢਾਹ ਲਾਉਣ ਦੀ ਲੋੜ ਹੈ। ਮੈਂ ਸਪਸ਼ਟ ਤੌਰ 'ਤੇ ਦੱਸਦਾ ਹਾਂ ਕਿ ਮੈਂ ਕਿਸੇ ਅਹੁਦੇ ਲਈ ਚੋਣ ਨਹੀਂ ਲੜ ਰਿਹਾ ਅਤੇ ਜਾਂ ਤਾਂ ਇਹ ਸਿਸਟਮ ਰਹੇਗਾ ਜਾਂ ਨਵਜੋਤ ਸਿੰਘ ਸਿੱਧੂ ।