ਜੀ.ਐੱਚ. ਜੀ. ਅਕੈਡਮੀ ਜਗਰਾਉਂ  ਵਿਖੇ ਮਨਾਇਆ ਗਿਆ 75ਵਾਂ ਗਣਤੰਤਰਤਾ ਦਿਵਸ  

ਜਗਰਾਓਂ 26 ਨਵੰਬਰ (ਅਮਿਤ ਖੰਨਾ)  ਇਲਾਕੇ ਦੀ ਮੰਨੀ-ਪ੍ਰਮੰਨੀ ਸੰਸਥਾ  ਜੀ.ਐੱਚ.ਜੀ. ਅਕੈਡਮੀ ਜਗਰਾਉਂ, ਜੋ ਹਮੇਸ਼ਾਂ ਹੀ ਦਿਨ-ਤਿਉਹਾਰ ਅਤੇ  ਪੁਰਬ ਮਨਾਉਣ ਵਿੱਚ ਅਗਾਂਹਵਧੂ ਰਹੀ ਹੈ। ਇੱਥੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਹਰ ਮੌਕੇ 'ਤੇ  ਵੱਖ ਵੱਖ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਔਖੇ ਤੋਂ ਔਖੇ ਸਮੇਂ ਵਿੱਚ ਵੀ ਜੀ.ਐੱਚ. ਜੀ. ਅਕੈਡਮੀ ਸਕੂਲ ਪੜ੍ਹਾਈ ਦੇ ਨਾਲ ਨਾਲ ਹਰ ਦਿਨ- ਤਿਉਹਾਰ ਨੂੰ ਬਹੁਤ ਹੀ ਉਤਸ਼ਾਹ ਨਾਲ ਮਨਾਉਂਦਾ ਰਿਹਾ ਹੈ ਤਾਂ ਕਿ ਵਿਦਿਆਰਥੀ ਆਪਣੇ ਸੱਭਿਆਚਾਰ ਨਾਲ ਜੁੜੇ ਰਹਿਣ ਅਤੇ ਉਨ੍ਹਾਂ ਨੂੰ ਹਰ ਮਹੱਤਵਪੂਰਨ ਦਿਵਸ   ਦੀ ਜਾਣਕਾਰੀ ਮਿਲਦੀ ਰਹੇ।ਜਿੱਥੇ ਅੱਜ ਵਿਦਿਆਰਥੀਆਂ ਦੀ ਆਨਲਾਈਨ ਪੜ੍ਹਾਈ ਕਰਵਾਈ ਜਾ ਰਹੀ ਹੈ ਉੱਥੇ ਹੀ ਸਕੂਲ ਦੇ ਪ੍ਰਿੰਸੀਪਲ ਸ੍ਰੀ ਮਤੀ ਰਮਨਜੋਤ ਕੌਰ ਗਰੇਵਾਲ ਜੀ ਦੀ ਦੇਖ-ਰੇਖ ਵਿੱਚ ਅਧਿਆਪਕਾਂ ਦੁਆਰਾ ਸਕੂਲ ਵਿੱਚ 75ਵਾਂ ਗਣਤੰਤਰਤਾ ਦਿਵਸ  ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ। ਸਭ ਤੋਂ ਪਹਿਲਾਂ ਪ੍ਰਿੰਸੀਪਲ ਮੈਡਮ ਦੁਆਰਾ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਅਤੇ ਸਕੂਲ ਦੇ ਅਧਿਆਪਕਾਂ ਦੁਆਰਾ ਰਾਸ਼ਟਰੀ-ਗਾਨ ਗਾਇਆ ਗਿਆ।ਪ੍ਰਿੰਸੀਪਲ ਮੈਡਮ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਗਣਤੰਤਰਤਾ ਦਿਵਸ ਦੀ ਵਧਾਈ ਦਿੰਦੇ ਹੋਏ ਦੇਸ਼ ਭਗਤਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਵਿਦਿਆਰਥੀਆਂ ਨੂੰ ਦੇਸ਼ ਦੀ ਸੇਵਾ ਕਰਨ ਲਈ ਅਤੇ ਭਾਰਤੀ ਸੰਵਿਧਾਨ ਦੇ ਨਿਯਮਾਂ ਦੀ ਪਾਲਣਾ ਕਰਨ ਲਈ  ਪ੍ਰੇਰਿਤ ਕੀਤਾ। ਸਕੂਲ ਦੇ ਚੇਅਰਮੈਨ ਸਰਦਾਰ ਗੁਰਮੇਲ ਸਿੰਘ ਮੱਲ੍ਹੀ ਜੀ ਅਤੇ ਡਾਇਰੈਕਟਰ ਸਰਦਾਰ ਬਲਜੀਤ ਸਿੰਘ ਮੱਲ੍ਹੀ ਜੀ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਗਣਤੰਤਰਤਾ ਦਿਵਸ ਦੀ ਵਧਾਈ ਦਿੱਤੀ।