ਜਗਰਾਉਂ (ਅਮਿਤ ਖੰਨਾ ) ਜਗਰਾਉਂ ਹਲਕੇ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਮੁੱਖ ਦਾਅਵੇਦਾਰ ਰੇ ਅਵਤਾਰ ਸਿੰਘ ਚੀਮਨਾ ਨੂੰ ਕਾਂਗਰਸ ਵੱਲੋਂ ਟਿਕਟ ਨਾ ਦਿੱਤੇ ਜਾਣ ਤੇ ਉਨ੍ਹਾਂ ਵੱਲੋਂ ਅੱਜ ਚੰਡੀਗੜ੍ਹ ਵਿਖੇ ਕੇਂਦਰੀ ਮੰਤਰੀ ਮਿਨਾਕਸ਼ੀ ਲੇਖੀ ਅਤੇ ਭਾਜਪਾ ਦੇ ਮਹਾਮੰਤਰੀ ਸੁਭਾਸ਼ ਸ਼ਰਮਾ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ ਚ ਸ਼ਾਮਲ ਹੋਏ ਅਵਤਾਰ ਸਿੰਘ ਚੀਮਨਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਉਨ੍ਹਾਂ ਨਾਲ ਧੋਖਾ ਕੀਤਾ ਹੈ ਤਾਹੀਓਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ ਤੇ ਉਨ੍ਹਾਂ ਨੇ ਕਿਹਾ ਕਿ ਜਗਰਾਉਂ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਕੁੰਵਰ ਨਰਿੰਦਰ ਸਿੰਘ ਜੀ ਦਾ ਵੀ ਸਹਿਯੋਗ ਦੇਣਗੇ