ਪਿੰਡ ਛੀਨੀਵਾਲ ਕਲਾਂ ਵਿਖੇ ਬੀਕੇਯੂ ਰਾਜੇਵਾਲ ਦੀ ਬਲਾਕ ਪੱਧਰੀ ਮੀਟਿੰਗ ਹੋਈ

ਕਿਸਾਨ ਆਗੂਆਂ ਨੇ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰਾਂ ਦੀ ਡੱਟਵੀਂ ਹਮਾਇਤ ਕਰਨ ਦਾ ਕੀਤਾ ਐਲਾਨ  

ਮਹਿਲ ਕਲਾਂ /ਬਰਨਾਲਾ -14 ਜਨਵਰੀ -(ਗੁਰਸੇਵਕ ਸੋਹੀ)- ਬੀਕੇਯੂ ਰਾਜੇਵਾਲ ਦੇ ਬਲਾਕ ਮਹਿਲ ਕਲਾਂ ਇਕਾਈ ਦੇ ਸਮੂਹ ਅਹੁਦੇਦਾਰਾਂ ਤੇ ਵਰਕਰਾਂ ਦੀ ਬਲਾਕ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਗਿਆਨੀ ਨਿਰਭੈ ਸਿੰਘ ਦੀ ਅਗਵਾਈ ਦੇ ਵਿੱਚ ਹੋਈ ।ਇਸ ਮੌਕੇ ਬਲਾਕ ਪ੍ਰਧਾਨ ਕੁਲਵਿੰਦਰ ਸਿੰਘ, ਜਰਨਲ ਸਕੱਤਰ ਅਜਮੇਰ ਸਿੰਘ ਹੁੰਦਲ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਸਾਧੂ ਸਿੰਘ ਛੀਨੀਵਾਲ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ ।ਉਨ੍ਹਾਂ ਕਿਸਾਨਾਂ ਦੀ ਭਰਵੀਂ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨਾਂ ਮਜ਼ਦੂਰਾਂ ਨੌਜਵਾਨਾਂ ਅਤੇ ਔਰਤਾਂ ਦੇ ਏਕੇ ਸਦਕਾ ਸੰਯੁਕਤ ਮੋਰਚੇ ਵੱਲੋਂ ਕੇਂਦਰ ਮੋਦੀ ਸਰਕਾਰ ਦੇ ਤਿੰਨ ਲਿਆਂਦੇ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਨੂੰ ਰੱਤੂ ਗਰੋਹ ਨੂੰਹ ਲੈ ਕੇ ਦਿੱਲੀ ਦੇ ਬਾਰਡਰਾਂ ਉੱਪਰ 378 ਦਿਨ ਕਿਸਾਨਾਂ ਮਜ਼ਦੂਰਾਂ ਨੌਜਵਾਨਾਂ ਅਤੇ ਔਰਤਾਂ ਨੂੰ ਦੇਰ ਰਾਤ ਸੰਘਰਸ਼ ਲੜ ਕੇ ਕੇਂਦਰ ਦੀ ਮੋਦੀ ਸਰਕਾਰ ਨੂੰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਸਮੇਤ ਹਰ ਮੰਗਾਂ ਮੰਨਣ ਲਈ ਮਜਬੂਰ ਕਰ ਕੇ ਰੱਖ ਦਿੱਤਾ ਗਿਆ ਹੈ ।ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਜਿੱਥੇ ਕਿਸਾਨੀ ਹਿੱਤਾਂ ਲਈ ਸੰਘਰਸ਼ ਲੜ ਕੇ ਕਿਸਾਨਾ ਦੇ ਹੱਕ ਦਿਵਾਏ ਜਾ ਰਹੇ ਹਨ ਉੱਥੇ ਸੰਯੁਕਤ ਸਮਾਜ ਮੋਰਚੇ ਦਾ ਗਠਨ ਕਰਕੇ ਸਮਰਾਏਦਾਰੀ ਅਤੇ ਕਾਰਪੋਰੇਟ ਘਰਾਣਿਆਂ ਵਰਗੀਆਂ ਤਾਕਤਾਂ   ਨੂੰ ਲਾਂਭੇ ਕਰਨ ਲਈ ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਬੇਰੁਜ਼ਗਾਰੀ ਰੇਤ ਮਾਫ਼ੀਏ ਸਰਕਾਰੀ ਸੰਸਥਾਵਾਂ ਨੂੰ ਪ੍ਰਾਈਵੇਟ ਹੱਥਾਂ ਵਿਚ ਦੇਣ ਤੋਂ ਰੋਕਣ ਲਈ ਸਿਆਸੀ ਲੜਾਈ ਲੜੀ ਜਾ ਰਹੀ ਹੈ ।ਉਨ੍ਹਾਂ ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰਾਂ ਦੀ ਡਟਵੀਂ ਹਮਾਇਤ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਸਾਨੂੰ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਸੰਯੋਗ ਤੁਮ ਸਮਾਜ ਮੋਰਚੇ ਵਲੋਂ ਐਲਾਨੇ ਜਾ ਰਹੇ ਉਮੀਦਵਾਰਾਂ ਦੀ ਡਟ ਕੇ ਹਮਾਇਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਬਲਾਕ ਮੀਤ ਪ੍ਰਧਾਨ ਹਰਦੇਵ ਸਿੰਘ ਕਾਕਾ, ਹਾਕਮ ਸਿੰਘ ਕੁਰੜ, ਜਗਰੂਪ ਸਿੰਘ ਠੀਕਰੀਵਾਲ,ਬਹਾਲ ਸਿੰਘ ਕੁਰੜ, ਨਿਰਭੈ ਸਿੰਘ ਛੀਨੀਵਾਲ ਪ੍ਰਚਾਰ ਸਕੱਤਰ, ਕਰਨੈਲ ਸਿੰਘ, ਕਰਤਾਰ ਸਿੰਘ, ਚਮਕੌਰ ਸਿੰਘ ਬਹਾਦਰ ਸਿੰਘ ਨੰਬਰਦਾਰ ਬਾਰੂ ਸਿੰਘ, ਕਰਨੈਲ ਸਿੰਘ, ਮੁਖਤਿਆਰ ਸਿੰਘ ਬੀਹਲਾ ਖੁਰਦ, ਗੁਰਦੀਪ ਸਿੰਘ ਤੋਂ ਇਲਾਵਾ ਕਿਸਾਨ ਆਗੂ ਹਾਜ਼ਰ ਸਨ।