ਦੋਸ਼ੀਆਂ ਦੀ ਗ੍ਰਿਫਤਾਰੀ ਤੱਕ ਅਣਮਿਥੇ ਸਮੇਂ ਲਈ ਹੋਵੇਗਾ ਧਰਨਾ - ਸਮੂਹ ਜੱਥੇਬੰਦੀਆਂ
ਜਗਰਾਉਂ 21 ਜਨਵਰੀ (ਜਸਮੇਲ ਗ਼ਾਲਿਬ / ਕੌਸ਼ਲ ਮੱਲਾ / ਕੁਲਦੀਪ ਸਿੰਘ ਕੋਮਲ/ ਮੋਹਿਤ ਗੋਇਲ ) ਨੇੜਲੇ ਪਿੰਡ ਰਸੂਲਪੁਰ ਦੀ ਮ੍ਰਿਤਕ ਨੌਜਵਾਨ ਧੀ ਕੁਲਵੰਤ ਕੌਰ ਨੂੰ ਇਨਸਾਫ਼ ਦਿਵਾਉਣ ਲਈ ਮੈਦਾਨ 'ਚ ਇਨਸਾਫ਼ ਪਸੰਦ ਜੱਥੇਬੰਦੀਆਂ ਦੀ ਸਾਂਝੀ ਮੀਟਿੰਗ ਕਿਰਤੀ ਕਿਸਾਨ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਤਰਲੋਚਨ ਸਿੰਘ ਝੋਰੜਾਂ ਦੀ ਪ੍ਰਧਾਨਗੀ ਹੇਠ ਨਛੱਤਰ ਸਿੰਘ ਯਾਦਗਾਰੀ ਹਾਲ਼ ਵਿੱਚ ਹੋਈ। ਲੰਘੀ 7 ਜਨਵਰੀ ਨੂੰ ਹੋਈ ਮੀਟਿੰਗ 'ਚ ਲਏ ਫੈਸਲ਼ੇ ਅਨੁਸਾਰ ਉਲੀਕੇ 26 ਜਨਵਰੀ ਦੇ ਥਾਣਾ ਸਿਟੀ ਮੂਹਰੇ ਅਣਮਿਥੇ ਸਮੇਂ ਦਾ ਧਰਨਾ ਲਗਾਉਣ ਦੇ ਉਲੀਕੇ ਪ੍ਰੋਗਰਾਮ ਦੇ ਪ੍ਰਬੰਧਾਂ ਦੀ ਸਮੀਖਿਆ ਸਬੰਧੀ ਪ੍ਰੈਸ ਨੂੰ ਜਾਰੀ ਬਿਆਨ 'ਚ ਕਿਹਾ ਕਿ 26 ਦੇ ਪੱਕੇ ਧਰਨੇ ਲਈ ਆਮ ਲੋਕਾਂ ਦੀ ਲਾਮਬੰਦੀ ਤੇ ਲੰਗਰ-ਪਾਣੀ ਦੇ ਪ੍ਰਬੰਧ ਮੁਕੰਬਲ਼ ਕਰ ਲਏ ਗਏ ਹਨ। ਕਿਰਤੀ ਕਿਸਾਨ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਤਰਲੋਚਨ ਸਿੰਘ, ਨੌਜਵਾਨ ਭਾਰਤ ਸਭਾ ਸੂਬਾ ਕਮੇਟੀ ਮੈਂਬਰ ਕਰਮਜੀਤ ਕੋਟਕਪੂਰਾ, ਕੇਕੇਯੂ ਯੂਥ ਆਗੂ ਮਨੋਹਰ ਸਿੰਘ, ਏਟਕ ਆਗੂ ਗੁਰਦੀਪ ਮੋਤੀ, ਪੇਂਡੂ ਮਜ਼ਦੂਰ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਅਵਤਾਰ ਰਸੂਲਪੁਰ, ਇੰਟਰਨੈਸ਼ਨਲ ਪੰਥ ਦਲ਼ ਦੇ ਪ੍ਰਧਾਨ ਜੱਥੇਦਾਰ ਦਲ਼ੀਪ ਸਿੰਘ ਚਕਰ, ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਮੁੱਖ ਸੇਵਾਦਾਰ ਜਸਪ੍ਰੀਤ ਸਿੰਘ ਢੋਲ਼ਣ, ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਨਿਰਮਲ ਸਿੰਘ ਧਾਲੀਵਾਲ, ਜਮਹੂਰੀ ਕਿਸਾਨ ਸਭਾ ਦੇ ਬਲ਼ਰਾਜ ਰਾਜੂ ਤੇ ਗੁਰਮੇਲ ਰੂਮੀ ਨੇ ਪੁਲਿਸ ਅਧਿਕਾਰੀਆਂ ਦੇ ਪੱਖਪਾਤੀ ਵਤੀਰੇ ਦੀ ਸਖ਼ਤ ਨਿਖੇਧੀ ਕਰਦਿਆਂ ਜਮਹੂਰੀ ਲੋਕਾਂ ਨੂੰ ਲਾਮਬੰਦ ਕਰਨ ਦੀ ਦ੍ਰਿੜਤਾ ਨੂੰ ਦੁਹਰਾਇਆ। ਉਨ੍ਹਾਂ ਦਾਅਵਾ ਕੀਤਾ ਕਿ 26 ਜਨਵਰੀ ਨੂੰ ਜਨਤਕ ਲੋਕਾਂ ਦਾ ਵੱਡਾ ਇਕੱਠਾ ਥਾਣੇ ਨੂੰ ਘੇਰੇਗਾ ਅਤੇ ਮ੍ਰਿਤਕ ਕੁਲਵੰਤ ਕੌਰ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਵਾਉਣ ਤੱਕ ਪੱਕਾ ਮੋਰਚਾ ਲੱਗੇਗਾ। ਇਸ ਸਮੇਂ ਯੂਨੀਵਰਸਲ ਹਿਊਮਨ ਰਾਟੀਟਸ ਆਰਗੇਨਾਈਜ਼ੇਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਧਾਲੀਵਾਲ, ਸਤਪਾਲ ਦੇਹੜਕਾ, ਜਿੰਦਰ ਮਾਣੂੰਕੇ, ਗੁਰਚਰਨ ਰਸੂਲਪੁਰ, ਤੇਜਾ ਸਿੰਘ ਪੱਬੀਆਂ ਤੇ ਬਲਵਿੰਦਰ ਸਿੰਘ ਪੋਨਾ ਆਦਿ ਹਾਜ਼ਰ ਸਨ।