ਡਾ ਸੁਖਵਿੰਦਰ ਸਿੰਘ ਬਾਪਲਾ ਬਣੇ ਸਰਬਸੰਮਤੀ ਨਾਲ ਤੀਜੀ ਵਾਰ ਵਿੱਤ ਸਕੱਤਰ

ਡਾ ਸੁਰਜੀਤ ਸਿੰਘ ਛਾਪਾ ਚੁਣੇ ਗਏ ਸਰਬ ਸੰਮਤੀ ਨਾਲ ਬਲਾਕ ਪ੍ਰਧਾਨ 
ਡਾ ਬਲਿਹਾਰ ਸਿੰਘ ਬਣੇ ਬਲਾਕ ਸਰਪ੍ਰਸਤ

ਮਹਿਲ ਕਲਾਂ /ਬਰਨਾਲਾ 16 ਜਨਵਰੀ ( ਗੁਰਸੇਵਕ ਸੋਹੀ ) ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ( ਰਜਿ:295) ਦੇ ਬਲਾਕ ਮਹਿਲ ਕਲਾਂ ਦੀ ਇਕ ਜ਼ਰੂਰੀ ਮੀਟਿੰਗ ਪ੍ਰਧਾਨ ਡਾ ਬਲਿਹਾਰ ਸਿੰਘ ਗੋਬਿੰਦਗਡ਼੍ਹ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ਹੋਈ। ਜਿਸ ਵਿਚ ਵਿਸ਼ੇਸ਼ ਤੌਰ ਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਅਤੇ ਸੂਬਾ ਪ੍ਰੈਸ ਪੰਜਾਬ  ਡਾ ਮਿੱਠੂ ਮੁਹੰਮਦ ਨੇ ਸ਼ਮੂਲੀਅਤ ਕੀਤੀ ।ਪ੍ਰਧਾਨ ਡਾ ਬਲਿਹਾਰ ਸਿੰਘ ਨੇ ਪ੍ਰਧਾਨਗੀ ਰਿਪੋਰਟ ਪੇਸ਼ ਕੀਤੀ ਜਿਸ ਨੂੰ  ਸਰਬਸੰਮਤੀ ਨਾਲ ਸਾਰੇ ਮੈਂਬਰਾਂ ਨੇ ਪਾਸ ਕੀਤਾ। ਸੈਕਟਰੀ ਡਾ ਸੁਰਜੀਤ ਸਿੰਘ ਛਾਪਾ ਨੇ ਸੈਕਟਰੀ ਰਿਪੋਰਟ ਪੇਸ਼ ਕੀਤੀ। ਜਿਸ ਤੇ ਉਸਾਰੂ ਬਹਿਸ ਕਰਨ ਉਪਰੰਤ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਵਿੱਤ ਸਕੱਤਰ ਡਾ ਸੁਖਵਿੰਦਰ ਸਿੰਘ ਬਾਪਲਾ ਨੇ ਸਾਲਾਨਾ ਲੇਖਾ ਜੋਖਾ ਪਡ਼੍ਹ ਕੇ ਸੁਣਾਇਆ। ਜਿਸ ਨੂੰ ਸਰਬਸੰਮਤੀ ਨਾਲ ਮੈਂਬਰਾਂ ਨੇ ਪਾਸ ਕੀਤਾ ।ਚੇਅਰਮੈਨ ਡਾ ਜਗਜੀਤ ਸਿੰਘ ਕਾਲਸਾਂ ਨੇ ਬਲਾਕ ਮਹਿਲ ਕਲਾਂ ਦੀਆਂ ਗਤੀਵਿਧੀਆਂ ਸਬੰਧੀ ਵਿਸਥਾਰਪੂਰਵਕ ਚਾਨਣਾ ਪਾਇਆ ।ਸੂਬਾ ਸੀਨੀਅਰ ਮੀਤ ਪ੍ਰਧਾਨ ਡਾ ਮਿੱਠੂ ਮੁਹੰਮਦ ਮਹਿਲਕਲਾਂ ਨੇ ਸੂਬਾ ਕਮੇਟੀ ਦੀਆਂ ਪ੍ਰਾਪਤੀਆਂ ਅਤੇ ਕੀਤੇ ਗਏ ਸੰਘਰਸ਼ਾਂ ਸਬੰਧੀ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
