ਲੋਕ ਸੇਵਾ ਸੁਸਾਇਟੀ ਵੱਲੋਂ ਸੰਗਰਾਂਦ ਮੌਕੇ 86 ਰਿਕਸ਼ਾ ਚਾਲਕਾਂ ਨੂੰ ਦਸਤਾਨੇ, ਟੋਪੀਆਂ, ਜੁਰਾਬਾਂ, ਮਾਸਕ ਅਤੇ ਰਾਸ਼ਨ ਵੰਡਿਆ 

ਜਗਰਾਓਂ 14 ਜਨਵਰੀ (ਅਮਿਤ ਖੰਨਾ)-ਜਗਰਾਉਂ ਦੀ ਲੋਕ ਸੇਵਾ ਸੁਸਾਇਟੀ ਵੱਲੋਂ ਮਾਘ ਮਹੀਨੇ ਦੀ ਸੰਗਰਾਂਦ ਮੌਕੇ ਅੱਜ 86 ਰਿਕਸ਼ਾ ਚਾਲਕਾਂ ਨੂੰ ਦਸਤਾਨੇ, ਟੋਪੀਆਂ, ਜੁਰਾਬਾਂ, ਮਾਸਕ ਅਤੇ ਰਾਸ਼ਨ ਤਕਸੀਮ ਕੀਤਾ। ਸਥਾਨਕ ਅਰੋੜਾ ਪ੍ਰਾਪਰਟੀ ਐਡਵਾਈਜ਼ਰ ਵਿਖੇ ਚੇਅਰਮੈਨ ਗੁਲਸ਼ਨ ਅਰੋੜਾ, ਸਰਪ੍ਰਸਤ ਰਜਿੰਦਰ ਜੈਨ ਅਤੇ ਪ੍ਰਧਾਨ ਪ੍ਰਿੰਸੀਪਲ ਚਰਨਜੀਤ ਭੰਡਾਰੀ ਦੀ ਅਗਵਾਈ ਹੇਠ ਕਰਵਾਏ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੁੰਦਿਆਂ ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐੱਸ ਐੱਸ ਪੀ ਰਾਜਬਚਨ ਸਿੰਘ ਸੰਧੂ ਨੇ ਆਪਣੇ ਕਰ ਕਮਲਾਂ ਨਾਲ ਰਿਕਸ਼ਾ ਚਾਲਕਾਂ ਨੂੰ ਰਾਸ਼ਨ, ਦਸਤਾਨੇ, ਟੋਪੀਆਂ, ਜੁਰਾਬਾਂ ਅਤੇ ਮਾਸਕ ਤਕਸੀਮ ਕੀਤਾ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਕੋਰੋਨਾ ਦੀ ਤੀਜੀ ਲਹਿਰ ਦੇ ਆਉਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਇਸ ਬਿਮਾਰੀ ਤੋਂ ਬਚਾਅ ਲਈ ਕੋਰੋਨਾ ਵੈਕਸੀਨ ਟੀਕਾ ਲਗਵਾਉਣ, ਮਾਸਕ ਪਾਉਣ ਅਤੇ ਸੋਸ਼ਲ ਦੂਰੀ ਰੱਖਣ ਦਾ ਧਿਆਨ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ ਨੂੰ ਲੋਹੜੀ ਅਤੇ ਮਕਰ ਸੰਕ੍ਰਾਂਤੀ ਦੀ ਵਧਾਈ ਵੀ ਦਿੱਤੀ। ਇਸ ਮੌਕੇ ਸੁਸਾਇਟੀ ਦੇ ਚੇਅਰਮੈਨ ਗੁਲਸ਼ਨ ਅਰੋੜਾ ਅਤੇ ਸਰਪ੍ਰਸਤ ਰਜਿੰਦਰ ਜੈਨ ਨੇ ਦੱਸਿਆ ਕਿ ਸੁਸਾਇਟੀ ਵੱਲੋਂ ਅੱਜ 86 ਰਿਕਸ਼ਾ ਚਾਲਕਾਂ ਨੂੰ ਜਿੱਥੇ ਰਾਸ਼ਨ ਦੀਆਂ ਕਿੱਟਾਂ ਦਿੱਤੀਆਂ ਉੱਥੇ ਕੋਰੋਨਾ ਬਿਮਾਰੀ ਦੇ ਬਚਾਅ ਲਈ ਮਾਸਕ, ਠੰਢ ਤੋਂ ਬਚਣ ਲਈ ਦਸਤਾਨੇ, ਟੋਪੀਆਂ ਅਤੇ ਜਰਾਬਾਂ ਤਕਸੀਮ ਕੀਤੀਆਂ ਗਈਆਂ ਹਨ। ਇਸ ਮੌਕੇ ਸੋਸਾਇਟੀ ਦੇ ਸੀਨੀਅਰ ਵਾਈਸ ਪ੍ਰਧਾਨ ਕੰਵਲ ਕੱਕੜ, ਸੈਕਟਰੀ ਕੁਲਭੂਸ਼ਨ ਗੁਪਤਾ, ਕੈਸ਼ੀਅਰ ਮਨੋਹਰ ਸਿੰਘ ਟੱਕਰ, ਪ੍ਰਾਜੈਕਟ ਕੈਸ਼ੀਅਰ ਰਾਜੀਵ ਗੁਪਤਾ, ਪੀ ਆਰ ਓ ਸੁਖਦੇਵ ਗਰਗ ਤੇ ਮਨੋਜ ਗਰਗ, ਵਿਨੋਦ ਬਾਂਸਲ, ਰਜਿੰਦਰ ਜੈਨ ਕਾਕਾ, ਆਰ ਕੇ ਗੋਇਲ, ਡਾ ਭਾਰਤ ਭੂਸ਼ਣ ਬਾਂਸਲ, ਪ੍ਰਸ਼ੋਤਮ ਅਗਰਵਾਲ, ਸੁਨੀਲ ਅਰੋੜਾ, ਜਸਵੰਤ ਸਿੰਘ, ਪ੍ਰਵੀਨ ਮਿੱਤਲ, ਇਕਬਾਲ ਸਿੰਘ ਕਟਾਰੀਆ ਆਦਿ ਹਾਜ਼ਰ ਸਨ।