ਇਸੇ ਦੌਰਾਨ 2 ਵਜੇ ਪੁਰਾਣੀ  ਕਮੇਟੀ ਭੰਗ ਕੀਤੀ ਗਈ ਅਤੇ ਨਵੀਂ ਕਮੇਟੀ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ। ਜਿਸ ਵਿੱਚ ਡਾ ਬਲਿਹਾਰ ਸਿੰਘ ਨੇ ਆਪਣੇ ਪ੍ਰਧਾਨਗੀ ਪਦ ਤੋਂ ਅਸਤੀਫਾ ਦਿੰਦਿਆਂ ਆਪਣੀ ਜਗ੍ਹਾ ਤੇ ਡਾ ਸੁਰਜੀਤ ਸਿੰਘ ਛਾਪਾ ਨੂੰ ਪ੍ਰਧਾਨ ਐਲਾਨਿਆ। ਸਾਰੇ ਮੈਂਬਰਾਂ ਨੇ ਸਰਬਸੰਮਤੀ ਨਾਲ ਡਾ ਬਲਿਹਾਰ ਸਿੰਘ ਗੋਬਿੰਦਗੜ੍ਹ ਨੂੰ ਬਲਾਕ ਮਹਿਲ ਕਲਾਂ ਦਾ ਸਰਪ੍ਰਸਤ ਥਾਪਿਆ ।ਇਸੇ ਦੌਰਾਨ ਡਾਕਟਰ ਕੇਸਰ ਖਾਨ ਮਾਂਗੇਵਾਲ ਨੂੰ ਜ਼ਿਲ੍ਹਾ ਪ੍ਰਧਾਨ ,ਡਾ ਜਗਜੀਤ ਸਿੰਘ ਖਾਲਸਾ ਨੂੰ ਬਲਾਕ ਚੇਅਰਮੈਨ , ਡਾਕਟਰ ਸੁਖਵਿੰਦਰ ਸਿੰਘ ਠੁੱਲੀਵਾਲ ਨੂੰ ਸੀਨੀਅਰ ਮੀਤ ਪ੍ਰਧਾਨ, ਡਾ ਨਾਹਰ ਸਿੰਘ ਨੂੰ ਮੀਤ ਪ੍ਰਧਾਨ, ਡਾ ਸੁਬੇਗ ਮੁਹੰਮਦ ਨੂੰ ਮੀਤ ਪ੍ਰਧਾਨ, ਡਾ ਪਰਮਿੰਦਰ ਕੁਮਾਰ ਨਿਹਾਲੂਵਾਲ ਨੂੰ ਜਨਰਲ ਸਕੱਤਰ, ਡਾ ਗੁਰਭਿੰਦਰ ਸਿੰਘ ਨੂੰ ਪ੍ਰੈੱਸ ਸਕੱਤਰ , ਡਾ ਸੁਖਵਿੰਦਰ ਸਿੰਘ ਬਾਪਲਾ ਨੂੰ ਤੀਸਰੀ ਵਾਰ ਸਰਬਸੰਮਤੀ ਨਾਲ  ਵਿੱਤ ਸਕੱਤਰ  ਚੁਣਿਆ ਗਿਆ। ਇਸੇ ਦੌਰਾਨ ਏਰੀਆ ਕਮਾਂਡਰ ਡਾ ਪਰਮੇਸ਼ਵਰ ਸਿੰਘ ਬਰਨਾਲਾ, ਡਾ ਸੁਖਪਾਲ ਸਿੰਘ ਛੀਨੀਵਾਲ ,ਬਲਦੇਵ ਸਿੰਘ ਲੋਹਗੜ, ਮੁਕੁਲ ਸ਼ਰਮਾ ਮਨਾਲ  ਆਦਿ ਚੁਣੇ ਗਏ ।ਇਸੇ ਦੌਰਾਨ ਸਰਬਸੰਮਤੀ ਨਾਲ ਸੀਮਾ ਰਾਣੀ ਸੰਘੇੜਾ ਨੂੰ ਸਰਬਸੰਮਤੀ ਨਾਲ ਇਸਤਰੀ ਵਿੰਗ ਦੀ ਪ੍ਰਧਾਨ ਚੁਣਿਆ ਗਿਆ ।